Download Punjab Board Solutions for Class 8 Social Science Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ
Review structured textbook solutions for Class 8 Social Science Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ. Built according to Punjab Board guidelines for the 2026-27 academic year, these downloadable answers support daily revision and problem-solving accuracy.
Access Punjab Board Solutions and Answers
Access the complete solution PDF for Class 8 Social Science below. Regular practice with these targeted textbook answers builds familiarity with standard question patterns and helps secure higher marks in final school evaluations.
ਅਭਿਆਸ ਦੇ ਪ੍ਰਸ਼ਨ
Question 1: ਭਾਰਤ ਵਿਚ ਪਹੁੰਚਣ ਵਾਲਾ ਪਹਿਲਾ ਪੁਰਤਗਾਲੀ ਕੌਣ ਸੀ ?
Answer:
ਭਾਰਤ ਵਿਚ ਪਹੁੰਚਣ ਵਾਲਾ ਪਹਿਲਾ ਪੁਰਤਗਾਲੀ, ਵਾਸਕੋ-ਡੀ-ਗਾਮਾ ਸੀ।
Exam Tips:
a) ਪਹਿਲਾ ਪੁਰਤਗਾਲੀ ਵਾਸਕੋ-ਡੀ-ਗਾਮਾ ਸੀ, ਜੋ ਸਮੁੰਦਰੀ ਰਸਤਾ ਲੱਭ ਕੇ ਭਾਰਤ ਪਹੁੰਚਿਆ।
b) ਜੇ ਪ੍ਰਸ਼ਨ ਵਿਚ ਯੂਰਪੀ ਸ਼ਬਦ ਹੋਵੇ ਤਾਂ ਕੌਮੀਅਤ ਵੀ ਲਿਖੋ।
Question 2: ਭਾਰਤ ਵਿਚ ਪੁਰਤਗਾਲੀਆਂ ਦੀਆਂ ਚਾਰ ਬਸਤੀਆਂ ਦੇ ਨਾਂ ਲਿਖੋ।
Answer:
ਗੋਆ, ਦਮਨ, ਸਾਲਸੈਟ ਅਤੇ ਬਸੀਨ।
Exam Tips:
a) ਗੋਆ, ਦਮਨ, ਸਾਲਸੈਟ ਅਤੇ ਬਸੀਨ ਚਾਰੇ ਨਾਂ ਯਾਦ ਰੱਖੋ; ਕਿਸੇ ਇਕ ਦੀ ਥਾਂ ਹੋਰ ਨਾਂ ਨਾ ਲਿਖੋ।
b) ਇਹ ਪ੍ਰਸ਼ਨ ਚਾਰ ਨਾਂ ਮੰਗਦਾ ਹੈ, ਇਸ ਲਈ ਸੂਚੀ ਦੇ ਰੂਪ ਵਿਚ ਲਿਖੋ।
Question 3: ਡੱਚ ਲੋਕਾਂ ਨੇ ਭਾਰਤ ਵਿਚ ਕਿੱਥੇ-ਕਿੱਥੇ ਬਸਤੀਆਂ ਸਥਾਪਿਤ ਕੀਤੀਆਂ ?
Answer:
ਡੱਚ ਲੋਕਾਂ ਨੇ ਭਾਰਤ ਵਿਚ ਆਪਣੀਆਂ ਬਸਤੀਆਂ ਕੋਚੀਨ, ਸੁਰਤ, ਨਾਗਾਪਟਮ, ਪੁਲਿਕਟ ਅਤੇ ਚਿਨਸੁਰਾ ਵਿਚ ਸਥਾਪਿਤ ਕੀਤੀਆਂ।
Exam Tips:
a) ਡੱਚਾਂ ਦੀਆਂ ਪੰਜ ਬਸਤੀਆਂ (ਕੋਚੀਨ, ਸੂਰਤ, ਨਾਗਾਪਟਮ, ਪੁਲਿਕਟ, ਚਿਨਸੁਰਾ) ਯਾਦ ਰੱਖੋ।
b) ਪੁਰਤਗਾਲੀ ਅਤੇ ਡੱਚ ਬਸਤੀਆਂ ਨੂੰ ਆਪਸ ਵਿਚ ਨਾ ਮਿਲਾਓ।
Question 4: ਅੰਗਰੇਜ਼ਾਂ ਨੂੰ ਬੰਗਾਲ ਵਿਚ ਬਿਨਾਂ ਚੁੰਗੀ ਕਰ ਦੇ ਵਪਾਰ ਕਰਨ ਦੀ ਰਿਆਇਤ ਕਿਸ ਮੁਗ਼ਲ ਬਾਦਸ਼ਾਹ ਤੋਂ ਅਤੇ ਕਦੋਂ ਮਿਲੀ ?
Answer:
ਅੰਗਰੇਜ਼ਾਂ ਨੂੰ ਬੰਗਾਲ ਵਿਚ ਬਿਨਾਂ ਚੁੰਗੀ ਕਰ ਦੇ ਵਪਾਰ ਕਰਨ ਦੀ ਰਿਆਇਤ ਮੁਗ਼ਲ ਬਾਦਸ਼ਾਹ ਫਰੁਖ਼ਸੀਅਰ ਵੱਲੋਂ 1717 ਈ: ਵਿਚ ਮਿਲੀ।
Exam Tips:
a) ਮੁਗ਼ਲ ਬਾਦਸ਼ਾਹ ਫਰੁਖ਼ਸੀਅਰ ਅਤੇ ਸਾਲ 1717 ਈ: ਦੋਵੇਂ ਲਿਖਣੇ ਜ਼ਰੂਰੀ ਹਨ।
b) ਬਿਨਾਂ ਚੁੰਗੀ ਕਰ ਦੇ ਵਪਾਰ ਦੀ ਰਿਆਇਤ ਦਾ ਜ਼ਿਕਰ ਉੱਤਰ ਵਿਚ ਜ਼ਰੂਰ ਕਰੋ।
Question 5: ਕਰਨਾਟਕ ਦਾ ਪਹਿਲਾ ਯੁੱਧ ਕਿਹੜੀਆਂ ਦੋ ਯੂਰਪੀ ਕੰਪਨੀਆਂ ਵਿਚਕਾਰ ਹੋਇਆ ਅਤੇ ਇਸ ਯੁੱਧ ਵਿਚ ਕਿਸ ਦੀ ਜਿੱਤ ਹੋਈ ?
Answer:
ਕਰਨਾਟਕ ਦਾ ਪਹਿਲਾ ਯੁੱਧ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚਕਾਰ ਹੋਇਆ। ਇਸ ਯੁੱਧ ਵਿਚ ਫ਼ਰਾਂਸੀਸੀਆਂ ਦੀ ਜਿੱਤ ਹੋਈ।
Exam Tips:
a) ਪਹਿਲਾ ਕਰਨਾਟਕ ਯੁੱਧ ਅੰਗਰੇਜ਼ਾਂ ਤੇ ਫ਼ਰਾਂਸੀਸੀਆਂ ਵਿਚਕਾਰ ਸੀ; ਜਿੱਤ ਫ਼ਰਾਂਸੀਸੀਆਂ ਦੀ ਹੋਈ।
b) ਜਿੱਤਣ ਵਾਲੇ ਪੱਖ ਦਾ ਨਾਂ ਉੱਤਰ ਦੇ ਅੰਤ ਵਿਚ ਸਪੱਸ਼ਟ ਲਿਖੋ।
Question 6: ਪਲਾਸੀ ਦੀ ਲੜਾਈ ਕਦੋਂ ਅਤੇ ਕਿਸ ਦੇ ਵਿਚਕਾਰ ਹੋਈ ?
Answer:
ਪਲਾਸੀ ਦੀ ਲੜਾਈ 23 ਜੂਨ, 1757 ਈ: ਨੂੰ ਅੰਗਰੇਜ਼ਾਂ ਅਤੇ ਬੰਗਾਲ ਦੇ ਨਵਾਬ ਸਿਰਾਜੂਦੌਲਾ ਦੇ ਵਿਚਾਲੇ ਹੋਈ।
Exam Tips:
a) ਪਲਾਸੀ ਦੀ ਲੜਾਈ 23 ਜੂਨ 1757 ਨੂੰ ਹੋਈ, ਇਹ ਤਾਰੀਖ਼ ਪੂਰੀ ਲਿਖੋ।
b) ਲੜਨ ਵਾਲੇ ਦੋਵੇਂ ਪੱਖ ਅੰਗਰੇਜ਼ ਅਤੇ ਨਵਾਬ ਸਿਰਾਜੁਦੌਲਾ ਲਿਖੋ।
Question 7: ਬਕਸਰ ਦੀ ਲੜਾਈ ਕਦੋਂ ਅਤੇ ਕਿਸ ਦੇ ਵਿਚਕਾਰ ਹੋਈ ?
Answer:
ਬਕਸਰ ਦੀ ਲੜਾਈ 1764 ਈ: ਵਿਚ ਅੰਗਰੇਜ਼ਾਂ ਅਤੇ ਬੰਗਾਲ ਦੇ ਨਵਾਬ ਮੀਰ ਕਾਸਿਮ ਦੇ ਵਿਚਕਾਰ ਹੋਈ।
ਇਸ ਲੜਾਈ ਵਿਚ ਅਵਧ ਦੇ ਨਵਾਬ ਸੁਜਾਉਦੌਲਾ ਅਤੇ ਮੁਗ਼ਲ ਸਮਰਾਟ ਸ਼ਾਹ ਆਲਮ ਦੂਜੇ ਨੇ ਮੀਰ ਕਾਸਿਮ ਦਾ ਸਾਥ ਦਿੱਤਾ।
Exam Tips:
a) ਬਕਸਰ ਦੀ ਲੜਾਈ 1764 ਈ: ਵਿਚ ਹੋਈ, ਇਸ ਵਿਚ ਨਵਾਬ ਮੀਰ ਕਾਸਿਮ ਸੀ।
b) ਸ਼ੁਜਾਉਦੌਲਾ ਅਤੇ ਸ਼ਾਹ ਆਲਮ ਦੂਜੇ ਦਾ ਜ਼ਿਕਰ ਵਾਧੂ ਅੰਕ ਦਿਵਾ ਸਕਦਾ ਹੈ।
Question 8: ਕਰਨਾਟਕ ਦੇ ਤੀਜੇ ਯੁੱਧ ਦਾ ਸੰਖੇਪ ਵਰਣਨ ਕਰੋ।
Answer:
ਕਰਨਾਟਕ ਦਾ ਤੀਜਾ ਯੁੱਧ 1756 ਈ: ਤੋਂ 1763 ਈ: ਤਕ ਲੜਿਆ ਗਿਆ। ਦੁਸਰੇ ਯੁੱਧ ਵਾਂਗ ਇਸ ਯੁੱਧ ਵਿਚ ਵੀ ਫ਼ਰਾਂਸੀਸੀ ਹਾਰ ਗਏ ਅਤੇ ਅੰਗਰੇਜ਼ · ਜੇਤੂ ਰਹੇ।
ਕਾਰਨ – 1756 ਈ: ਵਿਚ ਇੰਗਲੈਂਡ ਅਤੇ ਫ਼ਰਾਂਸ ਦੇ ਵਿਚਾਲੇ ਯੂਰਪ ਵਿਚ ਸੱਤ ਸਾਲਾ ਯੁੱਧ ਸ਼ੁਰੂ ਹੋ ਗਿਆ।
ਨਤੀਜਾ ਇਹ ਹੋਇਆ ਕਿ ਭਾਰਤ ਵਿਚ ਵੀ ਫ਼ਰਾਂਸੀਸੀਆਂ ਅਤੇ ਅੰਗਰੇਜ਼ਾਂ ਵਿਚਾਲੇ ਯੁੱਧ ਸ਼ੁਰੂ ਹੋ ਗਿਆ।
ਘਟਨਾਵਾਂ – ਫ਼ਰਾਂਸ ਦੀ ਸਰਕਾਰ ਨੇ ਭਾਰਤ ਵਿਚ ਅੰਗਰੇਜ਼ੀ ਸ਼ਕਤੀ ਨੂੰ ਕੁਚਲਣ ਲਈ ਕਾਉਂਟ ਡਿ ਕੋਰਟ ਲਾਲੀ ਨੂੰ ਭੇਜਿਆ ਪਰ ਉਹ ਅਸਫਲ ਰਿਹਾ 1760 ਈ: ਵਿਚ ਇਕ ਅੰਗਰੇਜ਼ ਸੈਨਾਪਤੀ ਆਇਰਕੁਟ ਨੇ ਬੰਦੀਵਾਸ਼ ਦੀ ਲੜਾਈ ਵਿਚ ਵੀ ਫ਼ਰਾਂਸੀਸੀਆਂ ਨੂੰ ਬੁਰੀ ਤਰ੍ਹਾਂ ਹਰਾਇਆ 1763 ਈ: ਵਿਚ ਪੈਰਿਸ ਦੀ ਸੰਧੀ ਦੇ ਅਨੁਸਾਰ ਯੂਰਪ ਵਿਚ ਸੱਤ ਸਾਲਾ ਯੁੱਧ ਬੰਦ ਹੋ ਗਿਆ। ਫਲਸਰੂਪ ਭਾਰਤ ਵਿਚ ਦੋਹਾਂ ਜਾਤੀਆਂ ਵਿਚ ਯੁੱਧ ਖ਼ਤਮ ਹੋ ਗਿਆ।
ਸਿੱਟੇ:
1. ਫ਼ਰਾਂਸੀਸੀਆਂ ਦੀ ਸ਼ਕਤੀ ਲਗਪਗ ਨਸ਼ਟ ਹੋ ਗਈ।ਉਨ੍ਹਾਂ ਕੋਲ ਹੁਣ ਵਪਾਰ ਲਈ ਕੇਵਲ ਪਾਂਡੇਚੇਰੀ, ਮਾਹੀ ਅਤੇ ਚੰਦਰਨਗਰ ਦੇ ਪ੍ਰਦੇਸ਼ ਰਹਿ ਗਏ। ਉਨ੍ਹਾਂ ਨੂੰ ਇਨ੍ਹਾਂ ਦੇਸ਼ਾਂ ਦੀ ਕਿਲ੍ਹੇਬੰਦੀ ਕਰਨ ਦੀ ਆਗਿਆ ਨਹੀਂ ਸੀ।
2. ਅੰਗਰੇਜ਼ ਭਾਰਤ ਦੀ ਸਭ ਤੋਂ ਵੱਡੀ ਸ਼ਕਤੀ ਬਣ ਗਏ।
Exam Tips:
a) ਤੀਜਾ ਯੁੱਧ 1756 ਤੋਂ 1763 ਤਕ ਚੱਲਿਆ; ਦੋਵੇਂ ਸਾਲ ਲਿਖੋ।
b) ਸੱਤ ਸਾਲਾ ਯੁੱਧ ਦਾ ਜ਼ਿਕਰ ਕਾਰਨ ਵਜੋਂ ਕਰੋ, ਸੰਖੇਪ ਵਰਣਨ ਵਿਚ ਇਹ ਕੀਮਤੀ ਹੈ।
Question 9: ਅੰਗਰੇਜ਼ਾਂ ਦੁਆਰਾ ਬੰਗਾਲ ਦੀ ਜਿੱਤ ਦਾ ਸੰਖੇਪ ਵਰਣਨ ਕਰੋ।
Answer:
ਅੰਗਰੇਜ਼ਾਂ ਨੇ ਬੰਗਾਲ ‘ਤੇ ਅਧਿਕਾਰ ਕਰਨ ਲਈ ਬੰਗਾਲ ਦੇ ਨਵਾਬ ਨਾਲ ਦੋ ਯੁੱਧ ਲੜੇ-ਪਲਾਸੀ ਦਾ ਯੁੱਧ ਅਤੇ ਬਕਸਰ ਦਾ ਯੁੱਧ। ਪਲਾਸੀ ਦਾ ਯੁੱਧ 1757 ਈ: ਵਿਚ ਹੋਇਆ। ਉਸ ਸਮੇਂ ਬੰਗਾਲ ਦਾ ਨਵਾਬ ਸਿਰਾਜੂਦੌਲਾ ਸੀ। ਅੰਗਰੇਜ਼ਾਂ ਨੇ ਸਾਜ਼ਿਸ਼ ਦੁਆਰਾ ਉਸਦੇ ਸੈਨਾਪਤੀ ਮੀਰ ਜਾਫ਼ਰ ਨੂੰ ਆਪਣੇ ਨਾਲ ਮਿਲਾ ਲਿਆ, ਜਿਸਦੇ ਕਾਰਨ ਸਿਰਾਜੂਦੌਲਾ ਦੀ ਹਾਰ ਹੋਈ। ਇਸ ਤੋਂ ਬਾਅਦ ਅੰਗਰੇਜ਼ਾਂ ਨੇ ਮੀਰ ਜਾਫ਼ਰ ਨੂੰ ਬੰਗਾਲ ਦਾ ਨਵਾਬ ਬਣਾ ਦਿੱਤਾ।
ਕੁੱਝ ਸਮੇਂ ਬਾਅਦ ਅੰਗਰੇਜ਼ਾਂ ਨੇ ਮੀਰ ਜਾਫ਼ਰ ਨੂੰ ਗੱਦੀ ਤੋਂ ਉਤਾਰ ਦਿੱਤਾ ਅਤੇ ਮੀਰ ਕਾਸਿਮ ਨੂੰ ਨਵਾਬ ਬਣਾਇਆ, ਪਰ ਥੋੜੇ ਹੀ ਸਮੇਂ ਵਿਚ ਅੰਗਰੇਜ਼ ਉਸ ਦੇ ਵੀ ਵਿਰੁੱਧ ਹੋ ਗਏ। ਬਕਸਰ ਦੇ ਸਥਾਨ ‘ਤੇ ਮੀਰ ਕਾਸਿਮ ਅਤੇ ਅੰਗਰੇਜ਼ਾਂ ਵਿਚਾਲੇ ਯੁੱਧ ਹੋਇਆ। ਇਸ ਯੁੱਧ ਵਿਚ ਮੀਰ ਕਾਸਿਮ ਹਾਰ ਗਿਆ ਅਤੇ ਬੰਗਾਲ ਅੰਗਰੇਜ਼ਾਂ ਦੇ ਅਧਿਕਾਰ ਵਿਚ ਆ ਗਿਆ।
Exam Tips:
a) ਬੰਗਾਲ ਦੀ ਜਿੱਤ ਦੋ ਯੁੱਧਾਂ ਵਿਚ ਹੋਈ: ਪਲਾਸੀ ਅਤੇ ਬਕਸਰ।
b) ਮੀਰ ਜਾਫ਼ਰ ਦੀ ਗੱਦਾਰੀ ਅਤੇ ਮੀਰ ਕਾਸਿਮ ਦੀ ਹਾਰ ਦੋਵੇਂ ਕਦਮ ਲਿਖੋ।
Question 10: ਪਲਾਸੀ ਦੀ ਲੜਾਈ ਦਾ ਸੰਖੇਪ ਵਰਣਨ ਕਰੋ।
Answer:
ਪਲਾਸੀ ਦਾ ਯੁੱਧ 23 ਜੂਨ, 1757 ਈ: ਨੂੰ ਅੰਗਰੇਜ਼ੀ ਈਸਟ ਇੰਡੀਆ ਕੰਪਨੀ ਅਤੇ ਬੰਗਾਲ ਦੇ ਨਵਾਬ ਸਿਰਾਜੁਦੌਲਾ ਵਿਚਾਲੇ ਲੜਿਆ ਗਿਆ। ਨਵਾਬ ਕਈ ਕਾਰਨਾਂ ਕਰਕੇ ਅੰਗਰੇਜ਼ਾਂ ਤੋਂ ਨਾਰਾਜ਼ ਸੀ।ਉਸਨੇ ਕਾਸਿਮ ਬਾਜ਼ਾਰ ‘ਤੇ ਹਮਲਾ ਕਰਕੇ ਅੰਗਰੇਜ਼ਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ। ਇਸਦਾ ਬਦਲਾ ਲੈਣ ਲਈ ਕਲਾਈਵ ਨੇ ਸਾਜ਼ਿਸ਼ ਦੁਆਰਾ ਬੰਗਾਲ ਦੇ ਸੈਨਾਪਤੀ ਮੀਰ ਜਾਫ਼ਰ ਨੂੰ ਆਪਣੇ ਨਾਲ ਮਿਲਾ ਲਿਆ। ਜਦੋਂ ਲੜਾਈ ਆਰੰਭ ਹੋਈ ਤਾਂ ਮੀਰ ਜਾਫ਼ਰ ਯੁੱਧ ਦੇ ਮੈਦਾਨ ਵਿਚ ਇਕ ਪਾਸੇ ਖੜ੍ਹਾ ਰਿਹਾ। ਇਸ ਵਿਸ਼ਵਾਸਘਾਤ ਦੇ ਕਾਰਨ ਸਿਰਾਜੁਦੌਲਾ ਦਾ ਸਾਹਸ ਟੁੱਟ ਗਿਆ ਅਤੇ ਉਹ ਯੁੱਧ ਦੇ ਮੈਦਾਨ ਵਿਚੋਂ ਦੌੜ ਗਿਆ। ਮੀਰ ਜਾਫ਼ਰ ਦੇ ਪੁੱਤਰ ਮੀਰੇਨ ਨੇ ਉਸਦਾ ਪਿੱਛਾ ਕੀਤਾ ਅਤੇ ਉਸਦਾ ਕਤਲ ਕਰ ਦਿੱਤਾ। ਇਤਿਹਾਸਿਕ ਨਜ਼ਰੀਏ ਤੋਂ ਇਹ ਯੁੱਧ ਅੰਗਰੇਜ਼ਾਂ ਲਈ ਬਹੁਤ ਮਹੱਤਵਪੂਰਨ ਸਿੱਧ ਹੋਇਆ। ਅੰਗਰੇਜ਼ ਬੰਗਾਲ ਦੇ ਅਸਲੀ ਸ਼ਾਸਕ ਬਣ ਗਏ ਅਤੇ ਉਨ੍ਹਾਂ ਲਈ ਭਾਰਤ ਜਿੱਤ ਦੇ ਰਾਹ ਖੁੱਲ੍ਹ ਗਏ।
Exam Tips:
a) ਮੀਰ ਜਾਫ਼ਰ ਦੇ ਵਿਸ਼ਵਾਸਘਾਤ ਨਾਲ ਹਾਰ ਦਾ ਕਾਰਨ ਜ਼ਰੂਰ ਲਿਖੋ।
b) ਸਿਰਾਜੁਦੌਲਾ ਦੀ ਮੌਤ ਅਤੇ ਅੰਗਰੇਜ਼ਾਂ ਦੀ ਬੰਗਾਲ ਵਿਚ ਸਥਿਤੀ ਦਾ ਸਿੱਟਾ ਲਿਖੋ।
Question 11: ਬੰਗਾਲ ਵਿਚ ਦੋਹਰੀ ਸ਼ਾਸਨ ਪ੍ਰਣਾਲੀ ਤੋਂ ਤੁਸੀਂ ਕੀ ਸਮਝਦੇ ਹੋ ?
Answer:
ਕਲਾਈਵ ਨੇ ਬੰਗਾਲ ਵਿਚ ਸ਼ਾਸਨ ਦੀ ਇਕ ਨਵੀਂ ਪ੍ਰਣਾਲੀ ਆਰੰਭ ਕੀਤੀ। ਇਸਦੇ ਅਨੁਸਾਰ ਬੰਗਾਲ ਦਾ ਸ਼ਾਸਨ ਦੋ ਭਾਗਾਂ ਵਿਚ ਵੰਡ ਦਿੱਤਾ ਗਿਆ। ਕਰ ਇਕੱਠਾ ਕਰਨ ਦਾ ਕੰਮ ਅੰਗਰੇਜ਼ਾਂ ਦੇ ਹੱਥ ਵਿਚ ਰਿਹਾ। ਪਰ ਸ਼ਾਸਨ ਚਲਾਉਣ ਦਾ ਕੰਮ ਨਵਾਬ ਨੂੰ ਦੇ ਦਿੱਤਾ ਗਿਆ। ਸ਼ਾਸਨ ਚਲਾਉਣ ਲਈ ਉਸਨੂੰ ਇਕ ਨਿਸ਼ਚਿਤ ਧਨ:
ਰਾਸ਼ੀ ਦਿੱਤੀ ਜਾਂਦੀ ਸੀ। ਇਸ ਤਰ੍ਹਾਂ ਬੰਗਾਲ ਵਿਚ ਦੋ ਪ੍ਰਕਾਰ ਦਾ ਸ਼ਾਸਨ ਚੱਲਣ ਲੱਗਾ। ਇਸ ਕਾਰਨ ਇਹ ਪ੍ਰਣਾਲੀ ਦੋਹਰੀ (ਦਵੈਧ) ਸ਼ਾਸਨ ਪ੍ਰਣਾਲੀ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਪ੍ਰਣਾਲੀ ਦੁਆਰਾ ਬੰਗਾਲ ਦੀ ਵਾਸਤਵਿਕ ਸ਼ਕਤੀ ਤਾਂ ਅੰਗਰੇਜ਼ਾਂ ਦੇ ਹੱਥ ਵਿਚ ਆ ਗਈ। ਪਰ ਉਨ੍ਹਾਂ ਦੀ ਕੋਈ ਜ਼ਿੰਮੇਵਾਰੀ ਨਹੀਂ ਸੀ। ਦੂਜੇ ਪਾਸੇ ਨਵਾਬ ਦੇ ਕੋਲ ਨਾ ਤਾਂ ਕੋਈ ਅਸਲੀ ਸ਼ਕਤੀ ਸੀ ਅਤੇ ਨਾ ਆਮਦਨ ਦਾ ਕੋਈ ਸਾਧਨ। ਪਰ ਸ਼ਾਸਨ ਦੀ ਸਾਰੀ ਜ਼ਿੰਮੇਵਾਰੀ ਉਸੇ ‘ਤੇ ਸੀ। ਇਸ ਲਈ ਬੰਗਾਲ ਦੇ ਲੋਕਾਂ ਲਈ ਇਹ ਸ਼ਾਸਨ ਪ੍ਰਣਾਲੀ ਮੁਸੀਬਤ ਬਣ ਗਈ।.
Exam Tips:
a) ਦੋਹਰੀ ਸ਼ਾਸਨ ਪ੍ਰਣਾਲੀ ਵਿਚ ਕਰ ਅੰਗਰੇਜ਼ ਇਕੱਠਾ ਕਰਦੇ ਸਨ ਪਰ ਸ਼ਾਸਨ ਨਵਾਬ ਚਲਾਉਂਦਾ ਸੀ।
b) ਜ਼ਿੰਮੇਵਾਰੀ ਨਵਾਬ ਦੀ ਤੇ ਤਾਕਤ ਅੰਗਰੇਜ਼ਾਂ ਕੋਲ, ਇਹ ਅੰਤਰ ਜ਼ਰੂਰ ਲਿਖੋ।
Question 12: ਸਹਾਇਕ ਸੰਧੀ ਤੋਂ ਤੁਸੀਂ ਕੀ ਸਮਝਦੇ ਹੋ ?
Answer:
ਸਹਾਇਕ ਸੰਧੀ 1798 ਈ: ਵਿਚ ਲਾਰਡ ਵੈਲਜ਼ਲੀ ਨੇ ਚਲਾਈ ਸੀ। ਉਹ ਭਾਰਤ ਵਿਚ ਕੰਪਨੀ ਰਾਜ ਦਾ ਵਿਸਤਾਰ ਕਰਕੇ ਕੰਪਨੀ ਨੂੰ ਭਾਰਤ ਦੀ ਸਭ ਤੋਂ ਵੱਡੀ ਸ਼ਕਤੀ ਬਣਾਉਣਾ ਚਾਹੁੰਦਾ ਸੀ। ਇਹ ਕੰਮ ਤਾਂ ਹੀ ਹੋ ਸਕਦਾ ਸੀ, ਜਦੋਂ ਸਾਰੇ ਦੇਸੀ ਰਾਜੇ ਅਤੇ ਨਵਾਬ ਕਮਜ਼ੋਰ ਹੁੰਦੇ। ਉਨ੍ਹਾਂ ਨੂੰ ਸ਼ਕਤੀਹੀਣ ਕਰਨ ਲਈ ਹੀ ਉਸਨੇ ਸਹਾਇਕ ਸੰਧੀ ਦਾ ਸਹਾਰਾ ਲਿਆ।
ਸੰਧੀ ਦੀਆਂ ਸ਼ਰਤਾਂ – ਸਹਾਇਕ ਸੰਧੀ ਕੰਪਨੀ ਅਤੇ ਦੇਸੀ ਰਾਜਾਂ ਦੇ ਵਿਚਾਲੇ ਹੁੰਦੀ ਸੀ। ਕੰਪਨੀ ਸੰਧੀ ਸਵੀਕਾਰ ਕਰਨ ਵਾਲੇ ਰਾਜੇ ਨੂੰ ਅੰਦਰੂਨੀ ਅਤੇ ਬਾਹਰੀ ਖ਼ਤਰੇ ਦੇ ਸਮੇਂ ਸੈਨਿਕ ਸਹਾਇਤਾ ਦੇਣ ਦਾ ਵਚਨ ਦਿੰਦੀ ਸੀ।
ਇਸਦੇ ਬਦਲੇ ਦੇਸੀ ਰਾਜਾਂ ਨੂੰ ਹੇਠ ਲਿਖੀਆਂ ਸ਼ਰਤਾਂ ਦਾ ਪਾਲਣ ਕਰਨਾ ਪੈਂਦਾ ਸੀ:
1. ਉਸਨੂੰ ਕੰਪਨੀ ਨੂੰ ਆਪਣਾ ਸਵਾਮੀ ਮੰਨਣਾ ਪੈਂਦਾ ਸੀ। ਉਹ ਕੰਪਨੀ ਦੀ ਆਗਿਆ ਤੋਂ ਬਿਨਾਂ ਕੋਈ ਯੁੱਧ ਜਾਂ ਸੰਧੀ ਨਹੀਂ ਕਰ ਸਕਦਾ ਸੀ।
2. ਉਸਨੂੰ ਆਪਣੀ ਸਹਾਇਤਾ ਲਈ ਆਪਣੇ ਰਾਜ ਵਿਚ ਇਕ ਅੰਗਰੇਜ਼ ਸੈਨਿਕ ਟੁਕੜੀ ਰੱਖਣੀ ਪੈਂਦੀ ਸੀ, ਜਿਸਦਾ ਖ਼ਰਚਾ ਉਸਨੂੰ ਖ਼ੁਦ ਦੇਣਾ ਪੈਂਦਾ ਸੀ।
3. ਉਸਨੂੰ ਆਪਣੇ ਦਰਬਾਰ ਵਿਚ ਇਕ ਅੰਗਰੇਜ਼ ਰੇਜ਼ੀਡੈਂਟ ਰੱਖਣਾ ਪੈਂਦਾ ਸੀ।
Exam Tips:
a) ਸਹਾਇਕ ਸੰਧੀ 1798 ਵਿਚ ਲਾਰਡ ਵੈਲਜ਼ਲੀ ਨੇ ਚਲਾਈ, ਇਹ ਸਾਲ ਅਤੇ ਨਾਂ ਪੱਕਾ ਯਾਦ ਰੱਖੋ।
b) ਸ਼ਰਤਾਂ ਦੇ ਤਿੰਨ ਬਿੰਦੂ ਜ਼ਰੂਰ ਲਿਖੋ: ਸਵਾਮੀ ਮੰਨਣਾ, ਸੈਨਾ ਰੱਖਣਾ, ਰੈਜ਼ੀਡੈਂਟ ਰੱਖਣਾ।
Question 13: ਲੈਪਸ ਦੀ ਨੀਤੀ ਕੀ ਸੀ ?
Answer:
ਲੈਪਸ ਦੀ ਨੀਤੀ ਲਾਰਡ ਡਲਹੌਜ਼ੀ ਨੇ ਅਪਣਾਈ। ਇਸਦੇ ਅਨੁਸਾਰ ਜੇਕਰ ਕੋਈ ਦੇਸੀ ਰਾਜਾ ਬੇਔਲਾਦ ਮਰ ਜਾਂਦਾ ਸੀ, ਤਾਂ ਉਸਦਾ ਰਾਜ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਿਆ ਜਾਂਦਾ ਸੀ। ਉਹ ਅੰਗਰੇਜ਼ਾਂ ਦੀ ਆਗਿਆ ਤੋਂ ਬਿਨਾਂ ਪੁੱਤਰ ਗੋਦ ਲੈ ਕੇ ਉਸਨੂੰ ਆਪਣਾ ਉੱਤਰਾਧਿਕਾਰੀ ਨਹੀਂ ਬਣਾ ਸਕਦਾ ਸੀ। ਡਲਹੌਜ਼ੀ ਦੇ ਸ਼ਾਸਨ ਕਾਲ ਵਿਚ ਪੁੱਤਰ ਗੋਦ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਂਦੀ ਸੀ। ਇਸ ਪ੍ਰਕਾਰ ਬਹੁਤ ਸਾਰੇ ਦੇਸੀ ਰਾਜ ਅੰਗਰੇਜ਼ੀ ਰਾਜ ਵਿਚ ਮਿਲਾ ਲਏ ਗਏ।
ਲੈਪਸ ਦੇ ਸਿਧਾਂਤ ਦਾ ਸਤਾਰਾ, ਸੰਭਲਪੁਰ, ਜੈਪੁਰ, ਉਦੈਪੁਰ, ਝਾਂਸੀ, ਨਾਗਪੁਰ ਆਦਿ ‘ਤੇ ਪ੍ਰਭਾਵ ਪਿਆ। ਇਨ੍ਹਾਂ ਸਭ ਰਾਜਾਂ ਦੇ ਸ਼ਾਸਕ ਬੇਔਲਾਦ ਮਰ ਗਏ ਅਤੇ ਉਨ੍ਹਾਂ ਦੇ ਰਾਜ ਨੂੰ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਿਆ ਗਿਆ।
Exam Tips:
a) ਲੈਪਸ ਦੀ ਨੀਤੀ ਲਾਰਡ ਡਲਹੌਜ਼ੀ ਨਾਲ ਜੁੜੀ ਹੈ; ਇਹ ਨਾਂ ਨਾ ਭੁੱਲੋ।
b) ਬੇਔਲਾਦ ਰਾਜਿਆਂ ਦੀ ਗੋਦ ਲੈਣ ਦੀ ਮਨਜ਼ੂਰੀ ਨਾ ਮਿਲਣਾ ਮੁੱਖ ਨੁਕਤਾ ਹੈ।
ਵਸਤੂਨਿਸ਼ਠ ਪ੍ਰਸ਼ਨ – (ੳ) ਘੱਟ ਤੋਂ ਘੱਟ ਸ਼ਬਦਾਂ ਵਿੱਚ ਉੱਤਰ ਵਾਲੇ ਪ੍ਰਸ਼ਨ
Question 1: ਦੋਹਰੀ ਸ਼ਾਸਨ ਪ੍ਰਣਾਲੀ ਬੰਗਾਲ ਵਿੱਚ ਲਾਗੂ ਕੀਤੀ ਗਈ ਸੀ ਜਿਸ ਨੂੰ 1772 ਈ: ਵਿੱਚ ਖ਼ਤਮ ਕਰ ਦਿੱਤਾ ਗਿਆ। ਇਸ ਨੂੰ ਕਿਸ ਨੇ ਖ਼ਤਮ ਕੀਤਾ ?
Answer:
ਵਾਰੇਨ ਹੇਸਟਿੰਗਜ਼ ਨੇ।
Exam Tips:
a) ਦੋਹਰੀ ਸ਼ਾਸਨ ਲਾਗੂ ਕਲਾਈਵ ਨੇ ਕੀਤੀ ਸੀ; ਖ਼ਤਮ ਕਰਨ ਵਾਲਾ ਵਾਰੇਨ ਹੇਸਟਿੰਗਜ਼ ਸੀ।
b) ਦੋਵਾਂ ਵਿਅਕਤੀਆਂ ਦੇ ਨਾਂ ਉਲਝਾਓ ਨਾ।
Question 2: ਮੁਗਲ ਸਮਾਟ ਸ਼ਾਹ ਆਲਮ ਅਤੇ ਅੰਗ੍ਰੇਜ਼ਾਂ ਦੇ ਵਿੱਚ 1765 ਵਿੱਚ ਇਕ ਸੰਧੀ ਹੋਈ। ਇਸ ਵਿੱਚ ਸ਼ੁਜਾਊਦੌਲਾ ਵੀ ਸ਼ਾਮਿਲ ਸੀ ? ਇਹ ਸੰਧੀ ਕਿਹੜੀ ਸੀ ?
Answer:
ਇਲਾਹਾਬਾਦ ਦੀ ਸੰਧੀ।
Exam Tips:
a) ਇਲਾਹਾਬਾਦ ਦੀ ਸੰਧੀ ਸ਼ਾਹ ਆਲਮ ਅਤੇ ਅੰਗਰੇਜ਼ਾਂ ਵਿਚਕਾਰ 1765 ਵਿਚ ਹੋਈ।
b) ਸ਼ੁਜਾਉਦੌਲਾ ਵੀ ਇਸ ਸੰਧੀ ਵਿਚ ਸ਼ਾਮਿਲ ਸੀ, ਇਹ ਗੱਲ ਵੀ ਲਿਖੋ।
Question 3: ਬੇ ਔਲਾਦ ਨ ਵਾਲੇ ਦੇਸ਼ੀ ਰਾਜਿਆਂ ਦੇ ਰਾਜ ਨੂੰ ਹੜੱਪਨ ਵਾਲੀ ਨੀਤੀ ਕਿਹੜੀ ਸੀ ਅਤੇ ਇਸ ਨੂੰ ਕਿਸਨੇ ਚਲਾਈ ਸੀ ?
Answer:
ਲੈਪਸ ਦੀ ਨੀਤੀ ਜੋ ਲਾਰਡ ਡਲਹੌਜ਼ੀ ਨੇ ਚਲਾਈ।
Exam Tips:
a) ਬੇਔਲਾਦ ਰਾਜਿਆਂ ਦੇ ਰਾਜ ਹੜੱਪਣ ਵਾਲੀ ਨੀਤੀ ਲੈਪਸ ਦੀ ਨੀਤੀ ਸੀ।
b) ਇਸ ਨੂੰ ਚਲਾਉਣ ਵਾਲਾ ਲਾਰਡ ਡਲਹੌਜ਼ੀ ਸੀ; ਦੋਵੇਂ ਨਾਂ ਲਿਖੋ।
Question 4: ਲੈਪਸ ਵਿੱਚ ਦਰਸਾਇਆ ਗਿਆ ਵਿਅਕਤੀ ਅੰਗ੍ਰੇਜ਼ਾਂ ਦੇ ਨਾਲ ਬਹਾਦਰੀ ਨਾਲ ਲੜਿਆ ਪਰ ਹਾਰ ਗਿਆ ਅਤੇ ਮਾਰਿਆ ਗਿਆ। ਇਹ ਕਿੱਥੋਂ ਦਾ ਸ਼ਾਸਕ ਸੀ ਅਤੇ ਕਿੱਥੇ ਮਾਰਿਆ ਗਿਆ ?
Answer:
ਉਹ ਮੈਸੂਰ ਦਾ ਸ਼ਾਸਕ ਸੀ ਜੋ ਰੰਗਾਪੱਟਮ ਵਿੱਚ ਮਾਰਿਆ ਗਿਆ।
Exam Tips:
a) ਬਹਾਦਰੀ ਨਾਲ ਲੜ ਕੇ ਮਾਰੇ ਗਏ ਸ਼ਾਸਕ ਟੀਪੂ ਸੁਲਤਾਨ ਸਨ।
b) ਟੀਪੂ ਰੰਗਾਪੱਟਮ ਵਿਚ ਮਾਰਿਆ ਗਿਆ, ਇਹ ਸਥਾਨ ਵੀ ਲਿਖੋ।
Question 5: ਪਲਾਸੀ ਅਤੇ ਬਕਸਰ ਦੀ ਜਿੱਤ ਨੇ ਅੰਗਰੇਜ਼ਾਂ ਨੂੰ ਇਕ ਮਹੱਤਵਪੂਰਨ ਪ੍ਰਦੇਸ਼ ਦਾ ਵਾਸਤਵਿਕ ਸ਼ਾਸਕ ਬਣਾ ਦਿੱਤਾ। ਉਹ ਕਿਹੜਾ ਦੇਸ਼ ਸੀ ?
Answer:
ਬੰਗਾਲ।
Exam Tips:
a) ਪਲਾਸੀ ਅਤੇ ਬਕਸਰ ਦੀਆਂ ਜਿੱਤਾਂ ਨਾਲ ਬੰਗਾਲ ਦਾ ਵਾਸਤਵਿਕ ਸ਼ਾਸਨ ਅੰਗਰੇਜ਼ਾਂ ਕੋਲ ਆਇਆ।
b) ਉੱਤਰ ਵਜੋਂ ਰਾਜ ਦਾ ਨਾਂ ਲਿਖੋ, ਬਿਹਾਰ ਜਾਂ ਉੜੀਸਾ ਨਹੀਂ।
ਵਸਤੂਨਿਸ਼ਠ ਪ੍ਰਸ਼ਨ – (ਅ) ਸਹੀ ਵਿਕਲਪ ਚੁਣੋ
Question 1: ਚਿੱਤਰ ਵਿੱਚ ਦਿਖਾਇਆ ਗਿਆ ਵਿਅਕਤੀ ਇੱਕ ਪੁਰਤਗਾਲੀ ਕਪਤਾਨ ਸੀ ਜੋ 27 ਮਈ, 1498 ਨੂੰ ਭਾਰਤ ਆਇਆ ਸੀ। ਉਹ ਭਾਰਤ ਵਿੱਚ ਕਿਸ ਸਥਾਨ ਤੇ ਪਹੁੰਚਿਆ ਸੀ ?
(i) ਕੋਚੀਨ
(ii) ਕਾਲੀਕਟ
(iii) ਬੰਬਈ
(iv) ਮਦਰਾਸ।
Answer:
(ii) ਕਾਲੀਕਟ
Exam Tips:
a) ਪੁਰਤਗਾਲੀ ਕਪਤਾਨ ਵਾਸਕੋ-ਡੀ-ਗਾਮਾ ਦਾ ਭਾਰਤੀ ਬੰਦਰਗਾਹ ਕਾਲੀਕਟ ਸੀ।
b) ਵਿਕਲਪ (ii) ਦਾ ਅੱਖਰ ਅਤੇ ਨਾਂ ਦੋਵੇਂ ਲਿਖੋ।
Question 2: ਮਾਨਚਿੱਤਰ ਵਿੱਚ ਨਿਸ਼ਾਨਾਂ ਨਾਲ ਦਿਖਾਏ ਗਏ ਪ੍ਰਦੇਸ਼ ਵਿੱਚ ਅੰਗ੍ਰੇਜ਼ਾਂ ਅਤੇ ਫ਼ਾਂਸੀਸੀਆਂ ਦੇ ਵਿਚਕਾਰ ਤਿਨ ਯੁੱਧ ਹੋਏ। ਇਸ ਪ੍ਰਦੇਸ਼ ਦਾ ਨਾਂ ਦੱਸੋ।
(i) ਤਮਿਲਨਾਡੂ
(ii) ਕੇਰਲ
(iii) ਕਰਨਾਟਕ
(iv) ਮਧ ਪ੍ਰਦੇਸ਼।
Answer:
(iii) ਕਰਨਾਟਕ
Exam Tips:
a) ਕਰਨਾਟਕ ਦੇ ਤਿੰਨ ਯੁੱਧ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚਕਾਰ ਕਰਨਾਟਕ ਵਿਚ ਹੋਏ।
b) ਇਸ ਲਈ ਨਕਸ਼ੇ ਵਿਚ ਤਮਿਲਨਾਡੂ ਜਾਂ ਕੇਰਲ ਨਹੀਂ, ਕਰਨਾਟਕ ਚੁਣੋ।
Question 3: ਚਿੱਤਰ ਵਿੱਚ ਦਿਖਾਏ ਗਏ ਵਿਅਕਤੀ ਨੇ ਭਾਰਤ ਵਿੱਚ ਐਂਗਲੋ-ਟ੍ਰਾਂਸੀਸੀ ਸੰਘਰਸ਼ ਵਿੱਚ ਅੰਗ੍ਰੇਜ਼ਾਂ ਦੀ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਵਿਅਕਤੀ ਕੌਣ ਸੀ ?
(i) ਰਾਬਰਟ ਕਲਾਈਵ
(ii) ਡੁਪਲੇ
(iii) ਗੌਡਹਯੂ
(iv) ਸਿਰਾਜੁਦੌਲਾ।
Answer:
(i) ਰਾਬਰਟ ਕਲਾਈਵ
Exam Tips:
a) ਐਂਗਲੋ-ਫ਼ਰਾਂਸੀਸੀ ਸੰਘਰਸ਼ ਵਿਚ ਅੰਗਰੇਜ਼ੀ ਜਿੱਤ ਦਾ ਮੁੱਖ ਸੈਨਾਪਤੀ ਰਾਬਰਟ ਕਲਾਈਵ ਸੀ।
b) ਡੁਪਲੇ ਫ਼ਰਾਂਸੀਸੀ ਸੀ; ਵਿਕਲਪ ਚੁਣਦੇ ਸਮੇਂ ਇਹ ਫ਼ਰਕ ਧਿਆਨ ਰੱਖੋ।
Question 4: ਦਿੱਤੇ ਗਏ ਚਿੱਤਰ ਵਿੱਚ ਦਰਸਾਏ ਗਏ ਵਿਅਕਤੀ (ਸਿਰਾਜੁਦੌਲਾ) ਦਾ ਸੰਬੰਧ ਕਿਸ ਲੜਾਈ ਨਾਲ ਸੀ ?
(i) ਬਕਸਰ ਦੀ ਲੜਾਈ
(ii) ਕਰਨਾਟਕ ਦੀ ਦੂਸਰੀ ਲੜਾਈ
(iii) ਪਲਾਸੀ ਦਾ ਯੁੱਧ
(iv) ਪਹਿਲਾ ਮਰਾਠਾ ਯੁੱਧ।
Answer:
(iii) ਪਲਾਸੀ ਦਾ ਯੁੱਧ
Exam Tips:
a) ਸਿਰਾਜੁਦੌਲਾ ਦਾ ਨਾਂ ਸਿੱਧਾ ਪਲਾਸੀ ਦੀ ਲੜਾਈ ਨਾਲ ਜੁੜਿਆ ਹੈ।
b) ਬਕਸਰ ਅਤੇ ਕਰਨਾਟਕ ਦੂਸਰੇ ਵਿਕਲਪ ਗ਼ਲਤ ਹਨ, ਇਹ ਯਾਦ ਰੱਖੋ।
Question 5: ਵਾਸਕੋ-ਡੀ-ਗਾਮਾ ਦਾ ਸਮੁੰਦਰ ਦੇ ਰਾਹੀਂ ਭਾਰਤ ਆਉਣ ਦਾ ਕੀ ਕਾਰਨ ਸੀ ?
(i) ਭਾਰਤ ਦੇ ਸ਼ਾਸਨ ਕਰਨਾ
(ii) ਭਾਰਤ ਪਹੁੰਚਣ ਲਈ ਨਵੇਂ ਰਸਤੇ ਦੀ ਖੋਜ ਕਰਨਾ
(iii) ਭਾਰਤ ਦੇ ਹਮਲਾ ਕਰਨਾ
(iv) ਸੈਰ-ਸਪਾਟਾ ਕਰਨਾ।
Answer:
(ii) ਭਾਰਤ ਪਹੁੰਚਣ ਲਈ ਨਵੇਂ ਰਸਤੇ ਦੀ ਖੋਜ ਕਰਨਾ
Exam Tips:
a) ਵਾਸਕੋ-ਡੀ-ਗਾਮਾ ਦਾ ਉਦੇਸ਼ ਭਾਰਤ ਤਕ ਪਹੁੰਚਣ ਲਈ ਨਵਾਂ ਰਸਤਾ ਲੱਭਣਾ ਸੀ।
b) ਹਮਲਾ ਜਾਂ ਸ਼ਾਸਨ ਵਿਕਲਪ ਗ਼ਲਤ ਹਨ, ਇਸ ਲਈ ਵਿਕਲਪ (ii) ਚੁਣੋ।
Question 6: ਭਾਰਤ ਵਿੱਚ ਈਸਟ ਇੰਡਿਆ ਕੰਪਨੀ ਬੰਗਾਲ ਦੀ ਵਾਸਤਵਿਕ ਸ਼ਾਸਕ ਕਦੋਂ ਬਣੀ ?
(i) ਕਰਨਾਟਕ ਦੀ ਪਹਿਲੀ ਅਤੇ ਦੂਜੀ ਲੜਾਈ ਤੋਂ ਬਾਅਦ
(ii) ਅੰਗੇਜ਼-ਮਰਾਠਾ ਯੁੱਧਾਂ ਤੋਂ ਬਾਅਦ
(iii) ਅੰਗੇਜ਼-ਮੈਸੂਰ ਯੁੱਧਾਂ ਤੋਂ ਬਾਅਦ
(iv) ਪਲਾਸੀ ਅਤੇ ਬਕਸਰ ਦੇ ਯੁੱਧਾਂ ਤੋਂ ਬਾਅਦ।
Answer:
(iv) ਪਲਾਸੀ ਅਤੇ ਬਕਸਰ ਦੇ ਯੁੱਧਾਂ ਤੋਂ ਬਾਅਦ।
Exam Tips:
a) ਬੰਗਾਲ ਦੀ ਵਾਸਤਵਿਕ ਸ਼ਾਸਕ ਕੰਪਨੀ ਪਲਾਸੀ ਅਤੇ ਬਕਸਰ ਤੋਂ ਬਾਅਦ ਬਣੀ।
b) ਕਰਨਾਟਕ ਅਤੇ ਮੈਸੂਰ ਯੁੱਧਾਂ ਵਾਲੇ ਵਿਕਲਪ ਇਥੇ ਗ਼ਲਤ ਹਨ।
Question 7: ਭਾਰਤ ਵਿੱਚ ਅੰਗ੍ਰੇਜ਼ੀ ਸਾਮਰਾਜ ਦੇ ਵਿਸਥਾਰ ਵਿੱਚ ਲਾਰਡ ਡਲਹੌਜ਼ੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ। ਇਸ ਲਈ ਉਸ ਨੇ ਕਿਹੜੀ ਨੀਤੀ ਅਪਣਾਈ ?
(i) ਉਪਾਧੀਆਂ ਅਤੇ ਪੈਂਸ਼ਨਾਂ ਦੇਣਾ
(ii) ਉਪਾਧੀਆਂ ਅਤੇ ਪੈਂਸ਼ਨਾਂ ਬੰਦ ਕਰਨਾ
(iii) ਕੁਸ਼ਾਸਨ ਵਿਵਸਥਾ ਦੀ ਆੜ੍ਹ ਲੈਣਾ
(iv) ਲੈਪਸ ਦੀ ਨੀਤੀ ਦੀ ਵਰਤੋਂ।
Answer:
(ii) ਉਪਾਧੀਆਂ ਅਤੇ ਪੈਨਸ਼ਨਾਂ ਬੰਦ ਕਰਨਾ
Exam Tips:
a) ਲਾਰਡ ਡਲਹੌਜ਼ੀ ਨੇ ਉਪਾਧੀਆਂ ਅਤੇ ਪੈਨਸ਼ਨਾਂ ਬੰਦ ਕਰਨ ਦੀ ਨੀਤੀ ਅਪਣਾਈ ਸੀ।
b) ਪਾਠ-ਪੁਸਤਕ ਦਾ ਵਿਕਲਪ (i) ਗ਼ਲਤ ਹੈ; ਸਹੀ ਉੱਤਰ (ii) ਹੈ।
Question 8: ਲੈਪਸ ਦੀ ਨੀਤੀ (ਲਾਰਡ ਡਲਹੌਜ਼ੀ) ਰਾਹੀਂ ਅੰਗ੍ਰੇਜ਼ੀ ਰਾਜ ਵਿੱਚ ਮਿਲਾਈ ਗਈ ਰਿਆਸਤ ਸੀ:
(i) ਝਾਂਸੀ
(ii) ਉਦੈਪੁਰ
(iii) ਸਤਾਰਾ
(iv) ਉਪਰੋਕਤ ਸਾਰੇ।
Answer:
(iv) ਉਪਰੋਕਤ ਸਾਰੇ।
Exam Tips:
a) ਝਾਂਸੀ, ਉਦੈਪੁਰ ਅਤੇ ਸਤਾਰਾ ਤਿੰਨੇ ਲੈਪਸ ਨੀਤੀ ਰਾਹੀਂ ਮਿਲਾਏ ਗਏ।
b) ਜਦ ਤਿੰਨੇ ਸਹੀ ਹੋਣ, ਤਾਂ "ਉਪਰੋਕਤ ਸਾਰੇ" ਹੀ ਉੱਤਰ ਹੁੰਦਾ ਹੈ।
Question 9: ਅਵਧ ਨੂੰ ਅੰਗ੍ਰੇਜ਼ੀ ਰਾਜ ਵਿੱਚ ਕਦੋਂ ਮਿਲਾਇਆ ਗਿਆ ?
(i) 1828 ਈ:
(ii) 1834 ਈ:
(iii) 1846 ਈ:
(iv) 1849 ਈ:।
Answer:
ਦਿੱਤੇ ਗਏ ਵਿਕਲਪਾਂ ਵਿਚੋਂ ਕੋਈ ਵੀ ਸਹੀ ਨਹੀਂ। ਅਵਧ ਨੂੰ 1856 ਈ: ਵਿਚ ਅੰਗਰੇਜ਼ੀ ਰਾਜ ਵਿਚ ਮਿਲਾਇਆ ਗਿਆ ਸੀ।
Exam Tips:
a) ਅਵਧ ਦਾ ਅੰਗਰੇਜ਼ੀ ਰਾਜ ਵਿਚ ਮਿਲਾਉਣਾ 1856 ਈ: ਵਿਚ ਹੋਇਆ, ਪਰ ਦਿੱਤੇ ਵਿਕਲਪਾਂ ਵਿਚ ਇਹ ਸਾਲ ਨਹੀਂ।
b) ਪਾਠ-ਪੁਸਤਕ ਦਾ ਵਿਕਲਪ 1834 ਗ਼ਲਤ ਹੈ; ਪ੍ਰੀਖਿਆ ਵਿਚ ਸਾਲ 1856 ਹੀ ਲਿਖੋ।
Question 10: ਪੰਜਾਬ ਨੂੰ ਅੰਗ੍ਰੇਜ਼ੀ ਸਾਮਰਾਜ ਵਿਚ ਕਿਸ ਨੇ ਮਿਲਾਇਆ ?
(i) ਲਾਰਡ ਹੇਸਟਿੰਗਜ਼
(ii) ਲਾਰਡ ਹਾਰਡਿੰਗ
(iii) ਲਾਰਡ ਡਲਹੌਜ਼ੀ
(iv) ਲਾਰਡ ਵਿਲਿਅਮ ਬੈਂਟਿੰਕ।
Answer:
(iii) ਲਾਰਡ ਡਲਹੌਜ਼ੀ
Exam Tips:
a) ਪੰਜਾਬ ਨੂੰ 1849 ਵਿਚ ਅੰਗਰੇਜ਼ੀ ਸਾਮਰਾਜ ਵਿਚ ਲਾਰਡ ਡਲਹੌਜ਼ੀ ਨੇ ਮਿਲਾਇਆ।
b) ਹੇਸਟਿੰਗਜ਼, ਹਾਰਡਿੰਗ ਅਤੇ ਬੈਂਟਿੰਕ ਇਸ ਸਮੇਂ ਵੱਖ-ਵੱਖ ਗਵਰਨਰ-ਜਨਰਲ ਸਨ।
ਵਸਤੂਨਿਸ਼ਠ ਪ੍ਰਸ਼ਨ – (ੲ) ਖ਼ਾਲੀ ਥਾਂਵਾਂ ਭਰੋ
Question 1: ਅੰਗਰੇਜ਼ਾਂ, ਸ਼ੁਜਾਉਦੌਲਾ ਅਤੇ ਮੁਗ਼ਲ ਬਾਦਸ਼ਾਹ ਸ਼ਾਹ ਆਲਮ ਦੇ ਵਿਚਕਾਰ ……………………… ਦੀ ਲੜਾਈ ਤੋਂ ਬਾਅਦ 1765 ਈ: ਵਿੱਚ ਇਲਾਹਾਬਾਦ ਦੀ ਸੰਧੀ ਹੋਈ।
Answer:
ਬਕਸਰ
Exam Tips:
a) ਬਕਸਰ 1764 ਦੀ ਲੜਾਈ ਹੈ, ਜਿਸ ਤੋਂ ਬਾਅਦ 1765 ਦੀ ਇਲਾਹਾਬਾਦ ਸੰਧੀ ਹੋਈ।
b) ਖ਼ਾਲੀ ਥਾਂ ਵਿਚ ਯੁੱਧ ਦਾ ਨਾਂ ਹੀ ਲਿਖੋ।
Question 2: 1772 ਈ: ਵਿੱਚ ਬੰਗਾਲ ਵਿੱਚ ……………………… ਪ੍ਰਣਾਲੀ ਖ਼ਤਮ ਕਰ ਦਿੱਤੀ ਗਈ।
Answer:
ਦੋਹਰੀ ਸ਼ਾਸਨ
Exam Tips:
a) ਦੋਹਰੀ ਸ਼ਾਸਨ ਪ੍ਰਣਾਲੀ 1772 ਵਿਚ ਵਾਰੇਨ ਹੇਸਟਿੰਗਜ਼ ਨੇ ਖ਼ਤਮ ਕੀਤੀ।
b) ਖ਼ਾਲੀ ਥਾਂ ਵਿਚ ਪ੍ਰਣਾਲੀ ਦਾ ਨਾਂ ਹੀ ਲਿਖੋ, ਹੋਰ ਕੁਝ ਨਹੀਂ।
Question 3: ਲਾਰਡ ਵੈਲਜ਼ਲੀ ਨੇ ਅੰਗਰੇਜ਼ੀ ਸਾਮਰਾਜ ਦਾ ਵਿਸਥਾਰ ਕਰਨ ਲਈ ……………………… ਪ੍ਰਣਾਲੀ ਸ਼ੁਰੂ ਕੀਤੀ।
Answer:
ਸਹਾਇਕ ਸੰਧੀ
Exam Tips:
a) ਸਹਾਇਕ ਸੰਧੀ ਲਾਰਡ ਵੈਲਜ਼ਲੀ ਦੀ ਵਿਸਤਾਰ ਨੀਤੀ ਦਾ ਮੁੱਖ ਸਾਧਨ ਸੀ।
b) ਪ੍ਰਣਾਲੀ ਦਾ ਨਾਂ "ਸਹਾਇਕ ਸੰਧੀ" ਹੀ ਹੈ, ਇਸ ਨੂੰ ਸਹਾਇਕ ਵਿਵਸਥਾ ਵੀ ਕਿਹਾ ਜਾਂਦਾ ਹੈ।
ਵਸਤੂਨਿਸ਼ਠ ਪ੍ਰਸ਼ਨ – (ਸ) ਠੀਕ ਕਥਨਾਂ ਤੇ (√) ਅਤੇ ਗ਼ਲਤ ਕਥਨਾਂ ਤੇ (×) ਦਾ ਚਿੰਨ੍ਹ ਲਾਓ
Question 1: ਪੁਰਤਗਾਲੀ ਕਪਤਾਨ ਵਾਸਕੋ-ਡੀ-ਗਾਮਾ 27 ਮਈ, 1498 ਈ: ਨੂੰ ਭਾਰਤ ਵਿਚ ਕਾਲੀਕਟ ਨਾਮ ਦੇ ਸਥਾਨ ਵਿਖੇ ਪਹੁੰਚਿਆ।
Answer:
(√)
Exam Tips:
a) ਵਾਸਕੋ-ਡੀ-ਗਾਮਾ 27 ਮਈ 1498 ਨੂੰ ਕਾਲੀਕਟ ਪਹੁੰਚਿਆ, ਇਸ ਲਈ ਕਥਨ ਸਹੀ ਹੈ।
b) ਤਾਰੀਖ਼ ਅਤੇ ਬੰਦਰਗਾਹ ਦੋਵੇਂ ਮੇਲ ਖਾਂਦੇ ਹਨ, ਇਸ ਲਈ (√)।
Question 2: ਅੰਗਰੇਜ਼ਾਂ ਅਤੇ ਫਰਾਂਸੀਸੀਆਂ ਵਿਚਕਾਰ ਕਰਨਾਟਕ ਦੇ ਦੋ ਯੁੱਧ ਲੜੇ ਗਏ।
Answer:
(×) – ਕਰਨਾਟਕ ਦੇ ਤਿੰਨ ਯੁੱਧ ਲੜੇ ਗਏ ਸਨ।
Exam Tips:
a) ਕਰਨਾਟਕ ਦੇ ਯੁੱਧ ਤਿੰਨ ਹੋਏ ਸਨ, ਦੋ ਨਹੀਂ।
b) ਅਜਿਹੀ ਗਿਣਤੀ ਵਾਲੇ ਕਥਨ ਵਿਚ ਯੁੱਧਾਂ ਦੀ ਸੰਖਿਆ ਪੱਕੀ ਯਾਦ ਰੱਖੋ।
Question 3: ਅੰਗਰੇਜ਼ਾਂ ਨਾਲ ਪਲਾਸੀ ਦੀ ਲੜਾਈ ਸਮੇਂ ਬੰਗਾਲ ਦਾ ਨਵਾਬ ਮੀਰ ਜਾਫ਼ਰ ਸੀ।
Answer:
(×) – ਪਲਾਸੀ ਦੀ ਲੜਾਈ ਸਮੇਂ ਬੰਗਾਲ ਦਾ ਨਵਾਬ ਸਿਰਾਜੁਦੌਲਾ ਸੀ; ਮੀਰ ਜਾਫ਼ਰ ਉਸਦਾ ਸੈਨਾਪਤੀ ਸੀ।
Exam Tips:
a) ਪਲਾਸੀ ਵੇਲੇ ਬੰਗਾਲ ਦਾ ਨਵਾਬ ਸਿਰਾਜੁਦੌਲਾ ਸੀ, ਮੀਰ ਜਾਫ਼ਰ ਸਿਰਫ਼ ਸੈਨਾਪਤੀ ਸੀ।
b) ਬਾਅਦ ਵਿਚ ਅੰਗਰੇਜ਼ਾਂ ਨੇ ਮੀਰ ਜਾਫ਼ਰ ਨੂੰ ਨਵਾਬ ਬਣਾਇਆ, ਇਹ ਅੰਤਰ ਵੱਖਰਾ ਰੱਖੋ।
ਵਸਤੂਨਿਸ਼ਠ ਪ੍ਰਸ਼ਨ – (ਹ) ਸਹੀ ਜੋੜੇ ਬਣਾਓ
Question 1: ਯੁੱਧ ਅਤੇ ਸੰਬੰਧਿਤ ਵਿਅਕਤੀ ਦੇ ਸਹੀ ਜੋੜੇ ਬਣਾਓ: (ੳ) ਪਲਾਸੀ ਦਾ ਯੁੱਧ, (ਅ) ਬਕਸਰ ਦਾ ਯੁੱਧ, (ੲ) ਅਰਾਕਾਟ ‘ਤੇ ਹਮਲਾ, (ਸ) ਅੰਗਰੇਜ਼ੀ-ਗੋਰਖਾ ਯੁੱਧ। ਵਿਅਕਤੀ: ਲਾਰਡ ਹੇਸਟਿੰਗਜ਼, ਸਿਰਾਜੁਦੌਲਾ, ਮੀਰ ਕਾਸਿਮ, ਰਾਬਰਟ ਕਲਾਈਵ।
Answer:
1. ਪਲਾਸੀ ਦਾ ਯੁੱਧ – ਸਿਰਾਜੁਦੌਲਾ
2. ਬਕਸਰ ਦਾ ਯੁੱਧ – ਮੀਰ ਕਾਸਿਮ
3. ਅਰਾਕਾਟ ‘ਤੇ ਹਮਲਾ – ਰਾਬਰਟ ਕਲਾਈਵ
4. ਅੰਗਰੇਜ਼ੀ-ਗੋਰਖਾ ਯੁੱਧ – ਲਾਰਡ ਹੇਸਟਿੰਗਜ਼
Exam Tips:
a) ਪਲਾਸੀ ਦਾ ਯੁੱਧ ਸਿਰਾਜੁਦੌਲਾ ਨਾਲ ਅਤੇ ਬਕਸਰ ਮੀਰ ਕਾਸਿਮ ਨਾਲ ਜੁੜਦੇ ਹਨ।
b) ਅਰਾਕਾਟ ਕਲਾਈਵ ਨਾਲ ਅਤੇ ਅੰਗਰੇਜ਼-ਗੋਰਖਾ ਯੁੱਧ ਹੇਸਟਿੰਗਜ਼ ਨਾਲ ਜੁੜਦੇ ਹਨ।
ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ
Question 1: ਯੂਰਪ ਤੋਂ ਭਾਰਤ ਪਹੁੰਚਣ ਦੇ ਨਵੇਂ ਸਮੁੰਦਰੀ ਮਾਰਗ ਦੀ ਖੋਜ ਕਿਸ ਨੇ ਕੀਤੀ ?
Answer:
ਯੂਰਪ ਤੋਂ ਭਾਰਤ ਪਹੁੰਚਣ ਦੇ ਨਵੇਂ ਸਮੁੰਦਰੀ ਮਾਰਗ ਦੀ ਖੋਜ ਪੁਰਤਗਾਲੀ ਮਲਾਹ (ਕਪਤਾਨ) ਵਾਸਕੋ-ਡੀਗਾਮਾ ਨੇ ਕੀਤੀ।
Exam Tips:
a) ਨਵੇਂ ਸਮੁੰਦਰੀ ਮਾਰਗ ਦਾ ਖੋਜੀ ਵਾਸਕੋ-ਡੀ-ਗਾਮਾ ਸੀ, ਇਹ ਨਾਂ ਪੱਕਾ ਲਿਖੋ।
b) ਉੱਤਰ ਛੋਟਾ ਹੈ, ਇਸ ਲਈ ਕੇਵਲ ਨਾਂ ਅਤੇ ਦੇਸ਼ ਲਿਖਣਾ ਕਾਫ਼ੀ ਹੈ।
Question 2: ਵਾਸਕੋ-ਡੀ-ਗਾਮਾ ਭਾਰਤ ਵਿਚ ਕਦੋਂ ਅਤੇ ਕਿਸ ਬੰਦਰਗਾਹ ‘ਤੇ ਪਹੁੰਚਿਆ ?
Answer:
27 ਮਈ, 1498 ਈ: ਨੂੰ ਕਾਲੀਕਟ ਦੀ ਬੰਦਰਗਾਹ ‘ਤੇ।
Exam Tips:
a) 27 ਮਈ 1498 ਅਤੇ ਕਾਲੀਕਟ ਦੋਵੇਂ ਲਿਖੋ, ਅੱਧੀ ਤਾਰੀਖ਼ ਨਾਲ ਅੰਕ ਘੱਟ ਮਿਲਦੇ ਹਨ।
b) ਬੰਦਰਗਾਹ ਦਾ ਨਾਂ ਕਾਲੀਕਟ ਹੈ, ਕੋਚੀਨ ਨਾਲ ਨਾ ਉਲਝਾਓ।
Question 3: ਅੰਗਰੇਜ਼ੀ ਈਸਟ ਇੰਡੀਆ ਕੰਪਨੀ ਦੀ ਸਥਾਪਨਾ ਕਦੋਂ ਹੋਈ ?
Answer:
31 ਦਸੰਬਰ, 1600 ਈ: ਨੂੰ।
Exam Tips:
a) ਅੰਗਰੇਜ਼ੀ ਈਸਟ ਇੰਡੀਆ ਕੰਪਨੀ 31 ਦਸੰਬਰ 1600 ਨੂੰ ਬਣੀ, ਇਹ ਤਾਰੀਖ਼ ਪੂਰੀ ਲਿਖੋ।
b) ਫ਼ਰਾਂਸੀਸੀ ਕੰਪਨੀ (1664) ਨਾਲ ਤੁਲਨਾ ਲਈ ਇਹ ਸਾਲ ਯਾਦ ਰੱਖੋ।
Question 4: ਫ਼ਰਾਂਸੀਸੀ ਈਸਟ ਇੰਡੀਆ ਕੰਪਨੀ ਦੀ ਸਥਾਪਨਾ ਕਦੋਂ ਹੋਈ ?
Answer:
1664 ਈ: ਵਿਚ।
Exam Tips:
a) ਫ਼ਰਾਂਸੀਸੀ ਕੰਪਨੀ 1664 ਵਿਚ ਬਣੀ; ਅੰਗਰੇਜ਼ੀ 1600 ਨਾਲ ਫ਼ਰਕ ਨਾ ਕਰੋ।
b) ਉੱਤਰ ਵਿਚ ਸਿਰਫ਼ ਸਾਲ ਹੀ ਕਾਫ਼ੀ ਹੈ।
Question 5: ਭਾਰਤ ਵਿਚ ਦੋ ਫ਼ਰਾਂਸੀਸੀ ਗਵਰਨਰਾਂ ਦੇ ਨਾਂ ਦੱਸੋ ਜਿਨ੍ਹਾਂ ਦੇ ਅਧੀਨ ਫ਼ਰਾਂਸੀਸੀ ਸ਼ਕਤੀ ਦਾ ਵਿਸਤਾਰ ਹੋਇਆ ?
Answer:
ਡੁਮਾ ਅਤੇ ਡੂਪਲੇ।
Exam Tips:
a) ਡੁਮਾ ਅਤੇ ਡੂਪਲੇ ਦੋਵੇਂ ਫ਼ਰਾਂਸੀਸੀ ਗਵਰਨਰ ਸਨ, ਦੋਵੇਂ ਨਾਂ ਲਿਖੋ।
b) ਦੋ ਨਾਂ ਮੰਗੇ ਗਏ ਹਨ, ਇੱਕ ਹੀ ਲਿਖਣ ਨਾਲ ਅੰਕ ਕੱਟੇ ਜਾ ਸਕਦੇ ਹਨ।
Question 6: ਅੰਗਰੇਜ਼ਾਂ ਨੇ ਵਪਾਰ ਵਿਚ ਰਿਆਇਤਾਂ ਲੈਣ ਲਈ ਮੁਗ਼ਲ ਬਾਦਸ਼ਾਹ ਜਹਾਂਗੀਰ ਦੇ ਦਰਬਾਰ ਵਿਚ ਕਿਹੜੇ ਦੋ ਪ੍ਰਤੀਨਿਧੀ ਭੇਜੇ ਸਨ ?
Answer:
ਵਿਲੀਅਮ ਹਾਕਿੰਜ਼ ਅਤੇ ਸਰ ਟਾਮਸ ਰੋ।
Exam Tips:
a) ਵਿਲੀਅਮ ਹਾਕਿੰਜ਼ ਅਤੇ ਸਰ ਟਾਮਸ ਰੋ ਜਹਾਂਗੀਰ ਦੇ ਦਰਬਾਰ ਵਿਚ ਆਏ ਸਨ।
b) ਦੋਹਾਂ ਦੇ ਨਾਂ ਲਿਖਣ ਲਈ ਜਹਾਂਗੀਰ ਦਾ ਨਾਂ ਵੀ ਲਾਭ ਦੇ ਸਕਦਾ ਹੈ।
Question 7: ਚੇਨੱਈ (ਮਦਰਾਸ) ਅਤੇ ਕੋਲਕਾਤਾ (ਕਲਕੱਤਾ) ਦੇ ਨੇੜੇ ਫ਼ਰਾਂਸੀਸੀ ਬਸਤੀਆਂ ਦੇ ਨਾਂ ਦੱਸੋ।
Answer:
ਚੇਨੱਈ ਦੇ ਨੇੜੇ ਪਾਂਡੀਚੇਰੀ ਅਤੇ ਕੋਲਕਾਤਾ ਦੇ ਨੇੜੇ ਚੰਦਰਨਗਰ ਫ਼ਰਾਂਸੀਸੀ ਬਸਤੀਆਂ ਸਨ।
Exam Tips:
a) ਪਾਂਡੀਚੇਰੀ (ਚੇਨੱਈ ਨੇੜੇ) ਅਤੇ ਚੰਦਰਨਗਰ (ਕੋਲਕਾਤਾ ਨੇੜੇ) ਦੇ ਨਾਂ ਯਾਦ ਰੱਖੋ।
b) ਦੋਵੇਂ ਸ਼ਹਿਰਾਂ ਦਾ ਨਾਂ ਆਪਣੀ ਥਾਂ ਨਾਲ ਜੋੜ ਕੇ ਲਿਖੋ।
Question 8: ਕਰਨਾਟਕ ਦਾ ਤੀਸਰਾ ਯੁੱਧ ਕਿਹੜੀਆਂ-ਕਿਹੜੀਆਂ ਯੂਰਪੀਅਨ ਕੰਪਨੀਆਂ ਦੇ ਵਿਚਾਲੇ ਹੋਇਆ ?
Answer:
ਇਹ ਯੁੱਧ ਫ਼ਰਾਂਸ ਦੀ ਈਸਟ ਇੰਡੀਆ ਕੰਪਨੀ ਅਤੇ ਇੰਗਲੈਂਡ ਦੀ ਈਸਟ ਇੰਡੀਆ ਕੰਪਨੀ ਦੇ ਵਿਚਾਲੇ ਹੋਇਆ।
Exam Tips:
a) ਤੀਜਾ ਯੁੱਧ ਫ਼ਰਾਂਸ ਅਤੇ ਇੰਗਲੈਂਡ ਦੀਆਂ ਈਸਟ ਇੰਡੀਆ ਕੰਪਨੀਆਂ ਵਿਚਕਾਰ ਸੀ।
b) ਦੋਵਾਂ ਕੰਪਨੀਆਂ ਦੇ ਨਾਂ ਵੱਖਰੇ-ਵੱਖਰੇ ਲਿਖੋ।
Question 9: ਕਰਨਾਟਕ ਦੇ ਪਹਿਲੇ ਯੁੱਧ (1746-48) ਦਾ ਕੋਈ ਇਕ ਕਾਰਨ ਲਿਖੋ।
Answer:
ਯੂਰਪ ਵਿਚ ਆਸਟਰੀਆ ਦੇ ਉੱਤਰਾਧਿਕਾਰ ਦੇ ਪ੍ਰਸ਼ਨ ‘ਤੇ ਇੰਗਲੈਂਡ ਅਤੇ ਫਰਾਂਸ ਦੇ ਵਿਚਾਲੇ ਯੁੱਧ ਸ਼ੁਰੂ ਹੋ ਗਿਆ। ਇਸਦੇ ਫਲਸਰੂਪ ਭਾਰਤ ਵਿਚ ਵੀ ਅੰਗਰੇਜ਼ਾਂ ਅਤੇ ਫਰਾਂਸੀਸੀਆਂ ਵਿਚਾਲੇ ਯੁੱਧ ਸ਼ੁਰੂ ਹੋ ਗਿਆ।
Exam Tips:
a) ਯੂਰਪ ਦਾ ਆਸਟਰੀਆ ਉੱਤਰਾਧਿਕਾਰ ਯੁੱਧ ਭਾਰਤੀ ਯੁੱਧ ਦਾ ਕਾਰਨ ਬਣਿਆ।
b) ਕਾਰਨ ਨੂੰ ਯੂਰਪ ਅਤੇ ਭਾਰਤ ਦੋਹਾਂ ਥਾਂਵਾਂ ਨਾਲ ਜੋੜ ਕੇ ਲਿਖੋ।
Question 10: ਕਰਨਾਟਕ ਦਾ ਪਹਿਲਾ ਯੁੱਧ ਕਦੋਂ ਖ਼ਤਮ ਹੋਇਆ ? ਇਸ ਦਾ ਇਕ ਸਿੱਟਾ ਲਿਖੋ।
Answer:
ਕਰਨਾਟਕ ਦਾ ਪਹਿਲਾ ਯੁੱਧ 1748 ਈ: ਵਿਚ ਖ਼ਤਮ ਹੋਇਆ। ਸ਼ਾਂਤੀ ਸੰਧੀ ਦੇ ਅਨੁਸਾਰ ਅੰਗਰੇਜ਼ਾਂ ਨੂੰ ਮਦਰਾਸ (ਅਜੋਕਾ ਚੇਨੱਈ) ਦਾ ਪ੍ਰਦੇਸ਼ ਵਾਪਸ ਮਿਲ ਗਿਆ।
Exam Tips:
a) ਪਹਿਲਾ ਕਰਨਾਟਕ ਯੁੱਧ 1748 ਵਿਚ ਖ਼ਤਮ ਹੋਇਆ, ਇਹ ਸਾਲ ਲਿਖੋ।
b) ਸਿੱਟਾ ਮਦਰਾਸ (ਚੇਨੱਈ) ਦੀ ਵਾਪਸੀ ਹੈ।
Question 11: ਕਰਨਾਟਕ ਦੇ ਦੂਸਰੇ ਯੁੱਧ ਦਾ ਕੋਈ ਇਕ ਕਾਰਨ ਲਿਖੋ।
Answer:
ਫ਼ਰਾਂਸੀਸੀਆਂ ਨੇ ਹੈਦਰਾਬਾਦ ਅਤੇ ਕਰਨਾਟਕ ਵਿਚ ਆਪਣੇ ਪ੍ਰਭਾਵ ਦੇ ਉੱਤਰਾਧਿਕਾਰੀਆਂ ਅਰਥਾਤ ਹੈਦਰਾਬਾਦ ਵਿਚ ਨਾਸਿਰ ਜੰਗ ਨੂੰ ਅਤੇ ਕਰਨਾਟਕ ਵਿਚ ਚੰਦਾ ਸਾਹਿਬ ਨੂੰ ਉੱਥੋਂ ਦਾ ਸ਼ਾਸਨ ਸੌਂਪ ਦਿੱਤਾ। ਅੰਗਰੇਜ਼ ਇਸ ਨੂੰ ਸਹਿਣ ਨਾ ਕਰ ਸਕੇ। ਉਨ੍ਹਾਂ ਨੇ ਵਿਰੋਧੀ ਉੱਤਰਾਧਿਕਾਰੀਆਂ ਨੂੰ ਮਾਨਤਾ ਦੇ ਕੇ ਯੁੱਧ ਸ਼ੁਰੂ ਕਰ ਦਿੱਤਾ।
Exam Tips:
a) ਦੂਸਰੇ ਯੁੱਧ ਦਾ ਕਾਰਨ ਹੈਦਰਾਬਾਦ ਅਤੇ ਕਰਨਾਟਕ ਦੇ ਉੱਤਰਾਧਿਕਾਰ ਦਾ ਝਗੜਾ ਸੀ।
b) ਨਾਸਿਰ ਜੰਗ ਅਤੇ ਚੰਦਾ ਸਾਹਿਬ ਵਰਗੇ ਨਾਂ ਕਾਰਨ ਦੇ ਸਬੂਤ ਵਜੋਂ ਲਿਖੋ।
Question 12: ਕਰਨਾਟਕ ਦੇ ਦੂਜੇ ਯੁੱਧ ਦਾ ਕੀ ਨਤੀਜਾ ਨਿਕਲਿਆ ?
Answer:
ਕਰਨਾਟਕ ਦੇ ਦੂਜੇ ਯੁੱਧ ਵਿਚ ਫ਼ਰਾਂਸੀਸੀ ਹਾਰ ਗਏ। ਇਸ ਨਾਲ ਭਾਰਤ ਵਿਚ ਅੰਗਰੇਜ਼ੀ ਸ਼ਕਤੀ ਦੀ ਧਾਕ ਜੰਮ ਗਈ।
Exam Tips:
a) ਦੂਜੇ ਯੁੱਧ ਵਿਚ ਫ਼ਰਾਂਸੀਸੀ ਹਾਰ ਗਏ ਅਤੇ ਅੰਗਰੇਜ਼ੀ ਸ਼ਕਤੀ ਵਧੀ।
b) ਕਲਾਈਵ ਦਾ ਨਾਂ ਨਤੀਜੇ ਨਾਲ ਜੋੜਨਾ ਅੰਕ ਵਧਾਉਂਦਾ ਹੈ।
Question 13: ਕਰਨਾਟਕ ਦੇ ਦੂਜੇ ਯੁੱਧ ਵਿਚ ਕਿਹੜੀਆਂ ਭਾਰਤੀ ਸ਼ਕਤੀਆਂ ਲਪੇਟ ਵਿਚ ਆਈਆਂ ?
Answer:
ਕਰਨਾਟਕ ਦੇ ਦੂਸਰੇ ਯੁੱਧ ਵਿਚ ਹੇਠ ਲਿਖੀਆਂ ਸ਼ਕਤੀਆਂ ਲਪੇਟ ਵਿਚ ਆਈਆਂ:
1. ਕਰਨਾਟਕ ਰਾਜ ਦੇ ਉੱਤਰਾਧਿਕਾਰੀ
2. ਹੈਦਰਾਬਾਦ ਰਾਜ ਦੇ ਉੱਤਰਾਧਿਕਾਰੀ।
Exam Tips:
a) ਦੂਜੇ ਯੁੱਧ ਵਿਚ ਕਰਨਾਟਕ ਅਤੇ ਹੈਦਰਾਬਾਦ ਦੇ ਉੱਤਰਾਧਿਕਾਰੀ ਲਪੇਟ ਵਿਚ ਆਏ।
b) ਦੋਵੇਂ ਰਾਜਾਂ ਦਾ ਨਾਂ ਲਿਖਣਾ ਜ਼ਰੂਰੀ ਹੈ।
Question 14: ਕਰਨਾਟਕ ਦੇ ਤੀਜੇ ਯੁੱਧ (1756-1763) ਦਾ ਕੋਈ ਇਕ ਕਾਰਨ ਲਿਖੋ।
Answer:
1756 ਈ: ਵਿਚ ਇੰਗਲੈਂਡ ਅਤੇ ਫ਼ਰਾਂਸ ਦੇ ਵਿਚਾਲੇ ਸੱਤ ਸਾਲਾ ਯੁੱਧ ਸ਼ੁਰੂ ਹੋ ਗਿਆ। ਫਲਸਰੂਪ ਭਾਰਤ ਵਿਚ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚਾਲੇ ਯੁੱਧ ਆਰੰਭ ਹੋ ਗਿਆ। ਇਹ ਕਰਨਾਟਕ ਦਾ ਤੀਜਾ ਯੁੱਧ ਸੀ।
Exam Tips:
a) ਸੱਤ ਸਾਲਾ ਯੁੱਧ (1756) ਤੀਜੇ ਕਰਨਾਟਕ ਯੁੱਧ ਦਾ ਯੂਰਪੀ ਕਾਰਨ ਸੀ।
b) ਇੰਗਲੈਂਡ ਅਤੇ ਫ਼ਰਾਂਸ ਦਾ ਯੂਰਪ ਵਿਚ ਯੁੱਧ ਲਿਖ ਕੇ ਕਾਰਨ ਸਪੱਸ਼ਟ ਕਰੋ।
Question 15: ਕਰਨਾਟਕ ਦਾ ਤੀਜਾ ਯੁੱਧ ਕਦੋਂ ਹੋਇਆ ? ਇਸ ਵਿਚ ਕੌਣ ਹਾਰਿਆ ?
Answer:
ਕਰਨਾਟਕ ਦਾ ਤੀਜਾ ਯੁੱਧ 1756 ਈ: ਵਿਚ ਆਰੰਭ ਹੋਇਆ। ਇਸ ਵਿਚ ਫ਼ਰਾਂਸੀਸੀ ਹਾਰ ਗਏ।
Exam Tips:
a) ਤੀਜਾ ਯੁੱਧ 1756 ਵਿਚ ਸ਼ੁਰੂ ਹੋਇਆ; ਇਸ ਵਿਚ ਫ਼ਰਾਂਸੀਸੀ ਹਾਰੇ।
b) ਦੋ ਹਿੱਸਿਆਂ ਵਾਲੇ ਪ੍ਰਸ਼ਨ ਵਿਚ ਦੋਵਾਂ ਦਾ ਜਵਾਬ ਦਿਓ।
Question 16: ਕਰਨਾਟਕ ਦੇ ਤੀਜੇ ਯੁੱਧ ਦਾ ਕੀ ਸਿੱਟਾ ਨਿਕਲਿਆ ?
Answer:
ਕਰਨਾਟਕ ਦੇ ਤੀਜੇ ਯੁੱਧ ਦੇ ਫਲਸਰੂਪ ਭਾਰਤ ਵਿਚ ਫ਼ਰਾਂਸੀਸੀ ਸ਼ਕਤੀ ਦਾ ਸੂਰਜ ਡੁੱਬ ਗਿਆ। ਅੰਗਰੇਜ਼ ਭਾਰਤ ਦੀ ਸਭ ਤੋਂ ਵੱਡੀ ਸ਼ਕਤੀ ਬਣ ਗਏ।
Exam Tips:
a) ਤੀਜੇ ਯੁੱਧ ਤੋਂ ਬਾਅਦ ਫ਼ਰਾਂਸੀਸੀ ਸ਼ਕਤੀ ਖ਼ਤਮ ਹੋ ਗਈ, ਅਤੇ ਅੰਗਰੇਜ਼ ਸਭ ਤੋਂ ਵੱਡੀ ਸ਼ਕਤੀ ਬਣੇ।
b) ਸਿੱਟਾ ਦੱਸਣ ਵੇਲੇ "ਸੂਰਜ ਡੁੱਬਣਾ" ਵਰਗਾ ਮੁਹਾਵਰਾ ਵਰਤ ਸਕਦੇ ਹੋ।
Question 17: ਡੁਪਲੇ ਕੌਣ ਸੀ ? ਉਸਦੀ ਯੋਜਨਾ ਕੀ ਸੀ ?
Answer:
ਡੁਪਲੇ ਭਾਰਤ ਵਿਚ ਇਕ ਫ਼ਰਾਂਸੀਸੀ ਗਵਰਨਰ ਸੀ। ਉਸਨੇ ਸਾਰੇ ਦੱਖਣੀ ਭਾਰਤ ‘ਤੇ ਫ਼ਰਾਂਸੀਸੀ ਪ੍ਰਭਾਵ ਵਧਾਉਣ ਦੀ ਯੋਜਨਾ ਬਣਾਈ।
Exam Tips:
a) ਡੁਪਲੇ ਭਾਰਤ ਵਿਚ ਫ਼ਰਾਂਸੀਸੀ ਗਵਰਨਰ ਸੀ; ਯੋਜਨਾ ਸਾਰੇ ਦੱਖਣੀ ਭਾਰਤ ’ਤੇ ਕਬਜ਼ੇ ਦੀ ਸੀ।
b) ਪਹਿਲਾਂ ਉਸ ਦਾ ਅਹੁਦਾ ਅਤੇ ਫਿਰ ਯੋਜਨਾ ਲਿਖੋ।
Question 18: ਡੁਪਲੇ ਨੂੰ ਵਾਪਸ ਕਿਉਂ ਬੁਲਾਇਆ ਗਿਆ ?
Answer:
ਡੁਪਲੇ ਨੂੰ ਫ਼ਰਾਂਸੀਸੀ ਕੰਪਨੀ ਨੇ 1754 ਈ: ਵਿਚ ਵਾਪਸ ਬੁਲਾ ਲਿਆ, ਕਿਉਂਕਿ ਕਰਨਾਟਕ ਦੇ ਦੂਸਰੇ ਯੁੱਧ ਵਿਚ ਉਸ ਦੀਆਂ ਯੋਜਨਾਵਾਂ ਸਫਲ ਨਾ ਹੋ ਸਕੀਆਂ ਅਤੇ ਕੰਪਨੀ ਨੂੰ ਭਾਰੀ ਖ਼ਰਚਾ ਹੋ ਰਿਹਾ ਸੀ।
Exam Tips:
a) ਡੁਪਲੇ ਨੂੰ 1754 ਵਿਚ ਵਾਪਸ ਬੁਲਾਇਆ ਗਿਆ; ਪਾਠ-ਪੁਸਤਕ ਵਿਚ ਕਾਰਨ ਸਿੱਧਾ ਯੁੱਧ ਹਾਰ ਦੱਸਿਆ ਗਿਆ ਹੈ।
b) ਕਾਰਨ ਵਿਚ ਯੋਜਨਾਵਾਂ ਦੀ ਅਸਫਲਤਾ ਅਤੇ ਖ਼ਰਚੇ ਦਾ ਜ਼ਿਕਰ ਕਰੋ।
Question 19: ਰਾਬਰਟ ਕਲਾਈਵ ਕੌਣ ਸੀ ? ਉਸਨੇ ਕਰਨਾਟਕ ਦੇ ਦੂਸਰੇ ਯੁੱਧ ਵਿਚ ਕੀ ਭੂਮਿਕਾ ਨਿਭਾਈ ?
Answer:
ਰਾਬਰਟ ਕਲਾਈਵ ਬਹੁਤ ਹੀ ਯੋਗ ਸੈਨਾਪਤੀ ਸੀ। ਉਸਨੇ ਕਰਨਾਟਕ ਦੇ ਦੂਜੇ ਯੁੱਧ ਵਿਚ ਚੰਦਾ ਸਾਹਿਬ ਦੀ ਰਾਜਧਾਨੀ ਅਰਕਾਟ ‘ਤੇ ਅਧਿਕਾਰ ਕਰਕੇ ਚੰਦਾ ਸਾਹਿਬ ਨੂੰ ਤਿਚਨਾਪੱਲੀ ਛੱਡਣ ਲਈ ਮਜਬੂਰ ਕਰ ਦਿੱਤਾ।
ਇਸੇ ਦੇ ਫਲਸਰੂਪ ਇਸ ਯੁੱਧ ਵਿਚ ਅੰਗਰੇਜ਼ਾਂ ਦੀ ਜਿੱਤ ਹੋਈ।
Exam Tips:
a) ਰਾਬਰਟ ਕਲਾਈਵ ਨੇ ਅਰਕਾਟ ’ਤੇ ਕਬਜ਼ਾ ਕਰਕੇ ਚੰਦਾ ਸਾਹਿਬ ਨੂੰ ਤ੍ਰਿਚਨਾਪੱਲੀ ਛੱਡਣ ਲਈ ਮਜਬੂਰ ਕੀਤਾ।
b) ਕਲਾਈਵ ਦੀ ਭੂਮਿਕਾ ਵਿਚ ਅਰਕਾਟ ਅਤੇ ਤ੍ਰਿਚਨਾਪੱਲੀ ਦੋਵੇਂ ਨਾਂ ਲਿਖੋ।
Question 20: ਪੈਰਿਸ ਦੀ ਸੰਧੀ ਕਦੋਂ ਅਤੇ ਕਿਸ-ਕਿਸ ਦੇ ਵਿਚਾਲੇ ਹੋਈ ? ਭਾਰਤ ‘ ਤੇ ਇਸ ਸੰਧੀ ਦਾ ਕੀ ਪ੍ਰਭਾਵ ਪਿਆ ?
Answer:
ਪੈਰਿਸ ਦੀ ਸੰਧੀ 1763 ਈ: ਵਿਚ ਫ਼ਰਾਂਸ ਅਤੇ ਇੰਗਲੈਂਡ ਦੇ ਵਿਚਾਲੇ ਹੋਈ। ਇਸ ਸੰਧੀ ਦੇ ਫਲਸਰੂਪ ਭਾਰਤ ਵਿਚ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚਾਲੇ ਕਰਨਾਟਕ ਦਾ ਤੀਜਾ ਯੁੱਧ ਖ਼ਤਮ ਹੋ ਗਿਆ।
Exam Tips:
a) ਪੈਰਿਸ ਦੀ ਸੰਧੀ 1763 ਵਿਚ ਫ਼ਰਾਂਸ ਤੇ ਇੰਗਲੈਂਡ ਵਿਚਕਾਰ ਹੋਈ।
b) ਪ੍ਰਭਾਵ ਵਿਚ ਭਾਰਤ ਵਿਚ ਤੀਜੇ ਕਰਨਾਟਕ ਯੁੱਧ ਦੇ ਅੰਤ ਦਾ ਜ਼ਿਕਰ ਜ਼ਰੂਰ ਕਰੋ।
Question 21: ਕਰਨਾਟਕ ਦੇ ਯੁੱਧ ਵਿਚ ਫ਼ਰਾਂਸੀਸੀਆਂ ਦੇ ਵਿਰੁੱਧ ਅੰਗਰੇਜ਼ਾਂ ਦੀ ਸਫਲਤਾ ਦਾ ਕੋਈ ਇਕ ਕਾਰਨ ਲਿਖੋ।
Answer:
ਅੰਗਰੇਜ਼ਾਂ ਦੇ ਕੋਲ ਇਕ ਸ਼ਕਤੀਸ਼ਾਲੀ ਬੇੜਾ ਸੀ। ਉਹ ਇਸ ਬੇੜੇ ਦੀ ਸਹਾਇਤਾ ਨਾਲ ਆਪਣੀ ਸੈਨਾ ਨੂੰ ਇਕ ਸਥਾਨ ਤੋਂ ਦੂਜੇ ਸਥਾਨ ‘ਤੇ ਆਸਾਨੀ ਨਾਲ ਪਹੁੰਚਾ ਸਕਦੇ ਸਨ।
Exam Tips:
a) ਅੰਗਰੇਜ਼ਾਂ ਕੋਲ ਸ਼ਕਤੀਸ਼ਾਲੀ ਬੇੜਾ ਸੀ, ਜਿਸ ਨਾਲ ਫ਼ੌਜ ਤੇਜ਼ੀ ਨਾਲ ਭੇਜੀ ਜਾ ਸਕਦੀ ਸੀ।
b) ਇਕ ਕਾਰਨ ਹੀ ਲਿਖਣਾ ਹੈ, ਇਸ ਲਈ ਸਿਰਫ਼ ਬੇੜੇ ਦੀ ਗੱਲ ਕਰੋ।
Question 22: ਪਲਾਸੀ ਦਾ ਯੁੱਧ ਕਿਸ-ਕਿਸ ਦੇ ਵਿਚਕਾਰ ਹੋਇਆ ?
Answer:
ਅੰਗਰੇਜ਼ੀ ਈਸਟ ਇੰਡੀਆ ਕੰਪਨੀ ਅਤੇ ਬੰਗਾਲ ਦੇ ਨਵਾਬ ਸਿਰਾਜੁਦੌਲਾ ਦੇ ਵਿਚਕਾਰ।
Exam Tips:
a) ਪਲਾਸੀ ਦਾ ਯੁੱਧ ਅੰਗਰੇਜ਼ੀ ਈਸਟ ਇੰਡੀਆ ਕੰਪਨੀ ਅਤੇ ਨਵਾਬ ਸਿਰਾਜੁਦੌਲਾ ਵਿਚਕਾਰ ਸੀ।
b) ਦੋਵੇਂ ਪੱਖਾਂ ਦੇ ਨਾਂ ਪੂਰੇ ਲਿਖੋ।
Question 23: ਪਲਾਸੀ ਦੇ ਯੁੱਧ ਦਾ ਕੋਈ ਇਕ ਕਾਰਨ ਦੱਸੋ।
Answer:
ਅੰਗਰੇਜ਼ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਲਕੱਤਾ (ਕੋਲਕਾਤਾ) ਦੀ ਕਿਲ੍ਹੇਬੰਦੀ ਕਰ ਰਹੇ ਸਨ।
ਕਲਕੱਤਾ (ਕੋਲਕਾਤਾ) ਨਵਾਬ ਦੇ ਰਾਜ ਦਾ ਇਕ ਭਾਗ ਸੀ। ਇਸ ਲਈ ਅੰਗਰੇਜ਼ਾਂ ਅਤੇ ਨਵਾਬ ਦੇ ਵਿਚਕਾਰ ਦੁਸ਼ਮਣੀ ਪੈਦਾ ਹੋ ਗਈ।
Exam Tips:
a) ਕਲਕੱਤਾ ਦੀ ਕਿਲ੍ਹੇਬੰਦੀ ਨਵਾਬ ਦੀ ਨਾਰਾਜ਼ਗੀ ਦਾ ਵੱਡਾ ਕਾਰਨ ਬਣੀ।
b) ਕਲਕੱਤਾ ਨੂੰ ਨਵਾਬ ਦੇ ਰਾਜ ਦਾ ਹਿੱਸਾ ਦੱਸਣਾ ਨਾ ਭੁੱਲੋ।
Question 24: ਪਲਾਸੀ ਦੇ ਯੁੱਧ ਦਾ ਕੋਈ ਇਕ ਸਿੱਟਾ ਲਿਖੋ।
Answer:
ਇਸ ਯੁੱਧ ਵਿਚ ਨਵਾਬ ਸਿਰਾਜੁਦੌਲਾ ਹਾਰ ਗਿਆ ਅਤੇ ਮੀਰ ਜਾਫ਼ਰ ਬੰਗਾਲ ਦਾ ਨਵਾਂ ਨਵਾਬ ਬਣਿਆ। ਮੀਰ ਜਾਫ਼ਰ ਨੇ ਅੰਗਰੇਜ਼ਾਂ ਨੂੰ ਬਹੁਤ ਸਾਰਾ ਧਨ ਅਤੇ 24 ਪਰਗਨੇ ਦਾ ਪ੍ਰਦੇਸ਼ ਦਿੱਤਾ।
Exam Tips:
a) ਯੁੱਧ ਵਿਚ ਸਿਰਾਜੁਦੌਲਾ ਹਾਰਿਆ ਅਤੇ ਮੀਰ ਜਾਫ਼ਰ ਨਵਾਬ ਬਣਿਆ।
b) ਮੀਰ ਜਾਫ਼ਰ ਨੇ 24 ਪਰਗਨੇ ਦਿੱਤੇ, ਇਹ ਸਿੱਟੇ ਦਾ ਠੋਸ ਸਬੂਤ ਹੈ।
Question 25: ਪਲਾਸੀ ਦੇ ਯੁੱਧ ਦਾ ਅੰਗਰੇਜ਼ਾਂ ਲਈ ਕੀ ਮਹੱਤਵ ਸੀ ?
Answer:
ਇਸ ਯੁੱਧ ਵਿਚ ਅੰਗਰੇਜ਼ਾਂ ਦੀ ਸ਼ਕਤੀ ਅਤੇ ਮਾਣ-ਸਨਮਾਨ ਵਿਚ ਬਹੁਤ ਵਾਧਾ ਹੋਇਆ। ਉਹ ਹੁਣ ਭਾਰਤ ਦੇ ਸਭ ਤੋਂ ਵੱਡੇ ਅਤੇ ਅਮੀਰ ਪ੍ਰਾਂਤ ਬੰਗਾਲ ਦੇ ਮਾਲਕ ਬਣ ਗਏ। ਫਲਸਰੂਪ ਭਾਰਤ ਜਿੱਤ ਦੀ ਚਾਬੀ ਅੰਗਰੇਜ਼ਾਂ ਦੇ ਹੱਥ ਵਿਚ ਆ ਗਈ।
Exam Tips:
a) ਪਲਾਸੀ ਤੋਂ ਬਾਅਦ ਅੰਗਰੇਜ਼ਾਂ ਨੂੰ ਬੰਗਾਲ ਦਾ ਅਮੀਰ ਪ੍ਰਾਂਤ ਮਿਲ ਗਿਆ।
b) ਅੰਗਰੇਜ਼ੀ ਸ਼ਕਤੀ ਅਤੇ ਮਾਣ ਵਧਣਾ ਅਤੇ ਭਾਰਤ ਵਿਚ ਜਿੱਤ ਦੀ ਚਾਬੀ ਮਿਲਣਾ ਲਿਖੋ।
Question 26: ਬਕਸਰ ਦੇ ਯੁੱਧ ਦਾ ਕੋਈ ਇਕ ਕਾਰਨ ਲਿਖੋ।
Answer:
ਅੰਗਰੇਜ਼ੀ ਕੰਪਨੀ ਨੂੰ ਬੰਗਾਲ ਵਿਚ ਕਰ ਮੁਕਤ ਵਪਾਰ ਕਰਨ ਦਾ ਆਗਿਆ ਪੱਤਰ ਮਿਲਿਆ ਹੋਇਆ ਸੀ। ਪਰ ਕੰਪਨੀ ਦੇ ਕਰਮਚਾਰੀ ਇਸਦੀ ਆੜ ਵਿਚ ਨਿੱਜੀ ਵਪਾਰ ਕਰ ਰਹੇ ਸਨ। ਇਸ ਨਾਲ ਬੰਗਾਲ ਦੇ ਨਵਾਬ ਨੂੰ ਆਰਥਿਕ ਨੁਕਸਾਨ ਪਹੁੰਚ ਰਿਹਾ ਸੀ।
Exam Tips:
a) ਕੰਪਨੀ ਦੇ ਕਰਮਚਾਰੀ ਕਰ-ਮੁਕਤ ਵਪਾਰ ਦੀ ਆੜ ਵਿਚ ਨਿੱਜੀ ਵਪਾਰ ਕਰਦੇ ਸਨ।
b) ਇਸ ਨਾਲ ਨਵਾਬ ਦੀ ਆਮਦਨ ਘਟਣਾ ਕਾਰਨ ਦਾ ਅਸਲ ਨੁਕਤਾ ਹੈ।
Question 27: “ਕਲਾਈਵ ਨੂੰ ਭਾਰਤ ਵਿਚ ਅੰਗਰੇਜ਼ੀ ਰਾਜ ਦਾ ਸੰਸਥਾਪਕ ਮੰਨਿਆ ਜਾਂਦਾ ਹੈ।” ਇਸ ਦੇ ਪੱਖ ਵਿਚ ਇਕ ਤਰਕ ਦਿਓ।
Answer:
ਕਲਾਈਵ ਨੇ ਭਾਰਤ ਵਿਚ ਅੰਗਰੇਜ਼ਾਂ ਲਈ ਕਰਨਾਟਕ ਦਾ ਦੂਜਾ ਯੁੱਧ ਜਿੱਤਿਆ ਅਤੇ ਪਲਾਸੀ ਦੀ ਲੜਾਈ ਜਿੱਤੀ। ਇਹ ਦੋਵੇਂ ਜਿੱਤਾਂ ਅੰਗਰੇਜ਼ੀ ਸਾਮਰਾਜ ਦੀ ਸਥਾਪਨਾ ਲਈ ਨੀਂਹ ਪੱਥਰ ਸਿੱਧ ਹੋਈਆਂ।
Exam Tips:
a) ਕਲਾਈਵ ਨੇ ਦੂਸਰਾ ਕਰਨਾਟਕ ਯੁੱਧ ਅਤੇ ਪਲਾਸੀ ਦੋਵੇਂ ਜਿੱਤੇ।
b) ਤਰਕ ਵਿਚ ਦੋਹਾਂ ਜਿੱਤਾਂ ਦਾ ਅੰਗਰੇਜ਼ੀ ਸਾਮਰਾਜ ਦੀ ਨੀਂਹ ਹੋਣਾ ਲਿਖੋ।
Question 28: ਮੀਰ ਜਾਫ਼ਰ ਕੌਣ ਸੀ ? ਉਹ ਕਦੋਂ ਤੋਂ ਕਦੋਂ ਤਕ ਬੰਗਾਲ ਦਾ ਨਵਾਬ ਰਿਹਾ ?
Answer:
ਮੀਰ ਜਾਫ਼ਰ ਬੰਗਾਲ ਦੇ ਨਵਾਬ ਸਿਰਾਜੁਦੌਲਾ ਦਾ ਵਿਸ਼ਵਾਸਘਾਤੀ ਸੈਨਾਪਤੀ ਸੀ। ਉਹ 1757 ਈ: ਤੋਂ 1760 ਈ:
ਤਕ ਬੰਗਾਲ ਦਾ ਨਵਾਬ ਰਿਹਾ।
Exam Tips:
a) ਮੀਰ ਜਾਫ਼ਰ ਨਵਾਬ ਸਿਰਾਜੁਦੌਲਾ ਦਾ ਵਿਸ਼ਵਾਸਘਾਤੀ ਸੈਨਾਪਤੀ ਸੀ।
b) ਉਸ ਦੇ ਨਵਾਬ ਰਹਿਣ ਦਾ ਸਮਾਂ 1757 ਤੋਂ 1760 ਤਕ ਲਿਖੋ।
Question 29: ਇਲਾਹਾਬਾਦ ਦੀ ਸੰਧੀ ਕਦੋਂ ਅਤੇ ਕਿਸ-ਕਿਸ ਦੇ ਵਿਚਕਾਰ ਹੋਈ ?
Answer:
ਇਲਾਹਾਬਾਦ ਦੀ ਸੰਧੀ ਅਗਸਤ 1765 ਈ: ਵਿਚ ਹੋਈ। ਇਹ ਸੰਧੀ ਕਲਾਈਵ (ਅੰਗਰੇਜ਼ਾਂ) ਅਤੇ ਅਵਧ ਦੇ ਨਵਾਬ ਸ਼ੁਜਾਉਦੌਲਾ ਅਤੇ ਮੁਗ਼ਲ ਸਮਰਾਟ ਸ਼ਾਹ ਆਲਮ ਦੇ ਵਿਚਕਾਰ ਹੋਈ।
Exam Tips:
a) ਇਲਾਹਾਬਾਦ ਦੀ ਸੰਧੀ 1765 ਵਿਚ ਹੋਈ, ਪਰ ਪਾਠ-ਪੁਸਤਕ ਵਿਚ 3 ਮਈ ਦੱਸੀ ਗਈ ਸੀ; ਇਤਿਹਾਸਕ ਤੌਰ ’ਤੇ ਇਹ ਅਗਸਤ 1765 ਹੈ।
b) ਕਲਾਈਵ, ਸ਼ੁਜਾਉਦੌਲਾ ਅਤੇ ਸ਼ਾਹ ਆਲਮ ਤਿੰਨੇ ਨਾਂ ਲਿਖੋ।
Question 30: ਇਲਾਹਾਬਾਦ ਦੀ ਸੰਧੀ ਦੀ ਕੋਈ ਇਕ ਸ਼ਰਤ ਲਿਖੋ।
Answer:
ਅੰਗਰੇਜ਼ੀ ਕੰਪਨੀ ਨੂੰ ਮੁਗ਼ਲ ਸਮਰਾਟ ਸ਼ਾਹ ਆਲਮ ਤੋਂ ਬੰਗਾਲ, ਬਿਹਾਰ ਅਤੇ ਉੜੀਸਾ ਦੀ ਦੀਵਾਨੀ ਪ੍ਰਾਪਤ ਹੋਈ। ਇਸ ਤਰ੍ਹਾਂ ਅੰਗਰੇਜ਼ ਬੰਗਾਲ ਦੇ ਅਸਲੀ ਸ਼ਾਸਕ ਬਣ ਗਏ।
Exam Tips:
a) ਬੰਗਾਲ, ਬਿਹਾਰ ਤੇ ਉੜੀਸਾ ਦੀ ਦੀਵਾਨੀ ਅੰਗਰੇਜ਼ਾਂ ਨੂੰ ਮਿਲੀ।
b) ਇਸ ਨਾਲ ਅੰਗਰੇਜ਼ ਬੰਗਾਲ ਦੇ ਅਸਲੀ ਸ਼ਾਸਕ ਬਣੇ, ਇਹ ਸਿੱਟਾ ਵੀ ਜੋੜੋ।
Question 31: ‘‘ਬਕਸਰ ਨੇ ਪਲਾਸੀ ਦੇ ਕੰਮ ਨੂੰ ਪੂਰਾ ਕੀਤਾ।” ਇਸ ਕਥਨ ਦੀ ਪੁਸ਼ਟੀ ਕਰੋ।
Answer:
ਬਕਸਰ ਦੀ ਲੜਾਈ ਤੋਂ ਬਾਅਦ ਅੰਗਰੇਜ਼ ਬੰਗਾਲ ਦੇ ਅਸਲੀ ਸ਼ਾਸਕ ਬਣ ਗਏ। ਅਵਧ ਦਾ ਨਵਾਬ ਸ਼ੁਜਾਉਦੌਲਾ ਅਤੇ ਮੁਗ਼ਲ ਸਮਰਾਟ ਸ਼ਾਹ ਆਲਮ ਵੀ ਪੂਰੀ ਤਰ੍ਹਾਂ ਅੰਗਰੇਜ਼ਾਂ ਦੇ ਅਧੀਨ ਹੋ ਗਏ। ਇਸ ਲਈ ਇਹ ਕਿਹਾ ਜਾਂਦਾ ਹੈ ਕਿ ਬਕਸਰ ਨੇ ਪਲਾਸੀ ਦੇ ਕੰਮ ਨੂੰ ਪੂਰਾ ਕੀਤਾ।
Exam Tips:
a) ਬਕਸਰ ਤੋਂ ਬਾਅਦ ਅੰਗਰੇਜ਼ ਬੰਗਾਲ ਦੇ ਅਸਲੀ ਸ਼ਾਸਕ ਬਣੇ, ਇਹ ਮੁੱਖ ਦਲੀਲ ਹੈ।
b) ਅਵਧ ਦੇ ਨਵਾਬ ਅਤੇ ਸ਼ਾਹ ਆਲਮ ਦਾ ਅਧੀਨ ਹੋਣਾ ਪੁਸ਼ਟੀ ਲਈ ਵਰਤੋ।
Question 32: ਲਾਰਡ ਵੈਲਜ਼ਲੀ ਨੇ ਆਪਣੀ ਵਿਸਤਾਰਵਾਦੀ ਨੀਤੀ ਲਈ ਕਿਸ ਸੰਧੀ ਨੂੰ ਲਾਗੂ ਕੀਤਾ ?
Answer:
ਲਾਰਡ ਵੈਲਜ਼ਲੀ ਨੇ ਆਪਣੀ ਵਿਸਤਾਰਵਾਦੀ ਨੀਤੀ ਲਈ ਸਹਾਇਕ ਸੰਧੀ ਨੂੰ ਲਾਗੂ ਕੀਤਾ।
Exam Tips:
a) ਲਾਰਡ ਵੈਲਜ਼ਲੀ ਨੇ ਵਿਸਤਾਰ ਲਈ ਸਹਾਇਕ ਸੰਧੀ ਦੀ ਨੀਤੀ ਵਰਤੀ।
b) ਉੱਤਰ ਛੋਟਾ ਹੈ; ਸੰਧੀ ਦਾ ਨਾਂ ਸਪੱਸ਼ਟ ਲਿਖੋ।
Question 33: ਲੈਪਸ ਸਿਧਾਂਤ ਦੇ ਅਧੀਨ ਪ੍ਰਭਾਵਿਤ ਦੋ ਰਾਜਾਂ ਦੇ ਨਾਂ ਦੱਸੋ।
Answer:
ਲੈਪਸ ਸਿਧਾਂਤ ਨਾਲ ਝਾਂਸੀ ਅਤੇ ਨਾਗਪੁਰ ਦੇ ਰਾਜ ਪ੍ਰਭਾਵਿਤ ਹੋਏ। ਇਨ੍ਹਾਂ ਨੂੰ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ।
Exam Tips:
a) ਲੈਪਸ ਸਿਧਾਂਤ ਨਾਲ ਝਾਂਸੀ ਅਤੇ ਨਾਗਪੁਰ ਪ੍ਰਭਾਵਿਤ ਹੋਏ।
b) ਦੋ ਨਾਂ ਮੰਗੇ ਗਏ ਹਨ; ਸਤਾਰਾ ਜਾਂ ਉਦੈਪੁਰ ਵੀ ਲਿਖ ਸਕਦੇ ਹੋ।
Question 34: ਅੰਗਰੇਜ਼ਾਂ ਨੇ ਅਵਧ ’ਤੇ ਅਧਿਕਾਰ ਕਦੋਂ ਕੀਤਾ ?
Answer:
ਅੰਗਰੇਜ਼ਾਂ ਨੇ ਅਵਧ ‘ਤੇ 1856 ਈ: ਵਿਚ ਅਧਿਕਾਰ ਕੀਤਾ।
Exam Tips:
a) ਅਵਧ 1856 ਵਿਚ ਡਲਹੌਜ਼ੀ ਨੇ ਕੁਸ਼ਾਸਨ ਦਾ ਦੋਸ਼ ਲਾ ਕੇ ਮਿਲਾਇਆ।
b) ਸਾਲ 1856 ਦੀ ਤਾਰੀਖ਼ ਪੱਕੀ ਯਾਦ ਰੱਖੋ, ਇਹ ਪ੍ਰਸ਼ਨ ਅਕਸਰ ਆਉਂਦਾ ਹੈ।
Question 35: ਸਹਾਇਕ ਸੰਧੀ ਦੀ ਇਕ ਸ਼ਰਤ ਲਿਖੋ।
Answer:
ਸਹਾਇਕ ਸੰਧੀ ਦੇ ਅਨੁਸਾਰ ਦੇਸੀ ਰਾਜਾ ਕੰਪਨੀ ਦੀ ਆਗਿਆ ਤੋਂ ਬਿਨਾਂ ਕਿਸੇ ਬਾਹਰੀ ਸ਼ਕਤੀ ਜਾਂ ਹੋਰ ਦੇਸੀ ਰਾਜਾਂ ਨਾਲ ਕਿਸੇ ਪ੍ਰਕਾਰ ਦਾ ਰਾਜਨੀਤਿਕ ਸੰਬੰਧ ਨਹੀਂ ਰੱਖ ਸਕਦਾ ਸੀ।
Exam Tips:
a) ਸਹਾਇਕ ਸੰਧੀ ਵਿਚ ਰਾਜਾ ਕੰਪਨੀ ਦੀ ਆਗਿਆ ਤੋਂ ਬਿਨਾਂ ਕਿਸੇ ਨਾਲ ਸੰਬੰਧ ਨਹੀਂ ਰੱਖ ਸਕਦਾ ਸੀ।
b) ਇਕ ਸ਼ਰਤ ਹੀ ਮੰਗੀ ਗਈ ਹੈ, ਇਸ ਲਈ ਸਭ ਤੋਂ ਸਪੱਸ਼ਟ ਸ਼ਰਤ ਚੁਣੋ।
Question 36: ਸਹਾਇਕ ਵਿਵਸਥਾ ਦੇ ਅੰਤਰਗਤ ਅੰਗਰੇਜ਼ੀ ਕੰਪਨੀ ਦੇਸੀ ਰਾਜਿਆਂ ਨੂੰ ਕੀ ਵਚਨ ਦਿੰਦੀ ਸੀ ?
Answer:
ਸਹਾਇਕ ਵਿਵਸਥਾ ਦੇ ਅੰਤਰਗਤ ਅੰਗਰੇਜ਼ੀ ਕੰਪਨੀ ਦੇਸੀ ਰਾਜਾ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਵਚਨ ਦਿੰਦੀ ਸੀ। ਉਸਨੇ ਰਾਜ ਵਿਚ ਅੰਦਰੂਨੀ ਵਿਦਰੋਹ ਜਾਂ ਬਾਹਰੀ ਹਮਲੇ ਦੇ ਸਮੇਂ ਦੇ ਰਾਜਾ ਦੀ ਰੱਖਿਆ ਦੀ ਜ਼ਿੰਮੇਵਾਰੀ ਦਾ ਵਚਨ ਦਿੱਤਾ।
Exam Tips:
a) ਕੰਪਨੀ ਅੰਦਰੂਨੀ ਤੇ ਬਾਹਰੀ ਖ਼ਤਰੇ ਵੇਲੇ ਸੁਰੱਖਿਆ ਦਾ ਵਚਨ ਦਿੰਦੀ ਸੀ।
b) ਰੱਖਿਆ ਦੇ ਵਚਨ ਦੇ ਬਦਲੇ ਰਾਜੇ ਦੀ ਜ਼ਿੰਮੇਵਾਰੀ ਵੀ ਲਿਖੋ।
Question 37: ਸਹਾਇਕ ਵਿਵਸਥਾ ਨਾਲ ਅੰਗਰੇਜ਼ੀ ਕੰਪਨੀ ਨੂੰ ਕੀ ਲਾਭ ਪਹੁੰਚਿਆ ? ਕੋਈ ਇਕ ਲਾਭ ਲਿਖੋ।
Answer:
ਸਹਾਇਕ ਵਿਵਸਥਾ ਦੇ ਫਲਸਰੂਪ ਭਾਰਤ ਵਿਚ ਅੰਗਰੇਜ਼ੀ ਕੰਪਨੀ ਦੀ ਰਾਜਨੀਤਿਕ ਸਥਿਤੀ ਕਾਫ਼ੀ ਮਜ਼ਬੂਤ ਹੋ ਗਈ।
Exam Tips:
a) ਸਹਾਇਕ ਵਿਵਸਥਾ ਨਾਲ ਕੰਪਨੀ ਦੀ ਰਾਜਨੀਤਕ ਸਥਿਤੀ ਮਜ਼ਬੂਤ ਹੋਈ।
b) ਇਹ ਲਾਭ ਹੀ ਲਿਖਣਾ ਹੈ, ਇਸ ਲਈ ਇਕ ਬਿੰਦੂ ਹੀ ਕਾਫ਼ੀ ਹੈ।
Question 38: ਸਹਾਇਕ ਵਿਵਸਥਾ ਦਾ ਦੇਸੀ ਰਾਜਿਆਂ ‘ਤੇ ਕੀ ਪ੍ਰਭਾਵ ਪਿਆ ? ਕੋਈ ਇਕ ਪ੍ਰਭਾਵ ਲਿਖੋ।
Answer:
ਦੇਸੀ ਰਾਜੇ ਅੰਦਰੂਨੀ ਅਤੇ ਬਾਹਰੀ ਖ਼ਤਰਿਆਂ ਤੋਂ ਨਿਸਚਿੰਤ ਹੋ ਕੇ ਭੋਗ-ਵਿਲਾਸ ਦਾ ਜੀਵਨ ਬਤੀਤ ਕਰਨ ਲੱਗੇ।
ਉਨ੍ਹਾਂ ਨੂੰ ਆਪਣੀ ਗ਼ਰੀਬ ਪਰਜਾ ਦੀ ਕੋਈ ਚਿੰਤਾ ਨਾ ਰਹੀ।
Exam Tips:
a) ਰਾਜੇ ਖ਼ਤਰਿਆਂ ਤੋਂ ਬੇਫ਼ਿਕਰ ਹੋ ਕੇ ਐਸ਼ ਵਿਚ ਪੈ ਗਏ।
b) ਪਰਜਾ ਦੀ ਚਿੰਤਾ ਨਾ ਰਹਿਣਾ ਇਕ ਹੋਰ ਪ੍ਰਭਾਵ ਵਜੋਂ ਜੋੜ ਸਕਦੇ ਹੋ।
Question 39: ਬੰਗਾਲ ਵਿਚ ਦੋਹਰੀ ਸ਼ਾਸਨ ਪ੍ਰਣਾਲੀ ਕਦੋਂ ਸਮਾਪਤ ਹੋਈ ?
Answer:
1772 ਈ: ਵਿਚ।
Exam Tips:
a) ਦੋਹਰੀ ਸ਼ਾਸਨ ਪ੍ਰਣਾਲੀ 1772 ਵਿਚ ਖ਼ਤਮ ਹੋਈ।
b) ਵਾਰੇਨ ਹੇਸਟਿੰਗਜ਼ ਨਾਲ ਇਸ ਸਾਲ ਨੂੰ ਜੋੜ ਕੇ ਯਾਦ ਰੱਖੋ।
Question 40: ਉਨ੍ਹਾਂ ਤਿੰਨ ਗਵਰਨਰ-ਜਨਰਲਾਂ ਦੇ ਨਾਂ ਦੱਸੋ ਜਿਨ੍ਹਾਂ ਦੇ ਅਧੀਨ ਅੰਗਰੇਜ਼ੀ ਸਾਮਰਾਜ ਦਾ ਸਭ ਤੋਂ ਜ਼ਿਆਦਾ ਵਿਸਤਾਰ ਹੋਇਆ।
Answer:
ਲਾਰਡ ਵੈਲਜ਼ਲੀ, ਲਾਰਡ ਹੇਸਟਿੰਗਜ਼, ਲਾਰਡ ਡਲਹੌਜ਼ੀ।
Exam Tips:
a) ਡਲਹੌਜ਼ੀ, ਵੈਲਜ਼ਲੀ ਅਤੇ ਹੇਸਟਿੰਗਜ਼ ਤਿੰਨੇ ਵਿਸਤਾਰਵਾਦੀ ਗਵਰਨਰ-ਜਨਰਲ ਸਨ।
b) ਤਿੰਨੇ ਨਾਂ ਕ੍ਰਮ ਬਦਲ ਕੇ ਵੀ ਠੀਕ ਹਨ।
Question 41: ਸੁਤੰਤਰ ਮੈਸੂਰ ਰਾਜ ਦੀ ਸਥਾਪਨਾ ਕਦੋਂ ਅਤੇ ਕਿਸ ਨੇ ਕੀਤੀ ?
Answer:
ਸੁਤੰਤਰ ਮੈਸੂਰ ਰਾਜ ਦੀ ਸਥਾਪਨਾ 1761 ਈ: ਵਿਚ ਹੈਦਰ ਅਲੀ ਨੇ ਕੀਤੀ।
Exam Tips:
a) ਹੈਦਰ ਅਲੀ ਨੇ 1761 ਵਿਚ ਸੁਤੰਤਰ ਮੈਸੂਰ ਰਾਜ ਦੀ ਨੀਂਹ ਰੱਖੀ।
b) ਸਾਲ ਅਤੇ ਸ਼ਾਸਕ ਦਾ ਨਾਂ ਦੋਵੇਂ ਲਿਖੋ।
Question 42: ਪਹਿਲਾ ਮੈਸੂਰ ਯੁੱਧ ਕਦੋਂ ਹੋਇਆ ? ਇਸ ਵਿਚ ਕਿਸ ਦੀ ਜਿੱਤ ਹੋਈ ?
Answer:
ਪਹਿਲਾ ਮੈਸੂਰ ਯੁੱਧ 1767-1769 ਈ: ਵਿਚ ਹੋਇਆ। ਇਸ ਵਿਚ ਹੈਦਰ ਅਲੀ ਦੀ ਜਿੱਤ ਹੋਈ।
Exam Tips:
a) ਪਹਿਲਾ ਮੈਸੂਰ ਯੁੱਧ 1767-69 ਵਿਚ ਸੀ, ਜਿੱਤ ਹੈਦਰ ਅਲੀ ਦੀ ਹੋਈ।
b) ਹੈਦਰ ਅਲੀ ਮਦਰਾਸ ਤਕ ਪਹੁੰਚਿਆ, ਇਹ ਤੱਥ ਵਿਸਤਾਰ ਵਿਚ ਦੱਸ ਸਕਦੇ ਹੋ।
Question 43: ਹੈਦਰ ਅਲੀ ਦੀ ਮੌਤ ਕਦੋਂ ਹੋਈ ? ਉਸ ਤੋਂ ਬਾਅਦ ਮੈਸੂਰ ਦਾ ਸੁਲਤਾਨ ਕੌਣ ਬਣਿਆ ?
Answer:
ਹੈਦਰ ਅਲੀ ਦੀ ਮੌਤ 1782 ਵਿਚ ਹੋਈ। ਉਸ ਤੋਂ ਬਾਅਦ ਉਸਦਾ ਪੁੱਤਰ ਟੀਪੂ ਸੁਲਤਾਨ ਮੈਸੂਰ ਦਾ ਸੁਲਤਾਨ ਬਣਿਆ।
Exam Tips:
a) ਹੈਦਰ ਅਲੀ ਦੀ ਮੌਤ 1782 ਵਿਚ ਹੋਈ ਅਤੇ ਪੁੱਤਰ ਟੀਪੂ ਸੁਲਤਾਨ ਬਣਿਆ।
b) ਦੋ ਹਿੱਸੇ ਹਨ, ਦੋਵੇਂ ਜਵਾਬ ਵਿਚ ਲਿਖੋ।
Question 44: ਟੀਪੂ ਸੁਲਤਾਨ ਦੀ ਮੌਤ ਕਦੋਂ ਅਤੇ ਕਿਸ ਪ੍ਰਕਾਰ ਹੋਈ ?
Answer:
ਟੀਪੂ ਸੁਲਤਾਨ ਦੀ ਮੌਤ 1799 ਈ: ਵਿਚ ਹੋਈ।ਉਹ ਮੈਸੂਰ ਦੇ ਚੌਥੇ ਯੁੱਧ ਵਿਚ ਅੰਗਰੇਜ਼ਾਂ ਦੇ ਵਿਰੁੱਧ ਲੜਦਾ ਹੋਇਆ ਮਾਰਿਆ ਗਿਆ।
Exam Tips:
a) ਟੀਪੂ ਸੁਲਤਾਨ 1799 ਵਿਚ ਚੌਥੇ ਮੈਸੂਰ ਯੁੱਧ ਵਿਚ ਮਾਰਿਆ ਗਿਆ।
b) ਮੌਤ ਦੇ ਢੰਗ ਲਈ ਲੜਦੇ ਹੋਏ ਮਾਰੇ ਜਾਣ ਦਾ ਸ਼ਬਦ ਵਰਤੋ।
Question 45: ਬਸੀਨ ਅਤੇ ਦੇਵਗਾਉਂ ਦੀਆਂ ਸੰਧੀਆਂ ਕਦੋਂ-ਕਦੋਂ ਹੋਈਆਂ ?
Answer:
ਕ੍ਰਮਵਾਰ : 1802 ਅਤੇ 1803 ਈ: ਵਿਚ।
Exam Tips:
a) ਬਸੀਨ ਦੀ ਸੰਧੀ 1802 ਅਤੇ ਦੇਵਗਾਉਂ ਦੀ ਸੰਧੀ 1803 ਵਿਚ ਹੋਈ।
b) ਕ੍ਰਮ ਅਨੁਸਾਰ ਲਿਖਣ ਨਾਲ ਅੰਕ ਪੱਕੇ ਹੁੰਦੇ ਹਨ।
Question 46: ਦੇਵਗਾਉਂ ਦੀ ਸੰਧੀ ਕਿਸ-ਕਿਸ ਵਿਚਕਾਰ ਹੋਈ ? ਇਸ ਸੰਧੀ ਨਾਲ ਅੰਗਰੇਜ਼ਾਂ ਨੂੰ ਕਿਹੜੇ ਦੋ ਪ੍ਰਦੇਸ਼ ਪ੍ਰਾਪਤ ਹੋਏ ?
Answer:
ਦੇਵਗਾਉਂ ਦੀ ਸੰਧੀ ਮਰਾਠਾ ਸਰਦਾਰ ਭੌਸਲੇ ਅਤੇ ਅੰਗਰੇਜ਼ਾਂ ਦੇ ਵਿਚਾਲੇ ਹੋਈ। ਇਸ ਸੰਧੀ ਨਾਲ ਅੰਗਰੇਜ਼ਾਂ ਨੂੰ ਕਟਕ ਅਤੇ ਬਲਾਸੌਰ ਦੇ ਪ੍ਰਦੇਸ਼ ਪ੍ਰਾਪਤ ਹੋਏ।
Exam Tips:
a) ਦੇਵਗਾਉਂ ਦੀ ਸੰਧੀ ਮਰਾਠਾ ਸਰਦਾਰ ਭੌਸਲੇ ਅਤੇ ਅੰਗਰੇਜ਼ਾਂ ਵਿਚਕਾਰ ਸੀ।
b) ਕਟਕ ਅਤੇ ਬਲਾਸੌਰ ਦੋਵੇਂ ਪ੍ਰਦੇਸ਼ ਲਿਖੋ।
Question 47: ਲਾਰਡ ਹੇਸਟਿੰਗਜ਼ ਦੇ ਸਮੇਂ ਰਾਜਸਥਾਨ ਦੀਆਂ ਕਿੰਨੀਆਂ ਰਿਆਸਤਾਂ ਨੇ ਅੰਗਰੇਜ਼ਾਂ ਦੀ ਅਧੀਨਤਾ ਸਵੀਕਾਰ ਕੀਤੀ ? ਇਨ੍ਹਾਂ ਵਿਚੋਂ ਚਾਰ ਮੁੱਖ ਰਿਆਸਤਾਂ ਦੇ ਨਾਂ ਦੱਸੋ।
Answer:
ਲਾਰਡ ਹੇਸਟਿੰਗਜ਼ ਦੇ ਸਮੇਂ ਰਾਜਸਥਾਨ ਦੀਆਂ ਪ੍ਰਸਿੱਧ ਰਿਆਸਤਾਂ ਨੇ ਅੰਗਰੇਜ਼ਾਂ ਦੀ ਅਧੀਨਤਾ ਸਵੀਕਾਰ ਕੀਤੀ। ਪਾਠ-ਪੁਸਤਕ ਅਨੁਸਾਰ ਇਨ੍ਹਾਂ ਦੀ ਗਿਣਤੀ 19 ਦੱਸੀ ਗਈ ਹੈ। ਇਨ੍ਹਾਂ ਵਿਚੋਂ ਚਾਰ ਮੁੱਖ ਰਿਆਸਤਾਂ ਜੈਪੁਰ, ਜੋਧਪੁਰ, ਉਦੈਪੁਰ ਅਤੇ ਬੀਕਾਨੇਰ ਸਨ।
Exam Tips:
a) ਰਾਜਸਥਾਨ ਦੀਆਂ 19 ਰਿਆਸਤਾਂ ਦੀ ਗਿਣਤੀ ਪਾਠ-ਪੁਸਤਕ ਵਿਚ ਦਰਜ ਹੈ, ਪੱਕੀ ਪੁਸ਼ਟੀ ਨਹੀਂ ਹੋਈ।
b) ਚਾਰ ਮੁੱਖ ਰਿਆਸਤਾਂ ਜੈਪੁਰ, ਜੋਧਪੁਰ, ਉਦੈਪੁਰ, ਬੀਕਾਨੇਰ ਲਿਖੋ।
ਛੋਟੇ ਉੱਤਰਾਂ ਵਾਲੇ ਪ੍ਰਸ਼ਨ
Question 1: ਭਾਰਤ ਵਿਚ ਯੂਰਪ ਦੀਆਂ ਵਪਾਰਿਕ ਕੰਪਨੀਆਂ ਦੇ ਵਿਚਾਲੇ ਟਕਰਾਅ ਕਿਉਂ ਹੋਇਆ ਅਤੇ ਇਸਦਾ ਕੀ ਸਿੱਟਾ ਨਿਕਲਿਆ ?
Answer:
ਟਕਰਾਓ ਦੇ ਕਾਰਨ – ਭਾਰਤ ਵਿਚ ਕਈ ਯੂਰਪੀਅਨ ਕੰਪਨੀਆਂ ਵਪਾਰ ਕਰਨ ਦੇ ਲਈ ਆਈਆਂ ਸਨ। ਇਨ੍ਹਾਂ ਕੰਪਨੀਆਂ ਦੇ ਵਪਾਰੀ ਬਹੁਤ ਲਾਲਚੀ, ਸਵਾਰਥੀ ਅਤੇ ਲਾਲਸੀ ਸਨ। ਸਾਰੀਆਂ ਕੰਪਨੀਆਂ ਭਾਰਤ ਦੇ ਵਪਾਰ ‘ਤੇ ਪੂਰੀ ਤਰ੍ਹਾਂ ਆਪਣਾ ਅਧਿਕਾਰ ਸਥਾਪਿਤ ਕਰਨਾ ਚਾਹੁੰਦੀਆਂ ਸਨ। ਇਸ ਲਈ ਇਨ੍ਹਾਂ ਦੇ ਹਿੱਤ ਆਪਸ ਵਿਚ ਟਕਰਾਉਂਦੇ ਸਨ, ਜਿਸ ਦੇ ਕਾਰਨ ਇਨ੍ਹਾਂ ਵਿਚ ਭਿਆਨਕ ਟਕਰਾਓ ਹੋਣ ਲੱਗਾ।
ਟਕਰਾਓ ਅਤੇ ਉਨ੍ਹਾਂ ਦੇ ਸਿੱਟੇ – ਸਭ ਤੋਂ ਪਹਿਲਾਂ ਪੁਰਤਗਾਲੀਆਂ ਦਾ ਵਪਾਰ ’ਤੇ ਏਕਾਧਿਕਾਰ ਡੱਚਾਂ ਨੇ ਖ਼ਤਮ ਕੀਤਾ। ਇਸੇ ਵਿਚਾਲੇ ਅੰਗਰੇਜ਼ਾਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕੀਤੀਆਂ। ਅੰਗਰੇਜ਼ਾਂ ਨੇ 1759 ਈ: ਵਿਚ ਬੇਦਾਰਾ ਦੀ ਲੜਾਈ ਵਿਚ ਡੱਚਾਂ ਨੂੰ ਹਰਾ ਕੇ ਭਾਰਤੀ ਵਪਾਰ ‘ਤੇ ਆਪਣਾ ਅਧਿਕਾਰ ਕਰ ਲਿਆ। ਡੈਨਿਸ਼ ਕੰਪਨੀ ਨੇ ਆਪਣੀਆਂ ਬਸਤੀਆਂ ਬਾਅਦ ਵਿਚ ਅੰਗਰੇਜ਼ਾਂ ਨੂੰ ਵੇਚ ਦਿੱਤੀਆਂ। ਇਸ ਤਰ੍ਹਾਂ ਭਾਰਤ ਵਿਚ ਕੇਵਲ ਅੰਗਰੇਜ਼ ਅਤੇ ਫ਼ਰਾਂਸੀਸੀ ਹੀ ਰਹਿ ਗਏ। ਇਨ੍ਹਾਂ ਦੋਹਾਂ ਜਾਤੀਆਂ ਦੇ ਵਿਚਾਲੇ ਇਕ ਲੰਬਾ ਸੰਘਰਸ਼ ਹੋਇਆ। ਇਸ ਸੰਘਰਸ਼ ਵਿਚ ਅੰਗਰੇਜ਼ ਜੇਤੂ ਰਹੇ ਅਤੇ ਭਾਰਤ ਦੇ ਵਪਾਰ ‘ਤੇ ਉਨ੍ਹਾਂ ਦਾ ਏਕਾਧਿਕਾਰ ਸਥਾਪਿਤ ਹੋ ਗਿਆ। ਹੌਲੀ-ਹੌਲੀ ਉਨ੍ਹਾਂ ਨੇ ਭਾਰਤ ਵਿਚ ਆਪਣੀ ਰਾਜਨੀਤਿਕ ਸੱਤਾ ਵੀ ਸਥਾਪਿਤ ਕਰ ਲਈ।
Exam Tips:
a) ਯੂਰਪੀ ਕੰਪਨੀਆਂ ਦੇ ਟਕਰਾਅ ਦਾ ਕਾਰਨ ਏਕਾਧਿਕਾਰ ਦੀ ਲਾਲਸਾ ਸੀ; ਇਹ ਪਹਿਲਾ ਬਿੰਦੂ ਲਿਖੋ।
b) ਪੁਰਤਗਾਲੀ, ਡੱਚ, ਅੰਗਰੇਜ਼ ਤੇ ਫ਼ਰਾਂਸੀਸੀ ਦਾ ਕ੍ਰਮ ਸਿੱਟੇ ਵਿਚ ਲਿਖੋ।
Question 2: ਕਰਨਾਟਕ ਦੇ ਪਹਿਲੇ ਯੁੱਧ ਦਾ ਵਰਣਨ ਕਰੋ।
Answer:
ਯੂਰਪ ਵਿਚ 1740-48 ਦੇ ਵਿਚਾਲੇ ਆਸਟਰੀਆ ਦੇ ਸਿੰਘਾਸਨ ਲਈ ਯੁੱਧ ਸ਼ੁਰੂ ਹੋਇਆ। ਇਸ ਯੁੱਧ ਵਿਚ ਇੰਗਲੈਂਡ ਅਤੇ ਫ਼ਰਾਂਸ ਇਕ-ਦੂਜੇ ਦੇ ਵਿਰੁੱਧ ਲੜੇ। ਫਲਸਰੂਪ 1746 ਈ: ਵਿਚ ਭਾਰਤ ਵਿਚ ਵੀ ਇਨ੍ਹਾਂ ਦੋਹਾਂ ਜਾਤੀਆਂ ਦੇ ਵਿਚਾਲੇ ਯੁੱਧ ਸ਼ੁਰੂ ਹੋ ਗਿਆ। ਫ਼ਰਾਂਸੀਸੀਆਂ ਨੇ ਅੰਗਰੇਜ਼ਾਂ ਦੇ ਵਪਾਰਿਕ ਕੇਂਦਰ ਫੋਰਟ ਸੇਂਟ ਜਾਰਜ (ਚੇਨੱਈ ਨੂੰ ਲੁੱਟਿਆ। ਕਰਨਾਟਕ ਦੇ ਨਵਾਬ ਨੇ ਜਦੋਂ ਉਨ੍ਹਾਂ ਦੇ ਵਿਰੁੱਧ ਆਪਣੀ ਸੈਨਾ ਭੇਜੀ, ਤਾਂ ਉਸਨੂੰ ਵੀ ਫ਼ਰਾਂਸੀਸੀਆਂ ਦੇ ਹੱਥੋਂ ਹਾਰਨਾ ਪਿਆ। ਉਨ੍ਹਾਂ ਦਿਨਾਂ ਵਿਚ ਡੁਪਲੇ ਫ਼ਰਾਂਸੀਸੀਆਂ ਦਾ ਗਵਰਨਰ ਸੀ। ਭਾਰਤ ਵਿਚ ਫ਼ਰਾਂਸੀਸੀਆਂ ਦੇ ਸਨਮਾਨ ਨੂੰ ਚਾਰ ਚੰਦ ਲੱਗ ਗਏ। 1748 ਵਿਚ ਯੂਰਪ ਵਿਚ ਫ਼ਰਾਂਸ ਅਤੇ ਇੰਗਲੈਂਡ ਦੇ ਵਿਚਾਲੇ ਯੁੱਧ ਬੰਦ ਹੋ ਗਿਆ। ਇਸੇ ਸਾਲ ਭਾਰਤ ਵਿਚ ਦੋਹਾਂ ਪੱਖਾਂ ਵਿਚ ਸੰਧੀ ਹੋ ਗਈ। ਇਸ ਸੰਧੀ ਦੇ ਅਨੁਸਾਰ ਫ਼ਰਾਂਸੀਸੀਆਂ ਨੇ ਮਦਰਾਸ (ਚੇਨੱਈ), ਅੰਗਰੇਜ਼ਾਂ ਨੂੰ ਵਾਪਸ ਕਰ ਦਿੱਤਾ।
Exam Tips:
a) ਪਹਿਲਾ ਕਰਨਾਟਕ ਯੁੱਧ 1746 ਵਿਚ ਸ਼ੁਰੂ ਹੋਇਆ ਅਤੇ 1748 ਵਿਚ ਸੰਧੀ ਨਾਲ ਖ਼ਤਮ।
b) ਮਦਰਾਸ ਦੀ ਲੁੱਟ ਤੇ ਡੁਪਲੇ ਦਾ ਨਾਂ ਵਰਣਨ ਵਿਚ ਜ਼ਰੂਰ ਲਿਖੋ।
Question 3: ਦੂਜੇ ਕਰਨਾਟਕ ਯੁੱਧ ਦੇ ਕੀ ਸਿੱਟੇ ਨਿਕਲੇ ?
Answer:
1. ਚੰਦਾ ਸਾਹਿਬ ਮਾਰਿਆ ਗਿਆ ਅਤੇ ਅਰਕਾਟ ’ਤੇ ਅੰਗਰੇਜ਼ਾਂ ਦਾ ਅਧਿਕਾਰ ਹੋ ਗਿਆ।
2. ਅੰਗਰੇਜ਼ਾਂ ਨੇ ਮੁਹੰਮਦ ਅਲੀ ਨੂੰ ਕਰਨਾਟਕ ਦਾ ਸ਼ਾਸਕ ਘੋਸ਼ਿਤ ਕੀਤਾ।
3. ਹੈਦਰਾਬਾਦ ਵਿਚ ਫ਼ਰਾਂਸੀਸੀ ਪ੍ਰਭਾਵ ਬਣਿਆ ਰਿਹਾ।ਉੱਥੇ ਉਨ੍ਹਾਂ ਨੂੰ ਮਾਮਲਾ ਉਗਰਾਹੁਣ ਦਾ ਅਧਿਕਾਰ ਮਿਲ ਗਿਆ ਅਤੇ ਉਨ੍ਹਾਂ ਨੇ ਉੱਥੇ ਆਪਣੀ ਸੈਨਾ ਦੀ ਟੁਕੜੀ ਰੱਖ ਦਿੱਤੀ।
4. ਇਸ ਯੁੱਧ ਦੇ ਫਲਸਰੂਪ ਕਲਾਈਵ ਨਾਂ ਦਾ ਇਕ ਅੰਗਰੇਜ਼ ਉੱਭਰ ਕੇ ਸਾਹਮਣੇ ਆਇਆ। ਇਹ ਹੀ ਬਾਅਦ ਵਿਚ ਅੰਗਰੇਜ਼ੀ ਰਾਜ ਦਾ ਸੰਸਥਾਪਕ ਬਣਿਆ।
Exam Tips:
a) ਦੂਜੇ ਯੁੱਧ ਵਿਚ ਚੰਦਾ ਸਾਹਿਬ ਮਾਰਿਆ ਗਿਆ ਅਤੇ ਮੁਹੰਮਦ ਅਲੀ ਕਰਨਾਟਕ ਦਾ ਸ਼ਾਸਕ ਬਣਾਇਆ ਗਿਆ।
b) ਕਲਾਈਵ ਦੇ ਉਭਰਨ ਵਾਲਾ ਬਿੰਦੂ ਚੌਥਾ ਸਿੱਟਾ ਹੈ, ਇਸ ਨੂੰ ਨਾ ਭੁੱਲੋ।
Question 4: ਕਰਨਾਟਕ ਦੇ ਤੀਜੇ ਯੁੱਧ ਦੇ ਕੀ ਸਿੱਟੇ ਨਿਕਲੇ ?
Answer:
ਕਰਨਾਟਕ ਦਾ ਤੀਜਾ ਯੁੱਧ 1756 ਈ: ਵਿਚ ਸ਼ੁਰੂ ਹੋਇਆ ਅਤੇ 1763 ਈ: ਵਿਚ ਖ਼ਤਮ ਹੋਇਆ। ਇਸ ਦੇ ਹੇਠ ਲਿਖੇ ਸਿੱਟੇ ਨਿਕਲੇ
1. ਫ਼ਰਾਂਸੀਸੀਆਂ ਦੇ ਹੱਥੋਂ ਹੈਦਰਾਬਾਦ ਨਿਕਲ ਗਿਆ ਅਤੇ ਉੱਥੇ ਅੰਗਰੇਜ਼ਾਂ ਦਾ ਪ੍ਰਭੂਤਵ ਸਥਾਪਿਤ ਹੋ ਗਿਆ।
2. ਅੰਗਰੇਜ਼ਾਂ ਨੂੰ ਉੱਤਰੀ ਸਰਕਾਰ ਦਾ ਦੇਸ਼ ਮਿਲਿਆ।
3. ਭਾਰਤ ਵਿਚ ਫ਼ਰਾਂਸੀਸੀ ਸ਼ਕਤੀ ਦਾ ਅੰਤ ਹੋ ਗਿਆ ਅਤੇ ਹੁਣ ਅੰਗਰੇਜ਼ਾਂ ਲਈ ਭਾਰਤ ਨੂੰ ਜਿੱਤਣਾ ਆਸਾਨ ਹੋ ਗਿਆ।
Exam Tips:
a) ਤੀਜੇ ਯੁੱਧ ਨਾਲ ਹੈਦਰਾਬਾਦ ਵਿਚੋਂ ਫ਼ਰਾਂਸੀਸੀ ਪ੍ਰਭਾਵ ਖ਼ਤਮ ਹੋਇਆ।
b) ਭਾਰਤ ਵਿਚ ਫ਼ਰਾਂਸੀਸੀ ਸ਼ਕਤੀ ਦਾ ਅੰਤ ਸਿੱਟਾ ਵਜੋਂ ਲਿਖਣਾ ਨਾ ਭੁੱਲੋ।
Question 5: 18ਵੀਂ ਸਦੀ ਵਿਚ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚਾਲੇ ਦੁਸ਼ਮਣੀ ਦੇ ਕੀ ਕਾਰਨ ਸਨ ?
Answer:
18ਵੀਂ ਸਦੀ ਵਿਚ ਦੋਹਾਂ ਜਾਤੀਆਂ ਵਿਚਾਲੇ ਦੁਸ਼ਮਣੀ ਦੇ ਤਿੰਨ ਮੁੱਖ ਕਾਰਨ ਸਨ:
1. ਇੰਗਲੈਂਡ ਅਤੇ ਫ਼ਰਾਂਸ ਕਾਫ਼ੀ ਸਮੇਂ ਤੋਂ ਇਕ-ਦੂਜੇ ਦੇ ਦੁਸ਼ਮਣ ਬਣੇ ਹੋਏ ਸਨ।
2. ਭਾਰਤ ਵਿਚ ਦੋਹਾਂ ਜਾਤੀਆਂ ਵਿਚਾਲੇ ਵਪਾਰਿਕ ਮੁਕਾਬਲੇਬਾਜ਼ੀ ਚਲ ਰਹੀ ਸੀ।
3. ਦੋਵੇਂ ਜਾਤੀਆਂ ਭਾਰਤ ਵਿਚ ਰਾਜਨੀਤਿਕ ਸੱਤਾ ਸਥਾਪਿਤ ਕਰਨਾ ਚਾਹੁੰਦੀਆਂ ਸਨ।
ਅਸਲ ਵਿਚ ਜਦੋਂ ਕਦੇ ਇੰਗਲੈਂਡ ਅਤੇ ਫ਼ਰਾਂਸ ਦਾ ਯੂਰਪ ਵਿਚ ਯੁੱਧ ਆਰੰਭ ਹੁੰਦਾ ਸੀ, ਤਾਂ ਭਾਰਤ ਵਿਚ ਵੀ ਦੋਹਾਂ ਜਾਤੀਆਂ ਦਾ ਸੰਘਰਸ਼ ਆਰੰਭ ਹੋ ਗਿਆ ਸੀ।
Exam Tips:
a) ਯੂਰਪੀ ਦੁਸ਼ਮਣੀ, ਵਪਾਰੀ ਮੁਕਾਬਲਾ ਅਤੇ ਰਾਜਨੀਤਕ ਸੱਤਾ ਤਿੰਨੇ ਕਾਰਨ ਲਿਖੋ।
b) ਸਿੱਟੇ ਵਿਚ ਯੂਰਪ ਦੀ ਲੜਾਈ ਦਾ ਭਾਰਤ ਵਿਚ ਅਸਰ ਲਿਖਣਾ ਇਕ ਵਾਧੂ ਬਿੰਦੂ ਹੈ।
Question 6: ਇਲਾਹਾਬਾਦ ਦੀ ਸੰਧੀ ਦੀਆਂ ਕੀ ਸ਼ਰਤਾਂ ਹਨ ?
Answer:
ਇਲਾਹਾਬਾਦ ਦੀ ਸੰਧੀ (1765 ਈ:) ਦੀਆਂ ਸ਼ਰਤਾਂ ਹੇਠ ਲਿਖੀਆਂ ਸਨ-
1. ਅੰਗਰੇਜ਼ਾਂ ਅਤੇ ਅਵਧ ਦੇ ਨਵਾਬ ਨੇ ਯੁੱਧ ਦੇ ਸਮੇਂ ਇਕ-ਦੂਜੇ ਦੀ ਸਹਾਇਤਾ ਕਰਨ ਦਾ ਵਚਨ ਦਿੱਤਾ।
2. ਯੁੱਧ ਦੀ ਹਾਨੀ-ਪੂਰਤੀ ਲਈ ਅਵਧ ਦੇ ਨਵਾਬ ਨੇ ਅੰਗਰੇਜ਼ਾਂ ਨੂੰ 50 ਲੱਖ ਰੁਪਏ ਦੇਣ ਦਾ ਵਚਨ ਦਿੱਤਾ।
3. ਮੁਗ਼ਲ ਸਮਰਾਟ ਸ਼ਾਹ ਆਲਮ ਨੇ ਅੰਗਰੇਜ਼ਾਂ ਨੂੰ ਬੰਗਾਲ, ਬਿਹਾਰ ਅਤੇ ਉੜੀਸਾ ਦੀ ਦੀਵਾਨੀ ਸੌਂਪ ਦਿੱਤੀ; ਬਦਲੇ ਵਿਚ ਅੰਗਰੇਜ਼ਾਂ ਨੇ ਸ਼ਾਹ ਆਲਮ ਨੂੰ 26 ਲੱਖ ਰੁਪਏ ਸਾਲਾਨਾ ਪੈਨਸ਼ਨ ਦੇਣਾ ਸਵੀਕਾਰ ਕੀਤਾ।
4. ਅਵਧ ਦੇ ਨਵਾਬ ਨੇ ਵਚਨ ਦਿੱਤਾ ਕਿ ਉਹ ਮੀਰ ਕਾਸਿਮ ਨੂੰ ਆਪਣੇ ਰਾਜ ਵਿਚ ਆਸਰਾ ਨਹੀਂ ਦੇਵੇਗਾ।
Exam Tips:
a) ਇਲਾਹਾਬਾਦ ਦੀ ਸੰਧੀ ਦੀਆਂ ਚਾਰ ਸ਼ਰਤਾਂ ਸਪੱਸ਼ਟ ਨੰਬਰਾਂ ਨਾਲ ਲਿਖੋ।
b) ਸ਼ਰਤ ਦੇ ਵਿਚ 26 ਲੱਖ ਪੈਨਸ਼ਨ ਅਤੇ 50 ਲੱਖ ਹਾਨੀ-ਪੂਰਤੀ ਦੇ ਅੰਕ ਯਾਦ ਰੱਖੋ।
Question 7: ਕਰਨਾਟਕ ਦੇ ਤਿੰਨਾਂ ਯੁੱਧਾਂ ਵਿਚੋਂ ਸਭ ਤੋਂ ਮਹੱਤਵਪੂਰਨ ਯੁੱਧ ਕਿਹੜਾ ਸੀ ਅਤੇ ਕਿਉਂ ?
Answer:
ਕਰਨਾਟਕ ਦੇ ਤਿੰਨ ਯੁੱਧਾਂ ਵਿਚੋਂ ਦੂਸਰਾ ਯੁੱਧ ਸਭ ਤੋਂ ਮਹੱਤਵਪੂਰਨ ਸੀ। ਇਹ ਯੁੱਧ ਅੰਗਰੇਜ਼ਾਂ ਦੀ ਕੂਟਨੀਤਿਕ ਜਿੱਤ ਦਾ ਪ੍ਰਤੀਕ ਸੀ। ਇਸ ਤੋਂ ਪਹਿਲਾਂ ਕਰਨਾਟਕ ਦੇ ਪਹਿਲੇ ਯੁੱਧ ਵਿਚ ਅੰਗਰੇਜ਼ ਫ਼ਰਾਂਸੀਸੀਆਂ ਤੋਂ ਬੁਰੀ ਤਰ੍ਹਾਂ ਹਾਰੇ ਸਨ। ਨਤੀਜੇ ਵਜੋਂ ਭਾਰਤ ਵਿਚ ਫ਼ਰਾਂਸੀਸੀ ਸ਼ਕਤੀ ਕਾਫ਼ੀ ਮਜ਼ਬੂਤ ਹੋ ਗਈ ਸੀ। ਕਰਨਾਟਕ ਦੇ ਦੂਜੇ ਯੁੱਧ ਵਿਚ ਵੀ ਅੰਗਰੇਜ਼ ਹਾਰਨ ਹੀ ਵਾਲੇ ਸਨ ਪਰ ਰਾਬਰਟ ਕਲਾਈਵ ਨੇ ਆਪਣੀ ਚਲਾਕੀ ਨਾਲ ਯੁੱਧ ਦੀ ਸਥਿਤੀ ਹੀ ਬਦਲ ਦਿੱਤੀ। ਉਸਨੇ ਫ਼ਰਾਂਸੀਸੀਆਂ ਦੀ ਯੁੱਧ ਯੋਜਨਾ ਨੂੰ ਪੂਰੀ ਤਰ੍ਹਾਂ ਅਸਫਲ ਬਣਾ ਦਿੱਤਾ। ਇਸ ਯੁੱਧ ਤੋਂ ਬਾਅਦ ਫ਼ਰਾਂਸੀਸੀ ਸ਼ਕਤੀ ਕਦੇ ਵੀ ਪੂਰੀ ਤਰ੍ਹਾਂ ਉੱਭਰ ਨਾ ਸਕੀ। ਫਲਸਰੂਪ ਅੰਗਰੇਜ਼ਾਂ ਨੇ ਕਰਨਾਟਕ ਦੇ ਤੀਜੇ ਯੁੱਧ ਵਿਚ ਫ਼ਰਾਂਸੀਸੀਆਂ ਨੂੰ ਆਸਾਨੀ ਨਾਲ ਹਰਾ ਦਿੱਤਾ। ਜੇਕਰ ਅੰਗਰੇਜ਼ ਕਰਨਾਟਕ ਦੇ ਦੂਸਰੇ ਯੁੱਧ ਵਿਚ ਹਾਰ ਜਾਂਦੇ ਤਾਂ ਉਨ੍ਹਾਂ ਨੂੰ ਨਾ ਕੇਵਲ ਭਾਰਤੀ ਵਪਾਰ ਤੋਂ ਹੱਥ ਧੋਣਾ ਪੈਂਦਾ, ਬਲਕਿ ਪੁਰਤਗਾਲੀਆਂ ਅਤੇ ਡੱਚਾਂ ਵਾਂਗ ਭਾਰਤ ਛੱਡ ਕੇ ਦੌੜਨਾ ਵੀ ਪੈਂਦਾ।
Exam Tips:
a) ਦੂਸਰਾ ਯੁੱਧ ਸਭ ਤੋਂ ਮਹੱਤਵਪੂਰਨ ਕਿਉਂਕਿ ਕਲਾਈਵ ਨੇ ਫ਼ਰਾਂਸੀਸੀ ਯੋਜਨਾ ਬਦਲੀ।
b) ਇਸ ਤੋਂ ਬਾਅਦ ਫ਼ਰਾਂਸੀਸੀ ਸ਼ਕਤੀ ਮੁੜ ਨਾ ਉੱਭਰਨ ਦਾ ਤੱਥ ਤਰਕ ਵਿਚ ਵਰਤੋ।
Question 8: ਪਲਾਸੀ ਦੇ ਯੁੱਧ ਵਿਚ ਸਿਰਾਜੂਦੌਲਾ ਕਿਉਂ ਹਾਰਿਆ ?
Answer:
ਪਲਾਸੀ ਦੇ ਯੁੱਧ ਵਿਚ ਸਿਰਾਜੁਦੌਲਾ ਦੀ ਹਾਰ ਦੇ ਹੇਠ ਲਿਖੇ ਕਾਰਨ ਸਨ:
ਕਲਾਈਵ ਦੀ ਸਾਜ਼ਿਸ਼ – ਕਲਾਈਵ ਨੇ ਆਪਣੀ ਸਾਜ਼ਿਸ਼ ਨਾਲ ਸਿਰਾਜੂਦੌਲਾ ਦਾ ਲੱਕ ਹੀ ਤੋੜ ਦਿੱਤਾ।
ਉਸਨੇ ਸੈਨਾਪਤੀ ਮੀਰ ਜਾਫ਼ਰ ਨੂੰ ਆਪਣੇ ਨਾਲ ਮਿਲਾ ਕੇ ਸਿਰਾਜੁਦੌਲਾ ਨੂੰ ਅਸਾਨੀ ਨਾਲ ਹਰਾ ਦਿੱਤਾ।
ਸਿਰਾਜੂਦੌਲਾ ਵਿਚ ਦੂਰਦਰਸ਼ਿਤਾ ਦੀ ਘਾਟ – ਸਿਰਾਜੁਦੌਲਾ ਦੂਰਦਰਸ਼ੀ ਸ਼ਾਸਕ ਨਹੀਂ ਸੀ। ਜੇਕਰ ਉਹ ਦੂਰਦਰਸ਼ੀ ਹੁੰਦਾ ਤਾਂ ਅੰਗਰੇਜ਼ਾਂ ਦੀਆਂ ਗਤੀਵਿਧੀਆਂ ਅਤੇ ਵਿਰੋਧੀਆਂ ‘ਤੇ ਪੂਰੀ ਨਜ਼ਰ ਰੱਖਦਾ ਅਤੇ ਸਾਜ਼ਿਸ਼ ਦਾ ਪਹਿਲਾਂ ਹੀ ਪਤਾ ਲਗਾ ਲੈਂਦਾ। ਇਸ ਪ੍ਰਕਾਰ ਉਸਦੀ ਦੁਰਦਰਸ਼ਿਤਾ ਦੀ ਘਾਟ ਹੀ ਉਸਦੀ ਹਾਰ ਦਾ ਕਾਰਨ ਬਣੀ।
ਸੈਨਿਕ ਕਮੀਆਂ – ਸਿਰਾਜੁਦੌਲਾ ਦਾ ਸੈਨਿਕ ਸੰਗਠਨ ਤਰੁੱਟੀਪੂਰਨ ਸੀ। ਉਸਦੇ ਸੈਨਿਕ ਨਾ ਤਾਂ ਅੰਗਰੇਜ਼ੀ ਸੈਨਿਕਾਂ ਵਾਂਗ ਸਿਖਲਾਈ ਪ੍ਰਾਪਤ ਸਨ ਅਤੇ ਨਾ ਹੀ ਉਨ੍ਹਾਂ ਕੋਲ ਅੰਗਰੇਜ਼ਾਂ ਵਰਗੇ ਆਧੁਨਿਕ ਹਥਿਆਰ ਸਨ। ਯੁੱਧ ਵਿਚ ਨਵਾਬ ਦੇ ਸੈਨਿਕ ਇਕ ਭੀੜ ਵਾਂਗ ਲੜੇ। ਉਨ੍ਹਾਂ ਵਿਚ ਅਨੁਸ਼ਾਸਨ ਬਿਲਕੁਲ ਵੀ ਨਹੀਂ ਸੀ।
Exam Tips:
a) ਕਲਾਈਵ ਦੀ ਸਾਜ਼ਿਸ਼ ਅਤੇ ਮੀਰ ਜਾਫ਼ਰ ਦਾ ਵਿਸ਼ਵਾਸਘਾਤ ਮੁੱਖ ਕਾਰਨ ਸਨ।
b) ਸਿਰਾਜੁਦੌਲਾ ਦੀ ਸੈਨਿਕ ਕਮਜ਼ੋਰੀ ਵੀ ਵੱਖਰਾ ਬਿੰਦੂ ਹੈ, ਅਲੱਗ ਲਿਖੋ।
Question 9: ਭਾਰਤ ਵਿਚ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਦੇ ਟਕਰਾਓ ਅਤੇ ਅੰਗਰੇਜ਼ਾਂ ਦੀ ਸਫਲਤਾ ਦੇ ਕੀ ਕਾਰਨ ਸਨ ?
Answer:
ਭਾਰਤ ਵਿਚ ਫ਼ਰਾਂਸੀਸੀਆਂ ਦੇ ਵਿਰੁੱਧ ਅੰਗਰੇਜ਼ਾਂ ਦੀ ਸਫਲਤਾ ਦੇ ਮੁੱਖ ਕਾਰਨ ਹੇਠ ਲਿਖੇ ਸਨ:
ਅੰਗਰੇਜ਼ਾਂ ਦੀ ਸ਼ਕਤੀਸ਼ਾਲੀ ਨੌ-ਸੈਨਾ – ਅੰਗਰੇਜ਼ੀ ਨੌ-ਸੈਨਾ ਫ਼ਰਾਂਸੀਸੀ ਨੌ-ਸੈਨਾ ਤੋਂ ਵਧੇਰੇ ਸ਼ਕਤੀਸ਼ਾਲੀ ਸੀ। ਅੰਗਰੇਜ਼ਾਂ ਦੇ ਕੋਲ ਇਕ ਸ਼ਕਤੀਸ਼ਾਲੀ ਸਮੁੰਦਰੀ ਬੇੜਾ ਸੀ। ਇਸਦੀ ਸਹਾਇਤਾ ਨਾਲ ਉਹ ਲੋੜ ਸਮੇਂ ਇੰਗਲੈਂਡ ਤੋਂ ਸੈਨਿਕ ਅਤੇ ਯੁੱਧ ਦਾ ਸਾਮਾਨ ਮੰਗਵਾ ਸਕਦੇ ਸਨ।
ਵਧੀਆ ਆਰਥਿਕ ਦਸ਼ਾ – ਅੰਗਰੇਜ਼ਾਂ ਦੀ ਆਰਥਿਕ ਦਸ਼ਾ ਕਾਫ਼ੀ ਵਧੀਆ ਸੀ। ਉਹ ਯੁੱਧ ਦੇ ਸਮੇਂ ਵੀ ਆਪਣਾ ਵਪਾਰ ਜਾਰੀ ਰੱਖਦੇ ਸਨ। ਪਰੰਤੁ ਫ਼ਰਾਂਸੀਸੀ ਰਾਜਨੀਤੀ ਵਿਚ ਵਧੇਰੇ ਉਲਝੇ ਰਹਿੰਦੇ ਸਨ ਜਿਸ ਕਰਕੇ ਉਨ੍ਹਾਂ ਕੋਲ ਧਨ ਦੀ ਘਾਟ ਰਹਿੰਦੀ ਸੀ।
ਅੰਗਰੇਜ਼ਾਂ ਦੀ ਬੰਗਾਲ ਜਿੱਤ – ਬੰਗਾਲ ਜਿੱਤ, ਦੇ ਕਾਰਨ ਭਾਰਤ ਦਾ ਇਕ ਧੁਨੀ ਤ ਅੰਗਰੇਜ਼ਾਂ ਦੇ ਹੱਥ ਆ ਗਿਆ। ਯੁੱਧ ਜਿੱਤਣ ਲਈ ਧਨ ਦੀ ਬਹੁਤ ਲੋੜ ਹੁੰਦੀ ਹੈ। ਯੁੱਧ ਦੇ ਦਿਨਾਂ ਵਿਚ ਅੰਗਰੇਜ਼ਾਂ ਦਾ ਬੰਗਾਲ ਵਿਚ ਵਪਾਰ ਚਲਦਾ ਰਿਹਾ। ਇੱਥੋਂ ਪ੍ਰਾਪਤ ਧਨ ਦੇ ਕਾਰਨ ਉਨ੍ਹਾਂ ਨੂੰ ਦੱਖਣ ਦੇ ਯੁੱਧਾਂ ਵਿਚ ਜਿੱਤ ਪ੍ਰਾਪਤ ਹੋਈ।
ਚੰਗੀ ਥਲ ਸੈਨਾ ਅਤੇ ਯੋਗ ਸੈਨਾ ਅਧਿਕਾਰੀ – ਅੰਗਰੇਜ਼ਾਂ ਦੀ ਥਲ ਸੈਨਾ ਫ਼ਰਾਂਸੀਸੀ ਥਲ ਸੈਨਾ ਤੋਂ ਕਾਫ਼ੀ ਚੰਗੀ ਸੀ। ਅੰਗਰੇਜ਼ਾਂ ਵਿਚ ਕਲਾਈਵ, ਸਰ ਆਇਰਕੂਟ ਅਤੇ ਮੇਜਰ ਲਾਰੇਂਸ ਆਦਿ ਅਧਿਕਾਰੀ ਬਹੁਤ ਯੋਗ ਸਨ। ਇਸਦੇ ਉਲਟ ਫ਼ਰਾਂਸੀਸੀ ਸੈਨਾ ਅਧਿਕਾਰੀ ਡੁਪਲੇ, ਲਾਲੀ ਅਤੇ ਬੁਸੇ ਐਨੇ ਯੋਗ ਨਹੀਂ ਸਨ। ਇਹ ਗੱਲ ਵੀ ਅੰਗਰੇਜ਼ਾਂ ਦੀ ਜਿੱਤ ਦਾ ਕਾਰਨ ਬਣੀ।
Exam Tips:
a) ਅੰਗਰੇਜ਼ੀ ਨੌ-ਸੈਨਾ, ਆਰਥਿਕ ਸਥਿਤੀ, ਬੰਗਾਲ ਜਿੱਤ, ਥਲ ਸੈਨਾ ਚਾਰ ਕਾਰਨ ਵੱਖਰੇ ਲਿਖੋ।
b) ਫ਼ਰਾਂਸੀਸੀਆਂ ਦੀ ਧਨ ਦੀ ਘਾਟ ਵਾਲਾ ਬਿੰਦੂ ਅੰਗਰੇਜ਼ੀ ਆਰਥਿਕ ਦਸ਼ਾ ਦੇ ਉਲਟ ਹੈ।
Question 10: ਸਿਰਾਜੂਦੌਲਾ ਦੀ ਅੰਗਰੇਜ਼ਾਂ ਨਾਲ ਪਲਾਸੀ ਦੀ ਲੜਾਈ ਦੇ ਕੀ ਕਾਰਨ ਸਨ ?
Answer:
ਸਿਰਾਜੂਦੌਲਾ ਅਤੇ ਅੰਗਰੇਜ਼ਾਂ ਵਿਚਾਲੇ ਟਕਰਾਓ (ਲੜਾਈ) ਦੇ ਹੇਠ ਲਿਖੇ ਕਾਰਨ ਸਨ:
ਅੰਗਰੇਜ਼ਾਂ ਨੇ ਸਿਰਾਜੂਦੌਲਾ ਨੂੰ ਬੰਗਾਲ ਦਾ ਨਵਾਬ ਬਣਨ ‘ਤੇ ਕੋਈ ਭੇਂਟ ਨਹੀਂ ਦਿੱਤੀ ਸੀ। ਇਸ ਕਾਰਨ ਉਹ ਅੰਗਰੇਜ਼ਾਂ ਤੋਂ ਨਰਾਜ਼ ਸੀ।
ਅੰਗਰੇਜ਼ਾਂ ਨੇ ਨਵਾਬ ਦੇ ਇਕ ਵਿਦਰੋਹੀ ਅਧਿਕਾਰੀ ਨੂੰ ਆਪਣੇ ਕੋਲ ਸ਼ਰਨ ਦਿੱਤੀ। ਨਵਾਬ ਨੇ ਅੰਗਰੇਜ਼ਾਂ ਤੋਂ ਮੰਗ ਕੀਤੀ ਕਿ ਉਹ ਇਸ ਗੱਦਾਰ ਨੂੰ ਵਾਪਸ ਮੋੜ ਦੇਣ। ਪਰ ਅੰਗਰੇਜ਼ਾਂ ਨੇ ਉਸਦੀ ਇਕ ਨਾ ਸੁਣੀ।
ਅੰਗਰੇਜ਼ਾਂ ਨੇ ਕਲਕੱਤੇ (ਕੋਲਕਾਤੇ) ਵਿਚ ਕਿਲਾਬੰਦੀ ਆਰੰਭ ਕਰ ਦਿੱਤੀ। ਨਵਾਬ ਦੇ ਮਨਾ ਕਰਨ ‘ਤੇ ਵੀ ਉਹ ਕਿਲਾਬੰਦੀ ਕਰਦੇ ਰਹੇ। ਇਸ ਲਈ ਨਵਾਬ ਉਨ੍ਹਾਂ ਤੋਂ ਨਾਰਾਜ਼ ਹੋ ਗਿਆ।
ਨਵਾਬ ਦੇ ਢਾਕਾ ਦੇ ਖ਼ਜ਼ਾਨੇ ਵਿਚ ਗਬਨ ਹੋਇਆ ਸੀ। ਨਵਾਬ ਦਾ ਵਿਚਾਰ ਸੀ ਕਿ ਗਬਨ ਦੀ ਰਾਸ਼ੀ ਅੰਗਰੇਜ਼ਾਂ ਦੇ ਕੋਲ ਹੈ। ਉਸਨੇ ਅੰਗਰੇਜ਼ਾਂ ਤੋਂ ਇਹ ਰਾਸ਼ੀ ਵਾਪਸ ਮੰਗੀ, ਪਰ ਉਨ੍ਹਾਂ ਨੇ ਇਸ ਨੂੰ ਮੋੜਨ ਤੋਂ ਨਾਂਹ ਕਰ ਦਿੱਤੀ।
Exam Tips:
a) ਨਵਾਬ ਨੂੰ ਭੇਟ ਨਾ ਦੇਣਾ, ਵਿਦਰੋਹੀ ਨੂੰ ਸ਼ਰਨ ਅਤੇ ਕਲਕੱਤੇ ਦੀ ਕਿਲ੍ਹੇਬੰਦੀ ਕਾਰਨ ਸਨ।
b) ਗਬਨ ਦੀ ਰਾਸ਼ੀ ਵਾਪਸ ਨਾ ਕਰਨਾ ਵਾਧੂ ਕਾਰਨ ਵਜੋਂ ਦੱਸੋ।
Question 11: ਭਾਰਤੀ ਇਤਿਹਾਸ ਵਿਚ ਬਕਸਰ ਦੀ ਲੜਾਈ ਦਾ ਕੀ ਮਹੱਤਵ ਹੈ ?
Answer:
ਬਕਸਰ ਦੀ ਲੜਾਈ ਦਾ ਭਾਰਤ ਦੇ ਇਤਿਹਾਸ ਵਿਚ ਪਲਾਸੀ ਦੀ ਲੜਾਈ ਤੋਂ ਵੀ ਜ਼ਿਆਦਾ ਮਹੱਤਵ ਹੈ। ਇਸ ਲੜਾਈ ਦੇ ਕਾਰਨ ਬੰਗਾਲ, ਬਿਹਾਰ ਅਤੇ ਉੜੀਸਾ ਵਿਚ ਅੰਗਰੇਜ਼ਾਂ ਦੀ ਸਥਿਤੀ ਮਜ਼ਬੂਤ ਹੋ ਗਈ। ਇੱਥੋਂ ਤਕ ਕਿ ਉਨ੍ਹਾਂ ਦਾ ਪ੍ਰਭਾਵ ਦਿੱਲੀ ਤਕ ਪਹੁੰਚ ਗਿਆ। ਅਵਧ ਦਾ ਨਵਾਬ ਸ਼ੁਜਾਉਦੌਲਾ ਅਤੇ ਮੁਗਲ ਸਮਰਾਟ ਸ਼ਾਹ ਆਲਮ ਵੀ ਪੂਰੀ ਤਰ੍ਹਾਂ ਅੰਗਰੇਜ਼ਾਂ ਦੇ ਅਧੀਨ ਹੋ ਗਏ। ਇਸ ਪ੍ਰਕਾਰ ਅੰਗਰੇਜ਼ਾਂ ਲਈ ਸਾਰੇ ਭਾਰਤ ‘ਤੇ ਅਧਿਕਾਰ ਕਰਨ ਦਾ ਰਸਤਾ ਸਾਫ਼ ਹੋ ਗਿਆ।
Exam Tips:
a) ਬਕਸਰ ਨਾਲ ਅੰਗਰੇਜ਼ ਬੰਗਾਲ, ਬਿਹਾਰ, ਉੜੀਸਾ ਵਿਚ ਮਜ਼ਬੂਤ ਹੋਏ।
b) ਸ਼ੁਜਾਉਦੌਲਾ ਤੇ ਸ਼ਾਹ ਆਲਮ ਦਾ ਅਧੀਨ ਹੋਣਾ ਪ੍ਰਭਾਵ ਵਜੋਂ ਜ਼ਰੂਰ ਲਿਖੋ।
Question 12: ਬਕਸਰ ਦੀ ਲੜਾਈ ਦੇ ਕੀ ਕਾਰਨ ਸਨ ?
Answer:
ਬਕਸਰ ਦੀ ਲੜਾਈ ਦੇ ਹੇਠ ਲਿਖੇ ਕਾਰਨ ਸਨ:
1. ਅੰਗਰੇਜ਼ੀ ਕੰਪਨੀ ਦੇ ਕਰਮਚਾਰੀ ਆਪਣੀਆਂ ਵਪਾਰਿਕ ਸਹੂਲਤਾਂ ਦੀ ਦੁਰਵਰਤੋਂ ਕਰ ਰਹੇ ਸਨ, ਜਿਸਦੇ ਕਾਰਨ ਬੰਗਾਲ ਦੇ ਨਵਾਬ ਦੀ ਆਮਦਨ ਵਿਚ ਕਮੀ ਹੋ ਗਈ ਸੀ।
2. ਮੀਰ ਕਾਸਿਮ ਨੇ ਆਪਣੀ ਸੈਨਾ ਨੂੰ ਮਜ਼ਬੂਤ ਬਣਾਇਆ, ਹਥਿਆਰਾਂ ਦਾ ਕਾਰਖਾਨਾ ਸਥਾਪਿਤ ਕੀਤਾ ਅਤੇ ਖ਼ਜ਼ਾਨਾ ਕਲਕੱਤਾ (ਕੋਲਕਾਤਾ) ਤੋਂ ਮੁੰਗੇਰ ਲੈ ਗਿਆ। ਅੰਗਰੇਜ਼ਾਂ ਨੂੰ ਇਹ ਗੱਲਾਂ ਪਸੰਦ ਨਹੀਂ ਸਨ।
3. ਮੀਰ ਕਾਸਿਮ ਨੇ ਅੰਗਰੇਜ਼ਾਂ ਦੇ ਨਾਲ-ਨਾਲ ਭਾਰਤੀ ਵਪਾਰੀਆਂ ਨੂੰ ਵੀ ਬਿਨਾਂ ਕਰ ਦਿੱਤੇ ਵਪਾਰ ਕਰਨ ਦੀ ਆਗਿਆ ਦੇ ਦਿੱਤੀ। ਨਤੀਜੇ ਵਜੋਂ ਅੰਗਰੇਜ਼ਾਂ ਅਤੇ ਨਵਾਬ ਵਿਚਾਲੇ ਦੁਸ਼ਮਣੀ ਵਧ ਗਈ।
Exam Tips:
a) ਮੀਰ ਕਾਸਿਮ ਦੇ ਸੁਧਾਰ ਅਤੇ ਕੰਪਨੀ ਦੀ ਦੁਰਵਰਤੋਂ ਦੋ ਵੱਖਰੇ ਕਾਰਨ ਹਨ।
b) ਭਾਰਤੀ ਵਪਾਰੀਆਂ ਨੂੰ ਬਿਨਾਂ ਕਰ ਦੇ ਵਪਾਰ ਦੀ ਛੋਟ ਵਾਲਾ ਕਾਰਨ ਵੀ ਯਾਦ ਰੱਖੋ।
Question 13: ਟੀਪੂ ਸੁਲਤਾਨ ਕੌਣ ਸੀ ? ਉਸਦੇ ਅੰਗਰੇਜ਼ਾਂ ਨਾਲ ਸੰਘਰਸ਼ ਦਾ ਵਰਣਨ ਕਰੋ।
Answer:
ਟੀਪੂ ਸੁਲਤਾਨ ਮੈਸੂਰ ਦੇ ਸ਼ਾਸਕ ਹੈਦਰ ਅਲੀ ਦਾ ਪੁੱਤਰ ਸੀ। ਉਹ 1782 ਵਿਚ ਹੈਦਰ ਅਲੀ ਦੀ ਮੌਤ ਤੋਂ ਬਾਅਦ ਮੈਸੂਰ ਦਾ ਸੁਲਤਾਨ ਬਣਿਆ। ਉਸ ਸਮੇਂ ਮੈਸੂਰ ਦਾ ਦੂਸਰਾ ਯੁੱਧ ਚਲ ਰਿਹਾ ਸੀ। ਟੀਪੂ ਨੇ ਯੁੱਧ ਨੂੰ ਜਾਰੀ ਰੱਖਿਆ। ਸ਼ੁਰੂ ਵਿਚ ਤਾਂ ਉਸ ਨੂੰ ਕੁੱਝ ਸਫਲਤਾ ਮਿਲੀ, ਪਰ ਮੈਸੂਰ ਦੇ ਤੀਜੇ ਯੁੱਧ (1790-92 ਈ:) ਵਿਚ ਉਹ ਹਾਰ ਗਿਆ। ਉਸ ਨੂੰ ਆਪਣੇ ਰਾਜ ਦਾ ਕਾਫੀ ਪ੍ਰਦੇਸ਼ ਅੰਗਰੇਜ਼ਾਂ ਨੂੰ ਦੇਣਾ ਪਿਆ। ਇਸ ਹਾਰ ਦਾ ਬਦਲਾ ਲੈਣ ਲਈ ਉਸਨੇ ਅੰਗਰੇਜ਼ਾਂ ਨਾਲ ਇਕ ਵਾਰ ਫਿਰ ਯੁੱਧ ਕੀਤਾ। ਇਸ ਯੁੱਧ (1799 ਈ:) ਵਿਚ ਟੀਪੂ ਸੁਲਤਾਨ ਮਾਰਿਆ ਗਿਆ ਅਤੇ ਰਾਜ ਦਾ ਬਹੁਤ ਸਾਰਾ ਭਾਗ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ ਗਿਆ। ਰਾਜ ਦੇ ਬਾਕੀ ਹਿੱਸੇ ਮੈਸੂਰ ਦੇ ਪੁਰਾਣੇ ਰਾਜਵੰਸ਼ ਦੇ ਰਾਜਕੁਮਾਰ ਕ੍ਰਿਸ਼ਨ ਰਾਓ ਨੂੰ ਦੇ ਦਿੱਤੇ ਗਏ।
Exam Tips:
a) ਟੀਪੂ ਹੈਦਰ ਅਲੀ ਦਾ ਪੁੱਤਰ ਸੀ; ਤੀਜਾ ਯੁੱਧ 1790-92 ਵਿਚ ਹਾਰਿਆ।
b) ਚੌਥੇ ਯੁੱਧ ਵਿਚ 1799 ਵਿਚ ਮਾਰਿਆ ਗਿਆ, ਇਹ ਕ੍ਰਮ ਲਿਖੋ।
Question 14: ਅੰਗਰੇਜ਼-ਗੋਰਖਾ ਯੁੱਧ (1814-1816 ਈ:) ’ਤੇ ਇਕ ਨੋਟ ਲਿਖੋ।
Answer:
ਨੇਪਾਲ ਦੇ ਗੋਰਖਿਆਂ ਨੇ ਸਰਹੱਦੀ ਖੇਤਰ ਵਿਚ ਅੰਗਰੇਜ਼ਾਂ ਦੇ ਕੁੱਝ ਦੇਸ਼ਾਂ ‘ਤੇ ਅਧਿਕਾਰ ਕਰ ਲਿਆ ਸੀ। ਇਸ ਲਈ ਲਾਰਡ ਹੇਸਟਿੰਗਜ਼ ਨੇ ਗੋਰਖਿਆਂ ਦੀ ਸ਼ਕਤੀ ਨੂੰ ਕੁਚਲਣ ਲਈ ਇਕ ਵਿਸ਼ਾਲ ਸੈਨਾ ਭੇਜੀ। ਇਸ ਦੀ ਅਗਵਾਈ ਅਰੰਤਰਲੋਨੀ ਨੇ ਕੀਤੀ। ਇਸ ਯੁੱਧ ਵਿਚ ਗੋਰਖਿਆਂ ਦੀ ਹਾਰ ਹੋਈ। ਇਸ ਲਈ ਉਨ੍ਹਾਂ ਨੂੰ ਬਹੁਤ ਸਾਰੇ ਦੇਸ਼ ਅੰਗਰੇਜ਼ਾਂ ਨੂੰ ਦੇਣੇ ਪਏ। ਇਸ ਤੋਂ ਇਲਾਵਾ ਨੇਪਾਲੀ ਸਰਕਾਰ ਨੇ ਆਪਣੀ ਰਾਜਧਾਨੀ ਕਾਠਮੰਡੂ ਵਿਚ ਇਕ ਬ੍ਰਿਟਿਸ਼ ਰੈਜ਼ੀਡੈਂਟ ਰੱਖਣਾ ਮੰਨ ਲਿਆ।
Exam Tips:
a) ਗੋਰਖਿਆਂ ਦੀ ਹਾਰ ਤੋਂ ਬਾਅਦ ਕਾਠਮੰਡੂ ਵਿਚ ਬ੍ਰਿਟਿਸ਼ ਰੈਜ਼ੀਡੈਂਟ ਰੱਖਣਾ ਮੰਨਿਆ ਗਿਆ।
b) ਸੈਨਾਪਤੀ ਆਕਟਰਲੋਨੀ ਦਾ ਨਾਂ ਲਿਖਣ ਨਾਲ ਨੋਟ ਵਿਚ ਵਜ਼ਨ ਵਧਦਾ ਹੈ।
ਵੱਡੇ ਉੱਤਰਾਂ ਵਾਲੇ ਪ੍ਰਸ਼ਨ
Question 1: ਵਪਾਰਵਾਦ ਅਤੇ ਵਪਾਰ ਯੁੱਧਾਂ ਦਾ ਸੰਖੇਪ ਵਰਣਨ ਕਰੋ।
Answer:
ਭਾਰਤ ਅਤੇ ਯੂਰਪ ਦੇ ਵਿਚਾਲੇ ਪ੍ਰਾਚੀਨ ਕਾਲ ਤੋਂ ਹੀ ਵਪਾਰਿਕ ਸੰਬੰਧ ਸਨ। ਇਸ ਵਪਾਰ ਦੇ ਤਿੰਨ ਮੁੱਖ ਮਾਰਗ ਸਨ:
1. ਪਹਿਲਾ ਉੱਤਰੀ ਮਾਰਗ ਸੀ। ਇਹ ਮਾਰਗ ਅਫ਼ਗਾਨਿਸਤਾਨ, ਕੈਸਪੀਅਨ ਸਾਗਰ ਅਤੇ ਕਾਲਾ ਸਾਗਰ ਤੋਂ ਹੋ ਕੇ ਜਾਂਦਾ ਸੀ।
2. ਦੁਸਰਾ ਮੱਧ ਮਾਰਗ ਸੀ, ਜੋ ਈਰਾਨ, ਇਰਾਕ ਅਤੇ ਸੀਰੀਆ ਤੋਂ ਹੋ ਕੇ ਜਾਂਦਾ ਸੀ।
3. ਤੀਸਰਾ ਦੱਖਣੀ ਮਾਰਗ, ਸੀ। ਇਹ ਮਾਰਗ ਹਿੰਦ ਮਹਾਂਸਾਗਰ, ਅਰਬ ਸਾਗਰ, ਲਾਲ ਸਾਗਰ ਅਤੇ ਮਿਸਰ ਤੋਂ ਹੋ ਕੇ ਜਾਂਦਾ ਸੀ।
15ਵੀਂ ਸਦੀ ਵਿਚ ਪੱਛਮੀ ਏਸ਼ੀਆ ਅਤੇ ਦੱਖਣ-ਪੂਰਬੀ ਯੂਰਪ ਦੇ ਦੇਸ਼ਾਂ ‘ਤੇ ਤੁਰਕਾਂ ਦਾ ਅਧਿਕਾਰ ਹੋ ਗਿਆ।
ਇਸ ਨਾਲ ਭਾਰਤ ਅਤੇ ਯੂਰਪ ਦੇ ਵਿਚਾਲੇ ਵਪਾਰ ਦੇ ਪੁਰਾਣੇ ਰਸਤੇ ਬੰਦ ਹੋ ਗਏ। ਇਸ ਲਈ ਯੂਰਪੀ ਦੇਸ਼ਾਂ ਨੇ ਭਾਰਤ ਪਹੁੰਚਣ ਲਈ ਨਵੇਂ ਸਮੁੰਦਰੀ ਰਸਤੇ ਲੱਭਣੇ ਸ਼ੁਰੂ ਕਰ ਦਿੱਤੇ। ਸਭ ਤੋਂ ਪਹਿਲਾਂ ਪੁਰਤਗਾਲੀ ਮਲਾਹ ਵਾਸਕੋ-ਡੀ-ਗਾਮਾ 27 ਮਈ, 1498 ਨੂੰ ਭਾਰਤ ਦੀ ਕਾਲੀਕਟ ਬੰਦਰਗਾਹ ‘ਤੇ ਪਹੁੰਚਿਆ। ਇਸ ਤਰ੍ਹਾਂ ਪੁਰਤਗਾਲੀਆਂ ਨੇ ਭਾਰਤ ਨਾਲ ਵਪਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਪ੍ਰਕ੍ਰਿਆ ਨੂੰ ਵਪਾਰਵਾਦ ਕਿਹਾ ਜਾਂਦਾ ਹੈ ਜਿਸਦਾ ਉਦੇਸ਼ ਧਨ ਕਮਾਉਣਾ ਸੀ।
ਵਪਾਰ ਯੁੱਧ – ਪੁਰਤਗਾਲੀਆਂ ਨੂੰ ਧਨ ਕਮਾਉਂਦੇ ਦੇਖ ਡੱਚਾਂ, ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਨੇ ਵੀ ਭਾਰਤ ਦੇ ਨਾਲ ਵਪਾਰ ਸੰਬੰਧ ਸਥਾਪਿਤ ਕਰ ਲਏ। ਭਾਰਤੀ ਵਪਾਰ ‘ਤੇ ਆਪਣਾ ਅਧਿਕਾਰ ਕਰਨ ਲਈ ਉਨ੍ਹਾਂ ਵਿਚਕਾਰ ਯੁੱਧ ਆਰੰਭ ਹੋ ਗਏ। ਇਨ੍ਹਾਂ ਯੁੱਧਾਂ ਨੂੰ ਵਪਾਰ ਯੁੱਧ ਕਿਹਾ ਜਾਂਦਾ ਹੈ। ਹੌਲੀ-ਹੌਲੀ ਉਨ੍ਹਾਂ ਨੇ ਭਾਰਤ ਵਿਚ ਆਪਣੀਆਂ ਬਸਤੀਆਂ ਸਥਾਪਿਤ ਕਰ ਲਈਆਂ।
1. ਭਾਰਤ ਵਿਚ ਪੁਰਤਗਾਲੀਆਂ ਦੀਆਂ ਪ੍ਰਮੁੱਖ ਬਸਤੀਆਂ ਗੋਆ, ਦਮਨ, ਸਾਲਸੇਟ, ਬਸੀਨ, ਮੁੰਬਈ ਸੈਂਟ:
ਟੋਮ ਅਤੇ ਹੁਗਲੀ ਸਨ।
2. ਡੱਚਾਂ ਦੀਆਂ ਮੁੱਖ ਬਸਤੀਆਂ ਕੋਚੀਨ, ਸੂਰਤ, ਨਾਗਾਪਟਮ, ਪੁਲਿਕਟ ਅਤੇ ਚਿਨਸੁਰਾ ਸਨ।
3. ਅੰਗਰੇਜ਼ਾਂ ਦੀਆਂ ਮੁੱਖ ਬਸਤੀਆਂ ਸੂਰਤ, ਅਹਿਮਦਾਬਾਦ, ਬਲੋਚ (ਭੜੈਚ), ਆਗਰਾ, ਬੰਬਈ ਮੁੰਬਈ ਅਤੇ ਕਲਕੱਤਾ (ਕੋਲਕਾਤਾ) ਸਨ।
4. ਫ਼ਰਾਂਸੀਸੀਆਂ ਦੀਆਂ ਮੁੱਖ ਬਸਤੀਆਂ ਸਨ ਪਾਂਡੀਚੇਰੀ, ਚੰਦਰਨਗਰ ਅਤੇ ਕਾਰੀਕਲ।
ਸਮਾਂ ਬੀਤਣ ਦੇ ਨਾਲ-ਨਾਲ ਇਨ੍ਹਾਂ ਚਾਰਾਂ ਯੂਰਪੀ ਸ਼ਕਤੀਆਂ ਦੇ ਵਿਚਾਲੇ ਇਕ-ਦੂਜੇ ਦੀਆਂ ਬਸਤੀਆਂ ‘ਤੇ ਅਧਿਕਾਰ ਕਰਨ ਲਈ ਸੰਘਰਸ਼ ਸ਼ੁਰੂ ਹੋ ਗਿਆ। ਇਸ ਸੰਘਰਸ਼ ਦੇ ਫਲਸਰੂਪ 17ਵੀਂ ਸਦੀ ਤਕ ਭਾਰਤ ਵਿਚ ਪੁਰਤਗਾਲੀਆਂ ਅਤੇ ਡੱਚਾਂ ਦਾ ਪ੍ਰਭਾਵ ਘੱਟ ਹੋ ਗਿਆ। ਹੁਣ ਭਾਰਤ ਵਿਚ ਕੇਵਲ ਅੰਗਰੇਜ਼ ਅਤੇ ਫ਼ਰਾਂਸੀਸੀ ਹੀ ਰਹਿ ਗਏ। ਇਨ੍ਹਾਂ ਵਿਚਾਲੇ ਵੀ ਕਾਫੀ ਸਮੇਂ ਤਕ ਭਾਰਤੀ ਵਪਾਰ ’ਤੇ ਏਕਾਧਿਕਾਰ ਲਈ ਸੰਘਰਸ਼ ਹੁੰਦਾ ਰਿਹਾ।
ਇਸ ਸੰਘਰਸ਼ ਵਿਚ ਅੰਗਰੇਜ਼ਾਂ ਨੂੰ ਅੰਤਿਮ ਜਿੱਤ ਪ੍ਰਾਪਤ ਹੋਈ।
Exam Tips:
a) ਵਪਾਰ ਦੇ ਤਿੰਨੇ ਮਾਰਗ (ਉੱਤਰੀ, ਮੱਧ, ਦੱਖਣੀ) ਵੱਖ-ਵੱਖ ਲਿਖੋ, ਇਹ ਅਕਸਰ ਪੁੱਛੇ ਜਾਂਦੇ ਹਨ।
b) ਤੁਰਕਾਂ ਦਾ ਅਧਿਕਾਰ ਵਪਾਰ ਦੇ ਪੁਰਾਣੇ ਰਸਤੇ ਬੰਦ ਹੋਣ ਦਾ ਕਾਰਨ ਸੀ।
Question 2: ਅੰਗਰੇਜ਼ੀ ਈਸਟ ਇੰਡੀਆ ਕੰਪਨੀ ਦੀ ਸਥਾਪਨਾ ਦਾ ਵਰਣਨ ਕਰੋ।
Answer:
ਕੰਪਨੀ ਦੀ ਸਥਾਪਨਾ – ਪੁਰਤਗਾਲੀਆਂ ਅਤੇ ਡੱਚਾਂ ਦੇ ਲਾਭਦਾਇਕ ਵਪਾਰ ਨੂੰ ਦੇਖ ਕੇ ਅੰਗਰੇਜ਼ਾਂ ਨੇ ਵੀ ਭਾਰਤ ਨਾਲ ਵਪਾਰ ਕਰਨ ਦਾ ਇਰਾਦਾ ਕੀਤਾ। 31 ਦਸੰਬਰ, 1600 ਈ: ਨੂੰ ਇੰਗਲੈਂਡ ਦੇ ਵਪਾਰੀਆਂ ਦੇ ਮਰਚੈਂਟ ਐਂਡਵੇਂਚਰਜ਼ ਨਾਂ ਦੇ ਇਕ ਸਮੂਹ ਨੇ ਈਸਟ ਇੰਡੀਆ ਕੰਪਨੀ ਦੀ ਸਥਾਪਨਾ ਕੀਤੀ। ਇਸ ਕੰਪਨੀ ਨੂੰ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਨੇ ਭਾਰਤ ਦੇ ਨਾਲ 15 ਸਾਲ ਤਕ ਵਪਾਰ ਕਰਨ ਦਾ ਏਕਾਧਿਕਾਰ ਪ੍ਰਦਾਨ ਕੀਤਾ।
ਕੰਪਨੀ ਨੇ ਪਹਿਲਾ ਪੂਰਬੀ ਦੀਪ ਸਮੂਹ ਦੇ ਨਾਲ ਵਪਾਰਿਕ ਸੰਬੰਧ ਸਥਾਪਿਤ ਕਰਨੇ ਚਾਹੇ। ਪਰੰਤੁ ਪੂਰਬੀ ਦੀਪ ਸਮੂਹਾਂ ‘ਤੇ ਡੱਚਾਂ ਦਾ ਅਧਿਕਾਰ ਸੀ। ਡੱਚਾਂ ਨੇ ਬ੍ਰਿਟਿਸ਼ ਵਪਾਰੀਆਂ ਦਾ ਵਿਰੋਧ ਕੀਤਾ। ਇਸ ਲਈ ਉਹ ਆਪਣੇ ਉਦੇਸ਼ ਵਿਚ ਸਫਲ ਨਾ ਹੋ ਸਕੇ।
ਮੁਗਲ ਸਮਰਾਟ ਕੋਲੋਂ ਸਹੁਲਤਾਂ – 1607 ਈ: ਵਿਚ ਅੰਗਰੇਜ਼ੀ ਕਪਤਾਨ ਵਿਲੀਅਮ ਹਾਕਿੰਜ਼ ਨੇ ਮੁਗ਼ਲ ਸਮਰਾਟ ਜਹਾਂਗੀਰ ਤੋਂ ਵਪਾਰਿਕ ਸਹੂਲਤਾਂ ਪ੍ਰਾਪਤ ਕਰਨ ਦਾ ਯਤਨ ਕੀਤਾ, ਪਰ ਉਹ ਅਸਫਲ ਰਿਹਾ। 1615 ਈ: ਵਿਚ ਸਰ ਟਾਮਸ ਰੋ ਇੰਗਲੈਂਡ ਦੇ ਸਮਰਾਟ ਜੇਮਜ਼ ਪਹਿਲੇ ਦਾ ਰਾਜਦੂਤ ਬਣ ਕੇ ਜਹਾਂਗੀਰ ਦੇ ਦਰਬਾਰ ਵਿਚ ਆਇਆ। ਉਸਨੇ ਜਹਾਂਗੀਰ ਤੋਂ ਸੂਰਤ ਵਿਚ ਕੋਠੀਆਂ ਬਣਾਉਣ ਦੀ ਆਗਿਆ ਲੈਣ ਦੇ ਨਾਲ-ਨਾਲ ਹੋਰ ਵੀ ਕਈ ਪ੍ਰਕਾਰ ਦੀਆਂ ਸਹੂਲਤਾਂ ਪ੍ਰਾਪਤ ਕਰ ਲਈਆਂ। ਇਸ ਪ੍ਰਕਾਰ ਸੁਰਤ ਅੰਗਰੇਜ਼ਾਂ ਦਾ ਵਪਾਰਿਕ ਕੇਂਦਰ ਬਣ ਗਿਆ। ਅੰਗਰੇਜ਼ਾਂ ਨੇ ਅਹਿਮਦਾਬਾਦ, ਭੜੈਚ ਅਤੇ ਆਗਰੇ ਵਿਚ ਵੀ ਆਪਣੀਆਂ ਬਸਤੀਆਂ ਸਥਾਪਿਤ ਕੀਤੀਆਂ।
ਕੰਪਨੀ ਦੀ ਸ਼ਕਤੀ ਦਾ ਵਿਕਾਸ:
1. 1640 ਈ: ਵਿਚ ਅੰਗਰੇਜ਼ਾਂ ਨੇ ਮਦਰਾਸ (ਚੇਨੱਈ ਦੇ ਨੇੜੇ ਕੁੱਝ ਜ਼ਮੀਨ ਮੁੱਲ ਲੈ ਕੇ ਮਦਰਾਸ (ਚੇਨੱਈ) ਨਗਰ ਦੀ ਸਥਾਪਨਾ ਕੀਤੀ ਅਤੇ ਇਕ ਫੈਕਟਰੀ ਦਾ ਨਿਰਮਾਣ ਕੀਤਾ।
2. 1687 ਈ: ਵਿਚ ਸੂਰਤ ਦੀ ਥਾਂ ਬੰਬਈ (ਮੁੰਬਈ) ਨੂੰ ਕੰਪਨੀ ਦਾ ਮੁੱਖ ਕੇਂਦਰ ਬਣਾਇਆ ਗਿਆ।
3. 1690 ਈ: ਵਿਚ ਅੰਗਰੇਜ਼ਾਂ ਨੇ ਕਲਕੱਤਾ ਕੋਲਕਾਤਾ ਵਿਚ ਆਪਣੀ ਬਸਤੀ ਸਥਾਪਿਤ ਕੀਤੀ ਅਤੇ ਉੱਥੇ ਫੋਰਟ ਵਿਲੀਅਮ ਨਾਂ ਦੇ ਕਿਲ੍ਹੇ ਦਾ ਨਿਰਮਾਣ ਕਰਾਇਆ।
4. 1717 ਈ: ਵਿਚ ਈਸਟ ਇੰਡੀਆ ਕੰਪਨੀ ਨੂੰ ਮੁਗ਼ਲ ਸਮਰਾਟ ਫ਼ਰੁਖਸੀਅਰ ਤੋਂ 3000 ਰੁਪਏ ਸਾਲਾਨਾ ਦੇ ਬਦਲੇ ਬਿਹਾਰ, ਬੰਗਾਲ ਅਤੇ ਉੜੀਸਾ ਵਿਚ ਬਿਨਾਂ ਚੰਗੀ ਦਿੱਤੇ ਵਪਾਰ ਕਰਨ ਦਾ ਅਧਿਕਾਰ ਮਿਲ ਗਿਆ।
ਅੰਗਰੇਜ਼ ਭਾਰਤ ਵਿਚ ਕਲਈ, ਪਾਰਾ, ਸਿੱਕਾ ਅਤੇ ਕੱਪੜਾ ਭੇਜਦੇ ਸਨ। ਉਸ ਦੇ ਬਦਲੇ ਵਿਚ ਉਹ ਭਾਰਤ ਤੋਂ ਸੁਤੀ ਅਤੇ ਰੇਸ਼ਮੀ ਕੱਪੜਾ, ਗਰਮ ਮਸਾਲੇ, ਨੀਲ ਅਤੇ ਅਫ਼ੀਮ ਮੰਗਵਾਉਂਦੇ ਸਨ। ਹੌਲੀ-ਹੌਲੀ ਉਨ੍ਹਾਂ ਨੇ ਭਾਰਤ ਦੇ ਰਾਜਨੀਤਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਉਨ੍ਹਾਂ ਨੇ ਭਾਰਤ ਵਿਚ ਬਹੁਤ ਜ਼ਿਆਦਾ ਸ਼ਕਤੀ ਪ੍ਰਾਪਤ ਕਰ ਲਈ।
Exam Tips:
a) ਈਸਟ ਇੰਡੀਆ ਕੰਪਨੀ 31 ਦਸੰਬਰ 1600 ਨੂੰ ਬਣੀ; ਤਾਰੀਖ਼ ਤੇ ਰਾਣੀ ਐਲਿਜ਼ਾਬੈਥ ਦਾ ਨਾਂ ਲਿਖੋ।
b) ਹਾਕਿੰਜ਼ (1607) ਅਤੇ ਸਰ ਟਾਮਸ ਰੋ (1615) ਦੇ ਸਾਲ ਕ੍ਰਮ ਵਿਚ ਲਿਖੋ।
Question 3: ਐਂਗਲੋ-ਫ਼ਰਾਂਸੀਸੀ ਸੰਘਰਸ਼ ਦਾ ਵਰਣਨ ਕਰੋ।
Answer:
ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਦੇ ਵਿਚਾਲੇ ਸੰਘਰਸ਼ ਦੱਖਣੀ ਭਾਰਤ ਵਿਚ ਹੋਇਆ। ਇਹ ਸੰਘਰਸ਼ ਕਰਨਾਟਕ ਦੇ ਯੁੱਧਾਂ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਸੰਘਰਸ਼ ਵਿਚ ਹੇਠ ਲਿਖੇ ਪੜਾਅ ਆਏ:
ਕਰਨਾਟਕ ਦਾ ਪਹਿਲਾ ਯੁੱਧ – ਕਰਨਾਟਕ ਦਾ ਪਹਿਲਾ ਯੁੱਧ 1746 ਈ: ਤੋਂ 1748 ਈ: ਤਕ ਹੋਇਆ। ਇਸ ਯੁੱਧ ਦਾ ਵਰਣਨ ਇਸ ਪ੍ਰਕਾਰ ਹੈ:
ਕਾਰਨ:
1. ਅੰਗਰੇਜ਼ ਅਤੇ ਫ਼ਰਾਂਸੀਸੀ ਭਾਰਤ ਦੇ ਸਾਰੇ ਵਪਾਰ ‘ਤੇ ਆਪਣਾ-ਆਪਣਾ ਅਧਿਕਾਰ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਵਿਚਾਲੇ ਦੁਸ਼ਮਣੀ ਪਈ ਹੋਈ ਸੀ।
2. ਇਸੇ ਵਿਚਾਲੇ ਯੂਰਪ ਵਿਚ ਇੰਗਲੈਂਡ ਅਤੇ ਫ਼ਰਾਂਸ ਦਾ ਯੁੱਧ ਆਰੰਭ ਹੋ ਗਿਆ। ਇਸਦੇ ਫਲਸਰੂਪ ਭਾਰਤ ਵਿਚ ਅੰਗਰੇਜ਼ਾਂ ਅਤੇ ਫ਼ਰਾਂਸੀਸੀਆਂ ਵਿਚ ਲੜਾਈ ਸ਼ੁਰੂ ਹੋ ਗਈ।
ਘਟਨਾਵਾਂ – 1746 ਈ: ਵਿਚ ਫ਼ਰਾਂਸੀਸੀਆਂ ਨੇ ਅੰਗਰੇਜ਼ਾਂ ‘ਤੇ ਹਮਲਾ ਕਰਕੇ ਮਦਰਾਸ (ਅਜੋਕਾ ਚੇਨੱਈ ‘ਤੇ ਅਧਿਕਾਰ ਕਰ ਲਿਆ ਕਿਉਂਕਿ ਮਦਰਾਸ (ਚੇਨੱਈ) ਕਰਨਾਟਕ ਰਾਜ ਵਿਚ ਸਥਿਤ ਸੀ, ਇਸ ਲਈ ਅੰਗਰੇਜ਼ਾਂ ਨੇ ਕਰਨਾਟਕ ਦੇ ਨਵਾਬ ਤੋਂ ਰੱਖਿਆ ਲਈ ਪਾਰਥਨਾ ਕੀਤੀ। ਨਵਾਬ ਨੇ ਦੋਹਾਂ ਪੱਖਾਂ ਦੇ ਯੁੱਧ ਨੂੰ ਰੋਕਣ ਲਈ 10 ਹਜ਼ਾਰ ਸੈਨਿਕ ਭੇਜ ਦਿੱਤੇ। ਇਸ ਸੈਨਾ ਦਾ ਸਾਹਮਣਾ ਫ਼ਰਾਂਸੀਸੀਆਂ ਦੀ ਇਕ ਛੋਟੀ ਜਿਹੀ ਸੈਨਿਕ ਟੁਕੜੀ ਨਾਲ ਹੋਇਆ। ਫ਼ਰਾਂਸੀਸੀ ਸੈਨਾ ਨੇ ਨਵਾਬ ਦੀਆਂ ਸੈਨਾਵਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ। 1748 ਈ: ਵਿਚ ਯੂਰਪ ਵਿਚ ਯੁੱਧ ਬੰਦ ਹੋ ਗਿਆ। ਫਲਸਰੂਪ ਭਾਰਤ ਵਿਚ ਦੋਹਾਂ ਜਾਤੀਆਂ ਵਿਚਾਲੇ ਯੁੱਧ ਖ਼ਤਮ ਹੋ ਗਿਆ।
ਸਿੱਟੇ:
1. ਇਸ ਯੁੱਧ ਵਿਚ ਫ਼ਰਾਂਸੀਸੀ ਜੇਤੂ ਰਹੇ ਅਤੇ ਭਾਰਤ ਵਿਚ ਉਨ੍ਹਾਂ ਦੀ ਸ਼ਕਤੀ ਦੀ ਧਾਂਕ ਜੰਮ ਗਈ।
2. ਸ਼ਾਂਤੀ ਸੰਧੀ ਦੇ ਅਨੁਸਾਰ ਚੇਨੱਈ (ਮਦਰਾਸ) ਅੰਗਰੇਜ਼ਾਂ ਨੂੰ ਵਾਪਸ ਮਿਲ ਗਿਆ।
ਕਰਨਾਟਕ ਦਾ ਦੂਸਰਾ ਯੁੱਧ – ਕਰਨਾਟਕ ਦਾ ਦੂਸਰਾ ਯੁੱਧ 1748 ਈ: ਤੋਂ 1755 ਈ: ਤਕ ਹੋਇਆ।
ਕਾਰਨ – ਕਰਨਾਟਕ ਦਾ ਦੂਸਰਾ ਯੁੱਧ ਹੈਦਰਾਬਾਦ ਅਤੇ ਕਰਨਾਟਕ ਰਾਜਾਂ ਦੀ ਸਥਿਤੀ ਦੇ ਕਾਰਨ ਹੋਇਆ।
ਇਨ੍ਹਾਂ ਦੋਹਾਂ ਰਾਜਾਂ ਵਿਚ ਰਾਜ-ਗੱਦੀ ਲਈ ਦੋ-ਦੋ ਵਿਰੋਧੀ ਖੜੇ ਹੋ ਗਏ। ਹੈਦਰਾਬਾਦ ਵਿਚ ਨਾਸਿਰ ,ਜੰਗ ਅਤੇ ਮੁਜੱਫਰ ਜੰਗ ਅਤੇ ਕਰਨਾਟਕ ਵਿਚ ਅਨਵਰੂਦੀਨ ਅਤੇ ਚੰਦਾ ਸਾਹਿਬ। ਫ਼ਰਾਂਸੀਸੀ ਸੈਨਾਪਤੀ ਡੁਪਲੇ ਨੇ ਮੁਜੱਫਰ ਜੰਗ ਅਤੇ ਚੰਦਾ ਸਾਹਿਬ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਰਾਜਗੱਦੀ ‘ਤੇ ਬੈਠਾ ਦਿੱਤਾ।
ਅੰਗਰੇਜ਼ ਵੀ ਸ਼ਾਂਤ ਨਾ ਰਹੇ। ਉਨ੍ਹਾਂ ਨੇ ਹੈਦਰਾਬਾਦ ਵਿਚ ਨਾਸਿਰ ਜੰਗ ਅਤੇ ਕਰਨਾਟਕ ਵਿਚ ਅਨਵਰੂਦੀਨ ਦੇ ਪੁੱਤਰ ਮੁਹੰਮਦ ਅਲੀ ਦਾ ਸਾਥ ਦਿੱਤਾ ਅਤੇ ਯੁੱਧ ਲਈ ਉੱਤਰ ਆਏ।
ਘਟਨਾਵਾਂ – ਯੁੱਧ ਦੇ ਆਰੰਭ ਵਿਚ ਫ਼ਰਾਂਸੀਸੀਆਂ ਨੂੰ ਸਫਲਤਾ ਮਿਲੀ। ਚੰਦਾ ਸਾਹਿਬ ਨੇ ਫ਼ਰਾਂਸੀਸੀਆਂ ਦੀ ਸਹਾਇਤਾ ਨਾਲ ਤਿਚਨਾਪੱਲੀ ਵਿਚ ਆਪਣੇ ਦੁਸ਼ਮਣਾਂ ਨੂੰ ਘੇਰ ਲਿਆ। ਪਰ ਅੰਗਰੇਜ਼ ਸੈਨਾਪਤੀ ਰਾਬਰਟ ਕਲਾਈਵ ਨੇ ਯੁੱਧ ਦੀ ਸਥਿਤੀ ਬਦਲ ਦਿੱਤੀ।ਉਸਨੇ ਚੰਦਾ ਸਾਹਿਬ ਦੀ ਰਾਜਧਾਨੀ ਅਰਕਾਟ ਨੂੰ ਘੇਰਾ ਪਾ ਲਿਆ।
ਚੰਦਾ ਸਾਹਿਬ ਆਪਣੀ ਰਾਜਧਾਨੀ ਦੀ ਰੱਖਿਆ ਕਰਨ ਲਈ ਤ੍ਰਿਚਨਾਪੱਲੀ ਤੋਂ ਦੌੜ ਗਿਆ ਪਰ ਨਾ ਤਾਂ ਉਹ ਆਪਣੀ ਰਾਜਧਾਨੀ ਨੂੰ ਬਚਾ ਸਕਿਆ ਅਤੇ ਨਾ ਹੀ ਆਪਣੇ ਆਪ ਨੂੰ। ਇਸ ਪ੍ਰਕਾਰ ਕਰਨਾਟਕ `ਤੇ ਅੰਗਰੇਜ਼ਾਂ ਦਾ ਅਧਿਕਾਰ ਹੋ ਗਿਆ।
ਸਿੱਟੇ:
1. 1755 ਈ: ਵਿਚ ਦੋਹਾਂ ਪੱਖਾਂ ਵਿਚ ਸੰਧੀ ਹੋ ਗਈ। ਦੋਹਾਂ ਨੇ ਇਹ ਫ਼ੈਸਲਾ ਕੀਤਾ ਕਿ ਉਹ ਦੇਸੀ ਰਾਜਿਆਂ ਦੇ ਝਗੜਿਆਂ ਵਿਚ ਹਿੱਸਾ ਨਹੀਂ ਲੈਣਗੇ।
2. ਇਸ ਯੁੱਧ ਨਾਲ ਅੰਗਰੇਜ਼ਾਂ ਦੀ ਸਾਖ ਵੱਧ ਗਈ।
ਕਰਨਾਟਕ ਦਾ ਤੀਸਰਾ ਯੁੱਧ – ਕਰਨਾਟਕ ਦਾ ਤੀਸਰਾ ਯੁੱਧ 1756 ਤੋਂ 1763 ਈ: ਤਕ ਹੋਇਆ।
ਕਾਰਨ – 1756 ਈ: ਵਿਚ ਯੂਰਪ ਵਿਚ ਸੱਤ ਸਾਲਾ ਯੁੱਧ ਛਿੜ ਗਿਆ। ਇਸ ਯੁੱਧ ਵਿਚ ਫ਼ਰਾਂਸ ਅਤੇ ਇੰਗਲੈਂਡ ਇਕਦੂਜੇ ਦੇ ਵਿਰੁੱਧ ਲੜ ਰਹੇ ਸਨ। ਇਸ ਲਈ ਭਾਰਤ ਵਿਚ ਵੀ ਇਨ੍ਹਾਂ ਦੋਹਾਂ ਸ਼ਕਤੀਆਂ ਵਿਚ ਯੁੱਧ ਸ਼ੁਰੂ ਹੋ ਗਿਆ।
ਕਾਰਨ – ਫ਼ਰਾਂਸੀਸੀ ਸਰਕਾਰ ਨੇ 1758 ਵਿਚ ਕਾਉਂਟ ਲਾਲੀ ਨੂੰ ਭਾਰਤ ਵਿਚ ਫ਼ਰਾਂਸੀਸੀਆਂ ਦਾ ਗਵਰਨਰ:
ਜਨਰਲ ਅਤੇ ਸੈਨਾਪਤੀ ਬਣਾ ਕੇ ਭੇਜਿਆ। ਫ਼ਰਾਂਸੀਸੀ ਸਰਕਾਰ ਨੇ ਉਸ ਨੂੰ ਹੁਕਮ ਦਿੱਤਾ ਕਿ ਉਹ ਭਾਰਤ ਦੇ ਤਟੀ ਦੇਸ਼ਾਂ ਨੂੰ ਹੀ ਜਿੱਤਣ ਦਾ ਯਤਨ ਕਰੇ ਪਰ ਉਹ ਅਸਫ਼ਲ ਰਿਹਾ। 1760 ਈ: ਵਿਚ ਅੰਗਰੇਜ਼ ਸੈਨਾਪਤੀ ਆਇਰਕੁਟ ਨੇ ਬੰਦੀਵਾਸ਼ ਦੇ ਸਥਾਨ ‘ਤੇ ਫ਼ਰਾਂਸੀਸੀਆਂ ਨੂੰ ਬੁਰੀ ਤਰ੍ਹਾਂ ਹਰਾਇਆ। ਬੁਸੇ ਨੂੰ ਬੰਦੀ ਬਣਾ ਲਿਆ ਗਿਆ। 1761 ਈ: ਵਿਚ ਅੰਗਰੇਜ਼ਾਂ ਨੇ ਪਾਂਡੇਚੇਰੀ ‘ਤੇ ਵੀ ਆਪਣਾ ਅਧਿਕਾਰ ਕਰ ਲਿਆ। 1763 ਈ: ਵਿਚ ਪੈਰਿਸ ਦੀ ਸੰਧੀ ਦੇ ਅਨੁਸਾਰ ਯੂਰਪ ਵਿਚ ਸੱਤ ਸਾਲਾ ਯੁੱਧ ਬੰਦ ਹੋ ਗਿਆ। ਇਸਦੇ ਨਾਲ ਹੀ ਭਾਰਤ ਵਿਚ ਵੀ ਦੋਹਾਂ ਸ਼ਕਤੀਆਂ ਵਿਚਾਲੇ ਯੁੱਧ ਖ਼ਤਮ ਹੋ ਗਿਆ।
ਸਿੱਟੇ – ਹੈਦਰਾਬਾਦ ਵਿਚ ਫ਼ਰਾਂਸੀਸੀਆਂ ਦੇ ਪ੍ਰਭਾਵ ਦਾ ਅੰਤ ਹੋ ਗਿਆ। ਅੰਗਰੇਜ਼ਾਂ ਨੇ ਫ਼ਰਾਂਸੀਸੀਆਂ ਨੂੰ ਚੰਦਰਨਗਰ, ਮਾਹੀ, ਪਾਂਡੀਚੇਰੀ ਅਤੇ ਕੁੱਝ ਹੋਰ ਦੇਸ਼ ਵਾਪਸ ਕਰ ਦਿੱਤੇ। ਉਹ ਹੁਣ ਇਨ੍ਹਾਂ ਦੇਸ਼ਾਂ ਵਿਚ ਕੇਵਲ ਵਪਾਰ ਹੀ ਕਰ ਸਕਦੇ ਸਨ। ਇਸ ਪ੍ਰਕਾਰ ਭਾਰਤ ਵਿਚ ਰਾਜ ਸਥਾਪਿਤ ਕਰਨ ਦੀਆਂ ਉਨ੍ਹਾਂ ਦੀਆਂ ਸਾਰੀਆਂ ਆਸਾਂ ‘ਤੇ ਪਾਣੀ ਫਿਰ ਗਿਆ।
Exam Tips:
a) ਯੂਰਪ ਦਾ ਸੱਤ ਸਾਲਾ ਯੁੱਧ ਭਾਰਤੀ ਤਿੰਨ ਕਰਨਾਟਕ ਯੁੱਧਾਂ ਦਾ ਕਾਰਨ ਬਣਿਆ।
b) ਬੰਦੀਵਾਸ਼ (1760), ਪੈਰਿਸ ਸੰਧੀ (1763) ਵਰਗੀਆਂ ਤਾਰੀਖ਼ਾਂ ਕ੍ਰਮ ਨਾਲ ਲਿਖੋ।
Question 4: ਲਾਰਡ ਵੈਲਜ਼ਲੀ ਦੇ ਸ਼ਾਸਨ ਕਾਲ ਸਮੇਂ ਅੰਗਰੇਜ਼ੀ ਸਾਮਰਾਜ ਦੇ ਵਿਸਤਾਰ ਦਾ ਵਰਣਨ ਕਰੋ।
Answer:
ਲਾਰਡ ਵੈਲਜ਼ਲੀ 1798 ਈ: ਵਿਚ ਗਵਰਨਰ ਜਨਰਲ ਬਣ ਕੇ ਭਾਰਤ ਆਇਆ। ਉਹ ਭਾਰਤ ਵਿਚ ਅੰਗਰੇਜ਼ੀ ਰਾਜ ਦਾ ਵਿਸਤਾਰ ਕਰਨਾ ਚਾਹੁੰਦਾ ਸੀ। ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਉਸਨੇ ਵੱਖ-ਵੱਖ ਸਾਧਨ ਅਪਣਾਏ ਅਤੇ ਅਨੇਕ ਦੇਸ਼ਾਂ ਨੂੰ ਆਪਣੇ ਰਾਜ ਵਿਚ ਮਿਲਾ ਲਿਆ। ਸੰਖੇਪ ਵਿਚ, ਉਸਨੇ ਹੇਠ ਲਿਖੇ ਢੰਗ ਨਾਲ ਭਾਰਤ ਵਿਚ ਅੰਗਰੇਜ਼ੀ ਰਾਜ ਦਾ ਵਿਸਤਾਰ ਕੀਤਾ:
1. ਯੁੱਧਾਂ ਦੁਆਰਾ – 1799 ਈ: ਵਿਚ ਵੈਲਜ਼ਲੀ ਨੇ ਟੀਪੂ ਸੁਲਤਾਨ ਨੂੰ ਮੈਸੂਰ ਦੇ ਚੌਥੇ ਯੁੱਧ ਵਿਚ ਹਰਾ ਕੇ ਕਾਫ਼ੀ ਸਾਰਾ ਖੇਤਰ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ.। ਪਾਠ-ਪੁਸਤਕ ਅਨੁਸਾਰ 1802 ਈ: ਵਿਚ ਉਸਨੇ ਮਰਾਠਿਆਂ ਨੂੰ ਵੀ ਹਰਾ ਦਿੱਤਾ ਅਤੇ ਦਿੱਲੀ, ਆਗਰਾ, ਕਟਕ, ਬਲਾਸੌਰ, ਭੜੋਚ, ਬੁੰਦੇਲਖੰਡ ਆਦਿ ਨੂੰ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ ਗਿਆ।
ਵੈਲਜ਼ਲੀ ਨੇ ਮਰਾਠਾ ਸਰਦਾਰ ਜਸਵੰਤ ਰਾਓ ਹੋਲਕਰ ਦੀ ਰਾਜਧਾਨੀ ਇੰਦੌਰ ‘ਤੇ ਵੀ ਆਪਣਾ ਅਧਿਕਾਰ ਕਰ ਲਿਆ।
2. ਸਹਾਇਕ ਸੰਧੀ ਦੁਆਰਾ – ਵੈਲਜ਼ਲੀ ਨੇ ਅੰਗਰੇਜ਼ੀ ਰਾਜ ਦਾ ਵਿਸਤਾਰ ਕਰਨ ਲਈ ਅਧੀਨ ਮਿੱਤਰ ਰਾਜ ਜਾਂ ਸਹਾਇਕ ਸੰਧੀ ਦੀ ਨੀਤੀ ਅਪਣਾਈ। ਇਸ ਸੰਧੀ ਨੂੰ ਸਵੀਕਾਰ ਕਰਨ ਵਾਲੇ ਰਾਜਾ ਜਾਂ ਨਵਾਬ ਲਈ ਇਹ ਜ਼ਰੂਰੀ ਸੀ ਕਿ ਉਹ ਆਪਣੇ ਆਪ ਨੂੰ ਕੰਪਨੀ ਦੇ ਅਧੀਨ ਸਮਝੇ। ਉਹ ਆਪਣੇ ਰਾਜ ਵਿਚ ਅੰਗਰੇਜ਼ਾਂ ਦੀ ਇਕ ਸੈਨਿਕ ਟੁਕੜੀ ਰੱਖੇ ਅਤੇ ਅੰਗਰੇਜ਼ਾਂ ਦੀ ਆਗਿਆ ਤੋਂ ਬਿਨਾਂ ਕਿਸੇ ਨਾਲ ਯੁੱਧ ਜਾਂ ਸੰਧੀ ਨਾ ਕਰੇ। ਇਹ ਸ਼ਰਤਾਂ ਨੂੰ ਮੰਨਣ ਵਾਲੇ ਦੇਸੀ ਸ਼ਾਸਕ ਦੀ ਅੰਦਰੂਨੀ ਅਤੇ ਬਾਹਰੀ ਖ਼ਤਰੇ ਤੋਂ ਰੱਖਿਆ ਦੀ ਜ਼ਿੰਮੇਵਾਰੀ ਅੰਗਰੇਜ਼ਾਂ ਦੀ ਹੁੰਦੀ ਸੀ।
ਇਸ ਸੰਧੀ ਨੂੰ ਸਭ ਤੋਂ ਪਹਿਲਾਂ 1798 ਈ: ਵਿਚ ਨਿਜ਼ਾਮ ਹੈਦਰਾਬਾਦ ਨੇ ਸਵੀਕਾਰ ਕੀਤਾ। ਉਸਨੇ ਆਪਣੇ ਕੁੱਝ ਪ੍ਰਦੇਸ਼ ਵੀ ਅੰਗਰੇਜ਼ਾਂ ਨੂੰ ਦੇ ਦਿੱਤੇ। ਨਿਜ਼ਾਮ ਤੋਂ ਬਾਅਦ ਅਵਧ ਦੇ ਨਵਾਬ ਨੇ ਇਸ ਸੰਧੀ ਨੂੰ ਸਵੀਕਾਰ ਕੀਤਾ। ਸੈਨਾ ਦਾ ਖ਼ਰਚ ਚਲਾਉਣ ਲਈ ਉਸਨੇ ਰੁਹੇਲਖੰਡ ਅਤੇ ਗੰਗਾ-ਯਮੁਨਾ ਦੇ ਦੋਆਬ ਦਾ ਖੇਤਰ ਕੰਪਨੀ ਨੂੰ ਦੇ ਦਿੱਤਾ।
3. ਪੈਨਸ਼ਨਾਂ ਦੁਆਰਾ- 1800 ਈ: ਵਿਚ ਵੈਲਜ਼ਲੀ ਨੇ ਸੂਰਤ ਦੇ ਰਾਜਾ ਨੂੰ ਪੈਨਸ਼ਨ ਦੇ ਕੇ ਸੂਰਤ ਨੂੰ ਅੰਗਰੇਜ਼ੀ ਰਾਜ ਵਿਚ ਸ਼ਾਮਿਲ ਕਰ ਲਿਆ। 1801 ਈ: ਵਿਚ ਕਰਨਾਟਕ ਦੇ ਨਵਾਬ ਦੀ ਮੌਤ ਹੋ ਗਈ। ਅੰਗਰੇਜ਼ਾਂ ਨੇ ਉਸਦੇ ਪੁੱਤਰ ਦੀ ਵੀ ਪੈਨਸ਼ਨ ਨਿਸਚਿਤ ਕਰ ਦਿੱਤੀ ਅਤੇ ਉਸਦੇ ਰਾਜ ਨੂੰ ਆਪਣੇ ਰਾਜ ਵਿਚ ਮਿਲਾ ਲਿਆ।
ਇਸ ਪ੍ਰਕਾਰ ਲਾਰਡ ਵੈਲਜ਼ਲੀ ਨੇ ਭਾਰਤ ਵਿਚ ਅੰਗਰੇਜ਼ੀ ਰਾਜ ਦਾ ਖੂਬ ਵਿਸਤਾਰ ਕੀਤਾ।
Exam Tips:
a) ਲਾਰਡ ਵੈਲਜ਼ਲੀ 1798 ਵਿਚ ਗਵਰਨਰ-ਜਨਰਲ ਬਣਿਆ; ਚਾਰ ਵਿਸਤਾਰ ਤਰੀਕਿਆਂ ਵਿਚ ਯੁੱਧ ਤੇ ਸਹਾਇਕ ਸੰਧੀ ਮੁੱਖ ਹਨ।
b) ਪੈਨਸ਼ਨਾਂ ਰਾਹੀਂ ਸੂਰਤ ਤੇ ਕਰਨਾਟਕ ਦਾ ਜ਼ਿਕਰ ਕਰੋ।
Question 5: ਲਾਰਡ ਡਲਹੌਜ਼ੀ ਦੇ ਸ਼ਾਸਨ ਕਾਲ ਸਮੇਂ ਅੰਗਰੇਜ਼ੀ ਸਾਮਰਾਜ ਦੇ ਵਿਸਤਾਰ ਦਾ ਵਰਣਨ ਕਰੋ।
Answer:
ਲਾਰਡ ਡਲਹੌਜ਼ੀ ਨੇ ਭਾਰਤ ਵਿਚ ਹੇਠ ਲਿਖੇ ਚਾਰ ਤਰੀਕਿਆਂ ਨਾਲ ਅੰਗਰੇਜ਼ੀ ਸਾਮਰਾਜ ਦਾ ਵਿਸਤਾਰ ਕੀਤਾ:
1. ਜਿੱਤਾਂ ਦੁਆਰਾ
2. ਲੈਪਸ ਦੀ ਨੀਤੀ ਦੁਆਰਾ
3. ਕੁਸ਼ਾਸਨ ਦੇ ਆਧਾਰ ‘ਤੇ
4. ਪਦਵੀਆਂ ਅਤੇ ਪੈਨਸ਼ਨਾਂ ਸਮਾਪਤ ਕਰਕੇ।
1. ਯੁੱਧਾਂ ਜਾਂ ਜਿੱਤਾਂ ਦੁਆਰਾ:
1848 ਵਿਚ ਉਸਨੇ ਪੰਜਾਬ ਵਿਚ ਮੂਲ ਰਾਜ ਅਤੇ ਚਤਰ ਸਿੰਘ ਦੇ ਵਿਰੋਧ ਦਾ ਲਾਭ ਉਠਾ ਕੇ ਲਾਹੌਰ ਦਰਬਾਰ ਦੇ ਵਿਰੁੱਧ ਯੁੱਧ ਛੇੜ ਦਿੱਤਾ। ਇਸਨੂੰ ਦੂਸਰਾ ਅੰਗਰੇਜ਼-ਸਿੱਖ ਯੁੱਧ (1848-49 ਈ:) ਕਿਹਾ ਜਾਂਦਾ ਹੈ। ਇਸ ਵਿਚ ਅੰਗਰੇਜ਼ਾਂ ਦੀ ਜਿੱਤ ਹੋਈ। ਫਲਸਰੂਪ 29 ਮਾਰਚ, 1849 ਨੂੰ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਿਆ ਗਿਆ।
1850 ਈ: ਵਿਚ ਲਾਰਡ ਡਲਹੌਜ਼ੀ ਨੇ ਸਿੱਕਿਮ ’ਤੇ ਹਮਲਾ ਕਰਕੇ ਉੱਥੋਂ ਦੇ ਸ਼ਾਸਕ ਨੂੰ ਹਰਾ ਦਿੱਤਾ। ਪਾਠ-ਪੁਸਤਕ ਅਨੁਸਾਰ ਸਿੱਕਿਮ ਵੀ ਅੰਗਰੇਜ਼ੀ ਪ੍ਰਭਾਵ ਹੇਠ ਆਇਆ। ਪਰ ਸਿੱਕਿਮ ਪੂਰੀ ਤਰ੍ਹਾਂ ਅੰਗਰੇਜ਼ੀ ਰਾਜ ਵਿਚ ਨਹੀਂ ਮਿਲਾਇਆ ਗਿਆ ਸੀ; ਇਹ 1861 ਈ: ਵਿਚ ਅੰਗਰੇਜ਼ੀ ਸੁਰੱਖਿਅਤ ਰਾਜ ਬਣਿਆ।
ਸਿੱਕਿਮ ਤੋਂ ਬਾਅਦ ਬਰਮਾ ਦੀ ਵਾਰੀ ਆਈ। 1852 ਈ: ਵਿਚ ਦੂਸਰੇ ਅੰਗਰੇਜ਼-ਬਰਮਾ ਯੁੱਧ ਵਿਚ ਅੰਗਰੇਜ਼ ਜੇਤੂ ਰਹੇ। ਇਸ ਤਰ੍ਹਾਂ ਡਲਹੌਜ਼ੀ ਨੇ ਬਰਮਾ ਦੇ ਰੰਗੂਨ ਅਤੇ ਪੇਗੂ ਪ੍ਰਦੇਸ਼ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਏ।
2. ਲੈਪਸ ਦੀ ਨੀਤੀ – ਲਾਰਡ ਡਲਹੌਜ਼ੀ ਨੇ ਭਾਰਤੀ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿਚ ਮਿਲਾਉਣ ਲਈ ਲੈਪਸ ਦੀ ਨੀਤੀ ਅਪਣਾਈ। ਇਸਦੇ ਅਨੁਸਾਰ ਜਿਨ੍ਹਾਂ ਭਾਰਤੀ ਸ਼ਾਸਕਾਂ ਦੀ ਕੋਈ ਸੰਤਾਨ ਨਹੀਂ ਸੀ, ਉਨ੍ਹਾਂ ਨੂੰ ਪੁੱਤਰ ਗੋਦ ਲੈਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਸੀ। ਅਜਿਹੇ ਸ਼ਾਸਕਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਰਾਜ ਨੂੰ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਿਆ ਜਾਂਦਾ ਸੀ। ਇਸ ਨੀਤੀ ਦੁਆਰਾ ਲਾਰਡ ਡਲਹੌਜ਼ੀ ਨੇ ਸਤਾਰਾ, ਸੰਭਲਪੁਰ, ਬਘਾਟ, ਉਦੈਪੁਰ, ਝਾਂਸੀ ਆਦਿ ਕਈ ਰਿਆਸਤਾਂ ਨੂੰ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਿਆ।
3. ਕੁਸ਼ਾਸਨ ਦੇ ਆਧਾਰ `ਤੇ – 1856 ਵਿਚ ਲਾਰਡ ਡਲਹੌਜ਼ੀ ਨੇ ਅਵਧ ਦੇ ਨਵਾਬ ’ਤੇ ਮਾੜੇ ਸ਼ਾਸਨ ਦਾ ਦੋਸ਼ ਲਗਾਇਆ ਅਤੇ ਉਸਦੇ ਰਾਜ ਨੂੰ ਅੰਗਰੇਜ਼ੀ ਸਾਮਰਾਜ ਵਿਚ ਸ਼ਾਮਿਲ ਕਰ ਲਿਆ। ਡਲਹੌਜ਼ੀ ਦਾ ਇਹ ਕੰਮ ਬਿਲਕੁੱਲ ਅਣਉੱਚਿਤ ਸੀ।
4. ਪਦਵੀਆਂ ਅਤੇ ਪੈਨਸ਼ਨਾਂ ਸਮਾਪਤ ਕਰਕੇ – ਲਾਰਡ ਡਲਹੌਜ਼ੀ ਨੇ ਕਰਨਾਟਕ, ਪੂਨਾ, ਤੰਜੌਰ ਅਤੇ ਸੁਰਤ ਰਿਆਸਤਾਂ ਦੇ ਸ਼ਾਸਕਾਂ ਦੀਆਂ ਪਦਵੀਆਂ ਖੋਹ ਲਈਆਂ ਅਤੇ ਉਨ੍ਹਾਂ ਦੀਆਂ ਪੈਨਸ਼ਨਾਂ ਬੰਦ ਕਰ ਦਿੱਤੀਆਂ। ਇਨ੍ਹਾਂ ਸਾਰੀਆਂ ਰਿਆਸਤਾਂ ਨੂੰ ਵੀ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ ਗਿਆ।
Exam Tips:
a) ਡਲਹੌਜ਼ੀ ਦੇ ਚਾਰ ਤਰੀਕੇ ਜਿੱਤਾਂ, ਲੈਪਸ, ਕੁਸ਼ਾਸਨ ਅਤੇ ਪਦਵੀਆਂ ਬੰਦ ਕਰਨਾ ਹਨ।
b) ਪੰਜਾਬ 1849 ਅਤੇ ਅਵਧ 1856 ਦੀਆਂ ਤਾਰੀਖ਼ਾਂ ਪੱਕੀਆਂ ਲਿਖੋ।
Question 6: 1823 ਤੋਂ 1848 ਈ: ਤਕ ਭਾਰਤ ਵਿਚ ਅੰਗਰੇਜ਼ੀ ਸਾਮਰਾਜ ਦੇ ਵਿਸਤਾਰ ਦਾ ਵਰਣਨ ਕਰੋ।
Answer:
1823 ਤੋਂ 1848 ਈ: ਤਕ ਅੰਗਰੇਜ਼ੀ ਸਾਮਰਾਜ ਦਾ ਵਿਸਤਾਰ ਲਾਰਡ ਐਮਹਰਸਟ, ਲਾਰਡ ਵਿਲੀਅਮ ਬੈਂਟਿੰਕ, ਲਾਰਡ ਆਕਲੈਂਡ, ਲਾਰਡ ਐਲਨਬਰੋ ਅਤੇ ਲਾਰਡ ਹਾਰਡਿੰਗ ਨੇ ਕੀਤਾ ਜਿਸਦਾ ਵਰਣਨ ਇਸ ਪ੍ਰਕਾਰ ਹੈ:
1. ਲਾਰਡ ਐਮਹਰਸਟ ਨੇ ਪਹਿਲੇ ਅੰਗਰੇਜ਼-ਬਰਮਾ ਯੁੱਧ (1824-26 ਈ:) ਵਿਚ ਜਿੱਤ ਪ੍ਰਾਪਤ ਕੀਤੀ ਅਤੇ ਅਰਾਕਾਨ ਅਤੇ ਆਸਾਮ ਦੇ ਪ੍ਰਦੇਸ਼ ਅੰਗਰੇਜ਼ੀ ਸਾਮਰਾਜ ਵਿਚ ਮਿਲਾ ਲਏ।
2. ਇਸ ਤੋਂ ਬਾਅਦ ਲਾਰਡ ਵਿਲੀਅਮ ਬੈਂਟਿੰਕ ਨੇ ਕੱਛ, ਮੈਸੂਰ ਅਤੇ ਕੁਰਗ ‘ਤੇ ਅਧਿਕਾਰ ਕਰ ਲਿਆ।
1832 ਵਿਚ ਉਸਨੇ ਸਿੰਧ ਦੇ ਅਮੀਰਾਂ ਨਾਲ ਇਕ ਵਪਾਰਕ ਸੰਧੀ ਕੀਤੀ। ਇਸ ਨਾਲ ਮਹਾਰਾਜਾ ਰਣਜੀਤ ਸਿੰਘ ਦਾ ਇਸ ਦਿਸ਼ਾ ਵਿਚ ਵਿਸਤਾਰ ਰੁਕ ਗਿਆ।
3. ਲਾਰਡ ਆਕਲੈਂਡ ਨੇ 1839 ਈ: ਵਿਚ ਸਿੰਧ ਦੇ ਅਮੀਰਾਂ ਨਾਲ ਸਹਾਇਕ ਸੰਧੀ ਕਰਕੇ ਅੰਗਰੇਜ਼ੀ ਸਾਮਰਾਜ ਦਾ ਵਿਸਤਾਰ ਕੀਤਾ।
4. ਲਾਰਡ ਐਲਨਬਰੋ ਦੇ ਸਮੇਂ ਵਿਚ ਚਾਰਲਸ ਨੇਪੀਅਰ ਨੇ 1843 ਈ: ਵਿਚ ਸਿੰਧ ’ਤੇ ਕਬਜ਼ਾ ਕਰ ਲਿਆ ਅਤੇ ਇਸ ਨੂੰ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ।
5. ਲਾਰਡ ਹਾਰਡਿੰਗ ਨੇ ਪਹਿਲੇ ਅੰਗਰੇਜ਼-ਸਿੱਖ ਯੁੱਧ ਵਿਚ ਸਿੱਖਾਂ ਨੂੰ ਹਰਾਇਆ। ਫਲਸਰੂਪ ਜਲੰਧਰ ਦੋਆਬ ਅਤੇ ਕਾਂਗੜਾ ਦੇ ਦੇਸ਼ਾਂ ‘ਤੇ ਅੰਗਰੇਜ਼ਾਂ ਦਾ ਅਧਿਕਾਰ ਹੋ ਗਿਆ ਅਤੇ ਕਸ਼ਮੀਰ ਗੁਲਾਬ ਸਿੰਘ ਨੂੰ ਵੇਚ ਦਿੱਤਾ ਗਿਆ।
Exam Tips:
a) 1823 ਤੋਂ 1848 ਤਕ ਐਮਹਰਸਟ, ਬੈਂਟਿੰਕ, ਆਕਲੈਂਡ, ਐਲਨਬਰੋ ਤੇ ਹਾਰਡਿੰਗ ਗਵਰਨਰ-ਜਨਰਲ ਸਨ।
b) ਹਰ ਗਵਰਨਰ-ਜਨਰਲ ਦੇ ਨਾਲ ਉਸਦਾ ਇੱਕ ਮੁੱਖ ਕੰਮ ਲਿਖੋ।
Question 7: ਮਰਾਠਿਆਂ ਦੇ ਇਲਾਕਿਆਂ ਨੂੰ ਅੰਗਰੇਜ਼ਾਂ ਨੇ ਕਿਵੇਂ ਜਿੱਤ ਲਿਆ ?
Answer:
1772 ਈ: ਤਕ ਮਰਾਠਿਆਂ ਦਾ ਮੁਖੀ ਪੇਸ਼ਵਾ ਸ਼ਕਤੀਸ਼ਾਲੀ ਰਿਹਾ। ਉਸ ਤੋਂ ਬਾਅਦ ਮਰਾਠਾ ਸਰਦਾਰ ਨਾਨਾ ਫੜਨਵੀਸ ਨੇ ਮਰਾਠਿਆਂ ਦੀ ਸ਼ਕਤੀ ਨੂੰ ਕਿਸੇ ਨਾ ਕਿਸੇ ਤਰ੍ਹਾਂ ਕਾਇਮ ਰੱਖਿਆ। ਉਸ ਸਮੇਂ ਦੇ ਵੱਡੇ-ਵੱਡੇ ਮਰਾਠਾ ਸਰਦਾਰ ਸਿੰਧੀਆ, ਭੌਸਲੇ, ਹੋਲਕਰ ਅਤੇ ਗਾਇਕਵਾੜ ਸਨ। ਅੰਗਰੇਜ਼ ਨੇ ਵਾਰੀ-ਵਾਰੀ ਪੇਸ਼ਵਾ ਅਤੇ ਇਨ੍ਹਾਂ ਸਰਦਾਰਾਂ ਦੀ ਸ਼ਕਤੀ ਨੂੰ ਖ਼ਤਮ ਕੀਤਾ।
1. ਪੇਸ਼ਵਾ ਦਾ ਪਤਨ – 1772 ਈ: ਵਿਚ ਚੌਥੇ ਪੇਸ਼ਵਾ ਮਾਧਵ ਰਾਓ ਦੀ ਮੌਤ ‘ਤੇ ਉਸਦਾ ਪੁੱਤਰ ਨਾਰਾਇਣ ਰਾਵ ਪੇਸ਼ਵਾ ਬਣਿਆ। ਪਰ ਉਸਦੇ ਚਾਚੇ ਰਾਘੋਬਾ ਨੇ ਉਸਦਾ ਕਤਲ ਕਰਵਾ ਦਿੱਤਾ। ਇਸ ਸੰਕਟ ਦੀ ਘੜੀ ਵਿਚ ਨਾਨਾ ਫੜਨਵੀਸ ਨੇ ਮਰਾਠਿਆਂ ਦੀ ਅਗਵਾਈ ਕੀਤੀ। ਉਸਨੇ ਨਾਰਾਇਣ ਰਾਵ ਦੇ ਨਿੱਕੇ ਜਿਹੇ ਪੁੱਤਰ ਨੂੰ ਪੇਸ਼ਵਾ ਘੋਸ਼ਿਤ ਕਰ ਦਿੱਤਾ ਅਤੇ ਖੁਦ ਉਸਦਾ ਸੰਰੱਖਿਅਕ ਬਣ ਗਿਆ। ਉਸਨੇ ਅੰਗਰੇਜ਼ਾਂ ਦੇ ਨਾਲ ਬਹੁਤ ਲੰਬੇ ਸਮੇਂ ਤੱਕ ਯੁੱਧ ਲੜਿਆ, ਪਰ ਸਹਾਇਕ ਸੰਧੀ ਸਵੀਕਾਰ ਨਾ ਕੀਤੀ। ਉਸਦੀ ਮੌਤ ਤੋਂ ਬਾਅਦ ਮਰਾਠਾ ਸਰਦਾਰਾਂ ਵਿਚ ਆਪਸੀ ਫੁੱਟ ਪੈ ਗਈ। ਪੇਸ਼ਵਾ, ਮਰਾਠਾ ਸਰਦਾਰ ਹੋਲਕਰ ਤੋਂ ਡਰਿਆ ਹੋਇਆ ਸੀ। ਇਸ ਲਈ ਉਸਨੇ 1802 ਈ: ਵਿਚ ਅੰਗਰੇਜ਼ਾਂ ਦੀ ਸ਼ਰਨ ਲੈ ਲਈ ਅਤੇ ਬਸੀਨ ਦੀ ਸੰਧੀ ਦੇ ਅਨੁਸਾਰ ਸੰਧੀ ਸਵੀਕਾਰ ਕਰ ਲਈ।
2. ਸਿੰਧੀਆ ਅਤੇ ਭੌਸਲੇ ਦੀ ਸ਼ਕਤੀ ਦਾ ਅੰਤ – ਪੇਸ਼ਵਾ ਦੁਆਰਾ ਸਹਾਇਕ ਸੰਧੀ ਸਵੀਕਾਰ ਕਰਨਾ ਸਿੰਧੀਆ ਅਤੇ ਭੌਸਲੇ ਨੂੰ ਚੰਗਾ ਨਾ ਲੱਗਾ। ਉਨ੍ਹਾਂ ਨੇ ਇਸ ਨੂੰ ਮਰਾਠਾ ਜਾਤੀ ਦਾ ਅਪਮਾਨ ਸਮਝਿਆ। ਬਦਲਾ ਲੈਣ ਲਈ ਉਨ੍ਹਾਂ ਨੇ ਅੰਗਰੇਜ਼ਾਂ ਵਿਰੁੱਧ ਯੁੱਧ ਛੇੜ ਦਿੱਤਾ। ਗਾਇਕਵਾੜ ਨੇ ਅੰਗਰੇਜ਼ਾਂ ਦਾ ਸਾਥ ਦਿੱਤਾ। ਲਾਰਡ ਲੇਕ ਨੇ ਸਿੰਧੀਆ ਨੂੰ ਹਰਾ ਕੇ ਦਿੱਲੀ, ਆਗਰਾ ਅਤੇ ਅਲੀਗੜ੍ਹ ’ਤੇ ਅਧਿਕਾਰ ਕਰ ਲਿਆ। ਇਧਰ ਕਟਕ ਅਤੇ ਬਾਲਾਸੌਰ ਦੇ ਖੇਤਰ ਵੀ ਅੰਗਰੇਜ਼ਾਂ ਦੇ ਅਧੀਨ ਹੋ ਗਏ। ਸਿੰਧੀਆ ਅਤੇ ਭੌਸਲੇ ਨੇ ਸਹਾਇਕ ਸੰਧੀ ਸਵੀਕਾਰ ਕਰ ਲਈ।
3, ਹੋਰ ਮਰਾਠਾ ਸਰਦਾਰਾਂ ਦੀ ਸ਼ਕਤੀ ਦਾ ਅੰਤ – ਪੇਸ਼ਵਾ ਨੇ ਇਕ ਵਾਰ ਫਿਰ ਮਰਾਠਿਆਂ ਵਿਚ ਏਕਤਾ ਸਥਾਪਿਤ ਕਰਨ ਦਾ ਯਤਨ ਕੀਤਾ। 1817 ਈ: ਵਿਚ ਲਾਰਡ ਹੇਸਟਿੰਗਜ਼ ਨੇ ਪੇਸ਼ਵਾ, ਭੌਸਲੇ ਅਤੇ ਹੋਲਕਰ ਦੀਆਂ ਸੈਨਾਵਾਂ ਨੂੰ ਹਰਾਇਆ। ਪੇਸ਼ਵਾ ਨੂੰ ਪੈਨਸ਼ਨ ਦੇ ਕੇ ਉਸਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ। ਉਸਦਾ ਸਾਰਾ ਖੇਤਰ ਅੰਗਰੇਜ਼ੀ ਰਾਜ ਵਿਚ ਸ਼ਾਮਲ ਕਰ ਲਿਆ ਗਿਆ। ਇਸ ਤੋਂ ਬਾਅਦ ਮਰਾਠਾ ਸਰਦਾਰਾਂ ਨੇ ਵੀ ਅੰਗਰੇਜ਼ਾਂ ਦੀ ਅਧੀਨਗੀ ਸਵੀਕਾਰ ਕਰ ਲਈ। ਇਸ ਪ੍ਰਕਾਰ ਅੰਗਰੇਜ਼ਾਂ ਨੇ ਮਰਾਠਿਆਂ ਦੇ ਸਾਰਿਆਂ ਇਲਾਕਿਆਂ ਨੂੰ ਜਿੱਤ ਲਿਆ।
Exam Tips:
a) ਨਾਨਾ ਫੜਨਵੀਸ ਤੋਂ ਬਾਅਦ ਮਰਾਠਾ ਸ਼ਕਤੀ ਵਿਚ ਫੁੱਟ ਪਈ; ਇਹ ਮੁੱਖ ਨੁਕਤਾ ਹੈ।
b) ਪੇਸ਼ਵਾ ਦੇ ਬਸੀਨ ਦੀ ਸੰਧੀ ਵਾਲੇ ਕਦਮ ਦੇ ਕ੍ਰਮ ਵਿਚ ਤਿੰਨ ਬਿੰਦੂ ਲਿਖੋ।
Question 8: ਅੰਗਰੇਜ਼-ਮੈਸੂਰ ਯੁੱਧਾਂ ਦਾ ਸੰਖੇਪ ਵਰਣਨ ਕਰੋ।
Answer:
ਮੈਸੂਰ ਰਾਜ ਬਹੁਤ ਸ਼ਕਤੀਸ਼ਾਲੀ ਸੀ। ਹੈਦਰ ਅਲੀ ਦੇ ਅਧੀਨ ਇਹ ਰਾਜ ਕਾਫ਼ੀ ਖੁਸ਼ਹਾਲ ਬਣਿਆ ਅਤੇ ਰਾਜ ਦੀ ਸੈਨਿਕ ਸ਼ਕਤੀ ਵਧੀ। ਅੰਗਰੇਜ਼ਾਂ ਨੇ ਇਸ ਰਾਜ ਦੀ ਸ਼ਕਤੀ ਨੂੰ ਕੁਚਲਣ ਲਈ ਹੈਦਰ ਅਲੀ ਦੇ ਦੁਸ਼ਮਣਾਂ:
ਮਰਾਠਿਆਂ ਅਤੇ ਹੈਦਰਾਬਾਦ ਦੇ ਨਿਜ਼ਾਮ ਦੇ ਨਾਲ ਗਠਜੋੜ ਕਰ ਲਿਆ। ਹੈਦਰ ਅਲੀ ਇਸ ਨੂੰ ਸਹਿਣ ਨਾ ਕਰ ਸਕਿਆ। ਇਸ ਲਈ ਉਸਦਾ ਅੰਗਰੇਜ਼ਾਂ ਦੇ ਨਾਲ ਯੁੱਧ ਛਿੜ ਗਿਆ।
1. ਮੈਸੂਰ ਦਾ ਪਹਿਲਾ ਯੁੱਧ – ਇਹ ਯੁੱਧ ਹੈਦਰ ਅਲੀ, ਅਤੇ ਅੰਗਰੇਜ਼ਾਂ ਦੇ ‘ ਵਿਚਾਲੇ 1767 ਈ: ਤੋਂ 1769 ਈ:
ਤਕ ਹੋਇਆ। ਇਸ ਯੁੱਧ ਵਿਚ ਹੈਦਰ ਅਲੀ ਵਧਦਾ ਹੋਇਆ ਮਦਰਾਸ (ਚੇਨੱਈ ਤਕ ਜਾ ਪਹੁੰਚਿਆ 1 1769 ਈ:
ਵਿਚ ਦੋਹਾਂ ਪੱਖਾਂ ਵਿਚ ਇਕ ਰੱਖਿਆਤਮਕ ਸੰਧੀ ਹੋ ਗਈ। ਇਸਦੇ ਅਨੁਸਾਰ ਦੋਨਾਂ ਨੇ ਇਕ ਦੂਜੇ ਦੇ ਜਿੱਤੇ ਹੋਏ ਦੇਸ਼ ਵਾਪਸ ਕਰ ਦਿੱਤੇ।
2. ਮੈਸੂਰ ਦਾ ਦੂਜਾ ਯੁੱਧ – ਮੈਸੂਰ ਦੇ ਦੂਜੇ ਯੁੱਧ (1780-84) ਵਿਚ ਵੀ ਹੈਦਰ ਅਲੀ ਨੇ ਬਹੁਤ ਬਹਾਦਰੀ ਦਿਖਾਈ। ਪਰ ਫ਼ਰਾਂਸੀਸੀਆਂ ਕੋਲੋਂ ਲੋੜੀਂਦੀ ਸਹਾਇਤਾ ਨਾ ਮਿਲਣ ਦੇ ਕਾਰਨ ਉਹ ਪੋਰਟੋਨੋਵਾ ਦੇ ਸਥਾਨ ‘ਤੇ ਹਾਰ ਗਿਆ। 1782 ਈ: ਵਿਚ ਹੈਦਰ ਅਲੀ ਦੀ ਮੌਤ ਹੋ ਗਈ ਅਤੇ ਟੀਪੂ ਸੁਲਤਾਨ ਨੇ ਯੁੱਧ ਜਾਰੀ ਰੱਖਿਆ। ਆਖਿਰ 1784 ਈ: ਵਿਚ ਮੰਗਲੌਰ ਦੀ ਸੰਧੀ ਦੇ ਅਨੁਸਾਰ ਦੋਹਾਂ ਪੱਖਾਂ ਨੇ ਇਕ-ਦੂਜੇ ਦੇ ਜਿੱਤੇ ਹੋਏ ਦੇਸ਼ ਵਾਪਸ ਕਰ ਦਿੱਤੇ।
3. ਮੈਸੂਰ ਦਾ ਤੀਜਾ ਯੁੱਧ – ਮੈਸੂਰ ਦੇ ਤੀਜੇ ਯੁੱਧ (1790-92 ਈ:) ਵਿਚ ਟੀਪੂ ਸੁਲਤਾਨ ਨੇ ਅੰਗਰੇਜ਼ੀ ਸੈਨਾ ਤੇ ਸਖ਼ਤ ਹਮਲੇ ਕੀਤੇ। ਪਰ ਅੰਤ ਵਿਚ ਉਹ ਲਾਰਡ ਕਾਰਨਵਾਲਿਸ ਦੇ ਹੱਥੋਂ ਹਾਰ ਗਿਆ। ਸੀਰੰਗਾਪੱਟਮ ਦੀ ਸੰਧੀ ਦੇ ਅਨੁਸਾਰ ਟੀਪੂ ਸੁਲਤਾਨ ਨੂੰ ਆਪਣਾ ਅੱਧਾ ਰਾਜ ਅਤੇ 3 ਕਰੋੜ ਰੁਪਏ ਨੁਕਸਾਨ-ਪੂਰਤੀ ਦੇ ਰੂਪ ਵਿਚ ਅੰਗਰੇਜ਼ਾਂ ਨੂੰ ਦੇਣੇ ਪਏ।
4. ਮੈਸੂਰ ਦਾ ਚੌਥਾ ਯੁੱਧ – ਮੈਸੂਰ ਦੇ ਚੌਥੇ ਯੁੱਧ (1799 ਈ:) ਵਿਚ ਟੀਪੂ ਸੁਲਤਾਨ ਆਪਣੀ ਰਾਜਧਾਨੀ ਦੀ ਰੱਖਿਆ ਕਰਦੇ ਹੋਏ ਮਾਰਿਆ ਗਿਆ। ਉਸਦੀ ਮੌਤ ਤੋਂ ਬਾਅਦ ਅੰਗਰੇਜ਼ਾਂ ਨੇ ਮੈਸੂਰ ਰਾਜ ਦਾ ਕੁੱਝ ਖੇਤਰ ਉੱਥੋਂ ਦੇ ਪੁਰਾਣੇ ਰਾਜਵੰਸ਼ ਨੂੰ ਅਤੇ ਕੁੱਝ ਭਾਗ ਹੈਦਰਾਬਾਦ ਦੇ ਨਿਜ਼ਾਮ ਨੂੰ ਦੇ ਕੇ ਬਾਕੀ ਭਾਗ ਆਪਣੇ ਨਿਯੰਤਰਨ ਵਿਚ ਲੈ ਲਿਆ।
ਇਸ ਪ੍ਰਕਾਰ ਅੰਗਰੇਜ਼ਾਂ ਨੇ ਹੈਦਰ ਅਲੀ ਅਤੇ ਟੀਪੂ ਸੁਲਤਾਨ ਦੀ ਸ਼ਕਤੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ।
ਸੈਨਾ ਅਤੇ ਸਿਵਲ ਪ੍ਰਸ਼ਾਸਨ ਦਾ ਵਿਕਾਸ
Exam Tips:
a) ਹੈਦਰ ਅਲੀ ਦੇ ਚਾਰ ਮੈਸੂਰ ਯੁੱਧ ਕ੍ਰਮ ਵਿਚ ਲਿਖੋ: 1767-69, 1780-84, 1790-92, 1799।
b) ਮੰਗਲੌਰ ਸੰਧੀ (1784) ਅਤੇ ਸੀਰੰਗਾਪੱਟਮ ਸੰਧੀ ਦੀਆਂ ਸ਼ਰਤਾਂ ਵੱਖਰੇ ਲਿਖੋ।
Free study material for Social Science
Step-by-Step Textbook Answers: Class 8 Social Science Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ
Chapter Exercise Answers for Class 8 Social Science
Access structured Punjab Board textbook solutions for Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ. Designed in alignment with the latest academic curriculum for Class 8 Social Science, these answers cover all end-of-chapter exercises to support daily learning and homework completion.
Detailed Answer Guides for Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ
Clear, methodical explanations accompany every challenging problem within the Class 8 Social Science text. Engaging with these detailed answers lays a solid foundation for advanced learning and improves foundational clarity for upcoming assessments.
Complete Preparation Kit for Class 8 Exams
These resources act as an effective roadmap for daily homework tasks and independent study. Supplement your review of Punjabi Medium Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ with official sample papers and interactive practice tests available on our platform free of charge.
FAQs
The complete and updated PSEB 8th Class Social Science Solutions Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ is available for free on StudiesToday.com. These solutions for Class 8 Social Science are as per latest Punjab Board curriculum.
Yes, our experts have revised the PSEB 8th Class Social Science Solutions Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ as per 2026 exam pattern. All textbook exercises have been solved and have added explanation about how the Social Science concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 8th Class Social Science Solutions Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ will help students to get full marks in the theory paper.
Yes, we provide bilingual support for Class 8 Social Science. You can access PSEB 8th Class Social Science Solutions Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ in both English and Hindi medium.
Yes, you can download the entire PSEB 8th Class Social Science Solutions Chapter 10 ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੀ ਸਥਾਪਨਾ in printable PDF format for offline study on any device.