Download Punjab Board Solutions for Class 12 History Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ
Explore reliable textbook solutions for Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ tailored for Class 12 learners. Utilizing these History answers ensures thorough preparation and strengthens foundational knowledge before final Punjab Board evaluations.
Access Punjab Board Solutions and Answers
Navigate directly to the solved History textbook exercises using the digital viewer below. Each solution includes detailed step-by-step explanations, allowing students to instantly cross-check their work and identify areas requiring further revision.
ਲੰਮੇ ਉੱਤਰਾਂ ਵਾਲੇ ਪ੍ਰਸ਼ਨ
Question 1: ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਹਰਿ ਰਾਏ ਜੀ ਦਾ ਸਮਾਂ ਕਿਉਂ ਮਹੱਤਵਪੂਰਨ ਹੈ?
ਜਾਂ
ਗੁਰੂ ਹਰਿ ਰਾਏ ਜੀ ‘ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਗੁਰੂ ਹਰਿ ਰਾਏ ਜੀ ਦੇ ਬਾਰੇ ਤੁਸੀਂ ਕੀ ਜਾਣਦੇ ਹੋ?
Answer:
ਗੁਰੂ ਹਰਿ ਰਾਏ ਜੀ 1645 ਈ. ਤੋਂ ਲੈ ਕੇ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਇਸ ਸਮੇਂ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਵਿਕਾਸ ਲਈ ਹੇਠ ਲਿਖੇ ਕਾਰਜ ਕੀਤੇ-
1. ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ: ਗੁਰੂ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਤਿੰਨ ਪ੍ਰਸਿੱਧ ਕੇਂਦਰ ਸਥਾਪਿਤ ਕੀਤੇ, ਜਿਨ੍ਹਾਂ ਨੂੰ ਬਖ਼ਸ਼ੀਸ਼ਾਂ ਕਹਿੰਦੇ ਸਨ। ਪਹਿਲੀ ਬਖ਼ਸ਼ੀਸ਼ ਭਗਤ ਗੀਰ ਦੀ ਸੀ। ਉਸ ਨੇ ਪੂਰਬੀ ਭਾਰਤ ਵਿੱਚ ਸਿੱਖੀ ਦੇ ਪ੍ਰਚਾਰ ਦੇ ਬਹੁਤ ਸਾਰੇ ਕੇਂਦਰ ਸਥਾਪਿਤ ਕੀਤੇ। ਇਨ੍ਹਾਂ ਵਿੱਚੋਂ ਪਟਨਾ, ਬਰੇਲੀ ਅਤੇ ਰਾਜਗਿਰੀ ਦੇ ਕੇਂਦਰ ਪ੍ਰਸਿੱਧ ਹਨ। ਇਸੇ ਤਰ੍ਹਾਂ ਸੁਥਰਾ ਸ਼ਾਹ ਨੂੰ ਦਿੱਲੀ, ਭਾਈ ਫੇਰੂ ਨੂੰ ਰਾਜਸਥਾਨ, ਭਾਈ ਨੱਥਾ ਜੀ ਨੂੰ ਢਾਕਾ, ਭਾਈ ਜੋਧ ਜੀ ਨੂੰ ਮੁਲਤਾਨ ਭੇਜਿਆ ਗਿਆ ਅਤੇ ਆਪ ਪੰਜਾਬ ਦੀਆਂ ਕਈ ਥਾਂਵਾਂ ਜਿਵੇਂ: ਜਲੰਧਰ, ਕਰਤਾਰਪੁਰ, ਹਕੀਮਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਟਿਆਲਾ, ਅੰਬਾਲਾ, ਹਿਸਾਰ ਆਦਿ ਗਏ।
2. ਫੂਲ ਨੂੰ ਅਸ਼ੀਰਵਾਦ: ਇਕ ਦਿਨ ਕਾਲਾ ਨਾਮੀ ਸ਼ਰਧਾਲੂ ਆਪਣੇ ਭਤੀਜਿਆਂ ਸੰਦਲੀ ਅਤੇ ਫੂਲ ਨੂੰ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਲਿਆਇਆ। ਉਨ੍ਹਾਂ ਦੀ ਤਰਸਯੋਗ ਹਾਲਤ ਵੇਖਦੇ ਹੋਏ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਕਿ ਇੱਕ ਦਿਨ ਉਹ ਬਹੁਤ ਅਮੀਰ ਬਣਨਗੇ। ਗੁਰੂ ਜੀ ਦੀ ਇਹ ਭਵਿੱਖਬਾਣੀ ਸੱਚ ਨਿਕਲੀ। ਫੂਲ ਨੇ ਫੂਲਕੀਆਂ ਰਿਆਸਤ ਦੀ ਸਥਾਪਨਾ ਕੀਤੀ।
3. ਦਾਰਾ ਦੀ ਸਹਾਇਤਾ: ਗੁਰੂ ਹਰਿ ਰਾਏ ਜੀ ਦੇ ਸਮੇਂ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਸੀ। ਉਹ ਔਰੰਗਜ਼ੇਬ ਦਾ ਵੱਡਾ ਭਰਾ ਸੀ। ਸੱਤਾ ਪ੍ਰਾਪਤ ਕਰਨ ਦੇ ਯਤਨ ਵਿੱਚ ਔਰੰਗਜ਼ੇਬ ਨੇ ਉਸ ਨੂੰ ਜ਼ਹਿਰ ਦੇ ਦਿੱਤਾ। ਇਸ ਕਰਕੇ ਉਹ ਬਹੁਤ ਬਿਮਾਰ ਹੋ ਗਿਆ। ਦਾਰਾ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਮੰਗਿਆ। ਗੁਰੂ ਸਾਹਿਬ ਨੇ ਅਣਮੋਲ ਜੜ੍ਹੀਆਂ-ਬੂਟੀਆਂ ਦੇ ਕੇ ਦਾਰਾ ਦਾ ਇਲਾਜ ਕੀਤਾ। ਇਸ ਕਰਕੇ ਉਹ ਗੁਰੂ ਸਾਹਿਬ ਦਾ ਅਹਿਸਾਨਮੰਦ ਹੋ ਗਿਆ। ਉਹ ਅਕਸਰ ਉਨ੍ਹਾਂ ਦੇ ਦਰਸ਼ਨਾਂ ਲਈ ਆਇਆ ਕਰਦਾ ਸੀ।
4. ਗੁਰੂ ਹਰਿ ਰਾਏ ਜੀ ਨੂੰ ਦਿੱਲੀ ਬੁਲਾਇਆ ਗਿਆ: ਔਰੰਗਜ਼ੇਬ ਨੂੰ ਸ਼ੱਕ ਸੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਕੁਝ ਸਲੋਕ ਇਸਲਾਮ ਧਰਮ ਦੇ ਵਿਰੁੱਧ ਹਨ। ਇਸ ਗੱਲ ਦੀ ਪੁਸ਼ਟੀ ਕਰਨ ਲਈ ਉਸ ਨੇ ਆਪ ਜੀ ਨੂੰ ਆਪਣੇ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ। ਗੁਰੂ ਸਾਹਿਬ ਨੇ ਆਪਣੇ ਪੁੱਤਰ ਰਾਮ ਰਾਏ ਨੂੰ ਔਰੰਗਜ਼ੇਬ ਕੋਲ ਭੇਜਿਆ। ਔਰੰਗਜ਼ੇਬ ਦੇ ਕ੍ਰੋਧ ਤੋਂ ਬਚਣ ਲਈ ਰਾਮ ਰਾਏ ਨੇ ਗੁਰਬਾਣੀ ਦੀ ਗਲਤ ਵਿਆਖਿਆ ਕੀਤੀ। ਇਸ ਕਾਰਨ ਗੁਰੂ ਸਾਹਿਬ ਨੇ ਰਾਮ ਰਾਏ ਨੂੰ ਹਮੇਸ਼ਾਂ ਲਈ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ।
5. ਉੱਤਰਾਧਿਕਾਰੀ ਦੀ ਨਿਯੁਕਤੀ: ਗੁਰੂ ਹਰਿ ਰਾਏ ਜੀ ਨੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰਗੱਦੀ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਸੌਂਪ ਦਿੱਤੀ। 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਜੀ ਕੀਰਤਪੁਰ ਸਾਹਿਬ ਵਿਖੇ ਜੋਤੀ-ਜੋਤ ਸਮਾ ਗਏ।
Exam Tips:
a) ਉੱਤਰ ਨੂੰ ਕ੍ਰਮਵਾਰ ਸਿਰਲੇਖਾਂ ਵਿੱਚ ਵੰਡ ਕੇ ਲਿਖੋ, ਜਿਵੇਂ : ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ; ਫੂਲ ਨੂੰ ਅਸ਼ੀਰਵਾਦ; ਦਾਰਾ ਦੀ ਸਹਾਇਤਾ; ਗੁਰੂ ਹਰਿ ਰਾਏ ਜੀ ਨੂੰ ਦਿੱਲੀ ਬੁਲਾਇਆ ਗਿਆ; ਉੱਤਰਾਧਿਕਾਰੀ ਦੀ ਨਿਯੁਕਤੀ।
b) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1645 ਈ., 1661 ਈ.
c) ਪ੍ਰਸ਼ਨ ਦੇ ਮੰਗੇ ਅਨੁਸਾਰ ਮੁੱਖ ਬਿੰਦੂ ਵੱਖ-ਵੱਖ ਅਨੁਛੇਦਾਂ ਵਿੱਚ ਲਿਖੋ ਅਤੇ ਅੰਤ ਵਿੱਚ ਛੋਟਾ ਸਿੱਟਾ ਦਿਓ।
Question 2: ਧੀਰ ਮਲ ਸੰਬੰਧੀ ਇੱਕ ਸੰਖੇਪ ਨੋਟ ਲਿਖੋ।
Answer:
ਧੀਰ ਮਲ ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ। ਉਹ ਕਾਫ਼ੀ ਸਮੇਂ ਤੋਂ ਗੁਰਗੱਦੀ ਲੈਣ ਦੇ ਯਤਨ ਕਰ ਰਿਹਾ ਸੀ। ਬਕਾਲਾ ਵਿਖੇ ਜੋ ਵੱਖ-ਵੱਖ 22 ਮੰਜੀਆਂ ਸਥਾਪਿਤ ਹੋਈਆਂ ਉਨ੍ਹਾਂ ਵਿੱਚੋਂ ਇੱਕ ਧੀਰ ਮਲ ਦੀ ਵੀ ਸੀ। ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਦੇ ਗੁੱਸੇ ਦੀ ਕੋਈ ਹੱਦ ਨਾ ਰਹੀ। ਉਸ ਨੇ ਸ਼ੀਹ ਨਾਮੀ ਇੱਕ ਮਸੰਦ ਨਾਲ ਮਿਲ ਕੇ ਗੁਰੂ ਜੀ ਨੂੰ ਮਾਰਨ ਦੀ ਯੋਜਨਾ ਬਣਾਈ। ਇੱਕ ਦਿਨ ਸ਼ੀਹ ਅਤੇ ਉਸ ਦੇ ਹਥਿਆਰਬੰਦ ਗੁੰਡਿਆਂ ਨੇ ਗੁਰੂ ਸਾਹਿਬ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੇ ਦੌਰਾਨ ਗੁਰੂ ਸਾਹਿਬ ਦੇ ਮੋਢੇ ‘ਤੇ ਇੱਕ ਗੋਲੀ ਲੱਗੀ ਜਿਸ ਕਾਰਨ ਉਹ ਜ਼ਖਮੀ ਹੋ ਗਏ ਪਰ ਉਹ ਸ਼ਾਂਤ ਬਣੇ ਰਹੇ। ਸ਼ੀਹ ਦੇ ਸਾਥੀਆਂ ਨੇ ਗੁਰੂ ਸਾਹਿਬ ਦੇ ਘਰ ਦਾ ਬਹੁਤ ਸਾਰਾ ਸਾਮਾਨ ਲੁੱਟ ਲਿਆ। ਇਸ ਘਟਨਾ ਕਾਰਨ ਸਿੱਖ ਬੜੇ ਰੋਹ ਵਿੱਚ ਆਏ ਅਤੇ ਉਨ੍ਹਾਂ ਨੇ ਮੱਖਣ ਸ਼ਾਹ ਦੀ ਅਗਵਾਈ ਵਿੱਚ ਧੀਰ ਮਲ ਦੇ ਘਰ ਹਮਲਾ ਕਰ ਦਿੱਤਾ। ਉਨ੍ਹਾਂ ਨੇ ਨਾ ਸਿਰਫ਼ ਧੀਰ ਮਲ ਅਤੇ ਸ਼ੀਹ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਸਾਹਿਬ ਪਾਸ ਲਿਆਂਦਾ ਸਗੋਂ ਗੁਰੂ ਸਾਹਿਬ ਦਾ ਲੁੱਟਿਆ ਹੋਇਆ ਸਾਮਾਨ ਵੀ ਵਾਪਸ ਲੈ ਆਂਦਾ। ਧੀਰ ਮਲ ਅਤੇ ਸ਼ੀਹ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ।
Exam Tips:
a) ਪ੍ਰਸ਼ਨ ਦੇ ਮੰਗੇ ਅਨੁਸਾਰ ਮੁੱਖ ਬਿੰਦੂ ਵੱਖ-ਵੱਖ ਅਨੁਛੇਦਾਂ ਵਿੱਚ ਲਿਖੋ ਅਤੇ ਅੰਤ ਵਿੱਚ ਛੋਟਾ ਸਿੱਟਾ ਦਿਓ।
Question 3: ਗੁਰੂ ਹਰਿ ਕ੍ਰਿਸ਼ਨ ਜੀ ‘ਤੇ ਇੱਕ ਸੰਖੇਪ ਨੋਟ ਲਿਖੋ। ਉਨ੍ਹਾਂ ਨੂੰ ‘ਬਾਲ’ ਗੁਰੂ ਕਿਉਂ ਕਿਹਾ ਜਾਂਦਾ ਸੀ?
ਜਾਂ
ਗੁਰੂ ਹਰਿ ਕ੍ਰਿਸ਼ਨ ‘ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਗੁਰੂ ਹਰਿਕ੍ਰਿਸ਼ਨ ਜੀ ਦੇ ਬਾਰੇ ਇੱਕ ਵਿਸਥਾਰ ਪੂਰਵਕ ਨੋਟ ਲਿਖੋ।
Answer:
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਆਪ ਜੀ ਦੇ ਗੁਰੂਕਾਲ (1661-1664 ਈ.) ਸਮੇਂ ਸਿੱਖ ਪੰਥ ਨੇ ਜੋ ਵਿਕਾਸ ਕੀਤਾ ਉਸ ਦਾ ਸੰਖੇਪ ਵੇਰਵਾ ਹੇਠ ਲਿਖਿਆ ਹੈ:-
1. ਗੁਰਗੱਦੀ ਦੀ ਪ੍ਰਾਪਤੀ: ਗੁਰੂ ਹਰਿ ਰਾਏ ਜੀ ਨੇ ਆਪਣੇ ਵੱਡੇ ਪੁੱਤਰ ਰਾਮ ਰਾਏ ਨੂੰ ਉਸ ਦੀ ਅਯੋਗਤਾ, ਜੋ ਉਸ ਨੇ ਔਰੰਗਜ਼ੇਬ ਦੇ ਦਰਬਾਰ ਵਿਚ ਗੁਰਬਾਣੀ ਦਾ ਗ਼ਲਤ ਅਰਥ ਕੱਢ ਕੇ ਦਿਖਾਈ ਸੀ, ਦੇ ਕਾਰਨ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ਸੀ। ਗੁਰੂ ਹਰਿ ਰਾਏ ਜੀ ਨੇ 6 ਅਕਤੂਬਰ, 1661 ਈ. ਨੂੰ ਹਰਿ ਕ੍ਰਿਸ਼ਨ ਜੀ ਨੂੰ ਗੱਦੀ ਸੌਂਪ ਦਿੱਤੀ। ਉਸ ਸਮੇਂ ਹਰਿ ਕ੍ਰਿਸ਼ਨ ਜੀ ਦੀ ਉਮਰ ਸਿਰਫ਼ ਪੰਜ ਸਾਲ ਸੀ। ਇਸੇ ਕਾਰਨ ਸਿੱਖ ਇਤਿਹਾਸ ਵਿਚ ਆਪ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਆਪ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ।
2. ਰਾਮ ਰਾਏ ਦੀ ਵਿਰੋਧਤਾ: ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ਪੁੱਤਰ ਹੋਣ ਦੇ ਨਾਤੇ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ। ਪਰ ਗੁਰੂ ਹਰਿ ਰਾਏ ਜੀ ਉਸ ਨੂੰ ਪਹਿਲਾਂ ਹੀ ਗੁਰਗੱਦੀ ਤੋਂ ਬੇਦਖ਼ਲ ਕਰ ਚੁੱਕੇ ਸਨ। ਜਦੋਂ ਉਸ ਨੂੰ ਪਤਾ ਲੱਗਾ ਕਿ ਗੁਰਗੱਦੀ ਹਰਿ ਕ੍ਰਿਸ਼ਨ ਜੀ ਨੂੰ ਸੌਂਪੀ ਗਈ ਹੈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ। ਉਸ ਨੇ ਗੱਦੀ ਹਥਿਆਉਣ ਲਈ ਸਾਜ਼ਸ਼ਾਂ ਰਚਨੀਆਂ ਸ਼ੁਰੂ ਕਰ ਦਿੱਤੀਆਂ।
3. ਗੁਰੂ ਸਾਹਿਬ ਦਾ ਦਿੱਲੀ ਜਾਣਾ: ਗੁਰੂ ਹਰਿ ਕ੍ਰਿਸ਼ਨ ਜੀ ਨੂੰ ਦਿੱਲੀ ਲਿਆਉਣ ਦਾ ਕੰਮ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਸੌਂਪਿਆ। ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਗੁਰੂ ਜੀ ਪਾਸ ਭੇਜਿਆ। ਗੁਰੂ ਸਾਹਿਬ ਨੇ ਔਰੰਗਜ਼ੇਬ ਨੂੰ ਮਿਲਣ ਤੋਂ ਅਤੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ। ਪਰ ਪਰਸ ਰਾਮ ਦੇ ਇਹ ਕਹਿਣ ‘ਤੇ ਕਿ ਦਿੱਲੀ ਦੀਆਂ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਬੇਤਾਬ ਹਨ, ਗੁਰੂ ਜੀ ਨੇ ਦਿੱਲੀ ਜਾਣਾ ਤਾਂ ਮੰਨ ਲਿਆ ਪਰ ਔਰੰਗਜ਼ੇਬ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਗੁਰੂ ਜੀ 1664 ਈ. ਵਿੱਚ ਦਿੱਲੀ ਚਲੇ ਗਏ ਅਤੇ ਰਾਜਾ ਜੈ ਸਿੰਘ ਦੇ ਘਰ ਠਿਕਾਣਾ ਕਰਨ ਲਈ ਮੰਨ ਗਏ। ਗੁਰੂ ਸਾਹਿਬ ਦੀ ਔਰੰਗਜ਼ੇਬ ਨਾਲ ਮੁਲਾਕਾਤ ਹੋਈ ਜਾਂ ਨਹੀਂ ਇਸ ਸੰਬੰਧੀ ਇਤਿਹਾਸਕਾਰਾਂ ਵਿਚ ਬਹੁਤ ਮਤਭੇਦ ਪਾਏ ਜਾਂਦੇ ਹਨ।
4. ਜੋਤੀ-ਜੋਤ ਸਮਾਉਣਾ: ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ। ਗੁਰੂ ਹਰਿ ਕ੍ਰਿਸ਼ਨ ਜੀ ਨੇ ਇਨ੍ਹਾਂ ਬਿਮਾਰਾਂ, ਗ਼ਰੀਬਾਂ ਅਤੇ ਅਨਾਥਾਂ ਦੀ ਤਨ, ਮਨ ਅਤੇ ਧਨ ਨਾਲ ਅਣਥੱਕ ਸੇਵਾ ਕੀਤੀ! ਪਰ ਇਸ ਨਾਮੁਰਾਦ ਬਿਮਾਰੀ ਦਾ ਉਹ ਆਪ ਸ਼ਿਕਾਰ ਹੋ ਗਏ। ਇਸ ਕਾਰਨ ਉਹ ਆਪ 30 ਮਾਰਚ, 1664 ਈ. ਨੂੰ ਦਿੱਲੀ ਵਿਖੇ ਜੋਤੀ-ਜੋਤ ਸਮਾ ਗਏ। ਆਪ ਜੀ ਦੀ ਯਾਦ ਵਿਚ ਇੱਥੇ ਗੁਰਦੁਆਰਾ ਬਾਲਾ ਸਾਹਿਬ ਦਾ ਨਿਰਮਾਣ ਕੀਤਾ ਗਿਆ।
Exam Tips:
a) ਉੱਤਰ ਨੂੰ ਕ੍ਰਮਵਾਰ ਸਿਰਲੇਖਾਂ ਵਿੱਚ ਵੰਡ ਕੇ ਲਿਖੋ, ਜਿਵੇਂ : ਗੁਰਗੱਦੀ ਦੀ ਪ੍ਰਾਪਤੀ; ਰਾਮ ਰਾਏ ਦੀ ਵਿਰੋਧਤਾ; ਗੁਰੂ ਸਾਹਿਬ ਦਾ ਦਿੱਲੀ ਜਾਣਾ; ਜੋਤੀ-ਜੋਤ ਸਮਾਉਣਾ।
b) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1661 ਈ., 1664 ਈ.
c) ਪ੍ਰਸ਼ਨ ਦੇ ਮੰਗੇ ਅਨੁਸਾਰ ਮੁੱਖ ਬਿੰਦੂ ਵੱਖ-ਵੱਖ ਅਨੁਛੇਦਾਂ ਵਿੱਚ ਲਿਖੋ ਅਤੇ ਅੰਤ ਵਿੱਚ ਛੋਟਾ ਸਿੱਟਾ ਦਿਓ।
ਨਿਬੰਧਾਤਮਕ ਪ੍ਰਸ਼ਨ
Question 1: ਗੁਰੂ ਹਰਿ ਰਾਏ ਜੀ ਦੇ ਜੀਵਨ ਅਤੇ ਪ੍ਰਾਪਤੀਆਂ ਦੇ ਸੰਬੰਧ ਵਿੱਚ ਤੁਸੀਂ ਕੀ ਜਾਣਦੇ ਹੋ?
Answer:
ਗੁਰੂ ਹਰਿ ਰਾਏ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ। ਉਨ੍ਹਾਂ ਦੇ ਗੁਰੂ ਕਾਲ (1645 ਈ. ਤੋਂ 1661 ਈ.) ਨੂੰ ਸਿੱਖ ਪੰਥ ਦਾ ਸ਼ਾਂਤੀਕਾਲ ਕਿਹਾ ਜਾ ਸਕਦਾ ਹੈ। ਗੁਰੂ ਹਰਿ ਰਾਏ ਜੀ ਦੇ ਆਰੰਭਿਕ ਜੀਵਨ ਅਤੇ ਉਨ੍ਹਾਂ ਦੇ ਅਧੀਨ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-
1. ਜਨਮ ਅਤੇ ਮਾਤਾ-ਪਿਤਾ: ਗੁਰੂ ਹਰਿ ਰਾਏ ਜੀ ਦਾ ਜਨਮ 30 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਨਾਂ ਦੇ ਸਥਾਨ ‘ਤੇ ਹੋਇਆ। ਉਨ੍ਹਾਂ ਦੇ ਮਾਤਾ ਜੀ ਦਾ ਨਾਮ ਬੀਬੀ ਨਿਹਾਲ ਕੌਰ ਸੀ। ਆਪ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਦੇ ਪੁੱਤਰ ਸਨ।
2. ਬਚਪਨ ਅਤੇ ਵਿਆਹ: ਆਪ ਜੀ ਬਚਪਨ ਤੋਂ ਹੀ ਸੰਤ ਸਭਾ, ਮਿੱਠ ਬੋਲੜੇ ਅਤੇ ਕੋਮਲ ਹਿਰਦੇ ਦੇ ਮਾਲਕ ਸਨ। ਕਿਹਾ ਜਾਂਦਾ ਹੈ ਕਿ ਇੱਕ ਵਾਰ ਗੁਰੂ ਹਰਿ ਰਾਏ ਸਾਹਿਬ ਬਾਗ਼ ਵਿੱਚ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਦੇ ਚੋਲੇ ਨਾਲ ਅੜ ਕੇ ਕੁਝ ਫੁੱਲ ਥੱਲੇ ਡਿੱਗ ਪਏ। ਇਹ ਦੇਖ ਕੇ ਆਪ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਆਪ ਜੀ ਕਿਸੇ ਦਾ ਵੀ ਦੁੱਖ ਸਹਿਣ ਨਹੀਂ ਕਰ ਸਕਦੇ ਸਨ। ਜਦੋਂ, ਆਪ ਜੀ ਦਸ ਵਰ੍ਹਿਆਂ ਦੇ ਹੋਏ ਤਾਂ ਆਪ ਜੀ ਦਾ ਵਿਆਹ ਅਨੂਪ ਸ਼ਹਿਰ ਯੂ. ਪੀ.) ਦੇ ਦਇਆ ਰਾਮ ਦੀ ਸਪੁੱਤਰੀ ਸੁਲੱਖਣੀ ਜੀ ਨਾਲ ਹੋਇਆ! ਆਪ ਦੇ ਘਰ ਦੋ ਪੁੱਤਰਾਂ ਰਾਮ ਰਾਏ ਅਤੇ ਹਰਿ ਕ੍ਰਿਸ਼ਨ ਨੇ ਜਨਮ ਲਿਆ।
3. ਗੁਰਗੱਦੀ ਦੀ ਪ੍ਰਾਪਤੀ: ਗੁਰੂ ਹਰਿਗੋਬਿੰਦ ਜੀ ਦੇ ਪੰਜ ਪੁੱਤਰ ਸਨ। ਬਾਬਾ ਗੁਰਦਿੱਤਾ, ਅਣੀ ਰਾਏ ਅਤੇ ਬਾਬਾ ਅਟੱਲ ਰਾਏ ਜੀ ਆਪਣੇ ਪਿਤਾ ਦੇ ਜੀਵਨ ਸਮੇਂ ਹੀ ਅਕਾਲ ਚਲਾਣਾ ਕਰ ਗਏ ਸਨ। ਬਾਕੀ ਦੋਹਾਂ ਵਿੱਚੋਂ ਸੂਰਜ ਮਲ ਜ਼ਰੂਰਤ ਤੋਂ ਵੱਧ ਸੰਸਾਰਿਕ ਮਾਮਲਿਆਂ ਵਿੱਚ ਰੁੱਝੇ ਹੋਏ ਸਨ ਅਤੇ ਤੇਗ਼ ਬਹਾਦਰ ਜੀ ਬਿਲਕੁਲ ਨਹੀਂ। ਇਸ ਲਈ ਗੁਰੂ ਹਰਿਗੋਬਿੰਦ ਜੀ ਨੇ ਬਾਬਾ ਗੁਰਦਿੱਤਾ ਜੀ ਦੇ ਛੋਟੇ ਪੁੱਤਰ ਹਰਿ ਰਾਏ ਜੀ ਨੂੰ ਆਪਣਾ ਵਾਰਸ ਥਾਪਿਆ। ਆਪ 8 ਮਾਰਚ, 1645 ਈ. ਨੂੰ ਗੁਰਗੱਦੀ ‘ਤੇ ਬਿਰਾਜਮਾਨ ਹੋਏ। ਇਸ ਤਰ੍ਹਾਂ ਆਪ ਸਿੱਖਾਂ ਦੇ ਸੱਤਵੇਂ ਗੁਰੂ ਬਣੇ।
4. ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ: ਗੁਰੂ ਹਰਿ ਰਾਏ ਜੀ 1645 ਈ. ਤੋਂ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਆਪ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਤਿੰਨ ਪ੍ਰਸਿੱਧ ਕੇਂਦਰ ਸਥਾਪਿਤ ਕੀਤੇ, ਜਿਨ੍ਹਾਂ ਨੂੰ ਬਖ਼ਸ਼ੀਸ਼ਾਂ ਕਹਿੰਦੇ ਸਨ। ਪਹਿਲੀ ਬਖ਼ਸ਼ੀਸ਼ ਇੱਕ ਭਗਤ ਗੀਰ ਦੀ ਸੀ ਜਿਸ ਦੀ ਭਗਤੀ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਸ ਦਾ ਨਾਂ ਭਗਤ ਭਗਵਾਨ ਰੱਖ ਦਿੱਤਾ। ਉਸ ਨੇ ਪੂਰਬੀ ਭਾਰਤ ਵਿੱਚ ਸਿੱਖੀ ਦੇ ਪ੍ਰਚਾਰ ਦੇ ਬਹੁਤ ਸਾਰੇ ਕੇਂਦਰ ਸਥਾਪਿਤ ਕੀਤੇ। ਇਨ੍ਹਾਂ ਵਿੱਚੋਂ ਪਟਨਾ, ਬਰੇਲੀ ਅਤੇ ਰਾਜਗਿਰੀ ਦੇ ਕੇਂਦਰ ਪ੍ਰਸਿੱਧ ਹਨ। ਦੂਸਰੀ ਬਖ਼ਸ਼ੀਸ਼ ਸੁਥਰਾ ਸ਼ਾਹ ਦੀ ਸੀ। ਉਸ ਨੂੰ ਸਿੱਖੀ ਦੇ ਪ੍ਰਚਾਰ ਲਈ ਦਿੱਲੀ ਭੇਜਿਆ ਗਿਆ। ਤੀਸਰੀ ਬਖ਼ਸ਼ੀਸ਼ ਭਾਈ ਫੇਰੂ ਦੀ ਸੀ। ਉਸ ਨੂੰ ਰਾਜਸਥਾਨ ਭੇਜਿਆ ਗਿਆ। ਇਸੇ ਤਰ੍ਹਾਂ ਭਾਈ ਨੱਥਾ ਜੀ ਨੂੰ ਢਾਕਾ, ਭਾਈ ਜੋਧ ਜੀ ਨੂੰ ਮੁਲਤਾਨ ਭੇਜਿਆ ਗਿਆ ਅਤੇ ਆਪ ਪੰਜਾਬ ਦੀਆਂ ਕਈ ਥਾਂਵਾਂ ਜਿਵੇਂ: ਜਲੰਧਰ, ਕਰਤਾਰਪੁਰ, ਹਕੀਮਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਟਿਆਲਾ, ਅੰਬਾਲਾ, ਹਿਸਾਰ ਆਦਿ ਗਏ।
5. ਫੂਲ ਨੂੰ ਅਸ਼ੀਰਵਾਦ: ਇਕ ਦਿਨ ਕਾਲਾ ਨਾਮੀ ਸ਼ਰਧਾਲੂ ਆਪਣੇ ਭਤੀਜਿਆਂ ਸੰਦਲੀ ਅਤੇ ਫੂਲ ਨੂੰ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਲਿਆਇਆ। ਉਨ੍ਹਾਂ ਦੀ ਤਰਸਯੋਗ ਹਾਲਤ ਵੇਖਦੇ ਹੋਏ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਕਿ ਇੱਕ ਦਿਨ ਉਹ ਬਹੁਤ ਅਮੀਰ ਬਣਨਗੇ। ਗੁਰੂ ਜੀ ਦੀ ਇਹ ਭਵਿੱਖਬਾਣੀ ਸੱਚ ਨਿਕਲੀ। ਫੂਲ ਦੀ ਔਲਾਦ ਨੇ ਫੂਲਕੀਆਂ ਰਿਆਸਤ ਦੀ ਸਥਾਪਨਾ ਕੀਤੀ।
6. ਦਾਰਾ ਦੀ ਸਹਾਇਤਾ: ਗੁਰੂ ਹਰਿ ਰਾਏ ਸਾਹਿਬ ਦੇ ਸਮੇਂ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਸੀ। ਉਹ ਔਰੰਗਜ਼ੇਬ ਦਾ ਵੱਡਾ ਭਰਾ ਸੀ। ਸੱਤਾ ਪ੍ਰਾਪਤ ਕਰਨ ਦੇ ਯਤਨ ਵਿੱਚ ਔਰੰਗਜ਼ੇਬ ਨੇ ਉਸ ਨੂੰ ਜ਼ਹਿਰ ਦੇ ਦਿੱਤਾ। ਇਸ ਕਰਕੇ ਉਹ ਬਹੁਤ ਬੀਮਾਰ ਹੋ ਗਿਆ। ਦਾਰਾ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਮੰਗਿਆ। ਗੁਰੂ ਸਾਹਿਬ ਨੇ ਅਣਮੋਲ ਜੜੀਆਂ ਬੂਟੀਆਂ ਦੇ ਕੇ ਦਾਰਾ ਦਾ ਇਲਾਜ ਕੀਤਾ। ਇਸ ਕਰਕੇ ਉਹ ਗੁਰੂ ਸਾਹਿਬ ਦਾ ਅਹਿਸਾਨਮੰਦ ਹੋ ਗਿਆ। ਉਹ ਅਕਸਰ ਉਨ੍ਹਾਂ ਦੇ ਦਰਸ਼ਨਾਂ ਲਈ ਆਇਆ ਕਰਦਾ ਸੀ।
7. ਗੁਰੂ ਹਰਿ ਰਾਏ ਸਾਹਿਬ ਨੂੰ ਦਿੱਲੀ ਬੁਲਾਇਆ ਗਿਆ: ਔਰੰਗਜ਼ੇਬ ਨੂੰ ਸ਼ੱਕ ਸੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਕੁਝ ਸਲੋਕ ਇਸਲਾਮ ਧਰਮ ਦੇ ਵਿਰੁੱਧ ਹਨ। ਇਸ ਗੱਲ ਦੀ ਪੁਸ਼ਟੀ ਕਰਨ ਲਈ ਉਸ ਨੇ ਆਪ ਜੀ ਨੂੰ ਆਪਣੇ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ। ਗੁਰੂ ਸਾਹਿਬ ਨੇ ਆਪਣੇ ਪੁੱਤਰ ਰਾਮ ਰਾਇ ਨੂੰ ਔਰੰਗਜ਼ੇਬ ਕੋਲ ਭੇਜਿਆ। ਔਰੰਗਜ਼ੇਬ ਨੇ “ਆਸਾ ਦੀ ਵਾਰ` ਵਿੱਚੋਂ ਇੱਕ ਪੰਕਤੀ ਵੱਲ ਇਸ਼ਾਰਾ ਕਰਦਿਆਂ ਉਸ ਤੋਂ ਪੁੱਛਿਆ ਕਿ ਇਸ ਪੰਕਤੀ ਵਿੱਚ ਮੁਸਲਮਾਨਾਂ ਦੀ ਵਿਰੋਧਤਾ ਕਿਉਂ ਕੀਤੀ ਹੋਈ ਹੈ। ਇਹ ਪੰਕਤੀ ਸੀ, ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ ॥
ਘੜ ਭਾਂਡੇ ਇੱਟਾ ਕੀਆ ਜਲਦੀ ਕਰੇ ਪੁਕਾਰ ॥
ਇਸ ਦਾ ਅਰਥ ਸੀ, ‘ਮੁਸਲਮਾਨ ਦੀ ਮਿੱਟੀ ਘੁਮਿਆਰ ਦੇ ਭੱਠੇ ਵਿੱਚ ਚਲੀ ਜਾਏਗੀ ਜੋ ਉਸ ਤੋਂ ਬਰਤਨ ਤੇ ਇੱਟਾਂ ਬਣਾਏਗਾ। ਜਿਉਂ-ਜਿਉਂ ਉਹ ਜਲੇਗੀ ਤਿਉਂ-ਤਿਉਂ ਮਿੱਟੀ ਚਿੱਲਾਏਗੀ।’ ਔਰੰਗਜ਼ੇਬ ਦੇ ਕ੍ਰੋਧ ਤੋਂ ਬਚਣ ਲਈ ਰਾਮ ਰਾਏ ਨੇ ਕਿਹਾ ਕਿ ਇਸ ਤੁਕ ਵਿੱਚ ਗਲਤੀ ਨਾਲ ਬੇਈਮਾਨ’ ਸ਼ਬਦ ਦੀ ਥਾਂ ਮੁਸਲਮਾਨ ਸ਼ਬਦ ਲਿਖਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਇਸ ਹੱਤਕ ਕਾਰਨ ਗੁਰੂ ਸਾਹਿਬ ਨੇ ਰਾਮ ਰਾਏ ਨੂੰ ਹਮੇਸ਼ਾਂ ਲਈ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ।
8. ਉੱਤਰਾਧਿਕਾਰੀ ਦੀ ਨਿਯੁਕਤੀ: ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਆਪ ਨੇ ਗੁਰਗੱਦੀ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਸੌਂਪ ਦਿੱਤੀ। 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਜੀ ਜੋਤੀ-ਜੋਤ ਸਮਾ ਗਏ।
9. ਗੁਰੂ ਹਰਿ ਰਾਏ ਜੀ ਦੇ ਕੰਮਾਂ ਦਾ ਮੁੱਲਾਂਕਣ: ਗੁਰੂ ਹਰਿ ਰਾਏ ਜੀ ਹਾਲਾਂਕਿ ਛੋਟੀ ਉਮਰ ਵਿੱਚ ਹੀ ਜੋਤੀ-ਜੋਤ ਸਮਾ ਗਏ ਪਰ ਉਨ੍ਹਾਂ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਦਿੱਤਾ। ਆਪ ਜੀ ਨੇ ਮਾਝੇ, ਦੁਆਬੇ ਅਤੇ ਮਾਲਵੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕੀਤਾ। ਆਪ ਜੀ ਨੇ ਸੰਗਤ ਅਤੇ ਪੰਗਤ ਦੀ ਮਰਿਆਦਾ ਨੂੰ ਜ਼ੋਰ-ਸ਼ੋਰ ਨਾਲ ਜਾਰੀ ਰੱਖਿਆ। ਆਪ ਜੀ ਦੇ ਦਵਾਖ਼ਾਨੇ ਵਿੱਚ ਬਿਨਾਂ ਕਿਸੇ ਭੇਦ-ਭਾਵ ਦੇ ਮੁਫ਼ਤ ਇਲਾਜ ਅਤੇ ਸੇਵਾ ਪ੍ਰਦਾਨ ਕੀਤੀ ਜਾਂਦੀ ਸੀ। ਇਸ ਤਰ੍ਹਾਂ ਆਪ ਨੇ ਸਿੱਖ ਧਰਮ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।
Exam Tips:
a) ਉੱਤਰ ਨੂੰ ਕ੍ਰਮਵਾਰ ਸਿਰਲੇਖਾਂ ਵਿੱਚ ਵੰਡ ਕੇ ਲਿਖੋ, ਜਿਵੇਂ : ਜਨਮ ਅਤੇ ਮਾਤਾ-ਪਿਤਾ; ਬਚਪਨ ਅਤੇ ਵਿਆਹ; ਗੁਰਗੱਦੀ ਦੀ ਪ੍ਰਾਪਤੀ; ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ; ਫੂਲ ਨੂੰ ਅਸ਼ੀਰਵਾਦ…।
b) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1645 ਈ., 1661 ਈ., 1630 ਈ.
c) ਸ਼ੁਰੂ ਵਿੱਚ ਛੋਟੀ ਭੂਮਿਕਾ ਅਤੇ ਅੰਤ ਵਿੱਚ ਇੱਕ-ਦੋ ਵਾਕਾਂ ਦਾ ਮੁੱਲਾਂਕਣ ਜਾਂ ਸਿੱਟਾ ਲਿਖੋ।
ਗੁਰੂ ਹਰਿ ਕ੍ਰਿਸ਼ਨ ਜੀ
Question 2: ਗੁਰੂ ਹਰਿ ਕ੍ਰਿਸ਼ਨ ਜੀ ਦੇ ਸਮੇਂ ਹੋਏ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵੇਰਵਾ ਦਿਓ।
Answer:
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਸਿੱਖ ਇਤਿਹਾਸ ਵਿੱਚ ‘ਬਾਲ ਗੁਰੂ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ 1661 ਈ. ਤੋਂ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਆਪ ਜੀ ਦੇ ਗੁਰੂਕਾਲ ਸਮੇਂ ਸਿੱਖ ਪੰਥ ਨੇ ਜੋ ਵਿਕਾਸ ਕੀਤਾ ਉਸ ਦਾ ਸੰਖੇਪ ਵੇਰਵਾ ਹੇਠ ਲਿਖਿਆ ਹੈ:1. ਜਨਮ ਅਤੇ ਮਾਤਾ-ਪਿਤਾ – ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ 7 ਜੁਲਾਈ, 1656 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਗੁਰੂ ਹਰਿ ਰਾਏ ਸਾਹਿਬ ਜੀ ਦੇ ਛੋਟੇ ਪੁੱਤਰ ਸਨ। ਆਪ ਜੀ ਦੀ ਮਾਤਾ ਜੀ ਦਾ ਨਾਂ ਸੁਲੱਖਣੀ ਜੀ ਸੀ। ਰਾਮ ਰਾਏ ਆਪ ਜੀ ਦੇ ਵੱਡੇ ਭਰਾ ਸਨ।
2. ਗੁਰਗੱਦੀ ਦੀ ਪ੍ਰਾਪਤੀ: ਗੁਰੂ ਹਰਿ ਰਾਏ ਸਾਹਿਬ ਨੇ ਆਪਣੇ ਵੱਡੇ ਪੁੱਤਰ ਰਾਮ ਰਾਏ ਨੂੰ ਉਸ ਦੀ ਅਯੋਗਤਾ ਜੋ ਉਸ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਗੁਰਬਾਣੀ ਦਾ ਗਲਤ ਅਰਥ ਕੱਢ ਕੇ ਦਿਖਾਈ ਸੀ, ਦੇ ਕਾਰਨ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ਸੀ। 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਸਾਹਿਬ ਨੇ ਹਰਿ ਕ੍ਰਿਸ਼ਨ ਜੀ ਨੂੰ ਗੱਦੀ ਸੌਂਪ ਦਿੱਤੀ। ਉਸ ਸਮੇਂ ਹਰਿ ਕ੍ਰਿਸ਼ਨ ਸਾਹਿਬ ਦੀ ਉਮਰ ਸਿਰਫ਼ ਪੰਜ ਸਾਲ ਸੀ। ਇਸੇ ਕਾਰਨ ਸਿੱਖ ਇਤਿਹਾਸ ਵਿੱਚ ਆਪ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਭਾਵੇਂ ਆਪ ਉਮਰ ਵਿੱਚ ਬਹੁਤ ਛੋਟੇ ਸਨ ਪਰ ਫਿਰ ਵੀ ਆਪ ਬੜੀ ਉੱਚ ਕਰਨੀ ਦੇ ਮਾਲਕ ਸਨ। ਉਨ੍ਹਾਂ ਵਿੱਚ ਅਦੁੱਤੀ ਸੇਵਾ ਭਾਵਨਾ, ਵੱਡਿਆਂ ਪ੍ਰਤੀ ਆਦਰ ਮਾਣ, ਮਿੱਠਾ ਬੋਲਣਾ, ਦੂਜਿਆਂ ਪ੍ਰਤੀ ਹਮਦਰਦੀ ਅਤੇ ਅਟੁੱਟ ਭਗਤੀ ਭਾਵਨਾ ਆਦਿ ਗੁਣ ਕੁੱਟ-ਕੁੱਟ ਕੇ ਭਰੇ ਹੋਏ ਸਨ। ਇਨ੍ਹਾਂ ਗੁਣਾਂ ਸਦਕਾ ਹੀ ਗੁਰੂ ਸਾਹਿਬ ਨੇ ਆਪ ਨੂੰ ਗੁਰਗੱਦੀ ਸੌਂਪੀ। ਇਸ ਤਰ੍ਹਾਂ ਆਪ ਸਿੱਖਾਂ ਦੇ ਅੱਠਵੇਂ ਗੁਰੂ ਬਣੇ। ਆਪ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ।
3. ਰਾਮ ਰਾਏ ਦੀ ਵਿਰੋਧਤਾ: ਰਾਮ ਰਾਏ ਗੁਰੂ ਹਰਿ ਰਾਏ ਸਾਹਿਬ ਦਾ ਵੱਡਾ ਪੁੱਤਰ ਹੋਣ ਦੇ ਨਾਤੇ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ। ਪਰ ਗੁਰੂ ਹਰਿ ਰਾਏ ਸਾਹਿਬ ਉਸ ਨੂੰ ਪਹਿਲਾਂ ਹੀ ਗੁਰਗੱਦੀ ਤੋਂ ਬੇਦਖ਼ਲ ਕਰ ਚੁੱਕੇ ਸਨ। ਜਦੋਂ ਉਸ ਨੂੰ ਪਤਾ ਲੱਗਾ ਕਿ ਗੁਰਗੱਦੀ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪੀ ਗਈ ਹੈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ। ਉਸ ਨੇ ਗੱਦੀ ਹਥਿਆਉਣ ਲਈ ਸਾਜ਼ਸ਼ਾਂ ਰਚਨੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਬਹੁਤ ਸਾਰੇ ਬੇਈਮਾਨ ਅਤੇ ਸੁਆਰਥੀ ਮਸੰਦਾਂ ਨੂੰ ਆਪਣੇ ਵੱਲ ਕਰ ਲਿਆ। ਇਨ੍ਹਾਂ ਮਸੰਦਾਂ ਦੁਆਰਾ ਉਸ ਨੇ ਇਹ ਘੋਸ਼ਿਤ ਕਰਵਾਇਆ ਕਿ ਅਸਲੀ ਗੁਰੂ ਰਾਮ ਰਾਏ ਹੈ ਅਤੇ ਸਾਰੇ ਸਿੱਖ ਉਸ ਨੂੰ ਆਪਣਾ ਗੁਰੂ ਮੰਨਣ। ਪਰ ਉਹ ਇਸ ਵਿੱਚ ਸਫਲ ਨਾ ਹੋ ਸਕਿਆ। ਫਿਰ ਉਸ ਨੇ ਔਰੰਗਜ਼ੇਬ ਕੋਲੋਂ ਮਦਦ ਲੈਣ ਦੀ ਕੋਸ਼ਿਸ਼ ਕੀਤੀ। ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ ਤਾਂ ਕਿ ਦੋਹਾਂ ਧੜਿਆਂ ਦੀ ਗੱਲ ਸੁਣ ਕੇ ਆਪਣਾ ਫ਼ੈਸਲਾ ਦੇ ਸਕੇ।
4. ਗੁਰੂ ਸਾਹਿਬ ਦਾ ਦਿੱਲੀ ਜਾਣਾ: ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਦਿੱਲੀ ਲਿਆਉਣ ਦਾ ਕੰਮ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਸੌਂਪਿਆ। ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਗੁਰੂ ਜੀ ਪਾਸ ਭੇਜਿਆ। ਗੁਰੂ ਜੀ ਨੇ ਔਰੰਗਜ਼ੇਬ ਨੂੰ ਮਿਲਣ ਤੋਂ ਅਤੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ। ਪਰ ਪਰਸ ਰਾਮ ਦੇ ਇਹ ਕਹਿਣ ‘ਤੇ ਕਿ ਦਿੱਲੀ ਦੀਆਂ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਬੇਤਾਬ ਹਨ, ਗੁਰੂ ਸਾਹਿਬ ਨੇ ਦਿੱਲੀ ਜਾਣਾ ਤਾਂ ਮੰਨ ਲਿਆ ਪਰ ਔਰੰਗਜ਼ੇਬ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਆਪ 1664 ਈ. ਵਿੱਚ ਦਿੱਲੀ ਚਲੇ ਗਏ ਅਤੇ ਰਾਜਾ ਜੈ ਸਿੰਘ ਦੇ ਘਰ ਠਿਕਾਣਾ ਕਰਨ ਲਈ ਮੰਨ ਗਏ। ਗੁਰੂ ਸਾਹਿਬ ਦੀ ਔਰੰਗਜ਼ੇਬ ਨਾਲ ਮੁਲਾਕਾਤ ਹੋਈ ਜਾਂ ਨਹੀਂ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਬਹੁਤ ਮਤਭੇਦ ਪਾਏ ਜਾਂਦੇ ਸਨ।
5. ਜੋਤੀ-ਜੋਤ ਸਮਾਉਣਾ: ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿੱਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ। ਗੁਰੂ ਹਰਿ ਕ੍ਰਿਸ਼ਨ ਜੀ ਨੇ ਇੱਥੇ ਬੀਮਾਰਾਂ, ਗ਼ਰੀਬਾਂ ਅਤੇ ਅਨਾਥਾਂ ਦੀ ਤਨ, ਮਨ ਅਤੇ ਧਨ ਨਾਲ ਅਣਥੱਕ ਸੇਵਾ ਕੀਤੀ। ਚੇਚਕ ਅਤੇ ਹੈਜ਼ੇ ਦੇ ਸੈਂਕੜੇ ਮਰੀਜ਼ਾਂ ਨੂੰ ਰਾਜ਼ੀ ਕੀਤਾ। ਪਰ ਇਸ ਨਾਮੁਰਾਦ ਬੀਮਾਰੀ ਦਾ ਉਹ ਆਪ ਸ਼ਿਕਾਰ ਹੋ ਗਏ। ਇਹ ਬੀਮਾਰੀ ਉਨ੍ਹਾਂ ਲਈ ਮਾਰੂ ਸਿੱਧ ਹੋਈ। ਉਨ੍ਹਾਂ ਨੂੰ ਬਹੁਤ ਗੰਭੀਰ ਹਾਲਤ ਵਿੱਚ ਦੇਖਦੇ ਹੋਏ ਸ਼ਰਧਾਲੂਆਂ ਨੇ ਸਵਾਲ ਕੀਤਾ ਕਿ ਉਨ੍ਹਾਂ ਤੋਂ ਬਾਅਦ ਸਿੱਖਾਂ ਦੀ ਅਗਵਾਈ ਕੌਣ ਕਰੇਗਾ ਤਾਂ ਆਪ ਜੀ ਨੇ ਇੱਕ ਨਾਰੀਅਲ ਮੰਗਵਾਇਆ। ਨਾਰੀਅਲ ਅਤੇ ਪੰਜ ਪੈਸੇ ਰੱਖ ਕੇ ਮੱਥਾ ਟੇਕਿਆ ਅਤੇ ‘ਬਾਬਾ ਬਕਾਲਾ’ ਦਾ ਉੱਚਾਰਨ ਕਰਦੇ ਹੋਏ ਜੋਤੀ-ਜੋਤ ਸਮਾਂ ਗਏ। ਇਸ ਤਰ੍ਹਾਂ ਆਪ 30 ਮਾਰਚ, 1664 ਈ. ਨੂੰ ਦਿੱਲੀ ਵਿਖੇ ਜੋਤੀ-ਜੋਤ ਸਮਾ ਗਏ। ਆਪ ਦੀ ਯਾਦ ਵਿੱਚ ਇੱਥੇ ਗੁਰਦੁਆਰਾ ਬਾਲਾ ਸਾਹਿਬ ਦਾ ਨਿਰਮਾਣ ਕੀਤਾ ਗਿਆ। ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਕੋਈ ਢਾਈ ਕੁ ਸਾਲ ਗੁਰਗੱਦੀ ਸੰਭਾਲੀ ਅਤੇ ਗੁਰੂ ਦੇ ਰੂਪ ਵਿੱਚ ਆਪਣੇ ਸਾਰੇ ਫ਼ਰਜ਼ ਸੂਝ-ਬੂਝ ਨਾਲ ਨਿਭਾਏ। ਆਪ ਇੰਨੀ ਛੋਟੀ ਉਮਰ ਵਿੱਚ ਵੀ ਤੀਖਣ ਬੁੱਧੀ, ਉੱਚ ਵਿਚਾਰ ਅਤੇ ਅਲੌ ਕਿਕ ਗਿਆਨ ਦੇ ਮਾਲਕ ਸਨ।
Exam Tips:
a) ਉੱਤਰ ਨੂੰ ਕ੍ਰਮਵਾਰ ਸਿਰਲੇਖਾਂ ਵਿੱਚ ਵੰਡ ਕੇ ਲਿਖੋ, ਜਿਵੇਂ : ਗੁਰਗੱਦੀ ਦੀ ਪ੍ਰਾਪਤੀ; ਰਾਮ ਰਾਏ ਦੀ ਵਿਰੋਧਤਾ; ਗੁਰੂ ਸਾਹਿਬ ਦਾ ਦਿੱਲੀ ਜਾਣਾ; ਜੋਤੀ-ਜੋਤ ਸਮਾਉਣਾ।
b) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1661 ਈ., 1664 ਈ., 1656 ਈ.
c) ਸ਼ੁਰੂ ਵਿੱਚ ਛੋਟੀ ਭੂਮਿਕਾ ਅਤੇ ਅੰਤ ਵਿੱਚ ਇੱਕ-ਦੋ ਵਾਕਾਂ ਦਾ ਮੁੱਲਾਂਕਣ ਜਾਂ ਸਿੱਟਾ ਲਿਖੋ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਹਰਿ ਰਾਏ ਜੀ ਦਾ ਸਮਾਂ ਕਿਉਂ ਮਹੱਤਵਪੂਰਨ ਹੈ?
ਜਾਂ
ਗੁਰੂ ਹਰਿ ਰਾਏ ਜੀ ‘ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਸਿੱਖ ਧਰਮ ਵਿੱਚ ਗੁਰੂ ਹਰਿ ਰਾਏ ਜੀ ਦਾ ਕੀ ਯੋਗਦਾਨ ਹੈ?
ਜਾਂ
ਗੁਰੂ ਹਰਿ ਰਾਏ ਜੀ ਦੇ ਜੀਵਨ ਅਤੇ ਕਾਰਜਾਂ ਨੂੰ ਸੰਖੇਪ ਵਿੱਚ ਲਿਖੋ।
Answer:
ਗੁਰੂ ਹਰਿ ਰਾਏ ਜੀ ਦਾ ਜਨਮ 30 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਬਚਪਨ ਤੋਂ ਹੀ ਸੰਤ ਸਭਾ ਦੇ ਮਾਲਕ ਸਨ। ਆਪ ਜੀ 1645 ਈ. ਤੋਂ ਲੈ ਕੇ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਉਨ੍ਹਾਂ ਦਾ ਗੁਰੂਕਾਲ ਸਿੱਖ ਧਰਮ ਦੇ ਸ਼ਾਂਤੀਪੂਰਵਕ ਵਿਕਾਸ ਦਾ ਸਮਾਂ ਸੀ। ਗੁਰੂ ਹਰਿ ਰਾਏ ਸਾਹਿਬ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੀਆਂ ਕਈ ਥਾਂਵਾਂ ‘ਤੇ ਗਏ। ਇਸ ਤੋਂ ਇਲਾਵਾ ਗੁਰੂ ਸਾਹਿਬ ਨੇ ਪੰਜਾਬ ਤੋਂ ਬਾਹਰ ਆਪਣੇ ਪ੍ਰਚਾਰਕ ਭੇਜੇ। ਸਿੱਟੇ ਵਜੋਂ ਸਿੱਖ ਧਰਮ ਦਾ ਕਾਫ਼ੀ ਪ੍ਰਸਾਰ ਹੋਇਆ। ਗੁਰੂ ਜੀ ਨੇ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ।
Exam Tips:
a) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1630 ਈ., 1645 ਈ., 1661 ਈ.
b) ਸੀਮਤ ਸ਼ਬਦਾਂ ਵਿੱਚ ਸਿਰਫ਼ ਮੁੱਖ ਤੱਥ ਅਤੇ ਕਾਰਨ-ਪ੍ਰਭਾਵ ਲਿਖੋ।
Question 2: ਧੀਰ ਮਲ ਸੰਬੰਧੀ ਇੱਕ ਸੰਖੇਪ ਨੋਟ ਲਿਖੋ।
Answer:
ਧੀਰ ਮਲ ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ। ਉਹ ਕਾਫ਼ੀ ਸਮੇਂ ਤੋਂ ਗੁਰਗੱਦੀ ਲੈਣ ਦਾ ਯਤਨ ਕਰ ਰਿਹਾ ਸੀ। ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਦੇ ਗੁੱਸੇ ਦੀ ਕੋਈ ਹੱਦ ਨਾ ਰਹੀ। ਉਸ ਨੇ ਸ਼ੀਹ ਨਾਮੀ ਇੱਕ ਮਸੰਦ ਨਾਲ ਮਿਲ ਕੇ ਗੁਰੂ ਜੀ ਨੂੰ ਮਾਰਨ ਦੀ ਯੋਜਨਾ ਬਣਾਈ। ਸ਼ੀਹ ਦੇ ਸਾਥੀਆਂ ਨੇ ਗੁਰੂ ਸਾਹਿਬ ਦੇ ਘਰ ਦਾ ਬਹੁਤ ਸਾਰਾ ਸਾਮਾਨ ਲੁੱਟ ਲਿਆ। ਬਾਅਦ ਵਿੱਚ ਧੀਰ ਮਲ ਅਤੇ ਸ਼ੀਹ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ।
Exam Tips:
a) ਸੀਮਤ ਸ਼ਬਦਾਂ ਵਿੱਚ ਸਿਰਫ਼ ਮੁੱਖ ਤੱਥ ਅਤੇ ਕਾਰਨ-ਪ੍ਰਭਾਵ ਲਿਖੋ।
Question 3: ਗੁਰੂ ਹਰਿ ਕ੍ਰਿਸ਼ਨ ਜੀ ‘ਤੇ ਇੱਕ ਸੰਖੇਪ ਨੋਟ ਲਿਖੋ। ਉਨ੍ਹਾਂ ਨੂੰ ‘ਬਾਲ ਗੁਰੂ’ ਕਿਉਂ ਕਿਹਾ ਜਾਂਦਾ ਸੀ?
ਜਾਂ
ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਕਿਉਂ ਕਿਹਾ ਜਾਂਦਾ ਹੈ?
ਜਾਂ
ਗੁਰੂ ਹਰਿ ਕ੍ਰਿਸ਼ਨ ਜੀ ‘ਤੇ ਇੱਕ ਸੰਖੇਪ ਨੋਟ ਲਿਖੋ।
ਜਾਂ
ਸਿੱਖ ਧਰਮ ਵਿੱਚ ਗੁਰੂ ਹਰਿ ਕ੍ਰਿਸ਼ਨ ਜੀ ਦਾ ਕੀ ਯੋਗਦਾਨ ਸੀ?
Answer:
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਉਹ 1661 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ਸਨ। ਉਸ ਸਮੇਂ ਆਪ ਜੀ ਕੇਵਲ ਪੰਜ ਵਰ੍ਹਿਆਂ ਦੇ ਸਨ। ਇਸ ਕਾਰਨ ਆਪ ਨੂੰ ‘ਬਾਲ ਗੁਰੂ’ ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ। ਗੁਰੂ ਹਰਿ ਕ੍ਰਿਸ਼ਨ ਜੀ ਦੇ ਵੱਡੇ ਭਰਾ ਰਾਮ ਰਾਏ ਦੇ ਉਕਸਾਉਣ ’ਤੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ। ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿੱਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ। ਗੁਰੂ ਜੀ ਨੇ ਉੱਥੇ ਅਨੇਕਾਂ ਗ਼ਰੀਬਾਂ ਅਤੇ ਮਰੀਜ਼ਾਂ ਦੀ ਬਹੁਤ ਸੇਵਾ ਕੀਤੀ। ਉਹ 30 ਮਾਰਚ, 1664 ਈ. ਨੂੰ ਜੋਤੀ-ਜੋਤ ਸਮਾ ਗਏ।
Exam Tips:
a) ਸਾਲ ਅਤੇ ਮਿਤੀਆਂ ਸਹੀ ਲਿਖੋ ਅਤੇ ਯਾਦ ਰੱਖੋ : 1661 ਈ., 1664 ਈ.
b) ਸੀਮਤ ਸ਼ਬਦਾਂ ਵਿੱਚ ਸਿਰਫ਼ ਮੁੱਖ ਤੱਥ ਅਤੇ ਕਾਰਨ-ਪ੍ਰਭਾਵ ਲਿਖੋ।
ਵਸਤੂਨਿਸ਼ਠ ਪ੍ਰਸ਼ਨ – ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ
Question 1: ਗੁਰੂ ਹਰਿਗੋਬਿੰਦ ਜੀ ਦਾ ਉੱਤਰਾਧਿਕਾਰੀ ਕੌਣ ਸੀ?
ਜਾਂ
ਗੁਰੂ ਹਰਿਗੋਬਿੰਦ ਜੀ ਨੇ ਕਿਸ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ?
Answer:
ਗੁਰੂ ਹਰਿ ਰਾਏ ਜੀ।
Exam Tips:
a) ਵਿਅਕਤੀ ਦੇ ਨਾਂ ਦੇ ਨਾਲ ਉਸ ਦੀ ਭੂਮਿਕਾ ਜਾਂ ਰਿਸ਼ਤਾ ਵੀ ਯਾਦ ਰੱਖੋ।
Question 2: ਗੁਰੂ ਹਰਿ ਰਾਏ ਜੀ ਦਾ ਜਨਮ ਕਿੱਥੇ ਹੋਇਆ?
Answer:
ਕੀਰਤਪੁਰ ਸਾਹਿਬ।
Exam Tips:
a) ਸਥਾਨ ਦਾ ਨਾਂ ਸਹੀ ਸ਼ਬਦ-ਜੋੜਾਂ ਵਿੱਚ ਲਿਖੋ।
b) ਸਥਾਨ ਨੂੰ ਉਸ ਨਾਲ ਜੁੜੀ ਘਟਨਾ ਸਮੇਤ ਯਾਦ ਰੱਖੋ।
Question 3: ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ਦੱਸੋ।
Answer:
ਬਾਬਾ ਗੁਰਦਿੱਤਾ ਜੀ।
Exam Tips:
a) ਪ੍ਰਸ਼ਨ ਦੇ ਸ਼ਬਦਾਂ ਨੂੰ ਦੁਹਰਾ ਕੇ ਵਾਕ ਬਣਾਓ।
b) ਉੱਤਰ ਛੋਟਾ ਅਤੇ ਪਾਠ ਅਨੁਸਾਰ ਸਹੀ ਰੱਖੋ।
Question 4: ਸਿੱਖਾਂ ਦੇ ਸੱਤਵੇਂ ਗੁਰੂ ਕੌਣ ਸਨ?
ਜਾਂ
ਸਿੱਖਾਂ ਦੇ ਸੱਤਵੇਂ ਗੁਰੂ ਦਾ ਕੀ ਨਾਂ ਸੀ?
Answer:
ਗੁਰੂ ਹਰਿ ਰਾਏ ਜੀ।
Exam Tips:
a) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
b) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ।
Question 5: ਗੁਰੂ ਹਰਿ ਰਾਏ ਜੀ ਕਦੋਂ ਗੁਰਗੱਦੀ ‘ਤੇ ਬਿਰਾਜਮਾਨ ਹੋਏ?
Answer:
1645 ਈ.
Exam Tips:
a) ਸਾਲ ਜਾਂ ਮਿਤੀ ਦੇ ਨਾਲ 'ਈ.' ਜ਼ਰੂਰ ਲਿਖੋ।
Question 6: ਦਾਰਾ ਸ਼ਿਕੋਹ ਕੌਣ ਸੀ?
Answer:
ਸ਼ਾਹਜਹਾਂ ਦਾ ਸਭ ਤੋਂ ਵੱਡਾ ਪੁੱਤਰ।
Exam Tips:
a) ਵਿਅਕਤੀ ਦੇ ਨਾਂ ਦੇ ਨਾਲ ਉਸ ਦੀ ਭੂਮਿਕਾ ਜਾਂ ਰਿਸ਼ਤਾ ਵੀ ਯਾਦ ਰੱਖੋ।
Question 7: ਗੁਰੂ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਕਾਬਲ ਕਿਸ ਨੂੰ ਭੇਜਿਆ ਸੀ?
Answer:
ਭਾਈ ਗੋਂਦਾ ਜੀ ਨੂੰ।
Exam Tips:
a) ਵਿਅਕਤੀ ਦੇ ਨਾਂ ਦੇ ਨਾਲ ਉਸ ਦੀ ਭੂਮਿਕਾ ਜਾਂ ਰਿਸ਼ਤਾ ਵੀ ਯਾਦ ਰੱਖੋ।
b) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
Question 8: ਗੁਰੂ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਢਾਕਾ ਕਿਸ ਨੂੰ ਭੇਜਿਆ ਸੀ?
Answer:
ਭਾਈ ਨੱਥਾ ਜੀ ਨੂੰ।
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ।
Question 9: ਗੁਰੂ ਹਰਿ ਰਾਏ ਜੀ ਕਦੋਂ ਜੋਤੀ-ਜੋਤ ਸਮਾਏ?
Answer:
1661 ਈ.
Exam Tips:
a) ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਖਾਓ; ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ।
b) ਸਾਲ ਜਾਂ ਮਿਤੀ ਦੇ ਨਾਲ 'ਈ.' ਜ਼ਰੂਰ ਲਿਖੋ।
Question 10: ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ?
Answer:
ਗੁਰੂ ਹਰਿ ਕ੍ਰਿਸ਼ਨ ਜੀ।
Exam Tips:
a) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
b) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ।
Question 11: ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਿੱਥੇ ਹੋਇਆ ਸੀ?
Answer:
ਕੀਰਤਪੁਰ ਸਾਹਿਬ।
Exam Tips:
a) ਸਥਾਨ ਦੇ ਨਾਂ ਦੇ ਨਾਲ 'ਸਾਹਿਬ' ਵਰਗੇ ਸ਼ਬਦ ਵੀ ਲਿਖੋ, ਜਿੱਥੇ ਪਾਠ ਵਿੱਚ ਹੋਣ।
b) ਸਥਾਨ ਦਾ ਨਾਂ ਸਹੀ ਸ਼ਬਦ-ਜੋੜਾਂ ਵਿੱਚ ਲਿਖੋ।
Question 12: ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਦੋਂ ਹੋਇਆ ਸੀ?
Answer:
7 ਜੁਲਾਈ, 1656 ਈ.
Exam Tips:
a) ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਖਾਓ; ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ।
b) ਸਾਲ ਜਾਂ ਮਿਤੀ ਦੇ ਨਾਲ 'ਈ.' ਜ਼ਰੂਰ ਲਿਖੋ।
Question 13: ਗੁਰੂ ਹਰਿ ਕ੍ਰਿਸ਼ਨ ਜੀ ਗੁਰਗੱਦੀ ‘ਤੇ ਕਦੋਂ ਬੈਠੇ?
Answer:
1661 ਈ.
Exam Tips:
a) ਸਾਲ ਜਾਂ ਮਿਤੀ ਦੇ ਨਾਲ 'ਈ.' ਜ਼ਰੂਰ ਲਿਖੋ।
Question 14: ਬਾਲ ਗੁਰੂ ਕਿਸ ਨੂੰ ਕਿਹਾ ਜਾਂਦਾ ਹੈ?
ਜਾਂ
ਸਿੱਖਾਂ ਦੇ ਬਾਲ ਗੁਰੂ ਕੌਣ ਸਨ?
Answer:
ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ।
Exam Tips:
a) ਵਿਅਕਤੀ ਦੇ ਨਾਂ ਦੇ ਨਾਲ ਉਸ ਦੀ ਭੂਮਿਕਾ ਜਾਂ ਰਿਸ਼ਤਾ ਵੀ ਯਾਦ ਰੱਖੋ।
b) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
Question 15: ਗੁਰੂ ਹਰਿ ਕ੍ਰਿਸ਼ਨ ਜੀ ਦਾ ਗੁਰੂਕਾਲ ਦੱਸੋ।
Answer:
1661 ਈ. ਤੋਂ 1664 ਈ.
Exam Tips:
a) ਸਾਲ ਜਾਂ ਮਿਤੀ ਦੇ ਨਾਲ 'ਈ.' ਜ਼ਰੂਰ ਲਿਖੋ।
b) ਮਿਤੀਆਂ ਨੂੰ ਗੁਰੂ ਸਾਹਿਬ ਦੇ ਜੀਵਨ-ਕ੍ਰਮ ਨਾਲ ਜੋੜ ਕੇ ਯਾਦ ਕਰੋ।
Question 16: ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਕਿਸ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ?
Answer:
ਰਾਮ ਰਾਏ।
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ।
b) ਵਿਅਕਤੀ ਦੇ ਨਾਂ ਦੇ ਨਾਲ ਉਸ ਦੀ ਭੂਮਿਕਾ ਜਾਂ ਰਿਸ਼ਤਾ ਵੀ ਯਾਦ ਰੱਖੋ।
Question 17: ਗੁਰੂ ਹਰਿ ਕ੍ਰਿਸ਼ਨ ਜੀ ਕਦੋਂ ਜੋਤੀ-ਜੋਤ ਸਮਾਏ?
Answer:
1664 ਈ.
Exam Tips:
a) ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਖਾਓ; ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ।
Question 18: ਗੁਰੂ ਹਰਿ ਕ੍ਰਿਸ਼ਨ ਜੀ ਕਿੱਥੇ ਜੋਤੀ-ਜੋਤ ਸਮਾ ਗਏ ਸਨ?
Answer:
ਦਿੱਲੀ।
Exam Tips:
a) ਸਥਾਨ ਦੇ ਨਾਂ ਦੇ ਨਾਲ 'ਸਾਹਿਬ' ਵਰਗੇ ਸ਼ਬਦ ਵੀ ਲਿਖੋ, ਜਿੱਥੇ ਪਾਠ ਵਿੱਚ ਹੋਣ।
b) ਸਥਾਨ ਦਾ ਨਾਂ ਸਹੀ ਸ਼ਬਦ-ਜੋੜਾਂ ਵਿੱਚ ਲਿਖੋ।
ਖ਼ਾਲੀ ਥਾਂਵਾਂ ਭਰੋ
Question 1: ……………………… ਸਿੱਖਾਂ ਦੇ ਸੱਤਵੇਂ ਗੁਰੂ ਸਨ।
Answer:
ਗੁਰੂ ਹਰਿ ਰਾਏ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚੋਂ ਵਾਕ ਦੇ ਸੰਦਰਭ ਅਨੁਸਾਰ ਢੁਕਵਾਂ ਨਾਂ ਭਰੋ।
Question 2: ਗੁਰੂ ਹਰਿ ਰਾਏ ਜੀ ਦਾ ਜਨਮ …………………….. ਵਿੱਚ ਹੋਇਆ।
Answer:
1630 ਈ.
Exam Tips:
a) ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ ਤਾਂ ਜੋ ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਪਵੇ।
Question 3: ਗੁਰੂ ਹਰਿ ਰਾਏ ਜੀ ਦਾ ਜਨਮ …………………… ਨਾਂ ਦੇ ਸਥਾਨ ‘ਤੇ ਹੋਇਆ।
Answer:
ਕੀਰਤਪੁਰ ਸਾਹਿਬ
Exam Tips:
a) ਖ਼ਾਲੀ ਥਾਂ ਵਿੱਚ ਸਿਰਫ਼ ਸਹੀ ਨਾਂ ਜਾਂ ਸ਼ਬਦ ਲਿਖੋ ਅਤੇ ਵਾਕ ਪੜ੍ਹ ਕੇ ਪੁਸ਼ਟੀ ਕਰੋ।
Question 4: ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ………………………… ਸੀ।
Answer:
ਬਾਬਾ ਗੁਰਦਿੱਤਾ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚੋਂ ਵਾਕ ਦੇ ਸੰਦਰਭ ਅਨੁਸਾਰ ਢੁਕਵਾਂ ਨਾਂ ਭਰੋ।
Question 5: ਗੁਰੂ ਹਰਿ ਰਾਏ ਜੀ ………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ।
Answer:
1645 ਈ.
Exam Tips:
a) ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ ਤਾਂ ਜੋ ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਪਵੇ।
Question 6: ……………………. ਸਿੱਖਾਂ ਦੇ ਅੱਠਵੇਂ ਗੁਰੂ ਸਨ।
Answer:
ਗੁਰੂ ਹਰਿ ਕ੍ਰਿਸ਼ਨ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚੋਂ ਵਾਕ ਦੇ ਸੰਦਰਭ ਅਨੁਸਾਰ ਢੁਕਵਾਂ ਨਾਂ ਭਰੋ।
Question 7: ਗੁਰੂ ਹਰਿ ਕ੍ਰਿਸ਼ਨ ਜੀ …………………….. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ।
Answer:
1661 ਈ.
Exam Tips:
a) ਸਾਲ ਨੂੰ ਘਟਨਾ ਨਾਲ ਜੋੜ ਕੇ ਯਾਦ ਰੱਖੋ ਤਾਂ ਜੋ ਮਿਲਦੇ-ਜੁਲਦੇ ਸਾਲਾਂ ਵਿੱਚ ਭੁਲੇਖਾ ਨਾ ਪਵੇ।
Question 8: ਗੁਰੂ ਹਰਿ ਕ੍ਰਿਸ਼ਨ ਜੀ ਦਿੱਲੀ ਵਿੱਚ ……………………… ਦੇ ਬੰਗਲੇ ਵਿੱਚ ਠਹਿਰੇ।
Answer:
ਰਾਜਾ ਜੈ ਸਿੰਘ
Exam Tips:
a) ਖ਼ਾਲੀ ਥਾਂ ਵਿੱਚ ਸਿਰਫ਼ ਸਹੀ ਨਾਂ ਜਾਂ ਸ਼ਬਦ ਲਿਖੋ ਅਤੇ ਵਾਕ ਪੜ੍ਹ ਕੇ ਪੁਸ਼ਟੀ ਕਰੋ।
Question 9: …………………….. ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ।
Answer:
ਗੁਰੂ ਹਰਿ ਕ੍ਰਿਸ਼ਨ ਜੀ
Exam Tips:
a) ਖ਼ਾਲੀ ਥਾਂ ਵਿੱਚ ਸਿਰਫ਼ ਸਹੀ ਨਾਂ ਜਾਂ ਸ਼ਬਦ ਲਿਖੋ ਅਤੇ ਵਾਕ ਪੜ੍ਹ ਕੇ ਪੁਸ਼ਟੀ ਕਰੋ।
ਠੀਕ ਜਾਂ ਗ਼ਲਤ
Question 1: ਗੁਰੂ ਹਰਿ ਰਾਏ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ।
Answer:
ਠੀਕ
Exam Tips:
a) ਗਿਣਤੀ ਗੁਰੂ ਨਾਨਕ ਦੇਵ ਜੀ ਤੋਂ ਕਰੋ: ਛੇਵੇਂ ਗੁਰੂ ਹਰਿਗੋਬਿੰਦ ਜੀ ਅਤੇ ਸੱਤਵੇਂ ਗੁਰੂ ਹਰਿ ਰਾਏ ਜੀ ਸਨ।
Question 2: ਗੁਰੂ ਹਰਿ ਰਾਏ ਜੀ ਦਾ ਜਨਮ 1630 ਈ. ਵਿੱਚ ਹੋਇਆ ਸੀ।
Answer:
ਠੀਕ
Exam Tips:
a) ਗੁਰੂ ਹਰਿ ਰਾਏ ਜੀ ਦਾ ਜਨਮ 1630 ਈ. ਵਿੱਚ ਕੀਰਤਪੁਰ ਸਾਹਿਬ ਵਿਖੇ ਹੋਇਆ।
Question 3: ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ਬਾਬਾ ਬੁੱਢਾ ਜੀ ਸੀ।
Answer:
ਗ਼ਲਤ
Exam Tips:
a) ਸਹੀ ਤੱਥ : ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਬਾਬਾ ਗੁਰਦਿੱਤਾ ਜੀ ਸਨ।
Question 4: ਗੁਰੂ ਹਰਿ ਰਾਏ ਜੀ ਦੀ ਮਾਤਾ ਜੀ ਦਾ ਨਾਂ ਬੀਬੀ ਨਿਹਾਲ ਕੌਰ ਸੀ।
Answer:
ਠੀਕ
Exam Tips:
a) ਗੁਰੂ ਹਰਿ ਰਾਏ ਜੀ ਦੇ ਮਾਤਾ ਜੀ ਬੀਬੀ ਨਿਹਾਲ ਕੌਰ ਸਨ।
Question 5: ਗੁਰੂ ਹਰਿ ਰਾਏ ਜੀ 1661 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ।
Answer:
ਗ਼ਲਤ
Exam Tips:
a) ਸਹੀ ਤੱਥ : ਗੁਰੂ ਹਰਿ ਰਾਏ ਜੀ 1645 ਈ. ਵਿੱਚ ਗੁਰਗੱਦੀ 'ਤੇ ਬੈਠੇ; 1661 ਈ. ਉਨ੍ਹਾਂ ਦੇ ਜੋਤੀ-ਜੋਤ ਸਮਾਉਣ ਦਾ ਸਾਲ ਹੈ।
Question 6: ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ।
Answer:
ਠੀਕ
Exam Tips:
a) ਗੁਰੂ ਹਰਿ ਰਾਏ ਜੀ ਤੋਂ ਬਾਅਦ ਗੁਰਗੱਦੀ ਉਨ੍ਹਾਂ ਦੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਜੀ ਨੂੰ ਮਿਲੀ।
Question 7: ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਜਾਣਿਆ ਜਾਂਦਾ ਹੈ।
Answer:
ਠੀਕ
Exam Tips:
a) ਗੁਰਗੱਦੀ 'ਤੇ ਬੈਠਣ ਸਮੇਂ ਉਨ੍ਹਾਂ ਦੀ ਉਮਰ ਕੇਵਲ ਪੰਜ ਵਰ੍ਹੇ ਸੀ, ਇਸੇ ਕਰਕੇ ਉਹ 'ਬਾਲ ਗੁਰੂ' ਕਹਾਏ।
Question 8: ਗੁਰੂ ਹਰਿ ਕ੍ਰਿਸ਼ਨ ਜੀ 1664 ਈ. ਵਿੱਚ ਜੋਤੀ-ਜੋਤ ਸਮਾਏ।
Answer:
ਠੀਕ
Exam Tips:
a) ਗੁਰੂ ਹਰਿ ਕ੍ਰਿਸ਼ਨ ਜੀ 1664 ਈ. ਵਿੱਚ ਦਿੱਲੀ ਵਿਖੇ ਜੋਤੀ-ਜੋਤ ਸਮਾਏ।
ਬਹੁ-ਵਿਕਲਪੀ ਪ੍ਰਸ਼ਨ
Question 1: ਸਿੱਖਾਂ ਦੇ ਸੱਤਵੇਂ ਗੁਰੂ ਕੌਣ ਸਨ?
(i) ਗੁਰੂ ਹਰਿਗੋਬਿੰਦ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਗੁਰੂ ਤੇਗ ਬਹਾਦਰ ਜੀ
Answer:
(ii) ਗੁਰੂ ਹਰਿ ਰਾਏ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 2: ਗੁਰੂ ਹਰਿ ਰਾਏ ਜੀ ਦਾ ਜਨਮ ਕਦੋਂ ਹੋਇਆ?
(i) 1627 ਈ. ਵਿੱਚ
(ii) 1628 ਈ. ਵਿੱਚ
(iii) 1629 ਈ. ਵਿੱਚ
(iv) 1630 ਈ. ਵਿੱਚ
Answer:
(iv) 1630 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 3: ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ?
(i) ਗੁਰਦਿੱਤਾ ਜੀ
(ii) ਅਟੱਲ ਰਾਏ ਜੀ
(iii) ਮਨੀ ਰਾਏ ਜੀ
(iv) ਸੂਰਜ ਮਲ ਜੀ
Answer:
(i) ਗੁਰਦਿੱਤਾ ਜੀ
Exam Tips:
a) ਸਾਰੇ ਵਿਕਲਪ ਪੜ੍ਹ ਕੇ ਸਭ ਤੋਂ ਢੁਕਵਾਂ ਉੱਤਰ ਚੁਣੋ।
Question 4: ਗੁਰੂ ਹਰਿ ਰਾਏ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ?
(i) 1635 ਈ. ਵਿੱਚ
(ii) 1637 ਈ. ਵਿੱਚ
(iii) 1645 ਈ. ਵਿੱਚ
(iv) 1655 ਈ. ਵਿੱਚ
Answer:
(iii) 1645 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
Question 5: ਸ੍ਰੀ ਗੁਰੂ ਹਰਿ ਰਾਏ ਜੀ ਦੇ ਧਾਰਮਿਕ ਕਾਰਜਾਂ ਦਾ ਕੇਂਦਰ ਕਿਹੜਾ ਸੀ?
(i) ਰਾਮਦਾਸਪੁਰਾ
(ii) ਤਰਨਤਾਰਨ
(iii) ਕਰਤਾਰਪੁਰ
(iv) ਕੀਰਤਪੁਰ ਸਾਹਿਬ
Answer:
(iv) ਕੀਰਤਪੁਰ ਸਾਹਿਬ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 6: ਦਾਰਾ ਸ਼ਿਕੋਹ ਕੌਣ ਸੀ?
(i) ਸ਼ਾਹਜਹਾਂ ਦਾ ਵੱਡਾ ਪੁੱਤਰ
(ii) ਸ਼ਾਹਜਹਾਂ ਦਾ ਛੋਟਾ ਪੁੱਤਰ
(iii) ਜਹਾਂਗੀਰ ਦਾ ਵੱਡਾ ਪੁੱਤਰ
(iv) ਔਰੰਗਜ਼ੇਬ ਦਾ ਵੱਡਾ ਪੁੱਤਰ
Answer:
(i) ਸ਼ਾਹਜਹਾਂ ਦਾ ਵੱਡਾ ਪੁੱਤਰ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 7: ਗੁਰੂ ਹਰਿ ਰਾਏ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ?
(i) ਹਰਿ ਕ੍ਰਿਸ਼ਨ ਜੀ ਨੂੰ
(ii) ਤੇਗ ਬਹਾਦਰ ਜੀ ਨੂੰ
(iii) ਰਾਮ ਰਾਏ ਨੂੰ
(iv) ਗੁਰਦਿੱਤਾ ਜੀ ਨੂੰ
Answer:
(i) ਹਰਿ ਕ੍ਰਿਸ਼ਨ ਜੀ ਨੂੰ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 8: ਗੁਰੂ ਹਰਿ ਰਾਏ ਜੀ ਕਦੋਂ ਜੋਤੀ-ਜੋਤ ਸਮਾਏ ਸਨ?
(i) 1645 ਈ. ਵਿੱਚ
(ii) 1660 ਈ. ਵਿੱਚ
(iii) 1661 ਈ. ਵਿੱਚ
(iv) 1664 ਈ. ਵਿੱਚ
Answer:
(iii) 1661 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
Question 9: ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ?
(i) ਗੁਰੂ ਹਰਿ ਕ੍ਰਿਸ਼ਨ ਜੀ
(ii) ਗੁਰੂ ਤੇਗ਼ ਬਹਾਦਰ ਜੀ
(iii) ਗੁਰੂ ਹਰਿ ਰਾਏ ਜੀ
(iv) ਗੁਰੂ ਗੋਬਿੰਦ ਸਿੰਘ ਜੀ
Answer:
(i) ਗੁਰੂ ਹਰਿ ਕ੍ਰਿਸ਼ਨ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 10: ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਦੋਂ ਹੋਇਆ?
(i) 1630 ਈ. ਵਿੱਚ
(ii) 1635 ਈ. ਵਿੱਚ
(iii) 1636 ਈ. ਵਿੱਚ
(iv) 1656 ਈ. ਵਿੱਚ
Answer:
(iv) 1656 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 11: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜਨਮ ਕਿੱਥੇ ਹੋਇਆ ਸੀ?
(i) ਕੀਰਤਪੁਰ ਸਾਹਿਬ
(ii) ਸ੍ਰੀ ਅਨੰਦਪੁਰ ਸਾਹਿਬ
(iii) ਕਰਤਾਰਪੁਰ ਸਾਹਿਬ
(iv) ਗੋਇੰਦਵਾਲ ਸਾਹਿਬ
Answer:
(i) ਕੀਰਤਪੁਰ ਸਾਹਿਬ
Exam Tips:
a) ਵਿਕਲਪਾਂ ਵਿੱਚੋਂ ਸਹੀ ਸਥਾਨ ਨੂੰ ਉਸ ਨਾਲ ਜੁੜੀ ਘਟਨਾ ਨਾਲ ਮਿਲਾ ਕੇ ਚੁਣੋ।
Question 12: ਗੁਰੂ ਹਰਿ ਕ੍ਰਿਸ਼ਨ ਜੀ ਦੇ ਪਿਤਾ ਜੀ ਕੌਣ ਸਨ?
(i) ਗੁਰੂ ਹਰਿਗੋਬਿੰਦ ਸਾਹਿਬ ਜੀ
(ii) ਗੁਰੂ ਹਰਿ ਰਾਏ ਜੀ
(iii) ਬਾਬਾ ਗੁਰਦਿੱਤਾ ਜੀ
(iv) ਬਾਬਾ ਬੁੱਢਾ ਜੀ
Answer:
(ii) ਗੁਰੂ ਹਰਿ ਰਾਏ ਜੀ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 13: ਸਿੱਖ ਇਤਿਹਾਸ ਵਿੱਚ ‘ਬਾਲ ਗੁਰੂ ਦੇ ਨਾਂ ਨਾਲ ਕਿਸ ਨੂੰ ਜਾਣਿਆ ਜਾਂਦਾ ਹੈ?
(i) ਗੁਰੂ ਰਾਮਦਾਸ ਜੀ ਨੂੰ
(ii) ਗੁਰੂ ਹਰਿ ਰਾਏ ਜੀ ਨੂੰ
(iii) ਗੁਰੂ ਹਰਿ ਕ੍ਰਿਸ਼ਨ ਜੀ ਨੂੰ
(iv) ਗੁਰੂ ਗੋਬਿੰਦ ਸਿੰਘ ਜੀ ਨੂੰ
Answer:
(iii) ਗੁਰੂ ਹਰਿ ਕ੍ਰਿਸ਼ਨ ਜੀ ਨੂੰ
Exam Tips:
a) ਮਿਲਦੇ-ਜੁਲਦੇ ਨਾਵਾਂ ਵਿੱਚ ਭੁਲੇਖਾ ਨਾ ਖਾਓ; ਪੂਰਾ ਵਿਕਲਪ ਪੜ੍ਹ ਕੇ ਚੁਣੋ।
Question 14: ਗੁਰੂ ਹਰਿ ਕ੍ਰਿਸ਼ਨ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ?
(i) 1645 ਈ. ਵਿੱਚ
(ii) 1656 ਈ. ਵਿੱਚ
(iii) 1661 ਈ. ਵਿੱਚ
(iv) 1664 ਈ. ਵਿੱਚ
Answer:
(iii) 1661 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
b) ਉੱਤਰ ਵਿੱਚ ਵਿਕਲਪ ਦਾ ਨੰਬਰ ਅਤੇ ਪੂਰਾ ਉੱਤਰ ਦੋਵੇਂ ਲਿਖੋ।
Question 15: ਗੁਰੂ ਹਰਿ ਕ੍ਰਿਸ਼ਨ ਜੀ ਕਦੋਂ ਜੋਤੀ-ਜੋਤ ਸਮਾਏ?
(i) 1661 ਈ. ਵਿੱਚ
(ii) 1662 ਈ. ਵਿੱਚ
(iii) 1663 ਈ. ਵਿੱਚ
(iv) 1664 ਈ. ਵਿੱਚ
Answer:
(iv) 1664 ਈ. ਵਿੱਚ
Exam Tips:
a) ਸਾਰੇ ਵਿਕਲਪਾਂ ਦੇ ਸਾਲ ਪੜ੍ਹ ਕੇ ਸਹੀ ਸਾਲ ਚੁਣੋ ਅਤੇ ਉੱਤਰ ਨਾਲ 'ਈ.' ਲਿਖੋ।
Question 16: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਕਿੱਥੇ ਜੋਤੀ-ਜੋਤ ਸਮਾਏ ਸਨ?
(i) ਦਿੱਲੀ
(ii) ਆਗਰਾ
(iii) ਲਾਹੌਰ
(iv) ਬਕਾਲਾ
Answer:
(i) ਦਿੱਲੀ
Exam Tips:
a) ਵਿਕਲਪਾਂ ਵਿੱਚੋਂ ਸਹੀ ਸਥਾਨ ਨੂੰ ਉਸ ਨਾਲ ਜੁੜੀ ਘਟਨਾ ਨਾਲ ਮਿਲਾ ਕੇ ਚੁਣੋ।
ਸਰੋਤ ਆਧਾਰਿਤ ਪ੍ਰਸ਼ਨ
Question 1: ਪਾਠ-ਪੁਸਤਕ ਵਿੱਚੋਂ ‘ਗੁਰੂ ਹਰਿ ਰਾਏ ਜੀ 1645 ਈ. ਤੋਂ ਲੈ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
Question 1 (a): ਗੁਰੂ ਹਰਿ ਰਾਏ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ਸਨ?
Answer:
ਗੁਰੂ ਹਰਿ ਰਾਏ ਜੀ 1645 ਈ. ਵਿੱਚ ਗੁਰਗੱਦੀ ‘ਤੇ ਬੈਠੇ।
Exam Tips:
a) ਸਾਲ ਦੇ ਨਾਲ 'ਈ.' ਲਿਖੋ।
Question 1 (b): ਗੁਰੂ ਹਰਿ ਰਾਏ ਜੀ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੀਆਂ ਕਿਹੜੀਆਂ ਥਾਂਵਾਂ ‘ਤੇ ਗਏ? ਕਿਸੇ ਦੋ ਦੇ ਨਾਂ ਲਿਖੋ।
Answer:
ਗੁਰੂ ਹਰਿ ਰਾਏ ਜੀ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਗਏ।
Exam Tips:
a) ਉੱਤਰ ਪੈਰੇ ਵਿੱਚ ਦਿੱਤੇ ਤੱਥਾਂ ਅਨੁਸਾਰ ਪੂਰੇ ਵਾਕ ਵਿੱਚ ਲਿਖੋ।
Question 1 (c): ਗੁਰੂ ਹਰਿ ਰਾਏ ਜੀ ਨੇ ਆਪਣੇ ਕਿਸ ਸ਼ਰਧਾਲੂ ਨੂੰ ਇਹ ਵਰਦਾਨ ਦਿੱਤਾ ਕਿ ਉਸ ਦੀ ਸੰਤਾਨ ਰਾਜ ਕਰੇਗੀ?
Answer:
ਗੁਰੂ ਹਰਿ ਰਾਏ ਜੀ ਨੇ ਆਪਣੇ ਇਕ ਸ਼ਰਧਾਲੂ ਫੂਲ ਨੂੰ ਇਹ ਅਸ਼ੀਰਵਾਦ ਦਿੱਤਾ ਕਿ ਉਸ ਦੀ ਸੰਤਾਨ ਰਾਜ ਕਰੇਗੀ।
Exam Tips:
a) ਉੱਤਰ ਪੈਰੇ ਵਿੱਚ ਦਿੱਤੇ ਤੱਥਾਂ ਅਨੁਸਾਰ ਪੂਰੇ ਵਾਕ ਵਿੱਚ ਲਿਖੋ।
Question 1 (d): ਗੁਰੂ ਹਰਿ ਰਾਏ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ?
Answer:
ਗੁਰੂ ਹਰਿ ਰਾਏ ਜੀ ਨੇ ਹਰਿ ਕ੍ਰਿਸ਼ਨ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ।
Exam Tips:
a) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
Question 1 (e): ਸ਼ਾਹਜਹਾਂ ਦੇ ਵੱਡੇ ਪੁੱਤਰ ਦਾ ਨਾਂ ਕੀ ਸੀ?
(i) ਦਾਰਾ
(ii) ਸ਼ੁਜਾ
(iii) ਔਰੰਗਜ਼ੇਬ
(iv) ਮੁਰਾਦੇ
Answer:
ਦਾਰਾ।
Exam Tips:
a) ਪੈਰੇ ਦੇ ਆਧਾਰ 'ਤੇ ਸਹੀ ਵਿਕਲਪ ਚੁਣੋ ਅਤੇ ਉਸ ਦਾ ਪੂਰਾ ਉੱਤਰ ਲਿਖੋ।
Question 2: ਪਾਠ-ਪੁਸਤਕ ਵਿੱਚੋਂ ‘ਗੁਰੂ ਹਰਿ ਕ੍ਰਿਸ਼ਨ ਜੀ ਗੁਰੂ ਹਰਿ ਰਾਏ ਜੀ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ:
Question 2 (a): ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ?
Answer:
ਸਿੱਖਾਂ ਦੇ ਅੱਠਵੇਂ ਗੁਰੂ, ਗੁਰੂ ਹਰਿ ਕ੍ਰਿਸ਼ਨ ਜੀ ਸਨ।
Exam Tips:
a) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
Question 2 (b): ਗੁਰੂ ਹਰਿ ਕ੍ਰਿਸ਼ਨ ਜੀ ……………….. ਵਿੱਚ ਗੁਰਗੱਦੀ ‘ਤੇ ਬੈਠੇ ਸਨ।
Answer:
1661 ਈ.
Exam Tips:
a) ਖ਼ਾਲੀ ਥਾਂ ਵਿੱਚ ਸਿਰਫ਼ ਸਹੀ ਸਾਲ ਜਾਂ ਨਾਂ ਲਿਖੋ।
Question 2 (c): ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਕਿਉਂ ਕਿਹਾ ਜਾਂਦਾ ਹੈ?
Answer:
ਕਿਉਂਕਿ ਗੁਰਗੱਦੀ ‘ਤੇ ਬੈਠਣ ਸਮੇਂ ਉਨ੍ਹਾਂ ਦੀ ਉਮਰ ਕੇਵਲ ਪੰਜ ਵਰ੍ਹੇ ਸੀ।
Exam Tips:
a) ਉੱਤਰ ਪੈਰੇ ਵਿੱਚ ਦਿੱਤੇ ਤੱਥਾਂ ਅਨੁਸਾਰ ਪੂਰੇ ਵਾਕ ਵਿੱਚ ਲਿਖੋ।
Question 2 (d): ਰਾਮ ਰਾਏ ਕੌਣ ਸੀ?
Answer:
ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ।
Exam Tips:
a) ਨਾਂ ਪੂਰਾ ਅਤੇ ਸਤਿਕਾਰ ਸਹਿਤ ਲਿਖੋ।
Question 2 (e): ਗੁਰੂ ਹਰਿ ਕ੍ਰਿਸ਼ਨ ਜੀ ਨੇ ਦਿੱਲੀ ਵਿਖੇ ਕਿਹੜੀ ਸੇਵਾ ਨਿਭਾਈ?
Answer:
ਗੁਰੂ ਹਰਿ ਕ੍ਰਿਸ਼ਨ ਜੀ ਜਿਸ ਸਮੇਂ ਦਿੱਲੀ ਵਿੱਚ ਸਨ ਉਸ ਸਮੇਂ ਉੱਥੇ ਚੇਚਕ ਅਤੇ ਹੈਜ਼ਾ ਨਾਂ ਦੀਆਂ ਬੀਮਾਰੀਆਂ ਫੈਲੀਆਂ ਹੋਈਆਂ ਸਨ। ਗੁਰੂ ਜੀ ਨੇ ਇਨ੍ਹਾਂ ਬੀਮਾਰਾਂ, ਗ਼ਰੀਬਾਂ ਅਤੇ ਅਨਾਥਾਂ ਦੀ ਬਹੁਤ ਸੇਵਾ ਕੀਤੀ।
Exam Tips:
a) ਉੱਤਰ ਪੈਰੇ ਵਿੱਚ ਦਿੱਤੇ ਤੱਥਾਂ ਅਨੁਸਾਰ ਪੂਰੇ ਵਾਕ ਵਿੱਚ ਲਿਖੋ।
Free study material for History
History Class 12 Curriculum Solutions: Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ
Chapter Exercise Answers for Class 12 History
Explore reliable textbook solutions for Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ tailored for Class 12 learners. Utilizing these complete exercise answers ensures your preparation aligns exactly with official Punjab Board standards for History.
Detailed Answer Guides for Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ
Beyond providing final answers, these guides offer step-by-step breakdowns for complex queries in the Class 12 History module. This approach helps students balance theoretical depth with practical problem-solving skills required for Punjab Board exams.
Complete Preparation Kit for Class 12 Exams
These resources act as an effective roadmap for daily homework tasks and independent study. Supplement your review of Punjabi Medium Chapter 08 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ with official sample papers and interactive practice tests available on our platform free of charge.
FAQs
The complete and updated PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ is available for free on StudiesToday.com. These solutions for Class 12 History are as per latest Punjab Board curriculum.
Yes, our experts have revised the PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ will help students to get full marks in the theory paper.
Yes, we provide bilingual support for Class 12 History. You can access PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ in both English and Hindi medium.
Yes, you can download the entire PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ in printable PDF format for offline study on any device.