Solutions for Class 12 History: Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ
Review structured textbook solutions for Class 12 History Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ. Built according to Punjab Board guidelines for the 2026-27 academic year, these downloadable answers support daily revision and problem-solving accuracy.
Practice Class 12 History Solutions: Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ
Navigate directly to the solved History textbook exercises using the digital viewer below. Each solution includes detailed step-by-step explanations, allowing students to instantly cross-check their work and identify areas requiring further revision.
ਲੰਮੇ ਉੱਤਰਾਂ ਵਾਲੇ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ?
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ ।
Answer:
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਉਹ ਬੜੀ ਤੀਖਣ ਬੁੱਧੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ ।ਉਹ ਜਿਸ ਆਦਮੀ ਨੂੰ ਇੱਕ ਵਾਰ ਵੇਖ ਲੈਂਦੇ ਸਨ । ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ । ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ ।ਉਨ੍ਹਾਂ ਨੇ ਆਪਣੇ ਦੁਸ਼ਮਣਾਂ ਨਾਲ ਕਦੇ ਵੀ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ ।
ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦੇ ਸੱਚੇ ਸੇਵਕ ਸਨ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ ਉਹ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ ।ਉਨ੍ਹਾਂ ਨੇ ਨਾਨਕ ਸਹਾਇ ਅਤੇ ਗੋਬਿੰਦ ਸਹਾਇ ਨਾਂ ਦੇ ਸਿੱਕੇ ਜਾਰੀ ਕੀਤੇ ਉਨ੍ਹਾਂ ਨੇ ਗੁਰਦੁਆਰਿਆਂ ਨੂੰ ਭਾਰੀ ਦਾਨ ਦਿੱਤਾ । ਇਸ ਦੇ ਬਾਵਜੂਦ ਮਹਾਰਾਜਾ ਰਣਜੀਤ ਸਿੰਘ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ । ਸਾਰੇ ਧਰਮਾਂ ਦੇ ਲੋਕਾਂ ਨਾਲ ਬਰਾਬਰੀ ਵਾਲਾ ਸਲੂਕ ਕੀਤਾ ਜਾਂਦਾ ਸੀ । ਉਨ੍ਹਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ । ਮਹਾਰਾਜਾ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦਿੰਦਾ ਸੀ ।
Exam Tips:
a) ਉੱਤਰ ਵਿੱਚ ਬੁੱਧੀ ਤੇ ਯਾਦ ਸ਼ਕਤੀ, ਦਿਆਲਤਾ ਅਤੇ ਧਾਰਮਿਕ ਸਹਿਣਸ਼ੀਲਤਾ ਤਿੰਨੇ ਪੱਖ ਜ਼ਰੂਰ ਲਿਖੋ।
b) ਸਿੱਕਿਆਂ ਉੱਤੇ ‘ਨਾਨਕ ਸਹਾਇ’ ਤੇ ‘ਗੋਬਿੰਦ ਸਹਾਇ’ ਅਤੇ ਸਰਕਾਰ-ਏ-ਖ਼ਾਲਸਾ ਵਰਗੇ ਪ੍ਰਮਾਣ ਦਿਓ।
Question 2: ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਛੇ ਵਿਸ਼ੇਸ਼ਤਾਵਾਂ ਕੀ ਸਨ ?
Answer:
ਸ਼ਕਲ-ਸੂਰਤ – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ-ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ । ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਪਰ ਮਹਾਰਾਜੇ ਦੇ ਵਿਅਕਤਿੱਤਵ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ ।
ਮਿਹਨਤੀ ਅਤੇ ਫੁਰਤੀਲਾ – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿੱਜੀ ਧਿਆਨ ਦਿੰਦਾ ਸੀ ।
ਸਾਹਸੀ ਅਤੇ ਬਹਾਦਰ – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।
ਦਿਆਲੂ ਸੁਭਾਅ – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ ।
ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ ਜੀ’ ਕਹਿੰਦੇ ਸਨ ।
ਸਿੱਖਿਆ ਦਾ ਸਰਪ੍ਰਸਤ – ਮਹਾਰਾਜਾ ਰਣਜੀਤ ਸਿੰਘ ਆਪ ਭਾਵੇਂ ਅਨਪੜ੍ਹ ਸੀ ਪਰ ਉਸ ਨੇ ਸਿੱਖਿਆ ਦੇ ਪ੍ਰਸਾਰ ਲਈ ਅਨੇਕਾਂ ਸਕੂਲ ਖੋਲ੍ਹੇ । ਆਪ ਨੇ ਫ਼ਾਰਸੀ, ਅਰਬੀ, ਹਿੰਦੀ ਅਤੇ ਗੁਰਮੁਖੀ ਪੜ੍ਹਾਉਣ ਵਾਲੀਆਂ ਸੰਸਥਾਵਾਂ ਨੂੰ ਅਨੁਦਾਨ ਅਤੇ ਜਾਗੀਰਾਂ ਦਿੱਤੀਆਂ ।
Exam Tips:
a) ਛੇ ਵਿਸ਼ੇਸ਼ਤਾਵਾਂ ਦੇ ਸਿਰਲੇਖ ਵੱਖ-ਵੱਖ ਲਾਈਨਾਂ ਵਿੱਚ ਲਿਖੋ।
b) ਹਰ ਵਿਸ਼ੇਸ਼ਤਾ ਨਾਲ ਇੱਕ ਪ੍ਰਮਾਣ ਜਾਂ ਉਦਾਹਰਨ ਜੋੜੋ, ਜਿਵੇਂ ਚੇਚਕ ਨਾਲ ਅੱਖ ਮਾਰੀ ਜਾਣੀ।
Question 3: ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ?
Answer:
ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਸਿੱਖ ਮਿਸਲਦਾਰਾਂ, ਰਾਜਪੂਤ ਰਾਜਿਆਂ, ਪਠਾਣ ਹਾਕਮਾਂ ਅਤੇ ਅਫ਼ਗਾਨ ਬਾਦਸ਼ਾਹਾਂ ਨੂੰ ਇੱਕ-ਇੱਕ ਕਰਕੇ ਜਿੱਤਿਆ । ਕਮਾਲ ਦੀ ਗੱਲ ਇਹ ਹੈ ਕਿ ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਉਸ ਸਮੇਂ ਕਾਬਲ ਤੇ ਦਿੱਲੀ ਦੇ ਬਾਦਸ਼ਾਹ ਜੋ ਤਾਜਾਂ ਦੇ ਮਾਲਕ ਬਣਦੇ ਰਹੇ, ਨਾ ਕੇਵਲ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦਾਅਵੇਦਾਰਾਂ ਦੇ ਖੂਨ ਨਾਲ ਖੇਡਦੇ ਰਹੇ ਸਗੋਂ ਉਨ੍ਹਾਂ ਦੇ ਵਾਰਸਾਂ ਨੂੰ ਗਲੀ ਬਾਜ਼ਾਰਾਂ ਵਿੱਚ ਭੀਖ ਮੰਗਿਆਂ ਦੀ ਹਾਲਤ ਵਿੱਚ ਦਰ-ਬ-ਦਰ ਰੁਲਣ ਲਈ ਛੱਡਦੇ ਰਹੇ । ਅਜਿਹੇ ਸਮੇਂ ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਨਾ ਕੇਵਲ ਗਲਵੱਕੜੀ ਪਾਈ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ ।
ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।
Exam Tips:
a) ਦੁਸ਼ਮਣਾਂ ਨਾਲ ਨਰਮ ਵਤੀਰੇ ਅਤੇ ਮੌਤ ਦੀ ਸਜ਼ਾ ਨਾ ਦੇਣ ਦਾ ਜ਼ਿਕਰ ਜ਼ਰੂਰ ਕਰੋ।
b) ਹਾਰੇ ਹੋਏ ਸ਼ਾਸਕਾਂ ਨੂੰ ਜਾਗੀਰਾਂ ਦੇਣ ਦੀ ਉਦਾਹਰਨ ਅੰਕ ਦਿਵਾਉਂਦੀ ਹੈ।
Question 4: ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ ।
Answer:
ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਮਹਾਰਾਜੇ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਕਲਗੀ ਆਪਣੇ ਤੋਸ਼ੇਖ਼ਾਨੇ ਵਿੱਚ ਰੱਖੀ ਹੋਈ ਸੀ ਜਿਸ ਦੀ ਛੋਹ ਨੂੰ ਉਹ ਆਪਣੇ ਲਈ ਬੜਾ ਵਡਭਾਗਾ ਸਮਝਦੇ ਸਨ । ਉਹ ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਇਨ੍ਹਾਂ ਜਿੱਤਾਂ ਲਈ ਧੰਨਵਾਦ ਕਰਨ ਲਈ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ’ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਦੇ ਸ਼ਬਦ ਉਕਰੇ ਹੋਏ ਸਨ । ਸੈਨਾ ਵਿੱਚ “ਵਾਹਿਗੁਰੂ ਜੀ ਕਾ ਖ਼ਾਲਸਾ ਅਤੇ ਵਾਹਿਗੁਰੂ ਜੀ ਕੀ ਫ਼ਤਹਿ’ ਦਾ ਜੈਕਾਰਾ ਲਗਾਇਆ ਜਾਂਦਾ ਸੀ । ਸਰਕਾਰੀ ਕਾਰਜ ਲਈ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਸਹੁੰ ਚੁਕਾਈ ਜਾਂਦੀ ਸੀ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ ਅਤੇ ਗੁਰਦੁਆਰਿਆਂ ਦੀ ਦੇਖ-ਭਾਲ ਲਈ ਵੱਡੀਆਂ-ਵੱਡੀਆਂ ਜਾਗੀਰਾਂ ਦਿੱਤੀਆਂ । ਸੰਖੇਪ ਵਿੱਚ ਉਹ ਤਨੋ ਮਨੋ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।
Exam Tips:
a) ਸਿੱਕਿਆਂ, ਮੋਹਰ ਅਤੇ ਜੈਕਾਰੇ ਵਾਲੇ ਪ੍ਰਮਾਣ ਵੱਖ-ਵੱਖ ਬਿੰਦੂਆਂ ਵਿੱਚ ਲਿਖੋ।
b) ਗੁਰਦੁਆਰਿਆਂ ਨੂੰ ਦਿੱਤੀਆਂ ਜਾਗੀਰਾਂ ਅਤੇ ਦਰਬਾਰ ਸਾਹਿਬ ਦੀ ਸੇਵਾ ਦਾ ਹਵਾਲਾ ਦਿਓ।
Question 5: ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ?
Answer:
ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਸੀ ਕਿ ਇੱਕ ਸ਼ਕਤੀਸ਼ਾਲੀ ਅਤੇ ਚਿਰਸਥਾਈ ਸਾਮਰਾਜ ਦੀ ਸਥਾਪਨਾ ਲਈ ਸਾਰੇ ਧਰਮਾਂ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਜ਼ਰੂਰੀ ਹੈ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ ।
ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫਕੀਰ ਅਜ਼ੀਜ਼-ਉੱਦ-ਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ, ਵਿੱਤ ਮੰਤਰੀ ਦੀਵਾਨ ਭਵਾਨੀਦਾਸ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਇਸੇ ਤਰ੍ਹਾਂ ਜਨਰਲ ਵੈਂਤੂਰਾ, ਕੋਰਟ, ਗਾਰਡਨਰ ਆਦਿ ਯੂਰਪੀਅਨ ਸਨ । ਦਾਨ ਦੇਣ ਦੇ ਮਾਮਲਿਆਂ ਵਿੱਚ ਵੀ ਮਹਾਰਾਜਾ ਕਿਸੇ ਧਰਮ ਦੇ ਨਾਲ ਕੋਈ ਵਿਤਕਰਾ ਨਹੀਂ ਕਰਦਾ ਸੀ । ਉਸ ਨੇ ਹਿੰਦੂ ਮੰਦਰਾਂ ਅਤੇ ਮੁਸਲਿਮ ਮਸੀਤਾਂ ਅਤੇ ਮਕਬਰਿਆਂ ਦੀ ਦੇਖ-ਭਾਲ ਲਈ ਕਾਫ਼ੀ ਧਨ ਦਿੱਤਾ ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।
Exam Tips:
a) ਸਿੱਖ, ਹਿੰਦੂ, ਮੁਸਲਮਾਨ ਅਤੇ ਯੂਰਪੀਅਨ ਅਹੁਦੇਦਾਰਾਂ ਦੇ ਨਾਂ ਸਹੀ ਧਰਮ ਨਾਲ ਜੋੜ ਕੇ ਲਿਖੋ।
b) ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦੇਣ ਵਾਲਾ ਨੁਕਤਾ ਜ਼ਰੂਰ ਲਿਖੋ।
Question 6: ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ ।
ਜਾਂ
ਇੱਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਪ੍ਰਬੰਧ ਵਿੱਚ ਸਹਿਯੋਗ ਪ੍ਰਾਪਤ ਕਰਨ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ ।ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਮਹਾਰਾਜਾ ਪੰਚਾਇਤਾਂ ਦੇ ਕੰਮਾਂ ਵਿੱਚ ਕਦੇ ਦਖ਼ਲਅੰਦਾਜ਼ੀ ਨਹੀਂ ਕਰਦਾ ਸੀ । ਮਹਾਰਾਜਾ ਪਰਜਾ ਦੇ ਹਿੱਤਾਂ ਨੂੰ ਕਦੇ ਅੱਖੋਂ ਉਹਲੇ ਨਹੀਂ ਹੋਣ ਦਿੰਦਾ ਸੀ । ਉਸ ਨੇ ਰਾਜ ਅਧਿਕਾਰੀਆਂ ਨੂੰ ਵੀ ਇਹ ਆਦੇਸ਼ ਦਿੱਤਾ ਸੀ ਕਿ ਉਹ ਪਰਜਾ ਦੀ ਭਲਾਈ ਲਈ ਵਿਸ਼ੇਸ਼ ਯਤਨ ਕਰਨ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦਾ ਦੌਰਾ ਕਰਿਆ ਕਰਦਾ ਸੀ । ਮਹਾਰਾਜੇ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖੁਸ਼ਹਾਲ ਸੀ ।
Exam Tips:
a) ਪ੍ਰਸ਼ਾਸਨ ਦੀਆਂ ਇਕਾਈਆਂ ਸੂਬਾ ਤੋਂ ਮੌਜਾ (ਪਿੰਡ) ਤਕ ਕ੍ਰਮ ਨਾਲ ਲਿਖੋ।
b) ਭੇਸ ਬਦਲ ਕੇ ਦੌਰਾ ਕਰਨ ਵਾਲੀ ਗੱਲ ਉੱਤਰ ਨੂੰ ਪ੍ਰਭਾਵਸ਼ਾਲੀ ਬਣਾਉਂਦੀ ਹੈ।
Question 7: “ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ ।
ਜਾਂ
“ਇੱਕ ਸੈਨਿਕ ਅਤੇ ਜਰਨੈਲ” ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
ਮਹਾਰਾਜਾ ਰਣਜੀਤ ਸਿੰਘ ਆਪਣੇ ਸਮੇਂ ਦਾ ਇੱਕ ਮਹਾਨ ਜਰਨੈਲ ਸੀ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ, ਉਸ ਵਿੱਚ ਉਸ ਨੂੰ ਕਿਸੇ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਭਾਰੀ ਤੋਂ ਭਾਰੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦੇ ਨਹੀਂ ਸਨ । ਮਹਾਰਾਜਾ ਆਪਣੇ ਸੈਨਿਕਾਂ ਦੀ ਭਲਾਈ ਦਾ ਪੂਰਾ ਖ਼ਿਆਲ ਰੱਖਦਾ ਸੀ । ਸਿੱਟੇ ਵਜੋਂ ਉਹ ਵੀ ਮਹਾਰਾਜੇ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਸਨ । ਮਹਾਨ ਜਰਨੈਲ ਹੋਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੂ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਇਨ੍ਹਾਂ ਇਲਾਕਿਆਂ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਨੂੰ ਕਈ ਭਿਆਨਕ ਲੜਾਈਆਂ ਲੜਨੀਆਂ ਪਈਆਂ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।
Exam Tips:
a) ਸਾਮਰਾਜ ਦੀਆਂ ਚਾਰੇ ਹੱਦਾਂ (ਲੱਦਾਖ, ਸ਼ਿਕਾਰਪੁਰ, ਸਤਲੁਜ, ਪਿਸ਼ਾਵਰ) ਯਾਦ ਰੱਖੋ।
b) ਜਿੱਤੇ ਹੋਏ ਮੁੱਖ ਇਲਾਕਿਆਂ ਦੇ ਨਾਂ ਸੂਚੀ ਵਿੱਚ ਲਿਖੋ।
Question 8: ਮਹਾਰਾਜਾ ਰਣਜੀਤ ਸਿੰਘ ਨੂੰ “ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
Answer:
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਬਲਕਿ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ਼ ਨਾਂ ਦਾ ਰਾਜ ਸੀ । ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇਸ ਵਿਸ਼ਾਲ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ ।
ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਸਲਮਾਨ, ਯੂਰੋਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਣਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨ੍ਹਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ । ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।
Exam Tips:
a) ਅਕਬਰ, ਸ਼ਿਵਾਜੀ, ਮਹਿਮਤ ਅਲੀ ਅਤੇ ਨੈਪੋਲੀਅਨ ਨਾਲ ਤੁਲਨਾ ਵਾਲਾ ਹਿੱਸਾ ਯਾਦ ਰੱਖੋ।
b) ਅੰਤ ਵਿੱਚ ‘ਸ਼ੇਰ-ਏ-ਪੰਜਾਬ’ ਕਹੇ ਜਾਣ ਦੇ ਕਾਰਨਾਂ ਦਾ ਸਾਰ ਲਿਖੋ।
ਨਿਬੰਧ-ਰੂਪੀ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਦਾ ਵਿਸਥਾਰਪੂਰਵਕ ਵਰਣਨ ਕਰੋ ।
ਜਾਂ
ਰਣਜੀਤ ਸਿੰਘ ਦਾ ਇੱਕ ਮਨੁੱਖ ਦੇ ਰੂਪ ਵਿੱਚ ਵਰਣਨ ਕਰੋ ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਦਾ ਮੁੱਲਾਂਕਣ ਕਰੋ ।
ਜਾਂ
ਮਹਾਰਾਜਾ ਰਣਜੀਤ ਸਿੰਘ ਦੀ ਇੱਕ ਮਨੁੱਖ, ਇੱਕ ਜਰਨੈਲ, ਇੱਕ ਪ੍ਰਸ਼ਾਸਕ ਅਤੇ ਇੱਕ ਰਾਜਨੀਤੀਵਾਨ ਦੇ ਰੂਪ ਵਿੱਚ , ਚਰਚਾ ਕਰੋ ।
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਥਾਂ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
Answer:
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਦੇ ਸਗੋਂ ਸੰਸਾਰ ਦੇ ਮਹਾਨ ਵਿਅਕਤੀਆਂ ਵਿੱਚ ਕੀਤੀ ਜਾਂਦੀ ਹੈ । ਉਹ ਬਹੁਪੱਖੀ ਸ਼ਖ਼ਸੀਅਤ ਦਾ ਮਾਲਕ ਸੀ । ਉਹ ਆਪਣੇ ਗੁਣਾਂ ਦੇ ਕਾਰਨ ਪੰਜਾਬ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰਨ ਵਿੱਚ ਸਫਲ ਹੋਇਆ । ਉਸ ਨੂੰ ਠੀਕ ਹੀ ਪੰਜਾਬ ਦਾ ਸ਼ੇਰ-ਏ-ਪੰਜਾਬ ਕਿਹਾ ਜਾਂਦਾ ਹੈ । ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਅਤੇ ਸ਼ਖ਼ਸੀਅਤ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ:
(ੳ) ਮਨੁੱਖ ਦੇ ਰੂਪ ਵਿੱਚ
1. ਸ਼ਕਲ-ਸੂਰਤ – ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ-ਸੂਰਤ ਬਹੁਤੀ ਖਿੱਚ ਭਰਪੂਰ ਨਹੀਂ ਸੀ । ਉਸ ਦਾ ਕੱਦ ਦਰਮਿਆਨਾ ਅਤੇ ਜਿਸਮ ਪਤਲਾ ਸੀ । ਬਚਪਨ ਵਿੱਚ ਚੇਚਕ ਨਿਕਲ ਆਉਣ ਕਾਰਨ ਉਸ ਦੀ ਇੱਕ ਅੱਖ ਵੀ ਮਾਰੀ ਗਈ ਸੀ । ਇਸ ਦੇ ਬਾਵਜੂਦ ਮਹਾਰਾਜੇ ਦੀ ਸ਼ਖ਼ਸੀਅਤ ਵਿੱਚ ਇੰਨੀ ਖਿੱਚ ਸੀ ਕਿ ਕੋਈ ਵੀ ਮਿਲਣ ਵਾਲਾ ਵਿਅਕਤੀ ਉਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ ਸੀ । ਉਨ੍ਹਾਂ ਦੇ ਚਿਹਰੇ ‘ਤੇ ਇੱਕ ਖ਼ਾਸ ਕਿਸਮ ਦਾ ਤੇਜ ਅਤੇ ਜਲਾਲ ਟਪਕਦਾ ਸੀ ।
2. ਮਿਹਨਤੀ ਅਤੇ ਫੁਰਤੀਲਾ – ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ । ਉਹ ਇਸ ਗੱਲ ਵਿੱਚ ਵਿਸ਼ਵਾਸ ਰੱਖਦਾ ਸੀ ਕਿ ਵੱਡੇ ਆਦਮੀਆਂ ਨੂੰ ਹਮੇਸ਼ਾਂ ਮਿਹਨਤੀ ਤੇ ਫੁਰਤੀਲਾ ਹੋਣਾ ਚਾਹੀਦਾ ਹੈ । ਮਹਾਰਾਜਾ ਸਵੇਰ ਤੋਂ ਲੈ ਕੇ ਰਾਤ ਦੇਰ ਤਕ ਰਾਜ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ । ਉਹ ਹਰ ਤਰ੍ਹਾਂ ਦਾ ਕੰਮ ਕਰਨ ਵਿੱਚ ਖ਼ੁਸ਼ੀ ਮਹਿਸੂਸ ਕਰਦਾ ਸੀ । ਉਹ ਰਾਜ ਦੇ ਵੱਡੇ ਤੋਂ ਵੱਡੇ ਕੰਮ ਤੋਂ ਲੈ ਕੇ ਛੋਟੇ ਤੋਂ ਛੋਟੇ ਕੰਮ ਵੱਲ ਨਿਜੀ ਧਿਆਨ ਦਿੰਦਾ ਸੀ ।
3. ਸਾਹਸੀ ਅਤੇ ਬਹਾਦਰ – ਮਹਾਰਾਜਾ ਰਣਜੀਤ ਸਿੰਘ ਬਹੁਤ ਹੀ ਸਾਹਸੀ ਅਤੇ ਬਹਾਦਰ ਵਿਅਕਤੀ ਸੀ । ਉਸ ਨੂੰ ਬਚਪਨ ਤੋਂ ਹੀ ਯੁੱਧਾਂ ਵਿੱਚ ਜਾਣ, ਸ਼ਿਕਾਰ ਖੇਡਣ, ਤਲਵਾਰ ਚਲਾਉਣ ਅਤੇ ਘੋੜਸਵਾਰੀ ਕਰਨ ਦਾ ਬਹੁਤ ਸ਼ੌਕ ਸੀ । ਉਸ ਨੇ ਛੋਟੇ ਹੁੰਦਿਆਂ ਹੀ ਹਸ਼ਮਤ ਖ਼ਾਂ ਚੱਠਾ ਦਾ ਸਿਰ ਵੱਢ ਕੇ ਆਪਣੀ ਬਹਾਦਰੀ ਦਾ ਸਬੂਤ ਪੇਸ਼ ਕੀਤਾ ਸੀ । ਉਹ ਖ਼ਤਰਨਾਕ ਲੜਾਈਆਂ ਦੇ ਸਮੇਂ ਵੀ ਬਿਲਕੁਲ ਘਬਰਾਉਂਦਾ ਨਹੀਂ ਸੀ ਅਤੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਹੋ ਕੇ ਲੜਦਾ ਸੀ ।
4. ਅਨਪੜ੍ਹ ਪਰ ਸਿਆਣਾ – ਮਹਾਰਾਜਾ ਰਣਜੀਤ ਸਿੰਘ ਨੂੰ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ । ਸਿੱਟੇ ਵਜੋਂ ਉਹ ਅਨਪੜ੍ਹ ਹੀ ਰਿਹਾ । ਅਨਪੜ੍ਹ ਹੋਣ ਦੇ ਬਾਵਜੂਦ ਉਹ ਬਹੁਤ ਤੀਖਣ ਬੁੱਧੀ ਅਤੇ ਅਦਭੁਤ ਯਾਦ ਸ਼ਕਤੀ ਦੇ ਮਾਲਕ ਸਨ । ਉਨ੍ਹਾਂ ਨੂੰ ਹਜ਼ਾਰਾਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ ਜ਼ਬਾਨੀ ਯਾਦ ਸੀ । ਉਹ ਜਿਸ ਆਦਮੀ ਨੂੰ ਇੱਕ ਵਾਰ ਦੇਖ ਲੈਂਦੇ ਸਨ । ਉਸ ਨੂੰ ਕਈ ਸਾਲਾਂ ਮਗਰੋਂ ਵੀ ਪਛਾਣ ਲੈਂਦੇ ਸਨ । ਉਨ੍ਹਾਂ ਦੀ ਸੂਝ-ਬੂਝ ਇੰਨੀ ਸੀ ਕਿ ਵਿਦੇਸ਼ਾਂ ਤੋਂ ਆਏ ਯਾਤਰੀ ਵੀ ਹੈਰਾਨ ਰਹਿ ਜਾਂਦੇ ਸਨ ।
5. ਦਿਆਲੂ ਸੁਭਾਅ – ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਮਹਾਰਾਜੇ ਨੇ ਕਦੇ ਵੀ ਆਪਣੇ ਦੁਸ਼ਮਣਾਂ ਨਾਲ ਜ਼ਾਲਮਾਨਾ ਵਰਤਾਓ ਨਹੀਂ ਕੀਤਾ ਸੀ । ਲਾਹੌਰ ਦੇ ਇਸ ਸ਼ਾਸਕ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਨਾ ਕੇਵਲ ਗਲਵੱਕੜੀ ਪਾਈ ਸਗੋਂ ਉਨ੍ਹਾਂ ਦੀ ਔਲਾਦ ਨੂੰ ਵੀ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ । ਉੱਘੇ ਲੇਖਕ ਫ਼ਕੀਰ ਸੱਯਦ ਵਹੀਦਉੱਦੀਨ ਦੇ ਅਨੁਸਾਰ, “ਲੋਕ ਦਿਲਾਂ ਵਿੱਚ ਰਣਜੀਤ ਸਿੰਘ ਦੀ ਹਰਮਨ-ਪਿਆਰੀ ਤਸਵੀਰ ਇੱਕ ਜੇਤੂ ਨਾਇਕ ਜਾਂ ਇੱਕ ਬਲਵਾਨ ਬਾਦਸ਼ਾਹ ਨਾਲੋਂ ਇੱਕ ਦਿਆਲੂ ਪਿਤਾਮਾ ਵਜੋਂ ਵਧੇਰੇ ਉਕਰਿਤ ਹੈ । ਉਨ੍ਹਾਂ ਵਿੱਚ ਇਹ ਤਿੰਨੇ ਗੁਣ ਸਨ, ਪਰ ਉਨ੍ਹਾਂ ਦੀ ਦਿਆਲਤਾ ਉਨ੍ਹਾਂ ਦੀ ਆਨ-ਸ਼ਾਨ ਤੇ ਰਾਜ ਸ਼ਕਤੀ ਨੂੰ ਪਿੱਛੇ ਛੱਡ ਆਈ ਹੈ ਅਤੇ ਅਜੇ ਤਕ ਜੀਵਿਤ ਹੈ ”
6. ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ – ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ ਵਿਸ਼ਵਾਸ ਸੀ । ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦੇ ਸਨ ਅਤੇ ਅਰਦਾਸ ਕਰਦੇ ਸਨ । ਉਹ ਆਪਣੀਆਂ ਜਿੱਤਾਂ ਲਈ ਧੰਨਵਾਦ ਕਰਨ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਭਾਰੀ ਚੜ੍ਹਾਵਾ ਚੜ੍ਹਾਉਂਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਅਤੇ ਦਰਬਾਰ ਨੂੰ ‘ਦਰਬਾਰ ਖ਼ਾਲਸਾ ਜੀ ਕਹਿੰਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਦੇ ਸ਼ਬਦ ਉਕਰੇ ਹੋਏ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਨਵੀਆਂ ਇਮਾਰਤਾਂ ਬਣਵਾਈਆਂ । ਹਰਿਮੰਦਰ ਸਾਹਿਬ ਦੇ ਗੁੰਬਦ ਉੱਤੇ ਸੁਨਹਿਰੀ ਕੰਮ ਕਰਵਾਇਆ । ਸੰਖੇਪ ਵਿੱਚ ਉਹ ਤਨੋਂ-ਮਨੋਂ ਸਿੱਖ ਧਰਮ ਦੇ ਸੱਚੇ ਸ਼ਰਧਾਲੂ ਸਨ ।
7. ਸਹਿਣਸ਼ੀਲ – ਭਾਵੇਂ ਮਹਾਰਾਜਾ ਰਣਜੀਤ ਸਿੰਘ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਦਾ ਪੂਰਾ ਸਤਿਕਾਰ ਕਰਦਾ ਸੀ । ਉਹ ਧਾਰਮਿਕ ਪੱਖਪਾਤ ਅਤੇ ਫਿਰਕੂਪੁਣੇ ਤੋਂ ਕੋਹਾਂ ਦੂਰ ਸੀ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਦਾਹਰਨ ਦੇ ਤੌਰ ‘ਤੇ ਉਸ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼-ਉੱਦ-ਦੀਨ ਮੁਸਲਮਾਨ, ਪ੍ਰਧਾਨ ਮੰਤਰੀ ਧਿਆਨ ਸਿੰਘ ਡੋਗਰਾ ਅਤੇ ਸੈਨਾਪਤੀ ਮਿਸਰ ਦੀਵਾਨ ਚੰਦ ਹਿੰਦੂ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ । ਡਾਕਟਰ ਭਗਤ ਸਿੰਘ ਦੇ ਅਨੁਸਾਰ, ‘‘ਪ੍ਰਾਚੀਨ ਜਾਂ ਮੱਧਕਾਲੀਨ ਭਾਰਤੀ ਇਤਿਹਾਸ ਦਾ ਕੋਈ ਵੀ ਸ਼ਾਸਕ ਰਣਜੀਤ ਸਿੰਘ ਦੀ ਸਹਿਣਸ਼ੀਲਤਾ ਦੀ ਬਰਾਬਰੀ ਨਹੀਂ ਕਰ ਸਕਦਾ ।”
(ਅ) ਇੱਕ ਜਰਨੈਲ ਅਤੇ ਜੇਤੂ ਦੇ ਰੂਪ ਵਿੱਚ
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਸੰਸਾਰ ਦੇ ਮਹਾਨ ਜਰਨੈਲਾਂ ਵਿੱਚ ਕੀਤੀ ਜਾਂਦੀ ਹੈ । ਆਪਣੇ ਜੀਵਨ ਕਾਲ ਵਿੱਚ ਉਸ ਨੇ ਜਿੰਨੀਆਂ ਵੀ ਲੜਾਈਆਂ ਲੜੀਆਂ ਉਸ ਵਿੱਚ ਉਸ ਨੂੰ ਕਿਸੇ ਵਿੱਚ ਵੀ ਹਾਰ ਦਾ ਮੂੰਹ ਨਹੀਂ ਵੇਖਣਾ ਪਿਆ । ਉਹ ਵੱਡੀ ਤੋਂ ਵੱਡੀ ਔਕੜ ਆਉਣ ‘ਤੇ ਵੀ ਕਦੇ ਘਬਰਾਉਂਦਾ ਨਹੀਂ ਸੀ । ਉਦਾਹਰਨ ਦੇ ਤੌਰ ‘ਤੇ 1823 ਈ. ਵਿੱਚ ਨੌਸ਼ਹਿਰਾ ਦੀ ਲੜਾਈ ਵਿੱਚ ਖ਼ਾਲਸਾ ਫ਼ੌਜ ਨੇ ਆਪਣੇ ਹੌਸਲੇ ਛੱਡ ਦਿੱਤੇ । ਅਜਿਹੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੌੜ ਕੇ ਲੜਾਈ ਦੇ ਮੈਦਾਨ ਵਿੱਚ ਸਭ ਤੋਂ ਅੱਗੇ ਪਹੁੰਚਿਆ ਅਤੇ ਸੈਨਿਕਾਂ ਵਿੱਚ ਇੱਕ ਨਵਾਂ ਜੋਸ਼ ਭਰਿਆ ।
ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੂ ਵੀ ਸੀ । 1797 ਈ. ਵਿੱਚ ਜਦੋਂ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦੀ ਗੱਦੀ ਉੱਤੇ ਬੈਠਿਆ ਤਾਂ ਉਸ ਅਧੀਨ ਬਹੁਤ ਥੋੜ੍ਹਾ ਜਿਹਾ ਇਲਾਕਾ ਸੀ । ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਕਸੂਰ, ਸਿਆਲਕੋਟ, ਕਾਂਗੜਾ, ਗੁਜਰਾਤ, ਜੰਮੂ, ਅਟਕ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਗੰਡਾ ਸਿੰਘ ਦੇ ਅਨੁਸਾਰ, ‘‘ਉਹ (ਮਹਾਰਾਜਾ ਰਣਜੀਤ ਸਿੰਘ) ਭਾਰਤ ਦੇ ਮਹਾਨ ਨਾਇਕਾਂ ਵਿੱਚੋਂ ਇੱਕ ਸੀ ।”
(ੲ) ਇੱਕ ਪ੍ਰਸ਼ਾਸਕ ਦੇ ਰੂਪ ਵਿੱਚ
ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਉੱਚ-ਕੋਟੀ ਦਾ ਸ਼ਾਸਕ ਪ੍ਰਬੰਧਕ ਸੀ । ਉਸ ਦੇ ਸ਼ਾਸਨ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪ੍ਰਸ਼ਾਸਨ ਚਲਾਉਣ ਲਈ ਮਹਾਰਾਜੇ ਨੇ ਕਈ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਮਹਾਰਾਜੇ ਨੇ ਆਪਣੇ ਰਾਜ ਨੂੰ ਚਾਰ ਵੱਡੇ ਸੂਬਿਆਂ ਵਿੱਚ ਵੰਡਿਆ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਅਕਸਰ ਭੇਸ ਬਦਲ ਕੇ ਰਾਜ ਦੇ ਵਿਭਿੰਨ ਹਿੱਸਿਆਂ ਦਾ ਦੌਰਾ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਸਿੱਟੇ ਵਜੋਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪਰਜਾ ਬੜੀ ਖ਼ੁਸ਼ਹਾਲ ਸੀ ।
ਮਹਾਰਾਜਾ ਰਣਜੀਤ ਸਿੰਘ ਇਸ ਗੱਲ ਤੋਂ ਵੀ ਚੰਗੀ ਤਰ੍ਹਾਂ ਜਾਣੂ ਸੀ ਕਿ ਸਾਮਰਾਜ ਦੀ ਸੁਰੱਖਿਆ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਹੋਣਾ ਅਤਿ ਜ਼ਰੂਰੀ ਹੈ । ਉਹ ਪਹਿਲਾ ਭਾਰਤੀ ਸ਼ਾਸਕ ਸੀ ਜਿਸ ਨੇ ਆਪਣੀ ਸੈਨਾ ਨੂੰ ਯੂਰਪੀਅਨ ਢੰਗ ਨਾਲ ਸਿਖਲਾਈ ਦੇਣੀ ਸ਼ੁਰੂ ਕੀਤੀ । ਉਸ ਨੇ ਪੈਦਲ ਸੈਨਾ ਅਤੇ ਤੋਪਖ਼ਾਨੇ ਨੂੰ ਵਿਸ਼ੇਸ਼ ਮਹੱਤਵ ਦਿੱਤਾ । ਮਹਾਰਾਜਾ ਨਿਜੀ ਤੌਰ ‘ਤੇ ਆਪ ਫ਼ੌਜ ਦਾ ਨਿਰੀਖਣ ਕਰਦਾ ਸੀ । ਉਸ ਨੇ ਸੈਨਿਕਾਂ ਦਾ ਹੁਲੀਆ ਰੱਖਣ ਅਤੇ ਘੋੜੇ ਦਾਗਣ ਦਾ ਰਿਵਾਜ ਸ਼ੁਰੂ ਕੀਤਾ । ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਰਾਜ ਵੱਲੋਂ ਪੂਰਾ ਖ਼ਿਆਲ ਰੱਖਿਆ ਜਾਂਦਾ ਸੀ । ਡਾਕਟਰ ਐੱਚ. ਆਰ. ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ, ‘‘ਉਹ ਭਾਰਤੀ ਇਤਿਹਾਸ ਦੇ ਚੰਗੇ ਸ਼ਾਸਕਾਂ ਵਿੱਚੋਂ ਇੱਕ ਸੀ ।’’
(ਸ) ਇੱਕ ਰਾਜਨੀਤੀਵੇਤਾ ਦੇ ਰੂਪ ਵਿੱਚ
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਰਾਜਨੀਤੀਵਾਨ ਸੀ । ਸ਼ੁਰੂ ਵਿੱਚ ਉਸ ਨੇ ਸ਼ਕਤੀਸ਼ਾਲੀ ਮਿਸਲ ਸਰਦਾਰਾਂ ਦੇ ਸਹਿਯੋਗ ਨਾਲ ਕਮਜ਼ੋਰ ਮਿਸਲਾਂ ਉੱਤੇ ਕਬਜ਼ਾ ਕਰ ਲਿਆ । ਬਾਅਦ ਵਿੱਚ ਜਦੋਂ ਮਹਾਰਾਜੇ ਦੀ ਸ਼ਕਤੀ ਕਾਫ਼ੀ ਵੱਧ ਗਈ ਤਾਂ ਉਸ ਨੇ ਇੱਕ-ਇੱਕ ਕਰਕੇ ਇਨ੍ਹਾਂ ਸ਼ਕਤੀਸ਼ਾਲੀ ਮਿਸਲਾਂ ਨੂੰ ਵੀ ਆਪਣੇ ਅਧੀਨ ਕਰ ਲਿਆ । ਉਹ ਜਿਹੜੇ ਸ਼ਾਸਕਾਂ ਨੂੰ ਹਰਾਉਂਦਾ ਸੀ ਉਨ੍ਹਾਂ ਨੂੰ ਗੁਜ਼ਾਰੇ ਲਈ ਜਾਗੀਰਾਂ ਦੇ ਦਿੰਦਾ ਸੀ । ਇਸ ਲਈ ਉਹ ਬਾਅਦ ਵਿੱਚ ਮਹਾਰਾਜੇ ਦਾ ਵਿਰੋਧ ਨਹੀਂ ਕਰਦੇ ਸਨ । ਮਹਾਰਾਜੇ ਨੇ ਆਪਣੀ ਕੂਟਨੀਤੀ ਸਦਕਾ ਜਹਾਂਦਾਦ ਖ਼ਾਂ ਤੋਂ ਅਟਕ ਦਾ ਕਿਲਾ ਬਿਨਾਂ ਲੜੇ ਹੀ ਪ੍ਰਾਪਤ ਕਰ ਲਿਆ ਸੀ 1835 ਈ. ਵਿੱਚ ਜਦੋਂ ਅਫ਼ਗਾਨਿਸਤਾਨ ਦਾ ਸ਼ਾਸਕ ਦੋਸਤ ਮੁਹੰਮਦ ਹਮਲਾ ਕਰਨ ਲਈ ਆਇਆ ਤਾਂ ਮਹਾਰਾਜੇ ਨੇ ਅਜਿਹੀ ਚਾਲ ਚਲੀ ਕਿ ਉਹ ਬਿਨਾਂ ਲੜੇ ਹੀ ਲੜਾਈ ਦੇ ਮੈਦਾਨ ਵਿੱਚੋਂ ਦੌੜ ਗਿਆ ।
1809 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਹ ਉਨ੍ਹਾਂ ਦੀ ਕਮਜ਼ੋਰੀ ਦੀ ਨਹੀਂ ਸਗੋਂ ਡੂੰਘੀ ਰਾਜਨੀਤਿਕ ਸੂਝ ਅਤੇ ਦੂਰਦਰਸ਼ਤਾ ਦੀ ਨਿਸ਼ਾਨੀ ਸੀ । ਉੱਤਰ-ਪੱਛਮੀ ਸੀਮਾ ਸੰਬੰਧੀ ਨੀਤੀ ਵਿੱਚ ਵੀ ਮਹਾਰਾਜਾ ਨੇ ਡੂੰਘੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਅਫ਼ਗਾਨਿਸਤਾਨ ਉੱਤੇ ਹਮਲਾ ਨਾ ਕਰਨਾ ਮਹਾਰਾਜਾ ਰਣਜੀਤ ਸਿੰਘ ਦੀ ਸਿਆਣਪ ਦਾ ਇੱਕ ਹੋਰ ਸਬੂਤ ਸੀ । ਪ੍ਰਸਿੱਧ ਇਤਿਹਾਸਕਾਰ ਡਾਕਟਰ ਭਗਤ ਸਿੰਘ ਦੇ ਅਨੁਸਾਰ, ‘‘ਕੂਟਨੀਤੀ ਵਿੱਚ ਉਸ ਨੂੰ ਹਰਾਉਣਾ ਕੋਈ ਆਸਾਨ ਕੰਮ ਨਹੀਂ ਸੀ ।”
(ਹ) ਪੰਜਾਬ ਦੇ ਇਤਿਹਾਸ ਵਿੱਚ ਉਸ ਦਾ ਸਥਾਨ
ਮਹਾਰਾਜਾ ਰਣਜੀਤ ਸਿੰਘ ਦੀ ਗਿਣਤੀ ਨਾ ਸਿਰਫ਼ ਭਾਰਤ ਬਲਕਿ ਸੰਸਾਰ ਦੇ ਮਹਾਨ ਸ਼ਾਸਕਾਂ ਵਿੱਚ ਕੀਤੀ ਜਾਂਦੀ ਹੈ । ਵੱਖ-ਵੱਖ ਇਤਿਹਾਸਕਾਰ ਮਹਾਰਾਜਾ ਰਣਜੀਤ ਸਿੰਘ ਦੀ ਤੁਲਨਾ ਮੁਗ਼ਲ ਬਾਦਸ਼ਾਹ ਅਕਬਰ, ਮਰਾਠਾ ਸ਼ਾਸਕ ਸ਼ਿਵਾਜੀ, ਮਿਸਰ ਦੇ ਸ਼ਾਸਕ ਮਹਿਮਤ ਅਲੀ ਅਤੇ ਫ਼ਰਾਂਸ ਦੇ ਸ਼ਾਸਕ ਨੈਪੋਲੀਅਨ ਆਦਿ ਨਾਲ ਕਰਦੇ ਹਨ । ਇਤਿਹਾਸ ਦਾ ਨਿਰਪੱਖ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਇਨ੍ਹਾਂ ਸ਼ਾਸਕਾਂ ਤੋਂ ਕਿਤੇ ਵੱਧ ਸਨ । ਜਿਸ ਸਮੇਂ ਮਹਾਰਾਜਾ ਰਣਜੀਤ ਸਿੰਘ ਗੱਦੀ ‘ਤੇ ਬੈਠਾ ਉਸ ਦੇ ਕੋਲ ਸਿਰਫ਼ ਨਾਂ ਦਾ ਰਾਜ ਸੀ । ਪਰ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਯੋਗਤਾ ਅਤੇ ਕੁਸ਼ਲਤਾ ਦੇ ਨਾਲ ਇੱਕ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਅਜਿਹਾ ਕਰਕੇ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਪ੍ਰਬੰਧ ਬਹੁਤ ਹੀ ਉੱਚ-ਕੋਟੀ ਦਾ ਸੀ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਪਰਜਾ ਦੇ ਦੁੱਖਾਂ ਨੂੰ ਦੂਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਵਿੱਚ ਸਿੱਖ, ਹਿੰਦੂ, ਮੁਸਲਮਾਨ, ਯੂਰਪੀਅਨ ਆਦਿ ਸਭ ਧਰਮਾਂ ਦੇ ਲੋਕ ਉੱਚੇ ਅਹੁਦਿਆਂ ‘ਤੇ ਨਿਯੁਕਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਸਭ ਧਰਮਾਂ ਦੇ ਪ੍ਰਤੀ ਸਹਿਣਸ਼ੀਲਤਾ ਦੀ ਨੀਤੀ ਅਪਣਾ ਕੇ ਉਨ੍ਹਾਂ ਨੂੰ ਇੱਕ ਸੂਤਰ ਵਿੱਚ ਬੰਨ੍ਹਿਆ । ਉਹ ਇੱਕ ਮਹਾਨ ਦਾਨੀ ਵੀ ਸਨ । ਉਨ੍ਹਾਂ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਥਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਨਿਰਮਾਣ ਵੀ ਕੀਤਾ । ਉਨ੍ਹਾਂ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਸਥਾਪਿਤ ਕਰਕੇ ਆਪਣੀ ਰਾਜਨੀਤਿਕ ਸੂਝ-ਬੂਝ ਦਾ ਸਬੂਤ ਦਿੱਤਾ । ਇਨ੍ਹਾਂ ਸਭ ਗੁਣਾਂ ਦੇ ਕਾਰਨ ਅੱਜ ਵੀ ਲੋਕ ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ ।ਨਿਰਸੰਦੇਹ ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਗੌਰਵਮਈ ਸਥਾਨ ਪ੍ਰਾਪਤ ਹੈ ।
ਅੰਤ ਵਿੱਚ ਅਸੀਂ ਡਾਕਟਰ ਐੱਚ. ਆਰ. ਗੁਪਤਾ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ, “ਇੱਕ ਵਿਅਕਤੀ, ਯੋਧਾ, ਜਰਨੈਲ, ਜੇਤੂ, ਪ੍ਰਸ਼ਾਸਕ, ਹਾਕਮ ਅਤੇ ਰਾਜਨੀਤੀਵੇਤਾ ਵਜੋਂ ਰਣਜੀਤ ਸਿੰਘ ਨੂੰ ਦੁਨੀਆਂ ਦੇ ਮਹਾਨ ਸ਼ਾਸਕਾਂ ਵਿੱਚ ਉੱਚ ਸਥਾਨ ਪ੍ਰਾਪਤ ਹੈ ।”
Exam Tips:
a) ਉੱਤਰ ਨੂੰ ਮਨੁੱਖ, ਜਰਨੈਲ, ਪ੍ਰਸ਼ਾਸਕ, ਰਾਜਨੀਤੀਵੇਤਾ ਅਤੇ ਇਤਿਹਾਸ ਵਿੱਚ ਸਥਾਨ ਵਾਲੇ ਪੰਜ ਹਿੱਸਿਆਂ ਵਿੱਚ ਵੰਡ ਕੇ ਲਿਖੋ।
b) 1823 ਈ. ਦੀ ਨੌਸ਼ਹਿਰਾ ਦੀ ਲੜਾਈ ਅਤੇ 1809 ਈ. ਦੀ ਅੰਗਰੇਜ਼ਾਂ ਨਾਲ ਸੰਧੀ ਦੀਆਂ ਮਿਤੀਆਂ ਸਹੀ ਲਿਖੋ।
c) ਇਤਿਹਾਸਕਾਰਾਂ (ਗੰਡਾ ਸਿੰਘ, ਭਗਤ ਸਿੰਘ, ਐੱਚ. ਆਰ. ਗੁਪਤਾ) ਦੇ ਕਥਨ ਉੱਤਰ ਦਾ ਮਿਆਰ ਵਧਾਉਂਦੇ ਹਨ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਮਹਾਰਾਜਾ ਰਣਜੀਤ ਸਿੰਘ ਦਾ ਇੱਕ ਵਿਅਕਤੀ ਦੇ ਰੂਪ ਵਿੱਚ ਤੁਸੀਂ ਕਿਵੇਂ ਵਰਣਨ ਕਰੋਗੇ ?
ਜਾਂ
ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਸ਼ਖ਼ਸੀਅਤ ਬਾਰੇ ਵਰਣਨ ਕਰੋ ।
ਜਾਂ
ਮਹਾਰਾਜਾ ਰਣਜੀਤ ਸਿੰਘ ਦੇ ਚਰਿੱਤਰ ਤੇ ਮੁੱਖ ਸ਼ਖ਼ਸੀਅਤ ਦੀਆਂ ਤਿੰਨ ਵਿਸ਼ੇਸ਼ਤਾਵਾਂ ਦੱਸੋ ।
Answer:
ਮਹਾਰਾਜਾ ਰਣਜੀਤ ਸਿੰਘ ਭਾਵੇਂ ਅਨਪੜ੍ਹ ਸੀ ਪਰ ਫਿਰ ਵੀ ਕੁਦਰਤ ਨੇ ਉਸ ਨੂੰ ਅਦੁੱਤੀ ਯਾਦ ਸ਼ਕਤੀ ਅਤੇ ਹੌਸਲੇ ਦਾ ਵਰਦਾਨ ਦਿੱਤਾ ਸੀ । ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ । ਉਹ ਆਪਣੀ ਪਰਜਾ ਨਾਲ ਬਹੁਤ ਪਿਆਰ ਕਰਦੇ ਸਨ । ਮਹਾਰਾਜੇ ਨੇ ਆਪਣੇ ਸ਼ਾਸਨ ਕਾਲ ਦੇ ਦੌਰਾਨ ਕਦੇ ਵੀ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਮਹਾਰਾਜਾ ਰਣਜੀਤ ਸਿੰਘ ਧਰਮ ਦੇ ਸੱਚੇ ਸੇਵਕ ਸਨ । ਇਸ ਦੇ ਬਾਵਜੂਦ ਉਨ੍ਹਾਂ ਦਾ ਹੋਰਨਾਂ ਧਰਮਾਂ ਵੱਲ ਵਤੀਰਾ ਬੜਾ ਸਤਿਕਾਰ ਭਰਿਆ ਸੀ ।
Exam Tips:
a) ਤਿੰਨ ਵਿਸ਼ੇਸ਼ਤਾਵਾਂ ਮੰਗੀਆਂ ਹੋਣ ਤਾਂ ਯਾਦ ਸ਼ਕਤੀ, ਦਿਆਲਤਾ ਅਤੇ ਸਹਿਣਸ਼ੀਲਤਾ ਲਿਖੋ।
Question 2: ਮਹਾਰਾਜਾ ਰਣਜੀਤ ਸਿੰਘ ਇੱਕ ਦਿਆਲੂ ਸ਼ਾਸਕ ਸੀ । ਕਿਵੇਂ ?
Answer:
ਮਹਾਰਾਜਾ ਰਣਜੀਤ ਸਿੰਘ ਆਪਣੀ ਦਿਆਲਤਾ ਕਾਰਨ ਪਰਜਾ ਵਿੱਚ ਬਹੁਤ ਹਰਮਨ-ਪਿਆਰੇ ਸਨ । ਆਪਣੇ ਸ਼ਾਸਨ ਕਾਲ ਦੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਜਿਨ੍ਹਾਂ ਸ਼ਾਸਕਾਂ ਨੂੰ ਮੈਦਾਨੇ ਜੰਗ ਵਿੱਚ ਹਰਾਇਆ ਉਨ੍ਹਾਂ ਨੂੰ ਜਾਗੀਰਾਂ ਤੇ ਖਿਲਅਤਾਂ ਨਾਲ ਨਿਵਾਜਿਆ । ਮਹਾਰਾਜੇ ਨੇ ਆਪਣੇ ਕਾਲ ਦੇ ਦੌਰਾਨ ਕਿਸੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਸੀ । ਉਹ ਗ਼ਰੀਬਾਂ, ਦੁਖੀਆਂ ਅਤੇ ਕਿਸਾਨਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿੰਦਾ ਸੀ । ਉਸ ਦੀ ਦਿਆਲਤਾ ਦੀਆਂ ਕਈ ਕਹਾਣੀਆਂ ਪ੍ਰਸਿੱਧ ਹਨ ।
Exam Tips:
a) ਜਾਗੀਰਾਂ ਤੇ ਖਿਲਅਤਾਂ ਦੇਣ ਦੀ ਉਦਾਹਰਨ ਜ਼ਰੂਰ ਲਿਖੋ।
b) ਮੌਤ ਦੀ ਸਜ਼ਾ ਨਾ ਦੇਣ ਵਾਲਾ ਤੱਥ ਯਾਦ ਰੱਖੋ।
Question 3: ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ । ਆਪਣੇ ਪੱਖ ਵਿੱਚ ਦਲੀਲਾਂ ਦਿਓ ।
Answer:
ਮਹਾਰਾਜਾ ਰਣਜੀਤ ਸਿੰਘ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਸੁਣਦਾ ਸੀ ਅਤੇ ਅਰਦਾਸ ਕਰਦਾ ਸੀ । ਆਪਣੀਆਂ ਜਿੱਤਾਂ ਨੂੰ ਉਸ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਮਿਹਰ ਸਮਝਦੇ ਸਨ । ਉਹ ਆਪਣੇ ਆਪ ਨੂੰ ਗੁਰੂ ਘਰ ਦਾ ਅਤੇ ਸਿੱਖ ਪੰਥ ਦਾ ‘ਕੂਕਰ’ ਸਮਝਦੇ ਸਨ । ਉਹ ਆਪਣੀ ਸਰਕਾਰ ਨੂੰ ‘ਸਰਕਾਰ-ਏ-ਖ਼ਾਲਸਾ’ ਕਹਿੰਦੇ ਸਨ । ਉਹ ਆਪਣੇ ਆਪ ਨੂੰ ਮਹਾਰਾਜਾ ਅਖਵਾਉਣ ਦੀ ਬਜਾਏ ‘ਸਿੰਘ ਸਾਹਿਬ ਅਖਵਾਉਂਦੇ ਸਨ । ਉਨ੍ਹਾਂ ਦੇ ਸਿੱਕਿਆਂ ‘ਤੇ ‘ਨਾਨਕ ਸਹਾਇ’ ਅਤੇ ‘ਗੋਬਿੰਦ ਸਹਾਇ’ ਦੇ ਸ਼ਬਦ ਅੰਕਿਤ ਸਨ । ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਸਾਰੇ ਗੁਰਦੁਆਰੇ ਬਣਵਾਏ ।
Exam Tips:
a) ਸਿੱਕਿਆਂ ਦੇ ਸ਼ਬਦ ‘ਨਾਨਕ ਸਹਾਇ’ ਤੇ ‘ਗੋਬਿੰਦ ਸਹਾਇ’ ਸਹੀ ਲਿਖੋ।
Question 4: ਮਹਾਰਾਜਾ ਰਣਜੀਤ ਸਿੰਘ ਇੱਕ ਧਰਮ-ਨਿਰਪੇਖ ਸ਼ਾਸਕ ਸੀ । ਕਿਵੇਂ ?
Answer:
ਮਹਾਰਾਜਾ ਰਣਜੀਤ ਸਿੰਘ ਭਾਵੇਂ ਸਿੱਖ ਪੰਥ ਦਾ ਪੱਕਾ ਸ਼ਰਧਾਲੂ ਸੀ ਪਰ ਫਿਰ ਵੀ ਉਹ ਹੋਰਨਾਂ ਧਰਮਾਂ ਨੂੰ ਸਤਿਕਾਰ ਭਰੀ ਨਜ਼ਰ ਨਾਲ ਵੇਖਦਾ ਸੀ । ਉਹ ਆਪਣੀ ਸਹਿਣਸ਼ੀਲਤਾ ਦੀ ਨੀਤੀ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਿੱਚ ਸਫਲ ਹੋਇਆ । ਉਸ ਦੇ ਰਾਜ ਵਿੱਚ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ । ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ । ਉਸ ਦੇ ਰਾਜ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਰਸਮਾਂ-ਰਿਵਾਜਾਂ ਨੂੰ ਮਨਾਉਣ ਦੀ ਪੂਰੀ ਸੁਤੰਤਰਤਾ ਸੀ ।
Exam Tips:
a) ਮੰਤਰੀਆਂ ਦੇ ਧਰਮ ਅਨੁਸਾਰ ਨਾਂ ਯਾਦ ਰੱਖੋ (ਅਜ਼ੀਜ਼-ਉੱਦ-ਦੀਨ, ਧਿਆਨ ਸਿੰਘ, ਦੀਵਾਨ ਚੰਦ)।
Question 5: ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸ਼ਾਸਕ ਦੇ ਰੂਪ ਵਿੱਚ ਉਲੇਖ ਕਰੋ ।
ਜਾਂ
ਇਕ ਸ਼ਾਸਨ ਪ੍ਰਬੰਧਕ ਦੇ ਤੌਰ ‘ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
ਮਹਾਰਾਜਾ ਰਣਜੀਤ ਸਿੰਘ ਨਾ ਕੇਵਲ ਇੱਕ ਮਹਾਨ ਜੇਤੂ, ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ । ਉਸ ਨੇ ਸ਼ਾਸਨ ਪ੍ਰਬੰਧ ਨੂੰ ਚੰਗੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਯੋਗ ਅਤੇ ਈਮਾਨਦਾਰ ਮੰਤਰੀਆਂ ਨੂੰ ਨਿਯੁਕਤ ਕੀਤਾ ਹੋਇਆ ਸੀ । ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ਮੌਜਾ ਜਾਂ ਪਿੰਡ ਸੀ । ਪਿੰਡਾਂ ਦਾ ਪ੍ਰਬੰਧ ਪੰਚਾਇਤਾਂ ਦੇ ਹੱਥਾਂ ਵਿੱਚ ਹੁੰਦਾ ਸੀ । ਪਰਜਾ ਦੀ ਹਾਲਤ ਨੂੰ ਜਾਣਨ ਲਈ ਮਹਾਰਾਜਾ ਭੇਸ ਬਦਲ ਕੇ ਰਾਜ ਦਾ ਦੌਰਾ ਵੀ ਕਰਿਆ ਕਰਦਾ ਸੀ । ਕਿਸਾਨਾਂ ਅਤੇ ਗ਼ਰੀਬਾਂ ਨੂੰ ਰਾਜ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ । ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸਾਮਰਾਜ ਦੀ ਸੁਰੱਖਿਆ ਅਤੇ ਵਿਸਤਾਰ ਲਈ ਇੱਕ ਸ਼ਕਤੀਸ਼ਾਲੀ ਸੈਨਾ ਦਾ ਵੀ ਗਠਨ ਕੀਤਾ ਹੋਇਆ ਸੀ ।
Exam Tips:
a) ਪ੍ਰਸ਼ਾਸਨ ਦੀ ਸਭ ਤੋਂ ਛੋਟੀ ਇਕਾਈ ‘ਮੌਜਾ’ ਦਾ ਜ਼ਿਕਰ ਜ਼ਰੂਰ ਕਰੋ।
Question 6: “ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜਰਨੈਲ ਅਤੇ ਜੇਤੂ ਸੀ ।” ਵਿਆਖਿਆ ਕਰੋ ।
ਜਾਂ
ਇੱਕ ਸੈਨਿਕ ਅਤੇ ਜਰਨੈਲ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸੈਨਾਪਤੀ ਅਤੇ ਜੇਤੂ ਸੀ । ਉਸ ਨੇ ਆਪਣੀ ਯੋਗਤਾ ਅਤੇ ਬਹਾਦਰੀ ਸਦਕਾ ਆਪਣੇ ਰਾਜ ਨੂੰ ਇੱਕ ਵਿਸ਼ਾਲ ਸਾਮਰਾਜ ਵਿੱਚ ਤਬਦੀਲ ਕਰ ਦਿੱਤਾ ਸੀ । ਉਸ ਨੇ ਆਪਣੇ ਸਾਮਰਾਜ ਵਿੱਚ ਲਾਹੌਰ, ਅੰਮ੍ਰਿਤਸਰ, ਸਿਆਲਕੋਟ, ਗੁਜਰਾਤ, ਜੰਮੂ, ਮੁਲਤਾਨ, ਕਸ਼ਮੀਰ ਅਤੇ ਪਿਸ਼ਾਵਰ ਵਰਗੇ ਮਹੱਤਵਪੂਰਨ ਇਲਾਕੇ ਸ਼ਾਮਲ ਕੀਤੇ ਸਨ । ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਕਾਰਨ ਉਸ ਦਾ ਸਾਮਰਾਜ ਉੱਤਰ ਵਿੱਚ ਲੱਦਾਖ ਤੋਂ ਲੈ ਕੇ ਦੱਖਣ ਵਿੱਚ ਸ਼ਿਕਾਰਪੁਰ ਤਕ ਅਤੇ ਪੂਰਬ ਵਿੱਚ ਸਤਲੁਜ ਨਦੀ ਤੋਂ ਲੈ ਕੇ ਪੱਛਮ ਵਿੱਚ ਪਿਸ਼ਾਵਰ ਤਕ ਫੈਲਿਆ ਹੋਇਆ ਸੀ ।
Exam Tips:
a) ਸਾਮਰਾਜ ਦੀਆਂ ਹੱਦਾਂ ਸਹੀ ਦਿਸ਼ਾਵਾਂ ਨਾਲ ਲਿਖੋ।
Question 7: ਮਹਾਰਾਜਾ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
ਜਾਂ
ਤੁਸੀਂ ਰਣਜੀਤ ਸਿੰਘ ਨੂੰ ਇਤਿਹਾਸ ਵਿੱਚ ਕੀ ਸਥਾਨ ਦਿਉਗੇ ? ਉਸ ਨੂੰ ਸ਼ੇਰ-ਏ-ਪੰਜਾਬ ਕਿਉਂ ਕਿਹਾ ਜਾਂਦਾ ਹੈ ?
Answer:
ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਜੇਤੂ ਹੋਣ ਦੇ ਨਾਲ-ਨਾਲ ਕੁਸ਼ਲ ਸ਼ਾਸਨ ਪ੍ਰਬੰਧਕ ਵੀ ਸਿੱਧ ਹੋਇਆ । ਉਸ ਦੇ ਸ਼ਾਸਨ ਪ੍ਰਬੰਧ ਦਾ ਮੁੱਖ ਉਦੇਸ਼ ਪਰਜਾ ਦੀ ਭਲਾਈ ਕਰਨਾ ਸੀ । ਰਣਜੀਤ ਸਿੰਘ ਨੇ ਸਾਰੇ ਧਰਮਾਂ ਪ੍ਰਤੀ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਸੀ । ਉਸ ਨੇ ਫ਼ੌਜ ਨੂੰ ਵਧੇਰੇ ਸ਼ਕਤੀਸ਼ਾਲੀ ਬਣਾਇਆ । ਉਸ ਨੇ ਅੰਗਰੇਜ਼ਾਂ ਨਾਲ ਮਿੱਤਰਤਾ ਕਰਕੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਹੋਣ ਤੋਂ ਬਚਾਈ ਰੱਖਿਆ । ਇਨ੍ਹਾਂ ਸਾਰੇ ਗੁਣਾਂ ਕਾਰਨ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ’ ਕਿਹਾ ਜਾਂਦਾ ਹੈ ।
Exam Tips:
a) ਜਿੱਤਾਂ, ਪ੍ਰਸ਼ਾਸਨ, ਸਹਿਣਸ਼ੀਲਤਾ, ਫ਼ੌਜ ਅਤੇ ਅੰਗਰੇਜ਼ਾਂ ਨਾਲ ਮਿੱਤਰਤਾ ਪੰਜ ਕਾਰਨ ਸੰਖੇਪ ਵਿੱਚ ਲਿਖੋ।
ਵਸਤੂਨਿਸ਼ਠ ਪ੍ਰਸ਼ਨ: ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਉੱਤਰ
Question 1: ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ।
Answer:
ਮਹਾਰਾਜਾ ਰਣਜੀਤ ਸਿੰਘ ਦਾ ਸੁਭਾਅ ਬੜਾ ਦਿਆਲੂ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 2: ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਲਗਾਉ ਸੀ?
Answer:
ਲੈਲੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 3: ਮਹਾਰਾਜਾ ਰਣਜੀਤ ਸਿੰਘ ਸਿੱਖ ਧਰਮ ਦਾ ਸ਼ਰਧਾਲੂ ਪੈਰੋਕਾਰ ਸੀ। ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ।
Answer:
ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦਾ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 4: ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ?
Answer:
ਸਰਕਾਰ-ਏ-ਖ਼ਾਲਸਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 5: ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਕੀ ਕਹਿ ਕੇ ਬੁਲਾਉਂਦੇ ਸਨ?
Answer:
‘ਸਿੱਖ ਪੰਥ ਦਾ ਕੂਕਰ’ (ਭਾਵ ਦਾਸ)।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 6: ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਨੂੰ ਕੀ ਕਿਹਾ ਜਾਂਦਾ ਸੀ?
Answer:
‘ਦਰਬਾਰ ਖ਼ਾਲਸਾ ਜੀ’।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 7: ਮਹਾਰਾਜਾ ਰਣਜੀਤ ਸਿੰਘ ਦੇ ਇੱਕ ਗ਼ੈਰ-ਸਿੱਖ ਮੰਤਰੀ ਦਾ ਨਾਂ ਦੱਸੋ।
Answer:
ਫ਼ਕੀਰ ਅਜ਼ੀਜ਼-ਉੱਦ-ਦੀਨ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 8: ਮਹਾਰਾਜਾ ਰਣਜੀਤ ਸਿੰਘ ਦੇ ਪ੍ਰਸਿੱਧ ਦਰਬਾਰੀ ਇਤਿਹਾਸਕਾਰ ਦਾ ਨਾਂ ਦੱਸੋ।
Answer:
ਸੋਹਣ ਲਾਲ ਸੂਰੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 9: ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸੈਨਾ ਨਾਇਕ ਕਿਉਂ ਮੰਨਿਆ ਜਾਂਦਾ ਹੈ?
Answer:
ਮਹਾਰਾਜਾ ਰਣਜੀਤ ਸਿੰਘ ਨੂੰ ਕਿਸੇ ਵੀ ਲੜਾਈ ਵਿੱਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 10: ਮਹਾਰਾਜਾ ਰਣਜੀਤ ਸਿੰਘ ਇੱਕ ਸਫਲ ਕੂਟਨੀਤੀਵਾਨ ਸੀ। ਇਸ ਸੰਬੰਧੀ ਕੋਈ ਇੱਕ ਪ੍ਰਮਾਣ ਦਿਓ।
Answer:
ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ਉੱਤੇ ਕਬਜ਼ਾ ਨਾ ਕਰ ਕੇ ਆਪਣੀ ਸਿਆਣਪ ਦਾ ਸਬੂਤ ਦਿੱਤਾ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 11: ਪੰਜਾਬ ਦੇ ਕਿਹੜੇ ਸ਼ਾਸਕ ਨੂੰ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ?
Answer:
ਮਹਾਰਾਜਾ ਰਣਜੀਤ ਸਿੰਘ ਨੂੰ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 12: ਮਹਾਰਾਜਾ ਰਣਜੀਤ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਕਿਉਂ ਕਿਹਾ ਜਾਂਦਾ ਹੈ?
Answer:
ਉਸ ਨੇ ਇੱਕ ਵਿਸ਼ਾਲ ਸਿੱਖ ਸਾਮਰਾਜ ਅਤੇ ਉੱਚ ਕੋਟੀ ਦੇ ਪ੍ਰਸ਼ਾਸਨ ਦੀ ਸਥਾਪਨਾ ਕੀਤੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
Question 13: ਮਹਾਰਾਜਾ ਰਣਜੀਤ ਸਿੰਘ ਨੂੰ ‘ਪਾਰਸ’ ਕਿਉਂ ਕਹਿੰਦੇ ਸਨ?
Answer:
ਕਿਉਂਕਿ ਉਹ ਆਪਣੀ ਪਰਜਾ ਦਾ ਬਹੁਤ ਖ਼ਿਆਲ ਰੱਖਦਾ ਸੀ।
Exam Tips:
a) ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਹੀ ਲਿਖੋ, ਵਾਧੂ ਵੇਰਵਾ ਨਾ ਦਿਓ।
ਖ਼ਾਲੀ ਥਾਂਵਾਂ ਭਰੋ
Question 1: ਮਹਾਰਾਜਾ ਰਣਜੀਤ ਸਿੰਘ ਦੀ ਸ਼ਕਲ-ਸੂਰਤ ……… ਨਹੀਂ ਸੀ।
Answer:
ਖਿੱਚ ਭਰਪੂਰ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 2: ਮਹਾਰਾਜਾ ਰਣਜੀਤ ਸਿੰਘ ਨੂੰ ਸਭ ਤੋਂ ਜ਼ਿਆਦਾ ……… ਨਾਂ ਦੇ ਘੋੜੇ ਨਾਲ ਪਿਆਰ ਸੀ।
Answer:
ਲੈਲੀ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 3: ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ……… ਸਮਝਦੇ ਸਨ।
Answer:
ਕੂਕਰ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 4: ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ……… ਕਹਿੰਦੇ ਸਨ।
Answer:
ਸਰਕਾਰ-ਏ-ਖ਼ਾਲਸਾ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 5: ਮਹਾਰਾਜਾ ਰਣਜੀਤ ਸਿੰਘ ਆਪਣੇ ਦਰਬਾਰ ਨੂੰ ……… ਕਹਿੰਦੇ ਸਨ।
Answer:
ਦਰਬਾਰ ਖ਼ਾਲਸਾ ਜੀ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 6: ਮਹਾਰਾਜਾ ਰਣਜੀਤ ਸਿੰਘ ਸ਼ਰਾਬ ਦੇ ਬਹੁਤ ……… ਸਨ।
Answer:
ਸ਼ੌਕੀਨ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
Question 7: ਮਹਾਰਾਜਾ ਰਣਜੀਤ ਸਿੰਘ ਨੂੰ ……… ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ।
Answer:
ਸ਼ੇਰ-ਏ-ਪੰਜਾਬ
Exam Tips:
a) ਖ਼ਾਲੀ ਥਾਂ ਵਿੱਚ ਪਾਠ-ਪੁਸਤਕ ਦਾ ਸਹੀ ਸ਼ਬਦ ਹੀ ਭਰੋ।
ਠੀਕ ਜਾਂ ਗ਼ਲਤ
Question 1: ਮਹਾਰਾਜਾ ਰਣਜੀਤ ਸਿੰਘ ਬੜਾ ਮਿਹਨਤੀ ਅਤੇ ਫੁਰਤੀਲਾ ਸੀ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 2: ਮਹਾਰਾਜਾ ਰਣਜੀਤ ਸਿੰਘ ਨੂੰ ਲੈਲੀ ਨਾਂ ਦੇ ਘੋੜੇ ਨਾਲ ਬਹੁਤ ਪਿਆਰ ਸੀ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 3: ਮਹਾਰਾਜਾ ਰਣਜੀਤ ਸਿੰਘ ਆਪਣੇ ਆਪ ਨੂੰ ਸਿੱਖ ਪੰਥ ਦਾ ਕੂਕਰ ਸਮਝਦੇ ਸਨ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 4: ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 5: ਮਹਾਰਾਜਾ ਰਣਜੀਤ ਸਿੰਘ ਨੂੰ ਕੇਵਲ ਸਿੱਖ ਧਰਮ ਨਾਲ ਪਿਆਰ ਸੀ।
Answer:
ਗ਼ਲਤ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 6: ਮਹਾਰਾਜਾ ਰਣਜੀਤ ਸਿੰਘ ਸ਼ਰਾਬ ਨਾਲ ਬਹੁਤ ਨਫ਼ਰਤ ਕਰਦਾ ਸੀ।
Answer:
ਗ਼ਲਤ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 7: ਮਹਾਰਾਜਾ ਰਣਜੀਤ ਸਿੰਘ ਨਾ ਸਿਰਫ਼ ਮਹਾਨ ਜੇਤੂ ਸੀ ਸਗੋਂ ਇੱਕ ਉੱਚ-ਕੋਟੀ ਦਾ ਸ਼ਾਸਨ ਪ੍ਰਬੰਧਕ ਵੀ ਸੀ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
Question 8: ਮਹਾਰਾਜਾ ਰਣਜੀਤ ਸਿੰਘ ਨੂੰ ਅੱਜ ਵੀ ਲੋਕ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕਰਦੇ ਹਨ।
Answer:
ਠੀਕ
Exam Tips:
a) ਕਥਨ ਵਿੱਚ ‘ਕੇਵਲ’ ਜਾਂ ‘ਬਹੁਤ ਨਫ਼ਰਤ’ ਵਰਗੇ ਸ਼ਬਦ ਧਿਆਨ ਨਾਲ ਪੜ੍ਹੋ।
ਬਹੁ-ਵਿਕਲਪੀ ਪ੍ਰਸ਼ਨ
Question 1: ਇੱਕ ਮਨੁੱਖ ਦੇ ਰੂਪ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਕੀ ਵਿਸ਼ੇਸ਼ਤਾ ਸੀ?
(i) ਉਹ ਬੜਾ ਮਿਹਨਤੀ ਅਤੇ ਫੁਰਤੀਲਾ ਸੀ
(ii) ਉਸ ਦਾ ਸੁਭਾਅ ਬਹੁਤ ਦਿਆਲੂ ਸੀ
(iii) ਉਹ ਅਨਪੜ੍ਹ ਪਰ ਸਿਆਣਾ ਸੀ
(iv) ਉੱਪਰ ਲਿਖੇ ਸਾਰੇ
Answer:
(iv) ਉੱਪਰ ਲਿਖੇ ਸਾਰੇ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 2: ਮਹਾਰਾਜਾ ਰਣਜੀਤ ਸਿੰਘ ਨੂੰ ਕਿਸ ਘੋੜੇ ਨਾਲ ਵਿਸ਼ੇਸ਼ ਪਿਆਰ ਸੀ?
(i) ਲੈਲੀ
(ii) ਸੈਲੀ
(iii) ਚੇਤਕ
(iv) ਉੱਪਰ ਲਿਖੇ ਸਾਰੇ
Answer:
(i) ਲੈਲੀ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 3: ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿ ਕੇ ਬੁਲਾਉਂਦੇ ਸਨ?
(i) ਸਰਕਾਰ-ਏ-ਆਮ
(ii) ਸਰਕਾਰ-ਏ-ਖ਼ਾਸ
(iii) ਸਰਕਾਰ-ਏ-ਖ਼ਾਲਸਾ
(iv) ਇਨ੍ਹਾਂ ਵਿੱਚੋਂ ਕੋਈ ਨਹੀਂ
Answer:
(iii) ਸਰਕਾਰ-ਏ-ਖ਼ਾਲਸਾ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 4: ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ਕਿਹੜੇ ਸ਼ਬਦ ਅੰਕਿਤ ਸਨ?
(i) ਫ਼ਤਿਹ ਧਰਮ
(ii) ਅਕਾਲ ਸਹਾਇ
(iii) ਫ਼ਤਿਹ ਦਰਸ਼ਨ
(iv) ਨਾਨਕ ਸਹਾਇ
Answer:
(ii) ਅਕਾਲ ਸਹਾਇ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 5: ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ‘ਤੇ ਕਿਹੜੇ ਸ਼ਬਦ ਉਕਰੇ ਸਨ?
(i) ਨਾਨਕ ਸਹਾਇ
(ii) ਅਕਾਲ ਸਹਾਇ
(iii) ਗੋਬਿੰਦ ਸਹਾਇ
(iv) ਤੇਗ਼ ਸਹਾਇ
Answer:
(ii) ਅਕਾਲ ਸਹਾਇ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 6: ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦਾ ਸਭ ਤੋਂ ਪ੍ਰਸਿੱਧ ਵਿਦਵਾਨ ਕਿਹੜਾ ਸੀ?
(i) ਸੋਹਣ ਲਾਲ ਸੂਰੀ
(ii) ਫ਼ਕੀਰ ਅਜ਼ੀਜ਼-ਉੱਦ-ਦੀਨ
(iii) ਰਾਜਾ ਧਿਆਨ ਸਿੰਘ
(iv) ਦੀਵਾਨ ਮੋਹਕਮ ਚੰਦ
Answer:
(i) ਸੋਹਣ ਲਾਲ ਸੂਰੀ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
Question 7: ਪੰਜਾਬ ਦੇ ਕਿਹੜੇ ਸ਼ਾਸਕ ਨੂੰ ‘ਸ਼ੇਰ-ਏ-ਪੰਜਾਬ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ?
(i) ਮਹਾਰਾਜਾ ਰਣਜੀਤ ਸਿੰਘ ਨੂੰ
(ii) ਮਹਾਰਾਜਾ ਦਲੀਪ ਸਿੰਘ ਨੂੰ
(iii) ਮਹਾਰਾਜਾ ਸ਼ੇਰ ਸਿੰਘ ਨੂੰ
(iv) ਮਹਾਰਾਜਾ ਖੜਕ ਸਿੰਘ ਨੂੰ
Answer:
(i) ਮਹਾਰਾਜਾ ਰਣਜੀਤ ਸਿੰਘ ਨੂੰ
Exam Tips:
a) ਸਾਰੇ ਵਿਕਲਪ ਪੜ੍ਹ ਕੇ ਹੀ ਉੱਤਰ ਚੁਣੋ; ‘ਸਾਰੇ’ ਵਾਲਾ ਵਿਕਲਪ ਆਖ਼ਰ ਵਿੱਚ ਵੇਖੋ।
ਸਰੋਤ ਆਧਾਰਿਤ ਪ੍ਰਸ਼ਨ
Question 1: ਪਾਠ-ਪੁਸਤਕ ਵਿੱਚ ਦਿੱਤਾ ਪੈਰਾ “ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ‘ਤੇ ਅਟੱਲ …” ਧਿਆਨ ਨਾਲ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਮਹਾਰਾਜਾ ਰਣਜੀਤ ਸਿੰਘ ਨੂੰ ਸਿੱਖ ਧਰਮ ਵਿੱਚ ਅਟੱਲ ਵਿਸ਼ਵਾਸ ਸੀ। ਕੋਈ ਇੱਕ ਉਦਾਹਰਨ ਦਿਓ।
2. ‘ਕੂਕਰ’ ਤੋਂ ਕੀ ਭਾਵ ਹੈ?
3. ਮਹਾਰਾਜਾ ਰਣਜੀਤ ਸਿੰਘ ਆਪਣੀ ਸਰਕਾਰ ਨੂੰ ਕੀ ਕਹਿੰਦੇ ਸਨ?
4. ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਮੋਹਰ ਉੱਤੇ ਕਿਹੜੇ ਸ਼ਬਦ ਉਕਰੇ ਹੋਏ ਸਨ?
5. ਮਹਾਰਾਜਾ ਰਣਜੀਤ ਸਿੰਘ ਦੇ ਸਿੱਕਿਆਂ ‘ਤੇ ……… ਤੇ ……… ਦੇ ਸ਼ਬਦ ਅੰਕਿਤ ਸਨ।
Answer:
1. ਉਹ ਆਪਣਾ ਰੋਜ਼ਾਨਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਅਤੇ ਅਰਦਾਸ ਕਰਦੇ ਸਨ।
2. ‘ਕੂਕਰ’ ਤੋਂ ਭਾਵ ਹੈ ਦਾਸ ਜਾਂ ਨੌਕਰ।
3. ਉਹ ਆਪਣੀ ਸਰਕਾਰ ਨੂੰ ਸਰਕਾਰ-ਏ-ਖ਼ਾਲਸਾ ਕਹਿੰਦੇ ਸਨ।
4. ਉਨ੍ਹਾਂ ਦੀ ਸ਼ਾਹੀ ਮੋਹਰ ਉੱਤੇ ‘ਅਕਾਲ ਸਹਾਇ’ ਦੇ ਸ਼ਬਦ ਉਕਰੇ ਹੋਏ ਸਨ।
5. ਨਾਨਕ ਸਹਾਇ, ਗੋਬਿੰਦ ਸਹਾਇ।
Exam Tips:
a) ਪੈਰੇ ਨੂੰ ਧਿਆਨ ਨਾਲ ਪੜ੍ਹ ਕੇ ਹਰ ਉੱਤਰ ਪੈਰੇ ਵਿੱਚੋਂ ਹੀ ਲੱਭੋ।
b) ਖ਼ਾਲੀ ਥਾਂ ਵਾਲੇ ਪ੍ਰਸ਼ਨ ਵਿੱਚ ਪੈਰੇ ਦੇ ਸ਼ਬਦ ਹੀ ਵਰਤੋ।
Question 2: ਪਾਠ-ਪੁਸਤਕ ਵਿੱਚ ਦਿੱਤਾ ਪੈਰਾ “ਭਾਵੇਂ ਮਹਾਰਾਜਾ ਰਣਜੀਤ ਸਿੰਘ ਸਿੱਖ ਪੰਥ ਦਾ ਪੱਕਾ …” ਧਿਆਨ ਨਾਲ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਮਹਾਰਾਜਾ ਰਣਜੀਤ ਸਿੰਘ ਇੱਕ ਸਹਿਣਸ਼ੀਲ ਸ਼ਾਸਕ ਸੀ। ਕਿਵੇਂ?
2. ਧਿਆਨ ਸਿੰਘ ਡੋਗਰਾ ਕੌਣ ਸੀ?
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਕੌਣ ਸੀ?
4. ਦੀਵਾਨ ਭਵਾਨੀਦਾਸ ਕੌਣ ਸੀ?
5. ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ……… ਸੀ।
Answer:
1. ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਸੀ ਅਤੇ ਉਸ ਦੇ ਦਰਬਾਰ ਦੇ ਉੱਚ ਅਹੁਦਿਆਂ ‘ਤੇ ਸਿੱਖ, ਹਿੰਦੂ, ਮੁਸਲਮਾਨ, ਡੋਗਰੇ ਅਤੇ ਯੂਰਪੀਅਨ ਲੱਗੇ ਹੋਏ ਸਨ।
2. ਧਿਆਨ ਸਿੰਘ ਡੋਗਰਾ ਮਹਾਰਾਜਾ ਰਣਜੀਤ ਸਿੰਘ ਦਾ ਪ੍ਰਧਾਨ ਮੰਤਰੀ ਸੀ।
3. ਮਹਾਰਾਜਾ ਰਣਜੀਤ ਸਿੰਘ ਦਾ ਵਿਦੇਸ਼ ਮੰਤਰੀ ਫ਼ਕੀਰ ਅਜ਼ੀਜ਼-ਉੱਦ-ਦੀਨ ਸੀ।
4. ਦੀਵਾਨ ਭਵਾਨੀਦਾਸ ਮਹਾਰਾਜਾ ਰਣਜੀਤ ਸਿੰਘ ਦਾ ਵਿੱਤ ਮੰਤਰੀ ਸੀ।
5. ਮਿਸਰ ਦੀਵਾਨ ਚੰਦ।
Exam Tips:
a) ਪੈਰੇ ਵਿੱਚ ਦਿੱਤੇ ਨਾਂ ਅਤੇ ਉਨ੍ਹਾਂ ਦੇ ਅਹੁਦੇ ਜੋੜ ਕੇ ਯਾਦ ਕਰੋ।
b) ਉੱਤਰ ਪੈਰੇ ਦੇ ਸ਼ਬਦਾਂ ਵਿੱਚ ਹੀ ਲਿਖੋ।
Free study material for History
Step-by-Step Textbook Answers: Class 12 History Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ
Textbook Solutions for Class 12 History Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ
Explore reliable textbook solutions for Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ tailored for Class 12 learners. Utilizing these complete exercise answers ensures your preparation aligns exactly with official Punjab Board standards for History.
Mastering Theoretical and Practical Questions
Clear, methodical explanations accompany every challenging problem within the Class 12 History text. Engaging with these detailed answers lays a solid foundation for advanced learning and improves foundational clarity for upcoming assessments.
Effective Self-Study and Homework Assistance
These resources act as an effective roadmap for daily homework tasks and independent study. Supplement your review of Punjabi Medium Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ with official sample papers and interactive practice tests available on our platform free of charge.
FAQs
The complete and updated PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ is available for free on StudiesToday.com. These solutions for Class 12 History are as per latest Punjab Board curriculum.
Yes, our experts have revised the PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ will help students to get full marks in the theory paper.
Yes, we provide bilingual support for Class 12 History. You can access PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ in both English and Hindi medium.
Yes, you can download the entire PSEB 12th Class History Solutions Chapter 21 ਮਹਾਰਾਜਾ ਰਣਜੀਤ ਸਿੰਘ ਦਾ ਆਚਰਣ ਅਤੇ ਸ਼ਖ਼ਸੀਅਤ in printable PDF format for offline study on any device.