PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

Download Punjab Board Solutions for Class 12 History Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

Access comprehensive textbook solutions for Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ using the official curriculum guides for Class 12 History. Designed to align with the 2026-27 Punjab Board standards, these detailed answers help students reinforce core academic concepts.

Access Punjab Board Solutions and Answers

Navigate directly to the solved History textbook exercises using the digital viewer below. Each solution includes detailed step-by-step explanations, allowing students to instantly cross-check their work and identify areas requiring further revision.

ਲੰਬੇ ਉੱਤਰਾਂ ਵਾਲੇ ਪ੍ਰਸ਼ਨ

Question 1: ਗੁਰੂ ਨਾਨਕ ਦੇਵ ਜੀ ਦੀ ਸਿੱਖ ਪੰਥ ਨੂੰ ਦੇਣ ਸੰਬੰਧੀ ਜਾਣਕਾਰੀ ਦਿਓ ।

Answer:

15ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਸਮੇਂ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਤ ਬੜੀ ਤਰਸਯੋਗ ਸੀ । ਮੁਸਲਮਾਨ ਸ਼ਾਸਕ ਵਰਗ ਨਾਲ ਸੰਬੰਧਿਤ ਸਨ । ਉਹ ਹਿੰਦੂਆਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਭਾਰੀ ਅੱਤਿਆਚਾਰ ਕਰਦੇ ਸਨ । ਧਰਮ ਕੇਵਲ ਇੱਕ ਬਾਹਰੀ ਦਿਖਾਵਾ ਬਣ ਕੇ ਰਹਿ ਗਿਆ ਸੀ । ਲੋਕ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ। ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਪ੍ਰਚਲਿਤ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਅਤੇ ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਜੀ ਨੇ ਲੋਕਾਂ ਨੂੰ ਇੱਕ ਪਰਮਾਤਮਾ ਦੀ ਪੂਜਾ ਕਰਨ, ਆਪਸੀ ਭਾਈਚਾਰੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਬਾਰੇ, ਸੱਚਾ ਤੇ ਪਵਿੱਤਰ ਜੀਵਨ ਬਤੀਤ ਕਰਨ ਅਤੇ ਅੰਧ-ਵਿਸ਼ਵਾਸਾਂ ਨੂੰ ਛੱਡਣ ਦਾ ਪ੍ਰਚਾਰ ਕੀਤਾ । ਗੁਰੂ ਜੀ ਜਿੱਥੇ ਵੀ ਗਏ ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਲੋਕਾਂ ‘ਤੇ ਡੂੰਘਾ ਪ੍ਰਭਾਵ ਪਾਇਆ । ਗੁਰੂ ਜੀ ਨੇ ਸ਼ਾਸਕ ਵਰਗ ਤੇ ਉਨ੍ਹਾਂ ਦੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਅਨਿਆਂ ਵਿਰੁੱਧ ਆਵਾਜ਼ ਉਠਾਈ । ਉਨ੍ਹਾਂ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ । ਗੁਰੂ ਜੀ ਦੇ ਜਿਊਂਦਿਆਂ ਹੀ ਇੱਕ ਨਵਾਂ ਧਾਰਮਿਕ ਭਾਈਚਾਰਾ ਹੋਂਦ ਵਿੱਚ ਆ ਚੁੱਕਾ ਸੀ । ਗੁਰੂ ਨਾਨਕ ਦੇਵ ਜੀ ਨੇ 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ) ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਅੰਗਦ ਸਾਹਿਬ ਦੀ ਨਿਯੁਕਤੀ ਸਿੱਖ ਪੰਥ ਦੇ ਵਿਕਾਸ ਲਈ ਬੜੀ ਮਹੱਤਵਪੂਰਨ ਸਿੱਧ ਹੋਈ ।

Exam Tips:

a) ਉੱਤਰ ਵਿੱਚ ਚਾਰ ਨੁਕਤੇ ਜ਼ਰੂਰ ਲਿਖੋ: 15ਵੀਂ ਸਦੀ ਦੀ ਹਾਲਤ, ਯਾਤਰਾਵਾਂ, ਸੰਗਤ ਤੇ ਪੰਗਤ ਦੀ ਸਥਾਪਨਾ ਅਤੇ ਉੱਤਰਾਧਿਕਾਰੀ ਦੀ ਨਿਯੁਕਤੀ।
b) ਮੁੱਖ ਸੰਨ ਯਾਦ ਰੱਖੋ: 1539 ਈ. ਵਿੱਚ ਭਾਈ ਲਹਿਣਾ ਜੀ (ਗੁਰੂ ਅੰਗਦ ਦੇਵ ਜੀ) ਦੀ ਨਿਯੁਕਤੀ।

 

Question 2: ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ?

Answer:

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਸੀ । ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨਾ ਸੀ । ਉਹ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਆਮ ਲੋਕਾਂ ਤਕ ਪਹੁੰਚਾਉਣਾ ਚਾਹੁੰਦੇ ਸਨ ।ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਅਸਲੀ ਸਿਧਾਂਤਾਂ ਨੂੰ ਭੁੱਲ ਕੇ ਆਪਣੇ ਮਾਰਗ ਤੋਂ ਭਟਕ ਚੁੱਕੇ ਸਨ । ਪੁਜਾਰੀ ਵਰਗ ਜਿਸ ਦਾ ਪ੍ਰਮੁੱਖ ਕੰਮ ਭਟਕੇ ਹੋਏ ਲੋਕਾਂ ਨੂੰ ਠੀਕ ਮਾਰਗ ਵਿਖਾਉਣਾ ਸੀ, ਉਹ ਆਪ ਹੀ ਭ੍ਰਿਸ਼ਟ ਹੋ ਚੁੱਕਿਆ ਸੀ। ਜਦ ਧਰਮ ਦੇ ਠੇਕੇਦਾਰ ਆਪ ਹੀ ਹਨ੍ਹੇਰੇ ਵਿੱਚ ਭਟਕ ਰਹੇ ਹੋਣ ਤਾਂ ਆਮ ਲੋਕਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ । ਲੋਕਾਂ ਨੇ ਅਣਗਿਣਤ ਦੇਵੀ-ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸ਼ੁਰੂ ਕਰ ਦਿੱਤੀ ਸੀ । ਇਸ ਤਰ੍ਹਾਂ ਧਰਮ ਦੀ ਸੱਚੀ ਭਾਵਨਾ ਖ਼ਤਮ ਹੋ ਚੁੱਕੀ ਸੀ । ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।ਉਨ੍ਹਾਂ ਨੂੰ ਪੁਰਸ਼ਾਂ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸੀ । ਗੁਰੂ ਨਾਨਕ ਸਾਹਿਬ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੌਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਯਾਤਰਾਵਾਂ ਕੀਤੀਆਂ ।

Exam Tips:

a) ਪਹਿਲਾਂ 'ਉਦਾਸੀਆਂ' ਦਾ ਅਰਥ (ਯਾਤਰਾਵਾਂ) ਲਿਖੋ, ਫਿਰ ਉਦੇਸ਼।
b) ਉਦੇਸ਼ ਦੇ ਨੁਕਤੇ: ਅਗਿਆਨਤਾ ਤੇ ਅੰਧ-ਵਿਸ਼ਵਾਸ ਦੂਰ ਕਰਨਾ, ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼।
c) ਜੇ ਪ੍ਰਸ਼ਨ ਵਿੱਚ ਸਿਰਫ਼ 'ਉਦੇਸ਼' ਪੁੱਛੇ ਹੋਣ ਤਾਂ ਯਾਤਰਾਵਾਂ ਦਾ ਵੇਰਵਾ ਨਾ ਲਿਖੋ।

 

Question 3: ਗੁਰੂ ਨਾਨਕ ਦੇਵ ਜੀ ਦੀਆਂ ਪ੍ਰਮੁੱਖ ਉਦਾਸੀਆਂ ਦਾ ਸੰਖੇਪ ਵਰਣਨ ਕਰੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਛੇ ਮਹੱਤਵਪੂਰਨ ਉਦਾਸੀਆਂ ਦੀ ਸੰਖੇਪ ਜਾਣਕਾਰੀ ਦਿਓ ।

Answer:

1. ਸੈਦਪੁਰ – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਸਾਹਿਬ ਨੂੰ ਇੱਕ ਬ੍ਰਹਮ-ਭੋਜ ’ਤੇ ਸੱਦਾ ਦਿੱਤਾ ਪਰ ਗੁਰੂ ਸਾਹਿਬ ਇੱਕ ਗ਼ਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਨਾਲ ਘੁੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਸਾਹਿਬ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।
2. ਤਾਲੰਬਾ – ਤਾਲੰਬਾ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸੱਜਣ ਠੱਗ ਨਾਲ ਹੋਈ । ਉਸ ਨੇ ਯਾਤਰੀਆਂ ਲਈ ਆਪਣੀ ਹਵੇਲੀ ਵਿੱਚ ਇੱਕ ਮੰਦਰ ਅਤੇ ਮਸਜਿਦ ਬਣਾਈ ਹੋਈ ਸੀ । ਉਹ ਦਿਨ ਵੇਲੇ ਤਾਂ ਇਨ੍ਹਾਂ ਯਾਤਰੀਆਂ ਦੀ ਖੂਬ ਸੇਵਾ ਕਰਦਾ ਪਰ ਰਾਤ ਵੇਲੇ ਉਨ੍ਹਾਂ ਨੂੰ ਲੁੱਟ ਕੇ ਖੂਹ ਵਿੱਚ ਸੁੱਟ ਦਿੰਦਾ । ਉਹ ਗੁਰੂ ਨਾਨਕ ਦੇਵ ਜੀ ਅਤੇ ਮਰਦਾਨਾ ਨਾਲ ਵੀ ਕੁਝ ਅਜਿਹਾ ਹੀ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਪਰ ਰਾਤ ਸਮੇਂ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਾਣੀ ਪੜ੍ਹੀ ਤਾਂ ਸੱਜਣ ਠੱਗ ਗੁਰੂ ਸਾਹਿਬ ਦੇ ਚਰਨੀਂ ਪੈ ਗਿਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਮੁਆਫ਼ ਕਰ ਦਿੱਤਾ ।
3. ਗੋਰਖਮਤਾ – ਹਰਿਦੁਆਰ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਗੋਰਖਮਤਾ ਪਹੁੰਚੇ । ਗੁਰੂ ਨਾਨਕ ਦੇਵ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾ ਪੈ ਗਿਆ ।
4. ਹਸਨ ਅਬਦਾਲ – ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਦੇਵ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਸਾਹਿਬ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
5. ਮੱਕਾ – ਮੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ’ਤੇ ਗੁੱਸੇ ਹੋਇਆ । ਗੁਰੂ ਸਾਹਿਬ ਨੇ ਉਸ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।
6. ਜਗਨਨਾਥ ਪੁਰੀ – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ । ਪੰਡਤਾਂ ਨੇ ਗੁਰੂ ਸਾਹਿਬ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।

Exam Tips:

a) ਜੇ ਪ੍ਰਸ਼ਨ ਵਿੱਚ 'ਛੇ ਉਦਾਸੀਆਂ' ਪੁੱਛੀਆਂ ਹੋਣ ਤਾਂ ਹਰ ਸਥਾਨ ਨੂੰ ਸਿਰਲੇਖ ਦੇ ਕੇ ਛੇ ਸਥਾਨ ਲਿਖੋ।
b) ਹਰ ਸਥਾਨ ਨਾਲ ਜੁੜੀ ਘਟਨਾ ਯਾਦ ਰੱਖੋ: ਸੈਦਪੁਰ (ਮਲਿਕ ਭਾਗੋ ਤੇ ਭਾਈ ਲਾਲੋ), ਤਾਲੰਬਾ (ਸੱਜਣ ਠੱਗ), ਗੋਰਖਮਤਾ (ਨਾਨਕਮਤਾ), ਹਸਨ ਅਬਦਾਲ (ਪੰਜਾ ਸਾਹਿਬ), ਮੱਕਾ, ਜਗਨਨਾਥ ਪੁਰੀ।

 

Question 4: ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਦਾ ਸੰਖੇਪ ਵਰਣਨ ਕਰੋ ।

Answer:

ਗੁਰੂ ਨਾਨਕ ਦੇਵ ਜੀ ਨੇ 1499 ਈ. ਦੇ ਅਖੀਰ ਵਿੱਚ ਪਹਿਲੀ ਯਾਤਰਾ ਸ਼ੁਰੂ ਕੀਤੀ । ਇਨ੍ਹਾਂ ਯਾਤਰਾਵਾਂ ਸਮੇਂ ਭਾਈ ਮਰਦਾਨਾ ਵੀ ਉਨ੍ਹਾਂ ਦੇ ਨਾਲ ਰਿਹਾ ।
1. ਸੈਦਪੁਰ – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਸਾਹਿਬ ਨੂੰ ਇੱਕ ਬ੍ਰਮ ਭੋਜ ਤੇ ਸੱਦਾ ਦਿੱਤਾ ਪਰ ਗੁਰੂ ਸਾਹਿਬ ਇੱਕ ਗਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਨਾਲ ਘੁੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਸਾਹਿਬ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।
2. ਕੁਰੂਕਸ਼ੇਤਰ – ਗੁਰੂ ਨਾਨਕ ਦੇਵ ਜੀ ਸੂਰਜ ਗ੍ਰਹਿਣ ਦੇ ਮੌਕੇ ‘ਤੇ ਕੁਰੂਕਸ਼ੇਤਰ ਪਹੁੰਚੇ । ਇਸ ਮੌਕੇ ‘ਤੇ ਹਜ਼ਾਰਾਂ ਬ੍ਰਾਹਮਣ ਅਤੇ ਸਾਧੂ ਇਕੱਠੇ ਹੋਏ ਸਨ । ਗੁਰੂ ਸਾਹਿਬ ਨੇ ਬ੍ਰਾਹਮਣਾਂ ਨੂੰ ਸਮਝਾਇਆ ਕਿ ਸਾਨੂੰ ਫ਼ਜ਼ੂਲ ਦੀਆਂ ਗੱਲਾਂ ‘ਤੇ ਝਗੜਾ ਕਰਨ ਦੀ ਬਜਾਇ ਆਪਣੀ ਆਤਮਾ ਨੂੰ ਪਵਿੱਤਰ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ । ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ ।
3. ਗੋਰਖਮਤਾ-ਹਰਿਦੁਆਰ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਗੋਰਖਮਤਾ ਪਹੁੰਚੇ । ਗੁਰੂ ਨਾਨਕ ਦੇਵ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾ ਪੈ ਗਿਆ ।
4. ਕਾਮਰੂਪ – ਧੁਬਰੀ ਤੋਂ ਗੁਰੂ ਨਾਨਕ ਦੇਵ ਜੀ ਕਾਮਰੂਪ (ਆਸਾਮ) ਪਹੁੰਚੇ । ਇੱਥੋਂ ਦੀ ਪ੍ਰਸਿੱਧ ਜਾਦੂਗਰਨੀ ਨੂਰਸ਼ਾਹੀ ਨੇ ਆਪਣੇ ਹੁਸਨ ਦੇ ਜਾਦੂ ਨਾਲ ਗੁਰੂ ਜੀ ਨੂੰ ਭਰਮਾਉਣ ਦਾ ਅਸਫਲ ਯਤਨ ਕੀਤਾ । ਗੁਰੂ ਜੀ ਨੇ ਉਸ ਨੂੰ ਜੀਵਨ ਦਾ ਅਸਲ ਮਨੋਰਥ ਦੱਸਿਆ ।
5. ਜਗਨਨਾਥ ਪੁਰੀ – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ । ਪੰਡਤਾਂ ਨੇ ਗੁਰੂ ਸਾਹਿਬ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।
6. ਲੰਕਾ – ਗੁਰੂ ਨਾਨਕ ਦੇਵ ਜੀ ਨੇ ਲੰਕਾਂ ਦੀ ਯਾਤਰਾ ਵੀ ਕੀਤੀ । ਲੰਕਾਂ ਦਾ ਸ਼ਾਸਕ ਸ਼ਿਵਨਾਥ ਗੁਰੂ ਨਾਨਕ ਦੇਵ ਜੀ ਨੂੰ ਮਿਲ ਕੇ ਬਹੁਤ ਪ੍ਰਭਾਵਿਤ ਹੋਇਆ ਅਤੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।

Exam Tips:

a) ਸ਼ੁਰੂ ਵਿੱਚ ਲਿਖੋ ਕਿ ਪਹਿਲੀ ਉਦਾਸੀ 1499 ਈ. ਦੇ ਅਖੀਰ ਵਿੱਚ ਸ਼ੁਰੂ ਹੋਈ ਅਤੇ ਭਾਈ ਮਰਦਾਨਾ ਨਾਲ ਸਨ।
b) ਸਥਾਨ ਕ੍ਰਮ ਵਿੱਚ ਲਿਖੋ: ਸੈਦਪੁਰ, ਕੁਰੂਕਸ਼ੇਤਰ, ਗੋਰਖਮਤਾ, ਕਾਮਰੂਪ, ਜਗਨਨਾਥ ਪੁਰੀ, ਲੰਕਾ।

 

Question 5: ਗੁਰੂ ਨਾਨਕ ਦੇਵ ਜੀ ਦੀ ਦੂਜੀ ਉਦਾਸੀ ਬਾਰੇ ਤੁਸੀਂ ਕੀ ਜਾਣਦੇ ਹੋ ?

Answer:

ਗੁਰੂ ਨਾਨਕ ਦੇਵ ਜੀ ਨੇ 1513 ਈ. ਵਿੱਚ ਆਪਣੀ ਦੂਸਰੀ ਉਦਾਸੀ ਉੱਤਰ ਵੱਲ ਸ਼ੁਰੂ ਕੀਤੀ । ਇਸ ਉਦਾਸੀ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਲੱਗੇ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਅੱਗੇ ਲਿਖੇ ਪ੍ਰਮੁੱਖ ਸਥਾਨਾਂ ‘ਤੇ ਗਏ-
ਪਹਾੜੀ ਰਿਆਸਤਾਂ – ਗੁਰੂ ਨਾਨਕ ਦੇਵ ਜੀ ਨੇ ਆਪਣੀ ਦੂਸਰੀ ਉਦਾਸੀ ਦੇ ਦੌਰਾਨ ਮੰਡੀ, ਰਿਵਾਲਸਰ, ਜਵਾਲਾਮੁਖੀ, ਕਾਂਗੜਾ, ਬੈਜਨਾਥ ਅਤੇ ਕੁੱਲੂ ਨਾਂ ਦੀਆਂ ਰਿਆਸਤਾਂ ਵਿਚ ਜਾ ਕੇ ਪ੍ਰਚਾਰ ਕੀਤਾ । ਸਿੱਟੇ ਵਜੋਂ ਇਨ੍ਹਾਂ ਰਿਆਸਤਾਂ ਦੇ ਅਨੇਕਾਂ ਲੋਕ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।
ਕੈਲਾਸ਼ ਪਰਬਤ – ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਹੁੰਦੇ ਹੋਏ ਕੈਲਾਸ਼ ਪਰਬਤ ਪਹੁੰਚੇ । ਗੁਰੂ ਸਾਹਿਬ ਦੇ ਇੱਥੇ ਪਹੁੰਚਣ ‘ਤੇ ਸਿੱਧ ਬੜੇ ਹੈਰਾਨ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸੰਸਾਰ ਵਿੱਚੋਂ ਸੱਚ ਅਲੋਪ ਹੋ ਗਿਆ ਹੈ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਤੇ ਝੂਠ ਦਾ ਬੋਲਬਾਲਾ ਹੈ । ਇਸ ਲਈ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮਨੁੱਖਤਾ ਦਾ ਮਾਰਗ ਦਰਸ਼ਨ ਕਰਨ ਦਾ ਸੰਦੇਸ਼ ਦਿੱਤਾ ।
ਲੱਦਾਖ – ਕੈਲਾਸ਼ ਪਰਬਤ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਲੱਦਾਖ ਪਹੁੰਚੇ । ਇੱਥੋਂ ਦੇ ਬਹੁਤ ਸਾਰੇ ਲੋਕ ਗੁਰੂ ਸਾਹਿਬ ਦੇ ਪੈਰੋਕਾਰ ਬਣ ਗਏ ।
ਕਸ਼ਮੀਰ – ਕਸ਼ਮੀਰ ਵਿੱਚ ਸਥਿਤ ਮਟਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਬ੍ਰਹਮ ਦਾਸ ਨਾਲ ਕਾਫ਼ੀ ਲੰਬਾ ਧਾਰਮਿਕ ਵਾਦ-ਵਿਵਾਦ ਹੋਇਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਸਮਝਾਇਆ ਕਿ ਮੁਕਤੀ ਖ਼ਾਲੀ ਵੇਦਾਂ ਅਤੇ ਰਾਮਾਇਣ ਆਦਿ ਨੂੰ ਪੜ੍ਹਨ ਨਾਲ ਨਹੀਂ ਬਲਕਿ ਉਨ੍ਹਾਂ ਵਿੱਚ ਦਿੱਤੀਆਂ ਗੱਲਾਂ ‘ਤੇ ਅਮਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ ।
ਹਸਨ ਅਬਦਾਲ – ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਸਾਹਿਬ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਸਾਹਿਬ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
ਸਿਆਲਕੋਟ – ਸਿਆਲਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਇੱਕ ਮੁਸਲਮਾਨ ਸੰਤ ਹਮਜ਼ਾ ਗੌਸ ਨਾਲ ਹੋਈ । ਉਸ ਨੇ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਆਪਣੀ ਸ਼ਕਤੀ ਰਾਹੀਂ ਸਾਰੇ ਸ਼ਹਿਰ ਨੂੰ ਤਬਾਹ ਕਰਨ ਦਾ ਨਿਰਣਾ ਕਰ ਲਿਆ ਸੀ । ਪਰ ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਆਪਣਾ ਨਿਰਣਾ ਬਦਲ ਦਿੱਤਾ । ਇਸ ਘਟਨਾ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ ।

Exam Tips:

a) ਦੂਜੀ ਉਦਾਸੀ ਉੱਤਰ ਵੱਲ 1513 ਈ. ਵਿੱਚ ਸ਼ੁਰੂ ਹੋਈ ਅਤੇ ਇਸ ਵਿੱਚ ਤਿੰਨ ਸਾਲ ਲੱਗੇ – ਸਾਲ ਤੇ ਦਿਸ਼ਾ ਜ਼ਰੂਰ ਲਿਖੋ।
b) ਪਹਾੜੀ ਰਿਆਸਤਾਂ, ਕੈਲਾਸ਼ ਪਰਬਤ, ਲੱਦਾਖ, ਕਸ਼ਮੀਰ, ਹਸਨ ਅਬਦਾਲ ਅਤੇ ਸਿਆਲਕੋਟ ਵੱਖ-ਵੱਖ ਸਿਰਲੇਖਾਂ ਹੇਠ ਲਿਖੋ।

 

Question 6: ਗੁਰੂ ਨਾਨਕ ਦੇਵ ਜੀ ਦੀ ਤੀਜੀ ਉਦਾਸੀ ਦਾ ਸੰਖੇਪ ਵੇਰਵਾ ਦਿਉ ।

Answer:

ਗੁਰੂ ਨਾਨਕ ਦੇਵ ਜੀ ਨੇ 1517 ਈ. ਦੇ ਆਖੀਰ ਵਿੱਚ ਆਪਣੀ ਤੀਸਰੀ ਉਦਾਸੀ ਸ਼ੁਰੂ ਕੀਤੀ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਪੱਛਮੀ ਏਸ਼ੀਆ ਦੇ ਦੇਸ਼ਾਂ ਵੱਲ ਗਏ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-
ਮੁਲਤਾਨ – ਮੁਲਤਾਨ ਵਿੱਚ ਬਹੁਤ ਸਾਰੇ ਸੂਫ਼ੀ ਸੰਤ ਰਹਿੰਦੇ ਸਨ । ਮੁਲਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਪ੍ਰਸਿੱਧ ਸੂਫ਼ੀ ਸੰਤ ਸ਼ੇਖ਼ ਬਹਾਉੱਦੀਨ ਨਾਲ ਮੁਲਾਕਾਤ ਹੋਈ । ਸ਼ੇਖ਼ ਬਹਾਉੱਦੀਨ ਉਨ੍ਹਾਂ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਇਆ ।
ਮੱਕਾ – ਮੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ’ਤੇ ਗੁੱਸੇ ਹੋਇਆ । ਕਿਹਾ ਜਾਂਦਾ ਹੈ ਕਿ ਜਦੋਂ ਕਾਜ਼ੀ ਨੇ ਗੁਰੂ ਸਾਹਿਬ ਦੇ ਪੈਰ ਫੜ ਕੇ ਦੂਜੇ ਪਾਸੇ ਘੁਮਾਉਣੇ ਸ਼ੁਰੂ ਕੀਤੇ ਤਾਂ ਮਹਿਰਾਬ ਵੀ ਉਸ ਪਾਸੇ ਘੁੰਮਣ ਲੱਗ ਪਿਆ । ਇਹ ਵੇਖ ਕੇ ਮੁਸਲਮਾਨ ਬੜੇ ਪ੍ਰਭਾਵਿਤ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।
ਮਦੀਨਾ – ਮੱਕੇ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਮਦੀਨਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਇੱਥੇ ਗੁਰੂ ਸਾਹਿਬ ਦਾ ਇਮਾਮ ਆਜਿਮ ਨਾਲ ਵਿਚਾਰ-ਵਟਾਂਦਰਾ ਹੋਇਆ ।
ਬਗ਼ਦਾਦ – ਬਗ਼ਦਾਦ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸ਼ੇਖ਼ ਬਹਿਲੋਲ ਨਾਲ ਹੋਈ । ਉਹ ਗੁਰੂ ਸਾਹਿਬ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।
ਸੈਦਪੁਰ – ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਅਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਸਾਹਿਬ ਵੀ ਸਨ । ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਸ ਨੇ ਨਾ ਸਿਰਫ਼ ਗੁਰੂ ਨਾਨਕ ਦੇਵ ਜੀ ਨੂੰ ਸਗੋਂ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।
ਪਿਸ਼ਾਵਰ – ਗੁਰੂ ਨਾਨਕ ਦੇਵ ਜੀ ਆਪਣੀ ਤੀਸਰੀ ਉਦਾਸੀ ਦੇ ਦੌਰਾਨ ਪਿਸ਼ਾਵਰ ਵੀ ਗਏ । ਇੱਥੇ ਉਹ ਜੋਗੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਧਰਮ ਦਾ ਅਸਲੀ ਮਾਰਗ ਸਮਝਾਇਆ ।

Exam Tips:

a) ਤੀਜੀ ਉਦਾਸੀ 1517 ਈ. ਦੇ ਅਖੀਰ ਵਿੱਚ ਪੱਛਮੀ ਏਸ਼ੀਆ ਵੱਲ ਹੋਈ – ਇਹ ਤੱਥ ਪਹਿਲਾਂ ਲਿਖੋ।
b) ਸਥਾਨ ਨਾਲ ਮਿਲੇ ਵਿਅਕਤੀ ਯਾਦ ਰੱਖੋ: ਮੁਲਤਾਨ (ਸ਼ੇਖ਼ ਬਹਾਉੱਦੀਨ), ਮੱਕਾ (ਕਾਜ਼ੀ ਰੁਕਨੁੱਦੀਨ), ਮਦੀਨਾ (ਇਮਾਮ ਆਜਿਮ), ਬਗ਼ਦਾਦ (ਸ਼ੇਖ਼ ਬਹਿਲੋਲ)।

 

Question 7: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਤੁਸੀਂ ਕੀ ਜਾਣਦੇ ਹੋ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਸੰਖੇਪ ਵਿੱਚ ਵਰਣਨ ਕਰੋ ।

Answer:

ਪਰਮਾਤਮਾ ਦਾ ਸਰੂਪ – ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਬਾਰ-ਬਾਰ ਪਰਮਾਤਮਾ ਦੀ ਏਕਤਾ ਉੱਪਰ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ ਕਰਦਾ ਹੈ, ਉਸ ਦੀ ਪਾਲਣਾ ਕਰਦਾ ਹੈ ਅਤੇ ਉਸ ਦਾ ਨਾਸ਼ ਕਰਦਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਸਰਵ-ਸ਼ਕਤੀਮਾਨ ਹੈ ।
ਮਾਇਆ – ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਵਿਅਕਤੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ-ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ । ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।
ਜਾਤੀ ਪ੍ਰਥਾ ਦਾ ਖੰਡਨ – ਉਸ ਸਮੇਂ ਦਾ ਹਿੰਦੂ ਸਮਾਜ ਨਾ ਕੇਵਲ ਚਾਰ ਮੁੱਖ ਜਾਤਾਂ ਬਲਕਿ ਅਨੇਕਾਂ ਹੋਰ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਉੱਚ ਜਾਤੀ ਦੇ ਲੋਕ ਨੀਵੀਆਂ ਜਾਤਾਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਬਹੁਤ ਜ਼ੁਲਮ ਕਰਦੇ ਸਨ । ਸਮਾਜ ਵਿੱਚ ਛੂਤ-ਛਾਤ ਦੀ ਭਾਵਨਾ ਬਹੁਤ ਫੈਲ ਚੁੱਕੀ ਸੀ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਗੁਰੂ ਸਾਹਿਬ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।
ਇਸਤਰੀਆਂ ਨਾਲ ਮਾੜੇ ਸਲੂਕ ਦਾ ਖੰਡਨ – ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਪ੍ਰਚਲਿਤ ਸਨ । ਗੁਰੂ ਨਾਨਕ ਸਾਹਿਬ ਨੇ ਇਸਤਰੀਆਂ ਵਿੱਚ ਪ੍ਰਚਲਿਤ ਕੁਰੀਤੀਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਇਸਤਰੀਆਂ ਦੇ ਬਰਾਬਰੀ ਦੇ ਹੱਕਾਂ ਲਈ ਆਵਾਜ਼ ਉਠਾਈ ।
ਗੁਰੂ ਦਾ ਮਹੱਤਵ – ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਸਮਝਦੇ ਹਨ । ਉਨ੍ਹਾਂ ਅਨੁਸਾਰ ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਨੁੱਖ ਨੂੰ ਹਨੇਰੇ (ਅਗਿਆਨਤਾ) ਤੋਂ ਪ੍ਰਕਾਸ਼ (ਗਿਆਨ ਵੱਲ ਲਿਆਉਂਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।
ਹੁਕਮ – ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਜਾਂ ਭਾਣੇ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਹੁਕਮ ਕਾਰਨ ਹੀ ਮਨੁੱਖ ਨੂੰ ਸੁਖ-ਦੁੱਖ ਪ੍ਰਾਪਤ ਹੁੰਦੇ ਸਨ । ਜਿਹੜਾ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਨਹੀਂ ਮੰਨਦਾ, ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਰਹਿੰਦਾ ਹੈ ।

Exam Tips:

a) ਹਰ ਸਿੱਖਿਆ ਨੂੰ ਸਿਰਲੇਖ ਦੇ ਕੇ ਦੋ-ਤਿੰਨ ਵਾਕਾਂ ਵਿੱਚ ਸਮਝਾਓ।
b) ਇਹ ਉੱਤਰ ਸੰਖੇਪ ਹੈ; ਪੂਰੇ ਵਿਸਥਾਰ ਵਾਲੇ ਪ੍ਰਸ਼ਨ ਵਿੱਚ ਨਾਮ, ਹਉਮੈ, ਮੂਰਤੀ ਪੂਜਾ ਅਤੇ ਸੱਚ ਖੰਡ ਵੀ ਜੋੜੋ।

 

Question 8: ਗੁਰੂ ਨਾਨਕ ਦੇਵ ਜੀ ਦੇ ਪਰਮਾਤਮਾ ਸੰਬੰਧੀ ਕੀ ਵਿਚਾਰ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਦੇ ਸਰੂਪ ਸੰਬੰਧੀ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ :
ਪਰਮਾਤਮਾ ਇੱਕ ਹੈ – ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਲਿਖਤਾਂ ਵਿੱਚ ਵਾਰ-ਵਾਰ ਪਰਮਾਤਮਾ ਦੇ ਇੱਕ ਹੋਣ ‘ਤੇ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ, ਉਸ ਦੀ ਰੱਖਿਆ ਤੇ ਉਸ ਨੂੰ ਖ਼ਤਮ ਕਰ ਸਕਦਾ ਹੈ । ਦੇਵੀ-ਦੇਵਤੇ ਸੈਂਕੜੇ ਤੇ ਹਜ਼ਾਰਾਂ ਹਨ ਪਰ ਪਰਮਾਤਮਾ ਇੱਕ ਹੈ । ਪਰਮਾਤਮਾ ਨੂੰ ਕਈ ਨਾਂਵਾਂ ਜਿਵੇਂ ਹਰੀ, ਗੋਪਾਲ, ਅੱਲ੍ਹਾ, ਖ਼ੁਦਾ, ਰਾਮ ਤੇ ਸਾਹਿਬ ਆਦਿ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
ਨਿਰਗੁਣ ਅਤੇ ਸਗੁਣ – ਪਰਮਾਤਮਾ ਦੇ ਦੋ ਰੂਪ ਹਨ । ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ । ਪਹਿਲਾਂ ਜਦੋਂ ਪਰਮਾਤਮਾ ਦਾ ਨਿਰਗੁਣ ਸਰੂਪ ਸੀ । ਫਿਰ ਪਰਮਾਤਮਾ ਨੇ ਇਸ ਸੰਸਾਰ ਦੀ ਰਚਨਾ ਕੀਤੀ । ਇਸ ਰਚਨਾ ਰਾਹੀਂ ਪਰਮਾਤਮਾ ਨੇ ਆਪਣਾ ਰੂਪਮਾਨ ਕੀਤਾ । ਇਹ ਪਰਮਾਤਮਾ ਦਾ ਸਗੁਣ ਸਰੂਪ ਹੈ ।
ਰਚਣਹਾਰ, ਪਾਲਣਹਾਰ ਅਤੇ ਨਾਸ਼ ਕਰਨ ਵਾਲਾ – ਪਰਮਾਤਮਾ ਹੀ ਇਸ ਸੰਸਾਰ ਦਾ ਰਚਣਹਾਰ, ਪਾਲਣਹਾਰ ਅਤੇ ਨਾਸ਼ ਕਰਨ ਵਾਲਾ ਹੈ, ਪਰਮਾਤਮਾ ਦੇ ਜਦ ਮਨ ਵਿੱਚ ਆਇਆ, ਉਸ ਨੇ ਇਸ ਸੰਸਾਰ ਦੀ ਰਚਨਾ ਕੀਤੀ । ਉਹ ਹੀ ਇਸ ਦੀ ਪਾਲਣਾ ਕਰਦਾ ਹੈ, ਉਹ ਜਦ ਚਾਹੇ ਇਸ ਦਾ ਨਾਸ਼ ਕਰ ਸਕਦਾ ਹੈ ।
ਸਰਵ-ਸ਼ਕਤੀਮਾਨ – ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਸਰਵ-ਸ਼ਕਤੀਮਾਨ ਹੈ ।ਉਹ ਜੋ ਚਾਹੁੰਦਾ ਹੈ ਉਹੀ ਹੁੰਦਾ ਹੈ । ਉਸ ਦੀ ਮਰਜ਼ੀ ਦੇ ਖਿਲਾਫ਼ ਕੁਝ ਨਹੀਂ ਹੋ ਸਕਦਾ । ਜੇ ਪਰਮਤਾਮਾ ਚਾਹੇ ਤਾਂ ਉਹ ਭਿਖਾਰੀ ਨੂੰ ਵੀ ਤਖ਼ਤ ‘ਤੇ ਬਿਠਾ ਸਕਦਾ ਹੈ ਅਤੇ ਰਾਜੇ ਨੂੰ ਭਿਖਾਰੀ ਬਣਾ ਸਕਦਾ ਹੈ ।
ਹਮੇਸ਼ਾਂ ਰਹਿਣ ਵਾਲਾ – ਪਰਮਾਤਮਾ ਦੁਆਰਾ ਰਚੀ ਹੋਈ ਦੁਨੀਆ ਨਾਸ਼ਵਾਨ ਹੈ । ਇਹ ਅਸਥਿਰ ਹੈ । ਪਰਮਾਤਮਾ ਹਮੇਸ਼ਾਂ ਰਹਿਣ ਵਾਲਾ ਹੈ । ਉਹ ਆਵਾਗੌਣ ਤੇ ਮੌਤ ਦੇ ਚੱਕਰਾਂ ਤੋਂ ਮੁਕਤ ਹੈ ।
ਪਰਮਾਤਮਾ ਦੀ ਮਹਾਨਤਾ – ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਸਭ ਤੋਂ ਮਹਾਨ ਹੈ ।ਉਸ ਦੀ ਮਹਾਨਤਾ ਦਾ ਵਰਣਨ ਕਰਨਾ ਨਾ ਮੁਮਕਿਨ ਹੈ । ਉਹ ਕੀ ਦੇਖਦਾ ਅਤੇ ਸੁਣਦਾ ਹੈ, ਉਸ ਦਾ ਗਿਆਨ ਕਿੰਨਾ ਹੈ, ਉਹ ਕਿੰਨਾ ਦਿਆਲ ਹੈ ਅਤੇ ਉਸ ਦੁਆਰਾ ਦਿੱਤੇ ਤੋਹਫ਼ਿਆਂ ਸੰਬੰਧੀ ਵਰਣਨ ਨਹੀਂ ਕੀਤਾ ਜਾ ਸਕਦਾ। ਪਰਮਾਤਮਾ ਆਪ ਹੀ ਜਾਣਦਾ ਹੈ ਕਿ ਉਹ ਕਿੰਨਾ ਮਹਾਨ ਹੈ । ਪਰਮਾਤਮਾ ਨੂੰ ਛੱਡ ਕੇ ਹੋਰ ਦੇਵੀ-ਦੇਵਤਿਆਂ ਦੀ ਪ੍ਰਸ਼ੰਸਾ ਕਰਨਾ ਇੱਕ ਮੂਰਖਤਾ ਵਾਲੀ ਗੱਲ ਹੈ । ਇਹ ਪਰਮਾਤਮਾ ਅੱਗੇ ਉਸੇ ਤਰ੍ਹਾਂ ਹਨ ਜਿਵੇਂ ਸੂਰਜ ਅੱਗੇ ਇੱਕ ਛੋਟਾ ਜਿਹਾ ਤਾਰਾ ।

Exam Tips:

a) ਪਰਮਾਤਮਾ ਦੀਆਂ ਵਿਸ਼ੇਸ਼ਤਾਵਾਂ ਸਿਰਲੇਖਾਂ ਨਾਲ ਲਿਖੋ: ਇੱਕ ਹੈ, ਨਿਰਗੁਣ-ਸਗੁਣ, ਰਚਣਹਾਰ-ਪਾਲਣਹਾਰ, ਸਰਵ-ਸ਼ਕਤੀਮਾਨ, ਸਦੀਵੀ, ਮਹਾਨ।
b) 'ਨਿਰਗੁਣ' ਅਤੇ 'ਸਗੁਣ' ਦਾ ਫ਼ਰਕ ਇੱਕ-ਇੱਕ ਵਾਕ ਵਿੱਚ ਸਪੱਸ਼ਟ ਕਰੋ।

 

Question 9: ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਕੀ ਹੈ ?

Answer:

ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਆਦਮੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ । ਮਨਮੁਖ ਵਿਅਕਤੀ ਰਚਨਹਾਰ ਤੇ ਉਸ ਦੀ ਰਚਨਾ ਦੇ ਅੰਤਰ ਨੂੰ ਨਹੀਂ ਸਮਝ ਸਕਦਾ । ਗੁਰੂ ਨਾਨਕ ਦੇਵ ਜੀ ਨੇ ਮਾਇਆ ਨੂੰ ਸੱਪਣੀ, ਮਾਇਆ ਸਮਤਾ ਮੋਹਿਣੀ, ਮਾਇਆ ਮੋਹ, ਤ੍ਰਿਕੁਟੀ ਅਤੇ ਸੂਹਾ ਰੰਗ ਆਦਿ ਦੇ ਨਾਵਾਂ ਨਾਲ ਸੱਦਿਆ ਹੈ । ਮਾਇਆ ਜਿਸ ਨਾਲ ਉਹ ਇੰਨਾ ਪਿਆਰ ਕਰਦਾ ਹੈ ਉਸ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਨਹੀਂ ਜਾਂਦੀ । ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ । ਗੁਰੂ ਜੀ ਕਹਿੰਦੇ ਹਨ ਕਿ ਮਨੁੱਖ ਸੋਨਾ-ਚਾਂਦੀ ਆਦਿ ਇਕੱਠਾ ਕਰਕੇ ਸੋਚਦਾ ਹੈ ਕਿ ਉਹ ਦੁਨੀਆਂ ਦਾ ਬਹੁਤ ਵੱਡਾ ਵਿਅਕਤੀ ਬਣ ਗਿਆ ਹੈ ਪਰ ਅਸਲ ਵਿੱਚ ਉਹ ਵਿਅਕਤੀ ਆਪਣੇ ਜੀਵਨ ਲਈ ਜ਼ਹਿਰ ਇਕੱਠਾ ਕਰ ਰਿਹਾ ਹੈ । ਇਸ ਤਰ੍ਹਾਂ ਉਹ ਦੁਵਿਧਾ ਵਿੱਚ ਫਸ ਕੇ ਆਪਣੇ ਜੀਵਨ ਦਾ ਨਾਸ਼ ਕਰ ਲੈਂਦਾ ਹੈ । ਸੰਖੇਪ ਵਿੱਚ ਮਾਇਆ ਮਨੁੱਖ ਦੀਆਂ ਖ਼ੁਸ਼ੀਆਂ ਦਾ ਸੋਮਾ ਨਹੀਂ ਸਗੋਂ ਉਸ ਦੇ ਦੁੱਖਾਂ ਦਾ ਸੋਮਾ ਹੈ । ਜੋ ਵਿਅਕਤੀ ਮਾਇਆ ਦਾ ਸ਼ਿਕਾਰ ਹੁੰਦਾ ਹੈ ਉਸ ਨੂੰ ਪਰਮਾਤਮਾ ਦੇ ਦਰਬਾਰ ਵਿੱਚ ਕੋਈ ਸਥਾਨ ਨਹੀਂ ਮਿਲਦਾ ।

Exam Tips:

a) ਉੱਤਰ ਇਸ ਵਾਕ ਨਾਲ ਸ਼ੁਰੂ ਕਰੋ: ਮਾਇਆ ਮੁਕਤੀ ਦੇ ਰਾਹ ਦੀ ਸਭ ਤੋਂ ਵੱਡੀ ਰੁਕਾਵਟ ਹੈ।
b) ਮਨਮੁਖ, ਆਵਾਗੌਣ ਅਤੇ ਮਾਇਆ ਦੇ ਨਾਵਾਂ (ਸੱਪਣੀ, ਮੋਹਿਣੀ ਆਦਿ) ਦਾ ਜ਼ਿਕਰ ਕਰੋ।

 

Question 10: ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ਗੁਰੂ ਦਾ ਕੀ ਮਹੱਤਵ ਹੈ ?
ਜਾਂ
ਗੁਰੂ ਨਾਨਕ ਦੇਵ ਜੀ ਦੇ ‘ਗੁਰੂ’ ਸੰਬੰਧੀ ਕੀ ਵਿੱਚਾਰ ਸਨ ?

Answer:

ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਮੰਨਦੇ ਹਨ । ਉਨ੍ਹਾਂ ਅਨੁਸਾਰ ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਾਇਆ ਦੇ ਮੋਹ ਤੇ ਹਉਮੈ ਦੇ ਰੋਗ ਨੂੰ ਦੂਰ ਕਰਦਾ ਹੈ । ਉਹ ਹੀ ਨਾਮ ਤੇ ਸ਼ਬਦ ਦੀ ਅਰਾਧਨਾ ਦੁਆਰਾ ਭਗਤੀ ਦੇ ਮਾਰਗ ਉੱਤੇ ਚੱਲਣ ਦਾ ਢੰਗ ਦੱਸਦਾ ਹੈ। ਗੁਰੂ ਬਿਨਾਂ ਭਗਤੀ ਤੇ ਗਿਆਨ ਸੰਭਵ ਨਹੀਂ ਹੁੰਦਾ । ਗੁਰੂ ਬਿਨਾਂ ਮਨੁੱਖ ਨੂੰ ਹਰ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਨਜ਼ਰ ਆਉਂਦਾ ਹੈ । ਗੁਰੂ ਹੀ ਹਨ੍ਹੇਰੇ (ਅਗਿਆਨਤਾ) ਤੋਂ ਪ੍ਰਕਾਸ਼ (ਗਿਆਨ) ਵੱਲ ਲਿਆਉਂਦਾ ਹੈ । ਉਹ ਹਰੇਕ ਅਸੰਭਵ ਕੰਮ ਨੂੰ ਸੰਭਵ ਬਣਾ ਸਕਦਾ ਹੈ । ਇਸ ਲਈ ਉਸ ਦੇ ਮਿਲਣ ਨਾਲ ਹੀ ਮਨੁੱਖ ਦੀ ਜੀਵਨ-ਧਾਰਾ ਬਦਲ ਜਾਂਦੀ ਹੈ । ਉਹ ਸਦਾ ਨਿਰਵੈਰ ਰਹਿੰਦਾ ਹੈ । ਦੋਸਤ ਅਤੇ ਦੁਸ਼ਮਣ ਉਸ ਲਈ ਇੱਕ ਹਨ । ਜੇਕਰ ਕੋਈ ਦੁਸ਼ਮਣ ਵੀ ਉਸ ਦੀ ਸ਼ਰਨ ਵਿੱਚ ਆ ਜਾਵੇ ਤਾਂ ਉਹ ਉਸ ਨੂੰ ਮੁਆਫ਼ ਕਰ ਦਿੰਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ । ਇਹ ਗੱਲ ਇੱਥੇ ਵਿਸ਼ੇਸ਼ ਵਰਣਨਯੋਗ ਹੈ ਕਿ ਗੁਰੂ ਨਾਨਕ ਸਾਹਿਬ ਜਦੋਂ ਗੁਰੂ ਜੀ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦਾ ਭਾਵ ਕਿਸੇ ਮਨੁੱਖੀ ਗੁਰੂ ਤੋਂ ਨਹੀਂ ਹੈ । ਸੱਚਾ ਗੁਰੂ ਤਾਂ ਪਰਮਾਤਮਾ ਆਪ ਹੈ ਜੋ ਸ਼ਬਦ ਰਾਹੀਂ ਸਿੱਖਿਆ ਦਿੰਦਾ ਹੈ ।

Exam Tips:

a) 'ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ' ਇਹ ਵਾਕ ਜ਼ਰੂਰ ਲਿਖੋ।
b) ਅੰਤ ਵਿੱਚ ਸਪੱਸ਼ਟ ਕਰੋ ਕਿ ਇੱਥੇ ਸੱਚੇ ਗੁਰੂ ਤੋਂ ਭਾਵ ਪਰਮਾਤਮਾ ਆਪ ਹੈ, ਕੋਈ ਮਨੁੱਖੀ ਗੁਰੂ ਨਹੀਂ।

 

Question 11: ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ‘ ਸਿੱਖ ਜੀਵਨ ਜਾਚ ਦਾ ਆਧਾਰ ਹੈ । ਵਰਣਨ ਕਰੋ ।

Answer:

‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਸਿੱਖ ਧਰਮ ਦੇ ਬੁਨਿਆਦੀ ਸਿਧਾਂਤ ਹਨ ।
1. ਨਾਮ ਜਪੋ – ਸਿੱਖ ਪੰਥ ਵਿੱਚ ਨਾਮ ਜਪਣ ਜਾਂ ਸਿਮਰਨ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਗੁਰਬਾਣੀ ਵਿੱਚ ਇਸ ਗੱਲ ਦਾ ਜ਼ਿਕਰ ਵਾਰ-ਵਾਰ ਆਉਂਦਾ ਹੈ ਕਿ ਨਾਮ ਸਿਮਰਨ ਨਾਲ ਜਿੱਥੇ ਮਨ ਦੇ ਵਿਕਾਰ ਦੂਰ ਹੁੰਦੇ ਹਨ ਉੱਥੇ ਇਹ ਨਿਰਮਲ ਹੋ ਜਾਂਦਾ ਹੈ । ਇਸ ਕਾਰਨ ਮਨੁੱਖ ਦੇ ਸਾਰੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ । ਨਾਮ ਸਿਮਰਨ ਨਾਲ ਮਨੁੱਖ ਦੇ ਸਾਰੇ ਕਾਰਜ ਸਹਿਜ ਸੁਭਾਵਿਕ ਹੀ ਹੁੰਦੇ ਚਲੇ ਜਾਂਦੇ ਹਨ ਕਿਉਂਕਿ ਅਕਾਲ ਪੁਰਖ ਆਪ ਉਸ ਦੇ ਸਾਰੇ ਕੰਮਾਂ ਵਿੱਚ ਸਹਾਇਕ ਹੁੰਦਾ ਹੈ । ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਵਿਅਰਥ ਹੈ।
2. ਕਿਰਤ ਕਰੋ – ਕਿਰਤ ਤੋਂ ਭਾਵ ਹੈ ਹੱਕ ਦੀ ਕਮਾਈ ਕਰਨਾ । ਕਿਰਤ ਕਰਨਾ ਅਤਿ ਜ਼ਰੂਰੀ ਹੈ । ਇਹ ਪਰਮਾਤਮਾ ਦਾ ਹੁਕਮ ਹੈ । ਅਸੀਂ ਰੋਜ਼ਾਨਾ ਵੇਖਦੇ ਹਾਂ ਕਿ ਸੰਸਾਰ ਦਾ ਹਰ ਜੀਵ-ਜੰਤੁ ਕਿਰਤ ਕਰ ਕੇ ਆਪਣਾ ਪੇਟ ਪਾਲ ਰਿਹਾ ਹੈ । ਮਨੁੱਖ ਲਈ ਕਿਰਤ ਕਰਨੀ ਸਭ ਤੋਂ ਵਧੇਰੇ ਜ਼ਰੂਰੀ ਹੈ ਕਿਉਂ ਜੋ ਉਹ ਸਾਰੇ ਜੀਵਾਂ ਦਾ ਸਰਦਾਰ ਹੈ । ਜੋ ਵਿਅਕਤੀ ਕਿਰਤ ਨਹੀਂ ਕਰਦਾ ਉਹ ਆਪਣੇ ਸਰੀਰ ਨੂੰ ਹਿਸ਼ਟ-ਪੁਸ਼ਟ ਨਹੀਂ ਰੱਖ ਸਕਦਾ । ਅਜਿਹਾ ਵਿਅਕਤੀ ਅਸਲ ਵਿੱਚ ਉਸ ਪਰਮਾਤਮਾ ਦੇ ਖਿਲਾਫ਼ ਗੁਨਾਹ ਕਰਦਾ ਹੈ ।
3. ਵੰਡ ਛਕੋ – ਸਿੱਖ ਧਰਮ ਵਿੱਚ ਵੰਡ ਛਕਣ ਦੇ ਸਿਧਾਂਤ ਨੂੰ ਕਾਫ਼ੀ ਮਹੱਤਵ ਦਿੱਤਾ ਗਿਆ ਹੈ । ਵੰਡ ਛਕਣ ਤੋਂ ਭਾਵ ਹੈ ਲੋੜਵੰਦਾਂ ਨੂੰ ਵੰਡਣਾ । ਸਿੱਖ ਧਰਮ ਖਾ ਕੇ ਪਿੱਛੋਂ ਵੰਡਣ ਦੀ ਨਹੀਂ, ਸਗੋਂ ਵੰਡ ਕੇ ਪਿੱਛੋਂ ਖਾਣ ਦੀ ਸਿੱਖਿਆ ਦਿੰਦਾ ਹੈ । ਇਸ ਵਿਚ ਦੂਸਰਿਆਂ ਨੂੰ ਵੀ ਆਪਣਾ ਭਰਾ-ਭੈਣ ਸਮਝਣ ਅਤੇ ਉਨ੍ਹਾਂ ਨੂੰ ਪਹਿਲਾਂ ਵੰਡਣ ਦੀ ਪ੍ਰੇਰਣਾ ਦਿੱਤੀ ਗਈ ਹੈ । ਗੁਰੂ ਨਾਨਕ ਦੇਵ ਜੀ ਫੁਰਮਾਉਂਦੇ ਹਨ,
ਘਾਲਿ ਖਾਇ ਕਿਛੁ ਹਥਹੁ ਦੇਇ ॥
ਨਾਨਕ ਰਾਹੁ ਪਛਾਣਹਿ ਸੇਇ ॥
ਦਾਨ ਦੇਣਾ ਜਾਂ ਵੰਡ ਕੇ ਖਾਣਾ ਉਹੀ ਯੋਗ ਤੇ ਸਫਲ ਹੈ ਜੋ ਮਿਹਨਤ ਦੀ ਕਮਾਈ ਕਰ ਕੇ ਦਿੱਤਾ ਜਾਵੇ । ਸਿੱਖ ਧਰਮ ਵਿਚ ਦਸਵੰਧ ਦੇਣ ਦਾ ਹੁਕਮ ਹੈ । ਇਸ ਦਾ ਭਾਵ ਇਹ ਹੈ ਕਿ ਆਪਣੀ ਕਮਾਈ ਦਾ ਦਸਵਾਂ ਹਿੱਸਾ ਲੋਕ ਭਲਾਈ ਦੇ ਕੰਮਾਂ ‘ਤੇ ਖ਼ਰਚ ਕਰਨਾ ।

Exam Tips:

a) ਤਿੰਨੋਂ ਸਿਧਾਂਤ ਵੱਖ-ਵੱਖ ਸਿਰਲੇਖਾਂ ਹੇਠ ਲਿਖੋ: ਨਾਮ ਜਪੋ, ਕਿਰਤ ਕਰੋ, ਵੰਡ ਛਕੋ।
b) ਵੰਡ ਛਕੋ ਦੇ ਨਾਲ ਦਸਵੰਧ (ਕਮਾਈ ਦਾ ਦਸਵਾਂ ਹਿੱਸਾ) ਦਾ ਜ਼ਿਕਰ ਕਰਨਾ ਨਾ ਭੁੱਲੋ।

 

Question 12: ਗੁਰੂ ਨਾਨਕ ਦੇਵ ਜੀ ਦੇ ਇਸਤਰੀ ਜਾਤੀ ਸੰਬੰਧੀ ਕੀ ਵਿਚਾਰ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਜਿਵੇਂ ਬਾਲ ਵਿਆਹ, ਬਹੁਵਿਆਹ, ਪਰਦਾ ਪ੍ਰਥਾ, ਸਤੀ ਪ੍ਰਥਾ ਅਤੇ ਤਲਾਕ ਪ੍ਰਥਾ ਆਦਿ ਪ੍ਰਚਲਿਤ ਸਨ । ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਵਿੱਚ ਪ੍ਰਚਲਿਤ ਕੁਰੀਤੀਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਸਮਾਜ ਵਿੱਚ ਇਸਤਰੀਆਂ ਦਾ ਆਦਰ ਸਤਿਕਾਰ ਵਧਾਉਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ । ਉਨ੍ਹਾਂ ਨੇ ਬਾਲ ਵਿਆਹ, ਬਹੁ-ਵਿਆਹ, ਪਰਦਾ ਪ੍ਰਥਾ ਅਤੇ ਸਤੀ ਪ੍ਰਥਾ ਆਦਿ ਦਾ ਘੋਰ ਵਿਰੋਧ ਕੀਤਾ । ਉਹ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦਿੱਤੇ ਜਾਣ ਦੇ ਹਾਮੀ ਸਨ । ਇਸ ਸੰਬੰਧੀ ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਨੂੰ ਸੰਗਤ ਅਤੇ ਪੰਗਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ । ਗੁਰੂ ਜੀ ਦਾ ਕਹਿਣਾ ਸੀ ਕਿ ਸਾਨੂੰ ਕਦੇ ਵੀ ਕਿਸੇ ਇਸਤਰੀ ਨੂੰ ਜੋ ਕਿ ਮਹਾਨ ਸਮਰਾਟਾਂ ਨੂੰ ਜਨਮ ਦਿੰਦੀ ਹੈ, ਮਾੜਾ ਨਹੀਂ ਕਹਿਣਾ ਚਾਹੀਦਾ । ਉਹ ਇਸਤਰੀਆਂ ਨੂੰ ਸਿੱਖਿਆ ਦਿੱਤੇ ਜਾਣ ਦੇ ਹੱਕ ਵਿੱਚ ਸਨ ।

Exam Tips:

a) ਪਹਿਲਾਂ ਉਸ ਸਮੇਂ ਇਸਤਰੀਆਂ ਦੀ ਹਾਲਤ ਅਤੇ ਕੁਰੀਤੀਆਂ (ਬਾਲ ਵਿਆਹ, ਪਰਦਾ ਪ੍ਰਥਾ, ਸਤੀ ਪ੍ਰਥਾ ਆਦਿ) ਲਿਖੋ, ਫਿਰ ਗੁਰੂ ਜੀ ਦੇ ਵਿਚਾਰ।
b) ਸੰਗਤ ਅਤੇ ਪੰਗਤ ਵਿੱਚ ਇਸਤਰੀਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਵਾਲਾ ਤੱਥ ਅਵੱਸ਼ ਲਿਖੋ।

 

Question 13: ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਅਤੇ ਮਹੱਤਵ ਕੀ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਬੜੇ ਮਹੱਤਵਪੂਰਨ ਸਨ ਉਨ੍ਹਾਂ ਦਾ ਸੰਦੇਸ਼ ਹਰੇਕ ਲਈ ਸੀ । ਕੋਈ ਵੀ ਇਸਤਰੀ-ਪੁਰਸ਼ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਨੂੰ ਅਪਣਾ ਸਕਦਾ ਸੀ । ਮੁਕਤੀ ਦਾ ਮਾਰਗ ਸਭ ਲਈ ਖੁੱਲ੍ਹਾ ਸੀ । ਗੁਰੂ ਜੀ ਨੇ ਸਮਾਜਿਕ ਸਮਾਨਤਾ ਦਾ ਪ੍ਰਚਾਰ ਕੀਤਾ । ਉਨ੍ਹਾਂ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਗੁਰੂ ਜੀ ਨੇ ਸੰਗਤ ਤੇ ਪੰਗਤ (ਲੰਗਰ) ਨਾਂ ਦੀਆਂ ਦੋ ਸੰਸਥਾਵਾਂ ਚਲਾਈਆਂ । ਲੰਗਰ ਤਿਆਰ ਕਰਨ ਸਮੇਂ ਜਾਤ-ਪਾਤ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ । ਗੁਰੂ ਨਾਨਕ ਸਾਹਿਬ ਨੇ ਆਪਣੇ ਸਮੇਂ ਦੇ ਸ਼ਾਸਕਾਂ ਵਿੱਚ ਪ੍ਰਚਲਿਤ ਅਨਿਆਂ ਦੀ ਨੀਤੀ ਅਤੇ ਫੈਲੇ ਹੋਏ ਭ੍ਰਿਸ਼ਟਾਚਾਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ । ਸ਼ਾਸਕ ਵਰਗ ਦੇ ਨਾਲ-ਨਾਲ ਗੁਰੂ ਜੀ ਨੇ ਅੱਤਿਆਚਾਰੀ ਸਰਕਾਰੀ ਕਰਮਚਾਰੀਆਂ ਦੀ ਵੀ ਆਲੋਚਨਾ ਕੀਤੀ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਪੰਜਾਬ ਦੇ ਸਮਾਜ ਨੂੰ ਇੱਕ ਨਵਾਂ ਸਰੂਪ ਦੇਣ ਦਾ ਉਪਰਾਲਾ ਕੀਤਾ ।

Exam Tips:

a) ਸਮਾਜਿਕ ਸਮਾਨਤਾ, ਜਾਤੀ ਪ੍ਰਥਾ ਦਾ ਖੰਡਨ ਅਤੇ ਸੰਗਤ-ਪੰਗਤ ਇਸ ਉੱਤਰ ਦੇ ਮੁੱਖ ਨੁਕਤੇ ਹਨ।
b) ਸ਼ਾਸਕਾਂ ਦੇ ਅਨਿਆਂ ਅਤੇ ਭ੍ਰਿਸ਼ਟਾਚਾਰ ਦੀ ਨਿਖੇਧੀ ਦਾ ਜ਼ਿਕਰ ਵੀ ਕਰੋ।

 

Question 14: ਗੁਰੂ ਨਾਨਕ ਦੇਵ ਜੀ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਸਨ । ਇਸ ਦੀ ਵਿਆਖਿਆ ਕਰੋ ।

Answer:

ਗੁਰੂ ਨਾਨਕ ਦੇਵ ਜੀ ਨਾ ਕੇਵਲ ਇੱਕ ਧਾਰਮਿਕ ਮਹਾਂਪੁਰਖ ਹੀ ਸਨ ਸਗੋਂ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਵੀ ਸਨ ।ਉਨ੍ਹਾਂ ਦੀਆਂ ਕਵਿਤਾਵਾਂ ਇੰਨੀਆਂ ਉੱਚ-ਕੋਟੀ ਦੀਆਂ ਹਨ ਕਿ ਇਨ੍ਹਾਂ ਦੇ ਮੁਕਾਬਲੇ ਦੀਆਂ ਕਵਿਤਾਵਾਂ ਵਿਸ਼ਵ ਪੱਧਰ ਦੇ ਸਾਹਿਤ ਵਿੱਚ ਵੀ ਬਹੁਤ ਘੱਟ ਹਨ । ਗੁਰੂ ਗ੍ਰੰਥ ਸਾਹਿਬ ਵਿੱਚ ਅੰਕਿਤ ਆਪ ਜੀ ਦੇ 976 ਸ਼ਬਦ ਆਪ ਦੇ ਮਹਾਨ ਕਵੀ ਹੋਣ ਦਾ ਪ੍ਰਤੱਖ ਪ੍ਰਮਾਣ ਹਨ । ਗੁਰੂ ਨਾਨਕ ਸਾਹਿਬ ਨੇ ਇਨ੍ਹਾਂ ਵਿੱਚ ਕੁਦਰਤ ਅਤੇ ਮਨੁੱਖਤਾ ਦਾ ਬਹੁਤ ਸੋਹਣੇ ਢੰਗ ਨਾਲ ਵਰਣਨ ਕੀਤਾ ਹੈ । ਇਨ੍ਹਾਂ ਵਿੱਚ ਉਪਮਾਵਾਂ ਅਤੇ ਅਲੰਕਾਰਾਂ ਦੀ ਬਹੁਤ ਉੱਚ ਪੱਧਰੀ ਵਰਤੋਂ ਕੀਤੀ ਗਈ ਹੈ । ਗੁਰੂ ਨਾਨਕ ਸਾਹਿਬ ਬੜੇ ਸੰਖੇਪ ਸ਼ਬਦਾਂ ਵਿੱਚ ਬੜੀਆਂ ਡੂੰਘੀਆਂ ਗੱਲਾਂ ਕਹਿ ਜਾਂਦੇ ਹਨ । ਗੁਰੂ ਸਾਹਿਬ ਦੀਆਂ ਇਹ ਕਵਿਤਾਵਾਂ ਪੰਜਾਬੀ ਸਾਹਿਤ ਨੂੰ ਅਨਮੋਲ ਦੇਣ ਹਨ । ਗੁਰੂ ਨਾਨਕ ਸਾਹਿਬ ਪਹਿਲੇ ਅਜਿਹੇ ਸੁਧਾਰਕ ਸਨ ਜਿਨ੍ਹਾਂ ਨੇ ਆਪਣੇ ਉਪਦੇਸ਼ਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਸੰਗੀਤ ਦੀ ਵਰਤੋਂ ਕੀਤੀ । ਉਹ ਕਈ ਤਰ੍ਹਾਂ ਦੇ ਰਾਗਾਂ ਤੋਂ ਜਾਣੂ ਸਨ । ਉਨ੍ਹਾਂ ਦਾ ਕੀਰਤਨ ਸੁਣ ਕੇ ਵੱਡੇ-ਵੱਡੇ ਪਾਪੀ ਵੀ ਚਰਨੀਂ ਪੈ ਜਾਂਦੇ ਸਨ ।

Exam Tips:

a) ਕਵੀ ਹੋਣ ਦੇ ਪ੍ਰਮਾਣ (ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ਼ਬਦ, ਉਪਮਾਵਾਂ ਤੇ ਅਲੰਕਾਰ) ਅਤੇ ਸੰਗੀਤਕਾਰ ਹੋਣ ਦੇ ਪ੍ਰਮਾਣ (ਰਾਗ, ਕੀਰਤਨ) ਵੱਖ-ਵੱਖ ਅਨੁਛੇਦਾਂ ਵਿੱਚ ਲਿਖੋ।
b) ਸ਼ਬਦਾਂ ਦੀ ਗਿਣਤੀ ਉਹੀ ਲਿਖੋ ਜੋ ਤੁਹਾਡੀ ਪਾਠ-ਪੁਸਤਕ ਵਿੱਚ ਦਿੱਤੀ ਹੈ।

 

Question 15: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਨਾਲੋਂ ਕਿਵੇਂ ਵੱਖਰੀਆਂ ਸਨ ?

Answer:

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਤੋਂ ਕਈ ਪੱਖਾਂ ਵਿੱਚ ਵੱਖਰੀਆਂ ਸਨ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਨਿਰੰਕਾਰ ਹੈ । ਉਹ ਕਦੇ ਵੀ ਮਨੁੱਖੀ ਰੂਪ ਧਾਰਨ ਨਹੀਂ ਕਰ ਸਕਦਾ । ਭਗਤੀ ਸੁਧਾਰਕਾਂ ਨੇ ਕ੍ਰਿਸ਼ਨ ਅਤੇ ਰਾਮ ਨੂੰ ਪਰਮਾਤਮਾ ਦਾ ਅਵਤਾਰ ਦੱਸਿਆ । ਗੁਰੂ ਨਾਨਕ ਸਾਹਿਬ ਮੂਰਤੀ ਪੂਜਾ ਦੇ ਸਖ਼ਤ ਖਿਲਾਫ਼ ਸਨ ਜਦਕਿ ਭਗਤੀ ਸੁਧਾਰਕਾਂ ਦਾ ਇਸ ਵਿੱਚ ਪੂਰਨ ਵਿਸ਼ਵਾਸ ਸੀ । ਗੁਰੂ ਨਾਨਕ ਸਾਹਿਬ ਨੇ ਸਿੱਖ ਮਤ ਦਾ ਪ੍ਰਚਾਰ ਕਰਨ ਲਈ ਗੁਰੂ ਅੰਗਦ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਕੇ ਗੁਰਗੱਦੀ ਨੂੰ ਕਾਇਮ ਰੱਖਿਆ । ਦੂਜੇ ਪਾਸੇ ਬਹੁਤ ਘੱਟ ਭਗਤੀ ਸੁਧਾਰਕਾਂ ਨੇ ਗੁਰਗੱਦੀ ਦਾ ਸਿਲਸਿਲਾ ਕਾਇਮ ਰੱਖਿਆ । ਸਿੱਟੇ ਵਜੋਂ ਹੌਲੀ-ਹੌਲੀ ਉਨ੍ਹਾਂ ਦੀ ਹੋਂਦ ਖ਼ਤਮ ਹੋ ਗਈ । ਗੁਰੂ ਨਾਨਕ ਸਾਹਿਬ ਗ੍ਰਿਹਸਥ ਜੀਵਨ ਵਿੱਚ ਵਿਸ਼ਵਾਸ ਰੱਖਦੇ ਸਨ । ਭਗਤੀ ਸੁਧਾਰਕ ਗ੍ਰਿਹਸਥ ਜੀਵਨ ਨੂੰ ਮੁਕਤੀ ਦੇ ਰਾਹ ਵਿੱਚ ਇੱਕ ਵੱਡੀ ਰੁਕਾਵਟ ਦੱਸਦੇ ਸਨ । ਗੁਰੂ ਨਾਨਕ ਸਾਹਿਬ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਸਥਾਪਿਤ ਕੀਤੀਆਂ । ਇਨ੍ਹਾਂ ਵਿੱਚ ਬਿਨਾਂ ਕਿਸੇ ਜਾਤਪਾਤ ਦੇ ਵਿਤਕਰੇ ਦੇ ਹਰ ਕੋਈ ਪੁਰਸ਼, ਇਸਤਰੀ ਜਾਂ ਬੱਚੇ ਸ਼ਾਮਲ ਹੋ ਸਕਦੇ ਸਨ । ਭਗਤੀ ਸੁਧਾਰਕਾਂ ਨੇ ਅਜਿਹੀ ਕਿਸੇ ਸੰਸਥਾ ਦੀ ਸਥਾਪਨਾ ਨਹੀਂ ਕੀਤੀ । ਗੁਰੂ ਨਾਨਕ ਸਾਹਿਬ ਸੰਸਕ੍ਰਿਤ ਨੂੰ ਪਵਿੱਤਰ ਭਾਸ਼ਾ ਨਹੀਂ ਸਮਝਦੇ ਸਨ । ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਦਾ ਪ੍ਰਚਾਰ ਲੋਕਾਂ ਦੀ ਆਮ ਭਾਸ਼ਾ ਪੰਜਾਬੀ ਵਿੱਚ ਕੀਤਾ । ਬਹੁਤੇ ਭਗਤੀ ਸੁਧਾਰਕ ਸੰਸਕ੍ਰਿਤ ਨੂੰ ਪਵਿੱਤਰ ਭਾਸ਼ਾ ਦਾ ਦਰਜਾ ਦਿੰਦੇ ਸਨ ।

Exam Tips:

a) ਅੰਤਰ ਬਿੰਦੂਵਾਰ ਲਿਖੋ: ਨਿਰੰਕਾਰ ਬਨਾਮ ਅਵਤਾਰ, ਮੂਰਤੀ ਪੂਜਾ, ਗ੍ਰਿਹਸਥ ਜੀਵਨ, ਸੰਸਥਾਵਾਂ, ਭਾਸ਼ਾ।
b) ਹਰ ਬਿੰਦੂ ਵਿੱਚ ਗੁਰੂ ਨਾਨਕ ਦੇਵ ਜੀ ਅਤੇ ਭਗਤੀ ਸੁਧਾਰਕਾਂ ਦੇ ਵਿਚਾਰ ਨਾਲ-ਨਾਲ ਲਿਖੋ।

 

Question 16: ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖ਼ੀਰਲੇ 18 ਵਰ੍ਹੇ ਕਿੱਥੇ ਤੇ ਕਿਵੇਂ ਬਤੀਤ ਕੀਤੇ ? .

Answer:

1521 ਈ. ਵਿੱਚ ਗੁਰੂ ਨਾਨਕ ਦੇਵ ਜੀ ਨੇ ਰਾਵੀ ਦਰਿਆ ਦੇ ਕਿਨਾਰੇ ਕਰਤਾਰਪੁਰ (ਭਾਵ ਈਸ਼ਵਰ ਦਾ ਨਗਰ ਨਾਂ ਦੇ ਨਗਰ ਦੀ ਸਥਾਪਨਾ ਕੀਤੀ । ਇਸੇ ਸਥਾਨ ‘ਤੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ ।ਇਸ ਸਮੇਂ ਦੇ ਦੌਰਾਨ ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦੀ ਸੀ । ਇਸ ਸੰਗਤ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਹਰ ਇਸਤਰੀ-ਪੁਰਸ਼ ਨੂੰ ਸ਼ਾਮਲ ਹੋਣ ਦਾ ਅਧਿਕਾਰ ਸੀ । ਇਸ ਵਿੱਚ ਕੇਵਲ ਇੱਕ ਅਕਾਲ-ਪੁਰਖ ਦੇ ਨਾਮ ਦਾ ਜਾਪ ਹੁੰਦਾ ਸੀ । ਪੰਗਤ ਤੋਂ ਭਾਵ ਸੀ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ । ਲੰਗਰ ਵਿੱਚ ਜਾਤ-ਪਾਤ ਜਾਂ ਧਰਮ ਆਦਿ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ ।ਇਹ ਦੋਵੇਂ ਸੰਸਥਾਵਾਂ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਸਾਰ ਕਰਨ ਵਿੱਚ ਸਹਾਇਕ ਸਿੱਧ ਹੋਈਆਂ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ । ਗੁਰੂ ਸਾਹਿਬ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਇਆ। ਗੁਰੂ ਸਾਹਿਬ ਦੀਆਂ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ ਸਾਹਿਬ, ਵਾਰ ਮਾਝ, ਆਸਾ ਦੀ ਵਾਰ, ਸਿਧ ਗੋਸ਼ਟਿ, ਵਾਰ ਮਲਾਰ, ਬਾਰਾਹ ਮਾਹ ਅਤੇ ਪੱਟੀ ਆਦਿ ਹਨ ।

Exam Tips:

a) ਪਹਿਲਾਂ ਸਥਾਨ (ਕਰਤਾਰਪੁਰ, ਰਾਵੀ ਦੇ ਕਿਨਾਰੇ, 1521 ਈ.) ਲਿਖੋ, ਫਿਰ ਸੰਗਤ ਤੇ ਪੰਗਤ ਦੀ ਵਿਆਖਿਆ।
b) ਮੁੱਖ ਬਾਣੀਆਂ ਦੇ ਨਾਂ (ਜਪੁਜੀ ਸਾਹਿਬ, ਵਾਰ ਮਾਝ, ਆਸਾ ਦੀ ਵਾਰ, ਸਿਧ ਗੋਸ਼ਟਿ ਆਦਿ) ਯਾਦ ਰੱਖੋ।

 

ਨਿਬੰਧਾਤਮਕ ਪ੍ਰਸ਼ਨ

Question 1: ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਸੰਖੇਪ ਵਰਣਨ ਕਰੋ ।

Answer:

ਸਿੱਖ ਪੰਥ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੀ ਗਣਨਾ ਸੰਸਾਰ ਦੇ ਮਹਾਂਪੁਰਸ਼ਾਂ ਵਿੱਚ ਕੀਤੀ ਜਾਂਦੀ ਹੈ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਰਸਤਾ ਦਿਖਾਇਆ । ਉਨ੍ਹਾਂ ਨੇ ਲੋਕਾਂ ਨੂੰ ਨਾਮ-ਜੱਪਣ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-
1. ਜਨਮ ਤੇ ਮਾਤਾ-ਪਿਤਾ – ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪਰੈਲ, 1469 ਈ. ਨੂੰ ਪੂਰਨਮਾਸ਼ੀ ਵਾਲੇ ਦਿਨ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ । ਇਹ ਸਥਾਨ ਪਾਕਿਸਤਾਨ ਦੇ ਸ਼ੇਖੁਪੁਰਾ ਜ਼ਿਲ੍ਹਾ ਵਿੱਚ ਸਥਿਤ ਹੈ । ਇਸ ਪਵਿੱਤਰ ਸਥਾਨ ਨੂੰ ਅੱਜ-ਕਲ੍ਹ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ । ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਜੀ ਦਾ ਨਾਂ ਤ੍ਰਿਪਤਾ ਸੀ । ਗੁਰੂ ਨਾਨਕ ਦੇਵ ਜੀ ਦੀ ਇੱਕ ਭੈਣ ਸੀ ਜਿਸ ਦਾ ਨਾਂ ਬੇਬੇ ਨਾਨਕੀ ਸੀ । ਸਿੱਖ ਪਰੰਪਰਾਵਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਅਨੇਕਾਂ ਚਮਤਕਾਰ ਹੋਏ । ਭਾਈ ਗੁਰਦਾਸ ਜੀ ਲਿਖਦੇ ਹਨ,
ਸਤਿਗੁਰੁ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣ ਹੋਆ ॥
ਜਿਉ ਕਰ ਸੂਰਜ ਨਿਕਲਿਆ ਤਾਰੇ ਛਪਿ ਅੰਧੇਰੁ ਪਲੋ ਆ ॥
2. ਬਚਪਨ ਤੇ ਸਿੱਖਿਆ – ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਬੜੇ ਗੰਭੀਰ ਅਤੇ ਵਿਚਾਰਸ਼ੀਲ ਸੁਭਾਅ ਦੇ ਸਨ । ਉਨ੍ਹਾਂ ਦਾ ਝੁਕਾਅ ਖੇਡਾਂ ਵੱਲ ਘੱਟ ਅਤੇ ਪਰਮਾਤਮਾ ਦੀ ਭਗਤੀ ਵੱਲ ਜ਼ਿਆਦਾ ਸੀ । ਗੁਰੂ ਜੀ ਜਦੋਂ ਸੱਤ ਵਰ੍ਹਿਆਂ ਦੇ ਹੋਏ ਤਾਂ ਉਨ੍ਹਾਂ ਨੂੰ ਪੰਡਤ ਗੋਪਾਲ ਦੀ ਪਾਠਸ਼ਾਲਾ ਵਿੱਚ ਹਿੰਦੀ ਅਤੇ ਗਣਿਤ ਦੀ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਲਈ ਭੇਜਿਆ ਗਿਆ । ਇਸ ਤੋਂ ਬਾਅਦ ਗੁਰੂ ਜੀ ਨੇ ਪੰਡਤ ਬ੍ਰਿਜਨਾਥ ਤੋਂ ਸੰਸਕ੍ਰਿਤ ਅਤੇ ਮੌਲਵੀ ਕੁਤਬਦੀਨ ਤੋਂ ਫ਼ਾਰਸੀ ਅਤੇ ਅਰਬੀ ਦਾ ਗਿਆਨ ਹਾਸਲ ਕੀਤਾ । ਜਦੋਂ ਗੁਰੂ ਨਾਨਕ ਦੇਵ ਜੀ 9 ਵਰ੍ਹਿਆਂ ਦੇ ਹੋਏ ਤਾਂ ਪੁਰੋਹਿਤ ਹਰਦਿਆਲ ਨੇ ਉਨ੍ਹਾਂ ਨੂੰ ਜਨੇਊ ਪਹਿਨਾਉਣ ਲਈ ਬੁਲਾਇਆ । ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਿਰਫ ਦਇਆ, ਸੰਤੋਖ, ਜਤ ਅਤੇ ਸਤ ਦਾ ਬਣਿਆ ਹੋਇਆ ਹੀ ਜਨੇਊ ਪਾਉਣਗੇ ਜਿਹੜਾ ਨਾ ਟੁੱਟੇ, ਨਾ ਸੜੇ ਅਤੇ ਨਾ ਹੀ ਮੈਲਾ ਹੋ ਸਕੇ ।
3. ਵੱਖ-ਵੱਖ ਕਿੱਤਿਆਂ ਵਿੱਚ – ਗੁਰੂ ਨਾਨਕ ਦੇਵ ਜੀ ਨੂੰ ਆਪਣੇ ਵਿਚਾਰਾਂ ਵਿੱਚ ਮਗਨ ਵੇਖ ਕੇ ਉਨ੍ਹਾਂ ਦੇ ਪਿਤਾ ਜੀ ਨੇ ਉਨ੍ਹਾਂ ਨੂੰ ਕਿਸੇ ਕਾਰ-ਵਿਹਾਰ ਵਿੱਚ ਲਗਾਉਣ ਦਾ ਯਤਨ ਕੀਤਾ । ਸਭ ਤੋਂ ਪਹਿਲਾਂ ਗੁਰੂ ਜੀ ਨੂੰ ਮੱਝਾਂ ਚਰਾਉਣ ਦਾ ਕੰਮ ਸੌਂਪਿਆ ਗਿਆ । ਪਰ ਗੁਰੂ ਜੀ ਨੇ ਕੋਈ ਦਿਲਚਸਪੀ ਨਾ ਵਿਖਾਈ । ਸਿੱਟੇ ਵਜੋਂ ਹੁਣ ਗੁਰੂ ਜੀ ਨੂੰ ਵਪਾਰ ਦੇ ਕਿੱਤੇ ਵਿੱਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ । ਗੁਰੂ ਜੀ ਨੂੰ 20 ਰੁਪਏ ਦਿੱਤੇ ਗਏ ਅਤੇ ਮੰਡੀ ਭੇਜਿਆ ਗਿਆ । ਰਸਤੇ ਵਿੱਚ ਗੁਰੂ ਜੀ ਨੂੰ ਭੁੱਖੇ ਸਾਧੂਆਂ ਦਾ ਇੱਕ ਟੋਲਾ ਮਿਲਿਆ । ਗੁਰੂ ਜੀ ਨੇ ਆਪਣੇ ਸਾਰੇ ਰੁਪਏ ਇਨ੍ਹਾਂ ਸਾਧੂਆਂ ਨੂੰ ਭੋਜਨ ਕਰਾਉਣ ‘ਤੇ ਖ਼ਰਚ ਦਿੱਤੇ ਅਤੇ ਖ਼ਾਲੀ ਹੱਥ ਘਰ ਵਾਪਸ ਆ ਗਏ । ਇਹ ਘਟਨਾ ਇਤਿਹਾਸ ਵਿੱਚ ‘ਸੱਚਾ ਸੌਦਾ’ ਦੇ ਨਾਂ ਨਾਲ ਜਾਣੀ ਜਾਂਦੀ ਹੈ ।
4. ਵਿਆਹ – ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਨਿਵਾਸੀ ਮੂਲਚੰਦ ਦੀ ਸਪੁੱਤਰੀ ਸੁਲੱਖਣੀ ਜੀ ਨਾਲ ਕਰ ਦਿੱਤਾ ਗਿਆ । ਉਸ ਸਮੇਂ ਆਪ ਜੀ ਦੀ ਉਮਰ 14 ਵਰ੍ਹਿਆਂ ਦੀ ਸੀ । ਆਪ ਜੀ ਦੇ ਘਰ ਦੋ ਪੁੱਤਰਾਂ ਸ੍ਰੀ ਚੰਦ ਅਤੇ ਲਖਮੀ ਦਾਸ ਨੇ ਜਨਮ ਲਿਆ ।
5. ਸੁਲਤਾਨਪੁਰ ਲੋਧੀ ਵਿੱਚ ਨੌਕਰੀ – ਜਦੋਂ ਗੁਰੂ ਨਾਨਕ ਦੇਵ ਜੀ 20 ਵਰ੍ਹਿਆਂ ਦੇ ਹੋਏ ਤਾਂ ਮਹਿਤਾ ਕਾਲੂ ਜੀ ਨੇ ਆਪ ਨੂੰ ਸੁਲਤਾਨਪੁਰ ਲੋਧੀ ਵਿਖੇ ਆਪਣੇ ਜਵਾਈ ਜੈ ਰਾਮ ਕੋਲ ਭੇਜ ਦਿੱਤਾ । ਉਨ੍ਹਾਂ ਦੀ ਸਿਫ਼ਾਰਿਸ਼ ‘ਤੇ ਗੁਰੂ ਜੀ ਨੂੰ ਮੋਦੀਖ਼ਾਨੇ ਅੰਨ ਭੰਡਾਰ ਵਿੱਚ ਨੌਕਰੀ ਮਿਲ ਗਈ । ਗੁਰੂ ਜੀ ਨੇ ਇਹ ਕੰਮ ਬੜੀ ਯੋਗਤਾ ਨਾਲ ਕੀਤਾ ।
6. ਗਿਆਨ ਪ੍ਰਾਪਤੀ – ਸੁਲਤਾਨਪੁਰ ਲੋਧੀ ਵਿੱਚ ਰਹਿੰਦੇ ਹੋਏ ਗੁਰੂ ਨਾਨਕ ਦੇਵ ਜੀ ਰੋਜ਼ਾਨਾ ਸਵੇਰੇ ਬੇਈਂ ਨਦੀ ਵਿੱਚ ਇਸ਼ਨਾਨ ਕਰਨ ਲਈ ਜਾਂਦੇ ਸਨ । ਇੱਕ ਦਿਨ ਉਹ ਇਸ਼ਨਾਨ ਕਰਨ ਗਏ ਅਤੇ ਤਿੰਨ ਦਿਨ ਅਲੋਪ ਰਹੇ । ਇਸ ਸਮੇਂ ਉਨ੍ਹਾਂ ਨੂੰ ਸੱਚੇ ਗਿਆਨ ਦੀ ਪ੍ਰਾਪਤੀ ਹੋਈ । ਉਸ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ 30 ਵਰ੍ਹਿਆਂ ਦੀ ਸੀ । ਗਿਆਨ ਪ੍ਰਾਪਤੀ ਤੋਂ ਬਾਅਦ ਗੁਰੂ ਜੀ ਨੇ ਸਭ ਤੋਂ ਪਹਿਲਾਂ “ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ” ਦੇ ਸ਼ਬਦ ਕਹੇ ।
7. ਉਦਾਸੀਆਂ – 1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਵਿਦੇਸ਼ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ ਅਤੇ ਆਪਸੀ ਭਾਈਚਾਰੇ ਤੇ ਇੱਕ ਪਰਮਾਤਮਾ ਦਾ ਪ੍ਰਚਾਰ ਕਰਨਾ ਸੀ । ਭਾਰਤ ਵਿੱਚ ਗੁਰੂ ਨਾਨਕ ਦੇਵ ਜੀ ਨੇ ਉੱਤਰ ਵਿੱਚ ਕੈਲਾਸ਼ ਪਰਬਤ ਤੋਂ ਲੈ ਕੇ ਦੱਖਣ ਵਿੱਚ ਰਾਮੇਸ਼ਵਰਮ ਤਕ ਅਤੇ ਪੱਛਮ ਵਿੱਚ ਪਾਕਪਟਨ ਤੋਂ ਲੈ ਕੇ ਪੂਰਬ ਵਿੱਚ ਆਸਾਮ ਤਕ ਦੀ ਯਾਤਰਾ ਕੀਤੀ । ਗੁਰੂ ਜੀ ਭਾਰਤ ਤੋਂ ਬਾਹਰ ਮੱਕਾ, ਮਦੀਨਾ, ਬਗ਼ਦਾਦ ਅਤੇ ਲੰਕਾ ਵੀ ਗਏ । ਗੁਰੂ ਜੀ ਦੀਆਂ ਯਾਤਰਾਵਾਂ ਬਾਰੇ ਸਾਨੂੰ ਉਨ੍ਹਾਂ ਦੀ ਬਾਣੀ ਤੋਂ ਮਹੱਤਵਪੂਰਨ ਸੰਕੇਤ ਮਿਲਦੇ ਹਨ । ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 21 ਵਰ੍ਹੇ ਇਨ੍ਹਾਂ ਯਾਤਰਾਵਾਂ ਵਿੱਚ ਬਿਤਾਏ । ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਨਾਨਕ ਦੇਵ ਜੀ ਲੋਕਾਂ ਵਿੱਚ ਫੈਲੇ ਅੰਧਵਿਸ਼ਵਾਸਾਂ ਨੂੰ ਕਾਫ਼ੀ ਹੱਦ ਤਕ ਦੂਰ ਕਰਨ ਵਿੱਚ ਸਫ਼ਲ ਹੋਏ ਅਤੇ ਉਨ੍ਹਾਂ ਦੇ ਨਾਮ ਦੇ ਚੱਕਰ ਨੂੰ ਚਾਰ ਦਿਸ਼ਾਵਾਂ ਵਿੱਚ ਫੈਲਾਇਆ ।
8. ਕਰਤਾਰਪੁਰ ਵਿਖੇ ਨਿਵਾਸ – ਗੁਰੂ ਨਾਨਕ ਦੇਵ ਜੀ ਨੇ 1521 ਈ. ਵਿੱਚ ਰਾਵੀ ਦਰਿਆ ਦੇ ਕਿਨਾਰੇ ਕਰਤਾਰਪੁਰ ਨਾਂ ਦੇ ਨਗਰ ਦੀ ਸਥਾਪਨਾ ਕੀਤੀ । ਇੱਥੇ ਗੁਰੂ ਜੀ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ । ਇਸ ਸਮੇਂ ਦੇ ਦੌਰਾਨ ਗੁਰੂ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ । ਗੁਰੂ ਜੀ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਇੱਕ ਮੀਲ ਪੱਥਰ ਸਿੱਧ ਹੋਇਆ । ਗੁਰੂ ਨਾਨਕ ਦੇਵ ਜੀ ਦੀਆਂ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ, ਵਾਰ ਮਾਝ, ਆਸਾ ਦੀ ਵਾਰ, ਸਿੱਧ ਗੋਸ਼ਟਿ, ਵਾਰ ਮਲਾਰ, ਬਾਰਹ ਮਾਹ ਅਤੇ ਪੱਟੀ ਆਦਿ ਹਨ ।
9. ਉੱਤਰਾਧਿਕਾਰੀ ਦੀ ਨਿਯੁਕਤੀ – 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਨਾਨਕ ਦੇਵ ਜੀ ਨੇ ਇੱਕ ਨਾਰੀਅਲ ਤੇ ਪੰਜ ਪੈਸੇ ਭਾਈ ਲਹਿਣਾ ਜੀ ਅੱਗੇ ਰੱਖ ਕੇ ਆਪਣਾ ਸੀਸ ਨਿਵਾਇਆ । ਇਸ ਤਰ੍ਹਾਂ ਭਾਈ ਲਹਿਣਾ ਜੀ ਗੁਰੂ ਅੰਗਦ ਬਣੇ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਇੱਕ ਅਜਿਹਾ ਬੂਟਾ ਲਗਾਇਆ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇੱਕ ਘਣੇ ਰੁੱਖ ਦਾ ਰੂਪ ਧਾਰਨ ਕਰ ਗਿਆ ਸੀ । ਡਾਕਟਰ ਹਰੀ ਰਾਮ ਗੁਪਤਾ ਦੇ ਅਨੁਸਾਰ,
“ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਇੱਕ ਬਹੁਤ ਹੀ ਦੂਰਦਰਸ਼ਿਤਾ ਵਾਲਾ ਕੰਮ ਸੀ ।”
10. ਜੋਤੀ-ਜੋਤ ਸਮਾਉਣਾ – ਗੁਰੂ ਨਾਨਕ ਦੇਵ ਜੀ 22 ਸਤੰਬਰ, 1539 ਈ. ਨੂੰ ਕਰਤਾਰਪੁਰ ਵਿਖੇ ਜੋਤੀ-ਜੋਤ ਸਮਾ ਗਏ ।

Exam Tips:

a) ਜੀਵਨ ਦੇ ਦਸ ਪੜਾਅ ਕਾਲ-ਕ੍ਰਮ ਨਾਲ ਲਿਖੋ: ਜਨਮ (1469 ਈ.), ਵਿਆਹ, ਸੁਲਤਾਨਪੁਰ ਲੋਧੀ, ਗਿਆਨ (1499 ਈ.), ਉਦਾਸੀਆਂ, ਕਰਤਾਰਪੁਰ (1521 ਈ.), ਜੋਤੀ-ਜੋਤ (1539 ਈ.)।
b) 'ਸੱਚਾ ਸੌਦਾ' ਅਤੇ ਜਨੇਊ ਤੋਂ ਇਨਕਾਰ ਵਾਲੀਆਂ ਘਟਨਾਵਾਂ ਦਾ ਜ਼ਿਕਰ ਜ਼ਰੂਰ ਕਰੋ।
c) ਨਾਂ ਸਹੀ ਲਿਖੋ: ਮਹਿਤਾ ਕਾਲੂ, ਤ੍ਰਿਪਤਾ ਜੀ, ਬੇਬੇ ਨਾਨਕੀ, ਸੁਲੱਖਣੀ ਜੀ, ਸ੍ਰੀ ਚੰਦ, ਲਖਮੀ ਦਾਸ।

 

Question 2: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਵਰਣਨ ਕਰੋ । ਇਨ੍ਹਾਂ ਦਾ ਉਦੇਸ਼ ਕੀ ਸੀ ?
ਜਾਂ
ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ ।
ਜਾਂ
ਸੰਖੇਪ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਵਰਣਨ ਕਰੋ । ਇਨ੍ਹਾਂ ਦਾ ਕੀ ਉਦੇਸ਼ ਸੀ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਵਰਣਨ ਕਰੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ । ਇਨ੍ਹਾਂ ਉਦਾਸੀਆਂ ਦਾ ਸਮਾਜ ‘ਤੇ ਕੀ ਪ੍ਰਭਾਵ ਪਿਆ ?

Answer:

1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਦੇਸ਼ ਅਤੇ ਵਿਦੇਸ਼ਾਂ ਦੀ ਲੰ ਬੀ ਯਾਤਰਾ ਲਈ ਨਿਕਲ ਪਏ । ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰ੍ਹੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ । ਗੁਰੂ ਨਾਨਕ ਦੇਵ ਜੀ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ । ਗੁਰੂ ਨਾਨਕ ਦੇਵ ਜੀ ਨੇ ਕਲ ਕਿੰਨੀਆਂ ਉਦਾਸੀਆਂ ਕੀਤੀਆਂ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਆਧੁਨਿਕ ਖੋਜਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਗਿਣਤੀ ਤਿੰਨ ਸੀ ।
ਉਦਾਸੀਆਂ ਦਾ ਉਦੇਸ਼
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ । ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਮਾਰਗ ਤੋਂ ਭਟਕ ਚੁੱਕੇ ਸਨ । ਹਿੰਦੂ ਬ੍ਰਾਹਮਣ ਅਤੇ ਜੋਗੀ ਜਿਨ੍ਹਾਂ ਦਾ ਮੁੱਖ ਕੰਮ ਭਟਕੇ ਹੋਏ ਲੋਕਾਂ ਨੂੰ ਠੀਕ ਮਾਰਗ ਵਿਖਾਉਣਾ ਸੀ ਉਹ ਆਪ ਹੀ ਭ੍ਰਿਸ਼ਟ ਅਤੇ ਆਚਰਣਹੀਣ ਹੋ ਚੁੱਕੇ ਸਨ । ਲੋਕਾਂ ਨੇ ਅਣਗਿਣਤ ਦੇਵੀ-ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸ਼ੁਰੂ ਕਰ ਦਿੱਤੀ ਸੀ । ਮੁਸਲਮਾਨਾਂ ਦੇ ਧਾਰਮਿਕ ਆਗੂ ਵੀ ਚਰਿੱਤਰਹੀਣ ਹੋ ਚੁੱਕੇ ਸਨ ਉਸ ਸਮੇਂ ਜ਼ਿਆਦਾਤਰ ਮੁਸਲਮਾਨ ਭੋਗ-ਵਿਲਾਸੀ ਜੀਵਨ ਬਤੀਤ ਕਰਦੇ ਸਨ । ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੌਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਯਾਤਰਾਵਾਂ ਕੀਤੀਆਂ । ਪ੍ਰਸਿੱਧ ਇਤਿਹਾਸਕਾਰ ਡਾ: ਐੱਸ. ਐੱਸ. ਕੋਹਲੀ ਦੇ ਅਨੁਸਾਰ,
“ਇਸ ਮਹਾਂਪੁਰਖ ਨੇ ਆਪਣੇ ਮਿਸ਼ਨ ਨੂੰ ਇਸ ਦੇਸ਼ ਤਕ ਸੀਮਿਤ ਨਹੀਂ ਰੱਖਿਆ । ਉਸ ਨੇ ਸਾਰੀ ਮਨੁੱਖਤਾ ਦੀ ਜਾਗ੍ਰਿਤੀ ਲਈ ਦੂਰ-ਦੁਰਾਡੇ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ ।”
ਪਹਿਲੀ ਉਦਾਸੀ
ਗੁਰੂ ਨਾਨਕ ਦੇਵ ਜੀ ਨੇ 1499 ਈ. ਦੇ ਅਖੀਰ ਵਿੱਚ ਪਹਿਲੀ ਯਾਤਰਾ ਸ਼ੁਰੂ ਕੀਤੀ । ਇਨ੍ਹਾਂ ਯਾਤਰਾਵਾਂ ਸਮੇਂ ਭਾਈ ਮਰਦਾਨਾ ਵੀ ਉਨ੍ਹਾਂ ਦੇ ਨਾਲ ਰਿਹਾ । ਇਸ ਯਾਤਰਾ ਨੂੰ ਗੁਰੂ ਨਾਨਕ ਦੇਵ ਜੀ ਨੇ 12 ਸਾਲਾਂ ਵਿੱਚ ਸੰਪੂਰਨ ਕੀਤਾ ਅਤੇ ਉਹ ਪੂਰਬ ਤੋਂ ਦੱਖਣ ਵੱਲ ਗਏ ।ਇਸ ਯਾਤਰਾ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-
1. ਸੈਦਪੁਰ – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ (ਐਮਨਾਬਾਦ) ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਜੀ ਨੂੰ ਇੱਕ ਬ੍ਰਹਮ-ਭੋਜ ‘ਤੇ ਸੱਦਾ ਦਿੱਤਾ ਪਰ ਗੁਰੂ ਜੀ ਇੱਕ ਗ਼ਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਨਾਲ ਘੁੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਜੀ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।
2. ਤਾਲੰਬਾ – ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਤਾਲੰਬਾ ਵਿਖੇ ਸੱਜਣ ਠੱਗ ਨਾਲ ਹੋਈ । ਉਸ ਨੇ ਯਾਤਰੀਆਂ ਲਈ ਆਪਣੀ ਹਵੇਲੀ ਵਿੱਚ ਇੱਕ ਮੰਦਰ ਅਤੇ ਮਸਜਿਦ ਬਣਾਈ ਹੋਈ ਸੀ । ਉਹ ਦਿਨ ਵੇਲੇ ਤਾਂ ਇਨ੍ਹਾਂ ਯਾਤਰੀਆਂ ਦੀ ਖੂਬ ਸੇਵਾ ਕਰਦਾ ਪਰ ਰਾਤ ਵੇਲੇ ਉਨ੍ਹਾਂ ਨੂੰ ਲੁੱਟ ਕੇ ਖੂਹ ਵਿੱਚ ਸੁੱਟ ਦਿੰਦਾ । ਉਹ ਗੁਰੂ ਨਾਨਕ ਦੇਵ ਜੀ ਅਤੇ ਮਰਦਾਨਾ ਨਾਲ ਵੀ ਕੁਝ ਅਜਿਹਾ ਹੀ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਪਰ ਰਾਤ ਸਮੇਂ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਾਣੀ ਪੜ੍ਹੀ ਤਾਂ ਸੱਜਣ ਠੱਗ ਗੁਰੂ ਜੀ ਦੇ ਚਰਨੀਂ ਪੈ ਗਿਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਮੁਆਫ਼ ਕਰ ਦਿੱਤਾ । ਇਸ ਘਟਨਾ ਤੋਂ ਬਾਅਦ ਸੱਜਣ ਠੱਗ ਨੇ ਆਪਣਾ ਬਾਕੀ ਜੀਵਨ ਸਿੱਖ ਧਰਮ ਦਾ ਪ੍ਰਚਾਰ ਕਰਨ ਵਿੱਚ ਬਤੀਤ ਕੀਤਾ । ਕੇ. ਐੱਸ. ਦੁੱਗਲ ਦੇ ਅਨੁਸਾਰ, ” ਸੱਜਣ ਦੀ ਸਰਾਂ ਜੋ ਕਿ ਇੱਕ ਕਤਲਗਾਹ ਸੀ, ਇੱਕ ਧਰਮਸ਼ਾਲਾ ਵਿੱਚ ਤਬਦੀਲ ਹੋ ਗਈ ।”
3. ਕੁਰੂਕਸ਼ੇਤਰ – ਗੁਰੂ ਨਾਨਕ ਦੇਵ ਜੀ ਸੂਰਜ ਗ੍ਰਹਿਣ ਦੇ ਮੌਕੇ ‘ਤੇ ਕੁਰੂਕਸ਼ੇਤਰ ਪਹੁੰਚੇ । ਇਸ ਮੌਕੇ ‘ਤੇ ਹਜ਼ਾਰਾਂ ਬ੍ਰਾਹਮਣ ਅਤੇ ਸਾਧੂ ਇਕੱਠੇ ਹੋਏ ਸਨ । ਗੁਰੂ ਨਾਨਕ ਦੇਵ ਜੀ ਨੇ ਬ੍ਰਾਹਮਣਾਂ ਨੂੰ ਸਮਝਾਇਆ ਕਿ ਸਾਨੂੰ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਨਾ ਚਾਹੀਦਾ ਹੈ । ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ ।
4. ਦਿੱਲੀ – ਦਿੱਲੀ ਵਿਖੇ ਗੁਰੂ ਨਾਨਕ ਦੇਵ ਜੀ ਮਜਨੂੰ ਦਾ ਟਿੱਲਾ ਵਿਖੇ ਠਹਿਰੇ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੇ ਇੱਥੋਂ ਦੀ ਸੰਗਤ ‘ਤੇ ਡੂੰਘਾ ਪ੍ਰਭਾਵ ਪਾਇਆ ।
5. ਹਰਿਦੁਆਰ – ਗੁਰੂ ਨਾਨਕ ਦੇਵ ਜੀ ਜਦੋਂ ਹਰਿਦੁਆਰ ਪਹੁੰਚੇ ਤਾਂ ਇੱਥੇ ਵੱਡੀ ਗਿਣਤੀ ਵਿੱਚ ਹਿੰਦੂ ਇਸ਼ਨਾਨ ਕਰਦੇ ਹੋਏ ਪੂਰਬ ਵੱਲ ਨੂੰ ਮੂੰਹ ਕਰਕੇ ਸੂਰਜ ਅਤੇ ਪਿੱਤਰਾਂ ਨੂੰ ਪਾਣੀ ਵੀ ਦੇ ਰਹੇ ਸਨ । ਅਜਿਹਾ ਵੇਖ ਕੇ ਗੁਰੂ ਜੀ ਨੇ ਪੱਛਮ ਵੱਲ ਮੂੰਹ ਕਰਕੇ ਪਾਣੀ ਦੇਣਾ ਸ਼ੁਰੂ ਕਰ ਦਿੱਤਾ । ਇਹ ਵੇਖ ਦੇ ਲੋਕ ਗੁਰੂ ਜੀ ਨੂੰ ਪੁੱਛਣ ਲੱਗੇ ਕਿ ਉਹ ਕੀ ਕਰ ਰਹੇ ਹਨ ? ਗੁਰੂ ਜੀ ਨੇ ਕਿਹਾ ਕਿ ਉਹ ਪੰਜਾਬ ਵਿਖੇ ਆਪਣੇ ਖੇਤਾਂ ਨੂੰ ਪਾਣੀ ਦੇ ਰਹੇ ਹਨ । ਇਹ ਉੱਤਰ ਸੁਣ ਕੇ ਲੋਕ ਹੱਸ ਪਏ ਅਤੇ ਕਹਿਣ ਲੱਗੇ ਕਿ ਇਹ ਪਾਣੀ ਇੱਥੋਂ 300 ਮੀਲ ਦੂਰ ਸਥਿਤ ਉਨ੍ਹਾਂ ਦੇ ਖੇਤਾਂ ਨੂੰ ਕਿਵੇਂ ਪਹੁੰਚ ਸਕਦਾ ਹੈ ? ਗੁਰੂ ਜੀ ਨੇ ਉੱਤਰ ਦਿੱਤਾ ਕਿ ਜੇਕਰ ਤੁਹਾਡਾ ਪਾਣੀ ਲੱਖਾਂ ਮੀਲ ਦੂਰ ਸਥਿਤ ਸੂਰਜ ਤਕ ਪਹੁੰਚ ਸਕਦਾ ਹੈ ਤਾਂ ਮੇਰਾ ਪਾਣੀ ਇੰਨੇ ਨੇੜੇ ਸਥਿਤ ਖੇਤਾਂ ਤਕ ਕਿਵੇਂ ਨਹੀਂ ਪਹੁੰਚ ਸਕਦਾ । ਗੁਰੂ ਜੀ ਦੇ ਇਸ ਉੱਤਰ ਤੋਂ ਲੋਕ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਦੇ ਚੇਲੇ ਬਣ ਗਏ ।
6. ਗੋਰਖਮਤਾ – ਗੁਰੂ ਨਾਨਕ ਦੇਵ ਜੀ ਹਰਿਦੁਆਰ ਤੋਂ ਬਾਅਦ ਗੋਰਖਮਤਾ ਪਹੁੰਚੇ । ਗੁਰੂ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੂ ਜੀ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾ ਪੈ ਗਿਆ ।
7. ਬਨਾਰਸ – ਬਨਾਰਸ ਵੀ ਹਿੰਦੂਆਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਚਤਰ ਦਾਸ ਨਾਲ ਮੂਰਤੀ ਪੂਜਾ ਬਾਰੇ ਇੱਕ ਲੰਬਾ ਵਾਰਤਾਲਾਪ ਹੋਇਆ । ਗੁਰੂ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਚਤਰ ਦਾਸ ਆਪਣੇ ਹੋਰ ਬਹੁਤ ਸਾਰੇ ਸਾਥੀਆਂ ਨਾਲ ਗੁਰੂ ਜੀ ਦਾ ਪੈਰੋਕਾਰ ਬਣ ਗਿਆ ।
8. ਕਾਮਰੂਪ – ਧੁਬਰੀ ਤੋਂ ਗੁਰੂ ਨਾਨਕ ਦੇਵ ਜੀ ਕਾਮਰੂਪ (ਆਸਾਮ) ਪਹੁੰਚੇ । ਇੱਥੋਂ ਦੀ ਪ੍ਰਸਿੱਧ ਜਾਦੂਗਰਨੀ ਨੂਰਸ਼ਾਹੀ ਨੇ ਆਪਣੇ ਹੁਸਨ ਦੇ ਜਾਦੂ ਨਾਲ ਗੁਰੂ ਜੀ ਨੂੰ ਭਰਮਾਉਣ ਦਾ ਅਸਫਲ ਯਤਨ ਕੀਤਾ । ਗੁਰੂ ਜੀ ਨੇ ਉਸ ਨੂੰ ਜੀਵਨ ਦਾ ਅਸਲ ਮਨੋਰਥ ਦੱਸਿਆ ।
9. ਜਗਨਨਾਥ ਪੁਰੀ – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ । ਪੰਡਤਾਂ ਨੇ ਗੁਰੂ ਜੀ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।
10. ਲੰਕਾ – ਗੁਰੂ ਨਾਨਕ ਦੇਵ ਜੀ ਦੱਖਣੀ ਭਾਰਤ ਦੇ ਦੇਸ਼ਾਂ ਤੋਂ ਹੁੰਦੇ ਹੋਏ ਲੰਕਾ ਪਹੁੰਚੇ । ਗੁਰੂ ਜੀ ਦੀ ‘ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹੋ ਕੇ ਲੰਕਾ ਦਾ ਰਾਜਾ ਸ਼ਿਵਨਾਥ ਗੁਰੂ ਜੀ ਦਾ ਸ਼ਰਧਾਲੂ ਬਣ ਗਿਆ ।
11. ਪਾਕਪਟਨ – ਲੰਕਾ ਤੋਂ ਪੰਜਾਬ ਵਾਪਸੀ ਸਮੇਂ ਗੁਰੂ ਨਾਨਕ ਦੇਵ ਜੀ ਪਾਕਪਟਨ ਠਹਿਰੇ । ਇੱਥੇ ਉਹ ਸ਼ੇਖ਼ ਫ਼ਰੀਦ ਜੀ ਦੀ ਗੱਦੀ ‘ਤੇ ਬੈਠੇ ਸ਼ੇਖ ਬ੍ਰਹਮ ਨੂੰ ਮਿਲੇ । ਇਹ ਮੁਲਾਕਾਤ ਦੋਹਾਂ ਲਈ ਇੱਕ ਖ਼ੁਸ਼ੀ ਦਾ ਸੋਮਾ ਸਿੱਧ ਹੋਈ ।
ਦੂਜੀ ਉਦਾਸੀ
ਗੁਰੂ ਨਾਨਕ ਦੇਵ ਜੀ ਨੇ 1513 ਈ. ਦੇ ਅਖ਼ੀਰ ਵਿੱਚ ਆਪਣੀ ਦੂਸਰੀ ਉਦਾਸੀ ਉੱਤਰ ਵੱਲ ਸ਼ੁਰੂ ਕੀਤੀ । ਇਸ ਉਦਾਸੀ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਲੱਗੇ । ਇਸ ਉਦਾਸੀ ਦੌਰਾਨ ਗੁਰੂ ਜੀ ਹੇਠ ਲਿਖੇ ਪ੍ਰਮੁੱਖ ਸਥਾਨਾਂ ‘ਤੇ ਗਏ-
ਪਹਾੜੀ ਰਿਆਸਤਾਂ – ਗੁਰੂ ਨਾਨਕ ਦੇਵ ਜੀ ਨੇ ਮੰਡੀ, ਰਿਵਾਲਸਰ, ਜਵਾਲਾਮੁਖੀ, ਕਾਂਗੜਾ, ਬੈਜਨਾਥ ਅਤੇ ਕੁੱਲੂ ਆਦਿ ਪਹਾੜੀ ਰਿਆਸਤਾਂ ਦੀ ਯਾਤਰਾ ਕੀਤੀ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਹਾੜੀ ਰਿਆਸਤਾਂ ਦੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਪੈਰੋਕਾਰ ਬਣ ਗਏ ।
ਕੈਲਾਸ਼ ਪਰਬਤ – ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਹੁੰਦੇ ਹੋਏ ਕੈਲਾਸ਼ ਪਰਬਤ ਪਹੁੰਚੇ । ਗੁਰੂ ਜੀ ਦੇ ਇੱਥੇ ਪਹੁੰਚਣ ‘ਤੇ ਸਿੱਧ ਬੜੇ ਹੈਰਾਨ ਹੋਏ । ਗੁਰੂ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਸੰਸਾਰ ਵਿੱਚੋਂ ਸੱਚ ਅਲੋਪ ਹੋ ਗਿਆ ਹੈ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਤੇ ਝੂਠ ਦਾ ਬੋਲਬਾਲਾ ਹੈ । ਇਸ ਲਈ ਗੁਰੂ ਜੀ ਨੇ ਉਨ੍ਹਾਂ ਨੂੰ ਮਨੁੱਖਤਾ ਦਾ ਮਾਰਗ ਦਰਸ਼ਨ ਕਰਨ ਦਾ ਸੰਦੇਸ਼ ਦਿੱਤਾ ।
ਲੱਦਾਖ – ਕੈਲਾਸ਼ ਪਰਬਤ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਲੱਦਾਖ ਪਹੁੰਚੇ । ਇੱਥੋਂ ਦੇ ਬਹੁਤ ਸਾਰੇ ਲੋਕ ਗੁਰੂ ਜੀ ਦੇ ਪੈਰੋਕਾਰ ਬਣ ਗਏ ।
ਕਸ਼ਮੀਰ – ਕਸ਼ਮੀਰ ਵਿੱਚ ਸਥਿਤ ਮਟਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਬ੍ਰਹਮ ਦਾਸ ਨਾਲ ਕਾਫ਼ੀ ਲੰਬਾ ਧਾਰਮਿਕ ਵਾਦ-ਵਿਵਾਦ ਹੋਇਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਸਮਝਾਇਆ ਕਿ ਮੁਕਤੀ ਖ਼ਾਲੀ ਵੇਦਾਂ ਅਤੇ ਰਾਮਾਇਣ ਆਦਿ ਨੂੰ ਪੜ੍ਹਨ ਨਾਲ ਨਹੀਂ ਬਲਕਿ ਉਨ੍ਹਾਂ ਵਿੱਚ ਦਿੱਤੀਆਂ ਗੱਲਾਂ ‘ਤੇ ਅਮਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ ।
ਹਸਨ ਅਬਦਾਲ – ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਦੇਵ ਜੀ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਜੀ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
ਸਿਆਲਕੋਟ – ਸਿਆਲਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਇੱਕ ਮੁਸਲਮਾਨ ਸੰਤ ਹਮਜਾ ਗੌਸ ਨਾਲ ਹੋਈ । ਉਸ ਨੇ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਆਪਣੀ ਸ਼ਕਤੀ ਰਾਹੀਂ ਸਾਰੇ ਸ਼ਹਿਰ ਨੂੰ ਤਬਾਹ ਕਰਨ ਦਾ ਨਿਰਣਾ ਕਰ ਲਿਆ ਸੀ । ਪਰ ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਆਪਣਾ ਨਿਰਣਾ ਬਦਲ ਦਿੱਤਾ । ਇਸ ਘਟਨਾ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ ।
ਤੀਜੀ ਉਦਾਸੀ
ਗੁਰੂ ਨਾਨਕ ਦੇਵ ਜੀ ਨੇ 1517 ਈ. ਦੇ ਅਖੀਰ ਵਿੱਚ ਆਪਣੀ ਤੀਸਰੀ ਉਦਾਸੀ ਸ਼ੁਰੂ ਕੀਤੀ । ਇਸ ਉਦਾਸੀ ਦੌਰਾਨ ਗੁਰੂ ਨਾਨਕ ਦੇਵ ਜੀ ਪੱਛਮੀ ਏਸ਼ੀਆ ਦੇ ਦੇਸ਼ਾਂ ਵੱਲ ਗਏ । ਇਸ ਉਦਾਸੀ ਦੌਰਾਨ ਗੁਰੂ ਨਾਨਕ ਸਾਹਿਬ ਨੇ ਅੱਗੇ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-
ਮੁਲਤਾਨ – ਮੁਲਤਾਨ ਵਿੱਚ ਬਹੁਤ ਸਾਰੇ ਸੂਫ਼ੀ ਸੰਤ ਰਹਿੰਦੇ ਸਨ । ਮੁਲਤਾਨ ਵਿੱਚ ਗੁਰੂ ਸਾਹਿਬ ਦੀ ਪ੍ਰਸਿੱਧ ਸੂਫ਼ੀ ਸੰਤ ਸ਼ੇਖ਼ ਬਹਾਉੱਦੀਨ ਨਾਲ ਮੁਲਾਕਾਤ ਹੋਈ । ਸ਼ੇਖ਼ ਬਹਾਉੱਦੀਨ ਉਨ੍ਹਾਂ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਇਆ ।
ਮੱਕਾ – ਮੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਸਾਹਿਬ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ’ਤੇ ਗੁੱਸੇ ਹੋਇਆ । ਕਿਹਾ ਜਾਂਦਾ ਹੈ ਕਿ ਜਦੋਂ ਕਾਜ਼ੀ ਨੇ ਗੁਰੂ ਸਾਹਿਬ ਦੇ ਪੈਰ ਫੜ ਕੇ ਦੂਜੇ ਪਾਸੇ ਘੁਮਾਉਣੇ ਸ਼ੁਰੂ ਕੀਤੇ ਤਾਂ ਮਹਿਰਾਬ ਵੀ ਉਸ ਪਾਸੇ ਘੁੰਮਣ ਲੱਗ ਪਿਆ । ਇਹ ਵੇਖ ਕੇ ਮੁਸਲਮਾਨ ਬੜੇ ਪ੍ਰਭਾਵਿਤ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।
ਮਦੀਨਾ – ਮੱਕੇ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਮਦੀਨਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਇੱਥੇ ਗੁਰੂ ਸਾਹਿਬ ਦਾ ਇਮਾਮ ਆਜਿਮ ਨਾਲ ਵਿਚਾਰ-ਵਟਾਂਦਰਾ ਹੋਇਆ ।
ਬਗ਼ਦਾਦ – ਬਗ਼ਦਾਦ ਵਿਖੇ ਗੁਰੂ ਨਾਨਕ ਸਾਹਿਬ ਦੀ ਮੁਲਾਕਾਤ ਸ਼ੇਖ਼ ਬਹਿਲੋਲ ਨਾਲ ਹੋਈ । ਉਹ ਗੁਰੂ ਜੀ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।
ਸੈਦਪੁਰ – ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਅਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਨਾਨਕ ਦੇਵ ਜੀ ਵੀ ਸਨ । ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਸ ਨੇ ਨਾ ਸਿਰਫ਼ ਗੁਰੂ ਨਾਨਕ ਦੇਵ ਜੀ ਨੂੰ ਸਗੋਂ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।
ਉਦਾਸੀਆਂ ਦਾ ਪ੍ਰਭਾਵ
ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦੇ ਬੜੇ ਮਹੱਤਵਪੂਰਨ ਪ੍ਰਭਾਵ ਪਏ । ਉਹ ਲੋਕਾਂ ਵਿੱਚ ਫੈਲੇ ਅੰਧਵਿਸ਼ਵਾਸਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਵਿੱਚ ਇੱਕ ਨਵੀਂ ਜਾਗ੍ਰਿਤੀ ਲਿਆਉਣ ਵਿੱਚ ਕਾਫ਼ੀ ਹੱਦ ਤਕ ਸਫਲ ਰਹੇ । ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਪਰਮ ਸ਼ਰਧਾਲੂ ਬਣ ਗਏ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਵਿੱਚ ਹੀ ਸਿੱਖ ਪੰਥ ਹੋਂਦ ਵਿੱਚ ਆ ਗਿਆ ਸੀ । ਅੰਤ ਵਿੱਚ ਅਸੀਂ ਡਾ. ਐੱਸ. ਐੱਸ. ਕੋਹਲੀ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਉਹ (ਗੁਰੂ ਨਾਨਕ ਸਾਹਿਬ ਇੱਕ ਪਵਿੱਤਰ ਉਦੇਸ਼ ਨੂੰ ਪੂਰਾ ਕਰਨਾ ਚਾਹੁੰਦੇ ਸਨ ਅਤੇ ਇਸ ਵਿੱਚ ਉਨ੍ਹਾਂ ਨੂੰ ਚਮਤਕਾਰੀ ਸਫਲਤਾ ਮਿਲੀ ।”

Exam Tips:

a) ਉੱਤਰ ਦਾ ਢਾਂਚਾ: ਭਾਵ → ਉਦੇਸ਼ → ਪਹਿਲੀ, ਦੂਜੀ ਤੇ ਤੀਜੀ ਉਦਾਸੀ → ਪ੍ਰਭਾਵ।
b) ਹਰ ਉਦਾਸੀ ਦਾ ਸਾਲ ਅਤੇ ਦਿਸ਼ਾ ਯਾਦ ਰੱਖੋ: 1499 ਈ. (ਪੂਰਬ ਤੋਂ ਦੱਖਣ), 1513 ਈ. (ਉੱਤਰ), 1517 ਈ. (ਪੱਛਮੀ ਏਸ਼ੀਆ)।
c) ਸਮਾਂ ਘੱਟ ਹੋਵੇ ਤਾਂ ਹਰ ਉਦਾਸੀ ਦੇ 3-4 ਪ੍ਰਮੁੱਖ ਸਥਾਨ ਸੰਖੇਪ ਵਿੱਚ ਲਿਖੋ।

 

Question 3: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵਿਸਥਾਰ ਪੂਰਵਕ ਵਰਣਨ ਕਰੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਕਿਹੜੀਆਂ-ਕਿਹੜੀਆਂ ਸਨ ? ਉਨ੍ਹਾਂ ਦਾ ਸਮਾਜਿਕ ਮਹੱਤਵ ਕੀ ਸੀ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਅਧਿਐਨ ਕਰੋ । ਉਨ੍ਹਾਂ ਦਾ ਸਮਾਜਿਕ ਮਹੱਤਵ ਕੀ ਸੀ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਅਧਿਐਨ ਕਰੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਸੰਖੇਪ ਵੇਰਵਾ ਦਿਓ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕਰੋ ।

Answer:

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬੜੀਆਂ ਸਾਦਾ ਪਰ ਪ੍ਰਭਾਵਸ਼ਾਲੀ ਸਨ । ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ, ਜਾਤੀ ਜਾਂ ਪ੍ਰਦੇਸ਼ ਲਈ ਨਹੀਂ ਸਨ, ਇਨ੍ਹਾਂ ਦਾ ਸੰਬੰਧ ਤਾਂ ਸਾਰੀ ਮਨੁੱਖ ਜਾਤੀ ਦੇ ਨਾਲ ਸੀ । ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਵਰਣਨ ਇਸ ਤਰ੍ਹਾਂ ਹੈ-
1. ਪਰਮਾਤਮਾ ਦਾ ਸਰੂਪ – ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ । ਉਨ੍ਹਾਂ ਨੇ ਆਪਣੀ ਬਾਣੀ ਵਿੱਚ ਬਾਰ-ਬਾਰ ਪਰਮਾਤਮਾ ਦੀ ਏਕਤਾ ਉੱਪਰ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ ਕਰਦਾ ਹੈ, ਉਸ ਦੀ ਪਾਲਣਾ ਕਰਦਾ ਹੈ ਅਤੇ ਉਸ ਦਾ ਨਾਸ਼ ਕਰਦਾ ਹੈ । ਦੇਵੀ-ਦੇਵਤੇ ਹਜ਼ਾਰਾਂ ਹਨ ਪਰ ਪਰਮਾਤਮਾ ਇੱਕ ਹੈ । ਉਸ ਨੂੰ ਕਈ ਨਾਂਵਾਂ ਨਾਲ ਜਾਣਿਆ ਜਾਂਦਾ ਹੈ, ਜਿਵੇਂ-ਹਰੀ, ਗੋਪਾਲ, ਵਾਹਿਗੁਰੂ, ਸਾਹਿਬ, ਅੱਲ੍ਹਾ, ਖ਼ੁਦਾ ਤੇ ਰਾਮ ਆਦਿ । ਪਰਮਾਤਮਾ ਦੇ ਦੋ ਰੂਪ ਹਨ । ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਸਰਵਸ਼ਕਤੀਮਾਨ ਹੈ । ਉਹ ਜੋ ਚਾਹੁੰਦਾ ਹੈ, ਉਹੀ ਹੁੰਦਾ ਹੈ । ਉਸ ਦੀ ਇੱਛਾ ਵਿਰੁੱਧ ਕੁਝ ਨਹੀਂ ਹੋ ਸਕਦਾ । ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਨਿਰਾਕਾਰ ਹੈ । ਉਸ ਦਾ ਕੋਈ ਆਕਾਰ ਜਾਂ ਰੰਗ ਰੂਪ ਨਹੀਂ ਹੈ । ਉਸ ਦਾ ਸ਼ਬਦਾਂ ਵਿੱਚ ਵਰਣਨ ਨਹੀਂ ਕੀਤਾ ਜਾ ਸਕਦਾ ।
2. ਮਾਇਆ – ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਵਿਅਕਤੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ । ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।
3. ਹਉਮੈ – ਮਨਮੁਖ ਵਿਅਕਤੀ ਵਿੱਚ ਹਉਮੈ ਦੀ ਭਾਵਨਾ ਬੜੀ ਪ੍ਰਬਲ ਹੁੰਦੀ ਹੈ । ਹਉਮੈ ਕਾਰਨ ਉਹ ਸੰਸਾਰ ਦੀਆਂ ਬੁਰਾਈਆਂ ਵਿੱਚ ਫਸਿਆ ਰਹਿੰਦਾ ਹੈ । ਸਿੱਟੇ ਵਜੋਂ ਉਹ ਮੁਕਤੀ ਪ੍ਰਾਪਤ ਕਰਨ ਦੀ ਥਾਂ ਆਵਾਗੌਣ ਦੇ ਚੱਕਰਾਂ ਵਿੱਚ ਹੋਰ ਫਸ ਜਾਂਦਾ ਹੈ ।
4. ਜਾਤੀ ਪ੍ਰਥਾ ਦਾ ਖੰਡਨ – ਉਸ ਸਮੇਂ ਦਾ ਹਿੰਦੂ ਸਮਾਜ ਨਾ ਕੇਵਲ ਚਾਰ ਮੁੱਖ ਜਾਤਾਂ ਬਲਕਿ ਅਨੇਕਾਂ ਹੋਰ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਉੱਚ ਜਾਤੀ ਦੇ ਲੋਕ ਨੀਵੀਆਂ ਜਾਤਾਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਬਹੁਤ ਜ਼ੁਲਮ ਕਰਦੇ ਸਨ । ਸਮਾਜ ਵਿੱਚ ਛੂਤ-ਛਾਤ ਦੀ ਭਾਵਨਾ ਬਹੁਤ ਫੈਲ ਚੁੱਕੀ ਸੀ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਗੁਰੂ ਸਾਹਿਬ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।
5. ਮੂਰਤੀ ਪੂਜਾ ਦਾ ਖੰਡਨ – ਗੁਰੂ ਨਾਨਕ ਦੇਵ ਜੀ ਨੇ ਮੂਰਤੀ ਪੂਜਾ ਵਿਰੁੱਧ ਜ਼ੋਰਦਾਰ ਪ੍ਰਚਾਰ ਕੀਤਾ । ਗੁਰੂ ਨਾਨਕ ਦੇਵ ਜੀ ਦਾ ਕਹਿਣਾ ਸੀ ਕਿ ਪੱਥਰ ਦੀਆਂ ਮੂਰਤੀਆਂ ਬੇਜਾਨ ਹਨ । ਜੇਕਰ ਉਨ੍ਹਾਂ ਨੂੰ ਪਾਣੀ ਵਿੱਚ ਸੁੱਟ ਦਿੱਤਾ ਜਾਵੇ ਤਾਂ ਉਹ ਡੁੱਬ ਜਾਣਗੀਆਂ । ਜਿਹੜੀਆਂ ਮੂਰਤੀਆਂ ਆਪਣੀ ਰੱਖਿਆ ਨਹੀਂ ਕਰ ਸਕਦੀਆਂ, ਉਹ ਮਨੁੱਖ ਨੂੰ ਕਿਵੇਂ ਇਸ ਭਵਸਾਗਰ ਤੋਂ ਪਾਰ ਉਤਾਰ ਸਕਦੀਆਂ ਹਨ । ਇਸ ਲਈ ਮੂਰਤੀਆਂ ਦੀ ਪੂਜਾ ਕਰਨਾ ਫ਼ਜ਼ੂਲ ਹੈ ।
6. ਖੋਖਲੇ ਰੀਤੀ-ਰਿਵਾਜਾਂ ਦਾ ਖੰਡਨ – ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਪ੍ਰਚਲਿਤ ਖੋਖਲੇ ਰੀਤੀ-ਰਿਵਾਜਾਂ ਅਤੇ ਅੰਧ-ਵਿਸ਼ਵਾਸਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਮੱਥੇ ਤਿਲਕ ਲਗਾਉਣ, ਸਰੀਰ ‘ਤੇ ਭਸਮ ਮਲਣ, ਕਬਰਾਂ, ਖ਼ਾਨਗਾਹਾਂ, ਸੱਪਾਂ, ਰੁੱਖਾਂ ਆਦਿ ਦੀ ਪੂਜਾ ਕਰਨ ਨਾਲ ਮਨੁੱਖ ਨੂੰ ਮੁਕਤੀ ਪ੍ਰਾਪਤ ਨਹੀਂ ਹੁੰਦੀ । ਉਨ੍ਹਾਂ ਅਨੁਸਾਰ ਉਸ ਵਿਅਕਤੀ ਦਾ ਧਰਮ ਸੱਚਾ ਹੈ ਜਿਸ ਦਾ ਅੰਦਰੂਨ ਸੱਚਾ ਹੈ ।
7. ਇਸਤਰੀਆਂ ਨਾਲ ਮਾੜੇ ਸਲੂਕ ਦਾ ਖੰਡਨ – ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਪ੍ਰਚਲਿਤ ਸਨ । ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਵਿੱਚ ਪ੍ਰਚਲਿਤ ਬੁਰਾਈਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਇਸਤਰੀਆਂ ਦੇ ਬਰਾਬਰੀ ਦੇ ਹੱਕਾਂ ਲਈ ਆਵਾਜ਼ ਉਠਾਈ । ਗੁਰੂ ਨਾਨਕ ਦੇਵ ਜੀ ਫਰਮਾਉਂਦੇ ਹਨ, ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ ।
8. ਨਾਮ ਦਾ ਜਾਪ – ਗੁਰੂ ਨਾਨਕ ਦੇਵ ਜੀ ਨਾਮ ਸਿਮਰਨ ਤੇ ਸ਼ਬਦ ਦੀ ਅਰਾਧਨਾ ਨੂੰ ਪਰਮਾਤਮਾ ਦੀ ਭਗਤੀ ਦਾ ਉੱਚਤਮ ਰੂਪ ਸਮਝਦੇ ਸਨ । ਇਨ੍ਹਾਂ ‘ਤੇ ਚਲ ਕੇ ਮਨੁੱਖ ਇਸ ਰੋਗ ਗ੍ਰਸਤ ਜਾਂ ਦੁੱਖਾਂ ਭਰੇ ਸੰਸਾਰ ਤੋਂ ਮੁਕਤੀ ਪ੍ਰਾਪਤ ਕਰ ਸਕਦਾ ਹੈ । ਨਾਮ ਤੋਂ ਬਿਨਾਂ ਮਨੁੱਖ ਆਵਾਗੌਣ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਪਰਮਾਤਮਾ ਦੇ ਨਾਮ ਦਾ ਜਾਪ ਪਵਿੱਤਰ ਮਨ ਅਤੇ ਸੱਚੀ ਸ਼ਰਧਾ ਨਾਲ ਕਰਨਾ ਚਾਹੀਦਾ ਹੈ । ਡਾਕਟਰ ਦੀਵਾਨ ਸਿੰਘ ਲਿਖਦੇ ਹਨ,
“ਪਾਪਾਂ ਅਤੇ ਬੁਰਾਈਆਂ ਨਾਲ ਸਿਰ ਮਨੁੱਖਤਾ ਦੀ ਮੁਕਤੀ ਲਈ ਸਿਰਫ ਨਾਮ ਹੀ ਸਭ ਤੋਂ ਮਹੱਤਵਪੂਰਨ ਸੋਮਾ ਅਤੇ ਸ਼ਕਤੀ ਹੈ ।”
9. ਗੁਰੂ ਦਾ ਮਹੱਤਵ – ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਸਮਝਦੇ ਹਨ । ਉਨ੍ਹਾਂ ਅਨੁਸਾਰ ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਨੁੱਖ ਨੂੰ ਹਨੇਰੇ (ਅਗਿਆਨਤਾ) ਤੋਂ ਪ੍ਰਕਾਸ਼ (ਗਿਆਨ) ਵੱਲ ਲਿਆਉਂਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗ਼ੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।
10. ਹੁਕਮ – ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਹੁਕਮ ਕਾਰਨ ਹੀ ਮਨੁੱਖ ਨੂੰ ਸੁੱਖ-ਦੁੱਖ ਪ੍ਰਾਪਤ ਹੁੰਦੇ ਹਨ । ਗੁਰਬਾਣੀ ਵਿੱਚ ਅਨੇਕਾਂ ਸਥਾਨਾਂ ‘ਤੇ ਵਾਹਿਗੁਰੂ ਦੇ ਹੁਕਮ ਨੂੰ ਮਿੱਠਾ ਕਰਕੇ ਮੰਨਣ ਦੀ ਤਾਕੀਦ ਕੀਤੀ ਗਈ ਹੈ । ਜੋ ਮਨੁੱਖ ਅਜਿਹਾ ਕਰਦਾ ਹੈ ਉਸ ਨੂੰ ਮੁਕਤੀ ਪ੍ਰਾਪਤ ਹੁੰਦੀ ਹੈ । ਜੋ ਮਨੁੱਖ ਪਰਮਾਤਮਾ ਦੇ ਭਾਣੇ ਨੂੰ ਨਹੀਂ ਮੰਨਦਾ ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਰਹਿੰਦਾ ਹੈ ।
11. ਸੱਚ ਖੰਡ – ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖੀ ਜੀਵਨ ਦਾ ਉੱਚਤਮ ਉਦੇਸ਼ ਸੱਚ ਖੰਡ ਨੂੰ ਪ੍ਰਾਪਤ ਕਰਨਾ ਹੈ । ਸੱਚ ਖੰਡ ਤਕ ਪਹੁੰਚਣ ਲਈ ਮਨੁੱਖ ਨੂੰ ਧਰਮ ਖੰਡ, ਗਿਆਨ ਖੰਡ, ਸਰਮ ਖੰਡ ਅਤੇ ਕਰਮ ਖੰਡ ਵਿਚੋਂ ਗੁਜ਼ਰਨਾ ਪੈਂਦਾ ਹੈ । ਸੱਚ ਖੰਡ ਆਖਰੀ ਅਵਸਥਾ ਹੈ । ਸੱਚ ਖੰਡ ਵਿੱਚ ਆਤਮਾ ਪੂਰਨ ਰੂਪ ਵਿੱਚ ਪਰਮਾਤਮਾ ਵਿੱਚ ਲੀਨ ਹੋ ਜਾਂਦੀ ਹੈ ।
ਸਿੱਖਿਆਵਾਂ ਦਾ ਮਹੱਤਵ
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੇ ਸਮਾਜ ਦੇ ਵਿਭਿੰਨ ਖੇਤਰਾਂ ਨੂੰ ਕਾਫ਼ੀ ਹੱਦ ਤਕ ਪ੍ਰਭਾਵਿਤ ਕੀਤਾ । ਸਿੱਟੇ ਵਜੋਂ ਲੋਕਾਂ ਨੂੰ ਇੱਕ ਨਵੀਂ ਦਿਸ਼ਾ ਮਿਲੀ । ਉਹ ਫ਼ਜ਼ੂਲ ਦੇ ਰੀਤੀ-ਰਿਵਾਜਾਂ ਨੂੰ ਛੱਡ ਕੇ ਇੱਕ ਪਰਮਾਤਮਾ ਦੀ ਪੂਜਾ ਕਰਨ ਲੱਗੇ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਖੰਡਨ ਕਰਕੇ, ਆਪਸੀ ਭਾਈਚਾਰੇ ਦਾ ਪ੍ਰਚਾਰ ਕਰਕੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਦਰਜਾ ਦੇ ਕੇ, ਸੰਗਤ ਅਤੇ ਪੰਗਤ ਸੰਸਥਾਵਾਂ ਦੀ ਸਥਾਪਨਾ ਕਰਕੇ ਇੱਕ ਨਵੇਂ ਸਮਾਜ ਦਾ ਮੁੱਢ ਬੰਨਿਆ । ਗੁਰੂ ਨਾਨਕ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਉਸ ਸਮੇਂ ਦੇ ਅੱਤਿਆਚਾਰੀ ਸ਼ਾਸਕਾਂ ਅਤੇ ਉਨ੍ਹਾਂ ਦੇ ਭ੍ਰਿਸ਼ਟ ਕਰਮਚਾਰੀਆਂ ਨੂੰ ਵੀ ਹਲੂਣਾ ਦਿੱਤਾ । ਪ੍ਰਸਿੱਧ ਇਤਿਹਾਸਕਾਰ ਡਾਕਟਰ ਆਈ. ਬੀ. ਬੈਨਰਜੀ ਦੇ ਅਨੁਸਾਰ,
“ਗੁਰੂ ਨਾਨਕ ਦਾ ਸਮਾਂ ਅਗਿਆਨਤਾ ਅਤੇ ਸੰਘਰਸ਼ ਦਾ ਸਮਾਂ ਸੀ ਅਤੇ ਅਸੀਂ ਇਹ ਬਿਨਾਂ ਝਿਜਕ ਕਹਿ ਸਕਦੇ ਹਾਂ ਕਿ ਗੁਰੂ ਨਾਨਕ ਦਾ ਸੰਦੇਸ਼ ਸੱਚ ਅਤੇ ਸ਼ਾਂਤੀ ਦਾ ਸੰਦੇਸ਼ ਸੀ ।”

Exam Tips:

a) ਸਿੱਖਿਆਵਾਂ ਦੀ ਸੂਚੀ ਕ੍ਰਮ ਨਾਲ ਲਿਖੋ: ਪਰਮਾਤਮਾ, ਮਾਇਆ, ਹਉਮੈ, ਜਾਤੀ ਪ੍ਰਥਾ ਤੇ ਮੂਰਤੀ ਪੂਜਾ ਦਾ ਖੰਡਨ, ਇਸਤਰੀਆਂ, ਨਾਮ, ਗੁਰੂ, ਹੁਕਮ, ਸੱਚ ਖੰਡ।
b) ਜੇ ਸਮਾਜਿਕ ਮਹੱਤਵ ਪੁੱਛਿਆ ਹੋਵੇ ਤਾਂ ਅੰਤ ਵਾਲਾ 'ਸਿੱਖਿਆਵਾਂ ਦਾ ਮਹੱਤਵ' ਭਾਗ ਜ਼ਰੂਰ ਲਿਖੋ।
c) ਸੱਚ ਖੰਡ ਤਕ ਪਹੁੰਚਣ ਵਾਲੇ ਖੰਡਾਂ ਦਾ ਕ੍ਰਮ ਪਾਠ-ਪੁਸਤਕ ਅਨੁਸਾਰ ਲਿਖੋ।

 

ਛੋਟੇ ਉੱਤਰਾਂ ਵਾਲੇ ਪ੍ਰਸ਼ਨ

Question 1: ਗੁਰੂ ਨਾਨਕ ਦੇਵ ਜੀ ਦੀ ਸਿੱਖ ਪੰਥ ਨੂੰ ਦੇਣ ਸੰਬੰਧੀ ਜਾਣਕਾਰੀ ਦਿਓ ।

Answer:

15ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਸਮੇਂ ਲੋਕ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ । ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ । ਗੁਰੂ ਨਾਨਕ ਦੇਵ ਜੀ ਨੇ 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ) ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਸਿੱਖ ਪੰਥ ਦੇ ਵਿਕਾਸ ਲਈ ਬੜੀ ਮਹੱਤਵਪੂਰਨ ਸਿੱਧ ਹੋਈ ।

Exam Tips:

a) ਸੰਖੇਪ ਉੱਤਰ ਲਈ ਚਾਰ ਨੁਕਤੇ ਕਾਫ਼ੀ ਹਨ: ਯਾਤਰਾਵਾਂ, ਸੰਗਤ-ਪੰਗਤ, ਸਿੱਖਿਆਵਾਂ ਅਤੇ ਉੱਤਰਾਧਿਕਾਰੀ ਦੀ ਨਿਯੁਕਤੀ।
b) 1539 ਈ. ਅਤੇ ਭਾਈ ਲਹਿਣਾ ਜੀ ਦਾ ਨਾਂ ਸ਼ਾਮਲ ਕਰੋ।

 

Question 2: ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ?

Answer:

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਹੈ । ਇਨ੍ਹਾਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ । ਗੁਰੂ ਸਾਹਿਬ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਆਮ ਲੋਕਾਂ ਤਕ ਪਹੁੰਚਾਉਣਾ ਚਾਹੁੰਦੇ ਸਨ । ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਆਪਣੇ ਵਿਚਾਰਾਂ ਤੋਂ ਜਾਣੂ ਕਰਾਇਆ । ਉਨ੍ਹਾਂ ਨੇ ਸਮਾਜ ਵਿੱਚ ਪ੍ਰਚਲਿਤ ਝੂਠੇ ਰੀਤੀ-ਰਿਵਾਜਾਂ, ਕਰਮ-ਕਾਂਡਾਂ ਅਤੇ ਕੁਰੀਤੀਆਂ ਦਾ ਖੰਡਨ ਕੀਤਾ ।

Exam Tips:

a) ਪਹਿਲਾ ਵਾਕ ਇਹ ਹੋਵੇ: ਉਦਾਸੀਆਂ ਤੋਂ ਭਾਵ ਗੁਰੂ ਜੀ ਦੀਆਂ ਯਾਤਰਾਵਾਂ ਤੋਂ ਹੈ।
b) ਉਦੇਸ਼: ਅਗਿਆਨਤਾ ਤੇ ਅੰਧ-ਵਿਸ਼ਵਾਸ ਦੂਰ ਕਰਨਾ, ਇੱਕ ਪਰਮਾਤਮਾ ਤੇ ਭਾਈਚਾਰੇ ਦਾ ਸੰਦੇਸ਼, ਕੁਰੀਤੀਆਂ ਦਾ ਖੰਡਨ।

 

Question 3: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਤਿੰਨ ਮਹੱਤਵਪੂਰਨ ਉਦਾਸੀਆਂ ਦੀ ਸੰਖੇਪ ਜਾਣਕਾਰੀ ਦਿਓ ।

Answer:

ਸੈਦਪੁਰ ਤੋਂ ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਸ਼ੁਰੂ ਕੀਤੀ । ਇੱਥੇ ਮਲਿਕ ਭਾਗੋ ਦੁਆਰਾ ਪੁੱਛਣ ‘ਤੇ ਗੁਰੂ ਸਾਹਿਬ ਨੇ ਦੱਸਿਆ ਕਿ ਸਾਨੂੰ ਮਿਹਨਤ ਦੀ ਕਮਾਈ ਨਾਲ ਗੁਜ਼ਾਰਾ ਕਰਨਾ ਚਾਹੀਦਾ ਹੈ ਨਾ ਕਿ ਬੇਈਮਾਨੀ ਦੇ ਪੈਸਿਆਂ ਨਾਲ । ਹਰਿਦੁਆਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਇਹ ਗੱਲ ਸਮਝਾਈ ਕਿ ਗੰਗਾ ਇਸ਼ਨਾਨ ਨਾਲ ਜਾਂ ਪਿੱਤਰਾਂ ਨੂੰ ਪਾਣੀ ਦੇਣ ਨਾਲ ਕੁੱਝ ਪ੍ਰਾਪਤ ਨਹੀਂ ਹੁੰਦਾ । ਇਸ ਲਈ ਮਨੁੱਖ ਦਾ ਅੰਦਰੂਨ ਸਾਫ਼ ਹੋਣਾ ਜ਼ਰੂਰੀ ਹੈ । ਮੱਕਾ ਵਿੱਚ ਗੁਰੂ ਨਾਨਕ ਦੇਵ ਜੀ ਨੇ ਇਹ ਸਿੱਧ ਕੀਤਾ ਕਿ ਪਰਮਾਤਮਾ ਹਰ ਜਗ੍ਹਾ ਮੌਜੂਦ ਹੈ । ਉਹ ਕਿਸੇ ਵਿਸ਼ੇਸ਼ ਸਥਾਨ ਵਿੱਚ ਨਹੀਂ ਰਹਿੰਦਾ ।

Exam Tips:

a) ਤਿੰਨ ਸਥਾਨ ਚੁਣ ਕੇ ਹਰ ਇੱਕ ਨਾਲ ਜੁੜਿਆ ਸੰਦੇਸ਼ ਇੱਕ-ਇੱਕ ਵਾਕ ਵਿੱਚ ਲਿਖੋ।
b) ਸੈਦਪੁਰ – ਮਿਹਨਤ ਦੀ ਕਮਾਈ; ਹਰਿਦੁਆਰ – ਪਿੱਤਰਾਂ ਨੂੰ ਪਾਣੀ ਦੇਣਾ ਵਿਅਰਥ; ਮੱਕਾ – ਪਰਮਾਤਮਾ ਹਰ ਥਾਂ ਹੈ।

 

Question 4: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਤੁਸੀਂ ਕੀ ਜਾਣਦੇ ਹੋ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸਾਰ ਲਿਖੋ ।
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕੋਈ ਤਿੰਨ ਸਿੱਖਿਆਵਾਂ ਦਾ ਵਰਣਨ ਕਰੋ ।

Answer:

1. ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਇੱਕ ਹੈ । ਉਹ ਨਿਰਾਕਾਰ ਅਤੇ ਸਰਬਵਿਆਪੀ ਹੈ ।
2. ਗੁਰੂ ਜੀ ਮਾਇਆ ਨੂੰ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਮੰਨਦੇ ਹਨ ।
3. ਗੁਰੂ ਜੀ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਨੂੰ ਮਨੁੱਖ ਦੇ ਪੰਜ ਵੈਰੀ ਦੱਸਦੇ ਹਨ । ਇਨ੍ਹਾਂ ਕਾਰਨ ਮਨੁੱਖ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।
4. ਗੁਰੂ ਨਾਨਕ ਦੇਵ ਜੀ ਨੇ ਮੂਰਤੀ ਪੂਜਾ ਦਾ ਖੰਡਨ ਕੀਤਾ ।
5. ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਨਮੁੱਖ ਵਿਅਕਤੀ ਵਿੱਚ ਹਉਮੈ ਦੀ ਭਾਵਨਾ ਬੜੀ ਪ੍ਰਬਲ ਹੁੰਦੀ ਹੈ ।

Exam Tips:

a) 'ਕੋਈ ਤਿੰਨ ਸਿੱਖਿਆਵਾਂ' ਪੁੱਛੇ ਜਾਣ 'ਤੇ ਸਿਰਫ਼ ਤਿੰਨ ਲਿਖੋ, ਹਰ ਇੱਕ ਇੱਕ ਵਾਕ ਵਿੱਚ।
b) ਪਰਮਾਤਮਾ ਇੱਕ ਹੈ, ਮਾਇਆ ਰੁਕਾਵਟ ਹੈ ਅਤੇ ਪੰਜ ਵੈਰੀ – ਇਹ ਸੌਖੇ ਨੁਕਤੇ ਹਨ।

 

Question 5: ਗੁਰੂ ਨਾਨਕ ਦੇਵ ਜੀ ਦੇ ਪਰਮਾਤਮਾ ਸੰਬੰਧੀ ਤਿੰਨ ਮੁੱਖ ਵਿਚਾਰ ਕੀ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦੇ ਈਸ਼ਵਰ ਸੰਬੰਧੀ ਕੀ ਵਿਚਾਰ ਸਨ ?

Answer:

1. ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ । ਉਨ੍ਹਾਂ ਨੇ ਪਰਮਾਤਮਾ ਦੀ ਏਕਤਾ ‘ਤੇ ਜ਼ੋਰ ਦਿੱਤਾ ।
2. ਸਿਰਫ਼ ਪਰਮਾਤਮਾ ਹੀ ਇਸ ਸੰਸਾਰ ਦਾ ਰਚਣਹਾਰ, ਪਾਲਣਹਾਰ ਅਤੇ ਨਾਸ਼ ਕਰਨ ਵਾਲਾ ਹੈ ।
3. ਪਰਮਾਤਮਾ ਦੇ ਦੋ ਰੂਪ ਹਨ । ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ ।
4. ਪਰਮਾਤਮਾ ਸਰਬ-ਸ਼ਕਤੀਮਾਨ ਹੈ । ਉਸ ਦੀ ਇੱਛਾ ਬਿਨਾਂ ਕੁਝ ਨਹੀਂ ਹੋ ਸਕਦਾ ।
5. ਉਹ ਆਵਾਗੌਣ ਦੇ ਬੰਧਨਾਂ ਤੋਂ ਮੁਕਤ ਹੈ ।

Exam Tips:

a) ਪੰਜ ਨੁਕਤੇ ਕ੍ਰਮ ਨਾਲ ਲਿਖੋ: ਏਕਤਾ, ਰਚਣਹਾਰ-ਪਾਲਣਹਾਰ, ਨਿਰਗੁਣ-ਸਗੁਣ, ਸਰਵ-ਸ਼ਕਤੀਮਾਨ, ਆਵਾਗੌਣ ਤੋਂ ਮੁਕਤ।
b) 'ਤਿੰਨ ਵਿਚਾਰ' ਪੁੱਛੇ ਹੋਣ ਤਾਂ ਕੋਈ ਤਿੰਨ ਚੁਣ ਕੇ ਲਿਖੋ।

 

Question 6: ਗੁਰੂ ਨਾਨਕ ਦੇਵ ਜੀ ਨੇ ਕਿਹੜੇ ਪ੍ਰਚਲਿਤ ਧਾਰਮਿਕ ਵਿਸ਼ਵਾਸਾਂ ਅਤੇ ਵਿਵਹਾਰਾਂ ਦਾ ਖੰਡਨ ਕੀਤਾ ?
ਜਾਂ
ਗੁਰੂ ਨਾਨਕ ਦੇਵ ਜੀ ਨੇ ਕਿਹੜੇ ਪ੍ਰਚਲਿਤ ਧਾਰਮਿਕ ਵਿਸ਼ਵਾਸਾਂ ਅਤੇ ਰਸਮਾਂ ਦਾ ਖੰਡਨ ਕੀਤਾ ?

Answer:

ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਪ੍ਰਚਲਿਤ ਧਾਰਮਿਕ ਅੰਧ-ਵਿਸ਼ਵਾਸਾਂ ਅਤੇ ਵਿਵਹਾਰਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਵੇਦ, ਸ਼ਾਸਤਰ, ਮੂਰਤੀ ਪੂਜਾ, ਤੀਰਥ ਯਾਤਰਾ, ਜੀਵਨ ਦੇ ਮਹੱਤਵਪੂਰਨ ਅਵਸਰਾਂ ਨਾਲ ਸੰਬੰਧਿਤ ਸੰਸਕਾਰਾਂ ਦਾ ਵਿਰੋਧ ਕੀਤਾ , ਬ੍ਰਾਹਮਣ ਇਨ੍ਹਾਂ ਰਸਮਾਂ ਦੇ ਮੁੱਖ ਸਮਰਥਕ ਸਨ । ਉਨ੍ਹਾਂ ਨੇ ਜੋਗੀਆਂ ਦੀ ਪ੍ਰਣਾਲੀ ਨੂੰ ਵੀ ਦੋ ਕਾਰਨਾਂ ਕਰਕੇ ਅਪ੍ਰਵਾਨ ਕੀਤਾ । ਪਹਿਲਾ, ਜੋਗੀਆਂ ਵਿੱਚ ਈਸ਼ਵਰ ਦੇ ਪ੍ਰਤੀ ਸ਼ਰਧਾ ਦੀ ਘਾਟ ਸੀ । ਦੂਸਰਾ, ਉਹ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਤੋਂ ਦੂਰ ਰਹਿੰਦੇ ਸਨ । ਗੁਰੂ ਨਾਨਕ ਦੇਵ ਜੀ ਅਵਤਾਰਵਾਦ ਵਿੱਚ ਵੀ ਵਿਸ਼ਵਾਸ ਨਹੀਂ ਰੱਖਦੇ ਸਨ ।

Exam Tips:

a) ਖੰਡਨ ਕੀਤੀਆਂ ਗੱਲਾਂ ਸੂਚੀ ਵਜੋਂ ਯਾਦ ਰੱਖੋ: ਵੇਦ-ਸ਼ਾਸਤਰ, ਮੂਰਤੀ ਪੂਜਾ, ਤੀਰਥ ਯਾਤਰਾ, ਕਰਮ-ਕਾਂਡ, ਜੋਗੀਆਂ ਦੀ ਪ੍ਰਣਾਲੀ, ਅਵਤਾਰਵਾਦ।
b) ਜੋਗੀਆਂ ਦੇ ਵਿਰੋਧ ਦੇ ਦੋਵੇਂ ਕਾਰਨ ਲਿਖੋ।

 

Question 7: ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਹਾਕਮ ਬੇਇਨਸਾਫ਼ ਕਿਉਂ ਸਨ ?

Answer:

1. ਉਹ ਹਿੰਦੂਆਂ ਤੋਂ ਜਜ਼ੀਆ ਅਤੇ ਤੀਰਥ ਯਾਤਰਾ ਕਰ ਵਸੂਲਦੇ ਸਨ ।
2. ਉਹ ਕਿਸਾਨਾਂ ਅਤੇ ਆਮ ਲੋਕਾਂ ‘ਤੇ ਬਹੁਤ ਜ਼ੁਲਮ ਕਰਦੇ ਸਨ ।
3. ਉਹ ਰਿਸ਼ਵਤ ਲਏ ਬਿਨਾਂ ਇਨਸਾਫ਼ ਨਹੀਂ ਕਰਦੇ ਸਨ ।

Exam Tips:

a) ਤਿੰਨ ਕਾਰਨ ਬਿੰਦੂਵਾਰ ਲਿਖੋ: ਜਜ਼ੀਆ ਤੇ ਤੀਰਥ ਯਾਤਰਾ ਕਰ, ਜ਼ੁਲਮ, ਰਿਸ਼ਵਤ।

 

Question 8: ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਕੀ ਸੀ ? ਸੰਖੇਪ ਵਿੱਚ ਉੱਤਰ ਦਿਓ ।
ਜਾਂ
ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਦਾ ਵਰਣਨ ਕਰੋ ।

Answer:

ਗੁਰੂ ਨਾਨਕ ਦੇਵ ਜੀ ਮੰਨਦੇ ਸਨ ਕਿ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁੱਖ ਆਦਮੀ ਹਮੇਸ਼ਾਂ ਸੰਸਾਰੀ ਵਸਤਾਂ, ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸ ਨੂੰ ਮਾਇਆ ਕਹਿੰਦੇ ਹਨ । ਮਾਇਆ ਜਿਸ ਨਾਲ ਉਹ ਇੰਨਾ ਪਿਆਰ ਕਰਦਾ ਹੈ ਉਸ ਦਾ ਮੌਤ ਤੋਂ ਬਾਅਦ ਸਾਥ ਨਹੀਂ ਦਿੰਦੀ । ਮਾਇਆ ਕਾਰਨ ਉਹ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।

Exam Tips:

a) ਮਾਇਆ ਮੁਕਤੀ ਦੇ ਰਾਹ ਦੀ ਵੱਡੀ ਰੁਕਾਵਟ ਹੈ – ਇਹੀ ਮੁੱਖ ਵਾਕ ਹੈ।
b) ਮਨਮੁੱਖ ਅਤੇ ਆਵਾਗੌਣ ਦੇ ਚੱਕਰ ਦਾ ਜ਼ਿਕਰ ਕਰੋ।

 

Question 9: ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ‘ਗੁਰੂ’ ਦਾ ਕੀ ਮਹੱਤਵ ਹੈ ?
ਜਾਂ
ਗੁਰੂ ਨਾਨਕ ਦੇਵ ਜੀ ਦੇ ‘ਗੁਰੂ’ ਸੰਬੰਧੀ ਕੀ ਵਿਚਾਰ ਸਨ ?

Answer:

ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਇੱਕ ਅਸਲੀ ਪੌੜੀ ਮੰਨਦੇ ਹਨ । ਉਹ ਹੀ ਮਾਇਆ ਦੇ ਮੋਹ ਤੇ ਹਉਮੈ ਦੇ ਰੋਗ ਨੂੰ ਦੂਰ ਕਰਦਾ ਹੈ । ਉਹ ਹੀ ਨਾਮ ਤੇ ਸ਼ਬਦ ਦੀ ਆਰਾਧਨਾ ਦੁਆਰਾ ਭਗਤੀ ਦੇ ਮਾਰਗ ਉੱਤੇ ਚੱਲਣ ਦਾ ਢੰਗ ਦੱਸਦਾ ਹੈ । ਗੁਰੂ ਬਿਨਾਂ ਭਗਤੀ ਗਿਆਨ ਅਸੰਭਵ ਹਨ । ਗੁਰੂ ਬਿਨਾਂ ਮਨੁੱਖ ਨੂੰ ਹਰ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਨਜ਼ਰ ਆਉਂਦਾ ਹੈ । ਗੁਰੂ ਹੀ ਹਨ੍ਹੇਰੇ ਤੋਂ ਪ੍ਰਕਾਸ਼ ਵੱਲ ਲਿਆਉਂਦਾ ਹੈ । ਸੱਚਾ ਗੁਰੂ ਪਰਮਾਤਮਾ ਆਪ ਹੈ ਜੋ ਸ਼ਬਦ ਰਾਹੀਂ ਸਿੱਖਿਆ ਦਿੰਦਾ ਹੈ ।

Exam Tips:

a) 'ਅਸਲੀ ਪੌੜੀ' ਵਾਲਾ ਵਾਕ ਅਤੇ ਹਉਮੈ ਦੇ ਰੋਗ ਦੂਰ ਕਰਨ ਵਾਲਾ ਵਾਕ ਜ਼ਰੂਰ ਲਿਖੋ।
b) ਅੰਤ ਵਿੱਚ ਲਿਖੋ ਕਿ ਸੱਚਾ ਗੁਰੂ ਪਰਮਾਤਮਾ ਆਪ ਹੈ।

 

Question 10: ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ‘ਨਾਮ ਦਾ ਕੀ ਮਹੱਤਵ ਹੈ ?

Answer:

ਗੁਰੂ ਨਾਨਕ ਦੇਵ ਜੀ ਨਾਮ ਸਿਮਰਨ ਦੀ ਅਰਾਧਨਾ ਨੂੰ ਪਰਮਾਤਮਾ ਦੀ ਭਗਤੀ ਦਾ ਉੱਚਤਮ ਰੂਪ ਸਮਝਦੇ ਸਨ । ਨਾਮ ਸਿਮਰਨ ਕਾਰਨ ਮਨੁੱਖ ਇਸ ਰੋਗ ਗ੍ਰਸਤ ਜਾਂ ਦੁੱਖਾਂ ਭਰੇ ਸੰਸਾਰ ਤੋਂ ਮੁਕਤੀ ਪ੍ਰਾਪਤ ਕਰ ਸਕਦਾ ਹੈ । ਨਾਮ ਸਿਮਰਨ ਕਰਨ ਵਾਲੇ ਮਨੁੱਖ ਦੇ ਸਾਰੇ ਭਰਮ ਦੂਰ ਹੋ ਜਾਂਦੇ ਹਨ ਅਤੇ ਉਸ ਦੇ ਸਾਰੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ । ਉਸ ਦੀ ਆਤਮਾ ਇੱਕ ਕੰਵਲ ਦੇ ਫੁੱਲ ਵਾਂਗ ਹਮੇਸ਼ਾ ਖਿੜੀ ਰਹਿੰਦੀ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ । ਨਾਮ ਤੋਂ ਬਿਨਾਂ ਮਨੁੱਖ ਹਰ ਤਰ੍ਹਾਂ ਦੇ ਪਾਪਾਂ ਅਤੇ ਆਵਾਗੌਣ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ ।

Exam Tips:

a) ਨਾਮ ਸਿਮਰਨ ਨੂੰ ਭਗਤੀ ਦਾ ਉੱਚਤਮ ਰੂਪ ਕਹਿ ਕੇ ਉੱਤਰ ਸ਼ੁਰੂ ਕਰੋ।
b) 'ਨਾਮ ਤੋਂ ਬਿਨਾਂ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ' ਵਾਲਾ ਵਾਕ ਅੰਕ ਦਿਵਾਉਂਦਾ ਹੈ।

 

Question 11: ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ਹੁਕਮ ਦਾ ਕੀ ਮਹੱਤਵ ਹੈ ?

Answer:

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਜਾਂ ਭਾਣੇ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਸਾਰਾ ਸੰਸਾਰ ਉਸ ਪਰਮਾਤਮਾ ਦੇ ਹੁਕਮ ਅਨੁਸਾਰ ਚਲਦਾ ਹੈ । ਉਸ ਦੇ ਹੁਕਮ ਅਨੁਸਾਰ ਹੀ ਜੀਵ ਇਸ ਸੰਸਾਰ ਵਿੱਚ ਜਨਮ ਲੈਂਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ । ਉਸ ਨੂੰ ਵਡਿਆਈ ਪ੍ਰਾਪਤ ਹੁੰਦੀ ਹੈ ਜਾਂ ਉਹ ਨੀਚ ਬਣ ਜਾਂਦਾ ਹੈ । ਹੁਕਮ ਕਾਰਨ ਹੀ ਉਸ ਨੂੰ ਸੁਖ ਜਾਂ ਦੁੱਖ ਪ੍ਰਾਪਤ ਹੁੰਦੇ ਹਨ । ਜੋ ਮਨੁੱਖ ਪਰਮਾਤਮਾ ਦੇ ਭਾਣੇ ਨੂੰ ਨਹੀਂ ਮੰਨਦਾ ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਹੈ ।

Exam Tips:

a) ਹੁਕਮ ਦਾ ਅਰਥ 'ਭਾਣਾ' ਹੈ; ਇਹ ਪਹਿਲੇ ਵਾਕ ਵਿੱਚ ਲਿਖੋ।
b) ਜਨਮ-ਮੌਤ, ਵਡਿਆਈ-ਨੀਚਤਾ ਅਤੇ ਸੁਖ-ਦੁੱਖ ਹੁਕਮ ਅਨੁਸਾਰ ਹੀ ਹਨ – ਇਹ ਤਿੰਨ ਜੋੜੇ ਲਿਖੋ।

 

Question 12: ਗੁਰੂ ਨਾਨਕ ਦੇਵ ਜੀ ਦੇ ਇਸਤਰੀ ਜਾਤੀ ਸੰਬੰਧੀ ਕੀ ਵਿਚਾਰ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਗੁਰੂ ਨਾਨਕ ਦੇਵ ਜੀ ਨੇ ਬਾਲ ਵਿਆਹ, ਬਹੁ-ਵਿਆਹ ਅਤੇ ਸਤੀ ਪ੍ਰਥਾ ਆਦਿ ਦਾ ਘੋਰ ਵਿਰੋਧ ਕੀਤਾ । ਉਹ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦਿੱਤੇ ਜਾਣ ਦੇ ਹਾਮੀ ਸਨ । ਇਸ ਸੰਬੰਧੀ ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਨੂੰ ਸੰਗਤ ਅਤੇ ਪੰਗਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ।

Exam Tips:

a) ਇਸਤਰੀਆਂ ਦੀ ਹਾਲਤ ਦੇ ਇੱਕ ਵਾਕ ਮਗਰੋਂ ਗੁਰੂ ਜੀ ਦੀ ਪ੍ਰਤੀਕਿਰਿਆ ਲਿਖੋ।
b) ਸੰਗਤ ਅਤੇ ਪੰਗਤ ਵਿੱਚ ਸ਼ਮੂਲੀਅਤ ਦਾ ਜ਼ਿਕਰ ਕਰੋ।

 

Question 13: ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਅਤੇ ਮਹੱਤਵ ਕੀ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪੰਜਾਬ ਉੱਤੇ ਕੀ ਪ੍ਰਭਾਵ ਪਿਆ ?

Answer:

ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਬੜੇ ਮਹੱਤਵਪੂਰਨ ਸਨ । ਉਨ੍ਹਾਂ ਦਾ ਸੰਦੇਸ਼ ਹਰੇਕ ਲਈ ਸੀ । ਕੋਈ ਵੀ ਇਸਤਰੀ-ਪੁਰਸ਼ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਨੂੰ ਅਪਣਾ ਸਕਦਾ ਸੀ । ਮੁਕਤੀ ਦਾ ਮਾਰਗ ਸਭ ਲਈ ਖੁੱਲ੍ਹਾ ਸੀ । ਗੁਰੂ ਜੀ ਨੇ ਸਮਾਜਿਕ ਸਮਾਨਤਾ ਦਾ ਪ੍ਰਚਾਰ ਕੀਤਾ । ਉਨ੍ਹਾਂ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਗੁਰੂ ਜੀ ਨੇ ਸੰਗਤ ਤੇ ਪੰਗਤ (ਲੰਗਰ) ਨਾਂ ਦੀਆਂ ਦੋ ਸੰਸਥਾਵਾਂ ਚਲਾਈਆਂ । ਲੰਗਰ ਤਿਆਰ ਕਰਨ ਸਮੇਂ ਜਾਤ-ਪਾਤ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ ।

Exam Tips:

a) ਸਮਾਜਿਕ ਸਮਾਨਤਾ ਅਤੇ ਮੁਕਤੀ ਦਾ ਮਾਰਗ ਸਭ ਲਈ ਖੁੱਲ੍ਹਾ ਹੋਣਾ – ਇਹ ਦੋ ਮੁੱਖ ਗੱਲਾਂ ਹਨ।
b) ਸੰਗਤ ਤੇ ਪੰਗਤ (ਲੰਗਰ) ਨੂੰ ਉਦਾਹਰਨ ਵਜੋਂ ਦਿਓ।

 

Question 14: ਜਾਤੀ ਪ੍ਰਥਾ ਬਾਰੇ ਗੁਰੂ ਨਾਨਕ ਦੇਵ ਜੀ ਦੇ ਵਿਚਾਰ ਕੀ ਹਨ ?

Answer:

ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਦੀ ਭਾਵਨਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਦਾ ਪ੍ਰਮੁੱਖ ਉਦੇਸ਼ ਸਮਾਜਿਕ ਅਸਮਾਨਤਾ ਨੂੰ ਦੂਰ ਕਰਨਾ ਸੀ । ਗੁਰੂ ਨਾਨਕ ਦੇਵ ਜੀ ਦਾ ਕਹਿਣਾ ਸੀ ਕਿ ਕੋਈ ਵੀ ਵਿਅਕਤੀ ਆਪਣੀ ਜਾਤੀ ਕਾਰਨ ਅਮੀਰ ਜਾਂ ਗ਼ਰੀਬ ਨਹੀਂ ਹੁੰਦਾ । ਪਰਮਾਤਮਾ ਦੇ ਦਰਬਾਰ ਵਿੱਚ ਜਾਤੀ ਨਹੀਂ ਸਗੋਂ ਕਰਮਾਂ ਦੇ ਅਨੁਸਾਰ ਨਿਬੇੜਾ ਹੁੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਨੀਵੀਆਂ ਜਾਤੀਆਂ ਅਤੇ ਨਿਮਨ ਵਰਗਾਂ ਨਾਲ ਆਪਣੇ ਆਪ ਨੂੰ ਜੋੜਿਆ ।

Exam Tips:

a) ਸਾਰ ਇਹ ਹੈ: ਜਾਤ ਕਰਕੇ ਕੋਈ ਵੱਡਾ-ਛੋਟਾ ਨਹੀਂ; ਪਰਮਾਤਮਾ ਦੇ ਦਰਬਾਰ ਵਿੱਚ ਕਰਮ ਵੇਖੇ ਜਾਂਦੇ ਹਨ।
b) ਨੀਵੀਆਂ ਜਾਤੀਆਂ ਨਾਲ ਆਪਣੇ-ਆਪ ਨੂੰ ਜੋੜਨ ਵਾਲੀ ਗੱਲ ਲਿਖਣ ਨਾਲ ਉੱਤਰ ਪੂਰਾ ਹੁੰਦਾ ਹੈ।

 

Question 15: ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਨਾਲੋਂ ਕਿਵੇਂ ਵੱਖਰੀਆਂ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਨਿਰੰਕਾਰ ਹੈ । ਉਹ ਕਦੇ ਵੀ ਮਨੁੱਖੀ ਰੂਪ ਧਾਰਨ ਨਹੀਂ ਕਰ ਸਕਦਾ । ਭਗਤੀ ਸੁਧਾਰਕਾਂ ਨੇ ਸ੍ਰੀ ਕ੍ਰਿਸ਼ਨ ਅਤੇ ਸ੍ਰੀ ਰਾਮ ਨੂੰ ਪਰਮਾਤਮਾ ਦਾ ਅਵਤਾਰ ਦੱਸਿਆ ਹੈ । ਗੁਰੂ ਨਾਨਕ ਦੇਵ ਜੀ ਮੂਰਤੀ ਪੂਜਾ ਦੇ ਸਖ਼ਤ ਖਿਲਾਫ਼ ਸਨ ਜਦਕਿ ਭਗਤੀ ਸੁਧਾਰਕਾਂ ਦਾ ਇਸ ਵਿੱਚ ਪੂਰਨ ਵਿਸ਼ਵਾਸ ਸੀ । ਗੁਰੂ ਨਾਨਕ ਦੇਵ ਜੀ ਗ੍ਰਿਹਸਥ ਜੀਵਨ ਵਿੱਚ ਵਿਸ਼ਵਾਸ ਰੱਖਦੇ ਸਨ । ਭਗਤੀ ਸੁਧਾਰਕ ਗ੍ਰਿਹਸਥ ਜੀਵਨ ਨੂੰ ਮੁਕਤੀ ਦੇ ਰਾਹ ਵਿੱਚ ਇੱਕ ਵੱਡੀ ਰੁਕਾਵਟ ਦੱਸਦੇ ਸਨ । ਗੁਰੂ ਨਾਨਕ ਦੇਵ ਜੀ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਸਥਾਪਿਤ ਕੀਤੀਆਂ । ਭਗਤੀ ਸੁਧਾਰਕਾਂ ਨੇ ਅਜਿਹੀ ਕਿਸੇ ਸੰਸਥਾ ਦੀ ਸਥਾਪਨਾ ਨਹੀਂ ਕੀਤੀ ।

Exam Tips:

a) ਘੱਟੋ-ਘੱਟ ਚਾਰ ਅੰਤਰ ਲਿਖੋ: ਨਿਰੰਕਾਰ ਬਨਾਮ ਅਵਤਾਰ, ਮੂਰਤੀ ਪੂਜਾ, ਗ੍ਰਿਹਸਥ ਜੀਵਨ, ਸੰਸਥਾਵਾਂ।
b) ਸ੍ਰੀ ਕ੍ਰਿਸ਼ਨ ਅਤੇ ਸ੍ਰੀ ਰਾਮ ਨੂੰ ਅਵਤਾਰ ਮੰਨਣ ਵਾਲੀ ਗੱਲ ਭਗਤੀ ਸੁਧਾਰਕਾਂ ਨਾਲ ਜੋੜ ਕੇ ਲਿਖੋ।

 

Question 16: ਗੁਰੂ ਨਾਨਕ ਦੇਵ ਜੀ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਸਨ । ਇਸ ਦੀ ਵਿਆਖਿਆ ਕਰੋ ।

Answer:

ਗੁਰੂ ਨਾਨਕ ਦੇਵ ਜੀ ਇੱਕ ਧਾਰਮਿਕ ਮਹਾਂਪੁਰਖ ਹੋਣ ਦੇ ਨਾਲ-ਨਾਲ ਇੱਕ ਮਹਾਨ ਸੰਗੀਤਕਾਰ ਅਤੇ ਕਵੀ ਵੀ ਸਨ । ਗੁਰੂ ਗ੍ਰੰਥ ਸਾਹਿਬ ਵਿੱਚ ਅੰਕਿਤ ਆਪ ਜੀ ਦੇ 976 ਸ਼ਬਦ ਆਪ ਦੇ ਮਹਾਨ ਕਵੀ ਹੋਣ ਦਾ ਪ੍ਰਤੱਖ ਪ੍ਰਮਾਣ ਹਨ । ਗੁਰੂ ਨਾਨਕ ਸਾਹਿਬ ਨੇ ਇਨ੍ਹਾਂ ਵਿੱਚ ਕੁਦਰਤ ਅਤੇ ਮਨੁੱਖਤਾ ਦਾ ਗੁਣਗਾਨ ਕੀਤਾ । ਇਨ੍ਹਾਂ ਵਿੱਚ ਉਪਮਾਵਾਂ ਅਤੇ ਅਲੰਕਾਰਾਂ ਦੀ ਬਹੁਤ ਉੱਚ ਪੱਧਰੀ ਵਰਤੋਂ ਕੀਤੀ ਗਈ ਹੈ । ਗੁਰੂ ਨਾਨਕ ਸਾਹਿਬ ਬੜੇ ਸੰਖੇਪ ਸ਼ਬਦਾਂ ਵਿੱਚ ਬੜੀਆਂ ਡੂੰਘੀਆਂ ਗੱਲਾਂ ਕਹਿ ਜਾਂਦੇ ਸਨ । ਗੁਰੂ ਨਾਨਕ ਦੇਵ ਜੀ ਕਈ ਤਰ੍ਹਾਂ ਦੇ ਰਾਗਾਂ ਤੋਂ ਜਾਣੂ ਸਨ ।

Exam Tips:

a) ਕਵੀ ਵਜੋਂ ਸ਼ਬਦਾਂ ਦੀ ਰਚਨਾ ਤੇ ਉਪਮਾਵਾਂ-ਅਲੰਕਾਰ, ਅਤੇ ਸੰਗੀਤਕਾਰ ਵਜੋਂ ਰਾਗਾਂ ਦਾ ਗਿਆਨ – ਇਹ ਤਿੰਨ ਨੁਕਤੇ ਕਾਫ਼ੀ ਹਨ।

 

Question 17: ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ 18 ਵਰ੍ਹੇ ਕਿੱਥੇ ਤੇ ਕਿਵੇਂ ਬਤੀਤ ਕੀਤੇ ?

Answer:

ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ । ਇਸ ਸਮੇਂ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦੀ ਸੀ । ਪੰਗਤ ਤੋਂ ਭਾਵ ਸੀ ਇੱਕ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਵੀ ਕੀਤੀ ।

Exam Tips:

a) ਕਰਤਾਰਪੁਰ, ਸੰਗਤ-ਪੰਗਤ ਅਤੇ 976 ਸ਼ਬਦਾਂ ਦੀ ਰਚਨਾ – ਤਿੰਨੋਂ ਗੱਲਾਂ ਲਿਖੋ।

 

ਵਸਤੂਨਿਸ਼ਠ ਪ੍ਰਸ਼ਨ

(i) ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਉੱਤਰ ਦਿਓ

Question 1: ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?

Answer:

ਗੁਰੂ ਨਾਨਕ ਦੇਵ ਜੀ ।

Exam Tips:

a) ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਹਨ; ਨਾਂ ਦੇ ਨਾਲ 'ਜੀ' ਲਿਖਣਾ ਨਾ ਭੁੱਲੋ।

 

Question 2: ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ ?

Answer:

1469 ਈ. ।

Exam Tips:

a) ਸੰਨ ਦੇ ਨਾਲ 'ਈ.' ਜ਼ਰੂਰ ਲਿਖੋ: 1469 ਈ.।

 

Question 3: ਗੁਰੂ ਨਾਨਕ ਦੇਵ ਜੀ ਦਾ ਜਨਮ ਕਿੱਥੇ ਹੋਇਆ ਸੀ ?

Answer:

ਤਲਵੰਡੀ (ਪਾਕਿਸਤਾਨ) ।

Exam Tips:

a) ਜਨਮ ਸਥਾਨ ਦਾ ਪੂਰਾ ਨਾਂ ਰਾਇ ਭੋਇ ਦੀ ਤਲਵੰਡੀ ਹੈ।

 

Question 4: ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਅੱਜ-ਕੱਲ੍ਹ ਕੀ ਕਿਹਾ ਜਾਂਦਾ ਹੈ ?

Answer:

ਨਨਕਾਣਾ ਸਾਹਿਬ ।

Exam Tips:

a) ਨਨਕਾਣਾ ਸਾਹਿਬ ਹੁਣ ਪਾਕਿਸਤਾਨ ਵਿੱਚ ਹੈ।

 

Question 5: “ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗੁ ਚਾਨਣੁ ਹੋਆ” । ਇਹ ਸ਼ਬਦ ਕਿਸ ਨੇ ਕਹੇ ਸਨ ?

Answer:

ਭਾਈ ਗੁਰਦਾਸ ਜੀ ਨੇ ।

Exam Tips:

a) ਇਹ ਪੰਕਤੀ ਭਾਈ ਗੁਰਦਾਸ ਜੀ ਦੀ ਹੈ, ਗੁਰੂ ਜੀ ਦੀ ਨਹੀਂ।

 

Question 6: ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?

Answer:

ਮਹਿਤਾ ਕਾਲੂ ਜੀ ।

Exam Tips:

a) ਪਿਤਾ ਜੀ ਦਾ ਨਾਂ ਮਹਿਤਾ ਕਾਲੂ ਹੈ।

 

Question 7: ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਕਿਸ ਜਾਤੀ ਨਾਲ ਸੰਬੰਧਿਤ ਸਨ ?

Answer:

ਬੇਦੀ ।

Exam Tips:

a) ਪਾਠ-ਪੁਸਤਕ ਅਨੁਸਾਰ ਉੱਤਰ 'ਬੇਦੀ' ਹੈ।

 

Question 8: ਮਹਿਤਾ ਕਾਲੂ ਕੌਣ ਸਨ ?

Answer:

ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ।

Exam Tips:

a) ਮਹਿਤਾ ਕਾਲੂ ਜੀ ਗੁਰੂ ਜੀ ਦੇ ਪਿਤਾ ਸਨ।

 

Question 9: ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?

Answer:

ਤ੍ਰਿਪਤਾ ਜੀ ।

Exam Tips:

a) ਮਾਤਾ ਜੀ ਦਾ ਨਾਂ ਤ੍ਰਿਪਤਾ ਜੀ ਹੈ।

 

Question 10: ਤ੍ਰਿਪਤਾ ਕੌਣ ਸੀ ?

Answer:

ਗੁਰੂ ਨਾਨਕ ਦੇਵ ਜੀ ਦੇ ਮਾਤਾ ਜੀ ।

Exam Tips:

a) ਤ੍ਰਿਪਤਾ ਜੀ ਮਾਤਾ ਜੀ ਹਨ, ਭੈਣ ਨਹੀਂ – ਦੋਵੇਂ ਨਾਂ ਨਾ ਮਿਲਾਓ।

 

Question 11: ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਕੀ ਨਾਂ ਸੀ ?

Answer:

ਬੇਬੇ ਨਾਨਕੀ ਜੀ ।

Exam Tips:

a) ਨਾਂ ਦੀ ਸਹੀ ਵਰਤਨੀ ਲਿਖੋ: ਬੇਬੇ ਨਾਨਕੀ ਜੀ।

 

Question 12: ਗੁਰੂ ਨਾਨਕ ਦੇਵ ਜੀ ਦੀ ਪਤਨੀ ਦਾ ਕੀ ਨਾਂ ਸੀ ?
ਜਾਂ
ਗੁਰੂ ਨਾਨਕ ਦੇਵ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?

Answer:

ਬੀਬੀ ਸੁਲੱਖਣੀ ਜੀ ਨਾਲ ।

Exam Tips:

a) ਪਤਨੀ ਸੁਲੱਖਣੀ ਜੀ ਬਟਾਲਾ ਦੇ ਮੂਲਚੰਦ ਦੀ ਸਪੁੱਤਰੀ ਸਨ।

 

Question 13: ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ਕਿੰਨੇ ਰੁਪਇਆਂ ਨਾਲ ਕੀਤਾ ?

Answer:

20 ਰੁਪਇਆਂ ਨਾਲ ।

Exam Tips:

a) ਸੱਚਾ ਸੌਦਾ 20 ਰੁਪਇਆਂ ਨਾਲ ਹੋਇਆ, ਜੋ ਭੁੱਖੇ ਸਾਧੂਆਂ ਨੂੰ ਭੋਜਨ ਕਰਾਉਣ 'ਤੇ ਖ਼ਰਚ ਹੋਏ।

 

Question 14: ਗੁਰੂ ਨਾਨਕ ਦੇਵ ਜੀ ਨੂੰ ਸੁਲਤਾਨਪੁਰ ਲੋਧੀ ਕਿਉਂ ਭੇਜਿਆ ਗਿਆ ਸੀ ?

Answer:

ਨੌਕਰੀ ਕਰਨ ਲਈ ।

Exam Tips:

a) ਨੌਕਰੀ ਮੋਦੀਖ਼ਾਨੇ (ਅੰਨ ਭੰਡਾਰ) ਵਿੱਚ ਮਿਲੀ ਸੀ।

 

Question 15: ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਦੋਂ ਹੋਈ ?

Answer:

1499 ਈ. ਵਿੱਚ ।

Exam Tips:

a) ਗਿਆਨ ਪ੍ਰਾਪਤੀ 1499 ਈ. ਵਿੱਚ ਬੇਈਂ ਨਦੀ ਦੀ ਘਟਨਾ ਪਿੱਛੋਂ ਹੋਈ।

 

Question 16: ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ਸਭ ਤੋਂ ਪਹਿਲਾਂ ਕਿਹੜੇ ਸ਼ਬਦ ਕਹੇ ?
ਜਾਂ
ਗੁਰੂ ਨਾਨਕ ਦੇਵ ਜੀ ਨੇ ਕਿਹੜੇ ਸ਼ਬਦਾਂ ਨਾਲ ਸਭ ਤੋਂ ਪਹਿਲਾਂ ਪ੍ਰਚਾਰ ਸ਼ੁਰੂ ਕੀਤਾ ?

Answer:

“ਨਾ ਕੋ ਹਿੰਦੂ ਨਾ ਕੋ ਮੁਸਲਮਾਨ” ।

Exam Tips:

a) ਇਹ ਸ਼ਬਦ ਜਿਉਂ ਦੇ ਤਿਉਂ ਲਿਖੋ: “ਨਾ ਕੋ ਹਿੰਦੂ ਨਾ ਕੋ ਮੁਸਲਮਾਨ”।

 

Question 17: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਕੀ ਭਾਵ ਹੈ ?

Answer:

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਹੈ ।

Exam Tips:

a) ਉਦਾਸੀ ਦਾ ਅਰਥ ਯਾਤਰਾ ਹੈ।

 

Question 18: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਕੀ ਉਦੇਸ਼ ਸੀ ?

Answer:

ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ।

Exam Tips:

a) ਉਦੇਸ਼ ਇੱਕ ਵਾਕ ਵਿੱਚ: ਅਗਿਆਨਤਾ ਤੇ ਅੰਧ-ਵਿਸ਼ਵਾਸ ਦੂਰ ਕਰਨਾ।

 

Question 19: ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਦੋਂ ਸ਼ੁਰੂ ਕੀਤੀ ?

Answer:

1499 ਈ. ਵਿੱਚ ।

Exam Tips:

a) ਪਹਿਲੀ ਉਦਾਸੀ ਦਾ ਆਰੰਭ ਵੀ 1499 ਈ. ਹੈ।

 

Question 20: ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਿੱਥੋਂ ਸ਼ੁਰੂ ਕੀਤੀ ?

Answer:

ਸੈਦਪੁਰ ।

Exam Tips:

a) ਪਹਿਲੀ ਉਦਾਸੀ ਸੈਦਪੁਰ (ਐਮਨਾਬਾਦ) ਤੋਂ ਸ਼ੁਰੂ ਹੋਈ।

 

Question 21: ਗੁਰੂ ਨਾਨਕ ਦੇਵ ਜੀ ਦੁਆਰਾ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਜਿਹੜੇ ਥਾਂਵਾਂ ’ਤੇ ਚਰਨ ਪਾਏ ਉਨ੍ਹਾਂ ਵਿੱਚੋਂ ਕਿਸੇ ਇੱਕ ਮਹੱਤਵਪੂਰਨ ਸਥਾਨ ਦਾ ਨਾਂ ਦੱਸੋ ।

Answer:

ਕੁਰੂਕਸ਼ੇਤਰ ।

Exam Tips:

a) ਇੱਕ ਸਥਾਨ ਪੁੱਛਿਆ ਹੋਵੇ ਤਾਂ ਇੱਕ ਹੀ ਲਿਖੋ; ਹੋਰ ਸਥਾਨ: ਤਾਲੰਬਾ, ਹਰਿਦੁਆਰ, ਗੋਰਖਮਤਾ।

 

Question 22: ਉਦਾਸੀਆਂ ਸਮੇਂ ਗੁਰੂ ਨਾਨਕ ਦੇਵ ਜੀ ਨਾਲ ਕਿਹੜਾ ਸਾਥੀ ਸੀ ?

Answer:

ਭਾਈ ਮਰਦਾਨਾ ।

Exam Tips:

a) ਗੁਰੂ ਜੀ ਦੇ ਸਾਥੀ ਭਾਈ ਮਰਦਾਨਾ ਸਨ।

 

Question 23: ਭਾਈ ਮਰਦਾਨਾ ਕੀਰਤਨ ਕਰਨ ਸਮੇਂ ਕਿਹੜਾ ਸਾਜ਼ ਵਜਾਉਂਦਾ ਸੀ ?

Answer:

ਰਬਾਬ ।

Exam Tips:

a) ਭਾਈ ਮਰਦਾਨਾ ਰਬਾਬ ਵਜਾਉਂਦੇ ਸਨ।

 

Question 24: ਸ੍ਰੀ ਗੁਰੂ ਨਾਨਕ ਦੇਵ ਜੀ ਸੈਦਪੁਰ ਵਿਖੇ ਕਿਸ ਦੇ ਘਰ ਠਹਿਰੇ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦਾ ਪਹਿਲਾ ਚੇਲਾ ਕੌਣ ਸੀ ?

Answer:

ਭਾਈ ਲਾਲੋ ।

Exam Tips:

a) ਭਾਈ ਲਾਲੋ ਇੱਕ ਗ਼ਰੀਬ ਤਰਖਾਣ ਸਨ।

 

Question 25: ਗੁਰੂ ਨਾਨਕ ਦੇਵ ਜੀ ਨੇ ਸੈਦਪੁਰ (ਐਮਨਾਬਾਦ) ਵਿੱਚ ਮਲਿਕ ਭਾਗੋ ਦਾ ਭੋਜਨ ਖਾਣ ਤੋਂ ਕਿਉਂ ਇਨਕਾਰ ਕਰ ਦਿੱਤਾ ਸੀ ?

Answer:

ਕਿਉਂਕਿ ਉਸ ਦੀ ਕਮਾਈ ਈਮਾਨਦਾਰੀ ਦੀ ਨਹੀਂ ਸੀ ।

Exam Tips:

a) ਕਾਰਨ: ਮਲਿਕ ਭਾਗੋ ਦੀ ਕਮਾਈ ਈਮਾਨਦਾਰੀ ਦੀ ਨਹੀਂ ਸੀ; ਭੋਜ ਵਿੱਚੋਂ ਲਹੂ ਤੇ ਰੋਟੀ ਵਿੱਚੋਂ ਦੁੱਧ ਨਿਕਲਣ ਵਾਲੀ ਘਟਨਾ ਵੀ ਯਾਦ ਰੱਖੋ।

 

Question 26: ਗੁਰੂ ਨਾਨਕ ਦੇਵ ਜੀ ਸੱਜਣ ਠੱਗ ਨੂੰ ਕਿੱਥੇ ਮਿਲੇ ?
ਜਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਜਣ ਨਾਲ ਮੁਲਾਕਾਤ ਕਿੱਥੇ ਹੋਈ ਸੀ ?

Answer:

ਤਾਲੰਬਾ ਵਿਖੇ ।

Exam Tips:

a) ਸੱਜਣ ਠੱਗ ਨਾਲ ਮੁਲਾਕਾਤ ਤਾਲੰਬਾ ਵਿੱਚ ਹੋਈ।

 

Question 27: ਗੁਰੂ ਨਾਨਕ ਦੇਵ ਜੀ ਨੇ ਕਿਸ ਸਥਾਨ ’ਤੇ ਪੱਛਮ ਦਿਸ਼ਾ ਵੱਲ ਆਪਣੇ ਖੇਤਾਂ ਨੂੰ ਪਾਣੀ ਦਿੱਤਾ ?

Answer:

ਹਰਿਦੁਆਰ ।

Exam Tips:

a) ਹਰਿਦੁਆਰ ਵਿੱਚ ਪੱਛਮ ਵੱਲ ਪਾਣੀ ਦੇਣ ਦੀ ਘਟਨਾ ਪੰਜਾਬ ਦੇ ਖੇਤਾਂ ਨਾਲ ਜੁੜੀ ਹੈ।

 

Question 28: ਗੁਰੂ ਨਾਨਕ ਦੇਵ ਜੀ ਪਾਨੀਪਤ ਵਿੱਚ ਕਿਹੜੇ ਸੂਫ਼ੀ ਨੂੰ ਮਿਲੇ ?

Answer:

ਸ਼ੈਖ਼ ਤਾਹਿਰ ਨੂੰ ।

Exam Tips:

a) ਪਾਠ-ਪੁਸਤਕ ਵਿੱਚ ਇਹ ਨਾਂ ਸ਼ੈਖ਼ ਤਾਹਿਰ ਦਿੱਤਾ ਗਿਆ ਹੈ; ਉੱਤਰ ਉਹੀ ਲਿਖੋ।

 

Question 29: ਗੁਰੂ ਨਾਨਕ ਦੇਵ ਜੀ ਦੀ ਉਦਾਸੀ ਤੋਂ ਬਾਅਦ ਗੋਰਖਮਤਾ ਦਾ ਨਾਂ ਕੀ ਪਿਆ ?

Answer:

ਨਾਨਕਮਤਾ ।

Exam Tips:

a) ਗੋਰਖਮਤਾ ਦਾ ਨਵਾਂ ਨਾਂ ਨਾਨਕਮਤਾ ਸਿੱਧ ਜੋਗੀਆਂ ਨਾਲ ਚਰਚਾ ਪਿੱਛੋਂ ਪਿਆ।

 

Question 30: ਨੂਰਸ਼ਾਹੀ ਕੌਣ ਸੀ ?

Answer:

ਕਾਮਰੂਪ ਦੀ ਪ੍ਰਸਿੱਧ ਜਾਦੂਗਰਨੀ ।

Exam Tips:

a) ਨੂਰਸ਼ਾਹੀ ਕਾਮਰੂਪ (ਆਸਾਮ) ਦੀ ਜਾਦੂਗਰਨੀ ਸੀ।

 

Question 31: ਉੜੀਸਾ ਦੇ ਕਿਹੜੇ ਮੰਦਰ ਵਿੱਚ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਆਰਤੀ ਦਾ ਸਹੀ ਅਰਥ ਦੱਸਿਆ ?

Answer:

ਜਗਨਨਾਥ ਪੁਰੀ ।

Exam Tips:

a) ਜਗਨਨਾਥ ਪੁਰੀ ਉੜੀਸਾ ਵਿੱਚ ਹੈ।

 

Question 32: ਗੁਰੂ ਨਾਨਕ ਦੇਵ ਜੀ ਨੇ ਕੈਲਾਸ਼ ਪਰਬਤ ਦੇ ਸਿੱਧਾਂ ਨੂੰ ਕੀ ਉਪਦੇਸ਼ ਦਿੱਤਾ ?

Answer:

ਉਹ ਮਨੁੱਖਤਾ ਦੀ ਸੇਵਾ ਕਰਨ ।

Exam Tips:

a) ਕੈਲਾਸ਼ ਪਰਬਤ ਦੂਜੀ ਉਦਾਸੀ (ਉੱਤਰ ਵੱਲ) ਦਾ ਪੜਾਅ ਸੀ।

 

Question 33: ਗੁਰੂ ਨਾਨਕ ਦੇਵ ਜੀ ਲੰਕਾ ਦੇ ਕਿਹੜੇ ਸ਼ਾਸਕ ਨੂੰ ਮਿਲੇ ਸਨ ?

Answer:

ਸ਼ਿਵਨਾਥ ।

Exam Tips:

a) ਲੰਕਾ ਦੇ ਸ਼ਾਸਕ ਦਾ ਨਾਂ ਸ਼ਿਵਨਾਥ ਲਿਖੋ।

 

Question 34: ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੇ ਦੌਰਾਨ ਕਿਸ ਸਥਾਨ ’ਤੇ ਕਾਅਬੇ ਨੂੰ ਘੁਮਾਇਆ ?

Answer:

ਮੱਕਾ ਵਿਖੇ ।

Exam Tips:

a) ਇਹ ਘਟਨਾ ਸਿੱਖ ਪਰੰਪਰਾ ਅਨੁਸਾਰ ਮੱਕਾ ਨਾਲ ਜੁੜੀ ਹੈ।

 

Question 35: ਮੱਕਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਕਿਹੜੇ ਕਾਜ਼ੀ ਨਾਲ ਵਾਦ-ਵਿਵਾਦ ਹੋਇਆ ?
ਜਾਂ
ਮੱਕਾ ਵਿਖੇ ਕਿਹੜੇ ਕਾਜ਼ੀ ਨੂੰ ਗੁਰੂ ਨਾਨਕ ਦੇਵ ਜੀ ਨੇ ਤਰਕ ਨਾਲ ਸਮਝਾਇਆ ਕਿ ਪਰਮਾਤਮਾ ਹਰ ਥਾਂ ਮੌਜੂਦ ਹੈ ?

Answer:

ਰੁਕਨੁੱਦੀਨ ।

Exam Tips:

a) ਕਾਜ਼ੀ ਦਾ ਨਾਂ ਰੁਕਨੁੱਦੀਨ ਲਿਖੋ।

 

Question 36: ਹਸਨ ਅਬਦਾਲ ਨੂੰ ਹੁਣ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ ?

Answer:

ਪੰਜਾ ਸਾਹਿਬ ।

Exam Tips:

a) ਹਸਨ ਅਬਦਾਲ ਵਿੱਚ ਵਲੀ ਕੰਧਾਰੀ ਦਾ ਪੱਥਰ ਗੁਰੂ ਜੀ ਨੇ ਪੰਜੇ ਨਾਲ ਰੋਕਿਆ ਸੀ।

 

Question 37: ਸ੍ਰੀ ਗੁਰੂ ਨਾਨਕ ਦੇਵ ਜੀ ਬਗ਼ਦਾਦ ਵਿਖੇ ਕਿਸ ਸ਼ੇਖ਼ ਨੂੰ ਮਿਲੇ ?

Answer:

ਸ਼ੇਖ਼ ਬਹਿਲੋਲ ਨੂੰ ।

Exam Tips:

a) ਬਗ਼ਦਾਦ ਵਿੱਚ ਸ਼ੇਖ਼ ਬਹਿਲੋਲ ਮਿਲੇ ਸਨ।

 

Question 38: ਗੁਰੂ ਨਾਨਕ ਦੇਵ ਜੀ ਨੂੰ ਬਾਬਰ ਨੇ ਕਦੋਂ ਗ੍ਰਿਫ਼ਤਾਰ ਕੀਤਾ ਸੀ ?

Answer:

1520 ਈ. ।

Exam Tips:

a) ਬਾਬਰ ਦੇ ਸੈਦਪੁਰ ਹਮਲੇ ਅਤੇ ਗ੍ਰਿਫ਼ਤਾਰੀ ਦਾ ਸੰਨ 1520 ਈ. ਹੈ।

 

Question 39: ਗੁਰੂ ਨਾਨਕ ਦੇਵ ਜੀ ਦਾ ਸਮਕਾਲੀਨ ਬਾਦਸ਼ਾਹ ਕੌਣ ਸੀ ?

Answer:

ਬਾਬਰ ।

Exam Tips:

a) ਗੁਰੂ ਜੀ ਦੇ ਸਮਕਾਲੀ ਬਾਦਸ਼ਾਹ ਬਾਬਰ ਸਨ।

 

Question 40: ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਸੈਦਪੁਰ ਹਮਲੇ ਦੀ ਤੁਲਨਾ ਕਿਸ ਨਾਲ ਕੀਤੀ ਹੈ ?

Answer:

ਪਾਪ ਦੀ ਜੰਞ ਨਾਲ ।

Exam Tips:

a) ਉੱਤਰ ਵਿੱਚ 'ਜੰਞ' (ਬਰਾਤ) ਸ਼ਬਦ ਜ਼ਰੂਰ ਲਿਖੋ।

 

Question 41: ਗੁਰੂ ਨਾਨਕ ਦੇਵ ਜੀ ਦੀ ਕੋਈ ਇੱਕ ਮੁੱਖ ਸਿੱਖਿਆ ਦੱਸੋ ।

Answer:

ਪਰਮਾਤਮਾ ਇੱਕ ਹੈ ।

Exam Tips:

a) ਹੋਰ ਸਿੱਖਿਆਵਾਂ ਵੀ ਯਾਦ ਰੱਖੋ: ਮਾਇਆ ਰੁਕਾਵਟ ਹੈ, ਨਾਮ ਜਪਣਾ, ਹੁਕਮ ਮੰਨਣਾ।

 

Question 42: ਗੁਰੂ ਨਾਨਕ ਦੇਵ ਜੀ ਦਾ “ਮਾਇਆ” ਦਾ ਸੰਕਲਪ ਕੀ ਸੀ ?

Answer:

ਸੰਸਾਰ ਇੱਕ ਮਾਇਆ ਹੈ ।

Exam Tips:

a) ਇਸ ਨੂੰ ਵੱਡੇ ਉੱਤਰ ਦੇ ਮਾਇਆ ਵਾਲੇ ਭਾਗ ਨਾਲ ਜੋੜ ਕੇ ਯਾਦ ਕਰੋ।

 

Question 43: ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖ ਦੇ ਪੰਜ ਵੈਰੀ ਕੌਣ ਹਨ ?

Answer:

ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ।

Exam Tips:

a) ਪੰਜ ਵੈਰੀ ਕ੍ਰਮ ਨਾਲ ਯਾਦ ਕਰੋ: ਕਾਮ, ਕ੍ਰੋਧ, ਲੋਭ, ਮੋਹ, ਹੰਕਾਰ।

 

Question 44: ਗੁਰੂ ਨਾਨਕ ਦੇਵ ਜੀ ਅਨੁਸਾਰ ਗੁਰੂ ਦਾ ਕੀ ਮਹੱਤਵ ਹੈ ?
ਜਾਂ
ਸਿੱਖ ਧਰਮ ਵਿੱਚ ਗੁਰੂ ਨੂੰ ਕੀ ਮਹੱਤਤਾ ਦਿੱਤੀ ਗਈ ਹੈ ?

Answer:

ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ ।

Exam Tips:

a) ਗੁਰੂ ਨੂੰ ਮੁਕਤੀ ਦੀ ਅਸਲੀ ਪੌੜੀ ਕਿਹਾ ਗਿਆ ਹੈ।

 

Question 45: ਗੁਰੂ ਨਾਨਕ ਦੇਵ ਜੀ ਅਨੁਸਾਰ ਨਾਮ ਜਪਣ ਦਾ ਕੀ ਮਹੱਤਵ ਹੈ ?

Answer:

ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ ।

Exam Tips:

a) ਨਾਮ ਤੋਂ ਬਿਨਾਂ ਮਨੁੱਖ ਦਾ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ।

 

Question 46: ਮਨਮੁੱਖ ਵਿਅਕਤੀ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ ।

Answer:

ਮਨਮੁੱਖ ਵਿਅਕਤੀ ਇੰਦਰਿਆਵੀ ਭੁੱਖਾਂ ਨਾਲ ਘਿਰਿਆ ਰਹਿੰਦਾ ਹੈ ।

Exam Tips:

a) ਮਨਮੁੱਖ ਮਾਇਆ ਅਤੇ ਹਉਮੈ ਵਿੱਚ ਫਸਿਆ ਰਹਿੰਦਾ ਹੈ – ਵੱਡੇ ਉੱਤਰਾਂ ਵਿੱਚ ਵੀ ਇਹੀ ਗੱਲ ਆਉਂਦੀ ਹੈ।

 

Question 47: ਆਤਮ-ਸਮਰਪਣ ਤੋਂ ਕੀ ਭਾਵ ਹੈ ?

Answer:

ਹਉਮੈ ਦਾ ਤਿਆਗ ।

Exam Tips:

a) ਆਤਮ-ਸਮਰਪਣ ਦਾ ਅਰਥ ਹਉਮੈ ਛੱਡ ਦੇਣਾ ਹੈ।

 

Question 48: ਨਦਰਿ ਤੋਂ ਕੀ ਭਾਵ ਹੈ ?

Answer:

ਪਰਮਾਤਮਾ ਦੀ ਮਿਹਰ ।

Exam Tips:

a) ਗੁਰੂ ਦੀ ਪ੍ਰਾਪਤੀ ਵੀ ਪਰਮਾਤਮਾ ਦੀ ਨਦਰਿ (ਮਿਹਰ) ਨਾਲ ਹੀ ਹੁੰਦੀ ਹੈ।

 

Question 49: ਹੁਕਮ ਸ਼ਬਦ ਤੋਂ ਕੀ ਭਾਵ ਹੈ ?

Answer:

ਪਰਮਾਤਮਾ ਦਾ ਭਾਣਾ ।

Exam Tips:

a) 'ਹੁਕਮ' ਅਤੇ 'ਭਾਣਾ' ਇੱਕੋ ਭਾਵ ਵਿੱਚ ਵਰਤੇ ਜਾਂਦੇ ਹਨ।

 

Question 50: ਕਿਰਤ ਤੋਂ ਕੀ ਭਾਵ ਹੈ ?

Answer:

ਮਿਹਨਤ ਅਤੇ ਈਮਾਨਦਾਰੀ ਦੀ ਕਮਾਈ ।

Exam Tips:

a) ਕਿਰਤ ਦਾ ਅਰਥ ਹੱਕ ਦੀ ਕਮਾਈ ਹੈ।

 

Question 51: ‘ਅੰਜਨ ਮਾਹਿ ਨਿਰੰਜਨ’ ਤੋਂ ਕੀ ਭਾਵ ਹੈ ?

Answer:

ਸੰਸਾਰ ਦੀਆਂ ਬੁਰਾਈਆਂ ਵਿੱਚ ਰਹਿੰਦੇ ਹੋਏ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਨਾ ।

Exam Tips:

a) 'ਅੰਜਨ' ਦਾ ਭਾਵ ਸੰਸਾਰ ਦੀਆਂ ਬੁਰਾਈਆਂ ਤੋਂ ਹੈ ਅਤੇ 'ਨਿਰੰਜਨ' ਦਾ ਭਾਵ ਪਵਿੱਤਰ ਰਹਿਣਾ।

 

Question 52: ਗੁਰੂ ਨਾਨਕ ਦੇਵ ਜੀ ਨੇ ਆਪਣੇ ਪੈਰੋਕਾਰਾਂ ਨੂੰ ਕਿਹੜੀਆਂ ਤਿੰਨ ਗੱਲਾਂ ’ਤੇ ਚੱਲਣ ਲਈ ਕਿਹਾ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਨਿਚੋੜ ਤਿੰਨ ਸ਼ਬਦਾਂ ਵਿੱਚ ਬਿਆਨ ਕਰੋ ।

Answer:

ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ।

Exam Tips:

a) ਤਿੰਨੇ ਸ਼ਬਦ ਲਿਖੋ: ਕਿਰਤ ਕਰੋ, ਨਾਮ ਜਪੋ, ਵੰਡ ਛਕੋ।

 

Question 53: ਕੀਰਤਨ ਦੀ ਪ੍ਰਥਾ ਕਿਸ ਗੁਰੂ ਜੀ ਨੇ ਸ਼ੁਰੂ ਕੀਤੀ ?

Answer:

ਗੁਰੂ ਨਾਨਕ ਦੇਵ ਜੀ ਨੇ ।

Exam Tips:

a) ਪਾਠ-ਪੁਸਤਕ ਅਨੁਸਾਰ ਕੀਰਤਨ ਦੀ ਪ੍ਰਥਾ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤੀ।

 

Question 54: ਗੁਰੂ ਨਾਨਕ ਦੇਵ ਜੀ ਨੇ ਰਾਵੀ ਦੇ ਕੰਢੇ ਕਿਹੜੇ ਨਗਰ ਦੀ ਸਥਾਪਨਾ ਕੀਤੀ ?

Answer:

ਕਰਤਾਰਪੁਰ ।

Exam Tips:

a) ਕਰਤਾਰਪੁਰ ਰਾਵੀ ਦਰਿਆ ਦੇ ਕੰਢੇ ਹੈ ਅਤੇ ਇਸ ਦੀ ਸਥਾਪਨਾ 1521 ਈ. ਵਿੱਚ ਹੋਈ।

 

Question 55: ਕਰਤਾਰਪੁਰ ਤੋਂ ਕੀ ਭਾਵ ਹੈ ?

Answer:

ਪਰਮਾਤਮਾ ਦਾ ਸ਼ਹਿਰ ।

Exam Tips:

a) ਕਰਤਾਰਪੁਰ = ਕਰਤਾਰ (ਪਰਮਾਤਮਾ) ਦਾ ਨਗਰ।

 

Question 56: ਕਰਤਾਰਪੁਰ ਵਿੱਚ ਗੁਰੂ ਨਾਨਕ ਦੇਵ ਜੀ ਨੇ ਕਿਹੜੀਆਂ ਦੋ ਸੰਸਥਾਵਾਂ ਕਾਇਮ ਕੀਤੀਆਂ ?

Answer:

ਸੰਗਤ ਅਤੇ ਪੰਗਤ ।

Exam Tips:

a) ਦੋਵੇਂ ਸੰਸਥਾਵਾਂ ਦੇ ਨਾਂ ਲਿਖੋ: ਸੰਗਤ ਅਤੇ ਪੰਗਤ।

 

Question 57: ਸੰਗਤ ਤੋਂ ਕੀ ਭਾਵ ਹੈ ?

Answer:

ਸੰਗਤ ਤੋਂ ਭਾਵ ਉਸ ਸਮੂਹ ਤੋਂ ਹੈ ਜੋ ਇਕੱਠੇ ਮਿਲ ਕੇ ਗੁਰੂ ਜੀ ਦੇ ਉਪਦੇਸ਼ ਸੁਣਦੇ ਹਨ ।

Exam Tips:

a) ਸੰਗਤ ਵਿੱਚ ਹਰ ਇਸਤਰੀ-ਪੁਰਸ਼ ਬਿਨਾਂ ਭੇਦ-ਭਾਵ ਸ਼ਾਮਲ ਹੋ ਸਕਦਾ ਸੀ।

 

Question 58: ਪੰਗਤ ਤੋਂ ਕੀ ਭਾਵ ਹੈ ?

Answer:

ਕਤਾਰਾਂ ਵਿੱਚ ਬੈਠ ਕੇ ਲੰਗਰ ਛਕਣਾ ।

Exam Tips:

a) ਪੰਗਤ ਵਿੱਚ ਜਾਤ-ਪਾਤ ਜਾਂ ਧਰਮ ਦਾ ਕੋਈ ਵਿਤਕਰਾ ਨਹੀਂ ਸੀ।

 

Question 59: ਲੰਗਰ ਪ੍ਰਥਾ ਦਾ ਆਰੰਭ ਕਿਸ ਗੁਰੂ ਸਾਹਿਬ ਨੇ ਕੀਤਾ ?

Answer:

ਗੁਰੂ ਨਾਨਕ ਦੇਵ ਜੀ ਨੇ ।

Exam Tips:

a) ਲੰਗਰ ਦਾ ਆਰੰਭ ਕਰਤਾਰਪੁਰ ਵਿੱਚ ਪੰਗਤ ਦੇ ਰੂਪ ਵਿੱਚ ਹੋਇਆ।

 

Question 60: ਗੁਰੂ ਨਾਨਕ ਦੇਵ ਜੀ ਅਤੇ ਭਗਤਾਂ ਦੀਆਂ ਸਿੱਖਿਆਵਾਂ ਵਿੱਚ ਕੋਈ ਇੱਕ ਅੰਤਰ ਦੱਸੋ ।

Answer:

ਗੁਰੂ ਨਾਨਕ ਦੇਵ ਜੀ ਮੂਰਤੀ ਪੂਜਾ ਦੇ ਵਿਰੁੱਧ ਸਨ ਜਦਕਿ ਭਗਤ ਨਹੀਂ ।

Exam Tips:

a) ਇੱਕ ਹੋਰ ਅੰਤਰ: ਗੁਰੂ ਜੀ ਅਵਤਾਰਵਾਦ ਨੂੰ ਨਹੀਂ ਮੰਨਦੇ ਸਨ।

 

Question 61: ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖ਼ਰੀ ਸਮਾਂ ਕਿੱਥੇ ਬਤੀਤ ਕੀਤਾ ?
ਜਾਂ
ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਕਿੱਥੇ ਬਤੀਤ ਕੀਤੇ ?

Answer:

ਕਰਤਾਰਪੁਰ (ਪਾਕਿਸਤਾਨ) ।

Exam Tips:

a) ਆਖ਼ਰੀ 18 ਸਾਲ ਕਰਤਾਰਪੁਰ ਵਿੱਚ ਪਰਿਵਾਰ ਸਮੇਤ ਬਤੀਤ ਕੀਤੇ।

 

Question 62: ਗੁਰੂ ਨਾਨਕ ਦੇਵ ਜੀ ਕਦੋਂ ਜੋਤੀ-ਜੋਤ ਸਮਾਏ ਸਨ ?

Answer:

1539 ਈ. ਵਿੱਚ ।

Exam Tips:

a) ਜੋਤੀ-ਜੋਤ ਸਮਾਉਣ ਦਾ ਸਾਲ 1539 ਈ. ਹੈ।

 

Question 63: ਗੁਰੂ ਨਾਨਕ ਦੇਵ ਜੀ ਕਿੱਥੇ ਜੋਤੀ-ਜੋਤ ਸਮਾਏ ਸਨ ?

Answer:

ਕਰਤਾਰਪੁਰ (ਪਾਕਿਸਤਾਨ) ।

Exam Tips:

a) ਜੋਤੀ-ਜੋਤ ਦਾ ਸਥਾਨ ਕਰਤਾਰਪੁਰ ਲਿਖੋ।

 

Question 64: ਗੁਰੂ ਨਾਨਕ ਦੇਵ ਜੀ ਨੇ ਕਿਸ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ?

Answer:

ਗੁਰੂ ਅੰਗਦ ਦੇਵ ਜੀ ਨੂੰ ।

Exam Tips:

a) ਉੱਤਰਾਧਿਕਾਰੀ ਭਾਈ ਲਹਿਣਾ ਜੀ ਸਨ, ਜੋ ਗੁਰੂ ਅੰਗਦ ਦੇਵ ਜੀ ਬਣੇ।

 

Question 65: ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਅੰਗਦ ਦੇਵ ਦਾ ਨਾਂ ਕਿਉਂ ਦਿੱਤਾ ?

Answer:

ਕਿਉਂਕਿ ਉਹ ਭਾਈ ਲਹਿਣਾ ਜੀ ਨੂੰ ਆਪਣੇ ਸਰੀਰ ਦਾ ਅੰਗ ਸਮਝਦੇ ਸਨ ।

Exam Tips:

a) 'ਅੰਗਦ' ਵਿੱਚ 'ਅੰਗ' (ਸਰੀਰ ਦਾ ਹਿੱਸਾ) ਸ਼ਬਦ ਛੁਪਿਆ ਹੈ।

 

(ii) ਖ਼ਾਲੀ ਥਾਂਵਾਂ ਭਰੋ

Question 1: ……… ਵਿੱਚ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ।

Answer:

1469 ਈ. ।

Exam Tips:

a) ਸੰਨ ਦੇ ਨਾਲ 'ਈ.' ਲਿਖੋ: 1469 ਈ.।

 

Question 2: ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ……… ਜੀ ਸੀ ।

Answer:

ਮਹਿਤਾ ਕਾਲੂ ।

Exam Tips:

a) ਪਿਤਾ ਜੀ ਦਾ ਨਾਂ ਮਹਿਤਾ ਕਾਲੂ (ਕਲਿਆਣ ਦਾਸ) ਹੈ।

 

Question 3: ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਂ ……… ਜੀ ਸੀ ।

Answer:

ਬੇਬੇ ਨਾਨਕੀ ।

Exam Tips:

a) ਭੈਣ ਦਾ ਨਾਂ ਬੇਬੇ ਨਾਨਕੀ ਜੀ ਹੈ; ਉਨ੍ਹਾਂ ਦੇ ਪਤੀ ਜੈ ਰਾਮ ਜੀ ਸਨ।

 

Question 4: ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ……… ਜੀ ਸੀ ।

Answer:

ਤ੍ਰਿਪਤਾ ਜੀ ।

Exam Tips:

a) ਮਾਤਾ ਜੀ ਦਾ ਨਾਂ ਤ੍ਰਿਪਤਾ ਜੀ ਹੈ।

 

Question 5: ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ……… ਰੁਪਇਆਂ ਨਾਲ ਕੀਤਾ ।

Answer:

20 ।

Exam Tips:

a) ਸੱਚਾ ਸੌਦਾ 20 ਰੁਪਇਆਂ ਨਾਲ ਹੋਇਆ।

 

Question 6: ਗੁਰੂ ਨਾਨਕ ਦੇਵ ਜੀ ਨੇ ……… ਦੇ ਮੋਦੀਖ਼ਾਨੇ ਵਿੱਚ ਨੌਕਰੀ ਕੀਤੀ ।

Answer:

ਸੁਲਤਾਨਪੁਰ ਲੋਧੀ ।

Exam Tips:

a) ਮੋਦੀਖ਼ਾਨਾ ਸੁਲਤਾਨਪੁਰ ਲੋਧੀ ਵਿੱਚ ਸੀ, ਜਿੱਥੇ ਭਣੋਈਏ ਜੈ ਰਾਮ ਜੀ ਨੇ ਨੌਕਰੀ ਦਿਵਾਈ।

 

Question 7: ਗੁਰੂ ਨਾਨਕ ਦੇਵ ਜੀ ਦੇ ਗਿਆਨ ਪ੍ਰਾਪਤੀ ਸਮੇਂ ਉਨ੍ਹਾਂ ਦੀ ਉਮਰ ……… ਸੀ ।

Answer:

30 ਵਰ੍ਹੇ ।

Exam Tips:

a) ਪਾਠ-ਪੁਸਤਕ ਅਨੁਸਾਰ ਗਿਆਨ ਪ੍ਰਾਪਤੀ ਸਮੇਂ ਉਮਰ 30 ਵਰ੍ਹੇ ਲਿਖੋ (ਸੰਨ 1499 ਈ.)।

 

Question 8: ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ਸਭ ਤੋਂ ਪਹਿਲਾਂ ਸ਼ਬਦ ਕਹੇ ……… ।

Answer:

ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ ।

Exam Tips:

a) ਇਹ ਗਿਆਨ ਪ੍ਰਾਪਤੀ ਤੋਂ ਬਾਅਦ ਕਹੇ ਪਹਿਲੇ ਬੋਲ ਹਨ; ਪੂਰੀ ਪੰਕਤੀ ਲਿਖੋ।

 

Question 9: ਗੁਰੂ ਨਾਨਕ ਦੇਵ ਜੀ ਦੀ ਉਦਾਸੀਆਂ ਤੋਂ ਭਾਵ ਹੈ ………

Answer:

ਯਾਤਰਾਵਾਂ ।

Exam Tips:

a) 'ਉਦਾਸੀ' ਦਾ ਅਰਥ ਯਾਤਰਾ ਹੈ।

 

Question 10: ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ……… ਈ. ਵਿੱਚ ਸ਼ੁਰੂ ਕੀਤੀ ਸੀ ।

Answer:

1499 ।

Exam Tips:

a) ਪਹਿਲੀ ਉਦਾਸੀ ਦਾ ਆਰੰਭ 1499 ਈ. ਵਿੱਚ ਮੰਨਿਆ ਜਾਂਦਾ ਹੈ।

 

Question 11: ਗੁਰੂ ਨਾਨਕ ਦੇਵ ਜੀ ਦੇ ਯਾਤਰਾਵਾਂ ਸਮੇਂ ……… ਹਮੇਸ਼ਾ ਉਨ੍ਹਾਂ ਨਾਲ ਰਹਿੰਦਾ ਸੀ ।

Answer:

ਭਾਈ ਮਰਦਾਨਾ ।

Exam Tips:

a) ਭਾਈ ਮਰਦਾਨਾ ਰਬਾਬੀ ਸਨ ਜੋ ਯਾਤਰਾਵਾਂ ਵਿੱਚ ਸਦਾ ਨਾਲ ਰਹੇ।

 

Question 12: ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਯਾਤਰਾ ਦੌਰਾਨ ਸਭ ਤੋਂ ਪਹਿਲਾਂ ……… ਵਿਖੇ ਗਏ ।

Answer:

ਸੈਦਪੁਰ ।

Exam Tips:

a) ਪਹਿਲੀ ਉਦਾਸੀ ਦਾ ਪਹਿਲਾ ਪੜਾਅ ਸੈਦਪੁਰ (ਐਮਨਾਬਾਦ) ਸੀ।

 

Question 13: ਗੁਰੂ ਨਾਨਕ ਦੇਵ ਜੀ ਦੀ ਸੱਜਣ ਠੱਗ ਦੀ ਮੁਲਾਕਾਤ ……… ਵਿਖੇ ਹੋਈ ।

Answer:

ਤਾਲੰਬਾ ।

Exam Tips:

a) ਸੱਜਣ ਠੱਗ ਤਾਲੰਬਾ ਵਿੱਚ ਮਿਲਿਆ ਸੀ।

 

Question 14: ਗੁਰੂ ਨਾਨਕ ਦੇਵ ਜੀ ਨੇ ……… ਵਿਖੇ ਆਪਣੇ ਖੇਤਾਂ ਨੂੰ ਪਾਣੀ ਦਿੱਤਾ ।

Answer:

ਹਰਿਦੁਆਰ ।

Exam Tips:

a) ਹਰਿਦੁਆਰ ਵਿੱਚ ਪੱਛਮ ਵੱਲ ਪਾਣੀ ਦੇਣ ਦੀ ਘਟਨਾ ਯਾਦ ਰੱਖੋ।

 

Question 15: ਗੁਰੂ ਨਾਨਕ ਦੇਵ ਜੀ ਨੇ ……… ਵਿਖੇ ਅਕਾਲ ਪੁਰਖ ਦੀ ਅਸਲ ਆਰਤੀ ਦੇ ਮਹੱਤਵ ਬਾਰੇ ਦੱਸਿਆ ।

Answer:

ਜਗਨਨਾਥ ਪੁਰੀ ।

Exam Tips:

a) ਜਗਨਨਾਥ ਪੁਰੀ ਵਿੱਚ ਕੁਦਰਤ ਦੀ ਆਰਤੀ ਵਾਲਾ ਸ਼ਬਦ ਉਚਾਰਿਆ।

 

Question 16: ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਮੁਲਾਕਾਤ ……… ਵਿਖੇ ਹੋਈ ਸੀ ।

Answer:

ਕੈਲਾਸ਼ ਪਰਬਤ ।

Exam Tips:

a) ਸਿੱਧਾਂ ਨਾਲ ਚਰਚਾ (ਸਿੱਧ ਗੋਸਟਿ) ਦਾ ਸਥਾਨ ਕੈਲਾਸ਼ ਪਰਬਤ ਲਿਖੋ।

 

Question 17: ਗੁਰੂ ਨਾਨਕ ਦੇਵ ਜੀ ਦੇ ਮੱਕਾ ਯਾਤਰਾ ਸਮੇਂ ਉੱਥੋਂ ਦੇ ਕਾਜ਼ੀ ਦਾ ਨਾਂ ……… ਸੀ ।

Answer:

ਰੁਕਨੁੱਦੀਨ ।

Exam Tips:

a) ਕਾਜ਼ੀ ਦਾ ਨਾਂ ਰੁਕਨੁੱਦੀਨ ਹੈ।

 

Question 18: ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਵਰ੍ਹੇ ……… ਵਿਖੇ ਬਤੀਤ ਕੀਤੇ ।

Answer:

ਕਰਤਾਰਪੁਰ ।

Exam Tips:

a) ਕਰਤਾਰਪੁਰ ਵਿੱਚ ਗੁਰੂ ਜੀ ਨੇ ਆਖ਼ਰੀ 18 ਸਾਲ ਬਿਤਾਏ।

 

Question 19: ਗੁਰੂ ਨਾਨਕ ਦੇਵ ਜੀ ਨੇ ……… ਅਤੇ ………ਨਾਂ ਦੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ।

Answer:

ਸੰਗਤ, ਪੰਗਤ ।

Exam Tips:

a) ਦੋਵੇਂ ਖਾਲੀ ਥਾਂਵਾਂ ਭਰੋ: ਸੰਗਤ ਅਤੇ ਪੰਗਤ।

 

Question 20: ਗੁਰੂ ਨਾਨਕ ਦੇਵ ਜੀ ……… ਪਰਮਾਤਮਾ ਵਿੱਚ ਵਿਸ਼ਵਾਸ ਕਰਦੇ ਸਨ ।

Answer:

ਇਕ ।

Exam Tips:

a) ਗੁਰੂ ਜੀ ਇੱਕ ਪਰਮਾਤਮਾ (ਇੱਕ ਓਅੰਕਾਰ) ਵਿੱਚ ਵਿਸ਼ਵਾਸ ਰੱਖਦੇ ਸਨ।

 

Question 21: ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਅਤੇ ਮੂਰਤੀ ਪੂਜਾ ਦਾ ……… ਕੀਤਾ ।

Answer:

ਖੰਡਨ ।

Exam Tips:

a) ਖੰਡਨ ਦਾ ਅਰਥ ਵਿਰੋਧ ਕਰਨਾ ਹੈ।

 

Question 22: ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਨੁੱਖ ਦੇ ……… ਵੈਰੀ ਹਨ ।

Answer:

ਪੰਜ ।

Exam Tips:

a) ਪੰਜ ਵੈਰੀ: ਕਾਮ, ਕ੍ਰੋਧ, ਲੋਭ, ਮੋਹ, ਹੰਕਾਰ।

 

Question 23: ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖੀ ਜੀਵਨ ਦਾ ਉੱਚਤਮ ਉਦੇਸ਼ ……… ਨੂੰ ਪ੍ਰਾਪਤ ਕਰਨਾ ਹੈ ।

Answer:

ਸੱਚ ਖੰਡ ।

Exam Tips:

a) ਸਚਖੰਡ ਦੀ ਪ੍ਰਾਪਤੀ ਮਨੁੱਖੀ ਜੀਵਨ ਦਾ ਉਦੇਸ਼ ਹੈ।

 

Question 24: ਗੁਰੂ ਨਾਨਕ ਦੇਵ ਜੀ……… ਵਿੱਚ ਜੋਤੀ ਜੋਤ ਸਮਾਏ ।

Answer:

1539 ਈ. ।

Exam Tips:

a) ਜੋਤੀ-ਜੋਤ ਸਮਾਉਣ ਦਾ ਸੰਨ 1539 ਈ. ਹੈ (ਤਾਰੀਖ਼ 22 ਸਤੰਬਰ)।

 

Question 25: ਗੁਰੂ ਨਾਨਕ ਦੇਵ ਜੀ ਨੇ ……… ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।

Answer:

ਭਾਈ ਲਹਿਣਾ ਜੀ ।

Exam Tips:

a) ਭਾਈ ਲਹਿਣਾ ਜੀ ਹੀ ਅੱਗੇ ਗੁਰੂ ਅੰਗਦ ਦੇਵ ਜੀ ਬਣੇ।

 

(iii) ਠੀਕ ਜਾਂ ਗ਼ਲਤ ਲਿਖੋ

Question 1: ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. ਵਿੱਚ ਹੋਇਆ ।

Answer:

ਠੀਕ ।

Exam Tips:

a) ਇਹ ਕਥਨ ਠੀਕ ਹੈ; ਜਨਮ 1469 ਈ. ਹੈ।

 

Question 2: ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।

Answer:

ਗ਼ਲਤ ।

Exam Tips:

a) ਗ਼ਲਤ ਕਥਨ ਦਾ ਕਾਰਨ ਲਿਖੋ: ਜਨਮ ਸਥਾਨ ਨੂੰ ਹੁਣ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ, ਪੰਜਾ ਸਾਹਿਬ ਹਸਨ ਅਬਦਾਲ ਹੈ।

 

Question 3: ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਜੀ ਸੀ ।

Answer:

ਠੀਕ ।

Exam Tips:

a) ਠੀਕ।

 

Question 4: ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ਸਭਰਾਈ ਦੇਵੀ ਜੀ ਸੀ ।

Answer:

ਗ਼ਲਤ ।

Exam Tips:

a) ਗ਼ਲਤ: ਮਾਤਾ ਜੀ ਦਾ ਨਾਂ ਤ੍ਰਿਪਤਾ ਜੀ ਸੀ।

 

Question 5: ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਂ ਬੇਬੇ ਨਾਨਕੀ ਜੀ ਸੀ ।

Answer:

ਠੀਕ ।

Exam Tips:

a) ਠੀਕ: ਬੇਬੇ ਨਾਨਕੀ ਜੀ ਵੱਡੀ ਭੈਣ ਸਨ।

 

Question 6: ਗੁਰੂ ਨਾਨਕ ਦੇਵ ਜੀ ਬੇਦੀ ਜਾਤ ਨਾਲ ਸੰਬੰਧਿਤ ਸਨ ।

Answer:

ਠੀਕ ।

Exam Tips:

a) ਠੀਕ: ਪਾਠ-ਪੁਸਤਕ ਅਨੁਸਾਰ ਬੇਦੀ ਗੋਤ ਹੈ।

 

Question 7: ਗੁਰੂ ਨਾਨਕ ਦੇਵ ਜੀ ਨੇ 40 ਰੁਪਇਆਂ ਨਾਲ ਸੱਚਾ ਸੌਦਾ ਕੀਤਾ ।

Answer:

ਗ਼ਲਤ ।

Exam Tips:

a) ਗ਼ਲਤ: ਸੱਚਾ ਸੌਦਾ 20 ਰੁਪਇਆਂ ਨਾਲ ਹੋਇਆ।

 

Question 8: ਗੁਰੂ ਨਾਨਕ ਦੇਵ ਜੀ ਦਾ ਵਿਆਹ ਅੰਮ੍ਰਿਤਸਰ ਨਿਵਾਸੀ ਬੀਬੀ ਸੁਲੱਖਣੀ ਨਾਲ ਕੀਤਾ ਗਿਆ ਸੀ ।

Answer:

ਗ਼ਲਤ ।

Exam Tips:

a) ਗ਼ਲਤ: ਸੁਲੱਖਣੀ ਜੀ ਬਟਾਲਾ ਦੇ ਵਾਸੀ ਸਨ।

 

Question 9: ਗੁਰੂ ਨਾਨਕ ਦੇਵ ਜੀ ਦੇ ਦੋ ਪੁੱਤਰਾਂ ਦੇ ਨਾਂ ਸ੍ਰੀ ਚੰਦ ਅਤੇ ਲਖਮੀ ਦਾਸ ਸਨ ।

Answer:

ਠੀਕ ।

Exam Tips:

a) ਠੀਕ: ਸ੍ਰੀ ਚੰਦ ਅਤੇ ਲਖਮੀ ਦਾਸ।

 

Question 10: ਗੁਰੂ ਨਾਨਕ ਦੇਵ ਜੀ ਨੇ ਗੋਇੰਦਵਾਲ ਸਾਹਿਬ ਦੇ ਮੋਦੀਖ਼ਾਨੇ ਵਿੱਚ ਨੌਕਰੀ ਕੀਤੀ ਸੀ ।

Answer:

ਗ਼ਲਤ ।

Exam Tips:

a) ਗ਼ਲਤ: ਨੌਕਰੀ ਸੁਲਤਾਨਪੁਰ ਲੋਧੀ ਵਿੱਚ ਕੀਤੀ।

 

Question 11: ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ‘ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ’ ਨਾਂ ਦੇ ਸ਼ਬਦ ਕਹੇ ਸਨ ।

Answer:

ਠੀਕ ।

Exam Tips:

a) ਠੀਕ: ਇਹ ਗਿਆਨ ਪ੍ਰਾਪਤੀ ਤੋਂ ਬਾਅਦ ਦੇ ਪਹਿਲੇ ਬੋਲ ਹਨ।

 

Question 12: ਗਿਆਨ ਪ੍ਰਾਪਤੀ ਦੇ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ 35 ਵਰ੍ਹਿਆਂ ਦੀ ਸੀ ।

Answer:

ਗ਼ਲਤ ।

Exam Tips:

a) ਗ਼ਲਤ: ਪਾਠ-ਪੁਸਤਕ ਅਨੁਸਾਰ ਉਮਰ 30 ਵਰ੍ਹੇ ਸੀ।

 

Question 13: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਹੈ ।

Answer:

ਠੀਕ ।

Exam Tips:

a) ਠੀਕ: ਉਦਾਸੀਆਂ ਦਾ ਅਰਥ ਯਾਤਰਾਵਾਂ ਹੈ।

 

Question 14: ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਸੈਦਪੁਰ ਤੋਂ ਸ਼ੁਰੂ ਕੀਤੀ ।

Answer:

ਠੀਕ ।

Exam Tips:

a) ਠੀਕ: ਪਹਿਲੀ ਉਦਾਸੀ ਸੈਦਪੁਰ ਤੋਂ ਸ਼ੁਰੂ ਹੋਈ।

 

Question 15: ਗੁਰੂ ਨਾਨਕ ਦੇਵ ਜੀ ਸੈਦਪੁਰ ਵਿਖੇ ਮਲਿਕ ਭਾਗੋ ਦੇ ਘਰ ਠਹਿਰੇ ਸਨ ।

Answer:

ਗ਼ਲਤ ।

Exam Tips:

a) ਗ਼ਲਤ: ਸੈਦਪੁਰ ਵਿੱਚ ਗੁਰੂ ਜੀ ਭਾਈ ਲਾਲੋ ਕੋਲ ਠਹਿਰੇ ਸਨ।

 

Question 16: ਗੁਰੂ ਨਾਨਕ ਦੇਵ ਜੀ ਦੀ ਕੁਰੂਕਸ਼ੇਤਰ ਵਿਖੇ ਸੱਜਣ ਠੱਗ ਨਾਲ ਮੁਲਾਕਾਤ ਹੋਈ ਸੀ ।

Answer:

ਗ਼ਲਤ ।

Exam Tips:

a) ਗ਼ਲਤ: ਸੱਜਣ ਠੱਗ ਤਾਲੰਬਾ ਵਿੱਚ ਮਿਲਿਆ ਸੀ।

 

Question 17: ਗੁਰੂ ਨਾਨਕ ਦੇਵ ਜੀ ਨੇ ਹਰਿਦੁਆਰ ਵਿਖੇ ਆਪਣੇ ਖੇਤਾਂ ਨੂੰ ਪਾਣੀ ਦਿੱਤਾ ਸੀ ।

Answer:

ਠੀਕ ।

Exam Tips:

a) ਠੀਕ: ਹਰਿਦੁਆਰ ਦੀ ਘਟਨਾ ਪ੍ਰਸਿੱਧ ਹੈ।

 

Question 18: ਗੁਰੂ ਨਾਨਕ ਦੇਵ ਜੀ ਨੇ ਜਗਨਨਾਥ ਪੁਰੀ ਵਿਖੇ ਪੰਡਤਾਂ ਨੂੰ ਅਸਲ ਆਰਤੀ ਬਾਰੇ ਜਾਣਕਾਰੀ ਦਿੱਤੀ ।

Answer:

ਠੀਕ ।

Exam Tips:

a) ਠੀਕ: ਜਗਨਨਾਥ ਪੁਰੀ ਵਿੱਚ ਅਸਲ ਆਰਤੀ ਦੱਸੀ।

 

Question 19: ਮੱਕਾ ਵਿਖੇ ਗੁਰੂ ਨਾਨਕ ਦੇਵ ਜੀ ਕਾਅਬੇ ਵੱਲ ਪੈਰ ਕਰ ਕੇ ਸੌਂ ਗਏ ਸਨ ।

Answer:

ਠੀਕ ।

Exam Tips:

a) ਠੀਕ: ਇਹ ਘਟਨਾ ਮੱਕਾ ਨਾਲ ਜੋੜੀ ਜਾਂਦੀ ਹੈ।

 

Question 20: ਗੁਰੂ ਨਾਨਕ ਦੇਵ ਜੀ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ਸੀ ।

Answer:

ਠੀਕ ।

Exam Tips:

a) ਠੀਕ: ਇਹ ਕਰਤਾਰਪੁਰ ਵਿੱਚ ਸਥਾਪਿਤ ਹੋਈਆਂ।

 

Question 21: ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।

Answer:

ਠੀਕ ।

Exam Tips:

a) ਠੀਕ: ਗੁਰੂ ਜੀ ਇੱਕ ਪਰਮਾਤਮਾ ਨੂੰ ਮੰਨਦੇ ਸਨ।

 

Question 22: ਗੁਰੂ ਨਾਨਕ ਦੇਵ ਜੀ ਜਾਤੀ ਪ੍ਰਥਾ ਅਤੇ ਮੂਰਤੀ ਪੂਜਾ ਵਿੱਚ ਵਿਸ਼ਵਾਸ ਰੱਖਦੇ ਸਨ ।

Answer:

ਗ਼ਲਤ ।

Exam Tips:

a) ਗ਼ਲਤ: ਗੁਰੂ ਜੀ ਨੇ ਇਨ੍ਹਾਂ ਦਾ ਖੰਡਨ ਕੀਤਾ।

 

Question 23: ਗੁਰੂ ਨਾਨਕ ਦੇਵ ਜੀ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਦੇ ਪੱਖ ਵਿੱਚ ਸਨ ।

Answer:

ਠੀਕ ।

Exam Tips:

a) ਠੀਕ: ਇਸਤਰੀ-ਪੁਰਸ਼ ਬਰਾਬਰੀ ਦੀ ਸਿੱਖਿਆ ਦਿੱਤੀ।

 

Question 24: ਗੁਰੂ ਨਾਨਕ ਦੇਵ ਜੀ 1539 ਈ. ਵਿੱਚ ਜੋਤੀ-ਜੋਤ ਸਮਾਏ ।

Answer:

ਠੀਕ ।

Exam Tips:

a) ਠੀਕ: 1539 ਈ. ਵਿੱਚ ਜੋਤੀ-ਜੋਤ ਸਮਾਏ।

 

Question 25: ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।

Answer:

ਠੀਕ ।

Exam Tips:

a) ਠੀਕ: ਭਾਈ ਲਹਿਣਾ ਜੀ ਉੱਤਰਾਧਿਕਾਰੀ ਬਣੇ।

 

(iv) ਬਹੁ-ਵਿਕਲਪੀ ਪ੍ਰਸ਼ਨ

Question 1: ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?
(i) ਗੁਰੂ ਨਾਨਕ ਦੇਵ ਜੀ
(ii) ਗੁਰੂ ਅੰਗਦ ਦੇਵ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਗੋਬਿੰਦ ਸਿੰਘ ਜੀ ।

Answer:

(i) ਗੁਰੂ ਨਾਨਕ ਦੇਵ ਜੀ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 2: ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ ?
(i) 1459 ਈ. ਵਿੱਚ
(ii) 1469 ਈ. ਵਿੱਚ
(iii) 1479 ਈ. ਵਿੱਚ
(iv) 1489 ਈ. ਵਿੱਚ

Answer:

(ii) 1469 ਈ. ਵਿੱਚ

Exam Tips:

a) ਗੁਰੂ ਜੀ ਦਾ ਜਨਮ 1469 ਈ. ਵਿੱਚ ਹੋਇਆ।

 

Question 3: ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਕਿਹੜਾ ਸੀ ?
(i) ਕੀਰਤਪੁਰ ਸਾਹਿਬ
(ii) ਕਰਤਾਰਪੁਰ
(iii) ਤਲਵੰਡੀ
(iv) ਲਾਹੌਰ ਤੋਂ ।

Answer:

(iii) ਤਲਵੰਡੀ

Exam Tips:

a) ਤਲਵੰਡੀ (ਹੁਣ ਨਨਕਾਣਾ ਸਾਹਿਬ) ਜਨਮ ਸਥਾਨ ਹੈ।

 

Question 4: ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਕੀ ਸੀ ?
(i) ਮਹਿਤਾ ਕਾਲੂ ਜੀ
(ii) ਜੈ ਰਾਮ ਜੀ
(iii) ਸ੍ਰੀ ਚੰਦ ਜੀ
(iv) ਫੇਰੂਮਲ ਜੀ ।

Answer:

(i) ਮਹਿਤਾ ਕਾਲੂ ਜੀ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 5: ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ਕੀ ਸੀ ?
(i) ਖੀਵੀ ਜੀ
(ii) ਤ੍ਰਿਪਤਾ ਜੀ
(iii) ਨਾਨਕੀ ਜੀ
(iv) ਗੁਜਰੀ ਜੀ ।

Answer:

(ii) ਤ੍ਰਿਪਤਾ ਜੀ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 6: ਹੇਠ ਲਿਖਿਆਂ ਵਿਚੋਂ ਕੌਣ ਗੁਰੂ ਨਾਨਕ ਦੇਵ ਜੀ ਦੀ ਭੈਣ ਸੀ ?
(i) ਬੇਬੇ ਨਾਨਕੀ ਜੀ
(ii) ਭਾਨੀ ਜੀ
(iii) ਦਾਨੀ ਜੀ
(iv) ਖੀਵੀ ਜੀ ।

Answer:

(i) ਬੇਬੇ ਨਾਨਕੀ ਜੀ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 7: ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ਕਿੰਨੇ ਰੁਪਇਆਂ ਨਾਲ ਕੀਤਾ ਸੀ ?
(i) 10
(ii) 20
(iii) 30
(iv) 50.

Answer:

(ii) 20

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 8: ਗੁਰੂ ਨਾਨਕ ਦੇਵ ਜੀ ਦੀ ਪਤਨੀ ਦਾ ਕੀ ਨਾਂ ਸੀ ?
(i) ਗੰਗਾ ਦੇਵੀ ਜੀ
(ii) ਸੁਲੱਖਣੀ ਜੀ
(iii) ਬੀਬੀ ਵੀਰੋ ਜੀ
(iv) ਬੀਬੀ ਭਾਨੀ ਜੀ ।

Answer:

(ii) ਸੁਲੱਖਣੀ ਜੀ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 9: ਮਹਿਤਾ ਕਾਲੂ ਨੇ ਗੁਰੂ ਨਾਨਕ ਦੇਵ ਜੀ ਨੂੰ ਕਿੱਥੇ ਨੌਕਰੀ ਕਰਨ ਲਈ ਭੇਜਿਆ ਸੀ ?
(i) ਮੁਲਤਾਨ
(ii) ਸੀਤਾਪੁਰ
(iii) ਸੁਲਤਾਨਪੁਰ ਲੋਧੀ
(iv) ਕੀਰਤਪੁਰ ਸਾਹਿਬ ।

Answer:

(iii) ਸੁਲਤਾਨਪੁਰ ਲੋਧੀ

Exam Tips:

a) ਮੋਦੀਖ਼ਾਨਾ ਸੁਲਤਾਨਪੁਰ ਲੋਧੀ ਵਿੱਚ ਸੀ।

 

Question 10: ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਮੋਦੀਖਾਨੇ ਵਿੱਚ ਨੌਕਰੀ ਕੀਤੀ ?
(i) ਲਾਹੌਰ
(ii) ਦਿੱਲੀ
(iii) ਤਲਵੰਡੀ
(iv) ਸੁਲਤਾਨਪੁਰ ਲੋਧੀ ।

Answer:

(iv) ਸੁਲਤਾਨਪੁਰ ਲੋਧੀ ।

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 11: ਗਿਆਨ ਪ੍ਰਾਪਤੀ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ ਕਿੰਨੀ ਸੀ ?
(i) 20 ਸਾਲ
(ii) 22 ਸਾਲ
(iii) 26 ਸਾਲ
(iv) 30 ਸਾਲ ।

Answer:

(iv) 30 ਸਾਲ ।

Exam Tips:

a) ਪਾਠ-ਪੁਸਤਕ ਦਾ ਉੱਤਰ: 30 ਸਾਲ।

 

Question 12: ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਉਦੇਸ਼ ਕੀ ਸੀ ?
(i) ਲੋਕਾਂ ਵਿੱਚ ਫੈਲੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ
(ii) ਨਾਮ ਦਾ ਪ੍ਰਚਾਰ ਕਰਨਾ
(iii) ਆਪਸੀ ਭਾਈਚਾਰੇ ਦਾ ਪ੍ਰਚਾਰ ਕਰਨਾ
(iv) ਉੱਪਰ ਲਿਖੇ ਸਾਰੇ ।

Answer:

(iv) ਉੱਪਰ ਲਿਖੇ ਸਾਰੇ ।

Exam Tips:

a) 'ਉੱਪਰ ਲਿਖੇ ਸਾਰੇ' ਵਾਲੇ ਵਿਕਲਪ ਵਿੱਚ ਹਰ ਵਿਕਲਪ ਨੂੰ ਪਰਖ ਕੇ ਉੱਤਰ ਚੁਣੋ।

 

Question 13: ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਿੱਥੋਂ ਸ਼ੁਰੂ ਕੀਤੀ ?
(i) ਗੋਰਖਮਤਾ
(ii) ਹਰਿਦੁਆਰ
(iii) ਸੈਦਪੁਰ
(iv) ਕੁਰੂਕਸ਼ੇਤਰ ।

Answer:

(iii) ਸੈਦਪੁਰ

Exam Tips:

a) ਪਹਿਲੀ ਉਦਾਸੀ ਸੈਦਪੁਰ ਤੋਂ ਸ਼ੁਰੂ ਹੋਈ।

 

Question 14: ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸੱਜਣ ਠੱਗ ਨਾਲ ਕਿੱਥੇ ਹੋਈ ਸੀ ?
(i) ਤਾਲੰਬਾ ਵਿਖੇ
(ii) ਸੈਦਪੁਰ ਵਿਖੇ
(iii) ਦਿੱਲੀ ਵਿਖੇ
(iv) ਧੂਰੀ ਵਿਖੇ ।

Answer:

(i) ਤਾਲੰਬਾ ਵਿਖੇ

Exam Tips:

a) ਸੱਜਣ ਠੱਗ ਤਾਲੰਬਾ ਵਿੱਚ ਮਿਲਿਆ।

 

Question 15: ਗੁਰੂ ਨਾਨਕ ਦੇਵ ਜੀ ਜਾਦੂਗਰਨੀ ਨੂਰਸ਼ਾਹੀ ਨੂੰ ਕਿੱਥੇ ਮਿਲੇ ਸਨ ?
(i) ਗਯਾ
(ii) ਕਾਮਰੂਪ
(iii) ਧੁਬਰੀ
(iv) ਬਨਾਰਸ ।

Answer:

(ii) ਕਾਮਰੂਪ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 16: ਕਿਸ ਸਥਾਨ ‘ਤੇ ਗੁਰੂ ਨਾਨਕ ਦੇਵ ਜੀ ਨੇ ਦੱਸਿਆ ਕਿ ਪਰਮਾਤਮਾ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ?
(i) ਹਰਿਦੁਆਰ
(ii) ਕੁਰੂਕਸ਼ੇਤਰ
(iii) ਬਨਾਰਸ
(iv) ਜਗਨਨਾਥ ਪੁਰੀ ।

Answer:

(iv) ਜਗਨਨਾਥ ਪੁਰੀ ।

Exam Tips:

a) ਆਰਤੀ ਵਾਲਾ ਸ਼ਬਦ ਜਗਨਨਾਥ ਪੁਰੀ ਵਿੱਚ ਉਚਾਰਿਆ।

 

Question 17: ਗੁਰੂ ਨਾਨਕ ਦੇਵ ਜੀ ਸ੍ਰੀਲੰਕਾ ਵਿੱਚ ਕਿਸ ਰਾਜੇ ਨੂੰ ਮਿਲੇ ਸਨ ?
(i) ਕ੍ਰਿਸ਼ਨਦੇਵ ਰਾਏ
(ii) ਭੋਲੇ ਨਾਥ
(iii) ਸ਼ਿਵਨਾਥ
(iv) ਸ਼ੰਕਰਦੇਵ ।

Answer:

(iii) ਸ਼ਿਵਨਾਥ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 18: ਹੇਠ ਲਿਖੇ ਕਿਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ?
(i) ਪਾਕਪਟਨ
(ii) ਸਿਆਲਕੋਟ
(iii) ਹਸਨ ਅਬਦਾਲ
(iv) ਗੋਰਖਮਤਾ ।

Answer:

(iii) ਹਸਨ ਅਬਦਾਲ

Exam Tips:

a) ਪੰਜਾ ਸਾਹਿਬ ਹਸਨ ਅਬਦਾਲ ਵਿੱਚ ਹੈ।

 

Question 19: ਮੱਕਾ ਵਿਖੇ ਕਿਹੜੇ ਕਾਜ਼ੀ ਨੇ ਗੁਰੂ ਨਾਨਕ ਦੇਵ ਜੀ ਨੂੰ ਕਾਅਬੇ ਵੱਲ ਪੈਰ ਕਰਕੇ ਸੌਣ ਤੋਂ ਮਨ੍ਹਾਂ ਕੀਤਾ ਸੀ ?
(i) ਬਹਾਉੱਦੀਨ
(ii) ਕੁਤਬਉੱਦੀਨ
(iii) ਰੁਕਨੁੱਦੀਨ
(iv) ਬਹਿਲੋਲ ।

Answer:

(iii) ਰੁਕਨੁੱਦੀਨ

Exam Tips:

a) ਕਾਜ਼ੀ ਦਾ ਨਾਂ ਰੁਕਨੁੱਦੀਨ ਸੀ।

 

Question 20: ਗੁਰੂ ਨਾਨਕ ਦੇਵ ਜੀ ਦੀ ਬਗ਼ਦਾਦ ਵਿਖੇ ਕਿਸ ਨਾਲ ਮੁਲਾਕਾਤ ਹੋਈ ?
(i) ਸੱਜਣ ਠੱਗ
(ii) ਸ਼ੇਖ ਬਹਿਲੋਲ
(iii) ਬਾਬਰ
(iv) ਚੈਤੰਨਿਆ ਮਹਾਂਪ੍ਰਭੂ ।

Answer:

(ii) ਸ਼ੇਖ ਬਹਿਲੋਲ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 21: ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਕਦੋਂ ਨਿਵਾਸ ਕੀਤਾ ?
(i) 1519 ਈ. ਵਿੱਚ
(ii) 1520 ਈ. ਵਿੱਚ
(iii) 1521 ਈ. ਵਿੱਚ
(iv) 1522 ਈ. ਵਿੱਚ ।

Answer:

(iii) 1521 ਈ. ਵਿੱਚ

Exam Tips:

a) ਕਰਤਾਰਪੁਰ ਦੀ ਸਥਾਪਨਾ 1521 ਈ. ਵਿੱਚ ਹੋਈ।

 

Question 22: ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਦਾ ਕੀ ਸਰੂਪ ਹੈ ?
(i) ਉਹ ਸਰਵ-ਸ਼ਕਤੀਮਾਨ ਹੈ
(ii) ਉਹ ਹਮੇਸ਼ਾ ਰਹਿਣ ਵਾਲਾ ਹੈ
(iii) ਉਹ ਨਿਰਗੁਣ ਅਤੇ ਸਗੁਣ ਹੈ
(iv) ਉੱਪਰ ਲਿਖੇ ਸਾਰੇ ।

Answer:

(iv) ਉੱਪਰ ਲਿਖੇ ਸਾਰੇ ।

Exam Tips:

a) 'ਉੱਪਰ ਲਿਖੇ ਸਾਰੇ' ਵਾਲੇ ਵਿਕਲਪ ਵਿੱਚ ਹਰ ਵਿਕਲਪ ਨੂੰ ਪਰਖ ਕੇ ਉੱਤਰ ਚੁਣੋ।

 

Question 23: ਹੇਠ ਲਿਖਿਆਂ ਵਿੱਚੋਂ ਕਿਹੜੀ ਵਿਸ਼ੇਸ਼ਤਾ ਮਨਮੁੱਖ ਵਿਅਕਤੀ ਦੀ ਨਹੀਂ ਹੈ ?
(i) ਉਹ ਮਾਇਆ ਦੇ ਚੱਕਰਾਂ ਵਿੱਚ ਰਹਿੰਦਾ ਹੈ
(ii) ਉਹ ਹਮੇਸ਼ਾ ਨਾਮ ਦਾ ਜਾਪ ਕਰਦਾ ਹੈ
(iii) ਉਸ ਵਿੱਚ ਹਉਮੈ ਦੀ ਭਾਵਨਾ ਹੁੰਦੀ ਹੈ।
(iv) ਉਹ ਹਮੇਸ਼ਾ ਇੰਦਰਿਆਵੀ ਭੁੱਖਾਂ ਨਾਲ ਘਿਰਿਆ ਰਹਿੰਦਾ ਹੈ ।

Answer:

(ii) ਉਹ ਹਮੇਸ਼ਾ ਨਾਮ ਦਾ ਜਾਪ ਕਰਦਾ ਹੈ

Exam Tips:

a) ਧਿਆਨ ਦਿਓ, ਪ੍ਰਸ਼ਨ 'ਨਹੀਂ' ਵਾਲਾ ਹੈ।

 

Question 24: ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖਿਆਂ ਵਿਚੋਂ ਕਿਸ ਦਾ ਖੰਡਨ ਨਹੀਂ ਕੀਤਾ ?
(i) ਪੁਰੋਹਿਤ ਵਰਗ ਦਾ
(ii) ਜਾਤੀ ਪ੍ਰਥਾ ਦਾ
(iii) ਮੂਰਤੀ ਪੂਜਾ ਦਾ
(iv) ਇਸਤਰੀ-ਪੁਰਸ਼ ਬਰਾਬਰੀ ਦਾ ।

Answer:

(iv) ਇਸਤਰੀ-ਪੁਰਸ਼ ਬਰਾਬਰੀ ਦਾ ।

Exam Tips:

a) ਧਿਆਨ ਦਿਓ, ਪ੍ਰਸ਼ਨ 'ਨਹੀਂ' ਵਾਲਾ ਹੈ।

 

Question 25: ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਤਕ ਪਹੁੰਚਣ ਲਈ ਮਨੁੱਖ ਨੂੰ ਕਿਹੜਾ ਸਾਧਨ ਅਪਨਾਉਣਾ ਚਾਹੀਦਾ ਹੈ ?
(i) ਨਾਮ ਦਾ ਸਿਮਰਨ ਕਰਨਾ
(ii) ਸੱਚੇ ਗੁਰੂ ਨੂੰ ਮਿਲਣਾ
(iii) ਪਰਮਾਤਮਾ ਦਾ ਹੁਕਮ ਮੰਨਣਾ
(iv) ਉੱਪਰ ਲਿਖੇ ਸਾਰੇ ।

Answer:

(iv) ਉੱਪਰ ਲਿਖੇ ਸਾਰੇ ।

Exam Tips:

a) 'ਉੱਪਰ ਲਿਖੇ ਸਾਰੇ' ਵਾਲੇ ਵਿਕਲਪ ਵਿੱਚ ਹਰ ਵਿਕਲਪ ਨੂੰ ਪਰਖ ਕੇ ਉੱਤਰ ਚੁਣੋ।

 

Question 26: ਗੁਰੂ ਨਾਨਕ ਦੇਵ ਜੀ ਨੇ ਮਨੁੱਖ ਦੇ ਕਿੰਨੇ ਵੈਰੀ ਦੱਸੇ ਹਨ ?
(i) ਦੋ .
(ii) ਤਿੰਨ
(iii) ਚਾਰ
(iv) ਪੰਜ ।

Answer:

(iv) ਪੰਜ ।

Exam Tips:

a) ਪੰਜ ਵੈਰੀ: ਕਾਮ, ਕ੍ਰੋਧ, ਲੋਭ, ਮੋਹ, ਹੰਕਾਰ।

 

Question 27: ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਕਿਸ ਸਿਧਾਂਤ ‘ਤੇ ਚੱਲਣ ਲਈ ਹਰ ਵਿਅਕਤੀ ਲਈ ਜ਼ਰੂਰੀ ਦੱਸਿਆ ?
(i) ਕਿਰਤ ਕਰਨੀ
(ii) ਨਾਮ ਜਪਣਾ
(iii) ਵੰਡ ਛਕਣਾ
(iv) ਉੱਪਰ ਲਿਖੇ ਸਾਰੇ ।

Answer:

(iv) ਉੱਪਰ ਲਿਖੇ ਸਾਰੇ ।

Exam Tips:

a) 'ਉੱਪਰ ਲਿਖੇ ਸਾਰੇ' ਵਾਲੇ ਵਿਕਲਪ ਵਿੱਚ ਹਰ ਵਿਕਲਪ ਨੂੰ ਪਰਖ ਕੇ ਉੱਤਰ ਚੁਣੋ।

 

Question 28: ਕੀਰਤਨ ਦੀ ਪ੍ਰਥਾ ਕਿਸ ਗੁਰੂ ਨੇ ਸ਼ੁਰੂ ਕੀਤੀ ?
(i) ਗੁਰੂ ਨਾਨਕ ਦੇਵ ਜੀ ਨੇ
(ii) ਗੁਰੂ ਅਮਰਦਾਸ ਜੀ ਨੇ
(iii) ਗੁਰੂ ਅਰਜਨ ਦੇਵ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।

Answer:

(i) ਗੁਰੂ ਨਾਨਕ ਦੇਵ ਜੀ ਨੇ

Exam Tips:

a) ਸਹੀ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਲਿਖੋ।

 

Question 29: ਹੇਠ ਲਿਖਿਆਂ ਵਿੱਚੋਂ ਕਿਹੜਾ ਤੱਥ ਸਿੱਧ ਕਰਦਾ ਹੈ ਕਿ ਗੁਰੂ ਨਾਨਕ ਦੇਵ ਜੀ ਇੱਕ ਕ੍ਰਾਂਤੀਕਾਰੀ ਸਨ ?
(i) ਨਵੀਆਂ ਸੰਸਥਾਵਾਂ ਦੀ ਸਥਾਪਨਾ
(ii) ਜਾਤੀ ਪ੍ਰਥਾ ਦਾ ਵਿਰੋਧ
(iii) ਮੂਰਤੀ ਪੂਜਾ ਦਾ ਖੰਡਨ
(iv) ਉੱਪਰ ਲਿਖੇ ਸਾਰੇ ।

Answer:

(iv) ਉੱਪਰ ਲਿਖੇ ਸਾਰੇ ।

Exam Tips:

a) 'ਉੱਪਰ ਲਿਖੇ ਸਾਰੇ' ਵਾਲੇ ਵਿਕਲਪ ਵਿੱਚ ਹਰ ਵਿਕਲਪ ਨੂੰ ਪਰਖ ਕੇ ਉੱਤਰ ਚੁਣੋ।

 

Question 30: ਗੁਰੂ ਨਾਨਕ ਦੇਵ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
(i) ਭਾਈ ਜੇਠਾ ਜੀ
(ii) ਭਾਈ ਦੁਰਗਾ ਜੀ
(iii) ਭਾਈ ਲਹਿਣਾ ਜੀ
(iv) ਸ੍ਰੀ ਚੰਦ ਜੀ ।

Answer:

(iii) ਭਾਈ ਲਹਿਣਾ ਜੀ

Exam Tips:

a) ਉੱਤਰਾਧਿਕਾਰੀ ਭਾਈ ਲਹਿਣਾ ਜੀ ਸਨ।

 

Question 31: ਗੁਰੂ ਨਾਨਕ ਦੇਵ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1519 ਈ. ਵਿੱਚ
(ii) 1529 ਈ. ਵਿੱਚ
(iii) 1539 ਈ. ਵਿੱਚ
(iv) 1549 ਈ. ਵਿੱਚ ।

Answer:

(iii) 1539 ਈ. ਵਿੱਚ

Exam Tips:

a) ਜੋਤੀ-ਜੋਤ ਸਮਾਉਣ ਦਾ ਸੰਨ 1539 ਈ. ਹੈ।

 

(v) ਸਰੋਤ ਆਧਾਰਿਤ ਪ੍ਰਸ਼ਨ

Question 1: ਪਾਠ-ਪੁਸਤਕ ਵਿੱਚ ਦਿੱਤਾ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਦੀ ਹਾਲਤ ਵਾਲਾ ਪੈਰਾ (ਜੋ 'ਗੁਰੂ ਨਾਨਕ ਦੇਵ ਜੀ ਸਿੱਖ ਪੰਥ ਦੇ ਸੰਸਥਾਪਕ ਸਨ' ਨਾਲ ਸ਼ੁਰੂ ਹੁੰਦਾ ਹੈ) ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?
2. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਮਾਜ ਦੀ ਹਾਲਤ ਕਿਹੋ ਜਿਹੀ ਸੀ ?
3. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸ਼ਾਸਕ ਅਤੇ ਕਰਮਚਾਰੀ ਵਰਗ ਦਾ ਪਰਜਾ ਪ੍ਰਤੀ ਕੀ ਵਤੀਰਾ ਸੀ ?
4. ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਹੜਾ ਮਾਰਗ ਦਿਖਾਇਆ ?
5. ਗੁਰੂ ਨਾਨਕ ਦੇਵ ਜੀ ਦੇ ਸਮੇਂ ਲੋਕ ਧਰਮ ਦੀ ਅਸਲੀਅਤ ਨੂੰ ……… ਚੁੱਕੇ ਸਨ ।

Answer:

1. ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਸਨ ।
2. ਉਸ ਸਮੇਂ ਲੋਕਾਂ ਵਿੱਚ ਅੰਧ-ਵਿਸ਼ਵਾਸ ਬਹੁਤ ਵੱਧ ਗਏ ਸਨ ।
3. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸ਼ਾਸਕ ਅਤੇ ਕਰਮਚਾਰੀ ਵਰਗ ਪਰਜਾ ‘ਤੇ ਬਹੁਤ ਜ਼ੁਲਮ ਕਰਦੇ ਸਨ ।
4. ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ ਅਤੇ ਗਿਆਨ ਦਾ ਮਾਰਗ ਦਿਖਾਇਆ ।
5. ਭੁੱਲ ।

Exam Tips:

a) ਪਹਿਲੇ ਪ੍ਰਸ਼ਨ ਦੇ ਉੱਤਰ ਵਿੱਚ 'ਜੀ' ਲਿਖਣਾ ਨਾ ਭੁੱਲੋ।
b) ਸਮਾਜ ਦੀ ਹਾਲਤ ਬਾਰੇ ਅੰਧ-ਵਿਸ਼ਵਾਸ, ਆਡੰਬਰ ਅਤੇ ਕਰਮਕਾਂਡ ਦਾ ਜ਼ਿਕਰ ਕਰੋ।

 

Question 2: ਪਾਠ-ਪੁਸਤਕ ਵਿੱਚ ਦਿੱਤਾ ਉਦਾਸੀਆਂ ਸੰਬੰਧੀ ਪੈਰਾ (ਜੋ '1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ' ਨਾਲ ਸ਼ੁਰੂ ਹੁੰਦਾ ਹੈ) ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਿੱਥੇ ਹੋਈ ?
2. ਉਦਾਸੀਆਂ ਤੋਂ ਕੀ ਭਾਵ ਹੈ ?
3. ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਸੰਬੰਧੀ ਸਾਨੂੰ ਪੇਸ਼ ਆਉਂਦੀ ਕੋਈ ਇੱਕ ਔਕੜ ਦੱਸੋ ।
4. ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੀ ਸ਼ੁਰੂਆਤ ਕਿੱਥੋਂ ਕੀਤੀ ?
5. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਦੋਂ ਹੋਈ ਸੀ ?
(i) 1469 ਈ. (ii) 1479 ਈ. (iii) 1489 ਈ. (iv) 1499 ਈ. ।

Answer:

1. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਸੁਲਤਾਨਪੁਰ ਲੋਧੀ ਵਿਖੇ ਹੋਈ ।
2. ਉਦਾਸੀਆਂ ਤੋਂ ਭਾਵ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਤੋਂ ਹੈ ।
3. ਇਨ੍ਹਾਂ ਉਦਾਸੀਆਂ ਸੰਬੰਧੀ ਸਾਨੂੰ ਕੋਈ ਸਮਕਾਲੀਨ ਸੋਮਾ ਨਹੀਂ ਮਿਲਦਾ ।
4. ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੀ ਸ਼ੁਰੂਆਤ ਸੈਦਪੁਰ ਤੋਂ ਕੀਤੀ ।
5. (iv) 1499 ਈ. ।

Exam Tips:

a) ਉਦਾਸੀਆਂ ਸੰਬੰਧੀ ਦੋ ਔਕੜਾਂ ਹਨ; ਪੁੱਛੀ ਇੱਕ ਹੋਵੇ ਤਾਂ ਇੱਕ ਹੀ ਲਿਖੋ।
b) ਗਿਆਨ ਪ੍ਰਾਪਤੀ ਦਾ ਸੰਨ (1499 ਈ.) ਪੱਕਾ ਯਾਦ ਰੱਖੋ।

 

Question 3: ਪਾਠ-ਪੁਸਤਕ ਵਿੱਚ ਦਿੱਤਾ ਸੈਦਪੁਰ ਉੱਤੇ ਬਾਬਰ ਦੇ ਹਮਲੇ ਵਾਲਾ ਪੈਰਾ (ਜੋ 'ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਆਖ਼ੀਰ ਵਿੱਚ ਸੈਦਪੁਰ ਪਹੁੰਚੇ' ਨਾਲ ਸ਼ੁਰੂ ਹੁੰਦਾ ਹੈ) ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਬਾਬਰ ਨੇ ਸੈਦਪੁਰ ‘ਤੇ ਹਮਲਾ ਕਦੋਂ ਕੀਤਾ ਸੀ ?
2. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਕੀ ਕੀਤਾ ?
3. ਕੀ ਬਾਬਰ ਨੇ ਗੁਰੂ ਨਾਨਕ ਦੇਵ ਜੀ ਨੂੰ ਸੈਦਪੁਰ ਵਿਖੇ ਕੈਦ ਕੀਤਾ ਸੀ ?
4. ਬਾਬਰ ਨੇ ਜਦੋਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਤਾਂ ਉਸ ਨੇ ਕੀ ਕਿਹਾ ?
5. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਇਸਤਰੀਆਂ ਨਾਲ ਕੀ ਸਲੂਕ ਕੀਤਾ ?
(i) ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ । (ii) ਉਨ੍ਹਾਂ ਦਾ ਬਹੁਤ ਸਤਿਕਾਰ ਕੀਤਾ ਗਿਆ । (iii) ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । (iv) ਉੱਪਰ ਲਿਖਿਆਂ ਵਿੱਚੋਂ ਕੋਈ ਨਹੀਂ ।

Answer:

1. ਬਾਬਰ ਨੇ ਸੈਦਪੁਰ ‘ਤੇ 1520 ਈ. ਵਿੱਚ ਹਮਲਾ ਕੀਤਾ ਸੀ ।
2. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਵੱਡੀ ਗਿਣਤੀ ਵਿੱਚ ਲੁੱਟਮਾਰ ਕੀਤੀ ।
3. ਜੀ ਹਾਂ, ਬਾਬਰ ਨੇ ਸੈਦਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਕੈਦ ਕੀਤਾ ਸੀ ।
4. ਬਾਬਰ ਨੇ ਗੁਰੂ ਸਾਹਿਬ ਅਤੇ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰਨ ਦੇ ਹੁਕਮ ਦਿੱਤੇ ।
5. (i) ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ।

Exam Tips:

a) ਸੈਦਪੁਰ ਦੇ ਹਮਲੇ ਦਾ ਸੰਨ 1520 ਈ. ਹੈ।
b) ਹਮਲੇ ਦੇ ਨੁਕਸਾਨ ਕ੍ਰਮ ਨਾਲ ਲਿਖੋ: ਕਤਲ, ਲੁੱਟਮਾਰ, ਅੱਗ ਅਤੇ ਕੈਦ।

 

Question 4: ਪਾਠ-ਪੁਸਤਕ ਵਿੱਚ ਦਿੱਤਾ ਕਰਤਾਰਪੁਰ ਦੀ ਸਥਾਪਨਾ ਵਾਲਾ ਪੈਰਾ (ਜੋ 'ਗੁਰੂ ਨਾਨਕ ਦੇਵ ਜੀ ਨੇ ਰਾਵੀ ਦਰਿਆ ਦੇ ਕਿਨਾਰੇ' ਨਾਲ ਸ਼ੁਰੂ ਹੁੰਦਾ ਹੈ) ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
1. ਕਰਤਾਰਪੁਰ ਤੋਂ ਕੀ ਭਾਵ ਹੈ ?
2. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਕਿਹੜੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ?
3. ਗੁਰੂ ਨਾਨਕ ਦੇਵ ਜੀ ਨੇ ਕਿੰਨੇ ਸ਼ਬਦਾਂ ਦੀ ਰਚਨਾ ਕੀਤੀ ?
4. ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਦੋ ਪ੍ਰਮੁੱਖ ਬਾਣੀਆਂ ਦੇ ਨਾਂ ਲਿਖੋ ।
5. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਦੀ ਸਥਾਪਨਾ ਕਦੋਂ ਕੀਤੀ ਸੀ ?
(i) 1591 ਈ. ਵਿੱਚ (ii) 1511 ਈ. ਵਿੱਚ (iii) 1521 ਈ. ਵਿੱਚ (iv) 1531 ਈ. ਵਿੱਚ ।

Answer:

1. ਕਰਤਾਰਪੁਰ ਤੋਂ ਭਾਵ ਹੈ ਈਸ਼ਵਰ ਦਾ ਨਗਰ ।
2. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ ।
3. ਗੁਰੂ ਨਾਨਕ ਦੇਵ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ ।
4. ਗੁਰੂ ਨਾਨਕ ਦੇਵ ਜੀ ਦੀਆਂ ਦੋ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ ਸਾਹਿਬ ਅਤੇ ਆਸਾ ਦੀ ਵਾਰ ਹਨ ।
5. (iii) 1521 ਈ. ਵਿੱਚ ।

Exam Tips:

a) ਦੋ ਸੰਸਥਾਵਾਂ ਦੇ ਨਾਂ ਅਤੇ ਉਨ੍ਹਾਂ ਦਾ ਅਰਥ ਸੰਖੇਪ ਵਿੱਚ ਲਿਖੋ।
b) ਸ਼ਬਦਾਂ ਦੀ ਗਿਣਤੀ ਪਾਠ-ਪੁਸਤਕ ਅਨੁਸਾਰ 976 ਲਿਖੋ।

 

Punjab Board Solutions for Class 12 History Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

Accessing Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ Solutions

Review comprehensive exercise answers for Class 12 History Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ. Fully updated to match current Punjab Board syllabus guidelines, these textbook solutions help students verify their work and maintain accurate study notes.

Concept-Driven Answers for Class 12 History

Each solution includes detailed reasoning to foster genuine comprehension of Punjabi Medium Chapter 04 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ concepts. Reviewing these step-by-step breakdowns allows learners to master both analytical and descriptive questions expected in school evaluations.

Maximizing Study Efficiency

Frequent review of these structured answers builds strong analytical capabilities and response efficiency. Maximize your academic readiness by combining these textbook solutions with our curated study materials and mock evaluations for Class 12 History.

FAQs

Where can I find the latest PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ for the 2026-27 session?

The complete and updated PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ is available for free on StudiesToday.com. These solutions for Class 12 History are as per latest Punjab Board curriculum.

Are the History Punjab Board solutions for Class 12 updated for the new 50% competency-based exam pattern?

Yes, our experts have revised the PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.

How do these Class 12 Punjab Board solutions help in scoring 90% plus marks?

Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ will help students to get full marks in the theory paper.

Do you offer PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ in multiple languages like Hindi and English?

Yes, we provide bilingual support for Class 12 History. You can access PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ in both English and Hindi medium.

Is it possible to download the History Punjab Board solutions for Class 12 as a PDF?

Yes, you can download the entire PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ in printable PDF format for offline study on any device.