Step-by-Step Textbook Solutions for Class 12 History Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ
Explore reliable textbook solutions for Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ tailored for Class 12 learners. Utilizing these History answers ensures thorough preparation and strengthens foundational knowledge before final Punjab Board evaluations.
Download Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ Textbook Solutions PDF
Access the complete solution PDF for Class 12 History below. Regular practice with these targeted textbook answers builds familiarity with standard question patterns and helps secure higher marks in final school evaluations.
ਲੰਬੇ ਉੱਤਰਾਂ ਵਾਲੇ ਪ੍ਰਸ਼ਨ
Question 1: ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਬਾਰੇ ਲਿਖੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਛੇ ਮੁੱਖ ਕਾਰਨ ਕੀ ਸਨ ?
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਛੇ ਕਾਰਨ ਦੱਸੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ ।
Answer:
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ ।
1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ । 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।
2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸ਼ਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ । ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।
3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਇਸ ਨੂੰ ਮੁੜ ਪ੍ਰਾਪਤ ਕਰਨ ਲਈ ਉਨ੍ਹਾਂ ਨੇ ਪੰਜਾਬ ਵੱਲ ਆਪਣਾ ਰੁਖ ਕੀਤਾ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।
4. ਅੰਗਰੇਜ਼ਾਂ ਦਾ ਸਿੰਧ ‘ਤੇ ਕਬਜ਼ਾ – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।
5. ਮੇਜਰ ਬਰਾਡਫੁਟ ਦੀ ਨਿਯੁਕਤੀ – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਸ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।
6. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ – ਲਾਰਡ ਹਾਰਡਿੰਗ ਨੇ 1844 ਈ. ਵਿੱਚ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਿੱਖਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਅੰਗਰੇਜ਼ੀ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ । ਇਸ ਨੇ ਸਥਿਤੀ ਨੂੰ ਵਧੇਰੇ ਵਿਸਫੋਟਕ ਬਣਾ ਦਿੱਤਾ ਸੀ ।
Exam Tips:
a) ਕਾਰਨ ਛੇ ਵੱਖ-ਵੱਖ ਨੁਕਤਿਆਂ ਵਿੱਚ, ਹਰ ਇੱਕ ਦੇ ਸਿਰਲੇਖ ਸਮੇਤ ਲਿਖੋ ।
b) ਘੇਰਾ ਪਾਉਣ ਦੀ ਨੀਤੀ ਵਿੱਚ ਫ਼ਿਰੋਜ਼ਪੁਰ (1835, ਛਾਉਣੀ 1838) ਅਤੇ ਸਿੰਧ (1843) ਦੀਆਂ ਮਿਤੀਆਂ ਸਹੀ ਲਿਖੋ ।
c) ਮੇਜਰ ਬਰਾਡਫੁਟ (ਨਵੰਬਰ 1844) ਅਤੇ ਲਾਰਡ ਹਾਰਡਿੰਗ ਦੀਆਂ ਜੰਗੀ ਤਿਆਰੀਆਂ ਦਾ ਜ਼ਿਕਰ ਜ਼ਰੂਰ ਕਰੋ ।
Question 2: ਮੁਦਕੀ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ ।
Answer:
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਘਬਰਾ ਗਿਆ । ਉਹ ਤਾਂ ਸਿੱਖ ਫ਼ੌਜ ਨੂੰ ਮਰਵਾਉਣ ਆਇਆ ਸੀ, ਪਰ ਇਸ ਦੇ ਉਲਟ ਅੰਗਰੇਜ਼ੀ ਸੈਨਾ ਦਾ ਪਾਸਾ ਪੁੱਠਾ ਪੈਂਦਾ ਜਾ ਰਿਹਾ ਸੀ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕਾਂ ਨੂੰ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਖ ਫੇਰ ਵੀ ਬਹਾਦਰੀ ਨਾਲ ਅੰਗਰੇਜ਼ਾਂ ਦਾ ਮੁਕਾਬਲਾ ਕਰਦੇ ਰਹੇ । ਪਰ ਸੈਨਾਪਤੀ ਦੀ ਅਗਵਾਈ ਤੋਂ ਬਗੈਰ ਅਤੇ ਘੱਟ ਗਿਣਤੀ ਕਾਰਨ ਅੰਤ ਵਿੱਚ ਸਿੱਖ ਸੈਨਾ ਦੀ ਹਾਰ ਹੋਈ । ਇਹ ਜਿੱਤ ਅੰਗਰੇਜ਼ਾਂ ਨੂੰ ਕਾਫ਼ੀ ਮਹਿੰਗੀ ਪਈ ਕਿਉਂਕਿ ਇਸ ਲੜਾਈ ਵਿੱਚ ਉਨ੍ਹਾਂ ਦੇ ਕਈ ਪ੍ਰਸਿੱਧ ਯੋਧਾ ਮਾਰੇ ਗਏ ਸਨ ।
Exam Tips:
a) ਲੜਾਈ ਦੀ ਮਿਤੀ (18 ਦਸੰਬਰ, 1845 ਈ.), ਦੋਵੇਂ ਸੈਨਾਪਤੀਆਂ ਅਤੇ ਨਤੀਜਾ ਲਿਖੋ ।
b) ਲਾਲ ਸਿੰਘ ਦੇ ਮੈਦਾਨ ਵਿੱਚੋਂ ਭੱਜਣ ਦਾ ਨੁਕਤਾ ਹਾਰ ਦੇ ਕਾਰਨ ਵਜੋਂ ਲਿਖੋ ।
Question 3: ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
21 ਦਸੰਬਰ, 1845 ਈ. ਨੂੰ ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ 17 ਹਜ਼ਾਰ ਸੀ ਤੇ ਉਨ੍ਹਾਂ ਕੋਲ 69 ਤੋਪਾਂ ਸਨ । ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਗਿਣਤੀ 25-30 ਹਜ਼ਾਰ ਸੀ ਅਤੇ ਉਨ੍ਹਾਂ ਕੋਲ 100 ਤੋਪਾਂ ਸਨ । ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ। ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਉਹ ਬਿਨਾਂ ਸ਼ਰਤ ਸਿੱਖਾਂ ਅੱਗੇ ਹਥਿਆਰ ਸੁੱਟਣ ਬਾਰੇ ਸੋਚਣ ਲੱਗੇ । ਪਰ ਕਿਸਮਤ ਅੰਗਰੇਜ਼ਾਂ ਦੇ ਨਾਲ ਸੀ ।22 ਦਸੰਬਰ ਨੂੰ ਲਾਲ ਸਿੰਘ ਅਤੇ ਤੇਜਾ ਸਿੰਘ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ । ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ।
Exam Tips:
a) ਮਿਤੀ (21 ਦਸੰਬਰ, 1845 ਈ.) ਤੇ ਦੋਹਾਂ ਪਾਸਿਆਂ ਦੀ ਫ਼ੌਜ ਅਤੇ ਤੋਪਾਂ ਦੀ ਗਿਣਤੀ ਲਿਖੋ ।
b) ਸਿੱਖਾਂ ਦੀ ਬਹਾਦਰੀ ਅਤੇ ਗੱਦਾਰਾਂ ਕਾਰਨ ਹੋਈ ਹਾਰ ਦਾ ਵਿਪਰੀਤ ਦਿਖਾਓ ।
Question 4: ਸਭਰਾਉਂ ਦੀ ਲੜਾਈ ਬਾਰੇ ਇੱਕ ਨੋਟ ਲਿਖੋ ।
Answer:
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਲਈ ਸਿੱਖਾਂ ਅਤੇ ਅੰਗਰੇਜ਼ਾਂ ਨੇ ਮੁਕੰਮਲ ਤਿਆਰੀਆਂ ਕੀਤੀਆਂ ਸਨ । ਅੰਗਰੇਜ਼ੀ ਫ਼ੌਜ ਦੀ ਅਗਵਾਈ ਹਿਉਗ ਗਫ਼, ਲਾਰਡ ਹਾਰਡਿੰਗ ਅਤੇ ਹੋਰ ਕਈ ਪ੍ਰਸਿੱਧ ਜਰਨੈਲ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਨ੍ਹਾਂ ਦੋਹਾਂ ਗੱਦਾਰਾਂ ਨੇ ਲੜਾਈ ਤੋਂ ਪਹਿਲਾਂ ਹੀ ਅੰਗਰੇਜ਼ਾਂ ਨੂੰ ਹਰ ਤਰ੍ਹਾਂ ਦੀ ਮਹੱਤਵਪੂਰਨ ਜਾਣਕਾਰੀ ਦੇ ਦਿੱਤੀ ਸੀ । ਇਸ ਨਿਰਣਾਇਕ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਦੂਜੇ ਪਾਸੇ ਲਾਲ ਸਿੰਘ ਅਤੇ ਤੇਜਾ ਸਿੰਘ ਲੜਾਈ ਦੇ ਮੈਦਾਨ ਵਿੱਚੋਂ ਭੱਜ ਨਿਕਲੇ ਤੇ ਜਾਂਦੇ-ਜਾਂਦੇ ਸਤਲੁਜ ਨਦੀ ‘ਤੇ ਬਣਾਏ ਕਿਸ਼ਤੀਆਂ ਦੇ ਪੁਲ ਨੂੰ ਵੀ ਤੋੜ ਗਏ । ਇਸ ਕਾਰਨ ਸਿੱਖਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਅਤੇ ਅੰਤ ਇਸ ਲੜਾਈ ਵਿੱਚ ਉਨ੍ਹਾਂ ਦੀ ਹਾਰ ਹੋਈ ।
Exam Tips:
a) ਸਭਰਾਉਂ ਨੂੰ ਪਹਿਲੇ ਯੁੱਧ ਦੀ ਅੰਤਿਮ ਤੇ ਨਿਰਣਾਇਕ ਲੜਾਈ (10 ਫ਼ਰਵਰੀ, 1846 ਈ.) ਲਿਖੋ ।
b) ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਅਤੇ ਕਿਸ਼ਤੀਆਂ ਦੇ ਪੁਲ ਦੇ ਟੁੱਟਣ ਦਾ ਜ਼ਿਕਰ ਕਰੋ ।
Question 5: ਲਾਹੌਰ ਦੀ ਸੰਧੀ (9 ਮਾਰਚ, 1846 ਈ.) ‘ਤੇ ਇੱਕ ਨੋਟ ਲਿਖੋ ।
Answer:
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਇੱਕ ਸੰਧੀ ਹੋਈ । ਇਹ ਸੰਧੀ ਇਤਿਹਾਸ ਵਿੱਚ ਲਾਹੌਰ ਦੀ ਸੰਧੀ ਦੇ ਨਾਂ ਨਾਲ ਮਸ਼ਹੂਰ ਹੈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ :-
1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
2. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
3. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
4. ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
5. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
6. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
7. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
Exam Tips:
a) ਸੰਧੀ ਦੀ ਮਿਤੀ (9 ਮਾਰਚ, 1846 ਈ.) ਪਹਿਲਾਂ ਲਿਖੋ ।
b) ਸ਼ਰਤਾਂ ਨੁਕਤਿਆਂ ਵਿੱਚ ਲਿਖੋ: ਸਤਲੁਜ ਪਾਰ ਦਾ ਇਲਾਕਾ, ਜਲੰਧਰ ਦੁਆਬ, 1.50 ਕਰੋੜ ਰੁਪਏ ਅਤੇ ਫ਼ੌਜ ਦੀ ਸੀਮਾ ।
Question 6: ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ?
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਨੋਟ ਲਿਖੋ ।
Answer:
ਇਹ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਮਹਾਰਾਣੀ ਜਿੰਦਾਂ ਨੂੰ ਰਾਜ ਪਰਿਵਾਰ ਤੋਂ ਵੱਖ ਕਰਕੇ ਉਸ ਦੀ 1 ਲੱਖ ਰੁਪਏ ਪੈਨਸ਼ਨ ਨਿਸ਼ਚਿਤ ਕੀਤੀ ਗਈ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ । ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਰੱਖਣ ਦਾ ਫ਼ੈਸਲਾ ਕੀਤਾ ਗਿਆ । ਇਸ ਸੈਨਾ ਦੇ ਖ਼ਰਚ ਲਈ ਲਾਹੌਰ ਦਰਬਾਰ ਨੇ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਲਗਾਨ ਦੇਣਾ ਮੰਨਿਆ । ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਗ ਹੋਣ ਤਕ ਭਾਵ 4 ਸਤੰਬਰ, 1854 ਈ. ਤਕ ਲਾਗੂ ਰਹਿਣੀਆਂ ਸਨ । ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਭਾਵੇਂ ਪੰਜਾਬ ‘ਤੇ ਕਬਜ਼ਾ ਨਹੀਂ ਕੀਤਾ ਸੀ ਪਰ ਉਸ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ਗਿਆ ਸੀ । ਅਸਲ ਵਿੱਚ ਅੰਗਰੇਜ਼ ਪੰਜਾਬ ਦੇ ਸ਼ਾਸਕ ਬਣ ਗਏ ਸਨ ਅਤੇ ਸਿੱਖਾਂ ਦਾ ਸ਼ਾਸਨ ਕੇਵਲ ਨਾਂ-ਮਾਤਰ ਹੀ ਰਹਿ ਗਿਆ ਸੀ ।
Exam Tips:
a) ਭੈਰੋਵਾਲ ਦੀ ਸੰਧੀ ਦੀ ਮਿਤੀ 16 ਦਸੰਬਰ, 1846 ਈ. ਯਾਦ ਰੱਖੋ ।
b) ਬ੍ਰਿਟਿਸ਼ ਰੈਜ਼ੀਡੈਂਟ, ਅੱਠ ਮੈਂਬਰੀ ਕੌਂਸਲ ਅਤੇ 22 ਲੱਖ ਰੁਪਏ ਸਾਲਾਨਾ ਵਾਲੇ ਨੁਕਤੇ ਜ਼ਰੂਰ ਲਿਖੋ ।
Question 7: ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ?
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ ?
Answer:
ਪਹਿਲੇ ਐਂਗਲੋ-ਸਿੱਖ ਯੁੱਧ ਦੇ ਮਹੱਤਵਪੂਰਨ ਸਿੱਟੇ ਨਿਕਲੇ । ਇਹ ਯੁੱਧ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਨਾਲ ਖ਼ਤਮ ਹੋਇਆ । ਇਸ ਸੰਧੀ ਦੇ ਅਨੁਸਾਰ :
1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
3. ਲਾਹੌਰ ਰਾਜ ਦੀ ਫ਼ੌਜ ਘਟਾ ਕੇ ਪੈਦਲ ਸੈਨਾ 20,000 ਤਕ ਅਤੇ ਘੋੜਸਵਾਰ ਸੈਨਾ 12,000 ਤਕ ਕਰ ਦਿੱਤੀ ਗਈ ।
4. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
5. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
16 ਦਸੰਬਰ, 1846 ਈ. ਨੂੰ ਭੈਰੋਵਾਲ ਦੀ ਸੰਧੀ ਦੇ ਅਨੁਸਾਰ ਇਹ ਨਿਰਣਾ ਲਿਆ ਗਿਆ ਕਿ :
1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਗ ਰਹੇਗਾ (ਭਾਵ 4 ਸਤੰਬਰ, 1854 ਈ. ਤਕ) ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫ਼ੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
Exam Tips:
a) ਸਿੱਟੇ ਦੋ ਹਿੱਸਿਆਂ ਵਿੱਚ ਵੰਡੋ: ਲਾਹੌਰ ਦੀ ਸੰਧੀ (1846) ਅਤੇ ਭੈਰੋਵਾਲ ਦੀ ਸੰਧੀ (1846) ।
b) ਅੰਤ ਵਿੱਚ ਇੱਕ ਵਾਕ ਲਿਖੋ ਕਿ ਪੰਜਾਬ ਹੁਣ ਨਾਂ-ਮਾਤਰ ਸੁਤੰਤਰ ਰਹਿ ਗਿਆ ਸੀ ।
Question 8: ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਨੋਟ ਲਿਖੋ ।
Answer:
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । ਉਹ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਰਹਿਣ ਵਾਲੇ ਸਨ । ਉਨ੍ਹਾਂ ਦੇ ਪਿਤਾ ਸਰਦਾਰ ਨਿਹਾਲ ਸਿੰਘ ਮਹਾਰਾਜਾ ਰਣਜੀਤ ਸਿੰਘ ਦੀ ਨੌਕਰੀ ਵਿੱਚ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਅਨੇਕਾਂ ਸੈਨਿਕ ਮੁਹਿੰਮਾਂ ਵਿੱਚ ਹਿੱਸਾ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਫੈਲੀ ਬਦਅਮਨੀ ਕਾਰਨ ਅਤੇ ਅੰਗਰੇਜ਼ਾਂ ਦੁਆਰਾ ਪੰਜਾਬ ਨੂੰ ਹੜੱਪਣ ਦੀਆਂ ਚਾਲਾਂ ਕਾਰਨ ਸ਼ਾਮ ਸਿੰਘ ਅਟਾਰੀਵਾਲਾ ਦੇ ਦਿਲ ਨੂੰ ਬਹੁਤ ਠੇਸ ਪਹੁੰਚੀ । ਉਹ ਪੰਜਾਬ ਦੀ ਆਜ਼ਾਦੀ ਨੂੰ ਕਾਇਮ ਰੱਖਣਾ ਚਾਹੁੰਦੇ ਸਨ । 10 ਫ਼ਰਵਰੀ, 1846 ਈ. ਨੂੰ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਤੇ ਜੋ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਅਚਾਨਕ ਲੜਾਈ ਦੇ ਮੈਦਾਨ ਤੋਂ ਨੱਸ ਤੁਰੇ । ਸੈਨਾਪਤੀਆਂ ਤੋਂ ਬਗ਼ੈਰ ਸਿੱਖ ਫ਼ੌਜ ਘਾਬਰ ਉੱਠੀ । ਸਿੱਟੇ ਵਜੋਂ ਸਿੱਖ ਫ਼ੌਜ ਬਿਖਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ ।” ਖ਼ਾਲਸਾ ਫ਼ੌਜ ਨੇ ਤਲਵਾਰਾਂ ਧੂਹ ਲਈਆਂ ਤੇ ਸਤਿ ਸ੍ਰੀ ਅਕਾਲ ਦੇ ਜੈਕਾਰੇ ਗਜਾਉਂਦੇ ਹੋਏ ਵੈਰੀ ‘ਤੇ ਟੁੱਟ ਪਏ । ਉਨ੍ਹਾਂ ਨੇ ਬਹੁਤ ਸਾਰੇ ਅੰਗਰੇਜ਼ੀ ਸੈਨਿਕਾਂ ਨੂੰ ਗਾਜਰ-ਮੂਲੀਆਂ ਵਾਂਗ ਕੱਟ ਦਿੱਤਾ । ਉਨ੍ਹਾਂ ਦੀ ਬਹਾਦਰੀ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ । ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।
Exam Tips:
a) ਜਨਮ-ਸਥਾਨ (ਅਟਾਰੀ ਪਿੰਡ, ਅੰਮ੍ਰਿਤਸਰ) ਅਤੇ ਸਭਰਾਉਂ ਵਿੱਚ ਸ਼ਹੀਦੀ ਦਾ ਜ਼ਿਕਰ ਕਰੋ ।
b) “ਜਿੱਤੋ ਜਾਂ ਸ਼ਹੀਦ ਹੋ ਜਾਓ” ਵਾਲਾ ਲਲਕਾਰਾ ਲਿਖੋ ।
Question 9: ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ?
Answer:
ਅੰਗਰੇਜ਼ਾਂ ਨੇ ਭਾਵੇਂ ਸਭਰਾਉਂ ਦੇ ਯੁੱਧ ਵਿੱਚ ਸਿੱਖਾਂ ਨੂੰ ਹਰਾ ਦਿੱਤਾ ਸੀ ਪਰ ਹਾਲੇ ਵੀ ਖ਼ਾਲਸਾ ਫ਼ੌਜ ਦੇ ਕਈ ਹਜ਼ਾਰ ਸੈਨਿਕ ਆਪਣੇ ਅਸਲੇ ਸਮੇਤ ਪੰਜਾਬ ਵਿੱਚ ਕਈ ਥਾਂਵਾਂ ‘ਤੇ ਮੌਜੂਦ ਸਨ । ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਸਨ । ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕਰਨ ਦਾ ਦੂਜਾ ਵੱਡਾ ਕਾਰਨ ਇਹ ਸੀ ਕਿ ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ । ਜੇ ਅੰਗਰੇਜ਼ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲੈਂਦੇ ਤਾਂ ਉਸ ਦੀਆਂ ਹੱਦਾਂ ਅਫ਼ਗਾਨਿਸਤਾਨ ਤਕ ਵੱਧ ਜਾਣੀਆਂ ਸਨ । ਇਸ ਕਾਰਨ ਅੰਗਰੇਜ਼ਾਂ ਲਈ ਕਈ ਨਵੀਆਂ ਸਮੱਸਿਆਵਾਂ ਪੈਦਾ ਹੋ ਜਾਣੀਆਂ ਸਨ ਅਤੇ ਅੰਗਰੇਜ਼ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਅਜੇ ਤਿਆਰ ਨਹੀਂ ਸਨ । ਤੀਸਰਾ, ਇਨ੍ਹਾਂ ਤੋਂ ਇਲਾਵਾ ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ । ਚੌਥਾ, ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ । ਉਹ ਪੰਜਾਬ ਨੂੰ ਸ਼ਕਤੀ ਦੀ ਥਾਂ ਕਮਜ਼ੋਰੀ ਦਾ ਸੋਮਾ ਸਮਝਦਾ ਸੀ ।
Exam Tips:
a) ਚਾਰ ਕਾਰਨ (ਖ਼ਾਲਸਾ ਫ਼ੌਜ ਦਾ ਡਰ, ਮੱਧਵਰਤੀ ਰਾਜ, ਖ਼ਰਚਾ, ਆਰਥਿਕ ਘਾਟਾ) ਵੱਖ-ਵੱਖ ਲਿਖੋ ।
b) ਮੱਧਵਰਤੀ ਰਾਜ (ਬਫ਼ਰ ਸਟੇਟ) ਵਾਲਾ ਕਾਰਨ ਸਪਸ਼ਟ ਕਰੋ ।
Question 10: ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪ੍ਰਮੁੱਖ ਕਾਰਨ ਦੱਸੋ ।
Answer:
ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ । ਲਾਲ ਸਿੰਘ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਸੀ ਜਦ ਕਿ ਤੇਜਾ ਸਿੰਘ ਮੁੱਖ ਸੈਨਾਪਤੀ ਵਜੋਂ ਕੰਮ ਕਰ ਰਿਹਾ ਸੀ । ਇਹ ਦੋਵੇਂ ਨੇਤਾ ਆਪਣੇ ਸੁਆਰਥਾਂ ਦੀ ਪੂਰਤੀ ਲਈ ਅੰਗਰੇਜ਼ਾਂ ਨਾਲ ਜਾ ਰਲੇ । ਸਿੱਖ ਸੈਨਿਕ ਤਾਂ ਭਾਵੇਂ ਇਸ ਪੂਰੇ ਯੁੱਧ ਦੇ ਦੌਰਾਨ ਬੜੀ ਬਹਾਦਰੀ ਅਤੇ ਉਤਸ਼ਾਹ ਨਾਲ ਲੜੇ ਪਰ ਨੇਤਾਵਾਂ ਦੀ ਗੱਦਾਰੀ ਉਨ੍ਹਾਂ ਨੂੰ ਲੈ ਡੁੱਬੀ । ਆਲੀਵਾਲ ਦੀ ਲੜਾਈ ਵਿੱਚ ਰਣਜੋਧ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਗਏ ਸਨ ਉਹ ਅੰਦਰਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਰਹੇ । ਇਨ੍ਹਾਂ ਤੋਂ ਇਲਾਵਾ ਅੰਗਰੇਜ਼ ਉਸ ਸਮੇਂ ਦੁਨੀਆ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ । ਕੁਦਰਤੀ ਤੌਰ ‘ਤੇ ਉਨ੍ਹਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ । ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ । ਉਹ ਬ੍ਰਿਟਿਸ਼ ਸਾਮਰਾਜ ਦੀ ਸੁਰੱਖਿਆ ਲਈ ਪੂਰੀ ਈਮਾਨਦਾਰੀ ਅਤੇ ਲਗਨ ਨਾਲ ਲੜੇ । ਅਜਿਹੀ ਹਾਲਤ ਵਿੱਚ ਸਿੱਖਾਂ ਦੀ ਹਾਰ ਹੋਣੀ ਲਾਜ਼ਮੀ ਸੀ ।
Exam Tips:
a) ਸਭ ਤੋਂ ਪਹਿਲਾਂ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਲਿਖੋ, ਇਹ ਮੁੱਖ ਕਾਰਨ ਹੈ ।
b) ਅੰਗਰੇਜ਼ਾਂ ਦੇ ਵੱਧ ਸਾਧਨ ਅਤੇ ਤਜਰਬੇਕਾਰ ਸੈਨਾਪਤੀਆਂ ਨੂੰ ਵੱਖਰੇ ਨੁਕਤੇ ਵਜੋਂ ਲਿਖੋ ।
ਪ੍ਰਸਤਾਵ ਰੂਪੀ ਪ੍ਰਸ਼ਨ
Question 1: ਅੰਗਰੇਜ਼ਾਂ ਅਤੇ ਸਿੱਖਾਂ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਕਾਰਨ ਸਨ ?
ਜਾਂ
ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਕਾਰਨਾਂ ਦਾ ਵਰਣਨ ਕਰੋ ।
Answer:
ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-
1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।
2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸ਼ਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ । ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।
3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।
4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।
5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ – 1844 ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈੱਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।
6. ਮੇਜਰ ਬਰਾਡਫੁਟ ਦੀ ਨਿਯੁਕਤੀ – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫ਼ੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ, “ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।
7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਸਾਥੀ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ । ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।
Exam Tips:
a) ਉੱਤਰ ਦੀ ਸ਼ੁਰੂਆਤ ਇੱਕ ਵਾਕ ਨਾਲ ਕਰੋ ਕਿ ਘੇਰਾਓ ਦੀ ਨੀਤੀ ਰਣਜੀਤ ਸਿੰਘ ਦੇ ਸਮੇਂ ਤੋਂ ਚੱਲ ਰਹੀ ਸੀ ।
b) ਸੱਤ ਕਾਰਨ ਸਿਰਲੇਖਾਂ ਸਮੇਤ ਲਿਖੋ: ਘੇਰਾਓ, ਬਦਅਮਨੀ, ਅਫ਼ਗਾਨ ਯੁੱਧ, ਸਿੰਧ, ਤਿਆਰੀਆਂ, ਬਰਾਡਫੁਟ, ਲਾਲ ਸਿੰਘ-ਤੇਜਾ ਸਿੰਘ ।
c) 11 ਦਸੰਬਰ (ਸਤਲੁਜ ਪਾਰ) ਅਤੇ 13 ਦਸੰਬਰ, 1845 (ਯੁੱਧ ਦਾ ਐਲਾਨ) ਦੀਆਂ ਮਿਤੀਆਂ ਯਾਦ ਰੱਖੋ ।
Question 2: ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਕਿਹੜੀਆਂ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ? ਸੰਖੇਪ ਵਿੱਚ ਵਰਣਨ ਕਰੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਮੁੱਖ ਘਟਨਾਵਾਂ ਅਤੇ ਨਤੀਜਿਆਂ ਦਾ ਅਧਿਐਨ ਕਰੋ ।
Answer:
ਅੰਗਰੇਜ਼ਾਂ ਦੀਆਂ ਚਾਲਾਕ ਨੀਤੀਆਂ ਦੇ ਕਾਰਨ ਮਜਬੂਰ ਹੋ ਕੇ ਸੈਨਿਕਾਂ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕਰਨਾ ਪਿਆ । ਅੰਗਰੇਜ਼ ਇਸੇ ਮੌਕੇ ਦੀ ਤਾੜ ਵਿੱਚ ਸਨ । ਲਾਰਡ ਹਾਰਡਿੰਗ ਨੇ ਸਿੱਖਾਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਅਤੇ 13 ਦਸੰਬਰ, 1845 ਈ. ਨੂੰ ਯੁੱਧ ਦਾ ਐਲਾਨ ਕਰ ਦਿੱਤਾ । ਪਹਿਲੇ ਐਂਗਲੋ ਸਿੱਖ ਯੁੱਧ ਦੇ ਦੁਰਗਾਮੀ ਪ੍ਰਭਾਵ ਪਏ । ਪਹਿਲੇ ਐਂਗਲੋ-ਸਿੱਖ ਯੁੱਧ ਦੀਆਂ ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ ।
ਯੁੱਧ ਦੀਆਂ ਘਟਨਾਵਾਂ
1. ਮੁਦਕੀ ਦੀ ਲੜਾਈ – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ, “ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗ਼ਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀਂ ਹੈ ।”
2. ਫਿਰੋਜ਼ਸ਼ਾਹ ਦੀ ਲੜਾਈ – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ, “ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।”
3. ਬੱਦੋਵਾਲ ਦੀ ਲੜਾਈ – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।
4. ਅਲੀਵਾਲ ਦੀ ਲੜਾਈ – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ । ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।
5. ਸਭਰਾਉਂ ਦੀ ਲੜਾਈ – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ । ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ । ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ, “ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।”
ਯੁੱਧ ਦੇ ਸਿੱਟੇ
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।
ਲਾਹੌਰ ਦੀ ਸੰਧੀ
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-
1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀਂ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।
ਸਹਾਇਕ ਸੰਧੀ
ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕੱਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।
ਭੈਰੋਵਾਲ ਦੀ ਸੰਧੀ
ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-
1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫ਼ੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ ।
5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ, “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।”
Exam Tips:
a) ਲੜਾਈਆਂ ਮਿਤੀ-ਕ੍ਰਮ ਵਿੱਚ ਲਿਖੋ: ਮੁਦਕੀ (18 ਦਸੰ.), ਫ਼ਿਰੋਜ਼ਸ਼ਾਹ (21 ਦਸੰ.), ਬੱਦੋਵਾਲ (21 ਜਨ.), ਅਲੀਵਾਲ (28 ਜਨ.), ਸਭਰਾਉਂ (10 ਫ਼ਰ.) ।
b) ਸਿੱਟਿਆਂ ਵਿੱਚ ਲਾਹੌਰ ਦੀ ਸੰਧੀ, ਸਹਾਇਕ ਸੰਧੀ (11 ਮਾਰਚ, 1846) ਅਤੇ ਭੈਰੋਵਾਲ ਦੀ ਸੰਧੀ ਤਿੰਨੇ ਲਿਖੋ ।
c) ਹਰ ਲੜਾਈ ਵਿੱਚ ਸਿੱਖਾਂ ਦੀ ਹਾਰ ਦਾ ਕਾਰਨ ਗੱਦਾਰੀ ਦਾ ਸੰਕੇਤ ਦਿਓ ।
Question 3: ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ ਯੁੱਧ ਦੇ ਕਾਰਨ ਅਤੇ ਸਿੱਟੇ ਦੱਸੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਅਤੇ ਨਤੀਜਿਆਂ ਦਾ ਸੰਖੇਪ ਵਰਣਨ ਕਰੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਕਾਰਨ ਸਨ ? ਇਸ ਯੁੱਧ ਦੇ ਕੀ ਸਿੱਟੇ ਨਿਕਲੇ ?
Answer:
1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।
Exam Tips:
a) ਪਹਿਲਾਂ ਪੰਜ ਕਾਰਨ ਸੰਖੇਪ ਵਿੱਚ ਲਿਖੋ, ਫਿਰ ਘਟਨਾਵਾਂ ਤੇ ਸਿੱਟੇ ।
b) ਸਿੱਟਿਆਂ ਲਈ ਲਾਹੌਰ ਦੀ ਸੰਧੀ ਅਤੇ ਭੈਰੋਵਾਲ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਵੀ ਜੋੜੋ (ਪ੍ਰਸ਼ਨ 2 ਵੇਖੋ) ।
Question 4: ਪਹਿਲੇ ਐਂਗਲੋ-ਸਿੱਖ ਯੁੱਧ ਦੇ ਕਾਰਨ, ਘਟਨਾਵਾਂ ਅਤੇ ਸਿੱਟਿਆਂ ਦਾ ਸੰਖੇਪ ਵਰਣਨ ਕਰੋ ।
Answer:
ਯੁੱਧ ਦੇ ਕਾਰਨ
ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਹੀ ਪੰਜਾਬ ਦਾ ਘੇਰਾਓ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਜਾਣ-ਬੁੱਝ ਕੇ ਅਜਿਹੀਆਂ ਨੀਤੀਆਂ ਅਪਣਾਈਆਂ ਜਿਨ੍ਹਾਂ ਦਾ ਅੰਤ ਪਹਿਲੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਹੋਇਆ । ਇਸ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵੇਰਵਾ ਇਸ ਤਰ੍ਹਾਂ ਹੈ-
1. ਅੰਗਰੇਜ਼ਾਂ ਦੀ ਪੰਜਾਬ ਨੂੰ ਘੇਰਾ ਪਾਉਣ ਦੀ ਨੀਤੀ – ਅੰਗਰੇਜ਼ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਵੇਖ ਰਹੇ ਸਨ । 1809 ਈ. ਵਿੱਚ ਅੰਗਰੇਜ਼ਾਂ ਨੇ ਰਣਜੀਤ ਸਿੰਘ ਨਾਲ ਅੰਮ੍ਰਿਤਸਰ ਦੀ ਸੰਧੀ ਕਰਕੇ ਉਸ ਨੂੰ ਸਤਲੁਜ ਦੇ ਪਾਰ ਵੱਲ ਵਧਣ ਤੋਂ ਰੋਕ ਦਿੱਤਾ ਸੀ । 1835-36 ਈ. ਵਿੱਚ ਅੰਗਰੇਜ਼ਾਂ ਨੇ ਸ਼ਿਕਾਰਪੁਰ ‘ਤੇ ਕਬਜ਼ਾ ਕਰ ਲਿਆ । 1835 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ‘ਤੇ ਕਬਜ਼ਾ ਕਰ ਲਿਆ 1838 ਈ. ਵਿੱਚ ਅੰਗਰੇਜ਼ਾਂ ਨੇ ਫ਼ਿਰੋਜ਼ਪੁਰ ਵਿੱਚ ਫ਼ੌਜੀ ਛਾਉਣੀ ਕਾਇਮ ਕਰ ਲਈ ਸੀ । ਇਸੇ ਸਾਲ ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਿੰਧ ਵੱਲ ਵੱਧਣ ਤੋਂ ਰੋਕ ਦਿੱਤਾ । ਇਸ ਤਰ੍ਹਾਂ ਪੰਜਾਬ ਨੂੰ ਹੜੱਪ ਕਰਨਾ ਹੁਣ ਕੁਝ ਹੀ ਦਿਨਾਂ ਦੀ ਗੱਲ ਰਹਿ ਗਈ ਸੀ । ਇਸ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਜੰਗ ਨੂੰ ਟਾਲਿਆ ਨਹੀਂ ਜਾ ਸਕਦਾ ਸੀ ।
2. ਪੰਜਾਬ ਵਿੱਚ ਫੈਲੀ ਹੋਈ ਬਦਅਮਨੀ – ਜੂਨ, 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਬਦਅਮਨੀ ਫੈਲ ਗਈ ਸੀ । ਰਾਜਗੱਦੀ ਦੀ ਪ੍ਰਾਪਤੀ ਲਈ ਸਾਜ਼ਸ਼ਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਇਆ । 1839 ਈ. ਤੋਂ ਲੈ ਕੇ 1845 ਈ. ਦੇ 6 ਸਾਲਾਂ ਦੇ ਸਮੇਂ ਦੇ ਦੌਰਾਨ ਪੰਜਾਬ ਵਿੱਚ 5 ਸਰਕਾਰਾਂ ਬਦਲੀਆਂ । ਡੋਗਰਿਆਂ ਨੇ ਆਪਣੀਆਂ ਸਾਜ਼ਸ਼ਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਨਦਾਨ ਨੂੰ ਬਰਬਾਦ ਕਰ ਦਿੱਤਾ । ਅੰਗਰੇਜ਼ ਇਸ ਸੁਨਹਿਰੀ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ ।
3. ਪਹਿਲੇ ਅਫ਼ਗਾਨ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ – ਅੰਗਰੇਜ਼ਾਂ ਨੂੰ ਪਹਿਲੀ ਵਾਰੀ ਅਫ਼ਗਾਨਿਸਤਾਨ ਨਾਲ ਹੋਏ ਪਹਿਲੇ ਯੁੱਧ (1839-42 ਈ.) ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਲੜਾਈ ਵਿੱਚ ਹੋਏ ਭਾਰੀ ਵਿਨਾਸ਼ ਕਾਰਨ ਅੰਗਰੇਜ਼ਾਂ ਦੇ ਮਾਣ-ਸਨਮਾਨ ਨੂੰ ਭਾਰੀ ਸੱਟ ਵੱਜੀ । ਅੰਗਰੇਜ਼ ਆਪਣੀ ਅਫ਼ਗਾਨਿਸਤਾਨ ਵਿੱਚ ਹੋਈ ਹਾਰ ਦੀ ਬਦਨਾਮੀ ਨੂੰ ਕਿਸੇ ਹੋਰ ਜਿੱਤ ਨਾਲ ਧੋਣਾ ਚਾਹੁੰਦੇ ਸਨ । ਇਹ ਜਿੱਤ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਮਿਲ ਸਕਦੀ ਸੀ ਕਿਉਂਕਿ ਉਸ ਸਮੇਂ ਪੰਜਾਬ ਦੀ ਸਥਿਤੀ ਬਹੁਤ ਡਾਵਾਂਡੋਲ ਸੀ ।
4. ਅੰਗਰੇਜ਼ਾਂ ਦਾ ਸਿੰਧ ਨੂੰ ਮਿਲਾਉਣਾ – ਸਿੰਧ ਦਾ ਭੂਗੋਲਿਕ ਪੱਖ ਤੋਂ ਬਹੁਤ ਮਹੱਤਵ ਸੀ । ਇਸ ਲਈ 1843 ਈ. ਵਿੱਚ ਅੰਗਰੇਜ਼ਾਂ ਨੇ ਸਿੰਧ ਨੂੰ ਆਪਣੇ ਅਧੀਨ ਕਰ ਲਿਆ । ਕਿਉਂਕਿ ਸਿੱਖ ਸਿੰਧ ਨੂੰ ਆਪਣੇ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦੇ ਸਨ, ਇਸ ਲਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਆਪਸੀ ਸੰਬੰਧਾਂ ਵਿਚਾਲੇ ਤਣਾਉ ਹੋਰ ਵੱਧ ਗਿਆ ।
5. ਅੰਗਰੇਜ਼ਾਂ ਵੱਲੋਂ ਸੈਨਿਕ ਤਿਆਰੀਆਂ – 1844 ਈ. ਵਿੱਚ ਲਾਰਡ ਹਾਰਡਿੰਗ ਨੇ ਗਵਰਨਰ-ਜਨਰਲ ਦਾ ਅਹੁਦਾ ਸੰਭਾਲਣ ਮਗਰੋਂ ਸਿੱਖਾਂ ਵਿਰੁੱਧ ਜ਼ੋਰਦਾਰ ਜੰਗੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਉਸ ਨੇ ਕਰਨਲ ਰਿਚਮੋਂਡ ਦੀ ਥਾਂ ਲੜਾਕੂ ਸੁਭਾਅ ਰੱਖਣ ਵਾਲੇ ਮੇਜਰ ਬਰਾਡਫੁਟ ਨੂੰ ਉੱਤਰਪੱਛਮੀ ਸੀਮਾ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ । ਲਾਰਡ ਗਫ਼ ਜਿਹੜਾ ਕਿ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨਚੀਫ਼ ਸੀ ਨੇ ਅੰਬਾਲੇ ਵਿੱਚ ਆਪਣਾ ਹੈੱਡਕੁਆਰਟਰ ਸਥਾਪਿਤ ਕਰ ਲਿਆ । ਮਾਰਚ, 1845 ਈ. ਵਿੱਚ ਦੇਸ਼ ਦੇ ਹੋਰਨਾਂ ਭਾਗਾਂ ਤੋਂ ਵਧੇਰੇ ਸੈਨਿਕ ਫ਼ਿਰੋਜ਼ਪੁਰ, ਲੁਧਿਆਣਾ ਅਤੇ ਅੰਬਾਲਾ ਭੇਜੇ ਗਏ । ਇਨ੍ਹਾਂ ਸੈਨਿਕ ਤਿਆਰੀਆਂ ਕਾਰਨ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਜੰਗ ਲਾਜ਼ਮੀ ਹੋ ਗਈ ।
6. ਮੇਜਰ ਬਰਾਡਫੁਟ ਦੀ ਨਿਯੁਕਤੀ – ਨਵੰਬਰ, 1844 ਈ. ਵਿੱਚ ਮੇਜਰ ਬਰਾਡਫੁਟ ਨੂੰ ਮਿਸਟਰ ਕਲਾਰਕ ਦੀ ਥਾਂ ਲੁਧਿਆਣੇ ਦਾ ਪੁਲੀਟੀਕਲ ਏਜੰਟ ਨਿਯੁਕਤ ਕੀਤਾ ਗਿਆ । ਉਹ ਸਿੱਖਾਂ ਦਾ ਕੱਟੜ ਦੁਸ਼ਮਣ ਸੀ । ਉਹ ਇਹ ਵਿਚਾਰ ਲੈ ਕੇ ਪੰਜਾਬ ਦੀ ਸਰਹੱਦ ‘ਤੇ ਆਇਆ ਸੀ ਕਿ ਅੰਗਰੇਜ਼ਾਂ ਨੇ ਸਿੱਖਾਂ ਨਾਲ ਯੁੱਧ ਕਰਨ ਦਾ ਫ਼ੈਸਲਾ ਕਰ ਲਿਆ ਹੈ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ, “ਬਰਾਡਫੁਟ ਦੀ ਲੁਧਿਆਣਾ ਵਿੱਚ ਪੁਲੀਟੀਕਲ ਏਜੰਟ ਵਜੋਂ ਨਿਯੁਕਤੀ ਇੱਕ ਹੋਰ ਗਿਣੀ-ਮਿਥੀ ਚਾਲ ਸੀ ਜਿਹੜੀ ਪੰਜਾਬ ਨਾਲ ਛੇਤੀ ਸ਼ੁਰੂ ਹੋਣ ਵਾਲੀ ਲੜਾਈ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ।” ਬਰਾਡਫੁਟ ਨੇ ਬਹੁਤ ਸਾਰੀਆਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਿਨ੍ਹਾਂ ਨਾਲ ਸਿੱਖ ਅੰਗਰੇਜ਼ਾਂ ਦੇ ਖਿਲਾਫ਼ ਭੜਕ ਉੱਠੇ ।
7. ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਲੜਾਈ ਲਈ ਉਕਸਾਹਟ – ਜਵਾਹਰ ਸਿੰਘ ਦੀ ਮੌਤ ਤੋਂ ਬਾਅਦ ਲਾਲ ਸਿੰਘ ਨੂੰ ਲਾਹੌਰ ਸਰਕਾਰ ਦਾ ਨਵਾਂ ਵਜ਼ੀਰ ਨਿਯੁਕਤ ਕੀਤਾ ਗਿਆ ਸੀ । ਉਸ ਨੇ ਆਪਣੇ ਸਾਥੀ ਤੇਜਾ ਸਿੰਘ ਨੂੰ ਸੈਨਾਪਤੀ ਦੇ ਅਹੁਦੇ ‘ਤੇ ਨਿਯੁਕਤ ਕੀਤਾ । ਇਹ ਦੋਵੇਂ ਪਹਿਲਾਂ ਹੀ ਅੰਦਰ ਖਾਤੇ ਅੰਗਰੇਜ਼ਾਂ ਨਾਲ ਮਿਲੇ ਹੋਏ ਸਨ । ਉਸ ਸਮੇਂ ਸਿੱਖ ਸੈਨਾ ਦੀ ਸ਼ਕਤੀ ਬਹੁਤ ਵੱਧ ਚੁੱਕੀ ਸੀ । ਉਹ ਚਾਹੁੰਦੇ ਸਨ ਕਿ ਸਿੱਖਾਂ ਦੀ ਇਸ ਸ਼ਕਤੀਸ਼ਾਲੀ ਸੈਨਾ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰ ਦਿੱਤਾ ਜਾਵੇ । ਅਜਿਹਾ ਕਰਕੇ ਹੀ ਉਹ ਆਪਣੇ ਅਹੁਦਿਆਂ ‘ਤੇ ਕਾਇਮ ਰਹਿ ਸਕਣਗੇ । ਇਸ ਕਾਰਨ ਉਨ੍ਹਾਂ ਨੇ ਸਿੱਖ ਸੈਨਾ ਨੂੰ ਅੰਗਰੇਜ਼ਾਂ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੇ ਭੜਕਾਉਣ ‘ਤੇ ਸਿੱਖ ਸੈਨਾ ਨੇ 11 ਦਸੰਬਰ, 1845 ਈ. ਨੂੰ ਸਤਲੁਜ ਨਦੀ ਨੂੰ ਪਾਰ ਕੀਤਾ । ਅੰਗਰੇਜ਼ ਇਸੇ ਸੁਨਹਿਰੀ ਮੌਕੇ ਦੀ ਉਡੀਕ ਵਿੱਚ ਸਨ । ਇਸ ਲਈ 13 ਦਸੰਬਰ, 1845 ਈ. ਨੂੰ ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖ ਸੈਨਾ ‘ਤੇ ਇਹ ਦੋਸ਼ ਲਗਾਉਂਦੇ ਹੋਏ ਯੁੱਧ ਦੀ ਘੋਸ਼ਣਾ ਕਰ ਦਿੱਤੀ ਕਿ ਉਸ ਨੇ ਅੰਗਰੇਜ਼ੀ ਖੇਤਰਾਂ ‘ਤੇ ਹਮਲਾ ਕਰ ਦਿੱਤਾ ਹੈ ।
ਯੁੱਧ ਦੀਆਂ ਘਟਨਾਵਾਂ
1. ਮੁਦਕੀ ਦੀ ਲੜਾਈ – ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 5,500 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਗਿਣਤੀ 12,000 ਸੀ ਅਤੇ ਉਨ੍ਹਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ਦਾ ਅਜਿਹਾ ਡਟ ਕੇ ਮੁਕਾਬਲਾ ਕੀਤਾ ਕਿ ਉਨ੍ਹਾਂ ਵਿੱਚ ਭਾਜੜ ਪੈ ਗਈ । ਇਹ ਵੇਖ ਕੇ ਲਾਲ ਸਿੰਘ ਆਪਣੇ ਨਾਲ ਕੁਝ ਸੈਨਿਕ ਲੈ ਕੇ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖ ਸੈਨਾ ਦੀ ਹਾਰ ਹੋਈ । ਪ੍ਰਸਿੱਧ ਇਤਿਹਾਸਕਾਰ ਸੀਤਾ ਰਾਮ ਕੋਹਲੀ ਦੇ ਅਨੁਸਾਰ, “ਮੁਦਕੀ ਦੀ ਲੜਾਈ ਨੇ ਅੰਗਰੇਜ਼ਾਂ ਦੇ ਇਸ ਵੱਧ ਰਹੇ ਵਿਸ਼ਵਾਸ ਨੂੰ ਗ਼ਲਤ ਸਾਬਤ ਕਰ ਦਿੱਤਾ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਔਖਾ ਕੰਮ ਨਹੀਂ ਹੈ ।”
2. ਫਿਰੋਜ਼ਸ਼ਾਹ ਦੀ ਲੜਾਈ – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ 21 ਦਸੰਬਰ, 1845 ਈ. ਨੂੰ ਲੜੀ ਗਈ । ਇਸ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹਿਊ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਅਜਿਹੇ ਛੱਕੇ ਛੁਡਵਾਏ ਕਿ ਇੱਕ ਵਾਰੀ ਤਾਂ ਉਨ੍ਹਾਂ ਨੂੰ ਨਾਨੀ ਚੇਤੇ ਆ ਗਈ । ਅੰਗਰੇਜ਼ਾਂ ਨੇ ਬਿਨਾਂ ਸ਼ਰਤ ਹਥਿਆਰ ਸੁੱਟਣ ਬਾਰੇ ਵਿਚਾਰ ਕਰਨਾ ਸ਼ੁਰੂ ਕੀਤਾ । ਠੀਕ ਇਸੇ ਸਮੇਂ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਗੱਦਾਰੀ ਕੀਤੀ ਅਤੇ ਉਹ ਆਪਣੇ ਸੈਨਿਕਾਂ ਨੂੰ ਲੈ ਕੇ ਰਣਭੂਮੀ ਵਿੱਚੋਂ ਦੌੜ ਗਏ । ਇਸ ਤਰ੍ਹਾਂ ਜਿੱਤੀ ਹੋਈ ਖ਼ਾਲਸਾ ਫ਼ੌਜ ਸੈਨਾਪਤੀਆਂ ਦੀ ਗੱਦਾਰੀ ਕਾਰਨ ਹਾਰ ਗਈ । ਜਨਰਲ ਹੈਵਲਾਕ ਦਾ ਕਹਿਣਾ ਸੀ, “ਇਸ ਤਰ੍ਹਾਂ ਦੀ ਇੱਕ ਹੋਰ ਲੜਾਈ ਸਾਮਰਾਜ ਨੂੰ ਹਿਲਾ ਦੇਵੇਗੀ ।”
3. ਬੱਦੋਵਾਲ ਦੀ ਲੜਾਈ – ਲਾਹੌਰ ਦਰਬਾਰ ਦੇ ਨਿਰਦੇਸ਼ ‘ਤੇ ਰਣਜੋਧ ਸਿੰਘ 10,000 ਸੈਨਿਕਾਂ ਨੂੰ ਨਾਲ ਲੈ ਕੇ ਲੁਧਿਆਣਾ ਤੋਂ 18 ਮੀਲ ਦੂਰ ਸਥਿਤ ਬੱਦੋਵਾਲ ਪੁੱਜਾ । 21 ਜਨਵਰੀ, 1846 ਈ. ਨੂੰ ਬੱਦੋਵਾਲ ਦੇ ਸਥਾਨ ‘ਤੇ ਹੋਈ ਇਸ ਲੜਾਈ ਵਿੱਚ ਸਿੱਖ ਬੜੀ ਬਹਾਦਰੀ ਨਾਲ ਲੜੇ । ਸਿੱਖਾਂ ਨੇ ਅੰਗਰੇਜ਼ਾਂ ਦੇ ਹਥਿਆਰ ਅਤੇ ਖ਼ੁਰਾਕ ਸਾਮਗਰੀ ਵੀ ਲੁੱਟ ਲਈ । ਅੰਗਰੇਜ਼ ਹਾਰ ਕੇ ਲੁਧਿਆਣਾ ਵੱਲ ਨੱਸ ਗਏ ।
4. ਅਲੀਵਾਲ ਦੀ ਲੜਾਈ – ਰਣਜੋਧ ਸਿੰਘ ਆਪਣੇ ਸੈਨਿਕਾਂ ਨੂੰ ਨਾਲ ਲੈ ਕੇ ਅਲੀਵਾਲ ਵੱਲ ਚਲ ਪਿਆ । ਅਲੀਵਾਲ ਵਿਖੇ ਸਿੱਖ ਹਾਲੇ ਆਪਣੇ ਮੋਰਚੇ ਲਗਾ ਰਹੇ ਸਨ ਕਿ ਅਚਾਨਕ 28 ਜਨਵਰੀ, 1846 ਈ. ਵਾਲੇ ਦਿਨ ਹੈਰੀ ਸਮਿਥ ਅਧੀਨ ਅੰਗਰੇਜ਼ੀ ਫ਼ੌਜ ਨੇ ਸਿੱਖਾਂ ਉੱਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ।
5. ਸਭਰਾਉਂ ਦੀ ਲੜਾਈ – 10 ਫ਼ਰਵਰੀ, 1846 ਈ. ਨੂੰ ਹੋਈ ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ । ਇਸ ਲੜਾਈ ਤੋਂ ਪਹਿਲਾਂ 30,000 ਸਿੱਖ ਸੈਨਿਕ ਸਭਰਾਉਂ ਪੁੱਜ ਚੁੱਕੇ ਸਨ । ਲਾਲ ਸਿੰਘ ਅਤੇ ਤੇਜਾ ਸਿੰਘ ਸਿੱਖ ਫ਼ੌਜ ਦੀ ਅਗਵਾਈ ਕਰ ਰਹੇ ਸਨ । ਅੰਗਰੇਜ਼ੀ ਫ਼ੌਜ ਦੀ ਕੁਲ ਗਿਣਤੀ 15,000 ਸੀ । ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਇਸ ਸੈਨਾ ਦੀ ਅਗਵਾਈ ਕਰ ਰਹੇ ਸਨ । 10 ਫ਼ਰਵਰੀ, 1846 ਈ. ਵਾਲੇ ਦਿਨ ਅੰਗਰੇਜ਼ਾਂ ਨੇ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਐਨ ਇਸੇ ਵੇਲੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਲਾਲ ਸਿੰਘ ਅਤੇ ਤੇਜਾ ਸਿੰਘ ਮੈਦਾਨੋਂ ਨੱਸ ਤੁਰੇ । ਸਿੱਟੇ ਵਜੋਂ ਸਿੱਖ ਫ਼ੌਜ ਖਿੰਡਰਨ ਲੱਗ ਪਈ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਸ ਦੀ ਬਹਾਦਰੀ ਅਤੇ ਕੁਸ਼ਲਤਾ ਦੇਖ ਕੇ ਅੰਗਰੇਜ਼ ਵੀ ਹੈਰਾਨ ਰਹਿ ਗਏ ਸਨ । ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹੀਦੀ ਕਾਰਨ ਸਿੱਖ ਫ਼ੌਜ ਦੇ ਹੌਸਲੇ ਟੁੱਟ ਗਏ । ਇਸ ਤਰ੍ਹਾਂ ਅੰਤ ਇਸ ਨਿਰਣਾਇਕ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ । ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ, “ਸਭਰਾਉਂ ਦੀ ਲੜਾਈ ਹਰੇਕ ਪੱਖੋਂ ਨਿਰਣਾਇਕ ਸੀ ।”
ਯੁੱਧ ਦੇ ਸਿੱਟੇ
ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਪਹਿਲੇ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ ।
ਲਾਹੌਰ ਦੀ ਸੰਧੀ
ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਹੇਠ ਲਿਖੇ ਅਨੁਸਾਰ ਸਨ-
1. ਅੰਗਰੇਜ਼ੀ ਸਰਕਾਰ ਤੇ ਮਹਾਰਾਜਾ ਦਲੀਪ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਵਿੱਚ ਸਦਾ ਸ਼ਾਂਤੀ ਤੇ ਮਿੱਤਰਤਾ ਬਣੀ ਰਹੇਗੀ ।
2. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
3. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਮੈਦਾਨੀ ਤੇ ਪਹਾੜੀ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
4. ਅੰਗਰੇਜ਼ਾਂ ਨੇ ਯੁੱਧ ਦੇ ਹਰਜ਼ਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ । ਇੰਨੀ ਰਕਮ ਲਾਹੌਰ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਨਹੀਂ ਮਿਲ ਸਕਦੀ ਸੀ । ਇਸ ਲਈ ਇੱਕ ਕਰੋੜ ਰੁਪਏ ਦੇ ਬਦਲੇ ਕਸ਼ਮੀਰ ਅਤੇ ਹਜ਼ਾਰਾ ਦੇ ਇਲਾਕੇ ਅੰਗਰੇਜ਼ਾਂ ਨੂੰ ਦੇ ਦਿੱਤੇ ।
5. ਲਾਹੌਰ ਰਾਜ ਦੀ ਪੈਦਲ ਸੈਨਾ ਦੀ ਗਿਣਤੀ 20,000 ਅਤੇ ਘੋੜਸਵਾਰ ਸੈਨਾ ਦੀ ਗਿਣਤੀ 12,000 ਨਿਸ਼ਚਿਤ ਕਰ ਦਿੱਤੀ ਗਈ ।
6. ਜਦ ਕਦੇ ਲੋੜ ਪਵੇ ਅੰਗਰੇਜ਼ੀ ਫ਼ੌਜਾਂ ਬਿਨਾਂ ਕਿਸੇ ਰੁਕਾਵਟ ਦੇ ਲਾਹੌਰ ਰਾਜ ਵਿੱਚੋਂ ਦੀ ਲੰਘ ਸਕਣਗੀਆਂ ।
7. ਮਹਾਰਾਜਾ ਨੇ ਇਕਰਾਰ ਕੀਤਾ ਕਿ ਉਹ ਅੰਗਰੇਜ਼ਾਂ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਅੰਗਰੇਜ਼, ਯੂਰਪੀਅਨ ਜਾਂ ਅਮਰੀਕਨ ਨੂੰ ਆਪਣੀ ਨੌਕਰੀ ਵਿੱਚ ਨਹੀਂ ਰੱਖੇਗਾ ।
8. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
9. ਅੰਗਰੇਜ਼ ਸਰਕਾਰ ਲਾਹੌਰ ਰਾਜ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਵੇਗੀ ਪਰ ਜਿੱਥੇ ਕਿਤੇ ਜ਼ਰੂਰੀ ਹੋਇਆ ਉੱਥੇ ਲੋੜੀਂਦੀ ਸਲਾਹ ਦੇਵੇਗੀ ।
10. ਅੰਗਰੇਜ਼ ਸਰਕਾਰ ਦੀ ਆਗਿਆ ਤੋਂ ਬਿਨਾਂ ਲਾਹੌਰ ਸਰਕਾਰ ਆਪਣੀਆਂ ਹੱਦਾਂ ਵਿੱਚ ਅਦਲਾ-ਬਦਲੀ ਨਹੀਂ ਕਰੇਗੀ ।
ਸਹਾਇਕ ਸੰਧੀ
ਲਾਹੌਰ ਦੀ ਸੰਧੀ ਦੇ ਦੋ ਦਿਨਾਂ ਬਾਅਦ ਹੀ ਭਾਵ 11 ਮਾਰਚ, 1846 ਈ. ਨੂੰ ਇਸ ਸੰਧੀ ਵਿੱਚ ਕੁਝ ਸਹਾਇਕ ਸ਼ਰਤਾਂ ਜੋੜੀਆਂ ਗਈਆਂ । ਇਨ੍ਹਾਂ ਸ਼ਰਤਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ।
1. ਲਾਹੌਰ ਦੇ ਨਾਗਰਿਕਾਂ ਦੀ ਲੋੜੀਂਦੀ ਰੱਖਿਆ ਲਈ 1846 ਈ. ਦੇ ਅੰਤ ਤਕ ਅੰਗਰੇਜ਼ਾਂ ਦੀ ਕਾਫ਼ੀ ਸੈਨਾ ਲਾਹੌਰ ਵਿੱਚ ਰਹੇਗੀ ।
2. ਲਾਹੌਰ ਦਾ ਕਿਲ੍ਹਾ ਅਤੇ ਸ਼ਹਿਰ ਪੂਰੀ ਤਰ੍ਹਾਂ ਅੰਗਰੇਜ਼ੀ ਫ਼ੌਜ ਦੇ ਅਧਿਕਾਰ ਵਿੱਚ ਹੋਵੇਗਾ । ਲਾਹੌਰ ਸਰਕਾਰ ਸੈਨਿਕਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰੇਗੀ ਤੇ ਉਨ੍ਹਾਂ ਸੈਨਿਕਾਂ ਦਾ ਸਾਰਾ ਖ਼ਰਚਾ ਦੇਵੇਗੀ ।
3. ਦੋਨੋਂ ਸਰਕਾਰਾਂ ਆਪਣੀਆਂ ਹੱਦਾਂ ਮੁਕੱਰਰ ਕਰਨ ਲਈ ਛੇਤੀ ਹੀ ਆਪਣੇ ਕਮਿਸ਼ਨਰ ਨਿਯੁਕਤ ਕਰਨਗੀਆਂ ।
ਭੈਰੋਵਾਲ ਦੀ ਸੰਧੀ
ਅੰਗਰੇਜ਼ੀ ਸਰਕਾਰ ਨੇ ਲਾਹੌਰ ਦਰਬਾਰ ਨਾਲ 16 ਦਸੰਬਰ, 1846 ਈ. ਨੂੰ ਇੱਕ ਨਵੀਂ ਸੰਧੀ ਕੀਤੀ । ਇਹ ਸੰਧੀ ਇਤਿਹਾਸ ਵਿੱਚ ਭੈਰੋਵਾਲ ਦੀ ਸੰਧੀ ਦੇ ਨਾਂ ਨਾਲ ਪ੍ਰਸਿੱਧ ਹੈ । ਇਸ ਸੰਧੀ ਦੀਆਂ ਪ੍ਰਮੁੱਖ ਸ਼ਰਤਾਂ ਅੱਗੇ ਲਿਖੇ ਅਨੁਸਾਰ ਸਨ-
1. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
2. ਜਦ ਤਕ ਮਹਾਰਾਜਾ ਦਲੀਪ ਸਿੰਘ ਨਾਬਾਲਿਗ ਰਹੇਗਾ ਰਾਜ ਦਾ ਸ਼ਾਸਨ ਪ੍ਰਬੰਧ ਅੱਠ ਸਰਦਾਰਾਂ ਦੀ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਚਲਾਇਆ ਜਾਏਗਾ ।
3. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਇਹ ਫ਼ੈਸਲਾ ਹੋਇਆ ਕਿ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਮਿਲੇਗੀ ।
4. ਮਹਾਰਾਜੇ ਦੀ ਰੱਖਿਆ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਲਾਹੌਰ ਵਿਖੇ ਰਹੇਗੀ ।
5. ਜੇ ਗਵਰਨਰ-ਜਨਰਲ ਰਾਜਧਾਨੀ ਦੀ ਰੱਖਿਆ ਲਈ ਜ਼ਰੂਰੀ ਸਮਝੇ ਤਾਂ ਬ੍ਰਿਟਿਸ਼ ਸੈਨਿਕ ਲਾਹੌਰ ਰਾਜ ਦੇ ਕਿਸੇ ਵੀ ਕਿਲ੍ਹੇ ਜਾਂ ਸੈਨਿਕ ਛਾਉਣੀ ਉੱਤੇ ਕਬਜ਼ਾ ਕਰ ਸਕਣਗੇ ।
6. ਬ੍ਰਿਟਿਸ਼ ਸੈਨਾ ਦੇ ਖ਼ਰਚ ਲਈ ਲਾਹੌਰ ਰਾਜ ਬ੍ਰਿਟਿਸ਼ ਸਰਕਾਰ ਨੂੰ 22 ਲੱਖ ਰੁਪਏ ਹਰ ਸਾਲ ਦੇਵੇਗਾ ।
7. ਇਸ ਸੰਧੀ ਦੀਆਂ ਸ਼ਰਤਾਂ ਮਹਾਰਾਜਾ ਦਲੀਪ ਸਿੰਘ ਦੇ ਬਾਲਿਗ ਹੋਣ ਤਕ ਅਰਥਾਤ 4 ਸਤੰਬਰ, 1854 ਈ. ਤਕ ਲਾਗੂ ਰਹਿਣਗੀਆਂ । ਪ੍ਰਸਿੱਧ ਲੇਖਕ ਡਾਕਟਰ ਜੀ. ਐੱਸ. ਛਾਬੜਾ ਦਾ ਕਹਿਣਾ ਹੈ, “ਇਸ ਤਰ੍ਹਾਂ ਭੈਰੋਵਾਲ ਦੀ ਸੰਧੀ ਨੇ ਸਿੱਖ ਸ਼ਕਤੀ ਦੀ ਮੌਤ ਦੀ ਘੰਟੀ ਵਜਾ ਦਿੱਤੀ ਅਤੇ ਇਸ ਸੰਧੀ ਨੇ ਅੰਗਰੇਜ਼ਾਂ ਨੂੰ ਪੰਜਾਬ ਦਾ ਅਸਲ ਸ਼ਾਸਕ ਬਣਾ ਦਿੱਤਾ ।”
Exam Tips:
a) ਉੱਤਰ ਤਿੰਨ ਹਿੱਸਿਆਂ (ਕਾਰਨ, ਘਟਨਾਵਾਂ, ਸਿੱਟੇ) ਵਿੱਚ ਵੰਡੋ ।
b) ਸਮਾਂ ਘੱਟ ਹੋਵੇ ਤਾਂ ਹਰ ਹਿੱਸੇ ਦੇ ਮੁੱਖ ਨੁਕਤੇ ਅਤੇ ਮਿਤੀਆਂ ਹੀ ਲਿਖੋ ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਪਹਿਲੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨਾਂ ਦਾ ਸੰਖੇਪ ਵਿੱਚ ਵਰਣਨ ਕਰੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਤਿੰਨ ਕਾਰਨ ਦੱਸੋ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਲਈ ਜ਼ਿੰਮੇਵਾਰ ਕਾਰਨਾਂ ਦਾ ਵਰਣਨ ਕਰੋ ।
Answer:
1. ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਅੰਗਰੇਜ਼ਾਂ ਨੇ ਪੰਜਾਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਸੀ ।
2. ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਅਸਥਿਰਤਾ ਫੈਲ ਗਈ ਸੀ ।
3. ਅੰਗਰੇਜ਼ ਪੰਜਾਬ ‘ਤੇ ਜਿੱਤ ਪ੍ਰਾਪਤ ਕਰਕੇ ਅਫ਼ਗਾਨਿਸਤਾਨ ਵਿੱਚ ਹੋਈ ਆਪਣੀ ਬਦਨਾਮੀ ਨੂੰ ਦੂਰ ਕਰਨਾ ਚਾਹੁੰਦੇ ਸਨ ।
4. ਸਿੱਖਾਂ ਦੇ ਨੇਤਾ ਲਾਲ ਸਿੰਘ ਅਤੇ ਤੇਜਾ ਸਿੰਘ ਖ਼ਾਲਸਾ ਫ਼ੌਜ ਨੂੰ ਅੰਗਰੇਜ਼ਾਂ ਨਾਲ ਲੜਵਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਸਨ ।
5. 1844 ਈ. ਵਿੱਚ ਮੇਜਰ ਬਰਾਡਫੁਟ ਦੀ ਨਿਯੁਕਤੀ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ।
Exam Tips:
a) ਤਿੰਨ ਕਾਰਨ ਪੁੱਛੇ ਹੋਣ ਤਾਂ ਸਿਰਫ਼ ਤਿੰਨ ਹੀ ਚੁਣ ਕੇ ਲਿਖੋ ।
b) ਹਰ ਕਾਰਨ ਇੱਕ-ਇੱਕ ਵਾਕ ਵਿੱਚ ਲਿਖੋ ।
Question 2: ਮੁਦਕੀ ਦੀ ਲੜਾਈ ‘ਤੇ ਇੱਕ ਸੰਖੇਪ ਨੋਟ ਲਿਖੋ ।
Answer:
ਸਿੱਖਾਂ ਅਤੇ ਅੰਗਰੇਜ਼ੀ ਸੈਨਾ ਵਿੱਚ ਪਹਿਲੀ ਮਹੱਤਵਪੂਰਨ ਲੜਾਈ 18 ਦਸੰਬਰ, 1845 ਈ. ਨੂੰ ਮੁਦਕੀ ਵਿਖੇ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਕਰ ਰਿਹਾ ਸੀ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਅੰਗਰੇਜ਼ਾਂ ਦਾ ਖ਼ਿਆਲ ਸੀ ਕਿ ਉਹ ਸਿੱਖ ਸੈਨਾ ਨੂੰ ਆਸਾਨੀ ਨਾਲ ਹਰਾ ਦੇਣਗੇ, ਪਰ ਸਿੱਖ ਫ਼ੌਜ ਨੇ ਅੰਗਰੇਜ਼ੀ ਫ਼ੌਜ ‘ਤੇ ਇੱਕ ਅਜਿਹਾ ਜ਼ੋਰਦਾਰ ਹਮਲਾ ਕੀਤਾ ਕਿ ਉਨ੍ਹਾਂ ਵਿੱਚ ਹਫੜਾ-ਦਫੜੀ ਫੈਲ ਗਈ । ਇਹ ਵੇਖ ਕੇ ਲਾਲ ਸਿੰਘ ਮੈਦਾਨ ਵਿੱਚੋਂ ਦੌੜ ਗਿਆ । ਸਿੱਟੇ ਵਜੋਂ ਸਿੱਖਾਂ ਦੀ ਹਾਰ ਹੋਈ ।
Exam Tips:
a) ਮਿਤੀ (18 ਦਸੰਬਰ, 1845 ਈ.) ਅਤੇ ਸੈਨਾਪਤੀਆਂ ਦੇ ਨਾਂ ਲਿਖੋ ।
Question 3: ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ?
Answer:
ਫ਼ਿਰੋਜ਼ਸ਼ਾਹ ਜਾਂ ਫੇਰੁਸ਼ਹਿਰ ਨਾਂ ਦੇ ਸਥਾਨ ‘ਤੇ 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਇੱਕ ਜ਼ਬਰਦਸਤ ਲੜਾਈ ਹੋਈ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼, ਜਾਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਕਰ ਰਹੇ ਸਨ । ਉਨ੍ਹਾਂ ਦੁਆਰਾ ਕੀਤੀ ਗਈ ਗੱਦਾਰੀ ਕਾਰਨ ਅੰਤ ਸਿੱਖਾਂ ਦੀ ਲੜਾਈ ਵਿੱਚ ਹਾਰ ਹੋਈ ।
Exam Tips:
a) ਮਿਤੀ 21 ਦਸੰਬਰ, 1845 ਈ. ਅਤੇ ਗੱਦਾਰ ਸੈਨਾਪਤੀਆਂ ਦੇ ਨਾਂ ਜ਼ਰੂਰ ਲਿਖੋ ।
Question 4: ਸਭਰਾਉਂ ਦੀ ਲੜਾਈ ਬਾਰੇ ਇੱਕ ਸੰਖੇਪ ਨੋਟ ਲਿਖੋ ।
Answer:
ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਲੜੇ ਜਾਣ ਵਾਲੇ ਪਹਿਲੇ ਯੁੱਧ ਦੀ ਅੰਤਿਮ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਅੰਗਰੇਜ਼ੀ ਫ਼ੌਜ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਲਾਰਡ ਹਾਰਡਿੰਗ ਕਰ ਰਹੇ ਸਨ । ਦੂਜੇ ਪਾਸੇ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਤੇ ਤੇਜਾ ਸਿੰਘ ਕਰ ਰਹੇ ਸਨ । ਇਸ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਨਾਲ ਅੰਗਰੇਜ਼ਾਂ ਦੇ ਚੰਗੇ ਦੰਦ ਖੱਟੇ ਕੀਤੇ । ਇਸ ਲੜਾਈ ਦੇ ਅੰਤ ਵਿੱਚ ਸਿੱਖਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ।
Exam Tips:
a) ਇਸ ਲੜਾਈ ਨੂੰ ਪਹਿਲੇ ਯੁੱਧ ਦੀ ਅੰਤਿਮ ਲੜਾਈ ਲਿਖੋ ਅਤੇ ਸ਼ਾਮ ਸਿੰਘ ਅਟਾਰੀਵਾਲਾ ਦਾ ਨਾਂ ਦਿਓ ।
Question 5: ਲਾਹੌਰ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ?
Answer:
ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਿੱਟੇ ਵਜੋਂ ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਵਿਚਕਾਰ 9 ਮਾਰਚ, 1846 ਈ. ਨੂੰ ਲਾਹੌਰ ਦੀ ਸੰਧੀ ਹੋਈ । ਲਾਹੌਰ ਦੀ ਸੰਧੀ ਦੀਆਂ ਮੁੱਖ ਸ਼ਰਤਾਂ ਇਹ ਸਨ :-
1. ਲਾਹੌਰ ਦੇ ਮਹਾਰਾਜਾ ਨੇ ਆਪਣੇ ਤੇ ਆਪਣੇ ਉੱਤਰਾਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡ ਦਿੱਤਾ ।
2. ਮਹਾਰਾਜੇ ਨੇ ਸਤਲੁਜ ਤੇ ਬਿਆਸ ਦਰਿਆਵਾਂ ਵਿਚਾਲੇ ਸਾਰੇ ਇਲਾਕੇ ਅਤੇ ਕਿਲ੍ਹੇ ਅੰਗਰੇਜ਼ਾਂ ਦੇ ਹਵਾਲੇ ਕਰ ਦਿੱਤੇ ।
3. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
4. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
Exam Tips:
a) ਸੰਧੀ ਦੀ ਮਿਤੀ ਅਤੇ ਚਾਰ ਮੁੱਖ ਸ਼ਰਤਾਂ ਨੁਕਤਿਆਂ ਵਿੱਚ ਲਿਖੋ ।
Question 6: ਭੈਰੋਵਾਲ ਦੀ ਸੰਧੀ ਸੰਬੰਧੀ ਤੁਸੀਂ ਕੀ ਜਾਣਦੇ ਹੋ ?
ਜਾਂ
ਭੈਰੋਵਾਲ ਦੀ ਸੰਧੀ ‘ਤੇ ਇੱਕ ਸੰਖੇਪ ਨੋਟ ਲਿਖੋ ।
ਜਾਂ
ਭੈਰੋਵਾਲ ਸੰਧੀ ਦੀਆਂ ਮੁੱਖ ਸ਼ਰਤਾਂ ਲਿਖੋ ।
Answer:
ਭੈਰੋਵਾਲ ਦੀ ਸੰਧੀ ਅੰਗਰੇਜ਼ਾਂ ਅਤੇ ਲਾਹੌਰ ਦਰਬਾਰ ਵਿਚਾਲੇ 16 ਦਸੰਬਰ, 1846 ਈ. ਨੂੰ ਕੀਤੀ ਗਈ ਸੀ । ਇਸ ਸੰਧੀ ਅਨੁਸਾਰ ਲਾਹੌਰ ਦਰਬਾਰ ਦੇ ਪ੍ਰਸ਼ਾਸਨ ਨੂੰ ਚਲਾਉਣ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕੀਤਾ ਗਿਆ । ਰੈਜ਼ੀਡੈਂਟ ਦੀ ਸਹਾਇਤਾ ਲਈ ਇੱਕ ਅੱਠ ਮੈਂਬਰੀ ਕੌਂਸਲ ਬਣਾਈ ਗਈ । ਰਾਣੀ ਜਿੰਦਾਂ ਨੂੰ ਸ਼ਾਸਨ ਵਿਵਸਥਾ ਤੋਂ ਅਲੱਗ ਕਰਕੇ ਉਸ ਦੀ ਸਾਲਾਨਾ ਪੈਨਸ਼ਨ ਨਿਸਚਿਤ ਕਰ ਦਿੱਤੀ ਗਈ । ਮਹਾਰਾਜੇ ਦੀ ਰੱਖਿਆ ਲਈ ਅਤੇ ਰਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇੱਕ ਬ੍ਰਿਟਿਸ਼ ਸੈਨਾ ਰੱਖਣ ਦਾ ਫ਼ੈਸਲਾ ਕੀਤਾ ਗਿਆ । ਭੈਰੋਵਾਲ ਦੀ ਸੰਧੀ ਰਾਹੀਂ ਅੰਗਰੇਜ਼ਾਂ ਨੇ ਪੰਜਾਬ ਨੂੰ ਕਾਫ਼ੀ ਸ਼ਕਤੀਹੀਨ ਬਣਾ ਦਿੱਤਾ ।
Exam Tips:
a) ਮਿਤੀ 16 ਦਸੰਬਰ, 1846 ਈ. ਅਤੇ ਬ੍ਰਿਟਿਸ਼ ਰੈਜ਼ੀਡੈਂਟ ਵਾਲੀ ਸ਼ਰਤ ਨੂੰ ਪਹਿਲਾਂ ਲਿਖੋ ।
Question 7: ਪਹਿਲੇ ਐਂਗਲੋ-ਸਿੱਖ ਯੁੱਧ ਦੇ ਨਤੀਜਿਆਂ ਦਾ ਸੰਖੇਪ ਵੇਰਵਾ ਦਿਓ ।
ਜਾਂ
ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੀ ਸਿੱਟੇ ਨਿਕਲੇ ?
Answer:
1. ਲਾਹੌਰ ਦੇ ਮਹਾਰਾਜਾ ਨੇ ਸਤਲੁਜ ਦਰਿਆ ਦੇ ਦੱਖਣ ਵਿੱਚ ਸਥਿਤ ਸਭ ਪ੍ਰਦੇਸ਼ਾਂ ਤੋਂ ਹਮੇਸ਼ਾਂ ਲਈ ਆਪਣਾ ਅਧਿਕਾਰ ਛੱਡਣਾ ਸਵੀਕਾਰ ਕਰ ਲਿਆ ।
2. ਅੰਗਰੇਜ਼ਾਂ ਨੇ ਯੁੱਧ ਦੇ ਹਰਜਾਨੇ ਵਜੋਂ 1.50 ਕਰੋੜ ਰੁਪਏ ਦੀ ਭਾਰੀ ਰਕਮ ਦੀ ਮੰਗ ਕੀਤੀ ।
3. ਅੰਗਰੇਜ਼ਾਂ ਨੇ ਦਲੀਪ ਸਿੰਘ ਨੂੰ ਲਾਹੌਰ ਦਾ ਮਹਾਰਾਜਾ, ਰਾਣੀ ਜਿੰਦਾਂ ਨੂੰ ਮਹਾਰਾਜੇ ਦੀ ਸਰਪ੍ਰਸਤ ਤੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਸਵੀਕਾਰ ਕਰ ਲਿਆ ।
4. ਅੰਗਰੇਜ਼ੀ ਸਰਕਾਰ ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਲਈ ਇੱਕ ਬ੍ਰਿਟਿਸ਼ ਰੈਜ਼ੀਡੈਂਟ ਨਿਯੁਕਤ ਕਰੇਗੀ ।
5. ਮਹਾਰਾਣੀ ਜਿੰਦਾਂ ਨੂੰ ਰਾਜ-ਪ੍ਰਬੰਧ ਤੋਂ ਵੱਖ ਕਰ ਦਿੱਤਾ ਗਿਆ ਅਤੇ ਉਸ ਨੂੰ 1 ਲੱਖ ਰੁਪਏ ਸਾਲਾਨਾ ਪੈਨਸ਼ਨ ਦਿੱਤੀ ਗਈ ।
Exam Tips:
a) ਪੰਜ ਸਿੱਟੇ ਨੁਕਤਿਆਂ ਵਿੱਚ ਲਿਖੋ; ਹਰ ਇੱਕ ਨਾਲ ਸੰਬੰਧਿਤ ਸੰਧੀ ਦਾ ਨਾਂ ਜੋੜੋ ।
Question 8: ਸ਼ਾਮ ਸਿੰਘ ਅਟਾਰੀਵਾਲਾ ‘ਤੇ ਇੱਕ ਸੰਖੇਪ ਨੋਟ ਲਿਖੋ ।
Answer:
ਸ਼ਾਮ ਸਿੰਘ ਅਟਾਰੀਵਾਲਾ ਸਿੱਖ ਪੰਥ ਦੇ ਇੱਕ ਅਣਖੀਲੇ ਯੋਧੇ ਸਨ । 18 ਵਰਿਆਂ ਦੀ ਉਮਰ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਵੀ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਭਰਤੀ ਹੋ ਗਏ । ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਈ 10 ਫ਼ਰਵਰੀ, 1846 ਈ. ਨੂੰ ਸਭਰਾਉਂ ਦੀ ਲੜਾਈ ਵਿੱਚ ਸ਼ਾਮ ਸਿੰਘ ਅਟਾਰੀਵਾਲਾ ਨੇ ਵੀ ਹਿੱਸਾ ਲਿਆ । ਲਾਲ ਸਿੰਘ ਅਤੇ ਤੇਜਾ ਸਿੰਘ ਜੋ ਸਿੱਖ ਸੈਨਾ ਦੀ ਅਗਵਾਈ ਕਰ ਰਹੇ ਸਨ ਅਚਾਨਕ ਲੜਾਈ ਦੇ ਮੈਦਾਨ ਵਿੱਚੋਂ ਨੱਸ । ਤੁਰੇ । ਅਜਿਹੇ ਮੌਕੇ ‘ਤੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਅੱਗੇ ਆਏ । ਉਨ੍ਹਾਂ ਨੇ ਖ਼ਾਲਸਾ ਫ਼ੌਜ ਨੂੰ ਲਲਕਾਰਿਆ ਤੇ ਕਿਹਾ, “ਜਿੱਤੋ ਜਾਂ ਸ਼ਹੀਦ ਹੋ ਜਾਓ” ਅੰਤ ਉਹ ਲੜਦੇ-ਲੜਦੇ ਸ਼ਹੀਦੀ ਪਾ ਗਏ ।
Exam Tips:
a) ਸਭਰਾਉਂ ਦੀ ਲੜਾਈ ਅਤੇ ਉਨ੍ਹਾਂ ਦੀ ਸ਼ਹੀਦੀ ਦਾ ਜ਼ਿਕਰ ਜ਼ਰੂਰ ਕਰੋ ।
Question 9: ਪਹਿਲੇ ਐਂਗਲੋ-ਸਿੱਖ ਯੁੱਧ ਪਿੱਛੋਂ ਅੰਗਰੇਜ਼ਾਂ ਨੇ ਪੰਜਾਬ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ?
Answer:
1. ਜੇ ਪੰਜਾਬ ਨੂੰ ਇਸ ਸਮੇਂ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕਰ ਦਿੱਤੀ ਜਾਂਦੀ ਤਾਂ ਇਹ ਸੈਨਿਕ ਅੰਗਰੇਜ਼ਾਂ ਲਈ ਸਿਰਦਰਦੀ ਦਾ ਇੱਕ ਵੱਡਾ ਕਾਰਨ ਬਣ ਸਕਦੇ ਹਨ ।
2. ਅੰਗਰੇਜ਼ ਚਾਹੁੰਦੇ ਸਨ ਕਿ ਪੰਜਾਬ ਅੰਗਰੇਜ਼ੀ ਰਾਜ ਅਤੇ ਅਫ਼ਗਾਨਿਸਤਾਨ ਵਿੱਚ ਮੱਧਵਰਤੀ ਰਾਜ ਦਾ ਕੰਮ ਕਰਦਾ ਰਹੇ ।
3. ਪੰਜਾਬ ਨੂੰ ਕਾਬੂ ਹੇਠ ਰੱਖਣ ਲਈ ਅੰਗਰੇਜ਼ਾਂ ਨੂੰ ਭਾਰੀ ਗਿਣਤੀ ਵਿੱਚ ਅੰਗਰੇਜ਼ੀ ਫ਼ੌਜ ਨੂੰ ਪੰਜਾਬ ਵਿੱਚ ਰੱਖਣਾ ਪੈਣਾ ਸੀ । ਇਸ ਲਈ ਅੰਗਰੇਜ਼ਾਂ ਦੇ ਖ਼ਰਚੇ ਵਿੱਚ ਕਾਫ਼ੀ ਵਾਧਾ ਹੋ ਜਾਣਾ ਸੀ ।
4. ਗਵਰਨਰ-ਜਨਰਲ ਦਾ ਵਿਚਾਰ ਸੀ ਕਿ ਪੰਜਾਬ ਪ੍ਰਾਂਤ ਆਰਥਿਕ ਦ੍ਰਿਸ਼ਟੀ ਤੋਂ ਅੰਗਰੇਜ਼ਾਂ ਲਈ ਲਾਹੇਵੰਦ ਸਿੱਧ ਨਹੀਂ ਹੋ ਸਕਦਾ ।
5. ਪੰਜਾਬ ਨੂੰ ਸ਼ਕਤੀ ਦੀ ਬਜਾਏ ਕਮਜ਼ੋਰੀ ਦਾ ਸੋਮਾ ਮੰਨਿਆ ਜਾਂਦਾ ਸੀ ।
Exam Tips:
a) ਮੁੱਖ ਕਾਰਨ ਖ਼ਾਲਸਾ ਫ਼ੌਜ ਦਾ ਡਰ ਅਤੇ ਮੱਧਵਰਤੀ ਰਾਜ ਦੀ ਲੋੜ ਹਨ, ਇਨ੍ਹਾਂ ਨੂੰ ਪਹਿਲਾਂ ਲਿਖੋ ।
Question 10: ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦੇ ਪੰਜ ਕਾਰਨ ਦੱਸੋ ।
Answer:
1. ਪਹਿਲੇ ਅੰਗਰੇਜ਼-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਸਭ ਤੋਂ ਪ੍ਰਮੁੱਖ ਕਾਰਨ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਸੀ ।
2. ਸਿੱਖ ਫ਼ੌਜ ਵਿੱਚ ਜਿਹੜੇ ਯੂਰਪੀਅਨ ਅਫ਼ਸਰ ਭਰਤੀ ਕੀਤੇ ਹੋਏ ਸਨ ਉਹ ਸਿੱਖ ਰਾਜ ਦੇ ਸਾਰੇ ਭੇਦ ਅੰਗਰੇਜ਼ਾਂ ਨੂੰ ਦਿੰਦੇ ਸਨ ।
3. ਅੰਗਰੇਜ਼ ਉਸ ਸਮੇਂ ਦੁਨੀਆਂ ਦੀ ਸਭ ਤੋਂ ਵੱਡੀ ਸਾਮਰਾਜਵਾਦੀ ਤਾਕਤ ਨਾਲ ਸੰਬੰਧ ਰੱਖਦੇ ਸਨ ।
4. ਅੰਗਰੇਜ਼ਾਂ ਦੇ ਸਾਧਨ ਸਿੱਖਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਸਨ ।
5. ਅੰਗਰੇਜ਼ਾਂ ਦੇ ਸੈਨਾਪਤੀਆਂ ਨੂੰ ਲੜਾਈਆਂ ਦਾ ਬੜਾ ਤਜਰਬਾ ਸੀ ।
Exam Tips:
a) ਪੰਜ ਪੁੱਛੇ ਹੋਣ ਤਾਂ ਪੰਜ ਕਾਰਨ ਹੀ ਲਿਖੋ; ਗੱਦਾਰੀ ਸਭ ਤੋਂ ਪਹਿਲਾਂ ।
ਵਸਤੂਨਿਸ਼ਠ ਪ੍ਰਸ਼ਨ – ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ
Question 1: ਮਹਾਰਾਜਾ ਦਲੀਪ ਸਿੰਘ ਕਿਸ ਦਾ ਪੁੱਤਰ ਸੀ ?
Answer:
ਮਹਾਰਾਜਾ ਰਣਜੀਤ ਸਿੰਘ ਦਾ ।
Exam Tips:
a) ਦਲੀਪ ਸਿੰਘ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ, ਮਾਤਾ ਰਾਣੀ ਜਿੰਦਾਂ ।
Question 2: ਮਹਾਰਾਜਾ ਦਲੀਪ ਸਿੰਘ ਨੇ ਪੰਜਾਬ ‘ਤੇ ਕਦੋਂ ਤੋਂ ਲੈ ਕੇ ਕਦੋਂ ਤਕ ਰਾਜ ਕੀਤਾ ?
Answer:
1843 ਈ. ਤੋਂ 1849 ਈ. ਤਕ ।
Exam Tips:
a) ਰਾਜ ਦੀ ਅਵਧੀ (1843-49) ਯਾਦ ਰੱਖੋ ।
Question 3: ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
Answer:
ਮਹਾਰਾਜਾ ਦਲੀਪ ਸਿੰਘ ।
Exam Tips:
a) ਦੋਵੇਂ ਯੁੱਧ ਦਲੀਪ ਸਿੰਘ ਦੇ ਰਾਜ ਵਿੱਚ ਹੋਏ ।
Question 4: ਲਾਲ ਸਿੰਘ ਕੌਣ ਸੀ ?
Answer:
ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ ।
Exam Tips:
a) ਲਾਲ ਸਿੰਘ ਪ੍ਰਧਾਨ ਮੰਤਰੀ ਸੀ, ਸੈਨਾਪਤੀ ਨਹੀਂ ।
Question 5: ਤੇਜਾ ਸਿੰਘ ਕੌਣ ਸੀ ?
Answer:
ਸਿੱਖ ਫ਼ੌਜ ਦਾ ਮੁੱਖ ਸੈਨਾਪਤੀ ।
Exam Tips:
a) ਲਾਲ ਸਿੰਘ (ਵਜ਼ੀਰ) ਅਤੇ ਤੇਜਾ ਸਿੰਘ (ਸੈਨਾਪਤੀ) ਦੇ ਅਹੁਦੇ ਨਾ ਉਲਝਾਓ ।
Question 6: ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
Answer:
1845-46 ਈ. ।
Exam Tips:
a) ਯੁੱਧ ਦੇ ਸਾਲ 1845-46 ਯਾਦ ਰੱਖੋ ।
Question 7: ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
Answer:
ਲਾਰਡ ਹਾਰਡਿੰਗ ।
Exam Tips:
a) ਹਾਰਡਿੰਗ ਗਵਰਨਰ-ਜਨਰਲ ਅਤੇ ਹਿਊਗ ਗਫ਼ ਕਮਾਂਡਰ-ਇਨ-ਚੀਫ਼ ਸੀ ।
Question 8: ਪਹਿਲੇ ਐਂਗਲੋ-ਸਿੱਖ ਯੁੱਧ ਲਈ ਜ਼ਿੰਮੇਵਾਰ ਕੋਈ ਇੱਕ ਕਾਰਨ ਦੱਸੋ ।
Answer:
ਅੰਗਰੇਜ਼ਾਂ ਨੇ ਪੰਜਾਬ ਨੂੰ ਚਾਰੇ ਪਾਸਿਉਂ ਘੇਰਨਾ ਸ਼ੁਰੂ ਕਰ ਦਿੱਤਾ ਸੀ ।
Exam Tips:
a) ਇੱਕ ਕਾਰਨ ਇੱਕ ਹੀ ਵਾਕ ਵਿੱਚ ਲਿਖੋ ।
Question 9: ਮੁਦਕੀ ਦੀ ਲੜਾਈ ਕਦੋਂ ਹੋਈ ?
Answer:
18 ਦਸੰਬਰ, 1845 ਈ. ।
Exam Tips:
a) ਮੁਦਕੀ (18 ਦਸੰ.) ਪਿੱਛੋਂ ਫ਼ਿਰੋਜ਼ਸ਼ਾਹ (21 ਦਸੰ.) ਆਉਂਦੀ ਹੈ ।
Question 10: ਫ਼ਿਰੋਜ਼ਸ਼ਾਹ ਜਾਂ ਫੇਰੂਸ਼ਹਿਰ ਦੀ ਲੜਾਈ ਕਦੋਂ ਲੜੀ ਗਈ ਸੀ ?
Answer:
21 ਦਸੰਬਰ, 1845 ਈ. ।
Exam Tips:
a) ਇਹ ਲੜਾਈ ਮੁਦਕੀ ਤੋਂ ਤਿੰਨ ਦਿਨ ਬਾਅਦ ਹੋਈ ।
Question 11: ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
Answer:
10 ਫ਼ਰਵਰੀ, 1846 ਈ. ।
Exam Tips:
a) ਸਭਰਾਉਂ ਸਾਲ 1846 ਦੀ ਲੜਾਈ ਹੈ, 1845 ਦੀ ਨਹੀਂ ।
Question 12: ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦਾ ਕਿਹੜਾ ਪ੍ਰਸਿੱਧ ਨੇਤਾ ਬਹਾਦਰੀ ਨਾਲ ਲੜਦਾ ਹੋਇਆ ਸ਼ਹੀਦ ਹੋਇਆ ?
Answer:
ਸ਼ਾਮ ਸਿੰਘ ਅਟਾਰੀਵਾਲਾ ।
Exam Tips:
a) ਅਟਾਰੀਵਾਲਾ ਨਾਂ ਪੂਰਾ ਲਿਖੋ ।
Question 13: ਪਹਿਲਾ ਐਂਗਲੋ-ਸਿੱਖ ਯੁੱਧ ਕਿਹੜੀ ਲੜਾਈ ਨਾਲ ਸਮਾਪਤ ਹੋਇਆ ?
Answer:
ਸਭਰਾਉਂ ਦੀ ਲੜਾਈ ਨਾਲ ।
Exam Tips:
a) ਯੁੱਧ ਲੜਾਈ ਨਾਲ ਖ਼ਤਮ ਹੋਇਆ ਤੇ ਸੰਧੀ ਪਿੱਛੋਂ ਹੋਈ ।
Question 14: ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲੇ ਯੁੱਧ ਵਿੱਚ ਕਿਸ ਦੀ ਹਾਰ ਹੋਈ ?
Answer:
ਸਿੱਖਾਂ ਦੀ ।
Exam Tips:
a) ਹਾਰ ਦਾ ਕਾਰਨ ਸਿੱਖ ਸੈਨਿਕਾਂ ਦੀ ਕਮਜ਼ੋਰੀ ਨਹੀਂ, ਨੇਤਾਵਾਂ ਦੀ ਗੱਦਾਰੀ ਸੀ ।
Question 15: ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
Answer:
ਲਾਹੌਰ ਦੀ ਸੰਧੀ ਨਾਲ ।
Exam Tips:
a) ਲਾਹੌਰ ਦੀ ਸੰਧੀ ਨੂੰ ਭੈਰੋਵਾਲ ਦੀ ਸੰਧੀ ਨਾਲ ਨਾ ਉਲਝਾਓ ।
Question 16: ਲਾਹੌਰ ਦੀ ਸੰਧੀ ਕਦੋਂ ਕੀਤੀ ਗਈ ਸੀ ?
Answer:
9 ਮਾਰਚ, 1846 ਈ. ।
Exam Tips:
a) ਸੰਧੀ ਦੀ ਮਿਤੀ 9 ਮਾਰਚ, ਸਹਾਇਕ ਸੰਧੀ 11 ਮਾਰਚ ।
Question 17: ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
Answer:
16 ਦਸੰਬਰ, 1846 ਈ. ।
Exam Tips:
a) ਭੈਰੋਵਾਲ ਦੀ ਸੰਧੀ ਇਸੇ ਸਾਲ ਦੇ ਅੰਤ (ਦਸੰਬਰ 1846) ਵਿੱਚ ਹੋਈ ।
Question 18: ਭੈਰੋਵਾਲ ਦੀ ਸੰਧੀ ਦੀ ਕੋਈ ਇੱਕ ਮੁੱਖ ਸ਼ਰਤ ਦੱਸੋ ।
Answer:
ਲਾਹੌਰ ਸਰਕਾਰ ਦੇ ਸਾਰੇ ਵਿਭਾਗਾਂ ਦੀ ਦੇਖ-ਭਾਲ ਇੱਕ ਬ੍ਰਿਟਿਸ਼ ਰੈਜ਼ੀਡੈਂਟ ਕਰੇਗਾ ।
Exam Tips:
a) ਇਹ ਸ਼ਰਤ ਸੰਧੀ ਦੀ ਸਭ ਤੋਂ ਮਹੱਤਵਪੂਰਨ ਸ਼ਰਤ ਮੰਨੀ ਜਾਂਦੀ ਹੈ ।
Question 19: ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
Answer:
ਗੁਲਾਬ ਸਿੰਘ ਨੂੰ ।
Exam Tips:
a) ਕਸ਼ਮੀਰ ਇੱਕ ਕਰੋੜ ਰੁਪਏ ਦੇ ਬਦਲੇ ਗੁਲਾਬ ਸਿੰਘ ਨੂੰ ਮਿਲਿਆ ।
Question 20: ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਦੀ ਹਾਰ ਦਾ ਕੋਈ ਇੱਕ ਪ੍ਰਮੁੱਖ ਕਾਰਨ ਦੱਸੋ ।
Answer:
ਸਿੱਖ ਨੇਤਾ ਗੱਦਾਰ ਸਨ ।
Exam Tips:
a) ਗੱਦਾਰੀ ਨੂੰ ਹਾਰ ਦਾ ਸਭ ਤੋਂ ਵੱਡਾ ਕਾਰਨ ਲਿਖੋ ।
ਖ਼ਾਲੀ ਥਾਂਵਾਂ ਭਰੋ
Question 1: 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦਾ ਮਹਾਰਾਜਾ …………… ਬਣਿਆ ।
Answer:
ਖੜਕ ਸਿੰਘ ।
Exam Tips:
a) ਰਣਜੀਤ ਸਿੰਘ ਦਾ ਵੱਡਾ ਪੁੱਤਰ ਖੜਕ ਸਿੰਘ ਉੱਤਰਾਧਿਕਾਰੀ ਬਣਿਆ ।
Question 2: ਅੰਗਰੇਜ਼ਾਂ ਨੇ ਸਿੰਧ ‘ਤੇ …………… ਵਿੱਚ ਕਬਜ਼ਾ ਕਰ ਲਿਆ ।
Answer:
1843 ਈ. ।
Exam Tips:
a) ਸਿੰਧ ਦੇ ਕਬਜ਼ੇ ਦਾ ਸਾਲ 1843 ਯਾਦ ਰੱਖੋ ।
Question 3: ਪਹਿਲਾ ਐਂਗਲੋ-ਸਿੱਖ ਯੁੱਧ …………… ਵਿੱਚ ਹੋਇਆ ।
Answer:
1845-46 ਈ. ।
Exam Tips:
a) ਦੂਜਾ ਯੁੱਧ 1848-49 ਵਿੱਚ ਹੋਇਆ, ਦੋਹਾਂ ਨੂੰ ਨਾ ਮਿਲਾਓ ।
Question 4: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………… ਸੀ ।
Answer:
ਦਲੀਪ ਸਿੰਘ ।
Exam Tips:
a) ਦਲੀਪ ਸਿੰਘ ਨਾਬਾਲਗ ਮਹਾਰਾਜਾ ਸੀ ਤੇ ਰਾਣੀ ਜਿੰਦਾਂ ਸਰਪ੍ਰਸਤ ।
Question 5: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਖ਼ਾਲਸਾ ਫ਼ੌਜ ਦਾ ਸੈਨਾਪਤੀ …………… ਸੀ ।
Answer:
ਤੇਜਾ ਸਿੰਘ ।
Exam Tips:
a) ਤੇਜਾ ਸਿੰਘ ਸੈਨਾਪਤੀ ਸੀ, ਲਾਲ ਸਿੰਘ ਵਜ਼ੀਰ ।
Question 6: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਹੌਰ ਦਰਬਾਰ ਦਾ ਪ੍ਰਧਾਨ ਮੰਤਰੀ …………… ਸੀ ।
Answer:
ਲਾਲ ਸਿੰਘ ।
Exam Tips:
a) ਲਾਲ ਸਿੰਘ ਪ੍ਰਧਾਨ ਮੰਤਰੀ ਸੀ ।
Question 7: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਅੰਗਰੇਜ਼ੀ ਫ਼ੌਜ ਦਾ ਸਰਵ-ਉੱਚ ਕਮਾਂਡਰ …………… ਸੀ ।
Answer:
ਲਾਰਡ ਹਿਊਗ ਗਫ਼ ।
Exam Tips:
a) ਹਿਊਗ ਗਫ਼ ਦਾ ਹੈੱਡਕੁਆਰਟਰ ਅੰਬਾਲਾ ਸੀ ।
Question 8: ਮੁਦਕੀ ਦੀ ਲੜਾਈ …………… ਨੂੰ ਹੋਈ ।
Answer:
18 ਦਸੰਬਰ, 1845 ਈ. ।
Exam Tips:
a) ਮੁਦਕੀ ਪਹਿਲੀ ਵੱਡੀ ਲੜਾਈ ਸੀ ।
Question 9: ਫ਼ਿਰੋਜ਼ਸ਼ਾਹ ਦੀ ਲੜਾਈ …………… ਨੂੰ ਹੋਈ ।
Answer:
21 ਦਸੰਬਰ, 1845 ਈ. ।
Exam Tips:
a) ਇਹ ਲੜਾਈ ਮੁਦਕੀ ਦੇ ਤਿੰਨ ਦਿਨ ਬਾਅਦ ਹੋਈ ।
Question 10: ਸਭਰਾਉਂ ਦੀ ਲੜਾਈ …………… ਨੂੰ ਹੋਈ ।
Answer:
10 ਫ਼ਰਵਰੀ, 1846 ਈ. ।
Exam Tips:
a) ਸਭਰਾਉਂ ਦੀ ਮਿਤੀ ਸੰਧੀ ਦੀ ਮਿਤੀ (9 ਮਾਰਚ) ਤੋਂ ਪਹਿਲਾਂ ਹੈ ।
Question 11: ਪਹਿਲੇ ਸਿੱਖ ਯੁੱਧ ਦਾ ਅੰਤ …………… ਦੀ ਲੜਾਈ ਨਾਲ ਹੋਇਆ ।
Answer:
ਸਭਰਾਉਂ ।
Exam Tips:
a) ਅੰਤਿਮ ਲੜਾਈ ਸਭਰਾਉਂ ਹੀ ਹੈ ।
Question 12: ਪਹਿਲਾ ਐਂਗਲੋ-ਸਿੱਖ ਯੁੱਧ …………… ਦੀ ਸੰਧੀ ਨਾਲ ਸਮਾਪਤ ਹੋਇਆ ।
Answer:
ਲਾਹੌਰ ।
Exam Tips:
a) ਭੈਰੋਵਾਲ ਦੀ ਸੰਧੀ ਪਿੱਛੋਂ ਹੋਈ ਦੂਜੀ ਸੰਧੀ ਹੈ ।
Question 13: ਭੈਰੋਵਾਲ ਦੀ ਸੰਧੀ …………… ਨੂੰ ਹੋਈ ।
Answer:
16 ਦਸੰਬਰ, 1846 ਈ. ।
Exam Tips:
a) ਮਿਤੀ ਵਿੱਚ ਸਾਲ 1846 ਹੀ ਲਿਖੋ ।
ਠੀਕ ਜਾਂ ਗ਼ਲਤ
Question 1: ਪਹਿਲਾ ਐਂਗਲੋ-ਸਿੱਖ ਯੁੱਧ 1947 ਈ. ਵਿੱਚ ਹੋਇਆ ।
Answer:
ਗ਼ਲਤ ।
Exam Tips:
a) ਸਹੀ ਸਾਲ 1845-46 ਹੈ ।
Question 2: ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਸ਼ੇਰ ਸਿੰਘ ਸੀ ।
Answer:
ਗ਼ਲਤ ।
Exam Tips:
a) ਉਸ ਸਮੇਂ ਮਹਾਰਾਜਾ ਦਲੀਪ ਸਿੰਘ ਸੀ ।
Question 3: ਲਾਰਡ ਹਾਰਡਿੰਗ ਐਲਨਬਰੋ ਤੋਂ ਬਾਅਦ ਗਵਰਨਰ-ਜਨਰਲ ਬਣਿਆ ।
Answer:
ਠੀਕ ।
Exam Tips:
a) ਐਲਨਬਰੋ ਤੋਂ ਬਾਅਦ ਹਾਰਡਿੰਗ (1844) ਗਵਰਨਰ-ਜਨਰਲ ਬਣਿਆ ।
Question 4: ਲਾਰਡ ਹਿਊਗ ਗਫ਼ ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਸੀ ।
Answer:
ਠੀਕ ।
Exam Tips:
a) ਗਫ਼ ਕਮਾਂਡਰ-ਇਨ-ਚੀਫ਼ ਸੀ ।
Question 5: ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਖ਼ਾਲਸਾ ਫ਼ੌਜ ਦਾ ਸੈਨਾਪਤੀ ਸੀ ।
Answer:
ਗ਼ਲਤ ।
Exam Tips:
a) ਲਾਲ ਸਿੰਘ ਪ੍ਰਧਾਨ ਮੰਤਰੀ ਸੀ; ਸੈਨਾਪਤੀ ਤੇਜਾ ਸਿੰਘ ਸੀ ।
Question 6: ਪਹਿਲੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਲ ਸਿੰਘ ਲਾਹੌਰ ਦਰਬਾਰ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਸੀ ।
Answer:
ਠੀਕ ।
Exam Tips:
a) ਲਾਲ ਸਿੰਘ ਨੂੰ ਵਜ਼ੀਰ ਬਣਾਇਆ ਗਿਆ ਸੀ ।
Question 7: ਮੁਦਕੀ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
Answer:
ਗ਼ਲਤ ।
Exam Tips:
a) ਮੁਦਕੀ ਦੀ ਸਹੀ ਮਿਤੀ 18 ਦਸੰਬਰ ਹੈ; 21 ਦਸੰਬਰ ਫ਼ਿਰੋਜ਼ਸ਼ਾਹ ਦੀ ਹੈ ।
Question 8: ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
Answer:
ਠੀਕ ।
Exam Tips:
a) ਮਿਤੀ 21 ਦਸੰਬਰ ਯਾਦ ਰੱਖੋ ।
Question 9: ਅਲੀਵਾਲ ਦੀ ਲੜਾਈ 21 ਜਨਵਰੀ, 1846 ਈ. ਨੂੰ ਹੋਈ ਸੀ ।
Answer:
ਗ਼ਲਤ ।
Exam Tips:
a) ਅਲੀਵਾਲ 28 ਜਨਵਰੀ ਨੂੰ ਹੋਈ; 21 ਜਨਵਰੀ ਬੱਦੋਵਾਲ ਦੀ ਹੈ ।
Question 10: ਅਲੀਵਾਲ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਹੈਰੀ ਸਮਿਥ ਨੇ ਕੀਤੀ ਸੀ ।
Answer:
ਠੀਕ ।
Exam Tips:
a) ਅਲੀਵਾਲ ਵਿੱਚ ਹੈਰੀ ਸਮਿਥ ਅੰਗਰੇਜ਼ੀ ਸੈਨਾ ਦਾ ਨੇਤਾ ਸੀ ।
Question 11: ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ ।
Answer:
ਠੀਕ ।
Exam Tips:
a) ਮਿਤੀ 10 ਫ਼ਰਵਰੀ, 1846 ਯਾਦ ਰੱਖੋ ।
Question 12: ਸਭਰਾਉਂ ਦੀ ਲੜਾਈ ਵਿੱਚ ਸਿੱਖ ਫ਼ੌਜ ਜੇਤੂ ਰਹੀ ਸੀ ।
Answer:
ਗ਼ਲਤ ।
Exam Tips:
a) ਸਭਰਾਉਂ ਵਿੱਚ ਸਿੱਖਾਂ ਦੀ ਹਾਰ ਹੋਈ ।
Question 13: ਪਹਿਲਾ ਐਂਗਲੋ-ਸਿੱਖ ਯੁੱਧ ਭੈਰੋਵਾਲ ਦੀ ਸੰਧੀ ਨਾਲ ਸਮਾਪਤ ਹੋਇਆ ।
Answer:
ਗ਼ਲਤ ।
Exam Tips:
a) ਯੁੱਧ ਲਾਹੌਰ ਦੀ ਸੰਧੀ ਨਾਲ ਸਮਾਪਤ ਹੋਇਆ ।
Question 14: ਅੰਗਰੇਜ਼ੀ ਸਰਕਾਰ ਅਤੇ ਲਾਹੌਰ ਦਰਬਾਰ ਦੇ ਵਿਚਕਾਰ ਲਾਹੌਰ ਦੀ ਸੰਧੀ 9 ਮਾਰਚ, 1846 ਈ. ਨੂੰ ਹੋਈ ।
Answer:
ਠੀਕ ।
Exam Tips:
a) ਮਿਤੀ 9 ਮਾਰਚ, 1846 ਯਾਦ ਰੱਖੋ ।
Question 15: ਭੈਰੋਵਾਲ ਦੀ ਸੰਧੀ 16 ਦਸੰਬਰ, 1846 ਈ. ਨੂੰ ਹੋਈ ।
Answer:
ਠੀਕ ।
Exam Tips:
a) ਇਹ ਸੰਧੀ ਲਾਹੌਰ ਦੀ ਸੰਧੀ ਤੋਂ ਨੌਂ ਮਹੀਨੇ ਪਿੱਛੋਂ ਹੋਈ ।
ਬਹੁ-ਵਿਕਲਪੀ ਪ੍ਰਸ਼ਨ
Question 1: ਪਹਿਲੇ ਜਾਂ ਦੂਜੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ
Answer:
(i) ਮਹਾਰਾਜਾ ਦਲੀਪ ਸਿੰਘ ।
Exam Tips:
a) ਦੋਵੇਂ ਯੁੱਧ ਦਲੀਪ ਸਿੰਘ ਦੇ ਰਾਜ ਵਿੱਚ ਹੋਏ ।
Question 2: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ ?
(i) ਲਾਰਡ ਡਲਹੌਜ਼ੀ
(ii) ਲਾਰਡ ਹਾਰਡਿੰਗ
(iii) ਲਾਰਡ ਰਿਪਨ
(iv) ਲਾਰਡ ਡਫ਼ਰਿਨ
Answer:
(ii) ਲਾਰਡ ਹਾਰਡਿੰਗ ।
Exam Tips:
a) ਡਲਹੌਜ਼ੀ ਦੂਜੇ ਯੁੱਧ ਸਮੇਂ ਗਵਰਨਰ-ਜਨਰਲ ਸੀ ।
Question 3: ਪਹਿਲਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ ?
(i) 1839-40 ਈ. ਵਿੱਚ
(ii) 1841-42 ਈ. ਵਿੱਚ
(iii) 1843-44 ਈ. ਵਿੱਚ
(iv) 1845-46 ਈ. ਵਿੱਚ
Answer:
(iv) 1845-46 ਈ. ਵਿੱਚ ।
Exam Tips:
a) ਸਾਲ 1845-46 ਯਾਦ ਰੱਖੋ ।
Question 4: ਲਾਲ ਸਿੰਘ ਲਾਹੌਰ ਦਰਬਾਰ ਵਿੱਚ ਕਿਸ ਅਹੁਦੇ ‘ਤੇ ਸੀ ?
(i) ਵਿਦੇਸ਼ ਮੰਤਰੀ
(ii) ਪ੍ਰਧਾਨ ਮੰਤਰੀ
(iii) ਮੁੱਖ ਮੰਤਰੀ
(iv) ਦੀਵਾਨ
Answer:
(ii) ਪ੍ਰਧਾਨ ਮੰਤਰੀ ।
Exam Tips:
a) ਲਾਲ ਸਿੰਘ ਵਜ਼ੀਰ (ਪ੍ਰਧਾਨ ਮੰਤਰੀ) ਸੀ ।
Question 5: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲਾਲ ਸਿੰਘ ਕੌਣ ਸੀ ?
(i) ਸੈਨਾਪਤੀ
(ii) ਮਹਾਰਾਜਾ
(iii) ਪ੍ਰਧਾਨ ਮੰਤਰੀ
(iv) ਵਿਦੇਸ਼ ਮੰਤਰੀ
Answer:
(iii) ਪ੍ਰਧਾਨ ਮੰਤਰੀ ।
Exam Tips:
a) ਸੈਨਾਪਤੀ ਤੇਜਾ ਸਿੰਘ ਸੀ, ਲਾਲ ਸਿੰਘ ਨਹੀਂ ।
Question 6: ਅੰਗਰੇਜ਼ਾਂ ਨੇ ਸਿੰਧ ‘ਤੇ ਕਦੋਂ ਕਬਜ਼ਾ ਕਰ ਲਿਆ ਸੀ ?
(i) 1842 ਈ. ਵਿੱਚ
(ii) 1843 ਈ. ਵਿੱਚ
(iii) 1844 ਈ. ਵਿੱਚ
(iv) 1845 ਈ. ਵਿੱਚ
Answer:
(ii) 1843 ਈ. ਵਿੱਚ ।
Exam Tips:
a) ਸਿੰਧ ਦਾ ਕਬਜ਼ਾ ਸਾਲ 1843 ਹੈ ।
Question 7: ਗਵਰਨਰ-ਜਨਰਲ ਲਾਰਡ ਹਾਰਡਿੰਗ ਨੇ ਸਿੱਖਾਂ ਨਾਲ ਯੁੱਧ ਦੀ ਘੋਸ਼ਣਾ ਕਦੋਂ ਕੀਤੀ ?
(i) 1848 ਈ.
(ii) 1849 ਈ.
(iii) 1865 ਈ.
(iv) 1845 ਈ.
Answer:
(iv) 1845 ਈ. ।
Exam Tips:
a) ਯੁੱਧ ਦਾ ਐਲਾਨ 13 ਦਸੰਬਰ, 1845 ਨੂੰ ਹੋਇਆ ।
Question 8: ਪਹਿਲੇ ਜਾਂ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਅੰਗਰੇਜ਼ੀ ਸੈਨਾ ਦਾ ਕਮਾਂਡਰ-ਇਨ-ਚੀਫ਼ ਕੌਣ ਸੀ ?
(i) ਲਾਰਡ ਹਿਊਗ ਗਫ਼
(ii) ਲਾਰਡ ਡਫ਼ਰਿਨ
(iii) ਮੇਜਰ ਬਰਾਡਫੁਟ
(iv) ਰਾਬਰਟ ਕਸਟ
Answer:
(i) ਲਾਰਡ ਹਿਊਗ ਗਫ਼ ।
Exam Tips:
a) ਬਰਾਡਫੁਟ ਪੁਲੀਟੀਕਲ ਏਜੰਟ ਸੀ, ਕਮਾਂਡਰ ਨਹੀਂ ।
Question 9: ਮੁਦਕੀ ਦੀ ਲੜਾਈ ਕਦੋਂ ਲੜੀ ਗਈ ਸੀ ?
(i) 12 ਦਸੰਬਰ, 1844 ਈ.
(ii) 12 ਦਸੰਬਰ, 1845 ਈ.
(iii) 18 ਦਸੰਬਰ, 1845 ਈ.
(iv) 18 ਦਸੰਬਰ, 1846 ਈ.
Answer:
(iii) 18 ਦਸੰਬਰ, 1845 ਈ. ।
Exam Tips:
a) ਮਿਤੀ ਅਤੇ ਸਾਲ ਦੋਵੇਂ ਜਾਂਚੋ ।
Question 10: ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਲੜੀ ਗਈ ਸੀ ?
(i) 18 ਦਸੰਬਰ, 1845 ਈ.
(ii) 19 ਦਸੰਬਰ, 1845 ਈ.
(iii) 20 ਦਸੰਬਰ, 1845 ਈ.
(iv) 21 ਦਸੰਬਰ, 1845 ਈ.
Answer:
(iv) 21 ਦਸੰਬਰ, 1845 ਈ. ।
Exam Tips:
a) ਮੁਦਕੀ ਤੋਂ ਤਿੰਨ ਦਿਨ ਬਾਅਦ, 21 ਦਸੰਬਰ ।
Question 11: ਸਭਰਾਉਂ ਦੀ ਲੜਾਈ ਕਦੋਂ ਲੜੀ ਗਈ ਸੀ ?
(i) 21 ਦਸੰਬਰ, 1845 ਈ.
(ii) 10 ਫ਼ਰਵਰੀ, 1846 ਈ.
(iii) 15 ਫ਼ਰਵਰੀ, 1846 ਈ.
(iv) 10 ਫ਼ਰਵਰੀ, 1847 ਈ.
Answer:
(ii) 10 ਫ਼ਰਵਰੀ, 1846 ਈ. ।
Exam Tips:
a) ਸਭਰਾਉਂ 10 ਫ਼ਰਵਰੀ, 1846 ।
Question 12: ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਪਹਿਲਾ ਯੁੱਧ ਕਿਹੜੀ ਸੰਧੀ ਨਾਲ ਸਮਾਪਤ ਹੋਇਆ ?
(i) ਲਾਹੌਰ ਦੀ ਸੰਧੀ
(ii) ਅੰਮ੍ਰਿਤਸਰ ਦੀ ਸੰਧੀ
(iii) ਭੈਰੋਵਾਲ ਦੀ ਸੰਧੀ
(iv) ਤਿੰਨ-ਪੱਖੀ ਸੰਧੀ
Answer:
(i) ਲਾਹੌਰ ਦੀ ਸੰਧੀ ।
Exam Tips:
a) ਅੰਮ੍ਰਿਤਸਰ ਦੀ ਸੰਧੀ (1809) ਪਹਿਲਾਂ ਹੋ ਚੁੱਕੀ ਸੀ ।
Question 13: ਲਾਹੌਰ ਦੀ ਸੰਧੀ ਕਦੋਂ ਹੋਈ ਸੀ ?
(i) 10 ਫ਼ਰਵਰੀ, 1845 ਈ.
(ii) 10 ਫ਼ਰਵਰੀ, 1846 ਈ.
(iii) 7 ਮਾਰਚ, 1846 ਈ.
(iv) 9 ਮਾਰਚ, 1846 ਈ.
Answer:
(iv) 9 ਮਾਰਚ, 1846 ਈ. ।
Exam Tips:
a) ਮਿਤੀ 9 ਮਾਰਚ, 1846 ।
Question 14: ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਅੰਗਰੇਜ਼ਾਂ ਨੇ ਕਸ਼ਮੀਰ ਕਿਸ ਨੂੰ ਦੇ ਦਿੱਤਾ ?
(i) ਗੁਲਾਬ ਸਿੰਘ ਨੂੰ
(ii) ਧਿਆਨ ਸਿੰਘ ਨੂੰ
(iii) ਹੀਰਾ ਸਿੰਘ ਨੂੰ
(iv) ਹਰੀ ਸਿੰਘ ਨੂੰ
Answer:
(i) ਗੁਲਾਬ ਸਿੰਘ ਨੂੰ ।
Exam Tips:
a) ਗੁਲਾਬ ਸਿੰਘ ਜੰਮੂ ਦਾ ਡੋਗਰਾ ਸਰਦਾਰ ਸੀ ।
Question 15: ਭੈਰੋਵਾਲ ਦੀ ਸੰਧੀ ਕਦੋਂ ਹੋਈ ਸੀ ?
(i) 9 ਮਾਰਚ, 1846 ਈ.
(ii) 11 ਮਾਰਚ, 1846 ਈ.
(iii) 16 ਦਸੰਬਰ, 1846 ਈ.
(iv) 26 ਦਸੰਬਰ, 1846 ਈ.
Answer:
(iii) 16 ਦਸੰਬਰ, 1846 ਈ. ।
Exam Tips:
a) 11 ਮਾਰਚ ਸਹਾਇਕ ਸੰਧੀ ਦੀ ਮਿਤੀ ਹੈ ।
ਸਰੋਤ ਆਧਾਰਿਤ ਪ੍ਰਸ਼ਨ
ਪੈਰਾ 1 (“1842 ਈ. ਵਿੱਚ ਲਾਰਡ ਆਕਲੈਂਡ ਦੀ ਥਾਂ ਲਾਰਡ ਐਲਨਬਰੋ…” ਤੋਂ ਸ਼ੁਰੂ ਹੋਣ ਵਾਲਾ) – ਆਪਣੀ ਪਾਠ-ਪੁਸਤਕ ਵਿੱਚ ਇਹ ਪੈਰਾ ਪੜ੍ਹ ਕੇ ਉੱਤਰ ਦਿਓ
Question 1: ਲਾਰਡ ਐਲਨਬਰੋ ਕੌਣ ਸੀ ?
Answer:
ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਸੀ ।
Exam Tips:
a) ਪੈਰੇ ਵਿੱਚੋਂ ਸੰਬੰਧਿਤ ਵਾਕ ਲੱਭ ਕੇ ਉੱਤਰ ਲਿਖੋ ।
Question 2: ਲਾਰਡ ਐਲਨਬਰੋ ਭਾਰਤ ਦਾ ਗਵਰਨਰ-ਜਨਰਲ ਕਦੋਂ ਬਣਿਆ ?
(i) 1812 ਈ.
(ii) 1822 ਈ.
(iii) 1832 ਈ.
(iv) 1842 ਈ.
Answer:
(iv) 1842 ਈ. ।
Exam Tips:
a) ਪੈਰੇ ਦੀ ਪਹਿਲੀ ਸਤਰ ਵਿੱਚੋਂ ਸਾਲ ਵੇਖੋ ।
Question 3: ਅੰਗਰੇਜ਼ ਸਿੰਧ ‘ਤੇ ਕਬਜ਼ਾ ਕਿਉਂ ਕਰਨਾ ਚਾਹੁੰਦੇ ਸਨ ?
Answer:
ਅੰਗਰੇਜ਼ ਸਿੰਧ ‘ਤੇ ਕਬਜ਼ਾ ਇਸ ਲਈ ਕਰਨਾ ਚਾਹੁੰਦੇ ਸਨ ਕਿ ਸਿੰਧ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ ।
Exam Tips:
a) ਭੂਗੋਲਿਕ ਮਹੱਤਤਾ ਵਾਲਾ ਕਾਰਨ ਲਿਖੋ ।
Question 4: ਅੰਗਰੇਜ਼ਾਂ ਨੇ ਸਿੰਧ ‘ਤੇ ਕਦੋਂ ਕਬਜ਼ਾ ਕਰ ਲਿਆ ?
Answer:
ਅੰਗਰੇਜ਼ਾਂ ਨੇ 1843 ਈ. ਵਿੱਚ ਸਿੰਧ ‘ਤੇ ਕਬਜ਼ਾ ਕਰ ਲਿਆ ਸੀ ।
Exam Tips:
a) ਸਿੰਧ ਦੇ ਕਬਜ਼ੇ ਦਾ ਸਾਲ ਪੂਰੇ ਵਾਕ ਵਿੱਚ ਲਿਖੋ ।
Question 5: ਅੰਗਰੇਜ਼ਾਂ ਦੁਆਰਾ ਸਿੰਧ ‘ਤੇ ਕਬਜ਼ੇ ਦਾ ਕੀ ਸਿੱਟਾ ਨਿਕਲਿਆ ?
Answer:
ਸਿੰਧ ‘ਤੇ ਕਬਜ਼ੇ ਕਾਰਨ ਅੰਗਰੇਜ਼ਾਂ ਅਤੇ ਸਿੱਖਾਂ ਦੇ ਸੰਬੰਧਾਂ ਵਿੱਚ ਤਣਾਅ ਆ ਗਿਆ ।
Exam Tips:
a) ਸਿੱਖ ਵੀ ਸਿੰਧ ਨੂੰ ਆਪਣੇ ਰਾਜ ਵਿੱਚ ਮਿਲਾਉਣਾ ਚਾਹੁੰਦੇ ਸਨ, ਇਹ ਨੁਕਤਾ ਜੋੜੋ ।
ਪੈਰਾ 2 (“ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਦੂਸਰੀ ਪ੍ਰਸਿੱਧ ਲੜਾਈ ਫ਼ਿਰੋਜ਼ਸ਼ਾਹ ਜਾਂ ਫੇਰੂ ਸ਼ਹਿਰ ਵਿਖੇ…” ਤੋਂ ਸ਼ੁਰੂ ਹੋਣ ਵਾਲਾ)
Question 6: ਫ਼ਿਰੋਜ਼ਸ਼ਾਹ ਦੀ ਲੜਾਈ ਕਦੋਂ ਹੋਈ ?
Answer:
ਫ਼ਿਰੋਜ਼ਸ਼ਾਹ ਦੀ ਲੜਾਈ 21 ਦਸੰਬਰ, 1845 ਈ. ਨੂੰ ਹੋਈ ।
Exam Tips:
a) ਪੂਰੀ ਮਿਤੀ ਤੇ ਸਾਲ ਲਿਖੋ ।
Question 7: ਲਾਰਡ ਹਿਊਗ ਗਫ਼ ਕੌਣ ਸੀ ?
Answer:
ਲਾਰਡ ਹਿਊਗ ਗਫ਼ ਅੰਗਰੇਜ਼ਾਂ ਦਾ ਪ੍ਰਧਾਨ ਸੈਨਾਪਤੀ ਸੀ ।
Exam Tips:
a) ਉਸ ਦਾ ਅਹੁਦਾ (ਕਮਾਂਡਰ-ਇਨ-ਚੀਫ਼) ਲਿਖੋ ।
Question 8: ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਕਿਸ ਨੇ ਕੀਤੀ ਸੀ ?
Answer:
ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਨੇ ਕੀਤੀ ਸੀ ।
Exam Tips:
a) ਦੋਵੇਂ ਨਾਂ ਲਿਖੋ ।
Question 9: ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ …………… ਸੀ ।
Answer:
17,000 ।
Exam Tips:
a) ਸੰਖਿਆ ਪੈਰੇ ਵਿੱਚੋਂ ਵੇਖ ਕੇ ਲਿਖੋ ।
Question 10: ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
Answer:
ਫ਼ਿਰੋਜ਼ਸ਼ਾਹ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।
Exam Tips:
a) ਹਾਰ ਦਾ ਕਾਰਨ ਸੈਨਾਪਤੀਆਂ ਦੀ ਗੱਦਾਰੀ ਸੀ, ਇਹ ਵੀ ਜੋੜ ਸਕਦੇ ਹੋ ।
ਪੈਰਾ 3 (“ਸਭਰਾਉਂ ਦੀ ਲੜਾਈ ਸਿੱਖਾਂ ਅਤੇ ਅੰਗਰੇਜ਼ਾਂ ਦੇ ਪਹਿਲੇ ਯੁੱਧ ਦੀ ਅੰਤਲੀ ਲੜਾਈ ਸੀ…” ਤੋਂ ਸ਼ੁਰੂ ਹੋਣ ਵਾਲਾ)
Question 11: ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਕਿਹੜੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਅੰਤਲੀ ਲੜਾਈ ਸੀ ?
Answer:
ਸਭਰਾਉਂ ਦੀ ਲੜਾਈ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲੇ ਐਂਗਲੋ-ਸਿੱਖ ਯੁੱਧ ਸਮੇਂ ਲੜੀ ਗਈ ਅੰਤਲੀ ਲੜਾਈ ਸੀ ।
Exam Tips:
a) ਲੜਾਈ ਦਾ ਨਾਂ ਪੂਰੇ ਵਾਕ ਵਿੱਚ ਲਿਖੋ ।
Question 12: ਸਭਰਾਉਂ ਦੀ ਲੜਾਈ ਕਦੋਂ ਹੋਈ ਸੀ ?
Answer:
ਸਭਰਾਉਂ ਦੀ ਲੜਾਈ 10 ਫ਼ਰਵਰੀ, 1846 ਈ. ਨੂੰ ਹੋਈ ਸੀ ।
Exam Tips:
a) ਪੂਰੀ ਮਿਤੀ ਲਿਖੋ ।
Question 13: ਸਭਰਾਉਂ ਦੀ ਲੜਾਈ ਵਿੱਚ ਅੰਗਰੇਜ਼ੀ ਫ਼ੌਜਾਂ ਦੀ ਅਗਵਾਈ …………… ਅਤੇ …………… ਨੇ ਕੀਤੀ ਸੀ ।
Answer:
ਲਾਰਡ ਹਿਊਗ ਗਫ਼, ਲਾਰਡ ਹਾਰਡਿੰਗ ।
Exam Tips:
a) ਦੋਵੇਂ ਨਾਂ ਭਰੋ ।
Question 14: ਸਭਰਾਉਂ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ ?
Answer:
ਸਭਰਾਉਂ ਦੀ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ ।
Exam Tips:
a) ਸੰਖੇਪ ਪਰ ਪੂਰਾ ਵਾਕ ਲਿਖੋ ।
Question 15: ਸਭਰਾਉਂ ਦੀ ਲੜਾਈ ਵਿੱਚ ਕਿਸ ਸਿੱਖ ਆਗੂ ਨੇ ਆਪਣੀ ਬਹਾਦਰੀ ਦੇ ਜੌਹਰ ਵਿਖਾਏ ?
Answer:
ਸਭਰਾਉਂ ਦੀ ਲੜਾਈ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਆਪਣੀ ਬਹਾਦਰੀ ਦੇ ਜੌਹਰ ਵਿਖਾਏ ।
Exam Tips:
a) ਨਾਂ ਸ਼ਾਮ ਸਿੰਘ ਅਟਾਰੀਵਾਲਾ ਪੂਰਾ ਲਿਖੋ ।
Free study material for History
Punjab Board Solutions for Class 12 History Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ
Textbook Solutions for Class 12 History Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ
Review comprehensive exercise answers for Class 12 History Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ. Fully updated to match current Punjab Board syllabus guidelines, these textbook solutions help students verify their work and maintain accurate study notes.
Mastering Theoretical and Practical Questions
Each solution includes detailed reasoning to foster genuine comprehension of Punjabi Medium Chapter 22 ਪਹਿਲਾ ਐਂਗਲੋ-ਸਿੱਖ ਯੁੱਧ: ਕਾਰਨ ਅਤੇ ਸਿੱਟੇ concepts. Reviewing these step-by-step breakdowns allows learners to master both analytical and descriptive questions expected in school evaluations.
Effective Self-Study and Homework Assistance
Frequent review of these structured answers builds strong analytical capabilities and response efficiency. Maximize your academic readiness by combining these textbook solutions with our curated study materials and mock evaluations for Class 12 History.
FAQs
The complete and updated PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ is available for free on StudiesToday.com. These solutions for Class 12 History are as per latest Punjab Board curriculum.
Yes, our experts have revised the PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ will help students to get full marks in the theory paper.
Yes, we provide bilingual support for Class 12 History. You can access PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ in both English and Hindi medium.
Yes, you can download the entire PSEB 12th Class History Solutions Chapter 22 ਪਹਿਲਾ ਐਂਗਲੋ-ਸਿੱਖ ਯੁੱਧ : ਕਾਰਨ ਅਤੇ ਸਿੱਟੇ in printable PDF format for offline study on any device.