PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

Download Punjab Board Solutions for Class 10 Science Punjabi Medium Chapter 07 ਕਾਬੂ ਅਤੇ ਤਾਲਮੇਲ

Explore reliable textbook solutions for Punjabi Medium Chapter 07 ਕਾਬੂ ਅਤੇ ਤਾਲਮੇਲ tailored for Class 10 learners. Utilizing these Science answers ensures thorough preparation and strengthens foundational knowledge before final Punjab Board evaluations.

Access Punjab Board Solutions and Answers

Navigate directly to the solved Science textbook exercises using the digital viewer below. Each solution includes detailed step-by-step explanations, allowing students to instantly cross-check their work and identify areas requiring further revision.

ਪਾਠ-ਪੁਸਤਕ ਦੇ ਪ੍ਰਸ਼ਨ ਅਤੇ ਉੱਤਰ

Question 1: ਹੇਠ ਲਿਖਿਆਂ ਵਿਚੋਂ ਕਿਹੜਾ ਪੌਦਾ ਹਾਰਮੋਨ ਹੈ ?
(a) ਇੰਸੂਲਿਨ
(b) ਥਾਇਰਾਕਸਿਨ
(c) ਈਸਟਰੋਜਨ
(d) ਸਾਈਟੋਕਾਇਨਿਨ ।

Answer:

(d) ਸਾਈਟੋਕਾਇਨਿਨ ।

Exam Tips:

a) ਬਹੁ-ਚੋਣ ਪ੍ਰਸ਼ਨ ਵਿੱਚ ਸਾਰੇ ਵਿਕਲਪ ਪੜ੍ਹ ਕੇ ਹੀ ਸਹੀ ਵਿਕਲਪ ਚੁਣੋ।
b) ਇੰਸੂਲਿਨ, ਥਾਇਰਾਕਸਿਨ ਅਤੇ ਈਸਟਰੋਜਨ ਜੰਤੂ ਹਾਰਮੋਨ ਹਨ।

 

Question 2: ਦੋ ਨਾੜੀ ਸੈੱਲਾਂ ਵਿਚਕਾਰਲੀ ਖਾਲੀ ਥਾਂ ਨੂੰ ਕਹਿੰਦੇ ਹਨ :
(a) ਡੈਂਡਰਾਈਟ
(b) ਸਾਈਨੈਪਸ
(c) ਐਕਸਾਨ
(d) ਆਵੇਗ ।

Answer:

(b) ਸਾਈਨੈਪਸ ।

Exam Tips:

a) ਬਹੁ-ਚੋਣ ਪ੍ਰਸ਼ਨ ਵਿੱਚ ਸਾਰੇ ਵਿਕਲਪ ਪੜ੍ਹ ਕੇ ਹੀ ਸਹੀ ਵਿਕਲਪ ਚੁਣੋ।
b) ਸਾਈਨੈਪਸ ਉੱਤੇ ਰਸਾਇਣਿਕ ਸੰਕੇਤ ਰਾਹੀਂ ਸੂਚਨਾ ਇੱਕ ਨਿਊਰਾਨ ਤੋਂ ਦੂਜੇ ਤੱਕ ਜਾਂਦੀ ਹੈ।

 

Question 3: ਦਿਮਾਗ਼ ਉੱਤਰਦਾਈ ਹੈ :
(a) ਸੋਚਣ ਲਈ
(b) ਦਿਲ ਦੀ ਧੜਕਨ ਨੂੰ ਇਕਸਾਰ ਰੱਖਣ ਲਈ
(c) ਸਰੀਰ ਦਾ ਸੰਤੁਲਨ ਕਾਇਮ ਰੱਖਣ ਲਈ
(d) ਉਕਤ ਸਾਰੇ ।

Answer:

(d) ਉਕਤ ਸਾਰੇ ।

Exam Tips:

a) ਬਹੁ-ਚੋਣ ਪ੍ਰਸ਼ਨ ਵਿੱਚ ਸਾਰੇ ਵਿਕਲਪ ਪੜ੍ਹ ਕੇ ਹੀ ਸਹੀ ਵਿਕਲਪ ਚੁਣੋ।
b) ਜਦੋਂ ਇੱਕ ਤੋਂ ਵੱਧ ਵਿਕਲਪ ਸਹੀ ਹੋਣ ਤਾਂ "ਉਕਤ ਸਾਰੇ" ਵਾਲਾ ਵਿਕਲਪ ਸਹੀ ਹੁੰਦਾ ਹੈ।

 

Question 4: ਸਾਡੇ ਸਰੀਰ ਵਿੱਚ ਗ੍ਰਾਹੀ ਦਾ ਕੀ ਕੰਮ ਹੈ ? ਅਜਿਹੀ ਸਥਿਤੀ ਤੇ ਵਿਚਾਰ ਕਰੋ ਜਿੱਥੇ ਗ੍ਰਾਹੀ ਉੱਚਿਤ ਪ੍ਰਕਾਰ ਨਾਲ ਕਾਰਜ ਨਹੀਂ ਕਰਦੀ । ਇਸ ਨਾਲ ਕੀ ਸਮੱਸਿਆਵਾਂ ਉਤਪੰਨ ਹੋ ਸਕਦੀਆਂ ਹਨ ?

Answer:

ਵਾਤਾਵਰਨ ਵਿਚ ਹਰ ਪਰਿਵਰਤਨ ਦੀ ਅਨੁਕਿਰਿਆ ਤੋਂ ਇਕ ਗਤੀ ਪੈਦਾ ਹੁੰਦੀ ਹੈ ਜੋ ਸਾਡੇ ਆਸਪਾਸ ਹੋਣ ਦੀ ਸਥਿਤੀ ਵਿਚ ਸਾਨੂੰ ਪ੍ਰਭਾਵਿਤ ਕਰਦੀ ਹੈ । ਸਾਡੇ ਸਰੀਰ ਦੇ ਗ੍ਰਾਹੀ ਉਨ੍ਹਾਂ ਸੂਚਨਾਵਾਂ ਨੂੰ ਇਕੱਠਾ ਕਰਦੇ ਹਨ ਅਤੇ ਉਨ੍ਹਾਂ ਨੂੰ ਕੇਂਦਰੀ ਨਾੜੀ-ਪ੍ਰਣਾਲੀ ਤੱਕ ਭੇਜ ਦਿੰਦੇ ਹਨ । ਨਾੜੀ-ਪ੍ਰਣਾਲੀ ਵਿਚ ਦਿਮਾਗ਼ ਅਤੇ ਸੁਖਮਨਾ ਠੀਕ ਸੁਨੇਹਾ ਸਰੀਰ ਦੇ ਵੱਖ-ਵੱਖ ਅੰਗਾਂ ਅਤੇ ਗ੍ਰੰਥੀਆਂ ਨੂੰ ਪ੍ਰਦਾਨ ਕਰ ਦਿੰਦੇ ਹਨ । ਜੇ ਗ੍ਰਾਹੀ ਠੀਕ ਢੰਗ ਨਾਲ ਕੰਮ ਨਾ ਕਰਨ ਤਾਂ ਅਸੀਂ ਵਾਤਾਵਰਨ ਵਿਚ ਹੋਣ ਵਾਲੇ ਪਰਿਵਰਤਨਾਂ ਨੂੰ ਨਾ ਤਾਂ ਸਮਝ ਸਕਾਂਗੇ ਅਤੇ ਨਾ ਹੀ ਉਨ੍ਹਾਂ ਦੇ ਪ੍ਰਤੀ ਠੀਕ ਢੰਗ ਨਾਲ ਕੋਈ ਪ੍ਰਤੀਕਿਰਿਆ ਕਰ ਸਕਾਂਗੇ ।

Exam Tips:

a) ਪਹਿਲਾਂ ਗ੍ਰਾਹੀ ਦਾ ਕੰਮ ਲਿਖੋ, ਫਿਰ ਉਨ੍ਹਾਂ ਦੇ ਠੀਕ ਕੰਮ ਨਾ ਕਰਨ ਦੇ ਨਤੀਜੇ ਲਿਖੋ।
b) ਸੂਚਨਾ ਦਾ ਰਾਹ ਕ੍ਰਮ ਵਿੱਚ ਲਿਖੋ: ਗ੍ਰਾਹੀ, ਕੇਂਦਰੀ ਨਾੜੀ-ਪ੍ਰਣਾਲੀ, ਫਿਰ ਅੰਗ ਅਤੇ ਗ੍ਰੰਥੀਆਂ।

 

Question 5: ਇੱਕ ਨਿਊਰਾਨ ਦੀ ਰਚਨਾ ਦਰਸਾਓ ਅਤੇ ਉਸ ਦੇ ਕਾਰਜ ਦਾ ਵਰਣਨ ਕਰੋ ।

Answer:

ਨਿਊਰਾਨ (Neuron) ਸੰਦੇਸ਼ਾਂ ਦਾ ਸੰਵਹਿਨ ਕਰਨ ਵਾਲੀ ਮੂਲ ਇਕਾਈ ਹੈ । ਇਹ ਵਿਸ਼ੇਸ਼ ਰੂਪ ਵਿਚ ਲੰਬੀ ਹੁੰਦੀ ਹੈ । ਇਸ ਵਿਚ ਜੀਵ ਪੁੰਜ ਜਾਂ ਸੈੱਲ ਬਾਡੀ ਤੋਂ ਘਿਰਿਆ ਹੋਇਆ ਕੇਂਦਰਕ ਹੁੰਦਾ ਹੈ । ਸੈੱਲ ਬਾਡੀ ਤੋਂ ਡੈਂਡਰਾਈਟਸ ਨਾਮਕ ਕਈ ਛੋਟੀਆਂ-ਛੋਟੀਆਂ ਸ਼ਾਖਾਵਾਂ ਨਿਕਲਦੀਆਂ ਹਨ । ਇਨ੍ਹਾਂ ਸ਼ਾਖਾਵਾਂ ਵਿਚੋਂ ਇਕ ਸ਼ਾਖਾ ਵੱਧ ਲੰਬੀ ਹੁੰਦੀ ਹੈ । ਇਸ ਨੂੰ ਐਕਸਾਨ ਕਹਿੰਦੇ ਹਨ । ਇਹ ਸੰਦੇਸ਼ਾਂ ਨੂੰ ਸੈੱਲ ਤੋਂ ਦੂਰ ਲੈ ਜਾਂਦਾ ਹੈ । ਕੋਈ ਵੀ ਨਿਊਰਾਨ ਸਿੱਧੀ ਹੀ ਦੂਸਰੀ ਨਿਊਰਾਨ ਜਾਂ ਨਾੜੀ-ਪੇਸ਼ੀ ਜੋੜ ਨਾਲ ਜੁੜੀ ਨਹੀਂ ਹੁੰਦੀ । ਇਨ੍ਹਾਂ ਦੇ ਅੰਦਰ ਖ਼ਾਲੀ ਥਾਂ ਹੁੰਦੀ ਹੈ ਜਿਸ ਵਿਚ ਨੇੜੇ ਦਾ ਸੰਵਹਿਨ ਹੁੰਦਾ ਹੈ, ਇਸ ਨੂੰ ਸਿਨੈਪਸ ਕਹਿੰਦੇ ਹਨ ।
ਜੇ ਸਾਡੇ ਪੈਰਾਂ ਵਿਚ ਦਰਦ ਹੈ ਤਾਂ ਇਸਦੀ ਸੂਚਨਾ ਪੈਰ ਵਿਚ ਮੌਜੂਦ ਸੰਵੇਦੀ ਨਿਊਰਾਨ ਦੇ ਡੈਂਡਰਾਈਟ ਗ੍ਰਹਿਣ ਕਰਦੇ ਹਨ । ਨਿਊਰਾਨ ਉਸ ਨੂੰ ਬਿਜਲੀ ਸੰਕੇਤ ਵਿਚ ਬਦਲ ਦਿੰਦੀ ਹੈ । ਇਹ ਬਿਜਲੀ ਸੰਕੇਤ ਸੈੱਲ ਬਾਡੀ ਦੁਆਰਾ ਪ੍ਰਵਾਹਿਤ ਹੁੰਦਾ ਹੈ । ਸਿਨੈਪਸ ਵਿਚ ਹੁੰਦਾ ਹੋਇਆ ਇਹ ਦਿਮਾਗ਼ ਤੱਕ ਪੁੱਜਦਾ ਹੈ । ਦਿਮਾਗ਼ ਸੰਦੇਸ਼ ਗ੍ਰਹਿਣ ਕਰ ਕੇ ਉਸ ਤੇ ਅਨੁਕਿਰਿਆ ਕਰਦਾ ਹੈ । ਪ੍ਰੇਰਕ ਨਾੜੀ ਇਸ ਅਨੁਕਿਰਿਆ ਨੂੰ ਪੈਰ ਦੀਆਂ ਪੇਸ਼ੀਆਂ ਤੱਕ ਪਹੁੰਚਾਉਂਦੀ ਹੈ ਅਤੇ ਪੈਰ ਦੀਆਂ ਪੇਸ਼ੀਆਂ ਉੱਚਿਤ ਕਿਰਿਆ ਕਰਦੀਆਂ ਹਨ ।
ਨਿਊਰਾਨ (Neuron) ਤਿੰਨ ਪ੍ਰਕਾਰ ਦੇ ਹਨ-
1. ਸੰਵੇਦੀ ਨਿਊਰਾਨ-ਸਰੀਰ ਦੇ ਵੱਖ-ਵੱਖ ਭਾਗਾਂ ਵਿਚੋਂ ਇਹ ਸੰਵੇਦਨਾਵਾਂ ਨੂੰ ਦਿਮਾਗ਼ ਵੱਲ ਲੈ ਜਾਂਦੀ ਹੈ ।
2. ਪ੍ਰੇਰਕ ਨਿਊਰਾਨ-ਇਹ ਦਿਮਾਗ਼ ਤੋਂ ਆਦੇਸ਼ਾਂ ਨੂੰ ਪੇਸ਼ੀਆਂ ਤੱਕ ਪਹੁੰਚਾਉਂਦੀ ਹੈ ।
3. ਬਹੁ-ਧਰੁਵੀ ਨਿਊਰਾਨ-ਇਹ ਸੰਵੇਦਨਾਵਾਂ ਨੂੰ ਦਿਮਾਗ਼ ਵੱਲ ਅਤੇ ਦਿਮਾਗ਼ ਤੋਂ ਪੇਸ਼ੀਆਂ ਵੱਲ ਲੈ ਜਾਣ ਦਾ ਕਾਰਜ ਕਰਦੀ ਹੈ ।

Exam Tips:

a) ਰਚਨਾ ਦੇ ਭਾਗ ਕ੍ਰਮ ਨਾਲ ਲਿਖੋ: ਸੈੱਲ ਬਾਡੀ, ਡੈਂਡਰਾਈਟ ਅਤੇ ਐਕਸਾਨ।
b) ਸਾਫ਼ ਨਾਮ-ਚਿੰਨ੍ਹਾਂ ਵਾਲਾ ਨਿਊਰਾਨ ਦਾ ਚਿੱਤਰ ਬਣਾਓ।
c) ਤਿੰਨੇ ਪ੍ਰਕਾਰ ਦੇ ਨਿਊਰਾਨ ਅਤੇ ਉਨ੍ਹਾਂ ਦੇ ਕਾਰਜ ਜ਼ਰੂਰ ਲਿਖੋ।

 

Question 6: ਪੌਦਿਆਂ ਵਿੱਚ ਪ੍ਰਕਾਸ਼ ਅਨੁਵਰਤਨ ਕਿਸ ਪ੍ਰਕਾਰ ਹੁੰਦਾ ਹੈ ?

Answer:

ਪੌਦਿਆਂ ਦੀਆਂ ਕਰੂੰਬਲਾਂ ਦੁਆਰਾ ਪ੍ਰਕਾਸ਼ ਸਰੋਤ ਦੀ ਦਿਸ਼ਾ ਵੱਲ ਗਤੀ ਕਰਨ ਨੂੰ ਪ੍ਰਕਾਸ਼ ਅਨੁਵਰਤਨ ਕਹਿੰਦੇ ਹਨ । ਕਰੂੰਬਲਾਂ ਦਾ ਪ੍ਰਕਾਸ਼ ਦੇ ਪ੍ਰਤੀ ਧਨਾਤਮਕ ਅਨੁਵਰਤਨ ਹੁੰਦਾ ਹੈ ।
ਜੇ ਕਿਸੇ ਪੌਦੇ ਨੂੰ ਗਮਲੇ ਵਿਚ ਲਗਾ ਕੇ ਕਿਸੇ ਹਨੇਰੇ ਕਮਰੇ ਵਿਚ ਰੱਖ ਦਿੱਤਾ ਜਾਵੇ ਅਤੇ ਪ੍ਰਕਾਸ਼ ਕਿਸੇ ਖਿੜਕੀ ਜਾਂ ਦਰਵਾਜ਼ੇ ਵੱਲੋਂ ਅੰਦਰ ਆਉਂਦਾ ਹੋਵੇ ਤਾਂ ਕੁਝ ਦਿਨਾਂ ਦੇ ਬਾਅਦ ਹੀ ਤਣੇ ਦਾ ਅਗਲਾ ਭਾਗ ਖ਼ੁਦ ਉਸੇ ਦਿਸ਼ਾ ਵਿਚ ਮੁੜ ਜਾਂਦਾ ਹੈ ਜਿਸ ਪਾਸੇ ਤੋਂ ਪ੍ਰਕਾਸ਼ ਕਮਰੇ ਵਿਚ ਆ ਰਿਹਾ ਸੀ ।

Exam Tips:

a) ਪਰਿਭਾਸ਼ਾ ਲਿਖੋ ਕਿ ਪ੍ਰਕਾਸ਼ ਅਨੁਵਰਤਨ ਕੀ ਹੈ।
b) ਹਨੇਰੇ ਕਮਰੇ ਵਿੱਚ ਖਿੜਕੀ ਵੱਲ ਮੁੜਦੇ ਪੌਦੇ ਦੀ ਉਦਾਹਰਨ ਦਿਓ।

 

Question 7: ਸੁਖਮਨਾ ਨਾੜੀ ਤੇ ਸੱਟ ਲੱਗਣ ਨਾਲ ਕਿਹੜੇ ਸੰਕੇਤਾਂ ਵਿੱਚ ਰੁਕਾਵਟ ਆਵੇਗੀ ?

Answer:

ਸੁਖਮਨਾ ਨਾੜੀ ਜਾਂ ਮੇਰੁਰੱਜੂ ਨੂੰ ਸੱਟ ਲੱਗਣ ਨਾਲ ਪ੍ਰਤਿਵਰਤੀ ਕਿਰਿਆਵਾਂ ਅਤੇ ਅਣਇੱਛਤ ਕਿਰਿਆਵਾਂ ਲਈ ਆਉਣ ਵਾਲੇ ਸੰਕੇਤਾਂ ਵਿਚ ਰੁਕਾਵਟ ਹੋਵੇਗੀ । ਵਾਤਾਵਰਨ ਦੀ ਕੋਈ ਵੀ ਸੂਚਨਾ ਆਉਣ-ਜਾਣ ਵਾਲੀਆਂ ਨਾੜੀਆਂ ਦੇ ਬੰਡਲ ਵਿਚ ਹੁੰਦੀ ਹੋਈ ਦਿਮਾਗ਼ ਵਿਚ ਪਹੁੰਚ ਜਾਵੇਗੀ । ਇਹ ਤੁਰੰਤ ਪ੍ਰਭਾਵਿਤ ਅੰਗਾਂ ਵਿਚ ਨਾ ਪੁੱਜ ਕੇ ਦਿਮਾਗ਼ ਦੁਆਰਾ ਉਸ ਅੰਗ ਤੱਕ ਪੁੱਜੇਗੀ । ਅਜਿਹਾ ਹੋਣ ਨਾਲ ਵਧੇਰੇ ਦੇਰ ਲੱਗੇਗੀ ਅਤੇ ਉਦੋਂ ਤੱਕ ਅੰਗ ਤੇ ਬੁਰਾ ਅਸਰ ਹੋ ਚੁੱਕਾ ਹੋਵੇਗਾ ।

Exam Tips:

a) ਸਪੱਸ਼ਟ ਲਿਖੋ ਕਿ ਪ੍ਰਤਿਵਰਤੀ ਅਤੇ ਅਣਇੱਛਤ ਕਿਰਿਆਵਾਂ ਦੇ ਸੰਕੇਤ ਪ੍ਰਭਾਵਿਤ ਹੋਣਗੇ।
b) ਦੇਰ ਲੱਗਣ ਦਾ ਨਤੀਜਾ ਵੀ ਲਿਖੋ।

 

Question 8: ਪੌਦਿਆਂ ਵਿੱਚ ਰਸਾਇਣਿਕ ਤਾਲਮੇਲ ਕਿਸ ਤਰ੍ਹਾਂ ਹੁੰਦਾ ਹੈ ?

Answer:

ਪੌਦਿਆਂ ਵਿਚ ਰਸਾਇਣਿਕ ਤਾਲਮੇਲ ਪੌਦਿਆਂ ਦੇ ਹਾਰਮੋਨਾਂ ਦੇ ਕਾਰਨ ਹੁੰਦਾ ਹੈ । ਪੌਦੇ ਖ਼ਾਸ ਹਾਰਮੋਨਾਂ ਨੂੰ ਪੈਦਾ ਕਰਦੇ ਹਨ ਜੋ ਉਸ ਦੇ ਖ਼ਾਸ ਭਾਗਾਂ ਨੂੰ ਪ੍ਰਭਾਵਿਤ ਕਰਦੇ ਹਨ । ਪੌਦਿਆਂ ਵਿਚ ਤਣੇ ਦਾ ਸਿਰਾ ਪ੍ਰਕਾਸ਼ ਦੇ ਆਉਣ ਵਾਲੀ ਦਿਸ਼ਾ ਵੱਲ ਵਧਦਾ ਹੈ । ਗੁਰੂਤਵਾ-ਅਨੁਵਰਤਨ ਜੜ੍ਹਾਂ ਨੂੰ ਹੇਠਾਂ ਵੱਲ ਮੋੜ ਕੇ ਅਨੁਕਿਰਿਆ ਕਰਦਾ ਹੈ । ਇਸ ਤਰ੍ਹਾਂ ਜਲ ਅਨੁਵਰਤਨ ਅਤੇ ਰਸਾਇਣ ਅਨੁਵਰਤਨ ਹੁੰਦਾ ਹੈ । ਪਰਾਗ ਨਲਿਕਾ ਦਾ ਬੀਜ ਅੰਡ ਵੱਲ ਵਾਧਾ ਕਰਨਾ ਰਸਾਇਣ ਅਨੁਵਰਤਨ ਦੀ ਉਦਾਹਰਨ ਹੈ । ਵੱਖ-ਵੱਖ ਪੌਦਾ ਹਾਰਮੋਨ ਸੈੱਲਾਂ ਦੁਆਰਾ ਸੰਸ਼ਲੇਸ਼ਣ ਦੇ ਬਾਅਦ ਪੌਦਿਆਂ ਦੇ ਹੋਰ ਭਾਗਾਂ ਵਿਚ ਵਿਸਰਿਤ ਹੋ ਕੇ ਉਸ ਨੂੰ ਪ੍ਰਭਾਵਿਤ ਕਰਦੇ ਹਨ । ਸਾਈਟੋਕਾਈਨਿਨ ਹਾਰਮੋਨ ਪੌਦਿਆਂ ਦੀ ਜੀਰਣਤਾ ਨੂੰ ਰੋਕਦੇ ਹਨ । ਆਕਸਿਨ ਹਾਰਮੋਨ ਵਾਧਾ, ਅਨੁਵਰਤਨ ਗਤੀਆਂ, ਜੜ੍ਹ ਵਿਭੇਦਨ ਆਦਿ ਨੂੰ ਨਿਯੰਤਰਿਤ ਕਰਦੇ ਹਨ । ਐਬਸੈਸਿਕ ਤੇਜ਼ਾਬ ਵਾਧਾ ਰੋਕਣ ਵਾਲਾ ਪੌਦਾ ਹਾਰਮੋਨ ਹੈ । ਪੱਤਿਆਂ ਦਾ ਮੁਰਝਾਉਣਾ ਵੀ ਇਸ ਦੇ ਪ੍ਰਭਾਵਾਂ ਵਿੱਚ ਸ਼ਾਮਿਲ ਹੈ ।

Exam Tips:

a) ਪੌਦਾ ਹਾਰਮੋਨਾਂ ਦੇ ਨਾਮ ਅਤੇ ਉਨ੍ਹਾਂ ਦੇ ਕਾਰਜ ਜੋੜੀਆਂ ਵਿੱਚ ਯਾਦ ਕਰੋ।
b) ਅਨੁਵਰਤਨ ਦੇ ਪ੍ਰਕਾਰ ਉਦਾਹਰਨਾਂ ਸਹਿਤ ਲਿਖੋ।

 

Question 9: ਇੱਕ ਜੀਵ ਵਿੱਚ ਕੰਟਰੋਲ ਅਤੇ ਤਾਲਮੇਲ ਦੇ ਸਿਸਟਮ ਦੀ ਕਿਉਂ ਲੋੜ ਹੈ ?

Answer:

ਬਹੁਕੋਸ਼ੀ ਜੀਵਾਂ ਦੀ ਰਚਨਾ ਬਹੁਤ ਗੁੰਝਲਦਾਰ ਹੁੰਦੀ ਹੈ । ਉਨ੍ਹਾਂ ਦੇ ਸਰੀਰ ਦੇ ਬਾਹਰੀ ਅਤੇ ਅੰਦਰਲੇ ਅੰਗਾਂ ਦੀ ਖ਼ਾਸ ਕਾਰਜ-ਪ੍ਰਣਾਲੀ ਅਤੇ ਗਤੀਵਿਧੀਆਂ ਵਿਚ ਤਾਲਮੇਲ ਦੀ ਬਹੁਤ ਹੀ ਲੋੜ ਹੁੰਦੀ ਹੈ । ਅੰਗਾਂ ਵਿਚ ਨਿਯੰਤਰਨ ਜਾਂ ਕੰਟਰੋਲ ਅਤੇ ਤਾਲਮੇਲ ਦੁਆਰਾ ਹੀ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਸੰਭਵ ਹੋ ਸਕਦੀ ਹੈ । ਜੀਵਾਂ ਦੀ ਗੁੰਝਲਦਾਰ ਪ੍ਰਕਿਰਤੀ ਕਾਰਨ ਹੀ ਉਹ ਉਨ੍ਹਾਂ ਨਾੜੀਆਂ ਦੀ ਵਰਤੋਂ ਕਰਦੇ ਹਨ ਜੋ ਨਿਯੰਤਰਨ ਅਤੇ ਤਾਲਮੇਲ ਕਾਰਜ ਕਰਦੇ ਹਨ । ਖ਼ਾਸ ਕੰਮਾਂ ਲਈ ਟਿਸ਼ੂਆਂ ਦੀ ਵਰਤੋਂ ਨਿਯੰਤਰਨ ਅਤੇ ਤਾਲਮੇਲ ਵਿਚ ਸਹਾਇਕ ਸਿੱਧ ਹੁੰਦੀ ਹੈ ।

Exam Tips:

a) ਮੁੱਖ ਕਾਰਨ ਲਿਖੋ: ਬਹੁਕੋਸ਼ੀ ਜੀਵਾਂ ਦੀ ਗੁੰਝਲਦਾਰ ਰਚਨਾ।
b) ਅੰਗਾਂ ਦੀਆਂ ਲੋੜਾਂ ਦੀ ਪੂਰਤੀ ਵਾਲਾ ਬਿੰਦੂ ਨਾ ਛੱਡੋ।

 

Question 10: ਅਣਇੱਛਤ ਕਿਰਿਆਵਾਂ ਅਤੇ ਪ੍ਰਤਿਵਰਤੀ ਕਿਰਿਆਵਾਂ ਇੱਕ ਦੂਜੇ ਤੋਂ ਕਿਸ ਪ੍ਰਕਾਰ ਭਿੰਨ ਹਨ ?

Answer:

ਪ੍ਰਤਿਵਰਤੀ ਕਿਰਿਆਵਾਂ ਉਹ ਕਿਰਿਆਵਾਂ ਹਨ ਜੋ ਬਾਹਰੀ ਸੰਵੇਦਨਾਵਾਂ ਦੇ ਉੱਤਰ ਵਿਚ ਤੁਰੰਤ ਅਤੇ ਆਪਣੇ ਆਪ ਹੋ ਜਾਂਦੀਆਂ ਹਨ । ਇਸ ਤੇ ਦਿਮਾਗ਼ ਦਾ ਕੋਈ ਨਿਯੰਤਰਨ ਨਹੀਂ ਹੁੰਦਾ । ਇਹ ਮੇਰੁਰੱਜੂ ਜਾਂ ਸੁਖਮਨਾ ਦੁਆਰਾ ਨਿਯੰਤਰਿਤ ਹੁੰਦੀਆਂ ਹਨ । ਪ੍ਰਤਿਵਰਤੀ ਕਿਰਿਆਵਾਂ ਆਪਣੇ ਆਪ ਪ੍ਰੇਰਕ ਦੇ ਪ੍ਰਤੀ-ਉੱਤਰ ਵਿਚ ਹੁੰਦੀਆਂ ਹਨ । ਉਦਾਹਰਨ-ਲਹੂ ਦਬਾਅ, ਦਿਲ ਦੀ ਧੜਕਨ ਦੀ ਦਰ, ਸਾਹ ਦਰ ਆਦਿ ।
ਅਣਇੱਛਤ ਕਿਰਿਆਵਾਂ ਵੀ ਪ੍ਰਾਣੀਆਂ ਦੀ ਇੱਛਾ ਦੁਆਰਾ ਚਾਲਿਤ ਨਹੀਂ ਹੁੰਦੀਆਂ ਪਰ ਇਨ੍ਹਾਂ ਦਾ ਚਾਲਨ ਮੱਧ ਦਿਮਾਗ਼ ਅਤੇ ਪਿਛਲੇ ਦਿਮਾਗ਼ ਦੁਆਰਾ ਕੀਤਾ ਜਾਂਦਾ ਹੈ । ਉਦਾਹਰਨ-ਗਰਮ ਧਾਤ ਤੇ ਹੱਥ ਲਗਾਉਣ ਤੇ ਹੱਥ ਪਰ੍ਹੇ ਹਟਣਾ, ਪਲਕ ਝਪਕਣਾ ਅਤੇ ਖਾਂਸੀ ਕਰਨਾ ਆਦਿ ।

Exam Tips:

a) ਦੋਵਾਂ ਕਿਰਿਆਵਾਂ ਨੂੰ ਨਿਯੰਤਰਿਤ ਕਰਨ ਵਾਲੇ ਅੰਗ ਵੱਖ-ਵੱਖ ਲਿਖੋ।
b) ਹਰ ਕਿਰਿਆ ਦੀਆਂ ਉਦਾਹਰਨਾਂ ਜ਼ਰੂਰ ਦਿਓ।

 

Question 11: ਜੰਤੂਆਂ ਵਿਚ ਕੰਟਰੋਲ ਅਤੇ ਤਾਲਮੇਲ ਦੇ ਲਈ ਨਾੜੀ ਅਤੇ ਹਾਰਮੋਨ ਕਿਰਿਆ ਵਿਧੀਆਂ ਦੀ ਤੁਲਨਾ ਅਤੇ ਟਾਕਰਾ ਕਰੋ ।

Answer:

ਨਾੜੀ ਕਿਰਿਆ ਵਿਧੀਹਾਰਮੋਨ ਕਿਰਿਆ ਵਿਧੀ
(1) ਇਹ ਐਕਸਾਨ ਦੇ ਅੰਤ ਵਿਚ ਬਿਜਲੀ ਆਵੇਗ ਦਾ ਨਤੀਜਾ ਹੈ ।(1) ਇਹ ਲਹੂ ਦੁਆਰਾ ਭੇਜਿਆ ਗਿਆ ਰਸਾਇਣਿਕ ਸੰਦੇਸ਼ ਹੈ ।
(2) ਸੂਚਨਾ ਬਹੁਤ ਤੇਜ਼ ਗਤੀ ਨਾਲ ਅੱਗੇ ਵੱਧਦੀ ਹੈ ।(2) ਸੂਚਨਾ ਹੌਲੀ-ਹੌਲੀ ਗਤੀ ਕਰਦੀ ਹੈ ।
(3) ਸੂਚਨਾ ਵਿਸ਼ਿਸ਼ਟ ਇਕ ਜਾਂ ਅਨੇਕ ਨਾੜੀ, ਸੈੱਲਾਂ, ਨਿਊਰਾਨਾਂ ਆਦਿ ਨੂੰ ਪ੍ਰਾਪਤ ਹੁੰਦੀ ਹੈ ।(3) ਸੂਚਨਾ ਸਾਰੇ ਸਰੀਰ ਨੂੰ ਲਹੂ ਦੁਆਰਾ ਪ੍ਰਾਪਤ ਹੋ ਜਾਂਦੀ ਹੈ ਜਿਸ ਨੂੰ ਕੋਈ ਖ਼ਾਸ ਸੈੱਲ ਜਾਂ ਨਾੜੀ ਖ਼ੁਦ ਪ੍ਰਾਪਤ ਕਰ ਲੈਂਦਾ ਹੈ ।
(4) ਇਸ ਨੂੰ ਉੱਤਰ ਜਲਦੀ ਪ੍ਰਾਪਤ ਹੋ ਜਾਂਦਾ ਹੈ ।(4) ਇਸ ਨੂੰ ਉੱਤਰ ਹੌਲੀ-ਹੌਲੀ ਪ੍ਰਾਪਤ ਹੁੰਦਾ ਹੈ ।
(5) ਇਸਦਾ ਪ੍ਰਭਾਵ ਘੱਟ ਸਮੇਂ ਤੱਕ ਰਹਿੰਦਾ ਹੈ ।(5) ਇਸਦਾ ਪ੍ਰਭਾਵ ਅਕਸਰ ਦੇਰ ਤੱਕ ਰਹਿੰਦਾ ਹੈ ।

Exam Tips:

a) ਤੁਲਨਾ ਸਾਰਣੀ ਦੇ ਰੂਪ ਵਿੱਚ ਲਿਖੋ।
b) ਗਤੀ, ਮਾਧਿਅਮ ਅਤੇ ਪ੍ਰਭਾਵ ਦੀ ਮਿਆਦ ਦੇ ਅੰਤਰ ਨਾ ਛੱਡੋ।

 

Question 12: ਛੂਈ-ਮੂਈ ਪੌਦੇ ਵਿੱਚ ਗਤੀ ਅਤੇ ਸਾਡੀ ਲੱਤ ਦੀ ਗਤੀ ਦੇ ਤਰੀਕਿਆਂ ਵਿੱਚ ਕੀ ਅੰਤਰ ਹੈ ?

Answer:

ਛੂਈ-ਮੂਈ ਪੌਦਾ ਸਪਰਸ਼ ਕਰਦੇ ਹੀ ਪੱਤਿਆਂ ਨੂੰ ਝੁਕਾ ਕੇ ਜਾਂ ਬੰਦ ਕਰ ਕੇ ਸੰਵੇਦਨਸ਼ੀਲਤਾ ਦੀ ਜਾਣਕਾਰੀ ਦਿੰਦਾ ਹੈ । ਪੌਦੇ ਹਾਰਮੋਨ ਦੇ ਅਸਰ ਕਾਰਨ ਸੈੱਲਾਂ ਵਿਚ ਇਹ ਪਰਿਵਰਤਨ ਕਰ ਦਿੰਦੇ ਹਨ । ਜਦੋਂ ਕਿ ਸਾਡੀਆਂ ਲੱਤਾਂ ਵਿਚ ਹੋਣ ਵਾਲੀ ਗਤੀ ਇੱਛਤ ਕਿਰਿਆ ਦਾ ਪਰਿਣਾਮ ਹੈ ਜੋ ਮੱਧ ਦਿਮਾਗ਼ ਦੁਆਰਾ ਸੰਚਾਲਿਤ ਹੁੰਦੀ ਹੈ । ਇਸ ਵਿਚ ਨਾੜੀ ਕੰਟਰੋਲ ਦਾ ਸਹਿਯੋਗ ਪ੍ਰਾਪਤ ਕੀਤਾ ਜਾਂਦਾ ਹੈ ।

Exam Tips:

a) ਦੋਵਾਂ ਗਤੀਆਂ ਦੇ ਕਾਰਨ (ਹਾਰਮੋਨ ਅਤੇ ਨਾੜੀ ਕੰਟਰੋਲ) ਵੱਖ-ਵੱਖ ਲਿਖੋ।
b) ਪੌਦੇ ਦੀ ਗਤੀ ਸਪਰਸ਼ ਨਾਲ ਹੁੰਦੀ ਹੈ ਅਤੇ ਲੱਤ ਦੀ ਗਤੀ ਇੱਛਤ ਹੁੰਦੀ ਹੈ।

 

ਪਾਠ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

Question 1: ਪ੍ਰਤਿਵਰਤੀ ਕਿਰਿਆ ਅਤੇ ਚੱਲਣ ਵਿੱਚ ਕੀ ਅੰਤਰ ਹੈ ?

Answer:

ਪ੍ਰਤਿਵਰਤੀ ਕਿਰਿਆ ਦਿਮਾਗ਼ ਦੀ ਇੱਛਾ ਦੇ ਬਿਨਾਂ ਹੋਣ ਵਾਲੀ ਅਣਇੱਛਤ ਕਿਰਿਆ ਹੈ । ਇਹ ਸਵੈ-ਪ੍ਰੇਰਕ ਦੀ ਪ੍ਰਤੀ-ਉੱਤਰ ਹੈ । ਇਹ ਬਹੁਤ ਸਪੱਸ਼ਟ ਅਤੇ ਯਾਂਤਰਿਕ ਪ੍ਰਕਾਰ ਦੀ ਹੈ । ਇਹ ਸੁਖਮਨਾ ਦੁਆਰਾ ਨਿਯੰਤਰਿਤ ਪੇਸ਼ੀਆਂ ਦੁਆਰਾ ਕਰਾਈ ਜਾਂਦੀ ਹੈ ।
‘ਚੱਲਣ’ ਇਕ ਇੱਛਤ ਕਿਰਿਆ ਹੈ ਜੋ ਮਨੁੱਖ ਸੋਚ-ਵਿਚਾਰ ਕਰ ਕੇ ਹੀ ਕਰਦਾ ਹੈ ਅਤੇ ਇਸਦਾ ਨਿਯੰਤਰਨ ਦਿਮਾਗ਼ ਦੁਆਰਾ ਹੁੰਦਾ ਹੈ । ਪ੍ਰਤਿਵਰਤੀ ਕਿਰਿਆ ਵਿਚ ਸਰੀਰ ਦਾ ਸਿਰਫ਼ ਇਕ ਭਾਗ ਪ੍ਰਤੀਕਿਰਿਆ ਕਰਦਾ ਹੈ ਜਦੋਂ ਕਿ ਚੱਲਣ ਵਿਚ ਪੂਰਾ ਸਰੀਰ ਇਕ ਸਥਾਨ ਤੋਂ ਦੂਸਰੇ ਸਥਾਨ ਤੇ ਜਾਂਦਾ ਹੈ ।

Exam Tips:

a) ਇੱਛਤ ਅਤੇ ਅਣਇੱਛਤ ਕਿਰਿਆ ਦਾ ਫ਼ਰਕ ਸਪੱਸ਼ਟ ਲਿਖੋ।
b) ਨਿਯੰਤਰਣ ਕਰਨ ਵਾਲੇ ਅੰਗ (ਸੁਖਮਨਾ ਅਤੇ ਦਿਮਾਗ਼) ਦਾ ਜ਼ਿਕਰ ਕਰੋ।

 

Question 2: ਦੋ ਨਿਊਰਾਨਾਂ ਵਿਚਕਾਰ ਡੈਂਡਰਾਈਟ ਤੇ ਕੀ ਹੁੰਦਾ ਹੈ ?

Answer:

ਪ੍ਰਾਣੀਆਂ ਦੇ ਸਰੀਰ ਵਿਚ ਦੋ ਨਿਊਰਾਨ ਇਕ ਦੂਸਰੇ ਨਾਲ ਜੁੜ ਕੇ ਲੜੀ ਬਣਾਉਂਦੇ ਹਨ ਅਤੇ ਸੂਚਨਾ ਅੱਗੇ ਭੇਜਦੇ ਹਨ । ਸੂਚਨਾ ਇਕ ਨਿਊਰਾਨ ਦੇ ਡੈਂਡਰਾਈਟ ਸਿਰੇ ਦੀ ਨੋਕ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ ਅਤੇ ਇਕ ਰਸਾਇਣਿਕ ਕਿਰਿਆ ਦੁਆਰਾ ਇਕ ਬਿਜਲੀ ਆਵੇਗ ਪੈਦਾ ਕਰਦੀ ਹੈ । ਇਹ ਆਵੇਗ ਡੈਂਡਰਾਈਟ ਤੋਂ ਸੈੱਲਾਂ ਤੱਕ ਪੁੱਜਦਾ ਹੈ ਅਤੇ ਸੈੱਲ ਬਾਡੀ ਵਿਚ ਹੁੰਦਾ ਹੋਇਆ ਇਸਦੇ ਅੰਤਿਮ ਸਿਰੇ ਤੱਕ ਪੁੱਜ ਜਾਂਦਾ ਹੈ । ਸੈੱਲ ਬਾਡੀ ਦੇ ਅੰਤ ਵਿਚ ਬਿਜਲੀ ਆਵੇਗ ਦੁਆਰਾ ਕੁਝ ਰਸਾਇਣਾਂ ਨੂੰ ਪੈਦਾ ਕਰਵਾਇਆ ਜਾਂਦਾ ਹੈ ਜੋ ਖ਼ਾਲੀ ਥਾਂਵਾਂ ਨੂੰ ਪਾਰ ਕਰ ਆਪਣੇ ਤੋਂ ਅਗਲੀ ਨਾੜੀ ਸੈੱਲ ਜਾਂ ਨਿਊਰਾਨ ਦੇ ਡੈਂਡਰਾਈਟ ਵਿਚ ਇਸ ਪ੍ਰਕਾਰ ਬਿਜਲੀ ਆਵੇਗ ਨੂੰ ਸ਼ੁਰੂ ਕਰਵਾਉਂਦੇ ਹਨ । ਇਹ ਸਰੀਰ ਵਿੱਚ ਨਾੜੀ ਆਵੇਗ ਦੀ ਯਾਤਰਾ ਦਾ ਸਾਧਾਰਨ ਪ੍ਰਬੰਧ ਹੈ ।

Exam Tips:

a) ਸੂਚਨਾ ਦੇ ਸਫ਼ਰ ਦਾ ਕ੍ਰਮ ਲਿਖੋ: ਡੈਂਡਰਾਈਟ, ਸੈੱਲ ਬਾਡੀ, ਐਕਸਾਨ ਦਾ ਸਿਰਾ, ਫਿਰ ਅਗਲਾ ਨਿਊਰਾਨ।
b) ਖ਼ਾਲੀ ਥਾਂ (ਸਾਈਨੈਪਸ) ਵਿੱਚ ਰਸਾਇਣਾਂ ਦੀ ਭੂਮਿਕਾ ਦਾ ਜ਼ਿਕਰ ਕਰੋ।

 

Question 3: ਦਿਮਾਗ਼ ਦਾ ਕਿਹੜਾ ਭਾਗ ਸਰੀਰ ਦੀ ਸਥਿਤੀ ਅਤੇ ਸੰਤੁਲਨ ਨੂੰ ਬਣਾਈ ਰੱਖਦਾ ਹੈ ?

Answer:

ਪਿਛਲੇ ਦਿਮਾਗ਼ ਵਿਚ ਸਥਿਤ ਸੈਰੀਬੈਲਮ (Cerebellum) ਇੱਛਤ ਕਿਰਿਆਵਾਂ ਦੇ ਸਹੀ ਹੋਣ ਅਤੇ ਸਰੀਰ ਦੇ ਆਸਣ ਤੇ ਸੰਤੁਲਨ ਲਈ ਉੱਤਰਦਾਈ ਹੈ । ਇਹ ਸਰੀਰ ਦੀ ਸਥਿਤੀ ਅਤੇ ਸੰਤੁਲਨ ਦਾ ਅਨੁਰੱਖਣ ਕਰਦਾ ਹੈ । ਇਹ ਪਿਛਲੇ ਦਿਮਾਗ਼ ਵਿਚ ਹੇਠਾਂ ਵੱਲ ਸਥਿਤ ਹੁੰਦਾ ਹੈ । ਇਹ ਇੱਛਤ ਪੇਸ਼ੀਆਂ ਦੀ ਗਤੀ ਨੂੰ ਨਿਯੰਤਰਿਤ ਕਰਦਾ ਹੈ ।

Exam Tips:

a) ਨਾਮ ਲਿਖੋ: ਸੈਰੀਬੈਲਮ, ਜੋ ਪਿਛਲੇ ਦਿਮਾਗ਼ ਵਿੱਚ ਹੁੰਦਾ ਹੈ।
b) ਇਸ ਦੇ ਦੋਵੇਂ ਕੰਮ ਲਿਖੋ: ਸੰਤੁਲਨ ਅਤੇ ਪੇਸ਼ੀਆਂ ਦੀ ਗਤੀ ਦਾ ਨਿਯੰਤਰਨ।

 

Question 4: ਅਸੀਂ ਅਗਰਬੱਤੀ ਦੀ ਗੰਧ ਦਾ ਪਤਾ ਕਿਵੇਂ ਕਰਦੇ ਹਾਂ ?

Answer:

ਸਾਡੀ ਨੱਕ ਵਿਚ ਗੰਧ ਗ੍ਰਾਹੀ ਹੁੰਦੇ ਹਨ । ਇਨ੍ਹਾਂ ਦੇ ਸੰਵੇਦੀ ਨਿਊਰਾਨ ਅਗਰਬੱਤੀ ਦੀ ਗੰਧ ਨੂੰ ਪ੍ਰਾਪਤ ਕਰਦੇ ਹਨ ਅਤੇ ਅਨੁਕਿਰਿਆ ਨੂੰ ਪ੍ਰੇਰਕ ਖੇਤਰ ਤੱਕ ਪਹੁੰਚਾਉਂਦੇ ਹਨ । ਅਗਲੇ ਦਿਮਾਗ਼ (Cerebrum) ਵਿਚ ਹੀ ਸੰਵੇਦੀ ਆਵੇਗ ਪ੍ਰਾਪਤ ਕਰਨ ਦਾ ਖੇਤਰ ਹੁੰਦਾ ਹੈ ਜੋ ਸੁੰਘਣ ਦੇ ਲਈ ਹੀ ਖ਼ਾਸ ਬਣਿਆ ਹੁੰਦਾ ਹੈ । ਇਹੀ ਗੰਧ ਦੇ ਪ੍ਰਤੀ ਫ਼ੈਸਲਾ ਲੈ ਕੇ ਅਗਰਬੱਤੀ ਦੀ ਸੁਗੰਧ ਦਾ ਸਾਨੂੰ ਅਨੁਭਵ ਕਰਵਾਉਂਦਾ ਹੈ ।

Exam Tips:

a) ਗੰਧ ਗ੍ਰਾਹੀ ਤੋਂ ਅਗਲੇ ਦਿਮਾਗ਼ ਤੱਕ ਦਾ ਰਾਹ ਕ੍ਰਮ ਨਾਲ ਲਿਖੋ।
b) ਅਗਲੇ ਦਿਮਾਗ਼ ਦਾ ਅੰਗਰੇਜ਼ੀ ਨਾਮ Cerebrum ਵੀ ਲਿਖੋ।

 

Question 5: ਪ੍ਰਤਿਵਰਤੀ ਕਿਰਿਆ ਵਿੱਚ ਦਿਮਾਗ਼ ਦੀ ਕੀ ਭੂਮਿਕਾ ਹੈ ?

Answer:

ਪ੍ਰਤਿਵਰਤੀ ਕਿਰਿਆਵਾਂ ਦਿਮਾਗ਼ ਦੁਆਰਾ ਪਰਿਚਾਲਿਤ ਨਹੀਂ ਹੁੰਦੀਆਂ । ਇਹ ਸੁਖਮਨਾ ਦੁਆਰਾ ਨਿਯੰਤਰਿਤ ਪੇਸ਼ੀਆਂ ਦੀਆਂ ਅਣਇੱਛਤ ਕਿਰਿਆਵਾਂ ਹੁੰਦੀਆਂ ਹਨ ਜੋ ਪ੍ਰੇਰਕ ਦੀ ਪ੍ਰਤੀਕਿਰਿਆ ਵਿਚ ਹੁੰਦੀਆਂ ਹਨ । ਇਹ ਕਿਰਿਆਵਾਂ ਚਾਹੇ ਦਿਮਾਗ਼ ਦੀ ਇੱਛਾ ਦੇ ਬਿਨਾਂ ਹੁੰਦੀਆਂ ਹਨ ਪਰ ਦਿਮਾਗ਼ ਤੱਕ ਇਸਦੀ ਸੂਚਨਾ ਪਹੁੰਚਦੀ ਹੈ ਜਿੱਥੇ ਸੋਚਣ-ਵਿਚਾਰਨ ਦੀ ਪ੍ਰਕਿਰਿਆ ਹੁੰਦੀ ਹੈ ।

Exam Tips:

a) ਲਿਖੋ ਕਿ ਕਿਰਿਆ ਦਾ ਨਿਯੰਤਰਨ ਸੁਖਮਨਾ ਕਰਦੀ ਹੈ, ਦਿਮਾਗ਼ ਨਹੀਂ।
b) ਇਹ ਵੀ ਲਿਖੋ ਕਿ ਸੂਚਨਾ ਬਾਅਦ ਵਿੱਚ ਦਿਮਾਗ਼ ਤੱਕ ਪਹੁੰਚਦੀ ਹੈ।

 

Question 6: ਪੌਦਾ ਹਾਰਮੋਨ ਕੀ ਹੈ ?

Answer:

ਪੌਦਾ ਹਾਰਮੋਨ (Plant Hormones)-ਇਹ ਵੱਖ-ਵੱਖ ਪ੍ਰਕਾਰ ਦੇ ਰਸਾਇਣਿਕ ਪਦਾਰਥ ਹਨ ਜੋ ਪੌਦਿਆਂ ਦੇ ਵਾਧੇ ਅਤੇ ਵਿਭੇਦਨ ਸੰਬੰਧੀ ਕਿਰਿਆਵਾਂ ਤੇ ਨਿਯੰਤਰਨ ਕਰਦੇ ਹਨ, ਉਨ੍ਹਾਂ ਨੂੰ ਪੌਦਾ ਹਾਰਮੋਨ ਕਹਿੰਦੇ ਹਨ । ਪੌਦਾ ਹਾਰਮੋਨ ਕਈ ਪ੍ਰਕਾਰ ਦੇ ਹੁੰਦੇ ਹਨ । ਆਕਸਿਨ (Auxin), ਜਿਬਰੈਲਿਨ (Gibberellins), ਸਾਈਟੋਕਾਈਨਿਨ (Cytokinins), ਐਬਸਿਸਿਕ ਐਸਿਡ (Abscisic acid) ਆਦਿ ਪੌਦਾ ਹਾਰਮੋਨ ਹਨ ।

Exam Tips:

a) ਪਰਿਭਾਸ਼ਾ ਲਿਖ ਕੇ ਘੱਟੋ-ਘੱਟ ਦੋ ਪੌਦਾ ਹਾਰਮੋਨਾਂ ਦੇ ਨਾਮ ਲਿਖੋ।
b) ਅੰਗਰੇਜ਼ੀ ਨਾਮ ਬ੍ਰੈਕਟਾਂ ਵਿੱਚ ਲਿਖਣ ਨਾਲ ਉੱਤਰ ਸਪੱਸ਼ਟ ਹੁੰਦਾ ਹੈ।

 

Question 7: ਛੂਈ-ਮੂਈ ਪੌਦੇ ਦੀਆਂ ਪੱਤੀਆਂ ਦੀ ਗਤੀ, ਪ੍ਰਕਾਸ਼ ਵੱਲ ਕਰੂੰਬਲਾਂ ਦੀ ਗਤੀ ਤੋਂ ਕਿਵੇਂ ਭਿੰਨ ਹੈ ?

Answer:

ਪੌਦੇ ਦੀ ਕਰੂੰਬਲ ਬਹੁਤ ਧੀਮੀ ਗਤੀ ਨਾਲ ਪ੍ਰਕਾਸ਼ ਆਉਣ ਵਾਲੀ ਦਿਸ਼ਾ ਵਿਚ ਵਾਧਾ ਕਰਦੀ ਹੈ ਪਰ ਛੂਈ-ਮੂਈ ਦੇ ਪੱਤੇ ਛੂਹ ਲੈਣ ਦੀ ਅਨੁਕਿਰਿਆ ਦੇ ਪ੍ਰਤੀ ਬਹੁਤ ਹੀ ਸੰਵੇਦਨਸ਼ੀਲ ਹਨ । ਛੂਹਣ ਦੀ ਸੂਚਨਾ ਇਸਦੇ ਵੱਖ-ਵੱਖ ਭਾਗਾਂ ਨੂੰ ਬਹੁਤ ਤੇਜ਼ੀ ਨਾਲ ਪ੍ਰਾਪਤ ਹੋ ਜਾਂਦੀ ਹੈ । ਪੌਦੇ ਇਸ ਸੂਚਨਾ ਨੂੰ ਇਕ ਸੈੱਲ ਤੋਂ ਦੂਸਰੇ ਸੈੱਲ ਤੱਕ ਸੰਚਾਰਿਤ ਕਰਨ ਲਈ ਬਿਜਲੀ-ਰਸਾਇਣ ਸਾਧਨ ਦੀ ਵਰਤੋਂ ਕਰਦੇ ਹਨ । ਇਸ ਵਿਚ ਸੂਚਨਾਵਾਂ ਦੇ ਚੱਲਣ ਦੇ ਲਈ ਕੋਈ ਖ਼ਾਸ ਕਿਸਮ ਦੇ ਟਿਸ਼ੂ ਨਹੀਂ ਹੁੰਦੇ । ਇਸ ਲਈ ਇਹ ਪਾਣੀ ਦੀ ਮਾਤਰਾ ਵਿਚ ਪਰਿਵਰਤਨ ਕਰ ਕੇ ਆਪਣੇ ਪੱਤਿਆਂ ਨੂੰ ਸੁੰਗੜ ਕੇ ਆਕਾਰ ਬਦਲ ਲੈਂਦੇ ਹਨ ।

Exam Tips:

a) ਗਤੀ ਦੀ ਤੇਜ਼ੀ (ਧੀਮੀ ਜਾਂ ਤੇਜ਼) ਦਾ ਫ਼ਰਕ ਲਿਖੋ।
b) ਛੂਈ-ਮੂਈ ਵਿੱਚ ਪਾਣੀ ਦੀ ਮਾਤਰਾ ਬਦਲਣ ਨਾਲ ਪੱਤੇ ਸੁੰਗੜਨ ਦਾ ਜ਼ਿਕਰ ਕਰੋ।

 

Question 8: ਇਕ ਪੌਦਾ ਹਾਰਮੋਨ ਦਾ ਉਦਾਹਰਨ ਦਿਓ ਜੋ ਵਾਧੇ ਲਈ ਉਤੇਜਿਤ ਕਰਦਾ ਹੈ ।

Answer:

ਆਕਸਿਨ (Auxin) ਇਕ ਪੌਦਾ ਹਾਰਮੋਨ ਹੈ ਜੋ ਪੌਦਿਆਂ ਵਿੱਚ ਵਾਧੇ ਨੂੰ ਉਤੇਜਿਤ ਕਰਦਾ ਹੈ ।

Exam Tips:

a) ਇਹ ਛੋਟਾ ਪ੍ਰਸ਼ਨ ਹੈ, ਇੱਕ ਵਾਕ ਵਿੱਚ ਨਾਮ ਅਤੇ ਕੰਮ ਲਿਖੋ।

 

Question 9: ਕਿਸੇ ਸਹਾਰੇ ਦੇ ਚੌਹਾਂ ਪਾਸੇ ਵੱਲ ਤੰਦੜਿਆਂ ਦੇ ਵਾਧੇ ਵਿੱਚ ਆਕਸਿਨ ਕਿਵੇਂ ਸਹਾਇਤਾ ਕਰਦਾ ਹੈ ?

Answer:

ਜਦੋਂ ਵਾਧਾ ਕਰਦਾ ਪੌਦਾ ਪ੍ਰਕਾਸ਼ ਵੱਲ ਜਾਂਦਾ ਹੈ ਤਾਂ ਆਕਸਿਨ ਨਾਮ ਦਾ ਪੌਦਾ ਹਾਰਮੋਨ ਤਣੇ ਦੇ ਅਗਲੇ ਭਾਗ ਵਿਚ ਸੰਸ਼ਲੇਸ਼ਿਤ ਹੁੰਦਾ ਹੈ ਅਤੇ ਸੈੱਲਾਂ ਦੀ ਲੰਬਾਈ ਵਿਚ ਵਾਧਾ ਕਰਦਾ ਹੈ । ਸਹਾਰੇ ਵੱਲ ਆਕਸਿਨ ਦਾ ਸਾਂਦਰਨ ਸੈੱਲਾਂ ਨੂੰ ਲੰਬਾਈ ਵਿਚ ਵੱਧਣ ਲਈ ਉਤੇਜਿਤ ਕਰਦਾ ਹੈ ਅਤੇ ਉਹ ਤੰਦੜੇ ਦੀ ਸਹਾਇਤਾ ਨਾਲ ਕਿਸੇ ਦੂਸਰੇ ਪੌਦੇ ਜਾਂ ਬਾੜ ਦੇ ਉੱਪਰ ਚੜ੍ਹਦਾ ਹੈ । ਇਹ ਤੰਦੜਾ ਸਪਰਸ਼ ਦੇ ਲਈ ਸੰਵੇਦਨਸ਼ੀਲ ਹੈ । ਜਦੋਂ ਇਹ ਕਿਸੇ ਆਧਾਰ ਦੇ ਸੰਪਰਕ ਵਿਚ ਆਉਂਦੇ ਹਨ ਤਾਂ ਤੰਦੜੇ ਦਾ ਉਹ ਭਾਗ ਤੇਜ਼ੀ ਨਾਲ ਵਾਧਾ ਕਰਦਾ ਹੈ ਜੋ ਵਸਤੂ ਤੋਂ ਦੂਰ ਰਹਿੰਦਾ ਹੈ ਅਤੇ ਉਹ ਵਸਤੂ ਨੂੰ ਚਾਰੋਂ ਪਾਸੇ ਤੋਂ ਜਕੜ ਲੈਂਦਾ ਹੈ ।

Exam Tips:

a) ਆਕਸਿਨ ਦਾ ਕੰਮ ਸੈੱਲਾਂ ਦੀ ਲੰਬਾਈ ਵਧਾਉਣਾ ਹੈ, ਇਹ ਜ਼ਰੂਰ ਲਿਖੋ।
b) ਤੰਦੜੇ ਦੇ ਦੂਰ ਵਾਲੇ ਭਾਗ ਦੇ ਤੇਜ਼ ਵਾਧੇ ਦਾ ਜ਼ਿਕਰ ਕਰੋ।

 

Question 10: ਜਲ ਅਨੁਵਰਤਨ ਦਰਸਾਉਣ ਲਈ ਇੱਕ ਪ੍ਰਯੋਗ ਸੈੱਟ ਕਰੋ ।

Answer:

ਲੱਕੜੀ ਦਾ ਬਣਿਆ ਇਕ ਲੰਬਾ ਡੱਬਾ ਲਓ । ਇਸ ਵਿਚ ਮਿੱਟੀ ਅਤੇ ਖਾਦ ਦਾ ਮਿਸ਼ਰਨ ਭਰੋ । ਇਸਦੇ ਇਕ ਸਿਰੇ ਤੇ ਇਕ ਪੌਦਾ ਲਗਾਓ । ਡੱਬੇ ਵਿਚ ਪੌਦੇ ਦੇ ਉਲਟ ਦਿਸ਼ਾ ਵਿਚ ਇਕ ਕੀਪ ਮਿੱਟੀ ਵਿਚ ਗੱਡ ਦਿਓ । ਪੌਦੇ ਨੂੰ ਉਸੇ ਕੀਪ ਦੁਆਰਾ ਰੋਜ਼ ਪਾਣੀ ਦਿਓ । ਲਗਭਗ ਇਕ ਹਫ਼ਤੇ ਬਾਅਦ ਪੌਦੇ ਦੇ ਨੇੜੇ ਦੀ ਮਿੱਟੀ ਹਟਾ ਕੇ ਧਿਆਨ ਨਾਲ ਦੇਖੋ । ਪੌਦੇ ਦੀਆਂ ਜੜ੍ਹਾਂ ਦਾ ਵਾਧਾ ਉਸੇ ਦਿਸ਼ਾ ਵਿਚ ਦਿਖਾਈ ਦੇਵੇਗਾ ਜਿਸ ਦਿਸ਼ਾ ਵਿਚ ਕੀਪ ਦੁਆਰਾ ਪੌਦੇ ਦੀ ਸਿੰਚਾਈ ਕੀਤੀ ਸੀ ।

Exam Tips:

a) ਪ੍ਰਯੋਗ ਦੇ ਪੜਾਅ ਕ੍ਰਮ ਨਾਲ ਲਿਖੋ ਅਤੇ ਅੰਤ ਵਿੱਚ ਨਤੀਜਾ ਦਿਓ।
b) ਚਿੱਤਰ ਬਣਾਉਣ ਨਾਲ ਪ੍ਰਯੋਗ ਦਾ ਉੱਤਰ ਪੂਰਾ ਹੁੰਦਾ ਹੈ।

 

Question 11: ਜੰਤੂਆਂ ਵਿੱਚ ਰਸਾਇਣਿਕ ਤਾਲਮੇਲ ਕਿਵੇਂ ਹੁੰਦਾ ਹੈ ?

Answer:

ਜੰਤੂਆਂ ਵਿਚ ਅੰਦਰ-ਰਿਸਾਵੀ ਗ੍ਰੰਥੀਆਂ ਖ਼ਾਸ ਰਸਾਇਣਾਂ ਨੂੰ ਪੈਦਾ ਕਰਦੀਆਂ ਹਨ । ਇਹ ਰਸਾਇਣ ਜਾਂ ਹਾਰਮੋਨ ਜੰਤੂਆਂ ਨੂੰ ਸੂਚਨਾਵਾਂ ਸੰਚਾਰਿਤ ਕਰਨ ਦੇ ਸਾਧਨ ਦੇ ਰੂਪ ਵਿਚ ਵਰਤੇ ਜਾਂਦੇ ਹਨ । ਐਡਰੀਨਲ ਗ੍ਰੰਥੀ ਤੋਂ ਨਿਕਲਿਆ ਐਡਰੀਨਲਿਨ ਹਾਰਮੋਨ ਸਿੱਧਾ ਲਹੂ ਵਿਚ ਮਿਲ ਜਾਂਦਾ ਹੈ ਅਤੇ ਸਰੀਰ ਦੇ ਵੱਖ-ਵੱਖ ਭਾਗਾਂ ਤੱਕ ਪਹੁੰਚ ਜਾਂਦਾ ਹੈ । ਟਿਸ਼ੂਆਂ ਵਿਚ ਖ਼ਾਸ ਗੁਣ ਹੁੰਦੇ ਹਨ ਜੋ ਆਪਣੇ ਲਈ ਜ਼ਰੂਰੀ ਹਾਰਮੋਨਾਂ ਨੂੰ ਪਛਾਣ ਕੇ ਉਨ੍ਹਾਂ ਦੀ ਵਰਤੋਂ ਬਾਹਰੀ ਜਾਂ ਅੰਦਰਲੀ ਪੱਧਰ ‘ਤੇ ਕਰਦੇ ਹਨ । ਖ਼ਾਸ ਤਰ੍ਹਾਂ ਦੇ ਕੰਮਾਂ ਨੂੰ ਕਰਨ ਵਾਲੇ ਅੰਗਾਂ ਨਾਲ ਤਾਲਮੇਲ ਕਰ ਕੇ ਹਾਰਮੋਨ ਆਪਣਾ ਖ਼ਾਸ ਅਸਰ ਦਿਖਾ ਦਿੰਦੇ ਹਨ ।

Exam Tips:

a) ਲਿਖੋ ਕਿ ਹਾਰਮੋਨ ਅੰਦਰ-ਰਿਸਾਵੀ ਗ੍ਰੰਥੀਆਂ ਬਣਾਉਂਦੀਆਂ ਹਨ ਅਤੇ ਲਹੂ ਰਾਹੀਂ ਜਾਂਦੇ ਹਨ।
b) ਐਡਰੀਨਲਿਨ ਦੀ ਉਦਾਹਰਨ ਦਿਓ।

 

Question 12: ਆਇਓਡੀਨ ਯੁਕਤ ਲੂਣ ਦੇ ਉਪਯੋਗ ਦੀ ਸਲਾਹ ਕਿਉਂ ਦਿੱਤੀ ਜਾਂਦੀ ਹੈ ?

Answer:

ਥਾਇਰਾਇਡ ਗ੍ਰੰਥੀ (Thyroid Gland)-ਥਾਇਰਾਇਡ ਗ੍ਰੰਥੀ ਨੂੰ ਹਾਰਮੋਨ ਬਣਾਉਣ ਲਈ ਆਇਓਡੀਨ ਦੀ ਲੋੜ ਹੁੰਦੀ ਹੈ । ਸਾਡੇ ਸਰੀਰ ਵਿਚ ਪ੍ਰੋਟੀਨ ਅਤੇ ਵਸਾ ਦੇ ਢਾਹ-ਉਸਾਰੂ ਨੂੰ ਥਾਇਰਾਕਸਿਨ ਹਾਰਮੋਨ ਨਿਯੰਤਰਿਤ ਕਰਦਾ ਹੈ । ਇਹ ਵਾਧੇ ਦੇ ਸੰਤੁਲਨ ਲਈ ਜ਼ਰੂਰੀ ਹੁੰਦਾ ਹੈ । ਜੇ ਸਾਡੇ ਭੋਜਨ ਵਿਚ ਆਇਓਡੀਨ ਦੀ ਕਮੀ ਰਹੇਗੀ ਤਾਂ ਸਾਨੂੰ ਗਿਲੜ੍ਹ ਰੋਗ (Goitre) ਹੋ ਜਾਵੇਗਾ । ਇਸ ਬਿਮਾਰੀ ਦੇ ਲੱਛਣ ਫੁੱਲੀ ਹੋਈ ਗਰਦਨ ਜਾਂ ਬਾਹਰ ਵੱਲ ਉੱਭਰੇ ਹੋਏ ਨੇਤਰ ਗੋਲਕ ਹਨ । ਇਸ ਲਈ ਆਇਓਡੀਨ ਯੁਕਤ ਨਮਕ ਦੀ ਵਰਤੋਂ ਦੀ ਸਲਾਹ ਦਿੱਤੀ ਜਾਂਦੀ ਹੈ ।

Exam Tips:

a) ਗਿਲੜ੍ਹ ਰੋਗ ਦਾ ਨਾਮ ਅਤੇ ਉਸ ਦੇ ਲੱਛਣ ਲਿਖੋ।
b) ਥਾਇਰਾਕਸਿਨ ਹਾਰਮੋਨ ਅਤੇ ਆਇਓਡੀਨ ਦਾ ਸੰਬੰਧ ਜ਼ਰੂਰ ਦੱਸੋ।

 

Question 13: ਜਦੋਂ ਐਡਰੀਨਾਲਿਨ ਦਾ ਲਹੂ ਵਿੱਚ ਰਿਸਾਓ ਹੁੰਦਾ ਹੈ ਤਾਂ ਸਾਡੇ ਸਰੀਰ ਵਿੱਚ ਕੀ ਪ੍ਰਤੀਕਿਰਿਆ ਹੁੰਦੀ ਹੈ ?

Answer:

ਐਡਰੀਨਾਲਿਨ ਨੂੰ ਆਪਾਤਕਾਲ ਹਾਰਮੋਨ ਵੀ ਕਹਿੰਦੇ ਹਨ । ਜਦੋਂ ਕੋਈ ਵਿਅਕਤੀ ਡਰ ਜਾਂ ਤਣਾਅ ਦੀ ਸਥਿਤੀ ਵਿਚ ਹੁੰਦਾ ਹੈ ਤਾਂ ਸਰੀਰ ਖ਼ੁਦ ਹੀ ਐਡਰੀਨਾਲਿਨ ਹਾਰਮੋਨ ਨੂੰ ਵੱਡੀ ਮਾਤਰਾ ਵਿਚ ਰਿਸਾਓ ਕਰ ਦਿੰਦਾ ਹੈ ਤਾਂ ਜੋ ਵਿਅਕਤੀ ਆਪਾਤਕਾਲ ਦਾ ਸਾਹਮਣਾ ਕਰ ਸਕੇ । ਇਸ ਨਾਲ ਦਿਲ ਦੀ ਧੜਕਨ ਵਧ ਜਾਂਦੀ ਹੈ ਤਾਂ ਕਿ ਸਾਡੀਆਂ ਪੇਸ਼ੀਆਂ ਨੂੰ ਵੱਧ ਆਕਸੀਜਨ ਦੀ ਆਪੂਰਤੀ ਹੋ ਸਕੇ । ਪਾਚਨ ਪ੍ਰਣਾਲੀ ਅਤੇ ਚਮੜੀ ਵਿਚ ਲਹੂ ਦੀ ਆਪੂਰਤੀ ਘੱਟ ਹੋ ਜਾਂਦੀ ਹੈ । ਇਨ੍ਹਾਂ ਅੰਗਾਂ ਦੇ ਸਿਰੇ ਦੀਆਂ ਧਮਣੀਆਂ ਦੇ ਆਸ-ਪਾਸ ਦੀ ਪੇਸ਼ੀ ਸੁੰਗੜ ਜਾਂਦੀ ਹੈ । ਇਹ ਲਹੂ ਦੀ ਦਿਸ਼ਾ ਨੂੰ ਸਾਡੀਆਂ ਕੰਕਾਲ ਪੇਸ਼ੀਆਂ ਵੱਲ ਕਰ ਦਿੰਦੀ ਹੈ । ਡਾਇਆਫਰਾਮ ਅਤੇ ਪਸਲੀਆਂ ਦੀਆਂ ਪੇਸ਼ੀਆਂ ਦੇ ਸੁੰਗੜਨ ਨਾਲ ਸਾਹ ਤੇਜ਼ ਚੱਲਣ ਲੱਗਦਾ ਹੈ । ਇਹ ਸਾਰੀਆਂ ਕਿਰਿਆਵਾਂ ਮਿਲ ਕੇ ਜੰਤੂ ਸਰੀਰ ਨੂੰ ਸਥਿਤੀ ਨਾਲ ਨਿਪਟਣ ਲਈ ਤਿਆਰ ਕਰਦੀਆਂ ਹਨ ।

Exam Tips:

a) ਪ੍ਰਭਾਵ ਬਿੰਦੂਆਂ ਵਿੱਚ ਲਿਖੋ: ਧੜਕਨ ਵਧਣਾ, ਲਹੂ ਦੀ ਦਿਸ਼ਾ ਬਦਲਣਾ, ਸਾਹ ਤੇਜ਼ ਹੋਣਾ।
b) ਐਡਰੀਨਲਿਨ ਦਾ ਦੂਜਾ ਨਾਮ ਆਪਾਤਕਾਲ ਹਾਰਮੋਨ ਲਿਖੋ।

 

Question 14: ਸ਼ੱਕਰ ਰੋਗ ਦੇ ਕੁਝ ਰੋਗੀਆਂ ਦਾ ਇਲਾਜ ਇੰਸੁਲਿਨ ਦਾ ਇੰਜੈਕਸ਼ਨ ਲਗਾ ਕੇ ਕਿਉਂ ਕੀਤਾ ਜਾਂਦਾ ਹੈ ?

Answer:

ਇੰਸੁਲਿਨ (Insulin) ਉਹ ਹਾਰਮੋਨ ਹੈ ਜੋ ਪੈਨਕਰੀਆਜ਼ ਵਿਚ ਪੈਦਾ ਹੁੰਦਾ ਹੈ । ਇਹ ਲਹੂ ਵਿਚ ਸ਼ੱਕਰ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿਚ ਸਹਾਇਤਾ ਦਿੰਦਾ ਹੈ । ਜੇ ਇਹ ਠੀਕ ਮਾਤਰਾ ਵਿਚ ਪੈਦਾ ਨਾ ਹੋਵੇ ਤਾਂ ਲਹੂ ਵਿਚ ਸ਼ੱਕਰ ਦਾ ਪੱਧਰ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਤੇ ਕਈ ਹਾਨੀਕਾਰਕ ਪ੍ਰਭਾਵ ਪੈਂਦੇ ਹਨ । ਇਸ ਲਈ ਸ਼ੱਕਰ ਰੋਗ ਨਾਲ ਪੀੜਤ ਰੋਗੀਆਂ ਦਾ ਇਲਾਜ ਇੰਸੁਲਿਨ ਦਾ ਇੰਜੈਕਸ਼ਨ ਲਾ ਕੇ ਕੀਤਾ ਜਾਂਦਾ ਹੈ । ਇਸ ਨਾਲ ਉਨ੍ਹਾਂ ਦੇ ਲਹੂ ਵਿਚ ਸ਼ੱਕਰ ਦਾ ਪੱਧਰ ਕਾਬੂ ਵਿਚ ਰਹਿੰਦਾ ਹੈ ।

Exam Tips:

a) ਇੰਸੁਲਿਨ ਕਿਸ ਗ੍ਰੰਥੀ ਵਿੱਚ ਬਣਦਾ ਹੈ ਅਤੇ ਇਸ ਦਾ ਕੰਮ ਕੀ ਹੈ, ਇਹ ਲਿਖੋ।
b) ਇੰਸੁਲਿਨ ਦੀ ਕਮੀ ਦਾ ਨਤੀਜਾ (ਸ਼ੱਕਰ ਦਾ ਵਧਣਾ) ਜ਼ਰੂਰ ਦੱਸੋ।

 

Free Punjab Board Textbook Explanations: Class 10 Science Punjabi Medium Chapter 07 ਕਾਬੂ ਅਤੇ ਤਾਲਮੇਲ

Chapter Exercise Answers for Class 10 Science

Review comprehensive exercise answers for Class 10 Science Punjabi Medium Chapter 07 ਕਾਬੂ ਅਤੇ ਤਾਲਮੇਲ. Fully updated to match current Punjab Board syllabus guidelines, these textbook solutions help students verify their work and maintain accurate study notes.

Detailed Answer Guides for Punjabi Medium Chapter 07 ਕਾਬੂ ਅਤੇ ਤਾਲਮੇਲ

Each solution includes detailed reasoning to foster genuine comprehension of Punjabi Medium Chapter 07 ਕਾਬੂ ਅਤੇ ਤਾਲਮੇਲ concepts. Reviewing these step-by-step breakdowns allows learners to master both analytical and descriptive questions expected in school evaluations.

Complete Preparation Kit for Class 10 Exams

Consistent practice with these solution guides cultivates faster problem-solving habits and clearer logical structuring. For a complete preparation experience, pair these textbook answers with our dedicated revision notes and sample papers for Class 10 Science.

FAQs

Where can I find the latest PSEB 10th Class Science Solutions Chapter 7 ਕਾਬੂ ਅਤੇ ਤਾਲਮੇਲ for the 2026-27 session?

The complete and updated PSEB 10th Class Science Solutions Chapter 7 ਕਾਬੂ ਅਤੇ ਤਾਲਮੇਲ is available for free on StudiesToday.com. These solutions for Class 10 Science are as per latest Punjab Board curriculum.

Are the Science Punjab Board solutions for Class 10 updated for the new 50% competency-based exam pattern?

Yes, our experts have revised the PSEB 10th Class Science Solutions Chapter 7 ਕਾਬੂ ਅਤੇ ਤਾਲਮੇਲ as per 2026 exam pattern. All textbook exercises have been solved and have added explanation about how the Science concepts are applied in case-study and assertion-reasoning questions.

How do these Class 10 Punjab Board solutions help in scoring 90% plus marks?

Toppers recommend using Punjab Board language because Punjab Board marking schemes are strictly based on textbook definitions. Our PSEB 10th Class Science Solutions Chapter 7 ਕਾਬੂ ਅਤੇ ਤਾਲਮੇਲ will help students to get full marks in the theory paper.

Do you offer PSEB 10th Class Science Solutions Chapter 7 ਕਾਬੂ ਅਤੇ ਤਾਲਮੇਲ in multiple languages like Hindi and English?

Yes, we provide bilingual support for Class 10 Science. You can access PSEB 10th Class Science Solutions Chapter 7 ਕਾਬੂ ਅਤੇ ਤਾਲਮੇਲ in both English and Hindi medium.

Is it possible to download the Science Punjab Board solutions for Class 10 as a PDF?

Yes, you can download the entire PSEB 10th Class Science Solutions Chapter 7 ਕਾਬੂ ਅਤੇ ਤਾਲਮੇਲ in printable PDF format for offline study on any device.