Step-by-Step Textbook Solutions for Class 12 History Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ
Explore reliable textbook solutions for Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ tailored for Class 12 learners. Utilizing these History answers ensures thorough preparation and strengthens foundational knowledge before final Punjab Board evaluations.
Download Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ Textbook Solutions PDF
View or download the dedicated Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ solution resource below. Engaging with these textbook answers under focused study conditions ensures continuous academic progress and mastery of the 2026-27 curriculum for History.
ਲੰਮੇ ਉੱਤਰਾਂ ਵਾਲੇ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਦੀ ਰੂਪ-ਰੇਖਾ ਬਿਆਨ ਕਰੋ।
Answer:
ਮਹਾਰਾਜਾ ਕੇਂਦਰੀ ਸ਼ਾਸਨ ਦਾ ਧੁਰਾ ਸੀ। ਉਹ ਅਸੀਮ ਸ਼ਕਤੀਆਂ ਦਾ ਮਾਲਕ ਸੀ। ਉਸ ਦੇ ਮੁੱਖ ਤੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ। ਮਹਾਰਾਜਾ ਰਣਜੀਤ ਸਿੰਘ ਆਪਣੀਆਂ ਸ਼ਕਤੀਆਂ ਦੀ ਵਰਤੋਂ ਪਰਜਾ ਦੀ ਭਲਾਈ ਲਈ ਕਰਦਾ ਸੀ। ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਨਾਂ ਦੇ ਮੰਤਰੀ ਪ੍ਰਮੁੱਖ ਸਨ। ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਦੀ ਮਰਜ਼ੀ ‘ਤੇ ਨਿਰਭਰ ਕਰਦਾ ਸੀ। ਪ੍ਰਸ਼ਾਸਨ ਦੀ ਕੁਸ਼ਲਤਾ ਲਈ ਮਹਾਰਾਜਾ ਰਣਜੀਤ ਸਿੰਘ ਆਮ ਤੌਰ ‘ਤੇ ਆਪਣੇ ਮੰਤਰੀਆਂ ਦੀ ਸਲਾਹ ਨੂੰ ਮੰਨ ਲੈਂਦਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖਭਾਲ ਲਈ 12 ਦਫ਼ਤਰਾਂ ਵਿਭਾਗਾਂ ਦੀ ਸਥਾਪਨਾ ਕੀਤੀ ਸੀ। ਇਨ੍ਹਾਂ ਦਫ਼ਤਰਾਂ ਵਿੱਚੋਂ ਦਫ਼ਤਰ-ਏ-ਅਬਵਾਬ-ਉਲ-ਮਾਲ, ਦਫ਼ਤਰ-ਏ-ਤੋਜਿਹਾਤ, ਦਫ਼ਤਰ-ਏ-ਮਵਾਜ਼ਿਬ ਅਤੇ ਦਫ਼ਤਰ-ਏ-ਰੋਜ਼ਨਾਮਚਾ-ਏ-ਇਖ਼ਰਾਜਾਤ ਪ੍ਰਮੁੱਖ ਸਨ। ਨਿਸ਼ਚਿਤ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਦਾ ਕੇਂਦਰੀ ਸ਼ਾਸਨ ਪ੍ਰਬੰਧ ਬਹੁਤ ਚੰਗਾ ਸੀ।
Exam Tips:
a) ਮਹਾਰਾਜੇ ਦੀਆਂ ਸ਼ਕਤੀਆਂ, ਮੰਤਰੀਆਂ ਅਤੇ ਦਫ਼ਤਰਾਂ ਦਾ ਜ਼ਿਕਰ ਕਰੋ।
b) ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਸੈਨਾਪਤੀ ਅਤੇ ਡਿਉੜੀਵਾਲਾ ਦੇ ਨਾਂ ਯਾਦ ਰੱਖੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਵਿੱਚ ਮਹਾਰਾਜੇ ਦੀ ਸਥਿਤੀ ਕਿਹੋ ਜਿਹੀ ਸੀ?
ਜਾਂ
ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਸਰੂਪ ਕੀ ਸੀ?
Answer:
ਮਹਾਰਾਜਾ ਰਾਜ ਦਾ ਮੁਖੀ ਸੀ। ਉਹ ਸਾਰੀਆਂ ਸ਼ਕਤੀਆਂ ਦਾ ਸੋਮਾ ਸੀ। ਰਾਜ ਦੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਮਹਾਰਾਜੇ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਸਨ। ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ। ਉਹ ਜਦ ਚਾਹੇ ਕਿਸੇ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਸਕਦਾ ਸੀ। ਉਹ ਮੁੱਖ ਸੈਨਾਪਤੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ। ਉਹ ਰਾਜ ਦਾ ਮੁੱਖ ਨਿਆਂਧੀਸ਼ ਵੀ ਸੀ ਅਤੇ ਉਸ ਦੇ ਮੂੰਹ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਲੋਕਾਂ ਲਈ ਕਾਨੂੰਨ ਬਣ ਜਾਂਦਾ ਸੀ। ਕੋਈ ਵੀ ਵਿਅਕਤੀ ਉਸ ਦੀ ਆਗਿਆ ਦੀ ਉਲੰਘਣਾ ਨਹੀਂ ਕਰ ਸਕਦਾ ਸੀ। ਮਹਾਰਾਜੇ ਨੂੰ ਕਿਸੇ ਵੀ ਸ਼ਾਸਕ ਨਾਲ ਯੁੱਧ ਜਾਂ ਸੰਧੀ ਦੀ ਘੋਸ਼ਣਾ ਕਰਨ ਦਾ ਪੂਰਨ ਅਧਿਕਾਰ ਪ੍ਰਾਪਤ ਸੀ। ਮਹਾਰਾਜੇ ਨੂੰ ਆਪਣੀ ਪਰਜਾ ‘ਤੇ ਕਰ ਲਗਾਉਣ ਜਾਂ ਉਸ ਨੂੰ ਹਟਾਉਣ ਦਾ ਅਧਿਕਾਰ ਪ੍ਰਾਪਤ ਸੀ। ਸੰਖੇਪ ਵਿੱਚ ਮਹਾਰਾਜੇ ਦੀਆਂ ਸ਼ਕਤੀਆਂ ਕਿਸੇ ਤਾਨਾਸ਼ਾਹ ਨਾਲੋਂ ਘੱਟ ਨਹੀਂ ਸਨ। ਮਹਾਰਾਜਾ ਕਦੇ ਵੀ ਇਨ੍ਹਾਂ ਸ਼ਕਤੀਆਂ ਦੀ ਦੁਰਵਰਤੋਂ ਨਹੀਂ ਕਰਦਾ ਸੀ। ਉਹ ਪਰਜਾ ਦੀ ਭਲਾਈ ਵਿੱਚ ਹੀ ਆਪਣੀ ਭਲਾਈ ਸਮਝਦਾ ਸੀ। ਨਿਰਸੰਦੇਹ ਅਜਿਹੇ ਮਹਾਨ ਸ਼ਾਸਕਾਂ ਦੀਆਂ ਉਦਾਹਰਨਾਂ ਇਤਿਹਾਸ ਵਿੱਚ ਬਹੁਤ ਘੱਟ ਮਿਲਦੀਆਂ ਹਨ।
Exam Tips:
a) ਮਹਾਰਾਜੇ ਨੂੰ ਸਭ ਸ਼ਕਤੀਆਂ ਦਾ ਸੋਮਾ ਦੱਸ ਕੇ ਉਸ ਦੇ ਕਾਰਜ ਬਿੰਦੂਆਂ ਵਿੱਚ ਲਿਖੋ।
b) ਅੰਤ ਵਿੱਚ ਇਹ ਜ਼ਰੂਰ ਲਿਖੋ ਕਿ ਉਹ ਸ਼ਕਤੀਆਂ ਦੀ ਦੁਰਵਰਤੋਂ ਨਹੀਂ ਕਰਦਾ ਸੀ।
Question 3: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਪ੍ਰਬੰਧ ’ ਤੇ ਇੱਕ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਾਂਤਕ ਪ੍ਰਬੰਧ ਕਿਹੋ ਜਿਹਾ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਵਿੱਚ ਨਾਜ਼ਿਮ ਦੀ ਸਥਿਤੀ ਕੀ ਸੀ?
Answer:
ਮਹਾਰਾਜਾ ਰਣਜੀਤ ਸਿੰਘ ਨੇ ਸ਼ਾਸਨ ਵਿਵਸਥਾ ਨੂੰ ਕੁਸ਼ਲ ਢੰਗ ਨਾਲ ਚਲਾਉਣ ਲਈ ਆਪਣੇ ਰਾਜ ਨੂੰ ਚਾਰ ਪ੍ਰਾਂਤਾਂ ਜਾਂ ਸੂਬਿਆਂ ਵਿੱਚ ਵੰਡਿਆ ਹੋਇਆ ਸੀ। ਇਨ੍ਹਾਂ ਦੇ ਨਾਂ ਸਨ: ਸੂਬਾ-ਏ-ਲਾਹੌਰ, ਸੂਬਾ-ਏ-ਮੁਲਤਾਨ, ਸੂਬਾ-ਏ-ਕਸ਼ਮੀਰ, ਸੂਬਾ-ਏ-ਪਿਸ਼ਾਵਰ। ਸੂਬੇ ਜਾਂ ਪ੍ਰਾਂਤ ਦਾ ਮੁਖੀਆ ਨਾਜ਼ਿਮ ਕਹਾਉਂਦਾ ਸੀ। ਉਸ ਦੀ ਨਿਯੁਕਤੀ ਮਹਾਰਾਜਾ ਦੁਆਰਾ ਕੀਤੀ ਜਾਂਦੀ ਸੀ। ਕਿਉਂਕਿ ਇਹ ਅਹੁਦਾ ਬੜਾ ਮਹੱਤਵਪੂਰਨ ਹੁੰਦਾ ਸੀ। ਇਸ ਲਈ ਮਹਾਰਾਜਾ ਇਸ ਅਹੁਦੇ ‘ਤੇ ਬਹੁਤ ਹੀ ਵਿਸ਼ਵਾਸਯੋਗ, ਸਮਝਦਾਰ, ਈਮਾਨਦਾਰ ਅਤੇ ਅਨੁਭਵ ਵਿਅਕਤੀ ਨੂੰ ਹੀ ਨਿਯੁਕਤ ਕਰਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਨੂੰ ਅਨੇਕਾਂ ਸ਼ਕਤੀਆਂ ਪ੍ਰਾਪਤ ਸਨ। ਉਸ ਦਾ ਮੁੱਖ ਕਾਰਜ ਆਪਣੇ ਅਧੀਨ ਪ੍ਰਾਂਤ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਸੀ। ਉਹ ਪ੍ਰਾਂਤ ਦੇ ਹੋਰਨਾਂ ਕਰਮਚਾਰੀਆਂ ਦੇ ਕਾਰਜਾਂ ਦੀ ਦੇਖ-ਭਾਲ ਕਰਦਾ ਸੀ। ਉਹ ਪ੍ਰਾਂਤ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਆਦੇਸ਼ਾਂ ਨੂੰ ਲਾਗੂ ਕਰਵਾਉਂਦਾ ਸੀ। ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦਾ ਫ਼ੈਸਲਾ ਕਰਦਾ ਸੀ ਅਤੇ ਕਾਰਦਾਰਾਂ ਦੇ ਫੈਸਲਿਆਂ ਦੇ ਵਿਰੁੱਧ ਬੇਨਤੀਆਂ ਸੁਣਦਾ ਸੀ। ਉਹ ਭੂਮੀ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਮਦਦ ਕਰਦਾ ਸੀ। ਉਸ ਦੇ ਅਧੀਨ ਕੁੱਝ ਸੈਨਾ ਹੁੰਦੀ ਸੀ ਅਤੇ ਕਈ ਵਾਰ ਛੋਟੇ-ਮੋਟੇ ਅਭਿਯਾਨਾਂ ਦੀ ਅਗਵਾਈ ਵੀ ਕਰਦਾ ਸੀ। ਉਹ ਨਿਸ਼ਚਿਤ ਲਗਾਨ ਸਮੇਂ ਤੇ ਕੇਂਦਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਾਉਂਦਾ ਸੀ। ਉਹ ਜ਼ਰੂਰਤ ਪੈਣ ‘ਤੇ ਕੇਂਦਰ ਨੂੰ ਫ਼ੌਜ ਵੀ ਭੇਜਦਾ ਸੀ। ਉਹ ਆਮ ਤੌਰ ‘ਤੇ ਪ੍ਰਾਂਤ ਦਾ ਚੱਕਰ ਲਗਾ ਕੇ ਇਹ ਪਤਾ ਲਗਾਉਂਦਾ ਸੀ ਕਿ ਪਰਜਾ ਰਣਜੀਤ ਸਿੰਘ ਤੋਂ ਖੁਸ਼ ਹੈ ਕਿ ਨਹੀਂ। ਇਸ ਪ੍ਰਕਾਰ ਨਾਜ਼ਿਮ ਦੇ ਕੋਲ ਅਸੀਮ ਸ਼ਕਤੀਆਂ ਸਨ ਪਰੰਤੂ ਉਸ ਨੂੰ ਪ੍ਰਾਂਤ ਦੇ ਸੰਬੰਧਿਤ ਕੋਈ ਵੀ ਮਹੱਤਵਪੂਰਨ ਫ਼ੈਸਲਾ ਲੈਣ ਤੋਂ ਪਹਿਲਾਂ ਮਹਾਰਾਜਾ ਤੋਂ ਆਗਿਆ ਲੈਣੀ ਪੈਂਦੀ ਸੀ। ਮਹਾਰਾਜਾ ਰਣਜੀਤ ਸਿੰਘ ਖ਼ੁਦ ਅਤੇ ਕੇਂਦਰੀ ਅਧਿਕਾਰੀਆਂ ਦੁਆਰਾ ਨਾਜ਼ਿਮ ਦੇ ਕਾਰਜਾਂ ਦਾ ਨਿਰੀਖਣ ਕਰਦਾ ਸੀ। ਸੰਤੁਸ਼ਟ ਨਾ ਹੋਣ ‘ਤੇ ਨਾਜ਼ਿਮ ਨੂੰ ਬਦਲ ਦਿੱਤਾ ਜਾਂਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਨੂੰ ਚੰਗੀਆਂ ਤਨਖ਼ਾਹਾਂ ਮਿਲਦੀਆਂ ਸਨ ਅਤੇ ਉਹ ਬਹੁਤ ਸ਼ਾਨ ਨਾਲ ਵੱਡੇ ਮਹੱਲਾਂ ਵਿੱਚ ਰਹਿੰਦੇ ਸਨ।
Exam Tips:
a) ਚਾਰ ਸੂਬਿਆਂ ਦੇ ਨਾਂ ਅਤੇ ਨਾਜ਼ਿਮ ਦੇ ਕੰਮ ਅਲੱਗ-ਅਲੱਗ ਲਿਖੋ।
b) ਇਹ ਲਿਖਣਾ ਨਾ ਭੁੱਲੋਕਿ ਮਹੱਤਵਪੂਰਨ ਫ਼ੈਸਲਿਆਂ ਲਈ ਮਹਾਰਾਜੇ ਦੀ ਪ੍ਰਵਾਨਗੀ ਲੈਣੀ ਪੈਂਦੀ ਸੀ।
Question 4: ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ’ਤੇ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ਦੇ ਬਾਰੇ ਵਿੱਚ ਤੁਸੀਂ ਕੀ ਜਾਣਦੇ ਹੋ? ਵਰਣਨ ਕਰੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਸ਼ਾਸਨ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਅੱਗੇ ਲਿਖੀਆਂ ਹਨ
1. ਪਰਗਨਿਆਂ ਦਾ ਸ਼ਾਸਨ ਪ੍ਰਬੰਧ – ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ। ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ। ਕਾਰਦਾਰ ਦੇ ਮੁੱਖ ਕੰਮ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ, ਲੋਕਾਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ। ਸੰਖੇਪ ਵਿੱਚ ਕਾਰਦਾਰਾਂ ਦੇ ਫ਼ਰਜ਼ ਅੱਜ-ਕਲ੍ਹ ਦੇ ਡਿਪਟੀ ਕਮਿਸ਼ਨਰ ਵਾਂਗ ਸਨ। ਕਾਨੂੰਨਗੋ ਅਤੇ ਮੁਕੱਦਮ ਕਾਰਦਾਰ ਦੀ ਸਹਾਇਤਾ ਕਰਦੇ ਸਨ।
2. ਪਿੰਡ ਦਾ ਪ੍ਰਬੰਧ – ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ ਜਿਸ ਨੂੰ ਉਸ ਸਮੇਂ ਮੌਜਾ ਕਹਿੰਦੇ ਸਨ। ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥ ਵਿੱਚ ਹੁੰਦਾ ਸੀ। ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖ-ਭਾਲ ਕਰਦੀ ਸੀ ਅਤੇ ਉਨ੍ਹਾਂ ਦੇ ਛੋਟੇ-ਮੋਟੇ ਝਗੜਿਆਂ ਦਾ ਨਿਪਟਾਰਾ ਕਰਦਾ ਸੀ। ਲੋਕ ਪੰਚਾਇਤ ਦਾ ਬੜਾ ਮਾਣ ਕਰਦੇ ਸਨ ਅਤੇ ਉਸ ਦੇ ਫ਼ੈਸਲਿਆਂ ਨੂੰ ਜ਼ਿਆਦਾਤਰ ਲੋਕ ਪ੍ਰਵਾਨ ਕਰਦੇ ਸਨ। ਪਟਵਾਰੀ ਪਿੰਡਾਂ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ। ਚੌਧਰੀ ਲਗਾਨ ਉਗਰਾਹੁਣ ਵਿੱਚ ਕਾਰਦਾਰ ਦੀ ਸਹਾਇਤਾ ਕਰਦਾ ਸੀ। ਮਹਾਰਾਜਾ ਪਿੰਡ ਦੇ ਕੰਮਾਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ ਸੀ।
3. ਲਾਹੌਰ ਸ਼ਹਿਰ ਦਾ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ। ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ ਕੋਤਵਾਲ ਹੁੰਦਾ ਸੀ। ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇ ਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ, ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨਾ ਆਦਿ ਸਨ।
Exam Tips:
a) ਪਰਗਨਾ, ਪਿੰਡ ਅਤੇ ਲਾਹੌਰ ਸ਼ਹਿਰ ਦੇ ਪ੍ਰਬੰਧ ਨੂੰ ਤਿੰਨ ਹਿੱਸਿਆਂ ਵਿੱਚ ਲਿਖੋ।
b) ਕਾਰਦਾਰ, ਮੁਕੱਦਮ, ਪਟਵਾਰੀ ਅਤੇ ਕੋਤਵਾਲ ਦੇ ਅਹੁਦੇ ਸਹੀ ਲਿਖੋ।
Question 5: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੀ ਕੀ ਸਥਿਤੀ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ। ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ। ਉਸ ਨੂੰ ਬਹੁਤ ਸਾਰੇ ਫ਼ਰਜ਼ ਨਿਭਾਉਣੇ ਪੈਂਦੇ ਸਨ। ਉਹ ਪਰਗਨੇ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜ਼ਿੰਮੇਵਾਰ ਸੀ। ਉਹ ਪਰਗਨੇ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰ ਕੇ ਕੇਂਦਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਂਦਾ ਸੀ। ਇਹ ਪਰਗਨੇ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਹਿਸਾਬ ਰੱਖਦਾ ਸੀ। ਉਹ ਪਰਗਨੇ ਦੇ ਹਰ ਕਿਸਮ ਦੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੇ ਫੈਸਲੇ ਕਰਦਾ ਸੀ। ਉਹ ਦੋਸ਼ੀਆਂ ਨੂੰ ਸਜ਼ਾ ਵੀ ਦਿੰਦਾ ਸੀ। ਕਾਰਦਾਰ ਆਪਣੇ ਇਲਾਕੇ ਦਾ ਆਬਕਾਰੀ ਅਤੇ ਸੀਮਾ ਕਰ ਅਫ਼ਸਰ ਵੀ ਹੁੰਦਾ ਸੀ। ਇਸ ਲਈ ਪਰਗਨੇ ਵਿੱਚੋਂ ਇਨ੍ਹਾਂ ਕਰਾਂ ਨੂੰ ਇਕੱਠਾ ਕਰਨਾ ਉਸ ਦਾ ਕਰਤੱਵ ਸੀ। ਉਹ ਕਰ ਨਾ ਦੇਣ ਵਾਲਿਆਂ ਵਿਰੁੱਧ ਕਾਰਵਾਈ ਵੀ ਕਰਦਾ ਸੀ। ਉਹ ਲੋਕ ਭਲਾਈ ਅਫ਼ਸਰ ਵੀ ਸੀ। ਇਸ ਲਈ ਉਹ ਪਰਗਨੇ ਦੇ ਲੋਕਾਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਦਾ ਸੀ। ਇਸ ਸੰਬੰਧ ਵਿੱਚ ਉਹ ਪਰਗਨੇ ਦੇ ਸਾਰੇ ਰਸੂਖ ਰੱਖਣ ਵਾਲੇ ਵਿਅਕਤੀਆਂ ਨਾਲ ਮਿਲਦਾ-ਜੁਲਦਾ ਰਹਿੰਦਾ ਸੀ। ਉਹ ਪਰਗਨੇ ਵਿੱਚ ਵਾਪਰਨ ਵਾਲੀਆਂ ਸਾਰੀਆਂ ਮਹੱਤਵਪੂਰਨ ਘਟਨਾਵਾਂ ਦੀ ਜਾਣਕਾਰੀ ਰੱਖਦਾ ਸੀ ਕਿਉਂਕਿ ਉਹ ਇੱਕ ਲੇਖਾਕਾਰ ਵਜੋਂ ਵੀ ਕੰਮ ਕਰਦਾ ਸੀ। ਉਹ ਪਰਗਨੇ ਵਿੱਚ ਬਣੇ ਹੋਏ ਸਰਕਾਰੀ ਅਨਾਜ ਭੰਡਾਰਾਂ ਵਿੱਚ ਅਨਾਜ ਜਮ੍ਹਾਂ ਕਰਵਾਉਂਦਾ ਸੀ। ਉਹ ਪਰਗਨੇ ਵਿੱਚ ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਵੀ ਕਰਵਾਉਂਦਾ ਸੀ।
Exam Tips:
a) ਕਾਰਦਾਰ ਦੇ ਕੰਮ ਮਾਲੀਆ, ਨਿਆਂ, ਕਰ ਅਤੇ ਲੋਕ-ਭਲਾਈ ਦੇ ਸਿਰਲੇਖਾਂ ਹੇਠ ਲਿਖੋ।
Question 6: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਬਾਰੇ ਇੱਕ ਸੰਖੇਪ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਹ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ। ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ। ਹਰ ਮੁਹੱਲਾ ਇੱਕ ਮੁਹੱਲੇ ਦਾਰ ਦੇ ਅਧੀਨ ਹੁੰਦਾ ਸੀ। ਮੁਹੱਲੇ ਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ। ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ। ਉਹ ਆਮ ਤੌਰ ‘ਤੇ ਮੁਸਲਮਾਨ ਹੁੰਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਮਹੱਤਵਪੂਰਨ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ। ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇ ਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ, ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨੀ ਆਦਿ ਸਨ। ਉਹ ਦੋਸ਼ੀ ਲੋਕਾਂ ਵਿਰੁੱਧ ਲੋੜੀਂਦੀ ਕਾਰਵਾਈ ਵੀ ਕਰਦਾ ਸੀ। ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਦਾ ਲਾਹੌਰ ਸ਼ਹਿਰ ਦਾ ਪ੍ਰਬੰਧ ਬਹੁਤ ਵਧੀਆ ਸੀ।
Exam Tips:
a) ਮੁਹੱਲੇਦਾਰ ਅਤੇ ਕੋਤਵਾਲ ਦਾ ਨਾਂ (ਇਮਾਮ ਬਖ਼ਸ਼) ਜ਼ਰੂਰ ਲਿਖੋ।
b) ਕੋਤਵਾਲ ਦੇ ਕੰਮ ਗਿਣਤੀ ਅਨੁਸਾਰ ਲਿਖੋ।
Question 7: ਮਹਾਰਾਜਾ ਰਣਜੀਤ ਸਿੰਘ ਦੇ ਲਗਾਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਈਆਂ ਬਾਰੇ ਚਾਨਣਾ ਪਾਓ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਸ਼ਾਸਨ ਬਾਰੇ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ। ਇਸ ਲਈ ਮਹਾਰਾਜਾ ਰਣਜੀਤ ਸਿੰਘ ਨੇ ਇਸ ਵੱਲ ਆਪਣਾ ਵਿਸ਼ੇਸ਼ ਧਿਆਨ ਦਿੱਤਾ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ।
ਬਟਾਈ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਸਰਕਾਰ ਫ਼ਸਲ ਕੱਟਣ ਤੋਂ ਬਾਅਦ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ। ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ। ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ ਸੀ। ਕਨਕੂਤ ਪ੍ਰਣਾਲੀ – 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕੂਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ। ਇਸ ਅਧੀਨ ਲਗਾਨ ਖੜੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ। ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ। ਬੋਲੀ ਦੇਣ ਦੀ ਪ੍ਰਣਾਲੀ – ਇਸ ਪ੍ਰਣਾਲੀ ਦੇ ਅਧੀਨ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ। ਬਿਘਾ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਹਲ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੁਮੀ ‘ਤੇ ਹਲ ਚਲਾਇਆ ਜਾ ਸਕਦਾ ਸੀ, ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਖੂਹ ਪ੍ਰਣਾਲੀ – ਇਸ ਪ੍ਰਣਾਲੀ ਅਨੁਸਾਰ ਇੱਕ ਖੂਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ, ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ। ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ। ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਗੋ ਅਤੇ ਚੌਧਰੀ ਸਨ। ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ। ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ, ਉੱਥੇ ਲਗਾਨ 50% ਸੀ। ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ, ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ ਤੇ ਤੋਂ ਤੇ ਤਕ ਹੁੰਦਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ।
Exam Tips:
a) ਲਗਾਨ ਦੀਆਂ ਪ੍ਰਣਾਲੀਆਂ (ਬਟਾਈ, ਕਨਕੂਤ, ਬੋਲੀ ਆਦਿ) ਕ੍ਰਮ ਨਾਲ ਲਿਖੋ।
b) ਲਗਾਨ ਸਾਲ ਵਿੱਚ ਦੋ ਵਾਰ ਇਕੱਠਾ ਹੁੰਦਾ ਸੀ, ਇਹ ਤੱਥ ਜ਼ਰੂਰ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਦੇ ਜਾਗੀਰਦਾਰੀ ਪ੍ਰਬੰਧ ’ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰੀ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਈ ਤਰ੍ਹਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ। ਇਨ੍ਹਾਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ। ਇਹ ਜਾਗੀਰਾਂ ਰਾਜ ਦੇ ਉੱਚ ਸੈਨਿਕ ਅਤੇ ਅਸੈਨਿਕ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ। ਇਨ੍ਹਾਂ ਤੋਂ ਇਲਾਵਾ ਉਸ ਸਮੇਂ ਇਨਾਮ ਜਾਗੀਰਾਂ, ਗੁਜ਼ਾਰਾ ਜਾਗੀਰਾਂ, ਵਤਨ ਜਾਗੀਰਾਂ ਅਤੇ ਧਰਮਾਰਥ ਜਾਗੀਰਾਂ ਵੀ ਪ੍ਰਚਲਿਤ ਸਨ। ਧਰਮਾਰਥ ਜਾਗੀਰਾਂ ਧਾਰਮਿਕ ਸੰਸਥਾਵਾਂ ਜਾਂ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ। ਇਹ ਜਾਗੀਰਾਂ ਸਥਾਈ ਤੌਰ ‘ਤੇ ਦਿੱਤੀਆਂ ਜਾਂਦੀਆਂ ਸਨ। ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਉਨ੍ਹਾਂ ਦੇ ਏਜੰਟ ਕਰਦੇ ਸਨ। ਜਾਗੀਰਦਾਰਾਂ ਨੂੰ ਨਾ ਕੇਵਲ ਆਪਣੇ ਅਧੀਨ ਜਾਗੀਰ ਵਿੱਚੋਂ ਲਗਾਨ ਇਕੱਠਾ ਕਰਨ ਦਾ ਅਧਿਕਾਰ ਸੀ ਸਗੋਂ ਉਹ ਨਿਆਂ ਸੰਬੰਧੀ ਮਾਮਲਿਆਂ ਦਾ ਫੈਸਲਾ ਵੀ ਕਰਦੇ ਸਨ। ਕਈ ਵਾਰੀ ਉਨ੍ਹਾਂ ਨੂੰ ਸੈਨਿਕ ਮੁਹਿੰਮਾਂ ਦੀ ਕਮਾਂਡ ਵੀ ਦਿੱਤੀ ਜਾਂਦੀ ਸੀ। ਸੈਨਿਕ ਜਾਗੀਰਦਾਰਾਂ ਨੂੰ ਸੈਨਿਕ ਭਰਤੀ ਕਰਨ ਦਾ ਅਧਿਕਾਰ ਵੀ ਪ੍ਰਾਪਤ ਸੀ। ਜਾਗੀਰਦਾਰੀ ਪ੍ਰਬੰਧ ਵਿੱਚ ਭਾਵੇਂ ਕੁਝ ਦੋਸ਼ ਤਾਂ ਜ਼ਰੂਰ ਸਨ ਪਰ ਇਹ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ।
Exam Tips:
a) ਜਾਗੀਰਾਂ ਦੀਆਂ ਕਿਸਮਾਂ ਵੱਖਰੇ ਸਿਰਲੇਖਾਂ ਹੇਠ ਲਿਖੋ।
b) ਸੇਵਾ ਜਾਗੀਰਾਂ ਦੀ ਮਹੱਤਤਾ ਜ਼ਰੂਰ ਦੱਸੋ।
Question 9: ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ’ਤੇ ਇੱਕ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਸਾਧਾਰਨ ਸੀ। ਕਾਨੂੰਨ ਲਿਖਤੀ ਨਹੀਂ ਸੀ। ਨਿਆਂ ਉਸ ਸਮੇਂ ਦੇ ਰੀਤੀ-ਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ। ਨਿਆਂ ਸੰਬੰਧੀ ਆਖਰੀ ਫ਼ੈਸਲਾ ਮਹਾਰਾਜੇ ਦਾ ਹੁੰਦਾ ਸੀ। ਲੋਕਾਂ ਨੂੰ ਨਿਆਂ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਸਨ। ਮਹਾਰਾਜੇ ਤੋਂ ਬਾਅਦ ਰਾਜ ਦੀ ਸਭ ਤੋਂ ਵੱਡੀ ਅਦਾਲਤ ਦਾ ਨਾਂ ਅਦਾਲਤ-ਏ-ਆਲਾ ਸੀ। ਇਹ ਨਾਜ਼ਿਮ ਅਤੇ ਕਾਰਦਾਰਾਂ ਦੀਆਂ ਅਦਾਲਤਾਂ ਵਿਰੁੱਧ ਅਪੀਲਾਂ ਸੁਣਦੀ ਸੀ। ਪ੍ਰਾਂਤਾਂ ਵਿੱਚ ਨਾਜ਼ਿਮ ਅਤੇ ਪਰਗਨਿਆਂ ਵਿੱਚ ਕਾਰਦਾਰ ਦੀਆਂ ਅਦਾਲਤਾਂ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਨੂੰ ਸੁਣਦੀਆਂ ਸਨ। ਨਿਆਂ ਲਈ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਸ ਅਫ਼ਸਰ ਵੀ ਨਿਯੁਕਤ ਕੀਤੇ ਹੋਏ ਸਨ ਜਿਨ੍ਹਾਂ ਨੂੰ ਅਦਾਲਤੀ ਆਖਿਆ ਜਾਂਦਾ ਸੀ। ਬਹੁਤ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਵੀ ਕਾਇਮ ਸੀ। ਇੱਥੇ ਨਿਆਂ ਲਈ ਮੁਸਲਮਾਨ ਅਤੇ ਗ਼ੈਰ-ਮੁਸਲਮਾਨ ਲੋਕ ਜਾ ਸਕਦੇ ਸਨ। ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਸਥਾਨਿਕ ਰੀਤੀਰਿਵਾਜਾਂ ਅਨੁਸਾਰ ਕਰਦੀਆਂ ਸਨ। ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ। ਮੌਤ ਦੀ ਸਜ਼ਾ ਤਾਂ ਕਿਸੇ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ। ਜ਼ਿਆਦਾਤਰ ਅਪਰਾਧੀਆਂ ਤੋਂ ਜੁਰਮਾਨਾ ਵਸੂਲ ਕੀਤਾ ਜਾਂਦਾ ਸੀ। ਪਰ ਵਾਰਵਾਰ ਅਪਰਾਧ ਕਰਨ ਵਾਲਿਆਂ ਦੇ ਹੱਥ, ਪੈਰ, ਨੱਕ ਆਦਿ ਕੱਟ ਦਿੱਤੇ ਜਾਂਦੇ ਸਨ। ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ।
Exam Tips:
a) ਅਦਾਲਤਾਂ ਦੇ ਪੱਧਰ ਹੇਠਾਂ ਤੋਂ ਉੱਪਰ ਵੱਲ ਲਿਖੋ: ਪੰਚਾਇਤ ਤੋਂ ਮਹਾਰਾਜੇ ਦੀ ਅਦਾਲਤ ਤਕ।
b) ਸਜ਼ਾਵਾਂ ਦੀ ਨਰਮੀ (ਜੁਰਮਾਨਾ) ਦਾ ਜ਼ਿਕਰ ਕਰੋ।
Question 10: ਮਹਾਰਾਜਾ ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?
ਜਾਂ
ਰਣਜੀਤ ਸਿੰਘ ਨੇ ਆਪਣੇ ਸੈਨਿਕ ਪ੍ਰਬੰਧ ਵਿੱਚ ਕੀ ਸੁਧਾਰ ਕੀਤੇ?
ਜਾਂ
ਰਣਜੀਤ ਸਿੰਘ ਦੀ ਸੈਨਾ ’ਤੇ ਸੰਖੇਪ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਸ਼ਾਸਨ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਸਨ।
ਰਚਨਾ – ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕ ਸ਼ਾਮਲ ਸਨ। ਇਨ੍ਹਾਂ ਵਿੱਚ ਸਿੱਖ, ਰਾਜਪੂਤ, ਬ੍ਰਾਹਮਣ, ਖੱਤਰੀ, ਗੋਰਖੇ ਅਤੇ ਪੂਰਬੀ ਹਿੰਦੁਸਤਾਨੀ ਸ਼ਾਮਲ ਸਨ। ਭਰਤੀ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਭਰਤੀ ਬਿਲਕੁਲ ਲੋਕਾਂ ਦੀ ਮਰਜ਼ੀ ਅਨੁਸਾਰ ਹੁੰਦੀ ਸੀ। ਕੇਵਲ ਹਿਸ਼ਟ-ਪੁਸ਼ਟ ਵਿਅਕਤੀਆਂ ਨੂੰ ਹੀ ਫ਼ੌਜ ਵਿੱਚ ਭਰਤੀ ਕੀਤਾ ਜਾਂਦਾ ਸੀ। ਅਫ਼ਸਰਾਂ ਦੀ ਭਰਤੀ ਦਾ ਕੰਮ ਕੇਵਲ ਮਹਾਰਾਜੇ ਦੇ ਹੱਥਾਂ ਵਿੱਚ ਸੀ। ਆਮ ਤੌਰ ‘ਤੇ ਉੱਚ ਅਤੇ ਬਹੁਤ ਹੀ ਭਰੋਸੇਯੋਗ ਅਧਿਕਾਰੀਆਂ ਦੇ ਪੁੱਤਰਾਂ ਨੂੰ ਅਫ਼ਸਰ ਨਿਯੁਕਤ ਕੀਤਾ ਜਾਂਦਾ ਸੀ। ਤਨਖ਼ਾਹ – ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸੈਨਿਕਾਂ ਨੂੰ ਜਾਂ ਤਾਂ ਜਾਗੀਰਾਂ ਦੇ ਰੂਪ ਵਿੱਚ ਅਤੇ ਜਾਂ ਜਿਣਸ ਦੇ ਰੂਪ ਵਿੱਚ ਤਨਖ਼ਾਹ ਦਿੱਤੀ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਸੈਨਿਕਾਂ ਨੂੰ ਨਕਦ ਤਨਖ਼ਾਹ ਦੇਣ ਦਾ ਰਿਵਾਜ ਸ਼ੁਰੂ ਕੀਤਾ। ਪਦ ਉੱਨਤੀਆਂ – ਮਹਾਰਾਜਾ ਰਣਜੀਤ ਸਿੰਘ ਆਪਣੇ ਸੈਨਿਕਾਂ ਨੂੰ ਕੇਵਲ ਕਾਬਲੀਅਤ ਦੇ ਆਧਾਰ ‘ਤੇ ਪਦ ਉੱਨਤੀਆਂ ਦਿੰਦਾ ਸੀ। ਪਦ ਉੱਨਤੀਆਂ ਦੇਣ ਸਮੇਂ ਮਹਾਰਾਜਾ ਕਿਸੇ ਸੈਨਿਕ ਨਾਲ ਜਾਤ-ਪਾਤ ਜਾਂ ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਕਰਦਾ ਸੀ। ਇਨਾਮ ਅਤੇ ਖ਼ਿਤਾਬ – ਮਹਾਰਾਜਾ ਰਣਜੀਤ ਸਿੰਘ ਹਰ ਸਾਲ ਲਾਹੌਰ ਦਰਬਾਰ ਦੀ ਸ਼ਾਨਦਾਰ ਸੇਵਾ ਕਰਨ ਵਾਲੇ ਸੈਨਿਕਾਂ ਨੂੰ ਅਤੇ ਲੜਾਈ ਦੇ ਮੈਦਾਨ ਵਿੱਚ ਬਹਾਦਰੀ ਵਿਖਾਉਣ ਵਾਲੇ ਸੈਨਿਕਾਂ ਨੂੰ ਲੱਖਾਂ ਰੁਪਏ ਇਨਾਮ ਅਤੇ ਉੱਚੇ ਖਿਤਾਬ ਦਿੰਦਾ ਸੀ। ਅਨੁਸ਼ਾਸਨ – ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਫ਼ੌਜ ਵਿੱਚ ਬੜਾ ਸਖ਼ਤ ਅਨੁਸ਼ਾਸਨ ਕਾਇਮ ਕੀਤਾ ਹੋਇਆ ਸੀ। ਫ਼ੌਜ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਨਿਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ।
Exam Tips:
a) ਫ਼ੌਜ ਦੇ ਭਾਗ, ਯੂਰਪੀ ਅਫ਼ਸਰ, ਭਰਤੀ ਅਤੇ ਤਨਖ਼ਾਹ ਵੱਖਰੇ ਬਿੰਦੂਆਂ ਵਿੱਚ ਲਿਖੋ।
b) ਫ਼ੌਜ-ਏ-ਆਇਨ ਅਤੇ ਫ਼ੌਜ-ਏ-ਬੇਕਵਾਇਦ ਦਾ ਫ਼ਰਕ ਸਪੱਸ਼ਟ ਕਰੋ।
Question 11: ਰਣਜੀਤ ਸਿੰਘ ਦੇ ਸੈਨਿਕ ਸੰਗਠਨ ਵਿੱਚ ਫ਼ੌਜ-ਏ-ਖ਼ਾਸ ਦੀ ਮਹੱਤਤਾ ਉੱਤੇ ਸੰਖੇਪ ਨੋਟ ਲਿਖੋ।
Answer:
ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ। ਇਸ ਫ਼ੌਜ ਨੂੰ ਜਨਰਲ ਵੈਂਤੂਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਨੂੰ ‘ਮਾਡਲ ਬ੍ਰਿਗੇਡ’ ਵੀ ਕਿਹਾ ਜਾਂਦਾ ਸੀ। ਇਸ ਫ਼ੌਜ ਵਿੱਚ ਪੈਦਲ ਫ਼ੌਜ ਦੀਆਂ ਚਾਰ ਬਟਾਲੀਅਨਾਂ, ਘੋੜਸਵਾਰਾਂ ਦੀਆਂ ਦੋ ਰਜਮੈਂਟਾਂ ਅਤੇ 24 ਤੋਪਾਂ ਦਾ ਇੱਕ ਤੋਪਖ਼ਾਨਾ ਸ਼ਾਮਲ ਸੀ। ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ। ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ। ਇਸੇ ਲਈ ਇਸ ਨੂੰ ਫ਼ੌਜ-ਏ-ਖ਼ਾਸ ਕਿਹਾ ਜਾਂਦਾ ਸੀ। ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ। ਇਹ ਫ਼ੌਜ ਬਹੁਤ ਅਨੁਸ਼ਾਸਿਤ ਸੀ। ਇਸ ਸੈਨਾ ਨੂੰ ਕਠਿਨ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ। ਇਸ ਸੈਨਾ ਨੇ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਕੀਤੀਆਂ। ਇਸ ਸੈਨਾ ਦੀ ਕਾਰਜਕੁਸ਼ਲਤਾ ਨੂੰ ਦੇਖ ਕੇ ਅਨੇਕਾਂ ਅੰਗਰੇਜ਼ ਅਫ਼ਸਰ ਹੈਰਾਨ ਰਹਿ ਗਏ ਸਨ।
Exam Tips:
a) ਜਨਰਲ ਵੈਂਤੂਰਾ ਅਤੇ ਫ਼ੌਜ-ਏ-ਖ਼ਾਸ ਦੀ ਬਣਤਰ ਦਾ ਜ਼ਿਕਰ ਕਰੋ।
Question 12: ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ-ਏ-ਬੇ-ਕਵਾਇਦ ਤੋਂ ਕੀ ਭਾਵ ਹੈ?
Answer:
ਫ਼ੌਜ-ਏ-ਬੇ-ਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ। ਇਹ ਫ਼ੌਜ ਚਾਰਾਂ ਭਾਗਾਂ (i) ਘੋੜ-ਚੜ੍ਹੇ (ii) ਫ਼ੌਜ-ਏ-ਕਿਲ੍ਹਾਜਾਤ (iii) ਅਕਾਲੀ ਅਤੇ (iv) ਜਾਗੀਰਦਾਰੀ ਫ਼ੌਜ ਵਿੱਚ ਵੰਡੀ ਹੋਈ ਸੀ। ਇਨ੍ਹਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ
1. ਘੋੜ-ਚੜ੍ਹੇ – ਘੋੜ-ਚੜ੍ਹੇ ਬੇ-ਕਵਾਇਦ ਸੈਨਾ ਦਾ ਇੱਕ ਮਹੱਤਵਪੂਰਨ ਭਾਗ ਸੀ। ਇਹ ਦੋ ਭਾਗਾਂ ਵਿੱਚ ਵੰਡੇ ਹੋਏ ਸਨ।
ਘੋੜ-ਚੜ੍ਹੇ ਖ਼ਾਸ – ਇਸ ਵਿੱਚ ਰਾਜ ਦਰਬਾਰੀਆਂ ਦੇ ਰਿਸ਼ਤੇਦਾਰਾਂ ਅਤੇ ਉੱਚ ਖ਼ਾਨਦਾਨਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਲ ਸਨ। ਮਿਸਲਦਾਰ – ਇਸ ਵਿੱਚ ਉਹ ਸੈਨਿਕ ਸ਼ਾਮਲ ਸਨ ਜਿਹੜੇ ਮਿਸਲਾਂ ਦੇ ਸਮੇਂ ਤੋਂ ਸੈਨਿਕ ਚਲੇ ਆ ਰਹੇ ਸਨ। ਘੋੜ-ਚੜ੍ਹੇ ਦੇ ਮੁਕਾਬਲੇ ਵਿੱਚ ਮਿਸਲਦਾਰਾਂ ਦਾ ਅਹੁਦਾ ਘੱਟ ਮਹੱਤਵਪੂਰਨ ਸੀ। ਇਨ੍ਹਾਂ ਦੇ ਲੜਨ ਦਾ ਢੰਗ ਪੁਰਾਣਾ ਸੀ। 1838-39 ਈ. ਵਿੱਚ ਘੋੜ-ਚੜ੍ਹਿਆਂ ਦੀ ਗਿਣਤੀ 10,795 ਸੀ।
2. ਫ਼ੌਜ-ਏ-ਕਿਲ੍ਹਾਜਾਤ – ਕਿਲ੍ਹਿਆਂ ਦੀ ਰੱਖਿਆ ਲਈ ਮਹਾਰਾਜਾ ਰਣਜੀਤ ਸਿੰਘ ਕੋਲ ਇੱਕ ਵੱਖਰੀ ਫ਼ੌਜ ਸੀ, ਜਿਸ ਨੂੰ ਫ਼ੌਜ-ਏ-ਕਿਲ੍ਹਾਜਾਤ ਕਿਹਾ ਜਾਂਦਾ ਸੀ। ਹਰੇਕ ਕਿਲ੍ਹੇ ਵਿੱਚ ਕਿਲ੍ਹਾਜਾਤ ਸੈਨਿਕਾਂ ਦੀ ਗਿਣਤੀ ਕਿਲ੍ਹੇ ਦੇ ਮਹੱਤਵ ਅਨੁਸਾਰ ਵੱਖੋਵੱਖਰੀ ਹੁੰਦੀ ਸੀ। ਕਿਲ੍ਹੇ ਦੇ ਕਮਾਨ ਅਫ਼ਸਰ ਨੂੰ ਕਿਲ੍ਹੇ ਦਾਰ ਕਿਹਾ ਜਾਂਦਾ ਸੀ।
3. ਅਕਾਲੀ – ਅਕਾਲੀ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਸਮਝਦੇ ਸਨ। ਇਨ੍ਹਾਂ ਨੂੰ ਹਮੇਸ਼ਾਂ ਭਿਆਨਕ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ। ਉਹ ਹਮੇਸ਼ਾਂ ਹਥਿਆਰਬੰਦ ਹੋ ਕੇ ਘੁੰਮਦੇ ਰਹਿੰਦੇ ਸਨ। ਉਹ ਕਿਸੇ ਤਰ੍ਹਾਂ ਦੀ ਸੈਨਿਕ ਸਿਖਲਾਈ ਜਾਂ ਪਰੇਡ ਦੇ ਵਿਰੁੱਧ ਸਨ। ਉਹ ਧਰਮ ਦੇ ਨਾਂ ‘ਤੇ ਲੜਦੇ ਸਨ। ਉਨ੍ਹਾਂ ਦੀ ਗਿਣਤੀ 3,000 ਦੇ ਕਰੀਬ ਸੀ। ਅਕਾਲੀ ਫੂਲਾ ਸਿੰਘ ਅਤੇ ਅਕਾਲੀ ਸਾਧੂ ਸਿੰਘ ਉਨ੍ਹਾਂ ਦੇ ਪ੍ਰਸਿੱਧ ਨੇਤਾ ਸਨ।
4. ਜਾਗੀਰਦਾਰੀ ਫ਼ੌਜ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ‘ਤੇ ਇਹ ਸ਼ਰਤ ਲਗਾਈ ਗਈ ਸੀ ਕਿ ਉਹ ਮਹਾਰਾਜੇ ਨੂੰ ਲੋੜ ਪੈਣ ‘ਤੇ ਸੈਨਿਕ ਸਹਾਇਤਾ ਦੇਣ। ਇਸ ਲਈ ਜਾਗੀਰਦਾਰ ਰਾਜ ਦੀ ਸਹਾਇਤਾ ਲਈ ਪੈਦਲ ਅਤੇ ਘੋੜਸਵਾਰ ਸੈਨਿਕ ਰੱਖਦੇ ਸਨ। ਸਮੇਂ-ਸਮੇਂ ਸਿਰ ਇਨ੍ਹਾਂ ਸੈਨਿਕਾਂ ਦਾ ਰਾਜ ਵੱਲੋਂ ਨਿਰੀਖਣ ਕੀਤਾ ਜਾਂਦਾ ਸੀ।
Exam Tips:
a) ਬੇਕਵਾਇਦ ਫ਼ੌਜ ਦੇ ਚਾਰ ਭਾਗਾਂ ਦੇ ਨਾਂ ਯਾਦ ਰੱਖੋ।
Question 13: ਰਣਜੀਤ ਸਿੰਘ ਦਾ ਪਰਜਾ ਵੱਲ ਕਿਹੋ ਜਿਹਾ ਵਤੀਰਾ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ ਬਹੁਤ ਚੰਗਾ ਸੀ। ਉਹ ਪਰਜਾ ਦੇ ਹਿਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦਾ ਸੀ। ਉਸ ਨੇ ਰਾਜ ਦੇ ਕਰਮਚਾਰੀਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ। ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਅਕਸਰ ਰਾਜ ਦਾ ਦੌਰਾ ਕਰਦਾ ਸੀ। ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ। ਕਸ਼ਮੀਰ ਵਿੱਚ ਜਦੋਂ ਇੱਕ ਵਾਰੀ ਭਾਰੀ ਅਕਾਲ ਪੈ ਗਿਆ ਸੀ ਤਾਂ ਮਹਾਰਾਜੇ ਨੇ ਹਜ਼ਾਰਾਂ ਖੱਚਰਾਂ ’ਤੇ ਅਨਾਜ ਲੱਦ ਕੇ ਕਸ਼ਮੀਰ ਭੇਜਿਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਸਿੱਖਾਂ ਦੀ ਬਲਕਿ ਹਿੰਦੂਆਂ ਅਤੇ ਮੁਸਲਮਾਨਾਂ ਦੀ ਸਰਪ੍ਰਸਤੀ ਵੀ ਕੀਤੀ। ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਲਗਾਨ ਮੁਕਤ ਜ਼ਮੀਨਾਂ ਦਾਨ ਵਿੱਚ ਦਿੱਤੀਆਂ ਗਈਆਂ ਸਨ। ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ।
Exam Tips:
a) ਪਰਜਾ ਪ੍ਰਤੀ ਵਤੀਰੇ ਦੀਆਂ ਉਦਾਹਰਨਾਂ ਦਿਓ: ਟੈਕਸਾਂ ਵਿੱਚ ਰਿਆਇਤ, ਸਹਿਣਸ਼ੀਲਤਾ ਆਦਿ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਪਏ ਪ੍ਰਭਾਵਾਂ ‘ਤੇ ਇੱਕ ਸੰਖੇਪ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਏ। ਉਸ ਨੇ ਪੰਜਾਬ ਵਿੱਚ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ। ਪੰਜਾਬ ਦੇ ਲੋਕਾਂ ਨੇ ਸਦੀਆਂ ਤੋਂ ਬਾਅਦ ਸੁੱਖ ਦਾ ਸਾਹ ਲਿਆ। ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇੱਕ ਲੰਬੇ ਸਮੇਂ ਤਕ ਮੁਗ਼ਲ ਅਤੇ ਅਫ਼ਗਾਨ ਸੂਬੇਦਾਰਾਂ ਦੇ ਘੋਰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਇੱਕ ਉੱਚ-ਕੋਟੀ ਦੇ ਸ਼ਾਸਨ ਪ੍ਰਬੰਧ ਦੀ ਸਥਾਪਨਾ ਕੀਤੀ। ਉਸ ਦੇ ਸ਼ਾਸਨ ਦਾ ਪ੍ਰਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ। ਉਸ ਨੇ ਆਪਣੇ ਰਾਜ ਵਿੱਚ ਸਾਰੀਆਂ ਅਣਮਨੁੱਖੀ ਸਜ਼ਾਵਾਂ ਨੂੰ ਖ਼ਤਮ ਕਰ ਦਿੱਤਾ ਸੀ। ਮੌਤ ਦੀ ਸਜ਼ਾ ਕਿਸੇ ਅਪਰਾਧੀ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਨਾਗਰਿਕ ਪ੍ਰਬੰਧ ਦੇ ਨਾਲ-ਨਾਲ ਸੈਨਿਕ ਪ੍ਰਬੰਧ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ। ਇਸ ਸ਼ਕਤੀਸ਼ਾਲੀ ਫ਼ੌਜ ਦੇ ਸਿੱਟੇ ਵਜੋਂ ਉਹ ਸਾਮਰਾਜ ਨੂੰ ਸੁਰੱਖਿਅਤ ਰੱਖਣ ਵਿੱਚ ਸਫਲ ਹੋਏ। ਮਹਾਰਾਜਾ ਨੇ ਖੇਤੀ, ਉਦਯੋਗ ਅਤੇ ਵਪਾਰ ਨੂੰ ਉਤਸ਼ਾਹ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ। ਸਿੱਟੇ ਵਜੋਂ ਉਸ ਦੇ ਸ਼ਾਸਨ ਕਾਲ ਵਿੱਚ ਪਰਜਾ ਬਹੁਤ ਖੁਸ਼ਹਾਲ ਸੀ। ਮਹਾਰਾਜਾ ਰਣਜੀਤ ਸਿੰਘ ਭਾਵੇਂ ਸਿੱਖ ਧਰਮ ਦਾ ਪੱਕਾ ਸ਼ਰਧਾਲੂ ਸੀ ਪਰ ਉਸ ਨੇ ਹੋਰਨਾਂ ਧਰਮਾਂ ਪ੍ਰਤੀ ਸਹਿਣਸ਼ੀਲਤਾ ਦੀ ਨੀਤੀ ਅਪਣਾਈ। ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਗੌਰਵਮਈ ਸ਼ਾਸਨ ਨੂੰ ਯਾਦ ਕਰਦੇ ਹਨ।
Exam Tips:
a) ਲੋਕਾਂ ਨੂੰ ਮਿਲੀ ਸ਼ਾਂਤੀ, ਖ਼ੁਸ਼ਹਾਲੀ ਅਤੇ ਸਹਿਣਸ਼ੀਲਤਾ ਨੂੰ ਵੱਖਰੇ ਬਿੰਦੂ ਬਣਾਓ।
ਨਿਬੰਧਾਤਮਕ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਬਾਰੇ ਜਾਣਕਾਰੀ ਦਿਓ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਾਗਰਿਕ ਪ੍ਰਬੰਧ ‘ਤੇ ਚਰਚਾ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਦਾ ਸੰਖੇਪ ਵਿੱਚ ਵੇਰਵਾ ਦਿਓ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਬਾਰੇ ਵਿਸਤਾਰਪੂਰਵਕ ਦੱਸੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਿਵਿਲ ਪ੍ਰਬੰਧ ਦਾ ਵਰਣਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ, ਪ੍ਰਾਂਤਕ ਅਤੇ ਸਥਾਨਿਕ ਸ਼ਾਸਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਅਤੇ ਪ੍ਰਾਂਤਕ ਸ਼ਾਸਨ ਪ੍ਰਬੰਧ ਦਾ ਵਿਸਥਾਰ ਸਹਿਤ ਵਰਣਨ ਕਰੋ।.
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਕੇਂਦਰੀ ਅਤੇ ਪ੍ਰਾਂਤਕ ਸ਼ਾਸਨ ਪ੍ਰਣਾਲੀ ਦਾ ਵਰਣਨ ਕਰੋ।
ਜਾਂ
ਜਾਂ ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਸ਼ਾਸਨ ਪ੍ਰਬੰਧ ਦਾ ਵਿਸਥਾਰਪੂਰਵਕ ਵਰਣਨ ਕਰੋ।
Answer:
ਮਹਾਰਾਜਾ ਰਣਜੀਤ ਸਿੰਘ ਨਾ ਸਿਰਫ਼ ਇੱਕ ਮਹਾਨ ਯੋਧਾ ਸੀ ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ। ਉਸ ਦੇ ਸਿਵਿਲ ਜਾਂ ਨਾਗਰਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ:
1. ਕੇਂਦਰੀ ਸ਼ਾਸਨ ਪ੍ਰਬੰਧ – (ਉ) ਮਹਾਰਾਜਾ – ਮਹਾਰਾਜਾ ਸਾਰੇ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਸੀ। ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰ-ਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ। ਉਹ ਜਦ ਚਾਹੇ ਕਿਸੇ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਸਕਦਾ ਸੀ। ਉਹ ਰਾਜ ਦਾ ਮੁੱਖ ਨਿਆਂਧੀਸ਼ ਸੀ। ਉਸ ਦੇ ਮੁਖ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਪਰਜਾ ਲਈ ਕਾਨੂੰਨ ਬਣ ਜਾਂਦਾ ਸੀ। ਕੋਈ ਵੀ ਵਿਅਕਤੀ ਉਸ ਦੇ ਹੁਕਮ ਦੀ ਉਲੰਘਣਾ ਕਰਨ ਦਾ ਹੌਸਲਾ ਨਹੀਂ ਕਰ ਸਕਦਾ ਸੀ। ਉਹ ਮੁੱਖ ਸੈਨਾਪਤੀ ਵੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ। ਉਸ ਨੂੰ ਯੁੱਧ ਦਾ ਐਲਾਨ ਕਰਨ ਜਾਂ ਸੰਧੀ ਕਰਨ ਦਾ ਅਧਿਕਾਰ ਸੀ। ਉਹ ਆਪਣੀ ਪਰਜਾ ‘ਤੇ ਨਵੇਂ ਕਰ ਲਗਾ ਸਕਦਾ ਜਾਂ ਪੁਰਾਣੇ ਕਰਾਂ ਨੂੰ ਘੱਟ ਜਾਂ ਮਾਫ਼ ਕਰ ਸਕਦਾ ਸੀ। ਸੰਖੇਪ ਵਿੱਚ ਮਹਾਰਾਜੇ ਦੀਆਂ ਸ਼ਕਤੀਆਂ ਕਿਸੇ ਤਾਨਾਸ਼ਾਹ ਨਾਲੋਂ ਘੱਟ ਨਹੀਂ ਸਨ। ਪਰ ਮਹਾਰਾਜਾ ਕਦੇ ਵੀ ਇਨ੍ਹਾਂ ਸ਼ਕਤੀਆਂ ਦੀ ਦੁਰਵਰਤੋਂ ਨਹੀਂ ਕਰਦਾ ਸੀ। (ਅ) ਮੰਤਰੀ –ਪ੍ਰਸ਼ਾਸਨ ਪ੍ਰਬੰਧ ਦੀ ਕੁਸ਼ਲਤਾ ਲਈ ਮਹਾਰਾਜੇ ਨੇ ਇੱਕ ਮੰਤਰੀ ਪਰਿਸ਼ਦ ਦਾ ਗਠਨ ਕੀਤਾ ਹੋਇਆ ਸੀ। ਇਨ੍ਹਾਂ ਮੰਤਰੀਆਂ ਦੀ ਨਿਯੁਕਤੀ ਮਹਾਰਾਜਾ ਆਪ ਕਰਦਾ ਸੀ। ਸਿਰਫ਼ ਯੋਗ ਅਤੇ ਇਮਾਨਦਾਰ ਵਿਅਕਤੀਆਂ ਨੂੰ ਹੀ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਜਾਂਦਾ ਸੀ। ਇਹ ਮੰਤਰੀ ਆਪੋ-ਆਪਣੇ ਵਿਭਾਗਾਂ ਸੰਬੰਧੀ ਮਹਾਰਾਜੇ ਨੂੰ ਸਲਾਹ ਦਿੰਦੇ ਸਨ। ਉਨ੍ਹਾਂ ਦੀ ਸਲਾਹ ਮੰਨਣਾ ਮਹਾਰਾਜੇ ਲਈ ਜ਼ਰੂਰੀ ਨਹੀਂ ਸੀ।
1. ਪ੍ਰਧਾਨ ਮੰਤਰੀ – ਕੇਂਦਰ ਵਿੱਚ ਮਹਾਰਾਜੇ ਤੋਂ ਬਾਅਦ ਦੂਸਰਾ ਮਹੱਤਵਪੂਰਨ ਸਥਾਨ ਪ੍ਰਧਾਨ ਮੰਤਰੀ ਦਾ ਸੀ। ਉਹ ਰਾਜ ਦੇ ਸਾਰੇ ਰਾਜਨੀਤਿਕ ਮਾਮਲਿਆਂ ਵਿੱਚ ਮਹਾਰਾਜੇ ਨੂੰ ਸਲਾਹ ਦਿੰਦਾ ਸੀ। ਉਹ ਰਾਜ ਦੇ ਸਾਰੇ ਮਹੱਤਵਪੂਰਨ ਵਿਭਾਗਾਂ ਦੀ ਦੇਖ-ਭਾਲ ਕਰਦਾ ਸੀ। ਉਹ ਮਹਾਰਾਜੇ ਦੀ ਗੈਰ-ਹਾਜ਼ਰੀ ਵਿੱਚ ਉਸ ਦੀ ਨੁਮਾਇੰਦਗੀ ਕਰਦਾ ਸੀ। ਤਰ੍ਹਾਂ ਦੇ ਪ੍ਰਾਰਥਨਾ ਪੱਤਰ ਉਸ ਦੇ ਰਾਹੀਂ ਹੀ ਮਹਾਰਾਜੇ ਤਕ ਪਹੁੰਚਾਏ ਜਾਂਦੇ ਸਨ। ਉਹ ਮਹਾਰਾਜੇ ਦੇ ਸਾਰੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਅਹੁਦੇ ‘ਤੇ ਬਹੁਤ ਦੇਰ ਤਕ ਰਾਜਾ ਧਿਆਨ ਸਿੰਘ ਨਿਯੁਕਤ ਰਿਹਾ।
2. ਵਿਦੇਸ਼ ਮੰਤਰੀ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਦੇਸ਼ ਮੰਤਰੀ ਦਾ ਅਹੁਦਾ ਵੀ ਬੜਾ ਮਹੱਤਵਪੂਰਨ ਸੀ। ਉਹ ਵਿਦੇਸ਼ ਨੀਤੀ ਨੂੰ ਤਿਆਰ ਕਰਦਾ ਸੀ। ਉਹ ਮਹਾਰਾਜੇ ਨੂੰ ਦੂਸਰੀਆਂ ਸ਼ਕਤੀਆਂ ਨਾਲ ਯੁੱਧ ਅਤੇ ਸੁਲ੍ਹਾ ਸੰਬੰਧੀ ਵਿਸ਼ਿਆਂ ਬਾਰੇ ਸਲਾਹ ਦੇਂਦਾ ਸੀ। ਉਹ ਵਿਦੇਸ਼ਾਂ ਤੋਂ ਆਉਣ ਵਾਲੀਆਂ ਚਿੱਠੀਆਂ ਮਹਾਰਾਜੇ ਨੂੰ ਪੜ੍ਹ ਕੇ ਸੁਣਾਉਂਦਾ ਸੀ ਅਤੇ ਮਹਾਰਾਜੇ ਦੇ ਆਦੇਸ਼ ਅਨੁਸਾਰ ਉਨ੍ਹਾਂ ਚਿੱਠੀਆਂ ਦਾ ਜਵਾਬ ਭੇਜਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਦੇਸ਼ ਮੰਤਰੀ ਦੇ ਅਹੁਦੇ ‘ਤੇ ਫ਼ਕੀਰ ਅਜ਼ੀਜ਼-ਉਦ-ਦੀਨ ਲੱਗਾ ਹੋਇਆ ਸੀ।
3. ਵਿੱਤ ਮੰਤਰੀ – ਵਿੱਤ ਮੰਤਰੀ ਮਹਾਰਾਜਾ ਦੇ ਮਹੱਤਵਪੂਰਨ ਮੰਤਰੀਆਂ ਵਿੱਚੋਂ ਇੱਕ ਸੀ ਅਤੇ ਉਸ ਨੂੰ ਦੀਵਾਨ ਕਿਹਾ ਜਾਂਦਾ ਸੀ। ਉਸ ਦਾ ਮੁੱਖ ਕੰਮ ਰਾਜ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਵੇਰਵਾ ਰੱਖਣਾ ਸੀ। ਸਾਰੇ ਵਿਭਾਗਾਂ ਦੇ ਖ਼ਰਚਿਆਂ ਆਦਿ ਨਾਲ ਸੰਬੰਧਿਤ ਸਾਰੇ ਕਾਗਜ਼ ਪੜਤਾਲ ਲਈ ਪਹਿਲਾਂ ਦੀਵਾਨ ਕੋਲ ਪੇਸ਼ ਕੀਤੇ ਜਾਂਦੇ ਸਨ। ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਵਿੱਤ ਮੰਤਰੀ ਦੀਵਾਨ ਭਵਾਨੀ ਦਾਸ, ਦੀਵਾਨ ਗੰਗਾ ਨਾਥ ਅਤੇ ਦੀਵਾਨ ਦੀਨਾ ਨਾਥ ਸਨ।
4. ਮੁੱਖ ਸੈਨਾਪਤੀ – ਮਹਾਰਾਜਾ ਰਣਜੀਤ ਸਿੰਘ ਆਪਣੀ ਸੈਨਾ ਦਾ ਆਪ ਹੀ ਮੁੱਖ ਸੈਨਾਪਤੀ ਸੀ। ਵੱਖ-ਵੱਖ ਮੁਹਿੰਮਾਂ ਸਮੇਂ ਮਹਾਰਾਜਾ ਵੱਖ-ਵੱਖ ਆਦਮੀਆਂ ਨੂੰ ਸੈਨਾਪਤੀ ਨਿਯੁਕਤ ਕਰਦਾ ਸੀ। ਉਨ੍ਹਾਂ ਦਾ ਮੁੱਖ ਕੰਮ ਯੁੱਧ ਸਮੇਂ ਸੈਨਾ ਦੀ ਅਗਵਾਈ ਕਰਨਾ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ ਕਾਇਮ ਰੱਖਣਾ ਸੀ। ਦੀਵਾਨ ਮੋਹਕਮ ਚੰਦ, ਮਿਸਰ ਦੀਵਾਨ ਚੰਦ ਅਤੇ ਸਰਦਾਰ ਹਰੀ ਸਿੰਘ ਨਲਵਾ ਰਣਜੀਤ ਸਿੰਘ ਦੇ ਪ੍ਰਸਿੱਧ ਸੈਨਾਪਤੀ ਸਨ।
5. ਡਿਉੜੀਵਾਲਾ – ਡਿਉੜੀਵਾਲਾ ਸ਼ਾਹੀ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖ-ਭਾਲ ਕਰਦਾ ਸੀ। ਉਸ ਦੀ ਆਗਿਆ ਤੋਂ ਬਿਨਾਂ ਕੋਈ ਆਦਮੀ ਮਹੱਲਾਂ ਦੇ ਅੰਦਰ ਨਹੀਂ ਜਾ ਸਕਦਾ ਸੀ। ਉਹ ਮਹਾਰਾਜਾ ਦੇ ਮਹੱਲਾਂ ਲਈ ਪਹਿਰੇਦਾਰਾਂ ਦਾ ਵੀ ਪ੍ਰਬੰਧ ਕਰਦਾ ਸੀ। ਇਸ ਤੋਂ ਇਲਾਵਾ ਉਹ ਜਲੂ ਸਾਂ ਦਾ ਵੀ ਉੱਚਿਤ ਪ੍ਰਬੰਧ ਕਰਦਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਡਿਉੜੀਵਾਲਾ ਜਮਾਂਦਾਰ ਖੁਸ਼ਹਾਲ ਸਿੰਘ ਸੀ। (ੲ) ਕੇਂਦਰੀ ਵਿਭਾਗ ਜਾਂ ਦਫ਼ਤਰ – ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਸਹੂਲਤ ਲਈ ਕੇਂਦਰੀ ਸ਼ਾਸਨ ਪ੍ਰਬੰਧ ਦੀ ਦੇਖਭਾਲ ਲਈ ਵਿਭਾਗਾਂ ਜਾਂ ਦਫ਼ਤਰਾਂ ਵਿੱਚ ਵੰਡਿਆ ਹੋਇਆ ਸੀ। ਇਨ੍ਹਾਂ ਦਫ਼ਤਰਾਂ ਦੀ ਗਿਣਤੀ ਦੇ ਬਾਰੇ ਇਤਿਹਾਸਕਾਰਾਂ ਵਿੱਚ ਮਤਭੇਦ ਹਨ। ਡਾਕਟਰ ਜੀ. ਐੱਲ. ਚੋਪੜਾ ਦੇ ਅਨੁਸਾਰ ਇਨ੍ਹਾਂ ਦੀ ਗਿਣਤੀ 15, ਡਾਕਟਰ ਐੱਨ. ਕੇ. ਸਿਨਹਾ ਦੇ ਅਨੁਸਾਰ 12 ਅਤੇ ਸੀਤਾ ਰਾਮ ਕੋਹਲੀ ਦੇ ਅਨੁਸਾਰ 7 ਸੀ। ਇਨ੍ਹਾਂ ਵਿੱਚੋਂ ਮੁੱਖ ਦਫ਼ਤਰ ਹੇਠ ਲਿਖੇ ਸਨ।
ਦਫ਼ਤਰ-ਏ-ਅਬਵਾਬ-ਉਲ-ਮਾਲ – ਇਹ ਦਫ਼ਤਰ ਰਾਜ ਦੀ ਵੱਖ-ਵੱਖ ਸੋਮਿਆਂ ਤੋਂ ਹੋਣ ਵਾਲੀ ਆਮਦਨ ਦਾ ਲੇਖਾ-ਜੋਖਾ ਰੱਖਦਾ ਸੀ। ਦਫ਼ਤਰ-ਏ-ਮਾਲ – ਇਹ ਦਫ਼ਤਰ ਵੱਖ-ਵੱਖ ਪਰਗਨਿਆਂ ਅਤੇ ਤਾਲੁ ਕਿਆਂ ਤੋਂ ਪ੍ਰਾਪਤ ਕੀਤੇ ਗਏ ਭੁਮੀ ਲਗਾਨ ਦਾ ਹਿਸਾਬ ਰੱਖਦਾ ਸੀ। ਦਫ਼ਤਰ-ਏ-ਵਜੂਹਾਤ – ਇਹ ਦਫ਼ਤਰ ਅਦਾਲਤਾਂ ਦੀ ਫ਼ੀਸ ਅਤੇ ਅਫ਼ੀਮ, ਭੰਗ ਅਤੇ ਹੋਰ ਨਸ਼ੀਲੀਆਂ ਵਸਤਾਂ ‘ਤੇ ਲੱਗੇ ਆਬਕਾਰੀ ਕਰਾਂ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਦਾ ਹਿਸਾਬ ਰੱਖਦਾ ਸੀ। ਦਫ਼ਤਰ-ਏ-ਤੋਜਿਹਾਤ – ਇਹ ਦਫ਼ਤਰ ਸ਼ਾਹੀ ਘਰਾਣੇ ਦੀ ਆਮਦਨ ਅਤੇ ਖ਼ਰਚ ਦਾ ਵੇਰਵਾ ਰੱਖਦਾ ਸੀ। ਦਫ਼ਤਰ-ਏ-ਮਵਾਜ਼ਿਬ – ਇਹ ਦਫ਼ਤਰ ਸੈਨਿਕ ਅਤੇ ਸਿਵਿਲ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਤਨਖ਼ਾਹਾਂ ਦਾ ਲੇਖਾ ਰੱਖਦਾ ਸੀ। ਦਫ਼ਤਰ-ਏ-ਰੋਜ਼ਨਾਮਚਾ-ਏ-ਇਖ਼ਰਾਜਾਤ – ਇਹ ਦਫ਼ਤਰ ਰਾਜ ਦੀ ਰੋਜ਼ਾਨਾ ਹੋਣ ਵਾਲੀ ਆਮਦਨ ਅਤੇ ਖ਼ਰਚ ਦਾ ਵੇਰਵਾ ਰੱਖਦਾ ਸੀ।
II. ਪ੍ਰਾਂਤਕ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਨੇ ਸ਼ਾਸਨ ਪ੍ਰਬੰਧ ਦੀ ਵਧੇਰੇ ਕੁਸ਼ਲਤਾ ਲਈ ਆਪਣੇ ਰਾਜ ਨੂੰ ਚਾਰ ਸੂਬਿਆਂ ਵਿੱਚ ਵੰਡਿਆ ਹੋਇਆ ਸੀ। ਇਨ੍ਹਾਂ ਸੂਬਿਆਂ ਜਾਂ ਪ੍ਰਾਂਤਾਂ ਦੇ ਨਾਂ ਇਹ ਸਨ:
1. ਸੂਬਾ-ਏ-ਲਾਹੌਰ, 2. ਸੂਬਾ-ਏ-ਮੁਲਤਾਨ, 3. ਸੂਬਾ-ਏ-ਕਸ਼ਮੀਰ, 4. ਸੂਬਾ-ਏ-ਪਿਸ਼ਾਵਰ। ਨਾਜ਼ਿਮ ਸੂਬੇ ਦਾ ਮੁੱਖ ਅਧਿਕਾਰੀ ਹੁੰਦਾ ਸੀ। ਨਾਜ਼ਿਮ ਦਾ ਮੁੱਖ ਕੰਮ ਆਪਣੇ ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ। ਉਹ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ। ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ। ਉਹ ਪ੍ਰਾਂਤ ਦੇ ਹੋਰਨਾਂ ਕਰਮਚਾਰੀਆਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਸੀ। ਉਹ ਭੂਮੀ ਦਾ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਸਹਾਇਤਾ ਕਰਦਾ ਸੀ। ਉਹ ਜ਼ਿਲਿਆਂ ਦੇ ਕਾਰਦਾਰਾਂ ਦੇ ਕੰਮਾਂ ਦੀ ਵੀ ਨਿਗਰਾਨੀ ਕਰਦਾ ਸੀ। ਇਸ ਤਰ੍ਹਾਂ ਨਾਜ਼ਿਮ ਪਾਸ ਅਸੀਮ ਅਧਿਕਾਰ ਸਨ, ਪਰ ਉਹ ਇਨ੍ਹਾਂ ਦੀ ਦੁਰਵਰਤੋਂ ਨਹੀਂ ਕਰ ਸਕਦਾ ਸੀ। ਮਹਾਰਾਜਾ ਜਦ ਚਾਹੇ ਨਾਜ਼ਿਮ ਨੂੰ ਤਬਦੀਲ ਕਰ ਸਕਦਾ ਸੀ। ਮਹਾਰਾਜਾ ਰਣਜੀਤ ਸਿੰਘ ਸਮੇਂ:
1. ਸਰਦਾਰ ਲਹਿਣਾ ਸਿੰਘ ਮਜੀਠੀਆ
2. ਮਿਸਰ ਰੂਪ ਲਾਲ
3. ਦੀਵਾਨ ਸਾਵਨ ਮਲ
4. ਕਰਨੈਲ ਮੀਹਾਂ ਸਿੰਘ
5. ਜਨਰਲ ਅਵੀਤਾਬਿਲ ਨਾਜ਼ਿਮ ਸਨ।
III. ਸਥਾਨਿਕ ਪ੍ਰਬੰਧ – (ਉ) ਪਰਗਨਿਆਂ ਦਾ ਸ਼ਾਸਨ ਪ੍ਰਬੰਧ – ਹਰ ਸੂਬੇ ਜਾਂ ਪ੍ਰਾਂਤ ਨੂੰ ਅੱਗੇ ਕਈ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ। ਪਰਗਨੇ ਦਾ ਮੁੱਖ ਅਧਿਕਾਰੀ ਕਾਰਦਾਰ ਹੁੰਦਾ ਸੀ। ਕਾਰਦਾਰ ਦਾ ਲੋਕਾਂ ਨਾਲ ਸਿੱਧਾ ਸੰਬੰਧ ਸੀ। ਉਸ ਨੂੰ ਬਹੁਤ ਸਾਰੇ ਫ਼ਰਜ਼ ਨਿਭਾਉਣੇ ਪੈਂਦੇ ਸਨ। ਕਾਰਦਾਰ ਦੇ ਮੁੱਖ ਕੰਮ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ, ਲੋਕਾਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ। ਸੰਖੇਪ ਵਿੱਚ ਕਾਰਦਾਰਾਂ ਦੇ ਫ਼ਰਜ਼ ਅੱਜ-ਕਲ੍ਹ ਦੇ ਡਿਪਟੀ ਕਮਿਸ਼ਨਰ ਵਾਂਗ ਸਨ। ਕਾਰਦਾਰ ਦੀ ਸਹਾਇਤਾ ਲਈ ਕਾਨੂੰਨ ਅਤੇ ਮੁਕੱਦਮ ਨਾਂ ਦੇ ਕਰਮਚਾਰੀ ਨਿਯੁਕਤ ਕੀਤੇ ਜਾਂਦੇ ਸਨ। (ਅ) ਪਿੰਡ ਦਾ ਪ੍ਰਬੰਧ – ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ। ਇਸ ਨੂੰ ਉਸ ਸਮੇਂ ਮੌਜਾ ਕਹਿੰਦੇ ਸਨ। ਪਿੰਡ ਦਾ ਪ੍ਰਬੰਧ ਪੰਚਾਇਤ ਚਲਾਉਂਦੀ ਸੀ। ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖਭਾਲ ਕਰਦੀ ਸੀ ਅਤੇ ਉਨ੍ਹਾਂ ਦੇ ਝਗੜਿਆਂ ਦਾ ਨਿਪਟਾਰਾ ਕਰਦੀ ਸੀ। ਲੋਕ ਪੰਚਾਇਤ ਨੂੰ ਪਰਮਾਤਮਾ ਦਾ ਰੂਪ ਸਮਝਦੇ ਸਨ ਅਤੇ ਉਸ ਦੇ ਫੈਸਲਿਆਂ ਨੂੰ ਪ੍ਰਵਾਨ ਕਰਦੇ ਸਨ। ਪਟਵਾਰੀ ਪਿੰਡਾਂ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ। ਚੌਧਰੀ ਲਗਾਨ ਉਗਰਾਹੁਣ ਵਿੱਚ ਸਰਕਾਰ ਦੀ ਸਹਾਇਤਾ ਕਰਦਾ ਸੀ। ਮੁਕੱਦਮ ਪਿੰਡ ਦਾ ਮੁੱਖੀ ਹੁੰਦਾ ਸੀ। ਉਹ ਸਰਕਾਰ ਅਤੇ ਲੋਕਾਂ ਦੇ ਵਿਚਾਲੇ ਇੱਕ ਕੜੀ ਦਾ ਕੰਮ ਕਰਦੇ ਸਨ। ਮਹਾਰਾਜਾ ਪਿੰਡ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਦਾ ਸੀ। (ੲ) ਲਾਹੌਰ ਸ਼ਹਿਰ ਦਾ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ। ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਇਸ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ। ਕੋਤਵਾਲ ਦੇ ਮੁੱਖ ਕੰਮ ਮਹਾਰਾਜੇ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ, ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣਾ, ਮੁਹੱਲੇ ਦਾਰਾਂ ਦੇ ਕੰਮਾਂ ਦੀ ਦੇਖ-ਭਾਲ ਕਰਨਾ, ਵਪਾਰ ਤੇ ਉਦਯੋਗ ਦੀ ਨਿਗਰਾਨੀ ਕਰਨਾ ਅਤੇ ਨਾਪ-ਤੋਲ ਦੀਆਂ ਚੀਜ਼ਾਂ ਦੀ ਪੜਤਾਲ ਕਰਨੀ ਆਦਿ ਸਨ। ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ। ਹਰ ਮੁਹੱਲਾ ਇੱਕ ਮੁਹੱਲੇ ਦਾਰ ਦੇ ਅਧੀਨ ਹੁੰਦਾ ਸੀ। ਮੁਹੱਲੇ ਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ।
IV. ਲਗਾਨ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ। ਇਸ ਲਈ ਮਹਾਰਾਜਾ ਰਣਜੀਤ ਸਿੰਘ ਨੇ ਇਸ ਵੱਲ ਆਪਣਾ ਵਿਸ਼ੇਸ਼ ਧਿਆਨ ਦਿੱਤਾ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ।
ਬਟਾਈ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਸਰਕਾਰ ਫ਼ਸਲ ਕੱਟਣ ਤੋਂ ਬਾਅਦ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ। ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ। ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ ਸੀ। ਕਨਕੂਤ ਪ੍ਰਣਾਲੀ– 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕੂਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ। ਇਸ ਅਧੀਨ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ। ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ। ਬੋਲੀ ਦੇਣ ਦੀ ਪ੍ਰਣਾਲੀ – ਇਸ ਪ੍ਰਣਾਲੀ ਦੇ ਅਧੀਨ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ। ਬਿਘਾ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਹਲ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੂਮੀ ‘ਤੇ ਹਲ ਚਲਾਇਆ ਜਾ ਸਕਦਾ ਸੀ ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਖੂਹ ਪ੍ਰਣਾਲੀ – -ਇਸ ਪ੍ਰਣਾਲੀ ਅਨੁਸਾਰ ਇੱਕ ਖੂਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ। ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ। ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ। ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ। ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ ਉੱਥੇ ਲਗਾਨ 50% ਸੀ। ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ 2/5 ਤੋਂ 1/3 ਤਕ ਹੁੰਦਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ।
V. ਨਿਆਂ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਸਾਧਾਰਨ ਸੀ। ਕਾਨੂੰਨ ਲਿਖਤੀ ਨਹੀਂ ਸੀ। ਨਿਆਂ ਉਸ ਸਮੇਂ ਦੇ ਰੀਤੀਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ। ਨਿਆਂ ਸੰਬੰਧੀ ਆਖ਼ਰੀ ਫ਼ੈਸਲਾ ਮਹਾਰਾਜੇ ਦਾ ਹੁੰਦਾ ਸੀ। ਲੋਕਾਂ ਨੂੰ ਨਿਆਂ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਸਨ। ਮਹਾਰਾਜੇ ਤੋਂ ਬਾਅਦ ਰਾਜ ਦੀ ਸਭ ਤੋਂ ਵੱਡੀ ਅਦਾਲਤ ਦਾ ਨਾਂ ਅਦਾਲਤ-ਏ-ਆਲਾ ਸੀ। ਇਹ ਨਾਜ਼ਿਮ ਅਤੇ ਕਾਰਦਾਰਾਂ ਦੀਆਂ ਅਦਾਲਤਾਂ ਵਿਰੁੱਧ ਅਪੀਲਾਂ ਸੁਣਦੀ ਸੀ। ਪ੍ਰਾਂਤਾਂ ਵਿੱਚ ਨਾਜ਼ਿਮ ਅਤੇ ਪਰਗਨਿਆਂ ਵਿੱਚ ਕਾਰਦਾਰ ਦੀਆਂ ਅਦਾਲਤਾਂ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਨੂੰ ਸੁਣਦੀਆਂ ਸਨ। ਨਿਆਂ ਲਈ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਸ ਅਫ਼ਸਰ ਵੀ ਨਿਯੁਕਤ ਕੀਤੇ ਹੋਏ ਸਨ ਜਿਨ੍ਹਾਂ ਨੂੰ ਅਦਾਲਤੀ ਆਖਿਆ ਜਾਂਦਾ ਸੀ। ਬਹੁਤ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਵੀ ਕਾਇਮ ਸੀ। ਇੱਥੇ ਨਿਆਂ ਲਈ ਮੁਸਲਮਾਨ ਅਤੇ ਗੈਰ-ਮੁਸਲਮਾਨ ਲੋਕ ਜਾ ਸਕਦੇ ਸਨ। ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਸਥਾਨਿਕ ਰੀਤੀਰਿਵਾਜਾਂ ਅਨੁਸਾਰ ਕਰਦੀਆਂ ਸਨ। ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ। ਮੌਤ ਦੀ ਸਜ਼ਾ ਤਾਂ ਕਿਸੇ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ। ਜ਼ਿਆਦਾਤਰ ਅਪਰਾਧੀਆਂ ਤੋਂ ਜੁਰਮਾਨਾ ਵਸੂਲ ਕੀਤਾ ਜਾਂਦਾ ਸੀ। ਪਰ ਵਾਰ-ਵਾਰ ਅਪਰਾਧ ਕਰਨ ਵਾਲਿਆਂ ਦੇ ਹੱਥ, ਪੈਰ, ਨੱਕ ਆਦਿ ਕੱਟ ਦਿੱਤੇ ਜਾਂਦੇ ਸਨ। ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ ਉਸ ਸਮੇਂ ਦੇ ਅਨੁਕੂਲ ਸੀ। ਮਹਾਰਾਜਾ ਰਣਜੀਤ ਸਿੰਘ ਦਾ ਵਿੱਤੀ ਪ੍ਰਬੰਧ –
Exam Tips:
a) ਕੇਂਦਰੀ, ਪ੍ਰਾਂਤਕ, ਸਥਾਨਕ, ਲਗਾਨ ਅਤੇ ਨਿਆਂ ਪ੍ਰਬੰਧ ਨੂੰ ਪੰਜ ਸਿਰਲੇਖਾਂ ਵਿੱਚ ਵੰਡ ਕੇ ਲਿਖੋ।
b) ਮੁੱਖ ਦਫ਼ਤਰਾਂ ਅਤੇ ਸੂਬਿਆਂ ਦੇ ਨਾਂ ਸਹੀ ਲਿਖੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਆਰਥਿਕ ਵਿਵਸਥਾ ਬਾਰੇ ਵਿਸਥਾਰ ਸਹਿਤ ਵਰਣਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਭੂ-ਲਗਾਨ ਪ੍ਰਣਾਲੀ ਦੀ ਚਰਚਾ ਕਰੋ।
Answer:
ਹਰੇਕ ਰਾਜ ਨੂੰ ਆਪਣਾ ਸ਼ਾਸਨ ਚਲਾਉਣ ਲਈ ਧਨ ਦੀ ਲੋੜ ਹੁੰਦੀ ਹੈ। ਅਜਿਹਾ ਧਨ ਇੱਕ ਯੋਜਨਾਬੱਧ ਵਿੱਤੀ ਪ੍ਰਣਾਲੀ ਰਾਹੀਂ ਇਕੱਠਾ ਕੀਤਾ ਜਾਂਦਾ ਹੈ। ਸ਼ੁਰੂ ਵਿੱਚ ਰਣਜੀਤ ਸਿੰਘ ਨੇ ਖ਼ਜ਼ਾਨੇ ਦੀ ਕੋਈ ਨਿਯਮਿਤ ਵਿਵਸਥਾ ਨਹੀਂ ਕੀਤੀ ਹੋਈ ਸੀ। 1808 ਈ. ਵਿੱਚ ਰਣਜੀਤ ਸਿੰਘ ਨੇ ਵਿੱਤੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਦੀਵਾਨ ਭਵਾਨੀ ਦਾਸ ਨੂੰ ਆਪਣਾ ਵਿੱਤ ਮੰਤਰੀ ਨਿਯੁਕਤ ਕੀਤਾ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀ ਵਿੱਤ ਵਿਵਸਥਾ ਦਾ ਵਰਣਨ ਇਸ ਤਰ੍ਹਾਂ ਹੈ:
1. ਲਗਾਨ ਪ੍ਰਬੰਧ – ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ। ਰਾਜ ਦੀ ਕੁਲ ਸਾਲਾਨਾ ਹੋਣ ਵਾਲੀ ਤਿੰਨ ਕਰੋੜ ਰੁਪਏ ਦੀ ਆਮਦਨ ਵਿੱਚੋਂ ਲਗਭਗ ਦੋ ਕਰੋੜ ਰੁਪਏ ਭੂਮੀ ਦੇ ਲਗਾਨ ਵਜੋਂ ਇਕੱਠੇ ਹੁੰਦੇ ਸਨ। ਉਸ ਸਮੇਂ ਲਗਾਨ ਇਕੱਠਾ ਕਰਨ ਦੀਆਂ ਹੇਠ ਲਿਖੀਆਂ ਪ੍ਰਣਾਲੀਆਂ ਪ੍ਰਚਲਿਤ ਸਨ।
ਬਟਾਈ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਫ਼ਸਲ ਕੱਟਣ ਤੋਂ ਬਾਅਦ ਸਰਕਾਰ ਆਪਣਾ ਲਗਾਨ ਨਿਰਧਾਰਿਤ ਕਰਦੀ ਸੀ। ਇਹ ਪ੍ਰਣਾਲੀ ਬੜੀ ਖ਼ਰਚੀਲੀ ਸੀ। ਦੂਜਾ, ਸਰਕਾਰ ਨੂੰ ਆਪਣੀ ਆਮਦਨੀ ਸੰਬੰਧੀ ਪਹਿਲਾਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ ਸੀ। ਕਨਕੂਤ ਪ੍ਰਣਾਲੀ – 1824 ਈ. ਵਿੱਚ ਮਹਾਰਾਜੇ ਨੇ ਰਾਜ ਦੇ ਕਈ ਭਾਗਾਂ ਵਿੱਚ ਕਨਕੂਤ ਪ੍ਰਣਾਲੀ ਨੂੰ ਪ੍ਰਚਲਿਤ ਕੀਤਾ। ਇਸ ਅਧੀਨ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ। ਨਿਸ਼ਚਿਤ ਲਗਾਨ ਨਕਦੀ ਦੇ ਰੂਪ ਵਿੱਚ ਲਿਆ ਜਾਂਦਾ ਸੀ। ਬੋਲੀ ਦੇਣ ਦੀ ਪ੍ਰਣਾਲੀ – ਇਸ ਪ੍ਰਣਾਲੀ ਦੇ ਅਧੀਨ ਸਰਕਾਰ ਵੱਲੋਂ ਵੱਧ ਬੋਲੀ ਦੇਣ ਵਾਲੇ ਨੂੰ 3 ਤੋਂ 6 ਸਾਲਾਂ ਤਕ ਕਿਸੇ ਖ਼ਾਸ ਥਾਂ ‘ਤੇ ਲਗਾਨ ਇਕੱਠਾ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਬਿਘਾ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਇੱਕ ਬਿਘੇ ਦੀ ਉਪਜ ਦੇ ਆਧਾਰ ‘ਤੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਹਲ ਪ੍ਰਣਾਲੀ – ਇਸ ਪ੍ਰਣਾਲੀ ਅਧੀਨ ਬਲਦਾਂ ਦੀ ਇੱਕੋ ਜੋੜੀ ਦੁਆਰਾ ਜਿੰਨੀ ਭੂਮੀ ‘ਤੇ ਹਲ ਚਲਾਇਆ ਜਾ ਸਕਦਾ ਸੀ ਉਸ ਨੂੰ ਇੱਕ ਇਕਾਈ ਮੰਨ ਕੇ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਖੂਹ ਪ੍ਰਣਾਲੀ – ਇਸ ਪ੍ਰਥਾ ਅਨੁਸਾਰ ਇੱਕ ਖੂਹ ਜਿੰਨੀ ਜ਼ਮੀਨ ਨੂੰ ਪਾਣੀ ਦੇ ਸਕਦਾ ਸੀ ਉਸ ਜ਼ਮੀਨ ਦੀ ਉਪਜ ਨੂੰ ਇੱਕ ਇਕਾਈ ਮੰਨ ਕੇ ਭੂਮੀ ਦਾ ਲਗਾਨ ਨਿਸ਼ਚਿਤ ਕੀਤਾ ਜਾਂਦਾ ਸੀ। ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ। ਲਗਾਨ ਅਨਾਜ ਅਤੇ ਨਕਦ ਦੋਹਾਂ ਰੂਪਾਂ ਵਿੱਚ ਲਿਆ ਜਾਂਦਾ ਸੀ। ਲਗਾਨ ਪ੍ਰਬੰਧ ਨਾਲ ਸੰਬੰਧਿਤ ਮੁੱਖ ਅਧਿਕਾਰੀ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ। ਲਗਾਨ ਦੀ ਦਰ ਵੱਖ-ਵੱਖ ਥਾਂਵਾਂ ‘ਤੇ ਵੱਖੋ-ਵੱਖਰੀ ਸੀ। ਜਿਹੜੀਆਂ ਥਾਂਵਾਂ ‘ਤੇ ਫ਼ਸਲਾਂ ਦੀ ਉਪਜ ਸਭ ਤੋਂ ਵੱਧ ਸੀ ਉੱਥੇ ਲਗਾਨ 50% ਸੀ। ਜਿਨ੍ਹਾਂ ਥਾਂਵਾਂ ‘ਤੇ ਉਪਜ ਘੱਟ ਹੁੰਦੀ ਸੀ ਉਨ੍ਹਾਂ ਥਾਂਵਾਂ ‘ਤੇ ਭੂਮੀ ਦਾ ਲਗਾਨ 2/5 ਤੋਂ 1/3 ਤਕ ਹੁੰਦਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਸਨ। ਅਸੀਂ ਡਾਕਟਰ ਬੀ. ਜੇ. ਹਸਰਤ ਦੇ ਇਸ ਵਿਚਾਰ ਨਾਲ ਸਹਿਮਤ ਹਾਂ, “ਰਣਜੀਤ ਸਿੰਘ ਦਾ ਲਗਾਨ ਪ੍ਰਬੰਧ ਨਾ ਤਾਂ ਬਹੁਤ ਦਇਆਲੂ ਸੀ ਅਤੇ ਨਾ ਹੀ ਬਹੁਤ ਅੱਤਿਆਚਾਰੀ, ਪਰ ਇਹ ਵਿਹਾਰਿਕ ਸੀ ਅਤੇ ਉਸ ਸਮੇਂ ਦੇ ਅਨੁਕੂਲ ਸੀ।” 2. ਸਰਕਾਰੀ ਆਮਦਨ ਦੇ ਹੋਰ ਸਾਧਨ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਰਕਾਰ ਨੂੰ ਭੂਮੀ ਲਗਾਨ ਤੋਂ ਇਲਾਵਾ ਹੇਠ ਲਿਖੇ ਹੋਰ ਮੁੱਖ ਸਾਧਨਾਂ ਤੋਂ ਵੀ ਆਮਦਨ ਪ੍ਰਾਪਤ ਹੁੰਦੀ ਸੀ।
(ੳ) ਚੁੰਗੀ ਕਰ – ਰਾਜ ਦੀ ਆਮਦਨ ਦਾ ਦੂਜਾ ਮੁੱਖ ਸਾਧਨ ਚੁੰਗੀ ਕਰ ਸੀ। ਹਰ ਵਸਤੂ ਉੱਤੇ ਚੁੰਗੀ ਲਗਾਈ ਜਾਂਦੀ ਸੀ ਜਿਸ ਤੋਂ ਲਗਭਗ 17 ਲੱਖ ਰੁਪਏ ਆਮਦਨ ਹੁੰਦੀ ਸੀ। (ਅ) ਨਜ਼ਰਾਨਾ – ਨਜ਼ਰਾਨਾ ਵੀ ਰਾਜ ਦੀ ਆਮਦਨ ਦਾ ਇੱਕ ਮੁੱਖ ਸੋਮਾ ਸੀ। ਇਹ ਰਾਜ ਦੇ ਵੱਡੇਵੱਡੇ ਦਰਬਾਰੀ ਅਤੇ ਹੋਰ ਲੋਕ ਮਹਾਰਾਜੇ ਨੂੰ ਵੱਖ-ਵੱਖ ਮੌਕਿਆਂ ‘ਤੇ ਤੋਹਫ਼ਿਆਂ ਵਜੋਂ ਭੇਂਟ ਕਰਦੇ ਸਨ। (ੲ) ਜ਼ਬਤੀ – ਜ਼ਬਤੀ ਤੋਂ ਰਾਜ ਨੂੰ ਕਾਫ਼ੀ ਆਮਦਨ ਪ੍ਰਾਪਤ ਹੋ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਅਪਰਾਧੀਆਂ ਦੀ ਸੰਪਤੀ ਜ਼ਬਤ ਕਰ ਲੈਂਦਾ ਸੀ। ਇਸ ਤੋਂ ਇਲਾਵਾ ਜਾਗੀਰਦਾਰਾਂ ਦੀ ਮੌਤ ‘ਤੇ ਬਾਅਦ ਉਨ੍ਹਾਂ ਦੀਆਂ ਜਾਗੀਰਾਂ ਵੀ ਜ਼ਬਤ ਕਰ ਲਈਆਂ ਜਾਂਦੀਆਂ ਸਨ। ਇਹ ਜਾਗੀਰਾਂ ਹੋਰਨਾਂ ਸਰਦਾਰਾਂ ਨੂੰ ਕੁਝ ਨਿਸ਼ਚਿਤ ਧਨ ਬਦਲੇ ਵੰਡ ਦਿੱਤੀਆਂ ਜਾਂਦੀਆਂ ਸਨ। (ਸ) ਅਦਾਲਤਾਂ ਤੋਂ ਆਮਦਨ – ਅਦਾਲਤੀ ਆਮਦਨ ਵੀ ਰਾਜ ਦੀ ਆਮਦਨ ਦਾ ਇੱਕ ਚੰਗਾ ਸਾਧਨ ਸੀ। ਦੋਸ਼ੀ ਵਿਅਕਤੀਆਂ ਤੋਂ ਸਰਕਾਰ ਜੁਰਮਾਨਾ ਵਸੂਲ ਕਰਦੀ ਸੀ ਅਤੇ ਨਿਰਦੋਸ਼ ਸਾਬਤ ਹੋਏ · ਵਿਅਕਤੀਆਂ ਤੋਂ ਸਰਕਾਰ ਸ਼ੁਕਰਾਨਾ ਵਸੂਲ ਕਰਦੀ ਸੀ। (ਹ) ਆਬਕਾਰੀ – ਆਬਕਾਰੀ ਕਰ ਅਫ਼ੀਮ, ਭੰਗ, ਸ਼ਰਾਬ ਤੇ ਹੋਰ ਨਸ਼ੇ ਵਾਲੀਆਂ ਚੀਜ਼ਾਂ ਉੱਤੇ ਲਗਾਇਆ ਜਾਂਦਾ ਸੀ। (ਕ) ਲੂਣ ਤੋਂ ਆਮਦਨ – ਕੇਵਲ ਸਰਕਾਰ ਨੂੰ ਖਾਣਾਂ ਵਿੱਚੋਂ ਲੂਣ ਕੱਢਣ ਅਤੇ ਵੇਚਣ ਦਾ ਅਧਿਕਾਰ ਸੀ। ਇਸ ਤੋਂ ਵੀ ਸਰਕਾਰ ਨੂੰ ਕੁਝ ਆਮਦਨ ਪ੍ਰਾਪਤ ਹੁੰਦੀ ਸੀ। (ਖ) ਅਬਵਾਬ – ਅਬਵਾਬ ਉਹ ਕਰ ਸਨ ਜੋ ਭੂਮੀ ਲਗਾਨ ਦੇ ਨਾਲ-ਨਾਲ ਉਗਰਾਹੇ ਜਾਂਦੇ ਸਨ। ਇਹ ਆਮ ਤੌਰ ‘ਤੇ ਭੂਮੀ ਲਗਾਨ ਦਾ 5% ਤੋਂ 15% ਹਿੱਸਾ ਹੁੰਦੇ ਸਨ। (ਗ) ਕਿੱਤਾ ਕਰ – ਮਹਾਰਾਜਾ ਰਣਜੀਤ ਸਿੰਘ ਦੀ ਸਰਕਾਰ ਨੇ ਵੱਖ-ਵੱਖ ਕਿੱਤੇ ਵਾਲੇ ਲੋਕਾਂ ‘ਤੇ ਕਿੱਤਾ ਕਰ ਲਗਾਇਆ ਸੀ। ਇਹ ਕਰ ਵਪਾਰੀਆਂ ‘ਤੇ ਇੱਕ ਰੁਪਏ ਤੋਂ ਦੋ ਰੁਪਏ ਪ੍ਰਤੀ ਵਿਅਕਤੀ ਹੁੰਦਾ ਸੀ।
3. ਖ਼ਰਚ –ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਰਕਾਰ ਆਪਣੀ ਆਮਦਨ ਦੇਸ਼ ਦਾ ਪ੍ਰਬੰਧ ਚਲਾਉਣ, ਜੰਗੀ ਸਾਮਾਨ ਤਿਆਰ ਕਰਨ, ਰਾਜ ਦੇ ਦਰਬਾਰੀਆਂ ਅਤੇ ਹੋਰ ਸਿਵਿਲ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ, ਖੇਤੀਬਾੜੀ ਨੂੰ ਉੱਨਤ ਕਰਨ, ਸਰਕਾਰੀ ਯੋਜਨਾਵਾਂ ਨੂੰ ਚਲਾਉਣ, ਧਰਮ ਅਰਥ ਕੰਮਾਂ ਲਈ ਅਤੇ ਇਨਾਮਾਂ ਆਦਿ ਉੱਤੇ ਖ਼ਰਚ ਕਰਦੀ ਸੀ। ਮਹਾਰਾਜਾ ਰਣਜੀਤ ਸਿੰਘ ਦੀ ਜਾਗੀਰਦਾਰੀ ਪ੍ਰਥਾ –.
Exam Tips:
a) ਆਮਦਨ (ਲਗਾਨ ਅਤੇ ਹੋਰ ਸਾਧਨ) ਅਤੇ ਖ਼ਰਚ ਨੂੰ ਵੱਖਰੇ ਸਿਰਲੇਖਾਂ ਹੇਠ ਲਿਖੋ।
b) ਸਾਲਾਨਾ ਆਮਦਨ ਦੇ ਅੰਕੜੇ ਬਹੁਤ ਧਿਆਨ ਨਾਲ ਲਿਖੋ।
Question 3: ਮਹਾਰਾਜਾ ਰਣਜੀਤ ਸਿੰਘ ਦੀ ਜਾਗੀਰਦਾਰੀ ਪ੍ਰਥਾ ‘ਤੇ ਚਰਚਾ ਕਰੋ।
Answer:
ਜਾਗੀਰਦਾਰੀ ਪ੍ਰਥਾ ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਵੀ ਸਿੱਖ ਮਿਸਲਾਂ ਵਿੱਚ ਪ੍ਰਚਲਿਤ ਸੀ ਪਰ ਮਹਾਰਾਜਾ ਰਣਜੀਤ ਸਿੰਘ ਨੇ ਇਸ ਪ੍ਰਥਾ ਨੂੰ ਇੱਕ ਨਵਾਂ ਰੂਪ ਦਿੱਤਾ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀ ਜਾਗੀਰਦਾਰੀ ਪ੍ਰਥਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ।
ਜਾਗੀਰਾਂ ਦੀਆਂ ਕਿਸਮਾਂ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੇਠ ਲਿਖੀਆਂ ਕਿਸਮਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ
1. ਸੇਵਾ ਜਾਗੀਰਾਂ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਸਭ ਤੋਂ ਮਹੱਤਵਪੂਰਨ ਸਨ ਅਤੇ ਇਨ੍ਹਾਂ ਦੀ ਗਿਣਤੀ ਵੀ ਸਭ ਤੋਂ ਵੱਧ ਸੀ। ਸੇਵਾ ਜਾਗੀਰਾਂ ਸੈਨਿਕਾਂ ਅਤੇ ਸਿਵਲ ਅਧਿਕਾਰੀਆਂ ਦੋਹਾਂ ਵਿੱਚ ਵੰਡੀਆਂ ਜਾਂਦੀਆਂ ਸਨ। ਸਾਰੀਆਂ ਸੇਵਾ ਜਾਗੀਰਾਂ ਭਾਵੇਂ ਉਹ ਸੈਨਿਕ ਸਨ ਜਾਂ ਅਸੈਨਿਕ ਮਹਾਰਾਜਾ ਦੀ ਖ਼ੁਸ਼ੀ ਪ੍ਰਾਪਤ ਹੋਣ ਤਕ ਰੱਖੀਆਂ ਜਾ ਸਕਦੀਆਂ ਸਨ। ਇਨ੍ਹਾਂ ਜਾਗੀਰਾਂ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਸੀ ਜਾਂ ਉਨ੍ਹਾਂ ਨੂੰ ਜ਼ਬਤ ਕੀਤਾ ਜਾ ਸਕਦਾ ਸੀ। ਇਨ੍ਹਾਂ ਜਾਗੀਰਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ।
(ੳ) ਸੈਨਿਕ ਜਾਗੀਰਾਂ – ਸੈਨਿਕ ਜਾਗੀਰਾਂ ਉਹ ਜਾਗੀਰਾਂ ਸਨ ਜਿਸ ਵਿੱਚ ਜਾਗੀਰਦਾਰਾਂ ਨੂੰ ਰਾਜ ਦੀ ਸੇਵਾ ਲਈ ਕੁਝ ਨਿਸ਼ਚਿਤ ਘੋੜਸਵਾਰ ਰੱਖਣੇ ਪੈਂਦੇ ਸਨ। ਇਨ੍ਹਾਂ ਜਾਗੀਰਦਾਰਾਂ ਨੂੰ ਆਪਣੀਆਂ ਨਿਜੀ ਸੇਵਾਵਾਂ ਦੇ ਬਦਲੇ ਮਿਲਣ ਵਾਲੀਆਂ ਤਨਖ਼ਾਹਾਂ ਅਤੇ ਘੋੜਸਵਾਰ ਉੱਤੇ ਕੀਤੇ ਜਾਣ ਵਾਲੇ ਖ਼ਰਚਿਆਂ ਦੇ ਬਦਲੇ ਰਾਜ ਵੱਲੋਂ ਜਾਗੀਰਾਂ ਦਿੱਤੀਆਂ ਜਾਂਦੀਆਂ ਸਨ। ਮਹਾਰਾਜਾ ਰਣਜੀਤ ਸਿੰਘ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਦਾ ਸੀ ਕਿ ਹਰ ਸੈਨਿਕ ਜਾਗੀਰਦਾਰ ਆਪਣੇ ਅਧੀਨ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਗਏ ਘੋੜਸਵਾਰ ਜ਼ਰੂਰ ਰੱਖੇ। ਇਸ ਲਈ ਸਮੇਂ-ਸਮੇਂ ਸਿਰ ਜਾਗੀਰਦਾਰਾਂ ਦੇ ਘੋੜਸਵਾਰਾਂ ਦਾ ਨਿਰੀਖਣ ਕੀਤਾ ਜਾਂਦਾ ਸੀ। ਜਿਹੜੇ ਜਾਗੀਰਦਾਰਾਂ ਨੇ ਘੱਟ ਘੋੜਸਵਾਰ ਰੱਖੇ ਹੁੰਦੇ ਸਨ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। 1830 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਘੋੜਿਆਂ ਨੂੰ ਦਾਗਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਸੀ। (ਅ) ਸਿਵਿਲ ਜਾਗੀਰਾਂ – ਸਿਵਿਲ ਜਾਗੀਰਾਂ ਰਾਜ ਦੇ ਸਿਵਿਲ ਅਧਿਕਾਰੀਆਂ ਨੂੰ ਮਿਲਣ ਵਾਲੀ ਤਨਖ਼ਾਹ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ। ਇਨ੍ਹਾਂ ਜਾਗੀਰਾਂ ਵਿੱਚੋਂ ਉਨ੍ਹਾਂ ਨੂੰ ਲਗਾਨ ਇਕੱਠਾ ਕਰਨ ਦਾ ਅਧਿਕਾਰ ਪ੍ਰਾਪਤ ਹੁੰਦਾ ਸੀ। ਸਿਵਿਲ ਜਾਗੀਰਦਾਰਾਂ ਨੂੰ ਆਪਣੇ ਅਧੀਨ ਕੋਈ ਨਿਸ਼ਚਿਤ ਘੋੜਸਵਾਰ ਨਹੀਂ ਰੱਖਣੇ ਪੈਂਦੇ ਸਨ। ਸਿਵਿਲ ਜਾਗੀਰਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ।
2. ਇਨਾਮ ਜਾਗੀਰਾਂ – ਇਨਾਮ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਕਿ ਮਹਾਰਾਜਾ ਰਣਜੀਤ ਸਿੰਘ ਲੋਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਬਦਲੇ ਜਾਂ ਵਿਸ਼ੇਸ਼ ਕਾਰਨਾਮਿਆਂ ਦੇ ਬਦਲੇ ਇਨਾਮ ਵਜੋਂ ਦਿੰਦਾ ਸੀ। ਇਨਾਮ ਜਾਗੀਰਾਂ ਆਮ ਤੌਰ ‘ਤੇ ਜੱਦੀ ਹੁੰਦੀਆਂ ਸਨ।
3. ਗੁਜ਼ਾਰਾ ਜਾਗੀਰਾਂ – ਗੁਜ਼ਾਰਾ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਕਿ ਮਹਾਰਾਜਾ ਲੋਕਾਂ ਨੂੰ ਗੁਜ਼ਾਰੇ ਲਈ ਦਿੰਦਾ ਸੀ। ਅਜਿਹੀਆਂ ਜਾਗੀਰਾਂ ਲਈ ਮਹਾਰਾਜਾ ਕਿਸੇ ਸੇਵਾ ਦੀ ਆਸ ਨਹੀਂ ਰੱਖਦਾ ਸੀ। ਇਹ ਜਾਗੀਰਾਂ ਆਮ ਤੌਰ ‘ਤੇ ਮਹਾਰਾਜੇ ਦੇ ਰਿਸ਼ਤੇਦਾਰਾਂ, ਹਾਰੇ ਹੋਏ ਹਾਕਮਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਜਾਗੀਰਦਾਰਾਂ ਦੇ ਆਸ਼ਰਿਤਾਂ ਨੂੰ ਗੁਜ਼ਾਰੇ ਲਈ ਦਿੱਤੀਆਂ ਜਾਂਦੀਆਂ ਸਨ। ਗੁਜ਼ਾਰਾ ਜਾਗੀਰਾਂ ਵੀ ਇਨਾਮ ਜਾਗੀਰਾਂ ਵਾਂਗ ਆਮ ਤੌਰ ‘ਤੇ ਜਾਂਦੀ ਹੁੰਦੀਆਂ ਸਨ।
4. ਵਤਨ ਜਾਗੀਰਾਂ – ਵਤਨ ਜਾਗੀਰਾਂ ਨੂੰ ਪੱਟੀਦਾਰ ਜਾਗੀਰਾਂ ਵੀ ਕਿਹਾ ਜਾਂਦਾ ਸੀ। ਇਹ ਉਹ ਜਾਗੀਰਾਂ ਸਨ ਜਿਹੜੀਆਂ ਕਿਸੇ ਜਾਗੀਰਦਾਰ ਨੂੰ ਉਸ ਦੇ ਆਪਣੇ ਪਿੰਡ ਵਿੱਚ ਦਿੱਤੀਆਂ ਜਾਂਦੀਆਂ ਸਨ। ਇਹ ਜਾਗੀਰਾਂ ਸਿੱਖ ਮਿਸਲਾਂ ਦੇ ਸਮੇਂ ਤੋਂ ਚੱਲੀਆਂ ਆਉਂਦੀਆਂ ਸਨ। ਇਹ ਜਾਗੀਰਾਂ ਜੱਦੀ – ਹੁੰਦੀਆਂ ਸਨ। ਮਹਾਰਾਜਾ ਰਣਜੀਤ ਸਿੰਘ ਨੇ ਇਨ੍ਹਾਂ ਵੜਨ ਜਾਗੀਰਾਂ ਨੂੰ ਜਾਰੀ ਰੱਖਿਆ ਪਰ ਉਸ ਨੇ ਕੁਝ ਵਤਨ ਜਾਗੀਰਦਾਰਾਂ ਨੂੰ ਰਾਜ ਦੀ ਸੇਵਾ ਲਈ ਘੋੜਸਵਾਰ ਰੱਖਣ ਦਾ ਹੁਕਮ ਦਿੱਤਾ ਸੀ।
5. ਧਰਮਾਰਥ ਜਾਗੀਰਾਂ – ਧਰਮਾਰਥ ਜਾਗੀਰਾਂ ਉਹ ਜਾਗੀਰਾਂ ਸਨ ਜਿਹੜੀਆਂ ਧਾਰਮਿਕ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ਜਾਂ ਧਾਰਮਿਕ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ। ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਗਈਆਂ ਧਰਮਾਰਥ ਜਾਗੀਰਾਂ ਦੀ ਆਮਦਨ ਯਾਤਰੀਆਂ ਦੀ ਰਿਹਾਇਸ਼, ਉਨ੍ਹਾਂ ਦੇ ਲਈ ਲੰਗਰ ਅਤੇ ਪਵਿੱਤਰ ਸਥਾਨਾਂ ਦੀ ਦੇਖਭਾਲ ਉੱਤੇ ਖ਼ਰਚ ਕੀਤੀ ਜਾਂਦੀ ਸੀ। ਧਰਮਾਰਥ ਜਾਗੀਰਾਂ ਪੱਕੇ ਤੌਰ ‘ਤੇ ਦਿੱਤੀਆਂ ਜਾਂਦੀਆਂ ਸਨ। ਜਾਗੀਰਦਾਰੀ ਪ੍ਰਥਾ ਦੀਆਂ ਹੋਰ ਵਿਸ਼ੇਸ਼ਤਾਵਾਂ – 1. ਜਾਗੀਰਾਂ ਦਾ ਆਕਾਰ – ਸਾਰੀਆਂ ਜਾਗੀਰਾਂ ਭਾਵੇਂ ਉਹ ਕਿਸੇ ਵੀ ਵਰਗ ਨਾਲ ਸੰਬੰਧਿਤ ਸਨ ਦੇ ਆਕਾਰਾਂ ਵਿੱਚ ਬਹੁਤ ਅੰਤਰ ਸੀ, ਪਰ ਇਹ ਅੰਤਰ ਸਭ ਤੋਂ ਵੱਧ ਸੇਵਾ ਜਾਗੀਰਾਂ ਵਿੱਚ ਸੀ। ਸੇਵਾ ਜਾਗੀਰ ਇੱਕ ਪਿੰਡ ਦੇ ਬਰਾਬਰ ਜਾਂ ਉਸ ਦਾ ਕੋਈ ਹਿੱਸਾ ਜਾਂ ਕੁਝ ਏਕੜ ਤੋਂ ਲੈ ਕੇ ਸਾਰੇ ਜ਼ਿਲ੍ਹੇ ਦੇ ਸਮਾਨ ਵੱਡੀਆਂ ਵੀ ਹੋ ਸਕਦੀਆਂ ਸਨ।
2. ਜਾਗੀਰਾਂ ਦਾ ਪ੍ਰਬੰਧ – ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਂ ਤਾਂ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਆਪਣੇ ਏਜੰਟਾਂ ਦੇ ਰਾਹੀਂ ਕਰਦੇ ਸਨ। ਛੋਟੀਆਂ-ਛੋਟੀਆਂ ਜਾਗੀਰਾਂ ਦਾ ਪ੍ਰਬੰਧ ਤਾਂ ਜਾਗੀਰਦਾਰ ਆਪ ਜਾਂ ਉਸ ਦੀ ਗੈਰ-ਹਾਜ਼ਰੀ ਵਿੱਚ ਉਸ ਦੇ ਪਰਿਵਾਰ ਦੇ ਮੈਂਬਰ ਕਰਦੇ ਸਨ। ਪਰ ਬਹੁਤ ਵੱਡੀਆਂ ਜਾਗੀਰਾਂ ਜਿਹੜੀਆਂ ਕਈ ਖੇਤਰਾਂ ਵਿੱਚ ਫੈਲੀਆਂ ਹੋਈਆਂ ਸਨ ਦਾ ਪ੍ਰਬੰਧ ਜਾਗੀਰਦਾਰ ਆਪ ਇਕੱਲਿਆਂ ਨਹੀਂ ਕਰ ਸਕਦਾ ਸੀ। ਇਸ ਲਈ ਜਾਗੀਰਾਂ ਦੇ ਪ੍ਰਬੰਧ ਦੀ ਦੇਖ-ਭਾਲ ਲਈ ਉਹ ਮੁਖਤਾਰਾਂ ਨੂੰ ਨਿਯੁਕਤ ਕਰਦੇ ਸਨ। ਜਾਗੀਰਦਾਰ ਜਾਂ ਉਸ ਦੇ ਏਜੰਟ ਸਰਕਾਰ ਵੱਲੋਂ ਨਿਯਤ ਕੀਤਾ ਗਿਆ ਲਗਾਨ ਆਪਣੀ ਜਾਗੀਰ ਵਿੱਚੋਂ ਇਕੱਠਾ ਕਰਦੇ ਸਨ। ਜਾਗੀਰਦਾਰਾਂ ਨੂੰ ਇਸ ਗੱਲ ਦਾ ਖ਼ਿਆਲ ਰੱਖਣਾ ਪੈਂਦਾ ਸੀ ਕਿ ਉਸ ਅਧੀਨ ਕੰਮ ਕਰਨ ਵਾਲੇ ਕਿਸਾਨ ਜਾਂ ਕਾਮੇ ਉਸ ਤੋਂ ਨਾਰਾਜ਼ ਨਾ ਹੋਣ।
3. ਜਾਗੀਰਦਾਰਾਂ ਦੇ ਕੰਮ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰ ਨਾ ਸਿਰਫ ਆਪਣੇ ਅਧੀਨ ਜਾਗੀਰ ਵਿੱਚੋਂ ਲਗਾਨ ਇਕੱਠਾ ਕਰਨ ਦਾ ਕੰਮ ਕਰਦੇ ਸਨ ਸਗੋਂ ਉਸ ਜਾਗੀਰ ਵਿੱਚ ਰਹਿਣ ਵਾਲੇ ਲੋਕਾਂ ਦੇ ਨਿਆਂ ਸੰਬੰਧੀ ਮਾਮਲਿਆਂ ਦਾ ਫੈਸਲਾ ਵੀ ਕਰਦੇ ਸਨ। ਕਈ ਵਾਰੀ ਮਹਾਰਾਜਾ ਇਨ੍ਹਾਂ ਜਾਗੀਰਦਾਰਾਂ ਵਿੱਚੋਂ ਬਹਾਦਰ ਜਾਗੀਰਦਾਰਾਂ ਨੂੰ ਛੋਟੀਆਂ-ਮੋਟੀਆਂ ਸੈਨਿਕ ਮੁਹਿੰਮਾਂ ਦੀ ਕਮਾਂਡ ਵੀ ਦੇ ਦਿੰਦਾ ਸੀ। ਕਈ ਵਾਰੀ ਮਹਾਰਾਜਾ ਆਪਣੇ ਅਧੀਨ ਇਲਾਕਿਆਂ ਵਿੱਚੋਂ ਬਕਾਇਆ ਲਗਾਨ ਇਕੱਠਾ ਕਰਨ ਦੀ ਜ਼ਿੰਮੇਵਾਰੀ ਜਾਗੀਰਦਾਰਾਂ ਨੂੰ ਸੌਂਪ ਦਿੰਦਾ ਸੀ। ਕੁਝ ਜਾਗੀਰਦਾਰਾਂ ਨੂੰ ਕੂਟਨੀਤਿਕ ਮਿਸ਼ਨਾਂ ਲਈ ਭੇਜਿਆ ਜਾਂਦਾ ਸੀ ਅਤੇ ਕੁਝ ਹੋਰਨਾਂ ਨੂੰ ਬਾਹਰੋਂ ਆਉਣ ਵਾਲੇ ਮਹੱਤਵਪੂਰਨ ਵਿਅਕਤੀਆਂ ਦੇ ਸਵਾਗਤ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਸੀ। ਇਸ ਤਰ੍ਹਾਂ ਅਸੀਂ ਵੇਖਦੇ ਹਾਂ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਬਹੁਤ ਸਾਰੀਆਂ ਸ਼ਕਤੀਆਂ ਪ੍ਰਾਪਤ ਸਨ। ਜਾਗੀਰਦਾਰੀ ਪ੍ਰਥਾ ਦੇ ਗੁਣ – 1. ਲਗਾਨ ਇਕੱਠਾ ਕਰਨ ਦੇ ਝੰਜਟ ਤੋਂ ਮੁਕਤ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੇ ਬਹੁਤ ਸਾਰੇ ਸਿਵਿਲ ਅਤੇ ਸੈਨਿਕ ਕਰਮਚਾਰੀਆਂ ਨੂੰ ਜਾਗੀਰਾਂ ਦਿੱਤੀਆਂ ਗਈਆਂ ਸਨ। ਇਨ੍ਹਾਂ ਜਾਗੀਰਦਾਰਾਂ ਨੂੰ ਆਪਣੇ ਅਧੀਨ ਜਾਗੀਰ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰਨ ਦਾ ਅਧਿਕਾਰ ਦਿੱਤਾ ਜਾਂਦਾ ਸੀ। ਇਸ ਲਈ ਸਰਕਾਰ ਇਨ੍ਹਾਂ ਇਲਾਕਿਆਂ ਵਿੱਚੋਂ ਲਗਾਨ ਇਕੱਠਾ ਕਰਨ ਦੇ ਝੰਜਟ ਤੋਂ ਮੁਕਤ ਹੋ ਜਾਂਦੀ ਸੀ।
2. ਵਿਸ਼ਾਲ ਫ਼ੌਜ ਦਾ ਤਿਆਰ ਹੋਣਾ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਿਹੜੇ ਜਾਗੀਰਦਾਰਾਂ ਨੂੰ ਸੈਨਿਕ ਜਾਗੀਰਾਂ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਰਾਜ ਦੀ ਸੇਵਾ ਲਈ ਸੈਨਿਕ ਰੱਖਣੇ ਪੈਂਦੇ ਸਨ। ਮਹਾਰਾਜਾ ਸਮੇਂ-ਸਮੇਂ ਇਨ੍ਹਾਂ ਸੈਨਿਕਾਂ ਦਾ ਨਿਰੀਖਣ ਵੀ ਕਰਦਾ ਸੀ। ਜਾਗੀਰਦਾਰ ਲੋੜ ਪੈਣ ‘ਤੇ ਆਪਣੇ ਸੈਨਿਕਾਂ ਨੂੰ ਮਹਾਰਾਜੇ ਦੀ ਸਹਾਇਤਾ ਲਈ ਭੇਜਦੇ ਸਨ। ਜਾਗੀਰਦਾਰਾਂ ਦੇ ਸੈਨਿਕਾਂ ਸਦਕਾ ਮਹਾਰਾਜਾ ਰਣਜੀਤ ਸਿੰਘ ਦੀ ਇੱਕ ਵਿਸ਼ਾਲ ਫ਼ੌਜ ਤਿਆਰ ਹੋ ਗਈ ਸੀ।
3. ਰਾਜ ਪ੍ਰਬੰਧ ਵਿੱਚ ਸਹਾਇਤਾ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰ ਨਾ ਸਿਰਫ ਲਗਾਨ ਇਕੱਠਾ ਕਰਨ ਦਾ ਹੀ ਕੰਮ ਕਰਦੇ ਸਨ ਸਗੋਂ ਆਪਣੇ ਅਧੀਨ ਜਾਗੀਰ ਵਿੱਚ ਉਹ ਸਾਰੇ ਨਿਆਂਇਕ ਮਾਮਲਿਆਂ ਨੂੰ ਵੀ ਨਜਿੱਠਦੇ ਸਨ। ਇਨ੍ਹਾਂ ਜਾਗੀਰਦਾਰਾਂ ਨੂੰ ਨਜ਼ਰਾਨਾ ਇਕੱਠਾ ਕਰਨ ਦਾ ਅਧਿਕਾਰ ਵੀ ਦਿੱਤਾ ਜਾਂਦਾ ਸੀ। ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਛੋਟੀਆਂ-ਮੋਟੀਆਂ ਸੈਨਿਕ ਮੁਹਿੰਮਾਂ ਦੀ ਅਗਵਾਈ ਵੀ ਕਰਦੇ ਸਨ। ਇਸ ਤਰ੍ਹਾਂ ਇਹ ਜਾਗੀਰਦਾਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਚਲਾਉਣ ਵਿੱਚ ਸਹਾਇਕ ਸਿੱਧ ਹੁੰਦੇ ਸਨ।
4. ਰਣਜੀਤ ਸਿੰਘ ਦੀ ਨਿਰੰਕੁਸ਼ਤਾ ’ਤੇ ਰੋਕ – ਜਾਗੀਰਦਾਰੀ ਪ੍ਰਥਾ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਅਸੀਮਿਤ ਸ਼ਕਤੀਆਂ ਉੱਤੇ ਰੋਕ ਲਗਾਉਣ ਦਾ ਵੀ ਕੰਮ ਕੀਤਾ ਸੀ। ਕਿਉਂਕਿ ਮਹਾਰਾਜਾ ਆਪਣਾ ਰਾਜ ਪ੍ਰਬੰਧ ਚਲਾਉਣ ਵਿੱਚ ਜਾਗੀਰਦਾਰਾਂ ਦੀ ਸਹਾਇਤਾ ਪ੍ਰਾਪਤ ਕਰਦਾ ਸੀ ਇਸ ਲਈ ਉਹ ਮਨਮਰਜ਼ੀ ਦਾ ਰਾਜ ਨਹੀਂ ਕਰ ਸਕਦਾ ਸੀ। ਉਸ ਨੂੰ ਜਾਗੀਰਦਾਰਾਂ ਦੀ ਖੁਸ਼ੀ ਦਾ ਵੀ ਖ਼ਿਆਲ ਰੱਖਣਾ ਪੈਂਦਾ ਸੀ। ਜਾਗੀਰਦਾਰੀ ਪ੍ਰਣਾਲੀ ਦੇ ਔਗੁਣ – 1. ਸੈਨਾ ਵਿੱਚ ਏਕਤਾ ਦਾ ਅਭਾਵ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਕੋਲ ਆਪਣੀ ਸੈਨਾ ਹੁੰਦੀ ਸੀ। ਇਸ ਸੈਨਾ ਵਿੱਚ ਜਾਗੀਰਦਾਰ ਆਪਣੀ ਮਰਜ਼ੀ ਅਨੁਸਾਰ ਭਰਤੀ ਕਰਦੇ ਸਨ। ਹਰ ਜਾਗੀਰਦਾਰ ਅਧੀਨ ਇਨ੍ਹਾਂ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਸਿਖਲਾਈ ਇੱਕੋ ਜਿਹੀ ਨਹੀਂ ਹੁੰਦੀ ਸੀ ਜਿਸ ਕਾਰਨ ਉਨ੍ਹਾਂ ਵਿੱਚ ਆਪਸੀ ਤਾਲਮੇਲ ਨਹੀਂ ਹੁੰਦਾ ਸੀ। ਇਸ ਤੋਂ ਇਲਾਵਾ ਇਹ ਸੈਨਿਕ ਮਹਾਰਾਜੇ ਦੀ ਬਜਾਏ ਆਪਣੇ ਜਾਗੀਰਦਾਰਾਂ ਪ੍ਰਤੀ ਵਧੇਰੇ ਵਫ਼ਾਦਾਰ ਹੁੰਦੇ ਸਨ।
2. ਕਿਸਾਨਾਂ ਦਾ ਸ਼ੋਸ਼ਣ – ਜਾਗੀਰਦਾਰਾਂ ਨੂੰ ਆਪਣੇ ਅਧੀਨ ਜਾਗੀਰ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰਨ ਦਾ ਅਧਿਕਾਰ ਹੁੰਦਾ ਸੀ। ਇਹ ਜਾਗੀਰਦਾਰ ਕਿਸਾਨਾਂ ਤੋਂ ਵੱਧ ਤੋਂ ਵੱਧ ਲਗਾਨ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਸਨ। ਵੱਡੇ ਜਾਗੀਰਦਾਰ ਅਕਸਰ ਠੇਕੇਦਾਰਾਂ ਕੋਲੋਂ ਨਿਸ਼ਚਿਤ ਰਕਮ ਲੈ ਕੇ ਉਨ੍ਹਾਂ ਨੂੰ ਲਗਾਨ ਇਕੱਠਾ ਕਰਨ ਦੀ ਆਗਿਆ ਦੇ ਦਿੰਦੇ ਸਨ। ਇਹ ਠੇਕੇਦਾਰ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਕਿਸਾਨਾਂ ਦਾ ਬਹੁਤ ਸ਼ੋਸ਼ਣ ਕਰਦੇ ਸਨ।
3. ਜਾਗੀਰਦਾਰ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ – ਕਿਉਂਕਿ ਵੱਡੇ-ਵੱਡੇ ਜਾਗੀਰਦਾਰ ਬਹੁਤ ਅਮੀਰ ਹੁੰਦੇ ਸਨ ਇਸ ਲਈ ਉਹ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ। ਉਹ ਆਪਣੇ ਮਹੱਲਾਂ ਵਿੱਚ ਰੰਗ-ਰਲੀਆਂ ਅਤੇ ਜਸ਼ਨ ਮਨਾਉਂਦੇ ਰਹਿੰਦੇ ਸਨ। ਇਸ ਦਾ ਇੱਕ ਕਾਰਨ ਇਹ ਵੀ ਸੀ ਕਿ ਇਨ੍ਹਾਂ ਜਾਗੀਰਦਾਰਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਮੌਤ ਪਿੱਛੋਂ ਉਨ੍ਹਾਂ ਦੀ ਜਾਗੀਰ ਜ਼ਬਤ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਰਾਜ ਦੇ ਬਹੁਮੁੱਲੇ ਧਨ ਨੂੰ ਵਿਅਰਥ ਹੀ ਗੁਆ ਦਿੱਤਾ ਜਾਂਦਾ ਸੀ।
4. ਜਾਗੀਰਦਾਰੀ ਪ੍ਰਥਾ ਰਣਜੀਤ ਸਿੰਘ ਦੇ ਉੱਤਰਾਧਿਕਾਰੀਆਂ ਲਈ ਹਾਨੀਕਾਰਕ ਸਿੱਧ ਹੋਈ – ਮਹਾਰਾਜਾ ਰਣਜੀਤ ਸਿੰਘ ਨੇ ਜਾਗੀਰਦਾਰਾਂ ਨੂੰ ਬਹੁਤ ਸਾਰੀਆਂ ਸ਼ਕਤੀਆਂ ਸੌਂਪੀਆਂ ਹੋਈਆਂ ਸਨ। ਆਪਣੇ ਜਿਊਂਦੇ ਜੀ ਤਾਂ ਮਹਾਰਾਜੇ ਨੇ ਉਨ੍ਹਾਂ ਨੂੰ ਆਪਣੇ ਨਿਯੰਤਰਨ ਹੇਠ ਰੱਖਿਆ ਪਰ ਉਸ ਦੀ ਮੌਤ ਪਿੱਛੋਂ ਉਸ ਦੇ ਕਮਜ਼ੋਰ ਵਾਰਸਾਂ ਦੇ ਅਧੀਨ ਉਹ ਕਾਬੂ ਹੇਠ ਨਾ ਰਹੇ। ਉਨ੍ਹਾਂ ਨੇ ਰਾਜ ਵਿਰੁੱਧ ਸਾਜ਼ਸ਼ਾਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਇਹ ਗੱਲ ਸਿੱਖ ਸਾਮਰਾਜ ਲਈ ਬੜੀ ਹਾਨੀਕਾਰਕ ਸਿੱਧ ਹੋਈ। । ਭਾਵੇਂ ਜਾਗੀਰਦਾਰੀ ਪ੍ਰਥਾ ਵਿੱਚ ਵੀ ਕੁਝ ਦੋਸ਼ ਸਨ ਪਰ ਫਿਰ ਵੀ ਇਹ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਬੜੀ ਸਫਲ ਰਹੀ। ਮਹਾਰਾਜਾ ਰਣਜੀਤ ਸਿੰਘ ਦਾ ਨਿਆਂ ਪ੍ਰਬੰਧ –
Exam Tips:
a) ਜਾਗੀਰਾਂ ਦੀਆਂ ਕਿਸਮਾਂ ਦੱਸਣ ਪਿੱਛੋਂ ਗੁਣ ਅਤੇ ਔਗੁਣ ਅਲੱਗ-ਅਲੱਗ ਲਿਖੋ।
b) ਮੁਲਾਂਕਣ ਵਾਲੇ ਪ੍ਰਸ਼ਨ ਵਿੱਚ ਆਪਣਾ ਸਿੱਟਾ ਵੀ ਲਿਖੋ।
Question 4: ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਮੁੱਲਾਂਕਣ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ਬਾਰੇ ਤੁਸੀਂ ਕੀ ਜਾਣਦੇ ਹੋ? ਵਿਸਥਾਰ ਨਾਲ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਵਰਣਨ ਕਰੋ।
Answer:
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਬੜੀ ਸਾਦਾ ਸੀ। ਉਸ ਸਮੇਂ ਕਾਨੂੰਨ ਲਿਖਤੀ ਨਹੀਂ ਸਨ। ਫ਼ੈਸਲੇ ਪ੍ਰਚਲਿਤ ਪਰੰਪਰਾਵਾਂ ਅਤੇ ਧਾਰਮਿਕ ਵਿਸ਼ਵਾਸਾਂ ਦੇ ਆਧਾਰ ‘ਤੇ ਕੀਤੇ ਜਾਂਦੇ ਸਨ। ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਈਆਂ ਹੇਠ ਲਿਖੀਆਂ ਸਨ
1. ਅਦਾਲਤਾਂ – ਮਹਾਰਾਜਾ ਰਣਜੀਤ ਸਿੰਘ ਨੇ ਪਰਜਾ ਨੂੰ ਨਿਆਂ ਦੇਣ ਲਈ ਆਪਣੇ ਸਾਮਰਾਜ ਵਿੱਚ ਹੇਠ ਲਿਖੀਆਂ ਅਦਾਲਤਾਂ ਸਥਾਪਿਤ ਕੀਤੀਆਂ ਸਨ।
ਪੰਚਾਇਤ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਚਾਇਤ ਸਭ ਤੋਂ ਛੋਟੀ ਪਰ ਸਭ ਤੋਂ ਮਹੱਤਵਪੂਰਨ ਅਦਾਲਤ ਸੀ। ਪੰਚਾਇਤ ਵਿੱਚ ਆਮ ਤੌਰ ‘ਤੇ ਪੰਜ ਮੈਂਬਰ ਹੁੰਦੇ ਸਨ। ਪਿੰਡ ਦੇ ਲਗਭਗ ਸਾਰੇ ਦੀਵਾਨੀ ਅਤੇ ਫ਼ੌਜਦਾਰੀ ਮਾਮਲਿਆਂ ਦੀ ਸੁਣਵਾਈ ਪੰਚਾਇਤ ਦੁਆਰਾ ਕੀਤੀ ਜਾਂਦੀ ਸੀ। ਸਰਕਾਰ ਪੰਚਾਇਤ ਦੇ ਕੰਮ-ਕਾਜ ਵਿੱਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕਰਦੀ ਸੀ। ਕਾਜ਼ੀ ਦੀ ਅਦਾਲਤ – ਸ਼ਹਿਰਾਂ ਵਿੱਚ ਕਾਜ਼ੀ ਦੀਆਂ ਅਦਾਲਤਾਂ ਸਥਾਪਿਤ ਕੀਤੀਆਂ ਗਈਆਂ ਸਨ। ਰਣਜੀਤ ਸਿੰਘ ਦੇ ਸਮੇਂ ਸਾਰੇ ਧਰਮਾਂ ਦੇ ਲੋਕਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਜਾਂਦਾ ਸੀ। ਕਾਜ਼ੀ ਦੀ ਅਦਾਲਤ ਵਿੱਚ ਪੰਚਾਇਤਾਂ ਦੇ ਫ਼ੈਸਲਿਆਂ ਵਿਰੁੱਧ ਅਪੀਲਾਂ ਕੀਤੀਆਂ ਜਾਂਦੀਆਂ ਸਨ। ਜਾਗੀਰਦਾਰ ਦੀ ਅਦਾਲਤ – ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਜਾਗੀਰਾਂ ਦਾ ਪ੍ਰਬੰਧ ਜਾਗੀਰਦਾਰਾਂ ਦੇ ਹੱਥਾਂ ਵਿੱਚ ਹੁੰਦਾ ਸੀ। ਉਹ ਆਪਣੀਆਂ ਅਦਾਲਤਾਂ ਲਗਾਉਂਦੇ ਸਨ, ਜਿਨ੍ਹਾਂ ਵਿੱਚ ਦੀਵਾਨੀ ਅਤੇ ਫ਼ੌਜਦਾਰੀ ਦੋਹਾਂ ਤਰ੍ਹਾਂ ਦੇ ਮੁਕੱਦਮਿਆਂ ਦੇ ਫ਼ੈਸਲੇ ਕੀਤੇ ਜਾਂਦੇ ਸਨ। ਕਾਰਦਾਰ ਦੀ ਅਦਾਲਤ – ਕਾਰਦਾਰ ਪਰਗਨੇ ਦਾ ਮੁੱਖ ਅਧਿਕਾਰੀ ਹੁੰਦਾ ਸੀ। ਉਸ ਦੀ ਅਦਾਲਤ ਵਿੱਚ ਪਰਗਨੇ ਦੇ ਸਾਰੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੀ ਸੁਣਵਾਈ ਕੀਤੀ ਜਾਂਦੀ ਸੀ। ਨਾਜ਼ਿਮ ਦੀ ਅਦਾਲਤ – ਹਰ ਸੂਬੇ ਵਿੱਚ ਨਿਆਂ ਦਾ ਮੁੱਖ ਅਧਿਕਾਰੀ ਨਾਜ਼ਿਮ ਹੁੰਦਾ ਸੀ। ਉਹ ਆਮ ਤੌਰ ‘ਤੇ ਫ਼ੌਜਦਾਰੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ। ਅਦਾਲਤੀ ਦੀ ਅਦਾਲਤ – ਮਹਾਰਾਜਾ ਰਣਜੀਤ ਸਿੰਘ ਨੇ ਰਾਜ ਦੇ ਸਾਰੇ ਵੱਡੇ ਸ਼ਹਿਰਾਂ ਜਿਵੇਂ ਲਾਹੌਰ, ਅੰਮ੍ਰਿਤਸਰ, ਪਿਸ਼ਾਵਰ, ਮੁਲਤਾਨ, ਜਲੰਧਰ ਆਦਿ ਵਿੱਚ ਨਿਆਂ ਦੇਣ ਲਈ ਅਦਾਲਤੀ ਨਿਯੁਕਤ ਕੀਤੇ ਹੋਏ ਸਨ। ਉਹ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੀ ਸੁਣਵਾਈ ਕਰਦੇ ਸਨ ਅਤੇ ਆਪਣਾ ਫ਼ੈਸਲਾ ਦਿੰਦੇ ਸਨ। ਅਦਾਲਤ-ਏ-ਆਲਾ – ਲਾਹੌਰ ਵਿਖੇ ਸਥਾਪਿਤ ਅਦਾਲਤ-ਏ-ਆਲਾ ਮਹਾਰਾਜੇ ਦੀ ਅਦਾਲਤ ਤੋਂ ਥੱਲੇ ਸਭ ਤੋਂ ਵੱਡੀ ਅਦਾਲਤ ਸੀ। ਇਸ ਅਦਾਲਤ ਵਿੱਚ ਕਾਰਦਾਰ ਅਤੇ ਨਾਜ਼ਿਮ ਦੀਆਂ ਅਦਾਲਤਾਂ ਦੇ ਫ਼ੈਸਲਿਆਂ ਵਿਰੁੱਧ ਅਪੀਲਾਂ ਸੁਣੀਆਂ ਜਾਂਦੀਆਂ ਸਨ। ਇਸ ਅਦਾਲਤ ਦੇ ਫ਼ੈਸਲਿਆਂ ਦੇ ਵਿਰੁੱਧ ਅਪੀਲ ਮਹਾਰਾਜਾ ਦੀ ਅਦਾਲਤ ਵਿੱਚ ਕੀਤੀ ਜਾ ਸਕਦੀ ਸੀ। ਮਹਾਰਾਜਾ ਦੀ ਅਦਾਲਤ – ਮਹਾਰਾਜਾ ਦੀ ਅਦਾਲਤ ਰਾਜ ਦੀ ਸਭ ਤੋਂ ਵੱਡੀ ਅਦਾਲਤ ਸੀ। ਉਸ ਦੇ ਫ਼ੈਸਲੇ ਅੰਤਿਮ ਹੁੰਦੇ ਸਨ। ਫਰਿਆਦੀ ਨਿਆਂ ਲੈਣ ਲਈ ਸਿੱਧਾ ਮਹਾਰਾਜਾ ਕੋਲ ਫਰਿਆਦ ਕਰ ਸਕਦਾ ਸੀ। ਮਹਾਰਾਜਾ ਕਾਰਦਾਰਾਂ, ਨਾਜ਼ਿਮਾਂ ਅਤੇ ਅਦਾਲਤ-ਏ-ਆਲਾ ਦੇ ਫ਼ੈਸਲਿਆਂ ਵਿਰੁੱਧ ਵੀ ਅਪੀਲਾਂ ਸੁਣਦਾ ਸੀ। ਸਿਰਫ਼ ਮਹਾਰਾਜਾ ਨੂੰ ਹੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਦੇਣ ਜਾਂ ਸਜ਼ਾ ਨੂੰ ਘੱਟ ਕਰਨ ਜਾਂ ਉਸ ਨੂੰ ਮੁਆਫ਼ ਕਰਨ ਦਾ ਅਧਿਕਾਰ ਸੀ।
2. ਅਦਾਲਤਾਂ ਦੇ ਕੰਮ ਕਰਨ ਦੇ ਢੰਗ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤਾਂ ਦੀ ਕਾਰਜ ਪ੍ਰਣਾਲੀ ਸਾਦਾ ਅਤੇ ਵਿਹਾਰਿਕ ਸੀ। ਨਿਆਂ ਲੈਣ ਲਈ ਲੋਕ ਰਾਜ ਵਿੱਚ ਸਥਾਪਿਤ ਕਿਸੇ ਵੀ ਅਦਾਲਤ ਵਿੱਚ ਜਾ ਸਕਦੇ ਸਨ। ਕਾਨੂੰਨ ਲਿਖਤੀ ਨਹੀਂ ਸਨ। ਇਸ ਲਈ ਨਿਆਂਧੀਸ਼ ਪ੍ਰਚਲਿਤ ਰਸਮਾਂਰਿਵਾਜਾਂ ਜਾਂ ਧਾਰਮਿਕ ਪਰੰਪਰਾਵਾਂ ਦੇ ਅਨੁਸਾਰ ਆਪਣੇ ਫ਼ੈਸਲੇ ਸੁਣਾਉਂਦੇ ਸਨ। ਲੋਕ ਇਨ੍ਹਾਂ ਅਦਾਲਤਾਂ ਦੇ ਫ਼ੈਸਲਿਆਂ ਵਿਰੁੱਧ ਮਹਾਰਾਜੇ ਕੋਲ ਅਪੀਲ ਕਰ ਸਕਦੇ ਸਨ।
3. ਸਜ਼ਾਵਾਂ – ਮਹਾਰਾਜਾ ਰਣਜੀਤ ਸਿੰਘ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਖ਼ਿਲਾਫ਼ ਸੀ। ਮੌਤ ਦੀ ਸਜ਼ਾ ਕਿਸੇ ਅਪਰਾਧੀ ਨੂੰ ਵੀ ਨਹੀਂ ਦਿੱਤੀ ਜਾਂਦੀ ਸੀ। ਬਹੁਤੇ ਅਪਰਾਧਾਂ ਦੀ ਸਜ਼ਾ ਆਮ ਤੌਰ ‘ਤੇ ਜੁਰਮਾਨਾ ਹੀ ਹੁੰਦਾ ਸੀ। ਅੰਗ ਕੱਟਣ ਦੀ ਸਜ਼ਾ ਵੀ ਬਹੁਤ ਘੱਟ ਅਪਰਾਧੀਆਂ ਨੂੰ ਦਿੱਤੀ ਜਾਂਦੀ ਸੀ। ਇਹ ਸਜ਼ਾ ਉਨ੍ਹਾਂ ਅਪਰਾਧੀਆਂ ਨੂੰ ਦਿੱਤੀ ਜਾਂਦੀ ਸੀ ਜੋ ਵਾਰ-ਵਾਰ ਅਪਰਾਧ ਕਰਦੇ ਰਹਿੰਦੇ ਸਨ।
4. ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀ ਪੜਚੋਲ – (ੳ) ਔਗੁਣ – ਨਿਆਂ ਨੂੰ ਵੇਚਿਆ ਜਾਂਦਾ ਸੀ – ਸਰਕਾਰ ਨੇ ਨਿਆਂ ਨੂੰ ਆਪਣੀ ਆਮਦਨ ਦਾ ਇੱਕ ਸਾਧਨ ਬਣਾਇਆ ਹੋਇਆ ਸੀ। ਸਰਕਾਰ ਨੂੰ ਧਨ ਦੇ ਕੇ ਸਜ਼ਾ ਤੋਂ ਬਚਿਆ ਜਾ ਸਕਦਾ ਸੀ। ਅਦਾਲਤਾਂ ਦੇ ਅਧਿਕਾਰ ਸਪੱਸ਼ਟ ਨਹੀਂ ਸਨ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤਾਂ ਦੇ ਅਧਿਕਾਰ ਸਪੱਸ਼ਟ ਨਹੀਂ ਸਨ। ਇਸ ਲਈ ਲੋਕਾਂ ਨਾਲ ਠੀਕ ਨਿਆਂ ਨਹੀਂ ਸੀ ਕੀਤਾ ਜਾ ਸਕਦਾ। ਕੋਈ ਲਿਖਤੀ ਕਾਨੂੰਨ ਨਹੀਂ ਸੀ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਨੂੰਨ ਲਿਖਤੀ ਨਹੀਂ ਸਨ। ਇਸ ਕਾਰਨ ਨਿਆਂਧੀਸ਼ ਕਈ ਵਾਰੀ ਆਪਣੀ ਮਰਜ਼ੀ ਕਰ ਜਾਂਦੇ ਸਨ। (ਅ) ਗੁਣ – ਨਿਆਂ ਨੂੰ ਵੇਚਿਆ ਨਹੀਂ ਜਾਂਦਾ ਸੀ – ਜ਼ਿਆਦਾਤਰ ਇਤਿਹਾਸਕਾਰਾਂ ਨੇ ਇਸ ਵਿਚਾਰ ਦਾ ਖੰਡਨ ਕੀਤਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਿਆਂ ਨੂੰ ਵੇਚਿਆ ਜਾਂਦਾ ਸੀ। ਛੇਤੀ ਅਤੇ ਸਸਤਾ ਨਿਆਂ – ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦਾ ਇੱਕ ਪ੍ਰਮੁੱਖ ਗੁਣ ਇਹ ਸੀ ਕਿ ਉਸ ਸਮੇਂ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਮਿਲਦਾ ਸੀ। ਕਾਨੂੰਨ ਪਰੰਪਰਾਵਾਂ ‘ਤੇ ਆਧਾਰਿਤ ਸਨ – ਨਿਆਂਧੀਸ਼ ਆਪਣੇ ਫ਼ੈਸਲੇ ਸਮਾਜ ਵਿੱਚ ਪ੍ਰਚਲਿਤ ਰਸਮਾਂ-ਰਿਵਾਜਾਂ ਅਤੇ ਧਾਰਮਿਕ ਪਰੰਪਰਾਵਾਂ ਦੇ ਆਧਾਰ ‘ਤੇ ਦਿੰਦੇ ਸਨ। ਲੋਕ ਇਨ੍ਹਾਂ ਰਸਮਾਂ ਦਾ ਬਹੁਤ ਸਤਿਕਾਰ ਕਰਦੇ ਸਨ। ਨਿਆਂਧੀਸ਼ਾਂ ਉੱਤੇ ਸਖ਼ਤ ਨਿਗਰਾਨੀ – ਮਹਾਰਾਜਾ ਰਣਜੀਤ ਸਿੰਘ ਨਿਆਂਧੀਸ਼ਾਂ ਉੱਤੇ ਸਖ਼ਤ ਨਿਗਰਾਨੀ ਰੱਖਦਾ ਸੀ ਤਾਂ ਜੋ ਉਹ ਠੀਕ ਤਰ੍ਹਾਂ ਨਿਆਂ ਕਰਨ।
Exam Tips:
a) ਅਦਾਲਤਾਂ ਦੇ ਪੱਧਰ, ਸਜ਼ਾਵਾਂ ਅਤੇ ਗੁਣ-ਔਗੁਣ ਕ੍ਰਮ ਨਾਲ ਲਿਖੋ।
b) ਛੇਤੀ ਅਤੇ ਸਸਤੇ ਨਿਆਂ ਨੂੰ ਇੱਕ ਮੁੱਖ ਗੁਣ ਵਜੋਂ ਲਿਖੋ।
Question 5: ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦਾ ਵਿਸਥਾਰਪੂਰਵਕ ਵਰਣਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੇ ਗੁਣ ਅਤੇ ਔਗੁਣ ਬਿਆਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦਾ ਵਰਣਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੱਸੋ।
Answer:
ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖਾਂ ਦੀ ਸੈਨਿਕ ਪ੍ਰਣਾਲੀ ਬੜੀ ਦੋਸ਼ਪੂਰਨ ਸੀ। ਸੈਨਿਕਾਂ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ। ਉਨ੍ਹਾਂ ਨੂੰ ਨਾ ਤਾਂ ਕੋਈ ਪਰੇਡ ਕਰਵਾਈ ਜਾਂਦੀ ਸੀ ਅਤੇ ਨਾ ਹੀ ਕਿਸੇ ਕਿਸਮ ਦੀ ਕੋਈ ਸਿਖਲਾਈ ਦਿੱਤੀ ਜਾਂਦੀ ਸੀ। ਘੋੜਿਆਂ ਨੂੰ ਦਾਗਣ ਦਾ ਕੋਈ ਰਿਵਾਜ ਨਹੀਂ ਸੀ। ਸੈਨਿਕਾਂ ਨੂੰ ਨਕਦ ਤਨਖ਼ਾਹ ਨਹੀਂ ਦਿੱਤੀ ਜਾਂਦੀ ਸੀ। ਸਿੱਟੇ ਵਜੋਂ ਸੈਨਿਕ ਯੁੱਧ ਵੱਲ ਘੱਟ ਅਤੇ ਲੁੱਟਮਾਰ ਵੱਲ ਵਧੇਰੇ ਧਿਆਨ ਦਿੰਦੇ ਸਨ। ਅਜਿਹੀ ਫ਼ੌਜ ਨੂੰ ਸਹੀ ਅਰਥਾਂ ਵਿੱਚ ਕੋਈ ਫ਼ੌਜ ਨਹੀਂ ਕਿਹਾ ਜਾ ਸਕਦਾ ਸੀ। ਰਣਜੀਤ ਸਿੰਘ ਪੰਜਾਬ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਦੇ ਸੁਪਨੇ ਦੇਖ ਰਿਹਾ ਸੀ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਸ ਨੇ ਇੱਕ ਸ਼ਕਤੀਸ਼ਾਲੀ ਅਤੇ ਅਨੁਸ਼ਾਸਿਤ ਫ਼ੌਜ ਦੀ ਲੋੜ ਮਹਿਸੂਸ ਕੀਤੀ। ਇਸੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਫ਼ੌਜ ਦਾ ਆਧੁਨਿਕੀਕਰਨ ਕਰਨ ਦਾ ਫ਼ੈਸਲਾ ਕੀਤਾ। ਇਸ ਫ਼ੌਜ ਵਿੱਚ ਭਾਰਤੀ ਅਤੇ ਯੂਰਪੀਅਨ ਦੋਹਾਂ ਪ੍ਰਣਾਲੀਆਂ ਦਾ ਬੜੇ ਸੁਚੱਜੇ ਢੰਗ ਨਾਲ ਸੁਮੇਲ ਕੀਤਾ ਗਿਆ ਸੀ। ਇਸ ਸੈਨਾ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ।
ਫ਼ੌਜ ਦੀ ਵੰਡ – ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਸੈਨਾ ਦੋ ਭਾਗਾਂ(i) ਫ਼ੌਜ-ਏ-ਆਇਨ (ਨਿਯਮਿਤ ਸੈਨਾ) ਅਤੇ (ii) ਫ਼ੌਜ-ਏ-ਬੇਕਵਾਇਦ (ਅਨਿਯਮਿਤ ਸੈਨਾ) ਵਿੱਚ ਵੰਡੀ ਹੋਈ ਸੀ। ਇਨ੍ਹਾਂ ਭਾਗਾਂ ਦਾ ਵਰਣਨ ਅੱਗੇ ਲਿਖੇ ਅਨੁਸਾਰ ਹੈ।
ਫ਼ੌਜ-ਏ-ਆਇਨ – ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਫ਼ੌਜ-ਏ-ਆਇਨ ਕਿਹਾ ਜਾਂਦਾ ਸੀ। ਇਸ ਦੇ ਤਿੰਨ ਹਿੱਸੇ ਸਨ(i) ਪਿਆਦਾ ਜਾਂ ਪੈਦਲ ਸੈਨਾ (ii) ਘੋੜਸਵਾਰ ਸੈਨਾ ਅਤੇ (iii) ਤੋਪਖ਼ਾਨਾ।
1. ਪੈਦਲ ਸੈਨਾ – ਮਹਾਰਾਜਾ ਰਣਜੀਤ ਸਿੰਘ ਪੈਦਲ ਸੈਨਾ ਦੇ ਮਹੱਤਵ ਤੋਂ ਚੰਗੀ ਤਰ੍ਹਾਂ ਜਾਣੂ ਸੀ। ਸਿੱਟੇ ਵਜੋਂ ਉਸ ਦੇ ਸ਼ਾਸਨਕਾਲ ਵਿੱਚ ਪੈਦਲ ਸੈਨਾ ਦੀ ਭਰਤੀ ਦਾ ਸਿਲਸਿਲਾ ਜੋ 1805 ਈ. ਤੋਂ ਬਾਅਦ ਸ਼ੁਰੂ ਹੋਇਆ ਸੀ ਉਹ ਮਹਾਰਾਜੇ ਦੇ ਅੰਤ ਤਕ ਜਾਰੀ ਰਿਹਾ। ਸ਼ੁਰੂ ਵਿੱਚ ਇਸ ਸੈਨਾ ਵਿੱਚ ਸਿੱਖਾਂ ਦੀ ਗਿਣਤੀ ਨਾਂ-ਮਾਤਰ ਸੀ। ਇਸ ਦਾ ਕਾਰਨ ਇਹ ਸੀ ਕਿ ਉਹ ਇਸ ਸੈਨਾ ਨੂੰ ਨਫ਼ਰਤ ਦੀ ਨਜ਼ਰ ਨਾਲ ਵੇਖਦੇ ਸਨ। ਇਸ ਲਈ ਸ਼ੁਰੂ ਵਿੱਚ ਮਹਾਰਾਜੇ ਨੇ ਪਠਾਣਾਂ ਅਤੇ ਗੋਰਖਿਆਂ ਨੂੰ ਇਸ ਸੈਨਾ ਵਿੱਚ ਭਰਤੀ ਕੀਤਾ। 1822 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਇਸ ਸੈਨਾ ਨੂੰ ਚੰਗੇਰੀ ਸਿਖਲਾਈ ਦੇਣ ਲਈ ਜਨਰਲ ਵੈਂਤੂਰਾ ਨੂੰ ਨਿਯੁਕਤ ਕੀਤਾ। 1838-39 ਈ. ਵਿੱਚ ਇਸ ਸੈਨਾ ਦੀ ਗਿਣਤੀ 26,617 ਹੋ ਗਈ ਸੀ।
2. ਘੋੜਸਵਾਰ – ਅਨੁਸ਼ਾਸਿਤ ਸੈਨਾ ਦਾ ਭਾਗ ਹੋਣ ਕਾਰਨ ਸ਼ੁਰੂ ਵਿੱਚ ਸਿੱਖ ਇਸ ਸੈਨਾ ਵਿੱਚ ਵੀ ਭਰਤੀ ਨਾ ਹੋਏ। ਸ਼ੁਰੂ ਵਿੱਚ ਇਸ ਸੈਨਾ ਵਿੱਚ ਪਠਾਣ, ਰਾਜਪੂਤ ਅਤੇ ਡੋਗਰਿਆਂ ਆਦਿ ਨੂੰ ਭਰਤੀ ਕੀਤਾ ਗਿਆ। ਪਰ ਬਾਅਦ ਵਿੱਚ ਕੁਝ ਸਿੱਖ ਵੀ ਇਸ ਵਿੱਚ ਭਰਤੀ ਹੋ ਗਏ। 1822 ਈ. ਵਿੱਚ ਘੋੜਸਵਾਰ ਸੈਨਿਕਾਂ ਨੂੰ ਸਿਖਲਾਈ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਜਨਰਲ ਅਲਾਰਡ ਨੂੰ ਨਿਯੁਕਤ ਕੀਤਾ। ਉਸ ਦੀ ਅਗਵਾਈ ਹੇਠ ਛੇਤੀ ਹੀ ਘੋੜਸਵਾਰ ਸੈਨਾ ਕਾਫ਼ੀ ਸ਼ਕਤੀਸ਼ਾਲੀ ਬਣ ਗਈ। 1838-39 ਈ. ਵਿੱਚ ਘੋੜਸਵਾਰ ਸੈਨਿਕਾਂ ਦੀ ਗਿਣਤੀ 4090 ਸੀ।
3. ਤੋਪਖ਼ਾਨਾ – ਤੋਪਖ਼ਾਨਾ ਮਹਾਰਾਜੇ ਦੀ ਸੈਨਾ ਦੀ ਵਿਸ਼ੇਸ਼ ਅੰਗ ਸੀ। ਸ਼ੁਰੂ ਵਿੱਚ ਇਹ ਪੈਦਲ ਸੈਨਾ ਦਾ ਹੀ ਇੱਕ ਅੰਗ ਸੀ। 1810 ਈ. ਵਿੱਚ ਤੋਪਖ਼ਾਨੇ ਦਾ ਵੱਖਰਾ ਵਿਭਾਗ ਖੋਲ੍ਹਿਆ ਗਿਆ। ਯੂਰਪੀ ਢੰਗ ਦੀ ਸਿਖਲਾਈ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਨੇ ਜਨਰਲ ਕੋਰਟ ਅਤੇ ਗਾਰਡਨਰ ਨੂੰ ਇਸ ਵਿਭਾਗ ਵਿੱਚ ਭਰਤੀ ਕੀਤਾ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਹੀ ਇਸ ਵਿਭਾਗ ਨੇ ਮਹੱਤਵਪੂਰਨ ਉੱਨਤੀ ਕਰ ਲਈ ਸੀ। ਇਸ ਵਿਭਾਗ ਨੂੰ ਚਾਰ ਭਾਗਾਂ ਤੋਪਖ਼ਾਨਾ-ਏ-ਅਸਪੀ, ਤੋਪਖ਼ਾਨਾ-ਏ-ਫੀਲੀ, ਤੋਪਖ਼ਾਨਾ-ਏ-ਗਾਵੀ ਅਤੇ ਤੋਪਖ਼ਾਨਾ-ਏ-ਸ਼ੁਤਰੀ ਵਿੱਚ ਵੰਡਿਆ ਗਿਆ ਸੀ। ਤੋਪਖ਼ਾਨਾ-ਏ-ਫੀਲੀ ਵਿੱਚ ਬਹੁਤ ਭਾਰੀਆਂ ਤੋਪਾਂ ਸਨ ਅਤੇ ਇਨ੍ਹਾਂ ਨੂੰ ਹਾਥੀਆਂ ਨਾਲ ਖਿੱਚਿਆ ਜਾਂਦਾ ਸੀ। ਤੋਪਖ਼ਾਨਾ-ਏ-ਸ਼ੁਤਰੀ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਊਠਾਂ ਦੁਆਰਾ ਖਿੱਚਿਆ ਜਾਂਦਾ ਸੀ। ਤੋਪਖ਼ਾਨਾ-ਏ-ਅਸਪੀ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਘੋੜਿਆਂ ਦੁਆਰਾ ਖਿੱਚਿਆ ਜਾਂਦਾ ਸੀ। ਤੋਪਖ਼ਾਨਾ-ਏ-ਗਾਵੀ ਵਿੱਚ ਉਹ ਤੋਪਾਂ ਸਨ ਜਿਨ੍ਹਾਂ ਨੂੰ ਬਲਦਾਂ ਦੁਆਰਾ ਖਿੱਚਿਆ ਜਾਂਦਾ ਸੀ। ਫ਼ੌਜ-ਏ-ਖ਼ਾਸ – ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ। ਇਸ ਫ਼ੌਜ ਨੂੰ ਜਨਰਲ ਵੈਂਤੂਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਫ਼ੌਜ ਵਿੱਚ ਪੈਦਲ ਫ਼ੌਜ ਦੀਆਂ ਚਾਰ ਬਟਾਲੀਅਨਾਂ, ਘੋੜਸਵਾਰ ਫ਼ੌਜ ਦੀਆਂ ਦੋ ਰਜਮੈਂਟਾਂ ਅਤੇ 24 ਤੋਪਾਂ ਦਾ ਇੱਕ ਤੋਪਖ਼ਾਨਾ ਸ਼ਾਮਲ ਸੀ। ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ ਸਨ। ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ। ਇਸੇ ਲਈ ਇਸ ਫ਼ੌਜ ਨੂੰ ਫ਼ੌਜ-ਏ-ਖ਼ਾਸ ਕਿਹਾ ਜਾਂਦਾ ਸੀ। ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ। ਫ਼ੌਜ-ਏ-ਬੇਕਵਾਇਦ – ਫ਼ੌਜ-ਏ-ਬੇਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ। ਇਹ ਫ਼ੌਜ ਚਾਰਾਂ ਭਾਗਾਂ (i) ਘੋੜ-ਚੜ੍ਹੇ (ii) ਫ਼ੌਜ-ਏ-ਕਿਲ੍ਹਾਜਾਤ (iii) ਅਕਾਲੀ ਅਤੇ (iv) ਜਾਗੀਰਦਾਰੀ ਫ਼ੌਜ ਵਿੱਚ ਵੰਡੀ ਹੋਈ ਸੀ। ਇਨ੍ਹਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ:
1. ਘੋੜ-ਚੜ੍ਹੇ – ਘੋੜ-ਚੜ੍ਹੇ ਬੇਕਵਾਇਦ ਸੈਨਾ ਦਾ ਇੱਕ ਮਹੱਤਵਪੂਰਨ ਭਾਗ ਸੀ। ਇਹ ਦੋ ਭਾਗਾਂ ਵਿੱਚ ਵੰਡੇ ਹੋਏ ਸਨ- (i) ਘੋੜ-ਚੜ੍ਹੇ ਖ਼ਾਸ – ਇਸ ਵਿੱਚ ਰਾਜ ਦਰਬਾਰੀਆਂ ਦੇ ਰਿਸ਼ਤੇਦਾਰਾਂ ਅਤੇ ਉੱਚ ਖ਼ਾਨਦਾਨਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਲ ਸਨ। (ii) ਮਿਸਲਦਾਰ – ਇਸ ਵਿੱਚ ਉਹ ਸੈਨਿਕ ਸ਼ਾਮਲ ਸਨ ਜਿਹੜੇ ਮਿਸਲਾਂ ਦੇ ਸਮੇਂ ਤੋਂ ਸੈਨਿਕ ਚਲੇ ਆ ਰਹੇ ਸਨ। ਘੋੜ-ਚੜ੍ਹੇ ਖ਼ਾਸ ਦੇ ਮੁਕਾਬਲੇ ਵਿੱਚ ਮਿਸਲਦਾਰਾਂ ਦਾ ਅਹੁਦਾ ਘੱਟ ਮਹੱਤਵਪੂਰਨ ਸੀ। ਇਨ੍ਹਾਂ ਦੇ ਲੜਨ ਦਾ ਢੰਗ ਪੁਰਾਣਾ ਸੀ। 1838-39 ਈ. ਵਿੱਚ ਘੋੜ-ਚੜ੍ਹਿਆਂ ਦੀ ਗਿਣਤੀ 10,795 ਸੀ।
2. ਫ਼ੌਜ-ਏ-ਕਿਲ੍ਹਾਜਾਤ – ਕਿਲ੍ਹਿਆਂ ਦੀ ਰੱਖਿਆ ਲਈ ਮਹਾਰਾਜਾ ਰਣਜੀਤ ਸਿੰਘ ਕੋਲ ਇੱਕ ਵੱਖਰੀ ਫ਼ੌਜ ਸੀ, ਜਿਸ ਨੂੰ ਫ਼ੌਜ-ਏ-ਕਿਲ੍ਹਾਜਾਤ ਕਿਹਾ ਜਾਂਦਾ ਸੀ। ਹਰੇਕ ਕਿਲ੍ਹੇ ਵਿੱਚ ਕਿਲ੍ਹਾਜਾਤ ਸੈਨਿਕਾਂ ਦੀ ਗਿਣਤੀ ਕਿਲ੍ਹੇ ਦੇ ਮਹੱਤਵ ਅਨੁਸਾਰ ਵੱਖੋ-ਵੱਖਰੀ ਹੁੰਦੀ ਸੀ। ਕਿਲ੍ਹੇ ਦੇ ਕਮਾਨ ਅਫ਼ਸਰ ਨੂੰ ਕਿਲ੍ਹੇਦਾਰ ਕਿਹਾ ਜਾਂਦਾ ਸੀ।
3. ਅਕਾਲੀ – ਅਕਾਲੀ ਆਪਣੇ ਆਪ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਸਮਝਦੇ ਸਨ। ਇਨ੍ਹਾਂ ਨੂੰ ਹਮੇਸ਼ਾਂ ਭਿਆਨਕ ਮੁਹਿੰਮਾਂ ਵਿੱਚ ਭੇਜਿਆ ਜਾਂਦਾ ਸੀ। ਉਹ ਹਮੇਸ਼ਾਂ ਹਥਿਆਰਬੰਦ ਹੋ ਕੇ ਘੁੰਮਦੇ ਰਹਿੰਦੇ ਸਨ। ਉਹ ਕਿਸੇ ਤਰ੍ਹਾਂ ਦੀ ਸੈਨਿਕ ਸਿਖਲਾਈ ਜਾਂ ਪਰੇਡ ਦੇ ਵਿਰੁੱਧ ਸਨ। ਉਹ ਧਰਮ ਦੇ ਨਾਂ ‘ਤੇ ਲੜਦੇ ਸਨ। ਉਨ੍ਹਾਂ ਦੀ ਗਿਣਤੀ 3,000 ਦੇ ਕਰੀਬ ਸੀ। ਅਕਾਲੀ ਫੂਲਾ ਸਿੰਘ ਅਤੇ ਅਕਾਲੀ ਸਾਧੂ ਸਿੰਘ ਉਨ੍ਹਾਂ ਦੇ ਪ੍ਰਸਿੱਧ ਨੇਤਾ ਸਨ।
4. ਜਾਗੀਰਦਾਰੀ ਫੌਜ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ‘ਤੇ ਇਹ ਸ਼ਰਤ ਲਗਾਈ ਗਈ ਸੀ ਕਿ ਉਹ ਮਹਾਰਾਜੇ ਨੂੰ ਲੋੜ ਪੈਣ ‘ਤੇ ਸੈਨਿਕ ਸਹਾਇਤਾ ਦੇਣ। ਇਸ ਲਈ ਜਾਗੀਰਦਾਰ ਰਾਜ ਦੀ ਸਹਾਇਤਾ ਲਈ ਪੈਦਲ ਅਤੇ ਘੋੜਸਵਾਰ ਸੈਨਿਕ ਰੱਖਦੇ ਸਨ। ਸਮੇਂ-ਸਮੇਂ ਸਿਰ ਇਨ੍ਹਾਂ ਸੈਨਿਕਾਂ ਦਾ ਰਾਜ ਵੱਲੋਂ ਨਿਰੀਖਣ ਕੀਤਾ ਜਾਂਦਾ ਸੀ। ਹੋਰ ਵਿਸ਼ੇਸ਼ਤਾਵਾਂ – ਫ਼ੌਜ ਦੀ ਕੁਲ ਗਿਣਤੀ – ਜ਼ਿਆਦਾਤਰ ਇਤਿਹਾਸਕਾਰ ਇਸ ਵਿਚਾਰ ਨਾਲ ਸਹਿਮਤ ਹਨ ਕਿ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੀ ਕੁਲ ਗਿਣਤੀ 75,000 ਤੋਂ 1,00,000 ਦੇ ਵਿਚਕਾਰ ਸੀ। ਰਚਨਾ – ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕ ਸ਼ਾਮਲ ਸਨ। ਇਨ੍ਹਾਂ ਵਿੱਚ ਸਿੱਖ, ਰਾਜਪੂਤ, ਬ੍ਰਾਹਮਣ, ਖੱਤਰੀ, ਮੁਸਲਮਾਨ, ਗੋਰਖੇ ਅਤੇ ਪੂਰਬੀਆਂ ਹਿੰਦੁਸਤਾਨੀ ਸ਼ਾਮਲ ਸਨ। ਭਰਤੀ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਭਰਤੀ ਬਿਲਕੁਲ ਲੋਕਾਂ ਦੀ ਮਰਜ਼ੀ ਅਨੁਸਾਰ ਸੀ। ਕੇਵਲ ਸਿਹਤਵੰਦ ਵਿਅਕਤੀਆਂ ਨੂੰ ਹੀ ਫ਼ੌਜ ਵਿੱਚ ਭਰਤੀ ਕੀਤਾ ਜਾਂਦਾ ਸੀ। ਅਫ਼ਸਰਾਂ ਦੀ ਭਰਤੀ ਦਾ ਕੰਮ ਕੇਵਲ ਮਹਾਰਾਜੇ ਦੇ ਹੱਥਾਂ ਵਿੱਚ ਸੀ। ਤਨਖ਼ਾਹ – ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸੈਨਿਕਾਂ ਨੂੰ ਜਾਂ ਤਾਂ ਜਾਗੀਰਾਂ ਦੇ ਰੂਪ ਵਿੱਚ ਜਾਂ ਜਿਣਸ ਦੇ ਰੂਪ ਵਿੱਚ ਤਨਖ਼ਾਹ ਦਿੱਤੀ ਜਾਂਦੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਸੈਨਿਕਾਂ ਨੂੰ ਨਕਦ ਤਨਖ਼ਾਹ ਦੇਣ ਦਾ ਰਿਵਾਜ ਸ਼ੁਰੂ ਕੀਤਾ। ਪਦ ਉੱਨਤੀਆਂ – ਮਹਾਰਾਜਾ ਰਣਜੀਤ ਸਿੰਘ ਆਪਣੇ ਸੈਨਿਕਾਂ ਨੂੰ ਕੇਵਲ ਕਾਬਲੀਅਤ ਦੇ ਆਧਾਰ ‘ਤੇ ਪਦ ਉੱਨਤੀਆਂ ਦਿੰਦਾ ਸੀ। ਪਦ ਉੱਨਤੀਆਂ ਦੇਣ ਸਮੇਂ ਮਹਾਰਾਜਾ ਕਿਸੇ ਸੈਨਿਕ ਨਾਲ ਜਾਤ-ਪਾਤ ਜਾਂ ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਕਰਦਾ ਸੀ। ਇਨਾਮ ਅਤੇ ਖਿਤਾਬ – ਮਹਾਰਾਜਾ ਰਣਜੀਤ ਸਿੰਘ ਹਰ ਸਾਲ ਲਾਹੌਰ ਦਰਬਾਰ ਦੀ ਸ਼ਾਨਦਾਰ ਸੇਵਾ ਕਰਨ ਵਾਲੇ ਸੈਨਿਕਾਂ ਨੂੰ ਅਤੇ ਲੜਾਈ ਦੇ ਮੈਦਾਨ ਵਿੱਚ ਬਹਾਦਰੀ ਵਿਖਾਉਣ ਵਾਲੇ ਸੈਨਿਕਾਂ ਨੂੰ ਲੱਖਾਂ ਰੁਪਏ ਇਨਾਮ ਅਤੇ ਉੱਚੇ ਖਿਤਾਬ ਦਿੰਦਾ ਸੀ। ਅਨੁਸ਼ਾਸਨ – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ ਵਿੱਚ ਬੜਾ ਸਖ਼ਤ ਅਨੁਸ਼ਾਸਨ ਕਾਇਮ ਕੀਤਾ ਗਿਆ ਸੀ। ਫ਼ੌਜ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਨਿਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। ਉੱਪਰ ਦਿੱਤੇ ਵੇਰਵਿਆਂ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਅਣਥੱਕ ਯਤਨਾਂ ਸਦਕਾ ਇੱਕ ਸ਼ਕਤੀਸ਼ਾਲੀ ਅਤੇ ਕੁਸ਼ਲ ਸੈਨਾ ਦੀ · ਸਥਾਪਨਾ ਕੀਤੀ। ਇਹ ਸਚ-ਮੁੱਚ ਹੀ ਉਸ ਦੀ ਇੱਕ ਮਹਾਨ ਸਫਲਤਾ ਸੀ। ਜਨਰਲ ਸਰ ਚਾਰਲਸ ਗਫ਼ ਅਤੇ ਆਰਥਰ ਡੀ. ਇਨਸ ਦਾ ਕਹਿਣਾ ਹੈ, . ‘‘ਭਾਰਤ ਵਿੱਚ ਅਸੀਂ ਜਿਹੜੀਆਂ ਸੈਨਾਵਾਂ ਦਾ ਮੁਕਾਬਲਾ ਕੀਤਾ ਉਨ੍ਹਾਂ ਵਿੱਚੋਂ ਸਿੱਖ ਫ਼ੌਜ ਸਭ ਤੋਂ ਵੱਧ ਕੁਸ਼ਲ ਸੀ ਅਤੇ ਇਸ ਨੂੰ ਹਰਾਉਣਾ ਸਭ ਤੋਂ ਵੱਧ ਔਖਾ ਸੀ।’’1
Exam Tips:
a) ਫ਼ੌਜ ਦੀ ਵੰਡ ਦਾ ਚਾਰਟ ਬਣਾ ਕੇ ਸਿਰਲੇਖ ਵਾਰ ਲਿਖੋ: ਆਇਨ, ਖ਼ਾਸ ਅਤੇ ਬੇਕਵਾਇਦ।
b) ਯੂਰਪੀ ਅਫ਼ਸਰਾਂ ਦੇ ਨਾਂ ਅਤੇ ਫ਼ੌਜ ਦੀ ਗਿਣਤੀ ਜ਼ਰੂਰ ਲਿਖੋ।
c) ਗੁਣ ਅਤੇ ਔਗੁਣ ਪੁੱਛੇ ਹੋਣ ਤਾਂ ਦੋਹਾਂ ਦਾ ਜ਼ਿਕਰ ਕਰੋ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਦੀ ਰੂਪ-ਰੇਖਾ ਬਿਆਨ ਕਰੋ।
Answer:
ਮਹਾਰਾਜਾ ਰਣਜੀਤ ਸਿੰਘ ਅਸੀਮ ਸ਼ਕਤੀਆਂ ਦਾ ਮਾਲਕ ਸੀ। ਉਸ ਦੇ ਮੁੱਖ ’ਚੋਂ ਨਿਕਲਿਆ ਹਰ ਸ਼ਬਦ ਕਾਨੂੰਨ ਸਮਝਿਆ ਜਾਂਦਾ ਸੀ। ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ, ਮੁੱਖ ਸੈਨਾਪਤੀ ਅਤੇ ਡਿਉੜੀਵਾਲਾ ਪ੍ਰਮੁੱਖ ਸਨ। ਇਨ੍ਹਾਂ ਮੰਤਰੀਆਂ ਦੀ ਸਲਾਹ ਨੂੰ ਮੰਨਣਾ ਜਾਂ ਨਾ ਮੰਨਣਾ ਰਣਜੀਤ ਸਿੰਘ ਦੀ ਮਰਜ਼ੀ ‘ਤੇ ਨਿਰਭਰ ਕਰਦਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ ਕੁਝ ਦਫ਼ਤਰਾਂ ਦੀ ਸਥਾਪਨਾ ਕੀਤੀ ਸੀ।
Exam Tips:
a) ਮਹਾਰਾਜੇ ਦੀਆਂ ਸ਼ਕਤੀਆਂ ਅਤੇ ਮੰਤਰੀਆਂ ਦਾ ਸੰਖੇਪ ਜ਼ਿਕਰ ਕਰੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਕੇਂਦਰੀ ਸ਼ਾਸਨ ਵਿੱਚ ਮਹਾਰਾਜੇ ਦੀ ਸਥਿਤੀ ਕਿਹੋ ਜਿਹੀ ਸੀ?
ਜਾਂ
ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਸਰੂਪ ਕੀ ਸੀ?
Answer:
ਮਹਾਰਾਜਾ ਰਾਜ ਦਾ ਮੁਖੀ ਸੀ। ਉਹ ਸਾਰੀਆਂ ਸ਼ਕਤੀਆਂ ਦਾ ਸੋਮਾ ਸੀ। ਉਹ ਰਾਜ ਦੇ ਮੰਤਰੀਆਂ, ਉੱਚ ਸੈਨਿਕ ਅਤੇ ਗੈਰ-ਸੈਨਿਕ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਦਾ ਸੀ। ਉਹ ਮੁੱਖ ਸੈਨਾਪਤੀ ਸੀ ਤੇ ਰਾਜ ਦੀ ਸਾਰੀ ਫ਼ੌਜ ਉਸ ਦੇ ਇਸ਼ਾਰੇ ‘ਤੇ ਚਲਦੀ ਸੀ। ਉਹ ਰਾਜ ਦਾ ਮੁੱਖ ਨਿਆਂਧੀਸ਼ ਵੀ ਸੀ ਤੇ ਉਸ ਦੇ ਮੂੰਹ ਵਿੱਚੋਂ ਨਿਕਲਿਆ ਹੋਇਆ ਹਰ ਸ਼ਬਦ ਲੋਕਾਂ ਲਈ ਕਾਨੂੰਨ ਬਣ ਜਾਂਦਾ ਸੀ। ਮਹਾਰਾਜੇ ਨੂੰ ਕਿਸੇ ਵੀ ਸ਼ਾਸਕ ਨਾਲ ਯੁੱਧ ਜਾਂ ਸੰਧੀ ਦੀ ਘੋਸ਼ਣਾ ਕਰਨ ਦਾ ਪੂਰਨ ਅਧਿਕਾਰ ਪ੍ਰਾਪਤ ਸੀ।
Exam Tips:
a) ਮਹਾਰਾਜੇ ਦੀਆਂ ਤਿੰਨ-ਚਾਰ ਪ੍ਰਮੁੱਖ ਸ਼ਕਤੀਆਂ ਲਿਖੋ।
Question 3: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਾਂਤਕ ਪ੍ਰਬੰਧ ’ਤੇ ਇੱਕ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਪ੍ਰਾਂਤਕ ਪ੍ਰਬੰਧ ਕਿਹੋ ਜਿਹਾ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਵਿੱਚ ਨਾਜ਼ਿਮ ਦੀ ਸਥਿਤੀ ਕੀ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ ਚਾਰ ਮਹੱਤਵਪੂਰਨ ਸੂਬਿਆਂ
1. ਸੂਬਾ-ਏ-ਲਾਹੌਰ, 2. ਸੂਬਾ-ਏ-ਮੁਲਤਾਨ, 3. ਸੂਬਾ-ਏ-ਕਸ਼ਮੀਰ, 4. ਸੂਬਾ-ਏ-ਪਿਸ਼ਾਵਰ ਵਿੱਚ ਵੰਡਿਆ ਹੋਇਆ ਸੀ। ਹਰੇਕ ਸੂਬਾ ਨਾਜ਼ਿਮ ਦੇ ਅਧੀਨ ਹੁੰਦਾ ਸੀ। ਉਸ ਦੇ ਮੁੱਖ ਕੰਮ ਆਪਣੇ ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ। ਉਹ ਪਾਤ ਦੇ ਹੋਰਨਾਂ ਕਰਮਚਾਰੀਆਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਸੀ। ਉਹ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ। ਉਹ ਫ਼ੌਜਦਾਰੀ ਅਤੇ ਦੀਵਾਨੀ ਮੁਕੱਦਮਿਆਂ ਦੇ ਫ਼ੈਸਲੇ ਕਰਦਾ ਸੀ। ਉਹ ਭੂਮੀ ਦਾ ਲਗਾਨ ਇਕੱਠਾ ਕਰਨ ਵਿੱਚ ਕਰਮਚਾਰੀਆਂ ਦੀ ਸਹਾਇਤਾ ਕਰਦਾ ਸੀ।
Exam Tips:
a) ਚਾਰ ਸੂਬੇ ਅਤੇ ਨਾਜ਼ਿਮ ਦੇ ਕੰਮ ਸੰਖੇਪ ਵਿੱਚ ਲਿਖੋ।
Question 4: ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਸ਼ਾਸਨ ਦਾ ਵਿਸ਼ਲੇਸ਼ਣ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਥਾਨਕ ਪ੍ਰਬੰਧ ਦੇ ਬਾਰੇ ਵਿੱਚ ਤੁਸੀਂ ਕੀ ਜਾਣਦੇ ਹੋ? ਵਰਣਨ ਕਰੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਾਂਤਾਂ ਨੂੰ ਪਰਗਨਿਆਂ ਵਿੱਚ ਵੰਡਿਆ ਹੁੰਦਾ ਸੀ। ਪਰਗਨੇ ਦਾ ਸ਼ਾਸਨ ਪ੍ਰਬੰਧ ਕਾਰਦਾਰ ਦੇ ਅਧੀਨ ਸੀ। ਕਾਰਦਾਰ ਦੇ ਮੁੱਖ ਕੰਮ ਆਪਣੇ ਅਧੀਨ ਪਰਗਨੇ ਵਿੱਚ ਸ਼ਾਂਤੀ ਸਥਾਪਿਤ ਕਰਨਾ, ਮਹਾਰਾਜੇ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ, ਲਗਾਨ ਇਕੱਠਾ ਕਰਨਾ ਅਤੇ ਦੀਵਾਨੀ ਤੇ ਫ਼ੌਜਦਾਰੀ ਮੁਕੱਦਮੇ ਸੁਣਨਾ ਸੀ। ਕਾਨੂੰਨਗੋ ਅਤੇ ਮੁਕੱਦਮ ਕਾਰਦਾਰ ਦੀ ਸਹਾਇਤਾ ਕਰਦੇ ਸਨ। ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਜਾਂ ਮੌਜਾ ਸੀ। ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥ ਵਿੱਚ ਹੁੰਦਾ ਸੀ। ਪੰਚਾਇਤ ਪਿੰਡ ਦੇ ਲੋਕਾਂ ਦੀ ਦੇਖ-ਭਾਲ ਕਰਦੀ ਸੀ।
Exam Tips:
a) ਪਰਗਨਾ, ਪਿੰਡ ਅਤੇ ਸ਼ਹਿਰ ਦੇ ਅਧਿਕਾਰੀਆਂ ਦੇ ਨਾਂ ਸਹੀ ਲਿਖੋ।
Question 5: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੀ ਕੀ ਸਥਿਤੀ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਦੇ ਕੋਈ ਤਿੰਨ ਕੰਮ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ। ਉਹ ਪਰਗਨੇ ਵਿੱਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜ਼ਿੰਮੇਵਾਰ ਸੀ। ਉਹ ਪਰਗਨੇ ਵਿੱਚੋਂ ਭੂਮੀ ਦਾ ਲਗਾਨ ਇਕੱਠਾ ਕਰ ਕੇ ਕੇਂਦਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਂਦਾ ਸੀ। ਇਹ ਪਰਗਨੇ ਦੀ ਆਮਦਨ ਅਤੇ ਖ਼ਰਚ ਦਾ ਪੂਰਾ ਹਿਸਾਬ ਰੱਖਦਾ ਸੀ। ਉਹ ਪਰਗਨੇ ਦੇ ਹਰ ਕਿਸਮ ਦੇ ਦੀਵਾਨੀ ਅਤੇ ਫ਼ੌਜਦਾਰੀ ਮੁਕੱਦਮਿਆਂ ਦੇ ਫੈਸਲੇ ਕਰਦਾ ਸੀ। ਉਹ ਪਰਗਨੇ ਦੇ ਲੋਕਾਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਦਾ ਸੀ।
Exam Tips:
a) ਕਾਰਦਾਰ ਦੀ ਤੁਲਨਾ ਅੱਜ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਜਾ ਸਕਦੀ ਹੈ।
Question 6: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਕੰਮ ਲਿਖੋ।
Answer:
1. ਮਹਾਰਾਜਾ ਦੇ ਆਦੇਸ਼ਾਂ ਨੂੰ ਅਮਲੀ ਰੂਪ ਦੇਣਾ।
2. ਸ਼ਹਿਰ ਵਿੱਚ ਸ਼ਾਂਤੀ ਤੇ ਵਿਵਸਥਾ ਨੂੰ ਕਾਇਮ ਰੱਖਣਾ।
3. ਸ਼ਹਿਰ ਵਿੱਚ ਸਫ਼ਾਈ ਦਾ ਪ੍ਰਬੰਧ ਕਰਨਾ।
4. ਸ਼ਹਿਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਦਾ ਵੇਰਵਾ ਰੱਖਣਾ।
Exam Tips:
a) ਮੁਹੱਲੇਦਾਰ ਅਤੇ ਕੋਤਵਾਲ ਦਾ ਸੰਬੰਧ ਦੱਸੋ।
Question 7: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਬਾਰੇ ਇੱਕ ਸੰਖੇਪ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਸਮੇਂ ਲਾਹੌਰ ਸ਼ਹਿਰ ਦਾ ਪ੍ਰਬੰਧ ਕਿਹੋ ਜਿਹਾ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਸਾਰੇ ਸ਼ਹਿਰ ਨੂੰ ਮੁਹੱਲਿਆਂ ਵਿੱਚ ਵੰਡਿਆ ਗਿਆ ਸੀ। ਹਰ ਮੁਹੱਲਾ ਇੱਕ ਮੁਹੱਲੇ ਦਾਰ ਦੇ ਅਧੀਨ ਹੁੰਦਾ ਸੀ। ਮਹੱਲੇ ਦਾਰ ਆਪਣੇ ਮੁਹੱਲੇ ਵਿੱਚ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਦਾ ਸੀ ਅਤੇ ਸਫ਼ਾਈ ਦਾ ਪ੍ਰਬੰਧ ਕਰਦਾ ਸੀ। ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ‘ਕੋਤਵਾਲ ਹੁੰਦਾ ਸੀ। ਉਹ ਆਮ ਤੌਰ ‘ਤੇ ਮੁਸਲਮਾਨ ਹੁੰਦਾ ਸੀ। ਰਣਜੀਤ ਸਿੰਘ ਦੇ ਸਮੇਂ ਇਸ ਮਹੱਤਵਪੂਰਨ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ।
Exam Tips:
a) ਬਟਾਈ ਅਤੇ ਕਨਕੂਤ ਦਾ ਫ਼ਰਕ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਦੇ ਲਗਾਨ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਈਆਂ ਬਾਰੇ ਚਾਨਣਾ ਪਾਓ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਆਰਥਿਕ ਪ੍ਰਸ਼ਾਸਨ ਬਾਰੇ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਆਮਦਨ ਦਾ ਮੁੱਖ ਸੋਮਾ ਭੂਮੀ ਲਗਾਨ ਸੀ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਲਈ ਬਟਾਈ, ਕਨਕੂਤ, ਬੋਲੀ, ਬਿਘਾ, ਹਲ ਅਤੇ ਖੂਹ ਪ੍ਰਣਾਲੀਆਂ ਪ੍ਰਚਲਿਤ ਸਨ। ਲਗਾਨ ਸਾਲ ਵਿੱਚ ਦੋ ਵਾਰੀ ਇਕੱਠਾ ਕੀਤਾ ਜਾਂਦਾ ਸੀ। ਲਗਾਨ ਇਕੱਠਾ ਕਰਨ ਵਾਲੇ ਮੁੱਖ ਅਧਿਕਾਰੀਆਂ ਦੇ ਨਾਂ ਕਾਰਦਾਰ, ਮੁਕੱਦਮ, ਪਟਵਾਰੀ, ਕਾਨੂੰਨਗੋ ਅਤੇ ਚੌਧਰੀ ਸਨ। ਲਗਾਨ ਨਕਦ ਜਾਂ ਅਨਾਜ ਦੇ ਰੂਪ ਵਿੱਚ ਦਿੱਤਾ ਜਾ ਸਕਦਾ ਸੀ। ਲਗਾਨ ਭੂਮੀ ਦੀ ਉਪਜਾਊ ਸ਼ਕਤੀ ਦੇ ਆਧਾਰ ‘ਤੇ ਲਿਆ ਜਾਂਦਾ ਸੀ।
Exam Tips:
a) ਜਾਗੀਰਾਂ ਦੀਆਂ ਮੁੱਖ ਕਿਸਮਾਂ ਦੇ ਨਾਂ ਲਿਖੋ।
Question 9: ਮਹਾਰਾਜਾ ਰਣਜੀਤ ਸਿੰਘ ਦੇ ਜਾਗੀਰਦਾਰੀ ਪ੍ਰਬੰਧ ’ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰੀ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?.
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਈ ਤਰ੍ਹਾਂ ਦੀਆਂ ਜਾਗੀਰਾਂ ਪ੍ਰਚਲਿਤ ਸਨ। ਇਨ੍ਹਾਂ ਜਾਗੀਰਾਂ ਵਿੱਚੋਂ ਸੇਵਾ ਜਾਗੀਰਾਂ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ। ਇਹ ਜਾਗੀਰਾਂ ਰਾਜ ਦੇ ਉੱਚ ਸੈਨਿਕ ਅਤੇ ਅਸੈਨਿਕ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦੇ ਬਦਲੇ ਦਿੱਤੀਆਂ ਜਾਂਦੀਆਂ ਸਨ। ਇਨ੍ਹਾਂ ਤੋਂ ਇਲਾਵਾ ਉਸ ਸਮੇਂ ਇਨਾਮ ਜਾਗੀਰਾਂ, ਗੁਜ਼ਾਰਾ ਜਾਗੀਰਾਂ, ਵਤਨ ਜਾਗੀਰਾਂ ਅਤੇ ਧਰਮਾਰਥ ਜਾਗੀਰਾਂ ਵੀ ਪ੍ਰਚਲਿਤ ਸਨ। ਧਰਮਾਰਥ ਜਾਗੀਰਾਂ ਧਾਰਮਿਕ ਸੰਸਥਾਵਾਂ ਜਾਂ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਨ। ਜਾਗੀਰਾਂ ਦਾ ਪ੍ਰਬੰਧ ਸਿੱਧੇ ਤੌਰ ‘ਤੇ ਜਾਗੀਰਦਾਰ ਆਪ ਜਾਂ ਅਸਿੱਧੇ ਤੌਰ ‘ਤੇ ਉਨ੍ਹਾਂ ਦੇ ਏਜੰਟ ਕਰਦੇ ਸਨ।
Exam Tips:
a) ਪੰਚਾਇਤ ਤੋਂ ਮਹਾਰਾਜੇ ਦੀ ਅਦਾਲਤ ਤਕ ਦਾ ਕ੍ਰਮ ਲਿਖੋ।
Question 10: ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਨਿਆਂ ਪ੍ਰਬੰਧ ’ਤੇ ਇੱਕ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਨਿਆਂ ਪ੍ਰਣਾਲੀ ਦੀਆਂ ਕੋਈ ਤਿੰਨ ਵਿਸ਼ੇਸ਼ਤਾਵਾਂ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਿਆਂ ਪ੍ਰਬੰਧ ਸਾਧਾਰਨ ਸੀ। ਨਿਆਂ ਉਸ ਸਮੇਂ ਵਿੱਚ ਪ੍ਰਚਲਿਤ ਰੀਤੀਰਿਵਾਜਾਂ ਅਤੇ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਕੀਤਾ ਜਾਂਦਾ ਸੀ। ਅੰਤਿਮ ਫੈਸਲਾ ਮਹਾਰਾਜੇ ਦਾ ਹੀ ਹੁੰਦਾ ਸੀ। ਲੋਕਾਂ ਨੂੰ ਨਿਆਂ ਦੇਣ ਦੇ ਲਈ ਰਾਜ ਭਰ ਵਿੱਚ ਕਈ ਅਦਾਲਤਾਂ ਕਾਇਮ ਕੀਤੀਆਂ ਗਈਆਂ ਸਨ। ਪਿੰਡਾਂ ਵਿੱਚ ਪੰਚਾਇਤਾਂ ਝਗੜਿਆਂ ਦਾ ਫ਼ੈਸਲਾ ਕਰਦੀਆਂ ਸਨ। ਸ਼ਹਿਰਾਂ ਅਤੇ ਕਸਬਿਆਂ ਵਿੱਚ ਕਾਜ਼ੀ ਦੀ ਅਦਾਲਤ ਹੁੰਦੀ ਸੀ। ਨਿਆਂ ਲਈ ਰਣਜੀਤ ਸਿੰਘ ਨੇ ਅਦਾਲਤੀ ਨਾਂ ਦੇ ਵਿਸ਼ੇਸ਼ ਅਫ਼ਸਰ ਨਿਯੁਕਤ ਕੀਤੇ ਸਨ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਜ਼ਾਵਾਂ ਸਖ਼ਤ ਨਹੀਂ ਸਨ।
Exam Tips:
a) ਯੂਰਪੀ ਅਫ਼ਸਰਾਂ ਅਤੇ ਨਕਦ ਤਨਖ਼ਾਹ ਦਾ ਜ਼ਿਕਰ ਕਰੋ।
Question 11: ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?
ਜਾਂ
ਰਣਜੀਤ ਸਿੰਘ ਨੇ ਆਪਣੇ ਸੈਨਿਕ ਪ੍ਰਬੰਧ ਵਿੱਚ ਕੀ ਸੁਧਾਰ ਕੀਤੇ?
ਜਾਂ
ਰਣਜੀਤ ਸਿੰਘ ਦੀ ਸੈਨਾ ‘ਤੇ ਸੰਖੇਪ ਨੋਟ ਲਿਖੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਫ਼ੌਜੀ ਪ੍ਰਬੰਧ ਦੀਆਂ ਕੋਈ ਤਿੰਨ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸੈਨਿਕ ਪ੍ਰਬੰਧ ਬਾਰੇ ਤੁਸੀਂ ਕੀ ਜਾਣਦੇ ਹੋ?
Answer:
ਮਹਾਰਾਜਾ ਰਣਜੀਤ ਸਿੰਘ ਨੇ ਇੱਕ ਸ਼ਕਤੀਸ਼ਾਲੀ ਸੈਨਾ ਦਾ ਗਠਨ ਕੀਤਾ ਸੀ। ਉਨ੍ਹਾਂ ਨੇ ਫ਼ੌਜ ਨੂੰ ਸਿਖਲਾਈ ਦੇਣ ਲਈ ਯੂਰਪੀ ਅਫ਼ਸਰਾਂ ਨੂੰ ਭਰਤੀ ਕੀਤਾ ਹੋਇਆ ਸੀ। ਉਨ੍ਹਾਂ ਨੇ ਸੈਨਿਕਾਂ ਦਾ ਹੁਲੀਆ ਰੱਖਣ ਅਤੇ ਘੋੜੇ ਦਾਗ਼ਣ ਦਾ ਰਿਵਾਜ ਸ਼ੁਰੂ ਕੀਤਾ। ਹਥਿਆਰ ਬਣਾਉਣ ਲਈ ਰਾਜ ਵਿੱਚ ਕਾਰਖ਼ਾਨੇ ਸਥਾਪਿਤ ਕੀਤੇ ਗਏ। ਮਹਾਰਾਜਾ ਰਣਜੀਤ ਸਿੰਘ ਨਿੱ ਜੀ ਤੌਰ ‘ਤੇ ਫ਼ੌਜਾਂ ਦਾ ਨਿਰੀਖਣ ਕਰਦਾ ਸੀ। ਜੰਗ ਵਿੱਚ ਬਹਾਦਰੀ ਦਿਖਾਉਣ ਵਾਲੇ ਸੈਨਿਕਾਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਂਦੇ ਸਨ। ਮਹਾਰਾਜਾ ਰਣਜੀਤ ਸਿੰਘ ਨੇ ਜਾਗੀਰਦਾਰੀ ਫ਼ੌਜ ਨੂੰ ਵੀ ਕਾਇਮ ਰੱਖਿਆ।
Exam Tips:
a) ਫ਼ੌਜ-ਏ-ਖ਼ਾਸ ਦੀ ਗਿਣਤੀ ਅਤੇ ਸਿਖਲਾਈ ਦੇਣ ਵਾਲੇ ਅਫ਼ਸਰ ਦਾ ਨਾਂ ਲਿਖੋ।
Question 12: ਰਣਜੀਤ ਸਿੰਘ ਦੇ ਸੈਨਿਕ ਸੰਗਠਨ ਵਿੱਚ ਫ਼ੌਜ-ਏ-ਖ਼ਾਸ ਦੀ ਮਹੱਤਤਾ ਉੱਤੇ ਸੰਖੇਪ ਨੋਟ ਲਿਖੋ।
Answer:
ਫ਼ੌਜ-ਏ-ਖ਼ਾਸ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦਾ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਅੰਗ ਸੀ। ਇਸ ਫ਼ੌਜ ਨੂੰ ਜਨਰਲ ਵੈਂਤੂਰਾ ਦੀ ਅਗਵਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਫ਼ੌਜ ਨੂੰ ਯੂਰਪੀ ਢੰਗ ਨਾਲ ਕਰੜੀ ਸਿਖਲਾਈ ਅਧੀਨ ਤਿਆਰ ਕੀਤਾ ਗਿਆ ਸੀ। ਇਸ ਫ਼ੌਜ ਵਿੱਚ ਬੜੇ ਚੋਣਵੇਂ ਸੈਨਿਕ ਭਰਤੀ ਕੀਤੇ ਗਏ। ਉਨ੍ਹਾਂ ਦੇ ਸ਼ਸਤਰ ਅਤੇ ਘੋੜੇ ਵੀ ਸਭ ਤੋਂ ਵਧੀਆ ਕਿਸਮ ਦੇ ਸਨ। ਇਸ ਫ਼ੌਜ ਦਾ ਆਪਣਾ ਵੱਖਰਾ ਝੰਡਾ ਅਤੇ ਚਿੰਨ੍ਹ ਸਨ। ਇਹ ਫ਼ੌਜ ਬਹੁਤ ਅਨੁਸ਼ਾਸਿਤ ਸੀ।
Exam Tips:
a) ਬੇਕਵਾਇਦ ਫ਼ੌਜ ਦੇ ਭਾਗਾਂ ਨੂੰ ਗਿਣ ਕੇ ਲਿਖੋ।
Question 13: ਰਣਜੀਤ ਸਿੰਘ ਦਾ ਪਰਜਾ ਪ੍ਰਤੀ ਵਤੀਰਾ ਕਿਸ ਤਰ੍ਹਾਂ ਦਾ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦਾ ਆਪਣੀ ਪਰਜਾ ਪ੍ਰਤੀ ਕਿਹੋ ਜਿਹਾ ਵਤੀਰਾ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦਾ ਪਰਜਾ ਵੱਲ ਵਤੀਰਾ ਬਹੁਤ ਚੰਗਾ ਸੀ। ਉਸ ਨੇ ਰਾਜ ਦੇ ਕਰਮਚਾਰੀਆਂ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ। ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਅਕਸਰ ਰਾਜ ਦਾ ਦੌਰਾ ਕਰਦਾ ਸੀ। ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ। ਕਿਸਾਨਾਂ ਅਤੇ ਗਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ। ਮਹਾਰਾਜਾ ਰਣਜੀਤ ਸਿੰਘ ਨੇ ਨਾ ਕੇਵਲ ਸਿੱਖਾਂ ਬਲਕਿ ਹਿੰਦੂਆਂ ਅਤੇ ਮੁਸਲਮਾਨਾਂ ਦੀ ਸਰਪ੍ਰਸਤੀ ਵੀ ਕੀਤੀ।
Exam Tips:
a) ਪਰਜਾ ਦੀ ਭਲਾਈ ਨਾਲ ਜੁੜੇ ਕੰਮ ਉਦਾਹਰਨ ਸਹਿਤ ਲਿਖੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਪਏ ਪ੍ਰਭਾਵਾਂ ‘ਤੇ ਇੱਕ ਸੰਖੇਪ ਨੋਟ ਲਿਖੋ।
Answer:
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੇ ਲੋਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਏ। ਉਸ ਨੇ ਪੰਜਾਬ ਵਿੱਚ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ। ਪੰਜਾਬ ਦੇ ਲੋਕਾਂ ਨੇ ਸਦੀਆਂ ਤੋਂ ਬਾਅਦ ਸੁੱਖ ਦਾ ਸਾਹ ਲਿਆ। ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇੱਕ ਲੰਬੇ ਸਮੇਂ ਤਕ ਮੁਗਲ ਅਤੇ ਅਫ਼ਗਾਨ ਸੂਬੇਦਾਰਾਂ ਦੇ ਘੋਰ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪਿਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਇੱਕ ਉੱਚ-ਕੋਟੀ ਦੇ ਸ਼ਾਸਨ ਪ੍ਰਬੰਧ ਦੀ ਸਥਾਪਨਾ ਕੀਤੀ। ਉਸ ਦੇ ਸ਼ਾਸਨ ਦਾ ਪ੍ਰਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ।
Exam Tips:
a) ਲੋਕਾਂ ਨੂੰ ਮਿਲੇ ਲਾਭ ਬਿੰਦੂਆਂ ਵਿੱਚ ਲਿਖੋ।
ਵਸਤੂਨਿਸ਼ਠ ਪ੍ਰਸ਼ਨ: ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਉੱਤਰ
Question 1: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਕੌਣ ਸੀ?
Answer:
ਮਹਾਰਾਜਾ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸ਼ਾਸਨ ਦਾ ਕੋਈ ਇੱਕ ਉਦੇਸ਼ ਦੱਸੋ।
Answer:
ਪਰਜਾ ਦੀ ਭਲਾਈ ਕਰਨਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 3: ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਸ਼ਕਤੀ ਦੱਸੋ।
Answer:
ਮਹਾਰਾਜਾ ਰਾਜ ਦੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਨੂੰ ਤਿਆਰ ਕਰਦਾ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 4: ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਕੌਣ ਸੀ?
Answer:
ਰਾਜਾ ਧਿਆਨ ਸਿੰਘ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 5: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਮੁੱਖ ਕੰਮ ਕੀ ਹੁੰਦਾ ਸੀ?
Answer:
ਰਾਜ ਦੇ ਸਾਰੇ ਰਾਜਨੀਤਿਕ ਮਾਮਲਿਆਂ ਬਾਰੇ ਮਹਾਰਾਜੇ ਨੂੰ ਸਲਾਹ ਦੇਣਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 6: ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ?
Answer:
ਫ਼ਕੀਰ ਅਜ਼ੀਜ਼-ਉਦ-ਦੀਨ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 7: ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ ਮੰਤਰੀ ਦਾ ਮੁੱਖ ਕੰਮ ਕੀ ਸੀ?
Answer:
ਮਹਾਰਾਜੇ ਨੂੰ ਦੂਸਰੀਆਂ ਸ਼ਕਤੀਆਂ ਨਾਲ ਯੁੱਧ ਅਤੇ ਸੰਧੀ ਸੰਬੰਧੀ ਸਲਾਹ ਦੇਣਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਕੌਣ ਸੀ?
Answer:
ਦੀਵਾਨ ਭਵਾਨੀ ਦਾਸ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 9: ਮਹਾਰਾਜਾ ਰਣਜੀਤ ਸਿੰਘ ਦੇ ਇੱਕ ਪ੍ਰਸਿੱਧ ਸੈਨਾਪਤੀ ਦਾ ਨਾਂ ਦੱਸੋ।
Answer:
ਸਰਦਾਰ ਹਰੀ ਸਿੰਘ ਨਲਵਾ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 10: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ?
Answer:
ਜਮਾਂਦਾਰ ਖੁਸ਼ਹਾਲ ਸਿੰਘ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 11: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦਾ ਪ੍ਰਮੁੱਖ ਕੰਮ ਕੀ ਹੁੰਦਾ ਸੀ?
Answer:
ਸ਼ਾਹੀ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖ-ਭਾਲ ਕਰਨਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 12: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦੀ ਦੇਖ-ਭਾਲ ਲਈ ਬਣਾਏ ਗਏ ਦਫ਼ਤਰਾਂ ਵਿੱਚੋਂ ਕਿਸੇ ਇੱਕ ਦਾ ਨਾਂ ਦੱਸੋ।
Answer:
ਦਫ਼ਤਰ-ਏ-ਅਬਵਾਬ-ਉਲ-ਮਾਲ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 13: ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ ਕਿੰਨੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ?
Answer:
ਚਾਰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਕਿਸੇ ਇੱਕ ਸੂਬੇ ਦਾ ਨਾਂ ਦੱਸੋ।
Answer:
ਸੂਬਾ-ਏ-ਲਾਹੌਰ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 15: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦੇ ਮੁਖੀ ਨੂੰ ਕੀ ਕਿਹਾ ਜਾਂਦਾ ਸੀ?
Answer:
ਨਾਜ਼ਿਮ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 16: ਮਿਸਰ ਰੂਪ ਲਾਲ ਕੌਣ ਸੀ?
Answer:
ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸਿੱਧ ਨਾਜ਼ਿਮ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 17: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨਾਜ਼ਿਮ ਦਾ ਕੋਈ ਇੱਕ ਪ੍ਰਮੁੱਖ ਕੰਮ ਦੱਸੋ।
Answer:
ਪ੍ਰਾਂਤ ਵਿੱਚ ਸ਼ਾਂਤੀ ਬਣਾਈ ਰੱਖਣੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 18: ਪਰਗਨਾ ਦੇ ਸਰਵਉੱਚ ਅਧਿਕਾਰੀ ਨੂੰ ਕੀ ਕਹਿੰਦੇ ਸਨ?
Answer:
ਕਾਰਦਾਰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 19: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ਨੂੰ ਕਿਹੜੀ ਇੱਕ ਪ੍ਰਮੁੱਖ ਸ਼ਕਤੀ ਪ੍ਰਾਪਤ ਸੀ?
Answer:
ਪਰਗਨੇ ਵਿੱਚ ਭੂਮੀ ਦਾ ਲਗਾਨ ਇਕੱਠਾ ਕਰਨਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 20: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦੇ ਪ੍ਰਬੰਧ ਦੀ ਦੇਖ-ਭਾਲ ਕੌਣ ਕਰਦਾ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਸ਼ਾਸਨ ਪ੍ਰਬੰਧ ਕਿਹੜੇ ਅਧਿਕਾਰੀ ਅਧੀਨ ਹੁੰਦਾ ਸੀ?
Answer:
ਕੋਤਵਾਲ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 21: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਦਾ ਕੋਤਵਾਲ ਕੌਣ ਸੀ?
Answer:
ਇਮਾਮ ਬਖ਼ਸ਼।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 22: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦਾ ਮੁੱਖ ਕੰਮ ਕੀ ਸੀ?
Answer:
ਸ਼ਹਿਰ ਵਿੱਚ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 23: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਨੂੰ ਕੀ ਕਹਿੰਦੇ ਸਨ?
Answer:
ਮੌਜਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 24: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਇਕੱਠਾ ਕਰਨ ਲਈ ਪ੍ਰਚਲਿਤ ਕਿਸੇ ਇੱਕ ਪ੍ਰਣਾਲੀ ਦਾ ਨਾਂ ਲਿਖੋ।
Answer:
ਬਟਾਈ ਪ੍ਰਣਾਲੀ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 25: ਬਟਾਈ ਪ੍ਰਣਾਲੀ ਤੋਂ ਤੁਹਾਡਾ ਕੀ ਭਾਵ ਹੈ?
Answer:
ਬਟਾਈ ਪ੍ਰਣਾਲੀ ਅਨੁਸਾਰ ਲਗਾਨ ਫ਼ਸਲ ਕੱਟਣ ਤੋਂ ਬਾਅਦ ਨਿਰਧਾਰਿਤ ਕੀਤਾ ਜਾਂਦਾ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 26: ਕਨਕੂਤ ਪ੍ਰਣਾਲੀ ਤੋਂ ਤੁਹਾਡਾ ਕੀ ਭਾਵ ਹੈ?
Answer:
ਕਨਕੂਤ ਪ੍ਰਣਾਲੀ ਅਨੁਸਾਰ ਲਗਾਨ ਖੜ੍ਹੀ ਫ਼ਸਲ ਨੂੰ ਦੇਖ ਕੇ ਨਿਰਧਾਰਿਤ ਕੀਤਾ ਜਾਂਦਾ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 27: ਭੂਮੀ ਲਗਾਨ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਪ੍ਰਮੁੱਖ ਸਾਧਨ ਦੱਸੋ।
Answer:
ਚੁੰਗੀ ਕਰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 28: ਜਾਗੀਰਦਾਰੀ ਪ੍ਰਥਾ ਤੋਂ ਕੀ ਭਾਵ ਹੈ?
Answer:
ਰਾਜ ਦੇ ਕਰਮਚਾਰੀਆਂ ਨੂੰ ਨਕਦ ਤਨਖ਼ਾਹ ਦੇ ਬਦਲੇ ਜਾਗੀਰਾਂ ਦਿੱਤੀਆਂ ਜਾਂਦੀਆਂ ਸਨ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 29: ਵਤਨ ਜਾਗੀਰਾਂ ਕੀ ਸਨ?
Answer:
ਇਹ ਉਹ ਜਾਗੀਰਾਂ ਸਨ ਜਿਹੜੀਆਂ ਜਾਗੀਰਦਾਰ ਨੂੰ ਉਸ ਦੇ ਆਪਣੇ ਪਿੰਡ ਵਿੱਚ ਦਿੱਤੀਆਂ ਜਾਂਦੀਆਂ ਸਨ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 30: ਧਰਮਾਰਥ ਜਾਗੀਰਾਂ ਤੋਂ ਕੀ ਭਾਵ ਹੈ?
Answer:
ਇਹ ਉਹ ਜਾਗੀਰਾਂ ਸਨ ਜੋ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਂਦੀਆਂ ਸਨ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 31: ਈਨਾਮ ਜਾਗੀਰਾਂ ਕਿਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਸਨ?
Answer:
ਵਿਸ਼ੇਸ਼ ਸੇਵਾਵਾਂ ਬਦਲੇ ਜਾਂ ਬਹਾਦਰੀ ਦਿਖਾਉਣ ਵਾਲੇ ਸੈਨਿਕਾਂ ਨੂੰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 32: ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੇ ਜਾਣ ਵਾਲੇ ਤੋਹਫ਼ਿਆਂ ਨੂੰ ਕੀ ਕਿਹਾ ਜਾਂਦਾ ਸੀ?
Answer:
ਨਜ਼ਰਾਨਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 33: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਚਲਿਤ ਕਿਸੇ ਇੱਕ ਅਦਾਲਤ ਦਾ ਨਾਂ ਦੱਸੋ।
Answer:
ਕਾਜ਼ੀ ਦੀ ਅਦਾਲਤ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
Question 34: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਵੱਡੀ ਅਦਾਲਤ ਕਿਹੜੀ ਹੁੰਦੀ ਸੀ?
Answer:
ਅਦਾਲਤ-ਏ-ਆਲਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 35: ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖ ਫ਼ੌਜ ਦਾ ਕੋਈ ਇੱਕ ਪ੍ਰਮੁੱਖ ਦੋਸ਼ ਦੱਸੋ?
Answer:
ਸਿੱਖ ਫ਼ੌਜ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 36: ਮਹਾਰਾਜਾ ਰਣਜੀਤ ਸਿੰਘ ਦੁਆਰਾ ਸਿੱਖ ਫ਼ੌਜ ਵਿੱਚ ਕੀਤੇ ਗਏ ਸੁਧਾਰਾਂ ਵਿੱਚੋਂ ਕੋਈ ਇੱਕ ਦੱਸੋ।
Answer:
ਉਸ ਨੇ ਸਿੱਖ ਫ਼ੌਜ ਨੂੰ ਪੱਛਮੀ ਢੰਗ ਨਾਲ ਸਿਖਲਾਈ ਦਿੱਤੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 37: ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਕਿਹੜੇ ਦੋ ਪ੍ਰਮੁੱਖ ਭਾਗਾਂ ਵਿੱਚ ਵੰਡੀ ਹੋਈ ਸੀ?
Answer:
ਫ਼ੌਜ-ਏ-ਆਇਨ ਅਤੇ ਫ਼ੌਜ-ਏ-ਬੇਕਵਾਇਦ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 38: ਮਹਾਰਾਜਾ ਰਣਜੀਤ ਸਿੰਘ ਨੇ ਪੈਦਲ ਸੈਨਾ ਦਾ ਸੰਗਠਨ ਕਦੋਂ ਸ਼ੁਰੂ ਕੀਤਾ?
Answer:
1805 ਈ.।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 39: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਪਾਂ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਗਿਆ ਸੀ?
Answer:
ਚਾਰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 40: ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ ਸੀ?
Answer:
ਜਨਰਲ ਵੈਂਤੂਰਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 41: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਖ਼ਾਸ ਦਾ ਤੋਪਖ਼ਾਨਾ ਕਿਸ ਦੇ ਅਧੀਨ ਸੀ?
Answer:
ਜਨਰਲ ਇਲਾਹੀ ਬਖ਼ਸ਼।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 42: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਾਥੀਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ?
Answer:
ਤੋਪਖ਼ਾਨਾ-ਏ-ਫੀਲੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 43: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਊਠਾਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ?
Answer:
ਤੋਪਖ਼ਾਨਾ-ਏ-ਸ਼ੁਤਰੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 44: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਘੋੜਿਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ਕੀ ਕਹਿੰਦੇ ਸਨ?
Answer:
ਤੋਪਖ਼ਾਨਾ-ਏ-ਅਸਪੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 45: ਫ਼ੌਜ-ਏ-ਬੇਕਵਾਇਦ ਤੋਂ ਕੀ ਭਾਵ ਹੈ?
Answer:
ਇਹ ਉਹ ਫ਼ੌਜ ਸੀ ਜਿਹੜੀ ਕਿ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਪੂਰੇ ਵਾਕ ਵਿੱਚ ਹੀ ਲਿਖੋ।
Question 46: ਲਾਹੌਰ ਦਰਬਾਰ ਦੇ ਕਿਸੇ ਦੋ ਯੂਰਪੀਅਨ ਅਫ਼ਸਰਾਂ ਦੇ ਨਾਂ ਲਿਖੋ।
ਜਾਂ
ਰਣਜੀਤ ਸਿੰਘ ਦੇ ਯੂਰਪੀ ਸੈਨਾਪਤੀਆਂ ਵਿੱਚੋਂ ਕਿਸੇ ਦੋ ਦੇ ਨਾਂ ਲਿਖੋ।
Answer:
ਜਨਰਲ ਵੈਂਤੂਰਾ ਅਤੇ ਜਨਰਲ ਕੋਰਟ।
Exam Tips:
a) ਨਾਂ ਅਤੇ ਅਹੁਦੇ ਪਾਠ ਅਨੁਸਾਰ ਸਹੀ ਲਿਖੋ।
ਖ਼ਾਲੀ ਥਾਂਵਾਂ ਭਰੋ
Question 1: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………. ਰਾਜ ਦਾ ਮੁਖੀਆ ਸੀ।
Answer:
ਮਹਾਰਾਜਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 2: ਰਾਜਾ ਧਿਆਨ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ …………………… ਸੀ।
Answer:
ਪ੍ਰਧਾਨ ਮੰਤਰੀ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 3: ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ ਮੰਤਰੀ ਦਾ ਨਾਂ ………………………. ਸੀ।
Answer:
ਫ਼ਕੀਰ ਅਜ਼ੀਜ਼-ਉਦ-ਦੀਨ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 4: ………………………. ਅਤੇ ………………….. ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਵਿੱਤ ਮੰਤਰੀ ਸਨ।
Answer:
ਦੀਵਾਨ ਭਵਾਨੀ ਦਾਸ, ਦੀਵਾਨ ਗੰਗਾ ਰਾਮ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 5: ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਪ੍ਰਸਿੱਧ ਸੈਨਾਪਤੀ ………………….. ਸੀ।
Answer:
ਹਰੀ ਸਿੰਘ ਨਲਵਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 6: ਮਹਾਰਾਜਾ ਰਣਜੀਤ ਸਿੰਘ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ …………………… ਨਿਯੁਕਤ ਸੀ।
Answer:
ਜਮਾਂਦਾਰ ਖ਼ੁਸ਼ਹਾਲ ਸਿੰਘ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 7: ਡਿਉੜੀਵਾਲਾ ……………………….. ਦੀ ਦੇਖਭਾਲ ਕਰਦਾ ਸੀ।
Answer:
ਸ਼ਾਹੀ ਰਾਜ ਘਰਾਣੇ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 8: ……………………… ਵੱਲੋਂ ਰਾਜ ਦੇ ਰੋਜ਼ਾਨਾ ਹੋਣ ਵਾਲੇ ਖ਼ਰਚ ਦਾ ਵੇਰਵਾ ਰੱਖਿਆ ਜਾਂਦਾ ਸੀ।
Answer:
ਦਫ਼ਤਰ-ਏ-ਰੋਜ਼ਨਾਮਚਾ-ਏ-ਇਖ਼ਰਾਜਾਤ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 9: ………………….. ਵੱਲੋਂ ਰਾਜ ਦੀ ਬਹੁਮੁੱਲੀ ਵਸਤਾਂ ਦੀ ਦੇਖਭਾਲ ਕੀਤੀ ਜਾਂਦੀ ਸੀ।
Answer:
ਦਫ਼ਤਰ-ਏ-ਤੋਸ਼ਾਖ਼ਾਨਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 10: ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ …………………….. ਸੂਬਿਆਂ ਵਿੱਚ ਵੰਡਿਆ ਹੋਇਆ ਸੀ।
Answer:
ਚਾਰ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 11: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………….. ਸੂਬੇ ਦਾ ਮੁੱਖ ਅਧਿਕਾਰੀ ਹੁੰਦਾ ਸੀ।
Answer:
ਨਾਜ਼ਿਮ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 12: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕਾਰਦਾਰ ………………………. ਦਾ ਮੁੱਖ ਅਧਿਕਾਰੀ ਹੁੰਦਾ ਸੀ।
Answer:
ਪਰਗਨਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 13: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ……………………….. ਪਿੰਡ ਦੀ ਜ਼ਮੀਨ ਦਾ ਰਿਕਾਰਡ ਰੱਖਦਾ ਸੀ।
Answer:
ਪਟਵਾਰੀ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ………. ਹੁੰਦਾ ਸੀ।
Answer:
ਕੋਤਵਾਲ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 15: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਸਿੱਧ ਕੋਤਵਾਲ ……………………… ਸੀ।
Answer:
ਇਮਾਮ ਬਖ਼ਸ਼
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 16: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨੀ ਦਾ ਮੁੱਖ ਸੋਮਾ ……………….. ਸੀ।
Answer:
ਭੂਮੀ ਦਾ ਲਗਾਨ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 17: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਗਾਨ ਦੀ ………………………… ਪ੍ਰਣਾਲੀ ਸਭ ਤੋਂ ਵੱਧ ਪ੍ਰਚਲਿਤ ਸੀ।
Answer:
ਬਟਾਈ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 18: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਭੂਮੀ ਦਾ ਲਗਾਨ ਸਾਲ ਵਿੱਚ ………………………… ਵਾਰੀ ਇਕੱਠਾ ਕੀਤਾ ਜਾਂਦਾ ਸੀ।
Answer:
ਦੇ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 19: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਵਿੱਚੋਂ ……………… ਜਾਗੀਰਾਂ ਸਭ ਤੋਂ ਮਹੱਤਵਪੂਰਨ ਸਨ।
Answer:
ਸੇਵਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 20: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਨੂੰ ……………………….. ਜਾਗੀਰਾਂ ਕਿਹਾ ਜਾਂਦਾ ਸੀ।
Answer:
ਧਰਮਾਰਥ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 21: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਵੱਡੀ ਅਦਾਲਤ ਨੂੰ ……………………. ਕਿਹਾ ਜਾਂਦਾ ਸੀ।
Answer:
ਅਦਾਲਤ-ਏ-ਆਲਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 22: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਦਾਲਤ-ਏ-ਆਲਾ ਦੀ ਸਥਾਪਨਾ ……………………. ਵਿਖੇ ਕੀਤੀ ਗਈ ਸੀ।
Answer:
ਲਾਹੌਰ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 23: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਆਮਤੌਰ ‘ਤੇ ……………………………. ਦੀ ਸਜ਼ਾ ਦਿੱਤੀ ਜਾਂਦੀ ਸੀ।
Answer:
ਜੁਰਮਾਨਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 24: ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ……………………… ਕਿਹਾ ਜਾਂਦਾ ਸੀ।
Answer:
ਫ਼ੌਜ-ਏ-ਆਇਨ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 25: ਮਹਾਰਾਜਾ ਰਣਜੀਤ ਸਿੰਘ ਨੇ ਘੋੜਸਵਾਰ ਸੈਨਾ ਨੂੰ ਸਿਖਲਾਈ ਦੇਣ ਲਈ ਜਨਰਲ ਅਲਾਰਡ ਨੂੰ ………………………… ਵਿੱਚ ਨਿਯੁਕਤ ਕੀਤਾ।
Answer:
1822 ਈ.
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 26: ਮਹਾਰਾਜਾ ਰਣਜੀਤ ਸਿੰਘ ਸਮੇਂ ਹਾਥੀਆਂ ਦੁਆਰਾ ਖਿੱਚੀਆਂ ਜਾਣ ਵਾਲੀਆਂ ਤੋਪਾਂ ਨੂੰ ………………….. ਕਿਹਾ ਜਾਂਦਾ ਸੀ।
Answer:
ਤੋਪਖ਼ਾਨਾ-ਏ-ਫੀਲੀ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 27: ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ …………………….. ਨੂੰ ਨਿਯੁਕਤ ਕੀਤਾ ਸੀ।
Answer:
ਜਨਰਲ ਵੈਂਤੂਰਾ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 28: ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ-ਏ-ਖ਼ਾਸ ਦਾ ਤੋਪਖ਼ਾਨਾ ਜਨਰਲ …………………….. ਦੇ ਅਧੀਨ ਸੀ।
Answer:
ਇਲਾਹੀ ਬਖ਼ਸ਼
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
Question 29: ਮਹਾਰਾਜਾ ਰਣਜੀਤ ਦੀ ਉਸ ਫ਼ੌਜ ਨੂੰ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ ਨੂੰ ………………….. ਕਿਹਾ ਜਾਂਦਾ ਸੀ।
Answer:
ਫ਼ੌਜ-ਏ-ਬੇਕਵਾਇਦ
Exam Tips:
a) ਖ਼ਾਲੀ ਥਾਂ ਵਿੱਚ ਪਾਠ ਅਨੁਸਾਰ ਸਹੀ ਨਾਂ, ਅਹੁਦਾ ਜਾਂ ਸ਼ਬਦ ਹੀ ਭਰੋ।
ਠੀਕ ਜਾਂ ਗ਼ਲਤ
Question 1: ਮਹਾਰਾਜਾ ਰਣਜੀਤ ਸਿੰਘ ਰਾਜ ਦੀਆਂ ਸਾਰੀਆਂ ਅੰਦਰੂਨੀ ਅਤੇ ਬਾਹਰੀ ਨੀਤੀਆਂ ਨੂੰ ਤਿਆਰ ਕਰਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਨਾਂ ਰਾਜਾ ਧਿਆਨ ਸਿੰਘ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 3: ਅਕਾਲੀ ਫੂਲਾ ਸਿੰਘ ਇੱਕ ਪ੍ਰਸਿੱਧ ਪ੍ਰਧਾਨ ਮੰਤਰੀ ਸੀ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 4: ਦੀਵਾਨ ਦੀਨਾ ਨਾਥ ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਸੀ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 5: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਤ ਮੰਤਰੀ ਨੂੰ ਦੀਵਾਨ ਕਿਹਾ ਜਾਂਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 6: ਦੀਵਾਨ ਭਵਾਨੀ ਦਾਸ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਵਿੱਤ ਮੰਤਰੀ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 7: ਦੀਵਾਨ ਮੋਹਕਮ ਚੰਦ ਅਤੇ ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਸੈਨਾਪਤੀ ਸਨ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਮਾਂਦਾਰ ਖੁਸ਼ਹਾਲ ਸਿੰਘ ਡਿਉੜੀਵਾਲਾ ਦੇ ਅਹੁਦੇ ‘ਤੇ ਨਿਯੁਕਤ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 9: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਫ਼ਤਰ-ਏ-ਅਬਵਾਬ-ਉਲ-ਮਾਲ ਦੁਆਰਾ ਰਾਜ ਦੀ ਆਮਦਨ ਦਾ ਲੇਖਾਜੋਖਾ ਰੱਖਿਆ ਜਾਂਦਾ ਸੀ!
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 10: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਫ਼ਤਰ-ਏ-ਰੋਜ਼ਨਾਮਚਾ-ਏ-ਇਖ਼ਰਾਜਾਤ ਦੁਆਰਾ ਰਾਜ ਦੇ ਰੋਜ਼ਾਨਾ ਹੋਣ ਵਾਲੇ ਖ਼ਰਚ ਦਾ ਵੇਰਵਾ ਰੱਖਿਆ ਜਾਂਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 11: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਾਮਰਾਜ ਦੀ ਵੰਡ ਚਾਰ ਸੂਬਿਆਂ ਵਿੱਚ ਕੀਤੀ ਗਈ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 12: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦੇ ਮੁੱਖ ਅਧਿਕਾਰੀ ਨੂੰ ਕਾਰਦਾਰ ਕਹਿੰਦੇ ਸਨ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 13: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਪ੍ਰਮੁੱਖ ਅਧਿਕਾਰੀ ਕੋਤਵਾਲ ਹੁੰਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 15: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੀਵਾਨ ਗੰਗਾ ਰਾਮ ਨੇ ਦਫ਼ਤਰਾਂ ਦੀ ਸਥਾਪਨਾ ਕੀਤੀ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 16: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਭੂਮੀ ਦਾ ਲਗਾਨ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 17: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਬਟਾਈ ਪ੍ਰਣਾਲੀ ਸਭ ਤੋਂ ਵੱਧ ਪ੍ਰਚੱਲਿਤ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 18: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਭੂਮੀ ਦਾ ਲਗਾਨ ਸਾਲ ਵਿੱਚ ਤਿੰਨ ਵਾਰ ਇਕੱਠਾ ਕੀਤਾ ਜਾਂਦਾ ਸੀ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 19: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੇਵਾ ਜਾਗੀਰਾਂ ਦੀ ਗਿਣਤੀ ਸਭ ਤੋਂ ਵੱਧ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 20: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਨੂੰ ਧਰਮਾਰਥ ਜਾਗੀਰਾਂ ਕਿਹਾ ਜਾਂਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 21: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲੋਕਾਂ ਨੂੰ ਵਿਸ਼ੇਸ਼ ਸੇਵਾਵਾਂ ਦੇ ਬਦਲੇ ਗੁਜ਼ਾਰਾ ਜਾਗੀਰਾਂ ਦਿੱਤੀਆਂ ਜਾਂਦੀਆਂ ਸਨ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 22: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸ਼ਹਿਰਾਂ ਵਿੱਚ ਕਾਜ਼ੀ ਦੀਆਂ ਅਦਾਲਤਾਂ ਸਥਾਪਿਤ ਸਨ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 23: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹਰ ਪਰਗਨੇ ਵਿੱਚ ਨਾਜ਼ਿਮ ਦੀ ਅਦਾਲਤ ਹੁੰਦੀ ਸੀ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 24: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ।
Answer:
ਗ਼ਲਤ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 25: ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਸੈਨਾ ਵਿੱਚ ਦੇਸ਼ੀ ਅਤੇ ਵਿਦੇਸ਼ੀ ਪ੍ਰਣਾਲੀਆਂ ਦਾ ਸੁਮੇਲ ਕੀਤਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 26: ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਫ਼ੌਜ-ਏ-ਆਇਨ ਕਿਹਾ ਜਾਂਦਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 27: ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਜਨਰਲ ਵੈਂਤੂਰਾ ਨੂੰ ਨਿਯੁਕਤ ਕੀਤਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 28: ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਦੇ ਤੋਪਖ਼ਾਨੇ ਦੀ ਸਿਖਲਾਈ ਲਈ ਜਨਰਲ ਇਲਾਹੀ ਬਖ਼ਸ਼ ਨੂੰ ਨਿਯੁਕਤ ਕੀਤਾ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
Question 29: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਬੇਕਵਾਇਦ ਉਹ ਫ਼ੌਜ ਸੀ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ।
Answer:
ਠੀਕ
Exam Tips:
a) ਕਥਨ ਪਾਠ ਦੇ ਤੱਥਾਂ ਨਾਲ ਮਿਲਾ ਕੇ ਠੀਕ ਜਾਂ ਗ਼ਲਤ ਲਿਖੋ।
ਬਹੁ-ਵਿਕਲਪੀ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਪ੍ਰਬੰਧ ਦਾ ਧੁਰਾ ਕੌਣ ਸੀ?
(i) ਮਹਾਰਾਜਾ
(ii) ਵਿਦੇਸ਼ ਮੰਤਰੀ
(iii) ਵਿੱਤ ਮੰਤਰੀ
(iv) ਪ੍ਰਧਾਨ ਮੰਤਰੀ
Answer:
(i) ਮਹਾਰਾਜਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 2: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਧਾਨ ਮੰਤਰੀ ਦਾ ਕੀ ਨਾਂ ਸੀ?
(i) ਦੀਵਾਨ ਮੋਹਕਮ ਚੰਦ
(ii) ਰਾਜਾ ਧਿਆਨ ਸਿੰਘ
(iii) ਦੀਵਾਨ ਗੰਗਾ ਨਾਥ
(iv) ਫ਼ਕੀਰ ਅਜ਼ੀਜ਼-ਉਦ-ਦੀਨ
Answer:
(ii) ਰਾਜਾ ਧਿਆਨ ਸਿੰਘ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 3: ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ?
(i) ਦੀਵਾਨ ਮੋਹਕਮ ਚੰਦ
(ii) ਰਾਜਾ ਧਿਆਨ ਸਿੰਘ
(iii) ਫ਼ਕੀਰ ਅਜ਼ੀਜ਼-ਉਦ-ਦੀਨ
(iv) ਖੁਸ਼ਹਾਲ ਸਿੰਘ
Answer:
(iii) ਫ਼ਕੀਰ ਅਜ਼ੀਜ਼-ਉਦ-ਦੀਨ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 4: ਹੇਠ ਲਿਖਿਆਂ ਵਿੱਚੋਂ ਕੌਣ ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਨਹੀਂ ਸੀ?
(i) ਦੀਵਾਨ ਭਵਾਨੀ ਦਾਸ
(ii) ਦੀਵਾਨ ਗੰਗਾ ਰਾਮ
(iii) ਦੀਵਾਨ ਦੀਨਾ ਨਾਥ
(iv) ਦੀਵਾਨ ਮੋਹਕਮ ਚੰਦ
Answer:
(iv) ਦੀਵਾਨ ਮੋਹਕਮ ਚੰਦ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 5: ਹੇਠ ਲਿਖਿਆਂ ਵਿੱਚੋਂ ਕੌਣ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਸਿੱਧ ਸੈਨਾਪਤੀ ਸੀ?
(i) ਹਰੀ ਸਿੰਘ ਨਲਵਾ
(ii) ਮਿਸਰ ਦੀਵਾਨ ਚੰਦ
(iii) ਦੀਵਾਨ ਮੋਹਕਮ ਚੰਦ
(iv) ਉੱਪਰ ਲਿਖੇ ਸਾਰੇ
Answer:
(iv) ਉੱਪਰ ਲਿਖੇ ਸਾਰੇ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 6: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਘਰਾਣੇ ਅਤੇ ਰਾਜ ਦਰਬਾਰ ਦੀ ਦੇਖਭਾਲ ਕੌਣ ਕਰਦਾ ਸੀ?
(i) ਡਿਉੜੀਵਾਲਾ
(ii) ਕਾਰਦਾਰ
(iii) ਸੂਬੇਦਾਰ
(iv) ਕੋਤਵਾਲ
Answer:
(i) ਡਿਉੜੀਵਾਲਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 7: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਡਿਉੜੀਵਾਲਾ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ?
(i) ਜਮਾਂਦਾਰ ਖੁਸ਼ਹਾਲ ਸਿੰਘ
(ii) ਸੰਗਤ ਸਿੰਘ
(iii) ਹਰੀ ਸਿੰਘ ਨਲਵਾ
(iv) ਜੱਸਾ ਸਿੰਘ ਰਾਮਗੜ੍ਹੀਆ
Answer:
(i) ਜਮਾਂਦਾਰ ਖੁਸ਼ਹਾਲ ਸਿੰਘ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 8: ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਹੋਇਆ ਸੀ?
(i) 12
(ii) 14
(iii) 4
(iv) 9.
Answer:
(iii) 4.।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 9: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦਾ ਮੁਖੀਆ ਕੀ ਅਖਵਾਉਂਦਾ ਸੀ?
(i) ਸੂਬੇਦਾਰ
(ii) ਕਾਰਦਾਰ
(iii) ਨਾਜ਼ਿਮ
(iv) ਕੋਤਵਾਲ
Answer:
(iii) ਨਾਜ਼ਿਮ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 10: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦਾ ਮੁੱਖ ਅਧਿਕਾਰੀ ਕੌਣ ਸੀ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਗਨੇ ਦੇ ਮੁੱਖ ਅਧਿਕਾਰੀ ਨੂੰ ਕੀ ਕਹਿੰਦੇ ਸਨ?
(i) ਨਾਜ਼ਿਮ
(ii) ਸੂਬੇਦਾਰ
(iii) ਕਾਰਦਾਰ
(iv) ਕੋਤਵਾਲ
Answer:
(iii) ਕਾਰਦਾਰ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 11: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਮੁੱਖੀ ਕੌਣ ਹੁੰਦਾ ਸੀ?
(i) ਸੂਬੇਦਾਰ
(ii) ਕਾਰਦਾਰ
(iii) ਕੋਤਵਾਲ
(iv) ਪਟਵਾਰੀ
Answer:
(iii) ਕੋਤਵਾਲ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 12: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਦਾ ਕੋਤਵਾਲ ਕੌਣ ਸੀ?
ਜਾਂ
ਲਾਹੌਰ ਸ਼ਹਿਰ ਦੇ ਪ੍ਰਮੁੱਖ ਅਧਿਕਾਰੀ (ਕੋਤਵਾਲ) ਦਾ ਨਾਂ ਕੀ ਸੀ?
(i) ਧਿਆਨ ਸਿੰਘ
(ii) ਖ਼ੁਸ਼ਹਾਲ ਸਿੰਘ
(iii) ਇਮਾਮ ਬਖ਼ਸ਼
(iv) ਇਲਾਹੀ ਬਖ਼ਸ਼
Answer:
(iii) ਇਮਾਮ ਬਖ਼ਸ਼।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 13: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦੇ ਮੁਖੀ ਨੂੰ ਕੀ ਕਿਹਾ ਜਾਂਦਾ ਸੀ?
(i) ਪਰਗਨਾ
(ii) ਮੌਜਾ
(iii) ਕਾਰਦਾਰ
(iv) ਨਾਜ਼ਿਮ
Answer:
(ii) ਮੌਜਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਆਮਦਨ ਦਾ ਮੁੱਖ ਸੋਮਾ ਕਿਹੜਾ ਸੀ?
(i) ਭੂਮੀ ਦਾ ਲਗਾਨ
(ii) ਚੁੰਗੀ ਕਰ
(iii) ਨਜ਼ਰਾਨਾ
(iv) ਜ਼ਬਤੀ
Answer:
(i) ਭੂਮੀ ਦਾ ਲਗਾਨ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 15: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਜਾਗੀਰਦਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਵਿੱਚੋਂ ਕਿਹੜੀ ਜਾਗੀਰ ਨੂੰ ਸਭ ਤੋਂ ਮਹੱਤਵਪੂਰਨ ਸਮਝਿਆ ਜਾਂਦਾ ਸੀ?
(i) ਇਨਾਮ ਜਾਗੀਰਾਂ
(ii) ਵਤਨ ਜਾਗੀਰਾਂ
(iii) ਸੇਵਾ ਜਾਗੀਰਾਂ
(iv) ਗੁਜ਼ਾਰਾ ਜਾਗੀਰਾਂ
Answer:
(iii) ਸੇਵਾ ਜਾਗੀਰਾਂ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 16: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਧਾਰਮਿਕ ਸੰਸਥਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਜਾਗੀਰਾਂ ਨੂੰ ਕੀ ਕਿਹਾ ਜਾਂਦਾ ਸੀ?
(i) ਵਤਨ ਜਾਗੀਰਾਂ
(ii) ਇਨਾਮ ਜਾਗੀਰਾਂ
(iii) ਧਰਮਾਰਥ ਜਾਗੀਰਾਂ
(iv) ਗੁਜ਼ਾਰਾ ਜਾਗੀਰਾਂ
Answer:
(iii) ਧਰਮਾਰਥ ਜਾਗੀਰਾਂ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 17: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜ ਦੀ ਸਭ ਤੋਂ ਛੋਟੀ ਅਦਾਲਤ ਕਿਹੜੀ ਸੀ?
(i) ਪੰਚਾਇਤ
(ii) ਕਾਜ਼ੀ ਦੀ ਅਦਾਲਤ
(iii) ਜਾਗੀਰਦਾਰ ਦੀ ਅਦਾਲਤ
(iv) ਕਾਰਦਾਰ ਦੀ ਅਦਾਲਤ
Answer:
(i) ਪੰਚਾਇਤ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 18: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮਹਾਰਾਜਾ ਦੀ ਅਦਾਲਤ ਤੋਂ ਥੱਲੇ ਸਭ ਤੋਂ ਵੱਡੀ ਅਦਾਲਤ ਕਿਹੜੀ ਸੀ?
(i) ਨਾਜ਼ਿਮ ਦੀ ਅਦਾਲਤ
(ii) ਅਦਾਲਤ-ਏ-ਆਲਾ
(iii) ਅਦਾਲਤੀ ਦੀ ਅਦਾਲਤ
(iv) ਕਾਰਦਾਰ ਦੀ ਅਦਾਲਤ ਤੋਂ
Answer:
(ii) ਅਦਾਲਤ-ਏ-ਆਲਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 19: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਅਪਰਾਧੀਆਂ ਨੂੰ ਵਧੇਰੇ ਕਰਕੇ ਕਿਹੜੀ ਸਜ਼ਾ ਦਿੱਤੀ ਜਾਂਦੀ ਸੀ?
(i) ਮੌਤ ਦੀ
(ii) ਜੁਰਮਾਨਾ
(iii) ਅੰਗ ਕੱਟਣਾ
(iv) ਉੱਪਰ ਲਿਖੇ ਸਾਰੇ
Answer:
(ii) ਜੁਰਮਾਨਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 20: ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖਾਂ ਦੀ ਸੈਨਿਕ ਪ੍ਰਣਾਲੀ ਵਿੱਚ ਕੀ ਦੋਸ਼ ਸੀ?
(i) ਸੈਨਿਕਾਂ ਵਿੱਚ ਅਨੁਸ਼ਾਸਨ ਦੀ ਬਹੁਤ ਕਮੀ ਸੀ
(ii) ਪੈਦਲ ਸੈਨਾ ਨੂੰ ਬਹੁਤ ਘਟੀਆ ਸਮਝਿਆ ਜਾਂਦਾ ਸੀ
(iii) ਸੈਨਿਕਾਂ ਨੂੰ ਨਕਦ ਤਨਖ਼ਾਹ ਨਹੀਂ ਦਿੱਤੀ ਜਾਂਦੀ ਸੀ
(iv) ਉੱਪਰ ਲਿਖੇ ਸਾਰੇ
Answer:
(iv) ਉੱਪਰ ਲਿਖੇ ਸਾਰੇ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 21: ਮਹਾਰਾਜਾ ਰਣਜੀਤ ਸਿੰਘ ਦੀ ਨਿਯਮਿਤ ਸੈਨਾ ਨੂੰ ਕੀ ਕਿਹਾ ਜਾਂਦਾ ਸੀ?
(i) ਫ਼ੌਜ-ਏ-ਆਇਨ
(ii) ਫ਼ੌਜ-ਏ-ਖ਼ਾਸ
(iii) ਫ਼ੌਜ-ਏ-ਬੇਕਵਾਇਦ
(iv) ਉੱਪਰ ਲਿਖੇ ਸਾਰੇ
Answer:
(i) ਫ਼ੌਜ-ਏ-ਆਇਨ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 22: ਮਹਾਰਾਜਾ ਰਣਜੀਤ ਸਿੰਘ ਨੇ ਫ਼ੌਜ-ਏ-ਖ਼ਾਸ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ ਸੀ?
(i) ਜਨਰਲ ਇਲਾਹੀ ਬਖ਼ਸ਼
(ii) ਜਨਰਲ ਅਲਾਰਡ
(iii) ਜਨਰਲ ਵੈਂਤੂਰਾ
(iv) ਜਨਰਲ ਕੋਰਟ
Answer:
(iii) ਜਨਰਲ ਵੈਂਤੂਰਾ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 23: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜ-ਏ-ਖ਼ਾਸ ਤੋਪਖ਼ਾਨਾ ਕਿਸ ਦੇ ਅਧੀਨ ਸੀ?
(i) ਜਨਰਲ ਇਲਾਹੀ ਬਖ਼ਸ਼
(ii) ਜਨਰਲ ਕੋਰਟ
(iii) ਕਰਨਲ ਗਾਰਡਨਰ
(iv) ਜਨਰਲ ਵੈਂਤੂਰਾ
Answer:
(i) ਜਨਰਲ ਇਲਾਹੀ ਬਖ਼ਸ਼।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 24: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਉਸ ਫ਼ੌਜ ਨੂੰ ਕੀ ਕਹਿੰਦੇ ਸਨ ਜੋ ਨਿਸ਼ਚਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਸੀ?
(i) ਫ਼ੌਜ-ਏ-ਖ਼ਾਸ
(ii) ਫ਼ੌਜ-ਏ-ਬੇਕਵਾਇਦ
(iii) ਫ਼ੌਜ-ਏ-ਆਇਨ
(iv) ਇਨ੍ਹਾਂ ਵਿੱਚੋਂ ਕੋਈ ਨਹੀਂ
Answer:
(ii) ਫ਼ੌਜ-ਏ-ਬੇਕਵਾਇਦ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
Question 25: ਮਹਾਰਾਜਾ ਰਣਜੀਤ ਸਿੰਘ ਨੇ ਘੋੜਸਵਾਰ ਸੈਨਿਕਾਂ ਨੂੰ ਸਿਖਲਾਈ ਦੇਣ ਲਈ ਕਿਸ ਨੂੰ ਨਿਯੁਕਤ ਕੀਤਾ?
(i) ਜਨਰਲ ਵੈਂਤੂਰਾ
(ii) ਜਨਰਲ ਅਲਾਰਡ
(iii) ਜਨਰਲ ਕੋਰਟ
(iv) ਜਨਰਲ ਇਲਾਹੀ ਬਖ਼ਸ਼
Answer:
(ii) ਜਨਰਲ ਅਲਾਰਡ।
Exam Tips:
a) ਸਾਰੇ ਵਿਕਲਪ ਪੜ੍ਹ ਕੇ ਪਾਠ ਅਨੁਸਾਰ ਸਭ ਤੋਂ ਸਹੀ ਵਿਕਲਪ ਚੁਣੋ।
ਸਰੋਤ ਆਧਾਰਿਤ ਪ੍ਰਸ਼ਨ
Question 1: ਪਾਠ-ਪੁਸਤਕ ਦਾ ਪੈਰਾ 1 ਪੜ੍ਹ ਕੇ ਉੱਤਰ ਦਿਓ: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੇਂਦਰੀ ਸ਼ਾਸਨ ਦਾ ਧੁਰਾ ਕੌਣ ਹੁੰਦਾ ਸੀ?
Answer:
ਕੇਂਦਰੀ ਸ਼ਾਸਨ ਦਾ ਧੁਰਾ ਮਹਾਰਾਜਾ ਆਪ ਹੁੰਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 2: ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਕੌਣ ਸੀ?
Answer:
ਰਾਜਾ ਧਿਆਨ ਸਿੰਘ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 3: ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ?
(i) ਰਾਜਾ ਧਿਆਨ ਸਿੰਘ
(ii) ਹਰੀ ਸਿੰਘ ਨਲਵਾ
(iii) ਫ਼ਕੀਰ ਅਜ਼ੀਜ਼-ਉੱਦ-ਦੀਨ
(iv) ਦੀਵਾਨ ਮੋਹਕਮ ਚੰਦ
Answer:
(iii) ਫ਼ਕੀਰ ਅਜ਼ੀਜ਼-ਉੱਦ-ਦੀਨ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 4: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਚੰਗੀ ਦੇਖ-ਭਾਲ ਲਈ ਕਿੰਨੇ ਦਫ਼ਤਰਾਂ ਦੀ ਸਥਾਪਨਾ ਕੀਤੀ ਗਈ ਸੀ?
Answer:
12 ਦਫ਼ਤਰਾਂ ਦੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 5: ਦਫ਼ਤਰ-ਏ-ਤੋਜਿਹਾਤ ਦਾ ਕੀ ਕੰਮ ਹੁੰਦਾ ਸੀ?
Answer:
ਦਫ਼ਤਰ-ਏ-ਤੋਜਿਹਾਤ ਸ਼ਾਹੀ ਘਰਾਣੇ ਦਾ ਹਿਸਾਬ-ਕਿਤਾਬ ਰੱਖਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 6: ਪਾਠ-ਪੁਸਤਕ ਦਾ ਪੈਰਾ 2 ਪੜ੍ਹ ਕੇ ਉੱਤਰ ਦਿਓ: ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਨੂੰ ਕਿੰਨੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ?
Answer:
ਚਾਰ ਸੂਬਿਆਂ ਵਿੱਚ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 7: ਮਹਾਰਾਜਾ ਰਣਜੀਤ ਸਿੰਘ ਦੇ ਕਿਸੇ ਦੋ ਸੂਬਿਆਂ ਦੇ ਨਾਂ ਲਿਖੋ।
Answer:
ਸੂਬਾ-ਏ-ਲਾਹੌਰ ਅਤੇ ਸੂਬਾ-ਏ-ਕਸ਼ਮੀਰ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸੂਬੇ ਦਾ ਮੁਖੀ ਕੌਣ ਹੁੰਦਾ ਸੀ?
Answer:
ਨਾਜ਼ਿਮ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 9: ਨਾਜ਼ਿਮ ਦਾ ਕੋਈ ਇੱਕ ਮੁੱਖ ਕੰਮ ਲਿਖੋ।
Answer:
ਉਹ ਆਪਣੇ ਅਧੀਨ ਪ੍ਰਾਂਤ ਵਿੱਚ ਮਹਾਰਾਜੇ ਦੇ ਹੁਕਮਾਂ ਨੂੰ ਲਾਗੂ ਕਰਵਾਉਂਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 10: ਮਹਾਰਾਜਾ ਜਦ ਚਾਹੇ ਨਾਜ਼ਿਮ ਨੂੰ ………… ਕਰ ਸਕਦਾ ਸੀ।
Answer:
ਤਬਦੀਲ
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 11: ਪਾਠ-ਪੁਸਤਕ ਦਾ ਪੈਰਾ 3 ਪੜ੍ਹ ਕੇ ਉੱਤਰ ਦਿਓ: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਕਿਹੜੀ ਹੁੰਦੀ ਸੀ?
Answer:
ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਪਿੰਡ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 12: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਨੂੰ ਕੀ ਕਿਹਾ ਜਾਂਦਾ ਸੀ?
Answer:
ਪਿੰਡ ਨੂੰ ਮੌਜਾ ਕਹਿੰਦੇ ਸਨ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 13: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦਾ ਪ੍ਰਬੰਧ ਕਿਸ ਦੇ ਹੱਥ ਵਿੱਚ ਹੁੰਦਾ ਸੀ?
Answer:
ਪਿੰਡ ਦਾ ਪ੍ਰਬੰਧ ਪੰਚਾਇਤ ਦੇ ਹੱਥ ਵਿੱਚ ਹੁੰਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 14: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮੁਕੱਦਮ ਕੌਣ ਸੀ?
Answer:
ਮੁਕੱਦਮ ਪਿੰਡ ਦਾ ਮੁਖੀ ਹੁੰਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 15: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਿੰਡ ਦੀ ਜ਼ਮੀਨ ਦਾ ਰਿਕਾਰਡ ਕੌਣ ਰੱਖਦਾ ਸੀ?
(i) ਮੁਕੱਦਮ
(ii) ਚੌਧਰੀ
(iii) ਪਟਵਾਰੀ
(iv) ਇਨ੍ਹਾਂ ਵਿੱਚੋਂ ਕੋਈ ਨਹੀਂ
Answer:
(iii) ਪਟਵਾਰੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 16: ਪਾਠ-ਪੁਸਤਕ ਦਾ ਪੈਰਾ 4 ਪੜ੍ਹ ਕੇ ਉੱਤਰ ਦਿਓ: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ਕੌਣ ਹੁੰਦਾ ਸੀ?
Answer:
ਲਾਹੌਰ ਸ਼ਹਿਰ ਦਾ ਮੁੱਖ ਅਧਿਕਾਰੀ ਕੋਤਵਾਲ ਹੁੰਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 17: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਕੋਤਵਾਲ ਦੇ ਅਹੁਦੇ ‘ਤੇ ਕੌਣ ਨਿਯੁਕਤ ਸੀ?
Answer:
ਕੋਤਵਾਲ ਦੇ ਅਹੁਦੇ ‘ਤੇ ਇਮਾਮ ਬਖ਼ਸ਼ ਨਿਯੁਕਤ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 18: ਕੋਤਵਾਲ ਦਾ ਇੱਕ ਮੁੱਖ ਕੰਮ ਦੱਸੋ।
Answer:
ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣਾ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 19: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਮੁਹੱਲੇ ਦਾ ਮੁਖੀ ਕੌਣ ਹੁੰਦਾ ਸੀ?
Answer:
ਮੁਹੱਲੇ ਦਾ ਮੁਖੀ ਮੁਹੱਲੇਦਾਰ ਹੁੰਦਾ ਸੀ।
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Question 20: ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ………… ਸ਼ਹਿਰ ਦਾ ਪ੍ਰਬੰਧ ਹੋਰਨਾਂ ਸ਼ਹਿਰਾਂ ਨਾਲੋਂ ਵੱਖਰੇ ਢੰਗ ਨਾਲ ਕੀਤਾ ਜਾਂਦਾ ਸੀ।
Answer:
ਲਾਹੌਰ
Exam Tips:
a) ਉੱਤਰ ਸੰਬੰਧਿਤ ਪੈਰੇ ਵਿਚਲੇ ਸ਼ਬਦਾਂ ਵਿੱਚ ਹੀ ਲਿਖੋ।
Free study material for History
History Class 12 Curriculum Solutions: Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ
Textbook Solutions for Class 12 History Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ
Explore reliable textbook solutions for Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ tailored for Class 12 learners. Utilizing these complete exercise answers ensures your preparation aligns exactly with official Punjab Board standards for History.
Mastering Theoretical and Practical Questions
Beyond providing final answers, these guides offer step-by-step breakdowns for complex queries in the Class 12 History module. This approach helps students balance theoretical depth with practical problem-solving skills required for Punjab Board exams.
Effective Self-Study and Homework Assistance
These resources act as an effective roadmap for daily homework tasks and independent study. Supplement your review of Punjabi Medium Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ with official sample papers and interactive practice tests available on our platform free of charge.
FAQs
The complete and updated PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ is available for free on StudiesToday.com. These solutions for Class 12 History are as per latest Punjab Board curriculum.
Yes, our experts have revised the PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ will help students to get full marks in the theory paper.
Yes, we provide bilingual support for Class 12 History. You can access PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ in both English and Hindi medium.
Yes, you can download the entire PSEB 12th Class History Solutions Chapter 20 ਮਹਾਰਾਜਾ ਰਣਜੀਤ ਸਿੰਘ ਦਾ ਸਿਵਿਲ ਅਤੇ ਸੈਨਿਕ ਪ੍ਰਸ਼ਾਸਨ in printable PDF format for offline study on any device.