PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Solutions for Class 12 History: Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Explore reliable textbook solutions for Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ tailored for Class 12 learners. Utilizing these History answers ensures thorough preparation and strengthens foundational knowledge before final Punjab Board evaluations.

Practice Class 12 History Solutions: Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

View or download the dedicated Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ solution resource below. Engaging with these textbook answers under focused study conditions ensures continuous academic progress and mastery of the 2026-27 curriculum for History.

ਲੰਮੇ ਉੱਤਰਾਂ ਵਾਲੇ ਪ੍ਰਸ਼ਨ

Question 1: ਦੂਸਰੇ ਐਂਗਲੋ-ਸਿੱਖ ਯੁੱਧ ਦੇ ਛੇ ਕਾਰਨਾਂ ਦਾ ਸੰਖੇਪ ਵਰਣਨ ਕਰੋ।

Answer:

ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ।
1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਂਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ। ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਵੱਲੋਂ ਕੀਤੀ ਗਈ ਗੱਦਾਰੀ ਸੀ। ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ’ਤੇ ਪੂਰਾ ਵਿਸ਼ਵਾਸ ਸੀ। ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਦੀ ਇਹ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ।
2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬ ਅਸੰਤੁਸ਼ਟ – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਇਨ੍ਹਾਂ ਸੰਧੀਆਂ ਦੁਆਰਾ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ। ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ।
3. ਸਿੱਖ ਸੈਨਿਕਾਂ ਵਿੱਚ ਅਸੰਤੋਸ਼ – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ। ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ। ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ।
4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ, ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ। ਉਹ ਇਸ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ।
5. ਦੀਵਾਨ ਮੂਲਰਾਜ ਦਾ ਵਿਦਰੋਹ – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਅੰਗਰੇਜ਼ ਸਰਕਾਰ ਨੇ 20 ਅਪਰੈਲ, 1848 ਈ. ਨੂੰ ਮੁਲਤਾਨ ਵਿੱਚ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਊ ਅਤੇ ਐਂਡਰਸਨ ਦੇ ਕਤਲਾਂ ਦੀ ਝੂਠੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ। ਇਸ ਕਾਰਨ ਦੀਵਾਨ ਮੂਲਰਾਜ ਦਾ ਖ਼ੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ।
6. ਲਾਰਡ ਡਲਹੌਜ਼ੀ ਦੀ ਨੀਤੀ – 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਨਵਾਂ ਗਵਰਨਰ-ਜਨਰਲ ਬਣਿਆ ਸੀ। ਉਹ ਬਹੁਤ ਵੱਡਾ ਸਾਮਰਾਜਵਾਦੀ ਸੀ। ਉਹ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਭਾਲ ਵਿੱਚ ਸੀ। ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹਾਂ ਨੇ ਦਿੱਤਾ।

Exam Tips:

a) ਛੇ ਕਾਰਨ ਸਿਰਲੇਖਾਂ ਸਮੇਤ ਕ੍ਰਮ ਅਨੁਸਾਰ ਲਿਖੋ: ਹਾਰ ਦਾ ਬਦਲਾ, ਸੰਧੀਆਂ ਤੋਂ ਅਸੰਤੋਸ਼, ਸੈਨਿਕਾਂ ਦਾ ਰੋਸ, ਮਹਾਰਾਣੀ ਜਿੰਦਾਂ ਨਾਲ ਸਲੂਕ, ਮੂਲਰਾਜ ਦਾ ਵਿਦਰੋਹ ਅਤੇ ਡਲਹੌਜ਼ੀ ਦੀ ਨੀਤੀ।
b) ਲਾਹੌਰ ਦੀ ਸੰਧੀ ਅਤੇ ਭੈਰੋਵਾਲ ਦੀ ਸੰਧੀ ਦੇ ਨਾਂ ਆਪਸ ਵਿੱਚ ਰਲਾਓ ਨਾ।

 

Question 2: ਦੀਵਾਨ ਮੂਲਰਾਜ ਦੇ ਵਿਦਰੋਹ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ। ਉਹ ਲਗਭਗ 13½ ਲੱਖ ਰੁਪਏ ਸਾਲਾਨਾ ਲਗਾਨ ਵਜੋਂ ਲਾਹੌਰ ਦਰਬਾਰ ਨੂੰ ਦਿੰਦਾ ਸੀ। ਬਾਅਦ ਵਿੱਚ ਇਹ ਰਕਮ ਵਧਾ ਕੇ ਲਗਭਗ 20 ਲੱਖ ਰੁਪਏ ਸਾਲਾਨਾ ਕਰ ਦਿੱਤੀ ਗਈ। ਪਰ ਇਸ ਦੇ ਨਾਲ ਹੀ ਉਸ ਦੇ ਰਾਜ ਦਾ ਤੀਜਾ ਹਿੱਸਾ ਉਸ ਕੋਲੋਂ ਲੈ ਲਿਆ ਗਿਆ। ਸਿੱਟੇ ਵਜੋਂ ਦੀਵਾਨ ਮੂਲਰਾਜ ਨੇ ਗਵਰਨਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ। ਮਾਰਚ, 1848 ਈ. ਵਿੱਚ ਨਵੇਂ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਮੂਲਰਾਜ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਉਸ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ।
ਉਸ ਦੀ ਸਹਾਇਤਾ ਲਈ ਦੋ ਅੰਗਰੇਜ਼ ਅਫ਼ਸਰਾਂ ਐਗਨਿਊ ਅਤੇ ਐਂਡਰਸਨ ਨੂੰ ਭੇਜਿਆ ਗਿਆ। ਮੂਲਰਾਜ ਨੇ ਬਿਨਾਂ ਕਿਸੇ ਵਿਰੋਧ ਦੇ 19 ਅਪਰੈਲ, 1848 ਈ. ਨੂੰ ਕਿਲ੍ਹੇ ਦੀਆਂ ਚਾਬੀਆਂ ਕਾਹਨ ਸਿੰਘ ਦੇ ਹਵਾਲੇ ਕਰ ਦਿੱਤੀਆਂ। ਪਰ 20 ਅਪਰੈਲ ਨੂੰ ਮੂਲਰਾਜ ਦੇ ਸਿਪਾਹੀਆਂ ਨੇ ਦੋਨੋਂ ਅੰਗਰੇਜ਼ ਅਫ਼ਸਰਾਂ ਦਾ ਕਤਲ ਕਰ ਦਿੱਤਾ ਅਤੇ ਮੂਲਰਾਜ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦੀ ਅਗਵਾਈ ਕਰਨ ਲਈ ਮਜਬੂਰ ਕੀਤਾ। ਅੰਗਰੇਜ਼ਾਂ ਨੇ ਇਸ ਵਿਦਰੋਹ ਨੂੰ ਕੁਚਲਣ ਦੀ ਬਜਾਏ ਉਸ ਨੂੰ ਫੈਲਣ ਦਿੱਤਾ ਤਾਂ ਕਿ ਉਨ੍ਹਾਂ ਨੂੰ ਲਾਹੌਰ ਦਰਬਾਰ ’ਤੇ ਹਮਲਾ ਕਰਨ ਦਾ ਬਹਾਨਾ ਮਿਲ ਸਕੇ।

Exam Tips:

a) ਮੂਲਰਾਜ ਦੇ ਵਿਦਰੋਹ ਦੇ ਕਾਰਨ, ਅਸਤੀਫ਼ਾ, ਕਾਹਨ ਸਿੰਘ ਦੀ ਨਿਯੁਕਤੀ ਅਤੇ ਦੋ ਅੰਗਰੇਜ਼ ਅਫ਼ਸਰਾਂ ਦੇ ਕਤਲ ਨੂੰ ਇਸੇ ਕ੍ਰਮ ਵਿੱਚ ਲਿਖੋ।
b) ਮੁੱਖ ਮਿਤੀਆਂ ਯਾਦ ਰੱਖੋ: 19 ਅਪਰੈਲ, 1848 (ਕਿਲ੍ਹੇ ਦੀਆਂ ਚਾਬੀਆਂ) ਅਤੇ 20 ਅਪਰੈਲ, 1848 (ਕਤਲ)।

 

Question 3: ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ?

Answer:

ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ। ਉਸ ਦੀ ਲੜਕੀ ਮਹਾਰਾਜਾ ਦਲੀਪ ਸਿੰਘ ਨਾਲ ਮੰਗੀ ਹੋਈ ਸੀ। ਅੰਗਰੇਜ਼ ਇਸ ਰਿਸ਼ਤੇ ਦੇ ਵਿਰੁੱਧ ਸਨ ਕਿਉਂਕਿ ਇਸ ਨਾਲ ਸਿੱਖਾਂ ਦੀ ਰਾਜਨੀਤਿਕ ਤਾਕਤ ਵੱਧ ਜਾਣੀ ਸੀ। ਇਹ ਤਾਕਤ ਅੰਗਰੇਜ਼ਾਂ ਦੀ ਪੰਜਾਬ ਨੂੰ ਹੜੱਪਣ ਦੀ ਨੀਤੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੀ ਸੀ : ਕੈਪਟਨ ਐਬਟ ਜਿਸ ਨੂੰ ਸਰਦਾਰ ਚਤਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਸਿੱਖ ਰਾਜ ਨੂੰ ਤਬਾਹ ਕਰਨ ਦੀ ਯੋਜਨਾ ਤਿਆਰ ਕਰ ਰਿਹਾ ਸੀ। ਉਸ ਦੁਆਰਾ ਭੜਕਾਏ ਗਏ ਹਜ਼ਾਰਾ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ’ਤੇ ਹਮਲਾ ਕਰ ਦਿੱਤਾ।
ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ। ਕਰਨਲ ਕੈਨੋਰਾ ਜੋ ਕੈਪਟਨ ਐਬਟ ਨਾਲ ਮਿਲਿਆ ਹੋਇਆ ਸੀ, ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾ ਕੇ ਦੋ ਸਿੱਖ ਸਿਪਾਹੀਆਂ ਨੂੰ ਮਾਰ ਦਿੱਤਾ। ਉਸ ਸਮੇਂ ਇੱਕ ਸਿੱਖ ਸਿਪਾਹੀ ਨੇ ਅੱਗੇ ਵੱਧ ਕੇ ਆਪਣੀ ਤਲਵਾਰ ਨਾਲ ਕੈਨੋਰਾ ਦਾ ਕੰਮ ਤਮਾਮ ਕਰ ਦਿੱਤਾ। ਜਦੋਂ ਇਸ ਘਟਨਾ ਦੀ ਖ਼ਬਰ ਐਬਟ ਨੂੰ ਪਹੁੰਚੀ ਤਾਂ ਉਹ ਗੁੱਸੇ ਨਾਲ ਅੱਗ ਬਬੂਲਾ ਹੋ ਗਿਆ। ਉਸ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ।
ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖ਼ੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ।

Exam Tips:

a) ਚਤਰ ਸਿੰਘ ਹਜ਼ਾਰਾ ਦਾ ਨਾਜ਼ਿਮ ਸੀ ਅਤੇ ਉਸ ਦੀ ਲੜਕੀ ਮਹਾਰਾਜਾ ਦਲੀਪ ਸਿੰਘ ਨਾਲ ਮੰਗੀ ਹੋਈ ਸੀ, ਇਹ ਗੱਲ ਸ਼ੁਰੂ ਵਿੱਚ ਲਿਖੋ।
b) ਕੈਪਟਨ ਐਬਟ ਅਤੇ ਕਰਨਲ ਕੈਨੋਰਾ ਦੀਆਂ ਭੂਮਿਕਾਵਾਂ ਵੱਖਰੇ ਵਾਕਾਂ ਵਿੱਚ ਲਿਖੋ।

 

Question 4: ਚਿਲਿਆਂਵਾਲਾ ਦੀ ਲੜਾਈ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ। ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ ਸ਼ੇਰ ਸਿੰਘ ਦੀ ਫ਼ੌਜ ਦਾ ਮੁਕਾਬਲਾ ਕਰਨ ਲਈ ਵਧੇਰੇ ਸੈਨਿਕ ਸਹਾਇਤਾ ਪਹੁੰਚਣ ਦੀ ਉਡੀਕ ਕਰ ਰਿਹਾ ਸੀ। ਇਸੇ ਸਮੇਂ ਗਫ਼ ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਨੇ ਅਟਕ ਦੇ ਕਿਲ੍ਹੇ ਨੂੰ ਜਿੱਤ ਲਿਆ ਹੈ ਤੇ ਉਹ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ। ਅਜਿਹਾ ਹੋਣ ’ਤੇ ਅੰਗਰੇਜ਼ਾਂ ਲਈ ਭਾਰੀ ਖ਼ਤਰਾ ਪੈਦਾ ਹੋ ਸਕਦਾ ਸੀ। ਇਸ ਲਈ ਹਿਉਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਚਿਲਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ’ਤੇ ਹਮਲਾ ਬੋਲ ਦਿੱਤਾ।
ਇਸ ਘਮਸਾਣ ਦੀ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ। ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਇੰਨਾ ਭਾਰੀ ਨੁਕਸਾਨ ਹੋਇਆ ਕਿ ਇੰਗਲੈਂਡ ਵਿੱਚ ਵੀ ਹਾਹਾਕਾਰ ਮਚ ਗਈ। ਇਸ ਅਪਮਾਨਜਨਕ ਹਾਰ ਕਾਰਨ ਸੈਨਾਪਤੀ ਲਾਰਡ ਹਿਊਗ ਗਫ਼ ਦੇ ਸਨਮਾਨ ਨੂੰ ਬਹੁਤ ਧੱਕਾ ਲੱਗਿਆ। ਉਸ ਦੀ ਜਗ੍ਹਾ ਚਾਰਲਸ ਨੇਪੀਅਰ ਨੂੰ ਅੰਗਰੇਜ਼ੀ ਸੈਨਾ ਦਾ ਨਵਾਂ ਸੈਨਾਪਤੀ ਨਿਯੁਕਤ ਕਰਕੇ ਭਾਰਤ ਭੇਜਿਆ ਗਿਆ।

Exam Tips:

a) ਚਿਲਿਆਂਵਾਲਾ ਦੀ ਲੜਾਈ ਦੀ ਮਿਤੀ (13 ਜਨਵਰੀ, 1849) ਅਤੇ ਹਾਰ ਤੋਂ ਬਾਅਦ ਗਫ਼ ਦੀ ਥਾਂ ਨੇਪੀਅਰ ਦੀ ਨਿਯੁਕਤੀ ਜ਼ਰੂਰ ਲਿਖੋ।
b) ਗਫ਼ ਦੇ ਜਲਦੀ ਹਮਲਾ ਕਰਨ ਦਾ ਕਾਰਨ ਚਤਰ ਸਿੰਘ ਦੀ ਆਮਦ ਦੱਸੋ।

 

Question 5: ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ?

Answer:

ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖ਼ਰੀ ਅਤੇ ਫੈਸਲਾਕੁੰਨ ਲੜਾਈ ਸੀ। ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ। ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ। ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਭਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਕਿਉਂਕਿ ਇਸ ਲੜਾਈ ਵਿੱਚ ਦੋਹਾਂ ਪੱਖਾਂ ਵੱਲੋਂ ਤੋਪਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਗਈ ਸੀ ਇਸ ਲਈ ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਵੀ ਕਿਹਾ ਜਾਂਦਾ ਹੈ।
ਸਿੱਖਾਂ ਨੇ ਅੰਗਰੇਜ਼ਾਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ। ਪਰ ਉਨ੍ਹਾਂ ਦਾ ਗੋਲਾ-ਬਾਰੂਦ ਖ਼ਤਮ ਹੋ ਜਾਣ ਕਾਰਨ ਅੰਤ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਇਸ ਲੜਾਈ ਵਿੱਚ ਸਿੱਖਾਂ ਦਾ ਭਾਰੀ ਨੁਕਸਾਨ ਹੋਇਆ ਅਤੇ ਉਨ੍ਹਾਂ ਵਿੱਚ ਭਗਦੜ ਮਚ ਗਈ। ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਰਾਵਲਪਿੰਡੀ ਵੱਲ ਦੌੜ ਗਏ। ਅੰਗਰੇਜ਼ ਸੈਨਿਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਨੇ 10 ਮਾਰਚ ਨੂੰ ਆਪਣੇ ਹਥਿਆਰ ਸੁੱਟ ਦਿੱਤੇ। ਬਾਕੀ ਸੈਨਿਕਾਂ ਨੇ 14 ਮਾਰਚ ਨੂੰ ਅੰਗਰੇਜ਼ਾਂ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ। ਇਸ ਲੜਾਈ ਵਿੱਚ ਜਿੱਤ ਤੋਂ ਬਾਅਦ ਅੰਗਰੇਜ਼ਾਂ ਨੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ।
ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਅੰਤ ਹੋ ਗਿਆ।

Exam Tips:

a) ਗੁਜਰਾਤ ਦੀ ਲੜਾਈ ਨੂੰ ‘ਤੋਪਾਂ ਦੀ ਲੜਾਈ’ ਕਹਿਣ ਦਾ ਕਾਰਨ ਅਤੇ ਮਿਤੀ (21 ਫ਼ਰਵਰੀ, 1849) ਜ਼ਰੂਰ ਲਿਖੋ।
b) ਹਥਿਆਰ ਸੁੱਟਣ ਤੋਂ ਬਾਅਦ 29 ਮਾਰਚ, 1849 ਨੂੰ ਪੰਜਾਬ ਦੇ ਮਿਲਾਏ ਜਾਣ ਨਾਲ ਉੱਤਰ ਸਮਾਪਤ ਕਰੋ।

 

Question 6: ਦੂਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ?

Answer:

ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ। ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ- ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਗਿਆ। ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ। ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ। ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।
ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ। ਦੀਵਾਨ ਮੂਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ – ਦੀਵਾਨ ਮੂਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇ ਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ। ਪਰ ਉਸ ਦੀ 11 ਅਗਸਤ, 1851 ਈ. ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ। ਭਾਈ ਮਹਾਰਾਜ ਸਿੰਘ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ। ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ।
ਉਨ੍ਹਾਂ ਨੂੰ ਪਹਿਲਾਂ ਅਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ। 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ। ਪੰਜਾਬ ਲਈ ਨਵਾਂ ਰਾਜ ਪ੍ਰਬੰਧ – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ। ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ। ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ। ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ – ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ। ਇਸ ਕਾਰਨ ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ।

Exam Tips:

a) ਛੇ ਪ੍ਰਭਾਵ ਸਿਰਲੇਖਾਂ ਸਮੇਤ ਅੰਕਿਤ ਕਰਕੇ ਲਿਖੋ, ਜਿਵੇਂ ਸਾਮਰਾਜ ਦਾ ਅੰਤ, ਫ਼ੌਜ ਦਾ ਭੰਗ ਹੋਣਾ ਅਤੇ ਨਵਾਂ ਰਾਜ ਪ੍ਰਬੰਧ।
b) ਪ੍ਰਸ਼ਾਸਨਿਕ ਬੋਰਡ ਦੇ ਕਾਲ (1849 ਤੋਂ 1853) ਦਾ ਜ਼ਿਕਰ ਕਰੋ।

 

Question 7: ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ? ਆਪਣੇ ਪੱਖ ਵਿੱਚ ਦਲੀਲਾਂ ਦਿਓ?

Answer:

ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਨਿਆਂਸੰਗਤ ਨਹੀਂ ਸੀ।
1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ – ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ। ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ। ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ। ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗ਼ਾਵਤ ਲਈ ਭੜਕਾਇਆ। ਸਿੱਟੇ ਵਜੋਂ ਸਿੱਖਾਂ ਨੂੰ ਬਗ਼ਾਵਤ ਲਈ ਮਜਬੂਰ ਹੋਣਾ ਪਿਆ।
2. ਬਗ਼ਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ – ਜਦੋਂ ਮੁਲਤਾਨ ਵਿਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ’ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ। ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇਕ ਡੂੰਘੀ ਰਾਜਸੀ ਚਾਲ ਸੀ। ਇਸ ਕਾਰਨ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ।
3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ। ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ। ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ।
4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ। ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ। ਉਸ ਨੇ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗ਼ਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ
5. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ। ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ। ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ। ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
6. ਪੰਜਾਬ ’ਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ – ਪੰਜਾਬ ’ਤੇ ਅੰਗਰੇਜ਼ਾਂ ਦਾ ਕਬਜ਼ਾ ਇੱਕ ਘੋਰ ਵਿਸ਼ਵਾਸਘਾਤ ਸੀ। 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ਾਂ ਦੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੇ ਹਾਲਾਤਾਂ ਲਈ ਪੂਰੀ ਤਰ੍ਹਾਂ ਮਹਾਰਾਜਾ ਦਲੀਪ ਸਿੰਘ ਨੂੰ ਦੋਸ਼ੀ ਠਹਿਰਾਇਆ।

Exam Tips:

a) ਉੱਤਰ ਵਿੱਚ ਦਲੀਲਾਂ ਇੱਕ-ਇੱਕ ਕਰਕੇ ਅੰਕਿਤ ਕਰੋ ਅਤੇ ਹਰ ਦਲੀਲ ਦੇ ਨਾਲ ਇੱਕ ਠੋਸ ਤੱਥ ਦਿਓ।
b) ਭੈਰੋਵਾਲ ਦੀ ਸੰਧੀ (1846) ਅਧੀਨ ਅੰਗਰੇਜ਼ਾਂ ਦੀ ਜ਼ਿੰਮੇਵਾਰੀ ਵਾਲੀ ਗੱਲ ਜ਼ਰੂਰ ਲਿਖੋ।

 

Question 8: ਡਲਹੌਜ਼ੀ ਦੇ ਇਸ ਪੱਖ ਵਿੱਚ ਕੋਈ ਛੇ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ।

Answer:

1. ਸਿੱਖਾਂ ਨੇ ਆਪਣੀਆਂ ਸ਼ਰਤਾਂ ਨੂੰ ਤੋੜਿਆ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ। ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ। ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ। ਲਾਰਡ ਡਲਹੌਜ਼ੀ ਨੇ ਦੀਵਾਨ ਮੂਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ। ਇਸ ਤਰ੍ਹਾਂ ਵਿਗੜ ਰਹੇ ਹਾਲਾਤ ’ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ।
2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ। ਇਸ ਕਾਰਨ ਬ੍ਰਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਰੰਤੂ ਉਸ ਦਾ ਇਹ ਵਿਚਾਰ ਗ਼ਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ। ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ।
3. ਕਰਜ਼ੇ ਦੀ ਅਦਾਇਗੀ ਨਾ ਕਰਨਾ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ। ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ। ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ।
4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪ੍ਰਾਂਤ ਨਹੀਂ ਹੈ। ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ। ਇਨ੍ਹਾਂ ਕਾਰਨਾਂ ਕਰਕੇ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ।
5. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ – ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ। ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿਚ ਵੀ ਪੈ ਸਕਦਾ ਸੀ। ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ।
6. ਪੰਜਾਬ ਦੇ ਲੋਕਾਂ ਲਈ ਚੰਗਾ – ਲਾਰਡ ਡਲਹੌਜ਼ੀ ਦੇ ਪੰਜਾਬ ਉੱਤੇ ਕਬਜ਼ਾ ਕਰਨ ਦੇ ਪੱਖ ਵਿੱਚ ਇੱਕ ਦਲੀਲ ਇਹ ਦਿੱਤੀ ਜਾਂਦੀ ਹੈ ਕਿ ਅਜਿਹਾ ਕਰ ਕੇ ਉਸ ਨੇ ਪੰਜਾਬ ਦੇ ਲੋਕਾਂ ਲਈ ਇੱਕ ਚੰਗਾ ਕੰਮ ਕੀਤਾ। ਅਜਿਹਾ ਕਰਕੇ ਉਨ੍ਹਾਂ ਨੇ ਪੰਜਾਬ ਵਿੱਚ ਫ਼ੈਲੀ ਬਦਅਮਨੀ ਨੂੰ ਦੂਰ ਕੀਤਾ। ਪ੍ਰਸ਼ਾਸਨ ਵਿੱਚ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ। ਇਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ।

Exam Tips:

a) ਇਹ ਪ੍ਰਸ਼ਨ ਪੱਖ ਵਿੱਚ ਦਲੀਲਾਂ ਮੰਗਦਾ ਹੈ, ਇਸ ਲਈ ਵਿਰੁੱਧ ਦਲੀਲਾਂ ਨਾ ਲਿਖੋ।
b) ਛੇ ਦਲੀਲਾਂ ਯਾਦ ਰੱਖੋ: ਸ਼ਰਤਾਂ ਤੋੜਨਾ, ਮੱਧਵਰਤੀ ਰਾਜ ਨਾ ਰਹਿਣਾ, ਕਰਜ਼ੇ ਦੀ ਅਦਾਇਗੀ ਨਾ ਹੋਣਾ, ਲਾਭਦਾਇਕ ਹੋਣਾ, ਜ਼ਰੂਰੀ ਹੋਣਾ ਅਤੇ ਲੋਕਾਂ ਦਾ ਭਲਾ।

 

Question 9: ਮਹਾਰਾਜਾ ਦਲੀਪ ਸਿੰਘ ’ਤੇ ਇੱਕ ਨੋਟ ਲਿਖੋ।

Answer:

ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ 15 ਸਤੰਬਰ, 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ। ਉਸ ਸਮੇਂ ਉਸ ਦੀ ਉਮਰ ਕੇਵਲ 5 ਸਾਲ ਸੀ। ਇਸ ਲਈ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪ੍ਰਸਤ ਬਣਾਇਆ ਗਿਆ ਸੀ। ਮਹਾਰਾਜਾ ਦਲੀਪ ਸਿੰਘ ਨੇ ਰਾਜ ਦਾ ਪ੍ਰਸ਼ਾਸਨ ਚਲਾਉਣ ਲਈ ਹੀਰਾ ਸਿੰਘ ਨੂੰ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ। ਭਾਵੇਂ ਉਹ ਬੜਾ ਸਿਆਣਾ ਸੀ ਪਰ ਉਸ ਨੇ ਪੰਡਤ ਜੱਲਾ ਨੂੰ ਮੁਸ਼ੀਰ-ਏ-ਖ਼ਾਸ ਦੇ ਅਹੁਦੇ ’ਤੇ ਨਿਯੁਕਤ ਕਰਕੇ ਬਹੁਤ ਸਾਰੇ ਰਾਜ ਦਰਬਾਰੀਆਂ ਨੂੰ ਨਾਰਾਜ਼ ਕਰ ਲਿਆ ਸੀ।
1844 ਈ. ਵਿੱਚ ਹੀਰਾ ਸਿੰਘ ਦੇ ਕਤਲ ਤੋਂ ਬਾਅਦ ਜਵਾਹਰ ਸਿੰਘ ਰਾਜ ਦਾ ਨਵਾਂ ਪ੍ਰਧਾਨ ਮੰਤਰੀ ਬਣਿਆ ਪਰ ਉਹ ਬੜਾ ਹਠੀ ਅਤੇ ਅਯੋਗ ਸੀ। ਉਸ ਨੂੰ ਸਤੰਬਰ, 1845 ਈ. ਵਿੱਚ ਕੰਵਰ ਪਿਸ਼ੌਰਾ ਸਿੰਘ ਦੇ ਕਤਲ ਕਾਰਨ ਸੈਨਿਕਾਂ ਨੇ ਮੌਤ ਦੀ ਸਜ਼ਾ ਦੇ ਦਿੱਤੀ ਸੀ। ਉਸ ਤੋਂ ਬਾਅਦ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ। ਉਹ ਪਹਿਲਾਂ ਹੀ ਅੰਗਰੇਜ਼ਾਂ ਨਾਲ ਮਿਲਿਆ ਹੋਇਆ ਸੀ। ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਅਤੇ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ।
22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ।

Exam Tips:

a) ਦਲੀਪ ਸਿੰਘ ਦੇ ਗੱਦੀ ’ਤੇ ਬੈਠਣ ਦੀ ਮਿਤੀ (15 ਸਤੰਬਰ, 1843) ਅਤੇ ਮੌਤ ਦਾ ਸਥਾਨ ਅਤੇ ਸਾਲ (ਪੈਰਿਸ, 1893) ਲਿਖੋ।
b) ਪ੍ਰਧਾਨ ਮੰਤਰੀਆਂ ਦੇ ਨਾਂ ਕ੍ਰਮ ਅਨੁਸਾਰ ਲਿਖੋ।

 

Question 10: ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ਤੇ ਇੱਕ ਨੋਟ ਲਿਖੋ।

Answer:

ਮਹਾਰਾਣੀ ਜਿੰਦਾਂ, ਮਹਾਰਾਜਾ ਦਲੀਪ ਸਿੰਘ ਦੀ ਮਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ। ਜਦੋਂ 15 ਸਤੰਬਰ, 1843 ਈ. ਨੂੰ ਦਲੀਪ ਸਿੰਘ ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਾਇਆ ਗਿਆ ਤਾਂ ਮਹਾਰਾਣੀ ਜਿੰਦਾਂ ਨੂੰ ਉਸ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ। ਕਿਉਂਕਿ ਮਹਾਰਾਣੀ ਜਿੰਦਾਂ ਪੰਜਾਬ ਰਾਜ ਨੂੰ ਆਜ਼ਾਦ ਕਾਇਮ ਰੱਖਣਾ ਚਾਹੁੰਦੀ ਸੀ ਇਸ ਲਈ ਉਹ ਅੰਗਰੇਜ਼ਾਂ ਦੀਆਂ ਅੱਖਾਂ ਵਿੱਚ ਬਹੁਤ ਰੜਕਦੀ ਸੀ। ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਲਾਹੌਰ ਦਰਬਾਰ ਨਾਲ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ ਅਤੇ ਉਸ ਦੀ ਡੇਢ ਲੱਖ ਰੁਪਿਆ ਸਾਲਾਨਾ ਪੈਨਸ਼ਨ ਨਿਯਤ ਕਰ ਦਿੱਤੀ ਗਈ।
ਅਗਸਤ, 1847 ਈ. ਵਿੱਚ ਅੰਗਰੇਜ਼ਾਂ ਨੇ ਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ। ਮਈ, 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ ਗਿਆ। ਜੇਲ੍ਹ ਵਿੱਚ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਸੀ। ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ। 1861 ਈ. ਵਿੱਚ ਜਦੋਂ ਮਹਾਰਾਜਾ ਦਲੀਪ ਸਿੰਘ ਇੰਗਲੈਂਡ ਤੋਂ ਭਾਰਤ ਆਇਆ ਤਾਂ ਮਹਾਰਾਣੀ ਜਿੰਦਾਂ ਉਸ ਨੂੰ ਮਿਲਣ ਲਈ ਨੇਪਾਲ ਤੋਂ ਆਈ। ਮਹਾਰਾਜਾ ਦਲੀਪ ਸਿੰਘ ਆਪਣੀ ਮਾਂ ਨੂੰ ਆਪਣੇ ਨਾਲ ਹੀ ਇੰਗਲੈਂਡ ਲੈ ਗਿਆ।
ਇੱਥੇ ਅੰਗਰੇਜ਼ਾਂ ਨੇ ਦੋਹਾਂ ਨੂੰ ਇਕੱਠੇ ਨਾ ਰਹਿਣ ਦਿੱਤਾ। ਅੰਤ 1 ਅਗਸਤ, 1863 ਈ. ਨੂੰ ਉਹ ਇਸ ਸੰਸਾਰ ਤੋਂ ਚਲ ਵਸੀ।

Exam Tips:

a) ਜਿੰਦਾਂ ਨਾਲ ਹੋਈਆਂ ਘਟਨਾਵਾਂ ਸਾਲ ਅਨੁਸਾਰ ਲਿਖੋ: 1846, 1847, 1848, 1849 ਅਤੇ 1861।
b) ਉਸ ਦੀ ਮੌਤ ਦੀ ਮਿਤੀ (1 ਅਗਸਤ, 1863) ਜ਼ਰੂਰ ਲਿਖੋ।

 

Question 11: ਭਾਈ ਮਹਾਰਾਜ ਸਿੰਘ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ। 1845 ਈ. ਵਿੱਚ ਉਹ ਭਾਈ ਬੀਰ ਸਿੰਘ ਦੀ ਮੌਤ ਤੋਂ ਬਾਅਦ ਗੱਦੀ ’ਤੇ ਬੈਠੇ। ਉਹ ਪੰਜਾਬ ਦੀ ਸੁਤੰਤਰਤਾ ਨੂੰ ਬਣਾਈ ਰੱਖਣ ਦੇ ਹੱਕ ਵਿੱਚ ਸਨ। ਇਸ ਉਦੇਸ਼ ਨਾਲ ਉਨ੍ਹਾਂ ਨੇ ਪਿੰਡ-ਪਿੰਡ ਵਿੱਚ ਜਾ ਕੇ ਅੰਗਰੇਜ਼ੀ ਸਰਕਾਰ ਦੇ ਵਿਰੁੱਧ ਪ੍ਰਚਾਰ ਕਰਨਾ ਸ਼ੁਰੂ ਕੀਤਾ। ਸਿੱਟੇ ਵਜੋਂ ਸਰਕਾਰ ਨੇ ਉਨ੍ਹਾਂ ਦੀ ਸੰਪੱਤੀ ਜ਼ਬਤ ਕਰ ਲਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਾਉਣ ਵਾਲੇ ਨੂੰ 10,000 ਰੁਪਏ ਇਨਾਮ ਦੇਣ ਦੀ ਘੋਸ਼ਣਾ ਕੀਤੀ। ਇਸ ਦੇ ਬਾਵਜੂਦ ਭਾਈ ਮਹਾਰਾਜ ਸਿੰਘ ਨਿਡਰ ਹੋ ਕੇ ਆਪਣਾ ਪ੍ਰਚਾਰ ਕਰਦੇ ਰਹੇ।
ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੂਲਰਾਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ। ਉਹ ਗੁਜਰਾਤ ਦੀ ਲੜਾਈ ਤੋਂ ਬਾਅਦ ਸਿੱਖ ਫ਼ੌਜਾਂ ਦੁਆਰਾ ਅੰਗਰੇਜ਼ਾਂ ਅੱਗੇ ਹਥਿਆਰ ਸੁੱਟਣ ਦੇ ਹੱਕ ਵਿੱਚ ਨਹੀਂ ਸਨ। ਅਜਿਹਾ ਹੋਣ ’ਤੇ ਉਹ ਜੰਮੂ ਚਲੇ ਗਏ। ਉਨ੍ਹਾਂ ਨੇ ਕਾਬਲ ਦੇ ਸ਼ਾਸਕ ਨਾਲ ਮਿਲ ਕੇ 3 ਜਨਵਰੀ, 1850 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦੀ ਇੱਕ ਯੋਜਨਾ ਬਣਾਈ।
ਇਸ ਯੋਜਨਾ ਬਾਰੇ ਸਰਕਾਰ ਨੂੰ ਪਹਿਲਾਂ ਹੀ ਪਤਾ ਚਲ ਗਿਆ। ਸਿੱਟੇ ਵਜੋਂ ਉਸ ਨੇ ਭਾਈ ਮਹਾਰਾਜ ਸਿੰਘ ਨੂੰ 28 ਦਸੰਬਰ, 1849 ਈ. ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਪਹਿਲਾਂ ਕਲਕੱਤਾ ਅਤੇ ਬਾਅਦ ਵਿੱਚ ਸਿੰਘਾਪੁਰ ਜੇਲ੍ਹ ਵਿੱਚ ਰੱਖਿਆ ਗਿਆ। ਇੱਥੇ ਉਨ੍ਹਾਂ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ।

Exam Tips:

a) ਭਾਈ ਮਹਾਰਾਜ ਸਿੰਘ ਦੀ ਗ੍ਰਿਫ਼ਤਾਰੀ (28 ਦਸੰਬਰ, 1849) ਅਤੇ ਮੌਤ (5 ਜੁਲਾਈ, 1856) ਦੀਆਂ ਮਿਤੀਆਂ ਵੱਖਰੀਆਂ ਯਾਦ ਰੱਖੋ।
b) ਗੁਜਰਾਤ ਦੀ ਲੜਾਈ ਤੋਂ ਬਾਅਦ ਹਥਿਆਰ ਸੁੱਟਣ ਦਾ ਉਨ੍ਹਾਂ ਵੱਲੋਂ ਵਿਰੋਧ ਜ਼ਰੂਰ ਲਿਖੋ।

 

ਨਿਬੰਧਾਤਮਕ ਪ੍ਰਸ਼ਨ

ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨ

Question 1: ਉਨ੍ਹਾਂ ਪਰਿਸਥਿਤੀਆਂ ਦਾ ਵਰਣਨ ਕਰੋ ਜਿਨ੍ਹਾਂ ਕਰਕੇ ਦੂਜਾ ਐਂਗਲੋ-ਸਿੱਖ ਯੁੱਧ ਹੋਇਆ। ਇਸ ਯੁੱਧ ਲਈ ਅੰਗਰੇਜ਼ ਕਿੱਥੋਂ ਤਕ ਜ਼ਿੰਮੇਵਾਰ ਸਨ?

Answer:

ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ। ਇਸ ਦਾ ਨਤੀਜਾ ਦੂਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ। ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ।
1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ। ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ। ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ’ਤੇ ਪੂਰਾ ਵਿਸ਼ਵਾਸ ਸੀ। ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ।
2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਊ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ। ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ। ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ।
3. ਸਿੱਖ ਸੈਨਿਕਾਂ ਵਿੱਚ ਰੋਸ – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ। ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ। ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ।
4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ। ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ। ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ। 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ। 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ। ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ।
5. ਦੀਵਾਨ ਮੂਲਰਾਜ ਦਾ ਵਿਦਰੋਹ – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ। ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੂਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ। 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ। ਮੂਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਊ ਅਤੇ ਐਂਡਰਸਨ ’ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ। ਇਸ ਕਾਰਨ ਦੀਵਾਨ ਮੂਲਰਾਜ ਦਾ ਖ਼ੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ। ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼ ਵਿੱਚ ਸੀ। ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ। ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ, “ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ।”
6. ਚਤਰ ਸਿੰਘ ਦਾ ਵਿਦਰੋਹ – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ। ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ। ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ। ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ। ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ।
7. ਸ਼ੇਰ ਸਿੰਘ ਦਾ ਵਿਦਰੋਹ – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ। ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ। ਉਸ ਦੀ ਅਪੀਲ ’ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ।
8. ਲਾਰਡ ਡਲਹੌਜ਼ੀ ਦੀ ਨੀਤੀ – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ। ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ। ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ। ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ। ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ। ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ। ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ।

Exam Tips:

a) ਉੱਤਰ ਵਿੱਚ ਪਹਿਲਾਂ ਪਿਛੋਕੜ, ਫਿਰ ਅੱਠ ਕਾਰਨ ਸਿਰਲੇਖਾਂ ਸਮੇਤ ਲਿਖੋ ਅਤੇ ਅੰਤ ਵਿੱਚ ਅੰਗਰੇਜ਼ਾਂ ਦੀ ਜ਼ਿੰਮੇਵਾਰੀ ’ਤੇ ਇੱਕ ਸਿੱਟਾ ਦਿਓ।
b) ਤਿੰਨ ਵਿਦਰੋਹਾਂ (ਮੂਲਰਾਜ, ਚਤਰ ਸਿੰਘ, ਸ਼ੇਰ ਸਿੰਘ) ਦੀਆਂ ਮਿਤੀਆਂ ਅਲੱਗ-ਅਲੱਗ ਯਾਦ ਰੱਖੋ।

 

ਯੁੱਧ ਦੀਆਂ ਘਟਨਾਵਾਂ

Question 2: ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਦੂਜੇ ਯੁੱਧ ਦੀਆਂ ਘਟਨਾਵਾਂ ਦਾ ਸੰਖੇਪ ਵਰਣਨ ਕਰੋ।

Answer:

ਅੰਗਰੇਜ਼ਾਂ ਦੀਆਂ ਚਲਾਕ ਨੀਤੀਆਂ ਨੇ ਅੰਗਰੇਜ਼-ਸਿੱਖ ਸੰਬੰਧਾਂ ਨੂੰ ਇੱਕ ਹੋਰ ਯੁੱਧ ਦੇ ਨੇੜੇ ਲਿਆ ਖੜਾ ਕੀਤਾ। ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੂੰ ਦੇਖਦੇ ਹੋਏ ਲਾਰਡ ਡਲਹੌਜ਼ੀ ਨੇ ਲਾਰਡ ਹਿਊਗ ਗਫ਼ ਨੂੰ ਸਿੱਖਾਂ ਨੂੰ ਕੁਚਲਣ ਲਈ ਭੇਜਿਆ। ਸਿੱਟੇ ਵਜੋਂ ਦੂਜਾ ਐਂਗਲੋ-ਸਿੱਖ ਯੁੱਧ ਸ਼ੁਰੂ ਹੋ ਗਿਆ। ਇਸ ਯੁੱਧ ਦੀਆਂ ਮੁੱਖ ਘਟਨਾਵਾਂ ਹੇਠ ਲਿਖੀਆਂ ਸਨ।
1. ਰਾਮਨਗਰ ਦੀ ਲੜਾਈ – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ’ਤੇ ਹੋਈ। ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ। ਉਸ ਅਧੀਨ 20,000 ਸੈਨਿਕ ਸਨ। ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ ਅਤੇ ਉਸ ਅਧੀਨ 15,000 ਸੈਨਿਕ ਸਨ। ਸਿੱਖਾਂ ਦੇ ਹਮਲੇ ਨੇ ਅੰਗਰੇਜ਼ਾਂ ਦੇ ਛੱਕੇ ਛੁਡਾ ਦਿੱਤੇ। ਇਸ ਲੜਾਈ ਤੋਂ ਹਿਊਗ ਗਫ਼ ਨੂੰ ਪਤਾ ਲੱਗ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਆਸਾਨ ਨਹੀਂ ਹੈ।
2. ਚਿਲਿਆਂਵਾਲਾ ਦੀ ਲੜਾਈ – ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ। ਇਹ 13 ਜਨਵਰੀ, 1849 ਈ. ਨੂੰ ਲੜੀ ਗਈ ਸੀ। ਜਦੋਂ ਗਫ਼ ਨੂੰ ਇਹ ਖ਼ਬਰ ਮਿਲੀ ਕਿ ਸਰਦਾਰ ਚਤਰ ਸਿੰਘ ਆਪਣੇ ਸੈਨਿਕਾਂ ਸਮੇਤ ਸ਼ੇਰ ਸਿੰਘ ਦੀ ਸਹਾਇਤਾ ਲਈ ਪਹੁੰਚ ਰਿਹਾ ਹੈ ਤਾਂ ਉਸ ਨੇ 13 ਜਨਵਰੀ ਨੂੰ ਸ਼ੇਰ ਸਿੰਘ ਦੇ ਸੈਨਿਕਾਂ ’ਤੇ ਹਮਲਾ ਕਰ ਦਿੱਤਾ। ਇਹ ਲੜਾਈ ਬਹੁਤ ਭਿਆਨਕ ਸੀ। ਇਸ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੇ 695 ਸੈਨਿਕ ਜਿਨ੍ਹਾਂ ਵਿੱਚ 132 ਅਫ਼ਸਰ ਵੀ ਮਾਰੇ ਗਏ। ਅੰਗਰੇਜ਼ਾਂ ਦੀਆਂ 4 ਤੋਪਾਂ ਵੀ ਸਿੱਖਾਂ ਦੇ ਹੱਥ ਆ ਗਈਆਂ। ਸੀਤਾ ਰਾਮ ਕੋਹਲੀ ਦੇ ਅਨੁਸਾਰ, “ਜਦੋਂ ਦਾ ਭਾਰਤ ਉੱਤੇ ਅੰਗਰੇਜ਼ਾਂ ਨੇ ਕਬਜ਼ਾ ਕੀਤਾ ਸੀ ਚਿਲਿਆਂਵਾਲਾ ਦੀ ਲੜਾਈ ਵਿੱਚ ਇਹ ਉਨ੍ਹਾਂ ਦੀ ਸਭ ਤੋਂ ਭੈੜੀ ਹਾਰ ਸੀ।” 1 ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੇ ਹੋਏ ਭਾਰੀ ਵਿਨਾਸ਼ ਕਾਰਨ ਇੰਗਲੈਂਡ ਦੇ ਲੋਕਾਂ ਵਿੱਚ ਹਾਹਾਕਾਰ ਮਚ ਗਈ। ਇਸ ਕਾਰਨ ਲਾਰਡ ਹਿਊਗ ਗਫ਼ ਨੂੰ ਬਦਲ ਕੇ ਸਰ ਚਾਰਲਸ ਨੇਪੀਅਰ ਨੂੰ ਮੁੱਖ ਸੈਨਾਪਤੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ।
3. ਮੁਲਤਾਨ ਦੀ ਲੜਾਈ – ਮੁਲਤਾਨ ਵਿਖੇ ਦੀਵਾਨ ਮੂਲਰਾਜ ਦੇ ਵਿਦਰੋਹ ਕਰਨ ਤੋਂ ਬਾਅਦ ਸ਼ੇਰ ਸਿੰਘ ਉਸ ਨਾਲ ਆ ਰਲਿਆ ਸੀ। ਅੰਗਰੇਜ਼ਾਂ ਨੇ ਇੱਕ ਚਾਲ ਚੱਲੀ। ਉਨ੍ਹਾਂ ਨੇ ਜਾਅਲੀ ਚਿੱਠੀਆਂ ਲਿਖ ਕੇ ਮੂਲਰਾਜ ਅਤੇ ਸ਼ੇਰ ਸਿੰਘ ਵਿਚਕਾਰ ਗ਼ਲਤ-ਫਹਿਮੀ ਪੈਦਾ ਕਰ ਦਿੱਤੀ। ਸਿੱਟੇ ਵਜੋਂ ਸ਼ੇਰ ਸਿੰਘ ਨੇ ਮੂਲਰਾਜ ਦਾ ਸਾਥ ਛੱਡ ਦਿੱਤਾ। ਦਸੰਬਰ, 1848 ਈ. ਵਿੱਚ ਜਨਰਲ ਵਿਸ਼ ਨੇ ਮੂਲਰਾਜ ਦੇ ਕਿਲ੍ਹੇ ਨੂੰ ਘੇਰਾ ਪਾ ਲਿਆ। ਅੰਗਰੇਜ਼ਾਂ ਵੱਲੋਂ ਸੁੱਟਿਆ ਇੱਕ ਗੋਲਾ ਅੰਦਰ ਪਏ ਬਾਰੂਦ ’ਤੇ ਆਣ ਡਿੱਗਾ। ਇਸ ਕਾਰਨ ਬਹੁਤ ਸਾਰਾ ਬਾਰੂਦ ਨਸ਼ਟ ਹੋ ਗਿਆ ਅਤੇ ਮੂਲਰਾਜ ਦੇ 500 ਸੈਨਿਕ ਵੀ ਮਾਰੇ ਗਏ। ਇਸ ਭਾਰੀ ਨੁਕਸਾਨ ਕਾਰਨ ਮੂਲਰਾਜ ਲਈ ਮੁਕਾਬਲੇ ਨੂੰ ਜਾਰੀ ਰੱਖਣਾ ਬੜਾ ਔਖਾ ਹੋ ਗਿਆ। ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਮੂਲਰਾਜ ਨੇ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ। ਮੁਲਤਾਨ ਦੀ ਇਸ ਜਿੱਤ ਨਾਲ ਚਿਲਿਆਂਵਾਲਾ ਵਿੱਚ ਅੰਗਰੇਜ਼ਾਂ ਦੀ ਜੋ ਹੱਤਕ ਹੋਈ ਸੀ, ਉਸ ਦੀ ਕਾਫ਼ੀ ਹੱਦ ਤਕ ਪੂਰਤੀ ਹੋ ਗਈ।
4. ਗੁਜਰਾਤ ਦੀ ਲੜਾਈ – ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸੀ। ਇਸ ਲੜਾਈ ਵਿੱਚ ਚਤਰ ਸਿੰਘ ਅਤੇ ਭਾਈ ਮਹਾਰਾਜ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਗਏ। ਅਫ਼ਗਾਨਿਸਤਾਨ ਦੇ ਬਾਦਸ਼ਾਹ ਦੋਸਤ ਮੁਹੰਮਦ ਖ਼ਾਂ ਨੇ ਵੀ ਸਿੱਖਾਂ ਦੀ ਸਹਾਇਤਾ ਲਈ 3,000 ਘੋੜਸਵਾਰ ਸੈਨਾ ਭੇਜੀ ਸੀ। ਸਿੱਖਾਂ ਦੀ ਕੁਲ ਫ਼ੌਜ 40,000 ਸੀ। ਦੂਜੇ ਪਾਸੇ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਹੀ ਕਰ ਰਿਹਾ ਸੀ। ਅੰਗਰੇਜ਼ਾਂ ਕੋਲ 68,000 ਸੈਨਿਕ ਸਨ। ਇਸ ਲੜਾਈ ਵਿੱਚ ਦੋਹਾਂ ਪਾਸਿਆਂ ਤੋਂ ਤੋਪਾਂ ਦੀ ਕਾਫ਼ੀ ਵਰਤੋਂ ਕੀਤੀ ਗਈ ਸੀ। ਇਸ ਲਈ ਇਹ ਲੜਾਈ ਇਤਿਹਾਸ ਵਿੱਚ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ। ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ। ਸਿੱਖਾਂ ਦੀਆਂ ਤੋਪਾਂ ਦਾ ਬਾਰੂਦ ਛੇਤੀ ਮੁੱਕ ਗਿਆ। ਸਿੱਟੇ ਵਜੋਂ ਅੰਗਰੇਜ਼ਾਂ ਨੇ ਆਪਣੀਆਂ ਤੋਪਾਂ ਨਾਲ ਸਿੱਖ ਸੈਨਾ ’ਤੇ ਜ਼ਬਰਦਸਤ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਸਿੱਖ ਸੈਨਾ ਦਾ ਭਾਰੀ ਨੁਕਸਾਨ ਹੋਇਆ। ਉਨ੍ਹਾਂ ਦੇ 3,000 ਤੋਂ 5,000 ਤਕ ਸੈਨਿਕ ਇਸ ਲੜਾਈ ਵਿੱਚ ਮਾਰੇ ਗਏ। ਇਸ ਲੜਾਈ ਤੋਂ ਬਾਅਦ ਸਿੱਖ ਸੈਨਿਕਾਂ ਵਿੱਚ ਭਗਦੜ ਮੱਚ ਗਈ। 10 ਮਾਰਚ, 1849 ਈ. ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਰਾਵਲਪਿੰਡੀ ਦੇ ਨੇੜੇ ਜਨਰਲ ਗਿਲਬਰਟ ਅੱਗੇ ਆਪਣੇ ਹਥਿਆਰ ਸੁੱਟ ਦਿੱਤੇ। ਇੱਕ ਪ੍ਰਸਿੱਧ ਇਤਿਹਾਸਕਾਰ ਪਤਵੰਤ ਸਿੰਘ ਦੇ ਅਨੁਸਾਰ, “ਇਸ ਤਰ੍ਹਾਂ ਦੂਜੇ ਐਂਗਲੋ-ਸਿੱਖ ਯੁੱਧ ਦਾ ਅੰਤ ਹੋਇਆ ਅਤੇ ਇਸ ਦੇ ਨਾਲ ਹੀ ਰਣਜੀਤ ਸਿੰਘ ਦੇ ਗੌਰਵਮਈ ਸਾਮਰਾਜ ’ਤੇ ਪਰਦਾ ਪੈ ਗਿਆ।”

Exam Tips:

a) ਲੜਾਈਆਂ ਇਸ ਕ੍ਰਮ ਵਿੱਚ ਲਿਖੋ: ਰਾਮਨਗਰ, ਚਿਲਿਆਂਵਾਲਾ, ਮੁਲਤਾਨ, ਗੁਜਰਾਤ।
b) ਹਰ ਲੜਾਈ ਦੀ ਮਿਤੀ ਅਤੇ ਸੈਨਾਪਤੀ ਦਾ ਨਾਂ ਨਾਲ ਲਿਖੋ।
c) ਮੁਲਤਾਨ ਦੇ ਸਮਰਪਣ ਦੀ ਮਿਤੀ 22 ਜਨਵਰੀ, 1849 ਹੈ।

 

ਯੁੱਧ ਦੇ ਸਿੱਟੇ

Question 3: ਦੂਸਰੇ ਐਂਗਲੋ-ਸਿੱਖ ਯੁੱਧ ਦੇ ਮੁੱਖ ਸਿੱਟਿਆਂ ਦਾ ਵਰਣਨ ਕਰੋ।

Answer:

ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ। ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ
1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ। ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ। ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ। ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ। ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ। ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ। 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ।
2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ। ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ।
3. ਦੀਵਾਨ ਮੂਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ – ਦੀਵਾਨ ਮੂਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇ ਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ। ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ। ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ।
4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ। 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ।
5. ਪੰਜਾਬ ਲਈ ਨਵਾਂ ਰਾਜ ਪ੍ਰਬੰਧ – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ। ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ। ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ। ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ। ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ। ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ। ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ। ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ। ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ। ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ। ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ। ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ। ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ – ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ। ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ।

Exam Tips:

a) ਛੇ ਸਿੱਟੇ ਸਿਰਲੇਖਾਂ ਸਮੇਤ ਅੰਕਿਤ ਕਰਕੇ ਲਿਖੋ ਅਤੇ ਸਿੱਟਾ ਕੱਢਣ ਵਾਲਾ ਛੋਟਾ ਪੈਰਾ ਅੰਤ ਵਿੱਚ ਜੋੜੋ।
b) ਕੋਹਿਨੂਰ ਹੀਰਾ ਰਾਣੀ ਵਿਕਟੋਰੀਆ ਨੂੰ ਭੇਂਟ ਕੀਤੇ ਜਾਣ ਦਾ ਜ਼ਿਕਰ ਜ਼ਰੂਰ ਕਰੋ।

 

Question 4: ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਹੋਏ ਦੂਸਰੇ ਯੁੱਧ ਦੇ ਕਾਰਨ ਅਤੇ ਸਿੱਟੇ ਬਿਆਨ ਕਰੋ।

Answer:

ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਅੰਗਰੇਜ਼ਾਂ ਦੀ ਜਿੱਤ ਹੋਈ ਅਤੇ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਅੰਗਰੇਜ਼ਾਂ ਦੁਆਰਾ ਸਿੱਖਾਂ ਨਾਲ ਕੀਤਾ ਗਿਆ ਅਪਮਾਨਜਨਕ ਵਿਹਾਰ ਅਤੇ ਥੋਪੀਆਂ ਗਈਆਂ ਸੰਧੀਆਂ ਨਾਲ ਸਿੱਖਾਂ ਵਿੱਚ ਗੁੱਸਾ ਹੋਰ ਭੜਕ ਉੱਠਿਆ। ਇਸ ਦਾ ਨਤੀਜਾ ਦੂਜੇ ਐਂਗਲੋ-ਸਿੱਖ ਯੁੱਧ ਦੇ ਰੂਪ ਵਿੱਚ ਸਾਹਮਣੇ ਆਇਆ। ਇਸ ਯੁੱਧ ਦੇ ਮੁੱਖ ਕਾਰਨ ਹੇਠ ਲਿਖੇ ਸਨ।
1. ਸਿੱਖਾਂ ਦੀ ਆਪਣੀ ਹਾਰ ਦਾ ਬਦਲਾ ਲੈਣ ਦੀ ਇੱਛਾ – ਇਹ ਠੀਕ ਹੈ ਕਿ ਅੰਗਰੇਜ਼ਾਂ ਨਾਲ ਹੋਏ ਪਹਿਲੇ ਯੁੱਧ ਵਿੱਚ ਸਿੱਖਾਂ ਦੀ ਹਾਰ ਹੋ ਗਈ ਸੀ, ਪਰ ਇਸ ਨਾਲ ਉਨ੍ਹਾਂ ਦੇ ਹੌਸਲੇ ਕਿਸੇ ਤਰ੍ਹਾਂ ਘੱਟ ਨਹੀਂ ਹੋਏ ਸਨ। ਇਸ ਹਾਰ ਦਾ ਮੁੱਖ ਕਾਰਨ ਸਿੱਖਾਂ ਦੇ ਨੇਤਾਵਾਂ ਲਾਲ ਸਿੰਘ ਅਤੇ ਤੇਜਾ ਸਿੰਘ ਵੱਲੋਂ ਕੀਤੀ ਗਈ ਗੱਦਾਰੀ ਸੀ। ਸਿੱਖ ਸੈਨਿਕਾਂ ਨੂੰ ਆਪਣੀ ਯੋਗਤਾ ’ਤੇ ਪੂਰਾ ਵਿਸ਼ਵਾਸ ਸੀ। ਉਹ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਦੀ ਇਹ ਤੀਵਰ ਇੱਛਾ ਦੂਸਰੇ ਐਂਗਲੋ-ਸਿੱਖ ਯੁੱਧ ਦਾ ਇੱਕ ਮੁੱਖ ਕਾਰਨ ਬਣੀ।
2. ਲਾਹੌਰ ਅਤੇ ਭੈਰੋਵਾਲ ਦੀਆਂ ਸੰਧੀਆਂ ਤੋਂ ਪੰਜਾਬੀ ਅਸੰਤੁਸ਼ਟ – ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਹੋਏ ਪਹਿਲੇ ਯੁੱਧ ਤੋਂ ਬਾਅਦ ਅੰਗਰੇਜ਼ਾਂ ਨੇ ਲਾਹੌਰ ਦਰਬਾਰ ਨਾਲ ਲਾਹੌਰ ਅਤੇ ਭੈਰੋਵਾਲ ਨਾਂ ਦੀਆਂ ਸੰਧੀਆਂ ਕੀਤੀਆਂ। ਇਨ੍ਹਾਂ ਸੰਧੀਆਂ ਰਾਹੀਂ ਜਲੰਧਰ ਦੁਆਬ ਵਰਗੇ ਪ੍ਰਸਿੱਧ ਉਪਜਾਊ ਦੇਸ਼ ਨੂੰ ਅੰਗਰੇਜ਼ਾਂ ਨੇ ਆਪਣੇ ਅਧੀਨ ਕਰ ਲਿਆ ਸੀ। ਕਸ਼ਮੀਰ ਦਾ ਇਲਾਕਾ ਅੰਗਰੇਜ਼ਾਂ ਨੇ ਆਪਣੇ ਮਿੱਤਰ ਗੁਲਾਬ ਸਿੰਘ ਦੇ ਹਵਾਲੇ ਕਰ ਦਿੱਤਾ ਸੀ। ਪੰਜਾਬ ਦੇ ਲੋਕ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਸਦਕਾ ਬਣਾਏ ਸਾਮਰਾਜ ਨੂੰ ਖੇਰੂੰ-ਖੇਰੂੰ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੇ ਸਨ। ਇਸ ਲਈ ਸਿੱਖਾਂ ਨੂੰ ਅੰਗਰੇਜ਼ਾਂ ਨਾਲ ਇੱਕ ਹੋਰ ਯੁੱਧ ਲੜਨਾ ਪੈਣਾ ਸੀ।
3. ਸਿੱਖ ਸੈਨਿਕਾਂ ਵਿੱਚ ਰੋਸ – ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਖ਼ਾਲਸਾ ਫ਼ੌਜ ਦੀ ਗਿਣਤੀ 20,000 ਪੈਦਲ ਤੇ 12,000 ਘੋੜਸਵਾਰ ਨਿਸ਼ਚਿਤ ਕਰ ਦਿੱਤੀ। ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੈਨਿਕਾਂ ਨੂੰ ਨੌਕਰੀ ਤੋਂ ਜਵਾਬ ਦੇ ਦਿੱਤਾ ਗਿਆ। ਇਸ ਲਈ ਇਨ੍ਹਾਂ ਸੈਨਿਕਾਂ ਦੇ ਮਨਾਂ ਵਿੱਚ ਵੀ ਅੰਗਰੇਜ਼ਾਂ ਪ੍ਰਤੀ ਰੋਸ ਪੈਦਾ ਹੋ ਗਿਆ ਅਤੇ ਉਹ ਅੰਗਰੇਜ਼ਾਂ ਨਾਲ ਯੁੱਧ ਦੀਆਂ ਤਿਆਰੀਆਂ ਕਰਨ ਲੱਗੇ।
4. ਮਹਾਰਾਣੀ ਜਿੰਦਾਂ ਨਾਲ ਸਖ਼ਤ ਸਲੂਕ – ਅੰਗਰੇਜ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਵਿਧਵਾ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਂ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਵਿਵਹਾਰ ਕੀਤਾ ਉਸ ਨੇ ਸਿੱਖਾਂ ਵਿੱਚ ਅੰਗਰੇਜ਼ਾਂ ਪ੍ਰਤੀ ਫੈਲੇ ਰੋਸ ਨੂੰ ਹੋਰ ਭੜਕਾ ਦਿੱਤਾ। ਮਹਾਰਾਣੀ ਜਿੰਦਾਂ ਨੂੰ ਅੰਗਰੇਜ਼ਾਂ ਨੇ ਲਾਹੌਰ ਦੀ ਸੰਧੀ ਰਾਹੀਂ ਨਾਬਾਲਗ ਮਹਾਰਾਜਾ ਦਲੀਪ ਸਿੰਘ ਦੀ ਸਰਪ੍ਰਸਤ ਮੰਨਿਆ ਸੀ। ਪਰ ਅੰਗਰੇਜ਼ਾਂ ਨੇ ਭੈਰੋਵਾਲ ਦੀ ਸੰਧੀ ਰਾਹੀਂ ਮਹਾਰਾਣੀ ਦੀਆਂ ਸਾਰੀਆਂ ਸ਼ਕਤੀਆਂ ਖੋਹ ਲਈਆਂ। 1847 ਈ. ਵਿੱਚ ਅੰਗਰੇਜ਼ਾਂ ਨੇ ਮਹਾਰਾਣੀ ਨੂੰ ਸ਼ੇਖੂਪੁਰਾ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ। 1848 ਈ. ਵਿੱਚ ਮਹਾਰਾਣੀ ਨੂੰ ਦੇਸ਼ ਨਿਕਾਲਾ ਦੇ ਕੇ ਬਨਾਰਸ ਭੇਜ ਦਿੱਤਾ। ਮਹਾਰਾਣੀ ਜਿੰਦਾਂ ਨਾਲ ਕੀਤੀ ਗਈ ਬਦਸਲੂਕੀ ਕਾਰਨ ਸਾਰੇ ਪੰਜਾਬ ਵਿੱਚ ਅੰਗਰੇਜ਼ਾਂ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ।
5. ਦੀਵਾਨ ਮੂਲਰਾਜ ਦਾ ਵਿਦਰੋਹ – ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਸ਼ੁਰੂ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। 1844 ਈ. ਵਿੱਚ ਮੂਲਰਾਜ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਬਣਾਇਆ ਗਿਆ। ਪਰ ਅੰਗਰੇਜ਼ਾਂ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦਸੰਬਰ 1847 ਈ. ਨੂੰ ਦੀਵਾਨ ਮੂਲਰਾਜ ਨੇ ਆਪਣਾ ਅਸਤੀਫ਼ਾ ਦੇ ਦਿੱਤਾ। 1848 ਈ. ਵਿੱਚ ਸਰਦਾਰ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ। ਮੂਲਰਾਜ ਤੋਂ ਚਾਰਜ ਲੈਣ ਲਈ ਕਾਹਨ ਸਿੰਘ ਦੇ ਨਾਲ ਭੇਜੇ ਗਏ ਦੋ ਅੰਗਰੇਜ਼ ਅਫ਼ਸਰਾਂ ਵੈਨਸ ਐਗਨਿਊ ਅਤੇ ਐਂਡਰਸਨ ’ਤੇ ਕੁਝ ਸਿਪਾਹੀਆਂ ਨੇ ਹਮਲਾ ਕਰਕੇ 20 ਅਪਰੈਲ, 1848 ਈ. ਨੂੰ ਕਤਲ ਕਰ ਦਿੱਤਾ ਅਤੇ ਕਾਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਗਰੇਜ਼ ਸਰਕਾਰ ਨੇ ਇਨ੍ਹਾਂ ਦੇ ਕਤਲ ਦੀ ਸਾਰੀ ਜ਼ਿੰਮੇਵਾਰੀ ਮੂਲਰਾਜ ਦੇ ਸਿਰ ਪਾਈ। ਇਸ ਕਾਰਨ ਦੀਵਾਨ ਮੂਲਰਾਜ ਦਾ ਖ਼ੂਨ ਖੌਲਣ ਲੱਗਾ ਅਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ। ਭਾਰਤ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਅਜਿਹੇ ਹੀ ਮੌਕੇ ਦੀ ਤਲਾਸ਼ ਵਿੱਚ ਸੀ। ਉਹ ਚਾਹੁੰਦਾ ਸੀ ਕਿ ਇਹ ਵਿਦਰੋਹ ਜ਼ਿਆਦਾ ਭੜਕ ਜਾਏ ਅਤੇ ਉਸ ਨੂੰ ਪੰਜਾਬ ਉੱਤੇ ਕਬਜ਼ਾ ਕਰਨ ਦਾ ਮੌਕਾ ਮਿਲ ਜਾਏ। ਡਾਕਟਰ ਕ੍ਰਿਪਾਲ ਸਿੰਘ ਦੇ ਅਨੁਸਾਰ, “ਉਹ ਚੰਗਿਆੜੀ ਜਿਸ ਨੇ ਭਾਂਬੜ ਬਾਲਿਆ ਅਤੇ ਜਿਸ ਵਿੱਚ ਪੰਜਾਬ ਦਾ ਸੁਤੰਤਰ ਰਾਜ ਸੜ ਕੇ ਸੁਆਹ ਹੋ ਗਿਆ, ਮੁਲਤਾਨ ਤੋਂ ਉੱਠੀ ਸੀ।”
6. ਚਤਰ ਸਿੰਘ ਦਾ ਵਿਦਰੋਹ – ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ। ਉਸ ਦੇ ਇੱਕ ਸਿਪਾਹੀ ਨੇ ਇੱਕ ਅੰਗਰੇਜ਼ ਕੈਨੋਰਾ ਦਾ ਕਤਲ ਕਰ ਦਿੱਤਾ। ਇਸ ’ਤੇ ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀ ਜਾਗੀਰ ਜ਼ਬਤ ਕਰ ਲਈ। ਇਸ ਕਾਰਨ ਸਰਦਾਰ ਚਤਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਦਾ ਐਲਾਨ ਕਰ ਦਿੱਤਾ। ਸਿੱਟੇ ਵਜੋਂ ਚਾਰ-ਚੁਫ਼ੇਰੇ ਬਗਾਵਤ ਦੀ ਅੱਗ ਫੈਲ ਗਈ।
7. ਸ਼ੇਰ ਸਿੰਘ ਦਾ ਵਿਦਰੋਹ – ਸ਼ੇਰ ਸਿੰਘ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ। ਜਦੋਂ ਸ਼ੇਰ ਸਿੰਘ ਨੂੰ ਆਪਣੇ ਪਿਤਾ ਵਿਰੁੱਧ ਕੀਤੀ ਗਈ ਅੰਗਰੇਜ਼ਾਂ ਦੀ ਬਦਸਲੂਕੀ ਬਾਰੇ ਪਤਾ ਲੱਗਿਆ ਤਾਂ ਉਸ ਨੇ ਵੀ 14 ਸਤੰਬਰ, 1848 ਈ. ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਐਲਾਨ ਕਰ ਦਿੱਤਾ। ਉਸ ਦੀ ਅਪੀਲ ’ਤੇ ਕਈ ਸਿੱਖ ਉਸ ਦੇ ਝੰਡੇ ਅਧੀਨ ਇਕੱਠੇ ਹੋ ਗਏ।
8. ਲਾਰਡ ਡਲਹੌਜ਼ੀ ਦੀ ਨੀਤੀ – ਜਨਵਰੀ, 1848 ਈ. ਵਿੱਚ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਬਣਿਆ ਸੀ। ਉਸ ਨੇ ਲੈਪਸ ਦੀ ਨੀਤੀ ਰਾਹੀਂ ਭਾਰਤ ਦੀਆਂ ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕੀਤਾ। ਕੇਵਲ ਪੰਜਾਬ ਹੀ ਇੱਕ ਅਜਿਹਾ ਰਾਜ ਸੀ ਜਿਸ ਨੂੰ ਹਾਲੇ ਤਕ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਿਆ ਸੀ। ਉਹ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ। ਇਹ ਮੌਕਾ ਉਸ ਨੂੰ ਦੀਵਾਨ ਮੂਲਰਾਜ, ਚਤਰ ਸਿੰਘ ਤੇ ਸ਼ੇਰ ਸਿੰਘ ਦੁਆਰਾ ਕੀਤੇ ਗਏ ਵਿਦਰੋਹਾਂ ਤੋਂ ਮਿਲਿਆ। ਜਦੋਂ ਪੰਜਾਬ ਵਿੱਚ ਵਿਦਰੋਹ ਦੀ ਅੱਗ ਭੜਕਦੀ ਨਜ਼ਰ ਆਈ ਤਾਂ ਲਾਰਡ ਡਲਹੌਜ਼ੀ ਨੇ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ। ਅੰਗਰੇਜ਼ ਕਮਾਂਡਰ-ਇਨ-ਚੀਫ਼ ਲਾਰਡ ਹਿਊਗ ਗਫ਼ 16 ਨਵੰਬਰ ਨੂੰ ਫ਼ੌਜ ਲੈ ਕੇ ਸ਼ੇਰ ਸਿੰਘ ਦਾ ਮੁਕਾਬਲਾ ਕਰਨ ਲਈ ਦਰਿਆ ਚਨਾਬ ਵੱਲ ਚਲ ਪਿਆ।
ਦੂਸਰੇ ਐਂਗਲੋ-ਸਿੱਖ ਯੁੱਧ ਦੇ ਬੜੇ ਦੂਰ-ਦੁਰਾਡੇ ਸਿੱਟੇ ਨਿਕਲੇ। ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ।
1. ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਅੰਤ – ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਗਿਆ। ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ ਗਿਆ। ਉਸ ਨੂੰ ਪੰਜਾਬ ਛੱਡ ਕੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ। ਲਾਹੌਰ ਦਰਬਾਰ ਦੀ ਸਾਰੀ ਜਾਇਦਾਦ ’ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ। ਪ੍ਰਸਿੱਧ ਕੋਹਿਨੂਰ ਹੀਰਾ ਮਹਾਰਾਜਾ ਦਲੀਪ ਸਿੰਘ ਤੋਂ ਲੈ ਕੇ ਰਾਣੀ ਵਿਕਟੋਰੀਆ ਨੂੰ ਭੇਂਟ ਕੀਤਾ ਗਿਆ। ਕੁਝ ਸਮੇਂ ਦੇ ਬਾਅਦ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਭੇਜ ਦਿੱਤਾ ਗਿਆ। 1893 ਈ. ਵਿੱਚ ਉਨ੍ਹਾਂ ਦੀ ਪੈਰਿਸ ਵਿਖੇ ਮੌਤ ਹੋ ਗਈ।
2. ਸਿੱਖ ਫ਼ੌਜ ਨੂੰ ਤੋੜ ਦਿੱਤਾ ਗਿਆ – ਦੂਜੇ ਐਂਗਲੋ-ਸਿੱਖ ਯੁੱਧ ਮਗਰੋਂ ਇਸ ਸੈਨਾ ਨੂੰ ਵੀ ਨਿਸ਼ਸਤਰ ਕਰ ਕੇ ਤੋੜ ਦਿੱਤਾ ਗਿਆ। ਜ਼ਿਆਦਾਤਰ ਸੈਨਿਕਾਂ ਨੂੰ ਖੇਤੀਬਾੜੀ ਦੇ ਧੰਦੇ ਵਿੱਚ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਨੂੰ ਬ੍ਰਿਟਿਸ਼ ਭਾਰਤੀ ਸੈਨਾ ਵਿੱਚ ਭਰਤੀ ਕਰ ਲਿਆ ਗਿਆ।
3. ਦੀਵਾਨ ਮੂਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ – ਦੀਵਾਨ ਮੂਲਰਾਜ ਨੂੰ ਪਹਿਲਾਂ ਮੌਤ ਦੀ ਸਜ਼ਾ ਦਿੱਤੀ ਗਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਕਾਲੇ ਪਾਣੀ ਦੀ ਸਜ਼ਾ ਵਿੱਚ ਬਦਲ ਦਿੱਤਾ ਗਿਆ। ਪਰ ਉਸ ਦੀ 11 ਅਗਸਤ, 1851 ਨੂੰ ਕਲਕੱਤੇ (ਕੋਲਕਾਤਾ) ਵਿਖੇ ਮੌਤ ਹੋ ਗਈ। ਮਹਾਰਾਜ ਸਿੰਘ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀ ਜੇਲ੍ਹ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਉਸ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇੱਥੇ ਉਸ ਦੀ 5 ਜੁਲਾਈ, 1856 ਈ. ਨੂੰ ਮੌਤ ਹੋ ਗਈ।
4. ਚਤਰ ਸਿੰਘ ਅਤੇ ਸ਼ੇਰ ਸਿੰਘ ਨੂੰ ਸਜ਼ਾ – ਅੰਗਰੇਜ਼ਾਂ ਨੇ ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ ਪਹਿਲਾਂ ਇਲਾਹਾਬਾਦ ਅਤੇ ਬਾਅਦ ਵਿੱਚ ਕਲਕੱਤੇ (ਕੋਲਕਾਤਾ) ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ। 1854 ਈ. ਵਿੱਚ ਸਰਕਾਰ ਨੇ ਉਨ੍ਹਾਂ ਦੋਹਾਂ ਨੂੰ ਰਿਹਾਅ ਕਰ ਦਿੱਤਾ।
5. ਪੰਜਾਬ ਲਈ ਨਵਾਂ ਰਾਜ ਪ੍ਰਬੰਧ – ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾ ਲੈਣ ਤੋਂ ਬਾਅਦ ਅੰਗਰੇਜ਼ਾਂ ਨੇ ਪੰਜਾਬ ਦਾ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ। ਇਹ 1849 ਈ. ਤੋਂ ਲੈ ਕੇ 1853 ਈ. ਤਕ ਕੰਮ ਕਰਦਾ ਰਿਹਾ। ਅੰਗਰੇਜ਼ਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਤਬਦੀਲੀਆਂ ਕੀਤੀਆਂ। ਉੱਤਰ-ਪੱਛਮੀ ਸੀਮਾ ਨੂੰ ਵਧੇਰੇ ਸੁਰੱਖਿਅਤ ਬਣਾਇਆ ਗਿਆ। ਸਿੱਖਾਂ ਦਾ ਨਿਸ਼ਸਤਰੀਕਰਨ ਕੀਤਾ ਗਿਆ। ਨਿਆਂ ਪ੍ਰਣਾਲੀ ਨੂੰ ਵਧੇਰੇ ਸਸਤਾ ਅਤੇ ਛੇਤੀ ਨਿਆਂ ਦੇਣ ਵਾਲੀ ਬਣਾਇਆ ਗਿਆ। ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ। ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਗਿਆ। ਜਾਗੀਰਦਾਰੀ ਪ੍ਰਣਾਲੀ ਨੂੰ ਸਮਾਪਤ ਕੀਤਾ ਗਿਆ। ਵਪਾਰ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਗਏ। ਪੰਜਾਬ ਵਿੱਚ ਪੱਛਮੀ ਢੰਗ ਦੀ ਸਿੱਖਿਆ ਪ੍ਰਣਾਲੀ ਸ਼ੁਰੂ ਕੀਤੀ ਗਈ। ਇਨ੍ਹਾਂ ਸੁਧਾਰਾਂ ਨੇ ਪੰਜਾਬੀਆਂ ਦੇ ਦਿਲਾਂ ਨੂੰ ਜਿੱਤ ਲਿਆ। ਸਿੱਟੇ ਵਜੋਂ ਉਹ 1857 ਈ. ਦੇ ਵਿਦਰੋਹ ਸਮੇਂ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
6. ਪੰਜਾਬ ਦੀਆਂ ਰਿਆਸਤਾਂ ਨਾਲ ਮਿੱਤਰਤਾ ਵਾਲਾ ਸਲੂਕ – ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪਟਿਆਲਾ, ਨਾਭਾ, ਜੀਂਦ, ਮਲੇਰਕੋਟਲਾ, ਫ਼ਰੀਦਕੋਟ ਅਤੇ ਕਪੂਰਥਲਾ ਦੀਆਂ ਰਿਆਸਤਾਂ ਨੇ ਅੰਗਰੇਜ਼ਾਂ ਨੂੰ ਆਪਣਾ ਸਹਿਯੋਗ ਦਿੱਤਾ ਸੀ। ਅੰਗਰੇਜ਼ਾਂ ਨੇ ਇਨ੍ਹਾਂ ਨਾਲ ਆਪਣੀ ਮਿੱਤਰਤਾ ਬਣਾਈ ਰੱਖੀ ਅਤੇ ਇਨ੍ਹਾਂ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਹੀਂ ਕੀਤਾ।

Exam Tips:

a) ਇਸ ਪ੍ਰਸ਼ਨ ਵਿੱਚ ਕਾਰਨ ਅਤੇ ਸਿੱਟੇ ਦੋਵੇਂ ਮੰਗੇ ਗਏ ਹਨ, ਇਸ ਲਈ ਉੱਤਰ ਦੇ ਦੋ ਸਪੱਸ਼ਟ ਭਾਗ ਬਣਾਓ।
b) ਹਰ ਭਾਗ ਦੇ ਬਿੰਦੂ ਸੂਚੀ ਦੇ ਰੂਪ ਵਿੱਚ ਲਿਖੋ ਤਾਂ ਜੋ ਪੜ੍ਹਨ ਵਾਲੇ ਨੂੰ ਆਸਾਨੀ ਰਹੇ।

 

ਪੰਜਾਬ ਦਾ ਮਿਲਾਉਣਾ

Question 5: “ਪੰਜਾਬ ਦਾ ਮਿਲਾਉਣਾ ਇੱਕ ਬਹੁਤ ਵੱਡਾ ਵਿਸ਼ਵਾਸਘਾਤ ਸੀ”। ਚਰਚਾ ਕਰੋ।

Answer:

ਲਾਰਡ ਡਲਹੌਜ਼ੀ ਭਾਰਤ ਵਿੱਚ 1848 ਈ. ਵਿੱਚ ਗਵਰਨਰ-ਜਨਰਲ ਬਣ ਕੇ ਆਇਆ ਸੀ। ਉਹ ਭਾਰਤ ਦੇ ਸਾਰੇ ਗਵਰਨਰ-ਜਨਰਲਾਂ ਵਿੱਚੋਂ ਸਭ ਤੋਂ ਵੱਡਾ ਸਾਮਰਾਜਵਾਦੀ ਸੀ। ਪੰਜਾਬ ਨੂੰ ਵੀ ਉਸ ਦੀ ਸਾਮਰਾਜਵਾਦੀ ਨੀਤੀ ਦਾ ਸ਼ਿਕਾਰ ਹੋਣਾ ਪਿਆ। 29 ਮਾਰਚ, 1849 ਈ. ਲਾਹੌਰ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੀ ਘੋਸ਼ਣਾ ਕੀਤੀ ਗਈ। ਇਸ ਤੋਂ ਬਾਅਦ ਲਾਹੌਰ ਕਿਲ੍ਹੇ ਤੋਂ ਸਿੱਖਾਂ ਦੇ ਝੰਡੇ ਨੂੰ ਉਤਾਰਿਆ ਗਿਆ ਅਤੇ ਅੰਗਰੇਜ਼ਾਂ ਦੇ ਝੰਡੇ ਨੂੰ ਲਹਿਰਾਇਆ ਗਿਆ। ਇਸ ਤਰ੍ਹਾਂ ਪੰਜਾਬ ਦੇ ਸਿੱਖ ਰਾਜ ਦਾ ਖ਼ਾਤਮਾ ਹੋ ਗਿਆ।
I. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਪੱਖ ਵਿੱਚ ਦਲੀਲਾਂ
ਡਬਲਿਊ. ਡਬਲਿਉ. ਹੰਟਰ, ਮਾਰਸ਼ਮੈਨ ਅਤੇ ਐੱਮ. ਐੱਸ. ਲਤੀਫ ਆਦਿ ਇਤਿਹਾਸਕਾਰਾਂ ਨੇ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣ ਦੇ ਪੱਖ ਵਿੱਚ ਹੇਠ ਲਿਖੀਆਂ ਦਲੀਲਾਂ ਦਿੱਤੀਆਂ ਹਨ।
1. ਸਿੱਖਾਂ ਨੇ ਆਪਣੀਆਂ ਸ਼ਰਤਾਂ ਨੂੰ ਤੋੜਿਆ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਹੈ। ਸਿੱਖ ਸਰਦਾਰਾਂ ਨੇ ਇਹ ਵਚਨ ਦਿੱਤਾ ਸੀ ਕਿ ਉਹ ਅੰਗਰੇਜ਼ ਰੈਜ਼ੀਡੈਂਟ ਨੂੰ ਪੂਰਾ ਸਹਿਯੋਗ ਦੇਣਗੇ। ਪਰ ਉਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਅਤੇ ਵਿਦਰੋਹ ਫੈਲਾਉਣ ਦਾ ਯਤਨ ਕੀਤਾ। ਲਾਰਡ ਡਲਹੌਜ਼ੀ ਨੇ ਦੀਵਾਨ ਮੂਲਰਾਜ ਦੀ ਬਗ਼ਾਵਤ ਨੂੰ ਪੂਰੀ ਸਿੱਖ ਜਾਤੀ ਦੀ ਬਗਾਵਤ ਦੱਸਿਆ। ਉਸ ਅਨੁਸਾਰ ਇਹ ਬਗਾਵਤ ਦੁਬਾਰਾ ਸਿੱਖ ਰਾਜ ਦੀ ਸਥਾਪਨਾ ਕਰਨ ਲਈ ਕੀਤੀ ਗਈ ਸੀ। ਸਰਦਾਰ ਚਤਰ ਸਿੰਘ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੇ ਵਿਦਰੋਹ ਕਰ ਕੇ ਮੂਲਰਾਜ ਦਾ ਸਾਥ ਦਿੱਤਾ। ਇਸ ਤਰ੍ਹਾਂ ਵਿਗੜ ਰਹੇ ਹਾਲਾਤ ’ਤੇ ਕਾਬੂ ਪਾਉਣ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ। ਇਸੇ ਕਾਰਨ ਲਾਰਡ ਡਲਹੌਜ਼ੀ ਦਾ ਕਹਿਣਾ ਸੀ, “ਨਿਰਸੰਦੇਹ ਮੈਨੂੰ ਇਹ ਪੱਕਾ ਵਿਸ਼ਵਾਸ ਹੈ ਕਿ ਮੇਰੀ ਕਾਰਵਾਈ ਸਮੇਂ ਅਨੁਸਾਰ, ਨਿਆਂਪੂਰਨ ਅਤੇ ਜ਼ਰੂਰੀ ਸੀ।”
2. ਪੰਜਾਬ ਦਾ ਚੰਗਾ ਮੱਧਵਰਤੀ ਰਾਜ ਨਾ ਰਹਿਣਾ – ਲਾਰਡ ਹਾਰਡਿੰਗ ਦਾ ਵਿਚਾਰ ਸੀ ਕਿ ਪੰਜਾਬ ਇੱਕ ਲਾਭਦਾਇਕ ਮੱਧਵਰਤੀ ਰਾਜ ਸਿੱਧ ਹੋਵੇਗਾ। ਇਸ ਕਾਰਨ ਬ੍ਰਿਟਿਸ਼ ਰਾਜ ਨੂੰ ਅਫ਼ਗਾਨਿਸਤਾਨ ਵੱਲੋਂ ਕਿਸੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਰੰਤੂ ਉਸ ਦਾ ਇਹ ਵਿਚਾਰ ਗ਼ਲਤ ਸਿੱਧ ਹੋਇਆ ਕਿਉਂਕਿ ਸਿੱਖਾਂ ਅਤੇ ਅਫ਼ਗਾਨਾਂ ਵਿੱਚ ਦੋਸਤੀ ਹੋ ਗਈ ਸੀ। ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ।
3. ਕਰਜ਼ੇ ਦੀ ਅਦਾਇਗੀ ਨਾ ਕਰਨਾ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਕਿ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਅਨੁਸਾਰ ਲਾਹੌਰ ਦਰਬਾਰ ਨੂੰ ਅੰਗਰੇਜ਼ਾਂ ਨੂੰ 22 ਲੱਖ ਰੁਪਏ ਸਾਲਾਨਾ ਦੇਣਾ ਸੀ। ਪਰ ਲਾਹੌਰ ਦਰਬਾਰ ਨੇ ਇੱਕ ਪਾਈ ਵੀ ਅੰਗਰੇਜ਼ਾਂ ਨੂੰ ਨਾ ਦਿੱਤੀ। ਇਸ ਲਈ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਉੱਚਿਤ ਸੀ।
4. ਪੰਜਾਬ ਉੱਤੇ ਕਬਜ਼ਾ ਕਰਨਾ ਲਾਭਦਾਇਕ ਸੀ – ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਜਿੱਤ ਮਗਰੋਂ ਅੰਗਰੇਜ਼ਾਂ ਦਾ ਵਿਚਾਰ ਸੀ ਕਿ ਆਰਥਿਕ ਪੱਖ ਤੋਂ ਪੰਜਾਬ ਕੋਈ ਲਾਭਦਾਇਕ ਪ੍ਰਾਂਤ ਨਹੀਂ ਹੈ। ਪਰ ਪੰਜਾਬ ਵਿੱਚ ਦੋ ਸਾਲ ਰਹਿਣ ਪਿੱਛੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਰਾਜ ਕਈ ਪੱਖਾਂ ਤੋਂ ਅੰਗਰੇਜ਼ਾਂ ਲਈ ਲਾਭਦਾਇਕ ਸਿੱਧ ਹੋ ਸਕਦਾ ਹੈ। ਇਨ੍ਹਾਂ ਕਾਰਨਾਂ ਕਰਕੇ ਡਲਹੌਜ਼ੀ ਨੇ ਪੰਜਾਬ ਨੂੰ ਹੜੱਪਣ ਦਾ ਪੱਕਾ ਨਿਸ਼ਚਾ ਕਰ ਲਿਆ।
5. ਪੰਜਾਬ ਦੇ ਲੋਕਾਂ ਲਈ ਲਾਭਦਾਇਕ – ਲਾਰਡ ਡਲਹੌਜ਼ੀ ਦਾ ਪੰਜਾਬ ਉੱਤੇ ਕਬਜ਼ਾ ਕਰਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਇਆ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਲਾਹੌਰ ਦਰਬਾਰ ਸਾਜ਼ਸ਼ਾਂ ਦਾ ਇੱਕ ਅੱਡਾ ਬਣ ਚੁੱਕਿਆ ਸੀ। ਅਜਿਹੀ ਸਥਿਤੀ ਦਾ ਫਾਇਦਾ ਉਠਾ ਕੇ ਚੋਰਾਂ, ਡਾਕੂਆਂ ਅਤੇ ਠੱਗਾਂ ਨੇ ਆਪਣਾ ਧੰਦਾ ਜ਼ੋਰਾਂ ’ਤੇ ਸ਼ੁਰੂ ਕਰ ਦਿੱਤਾ ਸੀ। ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਰਾਜ ਵਿੱਚ ਸ਼ਾਮਲ ਕਰਕੇ ਇੱਥੇ ਸ਼ਾਂਤੀ ਦੀ ਮੁੜ ਸਥਾਪਨਾ ਕੀਤੀ। ਪੁਲਿਸ ਪ੍ਰਣਾਲੀ ਅਤੇ ਨਿਆਂ ਪ੍ਰਣਾਲੀ ਨੂੰ ਵਧੇਰੇ ਕੁਸ਼ਲ ਬਣਾਇਆ ਗਿਆ। ਖੇਤੀਬਾੜੀ ਅਤੇ ਵਪਾਰ ਨੂੰ ਉਤਸ਼ਾਹਿਤ ਕੀਤਾ ਗਿਆ। ਪੰਜਾਬ ਵਿੱਚ ਸੜਕਾਂ ਅਤੇ ਨਹਿਰਾਂ ਦਾ ਜਾਲ ਵਿਛਾਇਆ ਗਿਆ। ਲੋਕਾਂ ਨੂੰ ਪੱਛਮੀ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਗਿਆ।
6. ਪੰਜਾਬ ਉੱਤੇ ਕਬਜ਼ਾ ਜ਼ਰੂਰੀ ਸੀ – ਇਹ ਕਿਹਾ ਜਾਂਦਾ ਹੈ ਕਿ ਜੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਨਾ ਕੀਤਾ ਜਾਂਦਾ ਤਾਂ ਸਿੱਖਾਂ ਨੇ ਅੰਗਰੇਜ਼ੀ ਸਾਮਰਾਜ ਵਿਰੁੱਧ ਹਮੇਸ਼ਾਂ ਸਾਜ਼ਸ਼ਾਂ ਕਰਦੇ ਰਹਿਣਾ ਸੀ। ਇਨ੍ਹਾਂ ਦਾ ਪ੍ਰਭਾਵ ਭਾਰਤ ਦੇ ਦੂਜੇ ਹਿੱਸਿਆਂ ਵਿੱਚ ਵੀ ਪੈ ਸਕਦਾ ਸੀ। ਇਸ ਲਈ ਲਾਰਡ ਡਲਹੌਜ਼ੀ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਜ਼ਰੂਰੀ ਸਮਝਿਆ।
II. ਡਲਹੌਜ਼ੀ ਦੀ ਮਿਲਾਉਣ ਦੀ ਨੀਤੀ ਦੇ ਵਿਰੁੱਧ ਦਲੀਲਾਂ
ਈਵਾਨਜ਼ ਬੈੱਲ, ਜਗਮੋਹਨ ਮਹਾਜਨ, ਗੰਡਾ ਸਿੰਘ ਅਤੇ ਖ਼ੁਸ਼ਵੰਤ ਸਿੰਘ ਆਦਿ ਇਤਿਹਾਸਕਾਰਾਂ ਦੁਆਰਾ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਏ ਜਾਣ ਵਿਰੁੱਧ ਅੱਗੇ ਲਿਖੀਆਂ ਦਲੀਲਾਂ ਦਿੱਤੀਆਂ ਗਈਆਂ ਹਨ
1. ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਗਿਆ – ਪਹਿਲੇ ਐਂਗਲੋ-ਸਿੱਖ ਯੁੱਧ ਦੇ ਬਾਅਦ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ। ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਅੰਗਰੇਜ਼ਾਂ ਨੇ ਖੋਹ ਲਏ ਸਨ। ਸਿੱਟੇ ਵਜੋਂ ਉਸ ਦੇ ਖ਼ਜ਼ਾਨੇ ’ਤੇ ਮਾੜਾ ਅਸਰ ਪਿਆ। ਲਾਹੌਰ ਦਰਬਾਰ ਦੀ ਵਧੇਰੇ ਫ਼ੌਜ ਨੂੰ ਤੋੜ ਦਿੱਤਾ ਗਿਆ। ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਬਹੁਤ ਮਾੜਾ ਸਲੂਕ ਕੀਤਾ। ਉਨ੍ਹਾਂ ਨੇ ਦੀਵਾਨ ਮੂਲਰਾਜ ਅਤੇ ਸਰਦਾਰ ਚਤਰ ਸਿੰਘ ਨੂੰ ਬਗਾਵਤ ਲਈ ਭੜਕਾਇਆ। ਸਿੱਟੇ ਵਜੋਂ ਸਿੱਖਾਂ ਨੂੰ ਬਗਾਵਤ ਲਈ ਮਜਬੂਰ ਹੋਣਾ ਪਿਆ।
2. ਬਗਾਵਤ ਨੂੰ ਸਮੇਂ ਸਿਰ ਨਾ ਦਬਾਇਆ ਗਿਆ – ਜਦੋਂ ਮੁਲਤਾਨ ਵਿੱਚ ਵਿਦਰੋਹ ਦੀ ਅੱਗ ਭੜਕੀ ਤਾਂ ਉਸ ’ਤੇ ਛੇਤੀ ਹੀ ਕਾਬੂ ਪਾਇਆ ਜਾ ਸਕਦਾ ਸੀ। ਅੱਠ ਮਹੀਨਿਆਂ ਤਕ ਮੁਲਤਾਨ ਦੇ ਵਿਦਰੋਹ ਨੂੰ ਫੈਲਣ ਦੇਣ ਪਿੱਛੇ ਇੱਕ ਡੂੰਘੀ ਰਾਜਸੀ ਚਾਲ ਸੀ। ਇਸ ਸਮੇਂ ਦੌਰਾਨ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ। ਇਸ ਤਰ੍ਹਾਂ ਅੰਗਰੇਜ਼ਾਂ ਨੂੰ ਪੰਜਾਬ ਵਿੱਚ ਵੱਡੀ ਸੈਨਿਕ ਕਾਰਵਾਈ ਕਰਨ ਦਾ ਬਹਾਨਾ ਮਿਲ ਗਿਆ ਅਤੇ ਉਨ੍ਹਾਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ।
3. ਅੰਗਰੇਜ਼ਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ – ਅੰਗਰੇਜ਼ਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ। ਪਰ ਅੰਗਰੇਜ਼ਾਂ ਨੇ ਸੰਧੀ ਦੀਆਂ ਕੇਵਲ ਉਨ੍ਹਾਂ ਸ਼ਰਤਾਂ ਨੂੰ ਹੀ ਪੂਰਾ ਕੀਤਾ, ਜਿਹੜੀਆਂ ਉਨ੍ਹਾਂ ਲਈ ਲਾਹੇਵੰਦ ਸਨ। ਉਦਾਹਰਨ ਦੇ ਤੌਰ ’ਤੇ ਲਾਹੌਰ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਇਹ ਸ਼ਰਤ ਮੰਨੀ ਸੀ ਕਿ ਉਹ ਦਸੰਬਰ, 1846 ਈ. ਤੋਂ ਬਾਅਦ ਲਾਹੌਰ ਵਿੱਚੋਂ ਆਪਣੀਆਂ ਫ਼ੌਜਾਂ ਨੂੰ ਕੱਢ ਲੈਣਗੇ। ਜਦੋਂ ਇਹ ਸਮਾਂ ਆਇਆ ਤਾਂ ਉਨ੍ਹਾਂ ਨੇ ਭੈਰੋਵਾਲ ਦੀ ਸੰਧੀ ਅਨੁਸਾਰ ਇਸ ਸਮੇਂ ਨੂੰ ਵਧਾ ਦਿੱਤਾ। ਇਸ ਤਰ੍ਹਾਂ ਅੰਗਰੇਜ਼ਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੇ ਸੰਧੀ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਹੈ, ਨਿਰਾ ਝੂਠ ਹੀ ਹੈ।
4. ਲਾਹੌਰ ਦਰਬਾਰ ਨੇ ਸੰਧੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਪੂਰਨ ਸਹਿਯੋਗ ਦਿੱਤਾ – ਲਾਹੌਰ ਦਰਬਾਰ ਤਾਂ ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਹੋਣ ਤਕ ਸੰਧੀ ਦੀਆਂ ਸ਼ਰਤਾਂ ਨੂੰ ਵਫ਼ਾਦਾਰੀ ਨਾਲ ਨਿਭਾਉਂਦਾ ਰਿਹਾ। ਲਾਹੌਰ ਸਰਕਾਰ ਪੰਜਾਬ ਵਿੱਚ ਰੱਖੀ ਹੋਈ ਅੰਗਰੇਜ਼ੀ ਸੈਨਾ ਦਾ ਪੂਰਾ ਖ਼ਰਚਾ ਦੇ ਰਹੀ ਸੀ। ਉਸ ਨੇ ਦੀਵਾਨ ਮੂਲਰਾਜ, ਚਤਰ ਸਿੰਘ ਅਤੇ ਸ਼ੇਰ ਸਿੰਘ ਦੁਆਰਾ ਕੀਤੀਆਂ ਗਈਆਂ ਬਗਾਵਤਾਂ ਦੀ ਨਿੰਦਿਆ ਕੀਤੀ ਅਤੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਅੰਗਰੇਜ਼ੀ ਫ਼ੌਜਾਂ ਨੂੰ ਪੂਰਾ ਸਹਿਯੋਗ ਵੀ ਦਿੱਤਾ।
5. ਕਰਜ਼ੇ ਬਾਰੇ ਅਸਲੀਅਤ – ਲਾਰਡ ਡਲਹੌਜ਼ੀ ਦੁਆਰਾ ਲਗਾਇਆ ਇਹ ਦੋਸ਼ ਕਿ ਲਾਹੌਰ ਦਰਬਾਰ ਨੇ ਕਰਜ਼ੇ ਦੀ ਇੱਕ ਪਾਈ ਵੀ ਵਾਪਸ ਨਹੀਂ ਕੀਤੀ ਤੱਥਾਂ ਦੇ ਬਿਲਕੁਲ ਉਲਟ ਸੀ। ਲਾਹੌਰ ਵਿੱਚ ਅੰਗਰੇਜ਼ੀ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਲਾਰਡ ਡਲਹੌਜ਼ੀ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਲਾਹੌਰ ਦਰਬਾਰ ਨੇ 13,56,837 ਰੁਪਏ ਦੇ ਮੁੱਲ ਦਾ ਸੋਨਾ ਜਮਾਂ ਕਰਵਾ ਦਿੱਤਾ ਹੈ। ਜੇ ਲਾਹੌਰ ਦਰਬਾਰ ਨੇ ਆਪਣਾ ਸਾਰਾ ਕਰਜ਼ਾ ਨਹੀਂ ਮੋੜਿਆ ਤਾਂ ਇਸ ਦੀ ਜ਼ਿੰਮੇਵਾਰੀ ਅੰਗਰੇਜ਼ੀ ਰੈਜ਼ੀਡੈਂਟ ਉੱਤੇ ਆਉਂਦੀ ਸੀ।
6. ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਵਿਦਰੋਹ ਨਹੀਂ ਕੀਤਾ ਸੀ – ਲਾਰਡ ਡਲਹੌਜ਼ੀ ਨੇ ਇਹ ਦੋਸ਼ ਲਗਾਇਆ ਸੀ ਕਿ ਪੰਜਾਬ ਦੀ ਪੂਰੀ ਸਿੱਖ ਸੈਨਾ ਅਤੇ ਲੋਕਾਂ ਨੇ ਮਿਲ ਕੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰ ਦਿੱਤਾ ਸੀ। ਪਰ ਇਸ ਕਥਨ ਵਿੱਚ ਜ਼ਰਾ ਵੀ ਸੱਚਾਈ ਨਹੀਂ ਹੈ। ਪੰਜਾਬ ਦੇ ਕੇਵਲ ਮੁਲਤਾਨ ਅਤੇ ਹਜ਼ਾਰਾ ਪ੍ਰਾਂਤਾਂ ਵਿੱਚ ਹੀ ਅੰਗਰੇਜ਼ਾਂ ਵਿਰੁੱਧ ਵਿਦਰੋਹ ਹੋਇਆ ਸੀ। ਬਹੁਤੀ ਸਿੱਖ ਫ਼ੌਜ ਅਤੇ ਲੋਕ ਅੰਗਰੇਜ਼ਾਂ ਪ੍ਰਤੀ ਵਫ਼ਾਦਾਰ ਰਹੇ।
7. ਪੰਜਾਬ ਉੱਤੇ ਕਬਜ਼ਾ ਇੱਕ ਵਿਸ਼ਵਾਸਘਾਤ ਸੀ – ਦਸੰਬਰ, 1846 ਈ. ਵਿੱਚ ਹੋਣ ਵਾਲੀ ਭੈਰੋਵਾਲ ਦੀ ਸੰਧੀ ਅਨੁਸਾਰ ਅੰਗਰੇਜ਼ਾਂ ਨੇ ਪੰਜਾਬ ਦਾ ਸਾਰਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਅੰਗਰੇਜ਼ਾਂ ਨੇ ਪੰਜਾਬ ਵਿੱਚ ਅਮਨ-ਅਮਾਨ ਕਾਇਮ ਰੱਖਣ ਦੇ ਉਦੇਸ਼ ਨਾਲ ਲਾਹੌਰ ਵਿੱਚ ਅੰਗਰੇਜ਼ੀ ਸੈਨਾ ਵੀ ਰੱਖ ਲਈ ਸੀ। ਅਜਿਹੀ ਹਾਲਤ ਵਿੱਚ ਮੁਲਤਾਨ ਅਤੇ ਹਜ਼ਾਰਾ ਵਿੱਚ ਹੋਈ ਬਗ਼ਾਵਤ ਨੂੰ ਕੁਚਲਣ ਦੀ ਸਾਰੀ ਜ਼ਿੰਮੇਵਾਰੀ ਅੰਗਰੇਜ਼ ਰੈਜ਼ੀਡੈਂਟ ਦੀ ਸੀ। ਜੇ ਇਨ੍ਹਾਂ ਬਗਾਵਤਾਂ ਨੂੰ ਕੁਚਲਣ ਵਿੱਚ ਕੋਈ ਨਾਕਾਮ ਰਿਹਾ ਤਾਂ ਉਹ ਅੰਗਰੇਜ਼ ਰੈਜ਼ੀਡੈਂਟ ਹੀ ਸੀ। ਆਪਣੇ ਕਸੂਰਾਂ ਲਈ ਦਲੀਪ ਸਿੰਘ ਨੂੰ ਸਜ਼ਾ ਦੇਣਾ ਇੱਕ ਬੇਇਨਸਾਫ਼ੀ ਵਾਲੀ ਗੱਲ ਸੀ। ਇਹ ਇੱਕ ਘੋਰ ਵਿਸ਼ਵਾਸਘਾਤ ਨਹੀਂ ਤਾਂ ਹੋਰ ਕੀ ਸੀ।
ਉੱਪਰ ਲਿਖਿਤ ਵੇਰਵੇ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਰਾਜਨੀਤਿਕ ਅਤੇ ਨੈਤਿਕ ਦ੍ਰਿਸ਼ਟੀ ਤੋਂ ਬਿਲਕੁਲ ਨਾਜਾਇਜ਼ ਸੀ। ਅੰਤ ਵਿੱਚ ਅਸੀਂ ਮੇਜਰ ਈਵਾਨਜ਼ ਬੈੱਲ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ, “ਇਹ ਅਸਲ ਵਿੱਚ ਕੋਈ ਜਿੱਤ ਨਹੀਂ ਬਲਕਿ ਘੋਰ ਵਿਸ਼ਵਾਸਘਾਤ ਸੀ।”

Exam Tips:

a) ਉੱਤਰ ਦੋ ਹਿੱਸਿਆਂ ਵਿੱਚ ਵੰਡੋ: ਮਿਲਾਉਣ ਦੇ ਪੱਖ ਵਿੱਚ ਦਲੀਲਾਂ ਅਤੇ ਵਿਰੁੱਧ ਦਲੀਲਾਂ।
b) ਅੰਤ ਵਿੱਚ ਆਪਣਾ ਨਿਰਣਾ ਲਿਖੋ ਅਤੇ ਈਵਾਨਜ਼ ਬੈੱਲ ਦੇ ਕਥਨ ਨਾਲ ਸਮਾਪਤ ਕਰੋ।
c) 29 ਮਾਰਚ, 1849 ਦੀ ਘੋਸ਼ਣਾ ਅਤੇ ਲਾਹੌਰ ਕਿਲ੍ਹੇ ’ਤੇ ਝੰਡਾ ਬਦਲਣ ਦਾ ਜ਼ਿਕਰ ਸ਼ੁਰੂ ਵਿੱਚ ਕਰੋ।

 

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ

Question 1: ਦੂਸਰੇ ਐਂਗਲੋ-ਸਿੱਖ ਯੁੱਧ ਦੇ ਕਾਰਨਾਂ ਦਾ ਸੰਖੇਪ ਵਰਣਨ ਕਰੋ।

Answer:

1. ਸਿੱਖ ਪਹਿਲੇ ਐਂਗਲੋ-ਸਿੱਖ ਯੁੱਧ ਵਿੱਚ ਹੋਈ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ।
2. ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨਾਲ ਜੋ ਅਪਮਾਨਜਨਕ ਸਲੂਕ ਕੀਤਾ, ਉਸ ਨਾਲ ਸਿੱਖ ਭੜਕ ਉੱਠੇ।
3. ਮੁਲਤਾਨ ਦੇ ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ।
4. ਲਾਰਡ ਡਲਹੌਜ਼ੀ ਪੰਜਾਬ ਨੂੰ ਛੇਤੀ ਤੋਂ ਛੇਤੀ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨਾ ਚਾਹੁੰਦਾ ਸੀ।
5. ਚਤਰ ਸਿੰਘ ਅਤੇ ਸ਼ੇਰ ਸਿੰਘ ਦੇ ਵਿਦਰੋਹ ਨੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ।

Exam Tips:

a) ਪੰਜ ਕਾਰਨ ਇੱਕ-ਇੱਕ ਵਾਕ ਵਿੱਚ ਅੰਕਿਤ ਕਰਕੇ ਲਿਖੋ; ਪ੍ਰਸ਼ਨ ਵਿੱਚ ਤਿੰਨ ਕਾਰਨ ਮੰਗੇ ਹੋਣ ਤਾਂ ਕੋਈ ਤਿੰਨ ਚੁਣੋ।

 

Question 2: ਦੀਵਾਨ ਮੂਲਰਾਜ ਦੇ ਵਿਦਰੋਹ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਦੀਵਾਨ ਮੂਲਰਾਜ ਨੂੰ 1844 ਈ. ਨੂੰ ਵਿੱਚ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ। ਉਸ ਤੋਂ ਵਸੂਲ ਕੀਤਾ ਜਾਣ ਵਾਲਾ ਸਾਲਾਨਾ ਲਗਾਨ ਬਹੁਤ ਵਧਾ ਦਿੱਤਾ ਗਿਆ ਸੀ। ਸਿੱਟੇ ਵਜੋਂ ਦੀਵਾਨ ਮੂਲਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਨਵੇਂ ਰੈਜ਼ੀਡੈਂਟ ਨੇ ਕਾਹਨ ਸਿੰਘ ਨੂੰ ਮੁਲਤਾਨ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ। ਦੋ ਅੰਗਰੇਜ਼ ਅਫ਼ਸਰਾਂ ਐਗਨਿਊ ਅਤੇ ਐਂਡਰਸਨ ਨੂੰ ਉਸ ਦੀ ਸਹਾਇਤਾ ਲਈ ਭੇਜਿਆ ਗਿਆ। ਅੰਗਰੇਜ਼ਾਂ ਨੇ ਇਨ੍ਹਾਂ ਦੇ ਕਤਲ ਦਾ ਝੂਠਾ ਇਲਜ਼ਾਮ ਮੂਲਰਾਜ ’ਤੇ ਪਾਇਆ। ਸਿੱਟੇ ਵਜੋਂ ਉਹ ਵਿਦਰੋਹ ਕਰਨ ਲਈ ਮਜਬੂਰ ਹੋ ਗਿਆ।

Exam Tips:

a) ਉੱਤਰ ਵਿੱਚ ਲਗਾਨ ਦਾ ਵਧਣਾ, ਅਸਤੀਫ਼ਾ ਅਤੇ ਦੋ ਅਫ਼ਸਰਾਂ (ਐਗਨਿਊ ਤੇ ਐਂਡਰਸਨ) ਦੇ ਕਤਲ ਦਾ ਝੂਠਾ ਇਲਜ਼ਾਮ, ਇਹ ਤਿੰਨ ਨੁਕਤੇ ਰੱਖੋ।

 

Question 3: ਹਜ਼ਾਰਾ ਦੇ ਚਤਰ ਸਿੰਘ ਦੇ ਵਿਦਰੋਹ ਬਾਰੇ ਤੁਸੀਂ ਕੀ ਜਾਣਦੇ ਹੋ?

Answer:

ਸਰਦਾਰ ਚਤਰ ਸਿੰਘ ਅਟਾਰੀਵਾਲਾ ਹਜ਼ਾਰਾ ਦਾ ਨਾਜ਼ਿਮ ਸੀ। ਕੈਪਟਨ ਐਬਟ ਦੁਆਰਾ ਭੜਕਾਏ ਗਏ ਹਜ਼ਾਰਾ ਦੇ ਮੁਸਲਮਾਨਾਂ ਨੇ 6 ਅਗਸਤ, 1848 ਈ. ਨੂੰ ਸਰਦਾਰ ਚਤਰ ਸਿੰਘ ਦੀ ਰਿਹਾਇਸ਼ਗਾਹ ’ਤੇ ਹਮਲਾ ਕਰ ਦਿੱਤਾ। ਇਹ ਵੇਖ ਕੇ ਸਰਦਾਰ ਚਤਰ ਸਿੰਘ ਨੇ ਕਰਨਲ ਕੈਨੋਰਾ ਨੂੰ ਵਿਦਰੋਹੀਆਂ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ। ਕਰਨਲ ਕੈਨੋਰਾ ਨੇ ਚਤਰ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਕੈਪਟਨ ਐਬਟ ਨੇ ਸਰਦਾਰ ਚਤਰ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਕਾਰਨ ਸਰਦਾਰ ਚਤਰ ਸਿੰਘ ਦਾ ਖ਼ੂਨ ਉਬਲ ਗਿਆ ਤੇ ਉਸ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕਰਨ ਦਾ ਐਲਾਨ ਕਰ ਦਿੱਤਾ।

Exam Tips:

a) ਕੈਪਟਨ ਐਬਟ ਦੁਆਰਾ ਭੜਕਾਏ ਜਾਣ ਅਤੇ ਕਰਨਲ ਕੈਨੋਰਾ ਦੇ ਹੁਕਮ ਨਾ ਮੰਨਣ ਦਾ ਜ਼ਿਕਰ ਜ਼ਰੂਰ ਕਰੋ।

 

Question 4: ਚਿਲਿਆਂਵਾਲਾ ਦੀ ਲੜਾਈ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਇੱਕ ਮਹੱਤਵਪੂਰਨ ਲੜਾਈ ਸੀ। ਲਾਰਡ ਹਿਊਗ ਗਫ਼ ਜੋ ਅੰਗਰੇਜ਼ੀ ਫ਼ੌਜਾਂ ਦਾ ਸੈਨਾਪਤੀ ਸੀ, ਨੂੰ ਇਹ ਸੂਚਨਾ ਮਿਲੀ ਕਿ ਸਰਦਾਰ ਚਤਰ ਸਿੰਘ ਸ਼ੇਰ ਸਿੰਘ ਦੀ ਸਹਾਇਤਾ ਲਈ ਆ ਰਿਹਾ ਹੈ। ਇਸ ਲਈ ਲਾਰਡ ਹਿਊਗ ਗਫ਼ ਨੇ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਹੀ 13 ਜਨਵਰੀ, 1849 ਈ. ਨੂੰ ਚਿਲਿਆਂਵਾਲਾ ਵਿਖੇ ਸ਼ੇਰ ਸਿੰਘ ਦੀਆਂ ਫ਼ੌਜਾਂ ’ਤੇ ਹਮਲਾ ਬੋਲ ਦਿੱਤਾ। ਇਸ ਘਮਸਾਨ ਦੀ ਲੜਾਈ ਵਿੱਚ ਸਿੱਖਾਂ ਨੇ ਅੰਗਰੇਜ਼ਾਂ ਦੇ ਚੰਗੇ ਛੱਕੇ ਛੁਡਵਾਏ।

Exam Tips:

a) ਮਿਤੀ 13 ਜਨਵਰੀ, 1849 ਨਾਲ ਲਿਖੋ ਅਤੇ ਇਹ ਵੀ ਦੱਸੋ ਕਿ ਹਮਲਾ ਚਤਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਕੀਤਾ ਗਿਆ।

 

Question 5: ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਹੋਈ ਗੁਜਰਾਤ ਦੀ ਲੜਾਈ ਦਾ ਕੀ ਮਹੱਤਵ ਸੀ?

Answer:

ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖ਼ਰੀ ਅਤੇ ਫੈਸਲਾਕੁੰਨ ਲੜਾਈ ਸੀ। ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ। ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਗਿਣਤੀ 40,000 ਸੀ ਅਤੇ ਉਨ੍ਹਾਂ ਦੀ ਅਗਵਾਈ ਚਤਰ ਸਿੰਘ, ਸ਼ੇਰ ਸਿੰਘ ਅਤੇ ਮਹਾਰਾਜ ਸਿੰਘ ਕਰ ਰਹੇ ਸਨ। ਦੂਜੇ ਪਾਸੇ ਅੰਗਰੇਜ਼ਾਂ ਦੇ ਸੈਨਿਕਾਂ ਦੀ ਗਿਣਤੀ ਲਗਪਗ 68,000 ਸੀ ਅਤੇ ਲਾਰਡ ਹਿਊਗ ਗਫ਼ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਇਸ ਲੜਾਈ ਵਿੱਚ ਸਿੱਖਾਂ ਦੀ ਹਾਰ ਹੋਈ। ਸਿੱਟੇ ਵਜੋਂ ਪੰਜਾਬ ਨੂੰ 29 ਮਾਰਚ, 1849 ਈ. ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ।

Exam Tips:

a) ਗੁਜਰਾਤ ਨੂੰ ਆਖ਼ਰੀ ਅਤੇ ਨਿਰਣਾਇਕ ਲੜਾਈ ਦੱਸਣਾ ਨਾ ਭੁੱਲੋ।
b) ਸਿੱਖ ਅਤੇ ਅੰਗਰੇਜ਼ੀ ਸੈਨਾ ਦੀ ਗਿਣਤੀ ਪਾਠ-ਪੁਸਤਕ ਅਨੁਸਾਰ ਹੀ ਲਿਖੋ।

 

Question 6: ਦੂਸਰੇ ਐਂਗਲੋ-ਸਿੱਖ ਯੁੱਧ ਦੇ ਕੀ ਪ੍ਰਭਾਵ ਪਏ?

Answer:

1. ਦੂਸਰੇ ਐਂਗਲੋ-ਸਿੱਖ ਯੁੱਧ ਦਾ ਸਭ ਤੋਂ ਮਹੱਤਵਪੂਰਨ ਸਿੱਟਾ ਇਹ ਨਿਕਲਿਆ ਕਿ 29 ਮਾਰਚ, 1849 ਈ. ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ।
2. ਪੰਜਾਬ ਦੇ ਅੰਤਿਮ ਮਹਾਰਾਜਾ ਦਲੀਪ ਸਿੰਘ ਨੂੰ 50,000 ਪੌਂਡ ਸਾਲਾਨਾ ਪੈਨਸ਼ਨ ਦੇ ਕੇ ਗੱਦੀਓਂ ਲਾਹ ਦਿੱਤਾ ਗਿਆ।
3. ਸਿੱਖ ਸੈਨਾ ਨੂੰ ਤੋੜ ਦਿੱਤਾ ਗਿਆ।
4. ਦੀਵਾਨ ਮੂਲਰਾਜ ਅਤੇ ਭਾਈ ਮਹਾਰਾਜ ਸਿੰਘ ਨੂੰ ਦੇਸ਼ ਨਿਕਾਲੇ ਦੀ ਸਜ਼ਾ ਦਿੱਤੀ ਗਈ।
5. ਪੰਜਾਬ ਦਾ ਸ਼ਾਸਨ ਪ੍ਰਬੰਧ ਚਲਾਉਣ ਲਈ ਪ੍ਰਸ਼ਾਸਨਿਕ ਬੋਰਡ ਦੀ ਸਥਾਪਨਾ ਕੀਤੀ ਗਈ।

Exam Tips:

a) ਪ੍ਰਸ਼ਨ ਵਿੱਚ ‘ਕੋਈ ਤਿੰਨ’ ਲਿਖਿਆ ਹੋਵੇ ਤਾਂ ਸਭ ਤੋਂ ਮਹੱਤਵਪੂਰਨ ਸਿੱਟਾ (ਪੰਜਾਬ ਦਾ ਮਿਲਾਇਆ ਜਾਣਾ) ਪਹਿਲਾਂ ਲਿਖੋ।

 

Question 7: ਕੀ ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ? ਆਪਣੇ ਪੱਖ ਵਿੱਚ ਦਲੀਲਾਂ ਦਿਓ।

Answer:

ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਕਿਸੇ ਤਰ੍ਹਾਂ ਵੀ ਉੱਚਿਤ ਨਹੀਂ ਸੀ। ਅੰਗਰੇਜ਼ਾਂ ਨੇ ਸਭ ਤੋਂ ਪਹਿਲਾਂ ਲਾਹੌਰ ਦੀ ਸੰਧੀ ਅਨੁਸਾਰ ਪੰਜਾਬ ਦੇ ਕਈ ਮਹੱਤਵਪੂਰਨ ਇਲਾਕੇ ਖੋਹ ਲਏ। ਲਾਹੌਰ ਦਰਬਾਰ ਦੀ ਜ਼ਿਆਦਾਤਰ ਫ਼ੌਜ ਨੂੰ ਤੋੜ ਦਿੱਤਾ ਗਿਆ ਜਿਸ ਕਾਰਨ ਸੈਨਿਕਾਂ ਵਿੱਚ ਰੋਸ ਪੈਦਾ ਹੋ ਗਿਆ। ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨੂੰ ਰਾਜ ਦੇ ਪ੍ਰਸ਼ਾਸਨ ਤੋਂ ਵੱਖ ਕਰ ਦਿੱਤਾ। ਮੁਲਤਾਨ ਦੇ ਗਵਰਨਰ ਦੀਵਾਨ ਮੂਲਰਾਜ ਅਤੇ ਹਜ਼ਾਰਾ ਦੇ ਗਵਰਨਰ ਚਤਰ ਸਿੰਘ ਨੂੰ ਪਹਿਲਾਂ ਵਿਦਰੋਹ ਲਈ ਭੜਕਾਇਆ ਤਾਂ ਕਿ ਅੰਗਰੇਜ਼ ਬਹਾਨਾ ਬਣਾ ਕੇ ਪੰਜਾਬ ਨੂੰ ਕਬਜ਼ੇ ਵਿੱਚ ਕਰ ਸਕਣ।

Exam Tips:

a) ਛੋਟੇ ਉੱਤਰ ਵਿੱਚ ਸਿਰਫ਼ ਇੱਕ ਪੱਖ (ਇੱਥੇ ਨਿਆਂਸੰਗਤ ਨਹੀਂ ਸੀ) ਸਪੱਸ਼ਟ ਲਿਖੋ ਅਤੇ ਦੋ-ਤਿੰਨ ਦਲੀਲਾਂ ਦਿਓ।

 

Question 8: ਡਲਹੌਜ਼ੀ ਦੇ ਇਸ ਪੱਖ ਵਿੱਚ ਦਲੀਲਾਂ ਦਿਓ ਕਿ ਉਸ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਉੱਚਿਤ ਸੀ।

Answer:

1. ਸਿੱਖਾਂ ਨੇ ਭੈਰੋਵਾਲ ਦੀ ਸੰਧੀ ਦੀਆਂ ਸ਼ਰਤਾਂ ਨੂੰ ਤੋੜਿਆ ਸੀ।
2. ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਬਗ਼ਾਵਤ ਕੀਤੀ ਸੀ।
3. ਪੰਜਾਬ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਇਸ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਉਣਾ ਜ਼ਰੂਰੀ ਸੀ।
4. ਪੰਜਾਬ ਅੰਗਰੇਜ਼ੀ ਸਾਮਰਾਜ ਲਈ ਇੱਕ ਖ਼ਤਰਾ ਬਣ ਸਕਦਾ ਸੀ।
5. ਪੰਜਾਬ ’ਤੇ ਕਬਜ਼ਾ ਅੰਗਰੇਜ਼ੀ ਸਾਮਰਾਜ ਲਈ ਲਾਭਦਾਇਕ ਸਿੱਧ ਹੋ ਸਕਦਾ ਸੀ।

Exam Tips:

a) ਪੱਖ ਵਿੱਚ ਦਲੀਲਾਂ ਇੱਕ-ਇੱਕ ਵਾਕ ਵਿੱਚ ਅੰਕਿਤ ਕਰਕੇ ਲਿਖੋ।

 

Question 9: ਮਹਾਰਾਜਾ ਦਲੀਪ ਸਿੰਘ ’ਤੇ ਇੱਕ ਨੋਟ ਲਿਖੋ।

Answer:

ਮਹਾਰਾਜਾ ਦਲੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ 15 ਸਤੰਬਰ, ‘ 1843 ਈ. ਨੂੰ ਪੰਜਾਬ ਦਾ ਨਵਾਂ ਮਹਾਰਾਜਾ ਬਣਿਆ ਸੀ। ਮਹਾਰਾਜਾ ਦਲੀਪ ਸਿੰਘ ਨੇ ਲਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਪਰ ਉਹ ਗੱਦਾਰ ਨਿਕਲਿਆ। ਸਿੱਟੇ ਵਜੋਂ ਪਹਿਲੇ ਅਤੇ ਦੂਸਰੇ ਐਂਗਲੋ-ਸਿੱਖ ਯੁੱਧ ਵਿੱਚ ਸਿੱਖਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਦਿੱਤਾ। 22 ਅਕਤੂਬਰ, 1893 ਈ. ਨੂੰ ਮਹਾਰਾਜਾ ਦਲੀਪ ਸਿੰਘ ਦੀ ਪੈਰਿਸ ਵਿਖੇ ਮੌਤ ਹੋ ਗਈ ਸੀ।

Exam Tips:

a) ਦਲੀਪ ਸਿੰਘ ਦੇ ਗੱਦੀ ’ਤੇ ਬੈਠਣ ਦੀ ਮਿਤੀ ਅਤੇ ਮੌਤ ਦੀ ਮਿਤੀ (22 ਅਕਤੂਬਰ, 1893) ਯਾਦ ਰੱਖੋ।

 

Question 10: ਮਹਾਰਾਣੀ ਜਿੰਦਾਂ ਜਾਂ ਜਿੰਦ ਕੌਰ ’ਤੇ ਸੰਖੇਪ ਨੋਟ ਲਿਖੋ।

Answer:

ਮਹਾਰਾਣੀ ਜਿੰਦਾਂ, ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਸੀ ਉਸ ਨੂੰ 15 ਸਤੰਬਰ, 1843 ਈ. ਨੂੰ ਪੰਜਾਬ ਦੇ ਨਵੇਂ ਨਿਯੁਕਤ ਮਹਾਰਾਜਾ ਦਲੀਪ ਸਿੰਘ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ। ਇਸ ਲਈ ਅੰਗਰੇਜ਼ਾਂ ਨੇ ਦਸੰਬਰ, 1846 ਈ. ਵਿੱਚ ਹੋਈ ਭੈਰੋਵਾਲ ਦੀ ਸੰਧੀ ਅਨੁਸਾਰ ਮਹਾਰਾਣੀ ਜਿੰਦਾਂ ਦੀਆਂ ਸਾਰੀਆਂ ਸ਼ਕਤੀਆਂ ਨੂੰ ਖੋਹ ਲਿਆ ਸੀ। ਅਪਰੈਲ, 1849 ਈ. ਵਿੱਚ ਮਹਾਰਾਣੀ ਜਿੰਦਾਂ ਭੇਸ ਬਦਲ ਕੇ ਨੇਪਾਲ ਪਹੁੰਚਣ ਵਿੱਚ ਸਫਲ ਹੋ ਗਈ। ਅੰਤ 1 ਅਗਸਤ, 1863 ਈ. ਨੂੰ ਮਹਾਰਾਣੀ ਜਿੰਦਾਂ ਇੰਗਲੈਂਡ ਵਿੱਚ ਇਸ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਗਈ।

Exam Tips:

a) ਜਿੰਦਾਂ ਦੀ ਨੇਪਾਲ ਪਹੁੰਚਣ ਦੀ ਘਟਨਾ (ਅਪਰੈਲ, 1849) ਅਤੇ ਮੌਤ (1 ਅਗਸਤ, 1863) ਵੱਖ-ਵੱਖ ਲਿਖੋ।

 

Question 11: ਭਾਈ ਮਹਾਰਾਜ ਸਿੰਘ ’ਤੇ ਇੱਕ ਸੰਖੇਪ ਨੋਟ ਲਿਖੋ।

Answer:

ਭਾਈ ਮਹਾਰਾਜ ਸਿੰਘ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦੇ ਚੇਲੇ ਸਨ। ਉਹ ਪੰਜਾਬ ਦੀ ਸੁਤੰਤਰਤਾ ਦੇ ਹੱਕ ਵਿੱਚ ਸਨ। ਉਨ੍ਹਾਂ ਨੇ ਮੁਲਤਾਨ ਦੇ ਦੀਵਾਨ ਮੂਲਰਾਜ, ਹਜ਼ਾਰਾ ਦੇ ਸਰਦਾਰ ਚਤਰ ਸਿੰਘ ਅਟਾਰੀਵਾਲਾ ਅਤੇ ਉਸ ਦੇ ਪੁੱਤਰ ਸ਼ੇਰ ਸਿੰਘ ਨੂੰ ਅੰਗਰੇਜ਼ਾਂ ਵਿਰੁੱਧ ਵਿਦਰੋਹ ਦਾ ਝੰਡਾ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੂਜੇ ਐਂਗਲੋ-ਸਿੱਖ ਯੁੱਧ ਦੀਆਂ ਸਾਰੀਆਂ ਲੜਾਈਆਂ ਵਿੱਚ ਹਿੱਸਾ ਲਿਆ। ਉਨ੍ਹਾਂ ਦੀ ਸਿੰਘਾਪੁਰ ਜੇਲ੍ਹ ਵਿੱਚ 5 ਜੁਲਾਈ, 1856 ਈ. ਨੂੰ ਮੌਤ ਹੋ ਗਈ ਸੀ।

Exam Tips:

a) ਭਾਈ ਮਹਾਰਾਜ ਸਿੰਘ ਨੂੰ ਭਾਈ ਬੀਰ ਸਿੰਘ ਦਾ ਚੇਲਾ ਅਤੇ ਸਿੰਘਾਪੁਰ ਜੇਲ੍ਹ ਵਿੱਚ ਹੋਈ ਮੌਤ ਦੇ ਨਾਲ ਜੋੜ ਕੇ ਯਾਦ ਰੱਖੋ।

 

ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਉੱਤਰ

Question 1: ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ?

Answer:

1848-49 ਈ.।

Exam Tips:

a) ਦੂਸਰਾ ਯੁੱਧ 1848-49 ਈ. ਵਿੱਚ ਲੜਿਆ ਗਿਆ; ਪਹਿਲੇ ਯੁੱਧ ਦੇ ਸਾਲਾਂ (1845-46) ਨਾਲ ਨਾ ਰਲਾਓ।

 

Question 2: ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ?

Answer:

ਲਾਰਡ ਡਲਹੌਜ਼ੀ।

Exam Tips:

a) ਉਸ ਸਮੇਂ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਸੀ, ਜਦਕਿ ਪਹਿਲੇ ਯੁੱਧ ਸਮੇਂ ਲਾਰਡ ਹਾਰਡਿੰਗ ਸੀ।

 

Question 3: ਦੂਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਕਾਰਨ ਲਿਖੋ।

Answer:

ਸਿੱਖ ਪਹਿਲੇ ਯੁੱਧ ਵਿੱਚ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦੇ ਸਨ।

Exam Tips:

a) ਕਾਰਨ ਇੱਕ ਹੀ ਚੁਣ ਕੇ ਪੂਰੇ ਵਾਕ ਵਿੱਚ ਲਿਖੋ; ਹਾਰ ਦਾ ਬਦਲਾ ਲੈਣ ਦੀ ਇੱਛਾ ਸਭ ਤੋਂ ਆਸਾਨ ਕਾਰਨ ਹੈ।

 

Question 4: ਮਹਾਰਾਣੀ ਜਿੰਦਾਂ ਕੌਣ ਸੀ?

Answer:

ਮਹਾਰਾਜਾ ਦਲੀਪ ਸਿੰਘ ਦੀ ਮਾਂ।

Exam Tips:

a) ਜਿੰਦਾਂ ਨੂੰ ਜਿੰਦ ਕੌਰ ਵੀ ਕਿਹਾ ਜਾਂਦਾ ਹੈ; ਉਹ ਰਣਜੀਤ ਸਿੰਘ ਦੀ ਰਾਣੀ ਅਤੇ ਦਲੀਪ ਸਿੰਘ ਦੀ ਮਾਂ ਸੀ।

 

Question 5: ਦੀਵਾਨ ਮੂਲਰਾਜ ਕੌਣ ਸੀ?

Answer:

ਦੀਵਾਨ ਮੂਲਰਾਜ ਮੁਲਤਾਨ ਦਾ ਨਾਜ਼ਿਮ ਗਵਰਨਰ ਸੀ।

Exam Tips:

a) ਮੂਲਰਾਜ 1844 ਈ. ਵਿੱਚ ਮੁਲਤਾਨ ਦਾ ਨਾਜ਼ਿਮ ਬਣਿਆ ਸੀ।

 

Question 6: ਦੀਵਾਨ ਮੂਲਰਾਜ ਦੁਆਰਾ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਰਨ ਦਾ ਕੋਈ ਇੱਕ ਕਾਰਨ ਦੱਸੋ।

Answer:

ਅੰਗਰੇਜ਼ਾਂ ਨੇ ਦੀਵਾਨ ਮੂਲਰਾਜ ਵੱਲੋਂ ਵਸੂਲ ਕੀਤੇ ਜਾਣ ਵਾਲੇ ਸਾਲਾਨਾ ਲਗਾਨ ਦੀ ਰਕਮ ਕਾਫ਼ੀ ਵਧਾ ਦਿੱਤੀ ਸੀ।

Exam Tips:

a) ਵਿਦਰੋਹ ਦਾ ਕਾਰਨ ਲਗਾਨ ਵਧਾਉਣਾ ਜਾਂ ਕਤਲਾਂ ਦਾ ਝੂਠਾ ਇਲਜ਼ਾਮ ਲਿਖਿਆ ਜਾ ਸਕਦਾ ਹੈ।

 

Question 7: ਸਾਵਨ ਮਲ ਕੌਣ ਸੀ?

Answer:

ਦੀਵਾਨ ਮੂਲਰਾਜ ਦਾ ਪਿਤਾ ਅਤੇ ਮੁਲਤਾਨ ਦਾ ਨਾਜ਼ਿਮ।

Exam Tips:

a) ਸਾਵਨ ਮਲ ਮੂਲਰਾਜ ਦਾ ਪਿਤਾ ਸੀ ਅਤੇ ਉਸ ਦੀ ਮੌਤ ਤੋਂ ਬਾਅਦ 1844 ਈ. ਵਿੱਚ ਮੂਲਰਾਜ ਨਾਜ਼ਿਮ ਬਣਿਆ।

 

Question 8: ਸਰਦਾਰ ਚਤਰ ਸਿੰਘ ਅਟਾਰੀਵਾਲਾ ਕੌਣ ਸੀ?

Answer:

ਹਜ਼ਾਰਾ ਦਾ ਨਾਜ਼ਿਮ।

Exam Tips:

a) ਚਤਰ ਸਿੰਘ ਦੀ ਪੁੱਤਰੀ ਦਲੀਪ ਸਿੰਘ ਨਾਲ ਮੰਗੀ ਹੋਈ ਸੀ, ਇਹ ਤੱਥ ਯਾਦ ਰੱਖੋ।

 

Question 9: ਸਰਦਾਰ ਸ਼ੇਰ ਸਿੰਘ ਕੌਣ ਸੀ?

Answer:

ਚਤਰ ਸਿੰਘ ਅਟਾਰੀਵਾਲਾ ਦਾ ਪੁੱਤਰ।

Exam Tips:

a) ਸ਼ੇਰ ਸਿੰਘ ਅਟਾਰੀਵਾਲਾ ਨੂੰ ਮਹਾਰਾਜਾ ਸ਼ੇਰ ਸਿੰਘ (ਰਣਜੀਤ ਸਿੰਘ ਦੇ ਪੁੱਤਰ) ਨਾਲ ਨਾ ਰਲਾਓ।

 

Question 10: ਸ਼ੇਰ ਸਿੰਘ ਨੇ ਅੰਗਰੇਜ਼ਾਂ ਵਿਰੁੱਧ ਬਗਾਵਤ ਦਾ ਝੰਡਾ ਕਿਉਂ ਬੁਲੰਦ ਕੀਤਾ?

Answer:

ਅੰਗਰੇਜ਼ਾਂ ਦੁਆਰਾ ਉਸਦੇ ਪਿਤਾ ਨਾਲ ਕੀਤੇ ਗਏ ਦੁਰਵਿਹਾਰ ਦੇ ਕਾਰਨ।

Exam Tips:

a) ਸ਼ੇਰ ਸਿੰਘ ਨੇ 14 ਸਤੰਬਰ, 1848 ਈ. ਨੂੰ ਵਿਦਰੋਹ ਦਾ ਐਲਾਨ ਕੀਤਾ ਸੀ।

 

Question 11: ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਦੇ ਵਿਦਰੋਹ ਨਾਲ ਸ਼ੁਰੂ ਹੋਇਆ?

Answer:

ਦੀਵਾਨ ਮੂਲਰਾਜ।

Exam Tips:

a) ਯੁੱਧ ਦੀ ਚਿੰਗਾੜੀ ਮੁਲਤਾਨ ਤੋਂ ਉੱਠੀ ਸੀ, ਜਦਕਿ ਪਹਿਲੀ ਲੜਾਈ ਰਾਮਨਗਰ ਵਿੱਚ ਹੋਈ।

 

Question 12: ਰਾਮਨਗਰ ਦੀ ਲੜਾਈ ਕਦੋਂ ਹੋਈ ਸੀ?

Answer:

22 ਨਵੰਬਰ, 1848 ਈ.।

Exam Tips:

a) ਰਾਮਨਗਰ ਦੀ ਲੜਾਈ ਦੀ ਮਿਤੀ 22 ਨਵੰਬਰ, 1848 ਈ. ਸਾਲ ਸਮੇਤ ਲਿਖੋ।

 

Question 13: ਚਿਲਿਆਂਵਾਲਾ ਦੀ ਲੜਾਈ ਕਦੋਂ ਲੜੀ ਗਈ ਸੀ?

Answer:

13 ਜਨਵਰੀ, 1849 ਈ.।

Exam Tips:

a) ਚਿਲਿਆਂਵਾਲਾ ਦੀ ਲੜਾਈ ਰਾਮਨਗਰ ਤੋਂ ਬਾਅਦ ਅਤੇ ਗੁਜਰਾਤ ਤੋਂ ਪਹਿਲਾਂ ਹੋਈ ਸੀ।

 

Question 14: ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖ਼ਰੀ ਲੜਾਈ ਕਿਹੜੀ ਸੀ?

Answer:

ਗੁਜਰਾਤ ਦੀ ਲੜਾਈ।

Exam Tips:

a) ਆਖ਼ਰੀ ਲੜਾਈ ਗੁਜਰਾਤ ਦੀ ਸੀ; ਮੁਲਤਾਨ ਦਾ ਸਮਰਪਣ ਇਸ ਤੋਂ ਪਹਿਲਾਂ (22 ਜਨਵਰੀ, 1849) ਹੋਇਆ ਸੀ।

 

Question 15: ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ?

Answer:

21 ਫ਼ਰਵਰੀ, 1849 ਈ.।

Exam Tips:

a) ਗੁਜਰਾਤ ਦੀ ਲੜਾਈ ਦੀ ਮਿਤੀ 21 ਫ਼ਰਵਰੀ, 1849 ਈ. ਹੈ।

 

Question 16: ਦੂਸਰੇ ਐਂਗਲੋ-ਸਿੱਖ ਯੁੱਧ ਦੇ ਦੌਰਾਨ ਲੜੀ ਗਈ ਉਸ ਲੜਾਈ ਦਾ ਨਾਂ ਦੱਸੋ ਜਿਹੜੀ ਇਤਿਹਾਸ ਵਿੱਚ ਤੋਪਾਂ ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ?

Answer:

ਗੁਜਰਾਤ ਦੀ ਲੜਾਈ।

Exam Tips:

a) ਤੋਪਾਂ ਦੀ ਲੜਾਈ ਦਾ ਨਾਂ ਗੁਜਰਾਤ ਦੀ ਲੜਾਈ ਨਾਲ ਜੁੜਿਆ ਹੋਇਆ ਹੈ।

 

Question 17: ਦੂਸਰੇ ਐਂਗਲੋ-ਸਿੱਖ ਯੁੱਧ ਦਾ ਕੋਈ ਇੱਕ ਮਹੱਤਵਪੂਰਨ ਸਿੱਟਾ ਦੱਸੋ।

Answer:

ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ।

Exam Tips:

a) ਸਭ ਤੋਂ ਵੱਡਾ ਸਿੱਟਾ ਪੰਜਾਬ ਦਾ ਅੰਗਰੇਜ਼ੀ ਸਾਮਰਾਜ ਵਿੱਚ ਮਿਲਾਇਆ ਜਾਣਾ ਹੈ।

 

Question 18: ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ?

Answer:

29 ਮਾਰਚ, 1849 ਈ.।

Exam Tips:

a) ਪੰਜਾਬ ਨੂੰ 29 ਮਾਰਚ, 1849 ਈ. ਨੂੰ ਮਿਲਾਇਆ ਗਿਆ; ਪੂਰੀ ਮਿਤੀ ਸਾਲ ਸਮੇਤ ਲਿਖੋ।

 

Question 19: ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਦੇ ਪੱਖ ਵਿੱਚ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਦੱਸੋ।

Answer:

ਪੰਜਾਬ ਨੂੰ ਅੰਗਰੇਜ਼ੀ ਰਾਜ ਵਿੱਚ ਸ਼ਾਮਲ ਕਰਨਾ ਪੰਜਾਬ ਦੇ ਲੋਕਾਂ ਲਈ ਲਾਭਦਾਇਕ ਸੀ।

Exam Tips:

a) ਪੱਖ ਦੀ ਦਲੀਲ ਲਈ ਪੰਜਾਬ ਦੇ ਲੋਕਾਂ ਨੂੰ ਹੋਏ ਲਾਭ ਜਾਂ ਸ਼ਰਤਾਂ ਟੁੱਟਣ ਵਾਲੀ ਗੱਲ ਚੁਣੋ।

 

Question 20: ਲਾਰਡ ਡਲਹੌਜ਼ੀ ਦੁਆਰਾ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰਨ ਵਿਰੁੱਧ ਦਿੱਤੀ ਜਾਣ ਵਾਲੀ ਕੋਈ ਇੱਕ ਦਲੀਲ ਲਿਖੋ।

Answer:

ਅੰਗਰੇਜ਼ਾਂ ਨੇ ਸਿੱਖਾਂ ਨੂੰ ਬਗਾਵਤ ਲਈ ਭੜਕਾਇਆ ਸੀ।

Exam Tips:

a) ਵਿਰੁੱਧ ਦੀ ਦਲੀਲ ਵਿੱਚ ਇੱਕ ਹੀ ਮੁੱਦਾ ਲਿਖੋ, ਜਿਵੇਂ ਸਿੱਖਾਂ ਨੂੰ ਭੜਕਾਇਆ ਜਾਣਾ।

 

Question 21: ਭਾਈ ਮਹਾਰਾਜ ਸਿੰਘ ਕੌਣ ਸੀ?

Answer:

ਉਹ ਨੌਰੰਗਾਬਾਦ ਦੇ ਪ੍ਰਸਿੱਧ ਸੰਤ ਭਾਈ ਬੀਰ ਸਿੰਘ ਦਾ ਚੇਲਾ ਸੀ।

Exam Tips:

a) ਭਾਈ ਮਹਾਰਾਜ ਸਿੰਘ ਭਾਈ ਬੀਰ ਸਿੰਘ ਦੇ ਚੇਲੇ ਸਨ, ਜੋ ਨੌਰੰਗਾਬਾਦ ਦੇ ਸੰਤ ਸਨ।

 

Question 22: ਭਾਈ ਮਹਾਰਾਜ ਸਿੰਘ ਦੀ ਮੌਤ ਕਦੋਂ ਹੋਈ ਸੀ?

Answer:

1856 ਈ.।

Exam Tips:

a) ਭਾਈ ਮਹਾਰਾਜ ਸਿੰਘ ਦੀ ਮੌਤ 5 ਜੁਲਾਈ, 1856 ਈ. ਨੂੰ ਹੋਈ ਸੀ।

 

Question 23: ਭਾਈ ਮਹਾਰਾਜ ਸਿੰਘ ਦੀ ਮੌਤ ਕਿੱਥੇ ਹੋਈ ਸੀ?

Answer:

ਸਿੰਘਾਪੁਰ।

Exam Tips:

a) ਭਾਈ ਮਹਾਰਾਜ ਸਿੰਘ ਨੂੰ ਸਿੰਘਾਪੁਰ ਜੇਲ੍ਹ ਵਿੱਚ ਭੇਜਿਆ ਗਿਆ ਸੀ, ਇਸੇ ਲਈ ਮੌਤ ਵੀ ਉੱਥੇ ਹੋਈ।

 

Question 24: ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਕੌਣ ਸੀ?

Answer:

ਮਹਾਰਾਜਾ ਦਲੀਪ ਸਿੰਘ।

Exam Tips:

a) ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਸੀ, ਰਣਜੀਤ ਸਿੰਘ ਦਾ ਸਭ ਤੋਂ ਛੋਟਾ ਪੁੱਤਰ।

 

Question 25: ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ?

Answer:

ਪੈਰਿਸ।

Exam Tips:

a) ਦਲੀਪ ਸਿੰਘ ਦੀ ਮੌਤ ਪੈਰਿਸ ਵਿੱਚ ਹੋਈ ਸੀ, ਜਦਕਿ ਮਹਾਰਾਣੀ ਜਿੰਦਾਂ ਦੀ ਇੰਗਲੈਂਡ ਵਿੱਚ।

 

Question 26: ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ?

Answer:

1893 ਈ.।

Exam Tips:

a) ਦਲੀਪ ਸਿੰਘ ਦੀ ਮੌਤ 22 ਅਕਤੂਬਰ, 1893 ਈ. ਨੂੰ ਹੋਈ ਸੀ।

 

Question 27: ਮਹਾਰਾਣੀ ਜਿੰਦਾਂ ਦੀ ਮੌਤ ਕਦੋਂ ਹੋਈ ਸੀ?

Answer:

1863 ਈ.।

Exam Tips:

a) ਮਹਾਰਾਣੀ ਜਿੰਦਾਂ ਦੀ ਮੌਤ 1 ਅਗਸਤ, 1863 ਈ. ਨੂੰ ਹੋਈ ਸੀ।

 

Question 28: ਸਿੱਖ ਰਾਜ ਦੇ ਪਤਨ ਦਾ ਕੋਈ ਇੱਕ ਕਾਰਨ ਦੱਸੋ।

Answer:

ਮਹਾਰਾਜਾ ਰਣਜੀਤ ਸਿੰਘ ਦੇ ਉੱਤਰਾਧਿਕਾਰੀ ਕਮਜ਼ੋਰ ਨਿਕਲੇ।

Exam Tips:

a) ਸਿੱਖ ਰਾਜ ਦੇ ਪਤਨ ਦਾ ਕਾਰਨ ਰਣਜੀਤ ਸਿੰਘ ਦੇ ਕਮਜ਼ੋਰ ਉੱਤਰਾਧਿਕਾਰੀ ਸਨ।

 

ਖ਼ਾਲੀ ਥਾਂਵਾਂ ਭਰੋ

Question 1: ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਦੂਜੀ ਲੜਾਈ …………… ਈ. ਵਿੱਚ ਹੋਈ।

Answer:

1848-49।

Exam Tips:

a) ਦੂਜੇ ਯੁੱਧ ਦਾ ਸਾਲ 1848-49 ਈ. ਹੈ; ਸਾਲ ਦੇ ਨਾਲ ‘ਈ.’ ਲਿਖਣਾ ਨਾ ਭੁੱਲੋ।

 

Question 2: ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ ਜਨਰਲ …………… ਸੀ।

Answer:

ਲਾਰਡ ਡਲਹੌਜ਼ੀ।

Exam Tips:

a) ਇਸ ਯੁੱਧ ਸਮੇਂ ਦਾ ਗਵਰਨਰ-ਜਨਰਲ ਲਾਰਡ ਡਲਹੌਜ਼ੀ ਸੀ।

 

Question 3: ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ …………… ਸੀ।

Answer:

ਦਲੀਪ ਸਿੰਘ।

Exam Tips:

a) ਦਲੀਪ ਸਿੰਘ ਉਸ ਸਮੇਂ ਨਾਬਾਲਗ ਮਹਾਰਾਜਾ ਸੀ ਅਤੇ ਉਸ ਦੀ ਸਰਪ੍ਰਸਤ ਜਿੰਦਾਂ ਸੀ।

 

Question 4: ਮਹਾਰਾਜਾ ਦਲੀਪ ਸਿੰਘ ਦੀ ਮਾਂ ਦਾ ਨਾਂ …………… ਸੀ।

Answer:

ਮਹਾਰਾਣੀ ਜਿੰਦਾਂ।

Exam Tips:

a) ਦਲੀਪ ਸਿੰਘ ਦੀ ਮਾਂ ਦਾ ਨਾਂ ਜਿੰਦਾਂ ਹੈ, ਜਿਸ ਨੂੰ ਜਿੰਦ ਕੌਰ ਵੀ ਕਿਹਾ ਜਾਂਦਾ ਹੈ।

 

Question 5: 1844 ਈ. ਵਿੱਚ …………… ਮੁਲਤਾਨ ਦਾ ਨਾਜ਼ਿਮ ਨਿਯੁਕਤ ਹੋਇਆ।

Answer:

ਦੀਵਾਨ ਮੂਲਰਾਜ।

Exam Tips:

a) ਮੂਲਰਾਜ 1844 ਈ. ਵਿੱਚ ਆਪਣੇ ਪਿਤਾ ਸਾਵਨ ਮਲ ਦੀ ਥਾਂ ਨਾਜ਼ਿਮ ਬਣਿਆ।

 

Question 6: ਸਰਦਾਰ ਚਤਰ ਸਿੰਘ ਅਟਾਰੀਵਾਲਾ …………… ਦਾ ਨਾਜ਼ਿਮ ਸੀ।

Answer:

ਹਜ਼ਾਰਾ।

Exam Tips:

a) ਹਜ਼ਾਰਾ ਚਤਰ ਸਿੰਘ ਦਾ ਇਲਾਕਾ ਸੀ, ਮੁਲਤਾਨ ਮੂਲਰਾਜ ਦਾ।

 

Question 7: ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ ਦਾ ਨਾਂ …………… ਦੀ ਲੜਾਈ ਸੀ।

Answer:

ਰਾਮਨਗਰ।

Exam Tips:

a) ਪਹਿਲੀ ਲੜਾਈ ਰਾਮਨਗਰ ਵਿੱਚ ਹੋਈ, ਆਖ਼ਰੀ ਲੜਾਈ ਗੁਜਰਾਤ ਵਿੱਚ।

 

Question 8: ਰਾਮਨਗਰ ਦੀ ਲੜਾਈ …………… ਨੂੰ ਹੋਈ।

Answer:

22 ਨਵੰਬਰ, 1848 ਈ.

Exam Tips:

a) ਰਾਮਨਗਰ ਦੀ ਮਿਤੀ (22 ਨਵੰਬਰ, 1848) ਪੂਰੀ ਲਿਖੋ।

 

Question 9: ਚਿਲਿਆਂਵਾਲਾ ਦੀ ਲੜਾਈ …………… ਨੂੰ ਹੋਈ।

Answer:

13 ਜਨਵਰੀ, 1849 ਈ.

Exam Tips:

a) ਚਿਲਿਆਂਵਾਲਾ ਦੀ ਮਿਤੀ 13 ਜਨਵਰੀ, 1849 ਹੈ।

 

Question 10: ਗੁਜਰਾਤ ਦੀ ਲੜਾਈ ਇਤਿਹਾਸ ਵਿੱਚ …………… ਦੀ ਲੜਾਈ ਦੇ ਨਾਂ ਨਾਲ ਪ੍ਰਸਿੱਧ ਹੈ।

Answer:

ਤੋਪਾਂ।

Exam Tips:

a) ਗੁਜਰਾਤ ਦੀ ਲੜਾਈ ਵਿੱਚ ਤੋਪਾਂ ਦੀ ਭਾਰੀ ਵਰਤੋਂ ਹੋਈ ਸੀ।

 

Question 11: ਅੰਗਰੇਜ਼ਾਂ ਨੇ ਪੰਜਾਬ ਨੂੰ ਆਪਣੇ ਸਾਮਰਾਜ ਵਿੱਚ …………… ਨੂੰ ਮਿਲਾਇਆ।

Answer:

29 ਮਾਰਚ, 1849 ਈ.

Exam Tips:

a) ਪੰਜਾਬ ਦੇ ਮਿਲਾਏ ਜਾਣ ਦੀ ਮਿਤੀ 29 ਮਾਰਚ, 1849 ਹੈ; ਇਸ ਤੋਂ ਬਾਅਦ ਸਿੱਖ ਰਾਜ ਦਾ ਅੰਤ ਹੋ ਗਿਆ।

 

ਠੀਕ ਜਾਂ ਗ਼ਲਤ

Question 1: ਦੂਸਰਾ ਐਂਗਲੋ-ਸਿੱਖ ਯੁੱਧ 1848-49 ਈ. ਵਿੱਚ ਲੜਿਆ ਗਿਆ।

Answer:

ਠੀਕ।

Exam Tips:

a) ਦੂਜਾ ਯੁੱਧ 1848-49 ਈ. ਵਿੱਚ ਹੋਇਆ, ਇਸ ਲਈ ਕਥਨ ਠੀਕ ਹੈ।

 

Question 2: ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਲਾਰਡ ਡਲਹੌਜ਼ੀ ਭਾਰਤ ਦਾ ਗਵਰਨਰ-ਜਨਰਲ ਸੀ।

Answer:

ਠੀਕ।

Exam Tips:

a) ਗਵਰਨਰ-ਜਨਰਲ ਦੀ ਪਛਾਣ ਲਾਰਡ ਡਲਹੌਜ਼ੀ ਵਜੋਂ ਯਾਦ ਰੱਖੋ।

 

Question 3: ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਪੰਜਾਬ ਦਾ ਮਹਾਰਾਜਾ ਦਲੀਪ ਸਿੰਘ ਸੀ।

Answer:

ਠੀਕ।

Exam Tips:

a) ਉਸ ਸਮੇਂ ਦਲੀਪ ਸਿੰਘ ਨਾਬਾਲਗ ਮਹਾਰਾਜਾ ਸੀ।

 

Question 4: ਮਹਾਰਾਣੀ ਜਿੰਦਾਂ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ।

Answer:

ਠੀਕ।

Exam Tips:

a) ਜਿੰਦਾਂ ਦਲੀਪ ਸਿੰਘ ਦੀ ਮਾਂ ਸੀ, ਪਤਨੀ ਜਾਂ ਭੈਣ ਨਹੀਂ।

 

Question 5: ਦੀਵਾਨ ਮੂਲਰਾਜ 1846 ਈ. ਵਿੱਚ ਮੁਲਤਾਨ ਦਾ ਨਾਜ਼ਿਮ ਬਣਿਆ।

Answer:

ਗ਼ਲਤ।

Exam Tips:

a) ਮੂਲਰਾਜ ਮੁਲਤਾਨ ਦਾ ਨਾਜ਼ਿਮ 1844 ਈ. ਵਿੱਚ ਬਣਿਆ, 1846 ਈ. ਵਿੱਚ ਨਹੀਂ।
b) ਗ਼ਲਤ ਕਥਨ ਵਿੱਚ ਆਮ ਤੌਰ ’ਤੇ ਨਾਂ, ਸਾਲ ਜਾਂ ਸਥਾਨ ਬਦਲਿਆ ਹੁੰਦਾ ਹੈ, ਇਸ ਲਈ ਇਨ੍ਹਾਂ ਨੂੰ ਧਿਆਨ ਨਾਲ ਪਰਖੋ।

 

Question 6: ਦੂਸਰਾ ਐਂਗਲੋ-ਸਿੱਖ ਯੁੱਧ ਰਾਮਨਗਰ ਦੀ ਲੜਾਈ ਨਾਲ ਸ਼ੁਰੂ ਹੋਇਆ।

Answer:

ਠੀਕ।

Exam Tips:

a) ਯੁੱਧ ਦੀ ਪਹਿਲੀ ਲੜਾਈ ਰਾਮਨਗਰ ਦੀ ਸੀ।

 

Question 7: ਰਾਮਨਗਰ ਦੀ ਲੜਾਈ 12 ਨਵੰਬਰ, 1846 ਈ. ਨੂੰ ਹੋਈ।

Answer:

ਗ਼ਲਤ।

Exam Tips:

a) ਰਾਮਨਗਰ ਦੀ ਲੜਾਈ ਨਵੰਬਰ 1848 ਵਿੱਚ ਹੋਈ ਸੀ, 1846 ਵਿੱਚ ਨਹੀਂ।
b) ਗ਼ਲਤ ਕਥਨ ਵਿੱਚ ਆਮ ਤੌਰ ’ਤੇ ਨਾਂ, ਸਾਲ ਜਾਂ ਸਥਾਨ ਬਦਲਿਆ ਹੁੰਦਾ ਹੈ, ਇਸ ਲਈ ਇਨ੍ਹਾਂ ਨੂੰ ਧਿਆਨ ਨਾਲ ਪਰਖੋ।

 

Question 8: ਚਿਲਿਆਂਵਾਲਾ ਦੀ ਲੜਾਈ 13 ਜਨਵਰੀ, 1849 ਈ. ਨੂੰ ਹੋਈ ਸੀ।

Answer:

ਠੀਕ।

Exam Tips:

a) ਚਿਲਿਆਂਵਾਲਾ ਦੀ ਮਿਤੀ 13 ਜਨਵਰੀ, 1849 ਠੀਕ ਹੈ।

 

Question 9: ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਨੂੰ ਇੱਕ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Answer:

ਠੀਕ।

Exam Tips:

a) ਚਿਲਿਆਂਵਾਲਾ ਵਿੱਚ ਅੰਗਰੇਜ਼ਾਂ ਨੂੰ ਭਾਰੀ ਨੁਕਸਾਨ ਹੋਇਆ ਸੀ।

 

Question 10: ਦੂਸਰਾ ਐਂਗਲੋ-ਸਿੱਖ ਯੁੱਧ ਗੁਜਰਾਤ ਦੀ ਲੜਾਈ ਨਾਲ ਸਮਾਪਤ ਹੋ ਗਿਆ।

Answer:

ਠੀਕ।

Exam Tips:

a) ਯੁੱਧ ਦਾ ਅੰਤ ਗੁਜਰਾਤ ਦੀ ਲੜਾਈ ਨਾਲ ਹੋਇਆ।

 

Question 11: ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਹੋਈ ਸੀ।

Answer:

ਠੀਕ।

Exam Tips:

a) ਗੁਜਰਾਤ ਦੀ ਮਿਤੀ 21 ਫ਼ਰਵਰੀ, 1849 ਠੀਕ ਹੈ।

 

Question 12: ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ 29 ਮਾਰਚ, 1849 ਈ. ਨੂੰ ਸ਼ਾਮਲ ਕੀਤਾ ਗਿਆ ਸੀ।

Answer:

ਠੀਕ।

Exam Tips:

a) ਮਿਲਾਉਣ ਦੀ ਮਿਤੀ 29 ਮਾਰਚ, 1849 ਠੀਕ ਹੈ।

 

Question 13: ਮਹਾਰਾਜਾ ਦਲੀਪ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਬਾਅਦ ਉਸਦੇ ਸਾਮਰਾਜ ਦੀ ਵਾਗਡੋਰ ਸੰਭਾਲੀ।

Answer:

ਗ਼ਲਤ।

Exam Tips:

a) ਰਣਜੀਤ ਸਿੰਘ ਤੋਂ ਬਾਅਦ ਪਹਿਲਾਂ ਖੜਕ ਸਿੰਘ ਮਹਾਰਾਜਾ ਬਣਿਆ, ਦਲੀਪ ਸਿੰਘ ਸਿੱਧਾ ਨਹੀਂ।
b) ਗ਼ਲਤ ਕਥਨ ਵਿੱਚ ਆਮ ਤੌਰ ’ਤੇ ਨਾਂ, ਸਾਲ ਜਾਂ ਸਥਾਨ ਬਦਲਿਆ ਹੁੰਦਾ ਹੈ, ਇਸ ਲਈ ਇਨ੍ਹਾਂ ਨੂੰ ਧਿਆਨ ਨਾਲ ਪਰਖੋ।

 

Question 14: ਮਹਾਰਾਜਾ ਦਲੀਪ ਸਿੰਘ ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਸੀ।

Answer:

ਠੀਕ।

Exam Tips:

a) ਦਲੀਪ ਸਿੰਘ ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਸੀ।

 

Question 15: ਸਿੱਖਾਂ ਦਾ ਅੰਤਿਮ ਮਹਾਰਾਜਾ ਰਣਜੀਤ ਸਿੰਘ ਸੀ।

Answer:

ਗ਼ਲਤ।

Exam Tips:

a) ਆਖ਼ਰੀ ਮਹਾਰਾਜਾ ਰਣਜੀਤ ਸਿੰਘ ਨਹੀਂ ਸਨ; ਉਹ ਸਿੱਖ ਸਾਮਰਾਜ ਦੇ ਮੋਢੀ ਸਨ।
b) ਗ਼ਲਤ ਕਥਨ ਵਿੱਚ ਆਮ ਤੌਰ ’ਤੇ ਨਾਂ, ਸਾਲ ਜਾਂ ਸਥਾਨ ਬਦਲਿਆ ਹੁੰਦਾ ਹੈ, ਇਸ ਲਈ ਇਨ੍ਹਾਂ ਨੂੰ ਧਿਆਨ ਨਾਲ ਪਰਖੋ।

 

ਬਹੁ-ਚੋਣ ਵਾਲੇ ਪ੍ਰਸ਼ਨ

Question 1: ਦੂਸਰਾ ਐਂਗਲੋ-ਸਿੱਖ ਯੁੱਧ ਕਦੋਂ ਲੜਿਆ ਗਿਆ?
(i) 1844-45 ਈ. ਵਿੱਚ
(ii) 1845-46 ਈ. ਵਿੱਚ
(iii) 1847-48 ਈ. ਵਿੱਚ
(iv) 1848-49 ਈ. ਵਿੱਚ

Answer:

(iv) 1848-49 ਈ. ਵਿੱਚ।

Exam Tips:

a) ਦੂਜਾ ਯੁੱਧ 1848-49 ਈ. ਵਿੱਚ ਲੜਿਆ ਗਿਆ, ਪਹਿਲਾ 1845-46 ਵਿੱਚ।
b) ਚਾਰੇ ਵਿਕਲਪ ਪੜ੍ਹ ਕੇ ਹੀ ਠੀਕ ਉੱਤਰ ਦਾ ਚਿੰਨ੍ਹ ਅਤੇ ਪੂਰਾ ਵਿਕਲਪ ਲਿਖੋ।

 

Question 2: ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਮੇਂ ਭਾਰਤ ਦਾ ਗਵਰਨਰ-ਜਨਰਲ ਕੌਣ ਸੀ?
(i) ਲਾਰਡ ਲਿਟਨ
(ii) ਲਾਰਡ ਰਿਪਨ
(iii) ਲਾਰਡ ਡਲਹੌਜ਼ੀ
(iv) ਲਾਰਡ ਹਾਰਡਿੰਗ

Answer:

(iii) ਲਾਰਡ ਡਲਹੌਜ਼ੀ।

Exam Tips:

a) ਡਲਹੌਜ਼ੀ ਅਤੇ ਹਾਰਡਿੰਗ ਦੇ ਸਮੇਂ ਨੂੰ ਅਲੱਗ-ਅਲੱਗ ਯਾਦ ਰੱਖੋ।

 

Question 3: ਦੂਸਰੇ ਐਂਗਲੋ-ਸਿੱਖ ਯੁੱਧ ਸਮੇਂ ਪੰਜਾਬ ਦਾ ਮਹਾਰਾਜਾ ਕੌਣ ਸੀ?
(i) ਮਹਾਰਾਜਾ ਸ਼ੇਰ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਦਲੀਪ ਸਿੰਘ
(iv) ਮਹਾਰਾਜਾ ਖੜਕ ਸਿੰਘ

Answer:

(iii) ਮਹਾਰਾਜਾ ਦਲੀਪ ਸਿੰਘ।

Exam Tips:

a) ਉਸ ਸਮੇਂ ਦਾ ਮਹਾਰਾਜਾ ਦਲੀਪ ਸਿੰਘ ਸੀ, ਰਣਜੀਤ ਸਿੰਘ ਨਹੀਂ।

 

Question 4: ਮਹਾਰਾਣੀ ਜਿੰਦਾਂ ਕੌਣ ਸੀ?
(i) ਮਹਾਰਾਜਾ ਦਲੀਪ ਸਿੰਘ ਦੀ ਮਾਂ
(ii) ਮਹਾਰਾਜਾ ਖੜਕ ਸਿੰਘ ਦੀ ਭੈਣ
(iii) ਮਹਾਰਾਜਾ ਸ਼ੇਰ ਸਿੰਘ ਦੀ ਪਤਨੀ
(iv) ਰਾਜਾ ਗੁਲਾਬ ਸਿੰਘ ਦੀ ਪੁੱਤਰੀ

Answer:

(i) ਮਹਾਰਾਜਾ ਦਲੀਪ ਸਿੰਘ ਦੀ ਮਾਂ।

Exam Tips:

a) ਜਿੰਦਾਂ ਦਲੀਪ ਸਿੰਘ ਦੀ ਮਾਂ ਸੀ।

 

Question 5: ਦੀਵਾਨ ਮੂਲਰਾਜ ਕੌਣ ਸੀ?
(i) ਗੁਜਰਾਤ ਦਾ ਨਾਜ਼ਿਮ
(ii) ਮੁਲਤਾਨ ਦਾ ਨਾਜ਼ਿਮ
(iii) ਕਸ਼ਮੀਰ ਦਾ ਨਾਜ਼ਿਮ
(iv) ਪਿਸ਼ਾਵਰ ਦਾ ਨਾਜ਼ਿਮ

Answer:

(ii) ਮੁਲਤਾਨ ਦਾ ਨਾਜ਼ਿਮ।

Exam Tips:

a) ਮੂਲਰਾਜ ਦਾ ਸੰਬੰਧ ਮੁਲਤਾਨ ਨਾਲ ਹੈ।
b) ਚਾਰੇ ਵਿਕਲਪ ਪੜ੍ਹ ਕੇ ਹੀ ਠੀਕ ਉੱਤਰ ਦਾ ਚਿੰਨ੍ਹ ਅਤੇ ਪੂਰਾ ਵਿਕਲਪ ਲਿਖੋ।

 

Question 6: ਦੀਵਾਨ ਮੂਲਰਾਜ ਨੇ ਅੰਗਰੇਜ਼ਾਂ ਵਿਰੁੱਧ ਵਿਦਰੋਹ ਕਦੋਂ ਕੀਤਾ ਸੀ?
(i) 1844 ਈ. ਵਿੱਚ
(ii) 1845 ਈ. ਵਿੱਚ
(iii) 1846 ਈ. ਵਿੱਚ
(iv) 1848 ਈ. ਵਿੱਚ

Answer:

(iv) 1848 ਈ. ਵਿੱਚ।

Exam Tips:

a) ਮੂਲਰਾਜ ਨੇ ਵਿਦਰੋਹ 1848 ਈ. ਵਿੱਚ ਕੀਤਾ, ਨਾਜ਼ਿਮ ਉਹ 1844 ਵਿੱਚ ਬਣਿਆ ਸੀ।

 

Question 7: ਸਰਦਾਰ ਚਤਰ ਸਿੰਘ ਅਟਾਰੀਵਾਲਾ ਕਿੱਥੋਂ ਦਾ ਨਾਜ਼ਿਮ ਸੀ?
(i) ਹਜ਼ਾਰਾ
(ii) ਮੁਲਤਾਨ
(iii) ਕਸ਼ਮੀਰ
(iv) ਪਿਸ਼ਾਵਰ

Answer:

(i) ਹਜ਼ਾਰਾ।

Exam Tips:

a) ਚਤਰ ਸਿੰਘ ਦਾ ਇਲਾਕਾ ਹਜ਼ਾਰਾ ਸੀ।

 

Question 8: ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਸ਼ੁਰੂ ਹੋਇਆ ਸੀ?
(i) ਮੁਲਤਾਨ ਦੀ ਲੜਾਈ
(ii) ਚਿਲਿਆਂਵਾਲਾ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਰਾਮਨਗਰ ਦੀ ਲੜਾਈ

Answer:

(iv) ਰਾਮਨਗਰ ਦੀ ਲੜਾਈ।

Exam Tips:

a) ਯੁੱਧ ਦੀ ਪਹਿਲੀ ਲੜਾਈ ਰਾਮਨਗਰ ਦੀ ਸੀ।

 

Question 9: ਰਾਮਨਗਰ ਦੀ ਲੜਾਈ ਕਦੋਂ ਹੋਈ ਸੀ?
(i) 12 ਨਵੰਬਰ, 1846 ਈ.
(ii) 15 ਨਵੰਬਰ, 1847 ਈ.
(iii) 17 ਨਵੰਬਰ, 1848 ਈ.
(iv) 22 ਨਵੰਬਰ, 1848 ਈ.

Answer:

(iv) 22 ਨਵੰਬਰ, 1848 ਈ.।

Exam Tips:

a) ਰਾਮਨਗਰ ਦੀ ਲੜਾਈ 22 ਨਵੰਬਰ, 1848 ਨੂੰ ਹੋਈ।
b) ਚਾਰੇ ਵਿਕਲਪ ਪੜ੍ਹ ਕੇ ਹੀ ਠੀਕ ਉੱਤਰ ਦਾ ਚਿੰਨ੍ਹ ਅਤੇ ਪੂਰਾ ਵਿਕਲਪ ਲਿਖੋ।

 

Question 10: ਚਿਲਿਆਂਵਾਲਾ ਦੀ ਲੜਾਈ ਕਦੋਂ ਹੋਈ?
(i) 22 ਨਵੰਬਰ, 1848 ਈ.
(ii) 3 ਜਨਵਰੀ, 1848 ਈ.
(iii) 10 ਜਨਵਰੀ, 1849 ਈ.
(iv) 13 ਜਨਵਰੀ, 1849 ਈ.

Answer:

(iv) 13 ਜਨਵਰੀ, 1849 ਈ.।

Exam Tips:

a) ਚਿਲਿਆਂਵਾਲਾ ਦੀ ਲੜਾਈ 13 ਜਨਵਰੀ, 1849 ਨੂੰ ਹੋਈ।

 

Question 11: ਮੁਲਤਾਨ ਦਾ ਯੁੱਧ ਕਦੋਂ ਖ਼ਤਮ ਹੋਇਆ?
(i) 22 ਜਨਵਰੀ, 1849 ਈ.
(ii) 23 ਜਨਵਰੀ, 1849 ਈ.
(iii) 24 ਜਨਵਰੀ, 1849 ਈ.
(iv) 25 ਜਨਵਰੀ, 1849 ਈ.

Answer:

(i) 22 ਜਨਵਰੀ, 1849 ਈ.।

Exam Tips:

a) ਮੁਲਤਾਨ ਦਾ ਸਮਰਪਣ 22 ਜਨਵਰੀ, 1849 ਨੂੰ ਹੋਇਆ।

 

Question 12: ਦੂਸਰਾ ਐਂਗਲੋ-ਸਿੱਖ ਯੁੱਧ ਕਿਸ ਲੜਾਈ ਨਾਲ ਖ਼ਤਮ ਹੋਇਆ?
(i) ਮੁਲਤਾਨ ਦੀ ਲੜਾਈ
(ii) ਰਾਮਨਗਰ ਦੀ ਲੜਾਈ
(iii) ਗੁਜਰਾਤ ਦੀ ਲੜਾਈ
(iv) ਚਿਲਿਆਂਵਾਲਾਂ ਦੀ ਲੜਾਈ

Answer:

(iii) ਗੁਜਰਾਤ ਦੀ ਲੜਾਈ।

Exam Tips:

a) ਤੋਪਾਂ ਦੀ ਲੜਾਈ ਗੁਜਰਾਤ ਦੀ ਲੜਾਈ ਨੂੰ ਕਿਹਾ ਜਾਂਦਾ ਹੈ।

 

Question 13: ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ?
(i) 22 ਨਵੰਬਰ, 1848 ਈ.
(ii) 13 ਜਨਵਰੀ, 1849 ਈ.
(iii) 22 ਜਨਵਰੀ, 1849 ਈ.
(iv) 21 ਫ਼ਰਵਰੀ, 1849 ਈ.

Answer:

(iv) 21 ਫ਼ਰਵਰੀ, 1849 ਈ.।

Exam Tips:

a) ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਨੂੰ ਹੋਈ।
b) ਚਾਰੇ ਵਿਕਲਪ ਪੜ੍ਹ ਕੇ ਹੀ ਠੀਕ ਉੱਤਰ ਦਾ ਚਿੰਨ੍ਹ ਅਤੇ ਪੂਰਾ ਵਿਕਲਪ ਲਿਖੋ।

 

Question 14: ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ਸੀ?
(i) 1849 ਈ.
(ii) 1850 ਈ.
(iii) 1848 ਈ.
(iv) 1947 ਈ.

Answer:

(i) 1849 ਈ.।

Exam Tips:

a) ਪੰਜਾਬ ਦਾ ਮਿਲਾਇਆ ਜਾਣਾ 1849 ਈ. ਵਿੱਚ ਹੋਇਆ, ਆਜ਼ਾਦੀ 1947 ਵਿੱਚ।

 

Question 15: ਪੰਜਾਬ ਦਾ ਆਖ਼ਰੀ ਸਿੱਖ ਮਹਾਰਾਜਾ ਕੌਣ ਸੀ?
(i) ਮਹਾਰਾਜਾ ਦਲੀਪ ਸਿੰਘ
(ii) ਮਹਾਰਾਜਾ ਰਣਜੀਤ ਸਿੰਘ
(iii) ਮਹਾਰਾਜਾ ਖੜਕ ਸਿੰਘ
(iv) ਮਹਾਰਾਜਾ ਸ਼ੇਰ ਸਿੰਘ

Answer:

(i) ਮਹਾਰਾਜਾ ਦਲੀਪ ਸਿੰਘ।

Exam Tips:

a) ਆਖ਼ਰੀ ਸਿੱਖ ਮਹਾਰਾਜਾ ਦਲੀਪ ਸਿੰਘ ਸੀ।

 

Question 16: ਮਹਾਰਾਜਾ ਦਲੀਪ ਸਿੰਘ ਦੀ ਮੌਤ ਕਦੋਂ ਹੋਈ ਸੀ?
(i) 1857 ਈ. ਵਿੱਚ
(ii) 1893 ਈ. ਵਿੱਚ
(iii) 1849 ਈ. ਵਿੱਚ
(iv) 1892 ਈ. ਵਿੱਚ

Answer:

(ii) 1893 ਈ. ਵਿੱਚ।

Exam Tips:

a) ਦਲੀਪ ਸਿੰਘ ਦੀ ਮੌਤ 1893 ਈ. ਵਿੱਚ ਹੋਈ।

 

Question 17: ਮਹਾਰਾਜਾ ਦਲੀਪ ਸਿੰਘ ਦੀ ਮੌਤ ਕਿੱਥੇ ਹੋਈ ਸੀ?
(i) ਪੰਜਾਬ
(ii) ਪੈਰਿਸ
(iii) ਨੇਪਾਲ
(iv) ਲੰਡਨ

Answer:

(ii) ਪੈਰਿਸ।

Exam Tips:

a) ਦਲੀਪ ਸਿੰਘ ਦੀ ਮੌਤ ਦਾ ਸਥਾਨ ਪੈਰਿਸ ਹੈ।
b) ਚਾਰੇ ਵਿਕਲਪ ਪੜ੍ਹ ਕੇ ਹੀ ਠੀਕ ਉੱਤਰ ਦਾ ਚਿੰਨ੍ਹ ਅਤੇ ਪੂਰਾ ਵਿਕਲਪ ਲਿਖੋ।

 

ਸਰੋਤ-ਆਧਾਰਿਤ ਪ੍ਰਸ਼ਨ

Question 1: ਪਾਠ-ਪੁਸਤਕ ਵਿੱਚ “ਦੂਸਰੇ ਐਂਗਲੋ-ਸਿੱਖ ਯੁੱਧ ਨੂੰ ਆਰੰਭ ਕਰਨ ਵਿੱਚ ਮੁਲਤਾਨ ਦੇ ਦੀਵਾਨ ਮੂਲਰਾਜ ਦੇ ਵਿਦਰੋਹ…” ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਦੀਵਾਨ ਮੂਲਰਾਜ ਨੂੰ ਕਦੋਂ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ?
2. ਦੀਵਾਨ ਮੂਲਰਾਜ ਨੇ ਕਿਹੜੇ ਕਾਰਨ ਕਰਕੇ ਆਪਣਾ ਅਸਤੀਫ਼ਾ ਦਿੱਤਾ ਸੀ?
3. 1848 ਈ. ਵਿੱਚ ਰੈਜ਼ੀਡੈਂਟ ਫ਼ਰੈਡਰਿਕ ਕਰੀ ਨੇ ਕਿਸ ਨੂੰ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ?
4. ਅੰਗਰੇਜ਼ਾਂ ਨੇ ਕਿਹੜੇ ਦੋ ਅਫ਼ਸਰਾਂ ਦੇ ਕਤਲ ਦੀ ਜ਼ਿੰਮੇਵਾਰੀ ਦੀਵਾਨ ਮੂਲਰਾਜ ’ਤੇ ਪਾਈ?
5. ਫ਼ਰੈਡਰਿਕ ਕਰੀ ਨੇ ਮੁਲਤਾਨ ਦੇ ਵਿਦਰੋਹ ਦੀ ਸਾਰੀ ਜ਼ਿੰਮੇਵਾਰੀ …………… ਦੇ ਸਿਰ ਪਾਈ।

Answer:

1. ਦੀਵਾਨ ਮੂਲਰਾਜ ਨੂੰ 1844 ਈ. ਵਿੱਚ ਮੁਲਤਾਨ ਦਾ ਨਵਾਂ ਨਾਜ਼ਿਮ ਨਿਯੁਕਤ ਕੀਤਾ ਗਿਆ ਸੀ।
2. ਉਸ ਦੁਆਰਾ ਦਿੱਤੇ ਜਾਣ ਵਾਲੇ ਸਾਲਾਨਾ ਲਗਾਨ ਵਿੱਚ ਬਹੁਤ ਵਾਧਾ ਕਰ ਦਿੱਤਾ ਗਿਆ ਸੀ।
3. ਸਰਦਾਰ ਕਾਹਨ ਸਿੰਘ ਨੂੰ।
4. ਵੈਨਸ ਐਗਨਿਊ ਅਤੇ ਐਂਡਰਸਨ।
5. ਦੀਵਾਨ ਮੂਲਰਾਜ।

Exam Tips:

a) ਪੈਰੇ ਵਿੱਚੋਂ ਹੀ ਉੱਤਰ ਲੱਭੋ ਅਤੇ ਹਰ ਉੱਤਰ ਪੂਰੇ ਵਾਕ ਵਿੱਚ ਲਿਖੋ।
b) 1844 (ਨਿਯੁਕਤੀ), ਦਸੰਬਰ 1847 (ਅਸਤੀਫ਼ਾ) ਅਤੇ 20 ਅਪਰੈਲ, 1848 (ਕਤਲ) ਦੀਆਂ ਮਿਤੀਆਂ ਆਪਸ ਵਿੱਚ ਰਲਾਓ ਨਾ।

 

Question 2: ਪਾਠ-ਪੁਸਤਕ ਵਿੱਚ “ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ…” ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਕਿਹੜੀ ਸੀ?
2. ਚਿਲਿਆਂਵਾਲਾ ਦੀ ਲੜਾਈ ਕਦੋਂ ਹੋਈ?
3. ਸ਼ੇਰ ਸਿੰਘ ਕੌਣ ਸੀ?
4. ਚਿਲਿਆਂਵਾਲਾ ਦੀ ਲੜਾਈ ਵਿੱਚ ਕਿਸ ਦੀ ਹਾਰ ਹੋਈ?
5. ਚਿਲਿਆਂਵਾਲਾ ਦੀ ਲੜਾਈ ਵਿੱਚ ਕਿੰਨੇ ਅੰਗਰੇਜ਼ ਅਫ਼ਸਰ ਮਾਰੇ ਗਏ ਸਨ? (i) 132 (ii) 142 (iii) 695 (iv) 1651

Answer:

1. ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਲੜਾਈ ਚਿਲਿਆਂਵਾਲਾ ਦੀ ਲੜਾਈ ਸੀ।
2. ਇਹ ਲੜਾਈ 13 ਜਨਵਰੀ, 1849 ਈ. ਨੂੰ ਹੋਈ।
3. ਸ਼ੇਰ ਸਿੰਘ ਹਜ਼ਾਰਾ ਦੇ ਨਾਜ਼ਿਮ ਸਰਦਾਰ ਚਤਰ ਸਿੰਘ ਦਾ ਪੁੱਤਰ ਸੀ।
4. ਚਿਲਿਆਂਵਾਲਾ ਦੀ ਲੜਾਈ ਵਿੱਚ ਅੰਗਰੇਜ਼ਾਂ ਦੀ ਹਾਰ ਹੋਈ।
5. (i) 132।

Exam Tips:

a) ਆਖ਼ਰੀ ਪ੍ਰਸ਼ਨ ਬਹੁ-ਚੋਣ ਵਾਲਾ ਹੈ, ਇਸ ਲਈ ਪੈਰੇ ਵਿੱਚੋਂ ਅਫ਼ਸਰਾਂ ਦੀ ਗਿਣਤੀ ਵੇਖ ਕੇ ਵਿਕਲਪ ਚੁਣੋ।
b) ਪੈਰੇ ਵਿੱਚ ਦਿੱਤੀ ਮਿਤੀ (13 ਜਨਵਰੀ, 1849) ਯਾਦ ਰੱਖੋ।

 

Question 3: ਪਾਠ-ਪੁਸਤਕ ਵਿੱਚ “ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈ ਸਿੱਧ ਹੋਈ…” ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਸਭ ਤੋਂ ਮਹੱਤਵਪੂਰਨ ਅਤੇ …………… ਲੜਾਈ ਸਿੱਧ ਹੋਈ।
2. ਗੁਜਰਾਤ ਦੀ ਲੜਾਈ ਕਦੋਂ ਲੜੀ ਗਈ ਸੀ?
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਕੌਣ ਕਰ ਰਿਹਾ ਸੀ?
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਕਿਉਂ ਕਿਹਾ ਜਾਂਦਾ ਸੀ?
5. ਗੁਜਰਾਤ ਦੀ ਲੜਾਈ ਵਿੱਚ ਕੌਣ ਜੇਤੂ ਰਿਹਾ?

Answer:

1. ਨਿਰਣਾਇਕ।
2. ਗੁਜਰਾਤ ਦੀ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ।
3. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ।
4. ਗੁਜਰਾਤ ਦੀ ਲੜਾਈ ਨੂੰ ਤੋਪਾਂ ਦੀ ਲੜਾਈ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਦੋਹਾਂ ਪਾਸਿਆਂ ਤੋਂ ਭਾਰੀ ਤੋਪਾਂ ਦੀ ਵਰਤੋਂ ਕੀਤੀ ਗਈ ਸੀ।
5. ਗੁਜਰਾਤ ਦੀ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ।

Exam Tips:

a) ਖ਼ਾਲੀ ਥਾਂ ਲਈ ਪੈਰੇ ਦਾ ਸ਼ਬਦ ‘ਨਿਰਣਾਇਕ’ ਹੀ ਵਰਤੋ।
b) ਗੁਜਰਾਤ ਦੀ ਲੜਾਈ (21 ਫ਼ਰਵਰੀ, 1849) ਨੂੰ ਤੋਪਾਂ ਦੀ ਲੜਾਈ ਨਾਲ ਜੋੜ ਕੇ ਯਾਦ ਰੱਖੋ।

 

History Class 12 Curriculum Solutions: Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Chapter Exercise Answers for Class 12 History

Review comprehensive exercise answers for Class 12 History Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ. Fully updated to match current Punjab Board syllabus guidelines, these textbook solutions help students verify their work and maintain accurate study notes.

Detailed Answer Guides for Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ

Beyond providing final answers, these guides offer step-by-step breakdowns for complex queries in the Class 12 History module. This approach helps students balance theoretical depth with practical problem-solving skills required for Punjab Board exams.

Complete Preparation Kit for Class 12 Exams

These resources act as an effective roadmap for daily homework tasks and independent study. Supplement your review of Punjabi Medium Chapter 23 ਦੂਸਰਾ ਐਂਗਲੋ-ਸਿੱਖ ਯੁੱਧ: ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ with official sample papers and interactive practice tests available on our platform free of charge.

FAQs

Where can I find the latest PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ for the 2026-27 session?

The complete and updated PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ is available for free on StudiesToday.com. These solutions for Class 12 History are as per latest Punjab Board curriculum.

Are the History Punjab Board solutions for Class 12 updated for the new 50% competency-based exam pattern?

Yes, our experts have revised the PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.

How do these Class 12 Punjab Board solutions help in scoring 90% plus marks?

Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ will help students to get full marks in the theory paper.

Do you offer PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ in multiple languages like Hindi and English?

Yes, we provide bilingual support for Class 12 History. You can access PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ in both English and Hindi medium.

Is it possible to download the History Punjab Board solutions for Class 12 as a PDF?

Yes, you can download the entire PSEB 12th Class History Solutions Chapter 23 ਦੂਸਰਾ ਐਂਗਲੋ-ਸਿੱਖ ਯੁੱਧ : ਕਾਰਨ, ਸਿੱਟੇ ਅਤੇ ਪੰਜਾਬ ਦਾ ਮਿਲਾਉਣਾ in printable PDF format for offline study on any device.