Step-by-Step Textbook Solutions for Class 12 History Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ
Explore reliable textbook solutions for Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ tailored for Class 12 learners. Utilizing these History answers ensures thorough preparation and strengthens foundational knowledge before final Punjab Board evaluations.
Download Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ Textbook Solutions PDF
Navigate directly to the solved History textbook exercises using the digital viewer below. Each solution includes detailed step-by-step explanations, allowing students to instantly cross-check their work and identify areas requiring further revision.
ਲੰਬੇ ਉੱਤਰਾਂ ਵਾਲੇ ਪ੍ਰਸ਼ਨ
Question 1: ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ?
ਜਾਂ
ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ਅਤੇ ਕਿਉਂ ?
ਜਾਂ
ਸਿੱਖ ਧਰਮ ਦੇ ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੀ ਭਾਲ ਕਿਸ ਨੇ ਅਤੇ ਕਿਵੇਂ ਕੀਤੀ ?
Answer:
1664 ਈ. ਵਿੱਚ ਦਿੱਲੀ ਵਿਖੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ ਤਾਂ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਜਹਾਜ਼ ਸਮੁੰਦਰੀ ਤੂਫ਼ਾਨ ਵਿੱਚ ਘਿਰ ਕੇ ਡੁੱਬਣ ਲੱਗਾ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਕਿਨਾਰੇ ਲੱਗ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਗੁਰੂ ਸਾਹਿਬ ਦੀ ਕਿਰਪਾ ਨਾਲ ਉਸ ਦਾ ਜਹਾਜ਼ ਬਚ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਆਪਣੇ ਪਰਿਵਾਰ ਸਮੇਤ ਬਾਬਾ ਬਕਾਲਾ ਪਹੁੰਚਿਆ । ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ । ਉਸ ਨੇ ਅਸਲੀ ਗੁਰੂ ਨੂੰ ਲੱਭਣ ਦੀ ਇੱਕ ਵਿਉਂਤ ਬਣਾਈ । ਉਹ ਵਾਰੋ-ਵਾਰੀ ਹਰ ਗੁਰੂ ਕੋਲ ਗਿਆ ਤੇ ਉਨ੍ਹਾਂ ਨੂੰ ਦੋ-ਦੋ ਮੋਹਰਾਂ ਭੇਟ ਕਰਦਾ ਗਿਆ ਝੂਠੇ ਗੁਰੂ ਦੋ-ਦੋ ਮੋਹਰਾਂ ਲੈਕੇ ਖ਼ੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖੀਰ ਵਿੱਚ ਗੁਰੂ ਤੇਗ਼ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ਼ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ।” ਇਹ ਸੁਣ ਕੇ ਮੱਖਣ ਸ਼ਾਹ ਬਹੁਤ ਖ਼ੁਸ਼ ਹੋਇਆ ਅਤੇ ਉਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ ।
Exam Tips:
a) ਮੱਖਣ ਸ਼ਾਹ ਲੁਬਾਣਾ ਦਾ ਨਾਂ, ਉਸ ਦੀ 500 ਮੋਹਰਾਂ ਦੀ ਮੰਨਤ ਅਤੇ ਜਹਾਜ਼ ਡੁੱਬਣ ਦੀ ਘਟਨਾ ਜ਼ਰੂਰ ਲਿਖੋ।
b) 22 ਮੰਜੀਆਂ ਅਤੇ ਦੋ-ਦੋ ਮੋਹਰਾਂ ਭੇਟ ਕਰਨ ਵਾਲੀ ਵਿਉਂਤ ਦਾ ਜ਼ਿਕਰ ਕਰੋ।
c) “ਗੁਰੂ ਲਾਧੋ ਰੇ” ਵਾਲੇ ਸ਼ਬਦ ਉੱਤਰ ਦੇ ਅੰਤ ਵਿੱਚ ਲਿਖੋ।
Question 2: ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ?
Answer:
ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਦੇ ਦੌਰਾਨ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਨੂੰ ਦੂਰ ਕਰਨਾ ਅਤੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਵੱਲਾ, ਘੁੱਕੇਵਾਲੀ, ਖਡੂਰ ਸਾਹਿਬ, ਗੋਇੰਦਵਾਲ, ਤਰਨ ਤਾਰਨ, ਖੇਮਕਰਨ, ਕੀਰਤਪੁਰ ਅਤੇ ਬਿਲਾਸਪੁਰ ਆਦਿ ਪੰਜਾਬ ਦੇ ਖੇਤਰਾਂ ਦੀਆਂ ਯਾਤਰਾਵਾਂ ਕੀਤੀਆਂ । ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਪੂਰਬੀ ਭਾਰਤ ਦੀਆਂ ਯਾਤਰਾਵਾਂ ‘ਤੇ ਨਿਕਲ ਪਏ । ਆਪਣੀ ਇਸ ਯਾਤਰਾ ਦੇ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਧਮਧਾਨ, ਦਿੱਲੀ, ਮਥੁਰਾ, ਬ੍ਰਿਦਾਬਨ, ਆਗਰਾ, ਕਾਨਪੁਰ, ਪ੍ਰਯਾਗ, ਬਨਾਰਸ, ਗਯਾ, ਪਟਨਾ, ਢਾਕਾਂ ਅਤੇ ਆਸਾਮ ਆਦਿ ਸਥਾਨਾਂ ‘ਤੇ ਗਏ । ਇਨ੍ਹਾਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਕਈ ਪ੍ਰਸਿੱਧ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਹ ਯਾਤਰਾਵਾਂ ਸਿੱਖ ਪੰਥ ਦੇ ਵਿਕਾਸ ਲਈ ਬੜੀਆਂ ਲਾਹੇਵੰਦ ਸਿੱਧ ਹੋਈਆਂ। ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਮਤ ਵਿੱਚ ਸ਼ਾਮਲ ਹੋਏ ।
Exam Tips:
a) ਯਾਤਰਾਵਾਂ ਦਾ ਉਦੇਸ਼ ਅਤੇ ਸਮਾਂ (1664-75 ਈ.) ਪਹਿਲਾਂ ਲਿਖੋ।
b) ਪੰਜਾਬ ਅਤੇ ਪੂਰਬੀ ਭਾਰਤ ਦੇ ਸਥਾਨ ਵੱਖ-ਵੱਖ ਗਿਣਾਓ।
c) ਅੰਤ ਵਿੱਚ ਯਾਤਰਾਵਾਂ ਦੇ ਲਾਭ (ਸਿੱਖ ਮਤ ਦਾ ਪ੍ਰਸਾਰ) ਦੱਸੋ।
Question 3: ਗੁਰੂ ਤੇਗ਼ ਬਹਾਦਰ ਜੀ ਦੀਆਂ ਕਿਸੇ ਛੇ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ ।
Answer:
ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ ।
1. ਅੰਮ੍ਰਿਤਸਰ – ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇੱਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇੱਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ’ ਕਹਿੰਦੇ ਹਨ ।
2. ਵੱਲਾ ਤੇ ਘੁਕੇਵਾਲੀ – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਜੀ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ ‘ਗੁਰੂ ਕਾ ਬਾਗ਼’ ਰੱਖ ਦਿੱਤਾ ।
3. ਬਨਾਰਸ – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।
4. ਪਟਨਾ – ਗੁਰੂ ਤੇਗ਼ ਬਹਾਦਰ ਜੀ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ ‘ਗੁਰੂ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।
5. ਮਥੁਰਾ – ਗੁਰੂ ਤੇਗ਼ ਬਹਾਦਰ ਜੀ ਦਿੱਲੀ ਤੋਂ ਬਾਅਦ ਮਥੁਰਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ । ਇਸ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।
6. ਢਾਕਾ – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।
Exam Tips:
a) ਪ੍ਰਸ਼ਨ ਵਿੱਚ ਸਿਰਫ਼ ਛੇ ਯਾਤਰਾਵਾਂ ਮੰਗੀਆਂ ਹਨ, ਇਸ ਲਈ ਛੇ ਹੀ ਲਿਖੋ।
b) ਹਰ ਯਾਤਰਾ ਨਾਲ ਉਸ ਦੀ ਮੁੱਖ ਘਟਨਾ (ਜਿਵੇਂ ਥੰਮ ਸਾਹਿਬ, ਗੁਰੂ ਕਾ ਬਾਗ਼) ਜੋੜੋ।
Question 4: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਿਹਨਾਂ ਕਾਰਨਾਂ ਕਰਕੇ ਹੋਈ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਬਾਰੇ ਤੁਸੀਂ ਕੀ ਜਾਣਦੇ ਹੋ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ ।
Answer:
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ
1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ – 1605 ਈ. ਤਕ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।
2. ਔਰੰਗਜ਼ੇਬ ਦੀ ਕੱਟੜਤਾ – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਸਿੱਟੇ ਵਜੋਂ ਤਲਵਾਰ ਦੇ ਜ਼ੋਰ ‘ਤੇ ਲੋਕਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।
3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ਤੇ ਪ੍ਰਭਾਵ – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ । ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।
4. ਸਿੱਖ ਧਰਮ ਦਾ ਪ੍ਰਸਾਰ – ਗੁਰੂ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।
5. ਰਾਮ ਰਾਏ ਦੀ ਦੁਸ਼ਮਣੀ – ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ਪੁੱਤਰ ਸੀ । ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਪਰ ਜਦੋਂ ਗੁਰਗੱਦੀ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਅਤੇ ਬਾਅਦ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਮਿਲੀ ਤਾਂ ਉਹ ਇਹ ਸਹਾਰ ਨਾ ਸਕਿਆ । ਉਸ ਨੇ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਕਾਰਵਾਈ ਕਰਨ ਲਈ ਭੜਕਾਇਆ ।
6. ਕਸ਼ਮੀਰੀ ਪੰਡਤਾਂ ਦੀ ਪੁਕਾਰ – ਕਸ਼ਮੀਰ ਦੇ ਗਵਰਨਰ ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ‘ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈਕੇ ਪਹੁੰਚਿਆ । ਗੁਰੂ ਜੀ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।
Exam Tips:
a) ਛੇ ਕਾਰਨ ਅੰਕਿਤ ਕਰਕੇ ਵੱਖ-ਵੱਖ ਸਿਰਲੇਖਾਂ ਨਾਲ ਲਿਖੋ।
b) ਔਰੰਗਜ਼ੇਬ ਦੀ ਕੱਟੜਤਾ ਅਤੇ ਕਸ਼ਮੀਰੀ ਪੰਡਤਾਂ ਦੀ ਪੁਕਾਰ (ਤੱਤਕਾਲੀ ਕਾਰਨ) ਨੂੰ ਜ਼ਰੂਰ ਸ਼ਾਮਲ ਕਰੋ।
Question 5: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ ।
Answer:
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦੀ ਇੱਕ ਸੰਪਰਦਾ ਸੀ । ਇਸ ਸੰਪਰਦਾ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ, ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਤੇ ਮੁਸਲਮਾਨਾਂ ਦਾ ਗੁਰੂ ਘਰ ਪ੍ਰਤੀ ਵੱਧ ਰਿਹਾ ਰੁਝਾਨ ਅਸਹਿਣਸ਼ੀਲ ਸੀ । ਨਕਸ਼ਬੰਦੀਆਂ ਨੂੰ ਖ਼ਤਰਾ ਹੋ ਗਿਆ ਕਿ ਕਿਧਰੇ ਲੋਕਾਂ ਵਿੱਚ ਆ ਰਹੀ ਜਾਗ੍ਰਿਤੀ ਅਤੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਚੁਣੌਤੀ ਨਾ ਬਣ ਜਾਏ । ਅਜਿਹਾ ਹੋਣ ਨਾਲ ਭਾਰਤ ਵਿੱਚ ਮੁਸਲਿਮ ਸਮਾਜ ਦੀਆਂ ਜੜਾਂ ਹਿਲ ਸਕਦੀਆਂ ਸਨ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕੀਤਾ । ਉਨ੍ਹਾਂ ਦੀ ਇਸ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ । ਉਸ ਸਮੇਂ ਸ਼ੇਖ਼ ਮਾਸੂਮ ਨਕਸ਼ਬੰਦੀਆਂ ਦਾ ਨੇਤਾ ਸੀ । ਉਹ ਆਪਣੇ ਪਿਤਾ ਸ਼ੇਖ਼ ਅਹਿਮਦ ਸਰਹਿੰਦੀ ਤੋਂ ਵੀ ਵਧੇਰੇ ਕੱਟੜ ਸੀ । ਉਸ ਦਾ ਵਿਚਾਰ ਸੀ ਕਿ ਜੇਕਰ ਪੰਜਾਬ ਵਿੱਚ ਸਿੱਖਾਂ ਦਾ ਛੇਤੀ ਦਮਨ ਨਾ ਕੀਤਾ ਗਿਆ ਤਾਂ ਭਾਰਤ ਵਿੱਚ ਮੁਸਲਿਮ ਸਾਮਰਾਜ ਦੀ ਨੀਂਹ ਹਿੱਲ ਸਕਦੀ ਹੈ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ । ਨਿਰਸੰਦੇਹ ਅਸੀਂ ਇਹ ਕਹਿ ਸਕਦੇ ਹਾਂ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।
Exam Tips:
a) ਨਕਸ਼ਬੰਦੀ ਸੰਪਰਦਾ ਦੀ ਕੱਟੜ ਸੁੰਨੀ ਪਛਾਣ ਅਤੇ ਔਰੰਗਜ਼ੇਬ ’ਤੇ ਉਸ ਦਾ ਪ੍ਰਭਾਵ ਲਿਖੋ।
b) ਅੰਤ ਵਿੱਚ ਆਪਣਾ ਸਿੱਟਾ ਇੱਕ ਵਾਕ ਵਿੱਚ ਦਿਓ।
Question 6: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ?
Answer:
ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣਾਂ ਦਾ ਸਾਰੇ ਭਾਰਤ ਦੇ ਹਿੰਦੂ ਬਹੁਤ ਆਦਰ ਕਰਦੇ ਸਨ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਕਬੂਲ ਕਰ ਲੈਣਗੇ । ਇਸੇ ਉਦੇਸ਼ ਨਾਲ ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਬ੍ਰਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈਕੇ ਪਹੁੰਚਿਆ । ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁਖ ’ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਜੋ ਉਸ ਸਮੇਂ 9 ਵਰ੍ਹਿਆਂ ਦੇ ਸਨ, ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ । ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ।” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖ਼ੁਸ਼ ਹੋਏ ਅਤੇ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ । ਗੁਰੂ ਸਾਹਿਬ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ । ਜਦੋਂ ਔਰੰਗਜ਼ੇਬ ਨੂੰ ਇਹ ਗੱਲ ਪਤਾ ਲੱਗੀ ਤਾਂ ਉਸ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾ ਕੇ ਮੁਸਲਮਾਨ ਬਣਾਉਣ ਦਾ ਇਰਾਦਾ ਕਰ ਲਿਆ ।
Exam Tips:
a) ਕਸ਼ਮੀਰ ਦੇ ਗਵਰਨਰ ਸ਼ੇਰ ਅਫ਼ਗਾਨ, ਪੰਡਤ ਕਿਰਪਾ ਰਾਮ ਅਤੇ ਮਈ 1675 ਈ. ਦੇ ਨਾਂ-ਮਿਤੀ ਯਾਦ ਰੱਖੋ।
b) ਬਾਲਕ ਗੋਬਿੰਦ ਰਾਏ ਦਾ ਕਥਨ ਇਸ ਘਟਨਾ ਦਾ ਮੋੜ ਹੈ, ਇਸ ਨੂੰ ਜ਼ਰੂਰ ਲਿਖੋ।
Question 7: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਮਹੱਤਵਪੂਰਨ ਨਤੀਜੇ ਦੱਸੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਛੇ ਸਿੱਟੇ ਕੀ ਸਨ ?
Answer:
ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ‘ਤੇ ਦੂਰਗਾਮੀ ਪ੍ਰਭਾਵ ਪਏ । ਇਤਿਹਾਸ ਦੀ ਇੱਕ ਅਦੁੱਤੀ ਘਟਨਾ – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ਼ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ । ਸਿੱਖਾਂ ਵਿੱਚ ਬਦਲੇ ਦੀ ਭਾਵਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗ਼ਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ । ਹਿੰਦੂ ਧਰਮ ਦੀ ਰੱਖਿਆਔਰੰਗਜ਼ੇਬ ਦੇ ਦਿਨੋ – ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ । ਖ਼ਾਲਸਾ ਦੀ ਸਿਰਜਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ । ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿੱਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ । ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਲੰਬਾ ਦੌਰ ਸ਼ੁਰੂ ਹੋਇਆ। ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਹਾਂ ਨੂੰ ਹਿਲਾ ਕੇ ਰੱਖ ਦਿੱਤਾ । ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖ ਧਰਮ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਪਰੰਪਰਾ ਸ਼ੁਰੂ ਹੋ ਗਈ । ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ, ਬੰਦਾ ਸਿੰਘ ਬਹਾਦਰ ਅਤੇ ਸੈਂਕੜੇ ਸਿੱਖ ਧਰਮ ਦੀ ਖ਼ਾਤਰ ਸ਼ਹੀਦੀਆਂ ਪਾ ਗਏ । ਇਸ ਤਰ੍ਹਾਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਲਈ ਇੱਕ ਅਦੁੱਤੀ ਉਦਾਹਰਨ ਸਿੱਧ ਹੋਈ ।
Exam Tips:
a) ਸ਼ਹੀਦੀ ਦੇ ਛੇ ਸਿੱਟੇ ਛੇ ਵੱਖਰੇ ਸਿਰਲੇਖਾਂ ਹੇਠ ਲਿਖੋ।
b) “ਹਿੰਦ ਦੀ ਚਾਦਰ” ਵਾਲਾ ਨੁਕਤਾ ਅਤੇ ਖ਼ਾਲਸਾ ਪੰਥ ਦੀ ਸਿਰਜਨਾ (1699 ਈ.) ਜ਼ਰੂਰ ਲਿਖੋ।
Question 8: ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਉੱਪਰ ਸੰਖੇਪ ਨੋਟ ਲਿਖੋ ।
Answer:
ਸਿੱਖ ਇਤਿਹਾਸ ਸ਼ਹੀਦੀਆਂ ਨਾਲ ਭਰਿਆ ਹੋਇਆ ਹੈ ਪਰ ਜੋ ਲਾਸਾਨੀ ਸ਼ਹਾਦਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੇ ਦਿੱਤੀਆਂ ਉਸ ਦੀ ਕੋਈ ਹੋਰ ਮਿਸਾਲ ਮਿਲਣੀ ਬਹੁਤ ਔਖੀ ਹੈ । ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੋਵੇਂ ਭਰਾ ਸਨ । ਭਾਈ ਮਤੀ ਦਾਸ ਜੀ ਗੁਰੂ ਤੇਗ਼ ਬਹਾਦਰ ਜੀ ਦੇ ਦੀਵਾਨ ਸਨ ਜਦਕਿ ਭਾਈ ਸਤੀ ਦਾਸ ਜੀ ਫ਼ਾਰਸੀ ਦੇ ਲੇ ਖਕ ਸਨ । ਜਦੋਂ ਗੁਰੂ ਤੇਗ਼ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇਣ ਦਾ ਨਿਰਣਾ ਕੀਤਾ ਤਾਂ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਵੀ ਉਨ੍ਹਾਂ ਨਾਲ ਹੋ ਗਏ । ਜਦੋਂ ਹਾਕਮਾਂ ਨੇ ਦਿੱਲੀ ਵਿੱਚ ਗੁਰੂ ਤੇਗ਼ ਬਹਾਦਰ ਜੀ ਨਾਲ ਬਦਸਲੂਕੀ ਕੀਤੀ ਤਾਂ ਭਾਈ ਮਤੀ ਦਾਸ ਜੀ ਇਹ ਬਰਦਾਸ਼ਤ ਨਾ ਕਰ ਸਕੇ । ਉਨ੍ਹਾਂ ਨੇ ਗੁਰੂ ਜੀ ਨੂੰ ਇਹ ਬੇਨਤੀ ਕੀਤੀ ਕਿ ਜੇਕਰ ਉਹ ਆਗਿਆ ਦੇਣ ਤਾਂ ਮੁਗ਼ਲ ਹਕੂਮਤ ਨੂੰ ਤਹਿਸ-ਨਹਿਸ ਕਰ ਦਿੱਤਾ ਜਾਵੇ । ਗੁਰੂ ਜੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਸਭ ਕੁਝ ਉਸ ਪਰਮਾਤਮਾ ਦੇ ਹੁਕਮ ਅਨੁਸਾਰ ਹੋ ਰਿਹਾ ਹੈ । ਤੁਸੀਂ ਫ਼ਿਕਰ ਨਾ ਕਰੋ । ਪਰਮਾਤਮਾ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵੇਗਾ । ਜ਼ਾਲਮ ਕਾਜ਼ੀ ਨੇ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਇਸਲਾਮ ਕਬੂਲਣ ਲਈ ਬਥੇਰੇ ਲਾਲਚ ਦਿੱਤੇ, ਪਰ ਉਹ ਆਪਣੇ ਸਿਦਕ ਤੋਂ ਨਾ ਡੋਲੇ । ਅਖੀਰ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਦੋਫਾੜ ਕਰ ਦਿੱਤਾ ਗਿਆ ਅਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ । ਇਨ੍ਹਾਂ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਨਵੇਂ ਪੂਰਨੇ ਪਾਏ ।
Exam Tips:
a) ਦੋਵੇਂ ਭਰਾਵਾਂ ਦੇ ਅਹੁਦੇ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਢੰਗ ਵੱਖ-ਵੱਖ ਲਿਖੋ (ਆਰਿਆਂ ਨਾਲ ਚੀਰਿਆ ਜਾਣਾ; ਰੂੰ ਵਿੱਚ ਲਪੇਟ ਕੇ ਸਾੜਿਆ ਜਾਣਾ)।
b) ਗੁਰੂ ਜੀ ਦੇ ਸਬਰ-ਸੰਤੋਖ ਵਾਲੇ ਉੱਤਰ ਦਾ ਜ਼ਿਕਰ ਕਰੋ।
ਨਿਬੰਧਾਤਮਕ ਪ੍ਰਸ਼ਨ
Question 1: ਗੁਰੂ ਤੇਗ਼ ਬਹਾਦਰ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਕਰੋ ।
Answer:
ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ । ਉਨ੍ਹਾਂ ਦਾ ਗੁਰੂ ਕਾਲ 1664 ਈ. ਤੋਂ 1675 ਈ. ਤਕ ਰਿਹਾ । ਗੁਰੂ ਤੇਗ਼ ਬਹਾਦਰ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕਾਂ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹੀਦੀ ਦੇ ਕੇ ਉਨ੍ਹਾਂ ਨੇ ਭਾਰਤੀ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ । ਗੁਰੂ ਜੀ ਦੇ ਮੁੱਢਲੇ ਜੀਵਨ ਅਤੇ ਯਾਤਰਾਵਾਂ ਦਾ ਸੰਖੇਪ ਵਰਣਨ ਇਸ ਪ੍ਰਕਾਰ ਹੈ
1. ਜਨਮ ਅਤੇ ਮਾਤਾ-ਪਿਤਾ – ਗੁਰੂ ਤੇਗ਼ ਬਹਾਦਰ ਸਾਹਿਬ ਦਾ ਜਨਮ 1 ਅਪਰੈਲ, 1621 ਈ. ਨੂੰ ਅੰਮ੍ਰਿਤਸਰ ਵਿਖੇ ਹੋਇਆ । ਆਪ ਗੁਰੂ ਹਰਿਗੋਬਿੰਦ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਪੁੱਤਰ ਸਨ । ਆਪ ਜੀ ਦੀ ਮਾਤਾ ਦਾ ਨਾਂ ਨਾਨਕੀ ਸੀ । ਆਪ ਦੇ ਪਿਤਾ ਜੀ ਨੇ ਆਪ ਦੇ ਜਨਮ ‘ਤੇ ਇਹ ਭਵਿੱਖਬਾਣੀ ਕੀਤੀ ਕਿ ਇਹ ਬਾਲਕ ਸੱਚਾਈ ਤੇ ਧਰਮ ਦੇ ਰਾਹ ‘ਤੇ ਚੱਲੇਗਾ ਅਤੇ ਜ਼ੁਲਮ ਤੇ ਜਬਰ ਦਾ ਡਟ ਕੇ ਮੁਕਾਬਲਾ ਕਰੇਗਾ । ਗੁਰੂ ਜੀ ਦੇ ਇਹ ਬਚਨ ਸੱਚ ਨਿਕਲੇ ।
2. ਬਚਪਨ ਅਤੇ ਸਿੱਖਿਆ – ਬਚਪਨ ਵਿੱਚ ਤੇਗ਼ ਬਹਾਦਰ ਜੀ ਦਾ ਨਾਂ ਤਿਆਗ ਮੱਲ ਸੀ । ਜਦੋਂ ਆਪ ਪੰਜ ਵਰ੍ਹਿਆਂ ਦੇ ਹੋਏ ਤਾਂ ਆਪ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਤੋਂ ਸਿੱਖਿਆ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ । ਆਪ ਨੇ ਪੰਜਾਬੀ, ਬ੍ਰਜ, ਸੰਸਕ੍ਰਿਤ, ਇਤਿਹਾਸ, ਦਰਸ਼ਨ ਸ਼ਾਸਤਰ, ਗਣਿਤ ਅਤੇ ਸੰਗੀਤ ਆਦਿ ਦੀ ਸਿੱਖਿਆ ਪ੍ਰਾਪਤ ਕੀਤੀ । ਆਪ ਨੂੰ ਘੋੜਸਵਾਰੀ ਅਤੇ ਸ਼ਸਤਰ ਚਲਾਉਣ ਦੀ ਵੀ ਸਿੱਖਿਆ ਦਿੱਤੀ ਗਈ । ਕਰਤਾਰਪੁਰ ਦੀ ਲੜਾਈ ਵਿੱਚ ਆਪ ਦੀ ਬਹਾਦਰੀ ਨੂੰ ਵੇਖ ਕੇ ਆਪ ਦੇ ਪਿਤਾ, ਗੁਰੂ ਹਰਿਗੋਬਿੰਦ ਸਾਹਿਬ ਨੇ ਆਪ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ਼ ਬਹਾਦਰ ਰੱਖ ਦਿੱਤਾ ।
3. ਵਿਆਹ – ਤੇਗ਼ ਬਹਾਦਰ ਜੀ ਦਾ ਵਿਆਹ ਕਰਤਾਰਪੁਰ ਨਿਵਾਸੀ, ਲਾਲ ਚੰਦ ਦੀ ਧੀ ਗੁਜਰੀ ਨਾਲ ਹੋਇਆ । ਆਪ ਦੇ ਘਰ 1666 ਈ. ਵਿੱਚ ਇੱਕ ਪੁੱਤਰ ਨੇ ਜਨਮ ਲਿਆ । ਇਸ ਬਾਲਕ ਦਾ ਨਾਂ ਗੋਬਿੰਦ ਰਾਏ ਜਾਂ ਗੋਬਿੰਦ ਦਾਸ ਰੱਖਿਆ ਗਿਆ ।
4. ਬਾਬਾ ਬਕਾਲਾ ਵਿਖੇ ਨਿਵਾਸ – ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿਗੋਬਿੰਦ ਜੀ ਨੇ ਆਪਣੇ ਪੋਤਰੇ ਹਰਿ ਰਾਇ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਉਨ੍ਹਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣੀ ਪਤਨੀ ਗੁਜਰੀ ਅਤੇ ਮਾਤਾ ਨਾਨਕੀ ਜੀ ਨੂੰ ਨਾਲ ਲੈਕੇ ਬਾਬਾ ਬਕਾਲੇ ਜਾਣ ਦਾ ਹੁਕਮ ਦਿੱਤਾ । ਇੱਥੇ ਤੇਗ਼ ਬਹਾਦਰ ਜੀ 20 ਵਰ੍ਹੇ ਰਹੇ ।
5. ਗੁਰਗੱਦੀ ਦੀ ਪ੍ਰਾਪਤੀ – ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਸਿੱਖਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਜਦੋਂ ਇਹ ਖ਼ਬਰ ਬਾਬਾ ਬਕਾਲਾ ਪਹੁੰਚੀ, ਤਾਂ 22 ਸੋਢੀਆਂ ਨੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਨਾਮੀ ਇੱਕ ਸਿੱਖ ਨੇ ਇਸ ਦਾ ਹੱਲ ਲੱਭਿਆ । ਉਹ ਇੱਕ ਵਪਾਰੀ ਸੀ । ਇੱਕ ਵਾਰੀ ਜਦੋਂ ਉਸ ਦਾ ਸਮੁੰਦਰੀ ਜਹਾਜ਼ ਡੁੱਬ ਰਿਹਾ ਸੀ ਤਾਂ ਉਸ ਨੇ ਸੱਚੇ ਮਨ ਨਾਲ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਜੇ ਉਸ ਦਾ ਜਹਾਜ਼ ਡੁੱਬਣ ਤੋਂ ਬਚ ਜਾਏ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ 500 ਸੋਨੇ ਦੀਆਂ ਮੋਹਰਾਂ ਭੇਟ ਕਰੇਗਾ । ਉਸ ਦਾ ਜਹਾਜ਼ ਕਿਨਾਰੇ ਲੱਗ ਗਿਆ । ਮੰਨਤ ਅਨੁਸਾਰ ਉਹ ਗੁਰੂ ਸਾਹਿਬ ਨੂੰ 500 ਮੋਹਰਾਂ ਭੇਟ ਕਰਨ ਲਈ ਬਾਬਾ ਬਕਾਲਾ ਪਹੁੰਚਿਆ । ਇੱਥੇ ਉਹ 22 ਗੁਰੂਆਂ ਨੂੰ ਵੇਖ ਕੇ ਹੈਰਾਨ ਰਹਿ ਗਿਆ । ਅਸਲੀ ਗੁਰੂ ਨੂੰ ਲੱਭਣ ਲਈ ਉਸ ਨੇ ਵਾਰੋ-ਵਾਰੀ ਹਰ ਗੁਰੂ ਨੂੰ ਦੋ-ਦੋ ਮੋਹਰਾਂ ਭੇਟ ਕੀਤੀਆਂ । ਝੂਠੇ ਗੁਰੂ ਦੋ-ਦੋ ਮੋਹਰਾਂ ਲੈਕੇ ਖ਼ੁਸ਼ ਹੋ ਗਏ । ਜਦੋਂ ਮੱਖਣ ਸ਼ਾਹ ਨੇ ਅਖ਼ੀਰ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, ‘ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ਅਤੇ ਹੁਣ ਤੂੰ ਸਿਰਫ਼ ਦੋ ਮੋਹਰਾਂ ਹੀ ਭੇਟ ਕਰ ਰਿਹਾ ਹੈਂ ?” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ । ਇਸ ਤਰ੍ਹਾਂ ਸਿੱਖ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਸਵੀਕਾਰ ਕਰ ਲਿਆ । ਗੁਰੂ ਤੇਗ਼ ਬਹਾਦਰ ਜੀ 1664 ਈ. ਤੋਂ ਲੈਕੇ 1675 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।
6. ਧੀਰ ਮੱਲ ਦਾ ਵਿਰੋਧ – ਧੀਰ ਮੱਲ, ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ । ਬਾਬਾ ਬਕਾਲਾ ਵਿਖੇ ਸਥਾਪਿਤ 22 ਮੰਜੀਆਂ ਵਿੱਚੋਂ ਇੱਕ ਧੀਰ ਮੱਲ ਦੀ ਵੀ ਸੀ । ਜਦੋਂ ਧੀਰ ਮੱਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਨੇ ਕੁਝ ਗੁੰਡਿਆਂ ਨਾਲ ਗੁਰੂ ਜੀ ‘ਤੇ ਹਮਲਾ ਕਰ ਦਿੱਤਾ । ਇਸ ਘਟਨਾ ਕਾਰਨ ਸਿੱਖ ਬੜੇ ਗੁੱਸੇ ਵਿੱਚ ਆਏ । ਉਨ੍ਹਾਂ ਨੇ ਧੀਰ ਮੱਲ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਸਾਹਿਬ ਪਾਸ ਲਿਆਂਦਾ । ਧੀਰ ਮੱਲ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਸ ਨੂੰ ਮੁਆਫ਼ ਕਰ ਦਿੱਤਾ ।
Exam Tips:
a) ਜਨਮ (1 ਅਪਰੈਲ, 1621 ਈ.), ਮਾਤਾ-ਪਿਤਾ ਅਤੇ ਬਚਪਨ ਦਾ ਨਾਂ ਤਿਆਗ ਮੱਲ ਪਹਿਲਾਂ ਲਿਖੋ।
b) ਵਿਆਹ, ਬਾਬਾ ਬਕਾਲਾ ਨਿਵਾਸ ਅਤੇ ਗੁਰਗੱਦੀ ਪ੍ਰਾਪਤੀ ਨੂੰ ਕ੍ਰਮ ਨਾਲ ਲਿਖੋ।
c) ਧੀਰ ਮੱਲ ਦੇ ਵਿਰੋਧ ਦੀ ਘਟਨਾ ਅੰਤ ਵਿੱਚ ਲਿਖੋ।
Question 2: ਗੁਰੂ ਤੇਗ਼ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਧਰਮ ਯਾਤਰਾਵਾਂ ਦਾ ਸੰਖੇਪ ਵਰਣਨ ਕਰੋ ।
Answer:
ਗੁਰੂ ਤੇਗ਼ ਬਹਾਦਰ ਜੀ ਨੇ 1664 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਛੇਤੀ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਯਾਤਰਾਵਾਂ ਸ਼ੁਰੂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਸੱਚ ਤੇ ਪ੍ਰੇਮ ਦਾ ਸੰਦੇਸ਼ ਦੇਣਾ ਸੀ ।
I. ਪੰਜਾਬ ਦੀਆਂ ਯਾਤਰਾਵਾਂ
1. ਅੰਮ੍ਰਿਤਸਰ – ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਅੰਮ੍ਰਿਤਸਰ ਤੋਂ ਕੀਤਾ । ਉਸ ਸਮੇਂ ਹਰਿਮੰਦਰ ਸਾਹਿਬ ਵਿੱਚ ਪ੍ਰਿਥੀ ਚੰਦ ਦਾ ਪੋਤਰਾ, ਹਰਜੀ ਮੀਣਾ ਕੁਝ ਭ੍ਰਿਸ਼ਟਾਚਾਰੀ ਮਸੰਦਾਂ ਨਾਲ ਮਿਲ ਕੇ ਆਪ ਗੁਰੂ ਬਣੀ ਬੈਠਾ ਸੀ । ਜਦੋਂ ਉਸ ਨੂੰ ਗੁਰੂ ਸਾਹਿਬ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਹਰਿਮੰਦਰ ਸਾਹਿਬ ਦੇ ਸਾਰੇ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ । ਜਦੋਂ ਗੁਰੂ ਸਾਹਿਬ ਇੱਥੇ ਪਹੁੰਚੇ ਤਾਂ ਦਰਵਾਜ਼ਿਆਂ ਨੂੰ ਬੰਦ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ । ਇਸ ਲਈ ਉਹ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਥਿਤ ਇੱਕ ਰੁੱਖ ਥੱਲੇ ਜਾ ਬਿਰਾਜੇ । ਹੁਣ ਇੱਥੇ ਇੱਕ ਛੋਟਾ ਜਿਹਾ ਗੁਰਦੁਆਰਾ ਬਣਿਆ ਹੋਇਆ ਹੈ, ਜਿਸ ਨੂੰ ‘ਥੰਮ ਸਾਹਿਬ’ ਕਹਿੰਦੇ ਹਨ ।
2. ਵੱਲਾ ਤੇ ਘੁਕੇਵਾਲੀ – ਅੰਮ੍ਰਿਤਸਰ ਤੋਂ ਗੁਰੂ ਤੇਗ਼ ਬਹਾਦਰ ਵੱਲਾ ਨਾਮੀ ਪਿੰਡ ਵਿੱਚ ਗਏ । ਇੱਥੇ ਲੰਗਰ ਵਿੱਚ ਇਸਤਰੀਆਂ ਦੀ ਅਣਥੱਕ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਤੇ ਕਿਹਾ, “ਮਾਈਆਂ ਰੱਬ ਰਜਾਈਆਂ, ਭਗਤੀ ਲਾਈਆਂ ।” ਵੱਲਾ ਤੋਂ ਬਾਅਦ ਗੁਰੂ ਸਾਹਿਬ ਘੁਕੇਵਾਲੀ ਪਿੰਡ ਗਏ । ਗੁਰੂ ਸਾਹਿਬ ਨੇ ਇਸ ਪਿੰਡ ਵਿੱਚ ਲੱਗੇ ਬੇਸ਼ੁਮਾਰ ਰੁੱਖਾਂ ਕਾਰਨ ਇਸ ਦਾ ਨਾਂ ‘ਗੁਰੂ ਕਾ ਬਾਗ਼’ ਰੱਖ ਦਿੱਤਾ ।
3. ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਤਰਨ ਤਾਰਨ, ਖੇਮਕਰਨ ਆਦਿ – ਗੁਰੂ ਸਾਹਿਬ ਦੀ ਯਾਤਰਾ ਦੇ ਅਗਲੇ ਪੜਾਅ ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਤਰਨ ਤਾਰਨ ਸਨ । ਇੱਥੇ ਗੁਰੂ ਜੀ ਨੇ ਲੋਕਾਂ ਨੂੰ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਖੇਮਕਰਨ ਗਏ । ਇੱਥੋਂ ਦੇ ਇੱਕ ਸ਼ਰਧਾਲੂ ਚੌਧਰੀ ਰਘੁਪਤ ਰਾਏ ਨੇ ਗੁਰੂ ਸਾਹਿਬ ਨੂੰ ਇੱਕ ਘੋੜੀ ਭੇਟ ਕੀਤੀ ।
4. ਕੀਰਤਪੁਰ ਸਾਹਿਬ ਅਤੇ ਬਿਲਾਸਪੁਰ – ਮਾਝਾ ਪ੍ਰਦੇਸ਼ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਕੀਰਤਪੁਰ ਸਾਹਿਬ ਵਿਖੇ ਪਹੁੰਚੇ । ਉਹ ਰਾਣੀ ਚੰਪਾ ਦੇ ਸੱਦੇ ‘ਤੇ ਬਿਲਾਸਪੁਰ ਪਹੁੰਚੇ । ਗੁਰੂ ਸਾਹਿਬ ਇੱਥੇ ਤਿੰਨ ਦਿਨ ਠਹਿਰੇ । ਗੁਰੂ ਸਾਹਿਬ ਨੇ ਰਾਣੀ ਨੂੰ 500 ਰੁਪਏ ਦੇ ਕੇ ਮਾਖੋਵਾਲ ਵਿਖੇ ਕੁਝ ਜ਼ਮੀਨ ਖ਼ਰੀਦੀ ਅਤੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ, ਜਿਸਦਾ ਨਾਂ ਉਨ੍ਹਾਂ ਦੀ ਮਾਤਾ ਜੀ ਦੇ ਨਾਂ ‘ਤੇ ‘ਚੱਕ ਨਾਨਕੀ’ ਰੱਖਿਆ ਗਿਆ । ਬਾਅਦ ਵਿੱਚ ਇਹ ਸਥਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਸ੍ਰੀ ਆਨੰਦਪੁਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ ।
II. ਪੂਰਬੀ ਭਾਰਤ ਦੀਆਂ ਯਾਤਰਾਵਾਂ
ਪੰਜਾਬ ਦੀਆਂ ਯਾਤਰਾਵਾਂ ਤੋਂ ਬਾਅਦ ਗੁਰੂ ਤੇਗ਼ ਬਹਾਦਰ ਸਾਹਿਬ ਨੇ ਪੂਰਬੀ ਭਾਰਤ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ
5. ਸੈਫ਼ਾਬਾਦ ਅਤੇ ਧਮਧਾਨ – ਆਪਣੀ ਪੂਰਬੀ ਭਾਰਤ ਦੀ ਯਾਤਰਾ ਦੌਰਾਨ ਸਭ ਤੋਂ ਪਹਿਲਾਂ ਗੁਰੂ ਸਾਹਿਬ ਨੇ ਸੈਫ਼ਾਬਾਦ ਅਤੇ ਧੂਮਧਾਨ ਦੀ ਯਾਤਰਾ ਕੀਤੀ । ਇੱਥੇ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ । ਸਿੱਖ ਧਰਮ ਦੇ ਇਸ ਵਧਦੇ ਹੋਏ ਪ੍ਰਚਾਰ ਨੂੰ ਦੇਖ ਕੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਕੈਦ ਕਰ ਲਿਆ ।
6. ਮਥੁਰਾ ਤੇ ਬ੍ਰਿਦਾਬਨ – ਅੰਬਰ ਦੇ ਰਾਜਾ ਰਾਮ ਸਿੰਘ ਦੇ ਕਹਿਣ ਤੇ ਔਰੰਗਜ਼ੇਬ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਰਿਹਾ ਕਰ ਦਿੱਤਾ । ਰਿਹਾਈ ਤੋਂ ਬਾਅਦ ਗੁਰੂ ਸਾਹਿਬ ਦਿੱਲੀ ਤੋਂ ਮਥੁਰਾ ਅਤੇ ਬ੍ਰਿਦਾਵਨ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਉਪਦੇਸ਼ ਦਿੱਤੇ ।
7. ਆਗਰਾ ਤੇ ਪ੍ਰਯਾਗ – ਗੁਰੂ ਸਾਹਿਬ ਦੀ ਯਾਤਰਾ ਦਾ ਅਗਲਾ ਪੜਾਅ ਆਗਰਾ ਸੀ । ਇੱਥੇ ਉਹ ਇੱਕ ਬਜ਼ੁਰਗ ਸ਼ਰਧਾਲੂ ਮਾਈ ਜੱਸੀ ਜੀ ਦੇ ਘਰ ਠਹਿਰੇ । ਇਸ ਤੋਂ ਬਾਅਦ ਗੁਰੂ ਸਾਹਿਬ ਪ੍ਰਯਾਗ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਸੰਨਿਆਸੀਆਂ, ਸਾਧੂਆਂ ਤੇ ਜੋਗੀਆਂ ਨੂੰ ਉਪਦੇਸ਼ ਦਿੰਦੇ ਹੋਏ ਫਰਮਾਇਆ, ‘ਸਾਧੋ ਮਨ ਕਾ ਮਾਨ ਤਿਆਗੋ’
8. ਬਨਾਰਸ – ਪ੍ਰਯਾਗ ਦੀ ਯਾਤਰਾ ਤੋਂ ਬਾਅਦ ਗੁਰੂ ਸਾਹਿਬ ਬਨਾਰਸ ਪਹੁੰਚੇ । ਇੱਥੇ ਸਿੱਖ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਹਾਜ਼ਰ ਹੁੰਦੀਆਂ ਸਨ । ਇੱਥੋਂ ਦੇ ਲੋਕਾਂ ਦਾ ਇਹ ਵਿਸ਼ਵਾਸ ਸੀ ਕਿ ਕਰਮਨਾਸ਼ ਨਦੀ ਵਿੱਚ ਇਸ਼ਨਾਨ ਕਰਨ ਵਾਲੇ ਵਿਅਕਤੀ ਦੇ ਸਭ ਚੰਗੇ ਕਰਮ ਨਾਸ਼ ਹੋ ਜਾਂਦੇ ਹਨ । ਗੁਰੂ ਸਾਹਿਬ ਨੇ ਆਪ ਇਸ ਨਦੀ ਵਿੱਚ ਇਸ਼ਨਾਨ ਕੀਤਾ ਤੇ ਕਿਹਾ ਕਿ ਨਦੀ ਵਿੱਚ ਇਸ਼ਨਾਨ ਕਰਨ ਨਾਲ ਕੁਝ ਨਹੀਂ ਹੁੰਦਾ । ਜਿਹੋ ਜਿਹੇ ਮਨੁੱਖ ਕਰਮ ਕਰਦਾ ਹੈ, ਉਸ ਨੂੰ ਉਹੋ ਜਿਹਾ ਹੀ ਫਲ ਮਿਲਦਾ ਹੈ ।
9. ਸਸਰਾਮ ਅਤੇ ਗਯਾ – ਬਨਾਰਸ ਤੋਂ ਬਾਅਦ ਗੁਰੂ ਸਾਹਿਬ ਸਸਰਾਮ ਪਹੁੰਚੇ । ਇੱਥੇ ਇੱਕ ਸ਼ਰਧਾਲੂ ਸਿੱਖ ‘ਮਸੰਦ ਫੰਗੂ ਸ਼ਾਹ’ ਨੇ ਗੁਰੂ ਸਾਹਿਬ ਦੀ ਬੜੀ ਸੇਵਾ ਕੀਤੀ । ਇਸ ਤੋਂ ਬਾਅਦ ਗੁਰੂ ਸਾਹਿਬ ਗਯਾ ਪਹੁੰਚੇ । ਇਹ ਬੁੱਧ ਧਰਮ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਸਾਹਿਬ ਨੇ ਲੋਕਾਂ ਨੂੰ ਸੱਚ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।
10. ਪਟਨਾ – ਗੁਰੂ ਸਾਹਿਬ 1666 ਈ. ਵਿੱਚ ਪਟਨਾ ਵਿਖੇ ਪਹੁੰਚੇ । ਇੱਥੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ । ਗੁਰੂ ਸਾਹਿਬ ਨੇ ਸਿੱਖ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਪਟਨਾ ਨੂੰ ‘ਗੁਰੂ ਦਾ ਘਰ’ ਕਹਿ ਕੇ ਨਿਵਾਜਿਆ । ਗੁਰੂ ਸਾਹਿਬ ਨੇ ਆਪਣੀ ਪਤਨੀ ਅਤੇ ਮਾਤਾ ਜੀ ਨੂੰ ਇੱਥੇ ਛੱਡਿਆ ਅਤੇ ਆਪ ਮੁੰਘੇਰ ਲਈ ਰਵਾਨਾ ਹੋ ਗਏ ।
11. ਢਾਕਾ – ਢਾਕਾ ਪੂਰਬੀ ਭਾਰਤ ਵਿੱਚ ਸਿੱਖ ਧਰਮ ਦਾ ਇੱਕ ਪ੍ਰਮੁੱਖ ਪ੍ਰਚਾਰ ਕੇਂਦਰ ਸੀ । ਗੁਰੂ ਸਾਹਿਬ ਦੇ ਪ੍ਰਚਾਰ ਸਦਕਾ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਗੁਰੂ ਸਾਹਿਬ ਨੇ ਇੱਥੇ ਸੰਗਤਾਂ ਨੂੰ ਜਾਤਪਾਤ ਦੇ ਬੰਧਨਾਂ ਤੋਂ ਉੱਪਰ ਉੱਠਣ ਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੱਤਾ ।
12. ਆਸਾਮ – ਢਾਕਾ ਦੀ ਯਾਤਰਾ ਦੇ ਬਾਅਦ ਗੁਰੂ ਸਾਹਿਬ ਅੰਬਰ ਦੇ ਰਾਜਾ ਰਾਮ ਸਿੰਘ ਦੀ ਬੇਨਤੀ ‘ਤੇ ਆਸਾਮ ਗਏ । ਆਸਾਮੀ ਲੋਕ ਜਾਦੂ-ਟੂਣਿਆਂ ਵਿੱਚ ਬਹੁਤ ਮਾਹਿਰ ਸਨ । ਗੁਰੂ ਸਾਹਿਬ ਦੀ ਮੌਜੂਦਗੀ ਕਾਰਨ ਜਾਦੂ-ਟੂਣੇ ਪ੍ਰਭਾਵਹੀਨ ਹੋਣ ਲੱਗੇ ਅਤੇ ਉਨ੍ਹਾਂ ਨੂੰ ਗੁਰੂ ਜੀ ਦਾ ਲੋਹਾ ਮੰਨਣਾ ਪਿਆ । ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਦਰਸ਼ਨਾਂ ਲਈ ਆਉਣ ਲੱਗੇ ਅਤੇ ਉਨ੍ਹਾਂ ਨੇ ਆਪਣੀ ਭੁੱਲ ਲਈ ਮੁਆਫ਼ੀ ਮੰਗੀ । ਇਸ ਤੋਂ ਬਾਅਦ ਗੁਰੂ ਸਾਹਿਬ ਆਪਣੇ ਪਰਿਵਾਰ ਸਮੇਤ ਪੰਜਾਬ ਵਾਪਸ ਆ ਗਏ ਤੇ ਚੱਕ ਨਾਨਕੀ ਵਿਖੇ ਰਹਿਣ ਲੱਗ ਪਏ ।
III. ਮਾਲਵਾ ਅਤੇ ਬਾਂਗਰ ਦੇਸ਼ ਦੀਆਂ ਯਾਤਰਾਵਾਂ
1673 ਈ. ਦੇ ਮੱਧ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਨੇ ਪੰਜਾਬ ਦੇ ਮਾਲਵਾ ਅਤੇ ਬਾਂਗਰ ਦੇਸ਼ ਦੀ ਦੂਸਰੀ ਵਾਰ ਯਾਤਰਾ ਕੀਤੀ ਇਸ ਯਾਤਰਾ ਦੌਰਾਨ ਗੁਰੂ ਸਾਹਿਬ ਸੈਫ਼ਾਬਾਦ, ਮਲੋਵਾਲ, ਢਿਲਵਾਂ, ਭੂਪਾਲੀ, ਖੀਵਾ, ਖਿਆਲਾ, ਤਲਵੰਡੀ, ਬਠਿੰਡਾ ਅਤੇ ਧੂਮਧਾਨ ਆਦਿ ਦੇਸ਼ਾਂ ਵਿੱਚ ਗਏ । ਇਸ ਯਾਤਰਾ ਦੌਰਾਨ ਗੁਰੂ ਸਾਹਿਬ ਨੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ । ਉਨ੍ਹਾਂ ਨੇ ਥਾਂ-ਥਾਂ ਧਰਮ ਪ੍ਰਚਾਰ ਦੇ ਕੇਂਦਰ ਖੋਲ੍ਹੇ ਅਤੇ ਗੁਰੂ ਨਾਨਕ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ । ਗੁਰੂ ਸਾਹਿਬ ਦੀ ਸਰਬਪੱਖੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਗੁਰੂ ਸਾਹਿਬ ਦੇ ਅਤੇ ਸਿੱਖ ਮਤ ਦੇ ਸ਼ਰਧਾਲੂ ਬਣ ਗਏ ।
Exam Tips:
a) ਯਾਤਰਾਵਾਂ ਨੂੰ ਤਿੰਨ ਭਾਗਾਂ (ਪੰਜਾਬ, ਪੂਰਬੀ ਭਾਰਤ, ਮਾਲਵਾ ਤੇ ਬਾਂਗਰ) ਵਿੱਚ ਵੰਡ ਕੇ ਲਿਖੋ।
b) ਚੱਕ ਨਾਨਕੀ (ਮਾਖੋਵਾਲ) ਦੀ ਸਥਾਪਨਾ ਅਤੇ ਬਿਲਾਸਪੁਰ ਦੀ ਰਾਣੀ ਚੰਪਾ ਤੋਂ ਜ਼ਮੀਨ ਖ਼ਰੀਦਣ ਦਾ ਜ਼ਿਕਰ ਕਰੋ।
Question 4: ਨੌਵੇਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨਾਂ ਦਾ ਆਲੋਚਨਾਤਮਕ ਅਧਿਐਨ ਕਰੋ । ਇਸ ਦੇ ਨਤੀਜਿਆਂ ਦੀ ਵੀ ਚਰਚਾ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਸਿੱਟਿਆਂ ਦਾ ਵਰਣਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਮਹੱਤਵ ਦਾ ਵਰਣਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਲਈ ਜ਼ਿੰਮੇਵਾਰ ਹਾਲਤਾਂ ਦਾ ਵਰਣਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਉਨ੍ਹਾਂ ਦੀ ਸ਼ਹੀਦੀ ਦਾ ਕੀ ਪ੍ਰਭਾਵ ਪਿਆ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦਾ ਕੀ ਮਹੱਤਵ ਹੈ ?
Answer:
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਇਤਿਹਾਸ ਦੀ ਇੱਕ ਅਤਿ ਮਹੱਤਵਪੂਰਨ ਘਟਨਾ ਹੈ । ਧਰਮ ਅਤੇ ਮਨੁੱਖਤਾ ਲਈ ਆਪਣੀ ਸ਼ਹੀਦੀ ਦੇ ਕੇ ਗੁਰੂ ਸਾਹਿਬ ਨੇ ਆਪਣਾ ਨਾਂ ਰਹਿੰਦੀ ਦੁਨੀਆ ਤਕ ਅਮਰ ਕਰ ਲਿਆ । ਗੁਰੂ ਜੀ ਦੀ ਸ਼ਹੀਦੀ ਨਾਲ ਜੁੜੇ ਤੱਤਾਂ ਦਾ ਸੰਖੇਪ ਵਰਣਨ ਅੱਗੇ ਦਿੱਤਾ ਹੈ-
I. ਸ਼ਹੀਦੀ ਦੇ ਕਾਰਨ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਅਨੇਕਾਂ ਕਾਰਨ ਜ਼ਿੰਮੇਵਾਰ ਸਨ । ਇਨ੍ਹਾਂ ਕਾਰਨਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-
1. ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਦੁਸ਼ਮਣੀ – 1605 ਈ. ਤਕ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਚਲੇ ਆ ਰਹੇ ਸਨ । ਪਰ ਜਦੋਂ 1606 ਈ. ਵਿੱਚ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਤਾਂ ਇਹ ਸੰਬੰਧ ਦੁਸ਼ਮਣੀ ਵਿੱਚ ਬਦਲ ਗਏ । ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਉਨ੍ਹਾਂ ਨੂੰ ਜਹਾਂਗੀਰ ਦੁਆਰਾ ਦੋ ਵਰ੍ਹਿਆਂ ਤਕ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ । ਸ਼ਾਹਜਹਾਂ ਦੇ ਕਾਲ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੁਗ਼ਲਾਂ ਨਾਲ ਚਾਰ ਲੜਾਈਆਂ ਲੜਨੀਆਂ ਪਈਆਂ । ਔਰੰਗਜ਼ੇਬ ਦੇ ਸ਼ਾਸਨ ਕਾਲ ਵਿੱਚ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਵਿੱਚ ਹੋਰ ਵਾਧਾ ਹੋ ਗਿਆ ਸੀ । ਇਹ ਦੁਸ਼ਮਣੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਪ੍ਰਮੁੱਖ ਕਾਰਨ ਬਣੀ ।
2. ਔਰੰਗਜ਼ੇਬ ਦੀ ਕੱਟੜਤਾ – ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਵੀ ਗੁਰੂ ਸਾਹਿਬ ਦੀ ਸ਼ਹੀਦੀ ਦਾ ਮੁੱਖ ਕਾਰਨ ਬਣੀ । ਔਰੰਗਜ਼ੇਬ 1658 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ਸੀ । ਉਹ ਭਾਰਤ ਵਿੱਚ ਹਰ ਪਾਸੇ ਇਸਲਾਮ ਧਰਮ ਦਾ ਬੋਲ ਬਾਲਾ ਵੇਖਣਾ ਚਾਹੁੰਦਾ ਸੀ । ਇਸ ਲਈ ਉਸ ਨੇ ਹਿੰਦੂਆਂ ਦੇ ਕਈ ਪ੍ਰਸਿੱਧ ਮੰਦਰਾਂ ਨੂੰ ਤਬਾਹ ਕਰਕੇ ਉਨ੍ਹਾਂ ਦੀ ਥਾਂ ਮਸਜਿਦਾਂ ਬਣਵਾ ਦਿੱਤੀਆਂ ਅਤੇ ਉਨ੍ਹਾਂ ਦੇ ਤਿਉਹਾਰਾਂ ਅਤੇ ਰਸਮਾਂ-ਰਿਵਾਜਾਂ ‘ਤੇ ਪਾਬੰਦੀਆਂ ਲਗਾ ਦਿੱਤੀਆਂ । ਉਸ ਦੇ ਸ਼ਾਸਨਕਾਲ ਵਿੱਚ ਤਲਵਾਰ ਦੇ ਜ਼ੋਰ ‘ਤੇ ਗੈਰ-ਮੁਸਲਮਾਨਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਣ ਲੱਗਾ ।
3. ਨਕਸ਼ਬੰਦੀਆਂ ਦਾ ਔਰੰਗਜ਼ੇਬ ‘ਤੇ ਪ੍ਰਭਾਵ – ਕੱਟੜ ਸੁੰਨੀ ਮੁਸਲਮਾਨਾਂ ਦੇ ਨਕਸ਼ਬੰਦੀ ਸੰਪਰਦਾਇ ਦਾ ਔਰੰਗਜ਼ੇਬ ‘ਤੇ ਬਹੁਤ ਪ੍ਰਭਾਵ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਸਹਿ ਸੀ । ਨਕਸ਼ਬੰਦੀਆਂ ਨੂੰ ਇਹ ਖ਼ਤਰਾ ਹੋ ਗਿਆ ਕਿ ਕਿਧਰੇ ਸਿੱਖ ਧਰਮ ਦਾ ਵਿਕਾਸ ਇਸਲਾਮ ਲਈ ਕੋਈ ਗੰਭੀਰ ਵੰਗਾਰ ਨਾ ਬਣ ਜਾਏ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਔਰੰਗਜ਼ੇਬ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।
4. ਸਿੱਖ ਧਰਮ ਦਾ ਪ੍ਰਸਾਰ – ਗੁਰੂ ਸਾਹਿਬ ਦੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੀਆਂ ਗਈਆਂ ਯਾਤਰਾਵਾਂ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਗਏ । ਗੁਰੂ ਸਾਹਿਬ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਤੇਜ਼ੀ ਲਿਆਉਣ ਲਈ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਅਤੇ ਉਨ੍ਹਾਂ ਨੂੰ ਸੰਗਠਿਤ ਕੀਤਾ । ਸਿੱਖ ਧਰਮ ਦਾ ਹੋ ਰਿਹਾ ਵਿਕਾਸ ਅਤੇ ਉਸ ਦਾ ਸੰਗਠਨ ਔਰੰਗਜ਼ੇਬ ਲਈ ਬਰਦਾਸ਼ਤ ਕਰਨ ਤੋਂ ਬਾਹਰ ਸੀ ।
5. ਰਾਮ ਰਾਏ ਦੀ ਦੁਸ਼ਮਣੀ – ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ । ਗੁਰੂ ਹਰਿ ਕ੍ਰਿਸ਼ਨ ਜੀ ਤੋਂ ਬਾਅਦ ਜਦੋਂ ਗੁਰਗੱਦੀ ਗੁਰੂ ਤੇਗ਼ ਬਹਾਦਰ ਜੀ ਨੂੰ ਮਿਲ ਗਈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ । ਉਸ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਕੋਝੇ ਹੱਥਕੰਡੇ ਅਪਣਾਉਣੇ ਸ਼ੁਰੂ ਕਰ ਦਿੱਤੇ । ਜਦੋਂ ਉਸ ਦੇ ਸਾਰੇ ਯਤਨ ਅਸਫਲ ਰਹੇ ਤਾਂ ਉਸ ਨੇ ਗੁਰੂ ਸਾਹਿਬ ਦੇ ਵਿਰੁੱਧ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ ।
6. ਕਸ਼ਮੀਰੀ ਪੰਡਤਾਂ ਦੀ ਪੁਕਾਰ – ਕਸ਼ਮੀਰੀ ਬ੍ਰਾਹਮਣ ਆਪਣੇ ਧਰਮ ਅਤੇ ਪ੍ਰਾਚੀਨ ਸੰਸਕ੍ਰਿਤੀ ਬਾਰੇ ਬਹੁਤ ਦ੍ਰਿੜ ਸਨ ਅਤੇ ਸਾਰੇ ਭਾਰਤ ਵਿੱਚ ਉਨ੍ਹਾਂ ਦਾ ਆਦਰ ਹੁੰਦਾ ਸੀ । ਔਰੰਗਜ਼ੇਬ ਨੇ ਸੋਚਿਆ ਕਿ ਜੇ ਇਨ੍ਹਾਂ ਬ੍ਰਾਹਮਣਾਂ ਨੂੰ ਕਿਸੇ ਤਰ੍ਹਾਂ ਮੁਸਲਮਾਨ ਬਣਾ ਲਿਆ ਜਾਏ ਤਾਂ ਭਾਰਤ ਦੇ ਬਾਕੀ ਹਿੰਦੂ ਆਪਣੇ ਆਪ ਹੀ ਇਸਲਾਮ ਧਰਮ ਨੂੰ ਕਬੂਲ ਕਰ ਲੈਣਗੇ । ਉਸ ਨੇ ਸ਼ੇਰ ਅਫ਼ਗਾਨ ਨੂੰ ਕਸ਼ਮੀਰ ਦਾ ਗਵਰਨਰ ਨਿਯੁਕਤ ਕੀਤਾ । ਸ਼ੇਰ ਅਫ਼ਗਾਨ ਨੇ ਇਸਲਾਮ ਧਰਮ ਕਬੂਲ ਕਰਵਾਉਣ ਲਈ ਬ੍ਰਾਹਮਣਾਂ ’ਤੇ ਘੋਰ ਅੱਤਿਆਚਾਰ ਕੀਤੇ । ਜਦੋਂ ਉਨ੍ਹਾਂ ਨੂੰ ਆਪਣੇ ਧਰਮ ਦੇ ਬਚਾਅ ਲਈ ਕੋਈ ਰਸਤਾ ਨਜ਼ਰ ਨਾ ਆਇਆ ਤਾਂ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 25 ਮਈ, 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈਕੇ ਪਹੁੰਚਿਆ । ਗੁਰੂ ਸਾਹਿਬ ਦੇ ਮੁੱਖ ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ । ਗੁਰੂ ਸਾਹਿਬ ਨੇ ਦੱਸਿਆ ਕਿ ਹਿੰਦੂ ਧਰਮ ਦੀ ਰੱਖਿਆ ਲਈ ਕਿਸੇ ਮਹਾਂਪੁਰਸ਼ ਨੂੰ ਕੁਰਬਾਨੀ ਦੇਣ ਦੀ ਲੋੜ ਹੈ । ਗੋਬਿੰਦ ਰਾਏ ਨੇ ਝੱਟ ਉੱਤਰ ਦਿੱਤਾ, “ਪਿਤਾ ਜੀ, ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਹੋਰ ਕੌਣ ਹੋ ਸਕਦਾ ਹੈ ?” ਬਾਲਕ ਦੇ ਮੁੱਖੋਂ ਇਹ ਉੱਤਰ ਸੁਣ ਕੇ ਗੁਰੂ ਜੀ ਬਹੁਤ ਖ਼ੁਸ਼ ਹੋਏ ਅਤੇ ਉਨ੍ਹਾਂ ਨੇ ਪੰਡਤਾਂ ਨੂੰ ਕਿਹਾ ਕਿ ਉਹ ਜਾ ਕੇ ਮੁਗ਼ਲ ਅਧਿਕਾਰੀਆਂ ਨੂੰ ਇਹ ਸਾਫ਼-ਸਾਫ਼ ਦੱਸ ਦੇਣ ਕਿ ਜੇ ਉਹ ਗੁਰੂ ਤੇਗ਼ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਣ ਤਾਂ ਉਹ ਸਾਰੇ ਬਿਨਾਂ ਕਿਸੇ ਵਿਰੋਧ ਦੇ ਇਸਲਾਮ ਧਰਮ ਸਵੀਕਾਰ ਕਰ ਲੈਣਗੇ ।
II. ਸ਼ਹੀਦੀ ਕਿਸ ਤਰ੍ਹਾਂ ਹੋਈ ?
ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਬੁਲਾਉਣ ਦਾ ਫ਼ੈਸਲਾ ਕੀਤਾ । ਗੁਰੂ ਤੇਗ਼ ਬਹਾਦਰ ਸਾਹਿਬ ਆਪਣੇ ਤਿੰਨ ਸਾਥੀਆਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਲੈਕੇ 11 ਜੁਲਾਈ, 1675 ਈ. ਨੂੰ ਚੱਕ ਨਾਨਕੀ (ਸ੍ਰੀ ਆਨੰਦਪੁਰ ਸਾਹਿਬ) ਤੋਂ ਦਿੱਲੀ ਵੱਲ ਰਵਾਨਾ ਹੋਏ । ਮੁਗ਼ਲ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਪੜ ਨੇੜੇ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਨੂੰ 4 ਮਹੀਨਿਆਂ ਤਕ ਸਰਹਿੰਦ ਦੇ ਜੇਲ੍ਹਖ਼ਾਨੇ ਵਿੱਚ ਰੱਖਿਆ ਗਿਆ । ਔਰੰਗਜ਼ੇਬ ਦੇ ਆਦੇਸ਼ ‘ਤੇ ਉਨ੍ਹਾਂ ਨੂੰ 6 ਨਵੰਬਰ, 1675 ਈ. ਨੂੰ ਦਿੱਲੀ ਦਰਬਾਰ ਵਿੱਚ ਪੇਸ਼ ਕੀਤਾ ਗਿਆ । ਔਰੰਗਜ਼ੇਬ ਨੇ ਉਨ੍ਹਾਂ ਨੂੰ ਇਸਲਾਮ ਧਰਮ ਜਾਂ ਮੌਤ ਵਿੱਚੋਂ ਇੱਕ ਨੂੰ ਕਬੂਲ ਕਰਨ ਦੀ ਪੇਸ਼ਕਸ਼ ਕੀਤੀ । ਪਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨਾਂ ਸਾਥੀਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨ ਤੋਂ ਸਪੱਸ਼ਟ ਨਾਂਹ ਕਰ ਦਿੱਤੀ । ਗੁਰੂ ਸਾਹਿਬ ਨੂੰ ਡਗਮਗਾਉਣ ਲਈ ਮੁਗ਼ਲਾਂ ਨੇ ਗੁਰੂ ਸਾਹਿਬ ਦੇ ਤਿੰਨਾਂ ਸਾਥੀਆਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਉਨ੍ਹਾਂ ਦੇ ਸਾਹਮਣੇ ਸ਼ਹੀਦ ਕਰ ਦਿੱਤਾ । ਇਸ ਤੋਂ ਬਾਅਦ ਗੁਰੂ ਸਾਹਿਬ ਨੂੰ ਕੋਈ ਚਮਤਕਾਰ ਵਿਖਾਉਣ ਲਈ ਕਿਹਾ ਗਿਆ, ਪਰ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ । ਸਿੱਟੇ ਵਜੋਂ, 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਗੁਰੂ ਜੀ ਦਾ ਸੀਸ ਧੜ ਤੋਂ ਵੱਖ ਕਰ ਦਿੱਤਾ ਗਿਆ । ਜਿਸ ਥਾਂ ‘ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਉਸ ਥਾਂ ‘ਤੇ ਗੁਰਦੁਆਰਾ ਸੀਸ ਗੰਜ ਦੀ ਉਸਾਰੀ ਕੀਤੀ ਗਈ ਹੈ । ਭਾਈ ਲੱਖੀ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਦੇ ਸਰੀਰ ਨੂੰ ਆਪਣੇ ਪੁੱਤਰਾਂ ਦੀ ਸਹਾਇਤਾ ਨਾਲ ਆਪਣੇ ਗੱਡੇ ਵਿੱਚ ਛਿਪਾ ਕੇ ਆਪਣੇ ਘਰ ਲੈ ਆਂਦਾ । ਉਸ ਨੇ ਗੁਰੂ ਜੀ ਦੇ ਸਰੀਰ ਦਾ ਅੰਤਿਮ ਸੰਸਕਾਰ ਕਰਨ ਲਈ ਆਪਣੇ ਘਰ ਨੂੰ ਅੱਗ ਲਾ ਦਿੱਤੀ । ਇਸ ਸਥਾਨ ‘ਤੇ ਅੱਜ-ਕਲ੍ਹ ਗੁਰਦੁਆਰਾ ਰਕਾਬ ਗੰਜ ਬਣਿਆ ਹੋਇਆ ਹੈ ।
III. ਸ਼ਹੀਦੀ ਦੀ ਮਹੱਤਤਾ
ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੀ ਘਟਨਾ ਨਾ ਕੇਵਲ ਸਿੱਖ ਇਤਿਹਾਸ, ਸਗੋਂ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਇੱਕ ਅਦੁੱਤੀ ਘਟਨਾ ਹੈ । ਇਸ ਸ਼ਹੀਦੀ ਦੇ ਨਾ ਸਿਰਫ਼ ਪੰਜਾਬ ਬਲਕਿ ਭਾਰਤ ਦੇ ਇਤਿਹਾਸ ’ਤੇ ਦੂਰਗਾਮੀ ਪ੍ਰਭਾਵ ਪਏ । ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਨਾਲ ਹੀ ਮਹਾਨ ਮੁਗ਼ਲ ਸਾਮਰਾਜ ਦਾ ਪਤਨ ਆਰੰਭ ਹੋ ਗਿਆ ।
1. ਇਤਿਹਾਸ ਦੀ ਇੱਕ ਅਦੁੱਤੀ ਘਟਨਾ – ਦੁਨੀਆ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਇਹ ਕੁਰਬਾਨੀਆਂ ਵਧੇਰੇ ਕਰਕੇ ਆਪਣੇ ਧਰਮ ਦੀ ਰੱਖਿਆ ਜਾਂ ਦੇਸ਼ ਦੀ ਖ਼ਾਤਰ ਦਿੱਤੀਆਂ ਗਈਆਂ । ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਅਤੇ ਸੱਚ ਲਈ ਆਪਣਾ ਸੀਸ ਦਿੱਤਾ । ਨਿਰਸੰਦੇਹ, ਦੁਨੀਆ ਦੇ ਇਤਿਹਾਸ ਦੀ ਇਹ ਇੱਕ ਅਦੁੱਤੀ ਉਦਾਹਰਨ ਸੀ । ਇਸੇ ਕਾਰਨ ਗੁਰੂ ਤੇਗ਼ ਬਹਾਦਰ ਜੀ ਨੂੰ “ਹਿੰਦ ਦੀ ਚਾਦਰ” ਕਿਹਾ ਜਾਂਦਾ ਹੈ ।
2. ਸਿੱਖਾਂ ਵਿੱਚ ਬਦਲੇ ਦੀ ਭਾਵਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਿੱਟੇ ਵਜੋਂ ਸਾਰੇ ਪੰਜਾਬ ਵਿੱਚ ਮੁਗ਼ਲ ਸਾਮਰਾਜ ਪ੍ਰਤੀ ਗੁੱਸੇ ਦੀ ਲਹਿਰ ਦੌੜ ਗਈ । ਇਸ ਲਈ ਸਿੱਖਾਂ ਨੇ ਮੁਗ਼ਲਾਂ ਦੇ ਅੱਤਿਆਚਾਰੀ ਸ਼ਾਸਨ ਦਾ ਅੰਤ ਕਰਨ ਦਾ ਨਿਰਣਾ ਕੀਤਾ ।
3. ਹਿੰਦੂ ਧਰਮ ਦੀ ਰੱਖਿਆ – ਔਰੰਗਜ਼ੇਬ ਦੇ ਦਿਨੋ-ਦਿਨ ਵੱਧ ਰਹੇ ਅੱਤਿਆਚਾਰਾਂ ਤੋਂ ਤੰਗ ਆ ਕੇ ਬਹੁਤ ਸਾਰੇ ਹਿੰਦੂਆਂ ਨੇ ਇਸਲਾਮ ਧਰਮ ਨੂੰ ਸਵੀਕਾਰ ਕਰਨਾ ਸ਼ੁਰੂ ਕਰ ਦਿੱਤਾ । ਹਿੰਦੂ ਧਰਮ ਦੀ ਹੋਂਦ ਲਈ ਇੱਕ ਭਾਰੀ ਖ਼ਤਰਾ ਪੈਦਾ ਹੋ ਗਿਆ ਸੀ । ਅਜਿਹੇ ਸਮੇਂ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਕੁਰਬਾਨੀ ਦੇ ਕੇ ਹਿੰਦੂ ਧਰਮ ਨੂੰ ਲੋਪ ਹੋਣ ਤੋਂ ਬਚਾ ਲਿਆ । ਇਸ ਸ਼ਹੀਦੀ ਨੇ ਸਦੀਆਂ ਤੋਂ ਸੁੱਤੀ ਪਈ ਹਿੰਦੂ ਕੌਮ ਵਿੱਚ ਇੱਕ ਨਵੀਂ ਜਾਗ੍ਰਿਤੀ ਪੈਦਾ ਕੀਤੀ । ਉਹ ਹੁਣ ਔਰੰਗਜ਼ੇਬ ਦੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੋ ਗਏ ।
4. ਖ਼ਾਲਸਾ ਦੀ ਸਿਰਜਨਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਸੀ, ਕਿ ਹੁਣ ਧਰਮ ਦੀ ਰੱਖਿਆ ਲਈ ਉਨ੍ਹਾਂ ਦਾ ਸੰਗਠਿਤ ਹੋਣਾ ਅਤਿ ਜ਼ਰੂਰੀ ਹੈ । ਇਸ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਖ਼ਾਲਸਾ ਪੰਥ ਦੀ ਸਿਰਜਨਾ ਨੇ ਇੱਕ ਅਜਿਹੀ ਬਹਾਦਰ ਕੌਮ ਨੂੰ ਜਨਮ ਦਿੱਤਾ ਜਿਸ ਨੇ ਮੁਗ਼ਲਾਂ ਅਤੇ ਅਫ਼ਗਾਨਾਂ ਦਾ ਪੰਜਾਬ ਵਿਚੋਂ ਨਾਮੋ-ਨਿਸ਼ਾਨ ਮਿਟਾ ਦਿੱਤਾ ।
5. ਸ਼ਹੀਦੀਆਂ ਦੀ ਪਰੰਪਰਾ ਦਾ ਸ਼ੁਰੂ ਹੋਣਾ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖਾਂ ਵਿੱਚ ਧਰਮ ਦੀ ਰੱਖਿਆ ਖ਼ਾਤਰ ਸ਼ਹੀਦੀਆਂ ਦੇਣ ਦੀ ਇੱਕ ਪਰੰਪਰਾ ਸ਼ੁਰੂ ਕਰ ਦਿੱਤੀ । ਗੁਰੂ ਗੋਬਿੰਦ ਸਿੰਘ ਜੀ ਨੇ ਇਸ ਰਸਤੇ ‘ਤੇ ਚਲਦਿਆਂ ਹੋਇਆਂ ਆਪ ਅਨੇਕਾਂ ਕਸ਼ਟ ਸਹਿਣ ਕੀਤੇ । ਆਪ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ । ਵੱਡੇ ਸਾਹਿਬਜ਼ਾਦੇ ਯੁੱਧ ਵਿੱਚ ਸ਼ਹੀਦ ਹੋ ਗਏ । ਗੁਰੂ ਸਾਹਿਬ ਤੋਂ ਬਾਅਦ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਨਾਲ ਸੈਂਕੜੇ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ । ਸਿੱਖਾਂ ਨੇ ਮੁਗ਼ਲ ਅੱਤਿਆਚਾਰਾਂ ਅੱਗੇ ਹੱਸ-ਹੱਸ ਕੇ ਕੁਰਬਾਨੀਆਂ ਦਿੱਤੀਆਂ । ਅਸਲ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਆਉਣ ਵਾਲੀਆਂ ਨਸਲਾਂ ਵਾਸਤੇ ਇੱਕ ਪ੍ਰੇਰਣਾ ਦਾ ਸੋਮਾ ਸਿੱਧ ਹੋਈ ।
6. ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ – ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦਾ ਇੱਕ ਲੰਬਾ ਦੌਰ ਸ਼ੁਰੂ ਹੋਇਆ । ਇਨ੍ਹਾਂ ਲੜਾਈਆਂ ਦੇ ਦੌਰਾਨ ਸਿੱਖ ਚੱਟਾਨ ਵਾਂਗ ਅਡੋਲ ਰਹੇ । ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਸਿੱਖਾਂ ਨੇ ਆਪਣੀ ਬਹਾਦਰੀ ਸਦਕਾ ਮੁਗ਼ਲ ਸਾਮਰਾਜ ਦੀਆਂ ਨੀਂਹਾਂ ਨੂੰ ਹਿਲਾ ਕੇ ਰੱਖ ਦਿੱਤਾ ।
Exam Tips:
a) ਉੱਤਰ ਨੂੰ ਤਿੰਨ ਹਿੱਸਿਆਂ ਵਿੱਚ ਲਿਖੋ: ਕਾਰਨ, ਸ਼ਹੀਦੀ ਕਿਵੇਂ ਹੋਈ ਅਤੇ ਮਹੱਤਤਾ।
b) ਤਿੰਨਾਂ ਸਾਥੀਆਂ (ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ) ਦੇ ਨਾਂ ਅਤੇ ਮਿਤੀ 11 ਨਵੰਬਰ, 1675 ਈ. ਯਾਦ ਰੱਖੋ।
c) ਗੁਰਦੁਆਰਾ ਸੀਸ ਗੰਜ ਅਤੇ ਰਕਾਬ ਗੰਜ ਵਿੱਚ ਫ਼ਰਕ ਸਪੱਸ਼ਟ ਲਿਖੋ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਕਿਸ ਸ਼ਰਧਾਲੂ ਸਿੱਖ ਨੇ ਨੌਵੀਂ ਪਾਤਸ਼ਾਹੀ ਦੀ ਭਾਲ ਕੀਤੀ ਅਤੇ ਕਿਉਂ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਭਾਲ ਕਿਸ ਨੇ ਕੀਤੀ ਤੇ ਕਿਉਂ ?
Answer:
ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਇਹ ਇਸ਼ਾਰਾ ਦਿੱਤਾ ਕਿ ਉਨ੍ਹਾਂ ਦਾ ਅਗਲਾ ਗੁਰੂ ਬਾਬਾ ਬਕਾਲਾ ਵਿੱਚ ਹੈ । ਇਸ ਕਾਰਨ 22 ਸੋਢੀਆਂ ਨੇ ਉੱਥੇ ਆਪਣੀਆਂ 22 ਮੰਜੀਆਂ ਸਥਾਪਿਤ ਕਰ ਲਈਆਂ । ਹਰ ਕੋਈ ਆਪਣੇ ਆਪ ਨੂੰ ਗੁਰੂ ਅਖਵਾਉਣ ਲੱਗਾ । ਅਜਿਹੇ ਸਮੇਂ ਮੱਖਣ ਸ਼ਾਹ ਲੁਬਾਣਾ ਆਪਣੀ ਮੰਨਤ ਅਨੁਸਾਰ ਬਾਬਾ ਬਕਾਲਾ ਪਹੁੰਚਿਆ । ਜਦੋਂ ਮੱਖਣ ਸ਼ਾਹ ਨੇ ਗੁਰੂ ਤੇਗ਼ ਬਹਾਦਰ ਜੀ ਕੋਲ ਜਾ ਕੇ ਦੋ ਮੋਹਰਾਂ ਭੇਟ ਕੀਤੀਆਂ ਤਾਂ ਗੁਰੂ ਸਾਹਿਬ ਨੇ ਕਿਹਾ, “ਜਹਾਜ਼ ਡੁੱਬਣ ਸਮੇਂ ਤਾਂ ਤੂੰ 500 ਮੋਹਰਾਂ ਭੇਟ ਕਰਨ ਦਾ ਬਚਨ ਦਿੱਤਾ ਸੀ ।” ਇਹ ਸੁਣ ਕੇ ਮੱਖਣ ਸ਼ਾਹ ਇੱਕ ਮਕਾਨ ਦੀ ਛੱਤ ਉੱਤੇ ਚੜ੍ਹ ਕੇ ਜ਼ੋਰ-ਜ਼ੋਰ ਦੀ ਕਹਿਣ ਲੱਗਾ, “ਗੁਰੂ ਲਾਧੋ ਰੇ, ਗੁਰੂ ਲਾਧੋ ਰੇ” ਭਾਵ ਗੁਰੂ ਮਿਲ ਗਿਆ ਹੈ ।
Exam Tips:
a) ਮੱਖਣ ਸ਼ਾਹ ਲੁਬਾਣਾ ਦਾ ਨਾਂ ਸਭ ਤੋਂ ਪਹਿਲਾਂ ਲਿਖੋ।
b) “ਗੁਰੂ ਲਾਧੋ ਰੇ” ਵਾਲੀ ਘਟਨਾ ਦੋ-ਤਿੰਨ ਵਾਕਾਂ ਵਿੱਚ ਪੂਰੀ ਕਰੋ।
Question 2: ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਯਾਤਰਾਵਾਂ ਦਾ ਸੰਖੇਪ ਵੇਰਵਾ ਦਿਓ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇ ਵਿੱਚ ਤੁਸੀਂ ਕੀ ਜਾਣਦੇ ਹੋ ?
Answer:
ਸਿੱਖਾਂ ਦੇ ਨੌਵੇਂ ਗੁਰੂ ਤੇਗ਼ ਬਹਾਦਰ ਸਾਹਿਬ ਨੇ ਆਪਣੀ ਗੁਰਗੱਦੀ ਦੇ ਸਮੇਂ (1664-75 ਈ.) ਪੰਜਾਬ ਅਤੇ ਬਾਹਰ ਦੇ ਦੇਸ਼ਾਂ ਦੀਆਂ ਅਨੇਕਾਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਯਾਤਰਾਵਾਂ ਦਾ ਉਦੇਸ਼ ਸਿੱਖ ਧਰਮ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਦਾ ਪ੍ਰਚਾਰ ਕਰਨਾ ਸੀ । ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ 1664 ਈ. ਵਿੱਚ ਅੰਮ੍ਰਿਤਸਰ ਤੋਂ ਸ਼ੁਰੂ ਕੀਤੀਆਂ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਅਨੇਕਾਂ ਸਥਾਨਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਕਾਰਨ ਸਿੱਖ ਧਰਮ ਬਹੁਤ ਹਰਮਨ-ਪਿਆਰਾ ਹੋ ਗਿਆ ।
Exam Tips:
a) 1664-75 ਈ. ਦੀ ਮਿਆਦ ਅਤੇ ਅੰਮ੍ਰਿਤਸਰ ਤੋਂ ਸ਼ੁਰੂਆਤ ਲਿਖੋ।
Question 3: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨ ਕਿਹੜੇ ਸਨ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਦੀ ਸੰਖੇਪ ਵਿਆਖਿਆ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਲਈ ਉੱਤਰਦਾਈ ਕਾਰਨਾਂ ਦਾ ਅਧਿਐਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਤਿੰਨ ਕਾਰਨ ਦੱਸੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ?
Answer:
1. ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਸਭ ਤੋਂ ਮੁੱਖ ਯੋਗਦਾਨ ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਸੀ ।
2. ਔਰੰਗਜ਼ੇਬ ਸਿੱਖ ਧਰਮ ਦੇ ਵੱਧਦੇ ਹੋਏ ਪ੍ਰਸਾਰ ਨੂੰ ਸਹਿਣ ਕਰਨ ਨੂੰ ਤਿਆਰ ਨਹੀਂ ਸੀ ।
3. ਰਾਮ ਰਾਏ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਔਰੰਗਜ਼ੇਬ ਨੂੰ ਗੁਰੂ ਤੇਗ਼ ਬਹਾਦਰ ਜੀ ਵਿਰੁੱਧ ਭੜਕਾਇਆ ।
4. ਕਸ਼ਮੀਰੀ ਪੰਡਤਾਂ ਦੀ ਪੁਕਾਰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਬਣਿਆ ।
Exam Tips:
a) ਸੰਖੇਪ ਉੱਤਰ ਵਿੱਚ ਚਾਰ ਮੁੱਖ ਕਾਰਨ ਇੱਕ-ਇੱਕ ਵਾਕ ਵਿੱਚ ਲਿਖੋ।
b) ਪ੍ਰਸ਼ਨ ਵਿੱਚ ‘ਤਿੰਨ ਕਾਰਨ’ ਮੰਗੇ ਹੋਣ ਤਾਂ ਪਹਿਲੇ ਤਿੰਨ ਹੀ ਲਿਖੋ।
Question 4: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦੀ ਸਮੀਖਿਆ ਕਰੋ ।
Answer:
ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦਾ ਇੱਕ ਸੰਪਰਦਾਇ ਸੀ । ਇਸ ਸੰਪਰਦਾਇ ਦਾ ਮੁੱਖ ਕੇਂਦਰ ਸਰਹਿੰਦ ਸੀ । ਇਸ ਸੰਪਰਦਾਇ ਲਈ ਗੁਰੂ ਸਾਹਿਬ ਦੀ ਵੱਧ ਰਹੀ ਸ਼ੁਹਰਤ ਅਤੇ ਸਿੱਖ ਮਤ ਦਾ ਵੱਧ ਰਿਹਾ ਪ੍ਰਚਾਰ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਵਿਰੁੱਧ ਕਾਰਵਾਈ ਕਰਨ ਲਈ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਉਨ੍ਹਾਂ ਦੀ ਕਾਰਵਾਈ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ । ਸਿੱਟੇ ਵਜੋਂ ਔਰੰਗਜ਼ੇਬ ਨੇ ਗੁਰੂ ਜੀ ਵਿਰੁੱਧ ਕਦਮ ਚੁੱਕਣ ਦਾ ਨਿਰਣਾ ਕੀਤਾ ।
Exam Tips:
a) ਸਰਹਿੰਦ ਨੂੰ ਨਕਸ਼ਬੰਦੀਆਂ ਦਾ ਕੇਂਦਰ ਲਿਖਣਾ ਨਾ ਭੁੱਲੋ।
Question 5: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਸਹਾਇਤਾ ਕਿਉਂ ਕੀਤੀ ?
Answer:
ਔਰੰਗਜ਼ੇਬ ਨੇ ਕਸ਼ਮੀਰ ਦੇ ਬ੍ਰਾਹਮਣਾਂ ਨੂੰ ਤਲਵਾਰ ਦੀ ਨੋਕ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕੀਤਾ । ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਉਨ੍ਹਾਂ ਦਾ ਇੱਕ ਦਲ 1675 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਗੁਰੂ ਤੇਗ਼ ਬਹਾਦਰ ਜੀ ਕੋਲ ਪਹੁੰਚਿਆ । ਜਦੋਂ ਗੁਰੂ ਸਾਹਿਬ ਨੇ ਉਨ੍ਹਾਂ ਦੇ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਜ਼ੁਲਮਾਂ ਦੀ ਕਹਾਣੀ ਸੁਣੀ ਤਾਂ ਉਹ ਕੁਝ ਸੋਚੀਂ ਪੈ ਗਏ । ਗੁਰੂ ਸਾਹਿਬ ਦੇ ਮੁੱਖ ‘ਤੇ ਗੰਭੀਰਤਾ ਵੇਖ ਕੇ ਬਾਲਕ ਗੋਬਿੰਦ ਰਾਏ ਨੇ ਪਿਤਾ ਜੀ ਤੋਂ ਇਸ ਦਾ ਕਾਰਨ ਪੁੱਛਿਆ ਅਤੇ ਉਨ੍ਹਾਂ ਨੂੰ ਸ਼ਹੀਦੀ ਲਈ ਪ੍ਰੇਰਿਤ ਕੀਤਾ । ਸਿੱਟੇ ਵਜੋਂ ਉਨ੍ਹਾਂ ਨੇ ਆਪਣੀ ਸ਼ਹਾਦਤ ਦੇਣ ਦਾ ਨਿਰਣਾ ਕਰ ਲਿਆ ।
Exam Tips:
a) ਕਸ਼ਮੀਰੀ ਪੰਡਤਾਂ ਦੀ ਫ਼ਰਿਆਦ ਨੂੰ ਤੱਤਕਾਲੀ ਕਾਰਨ ਦੱਸੋ।
b) ਗੋਬਿੰਦ ਰਾਏ ਦੀ ਉਮਰ (9 ਸਾਲ) ਅਤੇ ਉਨ੍ਹਾਂ ਦੇ ਸ਼ਬਦ ਯਾਦ ਰੱਖੋ।
Question 6: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਇਤਿਹਾਸਿਕ ਮਹੱਤਵ ਦਾ ਮੁੱਲਾਂਕਣ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਇਤਿਹਾਸਿਕ ਮਹੱਤਤਾ ਦਾ ਵਰਣਨ ਕਰੋ ।
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਕੀ ਮਹੱਤਵ ਹੈ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਮਹੱਤਤਾ ਦੱਸੋ ।
Answer:
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਾਰਨ ਸਾਰਾ ਪੰਜਾਬ ਗੁੱਸੇ ਅਤੇ ਬਦਲੇ ਦੀ ਭਾਵਨਾ ਨਾਲ ਭੜਕ ਉੱਠਿਆ । ਇਸ ਸ਼ਹੀਦੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਜਦੋਂ ਤਕ ਭਾਰਤ ਵਿੱਚ ਮੁਗ਼ਲ ਸਾਮਰਾਜ ਕਾਇਮ ਰਹੇਗਾ ਤਦ ਤਕ ਉਨ੍ਹਾਂ ਦੇ ਅੱਤਿਆਚਾਰ ਵੀ ਕਾਇਮ ਰਹਿਣਗੇ ।ਇਸ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲਾਂ ਦੇ ਅੱਤਿਆਚਾਰਾਂ ਨੂੰ ਖ਼ਤਮ ਕਰਨ ਲਈ 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ । ਇਸ ਤੋਂ ਬਾਅਦ ਸਿੱਖਾਂ ਅਤੇ ਮੁਗ਼ਲਾਂ ਵਿਚਕਾਰ ਇੱਕ ਲੰਬੇ ਸੰਘਰਸ਼ ਦੀ ਸ਼ੁਰੂਆਤ ਹੋਈ । ਇਸ ਸੰਘਰਸ਼ ਨੇ ਮੁਗ਼ਲ ਸਾਮਰਾਜ ਨੂੰ ਡਾਵਾਂਡੋਲ ਕਰਕੇ ਰੱਖ ਦਿੱਤਾ ਸੀ ।
Exam Tips:
a) ਬਦਲੇ ਦੀ ਭਾਵਨਾ, ਖ਼ਾਲਸਾ ਦੀ ਸਿਰਜਨਾ (1699 ਈ.) ਅਤੇ ਮੁਗ਼ਲ ਸਾਮਰਾਜ ਨਾਲ ਸੰਘਰਸ਼ ਕ੍ਰਮ ਨਾਲ ਲਿਖੋ।
ਵਸਤੁਨਿਸ਼ਠ ਪ੍ਰਸ਼ਨ – ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ
Question 1: ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
Answer:
ਗੁਰੂ ਤੇਗ਼ ਬਹਾਦਰ ਜੀ ।
Exam Tips:
a) ਨੌਵੇਂ ਗੁਰੂ ਦਾ ਪੂਰਾ ਨਾਂ ‘ਗੁਰੂ ਤੇਗ਼ ਬਹਾਦਰ ਜੀ’ ਲਿਖੋ।
Question 2: ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਿੱਥੇ ਹੋਇਆ ?
Answer:
ਅੰਮ੍ਰਿਤਸਰ ।
Exam Tips:
a) ਜਨਮ-ਸਥਾਨ ਅੰਮ੍ਰਿਤਸਰ ਹੈ, ਬਾਬਾ ਬਕਾਲਾ ਨਹੀਂ।
Question 3: ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
Answer:
1 ਅਪਰੈਲ, 1621 ਈ. ।
Exam Tips:
a) ਜਨਮ ਸਾਲ 1621 ਈ. ਯਾਦ ਰੱਖੋ।
Question 4: ਗੁਰੂ ਤੇਗ਼ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ਦੱਸੋ ।
Answer:
ਨਾਨਕੀ ।
Exam Tips:
a) ਮਾਤਾ ਨਾਨਕੀ ਜੀ ਅਤੇ ਪਤਨੀ ਗੁਜਰੀ ਜੀ ਵਿੱਚ ਫ਼ਰਕ ਰੱਖੋ।
Question 5: ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਦੱਸੋ ।
Answer:
ਗੁਰੂ ਹਰਿਗੋਬਿੰਦ ਜੀ ।
Exam Tips:
a) ਪਿਤਾ ਛੇਵੇਂ ਗੁਰੂ ਸਨ।
Question 6: ਗੁਰੂ ਤੇਗ਼ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦਾ ਪਹਿਲਾ ਨਾਂ ਕੀ ਸੀ ?
Answer:
ਤਿਆਗ ਮੱਲ ।
Exam Tips:
a) ਕਰਤਾਰਪੁਰ ਦੀ ਲੜਾਈ ਤੋਂ ਬਾਅਦ ਨਾਂ ਬਦਲ ਕੇ ਤੇਗ਼ ਬਹਾਦਰ ਰੱਖਿਆ ਗਿਆ।
Question 7: ‘ਤੇਗ਼ ਬਹਾਦਰ’ ਤੋਂ ਕੀ ਭਾਵ ਹੈ ?
Answer:
ਤਲਵਾਰ ਦਾ ਧਨੀ ।
Exam Tips:
a) ਸ਼ਬਦੀ ਅਰਥ: ਤਲਵਾਰ ਦਾ ਧਨੀ।
Question 8: ਗੁਰੂ ਤੇਗ਼ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
Answer:
ਗੁਜਰੀ ਜੀ ।
Exam Tips:
a) ਗੁਜਰੀ ਜੀ ਕਰਤਾਰਪੁਰ ਦੇ ਲਾਲ ਚੰਦ ਦੀ ਧੀ ਸਨ।
Question 9: ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
Answer:
ਗੋਬਿੰਦ ਰਾਏ ਜਾਂ ਗੋਬਿੰਦ ਦਾਸ ।
Exam Tips:
a) ਪੁੱਤਰ ਦਾ ਜਨਮ 1666 ਈ. ਵਿੱਚ ਪਟਨਾ ਵਿਖੇ ਹੋਇਆ।
Question 10: ਬਾਬਾ ਬਕਾਲਾ ਵਿੱਚ ਸੱਚੇ ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਨੇ ਲੱਭਿਆ ?
Answer:
ਮੱਖਣ ਸ਼ਾਹ ਲੁਬਾਣਾ ।
Exam Tips:
a) ਉਹ ਇੱਕ ਵਪਾਰੀ ਸੀ।
Question 11: ‘ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਇਹ ਸ਼ਬਦ ਕਿਸ ਨੇ ਕਹੇ ਸਨ ?
Answer:
ਮੱਖਣ ਸ਼ਾਹ ਲੁਬਾਣਾ ।
Exam Tips:
a) ਇਨ੍ਹਾਂ ਸ਼ਬਦਾਂ ਦਾ ਅਰਥ ਹੈ: ਗੁਰੂ ਮਿਲ ਗਿਆ।
Question 12: ਗੁਰੂ ਤੇਗ਼ ਬਹਾਦਰ ਜੀ ਦਾ ਗੁਰਗੱਦੀ ਕਾਲ ਦੱਸੋ ।
Answer:
1664 ਈ. ਤੋਂ 1675 ਈ. ਤਕ ।
Exam Tips:
a) ਗੁਰਗੱਦੀ ਕਾਲ ਲਗਭਗ 11 ਸਾਲ ਦਾ ਸੀ।
Question 13: ਪੰਜਾਬ ਤੋਂ ਬਾਹਰ ਕਿਸੇ ਇੱਕ ਥਾਂ ਦਾ ਨਾਂ ਦੱਸੋ ਜਿਸ ਦੀ ਗੁਰੂ ਤੇਗ਼ ਬਹਾਦਰ ਜੀ ਨੇ ਯਾਤਰਾ ਕੀਤੀ ।
Answer:
ਦਿੱਲੀ ।
Exam Tips:
a) ਪਟਨਾ, ਬਨਾਰਸ ਜਾਂ ਢਾਕਾ ਵੀ ਲਿਖਿਆ ਜਾ ਸਕਦਾ ਹੈ।
Question 14: ਪੰਜਾਬ ਦੇ ਕਿਸੇ ਇੱਕ ਪ੍ਰਸਿੱਧ ਸਥਾਨ ਦਾ ਨਾਂ ਦੱਸੋ ਜਿਸ ਦੀ ਯਾਤਰਾ ਗੁਰੂ ਤੇਗ਼ ਬਹਾਦਰ ਜੀ ਨੇ ਕੀਤੀ ਸੀ ।
Answer:
ਅੰਮ੍ਰਿਤਸਰ ।
Exam Tips:
a) ਯਾਤਰਾਵਾਂ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਹੋਈ।
Question 15: ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਮੁੱਢਲਾ ਨਾਂ ਕੀ ਸੀ ?
Answer:
ਮਾਖੋਵਾਲ ਜਾਂ ਚੱਕ ਨਾਨਕੀ ।
Exam Tips:
a) ਨਗਰ ਦਾ ਨਾਂ ਮਾਤਾ ਨਾਨਕੀ ਜੀ ਦੇ ਨਾਂ ’ਤੇ ਰੱਖਿਆ ਗਿਆ।
Question 16: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਦੱਸੋ ।
Answer:
ਔਰੰਗਜ਼ੇਬ ਸਿੱਖਾਂ ਦੀ ਵੱਧਦੀ ਹੋਈ ਸ਼ਕਤੀ ਨੂੰ ਸਹਿਣ ਨਹੀਂ ਕਰ ਸਕਦਾ ਸੀ ।
Exam Tips:
a) ਇੱਕ ਕਾਰਨ ਇੱਕ ਹੀ ਵਾਕ ਵਿੱਚ ਲਿਖੋ।
Question 17: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
Answer:
ਕਸ਼ਮੀਰੀ ਪੰਡਤਾਂ ਦੀ ਫ਼ਰਿਆਦ ।
Exam Tips:
a) ਤੱਤਕਾਲੀ ਕਾਰਨ ਅਤੇ ਮੁੱਖ ਕਾਰਨ ਵਿੱਚ ਫ਼ਰਕ ਰੱਖੋ।
Question 18: ਉਸ ਮੁਗ਼ਲ ਸੂਬੇਦਾਰ ਦਾ ਨਾਂ ਦੱਸੋ ਜਿਸ ਨੇ ਕਸ਼ਮੀਰ ਦੇ ਪੰਡਤਾਂ ’ਤੇ ਭਾਰੀ ਜ਼ੁਲਮ ਕੀਤੇ ਸਨ ?
Answer:
ਸ਼ੇਰ ਅਫ਼ਗਾਨ ।
Exam Tips:
a) ਪਾਠ-ਪੁਸਤਕ ਅਨੁਸਾਰ ਉਹ ਕਸ਼ਮੀਰ ਦਾ ਗਵਰਨਰ ਸੀ।
Question 19: ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ਼ ਬਹਾਦਰ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ 1675 ਈ. ਵਿੱਚ ਮਿਲਿਆ ਸੀ ?
Answer:
ਪੰਡਤ ਕਿਰਪਾ ਰਾਮ ।
Exam Tips:
a) ਇਹ ਘਟਨਾ ਮਈ 1675 ਈ. ਦੀ ਹੈ।
Question 20: ਕਿਸ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ?
Answer:
ਗੁਰੂ ਤੇਗ਼ ਬਹਾਦਰ ਜੀ ਨੇ ।
Exam Tips:
a) ਇਸੇ ਕਾਰਨ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ।
Question 21: ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
Answer:
ਦਿੱਲੀ ।
Exam Tips:
a) ਸਥਾਨ: ਚਾਂਦਨੀ ਚੌਕ, ਦਿੱਲੀ।
Question 22: ਗੁਰੂ ਤੇਗ਼ ਬਹਾਦਰ ਜੀ ਨੂੰ ਕਿਹੜੇ ਮੁਗ਼ਲ ਬਾਦਸ਼ਾਹ ਨੇ ਸ਼ਹੀਦ ਕਰਵਾਇਆ ਸੀ ?
ਜਾਂ
ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਕਿਸ ਮੁਗ਼ਲ ਬਾਦਸ਼ਾਹ ਦੇ ਸਮੇਂ ਹੋਈ ?
ਜਾਂ
ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਮੇਂ ਕਿਸ ਬਾਦਸ਼ਾਹ ਦੀ ਹਕੂਮਤ ਸੀ ?
Answer:
ਔਰੰਗਜ਼ੇਬ ।
Exam Tips:
a) ਔਰੰਗਜ਼ੇਬ ਦਾ ਰਾਜ 1658 ਈ. ਤੋਂ ਸ਼ੁਰੂ ਹੋਇਆ ਸੀ।
Question 23: ਗੁਰੂ ਤੇਗ਼ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
Answer:
11 ਨਵੰਬਰ, 1675 ਈ. ।
Exam Tips:
a) ਮਿਤੀ ਅਤੇ ਸਾਲ ਦੋਵੇਂ ਲਿਖੋ।
Question 24: ਗੁਰੂ ਤੇਗ਼ ਬਹਾਦਰ ਜੀ ਨਾਲ ਕਿਹੜੇ ਤਿੰਨ ਸ਼ਰਧਾਲੂ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ਸੀ ?
Answer:
1. ਭਾਈ ਮਤੀ ਦਾਸ ਜੀ,
2. ਭਾਈ ਸਤੀ ਦਾਸ ਜੀ,
3. ਭਾਈ ਦਿਆਲਾ ਜੀ ।
Exam Tips:
a) ਤਿੰਨੋਂ ਨਾਂ ਕ੍ਰਮ ਨਾਲ ਲਿਖੋ।
Question 25: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੀ ਥਾਂ ਉੱਤੇ ਕਿਹੜਾ ਗੁਰਦੁਆਰਾ ਬਣਾਇਆ ਗਿਆ ਹੈ ?
Answer:
ਗੁਰਦੁਆਰਾ ਸੀਸ ਗੰਜ ।
Exam Tips:
a) ਰਕਾਬ ਗੰਜ ਸਸਕਾਰ ਵਾਲੀ ਥਾਂ ’ਤੇ ਹੈ।
Question 26: ਗੁਰਦੁਆਰਾ ਸੀਸ ਗੰਜ ਕਿੱਥੇ ਸਥਿਤ ਹੈ ?
Answer:
ਦਿੱਲੀ ।
Exam Tips:
a) ਦਿੱਲੀ ਦੇ ਚਾਂਦਨੀ ਚੌਕ ਵਿੱਚ।
Question 27: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਕੋਈ ਇੱਕ ਮਹੱਤਵਪੂਰਨ ਸਿੱਟਾ ਦੱਸੋ ।
Answer:
ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਸੰਘਰਸ਼ ਦਾ ਇੱਕ ਲੰਬਾ ਅਧਿਆਇ ਸ਼ੁਰੂ ਹੋਇਆ ।
Exam Tips:
a) ਖ਼ਾਲਸਾ ਦੀ ਸਿਰਜਨਾ ਵੀ ਇੱਕ ਸਿੱਟਾ ਲਿਖਿਆ ਜਾ ਸਕਦਾ ਹੈ।
Question 28: ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਗਰੇਟੇ ਗੁਰੂ ਕੇ ਬੇਟੇ’ ਸ਼ਬਦ ਕਿਸ ਲਈ ਵਰਤੇ ?
Answer:
ਭਾਈ ਜੈਤਾ ਜੀ ਲਈ ।
Exam Tips:
a) ਭਾਈ ਜੈਤਾ ਜੀ ਦਾ ਦੂਜਾ ਨਾਂ ਭਾਈ ਜੀਵਨ ਸਿੰਘ ਹੈ।
Question 29: ‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
ਜਾਂ
‘ਹਿੰਦ ਦੀ ਚਾਦਰ’ ਕਿਸ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
Answer:
ਗੁਰੂ ਤੇਗ਼ ਬਹਾਦਰ ਜੀ ।
Exam Tips:
a) ਇਹ ਉਪਾਧੀ ਧਰਮ ਦੀ ਰੱਖਿਆ ਲਈ ਸ਼ਹੀਦੀ ਕਰਕੇ ਮਿਲੀ।
ਖ਼ਾਲੀ ਥਾਂਵਾਂ ਭਰੋ
Question 1: ………………… ਸਿੱਖਾਂ ਦੇ ਨੌਵੇਂ ਗੁਰੂ ਸਨ ।
Answer:
ਗੁਰੂ ਤੇਗ਼ ਬਹਾਦਰ ਜੀ
Exam Tips:
a) ਨੌਵਾਂ ਗੁਰੂ: ਤੇਗ਼ ਬਹਾਦਰ ਜੀ।
Question 2: ਗੁਰੂ ਤੇਗ਼ ਬਹਾਦਰ ਜੀ ਦਾ ਜਨਮ ………………… ਵਿਖੇ ਹੋਇਆ ।
Answer:
ਅੰਮ੍ਰਿਤਸਰ
Exam Tips:
a) ਜਨਮ-ਸਥਾਨ ਯਾਦ ਰੱਖੋ।
Question 3: ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ………………… ਸੀ ।
Answer:
ਗੁਰੂ ਹਰਿਗੋਬਿੰਦ ਜੀ
Exam Tips:
a) ਪਿਤਾ ਛੇਵੇਂ ਗੁਰੂ ਸਨ।
Question 4: ਗੁਰੂ ਤੇਗ਼ ਬਹਾਦਰ ਜੀ ਦੇ ਮਾਤਾ ਜੀ ਦਾ ਨਾਂ ………………… ਸੀ ।
Answer:
ਨਾਨਕੀ
Exam Tips:
a) ਮਾਤਾ ਨਾਨਕੀ ਜੀ।
Question 5: ਗੁਰੂ ਤੇਗ਼ ਬਹਾਦਰ ਜੀ ਦਾ ਬਚਪਨ ਦਾ ਨਾਂ ………………… ਸੀ ।
Answer:
ਤਿਆਗ ਮੱਲ
Exam Tips:
a) ਬਚਪਨ ਦਾ ਨਾਂ ਤਿਆਗ ਮੱਲ।
Question 6: ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ ………………… ਸੀ ।
Answer:
ਗੋਬਿੰਦ ਰਾਏ
Exam Tips:
a) ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਜੀ ਬਣੇ।
Question 7: ਗੁਰੂ ਤੇਗ਼ ਬਹਾਦਰ ਜੀ ਦੀ ਭਾਲ ………………… ਨੇ ਕੀਤੀ ਸੀ ।
Answer:
ਮੱਖਣ ਸ਼ਾਹ ਲੁਬਾਣਾ
Exam Tips:
a) ਭਾਲ ਬਾਬਾ ਬਕਾਲਾ ਵਿੱਚ ਹੋਈ।
Question 8: ਗੁਰੂ ਤੇਗ਼ ਬਹਾਦਰ ਜੀ ………………… ਵਿੱਚ ਗੁਰਗੱਦੀ ’ਤੇ ਬਿਰਾਜਮਾਨ ਹੋਏ ।
Answer:
1664 ਈ.
Exam Tips:
a) ਗੁਰਗੱਦੀ ਦਾ ਸਾਲ 1664 ਈ.
Question 9: ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦੀ ਸ਼ੁਰੂਆਤ ………………… ਤੋਂ ਕੀਤੀ ।
Answer:
ਅੰਮ੍ਰਿਤਸਰ
Exam Tips:
a) ਪਹਿਲਾ ਪੜਾਅ ਅੰਮ੍ਰਿਤਸਰ ਸੀ।
Question 10: ਚੱਕ ਨਾਨਕੀ ਨਗਰ ਦੀ ਸਥਾਪਨਾ ………………… ਨੇ ਕੀਤੀ ਸੀ ।
Answer:
ਗੁਰੂ ਤੇਗ਼ ਬਹਾਦਰ ਜੀ
Exam Tips:
a) ਸਥਾਪਨਾ ਮਾਖੋਵਾਲ ਦੀ ਜ਼ਮੀਨ ’ਤੇ ਹੋਈ।
Question 11: ਸ੍ਰੀ ਆਨੰਦਪੁਰ ਸਾਹਿਬ ਦਾ ਪਹਿਲਾ ਨਾਂ ………………… ਸੀ ।
Answer:
ਚੱਕ ਨਾਨਕੀ
Exam Tips:
a) ਮਾਖੋਵਾਲ ਵੀ ਪਹਿਲਾ ਨਾਂ ਸੀ।
Question 12: ਔਰੰਗਜ਼ੇਬ ਨੇ ………………… ਵਿੱਚ ਹਿੰਦੂਆਂ ’ਤੇ ਮੁੜ ਜਜ਼ੀਆ ਕਰ ਲਗਾਇਆ ।
Answer:
1679 ਈ.
Exam Tips:
a) ਜਜ਼ੀਆ 1679 ਈ. ਵਿੱਚ ਮੁੜ ਲਗਾਇਆ ਗਿਆ।
Question 13: ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ………………… ਸੀ ।
Answer:
ਪੁੱਤਰ
Exam Tips:
a) ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ।
Question 14: ਗੁਰੂ ਤੇਗ਼ ਬਹਾਦਰ ਜੀ ਨੂੰ ………………… ਦੇ ਆਦੇਸ਼ ’ਤੇ ਸ਼ਹੀਦ ਕੀਤਾ ਗਿਆ ।
Answer:
ਔਰੰਗਜ਼ੇਬ
Exam Tips:
a) ਮੁਗ਼ਲ ਬਾਦਸ਼ਾਹ ਔਰੰਗਜ਼ੇਬ।
Question 15: ਗੁਰੂ ਤੇਗ਼ ਬਹਾਦਰ ਜੀ ਨੂੰ ………………… ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ।
Answer:
11 ਨਵੰਬਰ, 1675 ਈ.
Exam Tips:
a) ਪੂਰੀ ਮਿਤੀ ਲਿਖੋ।
Question 16: ਜਿਸ ਥਾਂ ’ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਉੱਥੇ ………………… ਦੀ ਉਸਾਰੀ ਕੀਤੀ ਗਈ ਹੈ ।
Answer:
ਗੁਰਦੁਆਰਾ ਸੀਸ ਗੰਜ
Exam Tips:
a) ਸੀਸ ਗੰਜ ਅਤੇ ਰਕਾਬ ਗੰਜ ਨੂੰ ਨਾ ਉਲਝਾਓ।
Question 17: ‘ਰੰਗਰੇਟੇ ਗੁਰੂ ਕੇ ਬੇਟੇ’ ਕਹਿ ਕੇ ………………… ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਗਲ ਨਾਲ ਲਗਾਇਆ ।
Answer:
ਭਾਈ ਜੈਤਾ ਜੀ
Exam Tips:
a) ਭਾਈ ਜੈਤਾ ਜੀ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਪਹੁੰਚੇ ਸਨ।
Question 18: ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਦਾ ਨਾਂ ………………… ਸੀ ।
Answer:
ਜਲਾਲ-ਉਦ-ਦੀਨ
Exam Tips:
a) ਪਾਠ-ਪੁਸਤਕ ਅਨੁਸਾਰ ਜੱਲਾਦ ਦਾ ਇਹੋ ਨਾਂ ਦਿੱਤਾ ਗਿਆ ਹੈ।
Question 19: ………………… ਨੂੰ ਹਿੰਦ ਦੀ ਚਾਦਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
Answer:
ਗੁਰੂ ਤੇਗ਼ ਬਹਾਦਰ ਜੀ
Exam Tips:
a) ਇਹ ਉਪਾਧੀ ਸ਼ਹੀਦੀ ਕਾਰਨ ਮਿਲੀ।
ਠੀਕ ਜਾਂ ਗ਼ਲਤ
Question 1: ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 2: ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿਖੇ ਹੋਇਆ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 3: ਗੁਰੂ ਤੇਗ਼ ਬਹਾਦਰ ਜੀ ਦਾ ਜਨਮ 1621 ਈ. ਵਿੱਚ ਹੋਇਆ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 4: ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਨਾਂ ਹਰਿ ਕ੍ਰਿਸ਼ਨ ਜੀ ਸੀ ।
Answer:
ਗ਼ਲਤ
Exam Tips:
a) ਪਿਤਾ ਗੁਰੂ ਹਰਿਗੋਬਿੰਦ ਜੀ ਸਨ।
Question 5: ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਨਾਂ ਗੁਜਰੀ ਜੀ ਸੀ ।
Answer:
ਗ਼ਲਤ
Exam Tips:
a) ਮਾਤਾ ਦਾ ਨਾਂ ਨਾਨਕੀ ਜੀ ਸੀ; ਗੁਜਰੀ ਜੀ ਪਤਨੀ ਸਨ।
Question 6: ਗੁਰੂ ਤੇਗ਼ ਬਹਾਦਰ ਜੀ ਦਾ ਮੁੱਢਲਾ ਨਾਂ ਤਿਆਗ ਮੱਲ ਸੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 7: ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਨਾਂ ਗੋਬਿੰਦ ਰਾਏ ਸੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 8: ਮੱਖਣ ਸ਼ਾਹ ਲੁਬਾਣਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਭਾਲ ਕੀਤੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 9: ਗੁਰੂ ਤੇਗ਼ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ’ਤੇ ਬਿਰਾਜਮਾਨ ਹੋਏ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 10: ਗੁਰੂ ਤੇਗ਼ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 11: ਗੁਰੂ ਤੇਗ਼ ਬਹਾਦਰ ਜੀ ਨੇ ਆਪਣੀਆਂ ਯਾਤਰਾਵਾਂ ਦਾ ਆਰੰਭ 1666 ਈ. ਵਿੱਚ ਕੀਤਾ ਸੀ ।
Answer:
ਗ਼ਲਤ
Exam Tips:
a) ਯਾਤਰਾਵਾਂ ਦਾ ਆਰੰਭ 1664 ਈ. ਵਿੱਚ ਹੋਇਆ।
Question 12: ਗੁਰੂ ਤੇਗ਼ ਬਹਾਦਰ ਜੀ ਨੇ ਚੱਕ ਨਾਨਕੀ ਨਾਂ ਦੇ ਨਗਰ ਦੀ ਸਥਾਪਨਾ ਕੀਤੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 13: ਔਰੰਗਜ਼ੇਬ ਨੇ 1664 ਈ. ਵਿੱਚ ਹਿੰਦੂਆਂ ’ਤੇ ਮੁੜ ਜਜ਼ੀਆ ਕਰ ਲਗਾਇਆ ।
Answer:
ਗ਼ਲਤ
Exam Tips:
a) ਜਜ਼ੀਆ 1679 ਈ. ਵਿੱਚ ਮੁੜ ਲਗਾਇਆ ਗਿਆ।
Question 14: ਗੁਰੂ ਤੇਗ਼ ਬਹਾਦਰ ਜੀ ਦੇ ਸਮੇਂ ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 15: ਔਰੰਗਜ਼ੇਬ ਦੇ ਆਦੇਸ਼ ’ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਸੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 16: ਗੁਰੂ ਤੇਗ਼ ਬਹਾਦਰ ਜੀ ਨੂੰ 11 ਨਵੰਬਰ, 1675 ਈ. ਨੂੰ ਸ਼ਹੀਦ ਕੀਤਾ ਗਿਆ ਸੀ ।
Answer:
ਠੀਕ
Exam Tips:
a) ਤੱਥ, ਸਾਲ ਅਤੇ ਨਾਂ ਧਿਆਨ ਨਾਲ ਮਿਲਾ ਕੇ ਉੱਤਰ ਦਿਓ।
Question 17: ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਥਾਂ ’ਤੇ ਸ਼ਹੀਦ ਕੀਤਾ ਗਿਆ ਸੀ ਉਸ ਥਾਂ ’ਤੇ ਗੁਰਦੁਆਰਾ ਰਕਾਬ ਗੰਜ ਦੀ ਉਸਾਰੀ ਕੀਤੀ ਗਈ ਹੈ ।
Answer:
ਗ਼ਲਤ
Exam Tips:
a) ਸ਼ਹੀਦੀ ਵਾਲੀ ਥਾਂ ’ਤੇ ਗੁਰਦੁਆਰਾ ਸੀਸ ਗੰਜ ਹੈ।
ਬਹੁਪੱਖੀ ਪ੍ਰਸ਼ਨ
Question 1: ਸਿੱਖਾਂ ਦੇ ਨੌਵੇਂ ਗੁਰੂ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਗੁਰੂ ਤੇਗ਼ ਬਹਾਦਰ ਜੀ
Answer:
(iv) ਗੁਰੂ ਤੇਗ਼ ਬਹਾਦਰ ਜੀ
Exam Tips:
a) ਗੁਰੂ ਹਰਿ ਕ੍ਰਿਸ਼ਨ ਜੀ ਅੱਠਵੇਂ ਗੁਰੂ ਸਨ।
Question 2: ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਕਦੋਂ ਹੋਇਆ ?
(i) 1601 ਈ. ਵਿੱਚ
(ii) 1621 ਈ. ਵਿੱਚ
(iii) 1631 ਈ. ਵਿੱਚ
(iv) 1656 ਈ. ਵਿੱਚ
Answer:
(ii) 1621 ਈ. ਵਿੱਚ
Exam Tips:
a) ਜਨਮ 1 ਅਪਰੈਲ, 1621 ਈ.
Question 3: ਗੁਰੂ ਤੇਗ਼ ਬਹਾਦਰ ਜੀ ਦਾ ਬਚਪਨ ਦਾ ਨਾਂ ਕੀ ਸੀ ?
(i) ਹਰੀ ਮਲ ਜੀ
(ii) ਤਿਆਗ ਮੱਲ ਜੀ
(iii) ਭਾਈ ਲਹਿਣਾ ਜੀ
(iv) ਭਾਈ ਜੇਠਾ ਜੀ
Answer:
(ii) ਤਿਆਗ ਮੱਲ ਜੀ
Exam Tips:
a) ਭਾਈ ਲਹਿਣਾ ਜੀ ਅਤੇ ਭਾਈ ਜੇਠਾ ਜੀ ਹੋਰ ਗੁਰੂਆਂ ਦੇ ਮੁੱਢਲੇ ਨਾਂ ਹਨ।
Question 4: ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਗੁਰੂ ਹਰਿਗੋਬਿੰਦ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਬਾਬਾ ਗੁਰਦਿੱਤਾ ਜੀ
Answer:
(i) ਗੁਰੂ ਹਰਿਗੋਬਿੰਦ ਜੀ
Exam Tips:
a) ਪਿਤਾ ਛੇਵੇਂ ਗੁਰੂ ਸਨ।
Question 5: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਿਤਾ ਸਿੱਖਾਂ ਦੇ ਕਿੰਨਵੇਂ ਗੁਰੂ ਸਨ ?
(i) ਪਹਿਲੇ
(ii) ਪੰਜਵੇਂ
(iii) ਤੀਸਰੇ
(iv) ਛੇਵੇਂ
Answer:
(iv) ਛੇਵੇਂ
Exam Tips:
a) ਗੁਰੂ ਹਰਿਗੋਬਿੰਦ ਜੀ ਛੇਵੇਂ ਗੁਰੂ ਸਨ।
Question 6: ਗੁਰੂ ਤੇਗ਼ ਬਹਾਦਰ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਗੁਜਰੀ ਜੀ
(ii) ਸੁਲੱਖਣੀ ਜੀ
(iii) ਨਾਨਕੀ ਜੀ
(iv) ਗੰਗਾ ਦੇਵੀ ਜੀ
Answer:
(iii) ਨਾਨਕੀ ਜੀ
Exam Tips:
a) ਗੁਜਰੀ ਜੀ ਪਤਨੀ ਸਨ, ਮਾਤਾ ਨਹੀਂ।
Question 7: ਗੁਰੂ ਤੇਗ਼ ਬਹਾਦਰ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
(i) ਨਿਹਾਲ ਕੌਰ ਜੀ ਨਾਲ
(ii) ਗੁਜਰੀ ਜੀ ਨਾਲ
(iii) ਸੁਲੱਖਣੀ ਜੀ ਨਾਲ
(iv) ਸਭਰਾਈ ਦੇਵੀ ਜੀ ਨਾਲ
Answer:
(ii) ਗੁਜਰੀ ਜੀ ਨਾਲ
Exam Tips:
a) ਗੁਜਰੀ ਜੀ ਕਰਤਾਰਪੁਰ ਦੇ ਵਾਸੀ ਲਾਲ ਚੰਦ ਦੀ ਧੀ ਸਨ।
Question 8: ਗੁਰੂ ਤੇਗ਼ ਬਹਾਦਰ ਜੀ ਦੇ ਪੁੱਤਰ ਦਾ ਕੀ ਨਾਂ ਸੀ ?
(i) ਮਹਾਂਦੇਵ
(ii) ਅਰਜਨ ਦੇਵ
(iii) ਰਾਮ ਰਾਏ
(iv) ਗੋਬਿੰਦ ਰਾਏ
Answer:
(iv) ਗੋਬਿੰਦ ਰਾਏ
Exam Tips:
a) ਰਾਮ ਰਾਏ ਗੁਰੂ ਹਰਿ ਰਾਏ ਜੀ ਦੇ ਪੁੱਤਰ ਸਨ।
Question 9: ਉਸ ਵਿਅਕਤੀ ਦਾ ਨਾਂ ਦੱਸੋ ਜਿਸ ਦੇ ਯਤਨਾਂ ਸਦਕਾ ਇਹ ਸਿੱਧ ਹੋ ਸਕਿਆ ਕਿ ਤੇਗ਼ ਬਹਾਦਰ ਜੀ ਸਿੱਖਾਂ ਦੇ ਅਸਲੀ ਗੁਰੂ ਸਨ ?
(i) ਮੱਖਣ ਸ਼ਾਹ ਮਸਤੂਆਣਾ
(ii) ਮੱਖਣ ਸ਼ਾਹ ਲੁਬਾਣਾ
(iii) ਬਾਬਾ ਬੁੱਢਾ ਜੀ
(iv) ਭਾਈ ਗੁਰਦਾਸ ਜੀ
Answer:
(ii) ਮੱਖਣ ਸ਼ਾਹ ਲੁਬਾਣਾ
Exam Tips:
a) ਵਪਾਰੀ ਮੱਖਣ ਸ਼ਾਹ ਲੁਬਾਣਾ ਨੇ ਮੋਹਰਾਂ ਵਾਲੀ ਵਿਉਂਤ ਨਾਲ ਗੁਰੂ ਜੀ ਨੂੰ ਪਛਾਣਿਆ।
Question 10: ‘ਗੁਰੂ ਲਾਧੋ ਰੇ’ ਸ਼ਬਦ ਕਿਸ ਨੇ ਕਹੇ ਸਨ ?
(i) ਲੱਖੀ ਸ਼ਾਹ ਵਣਜਾਰਾ
(ii) ਭਾਈ ਨੰਦ ਲਾਲ
(iii) ਮੱਖਣ ਸ਼ਾਹ ਲੁਬਾਣਾ
(iv) ਭਾਈ ਮਤੀ ਦਾਸ
Answer:
(iii) ਮੱਖਣ ਸ਼ਾਹ ਲੁਬਾਣਾ
Exam Tips:
a) ਲੱਖੀ ਸ਼ਾਹ ਨੇ ਗੁਰੂ ਜੀ ਦੇ ਧੜ ਦਾ ਸਸਕਾਰ ਕੀਤਾ ਸੀ।
Question 11: ਗੁਰੂ ਤੇਗ਼ ਬਹਾਦਰ ਜੀ ਗੁਰਗੱਦੀ ’ਤੇ ਕਦੋਂ ਬਿਰਾਜਮਾਨ ਹੋਏ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1666 ਈ. ਵਿੱਚ
Answer:
(ii) 1664 ਈ. ਵਿੱਚ
Exam Tips:
a) ਗੁਰਗੱਦੀ 1664 ਈ. ਤੋਂ 1675 ਈ. ਤਕ।
Question 12: ਗੁਰਗੱਦੀ ਦੀ ਪ੍ਰਾਪਤੀ ਸਮੇਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕਿੱਥੇ ਨਿਵਾਸ ਕਰ ਰਹੇ ਸਨ ?
(i) ਦਿੱਲੀ
(ii) ਚੱਕ ਨਾਨਕੀ
(iii) ਮਾਖੋਵਾਲ
(iv) ਬਕਾਲਾ
Answer:
(iv) ਬਕਾਲਾ
Exam Tips:
a) ਉਹ ਬਾਬਾ ਬਕਾਲਾ ਵਿੱਚ 20 ਵਰ੍ਹੇ ਰਹੇ ਸਨ।
Question 13: ਗੁਰੂ ਤੇਗ਼ ਬਹਾਦਰ ਜੀ ਆਪਣੀਆਂ ਯਾਤਰਾਵਾਂ ਦੌਰਾਨ ਸਭ ਤੋਂ ਪਹਿਲਾਂ ਕਿੱਥੇ ਪਹੁੰਚੇ ?
(i) ਗੋਇੰਦਵਾਲ ਸਾਹਿਬ
(ii) ਖਡੂਰ ਸਾਹਿਬ
(iii) ਅੰਮ੍ਰਿਤਸਰ
(iv) ਕੀਰਤਪੁਰ ਸਾਹਿਬ
Answer:
(iii) ਅੰਮ੍ਰਿਤਸਰ
Exam Tips:
a) ਯਾਤਰਾਵਾਂ ਦਾ ਆਰੰਭ ਅੰਮ੍ਰਿਤਸਰ ਤੋਂ ਹੋਇਆ।
Question 14: 1665 ਈ. ਵਿੱਚ ਗੁਰੂ ਤੇਗ਼ ਬਹਾਦਰ ਜੀ ਨੇ ਕਿਸ ਨਵੇਂ ਨਗਰ ਦੀ ਸਥਾਪਨਾ ਕੀਤੀ ਸੀ ?
(i) ਚੱਕ ਨਾਨਕੀ
(ii) ਬਿਲਾਸਪੁਰ
(iii) ਸਾਹਨੇਵਾਲ
(iv) ਕੀਰਤਪੁਰ ਸਾਹਿਬ
Answer:
(i) ਚੱਕ ਨਾਨਕੀ
Exam Tips:
a) ਬਿਲਾਸਪੁਰ ਰਾਣੀ ਚੰਪਾ ਦੀ ਰਿਆਸਤ ਸੀ, ਨਗਰ ਮਾਖੋਵਾਲ ਵਿੱਚ ਵਸਾਇਆ ਗਿਆ।
Question 15: ਚੱਕ ਨਾਨਕੀ ਬਾਅਦ ਵਿੱਚ ਕਿਸ ਨਾਂ ਨਾਲ ਪ੍ਰਸਿੱਧ ਹੋਇਆ ?
(i) ਸ੍ਰੀ ਆਨੰਦਪੁਰ ਸਾਹਿਬ
(ii) ਕੀਰਤਪੁਰ ਸਾਹਿਬ
(iii) ਚਮਕੌਰ ਸਾਹਿਬ
(iv) ਗੋਇੰਦਵਾਲ ਸਾਹਿਬ
Answer:
(i) ਸ੍ਰੀ ਆਨੰਦਪੁਰ ਸਾਹਿਬ
Exam Tips:
a) ਇਹ ਨਾਂ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਪ੍ਰਸਿੱਧ ਹੋਇਆ।
Question 16: ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਾ ਤੱਤਕਾਲੀ ਕਾਰਨ ਕੀ ਸੀ ?
(i) ਔਰੰਗਜ਼ੇਬ ਦੀ ਕੱਟੜਤਾ
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ
(iii) ਨਕਸ਼ਬੰਦੀਆਂ ਦਾ ਵਿਰੋਧ
(iv) ਰਾਮ ਰਾਏ ਦੀ ਦੁਸ਼ਮਣੀ
Answer:
(ii) ਕਸ਼ਮੀਰੀ ਪੰਡਤਾਂ ਦੀ ਪੁਕਾਰ
Exam Tips:
a) ‘ਤੱਤਕਾਲੀ’ ਸ਼ਬਦ ਤੁਰੰਤ ਵਾਲੇ ਕਾਰਨ ਲਈ ਹੈ।
Question 17: ਕਸ਼ਮੀਰੀ ਪੰਡਤ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਫ਼ਰਿਆਦ ਲੈ ਕੇ ਕਿੱਥੇ ਆਏ ?
(i) ਪਟਨਾ ਸਾਹਿਬ
(ii) ਖਡੂਰ ਸਾਹਿਬ
(iii) ਚੱਕ ਨਾਨਕੀ
(iv) ਸ੍ਰੀ ਅੰਮ੍ਰਿਤਸਰ ਸਾਹਿਬ
Answer:
(iii) ਚੱਕ ਨਾਨਕੀ
Exam Tips:
a) ਉਨ੍ਹਾਂ ਦਾ ਦਲ ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਆਇਆ।
Question 18: ਕਿਸ ਮੁਗ਼ਲ ਬਾਦਸ਼ਾਹ ਦੇ ਆਦੇਸ਼ ’ਤੇ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ?
(i) ਜਹਾਂਗੀਰ
(ii) ਸ਼ਾਹਜਹਾਂ
(iii) ਔਰੰਗਜ਼ੇਬ
(iv) ਬਹਾਦਰ ਸ਼ਾਹ ਪਹਿਲਾ
Answer:
(iii) ਔਰੰਗਜ਼ੇਬ
Exam Tips:
a) ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਵਾਇਆ ਸੀ।
Question 19: ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ ਵਿਖੇ
(ii) ਦਿੱਲੀ ਵਿਖੇ
(iii) ਅੰਮ੍ਰਿਤਸਰ ਵਿਖੇ
(iv) ਪਟਨਾ ਵਿਖੇ
Answer:
(ii) ਦਿੱਲੀ ਵਿਖੇ
Exam Tips:
a) ਸ਼ਹੀਦੀ ਚਾਂਦਨੀ ਚੌਕ, ਦਿੱਲੀ ਵਿੱਚ ਹੋਈ।
Question 20: ਗੁਰੂ ਤੇਗ਼ ਬਹਾਦਰ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
(i) 1661 ਈ. ਵਿੱਚ
(ii) 1664 ਈ. ਵਿੱਚ
(iii) 1665 ਈ. ਵਿੱਚ
(iv) 1675 ਈ. ਵਿੱਚ
Answer:
(iv) 1675 ਈ. ਵਿੱਚ
Exam Tips:
a) 1664 ਈ. ਗੁਰਗੱਦੀ ਦਾ ਸਾਲ ਹੈ, ਸ਼ਹੀਦੀ ਦਾ ਨਹੀਂ।
Question 21: ਗੁਰੂ ਤੇਗ਼ ਬਹਾਦਰ ਜੀ ਨੂੰ ਜਿਸ ਸਥਾਨ ’ਤੇ ਸ਼ਹੀਦ ਕੀਤਾ ਗਿਆ ਸੀ ਉੱਥੇ ਕਿਹੜਾ ਗੁਰਦੁਆਰਾ ਸਥਿਤ ਹੈ ?
(i) ਸੀਸ ਗੰਜ
(ii) ਰਕਾਬ ਗੰਜ
(iii) ਬਾਲਾ ਸਾਹਿਬ
(iv) ਦਰਬਾਰ ਸਾਹਿਬ
Answer:
(i) ਸੀਸ ਗੰਜ
Exam Tips:
a) ਰਕਾਬ ਗੰਜ ਉਸ ਥਾਂ ਹੈ ਜਿੱਥੇ ਧੜ ਦਾ ਸਸਕਾਰ ਹੋਇਆ।
Question 22: ‘ਹਿੰਦ ਦੀ ਚਾਦਰ’ ਨਾਂ ਦੇ ਸ਼ਬਦ ਕਿਸ ਗੁਰੂ ਲਈ ਵਰਤੇ ਜਾਂਦੇ ਹਨ ?
(i) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iii) ਗੁਰੂ ਤੇਗ਼ ਬਹਾਦਰ ਜੀ
(iv) ਗੁਰੂ ਗੋਬਿੰਦ ਸਿੰਘ ਜੀ
Answer:
(iii) ਗੁਰੂ ਤੇਗ਼ ਬਹਾਦਰ ਜੀ
Exam Tips:
a) ਧਰਮ ਦੀ ਰੱਖਿਆ ਲਈ ਦਿੱਤੀ ਸ਼ਹੀਦੀ ਕਾਰਨ।
Question 23: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਘਰੇਟਾ ਗੁਰੂ ਕਾ ਬੇਟਾ’ ਕਿਸ ਨੂੰ ਕਿਹਾ ਸੀ ?
(i) ਭਾਈ ਸੰਗਤ ਸਿੰਘ
(ii) ਭਾਈ ਮਹਾਂ ਸਿੰਘ
(iii) ਭਾਈ ਜੀਵਨ ਸਿੰਘ
(iv) ਭਾਈ ਬਚਿੱਤਰ ਸਿੰਘ
Answer:
(iii) ਭਾਈ ਜੀਵਨ ਸਿੰਘ
Exam Tips:
a) ਭਾਈ ਜੀਵਨ ਸਿੰਘ ਨੂੰ ਭਾਈ ਜੈਤਾ ਜੀ ਵੀ ਕਿਹਾ ਜਾਂਦਾ ਹੈ।
ਸਰੋਤ ਅਧਾਰਿਤ ਪ੍ਰਸ਼ਨ
Question 1: ਪਾਠ-ਪੁਸਤਕ ਵਿੱਚ ‘ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਗੁਰੂ ਤੇਗ਼ ਬਹਾਦਰ ਜੀ ਗੁਰਗੱਦੀ ’ਤੇ ਕਦੋਂ ਬਿਰਾਜਮਾਨ ਹੋਏ ?
Answer:
ਗੁਰੂ ਤੇਗ਼ ਬਹਾਦਰ ਜੀ 1664 ਈ. ਵਿੱਚ ਗੁਰਗੱਦੀ ’ਤੇ ਬਿਰਾਜਮਾਨ ਹੋਏ ।
Exam Tips:
a) ਸਾਲ ਦੇ ਨਾਲ ਪੂਰਾ ਵਾਕ ਲਿਖੋ।
Question 2: ਪਾਠ-ਪੁਸਤਕ ਵਿੱਚ ‘ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਗੁਰੂ ਤੇਗ਼ ਬਹਾਦਰ ਜੀ ਦੀਆਂ ਯਾਤਰਾਵਾਂ ਦਾ ਉਦੇਸ਼ ਕੀ ਸੀ ?
Answer:
ਸਿੱਖ ਧਰਮ ਦਾ ਪ੍ਰਚਾਰ ਕਰਨਾ ।
Exam Tips:
a) ਅੰਧ-ਵਿਸ਼ਵਾਸ ਦੂਰ ਕਰਨ ਦਾ ਉਦੇਸ਼ ਵੀ ਜੋੜ ਸਕਦੇ ਹੋ।
Question 3: ਪਾਠ-ਪੁਸਤਕ ਵਿੱਚ ‘ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਗੁਰੂ ਤੇਗ਼ ਬਹਾਦਰ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਨੇ ਸ਼ਹੀਦ ਕਰਨ ਦਾ ਆਦੇਸ਼ ਦਿੱਤਾ ?
Answer:
ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਆਦੇਸ਼ ’ਤੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ ।
Exam Tips:
a) ਬਾਦਸ਼ਾਹ ਦਾ ਨਾਂ ਸਪੱਸ਼ਟ ਲਿਖੋ।
Question 4: ਪਾਠ-ਪੁਸਤਕ ਵਿੱਚ ‘ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਲਾਹੌਰ
(ii) ਦਿੱਲੀ
(iii) ਅੰਮ੍ਰਿਤਸਰ
(iv) ਇਨ੍ਹਾਂ ਵਿੱਚੋਂ ਕੋਈ ਨਹੀਂ
Answer:
(ii) ਦਿੱਲੀ ।
Exam Tips:
a) ਸ਼ਹੀਦੀ ਚਾਂਦਨੀ ਚੌਕ, ਦਿੱਲੀ ਵਿੱਚ ਹੋਈ।
Question 5: ਪਾਠ-ਪੁਸਤਕ ਵਿੱਚ ‘ਗੁਰੂ ਤੇਗ਼ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਿਉਂ ਕਿਹਾ ਜਾਂਦਾ ਹੈ ?
Answer:
ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ।
Exam Tips:
a) ਉੱਤਰ ਵਿੱਚ ‘ਧਰਮ ਦੀ ਰੱਖਿਆ’ ਕਾਰਨ ਜ਼ਰੂਰ ਲਿਖੋ।
Question 6: ਪਾਠ-ਪੁਸਤਕ ਵਿੱਚ ‘ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਸ਼ੇਰ ਅਫ਼ਗਾਨ ਕੌਣ ਸੀ ?
Answer:
ਸ਼ੇਰ ਅਫ਼ਗਾਨ ਕਸ਼ਮੀਰ ਦਾ ਗਵਰਨਰ ਸੀ ।
Exam Tips:
a) ਪਾਠ-ਪੁਸਤਕ ਅਨੁਸਾਰ ਉਸ ਦਾ ਅਹੁਦਾ ਗਵਰਨਰ ਹੈ।
Question 7: ਪਾਠ-ਪੁਸਤਕ ਵਿੱਚ ‘ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਸ਼ੇਰ ਅਫ਼ਗਾਨ ਕਿਉਂ ਬਦਨਾਮ ਸੀ ?
Answer:
ਉਸ ਨੇ ਕਸ਼ਮੀਰੀ ਪੰਡਤਾਂ ’ਤੇ ਭਾਰੀ ਜ਼ੁਲਮ ਕੀਤੇ ।
Exam Tips:
a) ਇਸਲਾਮ ਕਬੂਲ ਕਰਾਉਣ ਲਈ ਜ਼ੁਲਮ ਦਾ ਜ਼ਿਕਰ ਕਰੋ।
Question 8: ਪਾਠ-ਪੁਸਤਕ ਵਿੱਚ ‘ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਕਿਸ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਦਾ ਇੱਕ ਦਲ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ-ਭਰੀ ਫ਼ਰਿਆਦ ਲੈ ਕੇ ਪਹੁੰਚਿਆ ?
Answer:
ਪੰਡਤ ਕਿਰਪਾ ਰਾਮ ਦੀ ਅਗਵਾਈ ਹੇਠ ਪੰਡਤਾਂ ਦਾ ਇੱਕ ਦਲ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਦੁੱਖ ਭਰੀ ਫ਼ਰਿਆਦ ਲੈ ਕੇ ਪਹੁੰਚਿਆ ।
Exam Tips:
a) ਨਾਂ ਪੰਡਤ ਕਿਰਪਾ ਰਾਮ ਸਹੀ ਲਿਖੋ।
Question 9: ਪਾਠ-ਪੁਸਤਕ ਵਿੱਚ ‘ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਕਸ਼ਮੀਰ ਦੇ ਪੰਡਤ ਗੁਰੂ ਤੇਗ਼ ਬਹਾਦਰ ਜੀ ਨੂੰ ਕਿੱਥੇ ਮਿਲੇ ?
(i) ਲਾਹੌਰ
(ii) ਅੰਮ੍ਰਿਤਸਰ
(iii) ਚੱਕ ਨਾਨਕੀ
(iv) ਜਲੰਧਰ
Answer:
(iii) ਚੱਕ ਨਾਨਕੀ ।
Exam Tips:
a) ਚੱਕ ਨਾਨਕੀ ਹੀ ਸ੍ਰੀ ਆਨੰਦਪੁਰ ਸਾਹਿਬ ਹੈ।
Question 10: ਪਾਠ-ਪੁਸਤਕ ਵਿੱਚ ‘ਕਸ਼ਮੀਰ ਵਿੱਚ ਰਹਿਣ ਵਾਲੇ ਬ੍ਰਾਹਮਣ…’ ਨਾਲ ਸ਼ੁਰੂ ਹੋਣ ਵਾਲਾ ਪੈਰਾ ਪੜ੍ਹੋ ਅਤੇ ਪ੍ਰਸ਼ਨਾਂ ਦੇ ਉੱਤਰ ਦਿਓ: ਚੱਕ ਨਾਨਕੀ ਦਾ ਆਧੁਨਿਕ ਨਾਂ ਕੀ ਹੈ ?
Answer:
ਚੱਕ ਨਾਨਕੀ ਦਾ ਆਧੁਨਿਕ ਨਾਂ ਸ੍ਰੀ ਆਨੰਦਪੁਰ ਸਾਹਿਬ ਹੈ ।
Exam Tips:
a) ਪੂਰਾ ਵਾਕ ਲਿਖੋ।
Free study material for History
History Class 12 Curriculum Solutions: Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ
Chapter Exercise Answers for Class 12 History
Review comprehensive exercise answers for Class 12 History Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ. Fully updated to match current Punjab Board syllabus guidelines, these textbook solutions help students verify their work and maintain accurate study notes.
Detailed Answer Guides for Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ
Each solution includes detailed reasoning to foster genuine comprehension of Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ concepts. Reviewing these step-by-step breakdowns allows learners to master both analytical and descriptive questions expected in school evaluations.
Complete Preparation Kit for Class 12 Exams
These resources act as an effective roadmap for daily homework tasks and independent study. Supplement your review of Punjabi Medium Chapter 09 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ with official sample papers and interactive practice tests available on our platform free of charge.
FAQs
The complete and updated PSEB 12th Class History Solutions Chapter 9 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ is available for free on StudiesToday.com. These solutions for Class 12 History are as per latest Punjab Board curriculum.
Yes, our experts have revised the PSEB 12th Class History Solutions Chapter 9 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ as per 2026 exam pattern. All textbook exercises have been solved and have added explanation about how the History concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 12th Class History Solutions Chapter 9 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ will help students to get full marks in the theory paper.
Yes, we provide bilingual support for Class 12 History. You can access PSEB 12th Class History Solutions Chapter 9 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ in both English and Hindi medium.
Yes, you can download the entire PSEB 12th Class History Solutions Chapter 9 ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੀ ਸ਼ਹੀਦੀ in printable PDF format for offline study on any device.