PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ

Download Punjab Board Solutions for Class 10 Science Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ

Explore reliable textbook solutions for Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ tailored for Class 10 learners. Utilizing these Science answers ensures thorough preparation and strengthens foundational knowledge before final Punjab Board evaluations.

Access Punjab Board Solutions and Answers

View or download the dedicated Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ solution resource below. Engaging with these textbook answers under focused study conditions ensures continuous academic progress and mastery of the 2026-27 curriculum for Science.

ਪਾਠ-ਪੁਸਤਕ ਦੇ ਪ੍ਰਸ਼ਨ ਅਤੇ ਉੱਤਰ

Question 1: ਆਵਰਤੀ ਸਾਰਨੀ ਵਿੱਚ ਖੱਬੇ ਤੋਂ ਸੱਜੇ ਪਾਸੇ ਵੱਲ ਜਾਣ ਨਾਲ ਤਰਤੀਬ ਬਾਰੇ ਕਿਹੜਾ ਕਥਨ ਸੱਚ ਨਹੀਂ :
(a) ਤੱਤਾਂ ਦਾ ਧਾਤਵੀ ਸੁਭਾਅ ਘੱਟਦਾ ਹੈ ।
(b) ਸੰਯੋਜਕ ਇਲੈੱਕਟ੍ਰਾਨਾਂ ਦੀ ਸੰਖਿਆ ਵੱਧ ਜਾਂਦੀ ਹੈ ।
(c) ਪਰਮਾਣੂ ਸੌਖ ਨਾਲ ਇਲੈੱਕਟ੍ਰਾਨਾਂ ਨੂੰ ਗੁਆ ਦਿੰਦੇ ਹਨ ।
(d) ਇਨ੍ਹਾਂ ਦੇ ਆਕਸਾਈਡ ਵਧੇਰੇ ਤੇਜ਼ਾਬੀ ਹੋ ਜਾਂਦੇ ਹਨ ।

Answer:

ਕਥਨ (c) ਸੱਚ ਨਹੀਂ ਹੈ, ਕਿਉਂਕਿ ਆਵਰਤੀ ਸਾਰਨੀ ਵਿੱਚ ਖੱਬਿਉਂ ਸੱਜੇ ਜਾਣ ਨਾਲ ਪਰਮਾਣੂ ਦੀ ਇਲੈੱਕਟ੍ਰਾਨ ਗੁਆਉਣ ਦੀ ਸਮਰੱਥਾ ਘੱਟਦੀ ਹੈ ।

Exam Tips:

a) ਬਹੁਵਿਕਲਪੀ ਪ੍ਰਸ਼ਨ ਵਿੱਚ “ਸੱਚ ਨਹੀਂ” ਸ਼ਬਦਾਂ ਵੱਲ ਧਿਆਨ ਦਿਓ; ਚਾਰਾਂ ਕਥਨਾਂ ਨੂੰ ਇੱਕ-ਇੱਕ ਕਰਕੇ ਪਰਖੋ ।
b) ਪੀਰੀਅਡ ਵਿੱਚ ਖੱਬਿਉਂ ਸੱਜੇ ਜਾਣ ਨਾਲ ਧਾਤਵੀ ਸੁਭਾਅ ਘੱਟਦਾ ਅਤੇ ਅਧਾਤਵੀ ਸੁਭਾਅ ਵੱਧਦਾ ਹੈ ।

 

Question 2: ਤੱਤ X, XCl2 ਸੂਤਰ ਵਾਲਾ ਇੱਕ ਕਲੋਰਾਈਡ ਬਣਾਉਂਦਾ ਹੈ ਜੋ ਕਿ ਇੱਕ ਉੱਚ ਪਿਘਲਣ ਅੰਕ ਦਾ ਠੋਸ ਹੈ । ਇਹ ਤੱਤ X ਸੰਭਵ ਤੌਰ 'ਤੇ ਆਵਰਤੀ ਸਾਰਨੀ ਦੇ ਉਸ ਗਰੁੱਪ ਵਿੱਚ ਹੋਵੇਗਾ ਜਿਸ ਵਿੱਚ ਹੈ :
(a) Na
(b) Mg
(c) Al
(d) Si.

Answer:

ਜੇਕਰ ਤੱਤ X, XCl2 ਸੂਤਰ ਦਾ ਕਲੋਰਾਈਡ ਬਣਾਉਂਦਾ ਹੈ ਤਾਂ ਤੱਤ X ਦੇ ਬਾਹਰਲੇ ਸੈੱਲ ਵਿੱਚ ਸੰਯੋਜਕ ਇਲੈੱਕਟ੍ਰਾਨਾਂ ਦੀ ਸੰਖਿਆ 2 ਹੋਵੇਗੀ । ਆਵਰਤੀ ਸਾਰਨੀ ਅਨੁਸਾਰ ਗਰੁੱਪ 2 ਦੇ ਤੱਤਾਂ Be, Mg, Ca, Sr, Ba ਅਤੇ Ra ਦੇ ਸੰਯੋਜਕ ਇਲੈੱਕਟ੍ਰਾਨਾਂ ਦੀ ਸੰਖਿਆ 2 ਹੈ । ਇਸ ਲਈ X ਤੱਤ ਉਸ ਗਰੁੱਪ ਵਿੱਚ ਹੈ ਜਿਸ ਵਿੱਚ ਮੈਗਨੀਸ਼ੀਅਮ (Mg) ਹੈ, ਕਿਉਂਕਿ ਮੈਗਨੀਸ਼ੀਅਮ ਇੱਕ ਧਾਤ ਹੋਣ ਕਰਕੇ ਇੱਕ ਆਇਨੀ ਕਲੋਰਾਈਡ ਬਣਾਉਣ ਦੀ ਸਮਰੱਥਾ ਰੱਖਦਾ ਹੈ ਜਿਸਦਾ ਪਿਘਲਣ ਅੰਕ ਉੱਚਾ ਹੈ । ਸਹੀ ਉੱਤਰ (b) ਹੈ ।

Exam Tips:

a) ਕਲੋਰਾਈਡ ਦੇ ਸੂਤਰ ਤੋਂ ਤੱਤ ਦੀ ਸੰਯੋਜਕਤਾ ਪਤਾ ਕਰੋ : XCl2 ਵਿੱਚ X ਦੀ ਸੰਯੋਜਕਤਾ 2 ਹੈ ।
b) ਉੱਚ ਪਿਘਲਣ ਅੰਕ ਵਾਲਾ ਠੋਸ ਕਲੋਰਾਈਡ ਆਇਨੀ ਯੌਗਿਕ ਦੀ ਨਿਸ਼ਾਨੀ ਹੈ ।

 

Question 3: ਕਿਸ ਤੱਤ ਵਿੱਚ :
(a) ਦੋ ਸੈੱਲ ਹਨ ਅਤੇ ਦੋਵੇਂ ਇਲੈੱਕਟ੍ਰਾਨਾਂ ਨਾਲ ਪੂਰੇ ਭਰੇ ਹਨ ।
(b) ਇਲੈੱਕਟ੍ਰਾਨੀ ਤਰਤੀਬ 2,8,2 ਹੈ ।
(c) ਕੁੱਲ ਤਿੰਨ ਸੈੱਲ ਹਨ ਅਤੇ ਸੰਯੋਜਕ ਸੈੱਲ ਵਿੱਚ ਚਾਰ ਇਲੈੱਕਟ੍ਰਾਨ ਹਨ ।
(d) ਦੂਜੇ ਸੈੱਲ ਵਿੱਚ ਪਹਿਲੇ ਸੈੱਲ ਨਾਲੋਂ ਦੁੱਗਣੇ ਇਲੈੱਕਟ੍ਰਾਨ ਹਨ ।

Answer:

(a) ਨੋਬਲ ਗੈਸਾਂ ਦੇ ਸਾਰੇ ਸੈੱਲ ਇਲੈੱਕਟ੍ਰਾਨਾਂ ਨਾਲ ਭਰੇ ਹੁੰਦੇ ਹਨ । ਇਸ ਲਈ ਦਿੱਤਾ ਗਿਆ ਤੱਤ ਇੱਕ ਨੋਬਲ ਗੈਸ ਹੈ ਕਿਉਂਕਿ ਇਸਦੇ ਦੋ ਸੈੱਲ ਪੂਰੀ ਤਰ੍ਹਾਂ ਭਰੇ ਹੋਏ ਹਨ । ਇਸ ਤਰ੍ਹਾਂ ਤੱਤ ਨੀਆਨ (Ne) (2,8) ਹੈ ।
(b) ਇਲੈੱਕਟ੍ਰਾਨੀ ਤਰਤੀਬ 2,8,2 ਦਾ ਜੋੜ 12 ਇਸ ਤੱਤ ਦਾ ਪਰਮਾਣੂ-ਅੰਕ ਹੈ ਅਤੇ ਪਰਮਾਣੂ ਅੰਕ 12 ਵਾਲਾ ਤੱਤ ਮੈਗਨੀਸ਼ੀਅਮ (Mg) ਹੈ । ਇਸ ਲਈ ਦਿੱਤਾ ਗਿਆ ਤੱਤ ਮੈਗਨੀਸ਼ੀਅਮ (Mg) ਹੈ ।
(c) ਕੁੱਲ ਤਿੰਨ ਸੈੱਲਾਂ ਵਿੱਚੋਂ ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨ ਸੰਖਿਆ 4 ਹੈ । ਇਸ ਲਈ ਤੱਤ ਦੀ ਇਲੈੱਕਟ੍ਰਾਨੀ ਤਰਤੀਬ (2,8,4) ਹੈ ਜਿਸਦਾ ਜੋੜ 14 ਹੈ । ਇਸ ਤਰ੍ਹਾਂ ਪਰਮਾਣੂ ਅੰਕ 14 ਵਾਲਾ ਤੱਤ ਸਿਲੀਕਾਨ (Si) ਹੈ ।
(d) ਦੂਸਰੇ ਸੈੱਲ ਵਿੱਚ ਪਹਿਲੇ ਸੈੱਲ ਦੀ ਤੁਲਨਾ ਵਿੱਚ ਦੁੱਗਣੇ ਇਲੈੱਕਟ੍ਰਾਨ ਹਨ । ਇਸ ਲਈ ਇਲੈੱਕਟ੍ਰਾਨੀ ਤਰਤੀਬ (2,4) ਅਤੇ ਇਲੈੱਕਟ੍ਰਾਨਾਂ ਦਾ ਜੋੜ 6 ਹੈ । ਇਸ ਤਰ੍ਹਾਂ ਪਰਮਾਣੂ ਸੰਖਿਆ 6 ਵਾਲਾ ਤੱਤ ਕਾਰਬਨ (C) ਹੈ ।

Exam Tips:

a) ਇਲੈੱਕਟ੍ਰਾਨੀ ਤਰਤੀਬ ਦੇ ਸਾਰੇ ਅੰਕਾਂ ਦਾ ਜੋੜ ਹੀ ਤੱਤ ਦਾ ਪਰਮਾਣੂ ਅੰਕ ਹੁੰਦਾ ਹੈ ।
b) ਪਹਿਲੇ ਸੈੱਲ ਵਿੱਚ ਵੱਧ ਤੋਂ ਵੱਧ 2 ਅਤੇ ਦੂਜੇ ਸੈੱਲ ਵਿੱਚ ਵੱਧ ਤੋਂ ਵੱਧ 8 ਇਲੈੱਕਟ੍ਰਾਨ ਹੋ ਸਕਦੇ ਹਨ ।

 

Question 4: (a) ਆਵਰਤੀ ਸਾਰਨੀ ਵਿੱਚ ਬੋਰਾਨ ਕਾਲਮ ਦੇ ਸਾਰੇ ਤੱਤਾਂ ਦਾ ਸਾਂਝਾ ਗੁਣ ਕੀ ਹੈ ?
(b) ਆਵਰਤੀ ਸਾਰਨੀ ਵਿੱਚ ਫਲੋਰੀਨ ਕਾਲਮ ਦੇ ਸਾਰੇ ਤੱਤਾਂ ਦਾ ਸਾਂਝਾ ਗੁਣ ਕੀ ਹੈ ?

Answer:

(a) ਬੋਰਾਨ ਕਾਲਮ (ਗਰੁੱਪ 13) ਦੇ ਸਾਰੇ ਤੱਤਾਂ ਦੇ ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ 3 ਹੁੰਦੀ ਹੈ । ਬੋਰਾਨ (B) ਨੂੰ ਛੱਡ ਕੇ, ਜੋ ਇੱਕ ਅਧਾਤ ਹੈ, ਬਾਕੀ ਸਾਰੇ ਤੱਤ (Al, Ga, In ਅਤੇ Tl) ਧਾਤਾਂ ਹਨ ।
(b) ਫਲੋਰੀਨ ਕਾਲਮ (ਗਰੁੱਪ 17) ਵਿੱਚ ਆਉਣ ਵਾਲੇ ਸਾਰੇ ਤੱਤਾਂ ਦੇ ਬਾਹਰਲੇ ਸੈੱਲ ਵਿੱਚ ਫਲੋਰੀਨ ਵਾਂਗ 7 ਇਲੈੱਕਟ੍ਰਾਨ ਹੁੰਦੇ ਹਨ । ਇਹ ਸਾਰੇ ਤੱਤ (F, Cl, Br, I) ਅਧਾਤਾਂ ਹਨ ।

Exam Tips:

a) ਇੱਕ ਗਰੁੱਪ ਦੇ ਤੱਤਾਂ ਦੇ ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ ਸਮਾਨ ਹੋਣ ਕਰਕੇ ਉਨ੍ਹਾਂ ਦੇ ਰਸਾਇਣਿਕ ਗੁਣ ਸਮਾਨ ਹੁੰਦੇ ਹਨ ।
b) ਗਰੁੱਪ 13 ਵਿੱਚ B ਅਧਾਤ ਅਤੇ ਬਾਕੀ ਤੱਤ ਧਾਤਾਂ ਹਨ; ਗਰੁੱਪ 17 ਦੇ ਸਾਰੇ ਤੱਤ ਅਧਾਤਾਂ ਹਨ ।

 

Question 5: ਇੱਕ ਪਰਮਾਣੂ ਦੀ ਇਲੈੱਕਟ੍ਰਾਨੀ ਤਰਤੀਬ 2,8,7 ਹੈ :
(a) ਇਸ ਤੱਤ ਦਾ ਪਰਮਾਣੂ ਅੰਕ ਕੀ ਹੈ ?
(b) ਹੇਠ ਲਿਖਿਆਂ ਵਿੱਚੋਂ ਕਿਸ ਨਾਲ ਇਸ ਦੀ ਰਸਾਇਣਿਕ ਸਮਾਨਤਾ ਹੋਵੇਗੀ ? (ਪਰਮਾਣੂ ਅੰਕ ਬਰੈਕਟ ਵਿੱਚ ਦਿੱਤੇ ਗਏ ਹਨ)
N(7), F(9), P(15), Ar(18) ।

Answer:

(a) ਤੱਤ ਦੀ ਪਰਮਾਣੂ ਸੰਖਿਆ = 2 + 8 + 7 = 17 ਹੈ ਅਤੇ ਇਹ ਤੱਤ ਕਲੋਰੀਨ ਹੈ ।

(b) ਤੱਤ ਦੇ ਬਾਹਰਲੇ ਸੰਯੋਜਕਤਾ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ 7 ਹੈ । ਇਸ ਲਈ ਇਹ ਗਰੁੱਪ 17 ਨਾਲ ਸੰਬੰਧ ਰੱਖਦਾ ਹੈ । ਇਸ ਪਰਿਵਾਰ ਦੇ ਹੋਰ ਤੱਤਾਂ ਦੀ ਪਰਮਾਣੂ ਸੰਖਿਆ ਅਤੇ ਇਲੈੱਕਟ੍ਰਾਨੀ ਤਰਤੀਬ ਹੇਠ ਲਿਖੇ ਅਨੁਸਾਰ ਹੈ :

ਤੱਤਪਰਮਾਣੂ ਸੰਖਿਆਇਲੈੱਕਟ੍ਰਾਨੀ ਤਰਤੀਬ
ਫਲੋਰੀਨ (F)92, 7
ਕਲੋਰੀਨ (Cl)172, 8, 7
ਆਇਓਡੀਨ (I)532, 8, 18, 18, 7

ਤੱਤ F ਦੀ ਪਰਮਾਣੂ ਸੰਖਿਆ 9 ਹੈ ਅਤੇ ਇਹ ਗਰੁੱਪ 17 ਦਾ ਤੱਤ ਹੈ । ਇਸ ਲਈ ਇਸ ਤੱਤ ਦੀ ਰਸਾਇਣਿਕ ਸਮਾਨਤਾ ਕਲੋਰੀਨ ਨਾਲ ਹੋਵੇਗੀ ।

Exam Tips:

a) ਬਾਹਰਲੇ ਸੈੱਲ ਦੇ ਇਲੈੱਕਟ੍ਰਾਨਾਂ ਦੀ ਸੰਖਿਆ ਸਮਾਨ ਹੋਣ ਵਾਲੇ ਤੱਤ ਇੱਕੋ ਗਰੁੱਪ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੇ ਗੁਣ ਸਮਾਨ ਹੁੰਦੇ ਹਨ ।
b) ਦਿੱਤੇ ਤੱਤਾਂ ਦੀ ਇਲੈੱਕਟ੍ਰਾਨੀ ਤਰਤੀਬ ਲਿਖ ਕੇ ਦੇਖੋ : F ਦੀ (2,7) ਹੈ, ਜਿਸ ਵਿੱਚ ਵੀ 7 ਸੰਯੋਜਕ ਇਲੈੱਕਟ੍ਰਾਨ ਹਨ ।

 

Question 6: ਆਵਰਤੀ ਸਾਰਨੀ ਵਿੱਚ ਤਿੰਨ ਤੱਤਾਂ A, B ਅਤੇ C ਦੀ ਸਥਿਤੀ ਹੇਠ ਦਿੱਤੇ ਅਨੁਸਾਰ ਹੈ :

ਗਰੁੱਪ 16ਗਰੁੱਪ 17
––
–A
––
BC

(a) ਦੱਸੋ A ਧਾਤ ਹੈ ਜਾਂ ਅਧਾਤ ਹੈ ?
(b) ਦੱਸੋ A ਦੇ ਟਾਕਰੇ ਵਿੱਚ C ਵਧੇਰੇ ਕਿਰਿਆਸ਼ੀਲ ਹੈ ਜਾਂ ਘੱਟ ਕਿਰਿਆਸ਼ੀਲ ਹੈ ?
(c) ਕੀ B ਨਾਲੋਂ C ਸਾਈਜ਼ ਵਿੱਚ ਵੱਡਾ ਹੈ ਜਾਂ ਛੋਟਾ ?
(d) ਤੱਤ A ਕਿਸ ਪ੍ਰਕਾਰ ਦਾ ਆਇਨ – ਕੈਟਆਇਨ ਜਾਂ ਐਨਆਇਨ ਬਣਾਏਗਾ ?

Answer:

(a) ਗਰੁੱਪ 17 ਦੇ ਤੱਤਾਂ ਦੇ ਬਾਹਰਲੇ ਸੰਯੋਜਕਤਾ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ 7 ਹੈ ਅਤੇ ਇਨ੍ਹਾਂ ਸਾਰੇ ਤੱਤਾਂ ਦੀ 1 ਇਲੈੱਕਟ੍ਰਾਨ ਲੈਣ ਦੀ ਸਮਰੱਥਾ ਹੈ । ਇਸ ਲਈ ਸਾਰੇ ਤੱਤ ਅਧਾਤਾਂ ਹਨ । ਅਰਥਾਤ A ਅਧਾਤ ਹੈ ।

(b) ਇੱਕ ਗਰੁੱਪ ਵਿੱਚ ਹੇਠਾਂ ਵੱਲ ਆਉਣ ਨਾਲ ਪਰਮਾਣੂ ਦਾ ਸਾਈਜ਼ ਵੱਧਦਾ ਹੈ । ਇਸ ਲਈ ਨਿਊਕਲੀਅਸ (ਨਾਭਿਕ) ਦੀ ਸੰਯੋਜਕਤਾ ਇਲੈੱਕਟ੍ਰਾਨਾਂ ਨੂੰ ਆਕਰਸ਼ਿਤ ਕਰਨ ਦੀ ਸਮਰੱਥਾ ਘੱਟ ਜਾਂਦੀ ਹੈ । ਇਸ ਤਰ੍ਹਾਂ ਅਧਾਤਾਂ ਦੀ ਕਿਰਿਆਸ਼ੀਲਤਾ ਕਿਸੇ ਗਰੁੱਪ ਵਿੱਚ ਹੇਠਾਂ ਵੱਲ ਆਉਣ ਨਾਲ ਘੱਟਦੀ ਜਾਂਦੀ ਹੈ । ਇਸ ਲਈ C ਤੱਤ, ਤੱਤ A ਦੀ ਤੁਲਨਾ ਵਿੱਚ ਘੱਟ ਕਿਰਿਆਸ਼ੀਲ ਹੈ ।

(c) ਤੱਤ B ਨਾਲੋਂ ਤੱਤ C ਛੋਟਾ ਹੋਵੇਗਾ ।

(d) ਤੱਤ A ਐਨਆਇਨ ਬਣਾਏਗਾ ।

Exam Tips:

a) ਗਰੁੱਪ ਨੰਬਰ ਤੋਂ ਬਾਹਰਲੇ ਸੈੱਲ ਦੇ ਇਲੈੱਕਟ੍ਰਾਨਾਂ ਦੀ ਸੰਖਿਆ ਪਤਾ ਕਰੋ ਅਤੇ ਫਿਰ ਧਾਤ/ਅਧਾਤ ਦਾ ਨਿਰਣਾ ਕਰੋ ।
b) ਇੱਕ ਗਰੁੱਪ ਵਿੱਚ ਹੇਠਾਂ ਵੱਲ ਜਾਣ ਨਾਲ ਪਰਮਾਣੂ ਦਾ ਸਾਈਜ਼ ਵੱਧਦਾ ਹੈ ਅਤੇ ਇੱਕ ਪੀਰੀਅਡ ਵਿੱਚ ਖੱਬਿਉਂ ਸੱਜੇ ਜਾਣ ਨਾਲ ਘੱਟਦਾ ਹੈ ।
c) ਇਲੈੱਕਟ੍ਰਾਨ ਲੈਣ ਵਾਲਾ ਤੱਤ ਐਨਆਇਨ (ਰਿਣ ਆਇਨ) ਬਣਾਉਂਦਾ ਹੈ ।

 

Question 7: ਨਾਈਟ੍ਰੋਜਨ (ਪਰਮਾਣੂ ਅੰਕ 7) ਅਤੇ ਫਾਸਫੋਰਸ (ਪਰਮਾਣੂ ਅੰਕ 15) ਆਵਰਤੀ ਸਾਰਨੀ ਦੇ ਗਰੁੱਪ 15 ਦੇ ਤੱਤ ਹਨ । ਇਨ੍ਹਾਂ ਦੋਵੇਂ ਤੱਤਾਂ ਦੀ ਇਲੈੱਕਟ੍ਰਾਨੀ ਤਰਤੀਬ ਲਿਖੋ । ਇਨ੍ਹਾਂ ਵਿੱਚੋਂ ਕਿਹੜਾ ਤੱਤ ਵਧੇਰੇ ਰਿਣ ਬਿਜਲਈ ਹੈ ਅਤੇ ਕਿਉਂ ?

Answer:

ਨਾਈਟ੍ਰੋਜਨ ਦੀ ਇਲੈੱਕਟ੍ਰਾਨੀ ਤਰਤੀਬ : N (7) : (2,5)
ਫਾਸਫੋਰਸ ਦੀ ਇਲੈੱਕਟ੍ਰਾਨੀ ਤਰਤੀਬ : P (15) : (2,8,5)
ਨਾਈਟ੍ਰੋਜਨ ਦੀ ਬਿਜਲਈ ਰਿਣਾਤਮਕਤਾ (ਇਲੈੱਕਟ੍ਰੋਨੈਗੇਟਿਵਤਾ) ਅਧਿਕ ਹੋਵੇਗੀ ਕਿਉਂਕਿ ਇਸਦਾ ਬਾਹਰਲਾ ਸੈੱਲ ਪਰਮਾਣੂ ਦੇ ਕੇਂਦਰ ਦੇ ਨੇੜੇ ਹੈ । ਇਸ ਲਈ ਪਰਮਾਣੂ ਕੇਂਦਰ ਇਲੈੱਕਟ੍ਰਾਨ ਨੂੰ ਅਧਿਕ ਬਲ ਨਾਲ ਆਕਰਸ਼ਿਤ ਕਰੇਗਾ ।

Exam Tips:

a) ਇੱਕ ਗਰੁੱਪ ਵਿੱਚ ਹੇਠਾਂ ਵੱਲ ਜਾਣ ਨਾਲ ਬਿਜਲਈ ਰਿਣਾਤਮਕਤਾ ਘੱਟਦੀ ਹੈ, ਇਸ ਲਈ ਗਰੁੱਪ 15 ਵਿੱਚ N, P ਤੋਂ ਵੱਧ ਰਿਣ ਬਿਜਲਈ ਹੈ ।
b) ਇਲੈੱਕਟ੍ਰਾਨੀ ਤਰਤੀਬ ਲਿਖਦੇ ਸਮੇਂ ਅੰਕਾਂ ਦਾ ਜੋੜ ਪਰਮਾਣੂ ਅੰਕ ਦੇ ਬਰਾਬਰ ਹੋਣਾ ਚਾਹੀਦਾ ਹੈ ।

 

Question 8: ਤੱਤਾਂ ਦੀ ਇਲੈੱਕਟ੍ਰਾਨੀ ਤਰਤੀਬ ਦਾ ਆਧੁਨਿਕ ਆਵਰਤੀ ਸਾਰਨੀ ਵਿੱਚ ਤੱਤ ਦੀ ਸਥਿਤੀ ਨਾਲ ਕੀ ਸੰਬੰਧ ਹੈ ?

Answer:

ਕਿਸੇ ਪਰਮਾਣੂ ਦੀ ਇਲੈੱਕਟ੍ਰਾਨੀ ਤਰਤੀਬ ਆਧੁਨਿਕ ਆਵਰਤੀ ਸਾਰਨੀ ਵਿੱਚ ਇਸਦੀ ਸਥਿਤੀ ਨਾਲ ਇਸ ਤਰ੍ਹਾਂ ਸੰਬੰਧਤ ਹੈ ਕਿ ਜਿਨ੍ਹਾਂ ਪਰਮਾਣੂਆਂ ਦੇ ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ ਸਮਾਨ ਹੁੰਦੀ ਹੈ ਉਨ੍ਹਾਂ ਨੂੰ ਇੱਕ ਹੀ ਗਰੁੱਪ ਵਿੱਚ ਵਿਵਸਥਿਤ ਕੀਤਾ ਜਾਂਦਾ ਹੈ । ਸਭ ਤੋਂ ਬਾਹਰਲੇ ਸੈੱਲ ਵਿੱਚ ਮੌਜੂਦ ਇਲੈੱਕਟ੍ਰਾਨਾਂ ਦੀ ਸੰਖਿਆ ਉਸ ਤੱਤ ਦੀ ਗਰੁੱਪ ਸੰਖਿਆ ਨੂੰ ਦਰਸਾਉਂਦੀ ਹੈ ਅਤੇ ਸੈੱਲਾਂ ਦੀ ਸੰਖਿਆ ਪੀਰੀਅਡ ਨੂੰ ਸੂਚਿਤ ਕਰਦੀ ਹੈ ।
ਜਦੋਂ ਕਿਸੇ ਪੀਰੀਅਡ ਵਿੱਚ ਖੱਬਿਓਂ ਸੱਜੇ ਵੱਲ ਜਾਂਦੇ ਹਾਂ, ਤਾਂ ਸੰਯੋਜਕਤਾ ਸੈੱਲ ਦੇ ਇਲੈੱਕਟ੍ਰਾਨਾਂ ਦੀ ਸੰਖਿਆ ਇੱਕ-ਇੱਕ ਕਰਕੇ ਵੱਧਦੀ ਜਾਂਦੀ ਹੈ ।

Exam Tips:

a) ਯਾਦ ਰੱਖੋ : ਬਾਹਰਲੇ ਸੈੱਲ ਦੇ ਇਲੈੱਕਟ੍ਰਾਨ → ਗਰੁੱਪ; ਸੈੱਲਾਂ ਦੀ ਗਿਣਤੀ → ਪੀਰੀਅਡ ।
b) ਕੋਈ ਇੱਕ ਉਦਾਹਰਨ (ਜਿਵੇਂ Mg : 2,8,2) ਦੇਣ ਨਾਲ ਉੱਤਰ ਸਪੱਸ਼ਟ ਹੋ ਜਾਂਦਾ ਹੈ ।

 

Question 9: ਆਧੁਨਿਕ ਆਵਰਤੀ ਸਾਰਨੀ ਵਿੱਚ ਕੈਲਸ਼ੀਅਮ (ਪਰਮਾਣੂ ਅੰਕ 20) ਦੇ ਚਾਰੇ ਪਾਸੇ 12, 19, 21 ਅਤੇ 38 ਪਰਮਾਣੂ ਅੰਕਾਂ ਵਾਲੇ ਤੱਤ ਮੌਜੂਦ ਹਨ । ਇਨ੍ਹਾਂ ਵਿੱਚੋਂ ਕਿਨ੍ਹਾਂ ਤੱਤਾਂ ਦੇ ਭੌਤਿਕ ਅਤੇ ਰਸਾਇਣਿਕ ਗੁਣ ਕੈਲਸ਼ੀਅਮ ਵਰਗੇ ਹਨ ?

Answer:

ਪਰਮਾਣੂ ਅੰਕ 12 ਅਤੇ 38 ਵਾਲੇ ਤੱਤਾਂ ਦੇ ਭੌਤਿਕ ਅਤੇ ਰਸਾਇਣਿਕ ਗੁਣ ਪਰਮਾਣੂ ਅੰਕ 20 ਵਾਲੇ ਕੈਲਸ਼ੀਅਮ ਦੇ ਸਮਾਨ ਹੋਣਗੇ, ਕਿਉਂਕਿ ਇਨ੍ਹਾਂ ਤੱਤਾਂ ਦੇ ਬਾਹਰਲੇ ਸੈੱਲ ਵਿੱਚ 2 ਇਲੈੱਕਟ੍ਰਾਨ ਹਨ ।

Exam Tips:

a) ਪਹਿਲਾਂ ਹਰੇਕ ਤੱਤ ਦੀ ਇਲੈੱਕਟ੍ਰਾਨੀ ਤਰਤੀਬ ਲਿਖੋ : Mg (2,8,2), Ca (2,8,8,2), Sr (2,8,18,8,2) ।
b) ਸਮਾਨ ਗੁਣ ਉਨ੍ਹਾਂ ਤੱਤਾਂ ਦੇ ਹੁੰਦੇ ਹਨ ਜੋ ਇੱਕੋ ਗਰੁੱਪ ਵਿੱਚ ਹੋਣ ।

 

Question 10: ਆਧੁਨਿਕ ਆਵਰਤੀ ਸਾਰਨੀ ਅਤੇ ਮੈਂਡਲੀਵ ਦੀ ਆਵਰਤੀ ਸਾਰਨੀ ਵਿੱਚ ਤੱਤਾਂ ਦੀ ਤਰਤੀਬ ਦੀ ਤੁਲਨਾ ਕਰੋ ।

Answer:

ਦੋਨਾਂ ਸਾਰਨੀਆਂ ਵਿੱਚ ਇੱਕ ਸਮਾਨ ਗੁਣਾਂ ਵਾਲੇ ਤੱਤਾਂ ਨੂੰ ਇੱਕ ਗਰੁੱਪ ਵਿੱਚ ਰੱਖਿਆ ਗਿਆ ਹੈ, ਪਰ ਇਨ੍ਹਾਂ ਦੋਨਾਂ ਵਿੱਚ ਕਈ ਅੰਤਰ ਹਨ; ਜਿਵੇਂ :

ਮੈਂਡਲੀਵ ਦੀ ਆਵਰਤੀ ਸਾਰਨੀਆਧੁਨਿਕ ਆਵਰਤੀ ਸਾਰਨੀ
ਉਸ ਸਮੇਂ ਤੱਕ ਗਿਆਤ 63 ਤੱਤਾਂ ਨੂੰ ਵੱਧਦੇ ਪਰਮਾਣੂ ਪੁੰਜ ਵਿੱਚ ਵਿਵਸਥਿਤ ਕੀਤਾ ਗਿਆ ।ਕੁੱਲ 118 ਤੱਤਾਂ ਨੂੰ ਵੱਧਦੇ ਪਰਮਾਣੂ ਅੰਕ ਵਿੱਚ ਵਿਵਸਥਿਤ ਕੀਤਾ ਗਿਆ ਹੈ ।
ਇਸ ਆਵਰਤੀ ਸਾਰਨੀ ਵਿੱਚ 8 ਖੜ੍ਹਵੇਂ ਕਾਲਮ ਹਨ ਜਿਨ੍ਹਾਂ ਨੂੰ ਗਰੁੱਪ ਕਹਿੰਦੇ ਹਨ ।ਇਸ ਵਿੱਚ 18 ਖੜ੍ਹਵੇਂ ਕਾਲਮ ਹਨ, ਜਿਨ੍ਹਾਂ ਨੂੰ ਗਰੁੱਪ ਕਹਿੰਦੇ ਹਨ ਅਤੇ 7 ਪੀਰੀਅਡ ਹਨ ।
ਤੱਤਾਂ ਦੇ ਆਈਸੋਟੋਪਾਂ ਨੂੰ ਸਾਰਨੀ ਵਿੱਚ ਸਥਾਨ ਨਾ ਮਿਲ ਸਕਿਆ ।ਤੱਤਾਂ ਦੇ ਆਈਸੋਟੋਪਾਂ ਨੂੰ ਆਵਰਤੀ ਸਾਰਨੀ ਵਿੱਚ ਉੱਚਿਤ ਸਥਾਨ ਪ੍ਰਾਪਤ ਹੋਇਆ ਕਿਉਂਕਿ ਉਨ੍ਹਾਂ ਦੇ ਪਰਮਾਣੂ ਅੰਕ ਇੱਕ ਸਮਾਨ ਹੁੰਦੇ ਹਨ ।
ਰਸਾਇਣਿਕ ਦ੍ਰਿਸ਼ਟੀ ਨਾਲ ਅਸਮਾਨ ਤੱਤਾਂ ਨੂੰ ਵੀ ਇਕੱਠਾ ਰੱਖਿਆ ਗਿਆ ।ਰਸਾਇਣਿਕ ਦ੍ਰਿਸ਼ਟੀ ਤੋਂ ਅਸਮਾਨ ਤੱਤਾਂ ਨੂੰ ਵੱਖ-ਵੱਖ ਗਰੁੱਪਾਂ ਵਿੱਚ ਸਥਾਨ ਦਿੱਤਾ ਗਿਆ ਹੈ ।
ਸਾਰੇ ਪਰਿਵਰਤਿਤ ਤੱਤਾਂ ਨੂੰ ਇੱਕ ਹੀ ਗਰੁੱਪ VIII ਵਿੱਚ ਰੱਖਿਆ ਗਿਆ ।ਪਰਿਵਰਤਿਤ ਤੱਤਾਂ ਨੂੰ ਗਰੁੱਪ 3 ਤੋਂ ਗਰੁੱਪ 12 ਤੱਕ ਵਿੱਚ ਰੱਖਿਆ ਗਿਆ ਹੈ ।
ਇਸ ਸਾਰਨੀ ਦੇ ਬਣਨ ਤੱਕ ਨੋਬਲ ਗੈਸਾਂ ਦੀ ਖੋਜ ਨਹੀਂ ਹੋਈ ਸੀ ।ਨੋਬਲ ਗੈਸਾਂ ਨੂੰ ਗਰੁੱਪ 18 ਵਿੱਚ ਸਥਾਨ ਦਿੱਤਾ ਗਿਆ ਹੈ ।
ਕੁਝ ਉੱਚ ਪੁੰਜ ਵਾਲੇ ਤੱਤਾਂ ਨੂੰ ਉਨ੍ਹਾਂ ਤੱਤਾਂ ਤੋਂ ਪਹਿਲਾਂ ਥਾਂ ਦਿੱਤੀ ਗਈ ਜਿਨ੍ਹਾਂ ਦਾ ਪਰਮਾਣੂ ਪੁੰਜ ਘੱਟ ਸੀ ।ਇਸ ਸਾਰਨੀ ਵਿੱਚ ਵਰਗੀਕਰਨ ਦਾ ਆਧਾਰ ਪਰਮਾਣੂ ਅੰਕ ਹੈ, ਇਸ ਲਈ ਇਸ ਵਿੱਚ ਕੋਈ ਉਲਟੇ ਕ੍ਰਮ ਦਾ ਦੋਸ਼ ਨਹੀਂ ਹੈ ।

Exam Tips:

a) ਤੁਲਨਾ ਦੇ ਪ੍ਰਸ਼ਨ ਦਾ ਉੱਤਰ ਸਾਰਣੀ ਦੇ ਰੂਪ ਵਿੱਚ ਲਿਖੋ ਤਾਂ ਜੋ ਅੰਤਰ ਸਪੱਸ਼ਟ ਦਿਸਣ ।
b) ਮੁੱਖ ਅੰਤਰ ਯਾਦ ਰੱਖੋ : ਮੈਂਡਲੀਵ ਦਾ ਆਧਾਰ ਪਰਮਾਣੂ ਪੁੰਜ, ਆਧੁਨਿਕ ਸਾਰਨੀ ਦਾ ਆਧਾਰ ਪਰਮਾਣੂ ਅੰਕ ।

 

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉੱਤਰ

Question 1: ਕੀ ਡਾਬਰਨੀਅਰ ਦੀਆਂ ਤਿੱਕੜੀਆਂ ਨਿਊਲੈਂਡ ਦੇ ਅਸ਼ਟਕਾਂ ਵਿੱਚ ਵੀ ਮਿਲਦੀਆਂ ਹਨ ? ਤੁਲਨਾ ਕਰਕੇ ਪਤਾ ਕਰੋ ।

Answer:

ਹਾਂ, ਡਾਬਰਨੀਅਰ ਦੀਆਂ ਤਿੱਕੜੀਆਂ ਨਿਊਲੈਂਡ ਦੇ ਅਸ਼ਟਕਾਂ ਵਿੱਚ ਵੀ ਮਿਲਦੀਆਂ ਹਨ । ਉਦਾਹਰਨ ਵਜੋਂ :
(i) ਲਿਥੀਅਮ (Li), ਸੋਡੀਅਮ (Na) ਅਤੇ ਪੋਟਾਸ਼ੀਅਮ (K) ਇੱਕ ਡਾਬਰਨੀਅਰ ਦੀ ਤਿੱਕੜੀ ਬਣਾਉਂਦੇ ਹਨ । ਜੇਕਰ ਲਿਥੀਅਮ (Li) ਨੂੰ ਪਹਿਲਾ ਤੱਤ ਮੰਨ ਲਿਆ ਜਾਏ ਤਾਂ ਉਸ ਤੋਂ ਅੱਠਵੇਂ ਸਥਾਨ ਤੇ ਸੋਡੀਅਮ (Na) ਆਉਂਦਾ ਹੈ ਅਤੇ ਜੇਕਰ ਸੋਡੀਅਮ (Na) ਨੂੰ ਪਹਿਲਾ ਤੱਤ ਮੰਨ ਲਿਆ ਜਾਵੇ ਤਾਂ ਇਸ ਤੋਂ ਅੱਠਵੇਂ ਸਥਾਨ ਤੇ ਪੋਟਾਸ਼ੀਅਮ (K) ਆਉਂਦਾ ਹੈ । ਇਸ ਤਰ੍ਹਾਂ ਡਾਬਰਨੀਅਰ ਦੀ ਇਹ ਤਿੱਕੜੀ ਨਿਊਲੈਂਡ ਦੇ ਅਸ਼ਟਕ ਦੀ ਤਿੱਕੜੀ ‘ਰੇ’ ਵਿੱਚ ਮਿਲਦੀ ਹੈ ।
(ii) ਡਾਬਰਨੀਅਰ ਦੀ ਤਿੱਕੜੀ Ca, Sr ਅਤੇ Ba ਨਿਊਲੈਂਡ ਦੇ ਅਸ਼ਟਕ ਦੀ ਤਿੱਕੜੀ ‘ਸਾ’ ਵਿੱਚ ਮੌਜੂਦ ਹੈ ।
(iii) ਡਾਬਰਨੀਅਰ ਦੀ ਤਿੱਕੜੀ Cl, Br ਅਤੇ I ਨਿਊਲੈਂਡ ਦੇ ਅਸ਼ਟਕ ਦੀ ਤਿੱਕੜੀ ‘ਸਾ’ ਵਿੱਚ ਮੌਜੂਦ ਹੈ ।

Exam Tips:

a) ਡਾਬਰਨੀਅਰ ਦੀ ਤਿੱਕੜੀ ਵਿੱਚ ਵਿਚਕਾਰਲੇ ਤੱਤ ਦਾ ਪਰਮਾਣੂ ਪੁੰਜ ਬਾਕੀ ਦੋ ਦੇ ਪਰਮਾਣੂ ਪੁੰਜਾਂ ਦੇ ਲਗਭਗ ਔਸਤ ਦੇ ਬਰਾਬਰ ਹੁੰਦਾ ਹੈ ।
b) ਨਿਊਲੈਂਡ ਦੇ ਅਸ਼ਟਕ ਵਿੱਚ ਹਰੇਕ ਅੱਠਵੇਂ ਤੱਤ ਦੇ ਗੁਣ ਪਹਿਲੇ ਤੱਤ ਨਾਲ ਮਿਲਦੇ ਹਨ ।

 

Question 2: ਡਾਬਰਨੀਅਰ ਦੇ ਵਰਗੀਕਰਨ ਦੀਆਂ ਕੀ ਸੀਮਾਵਾਂ ਹਨ ?

Answer:

ਡਾਬਰਨੀਅਰ ਵਰਗੀਕਰਨ ਦੀ ਸਭ ਤੋਂ ਵੱਡੀ ਸੀਮਾ ਇਹ ਸੀ ਕਿ ਇਸ ਨਿਯਮ ਦੇ ਅਨੁਸਾਰ ਉਸ ਸਮੇਂ ਦੇ ਗਿਆਤ 30 ਤੱਤਾਂ ਵਿੱਚੋਂ ਕੇਵਲ 9 ਤੱਤਾਂ ਨੂੰ ਹੀ ਤਿੰਨ ਤਿੱਕੜੀਆਂ ਵਿੱਚ ਵਿਵਸਥਿਤ ਕੀਤਾ ਜਾ ਸਕਿਆ ਸੀ । ਇਸ ਲਈ ਇਹ ਵਰਗੀਕਰਨ ਸਭ ਨੂੰ ਮਨਜ਼ੂਰ ਨਹੀਂ ਹੋਇਆ ।
ਉਦਾਹਰਨ – ਤਿੰਨ ਤੱਤ ਨਾਈਟ੍ਰੋਜਨ (N), ਫਾਸਫੋਰਸ (P) ਅਤੇ ਆਰਸੈਨਿਕ (As) ਦੇ ਰਸਾਇਣਿਕ ਗੁਣ ਇੱਕ ਸਮਾਨ ਹਨ, ਇਸ ਲਈ ਇਨ੍ਹਾਂ ਦੀ ਇੱਕ ਹੀ ਤਿੱਕੜੀ ਬਣਨੀ ਚਾਹੀਦੀ ਹੈ ਜਦਕਿ N ਦਾ ਪਰਮਾਣੂ-ਪੁੰਜ 14.0 u, As ਦਾ 74.9 u ਅਤੇ P ਦਾ 31.0 u ਹੈ । ਇਸ ਦੇ ਅਨੁਸਾਰ ਇਹ ਇੱਕ ਤਿੱਕੜੀ ਦੇ ਤੱਤ ਨਹੀਂ ਹਨ ।

Exam Tips:

a) ਸੀਮਾ ਲਿਖਣ ਵੇਲੇ ਅੰਕੜਾ (30 ਵਿੱਚੋਂ ਕੇਵਲ 9 ਤੱਤ) ਜ਼ਰੂਰ ਦਿਓ ।
b) N, P, As ਦੀ ਉਦਾਹਰਨ ਦੇਣ ਨਾਲ ਉੱਤਰ ਪੂਰਾ ਹੋ ਜਾਂਦਾ ਹੈ ।

 

Question 3: ਨਿਊਲੈਂਡ ਦੇ ਅਸ਼ਟਕ ਸਿਧਾਂਤ ਦੀਆਂ ਕੀ ਸੀਮਾਵਾਂ ਹਨ ?

Answer:

ਨਿਊਲੈਂਡ ਦੇ ਅਸ਼ਟਕ ਸਿਧਾਂਤ ਦੀਆਂ ਹੇਠ ਲਿਖੀਆਂ ਸੀਮਾਵਾਂ ਹਨ :
(i) ਇਹ ਸਿਧਾਂਤ ਸਿਰਫ਼ ਕੈਲਸ਼ੀਅਮ ਤੱਕ ਹੀ ਲਾਗੂ ਹੋ ਸਕਿਆ ਕਿਉਂਕਿ ਕੈਲਸ਼ੀਅਮ ਤੋਂ ਬਾਅਦ ਆਉਣ ਵਾਲੇ ਹਰੇਕ ਅੱਠਵੇਂ ਤੱਤ ਦੇ ਗੁਣ ਪਹਿਲੇ ਤੱਤ ਦੇ ਸਮਾਨ ਨਹੀਂ ਸਨ ।
(ii) ਨਿਊਲੈਂਡ ਨੇ ਕਲਪਨਾ ਕੀਤੀ ਸੀ ਕਿ ਕੁਦਰਤ ਵਿੱਚ ਕੇਵਲ 56 ਤੱਤ ਹਨ ਅਤੇ ਭਵਿੱਖ ਵਿੱਚ ਕੋਈ ਨਵਾਂ ਤੱਤ ਨਹੀਂ ਮਿਲੇਗਾ । ਪਰੰਤੂ ਬਾਅਦ ਵਿੱਚ ਕਈ ਹੋਰ ਨਵੇਂ ਤੱਤਾਂ ਦੀ ਖੋਜ ਕੀਤੀ ਗਈ ਜਿਨ੍ਹਾਂ ਦੇ ਗੁਣ ਅਸ਼ਟਕ ਨਿਯਮ ਅਨੁਸਾਰ ਨਹੀਂ ਸਨ । ਇਸ ਕਾਰਨ ਉਹ ਇਸ ਨਿਯਮ ਵਿੱਚ ਵਿਵਸਥਿਤ ਨਹੀਂ ਹੋ ਸਕੇ ।
(iii) ਨਿਊਲੈਂਡ ਨੇ ਆਪਣੀ ਸਾਰਨੀ ਵਿੱਚ ਤੱਤਾਂ ਨੂੰ ਸੰਯੋਜਿਤ ਕਰਨ ਲਈ ਦੋ ਤੱਤਾਂ ਨੂੰ ਇਕੱਠਿਆਂ ਇੱਕ ਥਾਂ ‘ਤੇ ਰੱਖ ਲਿਆ ਅਤੇ ਕੁਝ ਅਸਮਾਨ ਤੱਤਾਂ ਨੂੰ ਇੱਕ ਥਾਂ ‘ਤੇ ਰੱਖਿਆ ਸੀ ।
ਉਦਾਹਰਨ – ਕੋਬਾਲਟ ਅਤੇ ਨਿੱਕਲ ਨੂੰ ਇੱਕ ਹੀ ਥਾਂ ‘ਤੇ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਫਲੋਰੀਨ, ਕਲੋਰੀਨ ਅਤੇ ਬ੍ਰੋਮੀਨ ਦੇ ਨਾਲ ਇੱਕ ਹੀ ਨੋਟ ‘ਸਾ’ ਵਿੱਚ ਰੱਖਿਆ ਗਿਆ, ਜਦਕਿ ਕੋਬਾਲਟ ਅਤੇ ਨਿੱਕਲ ਦੇ ਗੁਣ ਫਲੋਰੀਨ, ਕਲੋਰੀਨ ਅਤੇ ਬ੍ਰੋਮੀਨ ਤੋਂ ਬਿਲਕੁਲ ਭਿੰਨ ਹਨ । ਦੂਜੇ ਪਾਸੇ ਆਇਰਨ, ਜੋ ਗੁਣ ਵਿੱਚ ਕੋਬਾਲਟ ਅਤੇ ਨਿੱਕਲ ਦੇ ਸਮਾਨ ਹੈ, ਨੂੰ ਇਨ੍ਹਾਂ ਤੋਂ ਦੂਰ ਰੱਖਿਆ ਗਿਆ ।
(iv) ਨਿਊਲੈਂਡ ਅਸ਼ਟਕ ਸਿਧਾਂਤ ਸਿਰਫ਼ ਹਲਕੇ ਤੱਤਾਂ ਲਈ ਹੀ ਠੀਕ ਤਰ੍ਹਾਂ ਲਾਗੂ ਹੋ ਸਕਿਆ ।

Exam Tips:

a) ਚਾਰੇ ਸੀਮਾਵਾਂ ਨੰਬਰ ਲਗਾ ਕੇ ਲਿਖੋ; ਸਭ ਤੋਂ ਮਹੱਤਵਪੂਰਨ ਇਹ ਹੈ ਕਿ ਇਹ ਨਿਯਮ ਕੈਲਸ਼ੀਅਮ ਤੋਂ ਅੱਗੇ ਲਾਗੂ ਨਹੀਂ ਹੋਇਆ ।
b) ਕੋਬਾਲਟ–ਨਿੱਕਲ ਦੀ ਉਦਾਹਰਨ ਅਸਮਾਨ ਤੱਤਾਂ ਨੂੰ ਇਕੱਠੇ ਰੱਖਣ ਦੀ ਸੀਮਾ ਸਮਝਾਉਂਦੀ ਹੈ ।

 

Question 4: ਮੈਂਡਲੀਵ ਦੀ ਆਵਰਤੀ ਸਾਰਨੀ ਦੀ ਵਰਤੋਂ ਕਰਕੇ ਹੇਠ ਲਿਖੇ ਤੱਤਾਂ ਦੇ ਆਕਸਾਈਡਾਂ ਦੇ ਸੂਤਰਾਂ ਦਾ ਅਨੁਮਾਨ ਲਗਾਓ :
K, C, Al, Si, Ba.

Answer:

1. ਪੋਟਾਸ਼ੀਅਮ (K) ਗਰੁੱਪ IA ਦਾ ਤੱਤ ਹੈ । ਇਸਦੀ ਸੰਯੋਜਕਤਾ 1 ਹੈ । ਇਸ ਲਈ ਇਸ ਦੇ ਆਕਸਾਈਡ ਦਾ ਸੂਤਰ K2O ਹੈ ।
2. ਕਾਰਬਨ (C) ਗਰੁੱਪ IVA ਦਾ ਤੱਤ ਹੈ । ਇਸ ਦੀ ਸੰਯੋਜਕਤਾ 4 ਹੈ । ਇਸ ਲਈ ਇਸ ਦੇ ਆਕਸਾਈਡ ਦਾ ਸੂਤਰ CO2 ਹੈ ।
3. ਐਲੂਮੀਨੀਅਮ (Al) ਗਰੁੱਪ IIIA ਦਾ ਤੱਤ ਹੈ । ਇਸ ਦੀ ਸੰਯੋਜਕਤਾ 3 ਹੈ । ਇਸ ਲਈ ਇਸ ਦੇ ਆਕਸਾਈਡ ਦਾ ਸੂਤਰ Al2O3 ਹੈ ।
4. ਸਿਲੀਕਾਨ (Si) ਗਰੁੱਪ IVA ਦਾ ਤੱਤ ਹੈ । ਇਸ ਦੀ ਸੰਯੋਜਕਤਾ 4 ਹੈ । ਇਸ ਲਈ ਇਸ ਦੇ ਆਕਸਾਈਡ ਦਾ ਸੂਤਰ SiO2 ਹੈ ।
5. ਬੇਰੀਅਮ (Ba) ਗਰੁੱਪ IIA ਦਾ ਤੱਤ ਹੈ । ਇਸ ਦੀ ਸੰਯੋਜਕਤਾ 2 ਹੈ । ਇਸ ਲਈ ਇਸ ਦੇ ਆਕਸਾਈਡ ਦਾ ਸੂਤਰ BaO ਹੈ ।

Exam Tips:

a) ਮੈਂਡਲੀਵ ਦੀ ਸਾਰਨੀ ਵਿੱਚ ਗਰੁੱਪ ਨੰਬਰ ਤੋਂ ਸੰਯੋਜਕਤਾ ਪਤਾ ਲੱਗਦੀ ਹੈ, ਫਿਰ ਆਕਸੀਜਨ (ਸੰਯੋਜਕਤਾ 2) ਨਾਲ ਸੂਤਰ ਬਣਾਓ ।
b) ਸੂਤਰ ਲਿਖਣ ਵੇਲੇ ਸੰਯੋਜਕਤਾਵਾਂ ਦੀ ਅਦਲਾ-ਬਦਲੀ (ਕਰਾਸ) ਵਿਧੀ ਵਰਤੋ ।

 

Question 5: ਗੈਲੀਅਮ ਤੋਂ ਇਲਾਵਾ ਕਿਹੜੇ-ਕਿਹੜੇ ਤੱਤਾਂ ਦੀ ਖੋਜ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਮੈਂਡਲੀਵ ਨੇ ਆਪਣੀ ਆਵਰਤੀ ਸਾਰਨੀ ਵਿੱਚ ਖ਼ਾਲੀ ਥਾਂਵਾਂ ਛੱਡ ਦਿੱਤੀਆਂ ਸਨ (ਕੋਈ ਦੋ) ?

Answer:

ਗੈਲੀਅਮ ਤੋਂ ਇਲਾਵਾ ਦੋ ਹੋਰ ਤੱਤ ਸਕੈਂਡੀਅਮ ਅਤੇ ਜਰਮੇਨੀਅਮ ਹਨ ਜਿਨ੍ਹਾਂ ਦੀ ਖੋਜ ਕੀਤੀ ਜਾ ਚੁੱਕੀ ਹੈ । ਇਨ੍ਹਾਂ ਤੱਤਾਂ ਲਈ ਮੈਂਡਲੀਵ ਨੇ ਆਪਣੀ ਆਵਰਤੀ ਸਾਰਨੀ ਵਿੱਚ ਪਹਿਲਾਂ ਤੋਂ ਹੀ ਖ਼ਾਲੀ ਸਥਾਨ ਛੱਡਿਆ ਹੋਇਆ ਸੀ । ਮੈਂਡਲੀਵ ਨੇ ਪਹਿਲਾਂ ਹੀ ਇਨ੍ਹਾਂ ਤੱਤਾਂ ਦੇ ਗੁਣਾਂ ਦਾ ਅਨੁਮਾਨ ਲਗਾ ਲਿਆ ਸੀ । ਜਦੋਂ ਬਾਅਦ ਵਿੱਚ ਇਨ੍ਹਾਂ ਤੱਤਾਂ ਦੀ ਖੋਜ ਹੋਈ ਤਾਂ ਉਨ੍ਹਾਂ ਦੇ ਉਹੀ ਗੁਣ ਸਨ ਜਿਨ੍ਹਾਂ ਦਾ ਮੈਂਡਲੀਵ ਨੇ ਅਨੁਮਾਨ ਲਗਾਇਆ ਸੀ ।

Exam Tips:

a) ਦੋ ਤੱਤਾਂ ਦੇ ਨਾਂ ਲਿਖੋ : ਸਕੈਂਡੀਅਮ (Sc) ਅਤੇ ਜਰਮੇਨੀਅਮ (Ge) ।
b) ਮੈਂਡਲੀਵ ਦੀ ਸਫਲਤਾ ਇਹ ਸੀ ਕਿ ਉਸਨੇ ਅਣਜਾਣ ਤੱਤਾਂ ਲਈ ਖ਼ਾਲੀ ਥਾਂਵਾਂ ਛੱਡੀਆਂ ਅਤੇ ਉਨ੍ਹਾਂ ਦੇ ਗੁਣ ਪਹਿਲਾਂ ਹੀ ਦੱਸ ਦਿੱਤੇ ।

 

Question 6: ਮੈਂਡਲੀਵ ਨੇ ਆਪਣੀ ਆਵਰਤੀ ਸਾਰਨੀ ਤਿਆਰ ਕਰਨ ਲਈ ਕਿਹੜਾ ਮਾਪਦੰਡ ਅਪਣਾਇਆ ?

Answer:

ਮੈਂਡਲੀਵ ਦੀ ਆਵਰਤੀ ਸਾਰਨੀ ਲਈ ਮਾਪਦੰਡ :
1. ਤੱਤਾਂ ਨੂੰ ਉਨ੍ਹਾਂ ਦੇ ਵੱਧਦੇ ਪਰਮਾਣੂ ਪੁੰਜ ਦੇ ਕ੍ਰਮ ਵਿੱਚ ਵਿਵਸਥਿਤ ਕੀਤਾ ।
2. ਸਮਾਨ ਗੁਣਾਂ ਵਾਲੇ ਤੱਤਾਂ ਨੂੰ ਇੱਕ ਸਮੂਹ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ।
3. ਤੱਤਾਂ ਦੇ ਆਕਸਾਈਡਾਂ ਅਤੇ ਹਾਈਡ੍ਰਾਈਡਾਂ ਦੇ ਅਣੂ ਸੂਤਰ ਨੂੰ ਇੱਕ ਮੂਲ ਗੁਣ ਮੰਨ ਕੇ ਤੱਤਾਂ ਦਾ ਵਰਗੀਕਰਨ ਕੀਤਾ ।

Exam Tips:

a) ਤਿੰਨੋਂ ਮਾਪਦੰਡ ਵੱਖ-ਵੱਖ ਬਿੰਦੂਆਂ ਵਿੱਚ ਲਿਖੋ ।
b) ਮੁੱਖ ਆਧਾਰ : ਪਰਮਾਣੂ ਪੁੰਜ ਅਤੇ ਆਕਸਾਈਡਾਂ/ਹਾਈਡ੍ਰਾਈਡਾਂ ਦੇ ਸੂਤਰ ।

 

Question 7: ਤੁਹਾਡੇ ਵਿਚਾਰ ਅਨੁਸਾਰ ਨੋਬਲ ਗੈਸਾਂ ਨੂੰ ਵੱਖਰੇ ਗਰੁੱਪ ਵਿੱਚ ਕਿਉਂ ਰੱਖਿਆ ਗਿਆ ?

Answer:

ਸਾਰੇ ਤੱਤਾਂ ਵਿੱਚੋਂ ਨੋਬਲ ਗੈਸਾਂ – ਹੀਲੀਅਮ (He), ਨੀਆਨ (Ne), ਆਰਗਾਨ (Ar), ਕ੍ਰਿਪਟਾਨ (Kr) ਅਤੇ ਜ਼ੀਨਾਨ (Xe) ਅਕਿਰਿਆਸ਼ੀਲ ਹਨ । ਇਨ੍ਹਾਂ ਦੇ ਗੁਣ ਹੋਰ ਗਰੁੱਪਾਂ ਦੇ ਤੱਤਾਂ ਨਾਲ ਨਹੀਂ ਮਿਲਦੇ । ਇਸ ਲਈ ਨੋਬਲ ਗੈਸਾਂ ਨੂੰ ਵੱਖਰੇ ਗਰੁੱਪ ਵਿੱਚ ਰੱਖਿਆ ਗਿਆ ਜਿਸ ਨੂੰ ਜ਼ੀਰੋ (0) ਗਰੁੱਪ ਕਿਹਾ ਜਾਂਦਾ ਹੈ ।

Exam Tips:

a) ਨੋਬਲ ਗੈਸਾਂ ਦਾ ਮੁੱਖ ਗੁਣ ਅਕਿਰਿਆਸ਼ੀਲਤਾ ਹੈ — ਉੱਤਰ ਵਿੱਚ ਇਹ ਜ਼ਰੂਰ ਲਿਖੋ ।
b) ਇਨ੍ਹਾਂ ਦੇ ਗਰੁੱਪ ਨੂੰ ਜ਼ੀਰੋ (0) ਗਰੁੱਪ ਕਿਹਾ ਜਾਂਦਾ ਹੈ ।

 

Question 8: ਆਧੁਨਿਕ ਆਵਰਤੀ ਸਾਰਨੀ ਦੁਆਰਾ ਕਿਸ ਤਰ੍ਹਾਂ ਮੈਂਡਲੀਵ ਦੀ ਆਵਰਤੀ ਸਾਰਨੀ ਦੀਆਂ ਭਿੰਨ-ਭਿੰਨ ਖਾਮੀਆਂ ਨੂੰ ਦੂਰ ਕੀਤਾ ਗਿਆ ?

Answer:

ਮੈਂਡਲੀਵ ਦੀ ਆਵਰਤੀ ਸਾਰਨੀ ਦਾ ਆਧਾਰ ਪਰਮਾਣੂ ਪੁੰਜ (Atomic Mass) ਹੈ, ਜਦੋਂ ਕਿ ਮੋਸਲੇ ਨੇ ਆਧੁਨਿਕ ਆਵਰਤੀ ਸਾਰਨੀ ਲਈ ਪਰਮਾਣੂ ਸੰਖਿਆ (Atomic Number) ਨੂੰ ਆਧਾਰ ਮੰਨਿਆ । ਇਸ ਤਰ੍ਹਾਂ ਆਧੁਨਿਕ ਸਾਰਨੀ ਵਿੱਚ ਮੈਂਡਲੀਵ ਵੱਲੋਂ ਦਿੱਤੀ ਗਈ ਸਾਰਨੀ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਗਿਆ ਹੈ ।
ਆਧੁਨਿਕ ਆਵਰਤੀ ਸਾਰਨੀ ਵਿੱਚ ਸਾਰੇ ਸਮਸਥਾਨਿਕਾਂ (ਆਈਸੋਟੋਪਾਂ) ਨੂੰ ਇੱਕੋ ਹੀ ਸਥਾਨ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਵਿੱਚ ਪ੍ਰੋਟਾਨਾਂ ਦੀ ਸੰਖਿਆ ਹਮੇਸ਼ਾ ਬਰਾਬਰ ਹੁੰਦੀ ਹੈ ।
ਆਰਗਾਨ ਅਤੇ ਪੋਟਾਸ਼ੀਅਮ ਦੀ ਪਰਮਾਣੂ ਸੰਖਿਆ ਕ੍ਰਮਵਾਰ 18 ਅਤੇ 19 ਹੈ । ਤੱਤਾਂ ਨੂੰ ਵੱਧਦੀ ਹੋਈ ਪਰਮਾਣੂ ਸੰਖਿਆ ਦੇ ਆਧਾਰ 'ਤੇ ਵਿਵਸਥਿਤ ਕਰਨ ਨਾਲ ਆਰਗਾਨ ਪਹਿਲਾਂ ਆ ਜਾਂਦਾ ਹੈ ਅਤੇ ਪੋਟਾਸ਼ੀਅਮ ਪਿੱਛੋਂ ਆਉਂਦਾ ਹੈ, ਜਦੋਂ ਕਿ ਉਨ੍ਹਾਂ ਦੋਵਾਂ ਤੱਤਾਂ ਦੇ ਪਰਮਾਣੂ ਪੁੰਜ ਇਸਦੇ ਉਲਟ ਹਨ । ਨਵੀਂ ਸਾਰਨੀ ਵਿੱਚ ਇਸ ਦੋਸ਼ ਨੂੰ ਦੂਰ ਕੀਤਾ ਗਿਆ ਹੈ ।
ਆਧੁਨਿਕ ਸਾਰਨੀ ਵਿੱਚ ਧਾਤਾਂ, ਅਧਾਤਾਂ ਅਤੇ ਨੋਬਲ ਗੈਸਾਂ (ਅਕਿਰਿਆਸ਼ੀਲ ਗੈਸਾਂ) ਨੂੰ ਸਪੱਸ਼ਟ ਤੌਰ 'ਤੇ ਵੱਖ-ਵੱਖ ਕੀਤਾ ਗਿਆ ਹੈ ।
ਆਧੁਨਿਕ ਸਾਰਨੀ ਇਹ ਵੀ ਸਪੱਸ਼ਟ ਕਰਦੀ ਹੈ ਕਿ ਤੱਤਾਂ ਦੇ ਗੁਣਾਂ ਵਿੱਚ ਆਵਰਤਤਾ ਕਿਉਂ ਹੁੰਦੀ ਹੈ ।

Exam Tips:

a) ਮੁੱਖ ਅੰਤਰ ਲਿਖੋ : ਪਰਮਾਣੂ ਪੁੰਜ ਦੀ ਥਾਂ ਪਰਮਾਣੂ ਸੰਖਿਆ ਆਧਾਰ ਬਣੀ ।
b) ਆਰਗਾਨ ਅਤੇ ਪੋਟਾਸ਼ੀਅਮ ਦੀ ਉਦਾਹਰਨ ਦੇਣ ਨਾਲ ਉੱਤਰ ਵਧੀਆ ਬਣਦਾ ਹੈ ।

 

Question 9: ਮੈਗਨੀਸ਼ੀਅਮ ਦੀ ਤਰ੍ਹਾਂ ਰਸਾਇਣਿਕ ਕਿਰਿਆਸ਼ੀਲਤਾ ਦਿਖਾਉਣ ਵਾਲੇ ਦੋ ਤੱਤਾਂ ਦੇ ਨਾਂ ਦੱਸੋ । ਤੁਹਾਡੀ ਚੋਣ ਦਾ ਕੀ ਆਧਾਰ ਹੈ ?

Answer:

ਆਧੁਨਿਕ ਆਵਰਤੀ ਸਾਰਨੀ ਅਨੁਸਾਰ, ਜਿਨ੍ਹਾਂ ਤੱਤਾਂ ਦੀ ਬਾਹਰਲੀ ਇਲੈੱਕਟ੍ਰਾਨੀ ਬਣਤਰ ਸਮਾਨ ਹੁੰਦੀ ਹੈ ਉਨ੍ਹਾਂ ਦੇ ਗੁਣ ਵੀ ਸਮਾਨ ਹੁੰਦੇ ਹਨ । ਮੈਗਨੀਸ਼ੀਅਮ ਦੇ ਬਾਹਰਲੇ ਸੈੱਲ ਵਿੱਚ ਦੋ ਇਲੈੱਕਟ੍ਰਾਨ ਹਨ । ਇਸ ਲਈ ਉਹ ਸਾਰੇ ਤੱਤ ਜਿਨ੍ਹਾਂ ਦੇ ਬਾਹਰਲੇ ਸੈੱਲ ਵਿੱਚ 2 ਸੰਯੋਜਕ ਇਲੈੱਕਟ੍ਰਾਨ ਹੋਣਗੇ, Mg ਦੇ ਸਮਾਨ ਹੀ ਗੁਣ ਪ੍ਰਦਰਸ਼ਿਤ ਕਰਨਗੇ ।
ਉਦਾਹਰਨ – ਕੈਲਸ਼ੀਅਮ (Ca), ਪਰਮਾਣੂ ਸੰਖਿਆ = 20
ਵਿਭਿੰਨ ਸੈੱਲਾਂ ਵਿੱਚ ਇਲੈੱਕਟ੍ਰਾਨ ਵਿਵਸਥਾ = (2, 8, 8, 2)
ਮੈਗਨੀਸ਼ੀਅਮ (Mg), ਪਰਮਾਣੂ ਸੰਖਿਆ = 12
ਵਿਭਿੰਨ ਸੈੱਲਾਂ ਵਿੱਚ ਇਲੈੱਕਟ੍ਰਾਨ ਵਿਵਸਥਾ = (2, 8, 2)

Exam Tips:

a) ਚੋਣ ਦਾ ਆਧਾਰ ਜ਼ਰੂਰ ਲਿਖੋ : ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ ਸਮਾਨ (2) ਹੈ ।
b) ਦੋਵੇਂ ਤੱਤਾਂ ਦੀ ਇਲੈੱਕਟ੍ਰਾਨੀ ਤਰਤੀਬ ਨਾਲ-ਨਾਲ ਲਿਖ ਕੇ ਤੁਲਨਾ ਕਰੋ ।

 

Question 10: ਨਾਂ ਦੱਸੋ :
(a) ਤਿੰਨ ਤੱਤ ਜਿਨ੍ਹਾਂ ਦੇ ਸਭ ਤੋਂ ਬਾਹਰਲੇ ਸੈੱਲ ਵਿੱਚ ਇੱਕ ਇਲੈੱਕਟ੍ਰਾਨ ਹਾਜ਼ਰ ਹੈ ।
(b) ਦੋ ਤੱਤ ਜਿਨ੍ਹਾਂ ਦੇ ਸਭ ਤੋਂ ਬਾਹਰਲੇ ਸੈੱਲ ਵਿੱਚ ਦੋ ਇਲੈੱਕਟ੍ਰਾਨ ਮੌਜੂਦ ਹਨ ।
(c) ਤਿੰਨ ਤੱਤ ਜਿਨ੍ਹਾਂ ਦਾ ਬਾਹਰੀ ਸੈੱਲ ਪੂਰਾ ਹੈ ।

Answer:

(a) ਲਿਥੀਅਮ (Li), ਸੋਡੀਅਮ (Na) ਅਤੇ ਪੋਟਾਸ਼ੀਅਮ (K) ਤਿੰਨ ਅਜਿਹੇ ਤੱਤ ਹਨ ਜਿਨ੍ਹਾਂ ਦੇ ਸਭ ਤੋਂ ਬਾਹਰਲੇ ਸੈੱਲ ਵਿੱਚ ਇੱਕ ਇਲੈੱਕਟ੍ਰਾਨ ਹੁੰਦਾ ਹੈ ।
(b) ਮੈਗਨੀਸ਼ੀਅਮ ਅਤੇ ਕੈਲਸ਼ੀਅਮ ਦੋ ਅਜਿਹੇ ਤੱਤ ਹਨ ਜਿਨ੍ਹਾਂ ਦੇ ਸਭ ਤੋਂ ਬਾਹਰਲੇ ਸੈੱਲ ਵਿੱਚ ਦੋ ਇਲੈੱਕਟ੍ਰਾਨ ਹਨ ।
(c) ਹੀਲੀਅਮ, ਨੀਆਨ ਅਤੇ ਆਰਗਾਨ ਤਿੰਨ ਅਜਿਹੇ ਤੱਤ ਹਨ ਜਿਨ੍ਹਾਂ ਦਾ ਬਾਹਰੀ ਸੈੱਲ ਪੂਰਾ ਹੁੰਦਾ ਹੈ ।

Exam Tips:

a) ਪਹਿਲਾਂ ਹਰੇਕ ਸ਼ਰਤ ਅਨੁਸਾਰ ਗਰੁੱਪ ਪਛਾਣੋ : 1 ਇਲੈੱਕਟ੍ਰਾਨ → ਗਰੁੱਪ 1; 2 ਇਲੈੱਕਟ੍ਰਾਨ → ਗਰੁੱਪ 2; ਪੂਰਾ ਸੈੱਲ → ਗਰੁੱਪ 18 ।
b) ਤੱਤਾਂ ਦੇ ਨਾਂ ਦੇ ਨਾਲ ਚਿੰਨ੍ਹ ਵੀ ਲਿਖੋ ।

 

Question 11: (a) ਲਿਥੀਅਮ, ਸੋਡੀਅਮ, ਪੋਟਾਸ਼ੀਅਮ ਸਾਰੀਆਂ ਹੀ ਧਾਤਾਂ ਹਨ ਜੋ ਪਾਣੀ ਨਾਲ ਪ੍ਰਤੀਕਿਰਿਆ ਕਰਕੇ ਹਾਈਡ੍ਰੋਜਨ ਗੈਸ ਮੁਕਤ ਕਰਦੀਆਂ ਹਨ । ਕੀ ਇਨ੍ਹਾਂ ਤੱਤਾਂ ਦੇ ਪਰਮਾਣੂਆਂ ਵਿੱਚ ਕੋਈ ਸਮਾਨਤਾ ਹੈ ?
(b) ਹੀਲੀਅਮ ਇੱਕ ਅਕਿਰਿਆਸ਼ੀਲ ਗੈਸ ਹੈ ਜਦਕਿ ਨੀਆਨ ਦੀ ਕਿਰਿਆਸ਼ੀਲਤਾ ਬਹੁਤ ਘੱਟ ਹੈ । ਇਨ੍ਹਾਂ ਦੇ ਪਰਮਾਣੂਆਂ ਵਿੱਚ ਕੀ ਸਮਾਨਤਾ ਹੈ ?

Answer:

(a) ਇਨ੍ਹਾਂ ਤਿੰਨਾਂ ਧਾਤਾਂ (ਲਿਥੀਅਮ, ਸੋਡੀਅਮ ਅਤੇ ਪੋਟਾਸ਼ੀਅਮ) ਦੇ ਬਾਹਰਲੇ ਸੈੱਲ ਵਿੱਚ ਇੱਕ ਹੀ ਇਲੈੱਕਟ੍ਰਾਨ ਹੁੰਦਾ ਹੈ ।
(b) ਹੀਲੀਅਮ (He) ਅਤੇ ਨੀਆਨ (Ne) ਦੋਨੋਂ ਨੋਬਲ ਗੈਸਾਂ ਹੋਣ ਕਰਕੇ ਅਕਿਰਿਆਸ਼ੀਲ ਹਨ । ਇਨ੍ਹਾਂ ਦੇ ਬਾਹਰਲੇ ਸੈੱਲ ਪੂਰਨ ਹੁੰਦੇ ਹਨ । ਹੀਲੀਅਮ (He) ਕੋਲ ਸਿਰਫ਼ K ਸੈੱਲ ਹੈ ਅਤੇ ਇਹ ਸੈੱਲ ਪੂਰਨ ਰੂਪ ਨਾਲ ਭਰਿਆ ਹੋਇਆ ਹੈ । ਦੂਜੇ ਪਾਸੇ ਨੀਆਨ (Ne) ਕੋਲ K ਅਤੇ L ਸੈੱਲ ਹਨ ਅਤੇ ਇਹ ਦੋਨੋਂ ਸੈੱਲ ਭਰੇ ਹੋਏ ਹਨ । K ਸੈੱਲ ਵਿੱਚ 2 ਇਲੈੱਕਟ੍ਰਾਨ ਅਤੇ L ਸੈੱਲ ਵਿੱਚ 8 ਇਲੈੱਕਟ੍ਰਾਨ ਹਨ ।

Exam Tips:

a) ਇੱਕੋ ਗਰੁੱਪ ਦੇ ਤੱਤਾਂ ਦੇ ਬਾਹਰਲੇ ਸੈੱਲ ਵਿੱਚ ਇਲੈੱਕਟ੍ਰਾਨਾਂ ਦੀ ਸੰਖਿਆ ਸਮਾਨ ਹੋਣ ਕਰਕੇ ਉਨ੍ਹਾਂ ਦੇ ਰਸਾਇਣਿਕ ਗੁਣ ਸਮਾਨ ਹੁੰਦੇ ਹਨ ।
b) He ਦੇ ਸੈੱਲ ਵਿੱਚ 2 (ਡੁਬਲਟ) ਅਤੇ Ne ਦੇ ਬਾਹਰਲੇ ਸੈੱਲ ਵਿੱਚ 8 (ਅਸ਼ਟਕ) ਇਲੈੱਕਟ੍ਰਾਨ ਹੁੰਦੇ ਹਨ — ਦੋਵੇਂ ਸੈੱਲ ਪੂਰੇ ਹਨ ।

 

Question 12: ਆਧੁਨਿਕ ਆਵਰਤੀ ਸਾਰਨੀ ਵਿੱਚ ਪਹਿਲੇ 10 ਤੱਤਾਂ ਵਿੱਚ ਕਿਹੜੀਆਂ ਧਾਤਾਂ ਹਨ ?

Answer:

ਆਧੁਨਿਕ ਆਵਰਤੀ ਸਾਰਨੀ ਦੇ ਪਹਿਲੇ ਦੱਸ ਤੱਤ ਹਨ – H, He, Li, Be, B, C, N, O, F ਅਤੇ Ne । ਇਨ੍ਹਾਂ ਸਾਰੇ ਤੱਤਾਂ ਵਿੱਚੋਂ ਧਾਤਾਂ ਹਨ – ਲਿਥੀਅਮ (Li) ਅਤੇ ਬੈਰੀਲੀਅਮ (Be) ।

Exam Tips:

a) ਪਹਿਲੇ ਦੱਸ ਤੱਤਾਂ ਨੂੰ ਪਰਮਾਣੂ ਅੰਕ ਦੇ ਕ੍ਰਮ (1 ਤੋਂ 10) ਵਿੱਚ ਲਿਖੋ ਅਤੇ ਫਿਰ ਧਾਤਾਂ ਦੀ ਪਛਾਣ ਕਰੋ ।
b) ਪੀਰੀਅਡ ਦੇ ਖੱਬੇ ਪਾਸੇ ਦੇ ਤੱਤ (Li, Be) ਧਾਤਾਂ ਹੁੰਦੇ ਹਨ ।

 

Question 13: ਆਵਰਤੀ ਸਾਰਨੀ ਵਿੱਚ ਇਨ੍ਹਾਂ ਦੇ ਸਥਾਨ ਦੇ ਆਧਾਰ 'ਤੇ ਦੱਸੋ ਕਿ ਇਨ੍ਹਾਂ ਵਿੱਚੋਂ ਕਿਸ ਤੱਤ ਵਿੱਚ ਸਭ ਤੋਂ ਵੱਧ ਧਾਤਵੀ ਗੁਣ ਹੈ ?
Ga, Ge, As, Se, Be.

Answer:

ਪਹਿਲਾਂ ਇਨ੍ਹਾਂ ਦਾ ਵਰਗੀਕਰਨ ਵੱਧਦੀ ਹੋਈ ਪਰਮਾਣੂ ਸੰਖਿਆ ਦੇ ਅਨੁਸਾਰ ਕਰਦੇ ਹਾਂ । ਅਸੀਂ ਜਾਣਦੇ ਹਾਂ ਕਿ ਧਾਤਿਕ ਆਚਰਨ ਪੀਰੀਅਡ ਵਿੱਚ ਖੱਬੇ ਤੋਂ ਸੱਜੇ ਵੱਲ ਜਾਂਦੇ ਹੋਏ ਘੱਟ ਹੁੰਦਾ ਜਾਂਦਾ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਇਨ੍ਹਾਂ ਵਿੱਚੋਂ ਖੱਬੇ ਪਾਸੇ ਦਾ ਤੱਤ Ga ਸਭ ਤੋਂ ਵੱਧ ਧਾਤਵੀ ਗੁਣ ਵਾਲਾ ਹੈ ਅਤੇ ਸੱਜੇ ਪਾਸੇ ਵੱਲ ਦੇ ਤੱਤ ਅਧਾਤ ਹਨ ।

Exam Tips:

a) ਪੀਰੀਅਡ ਵਿੱਚ ਖੱਬਿਉਂ ਸੱਜੇ ਜਾਣ ਨਾਲ ਧਾਤਵੀ ਗੁਣ ਘੱਟਦਾ ਹੈ, ਇਸ ਲਈ ਦਿੱਤੇ ਤੱਤਾਂ ਨੂੰ ਪਰਮਾਣੂ ਅੰਕ ਅਨੁਸਾਰ ਤਰਤੀਬ ਦਿਓ ।
b) Ga, Ge, As ਅਤੇ Se ਇੱਕੋ ਪੀਰੀਅਡ ਦੇ ਤੱਤ ਹਨ, ਇਸ ਲਈ ਇਨ੍ਹਾਂ ਵਿੱਚ ਸਭ ਤੋਂ ਖੱਬੇ ਵਾਲਾ ਤੱਤ ਸਭ ਤੋਂ ਵੱਧ ਧਾਤਵੀ ਹੈ ।

 

Step-by-Step Textbook Answers: Class 10 Science Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ

Chapter Exercise Answers for Class 10 Science

Access structured Punjab Board textbook solutions for Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ. Designed in alignment with the latest academic curriculum for Class 10 Science, these answers cover all end-of-chapter exercises to support daily learning and homework completion.

Detailed Answer Guides for Punjabi Medium Chapter 05 ਤੱਤਾਂ ਦਾ ਆਵਰਤੀ ਵਰਗੀਕਰਨ

Clear, methodical explanations accompany every challenging problem within the Class 10 Science text. Engaging with these detailed answers lays a solid foundation for advanced learning and improves foundational clarity for upcoming assessments.

Complete Preparation Kit for Class 10 Exams

Frequent review of these structured answers builds strong analytical capabilities and response efficiency. Maximize your academic readiness by combining these textbook solutions with our curated study materials and mock evaluations for Class 10 Science.

FAQs

Where can I find the latest PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ for the 2026-27 session?

The complete and updated PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ is available for free on StudiesToday.com. These solutions for Class 10 Science are as per latest Punjab Board curriculum.

Are the Science Punjab Board solutions for Class 10 updated for the new 50% competency-based exam pattern?

Yes, our experts have revised the PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ as per 2026 exam pattern. All textbook exercises have been solved and have added explanation about how the Science concepts are applied in case-study and assertion-reasoning questions.

How do these Class 10 Punjab Board solutions help in scoring 90% plus marks?

Toppers recommend using Punjab Board language because Punjab Board marking schemes are strictly based on textbook definitions. Our PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ will help students to get full marks in the theory paper.

Do you offer PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ in multiple languages like Hindi and English?

Yes, we provide bilingual support for Class 10 Science. You can access PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ in both English and Hindi medium.

Is it possible to download the Science Punjab Board solutions for Class 10 as a PDF?

Yes, you can download the entire PSEB 10th Class Science Solutions Chapter 5 ਤੱਤਾਂ ਦਾ ਆਵਰਤੀ ਵਰਗੀਕਰਨ in printable PDF format for offline study on any device.