PSEB 11th Class Physical Education Solutions Chapter 6 ਖੇਡ ਮਨੋਵਿਗਿਆਨ

Solutions for Class 11 Physical Education: Punjabi Medium Chapter 06 ਖੇਡ ਮਨੋਵਿਗਿਆਨ

Access comprehensive textbook solutions for Punjabi Medium Chapter 06 ਖੇਡ ਮਨੋਵਿਗਿਆਨ using the official curriculum guides for Class 11 Physical Education. Designed to align with the 2026-27 Punjab Board standards, these detailed answers help students reinforce core academic concepts.

Practice Class 11 Physical Education Solutions: Punjabi Medium Chapter 06 ਖੇਡ ਮਨੋਵਿਗਿਆਨ

View or download the dedicated Punjabi Medium Chapter 06 ਖੇਡ ਮਨੋਵਿਗਿਆਨ solution resource below. Engaging with these textbook answers under focused study conditions ensures continuous academic progress and mastery of the 2026-27 curriculum for Physical Education.

ਅਭਿਆਸ ਦੇ ਪ੍ਰਸ਼ਨਾਂ ਦੇ ਉੱਤਰ

Question 1: ਖੇਡ ਮਨੋਵਿਗਿਆਨ ਸ਼ਬਦ ਕਿਹੜੇ ਤਿੰਨ ਸ਼ਬਦਾਂ ਦਾ ਮੇਲ ਹੈ ?

Answer:

ਖੇਡ ਮਨੋਵਿਗਿਆਨ ਸ਼ਬਦ ਤਿੰਨ ਸ਼ਬਦਾਂ ਦਾ ਮੇਲ ਹੈ- ‘ਖੇਡ’, ‘ਮਨੋ’ ਅਤੇ ‘ਵਿਗਿਆਨ’ । ‘ਖੇਡ’ ਤੋਂ ਭਾਵ ਹੈ ‘ਖੇਡ ਅਤੇ ਖਿਡਾਰੀ’, ‘ਮਨੋ’ ਤੋਂ ਭਾਵ ਹੈ ‘ਵਿਹਾਰ ਜਾਂ ਮਾਨਸਿਕ ਪ੍ਰਕਿਰਿਆ’ ਅਤੇ ‘ਵਿਗਿਆਨ’ ਤੋਂ ਭਾਵ ਹੈ ‘ਅਧਿਐਨ ਕਰਨਾ’ । ਭਾਵ ਖੇਡ ਅਤੇ ਖਿਡਾਰੀਆਂ ਦੀਆਂ ਹਰਕਤਾਂ ਦੇ ਵਿਹਾਰਾਂ ਦਾ ਪ੍ਰਤੱਖ ਰੂਪ ਵਿਚ ਅਧਿਐਨ ਕਰਨਾ ਖੇਡ ਮਨੋਵਿਗਿਆਨ ਅਖਵਾਉਂਦਾ ਹੈ ।

Exam Tips:

a) "ਖੇਡ", "ਮਨੋ" ਅਤੇ "ਵਿਗਿਆਨ" ਤਿੰਨਾਂ ਸ਼ਬਦਾਂ ਦਾ ਅਰਥ ਵੱਖ-ਵੱਖ ਲਿਖੋ ।
b) ਅੰਤ ਵਿੱਚ ਪੂਰੀ ਪਰਿਭਾਸ਼ਾ ਇੱਕ ਵਾਕ ਵਿੱਚ ਦਿਓ ।

 

Question 2: ਖੇਡ ਮਨੋਵਿਗਿਆਨ ਦੀ ਪਰਿਭਾਸ਼ਾ ਲਿਖੋ ।

Answer:

ਖੇਡ ਮਨੋਵਿਗਿਆਨ ਦੀ ਪਰਿਭਾਸ਼ਾ
ਆਰ. ਐੱਨ. ਸਿੰਗਰ ਦੇ ਅਨੁਸਾਰ, “ਖੇਡ ਮਨੋਵਿਗਿਆਨ ਸਿੱਖਿਆ ਅਤੇ ਪ੍ਰਯੋਗੀ ਕਿਰਿਆਵਾਂ ਨਾਲ, ਐਥਲੈਟਿਕ. ਸਰੀਰਕ ਸਿੱਖਿਆ ਮਨੋਰੰਜਨ ਤੇ ਕਸਰਤ ਦੇ ਨਾਲ ਸੰਬੰਧਿਤ ਲੋਕਾਂ ਦੇ ਵਿਵਹਾਰ ਵਿਚ ਤਬਦੀਲੀ ਲਿਆਉਂਦੀ ਹੈ ।
ਕੇ. ਐੱਮ. ਬਰਨ ਦੇ ਅਨੁਸਾਰ, “ਖੇਡ ਮਨੋਵਿਗਿਆਨ ਸਰੀਰਕ ਸਿੱਖਿਆ ਦੇ ਲਈ ਮਨੋਵਿਗਿਆਨ ਦੀ ਉਹ ਸ਼ਾਖਾ ਹੈ ਜੋ ਮਨੁੱਖ ਦੀ ਸਰੀਰਕ ਯੋਗਤਾ ਨੂੰ ਖੇਡ-ਕੁੱਦ ਵਿਚ ਭਾਗ ਲੈਣ ਨਾਲ ਵਧਾਉਂਦੀ ਹੈ ।” ਮਨੋਵਿਗਿਆਨ ਆਦਮੀ ਦੇ ਵਿਵਹਾਰ ਦਾ ਵਿਗਿਆਨ ਹੈ ਅਤੇ ਖੇਡ ਮਨੋਵਿਗਿਆਨ ਖਿਡਾਰੀ ਅਤੇ ਖਿਡਾਰਨਾਂ ਦੇ ਵਿਵਹਾਰ ਜਦੋਂ ਉਹ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹਨ ਉਸ ਸਮੇਂ ਉਨ੍ਹਾਂ ਦੇ ਵਿਵਹਾਰ ਦਾ ਅਧਿਐਨ ਹੈ । ਖੇਡ ਮਨੋਵਿਗਿਆਨ, ਮਨੋਵਿਗਿਆਨ ਦੀ ਉਹ ਸ਼ਾਖਾ ਹੈ ਜਿਹੜੀ ਕਿ ਖੇਡ ਦੇ ਮੈਦਾਨ ਵਿਚ ਮਨੁੱਖੀ ਵਿਵਹਾਰ ਨਾਲ ਸੰਬੰਧਿਤ ਹੈ ।
ਮਨੋਵਿਗਿਆਨ ਇਕ ਵਿਸ਼ਾਲ ਵਿਸ਼ਾ ਹੈ । ਇਹ ਮਨੁੱਖ ਦੇ ਗਿਆਨ ਦੀਆਂ ਸਾਰੀਆਂ ਸ਼ਾਖਾਵਾਂ ਤੇ ਲਾਗੂ ਹੁੰਦਾ ਹੈ । ਸਾਡੀ ਹਰ ਇਕ ਕਿਰਿਆ ਮਨੋਵਿਗਿਆਨ ਦੁਆਰਾ ਨਿਸ਼ਚਿਤ ਕੀਤੀ ਜਾਂਦੀ ਹੈ ਜੋ ਕਿ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਇਤਾ ਕਰਦੀ ਹੈ । ਪਰ ਖੇਡ ਮਨੋਵਿਗਿਆਨ ਨਾਲ ਸਰੀਰਕ ਸਿੱਖਿਆ ਵਿਚ ਆਦਮੀ ਦੀ ਸਰੀਰਕ ਯੋਗਤਾ ‘ਤੇ ਚਾਨਣਾ ਪਾਇਆ ਜਾਂਦਾ ਹੈ । ਖੇਡ ਮਨੋਵਿਗਿਆਨ ਇਸ ਗੱਲ ‘ਤੇ ਜ਼ੋਰ ਦਿੰਦੀ ਹੈ ਕਿ ਸਰੀਰਕ ਅਤੇ ਮਾਨਸਿਕ ਯੋਗਤਾ ਖੇਡ-ਕੁੱਦ ਨਾਲ ਹਾਸਿਲ ਕੀਤੀ ਜਾ ਸਕਦੀ ਹੈ । ਇਸ ਲਈ ਖੇਡ ਮਨੋਵਿਗਿਆਨ ਦਾ ਸਰੀਰਕ ਸਿੱਖਿਆ ਵਿਚ ਬਹੁਤ ਵੱਡਾ ਰੋਲ ਹੈ ਜਿਸ ਨਾਲ ਆਦਮੀ ਦਾ ਬਹੁਪੱਖੀ ਵਿਕਾਸ ਹੋ ਸਕੇ, ਇਸ ਲਈ ਸਾਨੂੰ ਖੇਡ ਮਨੋਵਿਗਿਆਨ ਦਾ ਗਿਆਨ ਜ਼ਰੂਰ ਹਾਸਿਲ ਕਰਨਾ ਚਾਹੀਦਾ ਹੈ । ਇਸ ਨਾਲ ਖਿਡਾਰੀਆਂ ਦੇ ਵੱਖ-ਵੱਖ ਥਾਂਵਾਂ ‘ਤੇ ਉਨ੍ਹਾਂ ਦੇ ਮਾਨਸਿਕ ਵਿਵਹਾਰ ਨੂੰ ਦੇਖਿਆ ਜਾ ਸਕਦਾ ਹੈ ।
ਕਰੈਟੀ ਦੇ ਅਨੁਸਾਰ, “ਖੇਡ ਮਨੋਵਿਗਿਆਨ ਤਿੰਨ ਭਾਗਾਂ ਵਿਚ ਵੰਡਿਆ ਜਾ ਸਕਦਾ ਹੈ ।”
ਪ੍ਰਯੋਗੀ ਖੇਡ ਮਨੋਵਿਗਿਆਨ
ਸਿੱਖਿਅਕ ਖੇਡ ਮਨੋਵਿਗਿਆਨ
ਕਲੀਨੀਕਲ ਖੇਡ ਮਨੋਵਿਗਿਆਨ ।
ਪ੍ਰਯੋਗੀ ਖੇਡ ਮਨੋਵਿਗਿਆਨ ਵਿਚ ਖਿਡਾਰੀਆਂ ਦੇ ਖੇਡ ਦੇ ਪੱਧਰ ਨੂੰ ਉੱਚਾ ਕਰਨ ਦੀ ਖੋਜ ਕੀਤੀ ਜਾਂਦੀ ਹੈ । ਸਿੱਖਿਅਕ ਮਨੋਵਿਗਿਆਨ ਵਿਚ ਖਿਡਾਰੀਆਂ ਦੇ ਇਕ-ਦੂਜੇ ਦੇ ਸੰਬੰਧਾਂ ਬਾਰੇ ਜਾਣਿਆ ਜਾਂਦਾ ਹੈ । ਜਿਸ ਨਾਲ ਟੀਮ ਦਾ ਪ੍ਰਦਰਸ਼ਨ ਚੰਗਾ ਹੋ ਸਕੇ ।
ਬਰਾਊਨ ਅਤੇ ਮਹੋਨੀ ਅਨੁਸਾਰ, “ਖੇਡਾਂ ਅਤੇ ਸਰੀਰਕ ਸਰਗਰਮੀਆਂ ਵਿੱਚ ਹਰ ਪੱਧਰ ‘ਤੇ ਨਿਪੁੰਨਤਾ ਵਧਾਉਣ ਲਈ ਮਨੋਵਿਗਿਆਨਿਕ ਸਿਧਾਂਤਾ ਦੀ ਵਰਤੋਂ ਕਰਨਾ ਹੀ ਖੇਡ ਮਨੋਵਿਗਿਆਨ ਹੈ ।” ਖੇਡ ਮਨੋਵਿਗਿਆਨ ਦੇ ਯੂਰਪੀ ਸੰਘ ਦੇ ਅਨੁਸਾਰ, “ਖੇਡ ਮਨੋਵਿਗਿਆਨ ਖੇਡਾਂ ਦੇ ਮਾਨਸਿਕ ਆਧਾਰ, ਕਾਰਜ ਅਤੇ ਪ੍ਰਭਾਵ ਦਾ ਅਧਿਐਨ ਹੈ ।

Exam Tips:

a) ਹਰ ਵਿਦਵਾਨ (ਸਿੰਗਰ, ਬਰਨ, ਬਰਾਊਨ ਅਤੇ ਮਹੋਨੀ) ਦਾ ਨਾਂ ਨਾਲ ਲਿਖੋ ।
b) ਕਰੈਟੀ ਅਨੁਸਾਰ ਖੇਡ ਮਨੋਵਿਗਿਆਨ ਦੇ ਤਿੰਨ ਭਾਗ ਯਾਦ ਰੱਖੋ: ਪ੍ਰਯੋਗੀ, ਸਿੱਖਿਅਕ ਅਤੇ ਕਲੀਨੀਕਲ ।

 

Question 3: ਖੇਡ ਮਨੋਵਿਗਿਆਨ ਦਾ ਆਧੁਨਿਕ ਯੁੱਗ ਵਿਚ ਕੀ ਮਹੱਤਵ ਹੈ ?

Answer:

ਖੇਡ ਮਨੋਵਿਗਿਆਨ ਦਾ ਆਧੁਨਿਕ ਯੁੱਗ ਵਿਚ ਬਹੁਤ ਮਹੱਤਵ ਹੈ । ਇਹ ਖਿਡਾਰੀ ਦੇ ਵਿਵਹਾਰ ਤੇ ਅਤੇ ਭਾਵਨਾਵਾਂ ਦਾ ਵਿਸ਼ਲੇਸ਼ਣ ਕਰਕੇ ਉਸ ਦੀ ਖੇਡ ਪ੍ਰਤਿਭਾ ਨਿਖਾਰਨ ਦਾ ਕੰਮ ਕਰਦਾ ਹੈ । ਇਸ ਰਾਹੀਂ ਮੁਕਾਬਲੇ ਦੌਰਾਨ ਅਤੇ ਅਭਿਆਸ ਦੌਰਾਨ ਖਿਡਾਰੀ ਦੇ ਮਨੋਬਲ ਨੂੰ ਡਿੱਗਣ ਤੋਂ ਬਚਾਇਆ ਜਾਂਦਾ ਹੈ । ਇਹ ਖਿਡਾਰੀ ਨੂੰ ਮਾਨਸਿਕ ਤੌਰ ‘ਤੇ ਸਵੱਸਥ ਅਤੇ ਅਗਾਂਹਵਧੂ ਵਿਚਾਰਾਂ ਵਾਲਾ ਬਣਾਉਂਦਾ ਹੈ । ਖਿਡਾਰੀ ਦੇ ਮਨੋਬਲ ਵਿਚ ਵਾਧਾ ਹੋਣ ‘ਤੇ ਉਸ ਦੀ ਫਿੱਟਨੈਸ ਅਤੇ ਕਾਰਜਸ਼ੀਲਤਾ ਵਿਕਸਿਤ ਹੁੰਦੀ ਹੈ । ਇਸ ਦਾ ਮੁੱਖ ਉਦੇਸ਼ ਮਾਨਸਿਕ ਤੰਦਰੁਸਤੀ, ਵਿਹਾਰਾਂ ਵਿਚ ਦ੍ਰਿੜਤਾ ਅਤੇ ਭਾਵਨਾਵਾਂ ਨੂੰ ਕਾਬੂ ਵਿਚ ਰੱਖ ਕੇ ਖਿਡਾਰੀ ਦੇ ਪ੍ਰਦਰਸ਼ਨ ਨੂੰ ਵਧਾਉਣਾ ਹੈ । ਇਸ ਵਿਸ਼ੇ ਦਾ ਸੰਬੰਧ ਬਾਇਓਮੈਕਨਿਕਸ, ਸਪੋਰਟਸ ਫਿਜ਼ਿਆਲੋਜੀ, ਕਿਨੀਸਿਓਲੋਜੀ, ਸਪੋਰਟਸ ਮੈਡੀਸਨ ਵਿਸ਼ਿਆਂ ਨਾਲ ਹੈ, ਜਿਸ ਰਾਹੀਂ ਖਿਡਾਰੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਇਆ ਜਾ ਸਕਦਾ ਹੈ ਤਾਂ ਜੋ ਖਿਡਾਰੀਆਂ ਦੇ ਖੇਡ ਪ੍ਰਦਰਸ਼ਨ ਨੂੰ ਸੁਧਾਰਿਆ ਜਾ ਸਕਦਾ ਹੈ । ਅੱਜ ਖੇਡ ਮਨੋਵਿਗਿਆਨ ਦੇ ਸਿਧਾਂਤਾਂ ਰਾਹੀਂ ਮਿਹਨਤ ਕਰਕੇ ਹੀ ਖਿਡਾਰੀ ਇਤਿਹਾਸਕ ਰਿਕਾਰਡਾਂ ਨੂੰ ਤੋੜ ਸਕੇ ਹਨ ।

Exam Tips:

a) ਖਿਡਾਰੀ ਦੇ ਮਨੋਬਲ, ਫਿੱਟਨੈਸ ਅਤੇ ਪ੍ਰਦਰਸ਼ਨ ਨਾਲ ਸੰਬੰਧ ਜ਼ਰੂਰ ਦੱਸੋ ।
b) ਬਾਇਓਮੈਕਨਿਕਸ, ਫਿਜ਼ਿਆਲੋਜੀ ਅਤੇ ਸਪੋਰਟਸ ਮੈਡੀਸਨ ਨਾਲ ਸੰਬੰਧ ਦਾ ਜ਼ਿਕਰ ਕਰੋ ।

 

Question 4: ਪ੍ਰੇਰਨਾ ਕੀ ਹੈ? ਪ੍ਰੇਰਨਾ ਦੇ ਸਰੋਤਾਂ ਦੀ ਵਿਆਖਿਆ ਕਰੋ ।

Answer:

ਪ੍ਰੇਰਨਾ ਦਾ ਅਰਥ
ਪ੍ਰੇਰਨਾ ਤੋਂ ਮਤਲਬ ਵਿਦਿਆਰਥੀਆਂ ਦੀ ਸਿੱਖਣ ਦੀਆਂ ਕਿਰਿਆਵਾਂ ਵਿਚ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਉਤਸ਼ਾਹ ਦੇਣਾ ਹੈ । ਪ੍ਰੇਰਨਾ ਦੁਆਰਾ ਵਿਦਿਆਰਥੀ ਆਪਣੀ ਪੜ੍ਹਾਈ ਵਿਚ ਰੁਚੀ ਲੈਂਦਾ ਹੈ, ਖਿਡਾਰੀ ਖੇਡਣ ਵਿਚ ਰੁਚੀ ਲੈਂਦਾ ਹੈ, ਮਜ਼ਦੂਰ ਫ਼ੈਕਟਰੀ ਵਿਚ ਆਪਣੇ ਕੰਮ ਵਿਚ ਰੁਚੀ ਲੈਂਦਾ ਹੈ ਅਤੇ ਕਿਸਾਨ ਆਪਣੇ ਖੇਤਾਂ ਨੂੰ ਵਾਹੁਣ ਵਿਚ ਰੁਚੀ ਲੈਂਦਾ ਹੈ । ਸੱਚ ਤਾਂ ਇਹ ਹੈ ਕਿ ਪ੍ਰੇਰਨਾ ਵਿਚ ਇਸ ਸੰਸਾਰ ਦੀ ਚਾਲਕ ਸ਼ਕਤੀ ਹੈ । ਇਹ ਇਕ ਅਜਿਹੀ ਸ਼ਕਤੀ ਹੈ, ਜੋ ਮਨੁੱਖ ਨੂੰ ਕੰਮ ਕਰਨ ਲਈ ਉਤਸ਼ਾਹਿਤ ਕਰਦੀ ਹੈ ।
ਇਸੇ ਸ਼ਕਤੀ ਰਾਹੀਂ ਮਨੁੱਖ ਆਪਣੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਲਗਾਤਾਰ ਕੋਸ਼ਿਸ਼ ਕਰਦਾ ਹੈ ਅਤੇ ਆਖਰੀ ਰੂਪ ਵਿਚ ਇਨ੍ਹਾਂ ਦੀ ਪੂਰਤੀ ਕਰਨ ਵਿਚ ਸਫਲਤਾ ਪ੍ਰਾਪਤ ਕਰਦਾ ਹੈ ।
ਪ੍ਰੇਰਨਾ ਦੀ ਪਰਿਭਾਸ਼ਾ -ਮਾਰਗਨ ਅਤੇ ਕਿੰਗ ਦੇ ਅਨੁਸਾਰ, “ਪ੍ਰੇਰਨਾ ਮਨੁੱਖ ਜਾਂ ਜਾਨਵਰ ਦੀ ਸਥਿਤੀ ਨੂੰ ਦਰਸਾਉਂਦਾ ਹੈ ਜੋ ਉਹ ਆਪਣੇ ਵਿਵਹਾਰ ਨਾਲ ਅੰਤਿਮ ਨਿਸ਼ਾਨੇ ਵੱਲ ਵੱਧਦਾ ਹੈ ।”
ਕਰੁਕਸ ਅਤੇ ਸਟੀਨ ਅਨੁਸਾਰ, “ਪ੍ਰੇਰਨਾ ਇਸ ਤਰ੍ਹਾਂ ਪ੍ਰਭਾਵਿਤ ਕੀਤੀ ਜਾ ਸਕਦੀ ਹੈ ਕਿ ਕੋਈ ਹਾਲਾਤ ਜਿਨ੍ਹਾਂ ਨਾਲ ਸਾਨੂੰ ਕੰਮ ਕਰਨ ਲਈ ਸੇਧ ਅਤੇ ਤਾਕਤ ਮਿਲਦੀ ਹੈ ਉਸਨੂੰ ਪ੍ਰੇਰਨਾ ਕਹਿੰਦੇ ਹਨ ।”
ਬੀ.ਸੀ. ਰਾਏ ਅਨੁਸਾਰ, “ਪ੍ਰੇਰਨਾ ਇੱਕ ਮਨੋਵਿਗਿਆਨਿਕ ਅਤੇ ਸਰੀਰਕ ਹਾਲਤ ਹੈ ਜੋ ਸਾਨੂੰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਵਿਚ ਮਦਦ ਕਰਦੀ ਹੈ ਤਾਂ ਕਿ ਅਸੀਂ ਜ਼ਰੂਰਤਾਂ ਪੂਰੀਆਂ ਕਰੀਏ ।” ਸੇਜ ਅਨੁਸਾਰ, “ਪ੍ਰੇਰਨਾ ਇੱਕ ਆਦਮੀ ਦੀਆਂ ਕੋਸ਼ਿਸ਼ਾਂ ਅਤੇ ਸੇਧ ਦੀ ਤੀਬਰਤਾ ਹੈ ।”
”
ਪੀ.ਟੀ. ਯੰਗ ਅਨੁਸਾਰ, “ਪ੍ਰੇਰਨਾ ਅੱਗੇ ਵੱਧ ਰਹੀ ਕਿਰਿਆ ਨੂੰ ਜਾਗ੍ਰਿਤ ਕਰਨਾ ਅਤੇ ਉਸ ਕਿਰਿਆ ਨੂੰ ਆਦਰਸ਼ ਰੂਪ ਵਿਚ ਕ੍ਰਮਬੱਧ ਕਰਨ ਦਾ ਇਕ ਤਰੀਕਾ ਹੈ ।” ਉੱਪਰ ਦਿੱਤੀਆਂ ਪਰਿਭਾਸ਼ਾਵਾਂ ਤੋਂ ਹੇਠਾਂ ਲਿਖੀਆਂ ਗੱਲਾਂ ਸਾਫ਼ ਹੁੰਦੀਆਂ ਹਨ –
ਪ੍ਰੇਰਨਾ ਮਨੁੱਖ ਦੀ ਮਨੋਵਿਗਿਆਨਿਕ ਅਤੇ ਸਰੀਰਕ ਹਾਲਤ ਹੈ ।
ਇਸ ਵਿੱਚ ਆਦਮੀ ਦੀਆਂ ਜ਼ਰੂਰਤਾਂ ਤੇ ਇੱਛਾਵਾਂ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ।
ਪ੍ਰੇਰਨਾ ਆਦਮੀ ਦਾ ਉਹ ਵਿਵਹਾਰ ਹੈ ਜੋ ਉਸ ਨੂੰ ਆਪਣਾ ਅੰਤਮ ਨਿਸ਼ਾਨਾ ਪੂਰਾ ਕਰਨ ਲਈ ਮਜਬੂਰ ਕਰਦਾ ਹੈ ।
ਪ੍ਰੇਰਿਤ ਆਦਮੀ ਆਪਣਾ ਟੀਚਾ ਅਤੇ ਉਦੇਸ਼ ਪੂਰਾ ਕਰਨ ਦੀ ਕੋਸ਼ਿਸ਼ ਕਰਦਾ ਹੈ ।
ਕੈਲੀ ਅਨੁਸਾਰ, “ਸਿੱਖਣ ਦੀ ਪ੍ਰਕਿਰਿਆ ਦੀ ਪ੍ਰਭਾਵਸ਼ਾਲੀ ਵਿਵਸਥਾ ਵਿਚ ਪ੍ਰੇਰਨਾ ਇਕ ਕੇਂਦਰੀ ਤੱਤ ਹੈ ਹਰ ਪ੍ਰਕਾਰ ਦੇ ਸਿੱਖਣ ਵਿਚ ਕੋਈ ਨਾ ਕੋਈ ਪ੍ਰੇਰਨਾ ਜ਼ਰੂਰ ਹੁੰਦੀ ਹੈ ।”
ਐਲਿਜ਼ਾਬੈੱਥ ਅਤੇ ਡੱਫੀ ਅਨੁਸਾਰ, “ਪ੍ਰੇਰਨਾ ਵਿਹਾਰਾਂ ਦੀ ਦਿਸ਼ਾ ਅਤੇ ਤੀਬਰਤਾ ਨੂੰ ਕਿਹਾ ਜਾਂਦਾ ਹੈ ।”

Exam Tips:

a) ਪਹਿਲਾਂ ਅਰਥ ਲਿਖੋ, ਫਿਰ ਵਿਦਵਾਨਾਂ ਦੀਆਂ ਪਰਿਭਾਸ਼ਾਵਾਂ ਦਿਓ ।
b) ਪ੍ਰੇਰਨਾ ਦੇ ਸਰੋਤਾਂ ਵਾਲੇ ਭਾਗ ਲਈ ਪ੍ਰਸ਼ਨ 6 ਦਾ ਉੱਤਰ ਵੀ ਪੜ੍ਹੋ ।

 

Question 5: ਖੇਡ ਮਨੋਵਿਗਿਆਨ ਦੀਆਂ ਸ਼ਾਖਾਵਾਂ ਦੇ ਨਾਂ ਲਿਖੋ ।

Answer:

ਖੇਡ ਮਨੋਵਿਗਿਆਨ ਦੀਆਂ ਸ਼ਾਖਾਵਾਂ –
ਸਮਾਜ ਅਤੇ ਗਰੁੱਪ ਮਨੋਵਿਗਿਆਨ
ਖੇਡ ਸੰਗਠਨ ਮਨੋਵਿਗਿਆਨ
ਕਸਰਤ ਮਨੋਵਿਗਿਆਨ
ਸਿੱਖਿਆ ਮਨੋਵਿਗਿਆਨ
ਵਿਕਸਿਤ ਮਨੋਵਿਗਿਆਨ
ਸਿਹਤ ਮਨੋਵਿਗਿਆਨ
ਚਿਕਿਤਸਾ ਅਤੇ ਕਲੀਨਿਕਲ ਮਨੋਵਿਗਿਆਨ

Exam Tips:

a) ਸੱਤੇ ਸ਼ਾਖਾਵਾਂ ਸੂਚੀ ਦੇ ਰੂਪ ਵਿੱਚ ਲਿਖੋ ।
b) ਬਹੁ-ਵਿਕਲਪੀ ਪ੍ਰਸ਼ਨ ਲਈ ਯਾਦ ਰੱਖੋ ਕਿ ਸ਼ਾਖਾਵਾਂ ਦੀ ਗਿਣਤੀ ਸੱਤ ਹੈ ।

 

Question 6: ਖੇਡ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰਨ ਵਾਲੇ ਮਨੋਵਿਗਿਆਨਿਕ ਤੱਤਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿਓ ।

Answer:

ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਹੁਤ ਸਾਰੇ ਭਿੰਨ-ਭਿੰਨ ਸਾਧਨ ਹਨ, ਜਿਨ੍ਹਾਂ ਵਿਚੋਂ ਕੁੱਝ ਇਸ ਤਰ੍ਹਾਂ ਹਨ –
1. ਨੇਤਾ ਜਾਂ ਕੈਪਟਨ ਦੀ ਚੋਣ- ਨੇਤਾ ਜਾਂ ਕੈਪਟਨ ਆਦਿ ਦੀ ਚੋਣ ਨਾਲ ਖਿਡਾਰੀਆਂ ਨੂੰ ਬਹੁਤ ਪ੍ਰੇਰਨਾ ਮਿਲਦੀ ਹੈ ਕਿਉਂਕਿ ਇਸ ਤਰ੍ਹਾਂ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦਾ ਅਨੁਭਵ ਹੁੰਦਾ ਹੈ । ਉਨ੍ਹਾਂ ਨੂੰ ਆਪਣੀਆਂ ਯੋਗਤਾਵਾਂ ਵਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਸਰੀਰਕ ਕਿਰਿਆਵਾਂ ਤੇ ਖੇਡਾਂ ਵਿਚ ਉਚੇਰਾ ਸਥਾਨ ਪ੍ਰਾਪਤ ਕਰਨ ਦੀ ਇੱਛਾ ਪੈਦਾ ਹੁੰਦੀ ਹੈ ।
ਸਰੀਰਕ ਸਿੱਖਿਆ ਦੇ ਅਧਿਆਪਕ ਜਾਂ ਕੋਚ ਆਦਿ ਨੂੰ ਇਸ ਤਰ੍ਹਾਂ ਦੀਆਂ ਗੱਲਾਂ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ ਕਿ ਬਹੁਤੀ ਜ਼ਿਆਦਾ ਪ੍ਰਸ਼ੰਸਾ ਵੀ ਹਾਨੀਕਾਰਕ ਹੁੰਦੀ ਹੈ ਕਿਉਂਕਿ ਕੁੱਝ ਖਿਡਾਰੀ ਇਸ ਕਾਰਨ ਹੰਕਾਰ ਵਿਚ ਆ ਜਾਂਦੇ ਹਨ ਅਤੇ ਉਨ੍ਹਾਂ ਦੇ ਵਤੀਰੇ ਵਿਚ ਰੁੱਖਾਪਨ ਆ ਜਾਂਦਾ ਹੈ, ਜਿਸ ਕਰਕੇ ਉਹ ਆਪਣੇ ਲਈ ਹਮੇਸ਼ਾ ਵੱਡੇ ਅਹੁਦੇ ਦੀ ਖਾਹਿਸ਼ ਰੱਖਣ ਲੱਗ ਪੈਂਦੇ ਹਨ । ਨਤੀਜੇ ਵਜੋਂ ਖਿਡਾਰੀਆਂ ਨੂੰ ਆਪਣੀ ਯੋਗਤਾ ਅਤੇ ਕਾਬਲੀਅਤ ਵਿਖਾਉਣ ਦਾ ਮੌਕਾ ਨਹੀਂ ਮਿਲਦਾ । ਜੇਕਰ ਇਸ ਤਰ੍ਹਾਂ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਇਸ ਦੇ ਨਾਲ-ਨਾਲ ਇਸ ਗੱਲ ਦਾ ਖ਼ਿਆਲ ਰੱਖਿਆ ਜਾਣਾ ਚਾਹੀਦਾ ਹੈ ਕਿ ਇਸ ਆਜ਼ਾਦੀ ਦੀ ਗਲਤ ਵਰਤੋਂ ਨਾ ਹੋ ਸਕੇ, ਜਿਸ ਕਾਰਨ ਦੂਸਰੇ ਖਿਡਾਰੀਆਂ ਵਾਸਤੇ ਉਹ ਮੁਸੀਬਤ ਦਾ ਕਾਰਨ ਬਣੇ ।
2. ਪ੍ਰੇਰਨਾ- ਖੇਡ ਨਿਪੁੰਨਤਾ ਵਿਚ ਪ੍ਰੇਰਨਾ ਦਾ ਬਹੁਤ ਹੀ ਜ਼ਰੂਰੀ ਅਤੇ ਮਹੱਤਵਪੂਰਨ ਸਥਾਨ ਮੰਨਿਆ ਜਾ ਸਕਦਾ ਹੈ । ਖਿਡਾਰੀ ਜਿੰਨੀ ਦੇਰ ਤਕ ਪ੍ਰੇਰਿਤ ਨਹੀਂ ਹੁੰਦਾ, ਤਦ ਤਕ ਉਹ ਕੁੱਝ ਸਿੱਖਣ ਦੇ ਕਾਬਲ ਨਹੀਂ ਹੋ ਸਕਦਾ ਅਤੇ ਨਾ ਹੀ ਉਸ ਵਿਚ ਕੁੱਝ ਸਿੱਖਣ ਲਈ ਸ਼ੌਕ ਹੀ ਪੈਦਾ ਹੁੰਦਾ ਹੈ । ਖੇਡਾਂ ਪ੍ਰਤੀ ਬੱਚਿਆਂ ਵਿਚ ਪ੍ਰੇਮ ਪੈਦਾ ਕਰਨ ਲਈ ਪ੍ਰੇਰਨਾ ਬਹੁਤ ਵੱਡਮੁੱਲਾ ਹਿੱਸਾ ਪਾਉਂਦੀ ਹੈ । ਇਹ ਖਿਡਾਰੀਆਂ ਅੰਦਰ ਕਈ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਜਾਗ੍ਰਿਤ ਕਰਦੀ ਹੈ । ਇਨ੍ਹਾਂ ਮੰਜ਼ਿਲਾਂ ਜਾਂ ਆਦਰਸ਼ਾਂ ਦੀ ਪ੍ਰਾਪਤੀ ਵਾਸਤੇ ਖਿਡਾਰੀ ਤਰ੍ਹਾਂ-ਤਰ੍ਹਾਂ ਦੀਆਂ ਮੁਸ਼ਕਿਲਾਂ, ਔਕੜਾਂ ਅਤੇ ਕਠਿਨਾਈਆਂ ਨੂੰ ਸਹਾਰਦਾ ਹੈ ।
ਇਨ੍ਹਾਂ ਵਿਚੋਂ ਕੁੱਝ ਇਹ ਹਨ –
ਖਿਡਾਰੀ ਦਾ ਆਪਣੀ ਸਿਹਤ, ਸਰੀਰ ਅਤੇ ਤੰਦਰੁਸਤੀ ਨੂੰ ਕਾਇਮ ਰੱਖਣਾ ।
ਲੀਡਰੀਸ਼ਿਪ ਦੀ ਪ੍ਰਾਪਤੀ ਵਾਸਤੇ ਜਿਵੇਂ ਟੀਮ ਦਾ ਕੈਪਟਨ ਬਣਨਾ ਜਾਂ ਕੋਈ ਹੋਰ ਅਗਵਾਈ ਕਰਨਾ, ਜਿਨ੍ਹਾਂ ਰਾਹੀਂ ਉਨ੍ਹਾਂ ਦੇ ਅੰਦਰਲੇ ਜਜ਼ਬਾਤਾਂ ਨੂੰ ਆਰਾਮ ਅਤੇ ਚੈਨ ਮਿਲਦਾ ਹੈ ।
ਇਨਾਮ (ਪੁਰਸਕਾਰ), ਤਰੱਕੀ, ਅਹੁਦੇ ਜਾਂ ਇਸ ਤਰ੍ਹਾਂ ਦੇ ਹੋਰ ਉਦੇਸ਼ਾਂ ਵਾਸਤੇ ਪ੍ਰੇਰਨਾ ਖਿਡਾਰੀਆਂ ਅੰਦਰ ਆਪਣੇ ਖੇਡ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸੁਧਾਰਨ ਵਿਚ ਤਾਂ ਮਦਦ ਦਿੰਦੀ ਹੀ ਹੈ, ਇਸ ਦੇ ਨਾਲ-ਨਾਲ ਖਿਡਾਰੀ ਅੰਦਰ ਆਏ ਦੋਸ਼ਾਂ, ਕਮੀਆਂ ਅਤੇ ਘਾਟਾਂ ਨੂੰ ਦੂਰ ਕਰਨ ਵਿਚ ਵੀ ਬਹੁਤ ਸਹਾਇਤਾ ਕਰਦੀ ਹੈ । ਹੌਸਲਾ, ਬਹਾਦਰੀ, ਨਿਡਰਤਾ ਅਤੇ ਆਪਾ ਵਾਰਨ ਦੇ ਗੁਣ ਵਿਅਕਤੀ ਜਾਂ ਖਿਡਾਰੀ ਅੰਦਰ ਕਿਸੇ ਨਾ ਕਿਸੇ ਵਿਸ਼ੇਸ਼ ਪ੍ਰੇਰਨਾ ਦੁਆਰਾ ਹੀ ਆਉਂਦੇ ਹਨ ਅਤੇ ਉਸ ਅੰਦਰ ਛੋਟੇ-ਵੱਡੇ, ਉਚ-ਨੀਚ, ਅਮੀਰ-ਗਰੀਬ ਆਦਿ ਕਿਸੇ ਪ੍ਰਕਾਰ ਦਾ ਵਿਤਕਰਾ ਪੈਦਾ ਨਹੀਂ ਹੁੰਦਾ । ਮਨ ਦੀ ਸ਼ਾਂਤੀ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਖਿਡਾਰੀ ਪ੍ਰੇਰਨਾ ਦੇ ਇਨ੍ਹਾਂ ਸੋਮਿਆਂ ਦੀ ਭਰਪੂਰ ਸੁਵਰਤੋਂ ਕਰਦਾ ਹੈ । ਇਸ ਤਰ੍ਹਾਂ ਅਸੀਂ ਆਖ ਸਕਦੇ ਹਾਂ ਕਿ ਖੇਡ ਨਿਪੁੰਨਤਾ ਲਈ ਪ੍ਰੇਰਨਾ ਦੀ ਭੂਮਿਕਾ ਬਹੁਤ ਮਹੱਤਵਪੂਰਨ, ਜ਼ਰੂਰੀ ਅਤੇ ਲਾਭਦਾਇਕ ਹੈ ।
3. ਸਰੀਰਕ ਸਿੱਖਿਆ ਦੇ ਅਧਿਆਪਕ ਦਾ ਵਿਅਕਤੀਤਵ ਅਤੇ ਆਚਰਨ- ਆਚਰਨ ਬਹੁਤ ਵੱਡਾ ਪ੍ਰੇਰਨਾ ਦਾ ਸੋਮਾ ਹੈ । ਇਸ ਕਰਕੇ ਜਿੱਥੇ ਖਿਡਾਰੀ ਦਾ ਆਚਰਨ ਬਣਾਉਣਾ ਹੋਵੇ, ਉੱਥੇ ਸਰੀਰਕ ਸਿੱਖਿਆ ਦੇ ਅਧਿਆਪਕ ਦੇ ਆਪਣੇ ਚਾਲ-ਚਲਣ ਜਾਂ ਆਚਰਨ ਦਾ ਪ੍ਰੇਰਨਾ ਵਿਚ ਬਹੁਤ ਮਹੱਤਵ ਹੈ । ਅਧਿਆਪਕ ਦਾ ਆਚਰਨ ਖਿਡਾਰੀਆਂ ਵਾਸਤੇ ਮਾਰਗ ਦਰਸ਼ਕ ਹੁੰਦਾ ਹੈ ।
ਜਿਸ ਪ੍ਰਕਾਰ ਦੇ ਗੁਣ ਜਾਂ ਦੋਸ਼ ਅਧਿਆਪਕ ਵਿਚ ਹੋਣਗੇ, ਉਸੇ ਤਰ੍ਹਾਂ ਦੇ ਗੁਣ ਅਤੇ ਦੋਸ਼ ਖਿਡਾਰੀ ਵੀ ਗ੍ਰਹਿਣ ਕਰ ਲੈਂਦੇ ਹਨ । ਕੋਚਾਂ ਜਾਂ ਸਰੀਰਕ ਸਿੱਖਿਆ ਦੇ ਅਧਿਆਪਕਾਂ ਅੰਦਰ ਇਨ੍ਹਾਂ ਚੀਜ਼ਾਂ ਦਾ ਖ਼ਿਆਲ ਰੱਖਣਾ ਬਹੁਤ ਹੀ ਜ਼ਰੂਰੀ ਹੋ ਜਾਂਦਾ ਹੈ, ਤਾਂ ਕਿ ਉਹ ਖਿਡਾਰੀਆਂ ਸਾਹਮਣੇ ਇਕ ਮਿਸਾਲ ਬਣ ਕੇ ਪੇਸ਼ ਹੋਣ ਅਤੇ ਖਿਡਾਰੀਆਂ ਲਈ ਪ੍ਰੇਰਨਾ ਦਾ ਸੋਮਾ ਹੋਣ ।
4. ਸਰੀਰਕ ਸਿੱਖਿਆ ਦੇ ਅਧਿਆਪਕ ਦੁਆਰਾ ਪ੍ਰਸ਼ੰਸਾ – ਉਂਝ ਤਾਂ ਹਰ ਇਕ ਆਦਮੀ ਆਪਣੀ ਪ੍ਰਸ਼ੰਸਾ ਸੁਣਨ ਦਾ ਆਦੀ ਹੁੰਦਾ ਹੈ, ਪਰੰਤੂ ਖਿਡਾਰੀਆਂ ਨੂੰ ਸਰੀਰਕ ਸਿੱਖਿਆ ਦੇ ਅਧਿਆਪਕਾਂ ਰਾਹੀਂ ਆਖੇ ਗਏ ਸ਼ਬਦ ਜੇਕਰ ਪ੍ਰਸੰਨਤਾ ਦੇ ਹੋਣ, ਤਾਂ ਖਿਡਾਰੀ ਲਈ ਬਹੁਤ ਪ੍ਰੇਰਨਾਦਾਇਕ ਹੁੰਦੇ ਹਨ । ਇਸ ਲਈ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਕੋਚ ਦਾ ਇਹ ਫ਼ਰਜ਼ ਬਣ ਜਾਂਦਾ ਹੈ ਕਿ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਵਾਸਤੇ ਅਤੇ ਚੰਗੀ ਖੇਡ ਵਾਸਤੇ ਉਨ੍ਹਾਂ ਦੁਆਰਾ ਖੇਡ ਵਿਚ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਜ਼ਰੂਰ ਕਰੇ, ਪਰੰਤੁ ਪ੍ਰਸ਼ੰਸਾ ਬਹੁਤ ਜ਼ਿਆਦਾ ਵੀ ਨਹੀਂ ਹੋਣੀ ਚਾਹੀਦੀ, ਤਾਂ ਕਿ ਖਿਡਾਰੀ ਬਹੁਤ ਜ਼ਿਆਦਾ ਹੰਕਾਰ ਜਾਂ ਟੌਹਰ ਵਿਚ ਨਾ ਆ ਜਾਵੇ ਅਤੇ ਆਪਣੇ ਬਰਾਬਰ ਕਿਸੇ ਨੂੰ ਨਾ ਸਮਝੇ । ਇਸ ਤਰ੍ਹਾਂ ਉਹ ਖਿਡਾਰੀ ਨਿਪੁੰਨਤਾ ਗੁਆ ਬੈਠਦਾ ਹੈ ।
5. ਠੀਕ ਤਰ੍ਹਾਂ ਉਲੀਕਿਆ ਹੋਇਆ ਖੇਡ ਮੈਦਾਨ ਤੇ ਸਹੀ ਪੱਧਰ ਦਾ ਸਾਮਾਨ -ਖਿਡਾਰੀਆਂ ਦੀ ਪ੍ਰੇਰਨਾ ਵਾਸਤੇ ਇਸ ਗੱਲ ਦਾ ਵੀ ਖ਼ਿਆਲ ਰੱਖਿਆ ਜਾਣਾ ਚਾਹੀਦਾ ਹੈ ਕਿ ਖਿਡਾਰੀਆਂ ਦੁਆਰਾ ਵਰਤਿਆ ਜਾਣ ਵਾਲਾ ਸਾਜ਼-ਸਾਮਾਨ ਅਤੇ ਮੈਦਾਨ ਆਦਿ ਬਹੁਤ ਹੀ ਵਧੀਆ ਕਿਸਮ ਦਾ ਹੋਵੇ ਤਾਂ ਕਿ ਖਿਡਾਰੀਆਂ ਵਿਚ ਉਸ ਪ੍ਰਤੀ ਖਿੱਚ ਹੋਵੇ ਅਤੇ ਖੇਡ ਦੇ ਮੈਦਾਨ ਜਾਂ ਗਰਾਉਂਡ ਆਦਿ ਦੀ ਮਾਰਕਿੰਗ ਵੀ ਠੀਕ ਪ੍ਰਕਾਰ ਨਾਲ ਹੋਈ ਹੋਣੀ ਚਾਹੀਦੀ ਹੈ । ਸਜੇ-ਸ਼ਿੰਗਾਰੇ ਮੈਦਾਨ ਜਾਂ ਉਪਕਰਨ ਖਿਡਾਰੀ ਨੂੰ ਖੇਡਣ ਲਈ ਪ੍ਰੇਰਿਤ ਕਰਦੇ ਹਨ ਅਤੇ ਉਸ ਦਾ ਮਨ ਆਪ-ਮੁਹਾਰੇ ਖੇਡਣ ਨੂੰ ਕਰਨ ਲੱਗ ਪੈਂਦਾ ਹੈ ।
6. ਚੰਗਾ ਵਿਖਾਵਾ (ਪ੍ਰਦਰਸ਼ਨ)- ਕੋਚ ਜਾਂ ਸਰੀਰਕ ਸਿੱਖਿਆ ਦੇ ਅਧਿਆਪਕ ਆਪਣੇ ਖਿਡਾਰੀਆਂ ਲਈ ਇਕ ਨਮੂਨੇ ਦੇ ਤੌਰ ‘ਤੇ ਕੰਮ ਕਰਦੇ ਹਨ ਅਤੇ ਖਿਡਾਰੀ ਉਨ੍ਹਾਂ ਦੀ ਨਕਲ ਕਰਦੇ ਹਨ ।
ਇਸ ਕਰਕੇ ਇਹ ਬਹੁਤ ਹੀ ਜ਼ਰੂਰੀ ਹੋ ਜਾਂਦਾ ਹੈ ਕਿ ਖੇਡਾਂ ਨੂੰ ਸਿਖਾਉਣ ਵਾਲੇ ਵਿਅਕਤੀਆਂ ਦਾ ਕਿਸੇ ਖੇਡ ਨੂੰ ਖੇਡ ਕੇ ਵਿਖਾਉਣ ਦਾ ਢੰਗ ਬਹੁਤ ਚੰਗੀ ਕਿਸਮ ਦਾ ਹੋਵੇ ਅਤੇ ਉਚੇਰੇ ਮਿਆਰ ਦਾ ਹੋਵੇ । ਇਸ ਤਰ੍ਹਾਂ ਚੰਗਾ ਵਿਖਾਵਾ ਜੋ ਅਧਿਆਪਕ ਕਰਕੇ ਵਿਖਾਉਂਦਾ ਹੈ, ਖਿਡਾਰੀਆਂ ਲਈ ਪ੍ਰੇਰਨਾਦਾਇਕ ਹੁੰਦਾ ਹੈ ।
7. ਵਾਤਾਵਰਨ -ਚੰਗੇ ਖਿਡਾਰੀ ਪੈਦਾ ਕਰਨ ਲਈ ਖਿਡਾਰੀਆਂ ਨੂੰ ਵਧੀਆ ਵਾਤਾਵਰਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਕਿ ਖਿਡਾਰੀਆਂ ਦਾ ਧਿਆਨ ਖੇਡਾਂ ਵਿਚ ਲੱਗਿਆ ਰਹੇ ।
ਸਿਹਤਮੰਦ ਵਾਤਾਵਰਨ ਰੋਗਾਂ ਦੀ ਰੋਕਥਾਮ, ਵਿਅਕਤੀਗਤ ਅਤੇ ਸਮਾਜ ਦੇ ਸਿਹਤ ਨੂੰ ਉਤਸ਼ਾਹਿਤ ਕਰਨ ਵਿਚ ਸਹਾਇਕ ਸਿੱਟਾ ਹੁੰਦਾ ਹੈ ।
8. ਚੰਗੇ ਟੂਰਨਾਮੈਂਟ ਅਤੇ ਮੁਕਾਬਲੇ- ਮੁਕਾਬਲੇ ਜਾਂ ਮੈਚਾਂ ਆਦਿ ਦੁਆਰਾ ਵੀ ਖਿਡਾਰੀਆਂ ਨੂੰ ਬਹੁਤ ਪ੍ਰੇਰਨਾ ਮਿਲਦੀ ਹੈ, ਉਹ ਇਨ੍ਹਾਂ ਨੂੰ ਵਿਖਾ ਕੇ ਨਵੀਂ ਤੋਂ ਨਵੀਂ ਕਲਾ ਨੂੰ ਸਿੱਖਣ ਲਈ ਉਤਸ਼ਾਹਿਤ ਹੁੰਦੇ ਹਨ ਅਤੇ ਖਿਡਾਰੀਆਂ ਅੰਦਰ ਆਪਣੇ ਤੋਂ ਚੰਗੇ ਖਿਡਾਰੀਆਂ ਵਰਗੇ ਗੁਣ ਪੈਦਾ ਕਰਨ ਦੀ ਭਾਵਨਾ ਜਨਮ ਲੈਂਦੀ ਹੈ । ਇਸ ਲਈ ਖਿਡਾਰੀਆਂ ਦੀ ਖੇਡ ਨਿਪੁੰਨਤਾ ਵਧਾਉਣ ਵਾਸਤੇ ਉਨ੍ਹਾਂ ਨੂੰ ਚੰਗੇ ਚੰਗੇ ਖੇਡ ਮੁਕਾਬਲੇ ਵੇਖਣ ਦੇ ਭਰਪੂਰ ਮੌਕੇ ਦਿੱਤੇ ਜਾਣੇ ਚਾਹੀਦੇ ਹਨ ।
9. ਜਿੱਤਾਂ ਜਾਂ ਕਾਮਯਾਬੀਆਂ ਦਾ ਰਿਕਾਰਡ - ਖਿਡਾਰੀਆਂ ਦੀ ਖੇਡ ਵਿਚ ਨਿਪੁੰਨਤਾ ਲਿਆਉਣ ਵਾਸਤੇ ਜੇਕਰ ਉਨ੍ਹਾਂ ਦੀਆਂ ਜਿੱਤਾਂ, ਉਨ੍ਹਾਂ ਦੀਆਂ ਕਾਮਯਾਬੀਆਂ ਆਦਿ ਦਾ ਇਕ ਰਿਕਾਰਡ ਠੀਕ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਉਸ ਰਿਕਾਰਡ ਨੂੰ ਦੂਜੇ ਖਿਡਾਰੀਆਂ ਦੇ ਵੇਖਣ ਵਾਸਤੇ ਉੱਚਿਤ ਸਥਾਨ ‘ਤੇ ਰੱਖਿਆ ਜਾਵੇ, ਤਾਂ ਇਸ ਨਾਲ ਵੀ ਖਿਡਾਰੀਆਂ ਨੂੰ ਬਹੁਤ ਪ੍ਰੇਰਨਾ ਮਿਲਦੀ ਹੈ ਅਤੇ ਖਿਡਾਰੀ ਇਸ ਰਿਕਾਰਡ ਵਿਚ ਆਪਣਾ ਨਾਂ ਸ਼ਾਮਿਲ ਕਰਨ ਲਈ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ ।
10. ਖਿਡਾਰੀਆਂ ਨੂੰ ਚੰਗੇ ਇਨਾਮ ਦੇਣਾ- ਖੇਡ ਵਿਚ ਨਿਪੁੰਨਤਾ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀ ਜਿੱਤ, ਕਾਮਯਾਬੀ ਜਾਂ ਸਫਲਤਾ ਉੱਤੇ ਪ੍ਰੇਰਨਾ ਦੇਣ ਲਈ ਜਾਂ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਇਨਾਮ ਦਿੱਤੇ ਜਾਣੇ ਚਾਹੀਦੇ ਹਨ, ਜਿਹੜੇ ਕਿ ਇਸ ਤਰ੍ਹਾਂ ਦੇ ਹੋ ਸਕਦੇ ਹਨ –


ਕੱਪ ਅਤੇ ਸ਼ੀਲਡਾਂ
ਸਰਟੀਫ਼ਿਕੇਟ
ਨਕਦ ਇਨਾਮ
ਕੰਮ ਆਉਣ ਵਾਲੀਆਂ ਚੀਜ਼ਾਂ
ਲੈਟਰ ਕਰੈਸਟ
ਬਿੱਲੇ
ਤਰੱਕੀਆਂ
ਸਨਮਾਨ ਬੋਰਡ
ਰੇਡੀਓ ਜਾਂ ਟੀ. ਵੀ. ਤੋਂ ਮੁਲਾਕਾਤ
ਸੋਵੀਨਰ
ਮੈਡਲ
ਅਵਾਰਡ ਜਿਵੇਂ ਅਰਜਨ ਅਵਾਰਡ ਜਾਂ ਪਦਮ ਸ਼੍ਰੀ ਅਵਾਰਡ
ਨੌਕਰੀਆਂ
11. ਖਿਡਾਰੀਆਂ ਦੀ ਗ੍ਰੇਡਿੰਗ- ਖਿਡਾਰੀਆਂ ਦੀ ਖੇਡ ਨਿਪੁੰਨਤਾ ਅਨੁਸਾਰ ਗ੍ਰੇਡਿੰਗ ਕੀਤੀ ਜਾਣੀ ਚਾਹੀਦੀ ਹੈ । ਇਹ ਦੋ ਤਰ੍ਹਾਂ ਦੀ ਹੋ ਸਕਦੀ ਹੈ । ਇਕ ਤਾਂ ਖੇਡਾਂ ਵਿਚ ਦਿਖਾਏ ਗਏ ਕਰਤੱਬਾਂ ਅਨੁਸਾਰ ਨੰਬਰ ਦੇ ਕੇ ਜਾਂ ਫਿਰ ਮੋਟੀਆਂ ਸ਼੍ਰੇਣੀਆਂ ਵਿਚ ਗ੍ਰੇਡ ਦੇ ਕੇ । ਇਸ ਤਰ੍ਹਾਂ ਕਰਨ ਨਾਲ ਹਰ ਇਕ ਖਿਡਾਰੀ ਉੱਚਾ ਸਥਾਨ ਪ੍ਰਾਪਤ ਕਰਨ ਦੇ ਯਤਨ ਕਰੇਗਾ ਅਤੇ ਉੱਤੇ ਆਉਣ ਲਈ ਉਹ ਆਪਣੀ ਖੇਡ ਦੇ ਮਿਆਰ ਨੂੰ ਉੱਚਾ ਚੁੱਕੇਗਾ । ਗ੍ਰੇਡਿੰਗ ਇਕ ਤਰ੍ਹਾਂ ਖਿਡਾਰੀਆਂ ਲਈ ਖੇਡ ਵਿਚ ਨਿਪੁੰਨਤਾ ਵਾਸਤੇ ਪ੍ਰੇਰਨਾ ਦਾ ਵੱਡਾ ਸੋਮਾ ਹੋ ਸਕਦੀ ਹੈ ।
12. ਸਰਵਜਨਕ ਚਰਚਾ- ਕੋਈ ਵੀ ਖਿਡਾਰੀ ਜਦੋਂ ਆਪਣੇ ਦੁਆਰਾ ਕੀਤੇ ਪ੍ਰਦਰਸ਼ਨ ਦੀ ਚਰਚਾ ਆਮ ਜਨਤਾ ਵਿਚ ਸੁਣਦਾ ਹੈ, ਤਾਂ ਉਸ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ ਅਤੇ ਉਹ ਆਪਣੇ ਆਪ ਉੱਤੇ ਮਾਣ ਕਰਨ ਲੱਗ ਪੈਂਦਾ ਹੈ । ਇਸ ਲਈ ਖਿਡਾਰੀ ਦੁਆਰਾ ਪ੍ਰਾਪਤ ਕੀਤੀਆਂ ਸਫਲਤਾਵਾਂ ਨੂੰ ਜੇਕਰ ਅਖ਼ਬਾਰਾਂ, ਰੇਡੀਓ, ਟੀ. ਵੀ. ਆਦਿ ‘ਤੇ ਦੱਸਿਆ ਜਾਵੇ, ਤਾਂ ਜਿੱਤਣ ਵਾਲੇ ਖਿਡਾਰੀ ਨੂੰ ਤਾਂ ਪ੍ਰੇਰਨਾ ਮਿਲਦੀ ਹੀ ਹੈ, ਸਗੋਂ ਸੁਣਨ ਵਾਲੇ ਦੂਜੇ ਲੋਕਾਂ ਨੂੰ ਵੀ ਪ੍ਰੇਰਨਾ ਪ੍ਰਾਪਤ ਹੁੰਦੀ ਹੈ । ਫਲਸਰੂਪ ਉਹ ਖੇਡ ਵਿਚ ਹਿੱਸਾ ਲੈਣ ਵਾਸਤੇ ਅੱਗੇ ਆਉਂਦੇ ਹਨ ।

Exam Tips:

a) ਹਰ ਸਾਧਨ ਦਾ ਸਿਰਲੇਖ ਦੇ ਕੇ ਇੱਕ-ਦੋ ਵਾਕਾਂ ਵਿੱਚ ਵਿਆਖਿਆ ਕਰੋ ।
b) ਪ੍ਰਸ਼ੰਸਾ ਦੇ ਨਾਲ ਇਹ ਵੀ ਲਿਖੋ ਕਿ ਇਹ ਹੱਦੋਂ ਵੱਧ ਨਹੀਂ ਹੋਣੀ ਚਾਹੀਦੀ ।
c) ਇਨਾਮਾਂ ਦੀ ਸੂਚੀ (ਕੱਪ, ਸ਼ੀਲਡ, ਮੈਡਲ ਆਦਿ) ਜ਼ਰੂਰ ਦਿਓ ।

 

ਵਸਤੂਨਿਸ਼ਠ ਪ੍ਰਸ਼ਨ

Question 1: ਸਹਿਯੋਗ, ਵਜ਼ੀਫ਼ੇ, ਪ੍ਰਸ਼ੰਸਾ, ਚੰਗਾ ਵਾਤਾਵਰਨ ਅਤੇ ਖੇਡ ਸਹੂਲਤਾਂ ਇਹ ਕਿਸ ਪ੍ਰੇਰਨਾ ਦੇ ਭਾਗ ਹਨ ?

Answer:

ਬਾਹਰੀ ਪ੍ਰੇਰਨਾ ।

Exam Tips:

a) ਬਾਹਰੀ ਪ੍ਰੇਰਨਾ ਬਾਹਰੋਂ ਮਿਲਣ ਵਾਲੇ ਪ੍ਰੇਰਕਾਂ ਨਾਲ ਸੰਬੰਧਿਤ ਹੁੰਦੀ ਹੈ ।

 

Question 2: ਸਰੀਰਕ ਪ੍ਰੇਰਨਾ, ਸਮਾਜਿਕ ਪ੍ਰੇਰਨਾ, ਭਾਵਨਾਤਮਿਕ ਪ੍ਰੇਰਨਾ, ਕੁਦਰਤੀ ਪ੍ਰੇਰਨਾ । ਇਹ ਕਿਸ ਪ੍ਰੇਰਨਾ ਦੇ ਭਾਗ ਹਨ ?

Answer:

ਅੰਦਰੂਨੀ ਪ੍ਰੇਰਨਾ ।

Exam Tips:

a) ਅੰਦਰੂਨੀ ਪ੍ਰੇਰਨਾ ਦੇ ਚਾਰ ਭਾਗ ਯਾਦ ਰੱਖੋ: ਸਰੀਰਕ, ਸਮਾਜਿਕ, ਭਾਵਨਾਤਮਿਕ ਅਤੇ ਕੁਦਰਤੀ ।

 

Question 3: ਖੇਡ ਮਨੋਵਿਗਿਆਨ ਕਿੰਨੇ ਸ਼ਬਦਾਂ ਦਾ ਬਣਿਆ ਹੈ ?
(a) ਤਿੰਨ
(b) ਚਾਰ
(c) ਛੇ
(d) ਅੱਠ

Answer:

(a) ਤਿੰਨ ।

Exam Tips:

a) ਇਹ ਸ਼ਬਦ "ਖੇਡ", "ਮਨੋ" ਅਤੇ "ਵਿਗਿਆਨ" ਹਨ ।

 

Question 4: ਪ੍ਰੇਰਨਾ ਕਿੰਨੇ ਤਰ੍ਹਾਂ ਦੀ ਹੁੰਦੀ ਹੈ ?
(a) ਦੋ
(b) ਤਿੰਨ
(c) ਚਾਰ
(d) ਛੇ

Answer:

(a) ਦੋ ।

Exam Tips:

a) ਪ੍ਰੇਰਨਾ ਦੀਆਂ ਦੋ ਕਿਸਮਾਂ ਹਨ: ਅੰਦਰੂਨੀ ਅਤੇ ਬਾਹਰੀ ।

 

Question 5: ਖੇਡ ਮਨੋਵਿਗਿਆਨ ਦੀਆਂ ਸ਼ਾਖਾਵਾਂ ਕਿੰਨੀਆਂ ਹਨ ?
(a) ਸੱਤ
(b) ਛੇ
(c) ਪੰਜ
(d) ਚਾਰ

Answer:

(a) ਸੱਤ ।

Exam Tips:

a) ਸ਼ਾਖਾਵਾਂ ਦੀ ਸੂਚੀ ਗਿਣ ਕੇ ਦੇਖੋ, ਕੁੱਲ ਸੱਤ ਬਣਦੀਆਂ ਹਨ ।

 

Question 6: “ਖੇਡਾਂ ਅਤੇ ਸਰੀਰਕ ਸਰਗਰਮੀਆਂ ਵਿੱਚ ਹਰ ਪੱਧਰ ‘ਤੇ ਨਿਪੁੰਨਤਾ ਵਧਾਉਣ ਲਈ ਮਨੋਵਿਗਿਆਨਿਕ ਸਿਧਾਂਤਾਂ ਦੀ ਵਰਤੋਂ ਕਰਨਾ ਹੀ ਖੇਡ ਮਨੋਵਿਗਿਆਨ ਹੈ ।” ਇਹ ਕਿਸ ਦਾ ਕਥਨ ਹੈ ?

Answer:

ਬਰਾਊਨ ਅਤੇ ਮਹੋਨੀ ਦਾ ।

Exam Tips:

a) ਪਰਿਭਾਸ਼ਾ ਵਿੱਚ "ਮਨੋਵਿਗਿਆਨਿਕ ਸਿਧਾਂਤਾਂ ਦੀ ਵਰਤੋਂ" ਵਾਲੇ ਸ਼ਬਦ ਯਾਦ ਰੱਖੋ ।

 

Question 7: “ਮਨੋਵਿਗਿਆਨ ਵਿਅਕਤੀ ਦੇ ਵਾਤਾਵਰਨ ਨਾਲ ਜੁੜੀਆਂ ਉਸ ਦੀਆਂ ਕਿਰਿਆਵਾਂ ਦਾ ਅਧਿਐਨ ਕਰਦਾ ਹੈ ।” ਇਹ ਕਿਸ ਦਾ ਕਥਨ ਹੈ ?

Answer:

ਵੁਡਵਰਥ ਦਾ ।

Exam Tips:

a) ਵੁਡਵਰਥ ਦੀ ਪਰਿਭਾਸ਼ਾ ਵਾਤਾਵਰਨ ਨਾਲ ਜੁੜੀਆਂ ਕਿਰਿਆਵਾਂ ਉੱਤੇ ਕੇਂਦਰਿਤ ਹੈ ।

 

Question 8: “ਮਨੋਵਿਗਿਆਨ ਵਿਅਕਤੀ ਦੇ ਵਿਵਹਾਰ ਅਤੇ ਮਨੁੱਖੀ ਸੰਬੰਧਾਂ ਦਾ ਅਧਿਐਨ ਹੈ ।” ਇਹ ਕਿਸ ਦਾ ਕਥਨ ਹੈ ?

Answer:

ਕਰੋਅ ਅਤੇ ਕਰੋਅ ਦਾ ।

Exam Tips:

a) ਕਰੋਅ ਅਤੇ ਕਰੋਅ ਦੀ ਪਰਿਭਾਸ਼ਾ ਵਿਵਹਾਰ ਅਤੇ ਮਨੁੱਖੀ ਸੰਬੰਧਾਂ ਬਾਰੇ ਹੈ ।

 

Question 9: “ਖੇਡ ਮਨੋਵਿਗਿਆਨ ਸਰੀਰਕ ਸਿੱਖਿਆ ਦੇ ਲਈ ਮਨੋਵਿਗਿਆਨ ਦੀ ਉਹ ਸ਼ਾਖਾ ਹੈ ਜੋ ਮਨੁੱਖ ਦੀ ਸਰੀਰਕ ਯੋਗਤਾ ਨੂੰ ਖੇਡ-ਕੁੱਦ ਵਿੱਚ ਭਾਗ ਲੈਣ ਨਾਲ ਵਧਾਉਂਦੀ ਹੈ ।” ਇਹ ਕਿਸ ਦਾ ਕਥਨ ਹੈ ?

Answer:

ਕੇ. ਐੱਮ. ਬਰਨ ਦਾ ।

Exam Tips:

a) ਇਹ ਪਰਿਭਾਸ਼ਾ ਸਰੀਰਕ ਸਿੱਖਿਆ ਅਤੇ ਸਰੀਰਕ ਯੋਗਤਾ ਨਾਲ ਜੁੜੀ ਹੈ ।

 

Question 10: ਮਨੋਵਿਗਿਆਨ ਦਾ ਅਰਥ ਲਿਖੋ ।

Answer:

ਵਿਅਕਤੀ ਦੇ ਵਿਵਹਾਰ, ਉਸ ਦੀਆਂ ਪ੍ਰਤੀਕਿਰਿਆਵਾਂ, ਤਰੀਕਿਆਂ ਅਤੇ ਸਿੱਖਣ ਦੇ ਤਰੀਕਿਆਂ ਦੇ ਅਧਿਐਨ ਨੂੰ ਮਨੋਵਿਗਿਆਨ ਕਹਿੰਦੇ ਹਨ ।

Exam Tips:

a) ਉੱਤਰ ਵਿੱਚ "ਵਿਵਹਾਰ" ਅਤੇ "ਸਿੱਖਣ ਦੇ ਤਰੀਕੇ" ਦੋਵੇਂ ਸ਼ਬਦ ਆਉਣੇ ਚਾਹੀਦੇ ਹਨ ।

 

Question 11: ਕਰੋਅ ਅਤੇ ਕਰੋਅ ਦੀ ਮਨੋਵਿਗਿਆਨ ਦੀ ਪਰਿਭਾਸ਼ਾ ਲਿਖੋ ।

Answer:

ਮਨੋਵਿਗਿਆਨ ਵਿਅਕਤੀ ਦੇ ਵਿਵਹਾਰ ਅਤੇ ਮਨੁੱਖੀ ਸੰਬੰਧਾਂ ਦਾ ਅਧਿਐਨ ਹੈ ।

Exam Tips:

a) ਪਰਿਭਾਸ਼ਾ ਨਾਲ ਵਿਦਵਾਨਾਂ ਦੇ ਨਾਂ ਜੋੜ ਕੇ ਯਾਦ ਕਰੋ ।

 

Question 12: ਵੁਡਵਰਥ ਦੀ ਪਰਿਭਾਸ਼ਾ ਲਿਖੋ ।

Answer:

ਮਨੋਵਿਗਿਆਨ ਵਿਅਕਤੀ ਦੇ ਵਾਤਾਵਰਨ ਨਾਲ ਜੁੜੀਆਂ ਉਸ ਦੀਆਂ ਕਿਰਿਆਵਾਂ ਦਾ ਅਧਿਐਨ ਕਰਦਾ ਹੈ ।

Exam Tips:

a) ਪਰਿਭਾਸ਼ਾ ਦੇ ਮੁੱਖ ਸ਼ਬਦ "ਵਾਤਾਵਰਨ ਨਾਲ ਜੁੜੀਆਂ ਕਿਰਿਆਵਾਂ" ਹਨ ।

 

Question 13: “ਖੇਡਾਂ ਅਤੇ ਸਰੀਰਕ ਸਰਗਰਮੀਆਂ ਵਿੱਚ ਹਰ ਪੱਧਰ ‘ਤੇ ਨਿਪੁੰਨਤਾ ਵਧਾਉਣ ਲਈ ਮਨੋਵਿਗਿਆਨਿਕ ਸਿਧਾਂਤਾਂ ਦੀ ਵਰਤੋਂ ਕਰਨਾ ਹੀ ਖੇਡ ਮਨੋਵਿਗਿਆਨ ਹੈ ।” ਇਹ ਕਿਸ ਦਾ ਕਥਨ ਹੈ ?

Answer:

ਬਰਾਊਨ ਅਤੇ ਮਹੋਨੀ ਦਾ ।

Exam Tips:

a) ਇਹੀ ਕਥਨ ਪ੍ਰਸ਼ਨ 6 ਵਿੱਚ ਵੀ ਆਇਆ ਹੈ, ਉੱਤਰ ਇੱਕੋ ਹੈ ।

 

Question 14: “ਖੇਡ ਮਨੋਵਿਗਿਆਨ ਖੇਡਾਂ ਦੇ ਮਾਨਸਿਕ ਆਧਾਰ, ਕਾਰਜ ਅਤੇ ਪ੍ਰਭਾਵ ਦਾ ਅਧਿਐਨ ਹੈ ।” ਇਹ ਕਿਸ ਦਾ ਕਥਨ ਹੈ ?

Answer:

ਖੇਡ ਮਨੋਵਿਗਿਆਨ ਦੇ ਯੂਰਪੀ ਸੰਘ ਦਾ ।

Exam Tips:

a) ਇਸ ਪਰਿਭਾਸ਼ਾ ਵਿੱਚ "ਮਾਨਸਿਕ ਆਧਾਰ, ਕਾਰਜ ਅਤੇ ਪ੍ਰਭਾਵ" ਦਾ ਜ਼ਿਕਰ ਹੈ ।

 

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ

Question 1: ਖੇਡ ਮਨੋਵਿਗਿਆਨ ਕੀ ਹੈ ?

Answer:

ਖੇਡ ਮਨੋਵਿਗਿਆਨ ਸਿੱਖਿਆ ਅਤੇ ਪ੍ਰਯੋਗੀ ਕਿਰਿਆਵਾਂ ਦੁਆਰਾ ਐਥਲੈਟਿਕ, ਸਰੀਰਕ ਸਿੱਖਿਆ, ਮਨੋਰੰਜਨ ਅਤੇ ਕਸਰਤ ਨਾਲ ਸੰਬੰਧਿਤ ਲੋਕਾਂ ਦੇ ਵਿਵਹਾਰ ਵਿੱਚ ਪਰਿਵਰਤਨ ਲਿਆਉਂਦੀ ਹੈ ।

Exam Tips:

a) ਪਰਿਭਾਸ਼ਾ ਇੱਕ ਜਾਂ ਦੋ ਵਾਕਾਂ ਵਿੱਚ ਪੂਰੀ ਲਿਖੋ ।

 

Question 2: ਮਨੋਵਿਗਿਆਨ ਦਾ ਅਰਥ ਲਿਖੋ ।

Answer:

ਵਿਅਕਤੀ ਦੇ ਵਿਵਹਾਰ, ਉਸ ਦੀਆਂ ਪ੍ਰਤੀਕਿਰਿਆਵਾਂ, ਤਰੀਕਿਆਂ ਅਤੇ ਸਿੱਖਣ ਦੇ ਤਰੀਕਿਆਂ ਦੇ ਅਧਿਐਨ ਨੂੰ ਮਨੋਵਿਗਿਆਨ ਕਹਿੰਦੇ ਹਨ ।

Exam Tips:

a) ਮਨੋਵਿਗਿਆਨ ਨੂੰ ਵਿਹਾਰ ਦੇ ਅਧਿਐਨ ਵਜੋਂ ਪਰਿਭਾਸ਼ਿਤ ਕਰੋ ।

 

Question 3: ਕੇ. ਐੱਮ. ਬਰਨ ਦੀ ਪਰਿਭਾਸ਼ਾ ਲਿਖੋ ।

Answer:

ਖੇਡ ਮਨੋਵਿਗਿਆਨ ਸਰੀਰਕ ਸਿੱਖਿਆ ਦੇ ਲਈ ਮਨੋਵਿਗਿਆਨ ਦੀ ਉਹ ਸ਼ਾਖਾ ਹੈ ਜੋ ਮਨੁੱਖ ਦੀ ਸਰੀਰਕ ਯੋਗਤਾ ਨੂੰ ਖੇਡ-ਕੁੱਦ ਵਿੱਚ ਭਾਗ ਲੈਣ ਨਾਲ ਵਧਾਉਂਦੀ ਹੈ ।

Exam Tips:

a) ਪਰਿਭਾਸ਼ਾ ਦੇ ਨਾਲ ਕੇ. ਐੱਮ. ਬਰਨ ਦਾ ਨਾਂ ਲਿਖਣਾ ਨਾ ਭੁੱਲੋ ।

 

Question 4: ਪ੍ਰੇਰਨਾ ਕਿੰਨੇ ਤਰ੍ਹਾਂ ਦੀ ਹੁੰਦੀ ਹੈ ?

Answer:

ਪ੍ਰੇਰਨਾ ਦੋ ਤਰ੍ਹਾਂ ਦੀ ਹੁੰਦੀ ਹੈ-
1. ਅੰਦਰੂਨੀ ਪ੍ਰੇਰਨਾ,
2. ਬਾਹਰੀ ਪ੍ਰੇਰਨਾ ।

Exam Tips:

a) ਦੋਵੇਂ ਕਿਸਮਾਂ ਦੇ ਨਾਂ ਕ੍ਰਮ ਨਾਲ ਲਿਖੋ ।

 

Question 5: ਕਰੁਕਸ ਅਤੇ ਸਟੀਨ ਦੀ ਪ੍ਰੇਰਨਾ ਦੀ ਪਰਿਭਾਸ਼ਾ ਲਿਖੋ ।

Answer:

ਪ੍ਰੇਰਨਾ ਉਹ ਹਾਲਾਤ ਹਨ ਜਿਨ੍ਹਾਂ ਨਾਲ ਸਾਨੂੰ ਕੰਮ ਕਰਨ ਲਈ ਸੇਧ ਅਤੇ ਤਾਕਤ ਮਿਲਦੀ ਹੈ ।

Exam Tips:

a) ਪਰਿਭਾਸ਼ਾ ਦੇ ਨਾਲ ਵਿਦਵਾਨਾਂ ਦੇ ਨਾਂ ਲਿਖੋ ।

 

Question 6: ਮਨੋਵਿਗਿਆਨ ਦੀਆਂ ਕੋਈ ਚਾਰ ਸ਼ਾਖਾਵਾਂ ਦੇ ਨਾਂ ਲਿਖੋ ।

Answer:

1. ਖੇਡ ਸੰਗਠਨ ਮਨੋਵਿਗਿਆਨ
2. ਵਿਕਸਿਤ ਮਨੋਵਿਗਿਆਨ
3. ਸਿਹਤ ਮਨੋਵਿਗਿਆਨ
4. ਸਿੱਖਿਆ ਮਨੋਵਿਗਿਆਨ

Exam Tips:

a) ਪ੍ਰਸ਼ਨ ਵਿੱਚ "ਕੋਈ ਚਾਰ" ਮੰਗੇ ਹਨ, ਇਸ ਲਈ ਚਾਰ ਹੀ ਨਾਂ ਲਿਖੋ ।

 

Question 7: ਕਰੁਕਸ ਅਤੇ ਸਟੀਨ ਦੇ ਅਨੁਸਾਰ ਪ੍ਰੇਰਨਾ ਦੀ ਪਰਿਭਾਸ਼ਾ ਇਸ ਤਰ੍ਹਾਂ ਹੈ ?

Answer:

ਪ੍ਰੇਰਨਾ ਉਹ ਹਾਲਤ ਹੈ ਜਿਹੜੀ ਸਾਡੀਆਂ ਕਿਰਿਆਵਾਂ ਵਿੱਚ ਊਰਜਾ ਭਰਦੀ ਹੈ ਅਤੇ ਉਨ੍ਹਾਂ ਨੂੰ ਦਿਸ਼ਾ ਦਿੰਦੀ ਹੈ ।

Exam Tips:

a) ਪਰਿਭਾਸ਼ਾ ਵਿੱਚ "ਊਰਜਾ ਭਰਨਾ" ਅਤੇ "ਦਿਸ਼ਾ ਦੇਣਾ" ਦੋਵੇਂ ਗੱਲਾਂ ਆਉਣੀਆਂ ਚਾਹੀਦੀਆਂ ਹਨ ।

 

ਛੋਟੇ ਉੱਤਰਾਂ ਵਾਲੇ ਪ੍ਰਸ਼ਨ

Question 1: ਖੇਡ ਮਨੋਵਿਗਿਆਨ ਦਾ ਅਰਥ ਲਿਖੋ ।

Answer:

‘ਖੇਡ ਮਨੋਵਿਗਿਆਨ’ ਸ਼ਬਦ ਤਿੰਨ ਸ਼ਬਦਾਂ- ਖੇਡ, ਮਨੋ, ਵਿਗਿਆਨ ਦੇ ਮੇਲ ਤੋਂ ਬਣਿਆ ਹੈ । ‘ਖੇਡ’ ਤੋਂ ਭਾਵ ‘ਖੇਡ ਅਤੇ ਖਿਡਾਰੀ’ ਹੈ, ‘ਮਨੋ’ ਤੋਂ ਭਾਵ ‘ਵਿਹਾਰ’ ਜਾਂ ਮਾਨਸਿਕ ਪ੍ਰਕਿਰਿਆ ਤੋਂ ਹੈ ਅਤੇ ਵਿਗਿਆਨ ਤੋਂ ਭਾਵ ‘ਅਧਿਐਨ ਕਰਨਾ’ ਤੋਂ ਹੈ ।
ਖੇਡ ਅਤੇ ਖਿਡਾਰੀਆਂ ਦੀਆਂ ਹਰਕਤਾਂ ਦੇ ਵਿਹਾਰਾਂ ਦਾ ਪ੍ਰਤੱਖ ਰੂਪ ਵਿੱਚ ਅਧਿਐਨ ਕਰਨਾ ਖੇਡ ਮਨੋਵਿਗਿਆਨ ਅਖਵਾਉਂਦਾ ਹੈ ।

Exam Tips:

a) ਤਿੰਨੇ ਸ਼ਬਦਾਂ ਦਾ ਅਰਥ ਵੱਖਰਾ ਦੱਸ ਕੇ ਮੁਕੰਮਲ ਪਰਿਭਾਸ਼ਾ ਲਿਖੋ ।

 

Question 2: ਸਿੰਗਰ ਦੇ ਅਨੁਸਾਰ ਖੇਡ ਮਨੋਵਿਗਿਆਨ ਦੀ ਪਰਿਭਾਸ਼ਾ ਲਿਖੋ ।

Answer:

“ਖੇਡ ਮਨੋਵਿਗਿਆਨ ਵਿੱਚ ਮਨੋਵਿਗਿਆਨ ਦੀਆਂ ਉਹ ਸਾਰੀਆਂ ਸ਼ਾਖਾਵਾਂ ਸ਼ਾਮਿਲ ਹੁੰਦੀਆਂ ਹਨ ਜਿਹੜੀ ਕਿਸੇ ਅਥਲੀਟ ਦੇ ਪ੍ਰਦਰਸ਼ਨ ਨੂੰ ਸਮਝਣ ਦੀ ਯੋਗਤਾ, ਇਸ ਨੂੰ ਸੁਧਾਰਨ ਦੀ ਸਮਰੱਥਾ ਖੇਡਾਂ ਅਤੇ ਕਸਰਤਾਂ ਦੇ ਵੱਖ-ਵੱਖ ਪ੍ਰੋਗਰਾਮ ਤੋਂ ਹਾਸਲ ਤਜਰਬਿਆਂ ਦਾ ਸੁਖਾਵਾਂ ਮਨੋਵਿਗਿਆਨਿਕ ਲਾਭ ਲੈਣ ਦੀ ਸਾਡੀ ਕਾਬਲੀਅਤ ਨਾਲ ਜੁੜੀ ਹੈ ।

Exam Tips:

a) ਪਰਿਭਾਸ਼ਾ ਹੂ-ਬ-ਹੂ ਹਵਾਲੇ ਚਿੰਨ੍ਹਾਂ ਵਿੱਚ ਲਿਖੋ ਅਤੇ ਸਿੰਗਰ ਦਾ ਨਾਂ ਦਿਓ ।

 

Question 3: ਮਨੋਵਿਗਿਆਨ ਦੇ ਕੋਈ ਦੋ ਮਹੱਤਵ ਲਿਖੋ । ‘

Answer:

ਖੇਡ ਮਨੋਵਿਗਿਆਨ ਰੀੜ੍ਹ ਦੀ ਹੱਡੀ ਵਾਂਗ ਖਿਡਾਰੀ ਦੀ ਪ੍ਰਫਾਰਮੈਂਸ ਨੂੰ ਸਫ਼ਲ ਬਣਾਉਣ ਲਈ ਦਿਸ਼ਾ ਨਿਰਦੇਸ਼ ਦਿੰਦਾ ਹੈ ।
ਖੇਡ ਮਨੋਵਿਗਿਆਨ ਦਾ ਸੰਬੰਧ ਬਾਇਓਮੈਕਨਿਕਸ, ਕਿਨੀਸਿਓਲੋਜੀ, ਸਪੋਰਟਸ ਫਿਜ਼ਿਆਲੋਜੀ ਸਪੋਰਟਸ ਮੈਡੀਸਨ ਵਿਸ਼ਿਆਂ ਨਾਲ ਹੈ, ਜਿਸ ਰਾਹੀਂ ਖਿਡਾਰੀਆਂ ਦੇ ਖੇਡ ਕੌਸ਼ਲਾਂ ਅਤੇ ਖੇਡ ਵਿਹਾਰਾਂ ਵਿੱਚ ਸੋਧ ਕਰਕੇ ਖਿਡਾਰੀ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਇਆ ਜਾ ਸਕਦਾ ਹੈ ।

Exam Tips:

a) ਦੋ ਮਹੱਤਵ ਵੱਖ-ਵੱਖ ਬਿੰਦੂਆਂ ਵਿੱਚ ਲਿਖੋ ।

 

Question 4: ਪ੍ਰੇਰਨਾ ਦੀਆਂ ਕਿਸਮਾਂ ਲਿਖੋ ।

Answer:

ਪ੍ਰੇਰਨਾ ਦੋ ਕਿਸਮਾਂ ਦੀ ਹੁੰਦੀ ਹੈ-
1. ਅੰਦਰੂਨੀ ਜਾਂ ਕੁਦਰਤੀ ਪ੍ਰੇਰਨਾ
2. ਬਾਹਰੀ ਜਾਂ ਬਣਾਉਟੀ ਪ੍ਰੇਰਨਾ
1. ਅੰਦਰੂਨੀ ਜਾਂ ਕੁਦਰਤੀ ਪ੍ਰੇਰਨਾ-
(ੳ) ਸਰੀਰਕ ਪ੍ਰੇਰਨਾ
(ਅ) ਸਮਾਜਿਕ ਪ੍ਰੇਰਨਾ
(ੲ) ਭਾਵਨਾਤਮਿਕ ਪ੍ਰੇਰਨਾ
(ਸ) ਕੁਦਰਤੀ ਪ੍ਰੇਰਨਾ
2. ਬਾਹਰੀ ਜਾਂ ਬਣਾਉਟੀ ਪ੍ਰੇਰਨਾ-
(ੳ) ਇਨਾਮ
(ਅ) ਸਜ਼ਾ
(ੲ) ਮੁਕਾਬਲੇ
(ਸ) ਇਮਤਿਹਾਨ

Exam Tips:

a) ਅੰਦਰੂਨੀ ਅਤੇ ਬਾਹਰੀ ਪ੍ਰੇਰਨਾ ਦੀਆਂ ਉਪ-ਕਿਸਮਾਂ ਸੂਚੀ ਵਿੱਚ ਲਿਖੋ ।
b) ਅੰਦਰੂਨੀ ਪ੍ਰੇਰਨਾ ਕੁਦਰਤੀ ਹੁੰਦੀ ਹੈ ਅਤੇ ਬਾਹਰੀ ਬਣਾਉਟੀ ।

 

ਵੱਡੇ ਉੱਤਰ ਵਾਲਾ ਪ੍ਰਸ਼ਨ

Question 1: ਪ੍ਰੇਰਨਾ ਦਾ ਅਰਥ, ਪਰਿਭਾਸ਼ਾ ਅਤੇ ਮਹੱਤਵ ਦਾ ਵਰਣਨ ਕਰੋ ।

Answer:

ਪ੍ਰੇਰਨਾ ਦਾ ਅਰਥ-ਪ੍ਰੇਰਨਾ ਤੋਂ ਭਾਵ ਵਿਦਿਆਰਥੀਆਂ ਦੀਆਂ ਸਿੱਖਣ ਦੀਆਂ ਕਿਰਿਆਵਾਂ ਵਿਚ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਉਤਸ਼ਾਹ ਦੇਣਾ ਹੈ । ਪ੍ਰੇਰਨਾ ਦੁਆਰਾ ਵਿਦਿਆਰਥੀ ਆਪਣੀ ਪੜ੍ਹਾਈ ਵਿਚ ਰੁਚੀ ਲੈਂਦਾ ਹੈ, ਖਿਡਾਰੀ ਖੇਡਣ ਵਿਚ ਰੁਚੀ ਲੈਂਦਾ ਹੈ, ਮਜ਼ਦੂਰ ਫ਼ੈਕਟਰੀ ਵਿਚ ਆਪਣੇ ਕੰਮ ਵਿਚ ਰੁਚੀ ਲੈਂਦਾ ਹੈ ਅਤੇ ਕਿਸਾਨ ਆਪਣੇ ਖੇਤਾਂ ਨੂੰ ਵਾਹੁਣ ਵਿਚ ਰੁਚੀ ਲੈਂਦਾ ਹੈ ।
ਸੱਚ ਤਾਂ ਇਹ ਹੈ ਕਿ ਪ੍ਰੇਰਨਾ ਇਸ ਸੰਸਾਰ ਦੀ ਚਾਲਕ ਸ਼ਕਤੀ (Motive force) ਹੈ । ਇਹ ਇਕ ਅਜਿਹੀ ਸ਼ਕਤੀ ਹੈ, ਜੋ ਮਨੁੱਖ ਨੂੰ ਕੰਮ ਕਰਨ ਲਈ ਉਤਸ਼ਾਹਿਤ ਕਰਦੀ ਹੈ । ਇਸੇ ਸ਼ਕਤੀ ਰਾਹੀਂ ਮਨੁੱਖ ਆਪਣੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਲਗਾਤਾਰ ਕੋਸ਼ਿਸ਼ ਕਰਦਾ ਹੈ ਅਤੇ ਆਖ਼ਰੀ ਰੂਪ ਵਿਚ ਇਨ੍ਹਾਂ ਦੀ ਪੂਰਤੀ ਕਰਨ ਵਿਚ ਸਫਲਤਾ ਪ੍ਰਾਪਤ ਕਰਦਾ ਹੈ ।
ਪ੍ਰੇਰਨਾ ਦੀ ਪਰਿਭਾਸ਼ਾ-
ਮਾਰਗਨ ਅਤੇ ਕਿੰਗ ਦੇ ਅਨੁਸਾਰ, “ਪ੍ਰੇਰਨਾ ਮਨੁੱਖ ਜਾਂ ਜਾਨਵਰ ਦੀ ਉਹ ਸਥਿਤੀ ਹੈ ਜੋ ਉਸ ਨੂੰ ਆਪਣੇ ਵਿਵਹਾਰ ਨਾਲ ਅੰਤਿਮ ਨਿਸ਼ਾਨੇ ਵੱਲ ਵਧਾਉਂਦੀ ਹੈ ।”
ਪੀ.ਟੀ. ਯੰਗ ਅਨੁਸਾਰ, “ਪ੍ਰੇਰਨਾ ਅੱਗੇ ਵੱਧ ਰਹੀ ਕਿਰਿਆ ਨੂੰ ਜਾਗ੍ਰਿਤ ਕਰਨਾ ਅਤੇ ਉਸ ਕਿਰਿਆ ਨੂੰ ਆਦਰਸ਼ ਰੂਪ ਵਿਚ ਕ੍ਰਮਬੱਧ ਕਰਨ ਦਾ ਇਕ ਤਰੀਕਾ ਹੈ ।”
ਮਹੱਤਵ-ਖੇਡ ਨਿਪੁੰਨਤਾ ਵਿਚ ਪ੍ਰੇਰਨਾ ਦਾ ਬਹੁਤ ਹੀ ਜ਼ਰੂਰੀ ਅਤੇ ਮਹੱਤਵਪੂਰਨ ਸਥਾਨ ਮੰਨਿਆ ਜਾ ਸਕਦਾ ਹੈ । ਖਿਡਾਰੀ ਜਿੰਨੀ ਦੇਰ ਤਕ ਪ੍ਰੇਰਿਤ ਨਹੀਂ ਹੁੰਦਾ, ਤਦ ਤਕ ਉਹ ਕੁੱਝ ਸਿੱਖਣ ਦੇ ਕਾਬਲ ਨਹੀਂ ਹੋ ਸਕਦਾ ਅਤੇ ਨਾ ਹੀ ਉਸ ਵਿਚ ਕੁੱਝ ਸਿੱਖਣ ਲਈ ਸ਼ੌਕ ਹੀ ਪੈਦਾ ਹੁੰਦਾ ਹੈ । ਖੇਡਾਂ ਪ੍ਰਤੀ ਬੱਚਿਆਂ ਵਿਚ ਪ੍ਰੇਮ ਪੈਦਾ ਕਰਨ ਲਈ ਪ੍ਰੇਰਨਾ ਬਹੁਤ ਵੱਡਮੁੱਲਾ ਹਿੱਸਾ ਪਾਉਂਦੀ ਹੈ । ਇਹ ਖਿਡਾਰੀਆਂ ਅੰਦਰ ਕਈ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਜਾਗ੍ਰਿਤ ਕਰਦੀ ਹੈ । ਇਨ੍ਹਾਂ ਮੰਜ਼ਿਲਾਂ ਜਾਂ ਆਦਰਸ਼ਾਂ ਦੀ ਪ੍ਰਾਪਤੀ ਵਾਸਤੇ ਖਿਡਾਰੀ ਤਰ੍ਹਾਂ-ਤਰ੍ਹਾਂ ਦੀਆਂ ਮੁਸ਼ਕਿਲਾਂ, ਔਕੜਾਂ ਅਤੇ ਕਠਿਨਾਈਆਂ ਨੂੰ ਸਹਾਰਦਾ ਹੈ ।
ਹੌਸਲਾ, ਬਹਾਦਰੀ, ਨਿਡਰਤਾ ਅਤੇ ਆਪਾ ਵਾਰਨ ਦੇ ਗੁਣ ਵਿਅਕਤੀ ਜਾਂ ਖਿਡਾਰੀ ਅੰਦਰ ਕਿਸੇ ਨਾ ਕਿਸੇ ਵਿਸ਼ੇਸ਼ ਪ੍ਰੇਰਨਾ ਦੁਆਰਾ ਹੀ ਆਉਂਦੇ ਹਨ ਅਤੇ ਉਸ ਅੰਦਰ ਛੋਟੇ-ਵੱਡੇ, ਊਚ-ਨੀਚ, ਅਮੀਰ-ਗ਼ਰੀਬ ਆਦਿ ਕਿਸੇ ਪ੍ਰਕਾਰ ਦਾ ਵਿਤਕਰਾ ਪੈਦਾ ਨਹੀਂ ਹੁੰਦਾ । ਮਨ ਦੀ ਸ਼ਾਂਤੀ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਖਿਡਾਰੀ ਪ੍ਰੇਰਨਾ ਦੇ ਇਨ੍ਹਾਂ ਸੋਮਿਆਂ ਦੀ ਭਰਪੂਰ ਵਰਤੋਂ ਕਰਦਾ ਹੈ । ਇਸ ਤਰ੍ਹਾਂ ਅਸੀਂ ਆਖ ਸਕਦੇ ਹਾਂ ਕਿ ਖੇਡ ਨਿਪੁੰਨਤਾ ਲਈ ਪ੍ਰੇਰਨਾ ਦੀ ਭੂਮਿਕਾ ਬਹੁਤ ਮਹੱਤਵਪੂਰਨ, ਜ਼ਰੂਰੀ ਅਤੇ ਲਾਭਦਾਇਕ ਹੈ ।

Exam Tips:

a) ਉੱਤਰ ਨੂੰ ਤਿੰਨ ਭਾਗਾਂ ਵਿੱਚ ਵੰਡੋ: ਅਰਥ, ਪਰਿਭਾਸ਼ਾ ਅਤੇ ਮਹੱਤਵ ।
b) ਪਰਿਭਾਸ਼ਾ ਨਾਲ ਵਿਦਵਾਨ ਦਾ ਨਾਂ ਲਿਖੋ ।

 

Punjab Board Solutions for Class 11 Physical Education Punjabi Medium Chapter 06 ਖੇਡ ਮਨੋਵਿਗਿਆਨ

Textbook Solutions for Class 11 Physical Education Punjabi Medium Chapter 06 ਖੇਡ ਮਨੋਵਿਗਿਆਨ

Access structured Punjab Board textbook solutions for Punjabi Medium Chapter 06 ਖੇਡ ਮਨੋਵਿਗਿਆਨ. Designed in alignment with the latest academic curriculum for Class 11 Physical Education, these answers cover all end-of-chapter exercises to support daily learning and homework completion.

Mastering Theoretical and Practical Questions

Each solution includes detailed reasoning to foster genuine comprehension of Punjabi Medium Chapter 06 ਖੇਡ ਮਨੋਵਿਗਿਆਨ concepts. Reviewing these step-by-step breakdowns allows learners to master both analytical and descriptive questions expected in school evaluations.

Effective Self-Study and Homework Assistance

Frequent review of these structured answers builds strong analytical capabilities and response efficiency. Maximize your academic readiness by combining these textbook solutions with our curated study materials and mock evaluations for Class 11 Physical Education.

FAQs

Where can I find the latest PSEB 11th Class Physical Education Solutions Chapter 6 ਖੇਡ ਮਨੋਵਿਗਿਆਨ for the 2026-27 session?

The complete and updated PSEB 11th Class Physical Education Solutions Chapter 6 ਖੇਡ ਮਨੋਵਿਗਿਆਨ is available for free on StudiesToday.com. These solutions for Class 11 Physical Education are as per latest Punjab Board curriculum.

Are the Physical Education Punjab Board solutions for Class 11 updated for the new 50% competency-based exam pattern?

Yes, our experts have revised the PSEB 11th Class Physical Education Solutions Chapter 6 ਖੇਡ ਮਨੋਵਿਗਿਆਨ as per 2026 exam pattern. All textbook exercises have been solved and have added explanation about how the Physical Education concepts are applied in case-study and assertion-reasoning questions.

How do these Class 11 Punjab Board solutions help in scoring 90% plus marks?

Toppers recommend using Punjab Board language because Punjab Board marking schemes are strictly based on textbook definitions. Our PSEB 11th Class Physical Education Solutions Chapter 6 ਖੇਡ ਮਨੋਵਿਗਿਆਨ will help students to get full marks in the theory paper.

Do you offer PSEB 11th Class Physical Education Solutions Chapter 6 ਖੇਡ ਮਨੋਵਿਗਿਆਨ in multiple languages like Hindi and English?

Yes, we provide bilingual support for Class 11 Physical Education. You can access PSEB 11th Class Physical Education Solutions Chapter 6 ਖੇਡ ਮਨੋਵਿਗਿਆਨ in both English and Hindi medium.

Is it possible to download the Physical Education Punjab Board solutions for Class 11 as a PDF?

Yes, you can download the entire PSEB 11th Class Physical Education Solutions Chapter 6 ਖੇਡ ਮਨੋਵਿਗਿਆਨ in printable PDF format for offline study on any device.