Step-by-Step Textbook Solutions for Class 9 Physical Education Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ
Access comprehensive textbook solutions for Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ using the official curriculum guides for Class 9 Physical Education. Designed to align with the 2026-27 Punjab Board standards, these detailed answers help students reinforce core academic concepts.
Download Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ Textbook Solutions PDF
View or download the dedicated Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ solution resource below. Engaging with these textbook answers under focused study conditions ensures continuous academic progress and mastery of the 2026-27 curriculum for Physical Education.
ਬਹੁਤ ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਕੀ ਦੇਸ਼ ਦੀ ਵੰਡ ਦਾ ਪੰਜਾਬ ਵਿਚ ਖੇਡਾਂ ਦੇ ਵਿਕਾਸ ਉੱਤੇ ਅਸਰ ਪਿਆ ਸੀ ?
Answer:
ਹਾਂ, ਪਿਆ ਸੀ ।
Exam Tips:
a) ਉੱਤਰ ਦੇ ਨਾਲ ਇਕ ਕਾਰਨ ਵੀ ਲਿਖ ਦਿਓ: ਖੇਡ ਮੈਦਾਨ ਅਤੇ ਸਿਆਲਕੋਟ ਵਰਗੇ ਖੇਡ-ਸਾਮਾਨ ਦੇ ਕੇਂਦਰ ਪਾਕਿਸਤਾਨ ਵਿਚ ਚਲੇ ਗਏ ।
Question 2: ਪੰਜਾਬ ਵਿਚ ਓਲੰਪਿਕ ਐਸੋਸੀਏਸ਼ਨ ਦੁਬਾਰਾ ਕਦੋਂ ਸਥਾਪਿਤ ਹੋਈ ?
Answer:
1948 ਵਿਚ ।
Exam Tips:
a) ਸਾਲ 1948 ਅਤੇ ਸਥਾਨ ਸ਼ਿਮਲਾ (ਸਭਾ) ਯਾਦ ਰੱਖੋ; ਪਹਿਲਾਂ ਇਹ ਐਸੋਸੀਏਸ਼ਨ ਵੰਡ ਤੋਂ ਪਹਿਲਾਂ 1942 ਵਿਚ ਬਣੀ ਸੀ ।
Question 3: ਕਿਸੇ ਦੋ ਅਦਾਰਿਆਂ ਦੇ ਨਾਂ ਲਿਖੋ ਜਿਨ੍ਹਾਂ ਨੇ ਖੇਡਾਂ ਦੀ ਉੱਨਤੀ ਵਿਚ ਹਿੱਸਾ ਪਾਇਆ ਹੈ ?
Answer:
1. ਪੰਜਾਬ ਪੁਲਿਸ
2. ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ਼.) ।
Exam Tips:
a) ਹੋਰ ਨਾਂ: ਲੀਡਰ ਇੰਜੀਨੀਅਰਿੰਗ ਵਰਕਸ ਜਲੰਧਰ, ਜਗਤਜੀਤ ਕਾਟਨ ਐਂਡ ਟੈਕਸਟਾਈਲ ਮਿਲਜ਼ ਫਗਵਾੜਾ ।
Question 4: ਕੀ ਪੰਚਾਇਤੀ ਰਾਜ ਖੇਡ ਪਰਿਸ਼ਦ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਕਰਵਾਉਂਦੀ ਹੈ ਜਾਂ ਨਹੀਂ ?
Answer:
ਨਹੀਂ ।
Exam Tips:
a) ਲੜਕੀਆਂ ਲਈ ਕਬੱਡੀ, ਖੋ-ਖੋ, ਹਾਕੀ ਆਦਿ ਦੇ ਮੁਕਾਬਲੇ ਕਰਵਾਏ ਜਾਂਦੇ ਹਨ ।
Question 5: ਰੱਸਾਕਸ਼ੀ ਦੇ ਮੁਕਾਬਲੇ ਦੋਹਾਂ ਲੜਕੇ ਅਤੇ ਲੜਕੀਆਂ ਵਾਸਤੇ ਹੁੰਦੇ ਹਨ ? ਸਹੀ ਜਾਂ ਗਲਤ ।
Answer:
ਸਹੀ ।
Exam Tips:
a) ਪਾਠ-ਪੁਸਤਕ ਅਨੁਸਾਰ ਰੱਸਾਕਸ਼ੀ ਦੇ ਮੁਕਾਬਲੇ ਲੜਕਿਆਂ ਅਤੇ ਲੜਕੀਆਂ ਦੋਹਾਂ ਲਈ ਹੁੰਦੇ ਹਨ ।
Question 6: ਕੀ ਲੀਡਰ ਇੰਜੀਨੀਅਰਿੰਗ ਵਰਕਸ ਜਲੰਧਰ ਖੇਡਾਂ ਦੀ ਉੱਨਤੀ ਲਈ ਹਿੱਸਾ ਪਾ ਰਿਹਾ ਹੈ ਜਾਂ ਨਹੀਂ ?
Answer:
ਹਾਂ, ਪਾ ਰਿਹਾ ਹੈ ।
Exam Tips:
a) ਇਹ ਖੇਡਾਂ ਦੀ ਉੱਨਤੀ ਵਿਚ ਯੋਗਦਾਨ ਦੇਣ ਵਾਲੇ ਅਦਾਰਿਆਂ ਦੀ ਸੂਚੀ ਵਿਚ ਸ਼ਾਮਲ ਹੈ ।
Question 7: ਪੰਜਾਬ ਸਿੱਖਿਆ ਵਿਭਾਗ ਵਿਚ ਸਕੂਲਾਂ ਵਿਚ ਖੇਡਾਂ ਦੀ ਉੱਨਤੀ ਲਈ ਕੌਣ ਜ਼ਿੰਮੇਵਾਰ ਹੈ ?
Answer:
ਡੀ. ਪੀ. ਆਈ. (ਸਕੂਲਜ਼) ।
Exam Tips:
a) ਸਕੂਲਾਂ ਲਈ ਡੀ. ਪੀ. ਆਈ. (ਸਕੂਲਜ਼) ਅਤੇ ਕਾਲਜਾਂ ਲਈ ਡੀ. ਪੀ. ਆਈ. (ਕਾਲਜਿਜ਼) – ਦੋਵਾਂ ਨੂੰ ਮਿਲਾਓ ਨਾ ।
Question 8: ਪੰਜਾਬ ਸਿੱਖਿਆ ਵਿਭਾਗ ਵਿਚ ਕਾਲਜਾਂ ਵਿਚ ਖੇਡਾਂ ਦੀ ਦੇਖਭਾਲ ਕਿਸ ਅਫ਼ਸਰ ਦੀ ਨਿਗਰਾਨੀ ਹੇਠ ਹੁੰਦੀ ਹੈ ?
Answer:
ਡੀ. ਪੀ. ਆਈ. (ਕਾਲਜਿਜ਼) ।
Exam Tips:
a) ਇਸ ਦਾ ਪੂਰਾ ਰੂਪ: ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਕਾਲਜਿਜ਼) ।
Question 9: ਕੀ ਪੰਜਾਬ ਸਪੋਰਟਸ ਵਿਭਾਗ ਖੇਡਾਂ ਦੇ ਵਿਕਾਸ ਵਿਚ ਹਿੱਸਾ ਪਾਉਂਦਾ ਹੈ ?
Answer:
ਹਾਂ, ਪੰਜਾਬ ਸਪੋਰਟਸ ਵਿਭਾਗ ਖੇਡਾਂ ਦੇ ਵਿਕਾਸ ਵਿਚ ਹਿੱਸਾ ਪਾ ਰਿਹਾ ਹੈ ।
Exam Tips:
a) ਇਸ ਵਿਭਾਗ ਦੀ ਸਥਾਪਨਾ 1961 ਵਿਚ ਹੋਈ (ਪਾਠ-ਪੁਸਤਕ ਅਨੁਸਾਰ) ।
Question 10: ਲੜਕੀਆਂ ਲਈ ਪੰਚਾਇਤੀ ਰਾਜ ਖੇਡ ਪਰਿਸ਼ਦ ਕਿਹੜੇ ਖੇਡ ਮੁਕਾਬਲੇ ਕਰਵਾਉਂਦੀ ਹੈ ?
Answer:
1. ਕਬੱਡੀ
2. ਖੋ-ਖੋ
3. ਹਾਕੀ
4. ਰੱਸਾਕਸ਼ੀ ।
Exam Tips:
a) ਚਾਰੇ ਖੇਡਾਂ ਦੇ ਨਾਂ ਕ੍ਰਮ ਨਾਲ ਲਿਖੋ ।
ਸੰਖੇਪ ਉੱਤਰਾਂ ਵਾਲੇ ਪ੍ਰਸ਼ਨ
Question 1: ਦੇਸ਼ ਦੀ ਵੰਡ ਨੇ ਪੰਜਾਬ ਵਿਚ ਖੇਡਾਂ ਦੇ ਵਿਕਾਸ ਉੱਤੇ ਕੀ ਅਸਰ ਪਾਇਆ ? (How the partition of India effects on the development of sports ?)
Answer:
15 ਅਗਸਤ, 1947 ਨੂੰ ਭਾਰਤ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ, ਪਰ ਇਸ ਦੇ ਨਾਲ ਹੀ ਦੇਸ਼ ਦੀ ਭਾਰਤ ਅਤੇ ਪਾਕਿਸਤਾਨ ਨਾਂ ਦੇ ਦੋ ਮੁਲਕਾਂ ਵਿਚ ਵੰਡ ਹੋ ਗਈ । ਇਸ ਵੰਡ ਨੇ ਪੰਜਾਬ ਦੀਆਂ ਖੇਡਾਂ ਦੇ ਵਿਕਾਸ ਨੂੰ ਬੁਰੀ ਤਰ੍ਹਾਂ ਸੱਟ ਮਾਰੀ । ਖੇਡਾਂ ਦੇ ਚੰਗੇ-ਚੰਗੇ ਮੈਦਾਨ ਅਤੇ ਖੇਡਾਂ ਦਾ ਸਾਮਾਨ ਬਣਾਉਣ ਵਾਲਾ ਸ਼ਹਿਰ ਸਿਆਲਕੋਟ ਆਦਿ ਪਾਕਿਸਤਾਨ ਵਿਚ ਚਲੇ ਗਏ । ਖੇਡ ਐਸੋਸੀਏਸ਼ਨਾਂ ਟੁੱਟ ਗਈਆਂ । ਇਸ ਤਰ੍ਹਾਂ ਪੰਜਾਬ ਖੇਡਾਂ ਦੇ ਖੇਤਰ ਵਿਚ ਸ਼ਰਨਾਰਥੀ ਬਣ ਗਿਆ ।
Exam Tips:
a) ਤਿੰਨ ਨੁਕਸਾਨ ਲਿਖੋ: ਮੈਦਾਨ ਗਏ, ਸਿਆਲਕੋਟ ਦਾ ਖੇਡ-ਸਾਮਾਨ ਉਦਯੋਗ ਗਿਆ, ਖੇਡ ਐਸੋਸੀਏਸ਼ਨਾਂ ਟੁੱਟੀਆਂ ।
b) ਮਿਤੀ (15 ਅਗਸਤ 1947) ਜ਼ਰੂਰ ਲਿਖੋ ।
Question 2: ਪੰਜਾਬ ਵਿਚ ਓਲੰਪਿਕ ਐਸੋਸੀਏਸ਼ਨ ਕਿਵੇਂ ਦੁਬਾਰਾ ਸਥਾਪਿਤ ਹੋਈ ? (How Punjab Olympic Association was formed in Punjab ?)
Answer:
ਭਾਰਤ ਦੀ ਵੰਡ ਰੂਪੀ ਤੂਫ਼ਾਨ ਨੇ ਪੰਜਾਬ ਦੀ ਖੇਡਾਂ ਦੀ ਤਰੱਕੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ । ਪਰ ਇਸ ਤੂਫ਼ਾਨ ਦੇ ਗੁਜ਼ਰ ਜਾਣ ਤੋਂ ਬਾਅਦ ਪੰਜਾਬ ਦੇ ਖੇਡ ਪ੍ਰੇਮੀਆਂ ਨੇ ਆਪਣੀ ਹੋਸ਼ ਸੰਭਾਲੀ । ਉਨ੍ਹਾਂ ਨੇ 1948 ਵਿਚ ਸ਼ਿਮਲੇ ਵਿਚ ਇਕ ਸਭਾ ਬੁਲਾਈ । ਇਸੇ ਸਾਲ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਸਥਾਪਨਾ ਹੋਈ । ਇਸ ਸੰਸਥਾ ਦੇ ਪ੍ਰਧਾਨ ਸ੍ਰੀ ਜੀ. ਡੀ. ਸੋਂਧੀ ਨਿਯੁਕਤ ਕੀਤੇ ਗਏ ।
Exam Tips:
a) ਸਾਲ (1948), ਸਥਾਨ (ਸ਼ਿਮਲਾ) ਅਤੇ ਪ੍ਰਧਾਨ (ਜੀ. ਡੀ. ਸੋਂਧੀ) ਤਿੰਨੇ ਲਿਖੋ ।
b) ਸਕੱਤਰ ਪ੍ਰੋ. ਐੱਫ਼. ਸੀ. ਅਰੋੜਾ ਸਨ ।
Question 3: ਕਿਹੜੇ ਅਦਾਰਿਆਂ ਨੇ ਖੇਡਾਂ ਦੀ ਉੱਨਤੀ ਵਿਚ ਹਿੱਸਾ ਪਾਇਆ ? (Discuss the various units who promote sports in Punjab.)
Answer:
ਹੇਠ ਲਿਖੇ ਅਦਾਰਿਆਂ ਨੇ ਖੇਡਾਂ ਦੀ ਉੱਨਤੀ ਵਿਚ ਹਿੱਸਾ ਪਾਇਆ ਹੈ-
1. ਪੰਜਾਬ ਪੁਲਿਸ (Punjab Police)
2. ਸੀਮਾ ਸੁਰੱਖਿਆ ਬਲ (Border Security Force – B.S.F.)
3. ਲੀਡਰ ਇੰਜੀਨੀਅਰਿੰਗ ਵਰਕਸ, ਜਲੰਧਰ (Leader Engineering Works, Jalandhar)
4. ਜਗਤਜੀਤ ਕਾਟਨ ਤੇ ਟੈਕਸਟਾਈਲ ਮਿਲਜ਼, ਫਗਵਾੜਾ (Jagatjit Cotton and Textile Mills, Phagwara)
5. ਪੰਜਾਬ ਰਾਜ ਬਿਜਲੀ ਬੋਰਡ (Punjab State Electricity Board)
6. ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (Pepsu Road Transport Corporation) ।
Exam Tips:
a) ਛੇਆਂ ਅਦਾਰਿਆਂ ਦੇ ਨਾਂ ਨੰਬਰ ਲਗਾ ਕੇ ਲਿਖੋ ।
Question 4: ਪੰਚਾਇਤੀ ਰਾਜ ਖੇਡ ਪਰਿਸ਼ਦ ਕਿਹੜੇ ਖੇਡ ਮੁਕਾਬਲੇ ਕਰਵਾਉਂਦੀ ਹੈ ? (How state Panchayati Raj Parishad organises sports competitions ?)
Answer:
ਪੰਚਾਇਤੀ ਰਾਜ ਖੇਡ ਪਰਿਸ਼ਦ ਹੇਠ ਲਿਖੇ ਮੁਕਾਬਲੇ ਕਰਵਾਉਂਦੀ ਹੈ-
ਲੜਕਿਆਂ ਲਈ: 1. ਫੁੱਟਬਾਲ 2. ਹਾਕੀ 3. ਕਬੱਡੀ 4. ਵਾਲੀਬਾਲ 5. ਰੱਸਾਕਸ਼ੀ 6. ਐਥਲੈਟਿਕਸ 7. ਭਾਰ ਚੁੱਕਣਾ 8. ਕੁਸ਼ਤੀ 9. ਜਿਮਨਾਸਟਿਕ ।
ਲੜਕੀਆਂ ਲਈ: 1. ਕਬੱਡੀ 2. ਖੋ-ਖੋ 3. ਹਾਕੀ ਆਦਿ ।
Exam Tips:
a) ਲੜਕਿਆਂ ਅਤੇ ਲੜਕੀਆਂ ਦੀਆਂ ਖੇਡਾਂ ਵੱਖ-ਵੱਖ ਸਿਰਲੇਖਾਂ ਹੇਠ ਲਿਖੋ ।
b) ਇਹ ਪਰਿਸ਼ਦ ਪੇਂਡੂ ਖੇਤਰਾਂ ਲਈ 1967 ਵਿਚ ਬਣੀ (ਪਾਠ-ਪੁਸਤਕ ਅਨੁਸਾਰ) ।
ਵੱਡੇ ਉੱਤਰਾਂ ਵਾਲੇ ਪ੍ਰਸ਼ਨ
Question 1: 1947 ਪਿੱਛੋਂ ਪੰਜਾਬ ਵਿਚ ਖੇਡਾਂ ਦੀ ਉੱਨਤੀ ਬਾਰੇ ਦੱਸੋ । (Discuss the Development of Sports in Punjab after 1947.)
Answer:
15 ਅਗਸਤ, 1947 ਨੂੰ ਭਾਰਤ ਆਜ਼ਾਦ ਹੋਇਆ । ਅੰਗਰੇਜ਼ ਲਗਪਗ 200 ਸਾਲ ਰਾਜ ਕਰਨ ਮਗਰੋਂ ਭਾਰਤ ਛੱਡ ਕੇ ਤਾਂ ਚਲੇ ਗਏ, ਪਰ ਜਾਂਦੇ ਹੋਏ ਇਸ ਦੀ ਵੰਡ ਕਰ ਕੇ ਪਾਕਿਸਤਾਨ ਬਣਾ ਗਏ । ਇਸ ਵੰਡ ਨੇ ਪੰਜਾਬ ਦੀਆਂ ਖੇਡਾਂ ਨੂੰ ਬੁਰੀ ਤਰ੍ਹਾਂ ਸੱਟ ਮਾਰੀ । ਖੇਡਾਂ ਦੇ ਚੰਗੇ-ਚੰਗੇ ਮੈਦਾਨ ਪਾਕਿਸਤਾਨ ਵਿਚ ਚਲੇ ਗਏ ਅਤੇ ਖੇਡਾਂ ਦਾ ਸਾਮਾਨ ਬਣਾਉਣ ਵਾਲਾ ਸ਼ਹਿਰ ਸਿਆਲਕੋਟ ਵੀ ਪਾਕਿਸਤਾਨ ਵਿਚ ਚਲਾ ਗਿਆ । ਖੇਡ ਐਸੋਸੀਏਸ਼ਨਾਂ ਟੁੱਟ ਗਈਆਂ ਅਤੇ ਪੰਜਾਬ ਖੇਡਾਂ ਦੇ ਖੇਤਰ ਵਿਚ ਪੱਛੜ ਗਿਆ ।
ਵੰਡ ਰੂਪੀ ਤੂਫ਼ਾਨ ਦੇ ਗੁਜ਼ਰ ਜਾਣ ਪਿੱਛੋਂ ਪੰਜਾਬ ਦੇ ਖੇਡ ਪ੍ਰੇਮੀਆਂ ਨੇ ਹੋਸ਼ ਸੰਭਾਲੀ ਅਤੇ ਪੰਜਾਬ ਵਿਚ ਖੇਡਾਂ ਨੂੰ ਨਵਾਂ ਜੀਵਨ ਦੇਣ ਦਾ ਨਿਸ਼ਚਾ ਕੀਤਾ । ਸੰਨ 1948 ਵਿਚ ਉਨ੍ਹਾਂ ਨੇ ਸ਼ਿਮਲੇ ਵਿਚ ਇਕ ਸਭਾ ਦਾ ਪ੍ਰਬੰਧ ਕੀਤਾ ਅਤੇ ਇਸੇ ਸਾਲ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਫਿਰ ਸਥਾਪਨਾ ਕੀਤੀ । ਇਸ ਸੰਸਥਾ ਦੇ ਪਹਿਲੇ ਪ੍ਰਧਾਨ ਸ੍ਰੀ ਜੀ. ਡੀ. ਸੋਂਧੀ ਅਤੇ ਸਕੱਤਰ ਸ੍ਰੀ ਐੱਫ਼. ਸੀ. ਅਰੋੜਾ ਚੁਣੇ ਗਏ । ਛੇਤੀ ਹੀ ਇਸ ਸੰਸਥਾ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ । ਇਸ ਪਿੱਛੋਂ ਪੰਜਾਬ ਵਿਚ ਕਈ ਹੋਰ ਖੇਡ ਸੰਸਥਾਵਾਂ ਬਣੀਆਂ । 1948 ਅਤੇ 1951 ਵਿਚ ਹਾਕੀ ਅਤੇ ਵਾਲੀਬਾਲ ਐਸੋਸੀਏਸ਼ਨਾਂ ਹੋਂਦ ਵਿਚ ਆਈਆਂ । ਉਸ ਤੋਂ ਬਾਅਦ ਹੌਲੀ-ਹੌਲੀ ਬਾਸਕਟਬਾਲ, ਫੁੱਟਬਾਲ, ਕਬੱਡੀ ਅਤੇ ਬਾਕਸਿੰਗ ਐਸੋਸੀਏਸ਼ਨਾਂ ਸਥਾਪਿਤ ਹੋਈਆਂ । ਵੱਖ-ਵੱਖ ਖੇਡਾਂ ਦੀਆਂ ਐਸੋਸੀਏਸ਼ਨਾਂ ਬਣਨ ਪਿੱਛੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ ਪ੍ਰਾਂਤਿਕ ਪੱਧਰ ਉੱਤੇ ਮੁਕਾਬਲੇ ਕਰਵਾਏ ਗਏ ।
1948 ਪਿੱਛੋਂ ਪੰਜਾਬ ਹਾਕੀ ਅਤੇ ਵਾਲੀਬਾਲ ਐਸੋਸੀਏਸ਼ਨਾਂ ਨੇ ਪਾਕਿਸਤਾਨ ਅਤੇ ਹੋਰ ਦੇਸ਼ਾਂ ਦੀਆਂ ਟੀਮਾਂ ਨੂੰ ਮੁਕਾਬਲਿਆਂ ਲਈ ਸੱਦਾ ਦਿੱਤਾ । ਇਸ ਤੋਂ ਇਲਾਵਾ ਸਰਵ-ਭਾਰਤੀ ਪੱਧਰ ਦੇ ਟੂਰਨਾਮੈਂਟ ਕਰਵਾਏ ਗਏ, ਜਿਨ੍ਹਾਂ ਵਿਚੋਂ ਮਹਾਰਾਜਾ ਰਣਜੀਤ ਸਿੰਘ ਟੂਰਨਾਮੈਂਟ (ਅੰਮ੍ਰਿਤਸਰ), ਮੇਜਰ ਭੂਪਿੰਦਰ ਸਿੰਘ ਟੂਰਨਾਮੈਂਟ (ਲੁਧਿਆਣਾ) ਅਤੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਟੂਰਨਾਮੈਂਟ ਵਿਸ਼ੇਸ਼ ਤੌਰ ਤੇ ਵਰਣਨਯੋਗ ਹਨ । 1957 ਵਿਚ ਪਹਿਲੀ ਵਾਰ ਓਲੰਪਿਕ ਐਸੋਸੀਏਸ਼ਨ ਨੇ ਰਾਜ ਪੱਧਰ ਤੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ । ਪੰਜਾਬ ਸਰਕਾਰ ਨੇ ਵੀ ਖੇਡਾਂ ਦਾ ਪੱਧਰ ਉੱਚਾ ਕਰਨ ਵਿਚ ਵਿਸ਼ੇਸ਼ ਰੁਚੀ ਲਈ ਅਤੇ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਖੇਡ ਦੇ ਮੈਦਾਨ, ਜਿਮਨੇਜ਼ੀਅਮ, ਸਵਿਮਿੰਗ ਪੂਲ ਆਦਿ ਬਣਾਉਣ ਲਈ ਆਰਥਿਕ ਸਹਾਇਤਾ ਦਿੱਤੀ । ਪੰਜਾਬ ਪੁਲਿਸ, ਬੀ. ਐੱਸ. ਐੱਫ਼., ਲੀਡਰ ਇੰਜੀਨੀਅਰਿੰਗ ਵਰਕਸ ਜਲੰਧਰ ਅਤੇ ਜਗਤਜੀਤ ਕਾਟਨ ਐਂਡ ਟੈਕਸਟਾਈਲ ਮਿਲਜ਼ ਫਗਵਾੜਾ ਨੇ ਵਿਸ਼ੇਸ਼ ਯੋਗਦਾਨ ਪਾਇਆ । ਇਨ੍ਹਾਂ ਦੀਆਂ ਟੀਮਾਂ ਨੇ ਦਿੱਲੀ ਦੇ ਡੂਰਾਂਡ ਕੱਪ, ਮੁੰਬਈ ਦੇ ਸਵਰਨ ਕੱਪ ਅਤੇ ਦਿੱਲੀ ਦੀ ਨਹਿਰੂ ਹਾਕੀ ਪ੍ਰਤੀਯੋਗਤਾ ਵਰਗੇ ਮਹੱਤਵਪੂਰਨ ਟੂਰਨਾਮੈਂਟਾਂ ਵਿਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ।
ਪੰਜਾਬ ਸਰਕਾਰ ਨੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਪਟਿਆਲੇ ਵਿਚ ਗਵਰਨਮੈਂਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਸਥਾਪਨਾ ਕੀਤੀ ਹੈ । ਸਰਕਾਰ ਨੇ ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਹੋਰ ਵਿਸ਼ਿਆਂ ਵਾਂਗ ਲਾਜ਼ਮੀ ਵੀ ਬਣਾ ਦਿੱਤਾ ਹੈ । ਇਸ ਤਰ੍ਹਾਂ ਸਰਕਾਰ ਦੀ ਖ਼ਾਸ ਰੁਚੀ ਕਾਰਨ ਪੰਜਾਬ ਖੇਡਾਂ ਦੇ ਖੇਤਰ ਵਿਚ ਹੈਰਾਨੀਜਨਕ ਉੱਨਤੀ ਕਰ ਰਿਹਾ ਹੈ । ਪੰਜਾਬ ਨੇ ਦੇਸ਼ ਨੂੰ ਅਜਿਹੇ ਉੱਚ-ਕੋਟੀ ਦੇ ਖਿਡਾਰੀ ਦਿੱਤੇ ਹਨ, ਜਿਨ੍ਹਾਂ ਨੇ ਆਪਣੀ ਸਰਵ-ਉੱਤਮ ਖੇਡ ਨਾਲ ਪੰਜਾਬ ਦੇ ਹੀ ਨਹੀਂ, ਭਾਰਤ ਦੇ ਨਾਂ ਨੂੰ ਵੀ ਚਾਰ ਚੰਨ ਲਾ ਦਿੱਤੇ ਹਨ ।
Exam Tips:
a) ਉੱਤਰ ਕ੍ਰਮ ਨਾਲ ਲਿਖੋ: ਵੰਡ ਦਾ ਅਸਰ, ਪੰਜਾਬ ਓਲੰਪਿਕ ਐਸੋਸੀਏਸ਼ਨ ਦਾ ਪੁਨਰ-ਗਠਨ, ਟੂਰਨਾਮੈਂਟ, ਸਰਕਾਰੀ ਯਤਨ ।
b) ਤਾਰੀਖ਼ਾਂ (1947, 1948, 1957) ਅਤੇ ਨਾਂ (ਸੋਂਧੀ, ਅਰੋੜਾ) ਜ਼ਰੂਰ ਲਿਖੋ ।
c) ਟੂਰਨਾਮੈਂਟਾਂ ਦੇ ਨਾਂ ਲਿਖਣ ਨਾਲ ਉੱਤਰ ਪ੍ਰਭਾਵਸ਼ਾਲੀ ਬਣਦਾ ਹੈ ।
Question 2: ਪੰਜਾਬ ਸਿੱਖਿਆ ਵਿਭਾਗ ਨੇ ਖੇਡਾਂ ਦੀ ਪ੍ਰਗਤੀ ਵਿਚ ਕੀ ਯੋਗਦਾਨ ਪਾਇਆ ਹੈ ? (Discuss the contribution of Education Department of Punjab for the development of sports.)
Answer:
ਪੰਜਾਬ ਸਿੱਖਿਆ ਵਿਭਾਗ ਨੇ ਖੇਡਾਂ ਦੀ ਉੱਨਤੀ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ । ਇਸ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-
1. ਪੰਜਾਬ ਸਰਕਾਰ ਨੇ ਖੇਡਾਂ ਨੂੰ ਉੱਨਤ ਕਰਨ ਲਈ ਡੀ. ਪੀ. ਆਈ. (ਸਕੂਲਜ਼) ਅਤੇ ਡੀ. ਪੀ. ਆਈ. (ਕਾਲਜਿਜ਼) ਦੀ ਨਿਗਰਾਨੀ ਵਿਚ ਇਕ ਵਿਸ਼ੇਸ਼ ਵਿਭਾਗ ਸਥਾਪਿਤ ਕੀਤਾ ਹੈ, ਜੋ ਸਕੂਲਾਂ ਅਤੇ ਕਾਲਜਾਂ ਵਿਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦਾ ਪੂਰਾ ਯਤਨ ਕਰ ਰਿਹਾ ਹੈ ।
2. 1961 ਵਿਚ ਜਲੰਧਰ ਵਿਚ ਸਟੇਟ ਸਕੂਲ ਆਫ਼ ਸਪੋਰਟਸ ਅਤੇ ਸਟੇਟ ਕਾਲਜ ਆਫ਼ ਸਪੋਰਟਸ ਸਥਾਪਿਤ ਕੀਤੇ ਗਏ । ਇਨ੍ਹਾਂ ਵਿਚ ਪ੍ਰਸਿੱਧ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਿਖਲਾਈ ਲੈਂਦੇ ਹਨ ਅਤੇ ਉਨ੍ਹਾਂ ਦੇ ਭੋਜਨ, ਨਿਵਾਸ ਅਤੇ ਫ਼ੀਸ ਦਾ ਪ੍ਰਬੰਧ ਵਿਭਾਗ ਕਰਦਾ ਹੈ ।
3. ਹਰੇਕ ਜ਼ਿਲ੍ਹੇ ਵਿਚ ਖੇਡਾਂ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੌਂਪੀ ਹੋਈ ਹੈ । ਜ਼ੋਨ ਅਤੇ ਜ਼ਿਲ੍ਹਾ ਪੱਧਰ ਤੇ ਮੁਕਾਬਲੇ ਕਰਵਾਏ ਜਾਂਦੇ ਹਨ; ਕੁਝ ਮੁਕਾਬਲੇ ਗਰਮੀ ਦੀ ਰੁੱਤ ਵਿਚ ਅਤੇ ਕੁਝ ਸਰਦੀ ਦੀ ਰੁੱਤ ਵਿਚ ਹੁੰਦੇ ਹਨ ।
4. ਵੱਖ-ਵੱਖ ਉਮਰ ਦੇ ਬੱਚਿਆਂ ਲਈ ਪ੍ਰਾਇਮਰੀ, ਮਿੰਨੀ ਅਤੇ ਜੂਨੀਅਰ ਪੱਧਰ ਤੇ ਮੁਕਾਬਲੇ ਕਰਵਾਏ ਜਾਂਦੇ ਹਨ ।
5. ਪਟਿਆਲਾ, ਜਲੰਧਰ ਅਤੇ ਫ਼ਿਰੋਜ਼ਪੁਰ ਵਿਚ ਇਨ-ਸਰਵਿਸ ਟਰੇਨਿੰਗ ਸੈਂਟਰ ਖੋਲ੍ਹੇ ਗਏ ਹਨ, ਜਿੱਥੇ ਸਰੀਰਕ ਸਿੱਖਿਆ ਅਤੇ ਖੇਡਾਂ ਦੀਆਂ ਨਵੀਆਂ ਪ੍ਰਵਿਰਤੀਆਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ ।
6. ਸਰੀਰਕ ਸਿੱਖਿਆ ਨੂੰ ਹੋਰ ਵਿਸ਼ਿਆਂ ਵਾਂਗ ਸਕੂਲਾਂ ਅਤੇ ਕਾਲਜਾਂ ਵਿਚ ਲਾਗੂ ਕੀਤਾ ਗਿਆ ਹੈ ।
7. ਹਰ ਸਾਲ ਗਰਮੀ ਦੀਆਂ ਛੁੱਟੀਆਂ ਵਿਚ ਉੱਭਰਦੇ ਨੌਜਵਾਨ ਖਿਡਾਰੀਆਂ ਦੀ ਉੱਚ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਂਦਾ ਹੈ ।
8. ਸਕੂਲਾਂ ਅਤੇ ਕਾਲਜਾਂ ਨੂੰ ਖੇਡ ਦੇ ਮੈਦਾਨ ਬਣਾਉਣ ਅਤੇ ਖੇਡ-ਸਾਮਾਨ ਖ਼ਰੀਦਣ ਲਈ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ ।
9. ਵਿਭਾਗ ਰਾਸ਼ਟਰੀ ਸਰੀਰਕ ਯੋਗਤਾ ਲਹਿਰ ਲਈ ਮੁਕਾਬਲਿਆਂ ਦਾ ਪ੍ਰਬੰਧ ਕਰਦਾ ਹੈ ।
10. ਰਾਜ ਦੇ ਕਾਲਜਾਂ, ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ ਸ੍ਰੇਸ਼ਠ ਖਿਡਾਰੀਆਂ ਲਈ ਸੀਟਾਂ ਸੁਰੱਖਿਅਤ ਰੱਖੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਨਾਲ ਖੇਡਾਂ ਦੀ ਸਿਖਲਾਈ ਵੀ ਮਿਲਦੀ ਹੈ ।
Exam Tips:
a) ਬਿੰਦੂ ਨੰਬਰ ਲਗਾ ਕੇ ਲਿਖੋ; ਹਰ ਬਿੰਦੂ ਇਕ ਜਾਂ ਦੋ ਸਤਰਾਂ ਦਾ ਰੱਖੋ ।
b) ਸਾਲ 1961 ਅਤੇ ਸਥਾਨ ਜਲੰਧਰ ਜ਼ਰੂਰ ਲਿਖੋ ।
Question 3: ਪੰਜਾਬ ਦੇ ਖੇਡ ਵਿਕਾਸ ਵਿਚ ਪੰਜਾਬ ਸਪੋਰਟਸ ਵਿਭਾਗ ਦੀ ਕੀ ਖ਼ਾਸ ਥਾਂ ਹੈ ? ਕੀ ਤੁਸੀਂ ਇਸ ਨਾਲ ਸਹਿਮਤ ਹੋ ? ਪੰਜਾਬ ਸਪੋਰਟਸ ਵਿਭਾਗ ਦੀ ਦੇਣ ਤੇ ਰੌਸ਼ਨੀ ਪਾਓ । (Punjab Sports Department takes a special place in developing the sports in Punjab. Do you agree ? Throw light on the contribution of Punjab Sports Department.)
Answer:
ਪੰਜਾਬ ਖੇਡ ਵਿਭਾਗ (Punjab Sports Department)-ਪੰਜਾਬ ਸਰਕਾਰ ਨੇ ਪ੍ਰਾਂਤ ਵਿਚ ਖੇਡਾਂ ਦੀ ਉੱਨਤੀ ਲਈ 1961 ਵਿਚ ਪੰਜਾਬ ਖੇਡ ਵਿਭਾਗ ਦੀ ਸਥਾਪਨਾ ਕੀਤੀ । ਇਸ ਦੀ ਦੇਣ ਇਸ ਤਰ੍ਹਾਂ ਹੈ-
1. ਹਰੇਕ ਜ਼ਿਲ੍ਹੇ ਵਿਚ ਜ਼ਿਲ੍ਹਾ ਸਪੋਰਟਸ ਵਿਭਾਗ ਖੋਲ੍ਹਿਆ ਗਿਆ ਹੈ, ਜਿਸ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਪੋਰਟਸ ਅਧਿਕਾਰੀ ਨੂੰ ਸੌਂਪੀ ਗਈ ਹੈ ।
2. ਹਰੇਕ ਜ਼ਿਲ੍ਹੇ ਨੂੰ ਤਹਿਸੀਲਾਂ ਅਤੇ ਤਹਿਸੀਲਾਂ ਨੂੰ ਅੱਗੇ ਉਪ-ਕੇਂਦਰਾਂ (Sub-Centres) ਵਿਚ ਵੰਡਿਆ ਗਿਆ ਹੈ, ਜਿੱਥੇ ਵੱਖ-ਵੱਖ ਖੇਡਾਂ ਦੀ ਸਿਖਲਾਈ ਲਈ ਚੰਗੇ ਕੋਚ ਨਿਯੁਕਤ ਹਨ ।
3. ਖਿਡਾਰੀਆਂ ਦੀ ਸਹੂਲਤ ਲਈ ਵੱਖ-ਵੱਖ ਥਾਂਵਾਂ ਤੇ ਸਪੋਰਟਸ ਹੋਸਟਲ ਖੋਲ੍ਹੇ ਗਏ ਹਨ; ਇੱਥੇ ਰਹਿਣ ਵਾਲੇ ਵਿਦਿਆਰਥੀਆਂ ਲਈ ਖੇਡ-ਸਾਮਾਨ, ਫ਼ੀਸ ਅਤੇ ਸਪੋਰਟਸ ਦਾ ਪ੍ਰਬੰਧ ਵਿਭਾਗ ਕਰਦਾ ਹੈ ।
4. ਚੰਗੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਾਲਾਨਾ ਵਜ਼ੀਫ਼ੇ ਦਿੱਤੇ ਜਾਂਦੇ ਹਨ ।
5. ਵਿਭਾਗ ਹਰ ਸਾਲ ਰਾਜ ਪੱਧਰ ਤੇ ਸਭ ਖੇਡਾਂ ਦੇ ਮੁਕਾਬਲੇ ਕਰਵਾਉਂਦਾ ਹੈ, ਜੋ ‘ਮੈਨ ਸਪੋਰਟਸ ਫ਼ੈਸਟੀਵਲ’ ਅਤੇ ‘ਵਿਮੈਨ ਸਪੋਰਟਸ ਫ਼ੈਸਟੀਵਲ’ ਦੇ ਨਾਂ ਨਾਲ ਜਾਣੇ ਜਾਂਦੇ ਹਨ ।
6. ਅੰਤਰ-ਰਾਸ਼ਟਰੀ ਪੱਧਰ ਤੇ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨ ਪੱਤਰ ਅਤੇ ਵਜ਼ੀਫ਼ੇ ਦਿੱਤੇ ਜਾਂਦੇ ਹਨ ।
7. ਹਰ ਸਾਲ ਅੰਮ੍ਰਿਤਸਰ ਵਿਚ ਮਹਾਰਾਜਾ ਰਣਜੀਤ ਸਿੰਘ ਹਾਕੀ ਟੂਰਨਾਮੈਂਟ ਕਰਵਾਇਆ ਜਾਂਦਾ ਹੈ ।
8. ਪ੍ਰੋਫ਼ੈਸ਼ਨਲ ਕਾਲਜਾਂ ਵਿਚ ਖਿਡਾਰੀ ਵਿਦਿਆਰਥੀਆਂ ਲਈ ਸੁਰੱਖਿਅਤ ਸੀਟਾਂ ਦੀ ਗਰੇਡੇਸ਼ਨ ਵਿਭਾਗ ਕਰਦਾ ਹੈ ।
ਇਸ ਲਈ ਇਹ ਗੱਲ ਠੀਕ ਹੈ ਕਿ ਪੰਜਾਬ ਦੇ ਖੇਡ ਵਿਕਾਸ ਵਿਚ ਪੰਜਾਬ ਸਪੋਰਟਸ ਵਿਭਾਗ ਦੀ ਖ਼ਾਸ ਥਾਂ ਹੈ ।
Exam Tips:
a) “ਕੀ ਤੁਸੀਂ ਸਹਿਮਤ ਹੋ” ਵਾਲੇ ਹਿੱਸੇ ਦਾ ਉੱਤਰ ਅੰਤ ਵਿਚ ਸਪਸ਼ਟ ਲਿਖੋ ।
b) ਹੋਸਟਲ, ਵਜ਼ੀਫ਼ੇ ਅਤੇ ਸਪੋਰਟਸ ਫ਼ੈਸਟੀਵਲ ਵਰਗੇ ਮੁੱਖ ਬਿੰਦੂ ਨਾ ਛੱਡੋ ।
Question 4: ਹੇਠ ਲਿਖਿਆਂ ਦੀ ਖੇਡ ਪ੍ਰਗਤੀ ਵਿਚ ਦੇਣ ਤੇ ਨੋਟ ਲਿਖੋ-(ੳ) ਪੰਜਾਬ ਰਾਜ ਦੀਆਂ ਯੂਨੀਵਰਸਿਟੀਆਂ, (ਅ) ਪੰਜਾਬ ਸਟੇਟ ਸਪੋਰਟਸ ਕੌਂਸਿਲ, (ੲ) ਪੰਚਾਇਤੀ ਰਾਜ ਖੇਡ ਪਰਿਸ਼ਦ, (ਸ) ਪੰਜਾਬ ਓਲੰਪਿਕ ਐਸੋਸੀਏਸ਼ਨ, (ਹ) ਪੰਜਾਬ ਸਕੂਲ ਸਿੱਖਿਆ ਬੋਰਡ । (Write down the role of the following for development of Sports-(a) State Universities (b) Punjab State Sports Council (c) Panchayati Raj Sports Council (d) Punjab Olympic Association (e) Punjab School Education Board.)
Answer:
(ੳ) ਪੰਜਾਬ ਰਾਜ ਦੀਆਂ ਯੂਨੀਵਰਸਿਟੀਆਂ (State Universities)-ਜਦੋਂ ਭਾਰਤ ਦੀ ਵੰਡ ਹੋਈ, ਉਦੋਂ ਪੰਜਾਬ ਵਿਚ ਇਕ ਹੀ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ, ਲਾਹੌਰ ਵਿਚ ਸੀ । 1947 ਦੀ ਵੰਡ ਪਿੱਛੋਂ ਇਹ ਚੰਡੀਗੜ੍ਹ ਵਿਚ ਸਥਾਪਿਤ ਹੋ ਗਈ । ਇਸ ਸਮੇਂ ਪੰਜਾਬ ਵਿਚ ਚਾਰ ਯੂਨੀਵਰਸਿਟੀਆਂ ਹਨ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ । ਇਨ੍ਹਾਂ ਵਿਚੋਂ ਖੇਤੀਬਾੜੀ ਯੂਨੀਵਰਸਿਟੀ ਨਾਲ ਕੇਵਲ ਖੇਤੀ ਦੇ ਕਾਲਜ ਹਨ, ਬਾਕੀ ਕਾਲਜ ਹੋਰ ਤਿੰਨ ਯੂਨੀਵਰਸਿਟੀਆਂ ਨਾਲ ਸੰਬੰਧਿਤ ਹਨ । ਸਭ ਯੂਨੀਵਰਸਿਟੀਆਂ ਵਿਚ ਖੇਡਾਂ ਲਈ ਇਕ ਡਾਇਰੈਕਟਰ ਨਿਯੁਕਤ ਹੈ, ਜੋ ਸੰਬੰਧਿਤ ਕਾਲਜਾਂ ਵਿਚ ਖੇਡ ਮੁਕਾਬਲਿਆਂ ਦਾ ਪ੍ਰਬੰਧ ਕਰਦਾ ਹੈ ਅਤੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਭੇਜਦਾ ਹੈ । ਹਰ ਯੂਨੀਵਰਸਿਟੀ ਵਿਚ ਖੇਡਾਂ ਦਾ ਪ੍ਰਬੰਧਕੀ ਵਿਭਾਗ ਬਣਿਆ ਹੈ, ਜੋ ਮੈਦਾਨ, ਖੇਡ-ਸਾਮਾਨ ਅਤੇ ਮੁਕਾਬਲਿਆਂ ਦੀ ਵਿਵਸਥਾ ਕਰਦਾ ਹੈ । ਖੇਤੀਬਾੜੀ ਯੂਨੀਵਰਸਿਟੀ ਤੋਂ ਬਿਨਾਂ ਹੋਰ ਯੂਨੀਵਰਸਿਟੀਆਂ ਵਿਚ ਸਰੀਰਕ ਸਿੱਖਿਆ ਇਕ ਵਿਸ਼ੇ ਵਜੋਂ ਪੜ੍ਹਾਈ ਜਾਂਦੀ ਹੈ ਅਤੇ ਇਸ ਦੀ ਪ੍ਰੀਖਿਆ ਵੀ ਲਈ ਜਾਂਦੀ ਹੈ । ਹਰ ਵਿਭਾਗ ਵਿਚ ਚੰਗੇ ਖਿਡਾਰੀਆਂ ਲਈ ਸੀਟਾਂ ਸੁਰੱਖਿਅਤ ਰੱਖੀਆਂ ਜਾਂਦੀਆਂ ਹਨ, ਜਿਸ ਨਾਲ ਉਹ ਉੱਚ ਸਿੱਖਿਆ ਪ੍ਰਾਪਤ ਕਰ ਕੇ ਇੰਜੀਨੀਅਰ, ਡਾਕਟਰ ਜਾਂ ਵਿਗਿਆਨੀ ਬਣ ਸਕਦੇ ਹਨ । ਖੇਡ ਦੇ ਮੈਦਾਨਾਂ, ਸਵਿਮਿੰਗ ਪੂਲਾਂ, ਸਟੇਡੀਅਮਾਂ ਅਤੇ ਜਿਮਨੇਜ਼ੀਅਮਾਂ ਦੀ ਵਿਵਸਥਾ ਕੀਤੀ ਗਈ ਹੈ । ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਸ਼ੇਸ਼ ਵਿਭਾਗ ਹਨ, ਜਿੱਥੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ ।
(ਅ) ਪੰਜਾਬ ਸਟੇਟ ਸਪੋਰਟਸ ਕੌਂਸਿਲ (Punjab State Sports Council)-ਪੰਜਾਬ ਸਰਕਾਰ ਨੇ 1971 ਵਿਚ ਖੇਡਾਂ ਦੀ ਉੱਨਤੀ ਲਈ ਪੰਜਾਬ ਸਟੇਟ ਸਪੋਰਟਸ ਕੌਂਸਿਲ ਸਥਾਪਿਤ ਕੀਤੀ । ਇਸ ਦਾ ਮੁੱਖ ਕੰਮ ਪ੍ਰਾਂਤ ਦੇ ਯੁਵਕਾਂ ਅਤੇ ਯੁਵਤੀਆਂ ਵਿਚ ਖੇਡ ਭਾਵਨਾ ਦਾ ਸੰਚਾਰ ਕਰਨਾ ਹੈ । ਵਧੀਆ ਖੇਡ-ਸਾਮਾਨ, ਜਿਮਨੇਜ਼ੀਅਮ, ਸਟੇਡੀਅਮ ਅਤੇ ਸਵਿਮਿੰਗ ਪੂਲ ਆਦਿ ਬਣਾਉਣ ਦੀ ਜ਼ਿੰਮੇਵਾਰੀ ਇਸ ਦੀ ਹੈ, ਜਿਸ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਹਰ ਸਾਲ ਵਿੱਤੀ ਸਹਾਇਤਾ ਦਿੰਦੀਆਂ ਹਨ । ਕੌਂਸਿਲ ਨੇ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਸਪੋਰਟਸ ਕੌਂਸਿਲ ਬਣਾਈ ਹੈ, ਜੋ ਡਿਪਟੀ ਕਮਿਸ਼ਨਰ ਦੇ ਅਧੀਨ ਕੰਮ ਕਰਦੀ ਹੈ ਅਤੇ ਜ਼ਿਲ੍ਹਾ ਸਪੋਰਟਸ ਅਧਿਕਾਰੀ ਇਸ ਦਾ ਸਕੱਤਰ ਹੁੰਦਾ ਹੈ । ਸਟੇਟ ਸਪੋਰਟਸ ਕੌਂਸਿਲ ਦਾ ਪ੍ਰਧਾਨ ਰਾਜ ਦਾ ਮੁੱਖ ਮੰਤਰੀ ਅਤੇ ਸਕੱਤਰ ਰਾਜ ਦਾ ਡਾਇਰੈਕਟਰ ਸਪੋਰਟਸ ਹੁੰਦਾ ਹੈ । ਇਹ ਕੌਂਸਿਲ ਅੰਤਰ-ਰਾਸ਼ਟਰੀ ਪੱਧਰ ਤੇ ਸਫਲ ਖਿਡਾਰੀਆਂ ਨੂੰ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ ਕਰਦੀ ਹੈ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਖੇਡ ਚੁੱਕੇ ਰਿਟਾਇਰਡ ਬਜ਼ੁਰਗ ਖਿਡਾਰੀਆਂ ਨੂੰ ਪੈਨਸ਼ਨਾਂ ਦਿੰਦੀ ਹੈ, ਰਾਸ਼ਟਰੀ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਦਾ ਖ਼ਰਚ ਚੁੱਕਦੀ ਹੈ ਅਤੇ ਵਿਦੇਸ਼ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਆਰਥਿਕ ਸਹਾਇਤਾ ਦਿੰਦੀ ਹੈ ।
(ੲ) ਪੰਚਾਇਤੀ ਰਾਜ ਖੇਡ ਪਰਿਸ਼ਦ (Panchayati Raj Sports Council)-ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿਚ ਖੇਡਾਂ ਦੀ ਉੱਨਤੀ ਲਈ 1967 ਵਿਚ ਪੰਚਾਇਤੀ ਰਾਜ ਖੇਡ ਪਰਿਸ਼ਦ ਦੀ ਸਥਾਪਨਾ ਕੀਤੀ । ਇਸ ਪਰਿਸ਼ਦ ਨੇ ਪੇਂਡੂ ਨੌਜਵਾਨਾਂ ਵਿਚ ਖੇਡ ਭਾਵਨਾ, ਖੇਡ ਮੁਕਾਬਲਿਆਂ ਵਿਚ ਰੁਚੀ ਅਤੇ ਭਾਈਚਾਰੇ ਦੇ ਗੁਣ ਪੈਦਾ ਕਰਨ ਦੇ ਵਿਸ਼ੇਸ਼ ਯਤਨ ਕੀਤੇ । ਸਭ ਜ਼ਿਲ੍ਹਿਆਂ ਵਿਚ ਪੰਚਾਇਤ ਸਮਿਤੀਆਂ ਬਣਾਈਆਂ ਗਈਆਂ, ਜੋ ਆਪਣੇ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਖੇਡ ਮੁਕਾਬਲੇ ਕਰਵਾਉਂਦੀਆਂ ਹਨ; ਇਸ ਲਈ ਜ਼ਿਲ੍ਹਾ ਸਮਿਤੀ ਨੂੰ 250 ਰੁਪਏ ਗਰਾਂਟ ਦਿੱਤੀ ਜਾਂਦੀ ਸੀ (ਪਾਠ-ਪੁਸਤਕ ਅਨੁਸਾਰ) । ਪਰਿਸ਼ਦ ਲੜਕਿਆਂ ਲਈ ਫੁੱਟਬਾਲ, ਹਾਕੀ, ਕਬੱਡੀ, ਵਾਲੀਬਾਲ, ਰੱਸਾਕਸ਼ੀ, ਐਥਲੈਟਿਕਸ, ਭਾਰ ਚੁੱਕਣਾ, ਜਿਮਨਾਸਟਿਕ ਅਤੇ ਲੜਕੀਆਂ ਲਈ ਕਬੱਡੀ, ਖੋ-ਖੋ, ਹਾਕੀ ਆਦਿ ਦੇ ਮੁਕਾਬਲਿਆਂ ਦਾ ਪ੍ਰਬੰਧ ਕਰਦੀ ਹੈ ।
(ਸ) ਪੰਜਾਬ ਓਲੰਪਿਕ ਐਸੋਸੀਏਸ਼ਨ (Punjab Olympic Association)-ਇਹ ਐਸੋਸੀਏਸ਼ਨ ਦੇਸ਼ ਦੀ ਵੰਡ ਤੋਂ ਪਹਿਲਾਂ 1942 ਵਿਚ ਜੀ. ਡੀ. ਸੋਂਧੀ ਦੇ ਯਤਨਾਂ ਨਾਲ ਬਣੀ ਸੀ, ਪਰ 1947 ਦੀ ਵੰਡ ਨਾਲ ਇਸ ਦੀ ਹੋਂਦ ਮਿਟ ਗਈ । 1948 ਵਿਚ ਸ੍ਰੀ ਜੀ. ਡੀ. ਸੋਂਧੀ ਦੇ ਯਤਨਾਂ ਨਾਲ ਇਸ ਦਾ ਪੁਨਰ-ਗਠਨ ਹੋਇਆ । ਪੰਜਾਬ ਦੀਆਂ ਸਭ ਖੇਡ ਐਸੋਸੀਏਸ਼ਨਾਂ ਅਤੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨਾਂ ਇਸ ਦੀਆਂ ਮੈਂਬਰ ਬਣੀਆਂ । ਇਸ ਦਾ ਮੁੱਖ ਕੰਮ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਕੰਮ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਦੇ ਵਿੱਤੀ ਖ਼ਰਚ ਤੇ ਨਜ਼ਰ ਰੱਖਣਾ ਹੈ । ਇਹ ਸਮੇਂ-ਸਮੇਂ ਤੇ ਪ੍ਰਾਂਤਿਕ ਐਸੋਸੀਏਸ਼ਨਾਂ ਨੂੰ ਖੇਡਾਂ ਦੀ ਉੱਨਤੀ ਲਈ ਸੁਝਾਅ ਦਿੰਦੀ ਹੈ ਅਤੇ ਉਨ੍ਹਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਕਰਦੀ ਹੈ । ਇਹ ਸਾਲ ਵਿਚ ਇਕ ਵਾਰ ਓਲੰਪਿਕ ਦਿਵਸ ਮਨਾਉਂਦੀ ਹੈ ਅਤੇ ਓਲੰਪਿਕ ਲਹਿਰ ਬਾਰੇ ਜਾਣਕਾਰੀ ਦਿੰਦੀ ਹੈ । ਓਲੰਪਿਕ ਨਿਯਮਾਂ ਦਾ ਪਾਲਣ ਕਰਵਾਉਣਾ ਅਤੇ ਪੇਸ਼ਾਵਰ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਭਾਗ ਲੈਣ ਤੋਂ ਰੋਕਣਾ ਵੀ ਇਸ ਦੀ ਜ਼ਿੰਮੇਵਾਰੀ ਹੈ । ਇਹ ਸਾਲ ਵਿਚ ਇਕ ਵਾਰ ਪ੍ਰਾਂਤਿਕ ਪੱਧਰ ਤੇ ਖੇਡ ਮੁਕਾਬਲੇ ਵੀ ਕਰਵਾਉਂਦੀ ਹੈ ।
(ਹ) ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board)-ਇਸ ਬੋਰਡ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆਵਾਂ ਦੇ ਬੋਝ ਨੂੰ ਘਟਾਉਣ, ਪ੍ਰੀਖਿਆਵਾਂ ਦਾ ਚੰਗਾ ਪ੍ਰਬੰਧ ਕਰਨ ਅਤੇ ਨਤੀਜੇ ਜਲਦੀ ਕੱਢਣ ਲਈ ਕੀਤੀ ਗਈ । ਇਸ ਦਾ ਕੰਮ ਸਕੂਲਾਂ ਦੀਆਂ ਸ਼੍ਰੇਣੀਆਂ ਲਈ ਪਾਠਕ੍ਰਮ ਅਤੇ ਪੁਸਤਕਾਂ ਤਿਆਰ ਕਰਨਾ ਹੈ । ਬੋਰਡ ਦਾ ਇਕ ਸ਼ਲਾਘਾਯੋਗ ਕੰਮ ਇਹ ਹੈ ਕਿ ਇਸ ਨੇ ਹੋਰ ਵਿਸ਼ਿਆਂ ਵਾਂਗ ਸਰੀਰਕ ਸਿੱਖਿਆ ਨੂੰ ਵੀ ਪੜ੍ਹਾਈ ਦਾ ਵਿਸ਼ਾ ਬਣਾਇਆ ਅਤੇ ਇਸ ਦੀ ਪ੍ਰੀਖਿਆ ਲਈ ਜਾਂਦੀ ਹੈ । ਇਹ ਹਾਕੀ ਦੀ ਖੇਡ ਨੂੰ ਉੱਨਤ ਕਰਨ ਲਈ ਵਿਸ਼ੇਸ਼ ਮੁਕਾਬਲੇ ਕਰਵਾਉਂਦਾ ਹੈ ਅਤੇ ਪ੍ਰਾਇਮਰੀ ਪੱਧਰ ਤੇ ਖੇਡਾਂ ਦੀ ਉੱਨਤੀ ਲਈ ਬਲਾਕ ਪੱਧਰ ਤੇ ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਉਂਦਾ ਹੈ ।
Exam Tips:
a) ਪੰਜ ਭਾਗਾਂ ਦੇ ਉੱਤਰ ਵੱਖ-ਵੱਖ ਸਿਰਲੇਖ ਦੇ ਕੇ ਲਿਖੋ ।
b) ਸਥਾਪਨਾ ਦੇ ਸਾਲ (1948, 1967, 1971) ਯਾਦ ਰੱਖੋ ।
c) ਚਾਰ ਯੂਨੀਵਰਸਿਟੀਆਂ ਦੇ ਨਾਂ ਅਤੇ ਸ਼ਹਿਰ ਜ਼ਰੂਰ ਲਿਖੋ ।
Question 5: ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਖੇਡਾਂ ਦੀ ਪ੍ਰਗਤੀ ਲਈ ਕੀ ਕਦਮ ਚੁੱਕੇ ਹਨ ?
Answer:
ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਸਥਾਪਨਾ ਦੇਸ਼ ਦੀ ਵੰਡ ਤੋਂ ਪਹਿਲਾਂ 1942 ਵਿਚ ਜੀ. ਡੀ. ਸੋਂਧੀ ਦੇ ਯਤਨਾਂ ਨਾਲ ਹੋਈ ਸੀ, ਪਰ 1947 ਦੀ ਵੰਡ ਨਾਲ ਇਸ ਦੀ ਹੋਂਦ ਮਿਟ ਗਈ । 1948 ਵਿਚ ਸ੍ਰੀ ਜੀ. ਡੀ. ਸੋਂਧੀ ਦੇ ਯਤਨਾਂ ਨਾਲ ਇਸ ਦਾ ਪੁਨਰ-ਗਠਨ ਹੋਇਆ । ਪੰਜਾਬ ਦੀਆਂ ਸਭ ਖੇਡ ਐਸੋਸੀਏਸ਼ਨਾਂ ਅਤੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨਾਂ ਇਸ ਦੀਆਂ ਮੈਂਬਰ ਬਣੀਆਂ ।
ਇਸ ਸੰਸਥਾ ਨੇ ਹੇਠ ਲਿਖੇ ਕਦਮ ਚੁੱਕੇ-
1. ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਕੰਮ ਦੀ ਦੇਖਭਾਲ ਅਤੇ ਉਨ੍ਹਾਂ ਦੇ ਵਿੱਤੀ ਖ਼ਰਚ ਦੀ ਨਿਗਰਾਨੀ ਕੀਤੀ ।
2. ਪ੍ਰਾਂਤਿਕ ਐਸੋਸੀਏਸ਼ਨਾਂ ਨੂੰ ਸਮੇਂ-ਸਮੇਂ ਤੇ ਖੇਡਾਂ ਦੀ ਉੱਨਤੀ ਲਈ ਸੁਝਾਅ ਦਿੱਤੇ ਅਤੇ ਉਨ੍ਹਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਕੀਤਾ ।
3. ਸਾਲ ਵਿਚ ਇਕ ਵਾਰ ਓਲੰਪਿਕ ਦਿਵਸ ਮਨਾ ਕੇ ਓਲੰਪਿਕ ਲਹਿਰ ਬਾਰੇ ਜਾਣਕਾਰੀ ਦਿੱਤੀ ।
4. ਓਲੰਪਿਕ ਨਿਯਮਾਂ ਦਾ ਪਾਲਣ ਕਰਵਾਇਆ ਅਤੇ ਪੇਸ਼ਾਵਰ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਭਾਗ ਲੈਣ ਤੋਂ ਰੋਕਿਆ ।
5. ਸਾਲ ਵਿਚ ਇਕ ਵਾਰ ਪ੍ਰਾਂਤਿਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ।
Exam Tips:
a) ਪਹਿਲਾਂ ਸਥਾਪਨਾ (1942) ਅਤੇ ਪੁਨਰ-ਗਠਨ (1948) ਦਾ ਜ਼ਿਕਰ ਕਰੋ, ਫਿਰ ਕਦਮ ਨੰਬਰ ਲਗਾ ਕੇ ਲਿਖੋ ।
b) ਸੰਸਥਾਪਕ ਆਗੂ ਦਾ ਨਾਂ (ਜੀ. ਡੀ. ਸੋਂਧੀ) ਜ਼ਰੂਰ ਲਿਖੋ ।
Free study material for Physical Education
Punjab Board Solutions for Class 9 Physical Education Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ
Accessing Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ Solutions
Review comprehensive exercise answers for Class 9 Physical Education Punjabi Medium Chapter 05 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ. Fully updated to match current Punjab Board syllabus guidelines, these textbook solutions help students verify their work and maintain accurate study notes.
Concept-Driven Answers for Class 9 Physical Education
Beyond providing final answers, these guides offer step-by-step breakdowns for complex queries in the Class 9 Physical Education module. This approach helps students balance theoretical depth with practical problem-solving skills required for Punjab Board exams.
Maximizing Study Efficiency
Consistent practice with these solution guides cultivates faster problem-solving habits and clearer logical structuring. For a complete preparation experience, pair these textbook answers with our dedicated revision notes and sample papers for Class 9 Physical Education.
FAQs
The complete and updated PSEB 9th Class Physical Education Solutions Chapter 5 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ is available for free on StudiesToday.com. These solutions for Class 9 Physical Education are as per latest Punjab Board curriculum.
Yes, our experts have revised the PSEB 9th Class Physical Education Solutions Chapter 5 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ as per 2026 exam pattern. All textbook exercises have been solved and have added explanation about how the Physical Education concepts are applied in case-study and assertion-reasoning questions.
Toppers recommend using Punjab Board language because Punjab Board marking schemes are strictly based on textbook definitions. Our PSEB 9th Class Physical Education Solutions Chapter 5 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ will help students to get full marks in the theory paper.
Yes, we provide bilingual support for Class 9 Physical Education. You can access PSEB 9th Class Physical Education Solutions Chapter 5 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ in both English and Hindi medium.
Yes, you can download the entire PSEB 9th Class Physical Education Solutions Chapter 5 1947 ਪਿੱਛੋਂ ਪੰਜਾਬ ਵਿੱਚ ਖੇਡਾਂ ਦੀ ਪ੍ਰਗਤੀ in printable PDF format for offline study on any device.